Print Page Options
Previous Prev Day Next DayNext

Book of Common Prayer

Daily Old and New Testament readings based on the Book of Common Prayer.
Duration: 861 days
Punjabi Bible: Easy-to-Read Version (ERV-PA)
Version
ਜ਼ਬੂਰ 18

ਨਿਰਦੇਸ਼ਕ ਲਈ: ਯਹੋਵਾਹ ਦੇ ਸੇਵਕ ਦਾਊਦ ਦਾ ਇੱਕ ਗੀਤ। ਇਹ ਗੀਤ ਦਾਊਦ ਨੇ ਉਸ ਵੇਲੇ ਲਿਖਿਆ, ਜਦੋਂ ਯਹੋਵਾਹ ਨੇ ਸ਼ਾਊਲ ਅਤੇ ਉਸ ਦੇ ਹੋਰ ਦੁਸ਼ਮਣਾਂ ਤੋਂ ਉਸਦੀ ਰੱਖਿਆ ਕੀਤੀ।

18 ਉਸ ਨੇ ਆਖਿਆ, “ਹੇ ਯਹੋਵਾਹ, ਮੇਰੀ ਤਾਕਤ,
    ਮੈਂ ਤੁਹਾਨੂੰ ਪਿਆਰ ਕਰਦਾ ਹਾਂ।”

ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ।
    ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ।
    ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ।
ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ।
    ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ।

ਉਨ੍ਹਾਂ ਨੇ ਮੇਰਾ ਮਜ਼ਾਕ ਉਡਾਇਆ।
    ਪਰ ਮੈਂ ਸਹਾਇਤਾ ਲਈ ਯਹੋਵਾਹ ਨੂੰ ਅਵਾਜ਼ ਦਿੱਤੀ
    ਅਤੇ ਉਸ ਨੇ ਮੈਨੂੰ ਮੇਰੇ ਦੁਸ਼ਮਣਾਂ ਪਾਸੋਂ ਬਚਾ ਲਿਆ।
ਮੇਰੇ ਦੁਸ਼ਮਣ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਸਨ।
ਮੇਰੇ ਆਲੇ-ਦੁਆਲੇ ਮੌਤ ਦੇ ਸ਼ਿਕੰਜੇ ਸਨ।
    ਮੈਂ ਉਸ ਹੜ੍ਹ ਅੰਦਰ ਰੁੜ੍ਹ ਚੱਲਿਆ ਸਾਂ ਜਿਹੜਾ ਮੈਨੂੰ ਮ੍ਰਿਤੂ ਲੋਕ ਵੱਲ ਲਿਜਾ ਰਿਹਾ ਸੀ।
ਕਬਰ ਦੇ ਰੱਸੇ ਮੈਨੂੰ ਘੇਰੀ ਹੋਏ ਸਨ,
    ਮੌਤ ਦੇ ਜਾਲ ਮੇਰੇ ਅੱਗੇ ਵਿਛੇ ਹੋਏ ਸਨ।
ਇੱਥੋਂ ਤੀਕ ਕਿ ਮੈਂ ਘੇਰਿਆ ਗਿਆ ਸਾਂ, ਫ਼ੇਰ ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ।
    ਹਾਂ, ਹਾਂ ਮੈਂ ਆਪਣੇ ਪਰਮੇਸ਼ੁਰ ਨੂੰ ਚੀਕਿਆ
ਪਰਮੇਸ਼ੁਰ ਆਪਣੇ ਮੰਦਰ ਅੰਦਰ ਸੀ। ਉਸ ਨੇ ਮੇਰੀ ਚੀਕ ਸੁਣੀ।
    ਉਸ ਨੇ ਮਦਦ ਲਈ ਮੇਰੀ ਅਵਾਜ਼ ਨੂੰ ਸੁਣਿਆ।
ਧਰਤੀ ਹਿਲੀ ਅਤੇ ਕੰਬੀ;
    ਸਵਰਗ ਦੇ ਥਮਲੇ ਵੀ ਹਿੱਲ ਗਏ।
    ਕਿਉਂਕਿ ਯਹੋਵਾਹ ਗੁੱਸੇ ਸੀ।
ਪਰਮੇਸ਼ੁਰ ਦੇ ਨੱਕ ਵਿੱਚੋਂ ਧੂਆਂ ਨਿਕਲਿਆ।
    ਪਰਮੇਸ਼ੁਰ ਦੇ ਮੁੱਖ ਵਿੱਚੋਂ ਬਲਦੀਆਂ ਲਾਟਾਂ ਨਿਕਲੀਆਂ,
    ਉਸ ਪਾਸੋਂ ਬਲਦੇ ਹੋਏ ਚੰਗਿਆੜੇ ਉੱਡੇ।
ਯਹੋਵਾਹ ਨੇ ਆਕਾਸ਼ ਨੂੰ ਪਾੜ ਸੁੱਟਿਆ ਅਤੇ ਉਹ ਹੇਠਾ ਆਇਆ।
    ਉਹ ਗਹਿਰੇ ਕਾਲੇ ਬੱਦਲ ਉੱਤੇ ਖਲੋਤਾ ਸੀ।
10 ਯਹੋਵਾਹ ਆਕਾਸ਼ ਵਿੱਚ ਉੱਡ ਰਿਹਾ ਸੀ।
ਉਹ ਤੇਜ਼ ਦੇ ਕਰੂਬੀਆਂ ਤੇ ਸਵਾਰ ਉੱਡ ਰਿਹਾ ਸੀ।
    ਉਹ ਉੱਚੀਆਂ ਹਵਾਵਾਂ ਉੱਤੋਂ ਦੀ ਉੱਡ ਰਿਹਾ ਸੀ।
11 ਯਹੋਵਾਹ ਹਨੇਰੇ ਬੱਦਲਾਂ ਵਿੱਚ ਛੁਪਿਆ ਹੋਇਆ ਸੀ, ਜਿਹੜੇ ਉਸ ਨੂੰ ਤੰਬੂਆਂ ਵਾਂਗ ਘੇਰੇ ਹੋਏ ਸਨ।
    ਉਹ ਆਪਣੇ-ਆਪ ਨੂੰ ਬੱਦਲਾਂ ਅੰਦਰ ਛੁਪਾ ਰਿਹਾ ਸੀ।
12 ਫ਼ੇਰ, ਯਹੋਵਾਹ ਦੀ ਚਮਕਦੀ ਰੌਸ਼ਨੀ ਬੱਦਲਾਂ ਨੂੰ ਪਾੜਦੀ ਹੋਈ ਬਾਹਰ ਨਿੱਕਲੀ।
    ਇਸਨੇ ਗੜ੍ਹੇਮਾਰ ਕੀਤੀ ਅਤੇ ਬਿਜਲੀ ਲਸ਼ਕਾਈ।
13 ਯਹੋਵਾਹ ਆਕਾਸ਼ ਵਿੱਚੋਂ ਗਰਜਿਆ।
    ਸਭ ਤੋਂ ਉੱਚੇ ਪਰਮੇਸ਼ੁਰ ਨੇ ਲੋਕਾਂ ਨੂੰ ਆਪਣੀ ਅਵਾਜ਼ ਸੁਣਾਈ।
    ਇੱਥੋਂ ਤੱਕ ਕਿ ਗੜ੍ਹੇਮਾਰ ਹੋਈ ਅਤੇ ਬਿਜਲੀ ਲਿਸ਼ਕ ਉੱਠੀ।
14 ਯਹੋਵਾਹ ਨੇ ਆਪਣੇ ਤੀਰ ਛੱਡੇ ਅਤੇ ਦੁਸ਼ਮਣਾਂ ਨੂੰ ਭਜਾ ਦਿੱਤਾ।
    ਯਹੋਵਾਹ ਨੇ ਬਿਜਲੀ ਦੀਆਂ ਅਨੇਕਾਂ ਕਿਰਣਾਂ ਫ਼ੈਲਾਈਆਂ ਅਤੇ ਲੋਕ ਘਬਰਾਹਟ ਵਿੱਚ ਭੱਜ ਗਏ।

15 ਯਹੋਵਾਹ, ਜਦੋਂ ਤੁਸੀਂ ਉੱਚੀ ਅਵਾਜ਼ ਨਾਲ ਹੁਕਮ ਦਿੱਤਾ,
    ਪਾਣੀ ਪਿੱਛਾਹਾਂ ਧੱਕਿਆ ਗਿਆ ਸੀ।
ਅਸੀਂ ਸਮੁੰਦਰ ਦਾ ਤਲਾ ਵੇਖ ਸੱਕਦੇ ਸਾਂ।
    ਅਸੀਂ ਧਰਤੀ ਦੀਆਂ ਬੁਨਿਆਦਾਂ ਵੀ ਦੇਖ ਸੱਕਦੇ ਸਾਂ।

16 ਯਹੋਵਾਹ, ਉਚਾਈ ’ਚੋਂ ਹੇਠਾ ਆਇਆ ਅਤੇ ਮੈਨੂੰ ਬਚਾ ਲਿਆ।
    ਉਸ ਨੇ ਮੈਨੂੰ ਫ਼ੜ ਲਿਆ ਅਤੇ ਮੈਨੂੰ ਡੂੰਘੇ ਪਾਣੀ (ਮੁਸੀਬਤ) ਵਿੱਚੋਂ ਆਪਣੇ ਵੱਲ ਖਿੱਚਿਆ।
17 ਮੇਰੇ ਦੁਸ਼ਮਣ ਮੇਰੇ ਨਾਲੋਂ ਸ਼ਕਤੀਸ਼ਾਲੀ ਸਨ।
    ਉਨ੍ਹਾਂ ਨੇ ਮੈਨੂੰ ਨਫ਼ਰਤ ਕੀਤੀ।
ਮੇਰੇ ਦੁਸ਼ਮਣ ਮੇਰੇ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਸਨ।
    ਇਸੇ ਲਈ ਪਰਮੇਸ਼ੁਰ ਨੇ ਮੈਨੂੰ ਬਚਾ ਲਿਆ।
18 ਮੈਂ ਵੱਡੇ ਸੰਕਟ ਵਿੱਚ ਸਾਂ, ਤੇ ਮੇਰੇ ਉੱਤੇ ਮੇਰਿਆਂ ਦੁਸ਼ਮਣਾਂ ਦੁਆਰਾ ਹਮਲਾ ਕੀਤਾ ਹੋਇਆ ਸੀ।
    ਪਰ ਯਹੋਵਾਹ ਮੇਰੀ ਮਦਦ ਲਈ ਆਇਆ।
19 ਯਹੋਵਾਹ ਮੈਨੂੰ ਪਿਆਰ ਕਰਦਾ ਹੈ।
ਇਸੇ ਲਈ ਉਸ ਨੇ ਮੈਨੂੰ ਬਚਾਇਆ।
    ਉਹ ਮੈਨੂੰ ਇੱਕ ਸੁਰੱਖਿਅਤ ਸਥਾਨ ਉੱਤੇ ਲੈ ਗਿਆ।
20 ਮੈਂ ਬੇਗੁਨਾਹ ਹਾਂ, ਇਸੇ ਲਈ ਯਹੋਵਾਹ ਮੈਨੂੰ ਇਨਾਮ ਦੇਵੇਗਾ।
    ਮੈਂ ਕੋਈ ਵੀ ਬਦੀ ਨਹੀਂ ਕੀਤੀ ਇਸੇ ਲਈ ਉਹ ਮੇਰਾ ਭਲਾ ਕਰੇਗਾ।
21 ਕਿਉਂ? ਕਿਉਂ ਕਿ ਮੈਂ ਉਸ ਦੇ ਆਦੇਸ਼ ਮੰਨੇ।
    ਮੈਂ ਤੇਰੇ ਖਿਲਾਫ਼ ਕੋਈ ਵੀ ਅਪਰਾਧ ਨਹੀਂ ਕੀਤਾ ਪਰਮੇਸ਼ੁਰ।
22 ਮੈਂ ਸਦਾ ਯਹੋਵਾਹ ਦੇ ਫ਼ੈਸਲਿਆਂ ਨੂੰ ਚੇਤੇ ਰੱਖਦਾ ਹਾਂ।
    ਮੈਂ ਉਸ ਦੇ ਅਸੂਲਾਂ ਨੂੰ ਮੰਨਦਾ ਹਾਂ ਅਤੇ ਉਸਦਾ ਆਚਰਣ ਕਰਦਾ ਹਾਂ।
23 ਮੈਂ ਉਸ ਦੇ ਨਮਿੱਤ ਸ਼ੁੱਧ ਤੇ ਇਮਾਨਦਾਰ ਸਾਂ,
    ਮੈਂ ਆਪਣੇ-ਆਪ ਨੂੰ ਮੰਦੇ ਕਾਰਿਆਂ ਤੋਂ ਦੂਰ ਰੱਖਿਆ।
24 ਇਸੇ ਲਈ, ਯਹੋਵਾਹ ਮੈਨੂੰ ਇਨਾਮ ਦੇਵੇਗਾ।
    ਕਿਉ? ਕਿਉਂਕਿ ਮੈਂ ਬੇਕਸੂਰ ਹਾਂ।
ਜਿਵੇਂ ਪਰਮੇਸ਼ੁਰ ਇਸ ਨੂੰ ਵੇਖਦਾ ਹੈ, ਮੈਂ ਕੋਈ ਗਲਤ ਕੰਮ ਨਹੀਂ ਕੀਤਾ,
    ਇਸ ਲਈ ਉਹ ਮੇਰਾ ਭਲਾ ਕਰੇਗਾ।

25 ਯਹੋਵਾਹ, ਜੇ ਕੋਈ ਸੱਚਮੁੱਚ ਤੈਨੂੰ ਪਿਆਰ ਕਰਦਾ ਹੈ, ਤਾਂ ਤੂੰ ਵੀ ਉਸ ਉੱਪਰ ਆਪਣਾ ਸੱਚਾ ਪਿਆਰ ਛਿੜਕ।
    ਜੇ ਕੋਈ ਤੇਰੇ ਪ੍ਰਤਿ ਸੱਚਾ ਹੈ ਤਾਂ ਤੂੰ ਵੀ ਉਸ ਦੇ ਪ੍ਰਤਿ ਸੱਚਾ ਹੋਵੇਂਗਾ।
26 ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਲਈ ਸ਼ੁਭ ਤੇ ਪਵਿੱਤਰ ਹੋ ਜਿਹੜੇ ਸ਼ੁਭ ਤੇ ਪਵਿੱਤਰ ਹਨ।
    ਪਰ ਤੁਸੀਂ ਕਮੀਨੇ ਅਤੇ ਮੀਸਣੇ ਲੋਕਾਂ ਲਈ ਵੱਧੇਰੇ ਚਤੁਰ ਬਣ ਜਾਂਦੇ ਹੋਂ।
27 ਹੇ ਯਹੋਵਾਹ, ਤੂੰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈਂ ਜਿਹੜੇ ਨਿਮ੍ਰ ਹਨ।
    ਪਰ ਤੂੰ ਗੁਮਾਨੀ ਲੋਕਾਂ ਨੂੰ ਨਿਵਾਉਦਾ ਹੈਂ।
28 ਯਹੋਵਾਹ, ਤੁਸੀਂ ਮੇਰਾ ਦੀਵਾ ਰੌਸ਼ਨ ਕਰੋ।
    ਮੇਰਾ ਪਰਮੇਸ਼ੁਰ, ਮੇਰੇ ਚਾਰ-ਚੁਫ਼ੇਰੇ ਫ਼ੈਲੇ ਅੰਧਕਾਰ ਨੂੰ ਰੌਸ਼ਨ ਕਰਦਾ ਹੈ।
29 ਹੇ ਯਹੋਵਾਹ, ਤੇਰੀ ਸਹਾਇਤਾ ਨਾਲ, ਮੈਂ ਫ਼ੌਜੀਆਂ ਸੰਗ ਭੱਜ ਸੱਕਦਾ ਹਾਂ।
    ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਦੁਸ਼ਮਣ ਦੀਆਂ ਕੰਧਾਂ ਉੱਤੇ ਚੜ੍ਹ ਸੱਕਦਾ ਹਾਂ।

30 ਪਰਮੇਸ਼ੁਰ ਦੀ ਸ਼ਕਤੀ ਪੂਰਨ ਹੈ,
    ਯਹੋਵਾਹ ਦਾ ਸ਼ਬਦ ਪਰੱਖਿਆ ਗਿਆ ਹੈ।
    ਉਹ ਉਨ੍ਹਾਂ ਲੋਕਾਂ ਦੀ ਰੱਖਿਆ ਕਰਦਾ ਹੈ ਜਿਹੜੇ ਉਸ ਵਿੱਚ ਆਸਥਾ ਰੱਖਦੇ ਹਨ।
31 ਪਰਮੇਸ਼ੁਰ ਤੋਂ ਬਿਨਾ ਕੋਈ ਯਹੋਵਾਹ ਨਹੀਂ ਹੈ।
    ਸਾਡੇ ਪਰਮੇਸ਼ੁਰ ਤੋਂ ਬਿਨਾ ਕੋਈ ਚੱਟਾਨ ਨਹੀਂ।
32 ਪਰਮੇਸ਼ੁਰ ਮੈਨੂੰ ਤਾਕਤ ਬਖਸ਼ਦਾ ਹੈ।
    ਉਹ ਮੈਨੂੰ ਸ਼ੁੱਧ ਜੀਵਨ ਜਿਉਣ ਵਿੱਚ ਸਹਾਰਾ ਦਿੰਦਾ ਹੈ।
33 ਪਰਮੇਸ਼ੁਰ ਹਿਰਨ ਵਾਂਗ ਤਿਖਾ ਦੌੜਨ ਵਿੱਚ ਮੇਰੀ ਮਦਦ ਕਰਦਾ ਹੈ।
    ਉਹ ਮੈਨੂੰ ਉੱਚੀਆਂ ਥਾਵਾਂ ਤੇ ਸਥਿਰ ਰੱਖਦਾ ਹੈ।
34 ਪਰਮੇਸ਼ੁਰ ਮੈਨੂੰ ਜੰਗ ਦੀ ਸਿਖਲਾਈ ਦਿੰਦਾ ਹੈ
    ਤਾਂ ਜੋ ਮੇਰੀਆਂ ਬਾਹਾਂ ਸ਼ਕਤੀਸ਼ਾਲੀ ਧਨੁਸ਼ ਨੂੰ ਝੁਕਾ ਸੱਕਣ।

35 ਹੇ ਪਰਮੇਸ਼ੁਰ, ਤੁਸਾਂ ਮੈਨੂੰ ਬਚਾਇਆ ਤੇ ਮੇਰੀ ਜਿੱਤਣ ਵਿੱਚ ਮਦਦ ਕੀਤੀ।
    ਤੁਸਾਂ ਮੈਨੂੰ ਆਪਣੀ ਸੱਜੀ ਬਾਂਹ ਦਾ ਸਹਾਰਾ ਦਿੱਤਾ।
    ਤੁਸਾਂ ਮੇਰੇ ਦੁਸ਼ਮਣ ਨੂੰ ਹਰਾਉਣ ਵਿੱਚ ਮਦਦ ਕੀਤੀ।
36 ਮੇਰੀਆਂ ਲੱਤਾਂ ਅਤੇ ਗਿੱਟਿਆਂ ਨੂੰ ਮਜ਼ਬੂਤ ਬਣਾ
    ਤਾਂ ਜੋ ਮੈਂ ਠੋਕਰਾਂ ਤੋਂ ਬਿਨਾ ਤੇਜ ਤੁਰ ਸੱਕਾਂ।

37 ਫ਼ੇਰ ਮੈਂ ਆਪਣੇ ਦੁਸ਼ਮਣਾਂ ਦਾ ਪਿੱਛਾ ਕਰ ਸੱਕਾਂਗਾ ਅਤੇ ਉਨ੍ਹਾਂ ਨੂੰ ਫ਼ੜ ਸੱਕਾਂਗਾ।
    ਮੈਂ ਉਨ੍ਹਾਂ ਨੂੰ ਤਬਾਹ ਕੀਤੇ ਬਿਨਾ ਵਾਪਸ ਨਹੀਂ ਮੁੜਾਂਗਾ।
38 ਮੈਂ ਆਪਣੇ ਵੈਰੀਆਂ ਨੂੰ ਹਰਾ ਦਿਆਂਗਾ, ਤਾਂ ਜੋ ਉਹ ਦੁਬਾਰਾ ਨਹੀਂ ਉੱਠ ਸੱਕਣਗੇ।
    ਮੇਰੇ ਸਾਰੇ ਦੁਸ਼ਮਣਾਂ ਨੂੰ ਪੈਰਾਂ ਹੇਠ ਹੋਣਾ ਚਾਹੀਦਾ ਹੈ।
39 ਹੇ ਪਰਮੇਸ਼ੁਰ, ਤੁਸੀਂ ਮੈਨੂੰ ਯੁੱਧ ਵਿੱਚ ਸ਼ਕਤੀਸ਼ਾਲੀ ਬਣਾਇਆ।
    ਤੁਸੀਂ ਮੇਰੇ ਦੁਸ਼ਮਣਾਂ ਨੂੰ ਮੇਰੇ ਅੱਗੇ ਡੇਗਿਆ।
40 ਤੁਸੀਂ ਮੈਨੂੰ ਮੇਰੇ ਦੁਸ਼ਮਣ ਦੀ ਗਿੱਚੀ ਤੇ ਵਾਰ ਕਰਨ ਦਾ ਇੱਕ ਮੌਕਾ ਦਿੱਤਾ,
    ਅਤੇ ਮੈਂ ਆਪਣੇ ਵੈਰੀਆਂ ਨੂੰ ਥੱਲੇ ਵੱਢ ਸੁੱਟਿਆ।
41 ਮੇਰੇ ਦੁਸ਼ਮਣਾਂ ਮਦਦ ਲਈ ਪੁਕਾਰਿਆ ਸੀ,
    ਪਰ ਕੋਈ ਨਹੀਂ ਸੀ ਜਿਹੜਾ ਉਨ੍ਹਾਂ ਨੂੰ ਬਚਾ ਸੱਕੇ।
ਉਨ੍ਹਾਂ ਨੇ ਯਹੋਵਾਹ ਨੂੰ ਵੀ ਪੁਕਾਰਿਆ ਸੀ,
    ਪਰ ਉਸ ਨੇ ਉਨ੍ਹਾਂ ਦੀ ਪੁਕਾਰ ਨਹੀਂ ਸੁਣੀ ਸੀ।
42 ਮੈਂ ਆਪਣੇ ਦੁਸ਼ਮਣਾਂ ਦੇ ਟੁਕੜੇ ਕੀਤੇ।
ਉਹ ਉਸ ਖਾਕ ਵਾਂਗ ਸਨ, ਜਿਹੜੀ ਹਵਾ ਵਿੱਚ ਉੱਡਦੀ ਹੈ।
    ਮੈਂ ਉਨ੍ਹਾਂ ਨੂੰ ਟੋਟੇ-ਟੋਟੇ ਕੀਤਾ ਸੀ।

43 ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾਉ ਜਿਹੜੇ ਮੇਰੇ ਵਿਰੁੱਧ ਲੜਦੇ ਹਨ।
    ਮੈਂ ਉਨ੍ਹਾਂ ਕੌਮਾਂ ਦਾ ਆਗੂ ਬਣਾ।
    ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਮੇਰੀ ਸੇਵਾ ਕਰਨ ਦੇ।
44 ਉਹ ਲੋਕ ਮੇਰੇ ਬਾਰੇ ਸੁਣਨਗੇ ਅਤੇ ਫ਼ੌਰਨ ਮੇਰਾ ਹੁਕਮ ਮੰਨਣਗੇ।
    ਉਹ ਵਿਦੇਸ਼ੀ ਮੇਰੇ ਪਾਸੋਂ ਡਰਨਗੇ।
45 ਉਹ ਵਿਦੇਸ਼ੀ ਡਰ ਨਾਲ ਕੰਬਣਗੇ।
    ਉਹ ਡਰ ਨਾਲ ਕੰਬੰਦੇ ਹੋਏ ਆਪਣੀਆਂ ਛੁਪਣਗਾਹਾਂ ਵਿੱਚੋਂ ਨਿਕਲ ਆਉਣਗੇ।

46 ਯਹੋਵਾਹ ਜਿਉਂਦਾ ਜਾਗਦਾ ਹੈ।
    ਮੈਂ ਆਪਣੀ ਓਟ ਦੀ ਉਸਤਤਿ ਕਰਦਾ ਹਾਂ।
    ਪਰਮੇਸ਼ੁਰ ਮੈਨੂੰ ਬਚਾਉਂਦਾ ਹੈ, ਉਹ ਮਹਾਨ ਹੈ।
47 ਪਰਮੇਸ਼ੁਰ ਨੇ ਮੇਰੇ ਲਈ ਮੇਰੇ ਦੁਸ਼ਮਣਾਂ ਨੂੰ ਦੰਡ ਦਿੱਤਾ।
    ਉਸ ਨੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੱਤਾ ਹੈ।
48 ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਤੋਂ ਮੇਰੀ ਰੱਖਿਆ ਕੀਤੀ,

ਤੁਸੀਂ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕੀਤੀ ਜਿਹੜੇ ਮੇਰੇ ਖਿਲਾਫ਼ ਆ ਖਲੋਏ ਸਨ।
    ਤੁਸੀਂ ਮੈਨੂੰ ਜ਼ਾਲਮ ਆਦਮੀਆਂ ਤੋਂ ਬਚਾਇਆ।
49 ਹੇ ਯਹੋਵਾਹ, ਇਸੇ ਲਈ ਮੈਂ ਕੌਮਾਂ ਦੇ ਦਰਮਿਆਨ ਤੁਹਾਡੀ ਉਸਤਤਿ ਕਰਦਾ ਹਾਂ।
    ਯਹੋਵਾਹ, ਇਸੇ ਲਈ ਮੈਂ ਤੇਰੇ ਨਾਂ ਦੀ ਮਹਿਮਾ ਲਈ, ਗੀਤ ਗਾਉਂਦਾ ਹਾਂ।

50 ਯਹੋਵਾਹ ਕਈ ਯੁੱਧ ਜਿੱਤਣ ਵਿੱਚ ਆਪਣੇ ਰਾਜੇ ਦੀ ਮਦਦ ਕਰਦਾ ਹੈ।
    ਉਹ ਉਸਦਾ ਸੱਚਾ ਪਿਆਰ ਆਪਣੇ ਚੁਣੇ ਹੋਏ ਰਾਜੇ ਲਈ ਦਰਸਾਉਂਦਾ ਹੈ।
    ਉਹ ਦਾਊਦ ਲਈ ਅਤੇ ਉਸਦੀ ਅੰਸ਼ ਲਈ ਸਦਾ ਵਾਸਤੇ ਵਫ਼ਾਦਾਰ ਹੋਵੇਗਾ।

ਯਿਰਮਿਯਾਹ 38:1-13

ਯਿਰਮਿਯਾਹ ਨੂੰ ਕੁਂਡ ਵਿੱਚ ਸੁੱਟਿਆ ਗਿਆ

38 ਕੁਝ ਸ਼ਾਹੀ ਅਧਿਕਾਰੀਆਂ ਸੁਣ ਲਿਆ ਕਿ ਯਿਰਮਿਯਾਹ ਕੀ ਪ੍ਰਚਾਰ ਕਰ ਰਿਹਾ ਸੀ। ਉਹ ਸਨ: ਮੱਤਾਨ ਦਾ ਪੁੱਤਰ ਸ਼ਫਟਯਾਹ, ਪਸ਼ਹੂਰ ਦਾ ਪੁੱਤਰ ਗਦਲਯਾਹ, ਸ਼ਲਮਯਾਹ ਦਾ ਪੁੱਤਰ ਯੂਕਲ ਅਤੇ ਮਲਕੀਯਾਹ ਦਾ ਪੁੱਤਰ ਪਸ਼ਹੂਰ। ਯਿਰਮਿਯਾਹ ਸਾਰੇ ਲੋਕਾਂ ਨੂੰ ਇਹ ਸੰਦੇਸ਼ ਦੇ ਰਿਹਾ ਸੀ: “ਯਹੋਵਾਹ ਇਹ ਆਖਦਾ ਹੈ: ‘ਜਿਹੜਾ ਵੀ ਯਰੂਸ਼ਲਮ ਵਿੱਚ ਠਹਿਰੇਗਾ ਉਹ ਤਲਵਾਰ ਨਾਲ ਭੁੱਖ ਨਾਲ ਜਾਂ ਭਿਆਨਕ ਬਿਮਾਰੀ ਨਾਲ ਮਰੇਗਾ। ਪਰ ਹਰ ਉਹ ਬੰਦਾ ਜਿਹੜਾ ਬਾਬਲ ਦੀ ਫ਼ੌਜ ਅੱਗੇ ਆਤਮ-ਸਮਰਪਣ ਕਰੇਗਾ ਉਹ ਜੀਵੇਗਾ। ਉਹ ਬੰਦੇ ਆਪਣੀਆਂ ਜਾਨਾਂ ਬਚਾਕੇ ਨਿਕਲ ਜਾਣਗੇ।’ ਅਤੇ ਇਹ ਹੈ ਜੋ ਯਹੋਵਾਹ ਆਖਦਾ ਹੈ: ‘ਯਰੂਸ਼ਲਮ ਦਾ ਇਹ ਸ਼ਹਿਰ ਅਵੱਸ਼ ਹੀ ਬਾਬਲ ਦੇ ਰਾਜੇ ਦੀ ਫ਼ੌਜ ਦੇ ਹਵਾਲੇ ਕੀਤਾ ਜਾਵੇਗਾ। ਉਹ ਇਸ ਸ਼ਹਿਰ ਉੱਤੇ ਕਬਜ਼ਾ ਕਰੇਗਾ।’”

ਫ਼ੇਰ ਉਹ ਸ਼ਾਹੀ ਅਧਿਕਾਰੀ ਜਿਨ੍ਹਾਂ ਨੇ ਉਹ ਗੱਲਾਂ ਸੁਣੀਆਂ ਜਿਹੜੀਆਂ ਯਿਰਮਿਯਾਹ ਲੋਕਾਂ ਨੂੰ ਆਖ ਰਿਹਾ ਸੀ, ਰਾਜੇ ਸਿਦਕੀਯਾਹ ਕੋਲ ਗਏ। ਉਨ੍ਹਾਂ ਨੇ ਰਾਜੇ ਨੂੰ ਆਖਿਆ, “ਯਿਰਮਿਯਾਹ ਨੂੰ ਅਵੱਸ਼ ਹੀ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ। ਉਹ ਉਨ੍ਹਾਂ ਫ਼ੌਜੀਆਂ ਦਾ ਹੌਸਲਾ ਢਾਹ ਰਿਹਾ ਹੈ ਜਿਹੜੇ ਹਾਲੇ ਤੱਕ ਸ਼ਹਿਰ ਵਿੱਚ ਹਨ। ਯਿਰਮਿਯਾਹ ਹਰ ਬੰਦੇ ਦਾ, ਆਪਣੀਆਂ ਗੱਲਾਂ ਰਾਹੀਂ ਹੌਸਲਾ ਢਾਹ ਰਿਹਾ ਹੈ। ਯਿਰਮਿਯਾਹ ਨਹੀਂ ਚਾਹੁੰਦਾ ਕਿ ਸਾਡੇ ਨਾਲ ਚੰਗਾ ਵਾਪਰੇ। ਉਹ ਯਰੂਸ਼ਲਮ ਦੇ ਲੋਕਾਂ ਨੂੰ ਬਰਬਾਦ ਕਰਨਾ ਚਾਹੁੰਦਾ ਹੈ।”

ਇਸ ਲਈ ਰਾਜੇ ਨੇ ਉਨ੍ਹਾਂ ਅਧਿਕਾਰੀਆਂ ਨੂੰ ਆਖਿਆ, “ਯਿਰਮਿਯਾਹ ਤੁਹਾਡੇ ਅਧਿਕਾਰ ਹੇਠਾਂ ਹੈ। ਮੈਂ ਤੁਹਾਨੂੰ ਰੋਕਣ ਲਈ ਕੁਝ ਵੀ ਨਹੀਂ ਕਰ ਸੱਕਦਾ।”

ਇਸ ਲਈ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਫ਼ੜ ਕੇ ਮਲਕੀਯਾਹ ਦੇ ਟੋਏ ਵਿੱਚ ਸੁੱਟ ਦਿੱਤਾ। ਮਲਕੀਯਾਹ ਰਾਜੇ ਦਾ ਪੁੱਤਰ ਸੀ। ਟੋਆ ਮੰਦਰ ਦੇ ਉਸ ਵਰਾਂਡੇ ਵਿੱਚ ਸੀ ਜਿੱਥੇ ਰਾਜੇ ਦੀ ਸੁਰੱਖਿਆ ਗਾਰਦ ਤੈਨਾਤ ਸੀ। ਉਨ੍ਹਾਂ ਅਧਿਕਾਰੀਆਂ ਨੇ ਰਸੀਆਂ ਦੀ ਵਰਤੋਂ ਕਰਕੇ ਯਿਰਮਿਯਾਹ ਨੂੰ ਟੋਏ ਵਿੱਚ ਸੁੱਟ ਦਿੱਤਾ। ਟੋਏ ਵਿੱਚ ਪਾਣੀ ਨਹੀਂ ਸੀ ਸਗੋਂ ਸਿਰਫ਼ ਗਾਰਾ ਸੀ। ਅਤੇ ਯਿਰਮਿਯਾਹ ਗਾਰੇ ਅੰਦਰ ਖੁਭ ਗਿਆ।

ਪਰ ਅਬਦ-ਮਲਕ ਨਾਂ ਦੇ ਇੱਕ ਬੰਦੇ ਨੇ ਸੁਣਿਆ ਕਿ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਟੋਏ ਵਿੱਚ ਸੁੱਟ ਦਿੱਤਾ ਹੈ। ਅਬਦ-ਮਲਕ ਇਬੋਪੀਆ ਦਾ ਵਸਨੀਕ ਸੀ ਅਤੇ ਰਾਜ ਮਹਿਲ ਦਾ ਇੱਕ ਹੀਜੜਾ ਸੀ। ਰਾਜਾ ਸਿਦਕੀਯਾਹ ਬਿਨਯਾਮੀਨ ਦਰਵਾਜ਼ੇ ਤੇ ਬੈਠਾ ਹੋਇਆ ਸੀ। ਇਸ ਲਈ ਅਬਦ-ਮਲਕ ਰਾਜ ਮਹਿਲ ਵਿੱਚੋਂ ਨਿਕਲ ਕੇ ਰਾਜੇ ਨਾਲ ਗੱਲ ਕਰਨ ਲਈ ਉਸ ਦਰਵਾਜ਼ੇ ਉੱਤੇ ਆਇਆ। 8-9 ਅਬਦ-ਮਲਕ ਨੇ ਆਖਿਆ, “ਮੇਰੇ ਮਾਲਕ ਅਤੇ ਪਾਤਸ਼ਾਹ ਜੀ, ਉਨ੍ਹਾਂ ਅਧਿਕਾਰੀਆਂ ਨੇ ਮੰਦਾ ਕੰਮ ਕੀਤਾ ਹੈ। ਉਨ੍ਹਾਂ ਨੇ ਨਬੀ ਯਿਰਮਿਯਾਹ ਨਾਲ ਬੁਰਾ ਸਲੂਕ ਕੀਤਾ ਹੈ। ਉਨ੍ਹਾਂ ਨੇ ਉਸ ਨੂੰ ਟੋਏ ਵਿੱਚ ਸੁੱਟ ਦਿੱਤਾ ਹੈ। ਉਨ੍ਹਾਂ ਨੇ ਉਸ ਨੂੰ ਓੱਥੇ ਮਾਰਨ ਲਈ ਛੱਡ ਦਿੱਤਾ ਹੈ।”

10 ਫ਼ੇਰ ਰਾਜੇ ਸਿਦਕੀਯਾਹ ਨੇ ਇਬੋਪੀਆ ਵਾਸੀ ਅਬਦ-ਮਲਕ ਨੂੰ ਇੱਕ ਆਦੇਸ਼ ਦਿੱਤਾ। ਆਦੇਸ਼ ਇਹ ਸੀ: “ਅਬਦ-ਮਲਕ, ਰਾਜ ਮਹਿਲ ਵਿੱਚੋਂ ਤਿੰਨ ਆਦਮੀ ਆਪਣੇ ਨਾਲ ਲੈ ਲੈ। ਜਾ ਜਾਕੇ ਯਿਰਮਿਯਾਹ ਨੂੰ ਉਸ ਦੇ ਮਰਨ ਤੋਂ ਪਹਿਲਾਂ ਟੋਏ ਵਿੱਚੋਂ ਕੱਢ ਲੈ।”

11 ਇਸ ਲਈ ਅਬਦ-ਮਲਕ ਨੇ ਆਪਣੇ ਨਾਲ ਆਦਮੀ ਲੈ ਲੇ। ਪਰ ਪਹਿਲਾਂ ਉਹ ਰਾਜ ਮਹਿਲ ਦੇ ਗੁਦਾਮ ਦੇ ਹੇਠਲੇ ਕਮਰੇ ਵਿੱਚ ਗਿਆ। ਉਸ ਨੇ ਉਸ ਕਮਰੇ ਵਿੱਚੋਂ ਕੁਝ ਫ਼ਟੇ ਪੁਰਾਣੇ ਕਪੜੇ ਲੇ। ਫ਼ੇਰ ਉਸ ਨੇ ਉਨ੍ਹਾਂ ਫ਼ਟੇ ਪੁਰਾਣਿਆਂ ਕਪੜਿਆਂ ਨੂੰ ਰੱਸਿਆਂ ਨਾਲ ਟੋਏ ਅੰਦਰ ਯਿਰਮਿਯਾਹ ਦੇ ਕੋਲ ਲਮਕਾਇਆ। 12 ਇਬੋਪੀਆ ਦੇ ਅਬਦ-ਮਲਕ ਨੇ ਯਿਰਮਿਯਾਹ ਨੂੰ ਆਖਿਆ, “ਇਨ੍ਹਾਂ ਫ਼ਟੇ ਪੁਰਾਣੇ ਕਪੜਿਆਂ ਨੂੰ ਆਪਣੀਆਂ ਕੱਛਾਂ ਵਿੱਚ ਰੱਖ ਲੈ। ਜਦੋਂ ਅਸੀਂ ਤੈਨੂੰ ਬਾਹਰ ਖਿੱਚਾਂਗੇ ਤਾਂ ਇਹ ਚਿਬੜੇ ਤੇਰੀਆਂ ਕੱਛਾਂ ਲਈ ਪੈਡ ਦਾ ਕੰਮ ਕਰਨਗੇ। ਫ਼ੇਰ ਰੱਸਿਆਂ ਨਾਲ ਤੈਨੂੰ ਤਕਲੀਫ਼ ਨਹੀਂ ਹੋਵੇਗੀ।” ਇਸ ਤਰ੍ਹਾਂ ਯਿਰਮਿਯਾਹ ਨੇ ਓਵੇਂ ਹੀ ਕੀਤਾ ਜਿਵੇਂ ਅਬਦ-ਮਲਕ ਨੇ ਆਖਿਆ ਸੀ। 13 ਉਨ੍ਹਾਂ ਆਦਮੀਆਂ ਨੇ ਯਿਰਮਿਯਾਹ ਨੂੰ ਰੱਸਿਆਂ ਨਾਲ ਉੱਪਰ ਖਿਚਿਆ ਅਤੇ ਟੋਏ ਵਿੱਚੋਂ ਬਾਹਰ ਕੱਢਿਆ। ਅਤੇ ਯਿਰਮਿਯਾਹ ਮੰਦਰ ਦੀ ਗਾਰਦ ਦੀ ਨਿਗਰਾਨੀ ਵਿੱਚ ਰਿਹਾ।

1 ਕੁਰਿੰਥੀਆਂ ਨੂੰ 14:26-33

ਤੁਹਾਡੀਆਂ ਗੋਸ਼ਠੀਆਂ ਤੋਂ ਕਲੀਸਿਯਾ ਦੀ ਮਦਦ ਹੋਣੀ ਚਾਹੀਦੀ ਹੈ

26 ਇਸ ਲਈ ਭਰਾਵੋ ਅਤੇ ਭੈਣੋ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਜਦੋਂ ਤੁਸੀਂ ਇਕੱਠੇ ਹੋਵੋਂਗੇ, ਤਾਂ ਕਿਸੇ ਕੋਲ ਇੱਕ ਗੀਤ ਹੈ, ਕਿਸੇ ਹੋਰ ਵਿਅਕਤੀ ਕੋਲ ਇੱਕ ਉਪਦੇਸ਼ ਹੈ, ਦੂਸਰੇ ਵਿਅਕਤੀ ਕੋਲ ਪਰਮੇਸ਼ੁਰ ਵੱਲੋਂ ਨਵਾਂ ਸੱਚ ਹੈ, ਕੋਈ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ ਅਤੇ ਹੋਰ ਦੂਸਰਾ ਵਿਅਕਤੀ ਇਸ ਭਾਸ਼ਾ ਦੀ ਵਿਆਖਿਆ ਕਰਦਾ ਹੋਵੇਗਾ। ਇਨ੍ਹਾਂ ਸਾਰੀਆਂ ਗੱਲਾਂ ਦਾ ਮਨੋਰਥ ਕਲੀਸਿਯਾ ਨੂੰ ਮਜ਼ਬੂਤ ਬਨਾਉਣ ਵਿੱਚ ਸਹਾਇਤਾ ਕਰਨਾ ਹੋਣਾ ਚਾਹੀਦਾ ਹੈ। 27 ਜਦੋਂ ਤੁਸੀਂ ਇਕੱਠੋ ਹੋਵੋ, ਜੇ ਕੋਈ ਇੱਕ ਵਿਅਕਤੀ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ, ਤਾਂ ਸਿਰਫ਼ ਦੋ ਵਿਅਕਤੀਆਂ ਜਾਂ ਵੱਧ ਤੋਂ ਵੱਧ, ਤਿੰਨਾਂ ਤੋਂ ਵੱਧ ਨੂੰ ਨਹੀਂ ਬੋਲਣਾ ਚਾਹੀਦਾ। ਅਤੇ ਉਨ੍ਹਾਂ ਨੂੰ ਵਾਰੀ ਸਿਰ ਬੋਲਣਾ ਚਾਹੀਦਾ ਹੈ। ਕਿਸੇ ਹੋਰ ਵਿਅਕਤੀ ਨੂੰ ਉਨ੍ਹਾਂ ਲੋਕਾਂ ਦੀ ਗੱਲ ਦੀ ਵਿਆਖਿਆ ਕਰਨੀ ਚਾਹੀਦੀ ਹੈ। 28 ਪਰ ਜੇ ਉੱਥੇ ਅਨੁਵਾਦ ਕਰਨ ਵਾਲਾ ਕੋਈ ਨਹੀਂ ਹੈ, ਫ਼ੇਰ ਵੱਖਰੀ ਭਾਸ਼ਾ ਵਿੱਚ ਬੋਲਣ ਵਾਲੇ ਉਸ ਵਿਅਕਤੀ ਨੂੰ ਕਲੀਸਿਯਾ ਵਿੱਚ ਨਹੀਂ ਬੋਲਣਾ ਚਾਹੀਦਾ। ਉਸ ਵਿਅਕਤੀ ਨੂੰ ਕੇਵਲ ਆਪਣੇ-ਆਪ ਨਾਲ ਜਾਂ ਪਰਮੇਸ਼ੁਰ ਨਾਲ ਗੱਲ ਕਰਨੀ ਚਾਹੀਦੀ ਹੈ।

29 ਸਿਰਫ਼ ਦੋ ਜਾਂ ਤਿੰਨ ਦੂਤਾਂ ਨੂੰ ਬੋਲਣਾ ਚਾਹੀਦਾ ਹੈ। ਹੋਰਨਾਂ ਨੂੰ ਨਿਰਨਾ ਕਰਨਾ ਚਾਹੀਦਾ ਹੈ ਕਿ ਉਹ ਕੀ ਆਖਦੇ ਹਨ। 30 ਅਤੇ ਜੇ ਪਰਮੇਸ਼ੁਰ ਵੱਲੋਂ ਕਿਸੇ ਦੂਸਰੇ ਨੂੰ ਸੰਦੇਸ਼ ਪ੍ਰਾਪਤ ਹੁੰਦਾ ਹੈ ਜਿਹੜਾ ਕਿ ਉੱਥੇ ਬੈਠਾ ਹੈ, ਤਾਂ ਪਹਿਲਾਂ ਬੋਲ ਰਹੇ ਬੰਦੇ ਨੂੰ ਰੁਕ ਜਾਣਾ ਚਾਹੀਦਾ ਹੈ। 31 ਤੁਸੀਂ ਸਾਰੇ ਹੀ ਇੱਕ ਦੂਜੇ ਤੋਂ ਮਗਰੋਂ ਅਗੰਮੀ ਵਾਕ ਕਰ ਸੱਕਦੇ ਹੋ। ਇਸ ਤਰ੍ਹਾਂ, ਸਮੂਹ ਲੋਕਾਂ ਨੂੰ ਸਿੱਖਾਇਆ ਅਤੇ ਹੌਂਸਲਾ ਦਿੱਤਾ ਜਾ ਸੱਕਦਾ ਹੈ। 32 ਨਬੀਆਂ ਦੇ ਆਤਮਾ ਖੁਦ ਨਬੀਆਂ ਦੇ ਅਧਿਕਾਰ ਵਿੱਚ ਹਨ। 33 ਪਰਮੇਸ਼ੁਰ ਅਰਾਜਕਤਾ ਦਾ ਪਰਮੇਸ਼ੁਰ ਨਹੀਂ ਹੈ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ।

1 ਕੁਰਿੰਥੀਆਂ ਨੂੰ 14:37-40

37 ਜੇਕਰ ਇੱਕ ਵਿਅਕਤੀ ਆਪਣੇ-ਆਪ ਨੂੰ ਨਬੀ ਸੋਚਦਾ ਹੈ ਜਾਂ ਇਹ ਕਿ ਉਸ ਕੋਲ ਆਤਮਕ ਦਾਤ ਹੈ, ਤਾਂ ਉਸ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੋ ਮੈਂ ਤੁਹਾਨੂੰ ਲਿਖ ਰਿਹਾ ਹਾਂ ਉਹ ਪ੍ਰਭੂ ਦਾ ਹੁਕਮ ਹੈ। 38 ਜੇ ਵਿਅਕਤੀ ਇਹ ਨਹੀਂ ਜਾਣਦਾ ਤਾਂ ਉਸ ਨੂੰ ਪਰਮੇਸ਼ੁਰ ਵੀ ਨਹੀਂ ਜਾਣਦਾ।

39 ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਅਸਲੀ ਅਗੰਮ ਵਾਕ ਦੀ ਦਾਤ ਦੀ ਇੱਛਾ ਕਰੋ। ਪਰ ਉਨ੍ਹਾਂ ਲੋਕਾਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਣ ਦੀ ਦਾਤ ਦੀ ਵਰਤੋਂ ਕਰਨ ਤੋਂ ਨਾ ਰੋਕੋ। 40 ਸਗੋਂ ਹਰ ਗੱਲ ਉਸੇ ਢੰਗ ਨਾਲ ਹੋਣੀ ਚਾਹੀਦੀ ਹੈ ਜੋ ਸਹੀ ਅਤੇ ਢੁਕਵੀਂ ਹੈ।

ਮੱਤੀ 10:34-42

ਮੈਂ ਤੁਹਾਨੂੰ ਤਲਵਾਰ ਦੇਣ ਆਇਆ ਹਾਂ(A)

34 “ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਤੁਹਾਨੂੰ ਸ਼ਾਂਤੀ ਦੇਣ ਆਇਆ ਹਾਂ। ਮੈਂ ਸ਼ਾਂਤੀ ਦੇਣ ਨਹੀਂ, ਸਗੋਂ ਤਲਵਾਰ ਦੇਣ ਲਈ ਆਇਆ ਹਾਂ। 35-36 ਕਿਉਂਕਿ ਮੈਂ ਇਹ ਪੂਰਨ ਕਰਨ ਵਾਸਤੇ ਆਇਆ ਹਾਂ:

‘ਮਨੁੱਖ ਦੇ ਵੈਰੀ ਉਸ ਦੇ ਆਪਣੇ ਘਰ ਦੇ ਜੀਅ ਹੋਣਗੇ।
    ਪੁੱਤਰ ਆਪਣੇ ਪਿਓ ਦੇ ਵਿਰੁੱਧ ਹੋਵੇਗਾ
ਅਤੇ ਧੀ ਆਪਣੀ ਮਾਂ ਦੇ ਵਿਰੁੱਧ ਹੋਵੇਗੀ।
    ਅਤੇ ਇੱਕ ਨੂੰਹ ਆਪਣੀ ਸੱਸ ਦੇ ਵਿਰੁੱਧ ਹੋਵੇਗੀ।’ (B)

37 “ਜੋ ਵਿਅਕਤੀ ਪਿਉ ਜਾਂ ਮਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਮਗਰ ਚੱਲਣ ਦੇ ਲਾਇੱਕ ਨਹੀਂ ਹੈ। 38 ਜੇਕਰ ਕੋਈ ਵਿਅਕਤੀ ਆਪਣੀ ਸਲੀਬ ਨੂੰ ਕਬੂਲ ਨਹੀਂ ਕਰੇਗਾ ਉਹ ਉਸ ਨੂੰ ਤਦ ਦਿੱਤੀ ਜਾਵੇਗੀ ਜਦ ਉਹ ਮੇਰੇ ਮਗਰ ਤੁਰੇਗਾ। 39 ਜੇਕਰ ਕੋਈ ਵਿਅਕਤੀ ਆਪਣੀ ਪਤਨੀ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਸੱਚਾ ਜੀਵਨ ਗੁਆ ਲਵੇਗਾ। ਜੋ ਕੋਈ ਵੀ ਮੇਰੇ ਲਈ ਆਪਣੀ ਜਾਨ ਦੇਵੇਗਾ ਸੱਚਾ ਜੀਵਨ ਲੱਭ ਲਵੇਗਾ।

ਤੁਹਾਨੂੰ ਕਬੂਲਣ ਵਾਸਤੇ ਪਰਮੇਸ਼ੁਰ ਲੋਕਾਂ ਨੂੰ ਅਸੀਸਾਂ ਦੇਵੇਗਾ(C)

40 “ਜੋ ਕੋਈ ਤੁਹਾਨੂੰ ਕਬੂਲਦਾ ਹੈ ਉਹ ਮੈਨੂੰ ਕਬੂਲਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ। 41 ਜੇਕਰ ਕੋਈ ਕਿਸੇ ਨਬੀ ਨੂੰ ਇਸ ਕਰਕੇ ਕਬੂਲਦਾ ਹੈ ਕਿ ਉਹ ਨਬੀ ਹੈ ਤਾਂ, ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਨਬੀ ਦਾ ਹੁੰਦਾ ਹੈ। ਅਤੇ ਜੋ ਕੋਈ ਚੰਗੇ ਆਦਮੀ ਨੂੰ ਇਸ ਲਈ ਕਬੂਲਦਾ ਹੈ ਕਿਉਂਕਿ ਉਹ ਇੱਕ ਚੰਗਾ ਆਦਮੀ ਹੈ, ਤਾਂ ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਚੰਗੇ ਆਦਮੀ ਦਾ ਹੁੰਦਾ ਹੈ। 42 ਇਹ ਛੋਟੇ ਬੱਚੇ ਮੇਰੇ ਚੇਲੇ ਹਨ। ਜੇਕਰ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਇਹ ਸੋਚਕੇ ਇੱਕ ਠੰਡੇ ਪਾਣੀ ਦਾ ਪਿਆਲਾ ਦਿੰਦਾ ਹੈ ਕਿਉਂ ਜੋ ਉਹ ਮੇਰੇ ਚੇਲੇ ਹਨ, ਤਾਂ ਸੱਚਮੁੱਚ ਮੈਂ ਤੁਹਾਨੂੰ ਦੱਸਦਾ ਹਾਂ ਕਿ, ਉਹ ਆਪਣਾ ਫ਼ਲ ਪ੍ਰਾਪਤ ਕਰੇਗਾ।”

Punjabi Bible: Easy-to-Read Version (ERV-PA)

2010 by World Bible Translation Center