Book of Common Prayer
ਦਾਊਦ ਦਾ ਇੱਕ ਗੀਤ।
24 ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਮਲਕੀਅਤ ਹੈ।
    ਦੁਨੀਆਂ ਤੇ ਇਸਦੇ ਸਾਰੇ ਲੋਕ ਉਸ ਦੇ ਹਨ।
2 ਯਹੋਵਾਹ ਨੇ ਧਰਤੀ ਨੂੰ ਪਾਣੀ ਉੱਤੇ ਸਾਜਿਆ।
    ਉਸ ਨੇ ਇਸ ਨੂੰ ਦਰਿਆਵਾਂ ਉੱਤੇ ਸਾਜਿਆ।
3 ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹ ਸੱਕਦਾ ਹੈ।
    ਕੌਣ ਖਲੋ ਸੱਕਦਾ ਹੈ ਤੇ ਯਹੋਵਾਹ ਦੇ ਪਵਿੱਤਰ ਮੰਦਰ ਵਿੱਚ ਉਪਾਸਨਾ ਕਰ ਸੱਕਦਾ ਹੈ?
4 ਕਿਹੜੇ ਲੋਕ ਗਿਰਜਾਘਰ ਤੱਕ ਜਾ ਸੱਕਦੇ ਹਨ?
    ਪਵਿੱਤਰ ਹੱਥਾਂ ਅਤੇ ਜਿਨ੍ਹਾਂ ਦੇ ਦਿਲ ਸ਼ੁੱਧ ਹਨ।
ਉਹ ਲੋਕ ਜਿਨ੍ਹਾਂ ਨੇ ਮੰਦੇ ਕੰਮ ਨਹੀਂ ਕੀਤੇ ਹਨ, ਉਹ ਲੋਕ ਜਿਨ੍ਹਾ ਦੇ ਹਿਰਦੇ ਸ਼ੁੱਧ ਹਨ, ਉਹ ਲੋਕ ਜਿਨ੍ਹਾਂ ਨੇ ਝੂਠੀ ਸੌਂਹ ਖਾਣ ਲਈ ਮੇਰੇ ਨਾਂ ਦੀ ਵਰਤੋਂ ਨਹੀਂ ਕੀਤੀ
    ਅਤੇ ਉਹ ਲੋਕ ਜਿਨ੍ਹਾਂ ਨੇ ਧੋਖਾ ਦੇਣ ਵਾਲੇ ਵਾਅਦੇ ਨਹੀਂ ਕੀਤੇ ਹਨ।
5 ਚੰਗੇ ਬੰਦੇ ਯਹੋਵਾਹ ਤਾਈਂ ਹੋਰਾਂ ਨੂੰ ਅਸੀਸ ਦੇਣ ਲਈ ਆਖਦੇ ਹਨ।
    ਉਹ ਲੋਕ ਆਪਣੇ ਪਰਮੇਸ਼ੁਰ, ਆਪਣੇ ਮੁਕਤੀਦਾਤਾ ਨੂੰ ਸ਼ੁਭ ਕਾਰਜ ਕਰਨ ਲਈ ਆਖਦੇ ਹਨ।
6 ਉਹ ਚੰਗੇ ਲੋਕ ਪਰਮੇਸ਼ੁਰ ਦਾ ਅਨੁਸਰਣ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਹਨ,
    ਉਹ ਲੋਕ ਯਾਕੂਬ ਦੇ ਪਰਮੇਸ਼ੁਰ ਕੋਲ ਮਦਦ ਲਈ ਜਾਂਦੇ ਹਨ।
7 ਦਰਵਾਜਿਉ ਆਪਣੇ ਸਿਰ ਚੁੱਕੋ।
    ਪੁਰਾਤਨ ਦਰਵਾਜਿਉ ਖੁਲ੍ਹ ਜਾਵੋ,
    ਤਾਂ ਜੋ ਮਹਿਮਾਮਈ ਰਾਜਾ ਅੰਦਰ ਆ ਸੱਕੇ।
8 ਉਹ ਤੇਜਸਵੀ ਰਾਜਾ ਕੌਣ ਹੈ?
    ਯਹੋਵਾਹ ਸਰਬ ਸ਼ਕਤੀਮਾਨ ਉਹ ਰਾਜਾ ਹੈ।
    ਉਹ ਤੇਜਸਵੀ ਰਾਜਾ ਹੈ। ਉਹੀ ਯੁੱਧ ਦਾ ਨਾਇੱਕ ਹੈ।
9 ਦਰਵਾਜਿਉ, ਆਪਣੇ ਸਿਰ ਚੁੱਕੋ।
    ਪੁਰਾਤਨ ਦਰਵਾਜਿਉ ਖੁਲ੍ਹ ਜਾਵੋ,
    ਮਹਿਮਾਮਈ ਰਾਜਾ ਅੰਦਰ ਆਏਗਾ।
10 ਉਹ ਮਹਾਨ ਰਾਜਾ ਕੌਣ ਹੈ?
    ਪਰਮੇਸ਼ੁਰ ਹੀ ਉਹ ਅੱਤ ਮਹਾਨ ਰਾਜਾ ਹੈ।
    ਉਹ ਮਹਿਮਾਮਈ ਰਾਜਾ ਹੈ।
ਦਾਊਦ ਦਾ ਇੱਕ ਗੀਤ।
29 ਪਰਮੇਸ਼ੁਰ ਦੇ ਪੁੱਤਰੋ, ਯਹੋਵਾਹ ਦੀ ਉਸਤਤਿ ਕਰੋ।
    ਉਸਦੀ ਮਹਿਮਾ ਦੀ, ਉਸਦੀ ਸ਼ਕਤੀ ਦੀ ਉਸਤਤਿ ਕਰੋ।
2 ਯਹੋਵਾਹ ਦੀ ਉਸਤਤਿ ਕਰੋ ਅਤੇ ਉਸ ਦੇ ਨਾਂ ਦੀ ਇੱਜ਼ਤ ਕਰੋ।
    ਆਪਣੀ ਖਾਸ ਪੁਸ਼ਾਕ ਵਿੱਚ ਉਸਦੀ ਉਪਾਸਨਾ ਕਰੋ।
3 ਯਹੋਵਾਹ ਸਮੁੰਦਰ ਉੱਤੇ ਆਪਣੀ ਅਵਾਜ਼ ਬੁਲਦ ਕਰਦਾ ਹੈ,
    ਇਹ ਅਵਾਜ਼ ਮਹਾਨ ਪਰਮੇਸ਼ੁਰ ਦੀ ਹੈ ਜਿਹੜੀ ਮਹਾਂ ਸਾਗਰ ਉੱਤੇ ਗਰਜ ਵਾਂਗ ਫ਼ੈਲਦੀ ਹੈ।
4 ਯਹੋਵਾਹ ਦੀ ਕੜਕਦਾਰ ਅਵਾਜ਼ ਉਸਦੀ ਸ਼ਕਤੀ
    ਅਤੇ ਤੇਜ ਨੂੰ ਦਰਸ਼ਾਉਂਦਾ ਹੈ।
5 ਯਹੋਵਾਹ ਦੀ ਅਵਾਜ਼ ਦਿਉਦਾਰਾਂ ਦੇ ਰੁੱਖਾਂ ਨੂੰ ਟੁਕੜੇ-ਟੁਕੜੇ ਕਰ ਦਿੰਦੀ ਹੈ।
    ਯਹੋਵਾਹ ਦੀ ਅਵਾਜ਼ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਨੂੰ ਵੱਢਦੀ ਹੈ।
6 ਯਹੋਵਾਹ ਲਬਾਨੋਨ ਨੂੰ ਹਿਲਾ ਦਿੰਦਾ ਹੈ।
    ਇਹ ਛੋਟੇ ਵੱਛੇ ਦੇ ਨੱਚਣ ਵਰਗਾ ਲੱਗਦਾ ਹੈ।
ਸਿਰਯੋਨ ਹਿਲਦਾ ਹੈ।
    ਇਹ ਬੱਕਰੀ ਦੇ ਬੱਚੇ ਦੇ ਕੁੱਦਣ ਵਾਂਗ ਲੱਗਦਾ ਹੈ।
7 ਯਹੋਵਾਹ ਦੀ ਅਵਾਜ਼ ਬਿਜਲੀ ਦੀ ਲਸ਼ਕੋਰ ਨਾਲ ਹਵਾ ਨੂੰ ਚੀਰਦੀ ਹੈ।
8 ਯਹੋਵਾਹ ਦੀ ਅਵਾਜ਼ ਮਾਰੂਥਲ ਨੂੰ ਹਿਲਾ ਦਿੰਦੀ ਹੈ।
    ਯਹੋਵਾਹ ਦੀ ਅਵਾਜ਼ ਨਾਲ ਕਾਦੇਸ਼ ਮਾਰੂਥਲ ਕੰਬਦਾ ਹੈ।
9 ਯਹੋਵਾਹ ਦੀ ਆਵਾਜ਼ ਹਿਰਨ ਨੂੰ ਹਿਲਾ ਦਿੰਦੀ ਹੈ।
    ਯਹੋਵਾਹ ਜੰਗਲਾਂ ਨੂੰ ਤਬਾਹ ਕਰਦਾ ਹੈ।
ਪਰ ਉਸ ਦੇ ਮਹਿਲ ਅੰਦਰ ਲੋਕੀਂ ਉਸਦੀ ਮਹਿਮਾ ਦੇ ਗੀਤ ਗਾਉਂਦੇ ਹਨ।
10 ਹੜ੍ਹ ਵੇਲੇ ਯਹੋਵਾਹ ਰਾਜਾ ਸੀ।
    ਅਤੇ ਪਰਮੇਸ਼ੁਰ ਸਦਾ ਲਈ ਰਾਜੇ ਵਾਂਗ ਰਹੇਗਾ।
11 ਯਹੋਵਾਹ ਨੂੰ ਆਪਣੇ ਲੋਕਾਂ ਦੀ ਰੱਖਿਆ ਕਰਨ ਦਿਉ।
    ਯਹੋਵਾਹ ਨੂੰ ਆਪਣੇ ਲੋਕਾਂ ਨੂੰ ਸ਼ਾਂਤੀ ਦੀ ਅਸੀਸ ਦੇਣ ਦੇਵੋ।
ਨਿਰਦੇਸ਼ਕ ਲਈ: ਗਿੱਟੀਥ ਦੇ ਸਾਜ਼ ਨਾਲ [a]। ਦਾਊਦ ਦਾ ਇੱਕ ਗੀਤ।
8 ਯਹੋਵਾਹ ਸਾਡੇ ਮਾਲਕ, ਸਾਰੀ ਧਰਤੀ ਵਿੱਚ ਤੇਰਾ ਨਾਂ ਵੱਧੇਰੇ ਅਦਭੁਤ ਹੈ।
    ਤੇਰੇ ਨਾਮ ਨੂੰ ਸਵਰਗ ਵਿੱਚ ਹਰ ਥਾਂ ਉਸਤਤਿ ਮਿਲਦੀ ਹੈ।
2 ਬੱਚੇ ਤੇ ਨਿਆਣੇ ਤੇਰੀਆਂ ਉਸਤਤਾਂ ਦੇ ਗੀਤ ਗਾਉਂਦੇ ਹਨ।
    ਤੂੰ ਉਨ੍ਹਾਂ ਨੂੰ ਇਹ ਗੀਤ ਆਪਣੇ ਸਾਰੇ ਦੁਸ਼ਮਣਾਂ ਦੇ ਮੂੰਹ ਬੰਦ ਕਰਨ ਲਈ ਦਿੱਤੇ ਹਨ।
3 ਯਹੋਵਾਹ, ਮੈਂ ਉਸ ਸਵਰਗ ਵੱਲ ਵੇਖਦਾ ਹਾਂ, ਜਿਹੜਾ ਤੂੰ ਆਪਣੇ ਖੁਦ ਦੇ ਹੱਥੀਂ ਸਾਜਿਆ ਹੈ।
    ਜਦ ਮੈਂ ਤੇਰੇ ਸਾਜੇ ਚੰਨ ਤੇ ਤਾਰਿਆਂ ਨੂੰ ਵੇਖਦਾ ਹਾਂ, ਮੈਂ ਅਚੰਭਿਤ ਹੁੰਦਾ ਹਾਂ;
4 “ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ?
    ਤੁਸੀਂ ਉਨ੍ਹਾਂ ਨੂੰ ਯਾਦ ਚੇਤੇ ਕਿਉਂ ਰੱਖਦੇ ਹੋ?
ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ?
    ਤੁਸੀਂ ਉਨ੍ਹਾਂ ਵੱਲ ਧਿਆਨ ਕਿਉਂ ਦਿੰਦੇ ਹੋਂ?”
5 ਪਰ ਲੋਕੀਂ ਤੇਰੇ ਲਈ ਮਹੱਤਵਪੂਰਣ ਹਨ।
ਤੁਸੀਂ ਲੋਕਾਂ ਨੂੰ ਦੇਵਤਿਆਂ ਤੋਂ ਬੱਸ ਥੋੜਾ ਜਿਹਾ ਹੀ ਘੱਟ ਬਣਾਇਆ ਹੈ।
    ਤੁਸੀਂ ਉਨ੍ਹਾਂ ਨੂੰ ਮਹਿਮਾ ਅਤੇ ਸਤਿਕਾਰ ਦਾ ਤਾਜ ਪੁਆਇਆ ਹੈ।
6 ਤੁਸੀਂ ਲੋਕਾਂ ਨੂੰ ਆਪਣੀਆਂ ਸਾਜੀਆਂ ਸਾਰੀਆਂ ਚੀਜ਼ਾਂ ਉੱਤੇ ਅਧਿਕਾਰ ਦੇ ਦਿੱਤਾ।
    ਤੁਸੀਂ ਸਭ ਕੁਝ ਉਨ੍ਹਾਂ ਦੇ ਨਿਯੰਤ੍ਰਣ ਅਧੀਨ ਪਾ ਦਿੱਤਾ।
7 ਲੋਕੀਂ ਭੇਡਾਂ, ਜਾਨਵਰਾਂ ਅਤੇ ਜੰਗਲ ਦੇ ਸਾਰੇ ਜਾਨਵਰਾਂ ਉੱਪਰ ਹਕੂਮਤ ਕਰਦੇ ਹਨ।
8 ਉਹ ਅਕਾਸ਼ ਵਿੱਚਲੇ ਪੰਛੀਆਂ ਉੱਤੇ
    ਅਤੇ ਸਮੁੰਦਰ ਵਿੱਚ ਤੈਰਦੀਆਂ ਮੱਛੀਆਂ ਉੱਤੇ ਰਾਜ ਕਰਦੇ ਹਨ।
9 ਹੇ ਪਰਮੇਸ਼ੁਰ ਸਾਡੇ ਯਹੋਵਾਹ, ਸਾਰੀ ਧਰਤੀ ਉੱਪਰ ਤੇਰਾ ਨਾਂ ਵੱਧੇਰੇ ਅਦਭੁਤ ਹੈ।
ਨਿਰਦੇਸ਼ਕ ਲਈ: ਗਿੱਤੀਥ ਦੀ ਸੰਗਤ ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ।
84 ਸਰਬ ਸ਼ਕਤੀਮਾਨ ਯਹੋਵਾਹ, ਤੁਹਾਡਾ ਮੰਦਰ ਸੱਚਮੁੱਚ ਹੀ ਪਿਆਰਾ ਹੈ।
2 ਯਹੋਵਾਹ, ਮੈਂ ਤੁਹਾਡੇ ਮੰਦਰ ਵਿੱਚ ਦਾਖਲ ਹੋਣ ਲਈ ਹੋਰ ਵੱਧੇਰੇ ਇੰਤਜ਼ਾਰ ਨਹੀਂ ਕਰ ਸੱਕਦਾ।
    ਮੈਂ ਇੰਨਾ ਉਤਸਾਹਿਤ ਹਾਂ।
ਮੇਰੇ ਸ਼ਰੀਰ ਦਾ ਰੋਮ-ਰੋਮ ਜਿਉਂਦੇ ਪਰਮੇਸ਼ੁਰ ਦਾ ਸੰਗ ਚਾਹੁੰਦਾ ਹੈ।
3 ਯਹੋਵਾਹ ਸਰਬ ਸ਼ਕਤੀਮਾਨ, ਮੇਰੇ ਰਾਜੇ, ਮੇਰੇ ਪਰਮੇਸ਼ੁਰ,
    ਪੰਛੀਆਂ ਨੇ ਵੀ ਤੇਰੇ ਮੰਦਰ ਵਿੱਚ ਘਰ ਬਣਾ ਲਿਆ ਹੈ।
ਉਹ ਤੁਹਾਡੀ ਜਗਵੇਦੀ ਨੇੜੇ ਆਪਣੇ ਆਲ੍ਹਣੇ ਬਣਾਉਂਦੇ ਹਨ
    ਅਤੇ ਉੱਥੇ ਹੀ ਉਹ ਆਪਣੇ ਬੱਚੇ ਪੈਦਾ ਕਰਦੇ ਹਨ।
4 ਤੁਹਾਡੇ ਮੰਦਰ ਵਿੱਚ ਰਹਿਣ ਵਾਲੇ ਲੋਕ ਬਹੁਤ ਸੁਭਾਗੇ ਹਨ।
    ਉਹ ਹਾਲੇ ਵੀ ਤੁਹਾਡੀ ਉਸਤਤਿ ਕਰ ਰਹੇ ਹਨ।
5 ਦਿਲਾਂ ਅੰਦਰ ਗੀਤ ਲੈ ਕੇ ਆਉਣ ਵਾਲੇ ਲੋਕ
    ਤੁਹਾਡੇ ਮੰਦਰ ਵਿੱਚ ਬਹੁਤ ਖੁਸ਼ ਹਨ।
6 ਉਹ ਬਾਕਾ ਵਾਦੀ ਵਿੱਚੋਂ ਦੀ ਸਫ਼ਰ ਕਰਦੇ ਹਨ
    ਜਿਹੜੀ ਪਰਮੇਸ਼ੁਰ ਨੇ ਚਸ਼ਮੇ ਵਾਂਗ ਬਣਾਈ ਹੈ।
    ਪਤਝੜ ਦੀ ਵਰੱਖਾ ਪਾਣੀ ਦੇ ਤਲਾ ਬਣਾਉਂਦੀ ਹੈ।
7 ਉਹ ਲੋਕੀਂ ਸੀਯੋਨ ਵੱਲ ਜਾਂਦੇ ਆਪਣੇ ਰਾਹ ਉੱਤੇ ਸ਼ਹਿਰੋਂ-ਸ਼ਹਿਰ ਸਫ਼ਰ ਕਰਦੇ ਹਨ
    ਜਿੱਥੇ ਉਹ ਆਪਣੇ ਪਰਮੇਸ਼ੁਰ ਨੂੰ ਮਿਲਣਗੇ।
8 ਯਹੋਵਾਹ ਸਰਬ ਸ਼ਕਤੀਮਾਨ ਮੇਰੀ ਪ੍ਰਾਰਥਨਾ ਸੁਣੋ।
    ਯਾਕੂਬ ਦੇ ਪਰਮੇਸ਼ੁਰ, ਮੇਰੀ ਗੱਲ ਸੁਣੋ।
9 ਹੇ ਪਰਮੇਸ਼ੁਰ ਸਾਡੇ ਰੱਖਿਅਕ ਦੀ ਰੱਖਿਆ ਕਰੋ।
    ਆਪਣੇ ਚੁਣੇ ਹੋਏ ਰਾਜੇ ਉੱਤੇ ਮਿਹਰ ਕਰੋ।
10 ਤੁਹਾਡੇ ਮੰਦਰ ਵਿੱਚਲਾ ਇੱਕ ਵੀ ਦਿਨ
    ਕਿਸੇ ਹੋਰ ਥਾਂ ਦੇ ਹਜ਼ਾਰਾਂ ਦਿਨਾ ਨਾਲੋਂ ਬਿਹਤਰ ਹੈ।
ਮੇਰੇ ਪਰਮੇਸ਼ੁਰ ਦੇ ਘਰ ਦੇ ਦਰਾਂ ਉੱਤੇ ਖੜ੍ਹੇ ਹੋਣਾ
    ਦੁਸ਼ਟ ਵਿਅਕਤੀ ਦੇ ਘਰੇ ਰਹਿਣ ਨਾਲੋਂ ਬਿਹਤਰ ਹੈ।
11 ਯਹੋਵਾਹ ਹੀ ਸਾਡਾ ਰੱਖਿਅਕ ਅਤੇ ਗੌਰਵਮਈ ਰਾਜਾ ਹੈ।
    ਪਰਮੇਸ਼ੁਰ ਸਾਨੂੰ ਮਿਹਰ ਅਤੇ ਮਹਿਮਾ ਨਾਲ ਅਸੀਸ ਦਿੰਦਾ ਹੈ।
ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰ ਚੰਗੀ ਸ਼ੈਅ ਦਿੰਦਾ ਹੈ
    ਜਿਹੜੇ ਉਸ ਦੇ ਪਿੱਛੇ ਤੁਰਦੇ ਹਨ ਅਤੇ ਉਸਦਾ ਆਖਾ ਮੰਨਦੇ ਹਨ।
12 ਯਹੋਵਾਹ ਸਰਬ ਸ਼ਕਤੀਮਾਨ ਜਿਹੜੇ ਲੋਕ ਤੁਹਾਡੇ ਉੱਤੇ ਵਿਸ਼ਵਾਸ ਕਰਦੇ ਹਨ ਉਹ ਸੱਚਮੁੱਚ ਪ੍ਰਸੰਨ ਹਨ।
8 ਤਾਂ ਏਲੀਯਾਹ ਉੱਠਿਆ ਅਤੇ ਉਸ ਨੇ ਖਾਧਾ-ਪੀਤਾ। ਭੋਜਨ ਨੇ ਏਲੀਯਾਹ ਨੂੰ ਇੰਨੀ ਤਾਕਤ ਦਿੱਤੀ ਕਿ ਉਹ 40 ਦਿਨ ਅਤੇ 40 ਰਾਤਾਂ ਚੱਲ ਸੱਕਿਆ ਜਦੋਂ ਤੱਕ ਕਿ ਉਹ ਹੋਰੇਬ ਵਿਖੇ ਪਰਮੇਸ਼ੁਰ ਦੇ ਪਰਬਤ ਤੇ ਨਹੀਂ ਪਹੁੰਚ ਗਿਆ। 9 ਉੱਥੇ ਏਲੀਯਾਹ ਇੱਕ ਗੁਫ਼ਾ ਵਿੱਚ ਸਾਰੀ ਰਾਤ ਟਿਕਿਆ।
ਤਦ ਯਹੋਵਾਹ ਨੇ ਏਲੀਯਾਹ ਨੂੰ ਆਖਿਆ, “ਹੇ ਏਲੀਯਾਹ, ਤੂੰ ਇੱਥੇ ਕੀ ਕਰਦਾ ਹੈਂ?”
10 ਅੱਗੋਂ ਉਸ ਨੇ ਕਿਹਾ, “ਹੇ ਯਹੋਵਾਹ ਪਰਮੇਸ਼ੁਰ ਸਰਬ-ਸੱਕਤੀਮਾਨ, ਮੈਂ ਤੇਰੇ ਬਾਰੇ ਬਹੁਤ ਉਤਸਾਹਿਤ ਰਿਹਾ ਹਾਂ। ਪਰ ਇਸਰਾਏਲ ਦੇ ਲੋਕਾਂ ਨੇ ਤੇਰੇ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਨਾ ਨਿਭਾਇਆ, ਉਨ੍ਹਾਂ ਨੇ ਤੇਰੀਆਂ ਜਗਵੇਦੀਆਂ ਨੂੰ ਨਸ਼ਟ ਕੀਤਾ, ਤੇਰੇ ਨਬੀਆਂ ਨੂੰ ਮਾਰ ਦਿੱਤਾ। ਸਿਰਫ਼ ਇੱਕਲਾ ਮੈਂ ਹੀ ਬੱਚਿਆਂ ਹਾਂ ਤੇ ਉਹ ਮੈਨੂੰ ਵੀ ਮਾਰਨਾ ਚਾਹੁੰਦੇ ਹਨ।”
11 ਫ਼ੇਰ ਯਹੋਵਾਹ ਨੇ ਏਲੀਯਾਹ ਨੂੰ ਆਖਿਆ, “ਜਾ, ਮੇਰੇ ਸਾਹਮਣੇ ਉਸ ਪਰਬਤ ਤੇ ਖੜ੍ਹਾ ਹੋ ਜਾ। ਮੈਂ ਤੇਰੇ ਕੋਲ ਦੀ ਲੰਘਾਂਗਾ।” ਫ਼ੇਰ ਇੱਕ ਬਹੁਤ ਜੋਰਦਾਰ ਹਵਾ ਵਗੀ। ਜਿਸ ਨੇ ਪਰਬਤਾਂ ਨੂੰ ਚੀਰ ਦਿੱਤਾ। ਇਸ ਨੇ ਵਿਸ਼ਾਲ ਚੱਟਾਨਾਂ ਨੂੰ ਯਹੋਵਾਹ ਦੇ ਸਾਹਮਣੇ ਚੀਰ ਦਿੱਤਾ। ਪਰ ਉਹ ਹਵਾ ਯਹੋਵਾਹ ਨਹੀਂ ਸੀ! ਉਸ ਹਵਾ ਤੋਂ ਮਗਰੋਂ, ਓੱਥੇ ਭੂਚਾਲ ਆਇਆ। ਪਰ ਉਹ ਭੂਚਾਲ ਯਹੋਵਾਹ ਨਹੀਂ ਸੀ। 12 ਭੂਚਾਲ ਤੋਂ ਮਗਰੋਂ, ਓੱਥੇ ਇੱਕ ਅੱਗ ਆਈ। ਪਰ ਅੱਗ ਯਹੋਵਾਹ ਨਹੀਂ ਸੀ। ਅੱਗ ਤੋਂ ਮਗਰੋਂ, ਚੁੱਪ ਸੀ, ਇੱਕ ਕੋਮਲ ਆਵਾਜ਼।
13 ਜਦੋਂ ਏਲੀਯਾਹ ਨੇ ਆਵਾਜ਼ ਸੁਣੀ, ਉਸ ਨੇ ਆਪਣਾ ਚਿਹਰਾ ਢੱਕਣ ਲਈ ਆਪਣੇ ਚੋਲੇ ਦਾ ਇਸਤੇਮਾਲ ਕੀਤਾ। ਫ਼ੇਰ ਉਹ ਗਿਆ ਅਤੇ ਗੁਫ਼ਾ ਦੇ ਪ੍ਰਵੇਸ਼ ਤੇ ਖਲੋ ਗਿਆ। ਫ਼ਿਰ ਇੱਕ ਆਵਾਜ਼ ਨੇ ਉਸ ਨੂੰ ਆਖਿਆ, “ਏਲੀਯਾਹ, ਤੂੰ ਇੱਥੇ ਕਿਉਂ ਹੈਂ?”
14 ਏਲੀਯਾਹ ਨੇ ਆਖਿਆ, “ਹੇ ਯਹੋਵਾਹ ਪਰਮੇਸ਼ੁਰ ਸਰਬ ਸ਼ਕਤੀਮਾਨ, ਮੈਂ ਤੇਰੇ ਬਾਰੇ ਬਹੁਤ ਉਤਸਾਹਿਤ ਰਿਹਾ ਹਾਂ। ਪਰ ਇਸਰਾਏਲ ਦੇ ਲੋਕਾਂ ਨੇ ਤੇਰੇ ਨਾਲ ਆਪਣੇ ਇਕਰਾਰਨਾਮੇ ਨੂੰ ਤੋੜ ਦਿੱਤਾ। ਉਨ੍ਹਾਂ ਨੇ ਤੇਰੀਆਂ ਜਗਵੇਦੀਆਂ ਢਾਹ ਦਿੱਤੀਆਂ ਅਤੇ ਉਨ੍ਹਾਂ ਨੇ ਤੇਰੇ ਨਬੀਆਂ ਨੂੰ ਮਾਰਿਆ। ਮੈਂ ਹੀ ਇੱਕ ਨਬੀ ਹਾਂ ਜਿਹੜਾ ਹਾਲੇ ਜਿਉਂਦਾ ਹਾਂ। ਅਤੇ ਹੁਣ ਉਹ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।”
15 ਯਹੋਵਾਹ ਨੇ ਆਖਿਆ, “ਜਾ ਅਤੇ ਉਜਾੜ ਦੇ ਰਾਹ ਦੰਮਿਸਕ ਨੂੰ ਪਰਤ ਜਾ ਅਤੇ ਉੱਥੇ ਜਾਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ। 16 ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫ਼ਾਟ ਦੇ ਪੁੱਤਰ ਏਲੀਸ਼ਾ ਨੂੰ ਜੋ ਆਬੇਲ ਮਹੋਲਾਹ ਦਾ ਹੈ, ਨੂੰ ਮਸਹ ਕਰ, ਕਿ ਉਹ ਤੇਰੀ ਥਾਂ ਨਬੀ ਹੋਵੇ। 17 ਹਜ਼ਾਏਲ ਬਹੁਤ ਸਾਰੇ ਬਦ ਲੋਕਾਂ ਦੀ ਹਤਿਆ ਕਰੇਗਾ। ਜਿਹੜਾ ਕੋਈ ਹਜ਼ਾਏਲ ਦੀ ਤਲਵਾਰ ਤੋਂ ਬਚ ਜਾਵੇਗਾ, ਉਸ ਨੂੰ ਯੇਹੂ ਮਾਰ ਮੁਕਾਵੇਗਾ ਅਤੇ ਜੋ ਕੋਈ ਯੇਹੂ ਦੇ ਵਾਰ ਤੋਂ ਬਚ ਨਿਕਲੇਗਾ, ਉਸ ਨੂੰ ਏਲੀਸ਼ਾ ਖਤਮ ਕਰ ਦੇਵੇਗਾ। 18 ਏਲੀਯਾਹ, ਇਸਰਾਏਲ ਵਿੱਚ ਇੱਕ ਤੂੰ ਹੀ ਵਫ਼ਾਦਾਰ ਮਨੁੱਖ ਨਹੀਂ। ਉਹ ਆਦਮੀ ਅਨੇਕਾਂ ਲੋਕਾਂ ਨੂੰ ਮਾਰਨਗੇ, ਪਰ ਫ਼ਿਰ ਵੀ, ਉਸ ਤੋਂ ਬਿਨਾ ਇਸਰਾਏਲ ਵਿੱਚ 7,000 ਲੋਕ ਬਚੇ ਰਹਿਣਗੇ ਜਿਹੜੇ ਕਦੇ ਵੀ ਬਆਲ ਦੇ ਅੱਗੇ ਨਹੀਂ ਝੁਕੇ। ਮੈਂ ਉਨ੍ਹਾਂ 7,000 ਲੋਕਾਂ ਨੂੰ ਜਿਉਂਦਿਆਂ ਰਹਿਣ ਦੇਵਾਂਗਾ, ਕਿਉਂ ਕਿ ਉਨ੍ਹਾਂ ਕਦੇ ਬਆਲ ਦੇ ਬੁੱਤ ਨੂੰ ਨਹੀਂ ਚੁੰਮਿਆ।”
ਏਲੀਸ਼ਾ ਦਾ ਨਬੀ ਬਣਨਾ
19 ਤਾਂ ਏਲੀਯਾਹ ਉੱਥੋਂ ਤੁਰ ਪਿਆ ਅਤੇ ਸ਼ਾਫ਼ਾਟ ਦੇ ਪੁੱਤਰ ਏਲੀਸ਼ਾ ਨੂੰ ਲੱਭਣ ਲਈ ਚੱਲਿਆ ਗਿਆ। ਉਸ ਵਕਤ, ਏਲੀਸ਼ਾ ਖੇਤ ਦੀ ਵਾਹੀ ਕਰ ਰਿਹਾ ਸੀ। ਉਸ ਕੋਲ ਬਲਦਾਂ ਦੀਆਂ 12 ਜੋੜੀਆਂ ਸਨ ਅਤੇ ਬਾਰ੍ਹਵੀ ਤੇ ਉਹ ਖੁਦ ਸੀ। ਜਦੋਂ ਏਲੀਯਾਹ ਉੱਥੇ ਪਹੁੰਚਿਆ, ਉਹ ਏਲੀਸ਼ਾ ਕੋਲ ਗਿਆ ਅਤੇ ਆਪਣਾ ਚੋਲਾ ਉਸ ਉੱਪਰ ਪਾ ਦਿੱਤਾ। 20 ਏਲੀਸ਼ਾ ਨੇ ਉਸੇ ਵਕਤ ਆਪਣੇ ਡੰਗਰਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਭੱਜ ਪਿਆ ਅਤੇ ਏਲੀਸ਼ਾ ਨੇ ਕਿਹਾ, “ਮੈਨੂੰ ਪਰਵਾਨਗੀ ਦੇ ਤਾਂ ਜੋ ਮੈਂ ਆਪਣੇ ਮਾਂ-ਬਾਪ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਵਾਂਗਾ।”
ਤਾਂ ਏਲੀਯਾਹ ਨੇ ਆਖਿਆ, “ਠੀਕ ਹੈ! ਤੂੰ ਜਾ! ਮੈਂ ਤੈਨੂੰ ਨਹੀਂ ਰੋਕਦਾ।”
21 ਤਦ ਏਲੀਸ਼ਾ ਨੇ ਆਪਣੇ ਪਰਿਵਾਰ ਨਾਲ ਮਿਲਕੇ ਖਾਸ ਭੋਜਨ ਕੀਤਾ। ਉਸ ਨੇ ਆਪਣੇ ਬਲਦ ਮਾਰੇ ਅਤੇ ਆਪਣੇ ਪੰਜਾਲੀ ਨੂੰ ਅੱਗ ਬਾਲਣ ਲਈ ਲੱਕੜਾਂ ਵਜੋਂ ਇਸਤੇਮਾਲ ਕਰਕੇ ਮਾਸ ਰਿੰਨਿਆ। ਫ਼ੇਰ ਉਸ ਨੇ ਰਿੰਨ੍ਹੇ ਹੋਏ ਨੂੰ ਖਾਣ ਲਈ ਹਰੇਕ ਨੂੰ ਵੰਡਿਆ। ਫ਼ਿਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਲੱਗ ਗਿਆ ਅਤੇ ਉਸ ਦਾ ਸੇਵਾਦਾਰ ਬਣ ਗਿਆ।
34 ਸਭਾ ਵਿੱਚੋਂ ਇੱਕ ਫ਼ਰੀਸੀ ਉੱਠ ਖਲੋਇਆ। ਉਸ ਦਾ ਨਾਂ ਗਮਲੀਏਲ ਸੀ। ਉਹ ਸ਼ਰ੍ਹਾ ਪੜਾਉਣ ਵਾਲਾ ਸੀ, ਅਤੇ ਸਾਰੇ ਲੋਕ ਉਸਦੀ ਇੱਜ਼ਤ ਕਰਦੇ ਸਨ। ਉਸ ਨੇ ਰਸੂਲਾਂ ਨੂੰ ਕੁਝ ਦੇਰ ਲਈ ਸਭਾ ਵਿੱਚੋਂ ਬਾਹਰ ਲੈ ਜਾਣ ਦਾ ਆਦੇਸ਼ ਦਿੱਤਾ। 35 ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਹੇ ਇਸਰਾਏਲ ਦੇ ਪੁਰਖੋ, ਜੋ ਤੁਸੀਂ ਇਨ੍ਹਾਂ ਲੋਕਾਂ ਨਾਲ, ਕਰਨ ਦੀ ਵਿਉਂਤ ਬਣਾ ਰਹੇ ਹੋ, ਉਸ ਬਾਰੇ ਸਾਵੱਧਾਨ ਰਹੋ। 36 ਕੁਝ ਸਮਾਂ ਪਹਿਲਾਂ ਥੇਉਦਾਸ ਆਇਆ ਅਤੇ ਦਾਵ੍ਹਾ ਕੀਤਾ ਕਿ ਉਹ ਇੱਕ ਮਹੱਤਵਪੂਰਣ ਵਿਅਕਤੀ ਸੀ। ਚਾਰ ਸੌ ਦੇ ਨੇੜੇ ਲੋਕ ਉਸ ਨਾਲ ਜੁੜੇ। ਫ਼ੇਰ ਜਦੋਂ ਉਹ ਮਾਰਿਆ ਗਿਆ, ਉਸ ਦੇ ਸਾਰੇ ਚੇਲੇ ਖਿੱਲਰ ਗਏ ਅਤੇ ਇਸ ਸਾਰੇ ਕਾਸੇ ਦਾ ਅੰਤ ਹੋ ਗਿਆ। 37 ਬਾਅਦ ਵਿੱਚ, ਮਰਦੁਮਸ਼ੁਮਾਰੀ ਦੇ ਸਮੇਂ ਗਲੀਲੀ ਤੋਂ ਯਹੂਦਾ ਆਇਆ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਿੱਛੇ ਲਾ ਲਿਆ। ਉਹ ਵੀ ਮਾਰਿਆ ਗਿਆ ਅਤੇ ਜਿੰਨੇ ਉਸ ਨੂੰ ਮੰਨਦੇ ਸਨ ਸਭ ਇੱਧਰ-ਉੱਧਰ ਖਿੱਲਰ ਗਏ। 38 ਇਸੇ ਲਈ ਹੁਣ ਮੈਂ ਤੁਹਾਨੂੰ ਆਖਦਾ ਹਾਂ; ਇਨ੍ਹਾਂ ਲੋਕਾਂ ਬਾਰੇ ਤੰਗ ਨਾ ਹੋਵੋ। ਇਨ੍ਹਾਂ ਨੂੰ ਜਾਣ ਦਿਉ। ਜੇਕਰ ਇਨ੍ਹਾਂ ਦੀਆਂ ਵਿਉਂਤਾਂ ਅਤੇ ਅਮਲ ਲੋਕਾਂ ਵੱਲੋਂ ਹਨ, ਤਾਂ ਇਹ ਅਸਫ਼ਲ ਹੋ ਜਾਣਗੀਆਂ। 39 ਪਰ ਜੇਕਰ ਇਹ ਪਰਮੇਸ਼ੁਰ ਵੱਲੋਂ ਹਨ, ਫ਼ੇਰ ਤੁਸੀਂ ਇਸ ਨੂੰ ਕਿਸੇ ਤਰ੍ਹਾਂ ਵੀ ਨਹੀਂ ਰੋਕ ਸੱਕਦੇ। ਸ਼ਾਇਦ ਤੁਸੀਂ ਅੰਤ ਵਿੱਚ ਖੁਦ ਪਰਮੇਸ਼ੁਰ ਦੇ ਖਿਲਾਫ਼ ਲੜ ਪਵੋਂ।”
ਯਹੂਦੀ ਆਗੂਆਂ ਨੇ ਉਸਦੀ ਗੱਲ ਮੰਨ ਲਈ। 40 ਫ਼ਿਰ ਉਨ੍ਹਾਂ ਰਸੂਲਾਂ ਨੂੰ ਅੰਦਰ ਸੱਦਿਆ ਤਾਂ ਮਾਰ ਕੁੱਟਕੇ ਉਨ੍ਹਾਂ ਨੂੰ ਤਗੀਦ ਕੀਤੀ ਜੋ ਯਿਸੂ ਦੇ ਨਾਮ ਦੀ ਚਰਚਾ ਨਾ ਕਰਨ। ਇਹ ਆਖਕੇ ਉਨ੍ਹਾਂ ਰਸੂਲਾਂ ਨੂੰ ਭੇਜ ਦਿੱਤਾ। 41 ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ। 42 ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਬੰਦ ਨਾ ਕੀਤੇ। ਉਹ ਲੋਕਾਂ ਨੂੰ ਇਸ ਖੁਸ਼ਖਬਰੀ ਦਾ, ਕਿ ਯਿਸੂ ਹੀ ਮਸੀਹ ਹੈ, ਪ੍ਰਚਾਰ ਕਰਦੇ ਰਹੇ। ਉਨ੍ਹਾਂ ਨੇ ਇਹ ਹਰ ਰੋਜ਼ ਮੰਦਰ ਦੇ ਵਿਹੜੇ ਵਿੱਚ ਅਤੇ ਲੋਕਾਂ ਦੇ ਘਰਾਂ ਵਿੱਚ ਕੀਤਾ।
ਯਹੂਦੀ ਆਗੂਆਂ ਨੇ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਈ(A)
45 ਬਹੁਤ ਸਾਰੇ ਯਹੂਦੀ ਉੱਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ। ਜੋ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਵਿੱਚ ਵਿਸ਼ਵਾਸ ਕੀਤਾ। 46 ਪਰ ਕੁਝ ਯਹੂਦੀ ਫ਼ਰੀਸੀਆਂ ਕੋਲ ਗਏ ਤੇ ਜਾਕੇ ਫ਼ਰੀਸੀਆਂ ਨੂੰ ਯਿਸੂ ਬਾਰੇ ਦੱਸਿਆ ਕਿ ਉਸ ਨੇ ਕੀ ਕੀਤਾ ਸੀ। 47 ਤਾਂ ਫਿਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਯਹੂਦੀ ਕੌਂਸਲ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਆਦਮੀ ਬਹੁਤ ਕਰਿਸ਼ਮੇ ਕਰ ਰਿਹਾ ਹੈ।
2010 by World Bible Translation Center