Book of Common Prayer
ਨਿਰਦੇਸ਼ਕ ਲਈ: ਸਾਜਾਂ ਨਾਲ ਦਾਊਦ ਦਾ ਇੱਕ ਭੱਗਤੀ ਗੀਤ।
55 ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ।
    ਕਿਰਪਾ ਕਰਕੇ ਦਯਾ ਲਈ ਮੇਰੀ ਪ੍ਰਾਰਥਨਾ ਨੂੰ ਅਣਡਿਠ ਨਾ ਕਰੋ।
2 ਹੇ ਪਰਮੇਸ਼ੁਰ, ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣੋ ਅਤੇ ਜਵਾਬ ਦਿਉ।
    ਮੈਨੂੰ ਤੁਹਾਡੇ ਨਾਲ ਗੱਲ ਕਰਨ ਦਿਉ ਅਤੇ ਤੁਹਾਨੂੰ ਆਪਣੀਆਂ ਸ਼ਿਕਾਇਤਾਂ ਦੱਸਣ ਦਿਉ।
3 ਮੇਰੇ ਵੈਰੀਆਂ ਨੇ ਮੈਨੂੰ ਮੰਦਾ ਆਖਿਆ।
    ਉਹ ਬਦਚਲਣ ਬੰਦਾ ਮੇਰੇ ਉੱਤੇ ਚੀਕਿਆ।
ਮੇਰੇ ਵੈਰੀ ਕ੍ਰੋਧ ਵਿੱਚ ਸਨ ਅਤੇ ਉਨ੍ਹਾਂ ਨੇ ਮੇਰੇ ਉੱਤੇ ਹਮਲਾ ਕੀਤਾ।
    ਉਨ੍ਹਾਂ ਨੇ ਮੇਰੇ ਉੱਤੇ ਮੁਸੀਬਤਾਂ ਦੇ ਪਹਾੜ ਲਿਆਂਦੇ।
4 ਮੇਰਾ ਦਿਲ ਮੇਰੇ ਅੰਦਰ ਬੁਰੀ ਤਰ੍ਹਾਂ ਧੜਕ ਰਿਹਾ ਹੈ।
    ਮੈਂ ਮੌਤ ਕੋਲੋਂ ਸਹਿਮ ਗਿਆ ਹਾਂ।
5 ਮੈਂ ਸਹਿਮਿਆ ਹਾਂ ਅਤੇ ਕੰਬ ਰਿਹਾ ਹਾਂ।
    ਮੈਂ ਭੈਭੀਤ ਹਾਂ।
6 ਹਾਏ, ਜੇ ਕਿਧਰੇ ਮੇਰੇ ਕਬੂਤਰੀ ਵਾਂਗ ਖੰਭ ਹੁੰਦੇ।
    ਮੈਂ ਦੂਰ ਉੱਡ ਜਾਂਦਾ ਅਤੇ ਸੱਕੂਨ ਲਈ ਥਾਂ ਲੱਭ ਲੈਂਦਾ।
7     ਮੈਂ ਦੂਰ ਬਹੁਤ ਦੂਰ ਮਾਰੂਥਲ ਅੰਦਰ ਚੱਲਿਆ ਜਾਂਦਾ।
8 ਮੈਂ ਦੌੜ ਜਾਂਦਾ ਮੈਂ ਬਚ ਨਿਕਲਦਾ
    ਮੈਂ ਮੁਸੀਬਤਾਂ ਦੇ ਇਸ ਤੂਫ਼ਾਨ ਤੋਂ ਦੂਰ ਨੱਸ ਜਾਂਦਾ।
9 ਮੇਰੇ ਮਾਲਕ ਇਨ੍ਹਾਂ ਦੇ ਝੂਠ ਨੂੰ ਰੋਕੋ।
    ਮੈਂ ਇਸ ਸ਼ਹਿਰ ਅੰਦਰ ਹਿੰਸਾ ਅਤੇ ਲੜਾਈ ਦੇਖਦਾ ਹਾਂ।
10 ਰਾਤ ਦਿਨ ਹਰ ਇਲਾਵੇ ਵਿੱਚ ਸ਼ਹਿਰ,
    ਜ਼ੁਰਮ ਅਤੇ ਬਦਨਾਮੀ ਨਾਲ ਭਰਿਆ ਪਿਆ ਹੈ।
11 ਮੁਹੱਲਿਆਂ ਵਿੱਚ ਬਹੁਤ ਹੀ ਜੁਰਮ ਹੁੰਦਾ ਹੈ।
    ਲੋਕ ਹਰ ਥਾਂ ਝੂਠ ਬੋਲਦੇ ਹਨ ਅਤੇ ਧੋਖਾ ਦਿੰਦੇ ਹਨ।
12 ਜੇ ਕੋਈ ਵੈਰੀ ਮੇਰੀ ਬੇਇੱਜ਼ਤੀ ਕਰਨ ਵਾਲਾ ਹੁੰਦਾ,
    ਮੈਂ ਬਰਦਾਸ਼ਤ ਕਰ ਸੱਕਦਾ ਹਾਂ।
ਜੇ ਵੈਰੀ ਮੇਰੇ ਉੱਪਰ ਹਮਲਾਵਰ ਹੁੰਦੇ
    ਮੈਂ ਛੁਪ ਸੱਕਦਾ ਸਾਂ।
13 ਪਰ ਇਹ ਤਾਂ ਤੁਸੀਂ ਹੋ, ਮੇਰੇ ਸਾਥੀ ਮੇਰੇ ਸਹਿਯੋਗੀ ਮੇਰੇ ਮਿੱਤਰ,
    ਤੁਸੀਂ ਹੀ ਮੈਨੂੰ ਤਕਲੀਫ਼ਾਂ ਦੇ ਰਹੇ ਹੋ।
14 ਅਸੀਂ ਇੱਕ ਦੂਸਰੇ ਨਾਲ ਭੇਤ ਸਾਂਝੇ ਕਰਦੇ ਹੁੰਦੇ ਸਾਂ,
    ਜਦੋਂ ਅਸੀਂ ਭੀੜਾਂ ਵਿੱਚ ਤੁਰਕੇ ਇਕੱਠੇ ਪਰਮੇਸ਼ੁਰ ਦੇ ਮੰਦਰ ਵੱਲ ਜਾਂਦੇ ਸਾਂ।
15 ਮੈਂ ਚਾਹੁੰਦਾ ਹਾਂ ਕਿ ਮੌਤ ਮੇਰੇ ਵੈਰੀਆਂ ਨੂੰ ਹੈਰਾਨ ਕਰ ਦੇਵੇ।
    ਮੈਂ ਚਾਹੁੰਦਾ ਹਾਂ ਕਿ ਧਰਤੀ ਦਾ ਮੂੰਹ ਖੁਲ੍ਹ ਜਾਵੇ ਅਤੇ ਉਹ ਉਨ੍ਹਾਂ ਨੂੰ ਜਿਉਂਦਿਆਂ ਨਿਗਲ ਲਵੇ।
    ਕਿਉਂਕਿ ਉਹ ਇਕੱਠੇ ਅਜਿਹੀਆਂ ਭਿਆਨਕ ਗੱਲਾਂ ਦੀਆਂ ਵਿਉਂਤਾਂ ਬਣਾਉਂਦੇ ਹਨ,
16 ਮੈਂ ਪਰਮੇਸ਼ੁਰ ਨੂੰ ਸਹਾਇਤਾ ਲਈ ਬੁਲਾਵਾਂਗਾ,
    ਯਹੋਵਾਹ ਮੈਨੂੰ ਉੱਤਰ ਦੇਵੇਗਾ।
17 ਮੈਂ ਪਰਮੇਸ਼ੁਰ ਨਾਲ ਸ਼ਾਮ, ਸਵੇਰੇ ਅਤੇ ਦੁਪਿਹਰ ਨੂੰ ਗੱਲ ਕਰਦਾ ਹਾਂ।
    ਮੈਂ ਉਸ ਨੂੰ ਆਪਣੀ ਤਕਲੀਫ਼ ਬਾਰੇ ਦੱਸਦਾ ਹਾਂ, ਅਤੇ ਉਹ ਮੇਰੀ ਗੱਲ ਸੁਣਦਾ ਹੈ।
18 ਮੈਂ ਬਹੁਤ ਲੜਾਈਆਂ ਵਿੱਚ ਲੜਿਆ ਹਾਂ।
    ਪਰ ਪਰਮੇਸ਼ੁਰ ਨੇ ਸਦਾ ਮੈਨੂੰ ਬਚਾਇਆ ਹੈ ਅਤੇ ਸੁਰੱਖਿਅਤ ਵਾਪਸ ਲਿਆਂਦਾ ਹੈ।
19 ਪਰਮੇਸ਼ੁਰ ਮੇਰੀ ਗੱਲ ਸੁਣਦਾ ਹੈ।
    ਸਦੀਵੀ ਰਾਜਾ ਮੇਰੀ ਸਹਾਇਤਾ ਕਰੇਗਾ।
ਮੇਰੇ ਵੈਰੀ ਆਪਣਾ ਜੀਵਨ ਢੰਗ ਨਹੀਂ ਬਦਲਣਗੇ,
    ਉਹ ਪਰਮੇਸ਼ੁਰ ਕੋਲੋਂ ਨਹੀਂ ਡਰਨਗੇ ਅਤੇ ਨਾ ਆਦਰ ਕਰਨਗੇ।
20 ਮੇਰੇ ਵੈਰੀਆਂ ਨੇ ਆਪਣੇ ਹੀ ਦੋਸਤਾਂ ਉੱਪਰ ਹਮਲਾ ਕੀਤਾ।
    ਉਹ ਉਹੋਂ ਗੱਲਾਂ ਨਹੀਂ ਕਰਦੇ ਜਿਨ੍ਹਾਂ ਬਾਰੇ ਉਹ ਸਹਿਮਤ ਹੁੰਦੇ ਹਨ।
21 ਮੇਰੇ ਵੈਰੀ ਅਸਲ ਵਿੱਚ ਬਹੁਤ ਖੁਸ਼ਾਮਦੀ ਗਾਲੜੀ ਹਨ, ਉਹ ਸ਼ਾਂਤੀ ਬਾਰੇ ਗੱਲਾਂ ਕਰਦੇ ਹਨ,
    ਪਰ ਅਸਲੀਅਤ ਵਿੱਚ ਉਹ ਯੁੱਧ ਲਈ ਵਿਉਂਤਾਂ ਘੜਦੇ ਹਨ।
ਉਨ੍ਹਾਂ ਦੇ ਸ਼ਬਦ ਤੇਲ ਵਰਗੇ ਹਨ ਚਿਕਨੇ ਹਨ
    ਪਰ ਉਹ ਸ਼ਬਦ ਚਾਕੂ ਵਾਂਗ ਹਮਲਾ ਕਰਦੇ ਹਨ।
22 ਆਪਣੇ ਫ਼ਿਕਰ ਯਹੋਵਾਹ ਨੂੰ ਸੌਂਪ ਦਿਉ
    ਅਤੇ ਉਹ ਤੁਹਾਡਾ ਧਿਆਨ ਰੱਖੇਗਾ।
    ਯਹੋਵਾਹ ਕਦੀ ਵੀ ਚੰਗੇ ਲੋਕਾਂ ਨੂੰ ਹਾਰਨ ਨਹੀਂ ਦੇਵੇਗਾ।
23 ਹੇ ਪਰਮੇਸ਼ੁਰ, ਆਪਣੇ ਕਰਾਰ ਦੇ ਮੁਤਾਬਕ,
    ਤੂੰ ਉਨ੍ਹਾਂ ਝੂਠਿਆਂ ਅਤੇ ਕਾਤਲਾਂ ਨੂੰ ਉਨ੍ਹਾਂ ਦੀ ਅੱਧੀ ਜ਼ਿੰਦਗੀ ਮੁੱਕਣ ਤੋਂ ਵੀ ਪਹਿਲਾਂ ਹੀ ਕਬਰਾਂ ਵਿੱਚ ਭੇਜ।
ਜਿੱਥੇ ਤੱਕ ਮੇਰਾ ਸਵਾਲ ਹੈ ਮੈਨੂੰ ਤੇਰੇ ਉੱਤੇ ਭਰੋਸਾ ਹੈ ਕਿ ਤੂੰ ਮੈਨੂੰ ਬਚਾਵੇਗਾ।
ਦਾਊਦ ਦਾ ਇੱਕ ਗੀਤ।
138 ਹੇ ਪਰਮੇਸ਼ੁਰ, ਮੈਂ ਪੂਰੇ ਦਿਲ ਨਾਲ ਤੇਰੀ ਉਸਤਤਿ ਕਰਦਾ ਹਾਂ।
    ਮੈਂ ਸਾਰੇ ਦੇਵਤਿਆ ਸਾਹਮਣੇ ਤੇਰੇ ਗੀਤ ਗਾਵਾਂਗਾ।
2 ਹੇ ਪਰਮੇਸ਼ੁਰ, ਮੈਂ ਤੇਰੇ ਪਵਿੱਤਰ ਮੰਦਰ ਨੂੰ ਸਿਜਦਾ ਕਰਦਾ ਹਾਂ।
    ਮੈਂ ਤੇਰੇ ਨਾਮ ਦੀ, ਤੇਰੇ ਸੱਚੇ ਪਿਆਰ ਦੀ, ਅਤੇ ਤੇਰੀ ਵਫ਼ਾਦਾਰੀ ਦੀ ਉਸਤਤਿ ਕਰਦਾ ਹਾਂ।
ਤੂੰ ਆਪਣੇ ਸ਼ਬਦ ਦੀ ਸ਼ਕਤੀ ਲਈ ਮਸ਼ਹੂਰ ਹੈਂ ਹੁਣ ਤੂੰ ਇਸ ਨੂੰ ਹੋਰ ਵੀ ਮਹਾਨ ਬਣਾ ਦਿੱਤਾ ਹੈ।
3 ਹੇ ਪਰਮੇਸ਼ੁਰ, ਮੈਂ ਤੈਨੂੰ ਮਦਦ ਲਈ ਪੁਕਾਰਿਆ।
    ਅਤੇ ਤੁਸੀਂ ਮੈਨੂੰ ਉੱਤਰ ਦਿੱਤਾ! ਤੁਸੀਂ ਮੈਨੂੰ ਸ਼ਕਤੀ ਦਿੱਤੀ।
4 ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੁਹਾਡੀ ਉਸਤਤਿ ਕਰਨਗੇ।
    ਜਦੋਂ ਜੋ ਤੁਸੀਂ ਆਖੋਂਗੇ ਉਹ ਸੁਣਨਗੇ।
5 ਉਹ ਯਹੋਵਾਹ ਦੇ ਰਸਤੇ ਬਾਰੇ ਗਾਉਣਗੇ।
    ਕਿਉਂਕਿ ਯਹੋਵਾਹ ਦੀ ਮਹਿਮਾ ਬਹੁਤ ਮਹਾਨ ਹੈ।
6 ਪਰਮੇਸ਼ੁਰ ਬਹੁਤ ਮਹੱਤਵਪੂਰਣ ਹੈ।
    ਪਰ ਫ਼ੇਰ ਵੀ ਉਹ ਨਿਮਾਣੇ ਲੋਕਾਂ ਦੀ ਪਾਲਣਾ ਕਰਦਾ ਹੈ।
ਜੋ ਗੁਮਾਨੀ ਲੋਕ ਕਰਦੇ ਹਨ ਉਹ ਜਾਣਦਾ ਹੈ।
    ਪਰ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।
7 ਹੇ ਪਰਮੇਸ਼ੁਰ, ਜੇ ਮੈਂ ਮੁਸੀਬਤਾਂ ਵਿੱਚ ਹੋਵਾਂ ਤਾਂ ਮੈਨੂੰ ਜਿੰਦਾ ਰੱਖੀਂ।
    ਜੋ ਮੇਰੇ ਦੁਸ਼ਮਣ ਮੇਰੇ ਉੱਤੇ ਕ੍ਰੋਧਵਾਨ ਹੋਣ ਤਾਂ ਮੈਨੂੰ ਉਨ੍ਹਾਂ ਕੋਲੋਂ ਬਚਾਈ।
8 ਯਹੋਵਾਹ, ਮੈਨੂੰ ਉਹ ਚੀਜ਼ਾਂ ਦੇਵੋ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ।
    ਯਹੋਵਾਹ, ਤੁਹਾਡਾ ਸੱਚਾ ਪਿਆਰ ਸਦਾ ਰਹਿੰਦਾ ਹੈ।
ਯਹੋਵਾਹ, ਤੁਸੀਂ ਸਾਨੂੰ ਸਾਜਿਆ, ਇਸ ਲਈ ਸਾਨੂੰ ਨਾ ਛੱਡੋ।
ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ।
139 ਯਹੋਵਾਹ, ਤੁਸੀਂ ਮੈਨੂੰ ਪਰੱਖਿਆ ਸੀ।
    ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।
2 ਤੁਸੀਂ ਜਾਣਦੇ ਹੋ ਮੈਂ ਕਦੋਂ ਬੈਠਦਾ ਹਾਂ ਅਤੇ ਕਦੋਂ ਉੱਠਦਾ ਹਾਂ।
    ਤੁਸੀਂ ਦੂਰੋ ਹੀ ਮੇਰੇ ਵਿੱਚਾਰ ਜਾਣਦੇ ਹੋ।
3 ਯਹੋਵਾਹ, ਤੁਸੀਂ ਮੈਨੂੰ ਜਾਣਦੇ ਹੋ ਮੈਂ ਕਿੱਥੇ ਜਾ ਰਿਹਾ ਹਾਂ।
    ਅਤੇ ਮੈਂ ਕਦੋਂ ਲੇਟਿਆ ਹੁੰਦਾ ਹਾਂ।
    ਤੁਸੀਂ ਸਭ ਕੁਝ ਜਾਣਦੇ ਹੋ ਜੋ ਮੈਂ ਕਰਦਾ ਹਾਂ।
4 ਯਹੋਵਾਹ, ਤੁਸੀਂ ਮੇਰੇ ਮੂੰਹ ਵਿੱਚੋਂ
    ਸ਼ਬਦ ਨਿਕਲਣ ਤੋਂ ਵੀ ਪਹਿਲਾ ਚਾਰ-ਚੁਫ਼ੇਰੇ ਹੋ।
5 ਯਹੋਵਾਹ, ਤੁਸੀਂ ਮੇਰੇ ਚਾਰ-ਚੁਫ਼ੇਰੇ, ਸਾਹਮਣੇ ਅਤੇ ਮੇਰੇ ਪਿੱਛੇ ਹੋ।
    ਤੁਸੀਂ ਹੌਲੀ ਜਿਹਾ ਆਪਣਾ ਹੱਥ ਮੇਰੇ ਉੱਤੇ ਰੱਖਦੇ ਹੋ।
6 ਮੈਂ ਹੈਰਾਨ ਹਾ ਕਿ ਤੁਸੀਂ ਕੀ ਕੁਝ ਜਾਣਦੇ ਹੋ।
    ਮੇਰੇ ਲਈ ਇਸ ਨੂੰ ਸਮਝਣਾ ਬਹੁਤ ਮੁਸ਼ਕਿਲ ਹੈ।
7 ਤੁਹਾਡੀ ਆਤਮਾ ਹਰ ਥਾਂ ਹੁੰਦੀ ਹੈ ਜਿੱਥੇ ਵੀ ਮੈਂ ਜਾਂਦਾ ਹਾਂ।
    ਯਹੋਵਾਹ, ਮੈਂ ਤੁਹਾਡੇ ਕੋਲੋਂ ਨਹੀਂ ਬਚ ਸੱਕਦਾ।
8 ਯਹੋਵਾਹ, ਜੇ ਮੈਂ ਸਵਰਗ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ।
    ਜੇ ਮੈਂ ਹੇਠਾਂ ਮ੍ਰਿਤੂ ਲੋਕ ਵਿੱਚ ਜਾਂਦਾ ਹਾਂ, ਤੁਸੀਂ ਉੱਥੇ ਹੁੰਦੇ ਹੋ।
9 ਯਹੋਵਾਹ, ਜੇ ਮੈਂ ਪੂਰਬ ਵਿੱਚ ਜਾਂਦਾ ਹਾਂ, ਜਿੱਥੇ ਸੂਰਜ ਉੱਗਦਾ ਹੈ। ਤੁਸੀਂ ਉੱਥੇ ਹੁੰਦੇ ਹੋ।
    ਜੇ ਮੈਂ ਸਮੁੰਦਰ ਵੱਲ ਪੱਛਮ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ।
10 ਉੱਥੇ ਵੀ ਤੁਹਾਡਾ ਸੱਜਾ ਹੱਥ ਮੈਨੂੰ ਫ਼ੜ ਲੈਂਦਾ ਹੈ।
    ਅਤੇ ਤੁਸੀਂ ਹੱਥ ਰਾਹੀ ਮੇਰੀ ਅਗਵਾਈ ਕਰਦੇ ਹੋ।
11 ਯਹੋਵਾਹ, ਭਾਵੇਂ ਮੈਂ ਤੁਹਾਡੇ ਕੋਲੋਂ ਛੁਪਣ ਦੀ ਕੋਸ਼ਿਸ਼ ਕਰਾਂ ਅਤੇ ਆਖਾਂ,
    “ਦਿਨ ਰਾਤ ਵਿੱਚ ਬਦਲ ਗਿਆ ਹੈ।
    ਅਵੱਸ਼ ਹੀ ਹਨੇਰਾ ਮੈਨੂੰ ਛੁਪਾ ਲਵੇਗਾ।”
12 ਪਰ ਹਨੇਰਾ ਵੀ ਤੁਹਾਡੇ ਲਈ ਹਨੇਰਾ ਨਹੀਂ ਹੈ, ਯਹੋਵਾਹ।
    ਰਾਤ ਤੁਹਾਡੇ ਲਈ ਦਿਨ ਵਾਂਗ ਹੀ ਚਮਕਦੀ ਹੈ।
13 ਤੁਸੀਂ ਮੇਰੇ ਅੰਗਾ ਨੂੰ ਇੱਕਸਾਥ ਬੁਣਿਆ ਅਤੇ ਮਾਸ ਨਾਲ ਢੱਕਿਆ
    ਜਦੋਂ ਕਿ ਮੈਂ ਅਜੇ ਆਪਣੀ ਮਾਤਾ ਦੇ ਗਰਭ ਵਿੱਚ ਸਾਂ।
14 ਯਹੋਵਾਹ, ਮੈਂ ਤੁਹਾਡੀ ਉਸਤਤਿ ਕਰਦਾ ਹਾਂ!
    ਤੁਸੀਂ ਮੈਨੂੰ ਅਜੀਬ ਢੰਗ ਨਾਲ ਬਣਾਇਆ।
ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਜੋ ਕੁਝ ਵੀ ਤੁਸੀਂ ਕੀਤਾ।
    ਇਹ ਬਹੁਤ ਅਦਭੁਤ ਹੈ।
15 ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।
ਤੁਸੀਂ ਮੇਰੀਆਂ ਹੱਡੀਆਂ ਨੂੰ ਵੱਧਦਿਆਂ ਵੇਖਿਆ ਹੈ,
    ਜਦੋਂ ਹਾਲੇ ਮੈਂ ਮਾਂ ਦੇ ਗਰਭ ਵਿੱਚ ਛੁਪਿਆ ਹੋਇਆ ਮੇਰਾ ਸ਼ਰੀਰ ਰੂਪ ਧਾਰ ਰਿਹਾ ਸੀ।
16 ਤੁਸੀਂ ਮੇਰੇ ਸ਼ਰੀਰ ਦੇ ਅੰਗਾ ਨੂੰ ਵੱਧਦਿਆਂ ਵੇਖਿਆ ਹੈ।
ਤੁਸੀਂ ਉਨ੍ਹਾਂ ਸਾਰਿਆ ਨੂੰ ਆਪਣੀ ਕਿਤਾਬ ਅੰਦਰ ਦਰਜ ਕਰ ਲਿਆ।
    ਤੁਸੀਂ ਮੈਨੂੰ ਹਰ-ਰੋਜ਼ ਵੇਖਿਆ ਉਨ੍ਹਾਂ ਵਿੱਚੋਂ ਕੋਈ ਵੀ ਗੁੰਮ ਨਹੀਂ ਹੈ।
17 ਮੇਰੇ ਲਈ ਤੁਹਾਡੇ ਵਿੱਚਾਰ ਮਹੱਤਵਪੂਰਣ ਹਨ।
    ਹੇ ਪਰਮੇਸ਼ੁਰ, ਤੁਸੀਂ ਇੰਨਾ ਜਾਣਦੇ ਹੋ!
18 ਜੇ ਕਿਤੇ ਮੈਂ ਉਨ੍ਹਾਂ ਦੀ ਗਿਣਤੀ ਕਰ ਸੱਕਦਾ।
    ਉਹ ਸਾਰੇ ਰੇਤ ਦੇ ਕਣਾਂ ਨਾਲੋ ਵੀ ਵੱਧੇਰੇ ਹੁੰਦੇ।
19 ਹੇ ਪਰਮੇਸ਼ੁਰ, ਬਦ ਲੋਕਾਂ ਨੂੰ ਮਾਰ ਮੁਕਾਉ।
ਉਨ੍ਹਾਂ ਕਾਤਿਲਾਂ ਨੂੰ ਮੇਰੇ ਕੋਲੋਂ ਦੂਰ ਲੈ ਜਾਵੋ।
20     ਉਹ ਬਦ ਲੋਕ ਤੁਹਾਡੇ ਬਾਰੇ ਮੰਦਾ ਬੋਲਦੇ ਹਨ।
    ਉਹ ਤੁਹਾਡੇ ਨਾਮ ਬਾਰੇ ਮੰਦਾ ਬੋਲਦੇ ਹਨ।
21 ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜੋ ਤੁਹਾਨੂੰ ਨਫ਼ਰਤ ਕਰਦੇ ਹਨ।
    ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਤੁਹਾਡੇ ਖਿਲਾਫ਼ ਹੋ ਜਾਂਦੇ ਹਨ।
22 ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਫ਼ਰਤ ਕਰਦਾ ਹਾਂ।
    ਤੁਹਾਡੇ ਦੁਸ਼ਮਣ ਮੇਰੇ ਵੀ ਦੁਸ਼ਮਣ ਹਨ।
23 ਯਹੋਵਾਹ, ਮੇਰੇ ਵੱਲ ਵੇਖੋ ਅਤੇ ਮੇਰੇ ਦਿਲ ਦੀਆਂ ਬੁੱਝ ਲਵੋ।
    ਮੇਰੀ ਪਰੱਖ ਕਰੋ ਅਤੇ ਮੇਰੇ ਵਿੱਚਾਰ ਜਾਣ ਲਵੋ।
ਮੀਂਹ ਦੁਬਾਰਾ ਪੈਣਾ
41 ਤਦ ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਹੁਣ ਜਾ ਅਤੇ ਜਾਕੇ ਖਾ-ਪੀ ਕਿਉਂ ਜੋ ਭਾਰੀ ਬਾਰਿਸ਼ ਆ ਰਹੀ ਹੈ।” 42 ਤਾਂ ਅਹਾਬ ਪਾਤਸ਼ਾਹ ਖਾਣ-ਪੀਣ ਲਈ ਚੱਲਾ ਗਿਆ। ਉਸੇ ਵੇਲੇ ਏਲੀਯਾਹ ਕਰਮਲ ਪਹਾੜ ਦੀ ਟੀਸੀ ਉੱਪਰ ਚੜ੍ਹਿਆ ਅਤੇ ਉੱਥੇ ਜਾਕੇ ਥਲੇ ਝੁਕਿਆ। ਉਸ ਨੇ ਆਪਣਾ ਸਿਰ ਆਪਣੇ ਗੋਡਿਆਂ ’ਚ ਨਿਵਾਇਆ। 43 ਤਦ ਏਲੀਯਾਹ ਨੇ ਆਪਣੇ ਸੇਵਕ ਨੂੰ ਆਖਿਆ, “ਉੱਪਰ ਜਾ ਅਤੇ ਸਮੁੰਦਰ ਵੱਲ ਤੱਕ।”
ਸੇਵਕ ਉਸ ਜਗ੍ਹਾ ਗਿਆ ਜਿੱਥੇ ਉਹ ਸਮੁੰਦਰ ਨੂੰ ਵੇਖ ਸੱਕੇ। ਤਦ ਉਸ ਨੇ ਵਾਪਸ ਆਕੇ ਕਿਹਾ, “ਮੈਨੂੰ ਕੁਝ ਨਹੀਂ ਦਿਸਿਆ।” ਏਲੀਯਾਹ ਨੇ ਉਸ ਨੂੰ ਮੁੜ ਜਾਕੇ ਵੇਖਣ ਨੂੰ ਕਿਹਾ, ਇਉਂ ਉਸ ਨੇ ਸੱਤ ਵਾਰੀ ਕੀਤਾ। 44 ਸੱਤਵੀ ਵਾਰੀ, ਸੇਵਕ ਵਾਪਸ ਆਇਆ ਅਤੇ ਕਹਿਣ ਲੱਗਾ, “ਇੱਕ ਨਿੱਕਾ ਜਿਹਾ ਬੱਦਲ ਆਦਮੀ ਦੇ ਹੱਥ ਦੀ ਕਲਾਈ ਵਰਗਾ ਮੈਂ ਸਮੁੰਦਰੋ ਉੱਠਦਾ ਵੇਖਿਆ ਹੈ।”
ਏਲੀਯਾਹ ਨੇ ਸੇਵਕ ਨੂੰ ਕਿਹਾ, “ਜਾ! ਅਤੇ ਅਹਾਬ ਪਾਤਸ਼ਾਹ ਨੂੰ ਜਾਕੇ ਆਖ ਕਿ ਰਥ ਜੋੜਕੇ ਘਰ ਨੂੰ ਜਾਵੇ ਤਾਂ ਜੋ ਰਾਹ ਵਿੱਚ ਮੀਂਹ ਰੁਕਾਵਟ ਨਾ ਪਾਵੇ।”
45 ਥੋੜੇ ਹੀ ਸਮੇਂ ਬਾਅਦ ਅਕਾਸ਼ ਘਣੇ ਬੱਦਲਾਂ ਨਾਲ ਘਿਰ ਗਿਆ। ਤੇਜ਼ ਹਵਾ ਵਗਣ ਲਗੀ ਤੇ ਫ਼ੇਰ ਮੂਸਲਾਧਾਰ ਮੀਂਹ ਪੈਁਣ ਲੱਗਾ। ਤਾਂ ਅਹਾਬ ਆਪਣੇ ਰੱਥ ਤੇ ਚੜ੍ਹ ਕੇ ਯਿਜ਼ਰਾਏਲ ਨੂੰ ਮੁੜਿਆ। 46 ਯਹੋਵਾਹ ਦੀ ਮਿਹਰ ਏਲੀਯਾਹ ਉੱਪਰ ਸੀ ਸੋ ਏਲੀਯਾਹ ਨੇ ਆਪਣੇ ਕੱਪੜੇ ਆਪਣੇ ਦੁਆਲੇ ਕਸ ਲਏ ਤਾਂ ਜੋ ਉਹ ਨੱਸ ਸੱਕੇ ਤੇ ਅਹਾਬ ਦੇ ਅੱਗੇ ਯਿਜ਼ਰਾਏਲ ਦੇ ਰਾਹ ਤੀਕ ਭਜਿਆ ਗਿਆ।
ਸੀਨਈ ਪਰਬਤ ਵਿਖੇ ਏਲੀਯਾਹ
19 ਅਹਾਬ ਪਾਤਸ਼ਾਹ ਨੇ ਉਹ ਸਭ ਕੁਝ ਜੋ ਏਲੀਯਾਹ ਨੇ ਕੀਤਾ ਜਾ ਕੇ ਈਜ਼ਬਲ ਨੂੰ ਦੱਸਿਆ। ਅਹਾਬ ਨੇ ਇਹ ਵੀ ਦੱਸਿਆ ਕਿ ਏਲੀਯਾਹ ਨੇ ਕਿਵੇਂ ਤਲਵਾਰ ਨਾਲ ਸਾਰੇ ਨਬੀਆਂ ਨੂੰ ਵੱਢਿਆ। 2 ਤਾਂ ਈਜ਼ਬਲ ਨੇ ਸ਼ੰਦੇਸ਼ਵਾਹਕ ਦੇ ਰਾਹੀਂ ਏਲੀਯਾਹ ਨੂੰ ਇਹ ਆਖਦਿਆਂ ਸੁਨੇਹਾ ਭੇਜਿਆ, “ਜੇਕਰ ਕੱਲ ਤਾਈਂ ਮੈਂ ਤੈਨੂੰ ਨਹੀਂ ਮਾਰਿਆ, ਜਿਵੇਂ ਤੂੰ ਨਬੀਆਂ ਨੂੰ ਮਾਰਿਆ,ਤਾਂ ਦੇਵਤੇ ਮੈਨੂੰ ਵੀ ਮਾਰ ਦੇਣ।”
3 ਜਦੋਂ ਏਲੀਯਾਹ ਨੇ ਇਹ ਸੁਣਿਆਂ ਤਾਂ ਉਹ ਡਰ ਗਿਆ ਤੇ ਉਹ ਆਪਣੀ ਜਾਨ ਬਚਾਉਣ ਲਈ ਉੱਥੋਂ ਭੱਜ ਨਿਕਲਿਆ। ਉਸ ਦੇ ਨਾਲ ਉਸਦਾ ਸੇਵਕ ਵੀ ਸੀ। ਉਹ ਦੋਵੇਂ ਬਏਰਸ਼ਬਾ ਨੂੰ ਗਏ, ਜੋ ਯਹੂਦਾਹ ਦਾ ਹੈ। ਏਲੀਯਾਹ ਆਪਣੇ ਸੇਵਕ ਨੂੰ ਬਏਰਸ਼ਬਾ ਵਿੱਚ ਹੀ ਛੱਡ ਗਿਆ। 4 ਫ਼ਿਰ ਉਹ ਸਾਰਾ ਦਿਨ ਏਲੀਯਾਹ ਉਜਾੜ ਵਿੱਚ ਚਲਦਾ ਰਿਹਾ। ਥੱਕ ਕੇ ਉਹ ਇੱਕ ਝਾੜੀ ਹੇਠ ਬੈਠ ਗਿਆ। ਉਸ ਨੇ ਬੈਠ ਕੇ ਮੌਤ ਮੰਗੀ ਤੇ ਆਖਿਆ, “ਹੇ ਯਹੋਵਾਹ! ਮੈਂ ਬਹੁਤ ਜੀਅ ਲਿਆ। ਹੁਣ ਮੈਨੂੰ ਮੌਤ ਦੇ ਦੇਹ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਕਿਤੇ ਚੰਗਾ ਨਹੀਂ ਹਾਂ।”
5 ਤਦ ਏਲੀਯਾਹ ਬਿਰਛ ਹੇਠਾਂ ਲੰਮਾਂ ਪੈ ਗਿਆ ਅਤੇ ਸੌਂ ਗਿਆ। ਇੱਕ ਦੂਤ ਏਲੀਯਾਹ ਕੋਲ ਆਇਆ ਅਤੇ ਆਕੇ ਉਸ ਨੇ ਏਲੀਯਾਹ ਨੂੰ ਛੋਹਿਆ ਅਤੇ ਆਖਿਆ, “ਉੱਠ! ਅਤੇ ਖਾ-ਪੀ!” 6 ਏਲੀਯਾਹ ਉੱਠਿਆ ਅਤੇ ਉਸ ਨੇ ਵੇਖਿਆ ਉਸ ਦੇ ਕੋਲ ਹੀ ਕੋਲਿਆਂ ਤੇ ਪੱਕਿਆ ਇੱਕ ਕੇਕ ਅਤੇ ਪਾਣੀ ਦਾ ਭਾਂਡਾ ਪਿਆ ਹੈ। ਏਲੀਯਾਹ ਨੇ ਖਾਧਾ ਅਤੇ ਪੀਤਾ ਅਤੇ ਫ਼ਿਰ ਸੌਂ ਗਿਆ।
7 ਕੁਝ ਦੇਰ ਬਾਅਦ, ਯਹੋਵਾਹ ਦਾ ਦੂਤ ਫ਼ਿਰ ਉਸ ਕੋਲ ਆਇਆ ਅਤੇ ਉਸ ਨੂੰ ਛੂਹ ਕੇ ਆਖਿਆ, “ਉੱਠ! ਕੁਝ ਖਾ-ਪੀ ਲੈ! ਜੇਕਰ ਤੂੰ ਕੁਝ ਨਹੀਂ ਖਾਵੇਂ-ਪੀਵੇਂਗਾ , ਤਾਂ ਯਾਤਰਾ ਤੇਰੇ ਲਈ ਬਹੁਤ ਥਕਾਉਣ ਵਾਲੀ ਹੋਵੇਗੀ!” 8 ਤਾਂ ਏਲੀਯਾਹ ਉੱਠਿਆ ਅਤੇ ਉਸ ਨੇ ਖਾਧਾ-ਪੀਤਾ। ਭੋਜਨ ਨੇ ਏਲੀਯਾਹ ਨੂੰ ਇੰਨੀ ਤਾਕਤ ਦਿੱਤੀ ਕਿ ਉਹ 40 ਦਿਨ ਅਤੇ 40 ਰਾਤਾਂ ਚੱਲ ਸੱਕਿਆ ਜਦੋਂ ਤੱਕ ਕਿ ਉਹ ਹੋਰੇਬ ਵਿਖੇ ਪਰਮੇਸ਼ੁਰ ਦੇ ਪਰਬਤ ਤੇ ਨਹੀਂ ਪਹੁੰਚ ਗਿਆ।
17 ਭਰਾਵੋ ਅਤੇ ਭੈਣੋ, ਮੇਰੇ ਉਦਾਹਰਣਾਂ ਦਾ ਅਨੁਸਰਣ ਕਰੋ। ਉਨ੍ਹਾਂ ਲੋਕਾਂ ਦਾ ਨਰੀਖਣ ਕਰੋ ਜਿਹੜੇ ਨੇੜਤਾ ਨਾਲ ਸਾਡੀ ਉਦਾਹਰਣਾ ਦਾ ਅਨੁਸਰਣ ਕਰਦੇ ਹਨ। ਜਿਵੇਂ ਅਸੀਂ ਇਹ ਰਾਹ ਤੁਹਾਨੂੰ ਵਿਖਾਏ। ਤੁਸੀਂ ਵੀ ਉਨ੍ਹਾਂ ਵਾਂਗ ਅਨੁਸਰਣ ਕਰੋ। 18 ਬਹੁਤ ਸਾਰੇ ਲੋਕ ਮਸੀਹ ਦੀ ਸਲੀਬ ਦੇ ਦੁਸ਼ਮਣਾਂ ਵਾਂਗ ਜਿਉਂਦੇ ਹਨ। ਮੈਂ ਕਈ ਵਾਰੀ ਅਜਿਹੇ ਲੋਕਾਂ ਬਾਰੇ ਤੁਹਾਨੂੰ ਦੱਸਿਆ ਹੈ। ਅਤੇ ਹੁਣ ਉਨ੍ਹਾਂ ਬਾਰੇ ਦੱਸਣ ਲੱਗਿਆਂ ਮੈਨੂੰ ਰੋਣਾ ਆਉਂਦਾ ਹੈ। 19 ਜਿਸ ਰਾਹ ਤੇ ਉਹ ਜਿਉਂ ਰਹੇ ਹਨ ਉਹ ਰਾਹ ਹੈ ਜੋ ਤਬਾਹੀ ਵੱਲ ਜਾਂਦਾ ਹੈ। ਉਨ੍ਹਾਂ ਦੀ ਭੁੱਖ ਹੀ ਉਨ੍ਹਾਂ ਦਾ ਪਰਮੇਸ਼ੁਰ ਹੈ। ਉਨ੍ਹਾਂ ਨੂੰ ਉਨ੍ਹਾਂ ਗੱਲਾਂ ਤੇ ਅਭਿਮਾਨ ਹੈ ਜਿਹੜੀਆਂ ਗੱਲਾਂ ਤੇ ਉਨ੍ਹਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਹ ਸਿਰਫ਼ ਦੁਨਿਆਵੀ ਚੀਜ਼ਾਂ ਬਾਰੇ ਸੋਚਦੇ ਹਨ। 20 ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ। 21 ਮਸੀਹ ਸਾਡੇ ਭੌਤਿਕ ਸਰੀਰਾਂ ਨੂੰ ਆਪਣੇ ਮਹਿਮਾਮਈ ਸਰੀਰ ਵਾਂਗ ਬਦਲ ਦੇਵੇਗਾ। ਉਹ ਇਹ ਉਸ ਸ਼ਕਤੀ ਨਾਲ ਕਰੇਗਾ ਜਿਸ ਨਾਲ ਉਹ ਸਾਰੀਆਂ ਚੀਜ਼ਾਂ ਨੂੰ ਨਿਯੰਤ੍ਰਣ ਹੇਠ ਰੱਖਣ ਯੋਗ ਹੈ।
ਕਰਨ ਲਈ ਕੁਝ ਗੱਲਾਂ
4 ਮੇਰੇ ਪਿਆਰੇ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਪ੍ਰੇਮ ਕਰਦਾ ਹਾਂ ਅਤੇ ਤੁਹਾਨੂੰ ਮਿਲਣਾ ਚਾਹੁੰਦਾ ਹਾਂ। ਤੁਸੀਂ ਮੈਨੂੰ ਖੁਸ਼ੀ ਦਿਉ ਅਤੇ ਮੈਨੂੰ ਤੁਹਾਡੇ ਉੱਤੇ ਮਾਣ ਹੈ। ਜਿਵੇਂ ਮੈਂ ਤੁਹਾਨੂੰ ਕਿਹਾ ਸੀ, ਵਫ਼ਾਦਾਰੀ ਨਾਲ ਪ੍ਰਭੂ ਦਾ ਅਨੁਸਰਣ ਕਰਨਾ ਜਾਰੀ ਰੱਖੋ।
2 ਮੈਂ ਯੂਓਦੀਆ ਅਤੇ ਸੁੰਤੁਖੇ ਨੂੰ ਇੱਕ ਦੂਸਰੇ ਨਾਲ ਸਹਿਮਤ ਹੋਣ ਲਈ ਬੇਨਤੀ ਕਰਦਾ ਹੈ ਕਿਉਂਕਿ ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ। 3 ਮੇਰੇ ਮਿੱਤਰੋ, ਕਿਉਂਕਿ ਤੁਸੀਂ ਮੇਰੇ ਨਾਲ ਰਲਕੇ ਵਫ਼ਾਦਾਰੀ ਨਾਲ ਸੇਵਾ ਕੀਤੀ ਹੈ ਇਸ ਲਈ ਮੈਂ ਤੁਹਾਨੂੰ ਇਨ੍ਹਾਂ ਔਰਤਾਂ ਦੀ ਅਜਿਹਾ ਕਰਨ ਵਿੱਚ ਸਹਾਇਤਾ ਕਰਨ ਲਈ ਆਖਦਾ ਹਾਂ। ਇਨ੍ਹਾਂ ਨੇ ਕਲੇਮੰਸ ਨਾਲ ਮੇਰੇ ਪੱਖੋਂ ਅਤੇ ਮੇਰੇ ਹੋਰ ਸਾਥੀਆਂ ਨਾਲ ਮਿਲਕੇ ਖੁਸ਼ਖਬਰੀ ਫ਼ੈਲਾਉਣ ਵਿੱਚ ਸਖਤ ਮਿਹਨਤ ਕੀਤੀ ਹੈ। ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ [a] ਵਿੱਚ ਲਿਖੇ ਗਏ ਹਨ।
4 ਹਮੇਸ਼ਾ ਪ੍ਰਭੂ ਵਿੱਚ ਅਨੰਦ ਮਾਣੋ। ਮੈਂ ਇਸ ਨੂੰ ਫ਼ਿਰ ਆਖਾਂਗਾ, ਅਨੰਦ ਮਾਣੋ।
5 ਹਰ ਕਿਸੇ ਨੂੰ ਤੁਹਾਡੇ ਨਿਮ੍ਰ ਸੁਭਾਅ ਬਾਰੇ ਜਾਨਣ ਦਿਉ। ਪ੍ਰਭੂ ਛੇਤੀ ਆ ਰਿਹਾ ਹੈ। 6 ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁੱਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋੜੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਧੰਨਵਾਦ ਕਰੋ। 7 ਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇੱਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰੱਖਵਾਲੀ ਕਰੇਗੀ।
ਯਿਸੂ ਨੂੰ ਯੂਹੰਨਾ ਨੇ ਬਪਤਿਸਮਾ ਦਿੱਤਾ(A)
13 ਫੇਰ ਯਿਸੂ ਯੂਹੰਨਾ ਤੋਂ ਯਰਦਨ ਨਦੀ ਵਿੱਚ ਬਪਤਿਸਮਾ ਲੈਣ ਲਈ ਗਲੀਲ ਤੋਂ ਆਇਆ। 14 ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ, “ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਲੋੜ ਹੈ। ਅਤੇ ਤੂੰ ਮੇਰੇ ਕੋਲ ਕਿਉਂ ਆਇਆ ਹੈਂ?”
15 ਯਿਸੂ ਨੇ ਉਸ ਨੂੰ ਜਵਾਬ ਦਿੱਤਾ, “ਹੁਣ ਤੂੰ ਇਸ ਨੂੰ ਇੰਝ ਹੀ ਹੋਣ ਦੇ। ਜਿਹੜੀਆਂ ਗੱਲਾਂ ਪਰਮੇਸ਼ੁਰ ਕਰਾਉਦਾ ਹੈ ਸਾਨੂੰ ਉਵੇਂ ਹੀ ਕਰਨੀਆਂ ਚਾਹੀਦੀਆਂ ਹਨ।” ਇਉਂ ਯੂਹੰਨਾ ਯਿਸੂ ਨੂੰ ਬਪਤਿਸਮਾ ਦੇਣ ਲਈ ਮੰਨ ਗਿਆ।
16 ਜਿਵੇਂ ਹੀ ਯਿਸੂ ਨੇ ਬਪਤਿਸਮਾ ਲਿਆ ਤਾਂ ਉਹ ਪਾਣੀ ਤੋਂ ਬਾਹਰ ਆ ਗਿਆ। ਉਸ ਲਈ ਅਕਾਸ਼ ਖੁਲ੍ਹ ਗਿਆ ਅਤੇ ਉਸ ਨੇ ਪਰਮੇਸ਼ੁਰ ਦੇ ਆਤਮਾ ਨੂੰ ਘੁੱਗੀ ਵਾਂਗ ਆਪਣੇ ਉੱਪਰ ਉੱਤਰਦਿਆਂ ਵੇਖਿਆ। 17 ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”
2010 by World Bible Translation Center