Book of Common Prayer
ਮੀਮ
97 ਆਹਾ, ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਪਿਆਰ ਕਰਦਾ ਹਾਂ, ਯਹੋਵਾਹ।
ਮੈਂ ਹਰ ਵੇਲੇ ਉਨ੍ਹਾਂ ਦੀਆਂ ਗੱਲਾਂ ਕਰਦਾ ਹਾਂ।
98 ਯਹੋਵਾਹ, ਤੁਹਾਡੇ ਹੁਕਮਾਂ ਨੇ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਵੱਧੇਰੇ ਸਿਆਣਾ ਬਣਾ ਦਿੱਤਾ ਹੈ।
ਤੁਹਾਡਾ ਨੇਮ ਸਦਾ ਮੇਰੇ ਨਾਲ ਹੈ।
99 ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਸਿਆਣਾ ਹਾਂ।
ਕਿਉਂਕਿ ਮੈਂ ਤੁਹਾਡੇ ਕਰਾਰ ਦਾ ਅਧਿਐਨ ਕਰਦਾ ਹਾਂ।
100 ਮੈਂ ਬਜ਼ੁਰਗ ਆਗੂਆਂ ਨਾਲੋਂ ਵੱਧੇਰੇ ਸਮਝਦਾ ਹਾਂ।
ਕਿਉਂਕਿ ਮੈਂ ਤੁਹਾਡੇ ਆਦੇਸ਼ ਨਿਭਾਉਂਦਾ ਹਾਂ।
101 ਤੁਸੀਂ ਮੇਰੇ ਚੁੱਕੇ ਹਰ ਕਦਮ ਵਿੱਚ ਮੈਨੂੰ ਗਲਤ ਰਾਹ ਤੋਂ ਦੂਰ ਰੱਖਦੇ ਹੋ।
ਹੇ ਪਰਮੇਸ਼ੁਰ, ਇਸੇ ਲਈ, ਮੈਂ ਉਹ ਕਰ ਸੱਕਦਾ ਜੋ ਤੁਸੀਂ ਆਖਦੇ ਹੋ।
102 ਹੇ ਯਹੋਵਾਹ, ਤੁਸੀਂ ਮੇਰੇ ਗੁਰੂ ਹੋ,
ਇਸ ਲਈ ਮੈਂ ਤੁਹਾਡੇ ਫ਼ੈਸਲਿਆ ਨੂੰ ਮੰਨਣਾ ਜਾਰੀ ਰੱਖਾਂਗਾ।
103 ਤੁਹਾਡੇ ਸ਼ਬਦ ਮੇਰੇ ਮੂੰਹ ਵਿੱਚਲੇ ਸ਼ਹਿਦ ਨਾਲੋਂ ਵੀ ਮਿੱਠੇ ਹਨ।
104 ਤੁਹਾਡੀਆਂ ਸਿੱਖਿਆਵਾਂ ਮੈਨੂੰ ਸਿਆਣਾ ਬਣਾਉਂਦੀਆਂ ਹਨ।
ਇਸ ਲਈ ਮੈਂ ਝੂਠੀਆਂ ਸਿੱਖਿਆਵਾ ਨੂੰ ਨਫ਼ਰਤ ਕਰਦਾ ਹਾਂ।
ਨੂਣ
105 ਯਹੋਵਾਹ, ਤੁਹਾਡੇ ਸ਼ਬਦ ਮੇਰੇ ਰਾਹ ਰੌਸ਼ਨ ਕਰਨ ਵਾਲੇ ਦੀਵੇ ਵਾਂਗ ਹਨ।
106 ਤੁਹਾਡੇ ਨੇਮ ਸ਼ੁਭ ਹਨ। ਮੈਂ ਇਨ੍ਹਾਂ ਨੂੰ ਮੰਨਣ ਦਾ ਵਾਅਦਾ ਕਰਦਾ ਹਾਂ।
ਅਤੇ ਮੈਂ ਆਪਣਾ ਵਾਅਦਾ ਨਿਭਾਵਾਂਗਾ।
107 ਹੇ ਯਹੋਵਾਹ, ਮੈਂ ਲੰਮੇ ਸਮੇਂ ਤੱਕ ਦੁੱਖ ਭੋਗਿਆ ਹੈ।
ਕਿਰਪਾ ਕਰਕੇ ਹੁਕਮ ਦਿਉ ਕਿ ਮੈਂ ਫ਼ੇਰ ਜਿਉ ਸੱਕਾਂ।
108 ਯਹੋਵਾਹ, ਮੇਰੀ ਉਸਤਤਿ ਪ੍ਰਵਾਨ ਕਰੋ।
ਅਤੇ ਮੈਨੂੰ ਆਪਣੇ ਨੇਮ ਸਿੱਖਾਉ।
109 ਮੇਰਾ ਜੀਵਨ ਸਦਾ ਖਤਰੇ ਵਿੱਚ ਹੈ।
ਪਰ ਮੈਂ ਤੁਹਾਡੀਆਂ ਸਿੱਖਿਆਵਾ ਨੂੰ ਨਹੀਂ ਭੁੱਲਿਆ ਹਾਂ।
110 ਬੁਰੇ ਆਦਮੀਆਂ ਨੇ ਮੈਨੂੰ ਫ਼ਾਹੁਣ ਦੀ ਕੋਸ਼ਿਸ਼ ਕੀਤੀ।
ਪਰ ਮੈਂ ਤੁਹਾਡੇ ਹੁਕਮਾਂ ਦੀ ਹੁਕਮ-ਅਦੂਲੀ ਨਹੀਂ ਕੀਤੀ।
111 ਯਹੋਵਾਹ, ਮੈਂ ਸਦਾ ਹੀ ਤੁਹਾਡੇ ਕਰਾਰ ਉੱਤੇ ਚੱਲਾਂਗਾ।
ਇਹ ਮੈਨੂੰ ਬਹੁਤ ਖੁਸ਼ੀ ਦਿੰਦਾ ਹੈ।
112 ਮੈਂ ਸਦਾ ਤੁਹਾਡੇ ਆਦੇਸ਼ਾ ਨੂੰ ਮੰਨਣ ਦੀ ਬਹੁਤ ਸਖਤ ਕੋਸ਼ਿਸ਼ ਕਰਾਂਗਾ।
ਸਾਮਕ
113 ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਪੂਰੀ ਤਰ੍ਹਾਂ ਤੁਹਾਡੇ ਵਫ਼ਾਦਾਰ ਨਹੀਂ ਹਨ।
ਪਰ ਮੈਂ ਤੁਹਾਡੀਆਂ ਸਿੱਖਿਆਵਾ ਨੂੰ ਪਿਆਰ ਕਰਦਾ ਹਾਂ।
114 ਮੈਨੂੰ ਛੁਪਾ ਲਵੋ ਅਤੇ ਮੇਰੀ ਰੱਖਿਆ ਕਰੋ।
ਯਹੋਵਾਹ ਮੈਂ ਤੁਹਾਡੇ ਸ਼ਬਦ ਵਿੱਚ ਯਕੀਨ ਰੱਖਦਾ ਹਾਂ।
115 ਯਹੋਵਾਹ, ਬੁਰੇ ਬੰਦਿਆਂ ਨੂੰ ਮੇਰੇ ਨੇੜੇ ਨਾ ਆਉਣ ਦਿਉ।
ਅਤੇ ਮੈਂ ਪਰਮੇਸ਼ੁਰ ਦਾ ਆਦੇਸ਼ ਮੰਨਾਗਾ।
116 ਯਹੋਵਾਹ, ਤੁਹਾਡੇ ਵਾਅਦੇ ਅਨੁਸਾਰ ਮੈਨੂੰ ਸਹਾਰਾ ਦਿਉ ਅਤੇ ਮੈਂ ਜੀਵਾਂਗਾ।
ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ। ਇਸ ਲਈ ਮੈਨੂੰ ਨਿਰਾਸ਼ ਨਾ ਕਰੋ।
117 ਮੇਰੀ ਮਦਦ ਕਰੋ, ਯਹੋਵਾਹ, ਅਤੇ ਮੈਂ ਬਚ ਜਾਵਾਂਗਾ।
ਮੈਂ ਸਦਾ ਹੀ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਾਂਗਾ।
118 ਯਹੋਵਾਹ, ਤੁਸੀਂ ਹਰ ਉਸ ਬੰਦੇ ਤੋਂ ਇਨਕਾਰ ਕਰ ਦਿੰਦੇ ਹੋ ਜਿਹੜਾ ਤੁਹਾਡੇ ਨੇਮ ਤੋੜਦਾ ਹੈ।
ਕਿਉਂਕਿ ਉਨ੍ਹਾਂ ਨੇ ਝੂਠ ਆਖਿਆ ਜਦੋਂ ਉਨ੍ਹਾਂ ਨੇ ਤੁਹਾਡਾ ਅਨੁਸਰਣ ਕਰਨ ਲਈ ਹਾਂ ਕੀਤੀ ਸੀ।
119 ਯਹੋਵਾਹ, ਤੁਸੀਂ ਬੁਰੇ ਲੋਕਾਂ ਨੂੰ ਧਰਤੀ ਉੱਤੇ ਕੂੜੇ ਵਾਂਗ ਸੁੱਟ ਦਿੰਦੇ ਹੋ।
ਇਸ ਲਈ ਮੈਂ ਸਦਾ ਹੀ ਤੁਹਾਡੇ ਕਰਾਰ ਨੂੰ ਪਿਆਰ ਕਰਾਂਗਾ।
120 ਯਹੋਵਾਹ, ਮੈਂ ਤੁਹਾਡੇ ਕੋਲੋਂ ਡਰਦਾ ਹਾਂ।
ਮੈਂ ਡਰਦਾ ਹਾਂ ਅਤੇ ਤੁਹਾਡੇ ਨੇਮਾ ਦਾ ਆਦਰ ਕਰਦਾ ਹਾਂ।
ਨਿਰਦੇਸ਼ਕ ਲਈ: “ਕਰਾਰ ਦੀ ਕੁਮਦਿਨੀ” ਦੀ ਧੁਨੀ ਲਈ ਆਸਾਫ਼ ਦਾ ਇੱਕ ਉਸਤਤਿ ਗੀਤ।
81 ਖੁਸ਼ ਹੋਵੋ ਅਤੇ ਪਰਮੇਸ਼ੁਰ ਨੂੰ ਗੀਤ ਗਾਵੋ ਜਿਹੜਾ ਸਾਡੀ ਤਾਕਤ ਹੈ।
ਇਸਰਾਏਲ ਦੇ ਪਰਮੇਸ਼ੁਰ ਨੂੰ ਖੁਸ਼ੀ ਦੇ ਜੈਕਾਰੇ ਗਜਾਉ।
2 ਸੰਗੀਤ ਸ਼ੁਰੂ ਕਰੋ, ਤੰਬੂਰੀਆਂ ਵਜਾਉ।
ਮਨਭਾਉਂਦੇ ਰਬਾਬ ਅਤੇ ਸਾਰੰਗੀਆਂ ਵਜਾਉ।
3 ਮਸਿਆ ਅਤੇ ਪੁੰਨਿਆ ਦੇ ਤਿਉਹਾਰਾਂ ਵੇਲੇ ਤੁਰ੍ਹੀਆਂ ਵਜਾਉ
ਜਦੋਂ ਸਾਡੀਆਂ ਛੁੱਟੀਆਂ ਸ਼ੁਰੂ ਹੁੰਦੀਆਂ ਹਨ।
4 ਇਸਰਾਏਲ ਦੇ ਲੋਕਾਂ ਲਈ ਇਹੀ ਬਿਧੀ ਹੈ।
ਪਰਮੇਸ਼ੁਰ ਨੇ ਇਹੀ ਆਦੇਸ਼ ਯਾਕੂਬ ਨੂੰ ਦਿੱਤਾ ਸੀ।
5 ਪਰਮੇਸ਼ੁਰ ਨੇ ਇਹ ਇਕਰਾਰ ਯੂਸੁਫ਼ ਨਾਲ ਕੀਤਾ,
ਜਦੋਂ ਪਰਮੇਸ਼ੁਰ ਉਸ ਨੂੰ ਮਿਸਰ ਤੋਂ ਬਾਹਰ ਲੈ ਗਿਆ ਸੀ।
ਮਿਸਰ ਵਿੱਚ ਅਸੀਂ ਉਹ ਭਾਸ਼ਾ ਸੁਣੀ, ਜਿਹੜੀ ਅਸੀਂ ਸਮਝਦੇ ਨਹੀਂ ਸਾਂ।
6 ਪਰਮੇਸ਼ੁਰ ਆਖਦਾ ਹੈ, “ਮੈਂ ਤੁਹਾਡੇ ਮੋਢਿਆਂ ਉਤਲਾ ਭਾਰ ਲਾਹ ਲਿਆ ਹੈ।
ਮੈਂ ਤੁਹਾਡੀ ਮਜ਼ਦੂਰੀ ਦੀ ਟੋਕਰੀ ਲੁਹਾ ਦਿੱਤੀ।
7 ਤੁਸੀਂ ਲੋਕ ਮੁਸੀਬਤਾਂ ਵਿੱਚ ਸੀ। ਤੁਸੀਂ ਮੇਰੀ ਸਹਾਇਤਾ ਲਈ ਚੀਕੇ, ਅਤੇ ਮੈਂ ਤੁਹਾਨੂੰ ਮੁਕਤ ਕੀਤਾ।
ਮੈਂ ਆਪਣੇ-ਆਪ ਨੂੰ ਤੂਫ਼ਾਨੀ ਬੱਦਲਾਂ ਵਿੱਚ ਛੁਪਾ ਰਿਹਾ ਸੀ ਅਤੇ ਤੁਹਾਨੂੰ ਜਵਾਬ ਦਿੱਤਾ।
ਮੈਂ ਤੁਹਾਨੂੰ ਮਰੀਬਾਹ [a] ਦੇ ਪਾਣੀ ਦੁਆਰਾ ਪਰੱਖਿਆ।”
8 “ਮੇਰੇ ਲੋਕੋ, ਮੈਨੂੰ ਸੁਣੋ ਅਤੇ ਮੈਂ ਤੁਹਾਨੂੰ ਆਪਣਾ ਕਰਾਰ ਦੇਵਾਂਗਾ।
ਇਸ ਲਈ, ਕਿਰਪਾ ਕਰਕੇ ਮੇਰੀ ਗੱਲ ਸੁਣ।
9 ਉਨ੍ਹਾਂ ਝੂਠੇ ਦੇਵਤਿਆਂ ਦੀ ਪੂਜਾ ਨਾ ਕਰੋ
ਜਿਨ੍ਹਾਂ ਦੀ ਉਪਾਸਨਾ ਵਿਦੇਸ਼ੀ ਲੋਕ ਕਰਦੇ ਹਨ।
10 ਮੈਂ ਪਰਮੇਸ਼ੁਰ, ਤੁਹਾਡਾ ਯਹੋਵਾਹ ਹਾਂ।
ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ।
ਇਸਰਾਏਲ, ਆਪਣਾ ਮੂੰਹ ਖੋਲ੍ਹ
ਅਤੇ ਮੈਂ ਤੈਨੂੰ ਭੋਜਨ ਕਰਾਵਾਂਗਾ।
11 “ਪਰ ਮੇਰੇ ਲੋਕਾਂ ਨੇ ਮੇਰੀ ਗੱਲ ਨਹੀਂ ਸੁਣੀ,
ਇਸਰਾਏਲ ਨੇ ਮੇਰਾ ਹੁਕਮ ਨਹੀਂ ਮੰਨਿਆ।
12 ਇਸ ਲਈ ਮੈਂ ਉਨ੍ਹਾਂ ਨੂੰ ਮਨਮਾਨੀਆਂ ਕਰਨ ਦਿੱਤੀਆਂ,
ਇਸਰਾਏਲ ਨੇ ਉਹੀ ਕੀਤਾ ਜੋ ਉਨ੍ਹਾਂ ਨੇ ਚਾਹਿਆ।
13 ਜੇ ਮੇਰੇ ਲੋਕ ਮੇਰੀ ਗੱਲ ਸੁਣਦੇ ਅਤੇ ਉਸ ਢੰਗ ਨਾਲ ਰਹਿੰਦੇ ਜਿਵੇਂ ਮੈਂ ਚਾਹੁੰਦਾ ਸੀ ਕਿ ਉਹ ਜਿਉਣ।
14 ਫ਼ੇਰ ਮੈਂ ਉਨ੍ਹਾਂ ਦੇ ਵੈਰੀਆਂ ਨੂੰ ਹਰਾ ਦਿੰਦਾ
ਮੈਂ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਜਿਹੜੇ ਇਸਰਾਏਲ ਲਈ ਮੂਸੀਬਤਾਂ ਲਿਆਉਂਦੇ।
15 ਪਰਮੇਸ਼ੁਰ ਦੇ ਵੈਰੀ ਡਰ ਨਾਲ ਕੰਬਣਗੇ।
ਉਹ ਸਦਾ ਲਈ ਦੰਡੇ ਜਾਣਗੇ।
16 ਪਰਮੇਸ਼ੁਰ ਸਭ ਤੋਂ ਉੱਤਮ ਕਣਕ ਆਪਣੇ ਲੋਕਾਂ ਨੂੰ ਦੇਵੇਗਾ।
ਚੱਟਾਨ ਉਸ ਦੇ ਲੋਕਾਂ ਨੂੰ ਉਦੋਂ ਤੱਕ ਸ਼ਹਿਰ ਦੇਵੇ ਜਦੋਂ ਤੱਕ ਉਹ ਤ੍ਰਿਪਤ ਨਾ ਹੋ ਜਾਣ।”
ਆਸਾਫ਼ ਦਾ ਇੱਕ ਉਸਤਤਿ ਗੀਤ।
82 ਪਰਮੇਸ਼ੁਰ ਦੇਵਤਿਆਂ ਦੀ ਸਭਾ ਵਿੱਚ ਖਲੋਂਦਾ।
ਉਹ ਉਨ੍ਹਾਂ ਦੀ ਸਭਾ ਵਿੱਚ ਨਿਆਂ ਕਰਦਾ ਹੈ।
2 ਪਰਮੇਸ਼ੁਰ ਆਖਦਾ ਹੈ, “ਕਿੰਨਾ ਚਿਰ ਤੁਸੀਂ ਲੋਕਾਂ ਦੇ ਨਿਆਂ ਪੱਖਪਾਤ ਨਾਲ ਕਰਦੇ ਰਹੋਂਗੇ।
ਕਿੰਨਾ ਚਿਰ ਤੁਸੀਂ ਮੰਦੇ ਲੋਕਾਂ ਨੂੰ ਸਜ਼ਾ ਦੇਣ ਤੋਂ ਬਿਨਾਂ ਜਾਣ ਦਿਉਂਗੇ।”
3 “ਗਰੀਬਾਂ ਅਤੇ ਯਤੀਮਾਂ ਦੀ ਰੱਖਿਆ ਕਰੋ,
ਅਤੇ ਉਨ੍ਹਾਂ ਗਰੀਬ ਲੋਕਾਂ ਦੇ ਹਕਾਂ ਦੀ ਰੱਖਿਆ ਕਰੋ।
4 ਉਨ੍ਹਾਂ ਗਰੀਬ ਬੇਸਹਾਰਾਂ ਲੋਕਾਂ ਦੀ ਸਹਾਇਤਾ ਕਰੋ।
ਉਨ੍ਹਾਂ ਨੂੰ ਮੰਦੇ ਲੋਕਾਂ ਪਾਸੋਂ ਬਚਾਉ।
5 “ਉਹ ਨਹੀਂ ਜਾਣਦੇ ਕਿ ਕੀ ਵਾਪਰ ਰਿਹਾ ਹੈ।
ਉਹ ਨਹੀਂ ਸਮਝਦੇ ਕਿ ਉਹ ਕੀ ਕਰ ਰਹੇ ਹਨ,
ਉਨ੍ਹਾਂ ਦੀ ਦੁਨੀਆਂ ਉਨ੍ਹਾਂ ਦੇ ਆਲੇ-ਦੁਆਲੇ
ਢਹਿ-ਢੇਰੀ ਹੋ ਰਹੀ ਹੈ।”
6 ਮੈਂ ਆਖਦਾ, “ਤੁਸੀਂ ਦੇਵਤੇ ਹੋਂ।
ਤੁਸੀਂ ਸਰਬ ਉੱਚ ਪਰਮੇਸ਼ੁਰ ਦੇ ਪੁੱਤਰ ਹੋ।
7 ਪਰ ਤੁਸੀਂ ਵੀ ਮਰ ਜਾਵੋਂਗੇ ਜਿਵੇਂ ਸਾਰੇ ਲੋਕਾਂ ਨੂੰ ਮਰਨਾ ਪੈਂਦਾ ਹੈ।
ਤੁਸੀਂ ਉਵੇਂ ਮਰ ਜਾਵੋਂਗੇ ਜਿਵੇਂ ਹੋਰ ਸਾਰੇ ਆਗੂ ਮਰਦੇ ਹਨ।”
8 ਹੇ ਪਰਮੇਸ਼ੁਰ, ਉੱਠੋ, ਅਤੇ ਦੁਨੀਆਂ ਦੀਆਂ
ਸਾਰੀਆਂ ਕੌਮਾਂ ਦਾ ਨਿਆਂ ਕਰੋ।
19 ਇਸ ਤਰ੍ਹਾਂ ਗਿਦਾਊਨ ਅਤੇ ਉਸ ਦੇ ਨਾਲ ਦੇ 100 ਆਦਮੀ ਦੁਸ਼ਮਣ ਦੀ ਛਾਉਣੀ ਦੇ ਕੰਢੇ ਤੀਕ ਗਏ। ਉਹ ਉੱਥੇ ਉਦੋਂ ਆਏ ਜਦੋਂ ਦੁਸ਼ਮਣ ਨੇ ਹਾਲੇ ਪਹਿਰਾ ਬਦਲਿਆ ਹੀ ਸੀ। ਇਹ ਅੱਧੀ ਰਾਤ ਦਾ ਪਹਿਰ ਸੀ। ਗਿਦਾਊਨ ਅਤੇ ਉਸ ਦੇ ਬੰਦਿਆਂ ਨੇ ਆਪਣੀਆਂ ਤੁਰ੍ਹੀਆਂ ਵਜਾਈਆਂ ਅਤੇ ਆਪਣੇ ਜੱਗ ਭੰਨ ਦਿੱਤੇ। 20 ਫ਼ੇਰ ਗਿਦਾਊਨ ਦੇ ਬੰਦਿਆਂ ਦੇ ਤਿੰਨਾਂ ਹੀ ਸਮੂਹਾਂ ਨੇ ਆਪਣੀਆਂ ਮਸ਼ਾਲਾਂ ਆਪਣੇ ਖੱਬੇ ਹੱਥ ਵਿੱਚ ਫ਼ੜੀਆਂ ਸਨ ਅਤੇ ਬਿਗਲ ਆਪਣੇ ਸੱਜੇ ਹੱਥਾਂ ਵਿੱਚ। ਜਿਵੇਂ ਹੀ ਉਨ੍ਹਾਂ ਆਦਮੀਆਂ ਨੇ ਤੁਰ੍ਹੀਆਂ ਵਜਾਈਆਂ ਉਨ੍ਹਾਂ ਨੇ ਨਾਅਰਾ ਲਾਇਆ, “ਯਹੋਵਾਹ ਲਈ ਇੱਕ ਤਲਵਾਰ ਅਤੇ ਗਿਦਾਊਨ ਲਈ ਇੱਕ ਤਲਵਾਰ!”
21 ਗਿਦਾਊਨ ਦੇ ਬੰਦੇ ਉੱਥੇ ਹੀ ਠਹਿਰ ਗਏ ਜਿੱਥੇ ਉਹ ਸਨ। ਪਰ ਡੇਰੇ ਦੇ ਅੰਦਰ, ਮਿਦਯਾਨੀ ਸ਼ੋਰ ਮਚਾਉਣ ਅਤੇ ਅਤੇ ਭੱਜਣ ਲੱਗੇ। 22 ਜਦੋਂ ਗਿਦਾਊਨ ਅਤੇ ਉਸ ਦੇ 300 ਬੰਦਿਆਂ ਨੇ ਆਪਣੀਆਂ ਤੁਰ੍ਹੀਆਂ ਵਜਾਈਆਂ, ਤਾਂ ਯਹੋਵਾਹ ਨੇ ਮਿਦਯਾਨੀਆਂ ਨੂੰ ਇੱਕ ਦੂਸਰੇ ਨੂੰ ਆਪਣੀਆਂ ਹੀ ਤਲਵਾਰਾਂ ਨਾਲ ਮਾਰਨ ਦਿੱਤਾ। ਦੁਸ਼ਮਣ ਫ਼ੌਜ ਬੈਤ ਸ਼ਿੱਟਾਹ ਵੱਲ ਭੱਜ ਗਈ ਜਿਹੜਾ ਸ਼ਰੇਰਹ ਵੱਲ ਸੀ। ਉਹ ਅਬੇਲ ਮਹੋਲਾਹ ਸ਼ਹਿਰ ਦੀ ਸਰਹੱਦ, ਟੱਬਾਥ ਸ਼ਹਿਰ ਦੇ ਨਜ਼ਦੀਕ ਤੱਕ ਭੱਜਦੇ ਗਏ।
23 ਫ਼ੇਰ ਸਾਰੇ ਨਫ਼ਤਾਲੀ, ਆਸੇਰ ਤੋਂ ਇਸਰਾਏਲ ਦੇ ਆਦਮੀ ਅਤੇ ਮਨੱਸ਼ਹ ਦੇ ਸਾਰੇ ਪਰਿਵਾਰ-ਸਮੂਹਾਂ ਨੂੰ ਮਿਦਯਾਨੀਆਂ ਦਾ ਪਿੱਛਾ ਕਰਨ ਲਈ ਸੱਦਿਆ ਗਿਆ। 24 ਗਿਦਾਊਨ ਨੇ ਇਫ਼ਰਾਈਮ ਦੇ ਸਮੁੱਚੇ ਪਹਾੜੀ ਪ੍ਰਦੇਸ਼ ਵਿੱਚ ਇਹ ਕਹਿੰਦਿਆਂ ਹੋਇਆਂ ਸੰਦੇਸ਼ਵਾਹਕ ਭੇਜ ਦਿੱਤੇ। “ਹੇਠਾਂ ਆਕੇ ਮਿਦਯਾਨੀਆਂ ਉੱਤੇ ਹਮਲਾ ਕਰ ਦਿਉ। ਬੈਤ ਬਾਰਾਹ ਦਰਿਆ ਤੋਂ ਯਰਦਨ ਦਰਿਆ ਤੱਕ ਪਾਣੀ ਦੇ ਸਤ੍ਰੋਤਾਂ ਉੱਤੇ ਕਬਜ਼ਾ ਕਰ ਲਵੋ। ਮਿਦਯਾਨੀਆਂ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਅਜਿਹਾ ਕਰ ਲਵੋ।”
ਇਸ ਲਈ ਉਨ੍ਹਾਂ ਨੇ ਇਫ਼ਰਾਈਮ ਪਰਿਵਾਰ-ਸਮੂਹ ਦੇ ਸਾਰੇ ਆਦਮੀਆਂ ਨੂੰ ਬੁਲਾਇਆ। ਅਤੇ ਯਰਦਨ ਦਰਿਆ ਅਤੇ ਬੈਤ ਬਾਰਾਹ ਦਰਿਆ ਤੀਕ ਪਾਣੀ ਦੇ ਸਾਰੇ ਸਤ੍ਰੋਤਾਂ ਉੱਤੇ ਕਬਜ਼ਾ ਕਰ ਲਿਆ। 25 ਇਫ਼ਰਾਈਮ ਦੇ ਲੋਕਾਂ ਨੇ ਓਰੇਬ ਅਤੇ ਜ਼ਏਬ ਨਾਮੀ ਦੋ ਮਿਦਯਾਨੀ ਆਗੂਆਂ ਨੂੰ ਫ਼ੜ ਲਿਆ। ਇਫ਼ਰਾਈਮ ਦੇ ਲੋਕਾਂ ਨੇ ਓਰੇਬ ਨੂੰ ਓਰੇਬ ਚੱਟਾਨ ਨਾਮੀ ਥਾਂ ਉੱਤੇ ਅਤੇ ਜ਼ਏਬ ਨੂੰ ਮੈਅ ਦੀ ਕੋਲਹੋ ਕਹਿਲਾਉਂਦੇ ਥਾਂ ਉੱਤੇ ਮਾਰ ਦਿੱਤਾ। ਇਫ਼ਰਾਈਮ ਦੇ ਲੋਕ ਮਿਦਯਾਨੀਆਂ ਦਾ ਪਿੱਛਾ ਕਰਦੇ ਰਹੇ। ਅਤੇ ਉਹ ਓਰੇਬ ਅਤੇ ਜ਼ਏਬ ਦੇ ਸਿਰ ਕੱਟਕੇ ਇਨ੍ਹਾਂ ਨੂੰ ਗਿਦਾਊਨ ਦੇ ਕੋਲ ਲੈ ਆਏ, ਜੋ ਕਿ ਯਰਦਨ ਦਰਿਆ ਦੇ ਦੂਸਰੇ ਪਾਰ ਸੀ।
8 ਇਫ਼ਰਾਈਮ ਦੇ ਲੋਕ ਗਿਦਾਊਨ ਨਾਲ ਗੁੱਸੇ ਸਨ। ਜਦੋਂ ਉਹ ਗਿਦਾਊਨ ਨੂੰ ਮਿਲੇ, ਉਨ੍ਹਾਂ ਨੇ ਉਸ ਨਾਲ ਗੁੱਸੇ ਵਿੱਚ ਬਹਿਸ ਕੀਤੀ, ਅਤੇ ਆਖਿਆ, “ਤੂੰ ਸਾਡੇ ਨਾਲ ਇਹ ਸਲੂਕ ਕਿਉਂ ਕੀਤਾ? ਤੂੰ ਸਾਨੂੰ ਉਦੋਂ ਕਿਉਂ ਨਹੀਂ ਸੱਦਿਆ ਜਦੋਂ ਤੂੰ ਮਿਦਯਾਨੀਆਂ ਦੇ ਵਿਰੁੱਧ ਲੜਨ ਲਈ ਗਿਆ ਸੀ?”
2 ਪਰ ਗਿਦਾਊਨ ਨੇ ਇਫ਼ਰਾਈਮ ਦੇ ਲੋਕਾਂ ਨੂੰ ਜਵਾਬ ਦਿੱਤਾ, “ਮੇਰੇ ਪਰਿਵਾਰ ਨੇ ਤੁਹਾਡੇ ਪਰਿਵਾਰ ਦੇ ਮੁਕਾਬਲੇ ਬਹੁਤ ਹੀ ਥੋੜਾ ਕੁਝ ਕੀਤਾ ਹੈ। ਤੁਸੀਂ ਇਫ਼ਰਾਈਮ ਦੇ ਲੋਕਾਂ ਨੇ ਮੇਰੇ ਪਰਿਵਾਰ ਵਾਲਿਆਂ, ਅਬੀਅਜਰੀਆਂ ਨਾਲੋਂ ਬਿਹਤਰ ਫ਼ਸਲ ਪ੍ਰਾਪਤ ਕੀਤੀ ਸੀ। ਜਦੋਂ ਵਾਢੀ ਆਉਂਦੀ ਹੈ, ਤੁਸੀਂ ਵੇਲਾਂ ਉੱਤੇ ਵੱਧੇਰੇ ਅੰਗੂਰ ਛੱਡ ਦਿੰਦੇ ਹੋ ਜਿੰਨੇ ਕਿ ਸਾਰੀ ਵਾਢੀ ਦੌਰਾਨ ਮੇਰਾ ਪਰਿਵਾਰ ਇੱਕਤ੍ਰ ਕਰਦਾ ਹੈ। ਕੀ ਇਹ ਸੱਚ ਨਹੀਂ ਹੈ? 3 ਇਸੇ ਤਰ੍ਹਾਂ, ਤੁਹਾਡੀ ਫ਼ਸਲ ਹੁਣ ਬਿਹਤਰ ਹੈ। ਪਰਮੇਸ਼ੁਰ ਨੇ ਤੁਹਾਨੂੰ ਮਿਦਯਾਨ ਦੇ ਆਗੂਆਂ, ਓਰੇਬ ਅਤੇ ਜ਼ਏਬ ਨੂੰ ਫ਼ੜਨ ਦੀ ਇਜਾਜ਼ਤ ਦਿੱਤੀ। ਮੈਂ ਆਪਣੀ ਕਾਮਯਾਬੀ ਦੀ ਤੁਲਨਾ ਉਸ ਨਾਲ, ਜੋ ਕੁਝ ਤੁਸੀਂ ਕੀਤਾ ਹੈ, ਕਿਵੇਂ ਕਰ ਸੱਕਦਾ ਹਾਂ?” ਜਦੋਂ ਇਫ਼ਰਾਈਮ ਦੇ ਲੋਕਾਂ ਨੇ ਗਿਦਾਊਨ ਦਾ ਉੱਤਰ ਸੁਣਿਆ ਤਾਂ ਉਹ ਪਹਿਲਾਂ ਜਿੰਨੇ ਨਾਰਾਜ਼ ਨਹੀਂ ਰਹੇ।
ਗਿਦਾਊਨ ਦੋ ਮਿਦਯਾਨ ਰਾਜਿਆਂ ਨੂੰ ਫ਼ੜਦਾ ਹੈ
4 ਫ਼ੇਰ ਗਿਦਾਊਨ ਅਤੇ ਉਸ ਦੇ 300 ਆਦਮੀ ਯਰਦਨ ਦਰਿਆ ਕੰਢੇ ਆਏ ਅਤੇ ਦੂਸਰੇ ਪਾਸੇ ਚੱਲੇ ਗਏ। ਪਰ ਉਹ ਥੱਕੇ ਹੋਏ ਸਨ ਪਰ ਫ਼ੇਰ ਵੀ ਉਨ੍ਹਾਂ ਨੇ ਆਪਣੇ ਦੁਸ਼ਮਣਾਂ ਦਾ ਪਿੱਛਾ ਕਰਨਾ ਜਾਰੀ ਰੱਖਿਆ। 5 ਗਿਦਾਊਨ ਨੇ ਸੁੱਕੋਥ ਦੇ ਲੋਕਾਂ ਨੂੰ ਆਖਿਆ, “ਮੇਰੇ ਸਿਪਾਹੀਆਂ ਨੂੰ ਖਾਣ ਲਈ ਕੁਝ ਦਿਉ, ਉਹ ਬਹੁਤ ਥੱਕੇ ਹੋਏ ਹਨ। ਅਸੀਂ ਹਾਲੇ ਵੀ ਮਿਦਯਾਨ ਦੇ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਦਾ ਪਿੱਛਾ ਕਰ ਰਹੇ ਹਾਂ।”
6 ਪਰ ਸੁੱਕੋਥ ਸ਼ਹਿਰ ਦੇ ਆਗੂਆਂ ਨੇ ਗਿਦਾਊਨ ਨੂੰ ਆਖਿਆ, “ਅਸੀਂ ਤੁਹਾਡੇ ਸਿਪਾਹੀਆਂ ਨੂੰ ਖਾਣ ਲਈ ਕੁਝ ਕਿਉਂ ਦੇਈਏ? ਤੁਸੀਂ ਹਾਲੇ ਤੀਕ ਜ਼ਬਾਹ ਅਤੇ ਸਲਮੁੰਨਾ ਨੂੰ ਫ਼ੜਿਆ ਨਹੀਂ ਹੈ।”
7 ਤਾਂ ਗਿਦਾਊਨ ਨੇ ਆਖਿਆ, “ਤੁਸੀਂ ਸਾਨੂੰ ਭੋਜਨ ਨਹੀਂ ਦਿੰਦੇ। ਯਹੋਵਾਹ ਮੇਰੀ ਜ਼ਬਾਹ ਅਤੇ ਸਲਮੁੰਨਾ ਨੂੰ ਫ਼ੜਨ ਵਿੱਚ ਸਹਾਇਤਾ ਕਰੇਗਾ। ਉਸ ਤੋਂ ਮਗਰੋਂ, ਮੈਂ ਇੱਥੇ ਵਾਪਸ ਆਵਾਂਗਾ। ਅਤੇ ਮੈਂ ਤੁਹਾਡੀ ਚਮੜੀ ਮਾਰੂਥਲ ਦੀਆਂ ਕੰਢਿਆਲੀਆਂ ਝਾੜੀਆਂ ਨਾਲ ਉਧੇੜਾਂਗਾ।”
8 ਗਿਦਾਊਨ ਨੇ ਸੁੱਕੋਥ ਸ਼ਹਿਰ ਛੱਡ ਦਿੱਤਾ ਅਤੇ ਪਨੂਏਲ ਸ਼ਹਿਰ ਚੱਲਾ ਗਿਆ। ਗਿਦਾਊਨ ਨੇ ਪਨੂਏਲ ਦੇ ਲੋਕਾਂ ਕੋਲੋਂ ਭੋਜਨ ਮੰਗਿਆ, ਜਿਵੇਂ ਕਿ ਉਸ ਨੇ ਸੁੱਕੋਥ ਦੇ ਬੰਦਿਆਂ ਕੋਲੋਂ ਮੰਗਿਆ ਸੀ। ਪਰ ਪਨੂਏਲ ਦੇ ਲੋਕਾਂ ਨੇ ਵੀ ਗਿਦਾਊਨ ਨੂੰ ਉਹੀ ਜਵਾਬ ਦਿੱਤਾ ਜਿਹੜਾ ਸੁੱਕੋਥ ਦੇ ਲੋਕਾਂ ਨੇ ਦਿੱਤਾ ਸੀ। 9 ਇਸ ਲਈ ਗਿਦਾਊਨ ਨੇ ਪਨੂਏਲ ਦੇ ਲੋਕਾਂ ਨੂੰ ਆਖਿਆ, “ਮੇਰੇ ਜਿੱਤ ਹਾਸਿਲ ਕਰਨ ਤੋਂ ਬਾਦ, ਮੈਂ ਇੱਥੇ ਵਾਪਸ ਆਵਾਂਗਾ ਅਤੇ ਫ਼ੇਰ ਇਸ ਮੁਨਾਰੇ ਨੂੰ ਢਾਹ ਦਿਆਂਗਾ।”
10 ਜਬਾਹ ਅਤੇ ਸਲਮੁੰਨਾ ਅਤੇ ਕਰੀਬਨ 15,000 ਆਦਮੀਆਂ ਦੀ ਉਨ੍ਹਾਂ ਦੀ ਫ਼ੌਜ ਕਰਕੋਰ ਸ਼ਹਿਰ ਵਿਖੇ ਸਨ। ਪੂਰਬੀ ਲੋਕਾਂ ਦੀ ਫ਼ੌਜ ਦੇ ਵੀ ਇੰਨੇ ਹੀ ਸਿਪਾਹੀ ਬਚੇ ਸਨ, ਕਿਉਂਕਿ ਉਨ੍ਹਾਂ ਦੀ ਫ਼ੌਜ ਦੇ 1,20,000 ਤਾਕਤਵਰ ਸਿਪਾਹੀ ਪਹਿਲਾਂ ਹੀ ਮਰ ਚੁੱਕੇ ਸਨ। 11 ਗਿਦਾਊਨ ਅਤੇ ਉਸਦੀ ਫ਼ੌਜ ਨੇ ਨਬੋਹ ਅਤੇ ਯਾਗਬਹਾਰ ਦੇ ਸ਼ਹਿਰਾਂ ਦੇ ਪੂਰਬ ਵੱਲ ਤੰਬੂਆਂ ਵਿੱਚ ਰਹਿਣ ਵਾਲਿਆਂ ਦੀ ਸੜਕ ਦੀ ਵਰਤੋਂ ਕੀਤੀ। ਗਿਦਾਊਨ ਕਰਕੋਰ ਸ਼ਹਿਰ ਵਿਖੇ ਆਕੇ ਦੁਸ਼ਮਣ ਉੱਤੇ ਹਮਲਾ ਕਰ ਦਿੱਤਾ ਜਦ ਕਿ ਉਹ ਹਮਲਾ ਹੋਣ ਦੀ ਤਾਕ ਵਿੱਚ ਹੀ ਨਹੀਂ ਸਨ। 12 ਮਿਦਯਾਨੀ ਰਾਜੇ, ਜ਼ਬਾਹ ਅਤੇ ਸਲਮੁੰਨਾ ਨੱਸ ਗਏ। ਪਰ ਗਿਦਾਊਨ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਫ਼ੜ ਲਿਆ। ਫ਼ਿਰ ਉਹ ਅਤੇ ਉਸ ਦੇ ਆਦਮੀਆਂ ਨੇ ਉਨ੍ਹਾਂ ਦੀ ਫ਼ੌਜ ਵਿੱਚ ਦਹਿਸ਼ਤ ਲਿਆਂਦੀ।
12 ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, “ਮੇਰੇ ਯਹੂਦੀ ਭਰਾਵੋ, ਤੁਸੀ ਇਸ ਤੇ ਹੈਰਾਨ ਕਿਉਂ ਹੋ? ਤੁਸੀਂ ਸਾਡੇ ਵੱਲ ਇਉਂ ਕਿਉਂ ਵੇਖ ਰਹੇ ਹੋ ਜਿਵੇਂ ਅਸੀਂ ਉਸ ਨੂੰ ਆਪਣੀ ਤਾਕਤ ਅਤੇ ਚੰਗਿਆਈ ਨਾਲ ਠੀਕ ਕੀਤਾ ਹੈ? 13 ਨਹੀਂ। ਅਸੀਂ ਨਹੀਂ। ਪਰਮੇਸ਼ੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਉਸ ਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤੁਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ। 14 ਯਿਸੂ ਪਵਿੱਤਰ ਅਤੇ ਧਰਮੀ ਸੀ। ਪਰ ਤੁਸੀਂ ਕਿਹਾ ਕਿ ਤੁਹਾਨੂੰ ਉਸਦੀ ਜ਼ਰੂਰਤ ਨਹੀਂ ਹੈ। ਪਰ ਤੁਸੀਂ ਪਿਲਾਤੁਸ ਨੂੰ ਯਿਸੂ ਦੀ ਜਗ਼੍ਹਾ ਇੱਕ ਖੂਨੀ ਨੂੰ ਛੱਡਣ ਦੀ ਮੰਗ ਕੀਤੀ ਹੈ। 15 ਇਸ ਤਰ੍ਹਾਂ ਤੁਸੀਂ ਉਸ ਨੂੰ ਮਾਰਿਆ ਜੋ ਜਿੰਦਗੀ ਦਿੰਦਾ ਹੈ ਪਰ ਪਰਮੇਸ਼ੁਰ ਨੇ ਉਸ ਨੂੰ ਮੁਰਦੇ ਤੋਂ ਜੀਵਨ ਵੱਲ ਉੱਠਾਇਆ। ਅਸੀਂ ਇਸਦੇ ਗਵਾਹ ਹਾਂ ਕਿਉਂ ਕਿ ਅਸੀਂ ਇਹ ਸਭ ਕੁਝ ਆਪਣੀ ਅਖੀ ਵੇਖਿਆ।
16 “ਇਹ ਯਿਸੂ ਦੀ ਸ਼ਕਤੀ ਹੀ ਸੀ ਜਿਸਨੇ ਇਸ ਲੰਗੜ੍ਹੇ ਆਦਮੀ ਨੂੰ ਚੱਲਣ ਦੀ ਸ਼ਕਤੀ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂਕਿ ਅਸੀਂ ਯਿਸੂ ਦੀ ਸ਼ਕਤੀ ਵਿੱਚ ਯਕੀਨ ਕੀਤਾ। ਤੁਸੀਂ ਇਸ ਆਦਮੀ ਨੂੰ ਵੇਖ ਸੱਕਦੇ ਹੋ ਤੇ ਤੁਸੀਂ ਇਸ ਨੂੰ ਜਾਣਦੇ ਵੀ ਹੋ। ਇਹ ਯਿਸੂ ਵਿੱਚ ਆਪਣੇ ਵਿਸ਼ਵਾਸ ਕਾਰਣ ਚੰਗਾ ਹੋਇਆ ਹੈ ਅਤੇ ਤੁਸੀਂ ਸਭਨਾ ਨੇ ਵੇਖਿਆ ਕਿ ਇਹ ਕਿਵੇਂ ਵਾਪਰਿਆ।
17 “ਮੇਰੇ ਭਰਾਵੋ। ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨਾਲ ਉਹ ਸਭ ਕੁਝ ਇਸ ਲਈ ਕੀਤਾ ਕਿਉਂਕਿ ਤੁਸੀਂ ਆਪਣੀ ਕਰਨੀ ਤੋਂ ਅਨਜਾਣ ਸੀ ਕਿ ਤੁਸੀਂ ਇਹ ਕੀ ਕਰ ਰਹੇ ਹੋ। ਤੁਹਾਡੇ ਆਗੂ ਵੀ ਅਨਜਾਣ ਸਨ। 18 ਪਰ ਉਨ੍ਹਾਂ ਗੱਲਾਂ ਦੀ ਸੂਚਨਾ ਪਰਮੇਸ਼ੁਰ ਨੇ ਆਪਣੇ ਨਬੀਆਂ ਰਾਹੀਂ ਦਿੱਤੀ Ί ਜਿਵੇਂ ਕਿ ਉਸ ਦੇ ਮਸੀਹ ਨੂੰ ਦੁੱਖ ਝੱਲਣੇ ਪੈਣਗੇ। ਇਹ ਇਵੇਂ ਹੀ ਵਾਪਰਿਆ ਜਿਵੇਂ ਮੈਂ ਤੁਹਾਨੂੰ ਕਿਹਾ ਹੈ। 19 ਇਸੇ ਲਈ ਤੁਹਾਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁੜੋ ਤਾਂ ਜੋ ਉਹ ਤੁਹਾਡੇ ਪਾਪ ਬਖਸ਼ ਸੱਕੇ। 20 ਤਦ ਫ਼ਿਰ ਪ੍ਰਭੂ ਤੁਹਾਨੂੰ ਆਤਮਕ ਸੁੱਖ ਦਾ ਸਮਾਂ ਦੇਵੇਗਾ, ਉਹ ਯਿਸੂ ਨੂੰ ਭੇਜੇਗਾ ਜਿਸ ਨੂੰ ਉਸ ਨੇ ਮਸੀਹ ਹੋਣ ਲਈ ਚੁਣਿਆ ਹੈ।
21 “ਜਿੰਨਾ ਚਿਰ ਸਾਰੀਆਂ ਚੀਜ਼ਾਂ ਮੁੜ ਸੁਧਾਰੀਆਂ ਨਹੀਂ ਜਾਂਦੀਆਂ, ਯਿਸੂ ਨੇ ਸਵਰਗ ਵਿੱਚ ਹੀ ਰਹਿਣਾ ਹੈ। ਇਸ ਬਾਰੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਸ਼ੁਰੂ ਤੋਂ ਹੀ ਆਖਿਆ ਸੀ। 22 ਮੂਸਾ ਨੇ ਆਖਿਆ, ‘ਪ੍ਰਭੂ, ਤੁਹਾਡਾ ਪਰਮੇਸ਼ੁਰ, ਤੁਹਾਡੇ ਆਪਣੇ ਭਰਾਵਾਂ ਵਿੱਚੋਂ ਇੱਕ ਨਬੀ ਦੇਵੇਗਾ, ਜਿਹੜਾ ਮੇਰੇ ਵਰਗਾ ਹੈ। ਜੋ ਕੁਝ ਨਬੀ ਤੁਹਾਨੂੰ ਆਖੇ ਉਸ ਨੂੰ ਸੁਣੋ। 23 ਜੋ ਕੋਈ ਵੀ ਉਸ ਨਬੀ ਨੂੰ ਨਹੀਂ ਮੰਨੇ ਉਹ ਮਰ ਜਾਵੇਗਾ ਅਤੇ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਕੱਢ ਦਿੱਤਾ ਜਾਵੇਗਾ।’ [a]
24 “ਸਮੂਏਲ ਅਤੇ ਉਸਤੋਂ ਬਾਅਦ ਸਾਰੇ ਨਬੀ, ਜੋ ਪਰਮੇਸ਼ੁਰ ਲਈ ਬੋਲੇ, ਉਨ੍ਹਾਂ ਨੇ ਵਰਤਮਾਨ ਕਾਲ ਦੀਆਂ ਗੱਲਾਂ ਨਿਸ਼ਚਿਤ ਕੀਤੀਆਂ। 25 ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਪਿਓ ਦਾਦਿਆਂ ਨਾਲ ਬਣਾਇਆ ਸੀ। ਜਦ ਉਹ ਅਬਰਾਹਾਮ ਨੂੰ ਆਖਿਆ ਕਿ, ‘ਧਰਤੀ ਦੇ ਸਾਰੇ ਲੋਕ ਤੇਰੀ ਅੰਸ ਰਾਹੀਂ ਧੰਨ ਹੋਣਗੇ।’ [b] 26 ਪਰਮੇਸ਼ੁਰ ਨੇ ਆਪਣੇ ਖਾਸ ਸੇਵਕ ਯਿਸੂ ਨੂੰ ਤੁਹਾਡੇ ਕੋਲ ਪਹਿਲਾਂ ਭੇਜਿਆ। ਉਹ ਤੁਹਾਡੇ ਵਿੱਚੋਂ ਹਰ ਇੱਕ ਨੂੰ ਤੁਹਾਡੇ ਬਦੀ ਦੇ ਰਸਤਿਆਂ ਤੋਂ ਹਟਾ ਕੇ ਅਸੀਸਾਂ ਦੇਣ ਲਈ ਆਇਆ।”
ਯਿਸੂ ਪਰਮੇਸ਼ੁਰ ਦਾ ਲੇਲਾ
29 ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਦੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ। 30 ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸਾਂ ਜਦੋਂ ਮੈਂ ਆਖਿਆ ਸੀ ‘ਇੱਕ ਮਨੁੱਖ ਮੇਰੇ ਬਾਦ ਆਵੇਗਾ ਤੇ ਉਹ ਮੈਥੋਂ ਵੀ ਮਹਾਨ ਹੈ, ਕਿਉਂਕਿ ਉਹ ਮੈਥੋਂ ਵੀ ਪਹਿਲਾਂ ਮੌਜੂਦ ਸੀ।’ 31 ਮੈਂ ਵੀ ਨਹੀਂ ਜਾਣਦਾ ਸਾਂ ਉਹ ਕੌਣ ਸੀ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸੱਕੇ।”
32-34 ਫਿਰ ਯੂਹੰਨਾ ਨੇ ਆਖਿਆ, “ਮੈਂ ਵੀ ਨਹੀਂ ਜਾਣਦਾ ਸਾਂ ਕਿ ਮਸੀਹ ਕੌਣ ਸੀ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ‘ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਸਥਿਰ ਵੇਖੇਂਗਾ ਤੇ ਉਹ ਵੀ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ।’ ਮੈਂ ਇਹ ਵਾਪਰਦਿਆਂ ਵੇਖਿਆ ਹੈ। ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਵਿਸ਼ਰਾਮ ਕਰਦਿਆਂ ਵੇਖਿਆ ਹੈ। ਮੈਂ ਗਵਾਹੀ ਦਿੰਦਾ ਹਾਂ ਕਿ ‘ਉਹੀ ਪਰਮੇਸ਼ੁਰ ਦਾ ਪੁੱਤਰ ਹੈ।’”
ਯਿਸੂ ਦੇ ਪਹਿਲੇ ਚੇਲੇ
35 ਅਗਲੇ ਦਿਨ ਯੂਹੰਨਾ ਫ਼ੇਰ ਉੱਥੇ ਹੀ ਖੜ੍ਹਾ ਸੀ। ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ। 36 ਯੂਹੰਨਾ ਨੇ ਯਿਸੂ ਨੂੰ ਤੁਰਦਿਆਂ ਵੇਖਿਆ। ਯੂਹੰਨਾ ਨੇ ਆਖਿਆ, “ਦੇਖੋ! ਪਰਮੇਸ਼ੁਰ ਦਾ ਲੇਲਾ।”
37 ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ, ਅਤੇ ਉਨ੍ਹਾਂ ਨੇ ਯਿਸੂ ਦਾ ਪਿੱਛਾ ਕੀਤਾ। 38 ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?”
ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ਤੁਸੀਂ ਕਿੱਥੇ ਠਹਿਰੇ ਹੋ?” (“ਰੱਬੀ” ਦਾ ਅਰਥ ਹੈ “ਗੁਰੂ”)
39 ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਦੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਦੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ।
40 ਇਨ੍ਹਾਂ ਦੋਹਾਂ ਬੰਦਿਆਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਨਣ ਤੋਂ ਬਾਦ ਯਿਸੂ ਦਾ ਪਿੱਛਾ ਕੀਤਾ। ਇਨ੍ਹਾਂ ਦੋਹਾਂ ਆਦਮੀਆਂ ਵਿੱਚੋਂ ਇੱਕ ਦਾ ਨਾਂ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ। 41 ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹਾ ਨੂੰ ਲੱਭ ਲਿਆ ਹੈ।” (“ਮਸੀਹਾ” ਮਤਲਬ “ਮਸੀਹ”)
42 ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ “ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਸਦਵਾਵੇਂਗਾ” (“ਕੇਫ਼ਾਸ” ਦਾ ਭਾਵ ਹੈ “ਪਤਰਸ”)
2010 by World Bible Translation Center