Book of Common Prayer
33 ਪਰਮੇਸ਼ੁਰ ਨੇ ਨਦੀਆਂ ਨੂੰ ਮਾਰੂਥਲ ਵਿੱਚ ਬਦਲ ਦਿੱਤਾ ਸੀ।
ਪਰਮੇਸ਼ੁਰ ਨੇ ਚਸ਼ਮਿਆਂ ਨੂੰ ਵਗਣ ਤੋਂ ਰੋਕ ਦਿੱਤਾ ਸੀ।
34 ਪਰਮੇਸ਼ੁਰ ਨੇ ਉਪਜਾਊ ਧਰਤੀ ਨੂੰ ਬਦਲ ਦਿੱਤਾ ਸੀ ਅਤੇ ਇਹ ਕਲਰੀ ਵਿਰਾਨ ਧਰਤੀ ਹੋ ਗਈ ਸੀ।
ਕਿਉਂ? ਉਨ੍ਹਾਂ ਮੰਦੇ ਲੋਕਾਂ ਦੇ ਕਾਰਣ ਜਿਹੜੇ ਉਸ ਥਾਵੇਂ ਰਹਿੰਦੇ ਸਨ।
35 ਪਰਮੇਸ਼ੁਰ ਨੇ ਮਾਰੂਥਲ ਦੀ ਧਰਤੀ ਨੂੰ ਬਦਲ ਦਿੱਤਾ ਅਤੇ ਇਹ ਪਾਣੀ ਦੇ ਤਲਾਵਾਂ ਵਾਲੀ ਧਰਤੀ ਬਣ ਗਈ।
ਪਰਮੇਸ਼ੁਰ ਨੇ ਖੁਸ਼ਕ ਧਰਤੀ ਵਿੱਚੋਂ ਪਾਣੀ ਦੇ ਚਸ਼ਮੇ ਵਗਾ ਦਿੱਤੇ।
36 ਪਰਮੇਸ਼ੁਰ ਨੇ ਭੁੱਖੇ ਲੋਕਾਂ ਦੀ ਉਸ ਚੰਗੀ ਧਰਤੀ ਵੱਲ ਅਗਵਾਈ ਕੀਤੀ
ਅਤੇ ਉਨ੍ਹਾਂ ਨੇ ਰਹਿਣ ਲਈ ਸ਼ਹਿਰ ਬਣਾ ਲਿਆ।
37 ਉਨ੍ਹਾਂ ਲੋਕਾਂ ਨੇ ਆਪਣੇ ਖੇਤਾਂ ਵਿੱਚ ਬੀਜ ਬੀਜੇ।
ਉਨ੍ਹਾਂ ਨੇ ਖੇਤਾਂ ਵਿੱਚ ਅੰਗੂਰ ਦੇ ਪੌਦੇ ਲਾਏ ਅਤੇ ਉਨ੍ਹਾਂ ਨੇ ਚੰਗੀ ਫ਼ਸਲ ਪ੍ਰਾਪਤ ਕੀਤੀ।
38 ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਅਸੀਸ ਦਿੱਤੀ ਉਨ੍ਹਾਂ ਦੇ ਪਰਿਵਾਰ ਵੱਧਣ ਫ਼ੁਲਣ।
ਉਨ੍ਹਾਂ ਕੋਲ ਬਹੁਤ ਸਾਰੇ ਪਸ਼ੂ ਸਨ।
39 ਹਾਦਸਿਆਂ ਅਤੇ ਮੁਸੀਬਤਾਂ ਕਾਰਣ
ਉਨ੍ਹਾਂ ਦੇ ਪਰਿਵਾਰ ਛੋਟੇ ਅਤੇ ਕਮਜ਼ੋਰ ਸਨ।
40 ਪਰਮੇਸ਼ੁਰ ਨੇ ਉਨ੍ਹਾਂ ਦੇ ਆਗੂਆਂ ਨੂੰ ਸ਼ਰਮਸਾਰ ਕੀਤਾ ਅਤੇ ਨਮੋਸ਼ੀ ਦਿੱਤੀ।
ਪਰਮੇਸ਼ੁਰ ਨੇ ਉਨ੍ਹਾਂ ਨੂੰ ਮਾਰੂਥਲ ਵਿੱਚ ਅਵਾਰਾ ਭਟਕਣ ਦਿੱਤਾ ਜਿੱਥੇ ਕੋਈ ਰਾਹ ਨਹੀਂ ਸਨ।
41 ਪਰ ਪਰਮੇਸ਼ੁਰ ਨੇ ਉਨ੍ਹਾਂ ਗਰੀਬ ਲੋਕਾਂ ਨੂੰ ਫ਼ੇਰ ਉਨ੍ਹਾਂ ਦੇ ਦੁੱਖਾਂ ਵਿੱਚੋਂ ਕੱਢ ਲਿਆ।
ਅਤੇ ਹੁਣ ਉਨ੍ਹਾਂ ਦੇ ਪਰਿਵਾਰ ਭੇਡਾਂ ਦੇ ਵੱਡੇ ਇੱਜੜ ਵਾਂਗ ਹਨ।
42-43 ਨੇਕ ਆਦਮੀ ਇਹ ਗੱਲ ਵੇਖਦੇ ਹਨ ਅਤੇ ਉਹ ਪ੍ਰਸੰਨ ਹਨ।
ਪਰ ਮੰਦੇ ਲੋਕੀ ਵੀ ਇਸ ਨੂੰ ਦੇਖਦੇ ਹਨ ਅਤੇ ਉਨ੍ਹਾਂ ਨੂੰ ਨਹੀਂ ਪਤਾ ਕਿ ਉਹ ਕੀ ਆਖਣ।
ਦਾਊਦ ਦਾ ਇੱਕ ਉਸਤਤਿ ਗੀਤ।
108 ਹੇ ਪਰਮੇਸ਼ੁਰ, ਮੈਂ ਤੁਹਾਡੀ ਉਸਤਤਿ ਦੇ ਗੀਤ ਗਾਉਣ ਲਈ
ਦਿਲ ਅਤੇ ਰੂਹ ਨਾਲ ਤਿਆਰ ਹਾਂ।
2 ਸਿਤਾਰ ਅਤੇ ਸਰੰਗੀ ਜਾਗੋ,
ਆਉ ਆਪਾਂ ਪ੍ਰਭਾਤ ਨੂੰ ਜਗਾਈਏ।
3 ਯਹੋਵਾਹ, ਅਸੀਂ ਕੌਮਾਂ ਅੰਦਰ ਤੁਹਾਡੀ ਉਸਤਤਿ ਕਰਾਂਗੇ।
ਅਸੀਂ ਹੋਰਾਂ ਲੋਕਾਂ ਵਿੱਚ ਤੁਹਾਡੀ ਉਸਤਤਿ ਕਰਾਂਗੇ।
4 ਯਹੋਵਾਹ, ਤੁਹਾਡਾ ਪਿਆਰ ਆਕਾਸ਼ਾਂ ਨਾਲੋਂ ਉੱਚਾ ਹੈ।
ਤੁਹਾਡੀ ਵਫ਼ਾ ਉੱਚੇ ਤੋਂ ਉੱਚੇ ਬੱਦਲ ਨਾਲੋਂ ਉਚੇਰੀ ਹੈ।
5 ਹੇ ਪਰਮੇਸ਼ੁਰ, ਸਵਰਗਾਂ ਦੇ ਸ਼ਿਖਰਾਂ ਤੱਕ ਉੱਠੋ
ਸਾਰੀ ਦੁਨੀਆਂ ਨੂੰ ਤੁਹਾਡੀ ਮਹਿਮਾ ਦੇਖਣ ਦੇਵੋ।
6 ਹੇ ਪਰਮੇਸ਼ੁਰ, ਇਸ ਤਰ੍ਹਾਂ ਹੀ ਕਰੋ ਤਾਂ ਜੋ ਤੁਹਾਡੇ ਮਿੱਤਰਾਂ ਨੂੰ ਬਚਾਇਆ ਜਾ ਸੱਕੇ।
ਮੇਰੀ ਪ੍ਰਾਰਥਨਾ ਮੰਨ ਲਵੋ, ਅਤੇ ਸਾਨੂੰ ਬਚਾਉਣ ਲਈ ਆਪਣੀ ਮਹਾ ਸ਼ਕਤੀ ਵਰਤੋਂ।
7 ਪਰਮੇਸ਼ੁਰ ਆਪਣੇ ਮੰਦਰ ਵਿੱਚ ਬੋਲਿਆ:
“ਮੈਂ ਯੁੱਧ ਜਿੱਤਾਂਗਾ ਅਤੇ ਜਿੱਤ ਬਾਰੇ ਪ੍ਰਸੰਨ ਹੋਵਾਂਗਾ!
ਮੈਂ ਇਹੀ ਧਰਤੀ ਆਪਣੇ ਲੋਕਾਂ ਦਰਮਿਆਨ ਵੰਡ ਦਿਆਂਗਾ।
ਮੈਂ ਉਨ੍ਹਾਂ ਨੂੰ ਸ਼ਕਮ ਦੇ ਦੇਵਾਂਗਾ,
ਮੈਂ ਉਨ੍ਹਾਂ ਨੂੰ ਸੁੱਕੋਥ ਦੀ ਵਾਦੀ ਦੇ ਦੇਵਾਂਗਾ।
8 ਗਿਲਆਦ ਅਤੇ ਮਨੱਸ਼ਹ ਮੇਰੇ ਹੋਣਗੇ।
ਇਫ਼ਰਾਈਮ ਮੇਰੇ ਸਿਰ ਦੀ ਢਾਲ ਹੋਵੇਗਾ।
ਯਹੂਦਾਹ ਮੇਰਾ ਸ਼ਾਹੀ ਡੰਡਾ ਹੋਵੇਗਾ।
9 ਮੋਆਬ ਮੇਰੇ ਚਰਨ ਧੋਣ ਲਈ ਪਿਆਲਾ ਹੋਣਗੇ।
ਅਦੋਮ ਮੇਰੀ ਜੁੱਤੀ ਚੁੱਕਣ ਲਈ ਮੇਰਾ ਸੇਵਕ ਹੋਵੇਗਾ।
ਮੈਂ ਫ਼ਲਿਸਤ ਨੂੰ ਹਰਾ ਦਿਆਂਗਾ ਅਤੇ ਜਿੱਤ ਦੇ ਨਾਅਰੇ ਮਾਰਾਂਗਾ।”
10-11 ਦੁਸ਼ਮਣ ਦੇ ਕਿਲ੍ਹੇ ਅੰਦਰ, ਮੇਰੀ ਅਗਵਾਈ ਕੌਣ ਕਰੇਗਾ?
ਅਦੋਮ ਦੇ ਖਿਲਾਫ਼ ਲੜਨ ਵਿੱਚ ਮੇਰੀ ਅਗਵਾਈ ਕੌਣ ਕਰੇਗਾ?
ਹੇ ਪਰਮੇਸ਼ੁਰ, ਕਿਰਪਾ ਕਰਕੇ ਦੁਸ਼ਮਣ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ!
ਪਰ ਤੁਸੀਂ ਅਸਾਂ ਨੂੰ ਤਿਆਗ ਦਿੱਤਾ!
ਤੁਸੀਂ ਸਾਡੀ ਫ਼ੌਜ ਦੇ ਨਾਲ ਨਹੀਂ ਗਏ।
12 ਹੇ ਪਰਮੇਸ਼ੁਰ, ਕਿਰਪਾ ਕਰਕੇ ਦੁਸ਼ਮਣ ਦੀ ਫ਼ੌਜ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ!
ਲੋਕ ਸਾਡੀ ਸਹਾਇਤਾ ਨਹੀਂ ਕਰ ਸੱਕਦੇ!
13 ਸਿਰਫ਼ ਪਰਮੇਸ਼ੁਰ ਹੀ ਸਾਨੂੰ ਬਲਵਾਨ ਬਣਾ ਸੱਕਦਾ ਹੈ।
ਪਰਮੇਸ਼ੁਰ ਹੀ ਸਾਡੇ ਦੁਸ਼ਮਣਾਂ ਨੂੰ ਹਰਾ ਸੱਕਦਾ ਹੈ!
33 ਹੇ ਸੱਜਨੋ, ਯਹੋਵਾਹ ਵਿੱਚ ਆਨੰਦ ਮਾਣੋ।
ਚੰਗੇ ਲੋਕਾਂ ਲਈ ਉਸਦੀ ਉਸਤਤਿ ਕਰਨਾ ਚੰਗਾ ਹੈ।
2 ਸਾਰੰਗੀ ਵਜਾਉ ਅਤੇ ਉਸਦੀ ਉਸਤਤਿ ਕਰੋ।
ਯਹੋਵਾਹ ਲਈ ਦਸ ਤਾਰਾਂ ਵਾਲਾ ਸਾਜ਼ ਵਜਾਉ।
3 ਉਸ ਨੂੰ ਇੱਕ ਨਵਾਂ ਗੀਤ।
ਸੋਹਣੇ ਢੰਗ ਨਾਲ ਖੁਸ਼ੀ ਦੀ ਧੁਨ ਵਜਾਉ।
4 ਪਰਮੇਸ਼ੁਰ ਦਾ ਸ਼ਬਦ ਸੱਚਾ ਹੈ।
ਜੋ ਵੀ ਉਹ ਕਰਦਾ ਤੁਸੀਂ ਉਸ ਉੱਤੇ ਨਿਰਭਰ ਹੋ ਸੱਕਦੇ ਹੋ।
5 ਪਰਮੇਸ਼ੁਰ ਨਿਆਂਕਾਰ ਹੋਣ ਅਤੇ ਚੰਗੀਆਂ ਗੱਲਾਂ ਕਰਨ ਨੂੰ ਪਿਆਰ ਕਰਦਾ ਹੈ।
ਧਰਤੀ ਉੱਤੇ ਯਹੋਵਾਹ ਦਾ ਸੱਚਾ ਪਿਆਰ ਭਰਪੂਰ ਹੈ।
6 ਯਹੋਵਾਹ ਨੇ ਆਦੇਸ਼ ਦਿੱਤਾ ਅਤੇ ਦੁਨੀਆਂ ਸਾਜੀ ਗਈ।
ਪਰਮੇਸ਼ੁਰ ਦੇ ਮੁੱਖ ਤੋਂ ਨਿਕਲੇ ਹਰ ਸਾਹ ਨੇ ਧਰਤੀ ਦੀ ਹਰ ਸ਼ੈਅ ਨੂੰ ਸਾਜਿਆ ਹੈ।
7 ਪਰਮੇਸ਼ੁਰ ਨੇ ਸਾਗਰ ਚੋਂ ਪਾਣੀ ਇੱਕ ਥਾਵੇਂ ਇਕੱਠਾ ਕੀਤਾ।
ਉਹ ਸਾਗਰ ਨੂੰ ਇਸਦੀ ਥਾਂ ਸਿਰ ਰੱਖਦਾ ਹੈ।
8 ਧਰਤੀ ਦੇ ਹਰ ਬੰਦੇ ਨੂੰ ਡਰਨਾ ਅਤੇ ਯਹੋਵਾਹ ਦਾ ਆਦਰ ਕਰਨਾ ਚਾਹੀਦਾ ਹੈ।
ਦੁਨੀਆਂ ਦੇ ਸਮੂਹ ਲੋਕਾਂ ਨੂੰ ਉਸਤੋਂ ਡਰਨਾ ਚਾਹੀਦਾ ਹੈ।
9 ਕਿਉਂਕਿ ਪਰਮੇਸ਼ੁਰ ਸਿਰਫ਼ ਆਦੇਸ਼ ਦਿੰਦਾ ਅਤੇ ਉਹ ਗੱਲ ਵਾਪਰ ਜਾਂਦੀ ਹੈ।
ਅਤੇ ਜੇਕਰ ਉਹ ਆਖਦਾ, “ਰੁਕੋ” ਤਾਂ ਉਹ ਸੈਅ ਠਹਿਰ ਜਾਵੇਗੀ।
10 ਉਹ ਹਰ ਇੱਕ ਦੀ ਯੋਜਨਾ ਨੂੰ ਤਬਾਹ ਕਰ ਸੱਕਦਾ ਹੈ।
ਉਹ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਤਬਾਹ ਕਰ ਸੱਕਦਾ ਹੈ।
11 ਪਰ ਯਹੋਵਾਹ ਦਾ ਮਸ਼ਵਰਾ ਸਦਾ ਲਈ ਸ਼ੁਭ ਹੈ।
ਉਸ ਦੀਆਂ ਵਿਉਂਤਾਂ ਪੀੜੀ ਦਰ ਪੀੜੀ ਸ਼ੁਭ ਹਨ।
12 ਉਹ ਲੋਕ ਜਿਨ੍ਹਾਂ ਦਾ ਯਹੋਵਾਹ ਪਰਮੇਸ਼ੁਰ ਹੈ ਬਹੁਤ ਸੁਭਾਗੇ ਹਨ।
ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੇ ਖਾਸ ਲੋਕ ਹੋਣ ਲਈ ਚੁਣਿਆ।
13 ਯਹੋਵਾਹ ਨੇ ਸਵਰਗ ਤੋਂ ਹੇਠਾਂ ਤੱਕਿਆ,
ਅਤੇ ਉਸ ਨੇ ਸਮੂਹ ਲੋਕਾਂ ਨੂੰ ਦੇਖਿਆ।
14 ਉਸ ਨੇ ਆਪਣੇ ਉੱਚੇ ਤਖਤ ਤੋਂ ਧਰਤੀ ਉੱਤੇ
ਰਹਿਣ ਵਾਲੇ ਸਾਰੇ ਹੀ ਲੋਕਾਂ ਵੱਲ ਹੇਠਾਂ ਦੇਖਿਆ।
15 ਪਰਮੇਸ਼ੁਰ ਨੇ ਹਰ ਬੰਦੇ ਦਾ ਮਨ ਸਾਜਿਆ।
ਜੋ ਵੀ ਹਰ ਬੰਦਾ ਸੋਚਦਾ ਪਰਮੇਸ਼ੁਰ ਜਾਣਦਾ ਹੈ।
16 ਰਾਜਾ ਉਸ ਦੇ ਆਪਣੇ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।
ਤਾਕਤਵਰ ਯੋਧਾ ਉਸ ਦੇ ਆਪਣੀ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।
17 ਅਸਲ ਵਿੱਚ ਘੋੜੇ ਯੁੱਧ ਅੰਦਰ ਜਿੱਤ ਪ੍ਰਾਪਤ ਨਹੀਂ ਕਰਦੇ।
ਅਸਲ ਵਿੱਚ ਤੁਹਾਡੇ ਬਚ ਨਿਕਲਣ ਵਿੱਚ ਉਨ੍ਹਾਂ ਦਾ ਬਲ ਮਦਦ ਨਹੀਂ ਕਰਦਾ।
18 ਯਹੋਵਾਹ ਦੇਖਦਾ ਅਤੇ ਉਨ੍ਹਾਂ ਦੇ ਦੇਖਭਾਲ ਕਰਦਾ ਜਿਹੜੇ ਉਸ ਦੇ ਮਾਰਗ ਉੱਤੇ ਤੁਰਦੇ ਹਨ।
ਉਸਦਾ ਵੱਡਾ ਪਿਆਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਜਿਹੜੇ ਉਸਦੀ ਉਪਾਸਨਾ ਕਰਦੇ ਹਨ।
19 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮੌਤ ਤੋਂ ਬਚਾਉਂਦਾ ਹੈ,
ਉਹ ਉਨ੍ਹਾਂ ਨੂੰ ਉਦੋਂ ਬਲ ਬਖਸ਼ਦਾ ਹੈ ਜਦੋਂ ਉਹ ਭੁੱਖੇ ਹੁੰਦੇ ਹਨ।
20 ਇਸ ਲਈ ਅਸੀਂ ਯਹੋਵਾਹ ਦਾ ਇੰਤਜ਼ਾਰ ਕਰਾਂਗੇ।
ਉਹ ਸਾਡੀ ਮਦਦ ਕਰਦਾ ਹੈ ਅਤੇ ਉਹ ਸਾਡੀ ਰੱਖਿਆ ਕਰਦਾ ਹੈ।
21 ਪਰਮੇਸ਼ੁਰ ਅਸਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ।
ਅਸੀਂ ਸੱਚਮੁੱਚ ਉਸ ਦੇ ਪਵਿੱਤਰ ਨਾਮ ਵਿੱਚ ਭਰੋਸਾ ਕਰਦੇ ਹਾਂ।
22 ਯਹੋਵਾਹ ਅਸੀਂ ਸੱਚਮੁੱਚ ਤੁਹਾਡੀ ਉਪਾਸਨਾ ਕਰਦੇ ਹਾਂ।
ਇਸ ਲਈ ਆਪਣਾ ਵੱਡਾ ਪਿਆਰ ਸਾਡੇ ਲਈ ਦਰਸਾਉ।
21 “ਸਨਹੇਰੀਬ ਲਈ ਯਹੋਵਾਹ ਦੇ ਜੋ ਬਚਨ ਹਨ ਉਹ ਇਵੇਂ ਹਨ:
‘ਸੀਯੋਨ ਦੀ ਕੰਨਿਆ ਕੁਆਰੀ
ਤੈਨੂੰ ਤੁੱਛ ਜਾਣਦੀ,
ਤੈਨੂੰ ਮਖੌਲ ਕਰਦੀ ਯਰੂਸ਼ਲਮ ਦੀ ਧੀ
ਤੇਰੀ ਪਿੱਠ ਪਿੱਛੇ ਸਿਰ ਹਿਲਾਉਂਦੀ ਹੈ।
22 ਤੂੰ ਕਿਸਨੂੰ ਤਾਅਨੇ ਮਾਰੇ ਅਤੇ ਕਿਸਨੂੰ ਕੁਫ਼ਰ ਬੋਲਿਆ?
ਕਿਸ ਦੇ ਵਿਰੁੱਧ ਤੂੰ ਆਪਣੀ ਆਵਾਜ਼ ਉੱਚੀ ਕੀਤੀ?
ਤੂੰ ਇਸਰਾਏਲ ਦੇ ਪਵਿੱਤਰ ਪੁਰਖ ਵਿਰੁੱਧ
ਆਪਣੇ-ਆਪਨੂੰ ਉੱਚਾ ਕਰਨਾ ਚਾਹਿਆ।
23 ਤੂੰ ਆਪਣੇ ਸੰਦੇਸ਼ਵਾਹਕਾਂ ਰਾਹੀਂ ਯਹੋਵਾਹ ਦਾ ਅਪਮਾਨ ਕਰਨਾ ਚਾਹਿਆ ਤੂੰ ਆਖਿਆ,
“ਮੈਂ ਪਹਾੜਾਂ ਦੀਆਂ ਟੀਸੀਆਂ ਉੱਪਰ ਆਪਣੇ ਬਹੁਤੇ ਰੱਥਾਂ ਸੰਗ ਆਇਆ
ਮੈਂ ਲਬਾਨੋਨ ਦੇ ਧੁਰ ਅੰਦਰ ਤੀਕ ਆਇਆ ਲਬਾਨੋਨ ਦੇ ਉੱਚੇ ਦਿਆਰ ਤੇ ਸਰੂਆਂ ਨੂੰ ਵਢਵਾਇਆ
ਉਸਦੀ ਟੀਸੀ ਦੇ ਟਿਕਾਣਿਆਂ ਵਿੱਚ ਉਸ ਦੀ ਬਨਵਾੜੀ ਵਿੱਚ ਜਾ ਪਾਇਆ।
24 ਨਿੱਤ ਨਵੀਆਂ ਥਾਵਾਂ ਤੇ, ਪੁੱਟ ਕੇ ਖੂਹ, ਪਾਣੀ ਪੀਤਾ।
ਮਿਸਰ ਦੇ ਮੈਂ ਦਰਿਆ ਮੁਕਾਏ
ਤੇ ਉਸ ਧਰਤੀ ਤੇ ਚਲਿਆ।”
25 ਅਤੇ ਇਹ ਵੀ ਤੂੰ ਆਖਿਆ: ਕੀ ਤੂੰ ਨਹੀਂ ਸੁਣਿਆ ਪਰਮੇਸ਼ੁਰ ਨੇ ਕੀ ਕਿਹਾ ਸੀ?
“ਬਹੁਤ ਚਿਰ ਤੋਂ ਮੈਂ (ਪਰਮੇਸ਼ੁਰ) ਇਹ ਠਾਨ ਲਈ ਸੀ, ਪ੍ਰਾਚੀਨ ਸਮੇਂ ਤੋਂ ਮੈਂ ਇਹ ਵਿੱਚਾਰ ਕੀਤਾ ਸੀ।
ਤੇ ਹੁਣ ਮੈਂ ਉਸ ਨੂੰ ਪੂਰਾ ਕੀਤਾ ਕਿ ਤੂੰ ਮਜ਼ਬੂਤ ਸ਼ਹਿਰਾਂ ਨੂੰ ਖੇਹ ਕਰ ਛੱਡੇਂ।
ਸਾਰੀ ਧਰਤੀ ਚਟਾਵਾਂ ਦੀ ਢੇਰੀ ਕਰ ਛੱਡੇਂ।
26 ਉਸ ਸ਼ਹਿਰ ਦੇ ਲੋਕਾਂ ਕੋਲ ਨਹੀਂ ਸੀ
ਤਾਕਤ ਉਹ ਸਨ ਭੈਭੀਤ ਤੇ ਵਿੱਚ ਘਬਰਾਹਟ।
ਉਹ ਹੋ ਗਏ ਵਾਂਗ, ਖੇਤਾਂ ਵਿੱਚਲੇ ਘਾਹ
ਅਤੇ ਅੰਗੂਰੀ ਪੌਦੇ ਛੱਤ ਉੱਪਰ ਘਾਹ ਤੇ ਅੰਨ ਵਾਂਗੂ ਦੇ ਹੋ ਗਏ ਜੋ ਸੁੱਕ ਜਾਵਣ,
ਉਗਣੋ ਪਹਿਲਾਂ ਹੀ ਮੁਕ ਜਾਵਣ।
27 ਮੈਂ ਜਾਣਦਾ ਤੇਰਾ ਬੈਠਣਾ,
ਮੈਂ ਜਾਣਦਾ ਤੇਰਾ ਜੰਗ ਵਿੱਚ ਜਾਣਾ
ਤੇ ਜਾਣਾ ਫ਼ਿਰ ਤੇਰਾ ਘਰ ਵਾਪਸ ਆਉਣਾ।
ਮੈਂ ਜਾਣਾ ਤੇਰਾ ਮੇਰੇ ਉੱਪਰ ਚਿੜ ਜਾਣਾ।
28 ਹਾਂ, ਤੂੰ ਮੇਰੇ ਉੱਪਰ ਗੁੱਸੇ ਸੀ।
ਤੇਰੀਆਂ ਹੰਕਾਰੀ ਬੇਇੱਜ਼ਤੀਆਂ ਮੇਰੇ ਕੋਲ ਪਹੁੰਚੀਆਂ,
ਇਸ ਲਈ ਮੈਂ ਆਪਣੀ ਨੱਥ ਤੇਰੇ ਨੱਕ ਵਿੱਚ
ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ।
ਮੈਂ ਤੁਹਾਨੂੰ ਉਸੇ ਰਾਹ ਤੇ ਵਾਪਸ ਭੇਜਾਂਗਾ ਜਿਸ ਤੋਂ ਤੁਸੀਂ ਆਏ ਸੀ।’”
ਹਿਜ਼ਕੀਯਾਹ ਲਈ ਯਹੋਵਾਹ ਦਾ ਸੰਦੇਸ਼
29 “ਇਹ ਨਿਸ਼ਾਨ ਤੇਰੇ ਲਈ ਇਹ ਸਾਬਿਤ ਕਰਨ ਲਈ ਹੋਵੇਗਾ ਕਿ ਮੈਂ ਤੇਰੀ ਸਹਾਇਤਾ ਕਰਾਂਗਾ: ਇਸ ਸਾਲ ਤੂੰ ਉਹ ਅੰਨ ਖਾਵੇਂਗਾ ਜੋ ਆਪਣੇ-ਆਪ ਪੈਦਾ ਹੋਵੇ। ਦੂਜੇ ਵਰ੍ਹੇ ਜੋ ਕਿਰੇ ਹੋਏ ਬੀਜ ਤੋਂ ਉੱਗੇ ਉਹ ਅੰਨ ਖਾਵੇਂਗਾ। ਪਰ ਤੀਜੇ ਵਰ੍ਹੇ ਵਿੱਚ ਜੋ ਬੀਜ ਤੋਂ ਪੌਦੇ ਤੂੰ ਉਗਾਏ, ਉਨ੍ਹਾਂ ਬੀਜਾਂ ਤੋਂ ਜਿਹੜੇ ਦਾਨੇ ਇੱਕਤਰ ਹੋਣਗੇ ਉਹ ਲਵੇਂਗਾ। ਤੂੰ ਅੰਗੂਰੀ ਦੇ ਬਾਗ ਲਗਾਵੇਂਗਾ ਅਤੇ ਉਨ੍ਹਾਂ ਵਿੱਚੋਂ ਅੰਗੂਰੀ ਹੀ ਖਾਵੇਂਗਾ। 30 ਤਦ ਉਹ ਬਚੇ ਖੁਚੇ, ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚ ਗਏ ਹਨ, ਫ਼ਿਰ ਵੱਧਣੇ ਸ਼ੁਰੂ ਹੋ ਜਾਣਗੇ। 31 ਕਿਉਂ ਕਿ ਕੁਝ ਲੋਕ ਜਿਉਂਦੇ ਰਹਿ ਜਾਣਗੇ। ਉਹ ਯਹੋਵਹਾਹ ਦੇ ਜ਼ੋਸ਼ ਕਾਰਣ ਯਰੂਸ਼ਲਮ ਤੋਂ ਅਤੇ ਪਰਬਤ ਸੀਯੋਨ ਤੋਂ ਬਚਣਗੇ।
32 “ਅੱਸ਼ੂਰ ਦੇ ਰਾਜੇ ਬਾਰੇ ਯਹੋਵਾਹ ਇਹ ਆਖਦਾ ਹੈ:
‘ਉਹ ਇਸ ਸ਼ਹਿਰ ਵਿੱਚ ਨਹੀਂ ਆਵੇਗਾ
ਨਾ ਹੀ ਉਹ ਇਸ ਸ਼ਹਿਰ ਉੱਤੇ ਤੀਰ ਚਲਾਵੇਗਾ।
ਨਾ ਹੀ ਉਹ ਇਸ ਸ਼ਹਿਰ ਨੂੰ ਢਾਲ ਨਾਲ ਲੈ ਕੇਁ ਆਵੇਗਾ।
ਉਹ ਇਸ ਸ਼ਹਿਰ ਦੀਆਂ ਕੰਧਾਂ ਤੇ ਚੜ੍ਹਾਈ ਕਰਨ ਲਈ
ਕਿਲ੍ਹਾਬੰਦੀ ਕਰਕੇ ਹੁੱਲ੍ਹੜ ਹੁੱਲ੍ਹ ਨਹੀਂ ਮਚਾਵੇਗਾ।
33 ਉਹ ਉਸੇ ਰਾਹ ਵਾਪਸ ਜਾਵੇਗਾ ਜਿਸ ਤੋਂ ਦੀ ਉਹ ਆਇਆ ਸੀ।
ਉਹ ਇਸ ਸ਼ਹਿਰ ਵੱਲ ਨਹੀਂ ਆਵੇਗਾ।
ਯਹੋਵਾਹ ਇਹ ਆਖਦਾ ਹੈ:
34 ਮੈਂ ਇਸ ਸ਼ਹਿਰ ਦੀ ਰੱਖਿਆ ਕਰਾਂਗਾ ਤੇ ਇਸ ਨੂੰ ਜ਼ਰੂਰ ਬਚਾਵਾਂਗਾ, ਇਹ
ਮੈਂ ਆਪਣੇ ਲਈ ਕਰਾਂਗਾ ਇਹ ਮੈਂ ਆਪਣੇ ਸੇਵਕ ਦਾਊਦ ਲਈ, ਕਰਾਂਗਾ।’”
ਅੱਸ਼ੂਰ ਦੀ ਫ਼ੌਜ ਦਾ ਤਬਾਹ ਹੋਣਾ
35 ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ 1,85,000 ਮਨੁੱਖ ਮਾਰ ਦਿੱਤੇ। ਜਦੋਂ ਲੋਕ ਸਵੇਰੇ ਉੱਠੇ ਤਾਂ ਉਨ੍ਹਾਂ ਨੇ ਡੇਰੇ ਨੂੰ ਲੋਥਾਂ ਨਾਲ ਭਰਿਆ ਵੇਖਿਆ।
36 ਤਾਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਉੱਥੋਂ ਤੁਰ ਪਿਆ ਅਤੇ ਮੁੜ ਨੀਨਵਾਹ ਵਿੱਚ ਜਾ ਟਿਕਿਆ।
ਯਹੂਦੀਆਂ ਵਾਂਗ ਨਾ ਬਣੋ
10 ਭਰਾਵੋ ਅਤੇ ਭੈਣੋ ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਰੇ ਜਾਣ ਲਵੋ ਕਿ ਸਾਡੇ ਪੁਰਖਿਆਂ ਨਾਲ ਕੀ ਵਾਪਰਿਆ ਜੋ ਮੂਸਾ ਦੇ ਅਨੁਯਾਈ ਸਨ। ਉਨ੍ਹਾਂ ਵਿੱਚੋਂ ਸਾਰੇ ਬੱਦਲ ਦੇ ਹੇਠਾਂ ਸਨ ਅਤੇ ਸਾਰੇ ਸਮੁੰਦਰ ਰਾਹੀਂ ਤੁਰੇ। 2 ਉਨ੍ਹਾਂ ਲੋਕਾਂ ਨੂੰ ਮੂਸਾ ਨੇ ਬੱਦਲਾਂ ਅਤੇ ਸਮੁੰਦਰ ਵਿੱਚ ਬਪਤਿਸਮਾ ਦਿੱਤਾ। 3 ਉਨ੍ਹਾਂ ਸਭ ਨੇ ਇੱਕੋ ਜਿਹੀ ਆਤਮਕ ਖੁਰਾਕ ਖਾਧੀ। 4 ਅਤੇ ਉਨ੍ਹਾਂ ਸਭਨਾਂ ਨੇ ਇੱਕੋ ਜਿਹਾ ਆਤਮਕ ਪਾਣੀ ਪੀਤਾ। ਉਸ ਆਤਮਕ ਚੱਟਾਨ ਤੋਂ ਜਿਹੜੀ ਉਨ੍ਹਾਂ ਦੇ ਨਾਲ ਸੀ। ਉਹ ਚੱਟਾਨ ਮਸੀਹ ਸੀ। 5 ਪਰ ਪਰਮੇਸ਼ੁਰ ਇਨ੍ਹਾਂ ਵਿੱਚੋਂ ਬਹੁਤਿਆਂ ਉੱਤੇ ਪ੍ਰਸੰਨ ਨਹੀਂ ਸੀ। ਉਹ ਰੇਗਿਸਤਾਨ ਵਿੱਚ ਮਾਰੇ ਗਏ।
6 ਅਤੇ ਇਹ ਗੱਲਾਂ ਜਿਹੜੀਆਂ ਵਾਪਰੀਆਂ ਸਾਡੇ ਲਈ ਮਿਸਾਲ ਹਨ। ਇਨ੍ਹਾਂ ਮਿਸਾਲਾਂ ਤੋਂ ਸਾਨੂੰ ਸਿਖਣਾ ਚਾਹੀਦਾ ਹੈ ਕਿ ਉਨ੍ਹਾਂ ਲੋਕਾਂ ਵਾਂਗ ਬੁਰੀਆਂ ਚੀਜ਼ਾਂ ਦੀ ਤਮੰਨਾ ਨਾ ਕਰੀਏ। 7 ਤੁਹਾਨੂੰ ਮੂਰਤੀਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ, ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਕੀਤੀ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ, “ਲੋਕ ਖਾਣ-ਪੀਣ ਲਈ ਬੈਠ ਗਏ। ਉਹ ਨੱਚਣ ਲਈ ਉੱਠੇ।” [a] 8 ਸਾਨੂੰ ਉਨ੍ਹਾਂ ਵਿੱਚੋਂ ਕੁਝ ਲੋਕਾਂ ਵਾਂਗ ਜਿਨਸੀ ਗੁਨਾਹ ਵੀ ਨਹੀਂ ਕਰਨੇ ਚਾਹੀਦੇ। ਉਨ੍ਹਾਂ ਦੇ ਗੁਨਾਹਾਂ ਕਾਰਣ ਇੱਕ ਦਿਨ ਵਿੱਚ ਉਨ੍ਹਾਂ ਵਿੱਚੋਂ 23,000 ਮਾਰੇ ਗਏ। 9 ਸਾਨੂੰ ਮਸੀਹ ਨੂੰ ਨਹੀਂ ਪਰੱਖਣਾ ਚਾਹੀਦਾ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਪਰਮੇਸ਼ੁਰ ਨੂੰ ਪਰੱਖਿਆ ਸੀ। ਉਹ ਸੱਪ ਦੇ ਡੰਗ ਨਾਲ ਮਰ ਗਏ, ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਿਆ। 10 ਸ਼ਿਕਾਇਤ ਨਾ ਕਰੋ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਸ਼ਿਕਾਇਤਾਂ ਕੀਤੀਆਂ ਸਨ। ਇਸ ਲਈ ਉਹ ਲੋਕ ਮੌਤ ਦੇ ਦੂਤ ਦੁਆਰਾ ਨਸ਼ਟ ਕਰ ਦਿੱਤੇ ਗਏ।
11 ਜੋ ਗੱਲਾਂ ਉਨ੍ਹਾਂ ਲੋਕਾਂ ਨਾਲ ਵਾਪਰੀਆਂ ਸਾਡੇ ਲਈ ਉਦਾਹਰਣ ਹਨ। ਇਹ ਗੱਲਾਂ ਸਾਨੂੰ ਚੇਤਾਵਨੀ ਦੇਣ ਲਈ ਲਿਖੀਆਂ ਗਈਆਂ ਹਨ। ਅਸੀਂ ਇਤਹਾਸ ਦੇ ਅੰਤਿਮ ਸਮੇਂ ਵਿੱਚ ਜਿਉਂ ਰਹੇ ਹਾਂ। 12 ਇਸ ਲਈ ਜਿਹੜਾ ਇਹ ਸੋਚਦਾ ਹੈ ਕਿ ਉਹ ਦ੍ਰਿੜ੍ਹਤਾ ਨਾਲ ਖਲੋਤਾ ਹੈ, ਉਸ ਨੂੰ ਡਿੱਗਣ ਤੋਂ ਹੁਸ਼ਿਆਰ ਰਹਿਣਾ ਚਾਹੀਦਾ ਹੈ। 13 ਜਿਹੜੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਕਰ ਸੱਕਦੇ ਹੋ। ਉਹ ਤੁਹਾਨੂੰ ਇਸ ਤੋਂ ਵੱਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸੱਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸ ਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ।
ਯਿਸੂ ਦਾ ਅਨੁਸਰਣ(A)
18 ਜਦੋਂ ਯਿਸੂ ਨੇ ਆਪਣੇ ਆਲੇ-ਦੁਆਲੇ ਭੀੜ ਵੇਖੀ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਝੀਲ ਦੇ ਪਰਲੇ ਪਾਰ ਜਾਣ ਲਈ ਕਿਹਾ। 19 ਫ਼ੇਰ ਇੱਕ ਨੇਮ ਦੇ ਉਪਦੇਸ਼ਕ ਨੇ ਯਿਸੂ ਨੂੰ ਕੋਲ ਆਕੇ ਕਿਹਾ, “ਗੁਰੂ ਜੀ ਜਿੱਥੇ ਕਿਤੇ ਵੀ ਤੂੰ ਜਾਵੇਂ ਮੈਂ ਤੇਰੇ ਪਿੱਛੇ ਚੱਲਾਂਗਾ।”
20 ਤਾਂ ਯਿਸੂ ਨੇ ਉਸ ਨੂੰ ਆਖਿਆ, “ਲੂੰਬੜੀਆਂ ਦੇ ਘੁਰਨੇ ਹਨ ਅਤੇ ਪੰਛੀਆਂ ਲਈ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਨੂੰ ਸਿਰ ਰੱਖ ਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ ਹੈ।”
21 ਉਸ ਦੇ ਇੱਕ ਦੂਜੇ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ, ਮੈਨੂੰ ਪਰਵਾਨਗੀ ਦਿਓ ਕਿ ਮੈਂ ਪਹਿਲਾਂ ਜਾਕੇ ਆਪਣੇ ਪਿਉ ਨੂੰ ਦਫ਼ਨਾਵਾਂ ਫੇਰ ਮੈਂ ਤੁਹਾਡਾ ਅਨੁਸਰਣ ਕਰਾਂਗਾ।”
22 ਪਰ ਯਿਸੂ ਨੇ ਉਸ ਨੂੰ ਕਿਹਾ, “ਤੂੰ ਮੇਰੇ ਮਗਰ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਖੁਦ ਦੱਬਣ ਦੇ।”
ਯਿਸੂ ਦਾ ਤੂਫਾਨ ਨੂੰ ਰੋਕਣਾ(B)
23 ਜਦੋਂ ਯਿਸੂ ਬੇੜੀ ਉੱਤੇ ਚੜ੍ਹ੍ਹਿਆ ਤਾਂ ਉਸ ਦੇ ਚੇਲੇ ਉਸ ਦੇ ਮਗਰ ਆਏ। 24 ਝੀਲ ਵਿੱਚ ਇੰਨਾ ਤੂਫਾਨ ਆਇਆ ਕਿ ਬੇੜੀ ਲਹਿਰਾਂ ਵਿੱਚ ਹੀ ਲੁੱਕਦੀ ਜਾ ਰਹੀ ਸੀ। ਪਰ ਯਿਸੂ ਸੌਂ ਰਿਹਾ ਸੀ। 25 ਚੇਲੇ ਉਸ ਕੋਲ ਆਏ ਅਤੇ ਉਸ ਨੂੰ ਜਗਾਇਆ। ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਸਾਨੂੰ ਬਚਾਓ, ਅਸੀਂ ਡੁੱਬ ਰਹੇ ਹਾਂ।”
26 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨਾ ਕਿਉਂ ਡਰਦੇ ਹੋ? ਤੁਹਾਨੂੰ ਪੂਰਾ ਵਿਸ਼ਵਾਸ ਨਹੀਂ ਹੈ।” ਤਦ ਉਸ ਨੇ ਉੱਠ ਕੇ ਹਵਾ ਅਤੇ ਲਹਿਰਾਂ ਨੂੰ ਦਬਕਾ ਮਾਰਿਆ। ਫਿਰ ਇੱਕਦਮ ਚੈਨ ਹੋ ਗਿਆ।
27 ਤਾਂ ਉਹ ਮਨੁੱਖ ਹੈਰਾਨ ਹੋਕੇ ਬੋਲੇ, “ਇਹ ਕਿਹੋ ਜਿਹਾ ਪੁਰੱਖ ਹੈ ਕਿ ਹਵਾ ਅਤੇ ਲਹਿਰਾਂ ਵੀ ਇਸਦੀ ਗੱਲ ਮੰਨ ਲੈਦੀਆਂ ਹਨ!”
2010 by World Bible Translation Center