Book of Common Prayer
ਦਾਊਦ ਦੇ ਗੀਤਾਂ ਵਿੱਚੋਂ ਇੱਕ ਯਾਦਗਿਰੀ ਦੇ ਦਿਨ ਲਈ। [a]
38 ਹੇ ਯਹੋਵਾਹ, ਮੈਨੂੰ ਕ੍ਰੋਧ ਵਿੱਚ ਨਾ ਨਿੰਦੋ,
    ਮੈਨੂੰ ਗੁੱਸੇ ਵਿੱਚ ਸੰਜਮ ਨਾ ਸਿੱਖਾਉ।
2 ਤੁਸੀਂ ਮੈਨੂੰ ਸੱਟ ਮਾਰੀ ਹੈ,
    ਤੁਹਾਡੇ ਤੀਰ ਮੇਰੇ ਅੰਦਰ ਡੂੰਘੇ ਧਸ ਗਏ ਹਨ।
3 ਤੁਸਾਂ ਮੈਨੂੰ ਦੰਡ ਦਿੱਤਾ, ਮੇਰਾ ਸਾਰਾ ਸ਼ਰੀਰ ਜ਼ਖਮੀ ਹੈ।
    ਮੈਂ ਪਾਪ ਕੀਤਾ ਅਤੇ ਤੁਸਾਂ ਮੈਨੂੰ ਦੰਡ ਦਿੱਤਾ ਇਸ ਲਈ ਮੇਰੇ ਹੱਡ ਦੁੱਖ ਰਹੇ ਹਨ।
4 ਮੈਂ ਮੰਦੇ ਅਮਲਾਂ ਦਾ ਦੋਸ਼ੀ ਹਾਂ।
    ਅਤੇ ਇਹ ਦੋਸ਼ ਡਾਢੇ ਭਾਰ ਜਿਹਾ ਹੈ।
    ਸਿਰ ਚੁੱਕਣ ਲਈ ਮੈਂ ਬਹੁਤ ਸ਼ਰਿਮੰਦਾ ਹਾਂ ਮੈਂ ਅਤਿ ਮੂਰਖ ਹਾਂ।
5 ਮੇਰੇ ਜ਼ਖਮਾਂ ਵਿੱਚ ਪਾਕ ਪੈ ਗਈ ਹੈ, ਅਤੇ ਸੜਿਆਂਦ ਆਉਂਦੀ ਹੈ।
    ਕਿਉਂਕਿ ਮੈਂ ਇੱਕ ਮੂਰੱਖਮਈ ਗੱਲ ਕੀਤੀ।
6 ਮੇਰੀ ਕਮਰ ਝੁਕ ਗਈ ਹੈ
    ਅਤੇ ਮੈਂ ਦਿਨ ਭਰ ਗਮਗੀਨ ਰਹਿੰਦਾ ਹਾਂ।
7 ਮੈਨੂੰ ਬੁਖਾਰ ਹੈ,
    ਅਤੇ ਮੇਰਾ ਸ਼ਰੀਰ ਦੁੱਖ ਰਿਹਾ ਹੈ।
8 ਮੈਨੂੰ ਇੰਨਾ ਦਰਦ ਹੋ ਰਿਹਾ ਕਿ ਮੈਂ ਕੁਝ ਵੀ ਮਹਿਸੂਸ ਨਹੀਂ ਕਰ ਸੱਕਦਾ
    ਮੇਰਾ ਦਿਲ ਚੀਕਾਂ ਮਾਰ ਰਿਹਾ ਹੈ ਕਿਉਂਕਿ ਇਹ ਚੂਰ ਹੋਇਆ ਹੈ।
9 ਮੇਰੇ ਮਾਲਕ, ਤੁਸੀਂ ਮੇਰਾ ਦਰਦ ਨਾਲ ਕੁਰਾਹੁਣਾ ਸੁਣਿਆ ਹੈ।
    ਮੇਰੇ ਹੌਕੇ ਤੁਹਾਥੋ ਲੁਕੇ ਹੋਏ ਨਹੀਂ ਹਨ।
10 ਮੇਰਾ ਦਿਲ ਚੂਰ ਹੋ ਰਿਹਾ ਹੈ।
    ਮੇਰੀ ਸ਼ਕਤੀ ਮੁੱਕ ਗਈ ਹੈ ਅਤੇ ਮੈਂ ਅੰਨ੍ਹਾ ਹੋ ਰਿਹਾ ਹਾਂ।
11 ਮੇਰੀ ਬਿਮਾਰੀ ਦੇ ਕਾਰਣ,
    ਮੇਰੇ ਮਿੱਤਰ ਅਤੇ ਗੁਆਂਢੀ ਮੇਰੇ ਕੋਲ ਨਹੀਂ ਆਉਂਦੇ।
    ਮੇਰਾ ਪਰਿਵਾਰ ਮੇਰੇ ਨੇੜੇ ਨਹੀਂ ਢੁਕਦਾ।
12 ਮੇਰੇ ਵੈਰੀ ਮੇਰੇ ਬਾਰੇ ਮੰਦੀਆਂ ਗੱਲਾਂ ਕਰਦੇ ਹਨ।
    ਉਹ ਝੂਠ ਅਤੇ ਅਫ਼ਵਾਹਾਂ ਫ਼ੈਲਾ ਰਹੇ ਹਨ।
    ਉਹ ਦਿਨ ਭਰ ਮੇਰੀਆਂ ਗੱਲਾਂ ਕਰਦੇ ਹਨ।
13 ਪਰ ਮੈਂ ਇਸ ਬੋਲੇ ਬੰਦੇ ਵਰਗਾ ਹਾਂ ਜਿਹੜਾ ਸੁਣ ਨਹੀਂ ਸੱਕਦਾ।
    ਮੈਂ ਇੱਕ ਗੂੰਗੇ ਆਦਮੀ ਵਾਂਗ ਹਾਂ ਜਿਹੜਾ ਬੋਲ ਨਹੀਂ ਸੱਕਦਾ।
14 ਮੈਂ ਉਸ ਬੰਦੇ ਵਰਗਾ ਹਾਂ ਜਿਹੜਾ ਉਹ ਨਹੀਂ ਸੁਣ ਸੱਕਦਾ ਜੋ ਲੋਕ ਉਸ ਬਾਰੇ ਆਖਦੇ ਹਨ।
    ਮੈਂ ਬਹਿਸ ਨਹੀਂ ਕਰ ਸੱਕਦਾ ਅਤੇ ਸਾਬਤ ਨਹੀਂ ਕਰ ਸੱਕਦਾ, ਕਿ ਮੇਰੇ ਦੁਸ਼ਮਣ ਗਲਤ ਹਨ।
15 ਇਸ ਲਈ ਯਹੋਵਾਹ, ਤੁਸੀਂ ਹੀ ਮੇਰੀ ਰੱਖਿਆ ਕਰੋ।
    ਮੇਰੇ ਮਾਲਕ ਤੁਸੀਂ ਹੀ ਮੇਰੀ ਥਾਵੇਂ ਬੋਲੋ।
16 ਜੇਕਰ ਮੈਂ ਕੁਝ ਆਖਦਾ ਹਾ, “ਮੇਰੇ ਦੁਸ਼ਮਣ ਮੇਰੇ ਉੱਤੇ ਹੱਸਣਗੇ।
    ਉਹ ਵੇਖਣਗੇ ਕਿ ਮੈਂ ਬਿਮਾਰ ਹਾਂ, ਅਤੇ ਆਖਣਗੇ ਕਿ ਮੈਨੂੰ ਮੇਰੇ ਪਾਪਾਂ ਲਈ ਦੰਡ ਮਿਲ ਰਿਹਾ ਹੈ।”
17 ਮੇਰੇ ਦਰਦ ਹਮੇਸ਼ਾ ਮੇਰੇ ਪਿੱਛੇ ਪਏ ਰਹਿੰਦੇ ਹਨ
    ਇਸ ਲਈ ਹੁਣ ਮੈਂ ਆਪਣਾ ਹੌਂਸਲਾ ਛੱਡਣ ਹੀ ਵਾਲਾ ਹਾਂ।
18 ਯਹੋਵਾਹ, ਮੈਂ ਤੁਹਾਨੂੰ ਆਪਣੇ ਮੰਦੇ ਅਮਲਾਂ ਬਾਰੇ ਦੱਸਿਆ ਸੀ।
    ਮੈਂ ਆਪਣੇ ਗੁਨਾਹਾਂ ਬਾਰੇ ਉਦਾਸ ਹਾਂ।
19 ਮੇਰੇ ਦੁਸ਼ਮਣ ਜਿਉਂਦੇ ਹਨ ਅਤੇ ਉਹ ਸਿਹਤਮੰਦ ਹਨ।
    ਅਤੇ ਉਨ੍ਹਾਂ ਨੇ ਬਹੁਤ ਸਾਰੇ ਝੂਠ ਬੋਲੇ ਹਨ।
20 ਮੇਰੇ ਦੁਸ਼ਮਣਾਂ ਨੇ ਮੇਰੇ ਨਾਲ ਦੁਸ਼ਟਤਾ ਭਰੀਆਂ ਗੱਲਾਂ ਕੀਤੀਆਂ
    ਜਦ ਕਿ ਮੈਂ ਉਨ੍ਹਾਂ ਨਾਲ ਸਦਾ ਹੀ ਚੰਗਾ ਵਿਹਾਰ ਕੀਤਾ।
ਮੈਂ ਸਿਰਫ਼ ਚੰਗੇ ਸਲੂਕ ਦੀ ਕੋਸ਼ਿਸ਼ ਕੀਤੀ
    ਪਰ ਫ਼ੇਰ ਵੀ ਉਹ ਲੋਕ ਮੇਰੇ ਖਿਲਾਫ਼ ਹੋ ਗਏ।
21 ਯਹੋਵਾਹ, ਮੈਨੂੰ ਛੱਡ ਕੇ ਨਾ ਜਾਉ।
    ਮੇਰੇ ਪਰਮੇਸ਼ੁਰ ਨੇੜੇ ਰਹੋ।
22 ਛੇਤੀ ਆਉ ਅਤੇ ਮੇਰੀ ਸਹਾਇਤਾ ਕਰੋ।
    ਮੇਰੇ ਪਰਮੇਸ਼ੁਰ, ਮੈਨੂੰ ਬਚਾਉ।
ਦਾਲਥ
25 ਮੈਂ ਛੇਤੀ ਹੀ ਮਰ ਜਾਵਾਂਗਾ।
    ਯਹੋਵਾਹ, ਮੈਨੂੰ ਆਦੇਸ਼ ਦਿਉ ਅਤੇ ਮੈਨੂੰ ਜਿਉਣ ਦਿਉ।
26 ਮੈਂ ਤੁਹਾਡੇ ਆਪਣੇ ਜੀਵਨ ਬਾਰੇ ਦੱਸਿਆ ਹੈ।
    ਅਤੇ ਤੁਸਾਂ ਨੇ ਉੱਤਰ ਦਿੱਤਾ ਹੈ। ਹੁਣ, ਮੈਨੂੰ ਆਪਣੇ ਨੇਮ ਸਿੱਖਾਉ।
27 ਯਹੋਵਾਹ, ਤੁਹਾਡੇ ਨੇਮਾਂ ਨੂੰ ਸਮਝਣ ਵਿੱਚ ਮੇਰੀ ਮਦਦ ਕਰੋ।
    ਮੈਨੂੰ ਤੁਹਾਡੇ ਕੀਤੇ ਚਮਤਕਾਰਾਂ ਦਾ ਮੈਨੂੰ ਅਧਿਐਨ ਕਰਨ ਦਿਉ।
28 ਮੈਂ ਉਦਾਸ ਅਤੇ ਥਕਿਆ ਹੋਇਆ ਹਾਂ,
    ਆਦੇਸ਼ ਦੇਵੋ ਅਤੇ ਮੈਨੂੰ ਫ਼ੇਰ ਬਲਵਾਨ ਬਣਾ ਦਿਉ।
29 ਯਹੋਵਾਹ, ਮੈਨੂੰ ਝੂਠ ਵਿੱਚ ਨਾ ਜਿਉਣ ਦੇਵੋ।
    ਆਪਣੀਆਂ ਸਿੱਖਿਆਵਾ ਨਾਲ ਮੇਰੀ ਰਾਹਨੁਮਾਈ ਕਰੋ।
30 ਯਹੋਵਾਹ, ਮੈਂ ਆਪਣੇ-ਆਪ ਨੂੰ ਤੁਹਾਡੇ ਪ੍ਰਤਿ ਵਫ਼ਾਦਾਰ ਹੋਣ ਲਈ ਚੁਣਿਆ ਹੈ।
    ਮੈਂ ਤੁਹਾਡੇ ਸਿਆਣੇ ਫ਼ੈਸਲਿਆਂ ਨੂੰ ਧਿਆਨ ਨਾਲ ਪੜ੍ਹਦਾ ਹਾਂ।
31 ਮੈਂ ਤੁਹਾਡੇ ਕਰਾਰ ਨਾਲ ਜੁੜਦਾ ਹਾਂ, ਯਹੋਵਾਹ।
    ਮੈਨੂੰ ਨਿਰਾਸ਼ ਨਾ ਕਰੋ।
32 ਮੈਂ ਖੁਸ਼ੀ ਨਾਲ ਤੁਹਾਡੇ ਆਦੇਸ਼ ਮੰਨਾਗਾ।
    ਯਹੋਵਾਹ, ਤੁਹਾਡੇ ਆਦੇਸ਼ ਮੈਨੂੰ ਪ੍ਰਸੰਨ ਕਰਦੇ ਹਨ।
ਹੇ
33 ਯਹੋਵਾਹ, ਮੈਨੂੰ ਆਪਣੇ ਨੇਮਾ ਦੀ ਸਿੱਖਿਆ ਦੇਵੋ,
    ਅਤੇ ਮੈਂ ਉਨ੍ਹਾਂ ਉੱਤੇ ਚੱਲਾਂਗਾ।
34 ਸਮਝਣ ਵਿੱਚ ਮੇਰੀ ਮਦਦ ਕਰੋ,
    ਅਤੇ ਮੈਂ ਤੁਹਾਡੀਆਂ ਸਿੱਖਿਆਵਾਂ ਮੰਨਾਗਾ।
    ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਮੰਨਾਗਾ।
35 ਯਹੋਵਾਹ, ਮੇਰੀ ਅਗਵਾਈ ਆਪਣੇ ਆਦੇਸ਼ ਦੇ ਰਾਹ ਉੱਤੇ ਕਰੋ।
    ਮੈਂ ਸੱਚਮੁੱਚ ਉਸ ਜੀਵਨ ਢੰਗ ਨੂੰ ਪਿਆਰ ਕਰਦਾ ਹਾਂ।
36 ਆਪਣੇ ਕਰਾਰ ਬਾਰੇ ਸੋਚਣ ਵਿੱਚ ਮੇਰੀ ਮਦਦ ਕਰੋ
    ਬਜਾਇ ਇਸਦੇ ਕਿ ਮੈਂ ਅਮੀਰ ਕਿਵੇਂ ਹੋਵਾਂ?
37 ਹੇ ਯਹੋਵਾਹ, ਮੈਨੂੰ ਨਿਰਾਰਥਕ ਗੱਲਾਂ ਵੱਲ ਧਿਆਨ ਦੇਣ ਦਿਉ।
    ਤੁਹਾਡੇ ਰਾਹ ਵਿੱਚ ਰਹਿਣ ਲਈ ਮੇਰੀ ਮਦਦ ਕਰੋ।
38 ਉਹੀ ਕਰੋ ਜਿਸਦਾ ਵਾਅਦਾ ਤੁਸੀਂ ਆਪਣੇ ਸੇਵਕ ਨਾਲ ਕੀਤਾ ਸੀ
    ਤਾਂ ਜੋ ਲੋਕ ਤੁਹਾਡਾ ਆਦਰ ਕਰਨ।
39 ਯਹੋਵਾਹ, ਸ਼ਰਮਿੰਦਗੀ ਨੂੰ ਦੂਰ ਕਰ ਦਿਉ ਜਿਸਤੋਂ ਮੈਂ ਡਰਦਾ ਹਾਂ।
    ਤੁਹਾਡੇ ਸਿਆਣੇ ਨਿਆਂ ਸ਼ੁਭ ਹਨ।
40 ਵੇਖੋ, ਮੈਂ ਤੁਹਾਡੇ ਹੁਕਮਾਂ ਦੀ ਇੱਛਾ ਕਰਦਾ ਹਾਂ,
    ਮੇਰੇ ਨਾਲ ਚੰਗਾ ਕਰੋ ਅਤੇ ਮੈਨੂੰ ਜਿਉਣ ਦਿਉ।
ਵਾਉ
41 ਯਹੋਵਾਹ, ਮੈਨੂੰ ਆਪਣਾ ਸੱਚਾ ਪਿਆਰ ਦਰਸਾਉ।
    ਮੈਨੂੰ ਬਚਾਉ ਜਿਵੇਂ ਕਿ ਤੁਸੀਂ ਵਾਅਦਾ ਕੀਤਾ ਸੀ।
42 ਫ਼ੇਰ ਮੇਰੇ ਕੋਲ ਜਵਾਬ ਹੋਵੇਗਾ।
ਉਨ੍ਹਾਂ ਲੋਕਾਂ ਲਈ ਜੋ ਮੈਨੂੰ ਬੇਇੱਜ਼ਤ ਕਰਦੇ ਹਨ।
    ਮੈਨੂੰ ਸੱਚਮੁੱਚ ਉਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਹੈ ਜੋ ਤੁਸੀਂ ਆਖਦੇ ਹੋ, ਯਹੋਵਾਹ।
43 ਮੈਨੂੰ ਹਮੇਸ਼ਾ ਤੁਹਾਡੀਆਂ ਸੱਚੀਆਂ ਸਿੱਖਿਆਵਾਂ ਬਾਰੇ ਬੋਲਣ ਦਿਉ।
    ਯਹੋਵਾਹ, ਮੈਂ ਤੁਹਾਡੇ ਸਿਆਣੇ ਨਿਆਂਇਆਂ ਉੱਤੇ ਨਿਰਭਰ ਕਰਦਾ ਹਾਂ।
44 ਯਹੋਵਾਹ, ਮੈਂ ਸਦਾ-ਸਦਾ ਲਈ ਤੁਹਾਡੀਆਂ ਸਿੱਖਿਆਵਾਂ ਉੱਤੇ ਚੱਲਾਂਗਾ।
45 ਤਾਂ ਜੋ ਮੈਂ ਮੁਕਤ ਹੋ ਜਾਵਾ।
    ਕਿਉਂ? ਕਿਉਂਕਿ ਮੈਂ ਤੁਹਾਡੇ ਨੇਮਾਂ ਨੂੰ ਮੰਨਣ ਦੀ ਸਖਤ ਕੋਸ਼ਿਸ਼ ਕਰਦਾ ਹਾਂ।
46 ਮੈਂ ਰਾਜਿਆਂ ਨਾਲ ਤੁਹਾਡੇ ਕਰਾਰ ਬਾਰੇ ਚਰਚਾ ਕਰਾਂਗਾ।
    ਅਤੇ ਮੈਨੂੰ ਉਨ੍ਹਾਂ ਕੋਲੋਂ ਨਮੋਸ਼ੀ ਨਹੀਂ ਹੋਵੇਗੀ।
47 ਮੈਨੂੰ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਨਾ ਚੰਗਾ ਲੱਗਦਾ ਹੈ, ਯਹੋਵਾਹ।
    ਮੈਂ ਉਨ੍ਹਾਂ ਆਦੇਸ਼ਾ ਨੂੰ ਪਿਆਰ ਕਰਦਾ ਹਾਂ।
48 ਯਹੋਵਾਹ, ਮੈਂ ਤੁਹਾਡੇ ਆਦੇਸ਼ਾ ਦੀ ਉਸਤਤਿ ਕਰਦਾ ਹਾਂ।
    ਮੈਂ ਉਨ੍ਹਾ ਨੂੰ ਪਿਆਰ ਕਰਦਾ ਹਾਂ। ਅਤੇ ਮੈਂ ਉਨ੍ਹਾ ਦਾ ਅਧਿਐਨ ਕਰਾਂਗਾ।
8 ਯਹੋਵਾਹ ਨੇ ਸੀਯੋਨ ਦੀ ਧੀ ਦੀ
    ਕੰਧ ਢਾਹੁਣ ਦੀ ਵਿਉਂਤ ਬਣਾਈ।
ਉਸ ਨੇ ਨਿਸ਼ਚਾ ਕਰ ਲਿਆ ਕਿ ਕੀ ਢਾਹੁਣ ਦੀ ਜ਼ਰੂਰਤ ਹੈ।
    ਫ਼ੇਰ ਉਹ ਅਗਾਂਹ ਵੱਧਿਆ ਅਤੇ ਇਸ ਨੂੰ ਤਬਾਹ ਕਰ ਦਿੱਤਾ।
ਇਸ ਲਈ ਉਸ ਨੇ ਸਾਰੀਆਂ ਕੰਧਾ ਨੂੰ ਉਦਾਸੀ ਨਾਲ ਰੁਆ ਦਿੱਤਾ।
    ਉਹ ਇਕੱਠੀਆਂ ਹੀ ਬਰਬਾਦ ਹੋਈਆ ਸਨ।
9 ਯਰੂਸ਼ਲਮ ਦੇ ਫ਼ਾਟਕ ਜ਼ਮੀਨ ਅੰਦਰ ਧਸ ਗਏ ਹਨ।
    ਉਸ ਨੇ ਤਬਾਹ ਕਰ ਦਿੱਤੇ ਅਤੇ ਫ਼ਾਟਕਾਂ ਦੀਆਂ ਛੜਾਂ ਨੂੰ ਟੁਕੜਿਆਂ ਵਿੱਚ ਤੋੜ ਦਿੱਤਾ।
ਉਸਦਾ ਰਾਜਾ ਅਤੇ ਸ਼ਹਿਜ਼ਾਦੇ ਹੋਰਨਾਂ ਦੇਸ਼ਾਂ ਅੰਦਰ ਜਲਾਵਤਨੀ ਹਨ।
    ਓੱਥੇ ਹੋਰ ਕੋਈ ਸਿੱਖਿਆ ਨਹੀਂ, ਯਰੂਸ਼ਲਮ ਦੇ ਨਬੀ ਯਹੋਵਾਹ ਵੱਲੋਂ ਕੋਈ ਦਰਸ਼ਨ ਨਹੀਂ ਵੇਖਦੇ।
10 ਸੀਯੋਨ ਦੇ ਬਜ਼ੁਰਗ ਧਰਤੀ ਤੇ ਬੈਠੇ ਨੇ।
    ਉਹ ਧਰਤੀ ਉੱਤੇ ਬੈਠੇ ਨੇ ਅਤੇ ਉਹ ਖਾਮੋਸ਼ ਨੇ।
ਉਹ ਆਪਣੇ ਸਿਰਾਂ ਉੱਤੇ ਘਟ੍ਟਾ ਪਾਉਂਦੇ ਨੇ।
    ਉਹ ਸੋਗੀ ਬਸਤਰ ਪਾਉਂਦੇ ਨੇ।
ਯਰੂਸ਼ਲਮ ਦੀਆਂ ਮੁਟਿਆਰਾਂ ਅਫ਼ਸੋਸ ਨਾਲ
    ਧਰਤੀ ਵੱਲ ਆਪਣੇ ਸਿਰ ਝੁਕਾਉਂਦੀਆਂ ਨੇ।
11 ਹੰਝੂਆਂ ਨਾਲ ਮੇਰੀਆਂ ਅੱਖਾਂ ਗਲ ਗਈਆਂ ਨੇ!
    ਮੈਂ ਅੰਦਰੇ-ਅੰਦਰ ਦੁੱਖੀ ਹਾਂ।
ਮੇਰਾ ਦਿਲ ਇਵੇਂ ਮਹਿਸੂਸ ਕਰਦਾ ਹੈ ਜਿਵੇਂ ਇਹ ਜ਼ਮੀਨ ਉੱਤੇ ਡੁੱਲ੍ਹ ਗਿਆ ਹੋਵੇ!
    ਮੈਂ ਇਸ ਤਰ੍ਹਾਂ ਮਹਿਸੂਸ ਕਰਦਾ ਹਾਂ ਕਿਉਂ ਕਿ ਮੇਰੇ ਲੋਕ ਬਰਬਾਦ ਹੋਏ ਨੇ।
ਬੱਚੇ ਅਤੇ ਨਿਆਣੇ ਸ਼ਹਿਰ ਦੇ ਰਾਹਾਂ ਤੇ ਬੇਹੋਸ਼ ਹੋ ਰਹੇ ਹਨ।
    ਉਹ ਸ਼ਹਿਰ ਦੇ ਆਮ ਰਸਤਿਆਂ ਉੱਤੇ ਬੇਹੋਸ਼ ਹੋ ਰਹੇ ਨੇ।
12 ਉਹ ਬੱਚੇ ਆਪਣੀਆਂ ਮਾਵਾਂ ਨੂੰ ਆਖਦੇ ਨੇ,
    “ਰੋਟੀ ਅਤੇ ਮੈਅ ਕਿੱਥੋ ਹੈ?”
    ਉਹ, ਮਰਦੇ ਹੋਏ ਇਹੀ ਸਵਾਲ ਪੁੱਛਦੇ ਨੇ।
    ਉਹ ਆਪਣੀਆਂ ਮਾਵਾਂ ਦੀਆਂ ਗੋਦੀਆਂ ਅੰਦਰ ਮਰ ਜਾਂਦੇ ਨੇ।
13 ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਆਖਾਂ?
    ਸੀਯੋਨ ਦੀਏ ਕੁਆਰੀਏ ਧੀਏ, ਮੈਂ ਤੇਰੀ ਤੁਲਨਾ ਕਿਸ ਨਾਲ ਕਰਾਂ?
ਮੈਂ ਤੈਨੂੰ ਕਿਵੇਂ ਸੁੱਖ ਦੇਵਾਂ?
    ਤੇਰੀ ਤਬਾਹੀ ਸਮੁੰਦਰ ਜਿੰਨੀ ਵਿਸ਼ਾਲ ਹੈ।
ਮੈਂ ਨਹੀਂ ਸਮਝਦਾ ਕਿ ਕੋਈ ਤੈਨੂੰ ਰਾਜੀ ਕਰ ਸੱਕਦਾ ਹੈ।
14 ਤੇਰੇ ਨਬੀਆਂ ਨੇ ਤੇਰੇ ਲਈ ਦਰਸ਼ਨ ਵੇਖੇ।
    ਪਰ ਇਹ ਤੇਰੇ ਲਈ ਬੇਕਾਰ ਝੂਠ ਸਨ।
ਉਨ੍ਹਾਂ ਨੇ ਤੇਰੇ ਪਾਪਾਂ ਦੇ ਵਿਰੁੱਧ ਪ੍ਰਚਾਰ ਨਹੀਂ ਕੀਤਾ।
    ਉਨ੍ਹਾਂ ਨੇ ਮਾਹੌਲ ਨੂੰ ਸੁਧਰਨ ਦੀ ਕੋਸ਼ਿਸ਼ ਨਹੀ ਕੀਤੀ।
ਉਨ੍ਹਾਂ ਨੇ ਤੇਰੇ ਲਈ ਸੰਦੇਸਾਂ ਦਾ ਪ੍ਰਚਾਰ ਕੀਤਾ।
    ਪਰ ਇਹ ਝੂਠੇ, ਅਤੇ ਗੁਮਰਾਹ ਕਰਨ ਵਾਲੇ ਸੰਦੇਸ਼ ਸਨ।
15 ਰਾਹ ਉੱਤੋਂ ਲੰਘਦੇ ਲੋਕ ਤੇਰੇ
    ਤੇ ਹੈਰਾਨੀ ਨਾਲ ਤਾਲੀਆਂ ਮਾਰਦੇ ਨੇ
ਉਹ ਸਿਰ ਹਿਲਾਉਂਦੇ ਨੇ
    ਤੇ ਯਰੂਸ਼ਲਮ ਦੀ ਧੀ ਤੇ ਸੀਟੀਆਂ ਮਾਰਦੇ ਨੇ।
ਉਹ ਪੁੱਛਦੇ ਨੇ, “ਕੀ ਇਹੀ ਉਹ ਸ਼ਹਿਰ ਹੈ
    ਜੋ ਅੱਤ ਖੂਬਸੂਰਤ ਸ਼ਹਿਰ” ਅਤੇ
    “ਸਾਰੀ ਧਰਤੀ ਦਾ ਆਨੰਦ ਅਖਵਾਉਂਦਾ ਸੀ?”
51 ਪਰ ਸੁਣੋ ਮੈਂ ਤੁਹਾਨੂੰ ਇਹ ਭੇਤ ਦੱਸਦਾ ਹਾਂ। ਅਸੀਂ ਸਾਰੇ ਮਰਾਂਗੇ ਨਹੀਂ ਪਰੰਤੂ ਅਸੀਂ ਸਾਰੇ ਬਦਲ ਜਾਵਾਂਗੇ। 52 ਇਸ ਨੂੰ ਇੱਕ ਛਣ ਹੀ ਲੱਗੇਗਾ। ਅਸੀਂ ਅੱਖ ਦੇ ਫ਼ੇਰ ਵਿੱਚ ਹੀ ਬਦਲ ਜਾਵਾਂਗੇ। ਜਦੋਂ ਆਖਰੀ ਤੁਰ੍ਹੀ ਵੱਜੇਗੀ ਇਹ ਉਦੋਂ ਹੀ ਹੋ ਜਾਵੇਗਾ। ਤੁਰ੍ਹੀ ਵਜਾਈ ਜਾਵੇਗੀ ਅਤੇ ਉਹ ਵਿਸ਼ਵਾਸੀ ਜਿਹੜੇ ਮਰ ਗਏ ਹਨ ਜੀਵਨ ਲਈ ਉੱਠਾਏ ਜਾਣਗੇ। ਅਤੇ ਉਹ ਸਰੀਰ ਪ੍ਰਾਪਤ ਕਰਣਗੇ ਜਿਹੜੇ ਨਸ਼ਟ ਨਹੀਂ ਕੀਤੇ ਜਾ ਸੱਕਦੇ। 53 ਕਿਉਂਕਿ ਇਸ ਨਾਸ਼ਵਾਨ ਸਰੀਰ ਨੂੰ ਅਵਿਨਾਸ਼ੀ ਸਰੀਰ ਨਾਲ ਪਹਿਨਾਇਆ ਜਾਵੇਗਾ। ਅਤੇ ਉਸ ਸਰੀਰ ਨੂੰ ਜੋ ਮਰ ਜਾਂਦਾ ਹੈ ਉਹ ਸਰੀਰ ਪੁਆਇਆ ਜਾਂਦਾ ਹੈ ਜੋ ਨਹੀਂ ਮਰਦਾ। 54 ਇਸ ਲਈ ਜਦੋਂ ਨਾਸ਼ਵਾਨ ਸਰੀਰ ਅਵਿਨਾਸ਼ ਨੂੰ ਧਾਰਣ ਕਰ ਲਵੇਗਾ ਅਤੇ ਇਹ ਮਰਨਸ਼ੀਲ ਸਰੀਰ ਅਮਰਤਾ ਨੂੰ ਧਾਰਣ ਕਰ ਲਵੇਗਾ ਤਾਂ ਪੋਥੀਆਂ ਦਾ ਇਹ ਆਖਿਆ ਸੱਚ ਹੋ ਜਾਵੇਗਾ:
“ਮੌਤ ਜਿੱਤ ਵਿੱਚ ਪਰਾਜਿਤ ਹੁੰਦੀ ਹੈ।” (A)
55 “ਮੌਤੇ ਤੇਰੀ ਜਿੱਤ ਕਿੱਥੇ ਹੈ? ਕਬਰੇ,
ਤੇਰੀ ਸੱਟ ਮਾਰਨ ਦੀ ਸ਼ਕਤੀ ਕਿੱਥੇ ਹੈ?” (B)
56 ਮੌਤ ਦੀ ਸੱਟ ਮਾਰਨ ਦੀ ਸ਼ਕਤੀ ਪਾਪ ਹੈ। ਅਤੇ ਪਾਪ ਦੀ ਸ਼ਕਤੀ ਨੇਮ ਹੈ। 57 ਪਰੰਤੂ ਅਸੀਂ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹਾਂ। ਉਹ ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਜਿੱਤ ਪ੍ਰਦਾਨ ਕਰਦਾ ਹੈ।
58 ਇਸ ਲਈ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤਕੜੇ ਹੋਵੋ। ਕਿਸੇ ਵੀ ਚੀਜ਼ ਨੂੰ ਆਪਣੇ ਆਪ ਨੂੰ ਬਦਲਣ ਦੀ ਆਗਿਆ ਨਾ ਦਿਉ। ਪੂਰੀ ਤਰ੍ਹਾਂ ਆਪਨੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕਾਰਜ ਨਮਿੱਤ ਕਰ ਦਿਉ। ਤੁਸੀਂ ਜਾਣਦੇ ਹੋ ਕਿ ਜਿਹੜਾ ਕਾਰਜ ਤੁਸੀਂ ਪ੍ਰਭੂ ਵਿੱਚ ਕਰਦੇ ਹੋ, ਵਿਅਰਥ ਨਹੀਂ ਜਾਵੇਗਾ।
ਕੁਝ ਯਹੂਦੀਆਂ ਵੱਲੋਂ ਯਿਸੂ ਦੀ ਨਿੰਦਿਆ(A)
12 ਉਸ ਵੇਲੇ, ਯਿਸੂ ਕਣਕ ਦੇ ਖੇਤਾਂ ਵਿੱਚੋਂ ਲੰਘ ਰਿਹਾ ਸੀ। ਉਸ ਦੇ ਚੇਲੇ ਉਸ ਦੇ ਨਾਲ ਸਨ ਅਤੇ ਉਹ ਭੁੱਖੇ ਸਨ ਇਸ ਲਈ ਉਨ੍ਹਾਂ ਨੇ ਸਿੱਟੇ ਤੋੜ-ਤੋੜ ਕੇ ਖਾਣੇ ਸ਼ੁਰੂ ਕਰ ਦਿੱਤੇ। 2 ਫ਼ਰੀਸੀਆਂ ਨੇ ਇਹ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ! ਤੇਰੇ ਚੇਲੇ ਉਹ ਕਰ ਰਹੇ ਹਨ ਜੋ ਸਬਤ ਦੇ ਦਿਨ ਦੀ ਸ਼ਰ੍ਹਾ ਦੇ ਵਿਰੁੱਧ ਹੈ।”
3 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਭਲਾ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ? 4 ਦਾਊਦ ਪਰਮੇਸ਼ੁਰ ਦੇ ਘਰ ਗਿਆ, ਉਸ ਨੇ ਅਤੇ ਉਸ ਦੇ ਸਾਥੀਆਂ ਨੇ ਉੱਥੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਕਿ ਦਾਊਦ ਅਤੇ ਉਸ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ। ਸਿਰਫ਼ ਜਾਜਕਾਂ ਨੂੰ ਹੀ ਇਨ੍ਹਾਂ ਨੂੰ ਖਾਣ ਦੀ ਇਜਾਜ਼ਤ ਸੀ? 5 ਕੀ ਤੁਸੀਂ ਤੁਰੇਤ ਵਿੱਚ ਇਹ ਨਹੀਂ ਪੜ੍ਹਿਆ ਕਿ ਹਰ ਸਬਤ ਦੇ ਦਿਨ ਮੰਦਰ ਵਿੱਚ ਜਾਜਕ ਹੀ ਸਬਤ ਦੇ ਦਿਨ ਦੀ ਸ਼ਰ੍ਹਾ ਨੂੰ ਤੋੜਦੇ ਹਨ, ਅਤੇ ਹਾਲੇ ਵੀ ਉਹ ਦੋਸ਼ੀ ਨਹੀਂ ਹਨ? 6 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਇੱਥੇ ਅਜਿਹਾ ਵੀ ਹੈ, ਜੋ ਮੰਦਰ ਨਾਲੋਂ ਵੀ ਮਹਾਨ ਹੈ। 7 ਪਵਿੱਤਰ ਪੁਸਤਕ ਵਿੱਚ ਕਿਹਾ ਗਿਆ ਹੈ, ‘ਮੈਂ ਜੀਵ ਬਲੀਦਾਨ ਨਹੀਂ ਚਾਹੁੰਦਾ ਸਗੋਂ ਮੈਂ ਦਯਾ ਚਾਹੁੰਦਾ ਹਾਂ।’ ਜੇਕਰ ਤੁਸੀਂ ਇਸਦਾ ਅਰਥ ਜਾਣਦੇ ਹੁੰਦੇ ਤਾਂ ਤੁਸੀਂ ਉਨ੍ਹਾਂ ਲੋਕਾਂ ਦਾ ਨਿਰਨਾ ਨਾ ਕਰਦੇ ਜਿਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ।
8 “ਕਿਉਂ ਜੋ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”
ਯਿਸੂ ਦਾ ਟੁੰਡੇ ਦੇ ਹੱਥ ਨੂੰ ਠੀਕ ਕਰਨਾ(B)
9 ਯਿਸੂ ਉਸ ਜਗ੍ਹਾ ਤੋਂ ਤੁਰਕੇ ਉੱਥੋਂ ਦੇ ਪ੍ਰਾਰਥਨਾ ਸਥਾਨ ਤੇ ਗਿਆ। 10 ਉੱਥੇ ਇੱਕ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ। ਉੱਥੇ ਕੁਝ ਯਹੂਦੀਆਂ ਨੇ ਯਿਸੂ ਦੇ ਜੁੰਮੇ ਇੱਕ ਦੋਸ਼ ਲਾਉਣ ਲਈ ਇਹ ਕਹਿਕੇ ਉਸ ਨੂੰ ਪੁੱਛਿਆ ਕਿ, “ਕੀ ਸਬਤ ਦੇ ਦਿਨ ਕਿਸੇ ਨੂੰ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ?”
11 ਯਿਸੂ ਨੇ ਜਵਾਬ ਦਿੱਤਾ, “ਜੇਕਰ ਤੁਹਾਡੇ ਵਿੱਚੋਂ ਕਿਸੇ ਕੋਲ ਇੱਕ ਭੇਡ ਹੋਵੇ ਅਤੇ ਜੇ ਸਬਤ ਦੇ ਦਿਨ ਉਹ ਟੇਏ ਵਿੱਚ ਡਿੱਗ ਪਵੇ, ਤਾਂ ਕੀ ਤੁਸੀਂ ਉਸ ਨੂੰ ਟੋਏ ਵਿੱਚੋਂ ਨਹੀਂ ਕੱਢੋਂਗੇ? 12 ਨਿਸ਼ਚੇ ਹੀ, ਆਦਮੀ ਭੇਡ ਨਾਲੋਂ ਕਿਤੇ ਵੱਧ ਮੁੱਲਵਾਨ ਹੈ। ਇਸ ਲਈ ਸਬਤ ਦੇ ਦਿਨ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ।”
13 ਤਦ ਯਿਸੂ ਨੇ ਉਸ ਟੁੰਡੇ ਮਨੁੱਖ ਨੂੰ ਕਿਹਾ, “ਮੈਨੂੰ ਆਪਣਾ ਹੱਥ ਵੇਖਣਦੇ?” ਜਦ ਮਨੁੱਖ ਨੇ ਆਪਣਾ ਹੱਥ ਯਿਸੂ ਅੱਗੇ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਹੀ ਚੰਗਾ ਹੋ ਗਿਆ। 14 ਪਰ ਫ਼ਰੀਸੀ ਪ੍ਰਾਰਥਨਾ ਸਥਾਨ ਤੋਂ ਵਿਦਾ ਹੋ ਗਏ ਅਤੇ ਉਨ੍ਹਾਂ ਨੇ ਯਿਸੂ ਨੂੰ ਮਾਰਨ ਦੀਆਂ ਵਿਉਂਤਾਂ ਬਣਾਈਆਂ।
2010 by World Bible Translation Center