Book of Common Prayer
ਦਾਊਦ ਦਾ ਇੱਕ ਗੀਤ।
26 ਹੇ ਯਹੋਵਾਹ, ਮੇਰਾ ਨਿਆਂ ਕਰੋ। ਸਾਬਤ ਕਰੋ ਕਿ ਮੈਂ ਸ਼ੁੱਧ ਜੀਵਨ ਜੀਵਿਆ ਹੈ।
ਮੈਂ ਹਮੇਸ਼ਾ ਯਹੋਵਾਹ ਵਿੱਚ ਯਕੀਨ ਰੱਖਿਆ ਹੈ।
2 ਹੇ ਪਰਮੇਸ਼ੁਰ, ਮੈਨੂੰ ਪਰੱਖੋ ਤੇ ਪਰਤਾਵੋ।
ਮੇਰੇ ਦਿਲ ਅਤੇ ਮੇਰੇ ਮਨ ਨੂੰ ਪਰਤਿਆਵੋ।
3 ਮੈਂ ਸਦਾ ਹੀ ਤੁਹਾਡਾ ਕੋਮਲ ਪਿਆਰ ਵੇਖਦਾ ਹਾਂ।
ਮੈਂ ਤੁਹਾਡੇ ਸੱਚਾਂ ਦੇ ਅਨੁਸਾਰ ਜਿਉਂਦਾ ਹਾਂ।
4 ਮੈਂ ਉਨ੍ਹਾਂ ਨਿਕੰਮੇ ਲੋਕਾਂ ਵਿੱਚੋਂ ਨਹੀਂ ਹਾਂ।
5 ਮੈਂ ਉਨ੍ਹਾਂ ਬਦੀ ਦੇ ਟੋਲਿਆਂ ਨੂੰ ਨਫ਼ਰਤ ਕਰਦਾ ਹਾਂ।
ਮੈਂ ਕਦੇ ਵੀ ਬਦਚਲਣ ਲੋਕਾਂ ਦੇ ਉਨ੍ਹਾਂ ਸਮੂਹਾਂ ਦਾ ਸੰਗ ਨਹੀਂ ਕਰਾਂਗਾ।
6 ਹੇ ਯਹੋਵਾਹ, ਮੈਂ ਇਹ ਦਰਸਾਉਣ ਲਈ ਆਪਣੇ ਹੱਥ ਧੋਂਦਾ ਹਾਂ
ਕਿ ਮੈਂ ਪਵਿੱਤਰ ਹਾਂ ਤਾਂ ਕਿ ਮੈਂ ਤੁਹਾਡੀ ਜਗਵੇਦੀ ਦੀ ਪਰਿਕ੍ਰਮਾ ਕਰ ਸੱਕਾਂ।
7 ਯਹੋਵਾਹ, ਮੈਂ ਤੁਹਾਡੀ ਉਸਤਤਿ ਦੇ ਗੀਤ ਗਾਉਂਦਾ ਹਾਂ।
ਮੈਂ ਉਨ੍ਹਾਂ ਅਚਰਜ ਗੱਲਾਂ ਬਾਰੇ ਗਾਉਂਦਾ ਹਾਂ ਜੋ ਤੁਸਾਂ ਕੀਤੀਆਂ ਹਨ।
8 ਯਹੋਵਾਹ, ਮੈਂ ਤੁਹਾਡੇ ਮੰਦਰ ਨੂੰ ਪਿਆਰ ਕਰਦਾ ਹਾਂ।
ਮੈਂ ਤੁਹਾਡੇ ਮਹਿਮਾਮਈ ਤੰਬੂ ਨੂੰ ਪਿਆਰ ਕਰਦਾ ਹਾਂ।
9 ਹੇ ਯਹੋਵਾਹ, ਮੈਨੂੰ ਉਨ੍ਹਾਂ ਪਾਪੀਆਂ ਸਮੇਤ ਨਾ ਗਿਣੋ।
ਮੈਨੂੰ ਉਨ੍ਹਾਂ ਕਾਤਲਾਂ ਸੰਗ ਕਤਲ ਨਾ ਕਰੋ।
10 ਹੋ ਸੱਕਦਾ ਉਹ ਲੋਕ ਹੋਰਾਂ ਲੋਕਾਂ ਨੂੰ ਧੋਖਾ ਦਿੰਦੇ ਹੋਣ।
ਹੋ ਸੱਕਦਾ ਉਹ ਮੰਦੇ ਕਾਰੇ ਕਰਨ ਦੇ ਪੈਸੇ ਲੈਂਦੇ ਹੋਣ।
11 ਪਰ ਮੈਂ ਬੇਕਸੂਰ ਹਾਂ।
ਇਸ ਲਈ ਪਰਮੇਸ਼ੁਰ ਮੇਰੇ ਉੱਤੇ ਮਿਹਰਬਾਨ ਹੋਵੇ ਤੇ ਮੈਨੂੰ ਬਚਾਵੋ।
12 ਮੈਂ ਸਾਰੇ ਖਤਰਿਆਂ ਤੋਂ ਸੁਰੱਖਿਅਤ ਹਾਂ।
ਹੇ ਯਹੋਵਾਹ, ਮੈਂ ਉਨ੍ਹਾਂ ਲੋਕਾਂ ਦਰਮਿਆਨ ਖਲੋਕੇ ਤੁਹਾਡੀ ਉਸਤਤਿ ਕਰ ਰਿਹਾ ਹਾਂ, ਜਿਹੜੇ ਤੁਹਾਡੇ ਲੋਕਾਂ ਨੂੰ ਆਪਣੀ ਸਭਾ ਲਈ ਸੱਦਾ ਦੇ ਰਹੇ ਹਨ।
ਦਾਊਦ ਦਾ ਇੱਕ ਗੀਤ।
28 ਹੇ ਯਹੋਵਾਹ, ਤੁਸੀਂ ਮੇਰੀ ਚੱਟਾਨ ਹੋ।
ਮੈਂ ਮਦਦ ਲਈ ਤੈਨੂੰ ਪੁਕਾਰ ਰਿਹਾ ਹਾਂ।
ਮੇਰੀਆਂ ਪ੍ਰਾਰਥਨਾ ਲਈ ਆਪਣੇ ਕੰਨ ਬੰਦ ਨਾ ਕਰੋ।
ਜੇਕਰ ਤੁਸਾਂ ਮਦਦ ਲਈ ਮੇਰੀ ਪੁਕਾਰ ਨਾ ਸੁਣੀ
ਤਦ ਲੋਕੀਂ ਸੋਚਣਗੇ ਕਿ ਮੈਂ ਕਬਰੀ ਪਏ ਮੁਰਦਾ ਲੋਕਾਂ ਨਾਲੋਂ ਬਿਹਤਰ ਨਹੀਂ ਹਾਂ।
2 ਯਹੋਵਾਹ, ਮੈਂ ਆਪਣੇ ਹੱਥ ਚੁੱਕਦਾ ਹਾਂ ਅਤੇ ਤੁਹਾਡੇ ਸਭ ਤੋਂ ਪਵਿੱਤਰ ਸਥਾਨ ਵੱਲ ਪ੍ਰਾਰਥਨਾ ਕਰਦਾ ਹਾਂ।
ਮੈਂ ਜਦ ਵੀ ਬੁਲਾਵਾਂ ਮੈਨੂੰ ਸੁਣੋ।
ਮੇਰੇ ਉੱਤੇ ਮਿਹਰ ਕਰੋ।
3 ਯਹੋਵਾਹ, ਮੇਰੇ ਬਾਰੇ ਇਵੇਂ ਨਾ ਸੋਚੋ ਜਿਵੇਂ ਮੈਂ ਮੰਦੇ ਲੋਕਾਂ ਵਿੱਚੋਂ ਇੱਕ ਹੋਵਾਂ।
ਉਹ ਲੋਕ ਆਪਣੇ ਗੁਆਂਢੀਆਂ ਦਾ ਸਵਾਗਤ “ਸ਼ਾਲੋਮ” ਸ਼ਬਦ ਨਾਲ ਕਰਦੇ ਹਨ।
ਪਰ ਆਪਣੇ ਦਿਲਾਂ ਵਿੱਚ ਆਪਣੇ ਗੁਆਂਢੀਆਂ ਦੇ ਖਿਲਾਫ਼ ਮੰਦੀਆਂ ਗੱਲਾਂ ਦੀਆਂ ਵਿਉਂਤਾ ਘੜਦੇ ਹਨ।
4 ਯਹੋਵਾਹ, ਉਹ ਲੋਕ ਹੋਰਾਂ ਲੋਕਾਂ ਨਾਲ ਮੰਦਾ ਕਰਦੇ ਹਨ।
ਇਸ ਲਈ ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨ ਦਿਉ।
ਉਨ੍ਹਾਂ ਨੂੰ ਦੰਡ ਦਿਉ ਜਿਸਦੇ ਉਹ ਅਧਿਕਾਰੀ ਹਨ।
5 ਕਿਉਂਕਿ ਉਹ ਲੋਕ ਸਮਝਣ ਦੀ ਕੋਸ਼ਿਸ਼ ਨਹੀਂ ਕਰਦੇ
ਕਿ ਯਹੋਵਾਹ ਨੇ ਆਪਣੇ ਹੱਥੀਂ ਕੀ ਕੀਤਾ ਹੈ।
ਯਹੋਵਾਹ ਉਨ੍ਹਾਂ ਦੀ ਉਸਾਰੀ ਕਰਨ ਦੀ ਬਜਾਇ ਉਨ੍ਹਾਂ ਨੂੰ ਨਸ਼ਟ ਕਰ ਦੇਵੇ।
6 ਯਹੋਵਾਹ ਦੀ ਉਸਤਤਿ ਕਰੋ।
ਉਸ ਨੇ ਮਿਹਰ ਲਈ ਪ੍ਰਾਰਥਨਾ ਸੁਣ ਲਈ।
7 ਯਹੋਵਾਹ ਹੀ ਮੇਰੀ ਤਾਕਤ ਹੈ।
ਉਹੀ ਮੇਰੀ ਢਾਲ ਹੈ।
ਮੈਂ ਉਸ ਵਿੱਚ ਯਕੀਨ ਰੱਖਿਆ ਅਤੇ ਉਸ ਨੇ ਮੇਰੀ ਮਦਦ ਕੀਤੀ।
ਮੈਂ ਬਹੁਤ ਪ੍ਰਸੰਨ ਹਾਂ,
ਅਤੇ ਮੈਂ ਉਸ ਨੂੰ ਉਸਤਤਿ ਦੇ ਗੀਤ ਗਾਉਂਦਾ ਹਾਂ।
8 ਯਹੋਵਾਹ ਆਪਣੇ ਚੁਣੇ ਹੋਏ ਬੰਦੇ ਦੀ ਰੱਖਿਆ ਕਰਦਾ ਹੈ।
ਯਹੋਵਾਹ ਉਸ ਨੂੰ ਬਚਾਉਂਦਾ ਹੈ।
ਯਹੋਵਾਹ ਉਸਦੀ ਸ਼ਕਤੀ ਹੈ।
9 ਹੇ ਪਰਮੇਸ਼ੁਰ, ਆਪਣੇ ਲੋਕਾਂ ਨੂੰ ਬਚਾਉ।
ਉਨ੍ਹਾਂ ਨੂੰ ਓਨੀ ਅਸੀਸ ਦਿਉ ਜਿੰਨੀ ਦੇ ਤੁਸੀਂ ਮਾਲਕ ਹੋਂ।
ਉਨ੍ਹਾਂ ਦੀ ਅਗਵਾਈ ਕਰੋ ਅਤੇ ਉਨ੍ਹਾਂ ਨੂੰ ਸਦਾ ਲਈ ਇੱਜ਼ਤ ਬਖਸ਼ੋ।
ਨਿਰਦੇਸ਼ਕ ਲਈ: ਯਹੋਵਾਹ ਦੇ ਸੇਵਕ ਦਾਊਦ ਦਾ ਇੱਕ ਗੀਤ।
36 ਮੰਦਾ ਆਦਮੀ ਬਹੁਤ ਹੀ ਮੰਦਾ ਕਰਦਾ ਹੈ ਜਦੋਂ ਉਹ ਆਪਣੇ-ਆਪ ਨੂੰ ਆਖਦਾ,
ਮੈਂ ਨਹੀਂ ਡਰਾਂਗਾ ਅਤੇ ਪਰਮੇਸ਼ੁਰ ਦਾ ਆਦਰ ਨਹੀਂ ਕਰਾਂਗਾ।
2 ਉਹ ਆਦਮੀ ਆਪਣੇ-ਆਪ ਨੂੰ ਝੂਠ ਆਖਦਾ।
ਉਹ ਆਪਣੇ ਪਾਪਾਂ ਨੂੰ ਨਹੀਂ ਵੇਖਦਾ,
ਇਸੇ ਲਈ ਉਹ ਮੁਆਫ਼ੀ ਨਹੀਂ ਮੰਗਦਾ।
3 ਉਸ ਦੇ ਸ਼ਬਦ ਨਿਰਾਰਥਕ ਝੂਠ ਹਨ।
ਉਹ ਸਿਆਣਾ ਨਹੀਂ ਬਣਦਾ ਜਾਂ ਉਹ ਚੰਗਿਆਈ ਕਰਨਾ ਨਹੀਂ ਸਿੱਖਿਆ।
4 ਰਾਤ ਵੇਲੇ, ਉਹ ਫ਼ਜ਼ੂਲ ਦੀਆਂ ਵਿਉਂਤਾਂ ਬਣਾਉਂਦਾ ਹੈ।
ਉਹ ਜਾਗਦਾ ਅਤੇ ਕੁਝ ਵੀ ਚੰਗਾ ਨਹੀਂ ਕਰਦਾ।
ਪਰ ਉਹ ਬਦੀ ਕਰਨ ਤੋਂ ਇਨਕਾਰ ਨਹੀਂ ਕਰਦਾ।
5 ਯਹੋਵਾਹ, ਤੁਹਾਡਾ ਸੱਚਾ ਪਿਆਰ ਆਕਾਸ਼ ਨਾਲੋਂ ਉੱਚੇਰਾ ਹੈ।
ਤੁਹਾਡੀ ਵਫ਼ਾਦਾਰੀ ਬੱਦਲਾਂ ਤੋਂ ਉਚੇਰੀ ਹੈ।
6 ਯਹੋਵਾਹ, ਤੁਹਾਡੀ ਨੇਕੀ ਸਭ ਤੋਂ ਉੱਚੇ ਪਰਬਤ ਨਾਲੋਂ ਉਚੇਰੀ ਹੈ।
ਤੁਹਾਡੀ ਨਿਰਪੱਖਤਾ ਸਾਗਰਾਂ ਤੋਂ ਡੂੰਘੀ ਹੈ।
ਯਹੋਵਾਹ, ਤੁਸੀਂ ਆਦਮੀ ਅਤੇ ਜਾਨਵਰ ਦੀ ਰੱਖਿਆ ਕਰਦੇ ਹੋ।
7 ਤੁਹਾਡੀ ਪਿਆਰ ਭਰੀ ਦਯਾ ਨਾਲੋਂ ਕੁਝ ਵੀ ਅਨਮੋਲ ਨਹੀਂ।
ਲੋਕ ਅਤੇ ਦੂਤ ਤੁਹਾਡੇ ਵੱਲ ਸੁਰੱਖਿਆ ਲਈ ਆਉਂਦੇ ਹਨ।
8 ਯਹੋਵਾਹ, ਉਹ ਤੁਹਾਡੇ ਘਰ ਵਿੱਚਲੀਆਂ ਸ਼ੁਭ ਚੀਜ਼ਾਂ ਪਾਸੋਂ ਨਵੀਂ ਸ਼ਕਤੀ ਹਾਸਲ ਕਰਦੇ ਹਨ।
ਤੁਸੀਂ ਉਨ੍ਹਾਂ ਨੂੰ ਆਪਣੀ ਅਦਭੁਤ ਨਦੀ ਦਾ ਨੀਰ ਪੀਣ ਦਿੰਦੇ ਹਨ।
9 ਯਹੋਵਾਹ, ਜੀਵਨ ਦਾ ਚਸ਼ਮਾ ਤੁਹਾਡੇ ਵੱਲੋਂ ਵੱਗਦਾ ਹੈ।
ਤੁਹਾਡੇ ਚਾਨਣ ਵਿੱਚ, ਅਸੀਂ ਚਾਨਣ ਦੇਖਦੇ ਹਾਂ।
10 ਯਹੋਵਾਹ, ਉਨ੍ਹਾਂ ਲੋਕਾਂ ਨੂੰ ਪਿਆਰ ਕਰੀ ਜਾਉ।
ਜਿਹੜੇ ਸੱਚਮੁੱਚ ਤੁਹਾਨੂੰ ਜਾਣਦੇ ਹਨ।
ਅਤੇ ਉਨ੍ਹਾਂ ਲੋਕਾਂ ਲਈ ਸ਼ੁਭ ਗੱਲਾਂ ਕਰੋ ਜਿਹੜੇ ਤੁਹਾਡੇ ਵੱਲ ਸੱਚੇ ਹਨ।
11 ਹੇ ਯਹੋਵਾਹ, ਮੈਨੂੰ ਗੁਮਾਨੀ ਲੋਕਾਂ ਦੇ ਜਾਲ ਵਿੱਚ ਨਾ ਫ਼ਸਣ ਦਿਉ।
ਮੈਂ ਦੁਸ਼ਟ ਲੋਕਾਂ ਦੁਆਰਾ ਨਾ ਫ਼ੜਿਆ ਜਾਵਾਂ।
12 ਉਨ੍ਹਾਂ ਦੀਆਂ ਕਬਰਾਂ ਉੱਤੇ ਇਹ ਲਿਖੋ:
“ਬਦਕਾਰ ਲੋਕ ਇੱਥੇ ਡਿੱਗੇ ਸਨ।
ਉਹ ਕੁਚਲੇ ਗਏ।
ਉਹ ਫ਼ੇਰ ਕਦੀ ਵੀ ਨਹੀਂ ਖਲੋ ਸੱਕਣਗੇ।”
ਨਿਰਦੇਸ਼ਕ ਲਈ, ਯਦੂਥੂਨ ਨੂੰ। ਦਾਊਦ ਦਾ ਇੱਕ ਗੀਤ।
39 ਮੈਂ ਆਖਿਆ, “ਮੈਂ ਉਨ੍ਹਾਂ ਗੱਲਾਂ ਦਾ ਧਿਆਨ ਰੱਖਾਂਗਾ ਜੋ ਮੈਂ ਆਖਾਂਗਾ।
ਮੈਂ ਆਪਣੀ ਜ਼ੁਬਾਨ ਨੂੰ, ਮੈਥੋਂ ਪਾਪ ਕਰਾਉਣ ਦਾ ਕਾਰਣ ਨਹੀਂ ਬਣਨ ਦੇਵਾਂਗਾ।
ਮੈਂ ਆਪਣਾ ਮੂੰਹ ਬੰਦ ਰੱਖਾਂਗਾ ਜਦੋਂ ਮੈਂ ਦੁਸ਼ਟ ਲੋਕਾਂ ਦੁਆਰਾ ਘਿਰਿਆ ਹੋਵਾਂਗਾ।”
2 ਇਸ ਲਈ ਮੈਂ ਕੁਝ ਵੀ ਨਹੀਂ ਆਖਿਆ।
ਮੈਂ ਤਾਂ ਕੋ ਚੰਗੀ ਗੱਲ ਵੀ ਨਹੀਂ ਆਖੀ।
ਪਰ ਮੈਂ ਹੋਰ ਵੀ ਪਰੇਸ਼ਾਨ ਹੋ ਗਿਆ।
3 ਮੈਂ ਬਹੁਤ ਕ੍ਰੋਧ ਵਿੱਚ ਸਾਂ।
ਅਤੇ ਮੈਂ ਜਿੰਨਾ ਵੀ ਇਸ ਬਾਰੇ ਸੋਚਿਆ,
ਮੈਂ ਹੋਰ ਕ੍ਰੋਧਵਾਨ ਹੋ ਗਿਆ। ਇਸ ਲਈ ਮੈਂ ਕੁਝ ਆਖਿਆ।
4 ਯਹੋਵਾਹ, ਮੈਨੂੰ ਦੱਸੋ, ਹੁਣ ਮੇਰੇ ਨਾਲ ਕੀ ਹੋਵੇਗਾ?
ਮੈਨੂੰ ਦੱਸੋ, ਮੈਂ ਕਿੰਨਾ ਕੁ ਚਿਰ ਜੀਵਾਂਗਾ?
ਮੈਨੂੰ ਜਾਣ ਲੈਣ ਦਿਉ, ਅਸਲ ਵਿੱਚ ਮੇਰੀ ਉਮਰ ਕਿੰਨੀ ਛੋਟੀ ਹੈ।
5 ਹੇ ਯਹੋਵਾਹ, ਤੁਸੀਂ ਮੈਨੂੰ ਜ਼ਿੰਦਗੀ ਦਾ ਸਿਰਫ਼ ਇੱਕ ਛੋਟਾ ਜਿਹਾ ਪਲ ਪ੍ਰਦਾਨ ਕੀਤਾ ਹੈ।
ਤੁਹਾਡੇ ਮੁਕਾਬਲੇ, ਮੇਰੀ ਥੋੜੀ ਜਿਹੀ ਉਮਰ ਕੁਝ ਵੀ ਨਹੀਂ।
ਹਰ ਬੰਦੇ ਦਾ ਜੀਵਨ ਸਿਰਫ਼ ਬੱਦਲ ਵਰਗਾ ਹੈ।
ਜਿਹੜਾ ਛੇਤੀ ਹੀ ਉੱਡ ਜਾਂਦਾ ਹੈ, ਕੋਈ ਵੀ ਬੰਦਾ ਸਦਾ ਲਈ ਨਹੀਂ ਰਹਿੰਦਾ।
6 ਸਾਡਾ ਜੀਵਨ, ਸ਼ੀਸ਼ੇ ਵਿੱਚਲੇ ਇੱਕ ਅਕਸ ਵਰਗਾ ਹੈ।
ਅਸੀਂ ਜੀਵਨ ਵਿੱਚ ਚੀਜ਼ਾਂ ਪਿੱਛੇ ਭੱਜਦੇ ਹਾਂ
ਪਰ ਜਾਣਦੇ ਨਹੀਂ ਕਿ ਸਾਡੇ ਮਰਨ ਪਿੱਛੋਂ ਉਨ੍ਹਾਂ ਨੂੰ ਕੌਣ ਹਾਸਿਲ ਕਰੇਗਾ।
7 ਇਸੇ ਲਈ, ਮੇਰੇ ਮਾਲਕ, ਮੇਰੇ ਕੋਲ ਕੀ ਆਸ ਹੈ?
ਤੁਸੀਂ ਹੀ ਮੇਰੀ ਆਸ ਹੋ।
8 ਯਹੋਵਾਹ, ਮੈਨੂੰ ਉਨ੍ਹਾਂ ਮੰਦੇ ਕੰਮਾਂ ਤੋਂ ਬਚਾਉ ਜਿਹੜੇ ਮੈਂ ਕੀਤੇ ਸਨ।
ਮੇਰੇ ਨਾਲ ਦੁਸ਼ਟ ਆਦਮੀ ਵਰਗਾ ਸਲੂਕ ਨਾ ਹੋਣ ਦਿਉ।
9 ਮੈਂ ਆਪਣਾ ਮੂੰਹ ਨਹੀਂ ਖੋਲ੍ਹਾਂਗਾ।
ਮੈਂ ਕੁਝ ਵੀ ਨਹੀਂ ਆਖਾਂਗਾ। ਯਹੋਵਾਹ,
ਤੁਸੀਂ ਉਹੀ ਕੀਤਾ ਜੋ ਕਰਨ ਵਾਲਾ ਸੀ।
10 ਪਰ ਹੇ ਪਰਮੇਸ਼ੁਰ ਮੈਨੂੰ ਦੰਡ ਦੇਣ ਤੋਂ ਰੁਕ ਜਾਵੋ।
ਤੁਸੀਂ ਨਹੀਂ ਰੁਕੇ ਤਾਂ ਮੈਨੂੰ ਤਬਾਹ ਕਰ ਦਿਉਂਗੇ।
11 ਯਹੋਵਾਹ, ਤੁਸੀਂ ਲੋਕਾਂ ਨੂੰ ਜਿਉਣ ਦਾ ਸਹੀ ਰਸਤਾ ਸਿੱਖਾਉਣ ਲਈ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਦੰਡ ਦਿੰਦੇ ਹੋ।
ਜਿਵੇਂ ਇੱਕ ਪਤੰਗਾ ਕੱਪੜੇ ਨੂੰ ਬਰਬਾਦ ਕਰਦਾ ਹੈ, ਤਸੀਂ ਪੂਰੀ ਤਰ੍ਹਾਂ ਉਨ੍ਹਾਂ ਚੀਜ਼ਾਂ ਨੂੰ ਤਬਾਹ ਕਰ ਦਿਉ ਜਿਨ੍ਹਾਂ ਨੂੰ ਲੋਕ ਪਿਆਰ ਕਰਦੇ ਹਨ।
ਹਾਂ, ਸਾਡਾ ਜੀਵਨ ਇੱਕ ਨਿੱਕੇ ਬੱਦਲ ਵਰਗਾ ਹੈ ਜਿਹੜਾ ਛੇਤੀ ਹੀ ਉੱਡ ਜਾਂਦਾ ਹੈ।
12 ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ।
ਮੇਰੇ ਵਿਰਲਾਪ ਵੱਲ ਧਿਆਨ ਦਿਉ।
ਮੇਰੇ ਹੰਝੂਆਂ ਵੱਲ ਵੇਖੋ।
ਮੈਂ ਤੁਹਾਡੇ ਸੰਗ ਵਿੱਚ ਸਿਰਫ਼ ਇੱਕ ਮੁਸਾਫ਼ਿਰ ਹਾਂ ਜਿਹੜਾ ਜੀਵਨ ਗੁਜਾਰ ਰਿਹਾ ਹੈ।
ਆਪਣੇ ਸਾਰੇ ਪੁਰਖਿਆਂ ਦੀ ਤਰ੍ਹਾਂ, ਮੈਂ ਇੱਥੇ ਥੋੜੇ ਸਮੇਂ ਲਈ ਰਹਿੰਦਾ ਹਾਂ।
13 ਯਹੋਵਾਹ, ਮੈਨੂੰ ਇੱਕਲਾ ਛੱਡ ਦਿਉ। ਅਤੇ ਮੈਨੂੰ ਖੁਸ਼ ਹੋਣ ਦਿਉ,
ਇਸ ਤੋਂ ਪਹਿਲਾਂ ਕਿ ਮੈਂ ਮਰ ਜਾਵਾਂ ਅਤੇ ਮੁੱਕ ਜਾਵਾਂ।
ਯਰੂਸ਼ਲਮ ਦਾ ਆਪਣੀ ਤਬਾਹੀ ਉੱਤੇ ਰੁਦਨ
1 ਇੱਕ ਵੇਲੇ, ਯਰੂਸ਼ਲਮ ਲੋਕਾਂ ਨਾਲ ਭਰਿਆ ਸ਼ਹਿਰ ਸੀ।
ਪਰ ਹੁਣ ਇਹ ਸ਼ਹਿਰ ਕਿੰਨਾ ਸੱਖਣਾ ਤੇ ਉਜਾੜ ਹੈ!
ਯਰੂਸ਼ਲਮ ਦੁਨੀਆਂ ਦੇ ਮਹਾਨਤਮ ਸ਼ਹਿਰਾਂ ਵਿੱਚੋਂ ਇੱਕ ਸੀ।
ਪਰ ਹੁਣ ਇਹ ਇੱਕ ਵਿਧਵਾ ਵਰਗਾ ਬਣ ਗਿਆ ਹੈ।
ਇੱਕ ਵੇਲੇ ਇਹ ਸ਼ਹਿਰਾਂ ਦੀ ਸ਼ਹਿਜ਼ਾਦੀ ਸੀ।
ਪਰ ਹੁਣ ਇਸ ਨੂੰ ਇੱਕ ਗੁਲਾਮ ਬਣਾ ਦਿੱਤਾ ਗਿਆ ਹੈ।
2 ਰਾਤ ਵੇਲੇ ਇਹ ਨਗਰੀ ਬੁਰੀ ਤਰ੍ਹਾਂ ਰੋਦੀ ਹੈ।
ਇਸ ਦੀਆਂ ਗੱਲ੍ਹਾਂ ਉੱਤੇ ਹੰਝੂ ਹਨ।
ਇਸ ਨੂੰ ਹੌਂਸਲਾ ਦੇਣ ਵਾਲਾ ਕੋਈ ਨਹੀਂ।
ਬਹੁਤ ਕੌਮਾਂ ਇਸ ਦੀਆਂ ਮਿੱਤਰ ਸਨ।
ਪਰ ਹੁਣ ਕੋਈ ਵੀ ਇਸ ਨੂੰ ਸੱਕੂਨ ਨਹੀਂ ਦਿੰਦੀ।
ਸਾਰੇ ਮਿੱਤਰਾਂ ਨੇ ਇਸ ਵੱਲੋਂ ਮੂੰਹ ਮੋੜ ਲਿਆ ਹੈ।
ਦੋਸਤ ਵੀ ਇਸਦੇ ਦੁਸ਼ਮਣ ਬਣ ਗਏ ਨੇ।
3 ਯਹੂਦਾਹ ਨੂੰ ਮੁਸੀਬਤਾਂ
ਅਤੇ ਸ਼ਖਤ ਗਲਾਮੀ ਤੋਂ ਮਗਰੋਂ ਬੰਦੀ ਬਣਾ ਲਿਆ ਗਿਆ।
ਯਹੂਦਾਹ ਹੋਰਨਾਂ ਕੌਮਾਂ ਵਿੱਚਕਾਰ ਰਹਿੰਦਾ ਹੈ।
ਪਰ ਇਸ ਨੂੰ ਕੋਈ ਅਰਾਮ ਨਹੀਂ ਮਿਲਿਆ।
ਜਿਨ੍ਹਾਂ ਲੋਕਾਂ ਇਸ ਦਾ ਪਿੱਛਾ ਕੀਤਾ ਸੀ, ਫ਼ੜ ਲਿਆ।
ਉਨ੍ਹਾਂ ਨੇ ਇਸ ਨੂੰ ਤਂਬ ਵਾਦੀਆਂ ਅੰਦਰ ਫ਼ੜ ਲਿਆ ਹੈ।
4 ਸੀਯੋਨ ਦੇ ਰਸਤੇ ਬਹੁਤ ਉਦਾਸ ਨੇ।
ਉਹ ਇਸ ਵਾਸਤੇ ਉਦਾਸ ਨੇ ਕਿਉਂ ਕਿ ਹੁਣ ਸੀਯੋਨ ਅੰਦਰ ਛੁੱਟੀਆਂ ਮਨਾਉਣ ਲਈ ਕੋਈ ਵੀ ਨਹੀਂ ਆਉਂਦਾ।
ਸੀਯੋਨ ਦੇ ਯਮੂਹ ਦਰਵਾਜ਼ੇ ਤਬਾਹ ਹੋ ਗਏ ਨੇ।
ਸੀਯੋਨ ਦੇ ਸਾਰੇ ਜਾਜਕ ਆਹਾਂ ਭਰਦੇ ਨੇ।
ਸੀਯੋਨ ਦੀਆਂ ਮੁਟਿਆਰਾਂ ਚੁੱਕ ਲਈਆਂ ਗਈਆਂ ਹਨ।
ਅਤੇ ਇਹ ਸਾਰਾ ਕੁਝ ਸੀਯੋਨ ਲਈ ਡੂੰਘੀ ਉਦਾਸੀ ਹੈ।
5 ਯਰੂਸ਼ਲਮ ਦੇ ਦੁਸ਼ਮਣ ਜਿੱਤ ਗਏ ਨੇ।
ਉਸ ਦੇ ਦੁਸ਼ਮਣ ਸਫ਼ਲ ਹੋ ਗਏ ਨੇ।
ਇਹ ਇਸ ਲਈ ਵਾਪਰਿਆ ਕਿਉਂ ਕਿ ਯਹੋਵਾਹ ਨੇ ਇਸ ਨੂੰ ਸਜ਼ਾ ਦਿੱਤੀ ਸੀ।
ਉਸ ਨੇ ਯਰੂਸ਼ਲਮ ਨੂੰ ਉਸ ਦੇ ਅਨੇਕਾਂ ਪਾਪਾਂ ਬਦਲੇ ਸਜ਼ਾ ਦਿੱਤੀ।
ਉਸ ਦੇ ਬੱਚੇ ਦੂਰ ਚੱਲੇ ਗਏ ਹਨ।
ਉਨ੍ਹਾਂ ਦੇ ਦੁਸ਼ਮਣਾਂ ਨੇ ਉਨ੍ਹਾਂ ਨੂੰ ਫ਼ੜ ਲਿਆ ਸੀ ਅਤੇ ਉਨ੍ਹਾਂ ਨੂੰ ਦੂਰ ਲੈ ਗਏ ਸਨ।
6 ਸੀਯੋਨ ਦੀ ਧੀ ਦੀ ਖੂਬਸੂਰਤੀ ਚਲੀ ਗਈ ਹੈ।
ਉਸ ਦੇ ਸ਼ਹਿਜ਼ਾਦੇ ਹਿਰਨਾਂ ਵਰਗੇ ਬਣ ਗਏ ਨੇ।
ਉਹ ਅਜਿਹੇ ਹਿਰਨਾਂ ਵਰਗੇ ਸਨ ਜਿਹੜੇ ਚਰਨ ਲਈ ਕਿਆਰੀ ਨਹੀਂ ਲੱਭ ਸੱਕਦੇ।
ਉਹ ਨਿਤਾਣੇ ਹੋਕੇ ਭੱਜ ਗਏ ਸਨ।
ਉਹ ਉਨ੍ਹਾਂ ਲੋਕਾਂ ਕੋਲੋਂ ਭੱਜ ਗਏ ਸਨ ਜਿਨ੍ਹਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਸੀ।
7 ਯਰੂਸ਼ਲਮ ਆਪਣਾ ਅਤੀਤ ਯਾਦ ਕਰਦੀ ਹੈ।
ਉਹ ਉਸ ਸਮੇਂ ਬਾਰੇ ਯਾਦ ਕਰਦੀ ਹੈ, ਜਦੋਂ ਉਹ ਗਰੀਬ ਸੀ
ਅਤੇ ਉਨ੍ਹਾਂ ਸਾਰੀਆਂ ਚੰਗੀਆਂ ਚੀਜਾਂ ਬਾਰੇ ਤੰਗ ਕੀਤੀ ਗਈ ਸੀ ਜੋ ਅਤੀਤ ਵਿੱਚ ਉਸ ਕੋਲ ਸਨ।
ਉਹ ਯਾਦ ਕਰਦੀ ਹੈ ਜਦੋਂ ਉਸ ਦੇ ਲੋਕ ਦੁਸ਼ਮਣਾਂ ਦੁਆਰਾ ਫ਼ੜੇ ਗਏ ਸਨ।
ਉਹ ਯਾਦ ਕਰਦੀ ਹੈ ਜਦੋਂ ਇੱਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਵੀ ਨਹੀਂ ਸੀ।
ਜਦੋਂ ਉਸ ਦੇ ਦੁਸ਼ਮਣਾਂ ਉਸ ਨੂੰ ਦੇਖਿਆ ਸੀ, ਉਹ ਹੱਸੇ ਸਨ।
ਉਹ ਇਸ ਲਈ ਹੱਸੇ ਸਨ ਕਿ ਉਹ ਬਰਬਾਦ ਹੋ ਗਈ ਸੀ।
8 ਯਰੂਸ਼ਲਮ ਨੇ ਬੁਰੀ ਤਰ੍ਹਾਂ ਪਾਪ ਕੀਤਾ।
ਇਸ ਲਈ ਉਹ ਨਾਪਾਕ ਔਰਤ ਵਾਂਗ ਬਣ ਗਈ ਹੈ।
ਅਤੀਤ ਵਿੱਚ, ਲੋਕ ਉਸਦੀ ਇੱਜ਼ਤ ਕਰਦੇ ਸਨ,
ਹੁਣ ਉਹ ਉਸ ਨਾਲ ਵਿਅਰਬ ਵਾਂਗ ਵਿਹਾਰ ਕਰਦੇ ਸਨ
ਕਿਉਂ ਕਿ ਉਨ੍ਹਾਂ ਨੇ ਉਸਦਾ ਨੰਗੇਜ਼ ਵੇਖ ਲਿਆ ਹੈ।
ਉਹ ਖੁਦ ਕਰਾਹੁਉਂਦੀ ਹੈ
ਅਤੇ ਚਲੀ ਜਾਂਦੀ ਹੈ।
9 ਯਰੂਸ਼ਲਮ ਦੀਆਂ ਘੱਗਰੀਆਂ ਨਾਪਾਕ ਹੋ ਗਈਆਂ ਹਨ।
ਉਸ ਨੇ ਉਨ੍ਹਾਂ ਗੱਲਾਂ ਬਾਰੇ ਨਹੀਂ ਸੋਚਿਆ ਸੀ ਜਿਹੜੀਆਂ ਉਸ ਦੇ ਨਾਲ ਵਾਪਰਨਗੀਆਂ।
ਉਸ ਦਾ ਪਤਨ ਹੈਰਾਨੀ ਭਰਿਆ ਸੀ।
ਉਸ ਦੇ ਕੋਲ ਹੌਂਸਲਾ ਦੇਣ ਵਾਲਾ ਕੋਈ ਬੰਦਾ ਨਹੀਂ ਸੀ।
ਉਹ ਆਖਦੀ ਹੈ, “ਯਹੋਵਾਹ, ਮੇਰੀ ਬਿਪਤਾ ਵੱਲ ਦੇਖ।
ਦੇਖ ਮੇਰਾ ਦੁਸ਼ਮਣ ਕਿਵੇਂ ਸੋਚਦਾ ਹੈ ਕਿ ਉਹ ਕਿੰਨਾ ਮਹਾਨ ਹੈ!”
10 ਦੁਸ਼ਮਣ ਨੇ ਆਪਣਾ ਹੱਥ ਫ਼ੈਲਾਇਆ।
ਉਸ ਨੇ ਉਸ ਦੀਆਂ ਸਾਰੀਆਂ ਚੰਗੀਆਂ ਚੀਜ਼ਾਂ ਖੋਹ ਲਈਆਂ।
ਦਰਅਸਲ, ਉਸ ਨੇ ਵਿਦੇਸ਼ੀ ਕੌਮਾਂ ਆਪਣੇ ਮੰਦਰ ਅੰਦਰ ਜਾਂਦੀਆਂ ਦੇਖੀਆਂ।
ਅਤੇ ਯਹੋਵਾਹ ਜੀ, ਤੁਸੀਂ ਆਖਿਆ ਸੀ ਕਿ ਉਹ ਲੋਕ ਸਾਡੀ ਸਭਾ ਵਿੱਚ ਸ਼ਾਮਿਲ ਨਹੀਂ ਹੋ ਸੱਕਦੇ!
11 ਯਰੂਸ਼ਲਮ ਦੇ ਸਾਰੇ ਹੀ ਲੋਕ ਆਹਾਂ ਭਰ ਰਹੇ ਹਨ।
ਉਸ ਦੇ ਸਾਰੇ ਹੀ ਲੋਕ ਭੋਜਨ ਦੀ ਤਲਾਸ਼ ਕਰ ਰਹੇ ਹਨ।
ਭੋਜਨ ਲਈ ਉਹ ਆਪਣੀਆਂ ਸਾਰੀਆਂ ਕੀਮਤੀ ਚੀਜ਼ਾਂ ਦੇ ਰਹੇ ਹਨ।
ਅਜਿਹਾ ਉਹ ਜਿਉਂਦੇ ਰਹਿਣ ਲਈ ਕਰ ਰਹੇ ਨੇ।
ਯਰੂਸ਼ਲਮ ਦੀ ਨਗਰੀ ਆਖਦੀ ਹੈ, “ਦੇਖੋ, ਯਹੋਵਾਹ ਜੀ!
ਮੇਰੇ ਵੱਲ ਦੇਖੋ! ਦੇਖੋ, ਲੋਕ ਮੈਨੂੰ ਕਿੰਨੀ ਨਫ਼ਰਤ ਕਰਦੇ ਨੇ।
12 ਤੁਸੀਂ ਸਾਰੇ ਲੋਕ ਜਿਹੜੇ ਇਨ੍ਹਾਂ ਰਾਹਾਂ ਤੋਂ ਲੰਘ ਰਹੇ ਹੋ ਤੁਸੀ ਕੋਈ ਪ੍ਰਵਾਹ ਨਹੀਂ ਕਰਦੇ ਜਾਪਦੇ।
ਪਰ ਮੇਰੇ ਵੱਲ ਧਿਆਨ ਨਾਲ ਵੇਖੋ।
ਕੀ ਮੇਰੇ ਦਰਦ ਵਰਗਾ, ਕੋਈ ਹੋਰ ਦਰਦ ਹੈ?
ਕੀ ਉਸ ਦਰਦ ਵਰਗਾ ਕੋਈ ਅਜਿਹਾ ਦਰਦ ਹੈ,
ਜਿਸ ਨਾਲ ਯਹੋਵਾਹ ਨੇ ਮੈਨੂੰ ਸਜ਼ਾ ਦਿੱਤੀ ਹੈ?
ਉਸ ਨੇ ਮੈਨੂੰ ਆਪਣੇ ਮਹਾਂ ਕਹਿਰ ਦੇ ਦਿਨ ਸਜ਼ਾ ਦਿੱਤੀ ਹੈ।
41 ਸੂਰਜ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ, ਚੰਦਰਮਾ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਅਤੇ ਤਾਰਿਆਂ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਹੁੰਦੀ ਹੈ। ਅਤੇ ਹਰ ਤਾਰਾ ਆਪਣੀ ਖੂਬਸੂਰਤੀ ਵਿੱਚ ਦੂਸਰੇ ਤੋਂ ਵੱਖਰਾ ਹੈ।
42 ਇਨ੍ਹਾਂ ਲੋਕਾਂ ਨਾਲ ਵੀ ਇਵੇਂ ਹੀ ਹੈ ਜੋ ਮੁਰਦਿਆਂ ਤੋਂ ਜਿਵਾਲੇ ਗਏ ਹਨ। ਜਿਹੜਾ ਸਰੀਰ ਬੀਜਿਆ ਗਿਆ ਹੈ ਉਹ ਸੜ ਜਾਵੇਗਾ। ਪਰ ਜਿਹੜਾ ਸਰੀਰ ਜੀਵਨ ਵੱਲ ਜਿਵਾਲਿਆ ਗਿਆ ਹੈ, ਉਹ ਨਸ਼ਟ ਨਹੀਂ ਕੀਤਾ ਆ ਸੱਕਦਾ। 43 ਜਦੋਂ ਸਰੀਰ “ਬੀਜਿਆ” ਜਾਂਦਾ ਹੈ, ਇਸਦਾ ਕੋਈ ਸਤਿਕਾਰ ਨਹੀਂ ਹੁੰਦਾ। ਪਰ ਇਹ ਮਹਿਮਾ ਵਿੱਚ ਜਿਵਾਲਿਆ ਜਾਂਦਾ ਹੈ। ਜਦੋਂ ਸਰੀਰ “ਬੀਜਿਆ” ਜਾਂਦਾ ਹੈ, ਇਹ ਕਮਜ਼ੋਰ ਹੁੰਦਾ ਪਰ ਜਦੋਂ ਇਹ ਜੀਵਨ ਵੱਲ ਜੀ ਉੱਠਦਾ ਹੈ, ਤਾਂ ਇਹ ਬਲਵਾਨ ਹੁੰਦਾ ਹੈ। 44 ਜਿਹੜਾ ਸਰੀਰ “ਬੀਜਿਆ” ਗਿਆ ਹੈ ਭੌਤਿਕ ਸਰੀਰ ਹੁੰਦਾ ਹੈ। ਜਦੋਂ ਇਹ ਜੀਵਨ ਵੱਲ ਜੀ ਉੱਠਦਾ ਹੈ, ਇਹ ਇੱਕ ਆਤਮਕ ਸਰੀਰ ਹੁੰਦਾ ਹੈ।
ਉਵੇਂ ਹੀ ਜਿਵੇਂ ਭੌਤਿਕ ਸਰੀਰ ਹੁੰਦਾ, ਉਸੇ ਤਰ੍ਹਾਂ ਇੱਕ ਆਤਮਕ ਸਰੀਰ ਵੀ ਹੁੰਦਾ ਹੈ। 45 ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਪਹਿਲਾ ਮਨੁਖ ਜਿਉਂਦੀ ਹੋਂਦ ਬਣਿਆ” [a] ਪਰ ਆਖਰੀ ਮਨੁਖ ਇੱਕ ਆਤਮਾ ਬਣ ਗਿਆ ਜੋ ਜੀਵਨ ਦਿੰਦਾ ਹੈ। 46 ਆਤਮਕ ਮਨੁਖ ਪਹਿਲਾਂ ਨਹੀਂ ਆਇਆ। ਇਹ ਭੌਤਿਕ ਮਨੁਖ ਸੀ ਜੋ ਪਹਿਲਾਂ ਆਇਆ। ਫ਼ੇਰ ਬਾਦ ਵਿੱਚ ਹੀ ਆਤਮਕ ਮਨੁਖ ਆਇਆ। 47 ਪਹਿਲਾਂ ਮਨੁਖ ਧਰਤੀ ਦੀ ਧੂੜ ਤੋਂ ਬਣਿਆ, ਦੂਸਰਾ ਮਨੁਖ ਸਵਰਗ ਤੋਂ ਆਇਆ। 48 ਲੋਕ ਧਰਤੀ ਦੇ ਹਨ। ਉਹ ਧਰਤੀ ਦੇ ਪਹਿਲੇ ਮਨੁਖ ਵਰਗੇ ਹਨ। ਪਰ ਜਿਹੜੇ ਲੋਕ ਸਵਰਗ ਦੇ ਹਨ ਸਵਰਗ ਦੇ ਮਨੁਖ ਵਰਗੇ ਹਨ। 49 ਅਸੀਂ ਧਰਤੀ ਦੇ ਮਨੁਖ ਵਰਗੇ ਬਣਾਏ ਗਏ ਸੀ। ਇਸ ਲਈ ਅਸੀਂ ਵੀ ਸਵਰਗ ਦੇ ਮਨੁਖ ਵਰਗੇ ਬਣਾਏ ਜਾਵਾਂਗੇ।
50 ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ; ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅੰਗ ਨਹੀਂ ਹੋ ਸੱਕਦੇ। ਇੱਕ ਨਾਸ਼ਮਾਨ ਚੀਜ਼ ਕਦੇ ਵੀ ਅਮਰ ਚੀਜ਼ ਨਾਲ ਸੰਮਲਿਤ ਨਹੀਂ ਹੋ ਸੱਕਦੀ।
ਯਿਸੂ ਆਪਣੇ ਲੋਕਾਂ ਨੂੰ ਵਿਸ਼ਰਾਮ ਦਿੰਦਾ(A)
25 ਤਦ ਯਿਸੂ ਨੇ ਆਖਿਆ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ ਅਤੇ ਜੋ ਤੂੰ ਇਨ੍ਹਾਂ ਗੱਲਾਂ ਨੂੰ ਸਿਆਣੇ ਅਤੇ ਚੁਸਤ ਲੋਕਾਂ ਤੋਂ ਗੁਪਤ ਰੱਖਿਆ। ਪਰ ਤੂੰ ਇਹ ਗੱਲਾਂ ਆਮ ਆਦਮੀਆਂ ਨੂੰ ਪ੍ਰਗਟ ਕੀਤੀਆਂ ਹਨ। 26 ਹਾਂ, ਪਿਤਾ! ਤੂੰ ਅਜਿਹਾ ਕੀਤਾ, ਕਿਉਂਕਿ ਸੱਚਮੁੱਚ ਤੂੰ ਇਹੀ ਕਰਨਾ ਚਾਹੁੰਦਾ ਸੀ।
27 “ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ।
28 “ਉਹ ਸਾਰੇ ਲੋਕ ਜੋ ਥੱਕੇ ਹੋਏ ਹਨ ਅਤੇ ਜਿਨ੍ਹਾਂ ਨੇ ਭਾਰੀ ਬੋਝ ਚੁੱਕੇ ਹੋਏ ਹਨ ਮੇਰੇ ਕੋਲ ਆਵੋ, ਮੈਂ ਤੁਹਾਨੂੰ ਆਰਾਮ ਦੇਵਾਂਗਾ। 29 ਮੇਰਾ ਜੂਲਾ ਆਪਣੇ ਉੱਤੇ ਚੁੱਕੋ ਅਤੇ ਮੈਥੋਂ ਸਿਖੋ, ਕਿਉਂਕਿ ਮੈਂ ਕੋਮਲ ਅਤੇ ਨਿਮ੍ਰ ਦਿਲ ਹਾ। ਇਉਂ, ਤੁਸੀਂ ਆਪਣੇ ਆਤਮਾ ਅੰਦਰ ਵਿਸ਼ਰਾਮ ਮਹਿਸੂਸ ਕਰੋਂਗੇ। 30 ਕਿਉਂਕਿ ਮੇਰਾ ਜੂਲਾ ਸੁਖਾਲਾ ਹੈ ਅਤੇ ਜੋ ਬੋਝ ਮੈਂ ਤੁਹਾਨੂੰ ਦਿੰਦਾ ਹਾਂ ਉਹ ਹੌਲਾ ਹੈ।”
2010 by World Bible Translation Center