Book of Common Prayer
ਨਿਰਦੇਸ਼ਕ ਲਈ: “ਕਰਾਰ ਦੀ ਕੁਮਦਿਨੀ” ਦੀ ਧੁਨੀ ਲਈ ਆਸਾਫ਼ ਦਾ ਇੱਕ ਉਸਤਤਿ ਗੀਤ।
80 ਇਸਰਾਏਲ ਦੇ ਆਜੜੀ, ਕਿਰਪਾ ਕਰਕੇ ਮੈਨੂੰ ਸੁਣੋ।
    ਤੁਸੀਂ ਯੂਸੁਫ਼ ਦੀਆਂ ਭੇਡਾਂ (ਲੋਕਾਂ) ਦੀ ਅਗਵਾਈ ਕਰਦੇ ਹੋ।
ਤੁਸੀਂ ਤੇਜ ਦੇ ਕਰੂਬੀ ਉੱਪਰ ਰਾਜੇ ਵਾਂਗ ਬਿਰਾਜਮਾਨ ਹੋ।
    ਸਾਨੂੰ ਤੁਹਾਨੂੰ ਵੇਖਣ ਦਿਉ।
2 ਇਸਰਾਏਲ ਦੇ ਆਜੜੀ, ਆਪਣੀ ਮਹਾਨਤਾ ਇਫ਼ਰਾਈਮ,
    ਬਿਨਯਾਮੀਨ ਅਤੇ ਮਨੱਸ਼ਹ ਲਈ ਦਰਸ਼ਾਉ।
3 ਹੇ ਪਰਮੇਸ਼ੁਰ, ਸਾਨੂੰ ਇੱਕ ਵਾਰ ਫ਼ੇਰ ਪ੍ਰਵਾਨ ਕਰੋ।
    ਸਾਨੂੰ ਪ੍ਰਵਾਨ ਕਰੋ, ਸਾਨੂੰ ਬਚਾਉ।
4 ਯਹੋਵਾਹ ਸਰਬ ਸ਼ਕਤੀਮਾਨ, ਤੁਸੀਂ ਸਾਡੀਆਂ ਪ੍ਰਾਰਥਨਾ ਕਦੋਂ ਸੁਣੋਂਗੇ।
    ਕੀ ਸਦਾ ਲਈ ਸਾਡੇ ਉੱਤੇ ਕਹਿਰਵਾਨ ਹੋਵੋਂਗੇ।
5 ਤੁਸੀਂ ਆਪਣੇ ਲੋਕਾਂ ਨੂੰ ਹੰਝੂ ਦਿੱਤੇ ਹਨ, ਤੁਸੀਂ ਆਪਣੇ ਲੋਕਾਂ ਨੂੰ ਖਾਣ ਲਈ ਉਨ੍ਹਾਂ ਦੇ ਹੰਝੂਆਂ ਨਾਲ ਭਰੇ ਹੋਏ ਪਿਆਲੇ ਦਿੱਤੇ ਹਨ।
    ਇਹੀ ਉਨ੍ਹਾਂ ਦੇ ਪੀਣ ਲਈ ਪਾਣੀ ਸੀ।
6 ਤੂੰ ਸਾਨੂੰ ਸਾਡੇ ਗੁਆਂਢੀਆਂ ਲਈ ਝਗੜ੍ਹੇ ਦਾ ਕਰਣ ਬਣਾ ਦਿੱਤਾ।
    ਸਾਡੇ ਵੈਰੀ ਸਾਡੇ ਉੱਤੇ ਹੱਸਦੇ ਹਨ।
7 ਸਰਬ ਸ਼ਕਤੀਮਾਨ ਪਰਮੇਸ਼ੁਰ, ਸਾਨੂੰ ਇੱਕ ਵਾਰੀ ਫ਼ੇਰ ਪ੍ਰਵਾਨ ਕਰੋ।
    ਸਾਨੂੰ ਪ੍ਰਵਾਨ ਕਰੋ, ਸਾਨੂੰ ਬਚਾਉ।
8 ਅਤੀਤ ਵਿੱਚ ਤੁਸੀਂ ਸਾਡੇ ਨਾਲ ਬਹੁਤ ਮਹੱਤਵਪੂਰਣ ਬੂਟੇ ਵਰਗਾ ਵਿਹਾਰ ਕੀਤਾ ਸੀ।
    ਤੁਸੀਂ ਆਪਣੀ “ਵੇਲ” ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ।
ਤੁਸੀਂ ਹੋਰਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਸੀ।
    ਅਤੇ ਆਪਣੀ “ਵੇਲ” ਨੂੰ ਇੱਥੇ ਬੀਜ ਦਿੱਤਾ ਸੀ।
9 ਤੁਸੀਂ “ਵੇਲ” ਲਈ ਭੂਇ ਤਿਆਰ ਕੀਤੀ। ਤੁਸੀਂ ਇਸਦੀ ਜੜ੍ਹ ਦੀ ਮਜ਼ਬੂਤੀ ਲਈ ਸਹਾਇਤਾ ਕੀਤੀ।
    ਛੇਤੀ ਹੀ “ਵੇਲ” ਸਾਰੀ ਜ਼ਮੀਨ ਉੱਤੇ ਫ਼ੈਲ ਗਈ।
10 ਇਸਨੇ ਪਰਬਤਾਂ ਨੂੰ ਢੱਕ ਦਿੱਤਾ ਸੀ
    ਇਸਦੇ ਪਤਿਆਂ ਨੇ ਦਿਉਦਾਰ ਦੇ ਰੁੱਖਾਂ ਉੱਤੇ ਵੀ ਛਾਂ ਕਰ ਦਿੱਤੀ ਸੀ।
11     ਇਸ ਦੀਆਂ ਸ਼ਾਖਾਵਾਂ ਭੂਮੱਧ ਸਾਗਰ ਤੱਕ ਫ਼ੈਲ ਗਈਆਂ
    ਇਸ ਦੀਆਂ ਟਹਿਣੀਆਂ ਫ਼ਰਾਤ ਨਦੀ ਤੱਕ ਫ਼ੈਲ ਗਈਆਂ।
12 ਹੇ ਪਰਮੇਸ਼ੁਰ, ਤੁਸੀਂ ਉਹ ਕੰਧਾਂ ਕਿਉਂ ਢਾਹ ਦਿੱਤੀਆਂ ਜਿਹੜੀਆਂ ਤੁਹਾਡੀ “ਵੇਲ” ਦੀ ਰੱਖਿਆ ਕਰਦੀਆਂ ਹਨ।
    ਹੁਣ ਹਰ ਲੰਘਣ ਵਾਲਾ ਇਸਦੇ ਅੰਗੂਰ ਤੋੜ ਲੈਂਦਾ ਹੈ।
13 ਜੰਗਲੀ ਸੂਰ ਆਉਂਦੇ ਹਨ ਅਤੇ ਆਕੇ ਤੁਹਾਡੀ “ਵੇਲ” ਨੂੰ ਲਤਾੜ ਦਿੰਦੇ ਹਨ।
    ਜੰਗਲੀ ਜਾਨਵਰ ਆਉਂਦੇ ਹਨ ਅਤੇ ਇਸਦੇ ਪੱਤੇ ਖਾ ਜਾਂਦੇ ਹਨ।
14 ਹੇ ਪਰਮੇਸ਼ੁਰ, ਸਰਬ ਸ਼ਕਤੀਮਾਨ ਕਿਰਪਾ ਕਰਕੇ ਵਾਪਸ ਆਉ
    ਅਤੇ ਸਵਰਗ ਵਿੱਚੋਂ ਹੇਠਾਂ ਆਪਣੀ “ਵੇਲ” ਵੱਲ ਵੇਖੋ ਅਤੇ ਇਸਦੀ ਰੱਖਿਆ ਕਰੋ।
15 ਹੇ ਪਰਮੇਸ਼ੁਰ, ਆਪਣੀ ਵੇਲ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਹੱਥੀਂ ਬੀਜਿਆ ਸੀ।
    ਉਸ ਜਵਾਨ ਬੂਟੇ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਲਈ ਉਗਾਇਆ ਸੀ।
16 ਤੁਹਾਡੀ ਭਿਆਨਕ ਝਿੜਕ ਦੇ ਕਾਰਣ ਇਹ ਇੱਕ ਸੁੱਕੇ
    ਗੋਹੇ ਵਾਂਗ ਸਾੜ ਦਿੱਤੀ ਗਈ ਹੈ।
17 ਹੇ ਪਰਮੇਸ਼ੁਰ, ਆਪਣੇ ਹੱਥ ਨਾਲ ਉਸ ਆਦਮੀ ਕੋਲ ਪਹੁੰਚੋ, ਜਿਹੜਾ ਤੇਰੇ ਸੱਜੇ ਹੱਥ ਖੜੋਂਦਾ ਹੈ।
    ਉਸ ਕੋਲ ਪਹੁੰਚ ਜਿਸ ਨੂੰ ਤੂੰ ਆਪਣੀ ਖਾਤਿਰ ਵੱਧਣ ਵਿੱਚ ਮਦਦ ਕੀਤੀ ਸੀ।
18 ਤਾਂ ਅਸੀਂ ਤੁਹਾਡੇ ਕੋਲੋਂ ਫ਼ੇਰ ਤੋਂ ਬੇਮੁੱਖ ਨਹੀਂ ਹੋਵਾਂਗੇ।
    ਸਾਨੂੰ ਜੀਵਨ ਦੇ ਤਾਂ ਜੋ ਤੁਹਾਡੇ ਨਾਮ ਦੁਆਰਾ ਬੁਲਾਏ ਜਾਈਏ।
19 ਸਰਬ ਸ਼ਕਤੀਮਾਨ ਯਹੋਵਾਹ, ਸਾਨੂੰ ਜਵਾਬ ਦੇ
    ਸਾਨੂੰ ਅਸੀਸ ਦੇ ਅਤੇ ਅਸੀਂ ਬਚਾਏ ਜਾਵਾਂਗੇ।
ਨਿਰਦੇਸ਼ਕ ਲਈ: ਯਦੂਥੂਨ ਲਈ। ਆਸਾਫ਼ ਦਾ ਇੱਕ ਉਸਤਤਿ ਗੀਤ।
77 ਮੈਂ ਪਰਮੇਸ਼ੁਰ ਨੂੰ ਆਵਾਜ਼ ਦਿੰਦਾ ਹਾਂ ਅਤੇ ਸਹਾਇਤਾ ਲਈ ਰੋਂਦਾ ਹਾਂ।
    ਹੇ ਪਰਮੇਸ਼ੁਰ ਮੈਂ ਤੈਨੂੰ ਆਵਾਜ਼ ਦਿੰਦਾ ਹਾਂ, ਮੇਰੀ ਆਵਾਜ਼ ਸੁਣੋ।
2 ਮੇਰੇ ਮਾਲਕ, ਮੈਂ ਜਦੋਂ ਵੀ ਮੁਸੀਬਤ ਵਿੱਚ ਹੁੰਦਾ ਹਾਂ ਤੇਰੇ ਕੋਲ ਆਉਂਦਾ ਹਾਂ।
    ਮੈਂ ਰਾਤ ਭਰ ਤੁਹਾਡੇ ਲਈ ਪੁਕਾਰਿਆ।
    ਮੇਰੀ ਰੂਹ ਨੇ ਸੁਖੀ ਹੋਣਾ ਨਾਮੰਜ਼ੂਰ ਕਰ ਦਿੱਤਾ।
3 ਮੈਂ ਪਰਮੇਸ਼ੁਰ ਬਾਰੇ ਸੋਚਦਾ ਹਾਂ,
    ਅਤੇ ਉਸ ਨੂੰ ਦੱਸਣ ਦੀ ਕੋਸ਼ਿਸ਼ ਕਰਦਾ ਹਾਂ ਕਿ ਮੇਰਾ ਕੀ ਹਾਲ ਹੈ।
    ਪਰ ਮੈਂ ਅਜਿਹਾ ਨਹੀਂ ਕਰ ਸੱਕਦਾ।
4 ਤੁਸੀਂ ਮੈਨੂੰ ਸੌਣ ਨਹੀਂ ਦਿੰਦੇ ਹੋ।
    ਮੈਂ ਕੁਝ ਆਖਣ ਦੀ ਕੋਸ਼ਿਸ਼ ਵੀ ਕੀਤੀ, ਪਰ ਮੈਂ ਬਹੁਤ ਪਰੇਸ਼ਾਨ ਸਾਂ।
5 ਮੈਂ ਅਤੀਤ ਬਾਰੇ ਸੋਚਦਾ ਰਿਹਾ।
    ਮੈਂ ਉਨ੍ਹਾਂ ਗੱਲਾਂ ਬਾਰੇ ਸੋਚਦਾ ਰਿਹਾ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ।
6 ਰਾਤ ਵੇਲੇ ਮੈਂ ਆਪਣੇ ਗੀਤਾਂ ਬਾਰੇ ਸੋਚਣ ਦੀ ਕੋਸ਼ਿਸ਼ ਕਰਦਾ ਹਾਂ।
    ਮੈਂ ਆਪਣੇ-ਆਪ ਨਾਲ ਗੱਲਾਂ ਕਰਦਾ ਹਾਂ ਅਤੇ ਸਮਝਣ ਦੀ ਕੋਸ਼ਿਸ਼ ਕਰਦਾ ਹਾਂ।
7 ਮੈਂ ਹੈਰਾਨ ਹੁੰਦਾ ਹਾਂ, “ਕੀ ਸਾਡਾ ਯਹੋਵਾਹ ਸਾਨੂੰ ਸਦਾ ਲਈ ਛੱਡ ਗਿਆ ਹੈ?
    ਕੀ ਉਹ ਸਾਨੂੰ ਫ਼ੇਰ ਕਦੀ ਵੀ ਨਹੀਂ ਚਾਹੇਗਾ?
8 ਕੀ ਪਰਮੇਸ਼ੁਰ ਦਾ ਪਿਆਰ ਸਦਾ ਲਈ ਮੁੱਕ ਗਿਆ ਹੈ?
    ਕੀ ਫ਼ੇਰ ਕਦੀ ਵੀ ਉਹ ਸਾਡੇ ਨਾਲ ਨਹੀਂ ਬੋਲੇਗਾ?
9 ਕੀ ਪਰਮੇਸ਼ੁਰ ਮਿਹਰ ਕਰਨੀ ਭੁੱਲ ਗਿਆ ਹੈ?
    ਕੀ ਉਸਦੀ ਹਮਦਰਦੀ ਗੁੱਸੇ ਵਿੱਚ ਬਦਲ ਗਈ ਹੈ?”
10 ਮੈਂ ਫ਼ੇਰ ਸੋਚਿਆ, “ਜਿਹੜਾ ਮਾਮਲਾ ਮੈਨੂੰ ਸਤਾਉਂਦਾ ਹੈ ਇਹ ਹੈ,
    ਕੀ ਸਰਬ ਉੱਚ ਪਰਮੇਸ਼ੁਰ ਆਪਣੀ ਸ਼ਕਤੀ ਖੋਹ ਚੁੱਕਿਆ ਹੈ?”
11 ਮੈਨੂੰ ਯਾਦ ਹੈ ਯਹੋਵਾਹ ਨੇ ਕੀ ਕੁਝ ਕੀਤਾ।
    ਹੇ ਪਰਮੇਸ਼ੁਰ, ਮੈਨੂੰ ਉਹ ਅਦਭੁਤ ਗੱਲਾਂ ਚੇਤੇ ਹਨ ਜਿਹੜੀਆਂ ਤੁਸਾਂ ਬਹੁਤ ਸਮਾਂ ਪਹਿਲਾਂ ਕੀਤੀਆਂ ਸਨ।
12 ਮੈਂ ਉਸ ਬਾਰੇ ਸੋਚਿਆ ਜੋ ਤੁਸਾਂ ਨੇ ਕੀਤਾ ਹੈ।
    ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ।
13 ਹੇ ਪਰਮੇਸ਼ੁਰਾ ਤੁਹਾਡੇ ਰਾਹ ਪਵਿੱਤਰ ਹਨ।
    ਹੇ ਪਰਮੇਸ਼ੁਰ ਤੁਹਾਡੇ ਜਿਹਾ ਕੋਈ ਮਹਾਨ ਨਹੀਂ ਹੈ।
14 ਤੁਸੀਂ ਪਰਮੇਸ਼ੁਰ ਹੋ ਜਿਸਨੇ ਅਦਭੁਤ ਗੱਲਾਂ ਕੀਤੀਆਂ ਹਨ।
    ਤੁਸੀਂ ਲੋਕਾਂ ਨੂੰ ਆਪਣੀ ਮਹਾਨ ਸ਼ਕਤੀ ਦਰਸ਼ਾਈ।
15 ਤੁਸੀਂ ਆਪਣੇ ਲੋਕਾਂ ਨੂੰ ਆਪਣੀ ਸ਼ਕਤੀ ਨਾਲ ਬਚਾਇਆ।
    ਤੁਸੀਂ ਯਾਕੂਬ ਅਤੇ ਯੂਸੁਫ਼ ਦੀ ਔਲਾਦਾਂ ਨੂੰ ਬਚਾਇਆ।
16 ਹੇ ਪਰਮੇਸ਼ੁਰ, ਪਾਣੀ ਨੇ ਤੁਹਾਨੂੰ ਵੇਖਿਆ ਅਤੇ ਡਰ ਗਿਆ।
    ਡੂੰਘਾ ਪਾਣੀ ਡਰ ਨਾਲ ਕੰਬ ਉੱਠਿਆ।
17 ਮੋਟੇ ਬੱਦਲਾਂ ਨੇ ਆਪਣਾ ਪਾਣੀ ਸੁੱਟ ਦਿੱਤਾ।
    ਲੋਕਾਂ ਨੇ ਉੱਚੇ ਬੱਦਲਾਂ ਵਿੱਚ ਉੱਚੀ ਕੜਕ ਸੁਣੀ।
    ਫ਼ੇਰ ਤੁਹਾਡੇ ਬਿਜਲੀ ਦੇ ਤੀਰ ਬੱਦਲਾਂ ਵਿੱਚ ਚਮਕੇ।
18 ਬਹੁਤ ਉੱਚੀ ਗਰਜ ਹੋਈ।
    ਬਿਜਲੀ ਨੇ ਸਾਰੀ ਦੁਨੀਆਂ ਰੌਸ਼ਨ ਕੀਤੀ।
    ਕੰਬੀ ਅਤੇ ਹਿੱਲੀ ਧਰਤੀ।
19 ਹੇ ਪਰਮੇਸ਼ੁਰ, ਤੁਸੀਂ ਡੂੰਘੇ ਪਾਣੀਆਂ ਵਿੱਚੋਂ ਦੀ ਚੱਲੇ, ਤੁਸੀਂ ਡੂੰਘਾ ਸਮੁੰਦਰ ਪਾਰ ਕੀਤਾ।
    ਪਰ ਤੁਸੀਂ ਕੋਈ ਵੀ ਪੈਰ ਚਿਨ੍ਹ ਨਹੀਂ ਛੱਡਿਆ।
20 ਤੁਸੀਂ ਮੂਸਾ ਅਤੇ ਹਾਰੂਨ ਨੂੰ ਆਪਣੇ ਲੋਕਾਂ ਦੀ ਭੇਡਾਂ ਵਾਂਗ
    ਅਗਵਾਈ ਕਰਨ ਲਈ ਇਸਤੇਮਾਲ ਕੀਤਾ।
ਆਸਾਫ਼ ਦਾ ਇੱਕ ਉਸਤਤਿ ਗੀਤ।
79 ਹੇ ਪਰਮੇਸ਼ੁਰ, ਪਰਾਈਆਂ ਕੌਮਾਂ ਦੇ ਲੋਕ ਤੁਹਾਡੇ ਲੋਕਾਂ ਨਾਲ ਲੜਨ ਲਈ ਆਏ ਸਨ।
    ਉਨ੍ਹਾਂ ਨੇ ਤੁਹਾਡੇ ਪਵਿੱਤਰ ਮੰਦਰ ਨੂੰ ਦੂਸ਼ਿਤ ਕਰ ਦਿੱਤਾ।
    ਉਨ੍ਹਾਂ ਨੇ ਯਰੂਸ਼ਲਮ ਨੂੰ ਖੰਡਰ ਬਣਾ ਦਿੱਤਾ।
2 ਵੈਰੀਆਂ ਨੇ ਤੁਹਾਡੇ ਸੇਵਕਾਂ ਦੀਆਂ ਲਾਸ਼ਾਂ ਨੂੰ ਗਿਲਝਾਂ ਅੱਗੇ ਖਾਣ ਲਈ ਸੁੱਟ ਦਿੱਤਾ।
    ਉਨ੍ਹਾਂ ਨੇ ਤੁਹਾਡੇ ਪੈਰੋਕਾਰਾਂ ਦੀਆਂ ਲਾਸ਼ਾਂ ਨੂੰ ਜਾਨਵਰਾਂ ਅੱਗੇ ਖਾਣ ਲਈ ਸੁੱਟ ਦਿੱਤਾ।
3 ਹੇ ਪਰਮੇਸ਼ੁਰ, ਵੈਰੀ ਨੇ ਤੇਰੇ ਲੋਕਾਂ ਨੂੰ ਉਦੋਂ ਤੱਕ ਮਾਰਿਆ ਅਤੇ ਸੁੱਟਿਆ ਜਦੋਂ ਤੱਕ ਲਹੂ ਦੀਆਂ ਨਦੀਆਂ ਨਾ ਵਗ ਤੁਰੀਆਂ।
    ਕੋਈ ਵੀ ਬੰਦਾ ਲਾਸ਼ਾਂ ਦਫ਼ਨਾਉਣ ਲਈ ਨਹੀਂ ਬਚਿਆ।
4 ਸਾਡੇ ਗੁਆਂਢੀ ਦੇਸ਼ਾਂ ਨੇ ਸਾਨੂੰ ਬੇਇੱਜ਼ਤ ਕੀਤਾ।
    ਆਲੇ-ਦੁਆਲੇ ਦੇ ਲੋਕ ਸਾਡੇ ਉੱਤੇ ਹੱਸੇ ਅਤੇ ਉਨ੍ਹਾਂ ਨੇ ਸਾਡਾ ਮਜ਼ਾਕ ਉਡਾਇਆ।
5 ਹੇ ਪਰਮੇਸ਼ੁਰ, ਕੀ ਤੁਸੀਂ ਸਦਾ ਲਈ ਸਾਡੇ ਉੱਤੇ ਕਹਿਰਵਾਨ ਹੋਵੋਂਗੇ?
    ਕੀ ਤੁਹਾਡੀਆਂ ਕਠੋਰ ਭਾਵਨਾਵਾਂ ਸਾਨੂੰ ਅੱਗ ਵਾਂਗ ਸਾੜੀ ਜਾਣਗੀਆਂ।
6 ਹੇ ਪਰਮੇਸ਼ੁਰ, ਆਪਣੇ ਗੁੱਸੇ ਨੂੰ ਉਨ੍ਹਾਂ ਕੌਮਾਂ ਵੱਲ ਮੋੜ ਜਿਹੜੇ ਤੁਹਾਨੂੰ ਨਹੀਂ ਜਾਣਦੇ।
    ਆਪਣਾ ਗੁੱਸਾ ਉਨ੍ਹਾਂ ਕੌਮਾਂ ਵੱਲ ਮੋੜ ਜਿਹੜੇ ਤੁਹਾਡੇ ਨਾਮ ਦੀ ਉਪਾਸਨਾ ਨਹੀਂ ਕਰਦੇ।
7 ਉਨ੍ਹਾਂ ਕੌਮਾਂ ਨੇ ਯਾਕੂਬ ਨੂੰ ਤਬਾਹ ਕੀਤਾ।
    ਉਨ੍ਹਾਂ ਨੇ ਯਾਕੂਬ ਦੇ ਦੇਸ਼ ਨੂੰ ਤਬਾਹ ਕਰ ਦਿੱਤਾ।
8 ਹੇ ਪਰਮੇਸ਼ੁਰ, ਸਾਨੂੰ ਸਾਡੇ ਪੁਰਖਿਆਂ ਦੇ ਗੁਨਾਹਾਂ ਲਈ ਦੰਡ ਨਾ ਦਿਉ।
    ਛੇਤੀ ਕਰੋ, ਸਾਡੇ ਉੱਤੇ ਦਯਾ ਕਰੋ।
    ਸਾਨੂੰ ਤੇਰੀ ਕਿੰਨੀ ਜ਼ਰੂਰਤ ਹੈ।
9 ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤਾ, ਸਾਡੀ ਸਹਾਇਤਾ ਕਰੋ।
    ਸਾਡੀ ਸਹਾਇਤਾ ਕਰ। ਸਾਨੂੰ ਬਚਾਉ।
ਇਸ ਨਾਲ ਤੁਹਾਡਾ ਨਾਮ ਮਹਿਮਾਮਈ ਹੋਵੇਗਾ।
    ਆਪਣੇ ਨਾਮ ਦੇ ਚੰਗੇ ਲਈ ਸਾਡੇ ਪਾਪਾਂ ਨੂੰ ਢਾਹ ਦਿਉ।
10 ਸਾਨੂੰ ਹੋਰਾਂ ਕੌਮਾਂ ਨੂੰ ਨਾ ਕਹਿਣ ਦਿਉ, “ਤੁਹਾਡਾ ਪਰਮੇਸ਼ੁਰ ਕਿੱਥੇ ਹੈ?
    ਕੀ ਉਹ ਤੁਹਾਡੀ ਸਹਾਇਤਾ ਨਹੀਂ ਕਰ ਸੱਕਦਾ?”
ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਦੰਡ ਦਿਉ ਤਾਂ ਜੋ ਅਸੀਂ ਵੇਖ ਸੱਕੀਏ।
    ਉਨ੍ਹਾਂ ਨੂੰ ਆਪਣੇ ਸੇਵਕਾਂ ਨੂੰ ਮਾਰਨ ਦਾ ਦੰਡ ਦਿਉ।
11 ਕਿਰਪਾ ਕਰਕੇ ਕੈਦੀਆਂ ਦੀ ਕੁਰਲਾਟ ਸੁਣੋ।
    ਹੇ ਪਰਮੇਸ਼ੁਰ, ਆਪਣੀ ਮਹਾਨ ਸ਼ਕਤੀ ਦਾ ਇਸਤੇਮਾਲ ਕਰੋ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਲਵੋ ਜਿਨ੍ਹਾਂ ਨੂੰ ਮੌਤ ਦੇ ਹਵਾਲੇ ਕੀਤਾ ਗਿਆ ਹੈ।
12 ਹੇ ਪਰਮੇਸ਼ੁਰ, ਸਾਡੇ ਆਲੇ-ਦੁਆਲੇ ਦੇ ਲੋਕਾਂ ਨੂੰ ਸੱਤ ਵਾਰੀ ਦੰਡ ਦਿਉ
    ਜੋ ਉਨ੍ਹਾਂ ਨੇ ਸਾਡੇ ਨਾਲ ਇੱਕ ਵਾਰੀ ਕੀਤਾ ਸੀ।
    ਉਨ੍ਹਾਂ ਲੋਕਾਂ ਨੂੰ ਤੁਹਾਨੂੰ ਬੇਇੱਜ਼ਤ ਕਰਨ ਦੇ ਬਦਲੇ ਦੰਡ ਦਿਉ।
13 ਅਸੀਂ ਤੁਹਾਡੇ ਬੰਦੇ ਹਾਂ।
    ਅਸੀਂ ਤੁਹਾਡੇ ਇਜ਼ੜ ਦੀਆਂ ਭੇਡਾਂ ਹਾਂ।
ਅਸੀਂ ਸਦਾ ਹੀ ਤੁਹਾਡੀ ਉਸਤਤਿ ਕਰਾਂਗੇ।
    ਹੇ ਪਰਮੇਸ਼ੁਰ, ਅਸੀਂ ਸਦਾ-ਸਦਾ ਹੀ ਤੁਹਾਡੀ ਉਸਤਤਿ ਕਰਾਂਗੇ।
ਦਾਊਦ ਨੇ ਮੰਦਰ ਉਸਾਰਣਾ ਚਾਹਿਆ
7 ਜਦੋਂ ਦਾਊਦ ਪਾਤਸ਼ਾਹ ਆਪਣੇ ਨਵੇਂ ਘਰ ਵਿੱਚ ਬਿਰਾਜਮਾਨ ਹੋਇਆ ਤਾਂ ਯਹੋਵਾਹ ਨੇ ਉਸ ਦੇ ਦੁਸ਼ਮਣਾਂ ਵੱਲੋਂ ਹਰ ਪਾਸਿਓ ਅਮਨ-ਸ਼ਾਂਤੀ ਨੂੰ ਬਹਾਲ ਕੀਤਾ। 2 ਪਾਤਸ਼ਾਹ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਜੋ ਦਿਆਰ ਦੀ ਲੱਕੜ ਤੋਂ ਤਿਆਰ ਹੋਏ ਵੱਧੀਆ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਤੰਬੂ ਵਿੱਚ ਹੀ ਅਜੇ ਪਿਆ ਹੈ। ਸਾਨੂੰ ਉਸ ਪਵਿੱਤਰ ਸੰਦੂਕ ਲਈ ਵੱਧੀਆ ਇਮਾਰਤ ਤਿਆਰ ਕਰਵਾਉਣੀ ਚਾਹੀਦੀ ਹੈ।”
3 ਨਾਥਾਨ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਕਰ ਸੱਕਦਾ ਹੈ ਕਿਉਂ ਕਿ ਯਹੋਵਾਹ ਤੇਰੇ ਨਾਲ ਹੈ।”
4 ਪਰ ਉਸੇ ਰਾਤ ਯਹੋਵਾਹ ਦੇ ਬਚਨ ਨਾਥਾਨ ਨੂੰ ਹੋਏ ਅਤੇ ਯਹੋਵਾਹ ਨੇ ਆਖਿਆ,
5 “ਜਾ, ਅਤੇ ਜਾਕੇ ਮੇਰੇ ਦਾਸ ਦਾਊਦ ਨੂੰ ਆਖ, ‘ਯਹੋਵਾਹ ਇੰਝ ਆਖਦਾ ਹੈ, ਕੀ ਭਲਾ ਤੂੰ ਮੇਰੇ ਰਹਿਣ ਲਈ ਇੱਕ ਭਵਨ ਬਣਾਵੇਂਗਾ? 6 ਜਦੋਂ ਦਾ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਹਾਂ ਤਦ ਦਾ ਮੈਂ ਕਿਸੇ ਭਵਨ ਵਿੱਚ ਨਹੀਂ ਰਿਹਾ ਸਗੋਂ ਤੰਬੂ ਵਿੱਚ ਰਿਹਾ ਹਾਂ ਜਾਂ ਸਫ਼ਰ ਕਰਦਾ ਰਿਹਾ ਹਾਂ। ਮੈਂ ਤੰਬੂ ਨੂੰ ਹੀ ਆਪਣਾ ਡੇਰਾ ਅਤੇ ਘਰ ਠਹਿਰਾਈਆ ਹੈ। 7 ਮੈਂ ਇਸਰਾਏਲ ਦੇ ਕਿਸੇ ਵੀ ਪਰਿਵਾਰ-ਸਮੂਹ ਦੇ ਮਨੁੱਖ ਨੂੰ ਦਿਆਰ ਦੀ ਲੱਕੜ ਦਾ ਵੱਧੀਆ ਮਹਿਲ ਆਪਣੇ ਲਈ ਬਨਾਉਣ ਨੂੰ ਨਹੀਂ ਆਖਿਆ।’
8 “ਤੂੰ ਇਹ ਮੇਰੇ ਦਾਸ ਦਾਊਦ ਨੂੰ ਜਾਕੇ ਆਖ ਦੇਵੀਂ ਕਿ ‘ਸਰਬਸ਼ਕਤੀਮਾਨ ਯਹੋਵਾਹ ਇੰਝ ਆਖਦਾ ਹੈ ਕਿ ਮੈਂ ਤੈਨੂੰ ਚਰਾਦਾਂ ਵਿੱਚੋਂ, ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੀ ਕੱਢ ਕੇ ਆਪਣੇ ਲੋਕਾਂ, ਇਸਰਾਏਲੀਆਂ ਦਾ ਪਰਧਾਨ ਬਣਾ ਦਿੱਤਾ। 9 ਅਤੇ ਜਿੱਥੇ ਕਿਤੇ ਨੂੰ ਗਿਆ, ਮੈਂ ਤੇਰੇ ਨਾਲ ਰਿਹਾ, ਅਤੇ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੇ ਹਾਰ ਦਿੱਤੀ, ਮੈਂ ਤੈਨੂੰ ਇਸ ਜਗਤ ਦਾ ਸਭ ਤੋਂ ਪ੍ਰਸਿੱਧ ਮਨੁੱਖ ਬਣਾਇਆ ਅਤੇ ਧਰਤੀ ਦਾ ਸਭ ਤੋਂ ਨਾਮਵਰ ਮਨੁੱਖ ਤੈਨੂੰ ਬਣਾਵਾਂਗਾ। 10-11 ਅਤੇ ਮੈਂ ਆਪਣੇ ਲੋਕਾਂ, ਇਸਰਾਏਲੀਆਂ ਵਾਸਤੇ ਇੱਕ ਥਾਂ ਠਹਿਰਾ ਦੇਵਾਂਗਾ ਅਤੇ ਉੱਥੇ ਉਨ੍ਹਾਂ ਨੂੰ ਲਗਾਵਾਂਗਾ ਜਿੱਥੇ ਉਹ ਆਪਣੇ ਠੀਕ ਥਾਂ ਉੱਤੇ ਵਸਣ। ਪਹਿਲਾਂ ਮੈਂ ਆਪਣੇ ਲੋਕਾਂ ਇਸਰਾਏਲੀਆਂ ਨੂੰ ਚਲਾਉਣ ਲਈ ਨਿਆਂਕਾਰ ਭੇਜੇ ਪਰ ਦੁਸ਼ਟ ਲੋਕਾਂ ਨੇ ਉਨ੍ਹਾਂ ਨੂੰ ਬੜੇ ਦੁੱਖ ਦਿੱਤੇ। ਹੁਣ ਮੈਂ ਫ਼ਿਰ ਤੋਂ ਇੰਝ ਨਾ ਹੋਣ ਦੇਵਾਂਗਾ। ਹੁਣ ਮੈਂ ਤੈਨੂੰ ਤੇਰੇ ਸਾਰੇ ਦੁਸ਼ਮਣਾਂ ਵੱਲੋਂ ਸੁੱਖ-ਸ਼ਾਂਤੀ ਦਿੱਤੀ ਹੈ। ਮੈਂ ਬਚਨ ਦਿੰਦਾ ਹਾਂ ਕਿ ਮੈਂ ਤੇਰੇ ਘਰਾਣੇ ਨੂੰ ਪਾਤਸ਼ਾਹੀ ਘਰਾਣਾ ਤੇਰੇ ਲਈ ਘਰ ਬਣਾਵਾਂਗਾ।
12 “‘ਜਦੋਂ ਤੂੰ ਮਰੇਂਗਾ ਅਤੇ ਆਪਣੇ ਪੁਰਖਿਆਂ ਦੇ ਨਾਲ ਦਫ਼ਨਾਇਆ ਜਾਵੇਂਗਾ ਤਦ ਮੈਂ ਤੇਰੇ ਪੁੱਤਰਾਂ ਵਿੱਚੋਂ ਕਿਸੇ ਇੱਕ ਨੂੰ ਰਾਜਾ ਬਣਾਵਾਂਗਾ ਅਤੇ ਮੈਂ ਉਸਦਾ ਰਾਜ ਸਥਾਪਿਤ ਕਰਾਂਗਾ। 13 ਉਹ ਮੇਰੇ ਨਾਂ ਦਾ ਇੱਕ ਘਰ (ਮੰਦਰ) ਬਣਾਵੇਗਾ ਅਤੇ ਮੈਂ ਉਸ ਦੇ ਰਾਜ ਨੂੰ ਪੱਕਾ ਕਰਾਂਗਾ। 14 ਮੈਂ ਉਸਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਸੋ ਜੇ ਕਦੇ ਉਹ ਪਾਪ ਕਰੇਗਾ ਤਾਂ ਮੈਂ ਦੂਜੇ ਲੋਕਾਂ ਕੋਲੋਂ ਉਸ ਨੂੰ ਸਜ਼ਾ ਦਵਾਵਾਂਗਾ। ਉਹ ਮੇਰੇ ਬੈਂਤ ਹੋਣਗੇ। 15 ਪਰ ਮੈਂ ਉਸ ਨੂੰ ਕਦੇ ਵੀ ਪਿਆਰ ਕਰਨੋ ਨਹੀਂ ਹਟਾਂਗਾ। ਮੈਂ ਹਮੇਸ਼ਾ ਉਸ ਉੱਪਰ ਦਯਾਲੂ ਅਤੇ ਵਫ਼ਾਦਾਰ ਰਹਾਂਗਾ। ਮੈਂ ਉਸ ਵੱਲੋਂ ਆਪਣਾ ਪਿਆਰ ਨਹੀਂ ਲਵਾਂਗਾ ਜਿਵੇਂ ਕਿ ਮੈਂ ਸ਼ਾਊਲ ਤੋਂ ਕੀਤਾ। ਮੈਂ ਸ਼ਾਊਲ ਨੂੰ (ਤਖਤ ਤੋਂ) ਹਟਾ ਦਿੱਤਾ ਜਦੋਂ ਮੈਂ ਤੈਨੂੰ ਚੁਣਿਆ ਸੀ। ਪਰ ਇੰਝ ਮੈਂ ਤੇਰੇ ਪੁੱਤਰ ਨਾਲ ਨਹੀਂ ਕਰਾਂਗਾ। 16 ਤੇਰਾ ਪਰਿਵਾਰ ਹਮੇਸ਼ਾ ਸ਼ਾਹੀ ਖਾਨਦਾਨ ਵਾਂਗ ਸਥਾਪਿਤ ਰਹੇਗਾ। ਤੇਰੇ ਪਰਿਵਾਰ ਦਾ ਰਾਜ ਕਦੇ ਵੀ ਖਤਮ ਹੋਣ ਤੇ ਨਹੀਂ ਆਵੇਗਾ। ਤੇਰਾ ਸਿੰਘਾਸਣ ਸਦੀਵ ਉੱਥੇ ਹੀ ਰਹੇਗਾ।’”
17 ਸੋ ਨਾਥਾਨ ਨੇ ਇਹ ਸਾਰੀਆਂ ਗੱਲਾਂ ਅਤੇ ਇੱਕ ਦਰਸ਼ਨ ਬਾਰੇ, ਜੋ ਉਸ ਨੂੰ ਪਰਮੇਸ਼ੁਰ ਵੱਲੋਂ ਫ਼ਰਮਾਨ ਹੋਇਆ ਸੀ, ਸਭ ਦਾਊਦ ਨੂੰ ਜਾ ਆਖਿਆ।
ਕੁਰਿੰਥੁਸ ਵਿੱਚ ਪੌਲੁਸ
18 ਬਾਅਦ ਵਿੱਚ ਪੌਲੁਸ ਅਥੈਨੇ ਨੂੰ ਛੱਡ ਕੇ ਕੁਰਿੰਥੁਸ ਸ਼ਹਿਰ ਵਿੱਚ ਚੱਲਾ ਗਿਆ। 2 ਉੱਥੇ ਉਹ ਅਕੂਲਾ ਨਾਂ ਦੇ ਇੱਕ ਯਹੂਦੀ ਆਦਮੀ ਨੂੰ ਮਿਲਿਆ, ਜੋ ਪੁੰਤੁਸ ਦੇਸ ਦਾ ਜੰਮਿਆ ਪਲਿਆ ਸੀ। ਪਰ ਅਕੂਲਾ ਅਤੇ ਉਸਦੀ ਪਤਨੀ ਪ੍ਰਿਸੱਕਿੱਲਾ ਇਤਾਲਿਯਾ ਤੋਂ ਹੁਣ ਹੀ ਕੁਰਿੰਥੁਸ ਵਿੱਚ ਆਏ ਸਨ। ਕਿਉਂਕਿ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਵਿੱਚੋਂ ਨਿਕਲ ਜਾਣ, ਤਾਂ ਪੌਲੁਸ ਅਕੂਲਾ ਅਤੇ ਪ੍ਰਿਸੱਕਿੱਲਾ ਨੂੰ ਮਿਲਣ ਲਈ ਗਿਆ। 3 ਉਹ ਵੀ ਪੌਲੁਸ ਦੀ ਤਰ੍ਹਾਂ, ਤੰਬੂ ਬਨਾਉਣ ਵਾਲੇ ਹੀ ਸਨ। ਪੌਲੁਸ ਉਨ੍ਹਾਂ ਕੋਲ ਠਹਿਰ ਕੇ ਉਨ੍ਹਾਂ ਨਾਲ ਕੰਮ ਕਰਨ ਲੱਗ ਪਿਆ।
4 ਹਰ ਸਬਤ ਦੇ ਦਿਨ, ਪੌਲੁਸ ਯਹੂਦੀਆਂ ਅਤੇ ਯੂਨਾਨੀਆਂ ਨਾਲ ਪ੍ਰਾਰਥਨਾ ਸਥਾਨ ਵਿੱਚ ਚਰਚਾ ਕਰਦਾ। ਪੌਲੁਸ ਨੇ ਉਨ੍ਹਾਂ ਨੂੰ ਮਨਵਾਉਣ ਦੀ ਕੋਸ਼ਿਸ਼ ਕੀਤੀ। 5 ਸੀਲਾਸ ਅਤੇ ਤਿਮੋਥਿਉਸ ਮਕਦੁਨਿਯਾ ਤੋਂ ਪੌਲੁਸ ਕੋਲ ਕੁਰਿੰਥੀਆਂ ਵਿੱਚ ਆ ਗਏ। ਇਸ ਤੋਂ ਬਾਅਦ ਉਸ ਨੇ ਖੁਸ਼ਖਬਰੀ ਦੇਣ ਅਤੇ ਯਹੂਦੀਆਂ ਨੂੰ ਇਹ ਵਿਖਾਉਂਦਿਆਂ, ਕਿ ਯਿਸੂ ਹੀ ਮਸੀਹ ਹੈ, ਆਪਣਾ ਸਾਰਾ ਸਮਾਂ ਬਿਤਾਇਆ। 6 ਪਰ ਉਨ੍ਹਾਂ ਨੇ ਉਸਦਾ ਵਿਰੋਧ ਕੀਤਾ ਅਤੇ ਉਸ ਨਾਲ ਅਨੁਚਿਤ ਵਿਹਾਰ ਕੀਤਾ। ਇਸ ਲਈ ਪੌਲੁਸ ਨੇ ਆਪਣੇ ਕੱਪੜਿਆਂ ਦੀ ਧੂੜ ਝਾੜਦਿਆਂ ਹੋਇਆਂ ਯਹੂਦੀਆਂ ਨੂੰ ਆਖਿਆ, “ਤੁਸੀਂ ਆਪਣੇ ਦੋਸ਼ਾਂ ਕਾਰਣ ਬਚਾਏ ਨਾ ਜਾਵੋਂਗੇ। ਮੈਂ ਜੋ ਕਰ ਸੱਕਦਾ ਸੀ, ਕੀਤਾ ਹੈ। ਇਸਤੋਂ ਬਾਅਦ ਮੈਂ ਸਿਰਫ਼ ਪਰਾਈਆਂ ਕੌਮਾਂ ਵਿੱਚ ਜਾਵਾਂਗਾ।”
7 ਪੌਲੁਸ ਪ੍ਰਾਰਥਨਾ ਸਥਾਨ ਨੂੰ ਛੱਡ ਕੇ ਤੀਤੁਸ ਯੂਸਤੁਸ ਦੇ ਘਰ ਨੂੰ ਚੱਲਾ ਗਿਆ। ਇਹ ਮਨੁੱਖ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦਾ ਸੀ, ਇਸ ਦਾ ਘਰ ਪ੍ਰਾਰਥਨਾ ਸਥਾਨ ਤੋਂ ਨਾਲ ਦਾ ਸੀ। 8 ਉਸ ਪ੍ਰਾਰਥਨਾ ਸਥਾਨ ਦਾ ਆਗੂ ਕਰਿਸਪੁਸ ਸੀ। ਕਰਿਸਪੁਸ ਅਤੇ ਸਾਰੇ ਉਸ ਦੇ ਘਰ ਵਿੱਚ ਰਹਿਣ ਵਾਲਿਆਂ ਲੋਕਾਂ ਨੇ ਪ੍ਰਭੂ ਵਿੱਚ ਵਿਸ਼ਵਾਸ ਕੀਤਾ। ਕੁਰਿੰਥੀਆਂ ਵਿੱਚ ਰੋਰ ਵੀ ਬਹੁਤ ਸਾਰੇ ਲੋਕਾਂ ਨੇ ਪੌਲੁਸ ਨੂੰ ਸੁਣਿਆ ਅਤੇ ਵਿਸ਼ਵਾਸ ਕੀਤਾ ਤੇ ਫ਼ਿਰ ਉਨ੍ਹਾਂ ਨੂੰ ਵੀ ਬਪਤਿਸਮਾ ਦਿੱਤਾ ਗਿਆ।
9 ਰਾਤ ਵੇਲੇ ਪੌਲੁਸ ਨੂੰ ਦਰਸ਼ਨ ਹੋਏ ਜਿਸ ਵਿੱਚ ਪ੍ਰਭੂ ਮਾਲਿਕ ਨੇ ਉਸ ਨੂੰ ਕਿਹਾ, “ਘਬਰਾ ਨਾ, ਲਗਾਤਾਰ ਲੋਕਾਂ ਵਿੱਚ ਬਚਨ ਕਰ, ਰੁਕੀਂ ਨਾ। 10 ਮੈਂ ਤੇਰੇ ਨਾਲ ਹਾਂ। ਕੋਈ ਵੀ ਤੇਰੇ ਤੇ ਹਮਲਾ ਕਰਨ ਅਤੇ ਤੈਨੂੰ ਸੱਟ ਮਾਰਨ ਨਹੀਂ ਆਵੇਗਾ। ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।” 11 ਪੌਲੁਸ ਉੱਥੇ ਕੋਈ ਡੇਢ ਕੁ ਸਾਲ ਠਹਿਰਿਆ ਅਤੇ ਲੋਕਾਂ ਨੂੰ ਪਰਮੇਸ਼ੁਰ ਦੇ ਉਪਦੇਸ਼ ਸੁਨਾਉਂਦਾ ਰਿਹਾ।
ਫ਼ਰੀਸੀਆਂ ਨੇ ਯਿਸੂ ਨੂੰ ਪਰਤਾਉਂਣ ਦੀ ਕੋਸ਼ਿਸ਼ ਕੀਤੀ(A)
11 ਫ਼ਰੀਸੀ ਯਿਸੂ ਕੋਲ ਆਏ ਅਤੇ ਉਸ ਨੂੰ ਕੁਝ ਸਵਾਲ ਕੀਤੇ। ਉਹ ਯਿਸੂ ਨੂੰ ਪਰਤਿਆਉਣਾ ਚਾਹੁੰਦੇ ਸਨ ਇਸੇ ਲਈ ਉਨ੍ਹਾਂ ਨੇ ਉਸ ਨੂੰ ਕਿਹਾ, “ਇਹ ਦੱਸਣ ਲਈ, ਤੂੰ ਕੋਈ ਕਰਿਸ਼ਮਾ ਕਰਕੇ ਵਿਖਾ ਕਿ ਉਹ ਪਰਮੇਸ਼ੁਰ ਵੱਲੋਂ ਹੈ।” 12 ਯਿਸੂ ਨੇ ਆਪਣੇ ਆਤਮਾ ਤੋਂ ਹਉਂਕਾ ਭਰਕੇ ਕਿਹਾ, “ਤੁਸੀਂ ਕੋਈ ਕਰਿਸ਼ਮਾ ਕਿਉਂ ਵੇਖਣਾ ਚਾਹੁੰਦੇ ਹੋ? ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿ ਤੁਹਾਨੂੰ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ।” 13 ਫ਼ੇਰ ਉਹ ਫ਼ਰੀਸੀਆਂ ਨੂੰ ਛੱਡ ਕੇ, ਬੇੜੀ ਵਿੱਚ ਚੜ੍ਹ੍ਹਿਆ ਅਤੇ ਝੀਲ ਪਾਰ ਕਰ ਗਿਆ।
ਯਿਸੂ ਨੇ ਯਹੂਦੀ ਆਗੂਆਂ ਨੂੰ ਖ਼ਬਰਦਾਰ ਕੀਤਾ(B)
14 ਚੇਲਿਆਂ ਕੋਲ ਬੇੜੀ ਵਿੱਚ ਸਿਰਫ਼ ਇੱਕੋ ਹੀ ਰੋਟੀ ਸੀ, ਚੇਲੇ ਆਪਣੇ ਨਾਲ ਰੋਟੀ ਲਿਆਉਣੀ ਭੁੱਲ ਗਏ ਸਨ। 15 ਯਿਸੂ ਨੇ ਉਨ੍ਹਾਂ ਨੂੰ ਖ਼ਬਰਦਾਰ ਕੀਤਾ ਅਤੇ ਆਖਿਆ, “ਸਾਵੱਧਾਨ ਰਹੋ ਅਤੇ ਆਪਣੇ-ਆਪ ਨੂੰ ਫ਼ਰੀਸੀਆਂ ਦੇ ਖਮੀਰ ਅਤੇ ਹੇਰੋਦੇਸ ਦੇ ਖਮੀਰ ਤੋਂ ਬਚਾਓ!”
16 ਚੇਲਿਆਂ ਨੇ ਆਪਸ ਵਿੱਚ ਇਸ ਗੱਲ ਤੇ ਵਿੱਚਾਰ ਕੀਤਾ ਅਤੇ ਕਿਹਾ, “ਉਸਨੇ ਇਹ ਇਸ ਲਈ ਆਖਿਆ ਹੈ ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ।”
17 ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਗੱਲ ਕਰ ਰਹੇ ਹਨ। ਇਸੇ ਲਈ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਵਿੱਚਾਰ ਕਿਉਂ ਕਰ ਰਹੇ ਹੋ ਕਿ ਸਾਡੇ ਕੋਲ ਰੋਟੀ ਨਹੀਂ ਹੈ? ਕੀ ਤੁਸੀਂ ਅਜੇ ਵੀ ਵੇਖ ਸਮਝ ਨਹੀਂ ਸੱਕਦੇ? ਕੀ ਤੁਸੀਂ ਇਹ ਸਮਝਣ ਦੇ ਸਮਰੱਥ ਨਹੀਂ? 18 ਕੀ ਤੁਸੀਂ ਆਪਣੀਆਂ ਅੱਖਾਂ ਨਾਲ ਨਹੀਂ ਵੇਖ ਸੱਕਦੇ? ਕੀ ਤੁਸੀਂ ਆਪਣੇ ਕੰਨਾਂ ਨਾਲ ਨਹੀਂ ਸੁਣ ਸੱਕਦੇ? ਕੀ ਤੁਹਾਨੂੰ ਯਾਦ ਨਹੀਂ ਜਦੋਂ ਸਾਡੇ ਖਾਣ ਨੂੰ ਕੁਝ ਨਹੀਂ ਸੀ ਤਾਂ ਮੈਂ ਕੀ ਕੀਤਾ ਸੀ। 19 ਮੈਂ ਪੰਜ ਰੋਟੀਆਂ ਨੂੰ ਪੰਜ-ਹਜ਼ਾਰ ਲੋਕਾਂ ਵਿੱਚ ਵੰਡਿਆ ਸੀ। ਕੀ ਤੁਹਾਨੂੰ ਯਾਦ ਹੈ, ਲੋਕਾਂ ਨੂੰ ਖੁਆਉਣ ਤੋਂ ਬਾਅਦ ਬਚੇ ਹੋਏ ਭੋਜਨ ਦੇ ਟੁਕੜਿਆਂ ਦੀਆਂ ਤੁਸੀਂ ਕਿੰਨੀਆਂ ਟੋਕਰੀਆਂ ਭਰੀਆਂ ਸਨ?”
ਚੇਲਿਆਂ ਨੇ ਜਵਾਬ ਦਿੱਤਾ, “ਅਸੀਂ ਬਾਰ੍ਹਾਂ, ਟੋਕਰੀਆਂ ਭਰੀਆਂ ਸਨ।”
20 “ਅਤੇ ਯਾਦ ਕਰੋ ਜਦੋਂ ਮੈਂ ਸੱਤ ਰੋਟੀਆਂ ਨੂੰ ਵੰਡਕੇ ਚਾਰ ਹਜ਼ਾਰ ਲੋਕਾਂ ਵਿੱਚ ਵੰਡਿਆ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਦੇ ਟੁਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਸਨ?”
ਚੇਲਿਆਂ ਨੇ ਉੱਤਰ ਦਿੱਤਾ, “ਅਸੀਂ ਸੱਤ ਟੋਕਰੀਆਂ ਭਰੀਆਂ ਸਨ।”
21 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਹਾਨੂੰ ਯਾਦ ਹੈ ਮੈਂ ਜੋ ਕੁਝ ਕੀਤਾ ਸੀ, ਪਰ ਕੀ ਫ਼ੇਰ ਵੀ ਤੁਸੀਂ ਨਹੀਂ ਸਮਝਦੇ?”
2010 by World Bible Translation Center