Book of Common Prayer
ਆਸਾਫ਼ ਦਾ ਇੱਕ ਗੀਤ।
50 ਪਰਮੇਸ਼ੁਰਾਂ ਦਾ ਪਰਮੇਸ਼ੁਰ, ਯਹੋਵਾਹ ਬੋਲਿਆ ਹੈ।
ਉਹ ਧਰਤੀ ਦੇ ਸਾਰੇ ਲੋਕਾਂ ਨੂੰ ਸਵੇਰ ਤੋਂ ਸ਼ਾਮ ਤੱਕ ਬੁਲਾਉਂਦਾ ਹੈ।
2 ਸੀਯੋਨ ਤੋਂ ਚਮਕਦਾ ਹੋਇਆ ਪਰਮੇਸ਼ੁਰ ਪਰਮ ਸੁੰਦਰ ਹੈ।
3 ਸਾਡਾ ਪਰਮੇਸ਼ੁਰ, ਆ ਰਿਹਾ ਹੈ।
ਅਤੇ ਉਹ ਚੁੱਪ ਨਹੀਂ ਰਹੇਗਾ।
ਅੱਗ ਉਸ ਦੇ ਅੱਗੇ ਬਲਦੀ ਹੈ।
ਇੱਕ ਵੱਡਾ ਤੂਫ਼ਾਨ ਉਸ ਦੇ ਆਲੇ-ਦੁਆਲੇ ਹੈ।
4 ਸਾਡਾ ਪਰਮੇਸੁਰ ਧਰਤੀ ਅਤੇ ਅਕਾਸ਼ ਨੂੰ ਅਵਾਜ਼ ਦਿੰਦਾ ਹੈ ਕਿ
ਜਦੋਂ ਉਹ ਆਪਣੇ ਲੋਕਾਂ ਬਾਰੇ ਨਿਆਂ ਕਰੇ ਉਹ ਗਵਾਹ ਹੋਣ।
5 ਪਰਮੇਸ਼ੁਰ ਆਖਦਾ ਹੈ, “ਤੁਸੀਂ ਸਭ ਜੋ ਮੇਰੇ ਵਫ਼ਾਦਾਰ ਹੋ, ਮੇਰੇ ਆਲੇ-ਦੁਆਲੇ ਇਕੱਠੇ ਹੋਵੋ।
ਤੁਸੀਂ ਸਾਰੇ ਜਿਨ੍ਹਾਂ ਦਾ ਮੇਰੇ ਨਾਲ ਕਰਾਰ ਹੈ ਆਵੋ ਅਤੇ ਮੈਨੂੰ ਆਪਣੀਆਂ ਬਲੀਆਂ ਭੇਂਟ ਕਰੋ।”
6 ਪਰਮੇਸ਼ੁਰ ਨਿਰੰਕਾਰ ਹੈ,
ਅਤੇ ਅਕਾਸ਼ ਉਸਦੀ ਨੇਕੀ ਬਾਰੇ ਦੱਸਦਾ ਹੈ।
7 ਪਰਮੇਸ਼ੁਰ ਆਖਦਾ ਹੈ, “ਮੇਰੇ ਲੋਕੋ, ਮੇਰੀ ਗੱਲ ਸੁਣੋ।
ਇਸਰਾਏਲ ਦੇ ਲੋਕੋ, ਮੈਂ ਆਪਣਾ ਸਬੂਤ ਤੁਹਾਡੇ ਵਿਰੁੱਧ ਦਰਸਾਵਾਂਗਾ।
ਮੈਂ ਪਰਮੇਸ਼ੁਰ ਹਾਂ, ਤੁਹਾਡਾ ਪਰਮੇਸ਼ੁਰ।
8 ਮੈਂ ਤੁਹਾਡੀਆਂ ਬਲੀਆਂ ਬਾਰੇ ਸ਼ਿਕਵਾ ਨਹੀਂ ਕਰ ਰਿਹਾ।
ਤੁਸੀਂ ਇਸਰਾਏਲ ਦੇ ਲੋਕ ਹਰ ਸਮੇਂ ਮੇਰੇ ਲਈ ਬਲੀ ਚੜ੍ਹਾਵੇ ਲੈ ਕੇ ਆਉਂਦੇ ਹੋ।
ਤੁਸੀਂ ਇਹ ਮੈਨੂੰ ਹਰ ਰੋਜ਼ ਦਿੰਦੇ ਹੋ।
9 ਮੈਂ ਤੁਹਾਡੇ ਘਰਾਂ ਵਿੱਚੋਂ ਬਲਦ ਨਹੀਂ ਲਵਾਂਗਾ।
ਮੈਂ ਤੁਹਾਡੇ ਬਾੜਿਆਂ ਵਿੱਚੋਂ ਬੱਕਰੇ ਨਹੀਂ ਲਵਾਂਗਾ।
10 ਮੈਨੂੰ ਇਨ੍ਹਾਂ ਜਾਨਵਰਾਂ ਦੀ ਕੋਈ ਲੋੜ ਨਹੀਂ।
ਮੈਂ ਪਹਿਲਾਂ ਹੀ ਜੰਗਲ ਦੇ ਸਾਰੇ ਜਾਨਵਰਾਂ ਦਾ ਮਾਲਕ ਹਾਂ।
ਮੈਂ ਪਹਿਲਾਂ ਹੀ ਪਰਬਤਾਂ ਦੇ ਸਾਰੇ ਹਜ਼ਾਰਾਂ ਜਾਨਵਰਾਂ ਦਾ ਮਾਲਕ ਹਾਂ।
11 ਉੱਚੇ ਤੋਂ ਉੱਚੇ ਪਰਬਤ ਉੱਤੇ ਬੈਠੇ ਹਰ ਪੰਛੀ ਨੂੰ ਮੈਂ ਜਾਣਦਾ ਹਾਂ।
ਪਹਾੜੀਆਂ ਵਿੱਚ ਹਰਕਤ ਕਰਦੀ ਹਰ ਸ਼ੈਅ ਮੇਰੀ ਹੈ।
12 ਮੈਂ ਭੁੱਖਾ ਨਹੀਂ ਹਾਂ। ਪਰ ਜੇ ਮੈਂ ਭੁੱਖਾਂ ਹੋਵਾਂ ਵੀ, ਮੈਂ ਤੁਹਾਡੇ ਪਾਸੋਂ ਭੋਜਨ ਨਹੀਂ ਮੰਗਾਂਗਾ।
ਸਾਰੀ ਦੁਨੀਆ ਅਤੇ ਇਸਦੀ ਹਰ ਸ਼ੈਅ ਪਹਿਲਾਂ ਹੀ ਮੇਰੀ ਹੈ।
13 ਮੈਂ ਬਲਦਾਂ ਦਾ ਮਾਸ ਨਹੀਂ ਖਾਂਦਾ ਮੈਂ ਬੱਕਰੀਆਂ ਦਾ ਲਹੂ ਨਹੀਂ ਪੀਂਦਾ।”
14 ਇਸ ਲਈ ਹੋਰਨਾਂ ਉਪਾਸਨਾ ਕਰਨ ਵਾਲਿਆਂ ਨਾਲ ਸਾਂਝਾ ਕਰਨ ਲਈ ਆਪਣੇ ਧੰਨਵਾਦ ਦੇ ਚੜ੍ਹਾਵੇ ਲਿਆਵੋ।
ਅਤੇ ਪਰਮੇਸ਼ੁਰ ਦੇ ਨਾਲ ਹੋਣ ਲਈ ਆਵੋ।
ਤੁਸਾਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਵਾਅਦੇ ਦਿੱਤੇ ਸੀ।
ਇਸ ਲਈ ਉਹ ਚੀਜ਼ਾਂ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਅਰਪਣ ਕਰੋ।
15 ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ।
ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”
16 ਪਰਮੇਸ਼ੁਰ, ਬਦਕਾਰ ਲੋਕਾਂ ਨੂੰ ਆਖਦਾ ਹੈ,
“ਤੁਸੀਂ ਲੋਕੀਂ ਮੇਰੇ ਨੇਮਾਂ ਬਾਰੇ ਗੱਲਾਂ ਕਰਦੇ ਹੋ।
ਤੁਸੀਂ ਮੇਰੇ ਕਰਾਰ ਬਾਰੇ ਗੱਲਾਂ ਕਰਦੇ ਹੋ।
17 ਇਸੇ ਲਈ, ਜਦੋਂ ਮੈਂ ਤੁਹਾਨੂੰ ਸਹੀ ਕਰਦਾ ਹਾਂ ਤੁਸੀਂ ਮੈਨੂੰ ਨਫ਼ਰਤ ਕਿਉਂ ਕਰਦੇ ਹੋ।
ਤੁਸੀਂ ਉਨ੍ਹਾਂ ਗੱਲਾਂ ਨੂੰ ਅਣਡਿਠ ਕਿਉਂ ਕਰਦੇ ਹੋਂ ਜੋ ਮੈਂ ਤੁਹਾਨੂੰ ਦੱਸਦਾ ਹਾਂ।
18 ਤੁਸੀਂ ਇੱਕ ਚੋਰ ਨੂੰ ਦੇਖਦੇ ਹੋਂ ਅਤੇ ਨੱਸੱਕੇ ਉਸ ਦੇ ਨਾਲ ਰਲ ਜਾਂਦੇ ਹੋ।
ਅਤੇ ਤੁਸੀਂ ਵਿਭਚਾਰੀਆਂ ਦੇ ਨਾਲ ਸ਼ਾਮਿਲ ਹੋ ਜਾਂਦੇ ਹੋ।
19 ਤੁਸੀਂ ਲੋਕੀਂ ਮੰਦੀਆਂ ਗੱਲਾਂ ਆਖਦੇ ਹੋ ਅਤੇ ਝੂਠ ਬੋਲਦੇ ਹੋ।
20 ਤੁਸੀਂ ਲਗਾਤਾਰ ਹੋਰਾਂ ਲੋਕਾਂ ਬਾਰੇ,
ਆਪਣੇ ਭਰਾਵਾਂ ਬਾਰੇ ਵੀ ਮੰਦੀਆਂ ਗੱਲਾਂ ਆਖਦੇ ਹੋ।
21 ਤੁਸਾਂ ਇਹ ਮੰਦੇ ਕਾਰੇ ਕੀਤੇ ਅਤੇ ਮੈਂ ਕੁਝ ਨਹੀਂ ਆਖਿਆ।
ਇਸ ਲਈ ਤੁਸਾਂ ਸੋਚਿਆ ਕਿ ਮੈਂ ਤੁਹਾਡੇ ਜਿਹਾ ਹੀ ਹਾਂ।
ਅੱਛਾ, ਹੁਣ ਮੈਂ ਲੰਮੇ ਸਮੇਂ ਤੱਕ ਖਾਮੋਸ਼ ਨਹੀਂ ਰਹਾਂਗਾ।
ਇਹ ਗੱਲਾਂ ਮੈਂ ਤੁਹਾਨੂੰ ਬਹੁਤ ਸਪੱਸ਼ਟ ਕਰ ਦਿਆਂਗਾ, ਅਤੇ ਮੈਂ ਤੁਹਾਡੇ ਸਨਮੁੱਖ ਤੁਹਾਡੇ ਉੱਤੇ ਇਲਜ਼ਾਮ ਲਾਵਾਂਗਾ।
22 ਤੁਸੀਂ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹੋ।
ਇਸ ਲਈ ਇਹ ਚੰਗਾ ਹੈ ਜੇਕਰ ਤੁਸੀਂ ਇਹ ਸਮਝ ਲਵੋ,
ਇਸਤੋਂ ਪਹਿਲਾਂ ਕਿ ਮੈਂ ਤੁਹਾਨੂੰ ਪਾੜ ਸੁੱਟਾਂ।
ਜਦੋਂ ਇਹ ਹੋਵੇਗਾ, ਕੋਈ ਵੀ ਬੰਦਾ ਤੁਹਾਨੂੰ ਨਹੀਂ ਬਚਾ ਸੱਕੇਗਾ।
23 ਜੇ ਕੋਈ ਬੰਦਾ ਧੰਨਵਾਦ ਦਾ ਚੜ੍ਹਾਵਾ ਪ੍ਰਦਾਨ ਕਰਦਾ ਹੈ ਤਾਂ ਉਹ ਮੇਰੇ ਲਈ ਆਦਰ ਦਰਸਾਉਂਦਾ ਹੈ।
ਪਰ ਜੇ ਕੋਈ ਬੰਦਾ ਸਹੀ ਢੰਗ ਨਾਲ ਜਿਉਂਦਾ ਹੈ, ਤਾਂ ਮੈਂ ਉਸ ਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸਾਵਾਂਗਾ।”
ਨਿਰਦੇਸ਼ਕ ਲਈ: “ਬਰਬਾਦ ਨਾ ਕਰੋ” ਵਾਲੀ, ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ। ਜਦੋਂ ਸ਼ਾਊਲ ਨੇ ਲੋਕਾਂ ਨੂੰ ਦਾਊਦ ਦੇ ਘਰ ਦੀ ਨਿਗਰਾਨੀ ਕਰਨ ਅਤੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰਨ ਲਈ ਭੇਜਿਆ ਸੀ।
59 ਹੇ ਪਰਮੇਸ਼ੁਰ, ਮੈਨੂੰ ਮੇਰੇ ਵੈਰੀਆਂ ਕੋਲੋਂ ਬਚਾ ਲੈ।
ਉਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੋ ਜਿਹੜੇ ਮੇਰੇ ਨਾਲ ਲੜਨ ਲਈ ਆਏ ਹਨ।
2 ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ ਜਿਹੜੇ ਮੰਦੇ ਕਾਰੇ ਕਰਦੇ ਹਨ।
ਮੈਨੂੰ ਉਨ੍ਹਾਂ ਕਾਤਲਾਂ ਕੋਲੋਂ ਬਚਾਉ।
3 ਦੇਖੋ, ਤਕੜੇ ਆਦਮੀ ਮੇਰੀ ਉਡੀਕ ਵਿੱਚ ਹਨ,
ਉਹ ਮੈਨੂੰ ਮਾਰ ਮੁਕਾਉਣ ਲਈ ਉਡੀਕ ਰਹੇ ਹਨ।
ਭਾਵੇਂ ਮੈਂ ਕੋਈ ਗੁਨਾਹ ਜਾਂ ਜੁਰਮ ਨਹੀਂ ਕੀਤਾ।
4 ਮੈਂ ਕੁਝ ਵੀ ਗਲਤ ਨਹੀਂ ਕੀਤਾ, ਪਰ ਮੈਨੂੰ ਮਾਰਨ ਲਈ ਨੱਸੇ ਆਏ ਹਨ।
ਯਹੋਵਾਹ ਆਉ, ਖੁਦ ਆਪਣੀਆਂ ਅੱਖਾਂ ਨਾਲ ਵੇਖੋ?
5 ਤੁਸੀਂ ਇਸਰਾਏਲ ਦੇ ਪਰਮੇਸ਼ੁਰ, ਪਰਮੇਸ਼ੁਰ ਯਹੋਵਾਹ ਸਰਬ ਸ਼ਕਤੀਮਾਨ ਹੋ।
ਉੱਠੋ ਅਤੇ ਉਨ੍ਹਾਂ ਲੋਕਾਂ ਨੂੰ ਦੰਡ ਦੇਵੋ।
ਉਨ੍ਹਾਂ ਦੁਸ਼ਟ ਗੱਦਾਰਾਂ ਉੱਤੇ ਤਰਸ ਨਾ ਕਰੋ।
6 ਇਹ ਮੰਦੇ ਲੋਕ ਕੁੱਤਿਆਂ ਵਰਗੇ ਹਨ
ਜਿਹੜੇ ਸ਼ਾਮ ਨੂੰ ਸ਼ਹਿਰ ਅੰਦਰ ਭੌਕਦੇ ਹੋਏ
ਅਵਾਰਾ ਘੁੰਮਦੇ ਆ ਵੜਦੇ ਹਨ।
7 ਉਨ੍ਹਾਂ ਦੀਆਂ ਗਾਲ੍ਹਾਂ ਅਤੇ ਧਮਕੀਆਂ ਸੁਣੋ।
ਉਹ ਬੜੀਆਂ ਜ਼ੁਲਮੀ ਗੱਲਾਂ ਆਖਦੇ ਹਨ
ਅਤੇ ਇਹ ਵੀ ਖਿਆਲ ਨਹੀਂ ਕਰਦੇ ਕਿ ਉਨ੍ਹਾਂ ਨੂੰ ਕੌਣ ਸੁਣਦਾ ਹੈ।
8 ਯਹੋਵਾਹ, ਇਨ੍ਹਾਂ ਉੱਤੇ ਹੱਸੋ।
ਇਨ੍ਹਾਂ ਲੋਕਾਂ ਦਾ ਮਜ਼ਾਕ ਉਡਾਉ।
9 ਮੈਂ ਤੁਹਾਡੇ ਲਈ ਉਸਤਤਿ ਦੇ ਗੀਤ ਗਾਵਾਂਗਾ।
ਹੇ ਪਰਮੇਸ਼ੁਰ, ਤੁਸੀਂ ਹੀ ਉੱਚੇ ਪਰਬਤਾਂ ਅੰਦਰ, ਮੇਰਾ ਸੁਰੱਖਿਅਤ ਟਿਕਾਣਾ ਹੋ।
10 ਪਰਮੇਸ਼ੁਰ ਮੈਨੂੰ ਪਿਆਰ ਕਰਦਾ ਹੈ, ਅਤੇ ਉਹ ਮੇਰੀ ਜਿੱਤ ਲਈ ਸਹਾਇਤਾ ਕਰੇਗਾ।
ਉਹ ਵੈਰੀਆਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੇਗਾ।
11 ਹੇ ਪਰਮੇਸ਼ੁਰ, ਜੇਕਰ ਤੁਸੀਂ ਉਨ੍ਹਾਂ ਨੂੰ ਸਿਰਫ਼ ਮਾਰੋਂਗੇ ਸ਼ਾਇਦ ਮੇਰੇ ਲੋਕ ਭੁੱਲ ਜਾਣ।
ਇਸ ਲਈ ਮੇਰੇ ਮਾਲਕ ਅਤੇ ਰੱਖਿਅਕ, ਉਨ੍ਹਾਂ ਨੂੰ ਖਿੰਡਾ ਦਿਉ ਅਤੇ ਉਨ੍ਹਾਂ ਨੂੰ ਆਪਣੀ ਸ਼ਕਤੀ ਨਾਲ ਹਰਾ ਦਿਉ।
12 ਉਹ ਮੰਦੇ ਲੋਕ ਗਾਲ੍ਹਾਂ ਕੱਢਦੇ ਹਨ ਅਤੇ ਝੂਠ ਬੋਲਦੇ ਹਨ।
ਉਨ੍ਹਾਂ ਨੂੰ ਉਨ੍ਹਾਂ ਦੇ ਆਖੇ ਦਾ ਦੰਡ ਦਿਉ।
ਉਨ੍ਹਾਂ ਦੇ ਗੁਨਾਹ ਨੂੰ ਹੀ ਉਨ੍ਹਾਂ ਨੂੰ ਘੇਰਨ ਦਿਉ।
13 ਉਨ੍ਹਾਂ ਨੂੰ ਆਪਣੇ ਕਹਿਰ ਨਾਲ ਤਬਾਹ ਕਰ ਦਿਉ।
ਉਨ੍ਹਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਉ।
ਫ਼ੇਰ ਦੁਨੀਆਂ ਦੇ ਸਾਰੇ ਲੋਕ ਜਾਣ ਲੈਣਗੇ ਕਿ ਪਰਮੇਸ਼ੁਰ ਇਸਰਾਏਲ ਵਿੱਚ ਰਾਜ ਕਰਦਾ ਹੈ।
14 ਉਹ ਮੰਦੇ ਲੋਕ ਸ਼ਾਮ ਨੂੰ ਭੌਕਦੇ ਕੁੱਤਿਆਂ ਵਾਂਗ
ਘੁੰਮਦੇ ਸ਼ਹਿਰ ਅੰਦਰ ਆਉਂਦੇ ਹਨ।
15 ਉਹ ਭੋਜਨ ਦੀ ਤਲਾਸ਼ ਕਰਨਗੇ
ਪਰ ਉਨ੍ਹਾਂ ਨੂੰ ਨਾ ਤਾਂ ਭੋਜਨ ਮਿਲੇਗਾ ਅਤੇ ਨਾ ਸੌਣ ਲਈ ਕੋਈ ਥਾਂ।
16 ਪਰ ਸਵੇਰੇ, ਮੈਂ ਤੁਹਾਨੂੰ ਉਸਤਤਿ ਦੇ ਆਪਣੇ ਗੀਤ ਗਾਵਾਂਗਾ।
ਮੈਂ ਤੇਰੇ ਪਿਆਰ ਵਿੱਚ ਆਨੰਦ ਮਾਣਾਂਗਾ।
ਕਿਉਂਕਿ ਉੱਚੇ ਪਰਬਤਾਂ ਵਿੱਚ ਤੁਸੀਂ ਮੇਰਾ ਸੁਰੱਖਿਅਤ ਸਥਾਨ ਹੋ।
ਅਤੇ ਜਦੋਂ ਮੁਸੀਬਤਾਂ ਆਉਂਦੀਆਂ ਹਨ ਤੁਸੀਂ ਹੀ ਮੇਰੀ ਸ਼ਰਨ ਹੋਂ।
17 ਮੈਂ ਤੁਹਾਨੂੰ ਉਸਤਤਿ ਦੇ ਆਪਣੇ ਗੀਤ ਗਾਵਾਂਗਾ।
ਕਿਉਂਕਿ ਉੱਚੇ ਪਰਬਤਾਂ ਵਿੱਚ ਤੁਸੀਂ ਮੇਰਾ ਸੁਰੱਖਿਅਤ ਸਥਾਨ ਹੋ।
ਨਿਰਦੇਸ਼ਕ ਲਈ: “ਕਰਾਰ ਦੇ ਚਮੇਲੀ ਦਾ ਫ਼ੁੱਲ” ਦੀ ਧੁਨੀ। ਦਾਊਦ ਦਾ ਮਿਕਤਾਮ ਸਿੱਖਿਆ ਲਈ। ਇਹ ਉਸ ਵੇਲੇ ਦੀ ਗੱਲ ਹੈ ਜਦੋਂ ਦਾਊਦ ਅਰਮ ਨਹਰੈਮ ਅਤੇ ਅਰਮ ਸੋਬਾਹ ਨਾਲ ਲੜਿਆ, ਅਤੇ ਜਦੋਂ ਯੋਆਬ ਵਾਪਸ ਪਰਤਿਆ ਅਤੇ ਉਸ ਨੇ 12,000 ਅਦੋਮ ਸਿਪਾਹੀਆਂ ਨੂੰ ਨਮਕ ਦੀ ਵਾਦੀ ਵਿੱਚ ਹਰਾਇਆ।
60 ਪਰਮੇਸ਼ੁਰ, ਤੁਸੀਂ ਸਾਡੇ ਉੱਤੇ ਬਹੁਤ ਗੁੱਸੇ ਸੀ।
ਇਸ ਲਈ ਤੁਸੀਂ ਸਾਨੂੰ ਨਾਮੰਜ਼ੂਰ ਕੀਤਾ ਅਤੇ ਸਾਨੂੰ ਤਬਾਹ ਕਰ ਦਿੱਤਾ।
ਇਸ ਲਈ ਕਿਰਪਾ ਕਰਕੇ ਫ਼ੇਰ ਤੋਂ ਸਾਡਾ ਪੁਨਰ ਨਿਰਮਾਣ ਕਰੋ।
2 ਤੁਸੀਂ ਧਰਤੀ ਹਿਲਾ ਦਿੱਤੀ ਹੈ ਅਤੇ ਖੋਲ੍ਹਕੇ ਖਲਾਰ ਦਿੱਤੀ ਹੈ।
ਸਾਡੀ ਦੁਨੀਆਂ ਬਿੱਖਰਦੀ ਜਾ ਰਹੀ ਹੈ।
ਦਯਾ ਕਰੋ ਅਤੇ ਇਸ ਨੂੰ ਥਾਂ ਸਿਰ ਰੱਖੋ।
3 ਤੁਸੀਂ ਆਪਣੇ ਬੰਦਿਆਂ ਨੂੰ ਬਹੁਤ ਤਕਲੀਫ਼ਾਂ ਦਿੱਤੀਆਂ ਹਨ।
ਅਸੀਂ ਡਿੱਗਦੇ, ਲੜਖੜ੍ਹਾਉਂਦੇ ਸ਼ਰਾਬੀ ਆਦਮੀਆਂ ਵਰਗੇ ਹਾਂ।
4 ਤੁਸਾਂ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਸੀ ਜਿਹੜੇ ਤੁਹਾਨੂੰ ਪੂਜਦੇ ਹਨ।
ਹੁਣ ਉਹ ਵੈਰੀਆਂ ਤੋਂ ਬਚਕੇ ਨਿਕਲ ਸੱਕਦੇ ਹਨ।
5 ਆਪਣੀ ਮਹਾਨ ਸ਼ਕਤੀ ਵਰਤੋਂ ਅਤੇ ਸਾਨੂੰ ਬਚਾਉ।
ਮੇਰੀ ਪ੍ਰਾਰਥਨਾ ਸੁਣੋ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਲਵੋ ਜਿਨ੍ਹਾਂ ਨੂੰ ਤੁਸੀ ਪਿਆਰ ਕਰਦੇ ਹੋਂ।
6 ਪਰਮੇਸ਼ੁਰ ਆਪਣੇ ਮੰਦਰ ਵਿੱਚ ਬੋਲਿਆ,
ਮੈਂ ਇਸ ਨਾਲ ਬਹੁਤ ਖੁਸ਼ ਹਾਂ।” ਪਰਮੇਸ਼ੁਰ ਨੇ ਆਖਿਆ,
“ਮੈਂ ਇਹ ਜ਼ਮੀਨ ਆਪਣੇ ਲੋਕਾਂ ਨਾਲ ਸਾਂਝੀ ਕਰਾਂਗਾ,
ਮੈਂ ਉਨ੍ਹਾਂ ਨੂੰ ਸ਼ੇਚੇਮ ਦੇਵਾਂਗਾ।
ਮੈਂ ਉਨ੍ਹਾਂ ਨੂੰ ਸੁੱਕੋਥ ਦੀ ਵਾਦੀ ਦੇਵਾਂਗਾ।
7 ਗਿਲਆਦ ਤੇ ਮਾਨਾਸੇਹ ਮੇਰੇ ਹੋਣਗੇ।
ਇਫ਼ਰਾਈਮ ਮੇਰੇ ਸਿਰ ਦੀ ਢਾਲ ਹੋਵੇਗਾ।
ਯਹੂਦਾਹ ਮੇਰਾ ਸ਼ਾਹੀ ਡੰਡਾ ਹੋਵੇਗਾ।
8 ਮੋਆਬ ਮੇਰੇ ਚਰਨ ਧੋਣ ਲਈ ਮੇਰਾ ਭਾਂਡਾ ਹੋਵੇਗਾ।
ਇਡੋਮ ਮੇਰਾ ਦਾਸ ਹੋਵੇਗਾ ਜਿਹੜਾ ਮੇਰੀਆਂ ਖੜ੍ਹਾਵਾਂ ਚੁੱਕੇਗਾ।
ਮੈਂ ਫ਼ਿਲਿਸਤੀਨੀ ਦੇ ਲੋਕਾਂ ਨੂੰ ਹਰਾ ਦਿਆਂਗਾ ਅਤੇ ਮੈਂ ਜਿੱਤ ਬਾਰੇ ਰੌਲਾ ਪਾਵਾਂਗਾ।”
9-10 ਪਰ ਹੇ ਪਰਮੇਸ਼ੁਰ, ਤੁਸੀਂ ਸਾਨੂੰ ਤਿਆਗ ਦਿੱਤਾ।
ਤੁਸੀਂ ਸਾਡੀ ਫ਼ੌਜ ਨਾਲ ਨਹੀਂ ਗਏ।
ਇਸ ਲਈ ਮਜ਼ਬੂਤ ਸੁਰੱਖਿਅਤ ਸ਼ਹਿਰ ਵੱਲ ਨੂੰ ਮੇਰੀ ਅਗਵਾਈ ਕੌਣ ਕਰੇਗਾ।
ਇਡੋਮ ਦੇ ਖਿਲਾਫ਼ ਲੜਨ ਵਿੱਚ ਮੇਰੀ ਸਹਾਇਤਾ ਕੌਣ ਕਰੇਗਾ।
11 ਹੇ ਪਰਮੇਸ਼ੁਰ, ਵੈਰੀਆਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ।
ਲੋਕ ਮਦਦ ਨਹੀਂ ਕਰ ਸੱਕਦੇ।
12 ਸਿਰਫ਼ ਪਰਮੇਸ਼ੁਰ ਹੀ ਸਾਨੂੰ ਮਜ਼ਬੂਤ ਬਣਾ ਸੱਕਦਾ ਹੈ।
ਸਿਰਫ਼ ਪਰਮੇਸ਼ੁਰ ਹੀ ਸਾਡੇ ਵੈਰੀਆਂ ਨੂੰ ਹਰਾ ਸੱਕਦਾ ਹੈ।
33 ਹੇ ਸੱਜਨੋ, ਯਹੋਵਾਹ ਵਿੱਚ ਆਨੰਦ ਮਾਣੋ।
ਚੰਗੇ ਲੋਕਾਂ ਲਈ ਉਸਦੀ ਉਸਤਤਿ ਕਰਨਾ ਚੰਗਾ ਹੈ।
2 ਸਾਰੰਗੀ ਵਜਾਉ ਅਤੇ ਉਸਦੀ ਉਸਤਤਿ ਕਰੋ।
ਯਹੋਵਾਹ ਲਈ ਦਸ ਤਾਰਾਂ ਵਾਲਾ ਸਾਜ਼ ਵਜਾਉ।
3 ਉਸ ਨੂੰ ਇੱਕ ਨਵਾਂ ਗੀਤ।
ਸੋਹਣੇ ਢੰਗ ਨਾਲ ਖੁਸ਼ੀ ਦੀ ਧੁਨ ਵਜਾਉ।
4 ਪਰਮੇਸ਼ੁਰ ਦਾ ਸ਼ਬਦ ਸੱਚਾ ਹੈ।
ਜੋ ਵੀ ਉਹ ਕਰਦਾ ਤੁਸੀਂ ਉਸ ਉੱਤੇ ਨਿਰਭਰ ਹੋ ਸੱਕਦੇ ਹੋ।
5 ਪਰਮੇਸ਼ੁਰ ਨਿਆਂਕਾਰ ਹੋਣ ਅਤੇ ਚੰਗੀਆਂ ਗੱਲਾਂ ਕਰਨ ਨੂੰ ਪਿਆਰ ਕਰਦਾ ਹੈ।
ਧਰਤੀ ਉੱਤੇ ਯਹੋਵਾਹ ਦਾ ਸੱਚਾ ਪਿਆਰ ਭਰਪੂਰ ਹੈ।
6 ਯਹੋਵਾਹ ਨੇ ਆਦੇਸ਼ ਦਿੱਤਾ ਅਤੇ ਦੁਨੀਆਂ ਸਾਜੀ ਗਈ।
ਪਰਮੇਸ਼ੁਰ ਦੇ ਮੁੱਖ ਤੋਂ ਨਿਕਲੇ ਹਰ ਸਾਹ ਨੇ ਧਰਤੀ ਦੀ ਹਰ ਸ਼ੈਅ ਨੂੰ ਸਾਜਿਆ ਹੈ।
7 ਪਰਮੇਸ਼ੁਰ ਨੇ ਸਾਗਰ ਚੋਂ ਪਾਣੀ ਇੱਕ ਥਾਵੇਂ ਇਕੱਠਾ ਕੀਤਾ।
ਉਹ ਸਾਗਰ ਨੂੰ ਇਸਦੀ ਥਾਂ ਸਿਰ ਰੱਖਦਾ ਹੈ।
8 ਧਰਤੀ ਦੇ ਹਰ ਬੰਦੇ ਨੂੰ ਡਰਨਾ ਅਤੇ ਯਹੋਵਾਹ ਦਾ ਆਦਰ ਕਰਨਾ ਚਾਹੀਦਾ ਹੈ।
ਦੁਨੀਆਂ ਦੇ ਸਮੂਹ ਲੋਕਾਂ ਨੂੰ ਉਸਤੋਂ ਡਰਨਾ ਚਾਹੀਦਾ ਹੈ।
9 ਕਿਉਂਕਿ ਪਰਮੇਸ਼ੁਰ ਸਿਰਫ਼ ਆਦੇਸ਼ ਦਿੰਦਾ ਅਤੇ ਉਹ ਗੱਲ ਵਾਪਰ ਜਾਂਦੀ ਹੈ।
ਅਤੇ ਜੇਕਰ ਉਹ ਆਖਦਾ, “ਰੁਕੋ” ਤਾਂ ਉਹ ਸੈਅ ਠਹਿਰ ਜਾਵੇਗੀ।
10 ਉਹ ਹਰ ਇੱਕ ਦੀ ਯੋਜਨਾ ਨੂੰ ਤਬਾਹ ਕਰ ਸੱਕਦਾ ਹੈ।
ਉਹ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਤਬਾਹ ਕਰ ਸੱਕਦਾ ਹੈ।
11 ਪਰ ਯਹੋਵਾਹ ਦਾ ਮਸ਼ਵਰਾ ਸਦਾ ਲਈ ਸ਼ੁਭ ਹੈ।
ਉਸ ਦੀਆਂ ਵਿਉਂਤਾਂ ਪੀੜੀ ਦਰ ਪੀੜੀ ਸ਼ੁਭ ਹਨ।
12 ਉਹ ਲੋਕ ਜਿਨ੍ਹਾਂ ਦਾ ਯਹੋਵਾਹ ਪਰਮੇਸ਼ੁਰ ਹੈ ਬਹੁਤ ਸੁਭਾਗੇ ਹਨ।
ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੇ ਖਾਸ ਲੋਕ ਹੋਣ ਲਈ ਚੁਣਿਆ।
13 ਯਹੋਵਾਹ ਨੇ ਸਵਰਗ ਤੋਂ ਹੇਠਾਂ ਤੱਕਿਆ,
ਅਤੇ ਉਸ ਨੇ ਸਮੂਹ ਲੋਕਾਂ ਨੂੰ ਦੇਖਿਆ।
14 ਉਸ ਨੇ ਆਪਣੇ ਉੱਚੇ ਤਖਤ ਤੋਂ ਧਰਤੀ ਉੱਤੇ
ਰਹਿਣ ਵਾਲੇ ਸਾਰੇ ਹੀ ਲੋਕਾਂ ਵੱਲ ਹੇਠਾਂ ਦੇਖਿਆ।
15 ਪਰਮੇਸ਼ੁਰ ਨੇ ਹਰ ਬੰਦੇ ਦਾ ਮਨ ਸਾਜਿਆ।
ਜੋ ਵੀ ਹਰ ਬੰਦਾ ਸੋਚਦਾ ਪਰਮੇਸ਼ੁਰ ਜਾਣਦਾ ਹੈ।
16 ਰਾਜਾ ਉਸ ਦੇ ਆਪਣੇ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।
ਤਾਕਤਵਰ ਯੋਧਾ ਉਸ ਦੇ ਆਪਣੀ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।
17 ਅਸਲ ਵਿੱਚ ਘੋੜੇ ਯੁੱਧ ਅੰਦਰ ਜਿੱਤ ਪ੍ਰਾਪਤ ਨਹੀਂ ਕਰਦੇ।
ਅਸਲ ਵਿੱਚ ਤੁਹਾਡੇ ਬਚ ਨਿਕਲਣ ਵਿੱਚ ਉਨ੍ਹਾਂ ਦਾ ਬਲ ਮਦਦ ਨਹੀਂ ਕਰਦਾ।
18 ਯਹੋਵਾਹ ਦੇਖਦਾ ਅਤੇ ਉਨ੍ਹਾਂ ਦੇ ਦੇਖਭਾਲ ਕਰਦਾ ਜਿਹੜੇ ਉਸ ਦੇ ਮਾਰਗ ਉੱਤੇ ਤੁਰਦੇ ਹਨ।
ਉਸਦਾ ਵੱਡਾ ਪਿਆਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਜਿਹੜੇ ਉਸਦੀ ਉਪਾਸਨਾ ਕਰਦੇ ਹਨ।
19 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮੌਤ ਤੋਂ ਬਚਾਉਂਦਾ ਹੈ,
ਉਹ ਉਨ੍ਹਾਂ ਨੂੰ ਉਦੋਂ ਬਲ ਬਖਸ਼ਦਾ ਹੈ ਜਦੋਂ ਉਹ ਭੁੱਖੇ ਹੁੰਦੇ ਹਨ।
20 ਇਸ ਲਈ ਅਸੀਂ ਯਹੋਵਾਹ ਦਾ ਇੰਤਜ਼ਾਰ ਕਰਾਂਗੇ।
ਉਹ ਸਾਡੀ ਮਦਦ ਕਰਦਾ ਹੈ ਅਤੇ ਉਹ ਸਾਡੀ ਰੱਖਿਆ ਕਰਦਾ ਹੈ।
21 ਪਰਮੇਸ਼ੁਰ ਅਸਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ।
ਅਸੀਂ ਸੱਚਮੁੱਚ ਉਸ ਦੇ ਪਵਿੱਤਰ ਨਾਮ ਵਿੱਚ ਭਰੋਸਾ ਕਰਦੇ ਹਾਂ।
22 ਯਹੋਵਾਹ ਅਸੀਂ ਸੱਚਮੁੱਚ ਤੁਹਾਡੀ ਉਪਾਸਨਾ ਕਰਦੇ ਹਾਂ।
ਇਸ ਲਈ ਆਪਣਾ ਵੱਡਾ ਪਿਆਰ ਸਾਡੇ ਲਈ ਦਰਸਾਉ।
18 ਦੁਸ਼ਟਤਾ ਬਿਲਕੁਲ ਇੱਕ ਛੋਟੀ ਜਿਹੀ ਅੱਗ ਵਾਂਗ ਹੈ। ਪਹਿਲਾਂ ਅੱਗ ਘਾਹ ਫ਼ੂਸ ਅਤੇ ਕੰਡਿਆਂ ਨੂੰ ਸਾੜਦੀ ਹੈ। ਇਸਤੋਂ ਮਗਰੋਂ ਅੱਗ ਜੰਗਲ ਦੀਆਂ ਵੱਡੀਆਂ ਝਾੜੀਆਂ ਨੂੰ ਸਾੜਦੀ ਹੈ। ਅਤੇ ਅੰਤ ਵਿੱਚ ਇਹ ਭਿਆਨਕ ਅੱਗ ਬਣ ਜਾਂਦੀ ਹੈ-ਅਤੇ ਹਰ ਇੱਕ ਚੀਜ਼ ਸੜ ਕੇ ਸੁਆਹ ਹੋ ਜਾਂਦੀ ਹੈ।
19 ਸਰਬ ਸ਼ਕਤੀਮਾਨ ਯਹੋਵਾਹ ਨਾਰਾਜ਼ ਹੈ, ਇਸ ਲਈ ਜ਼ਮੀਨ ਸਾੜੀ ਜਾਵੇਗੀ। ਅਤੇ ਹਰ ਕੋਈ ਇਸ ਅੱਗ ਵਿੱਚ ਮਰ ਜਾਵੇਗਾ। ਕੋਈ ਬੰਦਾ ਵੀ ਆਪਣੇ ਭਰਾ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰੇਗਾ। 20 ਲੋਕ ਸੱਜੇ ਪਾਸੇ ਦੀ ਕਿਸੇ ਚੀਜ਼ ਨੂੰ ਫ਼ੜਣਗੇ, ਪਰ ਉਹ ਫ਼ੇਰ ਵੀ ਭੁੱਖੇ ਹੋਣਗੇ। ਉਹ ਖੱਬੇ ਪਾਸੇ ਦੀ ਕਿਸੇ ਚੀਜ਼ ਨੂੰ ਖਾਣਗੇ, ਪਰ ਉਹ ਰੱਜਣਗੇ ਨਹੀਂ। ਹਰ ਬੰਦਾ ਮੁੜ ਕੇ ਆਪਣੇ ਹੀ ਸ਼ਰੀਰ ਨੂੰ ਲਾਵੇਗਾ। 21 (ਇਸਦਾ ਅਰਬ ਹੈ ਮਾਨਾਸੇਹ ਇਫ਼ਰਾਈਮ ਦੇ ਖਿਲਾਫ਼ ਲੜੇਗਾ, ਅਤੇ ਇਫ਼ਰਾਈਮ ਮਨੱਸ਼ਹ ਦੇ ਖਿਲਾਫ਼ ਲੜੇਗਾ। ਅਤੇ ਫ਼ੇਰ ਦੋਵੇਂ ਯਹੂਦਾਹ ਦੇ ਖਿਲਾਫ਼ ਹੋ ਜਾਣਗੇ।)
ਯਹੋਵਾਹ ਹਾਲੇ ਵੀ ਇਸਰਾਏਲ ਦੇ ਨਾਲ ਨਾਰਾਜ਼ ਹੈ। ਯਹੋਵਾਹ ਹਾਲੇ ਵੀ ਆਪਣੇ ਲੋਕਾਂ ਨੂੰ ਸਜ਼ਾ ਦੇਣ ਲਈ ਤਤਪਰ ਹੈ।
10 ਉਨ੍ਹਾਂ ਵੱਲ ਦੇਖੋ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ ਅਤੇ ਅਨਿਆਂਈ ਫ਼ੈਸਲੇ ਕਰਦੇ ਹਨ। 2 ਉਹ ਗਰੀਬ ਲੋਕਾਂ ਨਾਲ ਨਿਰਪੱਖ ਨਹੀਂ ਹਨ। ਉਹ ਗਰੀਬ ਲੋਕਾਂ ਦੇ ਹੱਕ ਖੋਹ ਲੈਂਦੇ ਹਨ। ਉਹ ਲੋਕਾਂ ਨੂੰ ਇਸ ਗੱਲ ਦੀ ਇਜਾਜ਼ਤ ਦਿੰਦੇ ਹਨ ਕਿ ਉਹ ਵਿਧਵਾਵਾਂ ਅਤੇ ਯਤੀਮਾਂ ਦੀ ਚੋਰੀ ਕਰ ਸੱਕਣ।
3 ਤੁਹਾਨੂੰ ਆਪਣੇ ਅਮਲਾਂ ਦਾ ਲੇਖਾ ਦੇਣਾ ਪਵੇਗਾ। ਉਸ ਵੇਲੇ ਤੁਸੀਂ ਕੀ ਕਰੋਗੇ? ਤੁਹਾਡੀ ਤਬਾਹੀ ਦੂਰ ਦੁਰਾਡੇ ਦੇਸ਼ੋਁ ਆ ਰਹੀ ਹੈ, ਤੁਸੀਂ ਸਹਾਇਤਾ ਲਈ ਕਿੱਥੋ ਭੱਜੋਗੇ। ਤੁਹਾਡਾ ਧਨ ਦੌਲਤ ਤੁਹਾਡੀ ਸਹਾਇਤਾ ਨਹੀਂ ਕਰੇਗਾ। 4 ਤੁਹਾਨੂੰ ਇੱਕ ਕੈਦੀ ਵਾਂਗ ਝੁਕਣਾ ਪਵੇਗਾ। ਤੁਸੀਂ ਇੱਕ ਮਰੇ ਹੋਏ ਬੰਦੇ ਵਾਂਗ ਡਿੱਗ ਪਵੋਗੇ। ਪਰ ਇਸ ਨਾਲ ਵੀ ਤੁਹਾਡੀ ਕੋਈ ਸਹਾਇਤਾ ਨਹੀਂ ਹੋਵੇਗੀ! ਪਰਮੇਸ਼ੁਰ ਫ਼ੇਰ ਵੀ ਤੁਹਾਡੇ ਨਾਲ ਨਾਰਾਜ਼ ਹੋਵੇਗਾ। ਪਰਮੇਸ਼ੁਰ ਫ਼ੇਰ ਵੀ ਤੁਹਾਨੂੰ ਸਜ਼ਾ ਦੇਣ ਲਈ ਤਿਆਰ ਹੋਵੇਗਾ।
10 ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹੜੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ।
ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ। 11 ਦੂਤ ਇਨ੍ਹਾਂ ਝੂਠੇ ਉਪਦੇਸ਼ਕਾਂ ਨਾਲੋਂ ਕਿਤੇ ਵੱਧੇਰੇ ਤਾਕਤਵਰ ਅਤੇ ਸ਼ਕਤੀਸ਼ਾਲੀ ਹਨ। ਪਰ ਦੂਤ ਵੀ ਉਦੋਂ ਇਨ੍ਹਾਂ ਦੀ ਬੇਇੱਜ਼ਤੀ ਨਹੀਂ ਕਰਦੇ ਜਦੋਂ ਉਨ੍ਹਾਂ ਨੇ ਪ੍ਰਭੂ ਅੱਗੇ ਇਨ੍ਹਾਂ ਝੂਠੇ ਪ੍ਰਚਾਰਕਾਂ ਉੱਤੇ ਝੂਠੇ ਇਲਜ਼ਾਮ ਲਾਉਣੇ ਹੁੰਦੇ ਹਨ।
12 ਪਰ ਇਹ ਝੂਠੇ ਉਪਦੇਸ਼ਕ ਉਨ੍ਹਾਂ ਗੱਲਾਂ ਦੇ ਵਿਰੁੱਧ ਵੀ ਮੰਦਾ ਬੋਲਦੇ ਹਨ ਜਿਨ੍ਹਾਂ ਨੂੰ ਉਹ ਸਮਝ ਨਹੀਂ ਸੱਕਦੇ। ਇਹ ਝੂਠੇ ਉਪਦੇਸ਼ਕ ਉਨ੍ਹਾਂ ਜਾਨਵਰਾਂ ਵਰਗੇ ਹਨ ਜਿਹੜੇ ਸੋਚ ਨਹੀ ਸੱਕਦੇ। ਉਹ ਇੰਝ ਵਰਤਾਉ ਕਰਦੇ ਹਨ ਜਿਵੇਂ ਉਨ੍ਹਾਂ ਦੀ ਅਗਵਾਈ ਆਪਣੀ ਸਹਿਜ ਪ੍ਰੇਰਣਾ ਦੁਆਰਾ ਕੀਤੀ ਗਈ ਹੋਵੇ। ਉਹ ਫ਼ੜੇ ਜਾਣ ਅਤੇ ਮਰੇ ਜਾਣ ਲਈ ਹੀ ਜੰਮਦੇ ਹਨ। ਇਸ ਲਈ ਜੰਗਲੀ ਪਸ਼ੂਆਂ ਵਾਂਗ ਇਹ ਝੂਠੇ ਪ੍ਰਚਾਰਕ ਵੀ ਤਬਾਹ ਹੋ ਜਾਣਗੇ। 13 ਇਹ ਝੂਠੇ ਪ੍ਰਚਾਰਕ ਕਈ ਲੋਕਾਂ ਨੂੰ ਤਸੀਹੇ ਦੇਣ ਦਾ ਕਾਰਣ ਬਣੇ ਹਨ। ਇਸ ਲਈ ਉਹ ਵੀ ਤਸੀਹੇ ਝੱਲਣਗੇ। ਇਹ ਉਨ੍ਹਾਂ ਦੇ ਬਦੀ ਕਰਨ ਦੀਆਂ ਤਨਖਾਹਾਂ ਹਨ।
ਉਹ ਸੋਚਦੇ ਹਨ ਕਿ ਉਨ੍ਹਾਂ ਲਈ ਖੁਲ੍ਹੇਆਮ ਬਦੀ ਕਰਨਾ ਮੌਜ ਹੈ। ਉਹ ਦੁਸ਼ਟ ਗੱਲਾਂ ਕਰਕੇ ਅਨੰਦ ਮਾਣਦੇ ਹਨ ਜੋ ਉਨ੍ਹਾਂ ਨੂੰ ਪ੍ਰਸੰਨ ਕਰਦੀਆਂ ਹਨ। ਇਸ ਲਈ ਜਦੋਂ ਉਹ ਤੁਹਾਡੇ ਨਾਲ ਸਾਂਝੀਆਂ ਦਾਅਵਤਾਂ ਵਿੱਚ ਭੋਜਨ ਖਾਂਦੇ ਹਨ, ਤਾਂ ਉਹ ਤੁਹਾਡੇ ਵਿੱਚਕਾਰ ਭੱਦੇ ਦਾਗਾਂ ਅਤੇ ਧੱਬਿਆਂ ਵਰਗੇ ਹਨ। 14 ਹਰ ਵਕਤ ਉਹ ਭੋਗ ਵਿਲਾਸ ਕਰਨ ਲਈ ਔਰਤਾਂ ਨੂੰ ਲੱਭਦੇ ਰਹਿੰਦੇ ਹਨ। ਉਹ ਹਮੇਛਾਂ ਪਾਪ ਕਰਨ ਵਿੱਚ ਲਗੇ ਰਹਿੰਦੇ ਹਨ। ਉਹ ਉਨ੍ਹਾਂ ਲੋਕਾਂ ਨੂੰ, ਪਾਪ ਦੇ ਜਾਲ ਵਿੱਚ ਫ਼ਸਾਉਂਦੇ ਹਨ ਜਿਹੜੇ ਕਮਜ਼ੋਰ ਹਨ। ਉਹ ਲਾਲਚ ਨਾਲ ਭਰੇ ਹੋਏ ਹਨ ਅਤੇ ਸਰਾਪੇ ਹੋਏ ਹਨ।
15 ਇਨ੍ਹਾਂ ਝੂਠੇ ਪ੍ਰਚਾਰਕਾਂ ਨੇ ਸਹੀ ਰਸਤਾ ਛੱਡ ਕੇ ਗਲਤ ਰਾਹ ਫ਼ੜ ਲਿਆ ਹੈ। ਉਨ੍ਹਾਂ ਨੇ ਉਹੀ ਰਸਤਾ ਫ਼ੜਿਆ ਹੈ ਜਿਹੜਾ ਬਿਲਆਮ ਨੇ ਫ਼ੜਿਆ ਸੀ। ਬਿਲਆਮ ਬਿਓਰ ਦਾ ਪੁੱਤਰ ਸੀ। ਬਿਲਆਮ ਗਲਤ ਕਰਨ ਲਈ ਪੈਸੇ ਕੁਮਾਉਣ ਨੂੰ ਚੰਗਾ ਸਮਝਦਾ ਸੀ। 16 ਪਰ ਇੱਕ ਗਧੇ ਨੇ ਬਿਲਆਮ ਨੂੰ ਦੱਸਿਆ ਕਿ ਉਹ ਗਲਤ ਕੰਮ ਕਰ ਰਿਹਾ ਸੀ। ਗਧਾ ਬੋਲ ਨਹੀਂ ਸੱਕਦਾ, ਪਰ ਇਹ ਇੱਕ ਮਨੁੱਖ ਦੀ ਅਵਾਜ਼ ਵਿੱਚ ਬੋਲਿਆ ਅਤੇ ਨਬੀ ਨੂੰ ਉਸ ਕਮਲੀ ਗੱਲ ਕਰਨ ਤੋਂ ਰੋਕਿਆ।
ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਕੰਮ(A)
3 ਉਨ੍ਹਾਂ ਦਿਨਾਂ ਵਿੱਚ, ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਹੂਦਿਯਾ ਦੇ ਉਜਾੜ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ। 2 ਉਸ ਨੇ ਆਖਿਆ, “ਆਪਣੇ ਦਿਲ ਅਤੇ ਜੀਵਨ ਬਦਲੋ, ਕਿਉਂਕਿ ਸੁਰਗ ਦਾ ਰਾਜ ਜਲਦੀ ਹੀ ਆ ਰਿਹਾ ਹੈ।” 3 ਯੂਹੰਨਾ ਬਪਤਿਸਮਾ ਦੇਣ ਵਾਲਾ ਉਹੀ ਹੈ ਜਿਸਦੇ ਬਾਰੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ। ਯਸਾਯਾਹ ਨੇ ਕਿਹਾ:
“ਉਜਾੜ ਵਿੱਚ ਇੱਕ ਮਨੁੱਖ ਹੋਕਾ ਦੇ ਰਿਹਾ ਹੈ:
‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ;
ਉਸ ਦੇ ਰਾਹਾਂ ਨੂੰ ਸਿਧਿਆਂ ਕਰੋ।’” (B)
4 ਯੂਹੰਨਾ ਦੇ ਕੱਪੜੇ ਊਂਠ ਦੇ ਵਾਲਾਂ ਤੋਂ ਬਣੇ ਸਨ ਅਤੇ ਚੰਮ ਦੀ ਪੇਟੀ ਉਸ ਦੇ ਲੱਕ ਦੇ ਦੁਆਲੇ ਸੀ। ਅਤੇ ਉਸਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਤ ਸੀ। 5 ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਨਦੀ ਦੇ ਆਸੇ-ਪਾਸੇ ਦੀਆਂ ਥਾਵਾਂ ਦੇ ਸਭ ਲੋਕ ਉਸਦਾ ਪ੍ਰਚਾਰ ਸੁਣਨ ਲਈ ਆਏ। 6 ਲੋਕਾਂ ਨੇ ਆਪਣੇ ਪਾਪ ਕਬੂਲ ਕੀਤੇ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
7 ਪਰ ਜਦੋਂ ਉਸ ਨੇ ਵੇਖਿਆ ਕਿ ਫ਼ਰੀਸੀਆਂ [a] ਅਤੇ ਸਦੂਕੀਆਂ [b] ਵਿੱਚੋਂ ਬਥੇਰੇ ਉਸ ਕੋਲੋਂ ਬਪਤਿਸਮਾ ਲੈਣ ਆਏ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸਾਰੇ ਸੱਪ ਹੋ! ਤੁਹਾਨੂੰ ਪਰਮੇਸ਼ੁਰ ਦੇ ਆਉਣ ਵਾਲੇ ਕਰੋਪ ਤੋਂ ਭੱਜਣਾ ਕਿਸਨੇ ਦੱਸਿਆ ਹੈ? 8 ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸੱਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ। 9 ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸੱਕਦਾ ਹੈ। 10 ਰੁੱਖਾਂ ਨੂੰ ਡੇਗਣ ਲਈ ਕੁਹਾੜਾ ਤਿਆਰ ਹੈ, ਹਰ ਉਹ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਜਾਵੇਗਾ ਅਤੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।
11 “ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿੱਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ। 12 ਉਸਦੀ ਤੰਗਲੀ ਉਸ ਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂੜੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਬੁਝਾਈ ਨਹੀਂ ਜਾ ਸੱਕਦੀ।”
2010 by World Bible Translation Center