Print Page Options
Previous Prev Day Next DayNext

Book of Common Prayer

Daily Old and New Testament readings based on the Book of Common Prayer.
Duration: 861 days
Punjabi Bible: Easy-to-Read Version (ERV-PA)
Version
ਜ਼ਬੂਰ 148-150

148 ਯਹੋਵਾਹ ਦੀ ਉਸਤਤਿ ਕਰੋ।
ਉਤਲੇ ਦੂਤੋਂ, ਸਵਰਗ ਵਿੱਚੋਂ ਯਹੋਵਾਹ ਦੀ ਉਸਤਤਿ ਕਰੋ।
ਤੁਸੀਂ ਸਾਰੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ।
    ਉਸਦੀ ਸਾਰੀ ਫ਼ੌਜ ਵਾਲਿਉ, ਉਸਦੀ ਉਸਤਤਿ ਕਰੋ।
ਸੂਰਜ ਅਤੇ ਚੰਨ, ਯਹੋਵਾਹ ਦੀ ਉਸਤਤਿ ਕਰੋ।
    ਤਾਰਿਉ ਅਤੇ ਆਕਾਸ਼ ਦੀਉ ਰੌਸ਼ਨੀਉ, ਉਸਦੀ ਉਸਤਤਿ ਕਰੋ।
ਯਹੋਵਾਹ ਦੀ ਉਸਤਤਿ ਕਰੋ,
    ਸਭ ਤੋਂ ਉੱਚੇ ਸਵਰਗ ਵਿੱਚ ਆਕਾਸ਼ ਉਤਲੇ ਪਾਣੀਉ, ਉਸਦੀ ਉਸਤਤਿ ਕਰੋ।
ਯਹੋਵਾਹ ਦੇ ਨੇਮ ਦੀ ਉਸਤਤਿ ਕਰੋ।
    ਕਿਉਂ? ਕਿਉਂਕਿ ਪਰਮੇਸ਼ੁਰ ਨੇ ਆਦੇਸ਼ ਦਿੱਤਾ ਅਤੇ ਸਾਡੇ ਸਾਰਿਆਂ ਦੀ ਸਾਜਨਾ ਹੋਈ।
ਪਰਮੇਸ਼ੁਰ ਨੇ ਇਹ ਚੀਜ਼ਾਂ ਸਦਾ ਵਾਸਤੇ ਰਹਿਣ ਲਈ ਬਣਾਈਆ।
    ਪਰਮੇਸ਼ੁਰ ਨੇ ਨੇਮ ਬਣਾਏ ਜਿਹੜੇ ਕਦੀ ਨਹੀਂ ਮੁੱਕਣਗੇ।
ਧਰਤੀ ਉਤਲੀ ਹਰ ਸ਼ੈਅ, ਯਹੋਵਾਹ ਦੀ ਉਸਤਤਿ ਕਰੋ।
    ਮਹਾ ਸਾਗਰ ਅਤੇ ਉਸ ਵਿੱਚਲੇ ਜਾਨਵਰੋ, ਯਹੋਵਾਹ ਦੀ ਉਸਤਤਿ ਕਰੋ।
ਯਹੋਵਾਹ ਨੇ ਅੱਗ ਅਤੇ ਗੜ੍ਹਿਆਂ ਨੂੰ ਬਰਫ਼
    ਅਤੇ ਧੂੰਏ ਨੂੰ ਅਤੇ ਸਾਰੀਆ ਤੂਫ਼ਾਨੀ ਹਵਾਵਾਂ ਨੂੰ ਬਣਾਇਆ।
ਪਰਮੇਸ਼ੁਰ ਨੇ, ਪਹਾੜ ਅਤੇ ਪਹਾੜੀਆਂ ਨੂੰ,
    ਫ਼ਲਦਾਰ ਰੁੱਖਾ ਅਤੇ ਦਿਉਦਾਰ ਦੇ ਰੁੱਖਾਂ ਨੂੰ ਬਣਾਇਆ।
10 ਪਰਮੇਸ਼ੁਰ ਨੇ ਜੰਗਲੀ ਜਾਨਵਰਾਂ, ਪਸ਼ੂਆਂ ਅਤੇ ਪੰਛੀਆ, ਰੀਂਗਣ ਵਾਲੇ ਜੀਵਾਂ ਅਤੇ ਪਰਿੰਦਿਆਂ ਨੂੰ ਸਾਜਿਆ।
11 ਪਰਮੇਸ਼ੁਰ ਨੇ ਧਰਤੀ ਉੱਤੇ ਰਾਜਿਆਂ ਅਤੇ ਕੌਮਾਂ ਨੂੰ ਬਣਾਇਆ
    ਪਰਮੇਸ਼ੁਰ ਨੇ ਆਗੂਆਂ ਅਤੇ ਨਿਆਕਾਰਾਂ ਨੂੰ ਬਣਾਇਆ।
12 ਪਰਮੇਸ਼ੁਰ ਨੇ, ਜਵਾਨ ਆਦਮੀ ਅਤੇ ਔਰਤ ਨੂੰ ਬਣਾਇਆ।
    ਪਰਮੇਸ਼ੁਰ ਨੇ ਬੁੱਢੇ ਅਤੇ ਜਵਾਨ ਲੋਕਾਂ ਨੂੰ ਬਣਾਇਆ।
13 ਯਹੋਵਾਹ ਦੇ ਨਾਮ ਦੀ ਉਸਤਤਿ ਕਰੋ।
    ਸਦਾ ਹੀ ਉਸ ਦੇ ਨਾਮ ਦੀ ਉਸਤਤਿ ਕਰੋ!
ਸਵਰਗ ਅਤੇ ਧਰਤੀ ਦੀ ਹਰ ਸ਼ੈਅ,
    ਉਸਦੀ ਉਸਤਤਿ ਕਰੇ।
14 ਪਰਮੇਸ਼ੁਰ ਆਪਣੇ ਲੋਕਾ ਨੂੰ ਮਜ਼ਬੂਤ ਬਣਾਵੇਗਾ।
    ਲੋਕ ਪਰਮੇਸ਼ੁਰ ਦੇ ਅਨੁਯਾਈਆਂ ਦੀ ਉਸਤਤਿ ਕਰਨਗੇ।
ਲੋਕ ਇਸਰਾਏਲ ਦੀ ਉਸਤਤਿ ਕਰਨਗੇ।
    ਉਹੀ ਲੋਕ ਹਨ ਜਿਨ੍ਹਾਂ ਲਈ ਯਹੋਵਾਹ ਲੜਦਾ ਹੈ।

149 ਯਹੋਵਾਹ ਦੀ ਉਸਤਤਿ ਕਰੋ।
ਉਨ੍ਹਾਂ ਨਵੀਆਂ ਗੱਲਾਂ ਬਾਰੇ ਕੋਈ ਨਵਾਂ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆ ਹਨ।
    ਉਸਦੀ ਉਸਤਤਿ ਉਸ ਦੇ ਚੇਲਿਆ ਦੀ ਸਭਾ ਵਿੱਚ ਗਾਵੋ।
ਇਸਰਾਏਲ ਨੂੰ ਆਪਣੇ ਨਿਰਮਾਤਾ ਨਾਲ ਮਿਲਕੇ ਆਨੰਦ ਮਾਨਣ ਦਿਉ।
    ਸੀਯੋਨ ਉੱਤੇ ਰਹਿੰਦੇ ਲੋਕਾਂ ਨੂੰ ਆਪਣੇ ਰਾਜੇ ਨਾਲ ਮਿਲਕੇ ਖੁਸ਼ੀ ਮਨਾਉਣ ਦਿਉ।
ਉਨ੍ਹਾਂ ਲੋਕਾਂ ਨੂੰ ਨੱਚ ਕੁੱਦਕੇ
    ਅਤੇ ਸਾਰੰਗੀਆ ਵਜਾਕੇ ਪਰਮੇਸ਼ੁਰ ਦੀ ਉਸਤਤਿ ਕਰਨ ਦਿਉ।
ਯਹੋਵਾਹ ਆਪਣੇ ਲੋਕਾ ਨਾਲ ਖੁਸ਼ ਹੈ।
    ਪਰਮੇਸ਼ੁਰ ਨੇ ਆਪਣੇ ਮਸੱਕੀਨ ਲੋਕਾ ਲਈ ਇੱਕ ਅਦਭੁਤ ਗੱਲ ਕੀਤੀ।
    ਉਸ ਨੇ ਉਨ੍ਹਾਂ ਨੂੰ ਬਚਾ ਲਿਆ।
ਪਰਮੇਸ਼ੁਰ ਦੇ ਪੈਰੋਕਾਰੋ, ਆਪਣੀ ਜਿੱਤ ਵਿੱਚ ਖੁਸ਼ੀ ਮਨਾਉ!
    ਬਿਸਤਰ ਉੱਤੇ ਲੇਟਣ ਤੋਂ ਬਾਦ ਵੀ ਪ੍ਰਸੰਨ ਹੋਵੋ।

ਲੋਕਾਂ ਨੂੰ ਪਰਮੇਸ਼ੁਰ ਦੀ ਉਸਤਤਿ ਦੇ ਨਾਹਰੇ ਮਾਰਨ ਦਿਉ।
    ਅਤੇ ਉਨ੍ਹਾਂ ਨੂੰ ਆਪਣੀਆ ਤਲਵਾਰਾਂ ਆਪਣੇ ਹੱਥਾਂ ਵਿੱਚ ਲੈ ਲੈਣ ਦਿਉ।
ਉਨ੍ਹਾਂ ਨੂੰ ਆਪਣੇ ਦੁਸ਼ਮਣਾਂ ਨੂੰ ਦੰਡ ਦੇਣ ਦਿਉ।
    ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਲਈ ਜਾਣ ਦਿਉ।
ਪਰਮੇਸ਼ੁਰ ਦੇ ਬੰਦੇ ਉਨ੍ਹਾਂ ਰਾਜਿਆ
    ਅਤੇ ਮਹੱਤਵਪੂਰਣ ਲੋਕਾ ਦੇ ਜ਼ੰਜ਼ੀਰਾ ਪਾ ਦੇਣਗੇ।
ਪਰਮੇਸ਼ੁਰ ਦੇ ਬੰਦੇ ਉਨ੍ਹਾਂ ਨੂੰ ਦੰਡ ਦੇਣਗੇ ਜਿਵੇਂ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ।
    ਪਰਮੇਸ਼ੁਰ ਦੇ ਸਾਰੇ ਪੈਰੋਕਾਰ ਉਸਦਾ ਆਦਰ ਕਰਨਗੇ।

ਯਹੋਵਾਹ ਦੀ ਉਸਤਤਿ ਕਰੋ।

150 ਯਹੋਵਾਹ ਦੀ ਉਸਤਤਿ ਕਰੋ!
ਪਰਮੇਸ਼ੁਰ ਦੀ ਉਸ ਦੇ ਮੰਦਰ ਵਿੱਚ ਉਸਤਤਿ ਕਰੋ!
    ਸਵਰਗ ਵਿੱਚ ਉਸਦੀ ਸ਼ਕਤੀ ਦੀ ਉਸਤਤਿ ਕਰੋ।
ਪਰਮੇਸ਼ੁਰ ਦੀ ਉਸ ਦੇ ਮਹਾਨ ਕਾਰਿਆਂ ਲਈ ਉਸਤਤਿ ਕਰੋ!
    ਉਸਦੀ ਉਸਤਤਿ ਉਸਦੀ ਸਾਰੀ ਮਹਾਨਤਾ ਲਈ ਕਰੋ।
ਪਰਮੇਸ਼ੁਰ ਦੀ ਵਾਜੇ-ਗਾਜੇ ਨਾਲ ਉਸਤਤਿ ਕਰੋ।
    ਵੰਝਲੀਆ ਸਾਰੰਗੀਆ ਨਾਲ ਉਸਦੀ ਉਸਤਤਿ ਕਰੋ।
ਤੰਬੂਰੀਆ ਤੇ ਨੱਚਣ ਨਾਲ ਪਰਮੇਸ਼ੁਰ ਦੀ ਉਸਤਤਿ ਕਰੋ।
    ਉਸਦੀ ਉਸਤਤਿ ਤਾਰਾਂ ਵਾਲੇ ਸਾਜ਼ਾਂ ਅਤੇ ਬੰਸਰੀਆ ਨਾਲ ਕਰੋ।
ਪਰਮੇਸ਼ੁਰ ਦੀ ਉਸਤਤਿ ਛੈਣਿਆਂ ਨਾਲ ਉੱਚੀ ਅਵਾਜ਼ ਨਾਲ ਕਰੋ।
    ਛਣਕਦੇ ਛੈਣਿਆ ਨਾਲ ਉਸਦੀ ਉਸਤਤਿ ਕਰੋ।

ਹਰ ਜਾਨਦਾਰ ਪ੍ਰਾਣੀ, ਯਹੋਵਾਹ ਦੀ ਉਸਤਤਿ ਕਰੋ!

ਯਹੋਵਾਹ ਦੀ ਉਸਤਤਿ ਕਰੋ!

ਜ਼ਬੂਰ 114-115

114 ਇਸਰਾਏਲ ਨੇ ਮਿਸਰ ਛੱਡ ਦਿੱਤਾ।
    ਯਾਕੂਬ ਨੇ ਉਸ ਪਰਦੇਸ ਨੂੰ ਛੱਡ ਦਿੱਤਾ।
ਯਹੂਦਾਹ ਪਰਮੇਸ਼ੁਰ ਦਾ ਖਾਸ ਬੰਦਾ ਬਣ ਗਿਆ।
    ਇਸਰਾਏਲ ਉਸ ਦੀ ਸਲਤਨਤ ਬਣ ਗਈ।
ਲਾਲ ਸਾਗਰ ਨੇ ਇਸ ਨੂੰ ਦੇਖਿਆ ਅਤੇ ਉਹ ਦੌੜ ਗਿਆ।
    ਯਰਦਨ ਨਦੀ ਮੁੜੀ ਅਤੇ ਨੱਸ ਪਈ।
ਪਰਬਤ ਭੇਡੂਆਂ ਵਾਂਗ ਨੱਚਣ ਲੱਗ ਪਏ,
    ਪਹਾੜੀਆਂ ਲੇਲਿਆਂ ਵਾਂਗ ਨੱਚਣ ਲੱਗੀਆਂ।

ਹੇ ਲਾਲ ਸਾਗਰ, ਤੂੰ ਕਿਉਂ ਨੱਸਿਆ ਸੀ?
    ਯਰਦਨ ਨਦੀਏ, ਤੂੰ ਕਿਉਂ ਮੁੜੀ ਅਤੇ ਕਿਉਂ ਨੱਸੀ ਸੀ?
ਪਹਾੜੋ, ਤੁਸੀਂ ਭੇਡੂਆਂ ਵਾਂਗ ਕਿਉਂ ਨੱਚੇ ਸੀ?
    ਅਤੇ ਪਹਾੜੀਓ, ਤੁਸੀਂ ਲੇਲਿਆਂ ਵਾਂਗ ਕਿਉਂ ਨੱਚੀਆਂ ਸੀ?

ਮਾਲਕ, ਯਾਕੂਬ ਦੇ ਯਹੋਵਾਹ ਪਰਮੇਸ਼ੁਰ ਸਾਹਮਣੇ ਧਰਤੀ ਹਿੱਲ ਗਈ ਸੀ।
ਪਰਮੇਸ਼ੁਰ ਹੀ ਹੈ ਜਿਹੜਾ ਪਾਣੀ ਨੂੰ ਚੱਟਾਨ ਵਿੱਚੋਂ ਵਗਾਉਂਦਾ ਹੈ।
    ਪਰਮੇਸ਼ੁਰ ਨੇ ਸਖਤ ਚੱਟਾਨ ਤੋਂ ਵਗਦੇ ਹੋਏ ਪਾਣੀ ਦਾ ਇੱਕ ਚਸ਼ਮਾ ਬਣਾਇਆ।

115 ਯਹੋਵਾਹ, ਸਾਨੂੰ ਕੋਈ ਇੱਜ਼ਤ ਨਹੀਂ ਮਿਲਣੀ ਚਾਹੀਦੀ।
    ਇੱਜ਼ਤ ਤਾਂ ਤੁਹਾਡੀ ਮਲਕੀਅਤ ਹੈ। ਤੁਹਾਡੀ ਇੱਜ਼ਤ ਤੁਹਾਡੇ ਪਿਆਰ ਕਾਰਣ
    ਅਤੇ ਇਸ ਕਾਰਣ ਹੈ ਕਿ ਅਸੀਂ ਤੁਹਾਡੇ ਉੱਤੇ ਵਿਸ਼ਵਾਸ ਕਰ ਸੱਕਦੇ ਸਾਂ।
ਕੌਮਾਂ ਹੈਰਾਨ ਕਿਉਂ ਹੋਣ ਕਿ ਸਾਡਾ ਪਰਮੇਸ਼ੁਰ ਕਿੱਥੇ ਹੈ।
ਪਰਮੇਸ਼ੁਰ ਸਵਰਗ ਵਿੱਚ ਹੈ, ਅਤੇ ਉਹ ਉਹੀ ਸਭ ਕੁਝ ਕਰਦਾ ਹੈ ਜੋ ਉਸ ਨੂੰ ਪਸੰਦ ਹੈ।
ਪਰਾਈਆਂ ਕੌਮਾਂ ਦੇ ਦੇਵਤੇ ਸੋਨੇ ਚਾਂਦੀ ਨਾਲ ਬਣੇ ਹੋਏ ਸਿਰਫ਼ ਬੁੱਤ ਹਨ।
    ਉਹ ਇਨਸਾਨੀ ਹੱਥਾਂ ਦੁਆਰਾ ਬਣਾਏ ਗਏ ਹਨ।
ਉਨ੍ਹਾਂ ਬੁੱਤਾਂ ਦੇ ਮੂੰਹ ਤਾਂ ਹਨ, ਪਰ ਬੋਲ ਨਹੀਂ ਸੱਕਦੇ।
    ਉਨ੍ਹਾਂ ਦੀਆਂ ਅੱਖਾਂ ਤਾਂ ਹਨ, ਪਰ ਦੇਖ ਨਹੀਂ ਸੱਕਦੀਆਂ।
ਉਨ੍ਹਾਂ ਦੇ ਕੰਨ ਤਾਂ ਹਨ, ਪਰ ਸੁਣ ਨਹੀਂ ਸੱਕਦੇ।
    ਉਨ੍ਹਾਂ ਦੇ ਨੱਕ ਤਾਂ ਹਨ, ਪਰ ਸੁੰਘ ਨਹੀਂ ਸੱਕਦੇ।
ਉਨ੍ਹਾਂ ਦੇ ਹੱਥ ਤਾਂ ਹਨ, ਪਰ ਮਹਿਸੂਸ ਨਹੀਂ ਕਰ ਸੱਕਦੇ।
    ਉਨ੍ਹਾਂ ਦੀਆਂ ਲੱਤਾਂ ਤਾਂ ਹਨ, ਪਰ ਚੱਲ ਨਹੀਂ ਸੱਕਦੀਆਂ ਅਤੇ ਉਨ੍ਹਾ ਦੇ ਗਲੇ ਵਿੱਚੋਂ ਕੋਈ ਆਵਾਜ਼ ਨਹੀਂ ਨਿਕਲ ਸੱਕਦੀ।
ਜਿਹੜੇ ਲੋਕ ਬਣਾਉਂਦੇ ਹਨ ਅਤੇ ਉਨ੍ਹਾਂ ਬੁੱਤਾਂ ਵਿੱਚ ਵਿਸ਼ਵਾਸ ਕਰਦੇ ਹਨ ਉਹ ਵੀ ਉਨ੍ਹਾਂ ਵਰਗੇ ਹੋ ਜਾਣਗੇ।

ਇਸਰਾਏਲ ਦੇ ਲੋਕੋ, ਯਹੋਵਾਹ ਉੱਤੇ ਵਿਸ਼ਵਾਸ ਕਰੋ।
    ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।
10 ਹਾਰੂਨ ਦੇ ਪਰਿਵਾਰ, ਯਹੋਵਾਹ ਉੱਤੇ ਵਿਸ਼ਵਾਸ ਕਰ।
    ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।
11 ਯਹੋਵਾਹ ਦੇ ਚੇਲਿਉ, ਯਹੋਵਾਹ ਉੱਤੇ ਵਿਸ਼ਵਾਸ ਕਰੋ।
    ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।

12 ਯਹੋਵਾਹ ਅਸਾਂ ਨੂੰ ਚੇਤੇ ਕਰਦਾ ਹੈ।
    ਯਹੋਵਾਹ ਅਸਾਂ ਨੂੰ ਅਸੀਸ ਦੇਵੇਗਾ।
    ਯਹੋਵਾਹ ਇਸਰਾਏਲ ਨੂੰ ਅਸੀਸ ਦੇਵੇਗਾ।
    ਯਹੋਵਾਹ ਹਾਰੂਨ ਦੇ ਪਰਿਵਾਰ ਨੂੰ ਅਸੀਸ ਦੇਵੇਗਾ।
13 ਯਹੋਵਾਹ ਆਪਣੇ ਚੇਲਿਆਂ ਨੂੰ ਛੋਟੇ ਅਤੇ ਵੱਡਿਆਂ ਨੂੰ ਅਸੀਸ ਦੇਵੇਗਾ।

14 ਮੈਨੂੰ ਆਸ ਹੈ ਕਿ ਯਹੋਵਾਹ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਹੋਰ ਵੱਧੇਰੇ ਦੇਵੇਗਾ।
15     ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਬਣਾਇਆ
    ਅਤੇ ਯਹੋਵਾਹ ਤੁਹਾਨੂੰ ਜੀ ਆਇਆ ਆਖਦਾ ਹੈ।
16 ਸਵਰਗ ਯਹੋਵਾਹ ਦਾ ਹੈ।
    ਪਰ ਉਸ ਨੇ ਲੋਕਾਂ ਨੂੰ ਧਰਤੀ ਦਿੱਤੀ।
17 ਮੁਰਦਾ ਲੋਕ ਯਹੋਵਾਹ ਦੀ ਉਸਤਤਿ ਨਹੀਂ ਕਰਦੇ।
    ਕਬਰਾਂ ਵਿੱਚ ਦਫ਼ਨ ਹੋਏ ਲੋਕ, ਯਹੋਵਾਹ ਦੀ ਉਸਤਤਿ ਨਹੀਂ ਕਰਦੇ।
18 ਪਰ ਹੁਣ ਅਸੀਂ ਯਹੋਵਾਹ ਨੂੰ ਅਸੀਸ ਦਿੰਦੇ ਹਾਂ।
    ਅਤੇ ਅਸੀਂ ਉਸ ਨੂੰ ਸਦਾ ਹੋਰ ਵੱਧੇਰੇ ਅਸੀਸ ਦੇਵਾਂਗੇ।

ਯਹੋਵਾਹ ਦੀ ਉਸਤਤਿ ਕਰੋ!

1 ਸਮੂਏਲ 17:50-18:4

50 ਇਉਂ ਦਾਊਦ ਨੇ ਫ਼ਲਿਸਤੀ ਨੂੰ ਖਾਲੀ ਇੱਕ ਗੁਲੇਲ ਉੱਤੇ ਇੱਕ ਪੱਥਰ ਨਾਲ ਹੀ ਹਾਰ ਦੇ ਦਿੱਤੀ। ਉਸ ਨੇ ਫ਼ਲਿਸਤੀ ਨੂੰ ਗੁਲੇਲ ਨਾਲ ਰੋੜਾ ਮਾਰਕੇ ਹੀ ਮਾਰ ਸੁੱਟਿਆ। ਦਾਊਦ ਕੋਲ ਕੋਈ ਤਲਵਾਰ ਨਹੀਂ ਸੀ। 51 ਇਸ ਲਈ ਦਾਊਦ ਭੱਜਕੇ ਫ਼ਲਿਸਤੀ ਦੇ ਉੱਪਰ ਚੜ੍ਹ ਖਲੋਤਾ ਅਤੇ ਉਸਦੀ ਤਲਵਾਰ ਫ਼ੜ੍ਹ ਕੇ ਮਿਆਨੋ ਖਿੱਚ ਲਈ ਅਤੇ ਉਸ ਨੂੰ ਜਾਨੋ ਮਾਰਕੇ ਉਸਦਾ ਸਿਰ ਤਲਵਾਰ ਨਾਲ ਵੱਢ ਸੁੱਟਿਆ। ਇਉਂ ਦਾਊਦ ਨੇ ਫ਼ਲਿਸਤੀ ਨੂੰ ਜਾਨੋਂ ਮਾਰਿਆ।

ਜਦੋਂ ਬਾਕੀ ਫ਼ਲਿਸਤੀਆਂ ਨੇ ਵੇਖਿਆ ਕਿ ਉਨ੍ਹਾਂ ਦਾ ਨਾਇਕ ਮਾਰਿਆ ਗਿਆ ਹੈ ਤਾਂ ਉਹ ਉੱਥੋਂ ਭੱਜ ਗਏ। 52 ਤਾਂ ਇਸਰਾਏਲ ਅਤੇ ਯਹੂਦਾਹ ਦੇ ਲੋਕ ਉੱਠੇ ਅਤੇ ਵਾਦੀ ਤੱਕ ਅਤੇ ਅਕਰੋਨ ਦੇ ਫ਼ਾਟਕਾਂ ਤੀਕ ਵੰਗਾਰਕੇ ਫ਼ਲਿਸਤੀਆਂ ਦੇ ਮਗਰ ਪਏ। ਉਨ੍ਹਾਂ ਨੇ ਬਹੁਤ ਸਾਰੇ ਫ਼ਲਿਸਤੀਆਂ ਨੂੰ ਵੱਢ ਸੁੱਟਿਆ ਅਤੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਇਹ ਫ਼ਲਿਸਤੀਆਂ ਨੂੰ ਸਆਰੈਮ ਦੇ ਰਾਹ ਵਿੱਚ ਗੱਥ ਅਤੇ ਅਕਰੋਨ ਤੀਕ ਮਾਰਦੇ ਵੱਢਦੇ ਗਏ। 53 ਤਦ ਇਸਰਾਏਲੀ ਫ਼ਲਿਸਤੀਆਂ ਦੇ ਮਗਰੋਂ ਹਟ ਗਏ ਅਤੇ ਵਾਪਸ ਆਕੇ ਉਨ੍ਹਾਂ ਦੇ ਡੇਰਿਆਂ ਨੂੰ ਲੁੱਟ ਲਿਆ।

54 ਦਾਊਦ ਉਸ ਫ਼ਲਿਸਤੀ ਦਾ ਸਿਰ ਲੈ ਕੇ ਯਰੂਸ਼ਲਮ ਵਿੱਚ ਆਇਆ। ਪਰ ਦਾਊਦ ਨੇ ਫ਼ਲਿਸਤੀਆਂ ਦੇ ਸ਼ਸਤਰਾਂ ਨੂੰ ਆਪਣੇ ਡੇਰੇ ਵਿੱਚ ਰੱਖਿਆ।

ਸ਼ਾਊਲ ਦਾ ਦਾਊਦ ਨੂੰ ਭੈਅ ਦੇਣਾ

55 ਸ਼ਾਊਲ ਦਾਊਦ ਨੂੰ ਗੋਲਿਆਥ ਨਾਲ ਲੜਦੇ ਜਾਂਦੇ ਵੇਖਦਾ ਰਿਹਾ। ਸ਼ਾਊਲ ਨੇ ਤਦ ਸੈਨਾਪਤੀ ਅਬਨੇਰ ਕੋਲੋਂ ਪੁੱਛਿਆ, “ਅਬਨੇਰ, ਇਹ ਮੁੰਡਾ ਕਿਸ ਦਾ ਪੁੱਤਰ ਹੈ?”

ਅਬਨੇਰ ਨੇ ਕਿਹਾ, “ਸੁਆਮੀ, ਤੇਰੀ ਸੌਂਹ, ਮੈਂ ਨਹੀਂ ਜਾਣਦਾ ਇਹ ਕੌਣ ਹੈ?”

56 ਤਾਂ ਪਾਤਸ਼ਾਹ ਸ਼ਾਊਲ ਨੇ ਕਿਹਾ, “ਜਾ, ਜਾਕੇ ਪਤਾ ਕਰ ਕਿ ਇਸ ਦਾ ਪਿਉ ਕੌਣ ਹੈ?”

57 ਜਦੋਂ ਦਾਊਦ ਗੋਲਿਆਥ ਨੂੰ ਮਾਰਕੇ ਵਾਪਸ ਆਇਆ ਤਾਂ ਅਬਨੇਰ ਉਸ ਨੂੰ ਸ਼ਾਊਲ ਕੋਲ ਲੈ ਗਿਆ। ਉਸ ਵਕਤ ਦਾਊਦ ਦੇ ਹੱਥ ਵਿੱਚ ਫ਼ਲਿਸਤੀ ਦਾ ਸਿਰ ਸੀ।

58 ਸ਼ਾਊਲ ਨੇ ਉਸ ਨੂੰ ਕਿਹਾ, “ਹੇ ਨੌਜੁਆਨ! ਤੇਰਾ ਪਿਉ ਕੌਣ ਹੈ?”

ਦਾਊਦ ਨੇ ਕਿਹਾ, “ਮੈਂ ਤੇਰੇ ਦਾਸ ਯੱਸੀ ਜੋ ਬੈਤਲਹਮ ਦਾ ਹੈ, ਉਸਦਾ ਪੁੱਤਰ ਹਾਂ।”

ਦਾਊਦ ਅਤੇ ਯੋਨਾਥਾਨ ਗੂੜ੍ਹੇ ਮਿੱਤਰ

18 ਜਦੋਂ ਦਾਊਦ ਸ਼ਾਊਲ ਨਾਲ ਗੱਲ ਕਰ ਹਟਿਆ ਤਾਂ ਯੋਨਾਥਾਨ ਦਾਊਦ ਦੇ ਬਹੁਤ ਨੇੜੇ ਹੋ ਗਿਆ। ਯੋਨਾਥਾਨ ਦਾਊਦ ਨੂੰ ਓਨਾ ਹੀ ਪਿਆਰ ਕਰਦਾ ਸੀ ਜਿੰਨਾ ਕਿ ਉਹ ਆਪਣੇ-ਆਪ ਨੂੰ। ਉਸ ਦਿਨ ਤੋਂ ਬਾਦ ਸ਼ਾਊਲ ਨੇ ਦਾਊਦ ਨੂੰ ਆਪਣੇ ਕੋਲ ਹੀ ਰੱਖਿਆ ਅਤੇ ਮੁੜ ਉਸ ਨੇ ਦਾਊਦ ਨੂੰ ਆਪਣੇ ਪਿਉ ਕੋਲ ਵਾਪਸ ਨਾ ਜਾਣ ਦਿੱਤਾ। ਯੋਨਾਥਾਨ ਦਾਊਦ ਨੂੰ ਬਹੁਤ ਪਿਆਰ ਕਰਦਾ ਸੀ ਤਾਂ ਉਸ ਨੇ ਦਾਊਦ ਨਾਲ ਇੱਕ ਇਕਰਾਰਨਾਮਾ ਕੀਤਾ। ਯੋਨਾਥਾਨ ਨੇ ਜਿਹੜਾ ਚੋਲਾ ਪਾਇਆ ਹੋਇਆ ਸੀ ਉਹ ਦਾਊਦ ਨੂੰ ਦੇ ਦਿੱਤਾ। ਯੋਨਾਥਾਨ ਨੇ ਉਸ ਨੂੰ ਆਪਣੀ ਵਰਦੀ ਵੀ ਦੇ ਦਿੱਤੀ। ਇੱਥੋਂ ਤੱਕ ਕਿ ਉਸ ਨੇ ਦਾਊਦ ਨੂੰ ਆਪਣੀ ਤਲਵਾਰ, ਧਨੁਸ਼ ਅਤੇ ਪੇਟੀ ਵੀ ਦੇ ਦਿੱਤੀ।

ਰੋਮੀਆਂ ਨੂੰ 10:4-17

ਕਿਉਂਕਿ ਮਸੀਹ ਨੇ ਸ਼ਰ੍ਹਾ ਦਾ ਅੰਤ ਕਰ ਦਿੱਤਾ ਤਾਂ ਜੋ ਕੋਈ ਵੀ ਵਿਅਕਤੀ, ਜਿਹੜਾ ਉਸ ਵਿੱਚ ਨਿਹਚਾ ਰੱਖਦਾ ਹੈ, ਧਰਮੀ ਬਣਾਇਆ ਜਾਵੇਗਾ।

ਮੂਸਾ ਨੇ ਧਰਮੀ ਬਣਨ ਲਈ ਸ਼ਰ੍ਹਾ ਨੂੰ ਮੰਨਣ ਬਾਰੇ ਲਿਖਿਆ ਅਤੇ ਕਿਹਾ, “ਕਿਸੇ ਉਸ ਵਿਅਕਤੀ ਨੂੰ, ਜਿਹੜਾ ਸ਼ਰ੍ਹਾ ਦੁਆਰਾ ਜਿਉਣਾ ਚਾਹੁੰਦਾ ਹੈ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਸ਼ਰ੍ਹਾ ਆਖਦੀ ਹੈ।” [a]

ਪਰ ਪੋਥੀ ਧਾਰਮਿਕਤਾ ਬਾਰੇ ਵਿਸ਼ਵਾਸ ਰਾਹੀਂ ਆਖਦੀ ਹੈ: “ਆਪਣੇ ਚਿੱਤ ਵਿੱਚ ਇਹ ਨਾ ਆਖੋ, ‘ਕੌਣ ਸਵਰਗ ਤੱਕ ਜਾਵੇਗਾ?’” (ਇਸਦਾ ਅਰਥ ਹੈ, “ਕੌਣ ਮਸੀਹ ਨੂੰ ਹੇਠਾਂ ਲਿਆਉਣ ਵਾਸਤੇ ਸਵਰਗ ਤੱਕ ਜਾਵੇਗਾ?”) “ਅਤੇ ਇਹ ਵੀ ਨਾ ਆਖੋ, ‘ਧਰਤੀ ਦੇ ਥੱਲੇ ਕੌਣ ਜਾਵੇਗਾ’” (ਇਸਦਾ ਅਰਥ ਹੈ; “ਕੌਣ ਮਸੀਹ ਨੂੰ ਵਾਪਸ ਲਿਆਉਣ ਵਾਸਤੇ ਹੇਠਾਂ ਮੌਤ ਦੇ ਰਾਜ ਨੂੰ ਜਾਵੇਗਾ।”)

ਇਸ ਦੀ ਜਗ਼੍ਹਾ, ਪੋਥੀ ਆਖਦੀ ਹੈ, “ਪਰਮੇਸ਼ੁਰ ਦੇ ਉਪਦੇਸ਼ ਤੁਹਾਡੇ ਨੇੜੇ ਹਨ। ਇਹ ਤੁਹਾਡੇ ਮੂੰਹ ਅਤੇ ਤੁਹਾਡੇ ਦਿਲ ਵਿੱਚ ਹਨ।” [b] ਇਹ ਸਿੱਖਿਆ ਨਿਹਚਾ ਦੀ ਸਿੱਖਿਆ ਹੈ ਜੋ ਅਸੀਂ ਲੋਕਾਂ ਵਿੱਚ ਪੁਕਾਰਦੇ ਹਾਂ। ਜੇਕਰ ਤੂੰ ਆਪਣੇ ਮੂੰਹ ਨਾਲ ਐਲਾਨ ਕਰਦਾ ਹੈਂ, “ਯਿਸੂ ਪ੍ਰਭੂ ਹੈ” ਅਤੇ ਜੇਕਰ ਤੂੰ ਆਪਣੇ ਦਿਲ ਵਿੱਚ ਯਕੀਨ ਕਰਦਾ ਹੈਂ ਕਿ ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ ਹੈ ਤਾਂ ਤੂੰ ਬਚਾਇਆ ਜਾਵੇਂਗਾ। 10 ਹਾਂ, ਅਸੀਂ ਆਪਣੇ ਦਿਲਾਂ ਨਾਲ ਨਿਹਚਾ ਕਰਦੇ ਹਾਂ, ਇਸ ਲਈ ਅਸੀਂ ਧਰਮੀ ਬਣਾਏ ਜਾਂਦੇ ਹਾਂ। ਅਸੀਂ ਆਪਣੇ ਖੁਦ ਦੇ ਮੂੰਹਾਂ ਨਾਲ ਐਲਾਨ ਕਰਦੇ ਹਾਂ ਕਿ ਅਸੀਂ ਉਸ ਵਿੱਚ ਨਿਹਚਾ ਕਰਦੇ ਹਾਂ, ਇਸ ਲਈ ਅਸੀਂ ਬਚਾਏ ਗਏ ਹਾਂ।

11 ਹਾਂ, ਪੋਥੀ ਆਖਦੀ ਹੈ, “ਜਿਹੜਾ ਵੀ ਮਨੁੱਖ ਉਸ ਉੱਪਰ ਨਿਹਚਾ ਰੱਖੇਗਾ ਉਸ ਨੂੰ ਸ਼ਰਮਿੰਦਾ ਨਹੀਂ ਹੋਣਾ ਪਵੇਗਾ।” [c] 12 ਪੋਥੀ ਦਾ ਉਹ ਪੈਰਾ ਆਖਦਾ ਹੈ, “ਕੋਈ ਵੀ ਵਿਅਕਤੀ” ਕਿਉਂਕਿ ਪਰਮੇਸ਼ੁਰ ਯਹੂਦੀ ਅਤੇ ਗੈਰ ਯਹੂਦੀ ਵਿੱਚ ਭੇਦ ਨਹੀਂ ਕਰਦਾ। ਉਹੀ ਪ੍ਰਭ ਸਭ ਦਾ ਪ੍ਰਭੂ ਹੈ। ਪ੍ਰਭੂ ਉਨ੍ਹਾਂ ਸਭ ਲੋਕਾਂ ਨੂੰ ਅਥਾਹ ਅਸੀਸਾਂ ਦਿੰਦਾ ਹੈ ਜਿਹੜੇ ਉਸ ਵਿੱਚ ਨਿਹਚਾ ਰੱਖਦੇ ਹਨ। 13 ਪੋਥੀਆਂ ਆਖਦੀਆਂ ਹਨ, “ਹਰ ਉਹ ਮਨੁੱਖ ਜੋ ਪ੍ਰਭੂ ਵਿੱਚ ਵਿਸ਼ਵਾਸ ਰੱਖਦਾ ਹੈ ਬਚਾਇਆ ਜਾਵੇਗਾ।” [d]

14 ਪਰ ਸਹਾਇਤਾ ਲਈ ਪ੍ਰਭੂ ਵਿੱਚ ਭਰੋਸਾ ਕਰਨ ਤੋਂ ਪਹਿਲਾਂ, ਉਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ। ਅਤੇ ਉਸ ਵਿੱਚ ਨਿਹਚਾ ਰੱਖਣ ਤੋਂ ਪਹਿਲਾਂ ਉਨ੍ਹਾਂ ਨੂੰ ਪ੍ਰਭੂ ਬਾਰੇ ਸੁਣਨਾ ਚਾਹੀਦਾ। ਅਤੇ ਉਸ ਬਾਰੇ ਸੁਣਨ ਤੋਂ ਪਹਿਲਾਂ ਕਿਸੇ ਨੂੰ ਉਨ੍ਹਾਂ ਨੂੰ ਉਸ ਬਾਰੇ ਦੱਸਣਾ ਚਾਹੀਦਾ? 15 ਅਤੇ ਜੇ ਲੋਕ ਭੇਜੇ ਨਾ ਜਾਣ ਤਾਂ ਉਹ ਪਰਚਾਰ ਕਿਵੇਂ ਕਰਨ? ਜਿਵੇਂ ਕਿ ਇਹ ਲਿਖਿਆ ਹੈ: “ਉਨ੍ਹਾਂ ਲੋਕਾਂ ਦੇ ਚਰਨ, ਜਿਹੜੇ ਖੁਸ਼ਖਬਰੀ ਦੱਸਣ ਲਈ ਬਾਹਰ ਜਾਂਦੇ ਹਨ, ਸੁੰਦਰ ਹਨ।” [e]

16 ਪਰ ਸਾਰੇ ਯਹੂਦੀਆਂ ਨੇ ਖੁਸ਼ਖਬਰੀ ਨੂੰ ਸਵੀਕਾਰ ਨਾ ਕੀਤਾ। ਜਿਵੇਂ ਕਿ ਯਸਾਯਾਹ ਕਹਿੰਦਾ ਹੈ, “ਪ੍ਰਭੂ, ਕਿੰਨ੍ਹਾਂ ਨੇ ਉਸ ਸੰਦੇਸ਼ ਤੇ ਵਿਸ਼ਵਾਸ ਕੀਤਾ, ਜੋ ਉਨ੍ਹਾਂ ਨੇ ਸਾਥੋਂ ਸੁਣਿਆ?” [f] 17 ਇਸ ਲਈ ਨਿਹਚਾ, ਖੁਸ਼ਖਬਰੀ ਸੁਨਣ ਤੋਂ ਆਉਂਦੀ ਹੈ, ਅਤੇ ਉਹ ਖੁਸ਼ਖਬਰੀ ਉਦੋਂ ਸੁਣਦੇ ਹਨ ਜਦੋਂ ਕੋਈ ਉਨ੍ਹਾਂ ਨੂੰ ਮਸੀਹ ਬਾਰੇ ਦੱਸਦਾ ਹੈ।

ਮੱਤੀ 23:29-39

29 “ਤੁਹਾਡੇ ਤੇ ਲਾਹਨਤ ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਕਿਉਂ ਜੋ ਤੁਸੀਂ ਨਬੀਆਂ ਲਈ ਕਬਰਾਂ ਬਨਾਉਂਦੇ ਹੋ ਅਤੇ ਧਰਮੀ ਲੋਕਾਂ ਦੀਆਂ ਕਬਰਾਂ ਦਾ ਸਤਿਕਾਰ ਕਰਦੇ ਹੋ। 30 ਤੁਸੀਂ ਆਖਦੇ ਹੋ, ‘ਜੇਕਰ ਅਸੀਂ ਆਪਣੇ ਬਜ਼ੁਰਗਾਂ ਦੇ ਸਮਿਆਂ ਵਿੱਚ ਜਿਉਂਦੇ ਹੁੰਦੇ, ਤਾਂ ਅਸੀਂ ਉਨ੍ਹਾਂ ਦੀ ਇਨ੍ਹਾਂ ਨਬੀਆਂ ਨੂੰ ਮਾਰਨ ਵਿੱਚ ਸਹਾਇਤਾ ਨਾ ਕੀਤੀ ਹੁੰਦੀ।’ 31 ਇਸ ਲਈ ਤੁਸੀਂ ਵੀ ਗਵਾਹੀ ਦਿੰਦੇ ਹੋ ਕਿ ਤੁਸੀਂ ਉਨ੍ਹਾਂ ਦੇ ਬੱਚੇ ਹੋ ਜਿਨ੍ਹਾਂ ਨੇ ਨਬੀਆਂ ਦੀ ਹੱਤਿਆ ਕੀਤੀ। 32 ਅਤੇ ਜਿਹੜੇ ਪਾਪ ਤੁਹਾਡੇ ਪਿਉ-ਦਾਦਿਆਂ ਨੇ ਸ਼ੁਰੂ ਕੀਤੇ ਸਨ ਤੁਸੀਂ ਉਨ੍ਹਾਂ ਨੂੰ ਪੂਰਾ ਕਰੋਂਗੇ।

33 “ਤੁਸੀਂ ਸੱਪ ਹੋ! ਹੇ ਸਪਾਂ ਦੇ ਬਚਿਓ! ਤੁਸੀਂ ਪਰਮੇਸ਼ੁਰ ਦੇ ਨਿਆਂੇ ਤੋਂ ਕਿਵੇਂ ਬਚੋਂਗੇ, ਜੋ ਕਿ ਤੁਹਾਨੂੰ ਨਰਕ ਨੂੰ ਭੇਜੇਗਾ? 34 ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋੜੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿੱਛਾ ਕਰੋਂਗੇ।

35 “ਹਾਂ, ਤੁਸੀਂ ਧਰਮੀ ਹਾਬਲ ਦੇ ਸਮੇਂ ਤੋਂ ਲੈ ਕੇ ਜ਼ਕਰਯਾਹ ਤੱਕ ਸਾਰੇ ਧਰਮੀ ਲੋਕਾਂ ਦੇ ਕਤਲ ਦੇ ਦੋਸ਼ੀ ਹੋਵੋਂਗੇ। ਬਕਰਯਾਹ ਦਾ ਪੁੱਤਰ ਜ਼ਕਰਯਾਹ ਮੰਦਰ ਅਤੇ ਜਗਵੇਦੀ ਦੇ ਵਿੱਚਕਾਰ ਮਾਰਿਆ ਗਿਆ ਸੀ। 36 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਸਭ ਅਪਰਾਧ ਇਸ ਪੀੜ੍ਹੀ ਦੇ ਲੋਕਾਂ ਉਪਰ ਆਵੇਗਾ।

ਯਿਸੂ ਵੱਲੋਂ ਯਰੂਸ਼ਲਮ ਦੇ ਲੋਕਾਂ ਨੂੰ ਚਿਤਾਵਨੀ(A)

37 “ਹੇ ਯਰੂਸ਼ਲਮ, ਯਰੂਸ਼ਲਮ ਤੂੰ ਹੀ ਉਹ ਸ਼ਹਿਰ ਹੈਂ ਜੋ ਨਬੀਆਂ ਨੂੰ ਕਤਲ ਕਰਦਾ ਹੈ, ਅਤੇ ਜਿਹੜੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ ਜਿਵੇਂ ਕੁਕੜੀ ਆਪਣੇ ਚੂਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੂੰ ਇਉਂ ਨਹੀਂ ਚਾਹੁੰਦਾ। 38 ਵੇਖ, ਤੇਰਾ ਘਰ ਬਿਲਕੁਲ ਸਖਣਾ ਛੱਡ ਦਿੱਤਾ ਜਾਵੇਗਾ। 39 ਮੈਂ ਤੈਨੂੰ ਦੱਸ ਰਿਹਾ ਹਾਂ ਕਿ ਤੂੰ ਮੈਨੂੰ ਇਸਤੋਂ ਬਾਦ ਫ਼ਿਰ ਨਹੀਂ ਵੇਖੇਂਗਾ ਤਦ ਤੱਕ ਜਦ ਸਭ ਇਹ ਨਹੀਂ ਕਹਿਣਗੇ ਧੰਨ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।” [a]

Punjabi Bible: Easy-to-Read Version (ERV-PA)

2010 by World Bible Translation Center