Book of Common Prayer
ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ।
87 ਪਰਮੇਸ਼ੁਰ ਨੇ ਯਰੂਸ਼ਲਮ ਦੀਆਂ ਪਵਿੱਤਰ ਪਹਾੜੀਆਂ ਉੱਤੇ ਆਪਣਾ ਮੰਦਰ ਬਣਾਇਆ।
2     ਯਹੋਵਾਹ ਸੀਯੋਨ ਦੇ ਦਰਵਾਜਿਆਂ ਨੂੰ ਇਸਰਾਏਲ ਦੀ ਹੋਰ ਕਿਸੇ ਵੀ ਥਾਂ ਨਾਲੋਂ ਵੱਧੇਰੇ ਪਿਆਰ ਕਰਦਾ ਹੈ।
3 ਹੇ ਪਰਮੇਸ਼ੁਰ ਦੇ ਸ਼ਹਿਰ, ਲੋਕ ਤੇਰੇ ਬਾਰੇ ਬਹੁਤ ਅਦਭੁਤ ਗੱਲਾਂ ਬੋਲਦੇ ਹਨ।
4 ਪਰਮੇਸ਼ੁਰ ਆਪਣੇ ਸਾਰੇ ਬੰਦਿਆਂ ਦੀ ਸੂਚੀ ਰੱਖਦਾ।
“ਉਨ੍ਹਾਂ ਵਿੱਚੋਂ ਕੁਝ ਮਿਸਰ ਅਤੇ ਕੁਝ ਬੇਬੀਲੋਨ ਵਿੱਚ ਰਹਿੰਦੇ ਹਨ।
    ਉਨ੍ਹਾਂ ਵਿੱਚੋਂ ਕੁਝ ਲੋਕ ਫ਼ਲਿਸਤੀਨੀਆਂ, ਸੂਰ ਅਤੇ ਇਥੋਮੀਆਂ ਵਿੱਚ ਵੀ ਜਨਮੇ ਸਨ।”
5 ਪਰਮੇਸ਼ੁਰ ਸੀਯੋਨ ਉੱਤੇ ਜੰਮੇ ਹਰ ਬੰਦੇ ਨੂੰ ਜਾਣਦਾ ਹੈ।
    ਸਰਬ ਉੱਚ ਪਰਮੇਸ਼ੁਰ ਨੇ ਉਸ ਸ਼ਹਿਰ ਨੂੰ ਬਣਾਇਆ।
6 ਪਰਮੇਸ਼ੁਰ ਆਪਣੇ ਸਾਰੇ ਲੋਕਾਂ ਦੀ ਸੂਚੀ ਰੱਖਦਾ।
    ਪਰਮੇਸ਼ੁਰ ਜਾਣਦਾ ਹੈ ਕਿ ਹਰ ਇੱਕ ਬੰਦਾ ਕਿੱਥੇ ਜੰਮਿਆ ਹੈ।
7 ਪਰਮੇਸ਼ੁਰ ਦੇ ਖਾਸ ਬੰਦੇ ਯਰੂਸ਼ਲਮ ਨੂੰ ਤਿਉਹਾਰ ਮਨਾਉਣ ਲਈ ਜਾਂਦੇ ਹਨ।
    ਉਹ ਬਹੁਤ ਖੁਸ਼ ਹਨ।
ਉਹ ਗਾ ਅਤੇ ਨੱਚ ਰਹੇ ਹਨ ਉਹ ਆਖਦੇ ਹਨ,
    “ਸਾਰੀਆਂ ਸ਼ੁਭ ਚੀਜ਼ਾਂ ਯਰੂਸ਼ਲਮ ਤੋਂ ਆਉਂਦੀਆਂ ਹਨ।”
ਚੌਥਾ ਭਾਗ
(ਜ਼ਬੂਰ 90-106)
ਪਰਮੇਸ਼ੁਰ ਦੇ ਬੰਦੇ ਮੂਸਾ ਦੀ ਪ੍ਰਾਰਥਨਾ।
90 ਹੇ ਮਾਲਕ, ਤੁਸੀਂ ਸਦਾ-ਸਦਾ ਲਈ ਸਾਡਾ ਘਰ ਰਹੇ ਹੋਂ।
2 ਹੇ ਪਰਮੇਸ਼ੁਰ, ਤੁਸੀਂ ਪਰਬਤਾਂ ਦੇ ਪੈਦਾ ਹੋਣ ਤੋਂ ਪਹਿਲਾਂ
    ਅਤੇ ਧਰਤੀ ਅਤੇ ਦੁਨੀਆਂ ਸਾਜੇ ਜਾਣ ਤੋਂ ਪਹਿਲਾਂ ਵੀ ਤੁਸੀਂ ਪਰਮੇਸ਼ੁਰ ਸੀ।
    ਹੇ ਪਰਮੇਸ਼ੁਰ ਤੁਸੀਂ ਸਦਾ ਰਹੇ ਹੋਂ ਅਤੇ ਤੁਸੀਂ ਸਦਾ ਰਹੋਂਗੇ, ਹੇ ਪਰਮੇਸ਼ੁਰ।
3 ਤੁਸੀਂ ਲੋਕਾਂ ਨੂੰ ਇਸ ਦੁਨੀਆਂ ਵਿੱਚ ਲਿਆਉਂਦੇ ਹੋ।
    ਅਤੇ ਫ਼ੇਰ ਤੁਸੀਂ ਉਨ੍ਹਾਂ ਨੂੰ ਖਾਕ ਵਿੱਚ ਬਦਲ ਦਿੰਦੇ ਹੋ।
4 ਤੁਹਾਡੇ ਲਈ ਹਜ਼ਾਰ ਸਾਲ ਕੱਲ ਦੀ ਤਰ੍ਹਾਂ
    ਅਤੇ ਰਾਤ ਦੀ ਤਰ੍ਹਾਂ ਹਨ।
5 ਤੁਸੀਂ ਸਾਨੂੰ ਪਰ੍ਹਾਂ ਹੂੰਝ ਸੁੱਟਦੇ ਹੋਂ। ਸਾਡੀ ਜ਼ਿੰਦਗੀ ਇੱਕ ਸੁਪਨੇ ਵਾਂਗ ਹੈ, ਅਤੇ ਸਵੇਰ ਨੂੰ ਅਸੀਂ ਜਾ ਚੁੱਕੇ ਹੁੰਦੇ ਹਾਂ।
ਅਸੀਂ ਘਾਹ ਦੀ ਤਰ੍ਹਾਂ ਹਾਂ।
6     ਘਾਹ ਸਵੇਰ ਵੇਲੇ ਉਘਦਾ ਹੈ,
    ਅਤੇ ਸ਼ਾਮ ਨੂੰ ਇਹ ਸੁੱਕ ਜਾਂਦਾ ਹੈ ਅਤੇ ਮਰ ਰਿਹਾ ਹੁੰਦਾ ਹੈ।
7 ਹੇ ਪਰਮੇਸ਼ੁਰ, ਸਾਨੂੰ ਤੁਹਾਡਾ ਗੁੱਸਾ ਤਬਾਹ ਕਰ ਸੱਕਦਾ ਹੈ।
    ਸਾਨੂੰ ਤੁਹਾਡੇ ਕਹਿਰ ਤੋਂ ਡਰ ਲੱਗਦਾ ਹੈ।
8 ਤੁਸੀਂ ਸਾਡੇ ਗੁਨਾਹਾਂ ਬਾਰੇ ਸਭ ਕੁਝ ਜਾਣਦੇ ਹੋ।
    ਤੁਸੀਂ ਸਾਡਾ ਹਰ ਲੁਕਵਾਂ ਗੁਨਾਹ ਵੀ ਵੇਖ ਲੈਂਦੇ ਹੋ।
9 ਤੁਹਾਡਾ ਕਹਿਰ ਸਾਡੀ ਜ਼ਿੰਦਗੀ ਨੂੰ ਖਤਮ ਕਰ ਸੱਕਦਾ ਹੈ।
    ਸਾਡੀ ਜ਼ਿੰਦਗੀ ਸਰਗੋਸ਼ੀ ਦੀ ਤਰ੍ਹਾਂ ਮੁੱਕ ਜਾਂਦੀ ਹੈ।
10 ਇਹ ਹੋ ਸੱਕਦਾ ਹੈ, ਕਿ ਅਸੀਂ 70 ਸਾਲਾਂ ਤੱਕ ਜੀਵੀਏ।
    ਜੇ ਅਸੀਂ ਹਾਲੇ ਵੀ ਤਕੜੇ ਹਾਂ, ਤਾਂ ਇਹ ਉਮਰ 80 ਸਾਲਾ ਹੋ ਸੱਕਦੀਆਂ ਹਨ।
ਸਾਡੀਆਂ ਜ਼ਿੰਦਗੀਆਂ ਸਖਤ ਮਿਹਨਤ ਅਤੇ ਵਿਅਰਥ ਪ੍ਰਾਪਤੀਆਂ ਨਾਲ ਭਰਪੂਰ ਹਨ।
    ਫ਼ਿਰ ਅਚਾਨਕ, ਸਾਡੀਆਂ ਜ਼ਿੰਦਗੀਆਂ ਖਤਮ ਹੋ ਜਾਂਦੀਆਂ ਹਨ ਅਤੇ ਅਸੀਂ ਦੂਰ ਉੱਡ ਜਾਂਦੇ ਹਾਂ।
11 ਕੋਈ ਵੀ ਬੰਦਾ ਤੁਹਾਡੇ ਗੁੱਸੇ ਦੀ ਪੂਰੀ ਸ਼ਕਤੀ ਨੂੰ ਨਹੀਂ ਜਾਣ ਸੱਕਦਾ, ਪਰਮੇਸ਼ੁਰ।
    ਪਰ ਹੇ ਪਰਮੇਸ਼ੁਰ, ਤੁਹਾਡੇ ਲਈ ਸਾਡਾ ਡਰ ਅਤੇ ਆਦਰ ਓਨਾ ਹੀ ਵੱਡਾ ਹੈ ਜਿੰਨਾ ਤੁਹਾਡਾ ਗੁੱਸਾ।
12 ਸਾਨੂੰ ਸਿੱਖਾਉ ਕਿ ਸਾਡੀਆਂ ਜ਼ਿੰਦਗੀਆਂ ਕਿੰਨੀਆਂ ਛੋਟੀਆਂ ਹਨ
    ਅਤੇ ਜੋ ਅਸੀਂ ਸੱਚਮੁੱਚ ਸਿਆਣੇ ਬਣ ਸੱਕੀਏ।
13 ਯਹੋਵਾਹ, ਸਾਡੇ ਵੱਲ ਸਦਾ ਲਈ ਵਾਪਸ ਆ ਜਾਉ।
    ਆਪਣੇ ਸੇਵਕਾਂ ਉੱਪਰ ਮਿਹਰ ਕਰੋ।
14 ਹਰ ਸਵੇਰ ਸਾਨੂੰ ਆਪਣੇ ਪਿਆਰ ਨਾਲ ਭਰ ਦਿਉ।
    ਸਾਨੂੰ ਪ੍ਰਸੰਨ ਹੋਣ ਦਿਉ ਅਤੇ ਆਪਣੀਆਂ ਜ਼ਿੰਦਗੀਆਂ ਮਾਨਣ ਦਿਉ।
15 ਤੁਸਾਂ ਸਾਨੂੰ ਬਹੁਤ ਉਦਾਸੀ ਅਤੇ ਸਾਡੇ ਵਿੱਚ ਬਹੁਤ ਮੁਸੀਬਤਾਂ ਦਿੱਤੀਆਂ ਹਨ।
    ਹੁਣ ਸਾਨੂੰ ਖੁਸ਼ੀ ਲੈਣ ਦਿਉ।
16 ਆਪਣੇ ਸੇਵਕਾਂ ਨੂੰ ਉਹ ਚਮਤਕਾਰ ਵੇਖਣ ਦਿਉ ਜਿਹੜੇ ਤੁਸੀਂ ਉਨ੍ਹਾਂ ਲਈ ਕਰਨ ਯੋਗ ਹੋਂ
    ਅਤੇ ਉਨ੍ਹਾਂ ਦੇ ਬੱਚਿਆਂ ਨੂੰ ਤੁਹਾਡੀ ਮਹਿਮਾ ਵੇਖਣ ਦਿਉ।
17 ਜੋ ਕੁਝ ਵੀ ਅਸੀਂ ਕਰਦੇ ਹਾਂ ਉਸ ਵਿੱਚ ਅਸੀਂ ਪਰਮੇਸ਼ੁਰ ਦੀ ਪ੍ਰਸੰਨਤਾ ਮਹਿਸੂਸ ਕਰੀਏ।
    ਜਿਸ ਨੂੰ ਅਸੀਂ ਸਾਧਦੇ ਹਾਂ ਉਸ ਨੂੰ ਸਥਾਪਿਤ ਕਰਦਿਆਂ
    ਅਤੇ ਸਹਾਰਾ ਦਿੰਦਿਆਂ ਉਹ ਸਾਨੂੰ ਅਸੀਸ ਦੇਵੇ।
136 ਯਹੋਵਾਹ ਦੀ ਉਸਤਤਿ ਕਰੋ, ਕਿਉਂਕਿ ਉਹ ਭਲਾ ਹੈ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
2 ਦੇਵਤਿਆਂ ਦੇ ਪਰਮੇਸ਼ੁਰ ਦੀ ਉਸਤਤਿ ਕਰੋ
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
3 ਪ੍ਰਭੂਆਂ ਦੇ ਯਹੋਵਾਹ ਦੀ ਉਸਤਤਿ ਕਰੋ,
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
4 ਪਰਮੇਸ਼ੁਰ ਦੀ ਉਸਤਤਿ ਕਰੋ ਸਿਰਫ਼ ਉਹੀ ਹੈ ਜਿਹੜਾ ਚਮਤਕਾਰ ਕਰਦਾ ਹੈ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
5 ਪਰਮੇਸ਼ੁਰ ਦੀ ਉਸਤਤਿ ਕਰੋ।
    ਉਹ ਜਿਸਨੇ ਅਕਾਸ਼ਾ ਨੂੰ ਸਾਜਣ ਲਈ ਸਿਆਣਪ ਵਰਤੀ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
6 ਪਰਮੇਸ਼ੁਰ ਨੇ ਸਮੁੰਦਰ ਉੱਤੇ ਧਰਤੀ ਖੁਸ਼ਕ ਰੱਖੀ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
7 ਪਰਮੇਸ਼ੁਰ ਨੇ ਮਹਾਨ ਰੌਸ਼ਨੀਆਂ ਸਾਜੀਆਂ
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
8 ਪਰਮੇਸ਼ੁਰ ਨੇ ਸੂਰਜ ਨੂੰ ਦਿਨ ਉੱਤੇ ਰਾਜ ਕਰਨ ਲਈ ਸਾਜਿਆ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
9 ਪਰਮੇਸ਼ੁਰ ਨੇ ਰਾਤ ਉੱਤੇ ਰਾਜ ਕਰਨ ਲਈ ਚੰਨ ਅਤੇ ਤਾਰਿਆਂ ਨੂੰ ਸਾਜਿਆ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
10 ਪਰਮੇਸ਼ੁਰ ਨੇ, ਮਿਸਰ ਵਿੱਚ ਪਹਿਲੋਠੇ ਬੰਦੇ ਅਤੇ ਜਾਨਵਰ ਮਾਰ ਦਿੱਤੇ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
11 ਪਰਮੇਸ਼ੁਰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲੈ ਗਿਆ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
12 ਪਰਮੇਸ਼ੁਰ ਨੇ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਦਰਸਾਈ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
13 ਪਰਮੇਸ਼ੁਰ ਨੇ ਲਾਲ ਸਾਗਰ ਨੂੰ ਦੋ ਹਿਸਿਆਂ ਵਿੱਚ ਚੀਰ ਦਿੱਤਾ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
14 ਫ਼ਿਰ ਪਰਮੇਸ਼ੁਰ ਨੇ ਇਸਰਾਏਲ ਦੀ ਅਗਵਾਈ ਸਮੁੰਦਰ ਵਿੱਚੋਂ ਦੀ ਕੀਤੀ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
15 ਪਰਮੇਸ਼ੁਰ ਨੇ ਫ਼ਿਰਊਨ ਅਤੇ ਉਸਦੀ ਫ਼ੌਜ ਨੂੰ ਲਾਲ ਸਾਗਰ ਵਿੱਚ ਡੋਬ ਦਿੱਤਾ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
16 ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਮਾਰੂਥਲ ਵਿੱਚ ਕੀਤੀ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
17 ਪਰਮੇਸ਼ੁਰ ਨੇ ਬਲਵਾਨ ਰਾਜਿਆਂ ਨੂੰ ਹਰਾਇਆ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
18 ਪਰਮੇਸ਼ੁਰ ਨੇ ਮਜ਼ਬੂਰ ਰਾਜਿਆਂ ਨੂੰ ਹਰਾਇਆ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
19 ਪਰਮੇਸ਼ੁਰ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਹਰਾਇਆ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
20 ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਹਰਾਇਆ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
21 ਪਰਮੇਸ਼ੁਰ ਨੇ ਉਨ੍ਹਾਂ ਦੀ ਧਰਤੀ ਇਸਰਾਏਲ ਨੂੰ ਦੇ ਦਿੱਤੀ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
22 ਪਰਮੇਸ਼ੁਰ ਨੇ ਉਹ ਧਰਤੀ ਸੁਗਾਤ ਵਜੋਂ ਇਸਰਾਏਲ ਨੂੰ ਦੇ ਦਿੱਤੀ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
23 ਪਰਮੇਸ਼ੁਰ ਨੇ ਸਾਨੂੰ ਯਾਦ ਰੱਖਿਆ, ਜਦੋਂ ਅਸੀਂ ਹਾਰੇ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
24 ਪਰਮੇਸ਼ੁਰ ਨੇ ਸਾਨੂੰ ਸਾਡੇ ਦੁਸ਼ਮਣਾ ਤੋਂ ਬਚਾਇਆ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
25 ਪਰਮੇਸ਼ੁਰ ਹਰ ਬੰਦੇ ਨੂੰ ਭੋਜਨ ਦਿੰਦਾ ਹੈ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
26 ਸਵਰਗ ਦੇ ਪਰਮੇਸ਼ੁਰ ਦੀ ਉਸਤਤਿ ਕਰੋ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
1000 ਵਰ੍ਹਾ
20 ਫ਼ਿਰ ਮੈਂ ਸਵਰਗ ਵੱਲੋਂ ਇੱਕ ਦੂਤ ਨੂੰ ਹੇਠਾਂ ਆਉਂਦਿਆਂ ਦੇਖਿਆ। ਦੂਤ ਕੋਲ ਥਲਹੀਨ ਖੱਡ ਦੀ ਚਾਬੀ ਸੀ। ਦੂਤ ਦੇ ਹੱਥ ਵਿੱਚ ਇੱਕ ਸੰਗਲੀ ਵੀ ਫ਼ੜੀ ਹੋਈ ਸੀ। 2 ਦੂਤ ਨੇ ਅਜਗਰ, ਉਸ ਪੁਰਾਣੇ ਸੱਪ ਨੂੰ ਫ਼ੜ ਲਿਆ। ਅਜਗਰ ਉਹੀ ਸ਼ੈਤਾਨ ਹੈ ਜੋ ਕਿ ਸ਼ਤਾਨ ਜਾਣਿਆ ਜਾਂਦਾ ਹੈ। ਦੂਤ ਨੇ ਉਸ ਨੂੰ 1000 ਵਰ੍ਹੇ ਲਈ ਸੰਗਲਾਂ ਨਾਲ ਬੰਨ੍ਹ ਦਿੱਤਾ। 3 ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ 1000 ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸੱਕੇ। 1000 ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ।
4 ਫ਼ੇਰ ਮੈਂ ਕੁਝ ਤਖਤ ਦੇਖੇ ਜਿਨ੍ਹਾਂ ਉੱਤੇ ਕੁਝ ਲੋਕ ਬੈਠੇ ਹੋਏ ਸਨ। ਇਹ ਉਹ ਲੋਕ ਸਨ ਜਿਨ੍ਹਾਂ ਨੂੰ ਨਿਆਂ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਗਈ ਸੀ। ਮੈਂ ਉਨ੍ਹਾਂ ਲੋਕਾਂ ਦੀਆਂ ਰੂਹਾਂ ਵੀ ਵੇਖੀਆਂ। ਜਿਨ੍ਹਾਂ ਨੇ ਆਪਣੇ ਸਿਰ ਝੁਕਾਏ ਸਨ ਕਿਉਂਕਿ ਉਨ੍ਹਾਂ ਨੇ ਮਸੀਹ ਦੇ ਸੱਚ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਦੇ ਸੰਦੇਸ਼ ਨੂੰ ਵਫ਼ਾਦਾਰ ਸਨ। ਉਨ੍ਹਾਂ ਨੇ ਜਾਨਵਰਾਂ ਅਤੇ ਉਸ ਦੀਆਂ ਮੂਰਤਾਂ ਦੀ ਪੂਜਾ ਨਹੀਂ ਕੀਤੀ। ਉਨ੍ਹਾਂ ਕੋਲ ਉਨ੍ਹਾਂ ਦੇ ਹੱਥਾਂ ਜਾਂ ਉਨ੍ਹਾਂ ਦੇ ਮੱਥਿਆਂ ਉੱਤੇ ਜਾਨਵਰ ਦਾ ਨਿਸ਼ਾਨ ਨਹੀਂ ਸੀ। ਇਹ ਲੋਕ ਫ਼ਿਰ ਤੋਂ ਜਿਉਂਦੇ ਹੋ ਗਏ ਅਤੇ ਉਨ੍ਹਾਂ ਇੱਕ ਹਜ਼ਾਰ ਸਾਲਾਂ ਤੱਕ ਮਸੀਹ ਨਾਲ ਸ਼ਾਸਨ ਕੀਤਾ। 5 (ਦੂਸਰੇ ਮ੍ਰਿਤ ਵਿਅਕਤੀ ਓਨਾ ਚਿਰ ਨਹੀਂ ਜੀਵੇ ਜਿੰਨਾ ਚਿਰ ਤੱਕ 1000 ਵਰ੍ਹਾ ਖਤਮ ਨਹੀਂ ਹੋ ਗਿਆ।)
ਇਹ ਮਰਿਆਂ ਹੋਇਆ ਦਾ ਪਹਿਲਾ ਪੁਨਰ ਉੱਥਾਨ ਹੈ। 6 ਧੰਨ ਹਨ ਉਹ ਜਿਨ੍ਹਾਂ ਦਾ ਇਸ ਪਹਿਲੇ ਪੁਨਰ ਉਥਾਨ ਵਿੱਚ ਹਿੱਸਾ ਹੈ। ਦੂਸਰੀ ਮੌਤ ਦਾ ਇਨ੍ਹਾਂ ਲੋਕਾਂ ਉੱਪਰ ਕੋਈ ਅਧਿਕਾਰ ਨਹੀਂ ਹੈ। ਉਹ ਲੋਕ ਪਰਮੇਸ਼ੁਰ ਅਤੇ ਮਸੀਹ ਲਈ ਵੀ ਜਾਜਕ ਹੋਣਗੇ। ਉਹ ਉਸ ਦੇ ਸੰਗ ਇੱਕ ਹਜ਼ਾਰ ਸਾਲ ਤੱਕ ਹਕੂਮਤ ਕਰਨਗੇ।
ਯਿਸੂ ਆਪਣੀ ਮੌਤ ਬਾਰੇ ਅਗੰਮ ਵਾਕ ਕਰਦਾ(A)
21 ਉਸ ਸਮੇਂ ਤੋਂ, ਯਿਸੂ ਨੇ ਆਪਣੇ ਚੇਲਿਆਂ ਨੂੰ ਵਰਨਣ ਕਰਨਾ ਸ਼ੁਰੂ ਕੀਤਾ ਕਿ ਉਸ ਨੂੰ ਯਰੂਸ਼ਲਮ ਜਰੂਰ ਜਾਣਾ ਪਵੇਗਾ, ਅਤੇ ਬਜੁਰਗ ਯਹੂਦੀ ਆਗੂਆਂ, ਪਰਧਾਨ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਬਹੁਤ ਕਸ਼ਟ ਝੱਲਣੇ ਪੈਣਗੇ। ਅਤੇ ਇਹ ਵੀ ਦੱਸਿਆ ਕਿ ਉਹ ਮਾਰਿਆ ਜਾਵੇਗਾ ਪਰ ਮਰਨ ਦੇ ਤੀਜੇ ਦਿਨ ਉਹ ਫ਼ੇਰ ਜੀ ਉੱਠੇਗਾ।
22 ਤਦ ਪਤਰਸ ਉਸ ਨੂੰ ਇੱਕ ਪਾਸੇ ਲਿਜਾਕੇ ਝਿੜਕਣ ਲੱਗਾ, “ਪ੍ਰਭੂ, ਪਰਮੇਸ਼ੁਰ ਤੁਹਾਨੂੰ ਉਨ੍ਹਾਂ ਗੱਲਾਂ ਤੋਂ ਬਚਾਵੇ। ਇਹ ਕਦੇ ਵੀ ਤੁਹਾਡੇ ਨਾਲ ਨਾ ਵਾਪਰੇ!”
23 ਯਿਸੂ ਮੁੜਿਆ ਅਤੇ ਪਤਰਸ ਨੂੰ ਆਖਿਆ, “ਹੇ ਸ਼ੈਤਾਨ, ਮੈਥੋਂ ਦੂਰ ਚੱਲਿਆ ਜਾ। ਤੂੰ ਮੇਰੀ ਸਹਾਇਤਾ ਨਹੀਂ ਕਰ ਰਿਹਾ, ਤੂੰ ਪਰਮੇਸ਼ੁਰ ਦੇ ਬਚਨਾਂ ਦਾ ਧਿਆਨ ਨਹੀਂ ਕਰ ਰਿਹਾ ਸਗੋਂ ਤੂੰ ਉਨ੍ਹਾਂ ਗੱਲਾਂ ਲਈ ਫ਼ਿਕਰਮੰਦ ਹੈਂ ਜਿਨ੍ਹਾਂ ਨੂੰ ਲੋਕ ਜਰੂਰੀ ਸਮਝਦੇ ਹਨ।”
24 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਤਾਂ ਉਸ ਨੂੰ ਉਨ੍ਹਾਂ ਗੱਲਾਂ ਨੂੰ ‘ਨਾਂਹ’ ਆਖਣੀ ਪਵੇਗੀ ਜਿਨ੍ਹਾਂ ਨੂੰ ਉਹ ਚਾਹੁੰਦਾ ਹੈ। ਉਸ ਵਿਅਕਤੀ ਨੂੰ ਉਹ ਸਲੀਬ ਕਬੂਲ ਕਰਨੀ ਚਾਹੀਦੀ ਹੈ ਜੋ ਉਸ ਨੂੰ ਦਿੱਤੀ ਗਈ ਹੈ ਅਤੇ ਮੇਰਾ ਪਿੱਛਾ ਕਰਨਾ ਚਾਹੀਦਾ ਹੈ। 25 ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣਾ ਚਾਹੇਗਾ ਉਹ ਉਸ ਨੂੰ ਗੁਆ ਦੇਵੇਗਾ। ਅਤੇ ਹਰ ਉਹ ਵਿਅਕਤੀ ਜੋ ਮੇਰੇ ਲਈ ਆਪਣੀ ਜਾਨ ਗੁਆਵੇਗਾ ਉਹ ਉਸ ਨੂੰ ਪਾ ਲਵੇਗਾ। 26 ਕਿਸੇ ਵਿਅਕਤੀ ਨੂੰ ਕੀ ਲਾਭ ਹੋਵੇਗਾ ਜੇਕਰ ਉਹ ਸਾਰੀ ਦੁਨੀਆਂ ਜਿੱਤ ਲਵੇ, ਪਰ ਆਪਣੇ ਪ੍ਰਾਣ ਗੁਆ ਲਵੇ? ਵਿਅਕਤੀ ਆਪਣੇ ਪ੍ਰਾਣ ਵਾਪਸ ਲੈਣ ਲਈ ਕੁਝ ਵੀ ਨਹੀਂ ਦੇ ਸੱਕਦਾ। 27 ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਅਤੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ। ਅਤੇ ਉਸ ਵਕਤ ਮਨੁੱਖ ਦਾ ਪੁੱਤਰ ਹਰ ਇੱਕ ਨੂੰ ਉਸਦੀ ਕਰਨੀ ਦਾ ਫ਼ਲ ਦੇਵੇਗਾ। 28 ਮੈਂ ਸੱਚ-ਮੁੱਚ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਥੇ ਖੜ੍ਹੇ ਲੋਕਾਂ ਵਿੱਚੋਂ ਕੁਝ ਲੋਕ ਮਰਨ ਤੋਂ ਪਹਿਲਾਂ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਨਾਲ ਆਉਂਦਾ ਦੇਖਣਗੇ।”
2010 by World Bible Translation Center