Book of Common Prayer
105 ਯਹੋਵਾਹ ਦਾ ਧੰਨਵਾਦ ਕਰੋ। ਉਸ ਦੇ ਨਾਮ ਦੀ ਉਪਾਸਨਾ ਕਰੋ।
    ਕੌਮਾਂ ਨੂੰ ਉਸ ਦੇ ਚਮਤਕਾਰਾਂ ਬਾਰੇ ਦੱਸੋ।
2 ਯਹੋਵਾਹ ਲਈ ਗੀਤ ਗਾਵੋ।
    ਉਸਦੀ ਉਸਤਤਿ ਗਾਵੋ ਉਸ ਦੇ ਚਮਤਕਾਰਾਂ ਬਾਰੇ ਦੱਸੋ।
3 ਯਹੋਵਾਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ।
    ਤੁਸੀਂ ਜਿਹੜੇ ਯਹੋਵਾਹ ਦੀ ਤਲਾਸ਼ ਵਿੱਚ ਆਏ ਸੀ ਖੁਸ਼ ਹੋ ਜਾਵੋ।
4 ਯਹੋਵਾਹ ਪਾਸੋਂ ਸ਼ਕਤੀ ਮੰਗੋ,
    ਹਮੇਸ਼ਾ ਸਹਾਇਤਾ ਲਈ ਉਸ ਵੱਲ ਤੱਕੋ।
5 ਉਸ ਦੇ ਕਰਿਸ਼ਮਿਆਂ ਅਤੇ ਸਿਆਣੇ ਨਿਆਂਇਆਂ ਨੂੰ ਚੇਤੇ ਰੱਖੋ।
6 ਤੁਸੀਂ ਉਸ ਦੇ ਨੌਕਰ ਅਬਰਾਹਾਮ ਦੀ ਔਲਾਦ ਹੋ।
    ਤੁਸੀਂ ਯਾਕੂਬ ਦੀ ਔਲਾਦ ਹੋ, ਜਿਸ ਬੰਦੇ ਨੂੰ ਪਰਮੇਸ਼ੁਰ ਨੇ ਚੁਣਿਆ ਸੀ।
7 ਯਹੋਵਾਹ ਹੀ ਸਾਡਾ ਪਰਮੇਸ਼ੁਰ ਹੈ।
    ਯਹੋਵਾਹ ਸਾਰੀ ਦੁਨੀਆਂ ਉੱਤੇ ਰਾਜ ਕਰਦਾ ਹੈ।
8 ਪਰਮੇਸ਼ੁਰ ਦੇ ਕਰਾਰ ਨੂੰ ਹਮੇਸ਼ਾ ਚੇਤੇ ਰੱਖੋ।
    ਉਸ ਦੇ ਹੁਕਮਾਂ ਨੂੰ ਆਉਣ ਵਾਲੀਆਂ ਹਜ਼ਾਰਾਂ ਪੀੜੀਆਂ ਤੱਕ ਯਾਦ ਕਰਦੇ ਰਹੋ।
9 ਪਰਮੇਸ਼ੁਰ ਨੇ ਅਬਰਾਹਾਮ ਨਾਲ ਇਕਰਾਰ ਕੀਤਾ ਸੀ।
    ਪਰਮੇਸ਼ੁਰ ਨੇ ਇਸਹਾਕ ਨੂੰ ਵਾਅਦਾ ਦਿੱਤਾ ਸੀ।
10 ਫ਼ੇਰ ਉਸ ਨੇ ਇਸ ਨੂੰ ਯਾਕੂਬ ਲਈ ਨੇਮ ਬਣਾ ਦਿੱਤਾ ਸੀ।
    ਪਰਮੇਸ਼ੁਰ ਨੇ ਜੋ ਕਰਾਰ ਇਸਰਾਏਲ ਨਾਲ ਕੀਤਾ ਸੀ ਸਦਾ ਲਈ ਜਾਰੀ ਰਹੇਗਾ।
11 ਪਰਮੇਸ਼ੁਰ ਨੇ ਆਖਿਆ ਸੀ, “ਮੈਂ ਤੁਹਾਨੂੰ ਕਨਾਨ ਦੀ ਧਰਤੀ ਦੇਵਾਂਗਾ।
    ਉਹ ਧਰਤੀ ਤੁਹਾਡੀ ਮਲਕੀਅਤ ਹੋਵੇਗੀ।”
12 ਪਰਮੇਸ਼ੁਰ ਨੇ ਉਹ ਵਾਅਦਾ ਉਦੋਂ ਦਿੱਤਾ ਸੀ ਜਦੋਂ ਅਬਰਾਹਾਮ ਦਾ ਪਰਿਵਾਰ ਛੋਟਾ ਸੀ।
    ਉਹ ਅਜੇ ਮੁਸਾਫ਼ਰ ਸਨ ਅਤੇ ਉੱਥੇ ਵਕਤ ਕੱਟ ਰਹੇ ਸਨ।
13 ਉਨ੍ਹਾਂ ਨੇ ਕੌਮਾਂ ਤੋਂ ਕੌਮਾਂ,
    ਅਤੇ ਇੱਕ ਰਾਜ ਤੋਂ ਦੂਜੇ ਰਾਜ ਦਾ ਸਫ਼ਰ ਕੀਤਾ।
14 ਪਰ ਪਰਮੇਸ਼ੁਰ ਨੇ ਲੋਕਾਂ ਨੂੰ ਉਨ੍ਹਾਂ ਨਾਲ ਬਦਸਲੂਕੀ ਨਹੀਂ ਕਰਨ ਦਿੱਤੀ।
    ਪਰਮੇਸ਼ੁਰ ਨੇ ਰਾਜਿਆਂ ਨੂੰ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਬਾਰੇ ਚਿਤਾਵਨੀ ਦਿੱਤੀ।
15 ਪਰਮੇਸ਼ੁਰ ਨੇ ਆਖਿਆ ਸੀ, “ਮੇਰੇ ਚੁਣੇ ਹੋਏ ਲੋਕਾਂ ਨੂੰ ਦੁੱਖ ਨਾ ਦਿਉ।
    ਮੇਰੇ ਨਬੀਆਂ ਦਾ ਕੁਝ ਵੀ ਬੁਰਾ ਨਾ ਕਰੋ।”
16 ਪਰਮੇਸ਼ੁਰ ਨੇ ਉਸ ਦੇਸ਼ ਵਿੱਚ ਅਕਾਲ ਭੇਜਿਆ।
    ਲੋਕਾਂ ਕੋਲ ਖਾਣ ਲਈ ਕਾਫ਼ੀ ਭੋਜਨ ਨਹੀਂ ਸੀ।
17 ਪਰ ਪਰਮੇਸ਼ੁਰ, ਨੇ ਯੂਸੁਫ਼ ਨਾਮ ਦੇ ਬੰਦੇ ਨੂੰ ਉਨ੍ਹਾਂ ਦੇ ਅੱਗੇ ਜਾਣ ਲਈ ਭੇਜਿਆ।
    ਯੂਸੁਫ਼ ਨੂੰ ਇੱਕ ਗੁਲਾਮ ਵਾਂਗ ਵੇਚਿਆ ਗਿਆ ਸੀ।
18 ਉਨ੍ਹਾਂ ਨੇ ਯੂਸੁਫ਼ ਦੇ ਪੈਰਾਂ ਦੁਆਲੇ ਇੱਕ ਰੱਸਾ ਬੰਨ੍ਹ ਦਿੱਤਾ ਸੀ।
    ਉਨ੍ਹਾਂ ਨੇ ਉਸ ਦੇ ਗਲ ਵਿੱਚ ਇੱਕ ਬੇੜੀ ਪਾ ਦਿੱਤੀ ਸੀ।
19 ਯੂਸੁਫ਼ ਉਦੋਂ ਤੱਕ ਗੁਲਾਮ ਰੱਖਿਆ ਗਿਆ ਸੀ ਜਦੋਂ ਤੱਕ ਉਸ ਦੀਆਂ ਆਖੀਆਂ ਗੱਲਾਂ ਪੂਰੀਆਂ ਨਹੀਂ ਹੋਈਆਂ ਸਨ।
    ਸੱਚਮੁੱਚ ਯਹੋਵਾਹ ਦੇ ਸੰਦੇਸ਼ ਨੇ ਸਿੱਧ ਕਰ ਦਿੱਤਾ ਕਿ ਯੂਸੁਫ਼ ਸਹੀ ਸੀ।
20 ਇਸ ਲਈ ਮਿਸਰ ਦੇ ਰਾਜੇ ਨੇ ਉਸ ਨੂੰ ਮੁਕਤ ਕਰ ਦਿੱਤਾ ਸੀ।
    ਉਸ ਕੌਮ ਦਾ ਆਗੂ ਉਸ ਨੂੰ ਕੈਦ ਵਿੱਚੋਂ ਬਾਹਰ ਲੈ ਗਿਆ।
21 ਉਸ ਨੇ ਯੂਸੁਫ਼ ਨੂੰ ਆਪਣੇ ਘਰਾਂ ਦਾ ਮੋਹਰੀ ਬਣਾ ਦਿੱਤਾ ਸੀ।
    ਯੂਸੁਫ਼ ਨੇ ਉਸ ਨਾਲ ਸੰਬੰਧਿਤ ਸ਼ੈਅ ਦੀ ਦੇਖ-ਭਾਲ ਕੀਤੀ
22 ਯੂਸੁਫ਼ ਨੇ ਹੋਰ ਆਗੂਆਂ ਨੂੰ ਨਿਰਦੇਸ਼ ਦਿੱਤੇ
    ਅਤੇ ਯੂਸੁਫ਼ ਨੇ ਬਜ਼ੁਰਗਾਂ ਨੂੰ ਸਿੱਖਿਆ ਦਿੱਤੀ।
23 ਫ਼ੇਰ ਇਸਰਾਏਲ ਮਿਸਰ ਵਿੱਚ ਆਇਆ,
    ਯਾਕੂਬ ਹੈਮ ਦੇ ਦੇਸ਼ ਵਿੱਚ ਰਹਿੰਦਾ ਸੀ।
24 ਯਾਕੂਬ ਦਾ ਪਰਿਵਾਰ ਬਹੁਤ ਵੱਡਾ ਹੋ ਗਿਆ।
    ਉਹ ਆਪਣੇ ਦੁਸ਼ਮਣਾਂ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਹੋ ਗਏ।
25 ਇਸ ਲਈ ਮਿਸਰਿਆਂ ਨੇ ਯਾਕੂਬ ਦੇ ਪਰਿਵਾਰ ਨੂੰ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ।
    ਉਨ੍ਹਾਂ ਨੇ ਉਨ੍ਹਾਂ ਦੇ ਗੁਲਾਮਾਂ ਦੇ ਖਿਲਾਫ਼ ਵਿਉਂਤਾ ਬਣਾਈਆਂ।
26 ਇਸ ਲਈ ਪਰਮੇਸ਼ੁਰ ਨੇ ਆਪਣੇ ਸੇਵਕ ਮੂਸਾ ਨੂੰ
    ਅਤੇ ਪਰਮੇਸ਼ੁਰ ਦੇ ਚੁਣੇ ਜਾਜਕ ਹਾਰੂਨ ਨੂੰ ਭੇਜਿਆ।
27 ਪਰਮੇਸ਼ੁਰ ਨੇ ਹਾਮ ਦੇ ਦੇਸ਼ ਅੰਦਰ ਮੂਸਾ
    ਅਤੇ ਹਾਰੂਨ ਕੋਲੋਂ ਬਹੁਤ ਸਾਰੇ ਕਰਿਸ਼ਮੇ ਕਰਵਾਏ।
28 ਪਰਮੇਸ਼ੁਰ ਨੇ ਮਹਾ ਅੰਧਕਾਰ ਭੇਜਿਆ
    ਪਰ ਮਿਸਰੀਆਂ ਨੇ ਉਸ ਵੱਲ ਧਿਆਨ ਨਹੀਂ ਦਿੱਤਾ।
29 ਇਸ ਲਈ ਪਰਮੇਸ਼ੁਰ ਨੇ ਪਾਣੀ ਨੂੰ ਲਹੂ ਵਿੱਚ ਬਦਲ ਦਿੱਤਾ,
    ਅਤੇ ਉਨ੍ਹਾਂ ਦੀਆਂ ਸਾਰੀਆਂ ਮੱਛੀਆਂ ਮਰ ਗਈਆਂ।
30 ਉਨ੍ਹਾਂ ਦਾ ਦੇਸ਼ ਡੱਡੂਆਂ ਨਾਲ ਭਰ ਗਿਆ।
    ਰਾਜੇ ਦੇ ਸੌਣ ਦੇ ਕਮਰੇ ਵਿੱਚ ਡੱਡੂ ਹੀ ਡੱਡੂ ਸਨ।
31 ਪਰਮੇਸ਼ੁਰ ਨੇ ਆਦੇਸ਼ ਕੀਤਾ,
    ਅਤੇ ਉੱਥੇ ਮੱਖੀਆਂ ਅਤੇ ਪਿਸੂ ਆ ਗਏ।
    ਉਹ ਹਰ ਥਾਂ ਫ਼ੈਲ ਗਏ।
32 ਪਰਮੇਸ਼ੁਰ ਨੇ ਗੜ੍ਹਿਆਂ ਦੀ ਵਰੱਖਾ ਕਰ ਦਿੱਤੀ
    ਉਨ੍ਹਾਂ ਦੇ ਦੇਸ਼ ਵਿੱਚ ਹਰ ਥਾਂ ਬਿਜਲੀ ਡਿੱਗੀ।
33 ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦੀਆਂ ਵੇਲਾਂ ਦੇ ਅੰਜੀਰ ਨਸ਼ਟ ਕਰ ਦਿੱਤੇ।
    ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦਾ ਹਰ ਰੁੱਖ ਨਸ਼ਟ ਕਰ ਦਿੱਤਾ।
34 ਪਰਮੇਸ਼ੁਰ ਨੇ ਆਦੇਸ਼ ਕੀਤਾ, ਅਤੇ ਟਿੱਡੀ ਦਲ ਅਤੇ ਘਾਹ ਦੇ ਟਿੱਡੇ ਆ ਪਏ ਉਹ ਬੇਸ਼ੁਮਾਰ ਸਨ।
35 ਟਿਡੀ ਦਲ ਨੇ ਅਤੇ ਘਾਹ ਦੇ ਟਿਡਿਆਂ ਨੇ ਦੇਸ਼ ਦੇ ਸਾਰੇ ਪੌਦੇ ਖਾ ਲਏ।
    ਉਨ੍ਹਾਂ ਨੇ ਖੇਤਾਂ ਦੀਆਂ ਸਾਰੀਆਂ ਫ਼ਸਲਾਂ ਖਾ ਲਈਆਂ।
36 ਅਤੇ ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦਾ ਹਰ ਪਹਿਲੋਠਾ ਬੱਚਾ ਮਾਰ ਦਿੱਤਾ।
    ਪਰਮੇਸ਼ੁਰ ਨੇ ਉਨ੍ਹਾਂ ਦੇ ਸਭ ਤੋਂ ਵੱਡੇ ਪੁੱਤਰ ਮਾਰ ਦਿੱਤੇ।
37 ਫ਼ਿਰ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਲਿਆ।
    ਉਹ ਆਪਣੇ ਨਾਲ ਸੋਨਾ ਚਾਂਦੀ ਲੈ ਗਏ।
    ਉਹ ਸਾਰੇ ਹੀ ਤਕੜੇ ਆਦਮੀ ਸਨ।
38 ਮਿਸਰ ਪਰਮੇਸ਼ੁਰ ਦੇ ਬੰਦਿਆਂ ਨੂੰ ਜਾਂਦਿਆਂ ਤੱਕ ਕੇ ਖੁਸ਼ ਸੀ,
    ਕਿਉਂ ਕਿ ਉਹ ਪਰਮੇਸ਼ੁਰ ਦੇ ਬੰਦਿਆਂ ਤੋਂ ਡਰਦੇ ਸਨ।
39 ਪਰਮੇਸ਼ੁਰ ਨੇ ਆਪਣਾ ਕੰਬਲ ਬੱਦਲ ਵਾਂਗ ਵਿਛਾ ਦਿੱਤਾ।
    ਪਰਮੇਸ਼ੁਰ ਨੇ ਆਪਣੇ ਬੰਦਿਆਂ ਨੂੰ ਰਾਤ ਵੇਲੇ ਰੌਸ਼ਨੀ ਦੇਣ ਲਈ ਆਪਣੀ ਅਗਨੀ ਦੀ ਵਰਤੋਂ ਕੀਤੀ।
40 ਲੋਕਾਂ ਨੇ ਭੋਜਨ ਮੰਗਿਆ, ਅਤੇ ਪਰਮੇਸ਼ੁਰ ਨੇ ਉਨ੍ਹਾਂ ਲਈ ਬਟੇਰੇ ਲਿਆਂਦੇ।
    ਪਰਮੇਸ਼ੁਰ ਨੇ ਉਨ੍ਹਾਂ ਨੂੰ ਸਵਰਗ ਵਿੱਚੋਂ ਬਹੁਤ ਸਾਰੀ ਰੋਟੀ ਦਿੱਤੀ।
41 ਪਰਮੇਸ਼ੁਰ ਨੇ ਚੱਟਾਨ ਨੂੰ ਚੀਰ ਦਿੱਤਾ, ਅਤੇ ਬੁਲਬੁਲੇ ਛੱਡਦਾ ਪਾਣੀ ਬਾਹਰ ਆਇਆ।
    ਮਾਰੂਥਲ ਵਿੱਚ ਇੱਕ ਨਦੀ ਵਗਣ ਲੱਗੀ।
42 ਪਰਮੇਸ਼ੁਰ ਨੂੰ ਆਪਣਾ ਪਵਿੱਤਰ ਵਾਅਦਾ ਯਾਦ ਸੀ।
    ਪਰਮੇਸ਼ੁਰ ਨੂੰ ਆਪਣਾ ਉਹ ਵਾਅਦਾ ਯਾਦ ਸੀ ਜੋ ਉਸ ਨੇ ਸੇਵਕ ਅਬਰਾਹਾਮ ਨਾਲ ਕੀਤਾ ਸੀ।
43 ਪਰਮੇਸ਼ੁਰ ਆਪਣੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਆਇਆ।
    ਲੋਕੀਂ ਖੁਸ਼ੀ ਮਨਾਉਂਦੇ ਅਤੇ ਆਨੰਦ ਦੇ ਗੀਤ ਗਾਉਂਦੇ ਆ ਗਏ।
44 ਫ਼ੇਰ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਉਹ ਦੇਸ਼ ਦਿੱਤਾ ਜਿੱਥੇ ਹੋਰ ਲੋਕੀਂ ਰਹਿ ਰਹੇ ਸਨ।
    ਪਰਮੇਸ਼ੁਰ ਦੇ ਲੋਕਾਂ ਨੂੰ ਉਹ ਚੀਜ਼ਾਂ ਮਿਲੀਆਂ ਜਿਨ੍ਹਾਂ ਲਈ ਹੋਰਾਂ ਲੋਕਾਂ ਨੇ ਕੰਮ ਕੀਤਾ ਸੀ।
45 ਪਰਮੇਸ਼ੁਰ ਨੇ ਅਜਿਹਾ ਕਿਉਂ ਕੀਤਾ?
ਤਾਂ ਜੋ ਉਸ ਦੇ ਲੋਕ ਉਸ ਦੇ ਨੇਮਾਂ ਦੀ ਪਾਲਣਾ ਕਰ ਸੱਕਣ।
    ਤਾਂ ਜੋ ਉਹ ਧਿਆਨ ਨਾਲ ਉਸ ਦੇ ਉਪਦੇਸ਼ਾਂ ਨੂੰ ਮੰਨਣ।
ਯਹੋਵਾਹ ਦੀ ਉਸਤਿਤ ਕਰੋ!
ਅਬਸ਼ਾਲੋਮ ਦੀ ਮਿੱਤਰਤਾ
15 ਇਸ ਤੋਂ ਬਾਅਦ ਅਬਸ਼ਾਲੋਮ ਨੇ ਆਪਣੇ ਲਈ ਰੱਥ ਅਤੇ ਘੋੜੇ ਅਤੇ ਆਪਣੇ ਅੱਗੇ ਦੌੜਨ ਵਾਲੇ 50 ਆਦਮੀ ਤਿਆਰ ਕੀਤੇ। 2 ਅਬਸ਼ਾਲੋਮ ਸਵੇਰ-ਸਾਰ ਉੱਠਿਆ ਕਰਦਾ ਤੇ ਸ਼ਹਿਰ ਦੇ ਫ਼ਾਟਕ [a] ਦੇ ਕੋਲ ਇਹ ਵੇਖਣ ਲਈ ਜਾਕੇ ਖਲੋ ਜਾਂਦਾ ਕਿ ਜੇਕਰ ਕੋਈ ਪਾਤਸ਼ਾਹ ਦਾਊਦ ਕੋਲ ਕਿਸੇ ਸਮੱਸਿਆ ਦੇ ਨਿਆਉ ਲਈ ਜਾ ਰਿਹਾ ਹੋਵੇ। ਤਾਂ ਉਹ ਉਸ ਵਿਅਕਤੀ ਨੂੰ ਪੁੱਛ ਸੱਕੇ, “ਤੂੰ ਕਿਸ ਸ਼ਹਿਰ ਤੋਂ ਆਇਆ ਹੈਂ?” ਉਹ ਮਨੁੱਖ ਅੱਗੋਂ ਆਖਦਾ, “ਮੈਂ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹਾਂ।” 3 ਤਦ ਅਬਸ਼ਾਲੋਮ ਉਸ ਮਨੁੱਖ ਨੂੰ ਆਖਦਾ, “ਵੇਖ, ਜੋ ਤੂੰ ਕਹਿਨਾ ਸਹੀ ਹੈ, ਪਰ ਪਾਤਸ਼ਾਹ ਦਾਊਦ ਦੇ ਨਿਯੁਕਤ ਕੀਤੇ ਨਿਆਂਕਾਰ ਤੇਰੇ ਮੁਕੱਦਮੇ ਦੀ ਸੁਣਾਈ ਨਹੀਂ ਕਰਨਗੇ।”
4 ਅਬਸ਼ਾਲੋਮ ਇਹ ਵੀ ਆਖਦਾ, “ਮੈਂ ਆਸ ਕਰਦਾਂ ਕਿ ਕੋਈ ਇਸ ਦੇਸ ਵਿੱਚ ਮੈਨੂੰ ਨਿਆਂਕਾਰ ਬਣਾਵੇ, ਫ਼ੇਰ ਮੈਂ ਹਰ ਓਸ ਵਿਅਕਤੀ ਦੀ ਮਦਦ ਕਰ ਸੱਕਾਂਗਾ ਜਿਸ ਨੂੰ ਕੋਈ ਸਮੱਸਿਆ ਹੋਵੇ। ਮੈਂ ਉਸ ਨੂੰ ਉਸਦੀ ਸਮੱਸਿਆ ਦਾ ਸਹੀ ਉਪਚਾਰ ਲੱਭਣ ਵਿੱਚ ਮਦਦ ਕਰਾਂਗਾ।”
5 ਅਤੇ ਜੇਕਰ ਕੋਈ ਮਨੁੱਖ ਅਬਸ਼ਾਲੋਮ ਕੋਲ ਮੱਥਾ ਟੇਕਣ ਲਈ ਆਉਂਦਾ, ਤਾਂ ਅਬਸ਼ਾਲੋਮ ਉਸ ਨੂੰ ਸਗੇ ਮਿੱਤਰਾਂ ਵਾਂਗ ਮਿਲਦਾ, ਉਸ ਨੂੰ ਨੂੰ ਚਾਹ ਕੇ ਮਿਲਦਾ ਅਤੇ ਘੁੱਟਕੇ ਗਲਵਕੜੀ ਪਾਉਂਦਾ ਅਤੇ ਚੁੰਮਦਾ। 6 ਸੋ ਅਬਸ਼ਾਲੋਮ ਨੇ ਸਾਰੇ ਇਸਰਾਏਲੀਆਂ ਨਾਲ ਜੋ ਪਾਤਸ਼ਾਹ ਕੋਲ ਪੁਕਾਰ ਕਰਨ ਆਉਂਦੇ ਸਨ, ਇਸੇ ਤਰ੍ਹਾਂ ਹੀ ਕੀਤਾ। ਇਵੇਂ ਅਬਸ਼ਾਲੋਮ ਨੇ ਇਸਰਾਏਲ ਦੇ ਲੋਕਾਂ ਦੇ ਮਨ ਮੋਹ ਲਏ।
ਅਬਸ਼ਾਲੋਮ ਦੀ ਦਾਊਦ ਦਾ ਰਾਜ ਖਿੱਚਣ ਦੀ ਵਿਉਂਤ
7 ਚਾਰ ਵਰ੍ਹਿਆਂ [b] ਬਾਅਦ ਅਬਸ਼ਾਲੋਮ ਨੇ ਦਾਊਦ ਪਾਤਸ਼ਾਹ ਨੂੰ ਆਖਿਆ, “ਕਿਰਪਾ ਕਰਕੇ, ਮੈਨੂੰ ਪਰਵਾਨਗੀ ਦੇਵੋ ਕਿ ਮੈਂ ਜਾਵਾਂ ਅਤੇ ਆਪਣੀ ਸੁੱਖਣਾ ਜੋ ਮੈਂ ਯਹੋਵਾਹ ਦੇ ਅੱਗੇ ਸੁੱਖੀ ਹੈ ਹਬਰੋਨ ਵਿੱਚ ਪੂਰੀ ਕਰਾਂ। 8 ਇਹ ਸੁੱਖਣਾ ਮੈਂ ਉਦੋਂ ਸੁੱਖੀ ਸੀ ਜਿਸ ਵੇਲੇ ਮੈਂ ਅਰਾਮੀ ਗਸ਼ੂਰ ਵਿੱਚ ਸੀ। ਤਦ ਮੈਂ ਇਹ ਸੁੱਖਣਾ ਸੁੱਖੀ ਸੀ ਕਿ ਜੇ ਕਦੇ ਯਹੋਵਾਹ ਮੈਨੂੰ ਸੱਚ ਮੁੱਚ ਯਰੂਸ਼ਲਮ ਵਿੱਚ ਮੋੜ ਲਿਆਵੇ ਤਾਂ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।”
9 ਦਾਊਦ ਪਾਤਸ਼ਾਹ ਨੇ ਆਖਿਆ, “ਸ਼ਾਂਤੀ ਨਾਲ ਜਾ!”
ਅਬਸ਼ਾਲੋਮ ਹਬਰੋਨ ਨੂੰ ਗਿਆ। 10 ਪਰ ਅਬਸ਼ਾਲੋਮ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚ ਜਾਸੂਸ ਇਹ ਕਹਿ ਕੇ ਭੇਜੇ ਕਿ ਜਿਸ ਵੇਲੇ ਤੁਸੀਂ ਤੁਰ੍ਹੀ ਦੀ ਆਵਾਜ਼ ਸੁਣੋ ਤਾਂ ਤੁਸੀਂ ਆਖਣਾ, “ਅਬਸ਼ਾਲੋਮ ਹਬਰੋਨ ਦਾ ਪਾਤਸ਼ਾਹ ਹੈ।”
11 ਅਬਸ਼ਾਲੋਮ ਦੇ ਨਾਲ ਯਰੂਸ਼ਲਮ ਤੋਂ 200 ਆਦਮੀ ਤੁਰੇ, ਜਿਨ੍ਹਾਂ ਨੂੰ ਉਸ ਨੇ ਸੱਦਿਆ ਸੀ, ਪਰ ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਉਸਦਾ ਵਿੱਚਾਰ ਕੀ ਹੈ। ਇਸ ਬਾਰੇ ਉਨ੍ਹਾਂ ਨੂੰ ਕੋਈ ਖਬਰ ਨਹੀਂ ਸੀ। 12 ਅਹੀਥੋਫ਼ਲ ਦਾਊਦ ਦੇ ਸਲਾਹਕਾਰਾਂ ਵਿੱਚੋਂ ਇੱਕ ਸੀ ਜੋ ਕਿ ਗਿਲੋਹ ਸ਼ਹਿਰ ਵਿੱਚੋਂ ਸੀ। ਜਦੋਂ ਅਬਸ਼ਾਲੋਮ ਬਲੀਆਂ ਚੜ੍ਹਾ ਰਿਹਾ ਸੀ, ਉਸ ਵਕਤ ਉਸ ਨੇ ਅਹੀਥੋਫ਼ਲ ਨੂੰ ਗਿਲੋਹ ਸ਼ਹਿਰ ਵਿੱਚੋਂ ਬੁਲਾਵਾ ਭੇਜਿਆ। ਅਬਸ਼ਾਲੋਮ ਦੀਆਂ ਯੋਜਨਾਵਾਂ ਬੜੀਆਂ ਸਹੀ ਕਾਰਜ ਕਰਦੀਆਂ ਸਨ ਜਿਸ ਨਾਲ ਵੱਧ ਤੋਂ ਵੱਧ ਲੋਕ ਉਸਦਾ ਸਾਬ ਦੇਣ ਲੱਗ ਪਏ।
ਦਾਊਦ ਨੂੰ ਅਬਸ਼ਾਲੋਮ ਦੀ ਵਿਉਂਤ ਬਾਰੇ ਖਬਰ ਹੋਣਾ
13 ਤਦ ਇੱਕ ਮਨੁੱਖ ਨੇ ਦਾਊਦ ਨੂੰ ਆਕੇ ਦੱਸਿਆ, “ਇਸਰਾਏਲ ਦੇ ਮਨੁੱਖਾਂ ਦੇ ਮਨ ਅਬਸ਼ਾਲੋਮ ਦੇ ਮਗਰ ਲੱਗੇ ਹੋਏ ਹਨ।”
14 ਤਦ ਦਾਊਦ ਨੇ ਆਪਣੇ ਸਾਰੇ ਅਫ਼ਸਰਾਂ ਨੂੰ ਆਖਿਆ ਜਿਹੜੇ ਕਿ ਯਰੂਸ਼ਲਮ ਵਿੱਚ ਸਨ, “ਸਾਨੂੰ ਕੁਝ ਬਚਾਅ ਦਾ ਉਪਾਅ ਜ਼ਰੂਰ ਕਰਨਾ ਚਾਹੀਦਾ ਹੈ! ਜੇਕਰ ਅਸੀਂ ਏਸਾ ਨਹੀਂ ਕਰਾਂਗੇ, ਤਾਂ ਅਬਸ਼ਾਲੋਮ ਸਾਨੂੰ ਫ਼ੜ ਲਵੇਗਾ ਤੇ ਅਸੀਂ ਬਚ ਨਹੀਂ ਸੱਕਾਂਗੇ। ਸਾਨੂੰ ਛੇਤੀ ਇੱਥੋਂ ਭੱਜਣਾ ਚਾਹੀਦਾ ਹੈ, ਇਹ ਨਾ ਹੋਵੇ ਕਿ ਅਬਸ਼ਾਲੋਮ ਪਹਿਲਾਂ ਹੀ ਸਾਨੂੰ ਪਕੜ ਲਵੇ। ਉਹ ਸਾਨੂੰ ਸਭਨੂੰ ਤਬਾਹ ਕਰ ਦੇਵੇਗਾ ਅਤੇ ਉਹ ਸਾਰੇ ਯਰੂਸ਼ਲਮ ਦੇ ਲੋਕਾਂ ਨੂੰ ਵੀ ਵੱਢ ਸੁੱਟੇਗਾ।”
15 ਪਾਤਸ਼ਾਹ ਦੇ ਅਫ਼ਸਰਾਂ ਨੇ ਉਸ ਨੂੰ ਕਿਹਾ, “ਅਸੀਂ ਉਹੀ ਕਰਾਂਗੇ, ਜਿਵੇਂ ਤੁਸੀਂ ਸਾਨੂੰ ਹੁਕਮ ਕਰੋਂਗੇ।”
ਦਾਊਦ ਅਤੇ ਉਸ ਦੇ ਲੋਕਾਂ ਦਾ ਬਚ ਜਾਣਾ
16 ਤਦ ਪਾਤਸ਼ਾਹ ਨਿਕਲਿਆ ਅਤੇ ਉਸਦਾ ਸਾਰਾ ਪਰਿਵਾਰ ਉਸ ਦੇ ਮਗਰ ਹੋ ਤੁਰਿਆ। ਪਾਤਸ਼ਾਹ ਨੇ ਆਪਣੇ ਪਿੱਛੇ ਆਪਣੀਆਂ ਦਸ ਪਤਨੀਆਂ ਨੂੰ ਘਰ ਦੀ ਰੱਖਵਾਲੀ ਲਈ ਛੱਡ ਗਿਆ। 17 ਅਤੇ ਉਹ ਬਾਕੀ ਸਾਰੇ ਲੋਕਾਂ ਨੂੰ ਆਪਣੇ ਮਗਰ ਲੈ ਕੇ ਉੱਥੋਂ ਤੁਰ ਪਿਆ ਅਤੇ ਉਹ ਸਾਰੇ ਆਖਰੀ ਇੱਕ ਘਰ ’ਚ ਜਾ ਠਹਿਰੇ। 18 ਉਸ ਦੇ ਸਾਰੇ ਅਫ਼ਸਰ ਉਸ ਦੇ ਨਾਲ ਪਾਰ ਲੰਘਦੇ ਜਾਂਦੇ ਸਨ ਅਤੇ ਸਭ ਕਰੇਤੀ ਅਤੇ ਫ਼ਲੇਤੀ ਅਤੇ ਸਾਰੇ ਗਿੱਤੀ (600 ਜੁਆਨ ਜੋ ਗਬ ਤੋਂ) ਉਸ ਦੇ ਨਾਲ ਆਏ ਸਨ, ਪਾਤਸ਼ਾਹ ਦੇ ਅੱਗੇ-ਅੱਗੇ ਪਾਰ ਲੰਘ ਗਏ।
27 ਤਕਰੀਬਨ ਸੱਤ ਕੁ ਦਿਨ ਖਤਮ ਹੋ ਚੁੱਕੇ ਸਨ, ਪਰ ਅਸਿਯਾ ਵਿੱਚੋਂ ਆਏ ਕੁਝ ਯਹੂਦੀਆਂ ਨੇ ਪੌਲੁਸ ਨੂੰ ਮੰਦਰ ਦੇ ਇਲਾਕੇ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ। 28 ਅਤੇ ਪੌਲੁਸ ਨੂੰ ਫ਼ੜ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੋ। ਇੱਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ, ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼, ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹੜੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁੱਧ ਕਰ ਦਿੱਤਾ ਹੈ।” 29 (ਇਹ ਗੱਲ ਉਨ੍ਹਾਂ ਨੇ ਇਸ ਲਈ ਆਖੀ ਕਿਉਂਕਿ ਉਨ੍ਹਾਂ ਨੇ ਯਰੂਸ਼ਲਮ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਜੋ ਕਿ ਯੂਨਾਨੀ ਸੀ ਪੌਲੁਸ ਦੇ ਨਾਲ ਵੇਖਿਆ ਸੀ। ਅਤੇ ਇਹ ਸੋਚਿਆ ਕਿ ਪੌਲੁਸ ਉਸ ਨੂੰ ਆਪਣੇ ਨਾਲ ਇਸ ਮੰਦਰ ਦੇ ਪਵਿੱਤਰ ਅਹਾਤੇ ਵਿੱਚ ਲਿਆਇਆ ਹੋਵੇਗਾ।)
30 ਯਰੂਸ਼ਲਮ ਵਿੱਚ ਸਾਰੇ ਲੋਕ ਬਹੁਤ ਪਰੇਸ਼ਾਨ ਹੋ ਗਏ ਇਸ ਲਈ ਉਹ ਤੇਜ਼ੀ ਨਾਲ ਆਏ ਅਤੇ ਪੌਲੁਸ ਨੂੰ ਫ਼ੜ ਲਿਆ। ਉਨ੍ਹਾਂ ਨੇ ਉਸ ਨੂੰ ਮੰਦਰ ਵਿੱਚੋਂ ਧੱਕ ਕੇ ਬਾਹਰ ਕੱਢ ਦਿੱਤਾ। ਝੱਟ ਹੀ ਮੰਦਰ ਦੇ ਦਰਵਾਜ਼ੇ ਬੰਦ ਹੋ ਗਏ। 31 ਲੋਕ ਉਸ ਨੂੰ ਜਾਨੋਂ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਤਾਂ ਰੋਮ ਦੀ ਫ਼ੌਜ ਦੇ ਕਮਾਂਡਰ ਨੂੰ ਖਬਰ ਪਹੁੰਚੀ ਕਿ ਸਾਰੇ ਸ਼ਹਿਰ ਵਿੱਚ ਭਗਦੜ ਮੱਚੀ ਹੋਈ ਹੈ। 32 ਤਾਂ ਝੱਟ ਹੀ ਕਮਾਂਡਰ ਉਸ ਭੀੜ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁੱਟਣਾ ਬੰਦ ਕਰ ਦਿੱਤਾ।
33 ਤਦ ਉਸ ਨੇ ਨੇੜੇ ਆਕੇ ਪੌਲੁਸ ਨੂੰ ਫ਼ੜ ਲਿਆ ਅਤੇ ਆਪਣੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਇਸ ਨੂੰ ਦੋ ਜੰਜ਼ੀਰਾਂ ਨਾਲ ਬੰਨ੍ਹ ਦੇਣ। ਤਦ ਉਸ ਨੇ ਪੁੱਛਿਆ, “ਇਹ ਆਦਮੀ ਕੌਣ ਹੈ? ਇਸਨੇ ਕੀ ਕੀਤਾ ਹੈ?” 34 ਭੀੜ ਵਿੱਚੋਂ, ਵੱਖ-ਵੱਖ ਲੋਕ ਉੱਚੀ-ਉੱਚੀ ਅੱਡੋ-ਅੱਡ ਗੱਲਾਂ ਦਾ ਰੌਲਾ ਪਾ ਰਹੇ ਸਨ ਇਸ ਖੱਪ ਰੌਲੇ ਵਿੱਚ ਸੈਨਾ ਅਧਿਕਾਰੀ ਨੂੰ ਸੱਚਾਈ ਨਾ ਪਤਾ ਲੱਗ ਸੱਕੀ। ਇਸ ਲਈ ਉਸ ਨੇ ਆਪਣੇ ਸਿਪਾਹੀਆਂ ਨੂੰ ਉਸ ਨੂੰ ਸੈਨਾ ਭਵਨ ਵਿੱਚ ਲੈ ਜਾਣ ਦਾ ਆਦੇਸ਼ ਦਿੱਤਾ। 35 ਸਾਰੀ ਭੀੜ ਉਸਦਾ ਪਿੱਛਾ ਕਰ ਰਹੀ ਸੀ। ਜਦੋਂ ਉਹ ਪੌੜੀਆਂ ਕੋਲ ਪਹੁੰਚੇ, ਸਿਪਾਹੀਆਂ ਨੇ ਬੇਕਾਬੂ ਭੀੜ ਕਾਰਣ ਪੌਲੁਸ ਨੂੰ ਚੁੱਕ ਲਿਆ। ਇਹ ਸਭ ਉਨ੍ਹਾਂ ਨੇ ਪੌਲੁਸ ਨੂੰ ਭੀੜ ਤੋਂ ਬਚਾਉਣ ਖਾਤਰ ਕੀਤਾ ਕਿਉਂਕਿ ਭੀੜ ਉਸ ਨੂੰ ਮਾਰਨ ਲਈ ਤਿਆਰ ਸੀ। 36 ਉਹ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ ਅਤੇ ਰੌਲਾ ਪਾ ਰਹੇ ਸਨ, “ਇਸ ਨੂੰ ਜਾਨੋ ਮਾਰ ਦਿਓ।”
ਯਿਸੂ ਦਾ ਆਪਣੀ ਮੌਤ ਬਾਰੇ ਫ਼ੇਰ ਗੱਲ ਕਰਨਾ(A)
32 ਯਿਸੂ ਦੇ ਨਾਲ ਲੋਕ ਵੀ ਯਰੂਸ਼ਲਮ ਵੱਲ ਨੂੰ ਜਾ ਰਹੇ ਸਨ। ਉਹ ਉਨ੍ਹਾਂ ਦੇ ਅੱਗੇ ਚੱਲ ਰਿਹਾ ਸੀ। ਉਸ ਦੇ ਚੇਲੇ ਹੈਰਾਨ ਸਨ, ਪਰ ਜਿਹੜੇ ਲੋਕ ਉਸ ਮਗਰ ਤੁਰ ਰਹੇ ਸਨ ਉਹ ਡਰੇ ਹੋਏ ਸਨ। ਉਸ ਨੇ ਫ਼ੇਰ ਬਾਰ੍ਹਾਂ ਰਸੂਲਾਂ ਨੂੰ ਇੱਕਲਿਆਂ ਬੁਲਾਕੇ ਉਨ੍ਹਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਨਾਲ ਕੀ ਵਾਪਰ ਸੱਕਦਾ ਹੈ। 33 ਉਸ ਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸ ਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ। 34 ਉਹ ਲੋਕ ਉਸਦਾ ਮਜ਼ਾਕ ਉਡਾਉਣਗੇ ਅਤੇ ਉਸ ਉੱਤੇ ਥੁਕਣਗੇ। ਉਹ ਉਸ ਨੂੰ ਕੋੜਿਆਂ ਨਾਲ ਮਾਰਨਗੇ ਅਤੇ ਜਾਨੋ ਮਾਰ ਸੁੱਟਣਗੇ, ਪਰ ਉਹ ਮੌਤ ਤੋਂ ਤੀਜੇ ਦਿਨ ਪਿੱਛੋਂ ਫਿਰ ਜੀਅ ਉੱਠੇਗਾ।”
ਯਾਕੂਬ ਅਤੇ ਯੂਹੰਨਾ ਦਾ ਉਸਤੋਂ ਮਦਦ ਮੰਗਣਾ(B)
35 ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣਕੇ ਉਸ ਨੂੰ ਕਹਿਣ ਲੱਗੇ, “ਗੁਰੂ ਜੀ! ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਇੱਕ ਮਿਹਰਬਾਨੀ ਕਰੋ।”
36 ਯਿਸੂ ਨੇ ਆਖਿਆ, “ਤੁਸੀਂ ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦੇ ਹੋ?”
37 ਉਨ੍ਹਾਂ ਨੇ ਜਵਾਬ ਦਿੱਤਾ, “ਸਾਨੂੰ ਦੋਹਾਂ ਨੂੰ ਵਚਨ ਦੇ ਕਿ ਤੇਰੀ ਮਹਿਮਾ ਵਿੱਚ, ਸਾਡੇ ਵਿੱਚੋਂ ਇੱਕ ਤੇਰੇ ਸੱਜੇ ਪਾਸੇ ਅਤੇ ਦੂਜਾ ਤੇਰੇ ਖੱਬੇ ਪਾਸੇ ਬੈਠੇ!”
38 ਉਸ ਨੇ ਕਿਹਾ, “ਤੁਹਾਨੂੰ ਨਹੀ ਪਤਾ ਕਿ ਤੁਸੀਂ ਕੀ ਮੰਗ ਰਹੇ ਹੋ। ਕੀ ਜਿਸ ਤਰ੍ਹਾਂ ਦੇ ਦੁੱਖ ਮੈਨੂੰ ਝੱਲਣੇ ਪੈ ਰਹੇ ਹਨ, ਓਹੋ ਜਿਹੇ ਤੁਸੀਂ ਸਹਾਰਣ ਨੂੰ ਤਿਆਰ ਹੋ? ਅਤੇ ਜਿਹੋ ਜਿਹਾ ਬਪਤਿਸਮਾ ਮੈਂ ਲੈਣਾ ਹੈ, ਕੀ ਤੁਸੀਂ ਉਹੋ ਜਿਹਾ ਬਪਤਿਸਮਾ ਲੈ ਸੱਕਦੇ ਹੋ?”
39 ਉਨ੍ਹਾਂ ਉਸ ਨੂੰ ਆਖਿਆ, “ਹਾਂ ਹੋ ਸੱਕਦਾ ਹੈ!”
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿਨ੍ਹਾਂ ਤਕਲੀਫ਼ਾਂ ਰਾਹੀਂ ਮੈਂ ਗੁਜਰਾਂਗਾ, ਤੁਸੀਂ ਵੀ ਗੁਜਰੋਂਗੇ ਜਿਹੜਾ ਬਪਤਿਸਮਾ ਮੈਂ ਲਵਾਂਗਾ ਤੁਸੀਂ ਵੀ ਲਵੋਂਗੇ। 40 ਪਰ ਕੌਣ ਮੇਰੇ ਸੱਜੇ ਅਤੇ ਖੱਬੇ ਪਾਸੇ ਬੈਠੇਗਾ ਇਸਦਾ ਫ਼ੈਸਲਾ ਕਰਨ ਵਾਲਾ ਮੈਂ ਨਹੀਂ ਹਾਂ! ਇਹ ਜਗ੍ਹਾਵਾਂ ਉਨ੍ਹਾਂ ਲਈ ਰੱਖੀਆਂ ਗਈਆਂ ਹਨ ਜਿਨ੍ਹਾਂ ਲਈ ਇਹ ਤਿਆਰ ਕੀਤੀਆਂ ਗਈਆਂ ਹਨ।”
41 ਬਾਕੀ ਦਸ ਚੇਲਿਆਂ ਨੇ ਵੀ ਇਹ ਸੁਣਿਆ। ਉਨ੍ਹਾਂ ਨੂੰ ਯਾਕੂਬ ਅਤੇ ਯੂਹੰਨਾ ਤੇ ਕਰੋਧ ਆਇਆ ਤਾਂ 42 ਯਿਸੂ ਨੇ ਸਾਰੇ ਚੇਲਿਆਂ ਨੂੰ ਇਕੱਠਿਆਂ ਕੀਤਾ ਅਤੇ ਕਿਹਾ, “ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਨ੍ਹਾਂ ਨੂੰ ਪਰਾਈਆਂ ਕੌਮਾਂ ਦੇ ਹਾਕਮ ਸਮਝਿਆ ਜਾਂਦਾ ਹੈ, ਉਹ ਉਨ੍ਹਾਂ ਤੇ ਦਬਦਬਾ ਰੱਖਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੇ ਵਿਸ਼ੇਸ਼ ਆਗੂ ਉਨ੍ਹਾਂ ਉੱਤੇ ਅਧਿਕਾਰ ਇਸਤੇਮਾਲ ਕਰਨਾ ਪਸੰਦ ਕਰਦੇ ਹਨ। 43 ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ। ਸਗੋਂ ਤੁਹਾਡੇ ਵਿੱਚੋਂ ਜੇਕਰ ਕੋਈ ਮਹਾਨ ਹੋਣਾ ਚਾਹੁੰਦਾ ਹੈ ਉਸ ਨੂੰ ਤੁਹਾਡਾ ਸੇਵਕ ਹੋਣਾ ਚਾਹੀਦਾ ਹੈ। 44 ਜੇਕਰ ਤੁਹਾਡੇ ਵਿੱਚੋਂ ਕੋਈ ਸਭ ਤੋਂ ਵੱਡਾ ਬਨਣਾ ਚਾਹੁੰਦਾ ਹੈ, ਤਾਂ ਉਸ ਨੂੰ ਨੋਕਰ ਵਾਂਗ ਸਭ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। 45 ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।”
2010 by World Bible Translation Center