Print Page Options
Previous Prev Day Next DayNext

Book of Common Prayer

Daily Old and New Testament readings based on the Book of Common Prayer.
Duration: 861 days
Punjabi Bible: Easy-to-Read Version (ERV-PA)
Version
ਜ਼ਬੂਰ 66-67

ਨਿਰਦੇਸ਼ਕ ਲਈ: ਉਸਤਤਿ ਦਾ ਇੱਕ ਗੀਤ।

66 ਧਰਤੀ ਉਤਲੀ ਹਰ ਸ਼ੈਅ, ਪਰਮੇਸ਼ੁਰ ਅੱਗੇ ਖੁਸ਼ੀ ਨਾਲ ਕੂਕਦੀ ਹੈ।
ਉਸ ਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ।
    ਉਸਤਤਿ ਦੇ ਗੀਤਾਂ ਨਾਲ ਉਸਦਾ ਸਤਿਕਾਰ ਕਰੋ।
ਪਰਮੇਸ਼ੁਰ ਨੂੰ ਆਖੋ, “ਉਸਦੇ ਕੰਮ ਇੰਨੇ ਅਦਭੁਤ ਹਨ।
    ਹੇ ਪਰਮੇਸ਼ੁਰ, ਤੁਹਾਡੀ ਸ਼ਕਤੀ ਬਹੁਤ ਮਹਾਨ ਹੈ, ਤੁਹਾਡੇ ਵੈਰੀ ਝੁਕ ਗਏ ਹਨ, ਉਹ ਤੁਹਾਡੇ ਪਾਸੋਂ ਭੈਭੀਤ ਹਨ।
ਸਾਰੀ ਦੁਨੀਆਂ ਤੁਹਾਡੀ ਉਪਾਸਨਾ ਕਰੇ,
    ਹਰ ਕੋਈ ਤੁਹਾਡੇ ਨਾਮ ਦੀ ਉਸਤਤਿ ਗਾਵੇ।”

ਉਨ੍ਹਾਂ ਚੀਜ਼ਾਂ ਵੱਲ ਵੇਖੋ ਜਿਹੜੀਆਂ ਪਰਮੇਸ਼ੁਰ ਨੇ ਸਾਜੀਆਂ।
    ਉਹ ਚੀਜ਼ਾਂ ਸਾਨੂੰ ਹੈਰਾਨ ਕਰਦੀਆਂ ਹਨ।
ਉਸ ਦੇ ਲੋਕ ਤੁਰਕੇ ਦਰਿਆ ਪਾਰ ਕਰ ਗਏ
    ਅਤੇ ਉਨ੍ਹਾਂ ਨੇ ਉਸਦੀ ਕੀਤੀ ਮਹਾਨ ਗੱਲ ਬਾਰੇ ਆਨੰਦ ਮਾਣਿਆ।
ਪਰਮੇਸ਼ੁਰ ਆਪਣੀ ਮਹਾਨ ਸ਼ਕਤੀ ਨਾਲ ਦੁਨੀਆਂ ਉੱਤੇ ਸ਼ਾਸਨ ਕਰਦਾ ਹੈ;
    ਉਹ ਹਰ ਜਗ਼੍ਹਾ ਲੋਕਾਂ ਨੂੰ ਤੱਕਦਾ ਹੈ।
    ਕੋਈ ਅਜਿਹਾ ਬੰਦਾ ਨਹੀਂ ਜੋ ਉਸ ਦੇ ਖਿਲਾਫ਼ ਵਿਦ੍ਰੋਹ ਕਰ ਸੱਕੇ।

ਲੋਕੋ, ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ;
    ਉਸ ਨੂੰ ਉੱਚੀ-ਉੱਚੀ ਉਸਤਤਿ ਦੇ ਗੀਤ ਗਾਵੋ।
ਪਰਮੇਸ਼ੁਰ ਨੇ ਸਾਨੂੰ ਜ਼ਿੰਦਗੀ ਦਿੱਤੀ,
    ਅਤੇ ਪਰਮੇਸ਼ੁਰ ਸਾਡੀ ਰੱਖਿਆ ਕਰਦਾ ਹੈ।
10 ਪਰਮੇਸ਼ੁਰ ਨੇ ਸਾਡੀ ਪਰੱਖ ਕੀਤੀ, ਜਿਵੇਂ ਲੋਕੀਂ ਚਾਂਦੀ ਅੱਗ ਨਾਲ ਪਰੱਖਦੇ ਹਨ।
11 ਹੇ ਪਰਮੇਸ਼ੁਰ, ਤੁਸਾਂ ਅਸਾਂ ਨੂੰ ਫ਼ਸ ਜਾਣ ਦਿੱਤਾ,
    ਤੁਸੀਂ ਸਾਡੇ ਉੱਤੇ ਬਹੁਤ ਭਾਰ ਰੱਖ ਦਿੱਤਾ।
12 ਸਾਡੇ ਵੈਰੀਆਂ ਨੂੰ ਸਾਡੇ ਉੱਪਰੋਂ ਦੀ ਤੋਂਰਿਆ,
    ਤੁਸਾਂ ਸਾਨੂੰ ਅੱਗ ਅਤੇ ਪਾਣੀ ਵਿੱਚ ਦੀ ਧੂਹਿਆ।
    ਪਰ ਤੁਸੀਂ ਅਸਾਂ ਨੂੰ ਇੱਕ ਸੁਰੱਖਿਅਤ ਥਾਂ ਉੱਤੇ ਲੈ ਆਏ।
13-14 ਇਸ ਲਈ ਮੈਂ ਤੁਹਾਡੇ ਮੰਦਰ ਵਿੱਚ ਬਲੀਆਂ ਲੈ ਆਵਾਂਗਾ।
ਜਦੋਂ ਮੈਂ ਮੁਸੀਬਤ ਵਿੱਚ ਸਾਂ ਮੈਂ ਤੁਹਾਡੇ ਅੱਗੇ ਸਹਾਇਤਾ ਲਈ ਪੁਕਾਰ ਕੀਤੀ।
    ਹੁਣ ਮੈਂ ਤੁਹਾਡੇ ਨਾਲ ਬਹੁਤ ਇਕਰਾਰ ਕੀਤੇ,
ਮੈਂ ਉਹ ਚੀਜ਼ਾਂ ਭੇਟ ਕਰ ਰਿਹਾ ਜਿਨ੍ਹਾਂ ਦਾ ਇਕਰਾਰ ਕੀਤਾ ਸੀ।
15     ਮੈਂ ਤੁਹਾਨੂੰ ਆਪਣੇ ਪਾਪ ਲਈ ਚੜ੍ਹਾਵੇ ਭੇਟ ਕਰ ਰਿਹਾ ਹਾਂ।
    ਮੈਂ ਤੁਹਾਨੂੰ ਭੇਡੂਆਂ ਨਾਲ ਧੂਪ ਭੇਟ ਕਰ ਰਿਹਾ ਹਾਂ।
    ਮੈਂ ਤੁਹਾਨੂੰ ਸਾਂਨ੍ਹ ਅਤੇ ਬੱਕਰੀ ਭੇਟ ਕਰ ਰਿਹਾ ਹਾਂ।

16 ਪਰਮੇਸ਼ੁਰ ਦੀ ਉਪਾਸਨਾ ਕਰਨ ਵਾਲੇ ਤੁਸੀਂ ਸਾਰੇ ਲੋਕੋ,
    ਆਉ ਅਤੇ ਮੈਂ ਤੁਹਾਨੂੰ ਦੱਸਾਂਗਾ ਜੋ ਕੁਝ ਪਰਮੇਸ਼ੁਰ ਨੇ ਮੇਰੇ ਲਈ ਕੀਤਾ।
17-18 ਮੈਂ ਉਸ ਅੱਗੇ ਪ੍ਰਾਰਥਨਾ ਕੀਤੀ,
    ਮੈਂ ਉਸਦੀ ਉਸਤਤਿ ਕੀਤੀ।
ਮੇਰਾ ਹਿਰਦਾ ਸ਼ੁੱਧ ਸੀ,
    ਇਸ ਲਈ ਮੇਰੇ ਮਾਲਕ ਨੇ ਮੇਰੀ ਗੱਲ ਸੁਣੀ।
19 ਪਰਮੇਸ਼ੁਰ ਨੇ ਮੈਨੂੰ ਸੁਣਿਆ,
    ਪਰਮੇਸ਼ੁਰ ਨੇ ਮੇਰੀ ਪ੍ਰਾਰਥਨਾ ਸੁਣੀ।
20 ਪਰਮੇਸ਼ੁਰ ਦੀ ਉਸਤਤਿ ਕਰੋ।
    ਪਰਮੇਸ਼ੁਰ ਮੇਰੇ ਕੋਲੋਂ ਦੂਰ ਨਹੀਂ ਗਿਆ। ਉਸ ਨੇ ਮੇਰੀ ਪ੍ਰਾਰਥਨਾ ਸੁਣੀ।
    ਪਰਮੇਸ਼ੁਰ ਨੇ ਮੇਰੇ ਨਾਲ ਆਪਣਾ ਪਿਆਰ ਦਰਸਾਇਆ।

ਨਿਰਦੇਸ਼ਕ ਲਈ: ਸਾਜ਼ਾਂ ਨਾਲ ਉਸਤਤਿ ਦਾ ਇੱਕ ਗੀਤ।

67 ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਰੱਖੋ ਅਤੇ ਮੈਨੂੰ ਅਸੀਸ ਦਿਉ।
    ਮਿਹਰ ਕਰਕੇ ਸਾਨੂੰ ਪ੍ਰਵਾਨ ਕਰੋ।

ਪਰਮੇਸ਼ੁਰ, ਮੈਨੂੰ ਉਮੀਦ ਹੈ ਕਿ ਧਰਤੀ ਦਾ ਹਰ ਬੰਦਾ ਤੁਹਾਡੇ ਬਾਰੇ ਜਾਣ ਲੈਂਦਾ ਹੈ,
    ਹਰ ਕੌਮ ਨੂੰ ਵੇਖਣ ਦਿਉ ਕਿ ਤੁਸੀਂ ਲੋਕਾਂ ਨੂੰ ਕਿਵੇਂ ਬਚਾਉਂਦੇ ਹੋ।
ਹੇ ਪਰਮੇਸ਼ੁਰ, ਲੋਕ ਤੈਨੂੰ ਮਹਿਮਾਮਈ ਕਰਨ।
    ਸਮੂਹ ਲੋਕ ਤੇਰੀ ਉਪਾਸਨਾ ਕਰਨ।
ਸਾਰੀਆਂ ਕੌਮਾਂ ਆਨੰਦ ਮਨਾਉਣ ਅਤੇ ਖੁਸ਼ ਹੋਣ।
    ਕਿਉਂਕਿ ਤੁਸੀਂ ਲੋਕਾਂ ਦਾ ਨਿਆਂ ਬੇਲਾਗ ਕਰਦੇ ਹੋਂ।
    ਤੁਸੀਂ ਸਾਰੀਆਂ ਕੌਮਾਂ ਉੱਤੇ ਸ਼ਾਸਨ ਕਰਦੇ ਹੋਂ।
ਹੇ ਪਰਮੇਸ਼ੁਰ, ਲੋਕ ਤੇਰੀ ਉਸਤਤਿ ਕਰਨ।
    ਸਾਰੇ ਲੋਕ ਤੈਨੂੰ ਸੁਲਾਉਣ।
ਪਰਮੇਸ਼ੁਰ, ਸਾਡੇ ਪਰਮੇਸ਼ੁਰ, ਸਾਨੂੰ ਅਸੀਸ ਦਿਉ,
    ਸਾਡੀ ਧਰਤੀ ਉੱਤੇ ਵੱਡੀ ਫ਼ਸਲ ਉਗਾਉ।
ਪਰਮੇਸ਼ੁਰ ਸਾਨੂੰ ਅਸੀਸ ਦੇਵੇ।
    ਅਤੇ ਸਾਰੀ ਧਰਤੀ ਦੇ ਲੋਕ ਡਰਨ ਅਤੇ ਪਰਮੇਸ਼ੁਰ ਦਾ ਆਦਰ ਕਰਨ।

ਜ਼ਬੂਰ 19

ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ।

19 ਸਵਰਗ ਪਰਮੇਸ਼ੁਰ ਦੀ ਮਹਿਮਾ ਬਾਰੇ ਗੱਲਾਂ ਕਰਦੇ ਹਨ।
    ਅਕਾਸ਼ ਉਨ੍ਹਾਂ ਚੰਗਿਆਂ ਚੀਜ਼ਾਂ ਬਾਰੇ ਦੱਸਦੇ ਹਨ ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਸਾਜੀਆਂ ਗਈਆਂ ਹਨ।
ਹਰ ਦਿਨ ਉਸ ਬਾਰੇ ਹੋਰ ਵੱਧੇਰੇ ਕਥਾ ਦੱਸਦਾ ਹੈ।
    ਅਤੇ ਹਰ ਰਾਤ ਪਰਮੇਸ਼ੁਰ ਦੀ ਸ਼ਕਤੀ ਬਾਰੇ ਹੋਰ ਵੱਧੇਰੇ ਪ੍ਰਗਟ ਕਰਦੀ ਹੈ।
ਤੁਸੀਂ ਸੱਚਮੁੱਚ ਕੋਈ ਭਾਸ਼ਣ ਜਾਂ ਸ਼ਬਦ ਨਹੀਂ ਸੁਣ ਸੱਕਦੇ।
    ਉਹ ਅਜਿਹੀ ਅਵਾਜ਼ ਨਹੀਂ ਕਰਦੇ ਜਿਸ ਨੂੰ ਅਸੀਂ ਸੁਣ ਸੱਕੀਏ।
ਪਰ ਉਨ੍ਹਾਂ ਦੀ “ਅਵਾਜ਼” ਪੂਰੇ ਸੰਸਾਰ ਵਿੱਚ ਫ਼ੈਲਦੀ ਹੈ।

ਉਨ੍ਹਾਂ ਦੇ “ਸ਼ਬਦ” ਧਰਤੀ ਦੇ ਅੰਤ ਤੀਕਰ ਜਾਂਦੇ ਹਨ।
    ਆਕਾਸ਼ ਸੂਰਜ ਲਈ ਇੱਕ ਘਰ ਵਾਂਗ ਹੈ।
ਸੂਰਜ ਇਉਂ ਬਾਹਰ ਨਿਕਲਦਾ ਹੈ ਜਿਵੇਂ ਲਾੜਾ ਆਪਣੇ ਸੌਣ ਦੇ ਕਮਰੇ ਵਿੱਚੋਂ ਬਾਹਰ ਆਉਂਦਾ ਹੈ।
    ਸੂਰਜ ਅਕਾਸ਼ ਵਿੱਚ ਆਪਣਾ ਰਾਹ ਇੰਝ ਸ਼ੁਰੂ ਕਰਦਾ ਹੈ ਜਿਵੇਂ ਇੱਕ ਖਿਡਾਰੀ ਆਪਣੀ ਦੌੜ ਦੌੜਣ ਲਈ ਉਤਸੁਕ ਹੁੰਦਾ।
ਸੂਰਜ ਅਕਾਸ਼ ਦੇ ਇੱਕ ਸਿਰੇ ਤੋਂ ਸ਼ੁਰੂ ਕਰਦਾ ਹੈ,
    ਅਤੇ ਇੱਕ ਸਾਰ ਦੂਸਰੇ ਸਿਰੇ ਤੀਕ ਦੌੜਦਾ ਹੈ।
    ਕੋਈ ਵੀ ਇਸਦੀ ਤਪਸ਼ ਤੋਂ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ।
    ਯਹੋਵਾਹ ਦੇ ਉਪਦੇਸ਼ ਇਸ ਤਰ੍ਹਾਂ ਦੇ ਹਨ।
    ਇਹ ਲੋਕਾਂ ਨੂੰ ਸਿਆਣਾ ਬਣਾਉਂਦੇ ਹਨ ਜਿਹੜੇ ਮੂਰਖ ਹਨ।

ਯਹੋਵਾਹ ਦੇ ਉਪਦੇਸ਼ ਸੰਪੂਰਣਤਾ ਸ਼ੁੱਧ ਹਨ।
    ਇਹ ਪਰਮੇਸ਼ੁਰ ਦੇ ਲੋਕਾਂ ਨੂੰ ਨਵੀਂ ਤਾਕਤ ਬਖਸ਼ਦੇ ਹਨ।
ਯਹੋਵਾਹ ਦਾ ਕਰਾਰ ਭਰੋਸੇਯੋਗ ਹੈ।
    ਅਤੇ ਇਹ ਆਮ ਲੋਕਾਂ ਨੂੰ ਸਿਆਣੇ ਬਣਾਉਂਦਾ ਹੈ।
ਯਹੋਵਾਹ ਦੇ ਨੇਮ ਸਹੀ ਹਨ।
    ਉਹ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਦੇ ਹਨ।
ਯਹੋਵਾਹ ਦੇ ਹੁਕਮ ਚੰਗੇ ਹਨ।
    ਉਹ ਲੋਕਾਂ ਨੂੰ ਜਿਉਣ ਦਾ ਸਹੀ ਰਾਸਤਾ ਵਿਖਾਉਂਦੇ ਹਨ।

ਯਹੋਵਾਹ ਦੀ ਉਪਾਸਨਾ ਕਰਨੀ ਰੌਸ਼ਨੀ ਵਾਂਗ ਹੈ
    ਜਿਹੜੀ ਸਦਾ ਲਈ ਲਿਸ਼ਕਦੀ ਹੈ।
ਯਹੋਵਾਹ ਦੇ ਨਿਆਂੇ ਚੰਗੇ ਤੇ ਨਿਰਪੱਖ ਹਨ।
    ਉਹ ਸੰਪੂਰਣਤਾ ਸਹੀ ਹਨ।
10 ਯਹੋਵਾਹ ਦੇ ਉਪਦੇਸ਼ ਹਾਲੇ ਵੀ ਸਭ ਤੋਂ ਚੰਗੇ ਸੋਨੇ ਨਾਲੋਂ ਮਹਿੰਗੇ ਹਨ
    ਅਤੇ ਉਹ ਸਭ ਨਾਲੋਂ ਵੱਧੀਆਂ ਸ਼ਹਿਦ ਤੋਂ ਵੀ ਮਿੱਠੇ ਹਨ ਜਿਹੜਾ ਸਿੱਧਾ ਸ਼ਹਿਦ ਦੀਆਂ ਮੱਖੀਆਂ ਦੇ ਛੱਤੇ ਵਿੱਚੋਂ ਪ੍ਰਾਪਤ ਕੀਤਾ ਗਿਆ ਹੈ।
11 ਯਹੋਵਾਹ ਦੇ ਉਪਦੇਸ਼ ਉਸ ਦੇ ਸੇਵਕ ਨੂੰ ਚਿਤਾਵਨੀ ਦਿੰਦੇ ਹਨ,
    ਅਤੇ ਉਨ੍ਹਾਂ ਨੂੰ ਮੰਨਣ ਤੇ ਚੰਗ਼ਿਆਂ ਪ੍ਰਾਪਤੀਆਂ ਹੁੰਦੀਆਂ ਹਨ।

12 ਯਹੋਵਾਹ, ਕੋਈ ਵੀ ਆਦਮੀ ਆਪਣੀਆਂ ਸਾਰੀਆਂ ਗਲਤੀਆਂ ਨੂੰ ਨਹੀਂ ਵੇਖ ਸੱਕਦਾ।
    ਇਸ ਲਈ ਮੈਨੂੰ ਲੁਕਵੇਂ ਪਾਪ ਨਾ ਕਰਨ ਦੇਵੋ।
13 ਮੇਰੇ ਪਾਸੋਂ ਉਹ ਪਾਪ ਨਾ ਕਰਾਉ ਜਿਨ੍ਹਾਂ ਨੂੰ ਮੇਰਾ ਮਨ ਕਰਨਾ ਲੋਚਦਾ।
    ਉਨ੍ਹਾਂ ਪਾਪਾਂ ਨੂੰ ਮੇਰੇ ਉੱਤੇ ਹਾਵੀ ਨਾ ਹੋਣ ਦਿਉ।
ਜੇ ਤੁਸੀਂ ਮੇਰੇ ਸਹਾਈ ਹੋਵੋਂ ਫ਼ੇਰ ਮੈਂ ਪਵਿੱਤਰ ਅਤੇ ਆਪਣੇ ਪਾਪਾਂ ਤੋਂ ਮੁਕਤ ਹੋ ਸੱਕਦਾ ਹਾਂ।
14 ਮੇਰੇ ਸ਼ਬਦਾਂ ਤੇ ਸੋਚਾਂ ਨੂੰ ਤੁਹਾਨੂੰ ਪ੍ਰਸੰਨ ਕਰਨ ਦਿਉ।
    ਯਹੋਵਾਹ, ਤੁਸੀਂ ਮੇਰੀ ਓਟ ਹੋ ਇਹ ਤੂੰ ਹੀ ਹੈ ਜਿਸਨੇ ਮੈਨੂੰ ਬਚਾਇਆ।

ਜ਼ਬੂਰ 46

ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਅਲਾਮੋਥ ਦੁਆਰਾ ਇੱਕ ਗੀਤ।

46 ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ।
    ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।
ਇਸੇ ਲਈ ਅਸੀਂ ਨਹੀਂ ਡਰਦੇ ਜਦੋਂ ਧਰਤੀ ਹਿੱਲਦੀ ਹੈ,
    ਅਤੇ ਪਰਬਤ ਸਮੁੰਦਰ ਵਿੱਚ ਡਿੱਗਦੇ ਹਨ।
ਅਸੀਂ ਡਰਦੇ ਨਹੀਂ ਉਦੋਂ ਜਦੋਂ ਸਮੁੰਦਰ ਗਰਜਦੇ ਅਤੇ ਝੱਗ ਕਰਦੇ ਹਨ,
    ਅਤੇ ਸਮੁੰਦਰ ਵਿੱਚਲੇ ਪਰਬਤ ਕੰਬੰਦੇ ਹਨ।

ਇੱਕ ਦਰਿਆ ਹੈ ਜਿਸ ਦੀਆਂ ਧਾਰਾਵਾਂ ਪਰਮੇਸ਼ੁਰ ਦੇ ਸ਼ਹਿਰ ਅੰਦਰ,
    ਸਭ ਤੋਂ ਉੱਚੇ ਪਰਮੇਸ਼ੁਰ ਦੇ ਪਵਿੱਤਰ ਸ਼ਹਿਰ ਅੰਦਰ ਖੁਸ਼ੀ ਲਿਆਉਂਦੀਆਂ ਹਨ।
ਪਰਮੇਸ਼ੁਰ ਉਸ ਸ਼ਹਿਰ ਵਿੱਚ ਹੈ, ਇਸੇ ਲਈ ਉਹ ਕਦੀ ਵੀ ਤਬਾਹ ਨਹੀਂ ਹੋਵੇਗਾ।
    ਸੂਰਜ ਚੱੜ੍ਹਨ ਤੋਂ ਵੀ ਪਹਿਲਾਂ ਪਰਮੇਸ਼ੁਰ ਮਦਦ ਲਈ ਉੱਥੇ ਹੁੰਦਾ।
ਕੌਮਾਂ ਡਰ ਦੇ ਕਾਰਣ ਕੰਬਣਗੀਆਂ; ਜਦੋਂ ਯਹੋਵਾਹ ਰੌਲਾ ਪਾਉਂਦਾ ਹੈ,
    ਉਹ ਰਾਜ ਡਿੱਗ ਪੈਣਗੇ ਅਤੇ ਧਰਤੀ ਮਲੀਆ ਮੇਟ ਹੋ ਜਾਵੇਗੀ।
ਸਰਬ ਸ਼ਕਤੀਮਾਨ ਯਹੋਵਾਹ ਸਾਡੇ ਅੰਗ-ਸੰਗ ਹੈ।
    ਯਾਕੂਬ ਦਾ ਪਰਮੇਸ਼ੁਰ ਸਾਡੀ ਸੁਰੱਖਿਅਤ ਥਾਂ ਹੈ।

ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਵੱਲ ਤੱਕੋ ਜੋ ਯਹੋਵਾਹ ਕਰਦਾ ਹੈ।
    ਉਨ੍ਹਾਂ ਹੈਰਾਨੀ ਭਰੀਆਂ ਕਰਨੀਆਂ ਵੱਲ ਤੱਕੋ ਜੋ ਉਸ ਨੇ ਧਰਤੀ ਉੱਤੇ ਕੀਤੀਆਂ ਹਨ।
ਯਹੋਵਾਹ ਲੜਾਈਆਂ ਨੂੰ ਧਰਤੀ ਦੇ ਕਿਸੇ ਕੋਨੇ ਉੱਤੇ ਵੀ ਰੋਕ ਸੱਕਦਾ ਹੈ।
    ਉਹ ਸਿਪਾਹੀਆਂ ਦੀਆਂ ਕਮਾਨਾਂ ਨੂੰ ਤੋੜ ਸੱਕਦਾ ਹੈ।
    ਉਹ ਉਨ੍ਹਾਂ ਦੇ ਨੇਜਿਆਂ ਨੂੰ ਟੁਕੜਿਆਂ ਵਿੱਚ ਤੋੜ ਸੱਕਦਾ ਹੈ ਅਤੇ ਜੰਗੀ ਗਡਿਆਂ ਨੂੰ ਅੱਗ ਨਾਲ ਸਾੜ ਸੱਕਦਾ ਹੈ।

10 ਪਰਮੇਸ਼ੁਰ ਆਖਦਾ ਹੈ, “ਸ਼ਾਂਤ ਰਹੋ ਅਤੇ ਜਾਣੋ ਕਿ ਮੈਂ ਪਰਮੇਸ਼ੁਰ ਹਾਂ।
    ਕੌਮਾਂ ਵਿੱਚ ਮੇਰੀ ਉਸਤਤਿ ਹੋਵੇਗੀ।
    ਮੈਂ ਧਰਤੀ ਉੱਤੇ ਮਹਿਮਾਮਈ ਹੋਵਾਂਗਾ।”

11 ਸਰਬ ਸ਼ਕਤੀਮਾਨ ਯਹੋਵਾਹ ਹਮੇਸ਼ਾ ਸਾਡੇ ਨਾਲ ਹੈ।
    ਯਾਕੂਬ ਦਾ ਯਹੋਵਾਹ ਸਾਡਾ ਸੁਰੱਖਿਅਤ ਸਥਾਨ ਹੈ।

2 ਰਾਜਿਆਂ 17:1-18

ਹੋਸ਼ੇਆ ਨੇ ਇਸਰਾਏਲ ਉੱਪਰ ਆਪਣਾ ਰਾਜ ਸ਼ੁਰੂ ਕੀਤਾ

17 ਏਲਾਹ ਦੇ ਪੁੱਤਰ ਹੋਸ਼ੇਆ ਨੇ ਪਾਤਸ਼ਾਹ ਆਹਾਜ਼ ਦੇ ਯਹੂਦਾਹ ਉੱਪਰ 12ਵੇਂ ਵਰ੍ਹੇ ਦੌਰਾਨ ਸਾਮਰਿਆ ਵਿੱਚ ਇਸਰਾਏਲ ਤੇ ਰਾਜ ਕਰਨਾ ਸ਼ੁਰੂ ਕੀਤਾ।ਉਸਨੇ ਨੌਂ ਵਰ੍ਹੇ ਰਾਜ ਕੀਤਾ। ਹੋਸ਼ੇਆ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਪਰ ਉਹ ਆਪਣੇ ਤੋਂ ਪਹਿਲਾਂ ਇਸਰਾਏਲ ਉੱਪਰ ਰਾਜ ਕਰਨ ਵਾਲੇ ਪਾਤਸ਼ਾਹਾਂ ਵਰਗਾ ਇੰਨਾ ਭੈੜਾ ਨਹੀਂ ਸੀ।

ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਉਸ ਉੱਪਰ ਚੜ੍ਹਾਈ ਕੀਤੀ ਅਤੇ ਹੋਸ਼ੇਆ ਉਸਦਾ ਦਾਸ ਹੋ ਗਿਆ ਤਾਂ ਉਸ ਨੇ ਸ਼ਲਮਨਸਰ ਨੂੰ ਨਜ਼ਰ ਭੇਟ ਦਿੱਤੀ।

ਬਾਅਦ ਵਿੱਚ ਉਸ ਨੇ ਮਿਸਰ ਦੇ ਪਾਤਸ਼ਾਹ ਕੋਲ ਮਦਦ ਲਈ ਸੰਦੇਸ਼ਵਾਹਕ ਭੇਜੇ ਉਸ ਪਾਤਸ਼ਾਹ ਦਾ ਨਾਂ ਸੌ ਸੀ। ਉਸ ਵਰ੍ਹੇ ਹੋਸ਼ੇਆ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਨਜ਼ਰ ਨਾ ਭੇਜੀ ਜਿਵੇਂ ਕਿ ਉਹ ਹਰ ਸਾਲ ਭੇਜਦਾ ਹੁੰਦਾ ਸੀ। ਅੱਸ਼ੂਰ ਦੇ ਪਾਤਸ਼ਾਹ ਨੂੰ ਖਬਰ ਹੋਈ ਕਿ ਹੋਸ਼ੇਆ ਉਸ ਵਿਰੁੱਧ ਵਿਉਂਤਾ ਘੜ ਰਿਹਾ ਹੈ ਤਾਂ ਉਸ ਨੇ ਹੋਸ਼ੇਆ ਨੂੰ ਪਕੜ ਕੇ ਕੈਦ ਕਰ ਲਿਆ।

ਅੱਸ਼ੂਰ ਦੇ ਰਾਜਾ ਨੇ ਇਸਰਾਏਲ ਦੀਆਂ ਬਹੁਤ ਸਾਰੀਆਂ ਥਾਵਾਂ ਤੇ ਹਮਲੇ ਕੀਤੇ। ਫ਼ਿਰ ਉਹ ਸਾਮਰਿਯਾ ਵਿੱਚ ਆਇਆ ਅਤੇ ਸਾਮਰਿਯਾ ਦੇ ਵਿਰੁੱਧ ਉਹ ਤਿੰਨ ਵਰ੍ਹੇ ਲੜਿਆ। ਹੋਸ਼ੇਆ ਦੇ ਨੌਵੇਂ ਵਰ੍ਹੇ ਵਿੱਚ ਅੱਸ਼ੂਰ ਦੇ ਪਾਤਸ਼ਾਹ ਨੇ ਸਾਮਰਿਯਾ ਤੇ ਕਬਜ਼ਾ ਕਰ ਲਿਆ ਅਤੇ ਇਸਰਾਏਲ ਤੇ ਰਾਜ ਕਰਨ ਲੱਗ ਪਿਆ। ਅੱਸ਼ੂਰ ਦੇ ਰਾਜੇ ਨੇ ਬਹੁਤ ਸਾਰੇ ਇਸਰਾਏਲੀਆਂ ਨੂੰ ਕੈਦੀ ਬਣਾਇਆ ਅਤੇ ਬੰਦੀ ਬਣਾ ਕੇ ਅੱਸ਼ੂਰ ਨੂੰ ਲੈ ਆਇਆ। ਉਸ ਨੇ ਉਨ੍ਹਾਂ ਨੂੰ ਹੇਲਾਹ ਵਿੱਚ ਗਬੋਰ, ਗੋਜ਼ਾਨ ਦੀ ਇੱਕ ਨਦੀ ਦੇ ਕੰਢੇ ਅਤੇ ਮਾਦੀਆਂ ਦੇ ਸ਼ਹਿਰ ਵਿੱਚ ਵਸਾ ਦਿੱਤਾ।

ਇਹ ਸਭ ਇਸ ਲਈ ਵਾਪਰਿਆ ਕਿਉਂ ਕਿ ਇਸਰਾਏਲੀਆਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕੀਤਾ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢ ਲਿਆਇਆ ਸੀ। ਅਤੇ ਮਿਸਰ ਦੇ ਰਾਜੇ ਫ਼ਿਰਊਨ ਤੋਂ ਬਚਾਇਆ ਸੀ। ਉਨ੍ਹਾਂ ਨੇ ਹੋਰਾਂ ਦੇਵਤਿਆਂ ਦੀ ਵੀ ਉਪਾਸਨਾ ਕੀਤੀ। ਉਹ ਹੋਰਨਾ ਲੋਕਾਂ ਦੇ ਨਿਯਮਾਂ ਅਤੇ ਰੀਤਾਂ ਨੂੰ ਮੰਨਦੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਵਿੱਚੋਂ ਕੱਢ ਦਿੱਤਾ ਸੀ। ਉਨ੍ਹਾਂ ਨੇ ਸਾਰਿਆਂ ਦੁਆਰਾ ਸ਼ਾਸਨ ਕਰਾਉਣ ਨੂੰ ਚੁਣਿਆ, ਨਾ ਕਿ ਪਰਮੇਸ਼ੁਰ ਦੁਆਰਾ। ਅਤੇ ਇਸਰਾਏਲੀਆਂ ਨੇ ਛੁੱਪੇ-ਲੁਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਉਹ ਕੰਮ ਕੀਤੇ ਜੋ ਚੰਗੇ ਨਹੀਂ ਸਨ।

ਅਤੇ ਉਨ੍ਹਾਂ ਨੇ ਪਹਿਰੇਦਾਰਾਂ ਦੇ ਗੁੰਮਟ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤੀਕ ਆਪਣੇ ਸਾਰੇ ਸ਼ਹਿਰਾਂ ਵਿੱਚ ਉੱਚੀਆਂ ਥਾਵਾਂ ਬਣਾਈਆਂ। 10 ਅਤੇ ਇਸਰਾਏਲੀਆਂ ਨੇ ਹਰ ਪਹਾੜੀ ਉੱਤੇ ਹਰੇਕ ਰੁੱਖ ਦੇ ਹੇਠਾਂ ਆਪਣੇ ਲਈ ਯਾਦਗਾਰੀ ਪੱਥਰ ਤੇ ਥੰਮ ਖੜ੍ਹੇ ਕਰ ਲੇ। 11 ਉੱਥੇ ਸਾਰੇ ਉੱਚੇ ਥਾਵਾਂ ਉੱਪਰ ਉਨ੍ਹਾਂ ਕੌਮਾਂ ਵਾਂਗ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਸਾਹਮਣਿਓ ਕੱਢ ਦਿੱਤਾ ਸੀ ਇਸਰਾਏਲੀਆਂ ਨੇ ਵੀ ਧੂਫ਼ ਧੁਖਾਈ ਅਤੇ ਯਹੋਵਾਹ ਦੇ ਕਰੋਧ ਨੂੰ ਭੜਕਾਉਣ ਲਈ ਉਹ ਕੰਮ ਕੀਤੇ ਜੋ ਮਾੜੇ ਸਨ। 12 ਉਨ੍ਹਾਂ ਨੇ ਬੁੱਤਪਰਸਤੀ ਕੀਤੀ ਜਿਸ ਬਾਰੇ ਉਨ੍ਹਾਂ ਨੂੰ ਯਹੋਵਾਹ ਨੇ ਰੋਕਿਆ ਸੀ ਕਿ, “ਤੁਸੀਂ ਬੁੱਤ ਉਪਾਸਨਾ ਨਹੀਂ ਕਰਨਾ।”

13 ਯਹੋਵਾਹ ਨੇ ਸਾਰੇ ਨਬੀਆਂ ਤੇ ਪੈਗੰਬਰਾਂ ਦੇ ਰਾਹੀਂ ਇਹ ਆਖ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਵਨੀ ਦਿੰਦਾ ਰਿਹਾ ਕਿ ਤੁਸੀਂ ਆਪਣੇ ਭੈੜੇ ਰਾਹਾਂ ਤੋਂ ਮੁੜੋ। ਮੇਰੇ ਹੁਕਮਾਂ ਅਤੇ ਬਿਵਸਥਾ ਦਾ ਪਾਲਣ ਕਰੋ। ਉਸ ਸਾਰੀ ਬਿਵਸਥਾ ਦਾ ਅਨੁਸਰਣ ਕਰੋ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਆਪਣੇ ਸੇਵਕਾਂ, ਨਬੀਆਂ ਰਾਹੀਂ ਦਿੱਤਾ ਸੀ।

14 ਤਾਂ ਵੀ ਲੋਕਾਂ ਨੇ ਉਸਦੀ ਇੱਕ ਨਾ ਸੁਣੀ ਉਹ ਵੀ ਆਪਣੇ ਪੁਰਖਿਆਂ ਵਰਗੇ ਢੀਠ ਤੇ ਅੜੀਅਲ ਸਨ। ਉਨ੍ਹਾਂ ਦੇ ਪੂਰਵਜਾਂ ਨੇ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਨਹੀਂ ਮੰਨੀ ਸੀ। 15 ਯਹੋਵਾਹ ਨੇ ਜੋ ਨੇਮ ਅਤੇ ਵਿਧੀਆਂ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹੀਆਂ ਸਨ ਉਨ੍ਹਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਯਹੋਵਾਹ ਦੀਆਂ ਚਿਤਾਵਨੀਆਂ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਨਕਾਰੇ ਹੋਏ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕੀਤੀ ਤਾਂ ਉਹ ਆਪ ਵੀ ਨਕਾਰੇ ਗਏ। ਉਹ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ। ਉਨ੍ਹਾਂ ਨੇ ਵੀ ਉਨ੍ਹਾਂ ਦੇ ਵਾਂਗ ਭੈੜੇ ਕੰਮ ਕੀਤੇ ਜਦ ਕਿ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਭੈੜੇ ਕੰਮ ਕਰਨ ਤੋਂ ਖਬਰਦਾਰ ਕੀਤਾ ਸੀ।

16 ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕੀਤਾ। ਉਨ੍ਹਾਂ ਨੇ ਦੋ ਵੱਛੇ ਸੋਨੇ ਦੇ ਬਣਾਏ ਅਤੇ ਜਿਸ ਅਸ਼ੀਰਾ ਦੀ ਮੂਰਤੀ ਦੀ ਕਨਾਨੀ ਉਪਾਸਨਾ ਕਰਦੇ ਸਨ ਉਸਦਾ ਬੁੱਤ ਤਿਆਰ ਕੀਤਾ ਅਤੇ ਉਨ੍ਹਾਂ ਨੇ ਅਕਾਸ਼ ਦੀ ਸਾਰੀ ਸੈਨਾ ਦੀ ਉਪਾਸਨਾ ਕੀਤੀ ਅਤੇ ਬਆਲ ਦੀ ਸੇਵਾ ਕਰਨ ਲੱਗ ਪਏ। 17 ਉਨ੍ਹਾਂ ਨੇ ਅੱਗ ਵਿੱਚ ਆਪਣੀ ਧੀਆਂ ਪੁੱਤਰਾਂ ਦੀ ਬਲੀ ਚੜ੍ਹਾਈ ਅਤੇ ਭਵਿੱਖ ਨੂੰ ਜਾਨਣ ਵਾਸਤੇ ਜਾਦੂਗਰੀ ਤੇ ਕਾਲੇ ਇਲਮ ਸਿਖੇ ਅਤੇ ਹਰ ਉਹ ਕੰਮ ਕੀਤਾ ਜਿਸ ਨੂੰ ਯਹੋਵਾਹ ਨੇ ਮਾੜਾ ਆਖਿਆ। ਇਹ ਸਭ ਉਨ੍ਹਾਂ ਨੇ ਯਹੋਵਾਹ ਦੇ ਕਰੋਧ ਨੂੰ ਭੜਕਾਉਣ ਲਈ ਹੀ ਕੀਤਾ 18 ਇਸ ਲਈ ਯਹੋਵਾਹ ਇਸਰਾਏਲੀਆਂ ਉੱਪਰ ਬੜਾ ਕਰੋਧ ਵਿੱਚ ਆਇਆ ਅਤੇ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕੀਤਾ। ਹੁਣ ਉੱਥੇ ਸਿਵਾਏ ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਇਲਾਵਾ ਹੋਰ ਇੱਕ ਵੀ ਇਸਰਾਏਲੀ ਨਾ ਰਹਿ ਗਿਆ।

ਰਸੂਲਾਂ ਦੇ ਕਰਤੱਬ 9:36-43

36 ਯੱਪਾ ਵਿੱਚ ਤਬਿਥਾ ਨਾਂ ਦੀ ਇੱਕ ਚੇਲੀ ਸੀ ਜਿਸ ਦਾ ਯੂਨਾਨੀ ਭਾਸ਼ਾ ਵਿੱਚ ਅਰਥ ਹੈ “ਹਿਰਨੀ”। ਇਸ ਔਰਤ ਨੇ ਹਮੇਸ਼ਾ ਲੋਕਾਂ ਲਈ ਬੜੇ ਚੰਗੇ ਕੰਮ ਕੀਤੇ ਸਨ ਅਤੇ ਹਮੇਸ਼ਾ ਗਰੀਬ ਲੋਕਾਂ ਦੀ ਮਦਦ ਕੀਤੀ ਸੀ। 37 ਤਾਂ ਜਦੋਂ ਪਤਰਸ ਲੁੱਦਾ ਵਿੱਚ ਸੀ ਤਾਂ ਤਬਿਥਾ ਬੜੀ ਬੀਮਾਰ ਹੋਈ ਅਤੇ ਮਰ ਗਈ। ਉਨ੍ਹਾਂ ਨੇ ਉਸ ਨੂੰ ਨੁਹਾਉਣ ਤੋਂ ਬਾਅਦ ਉਸ ਦੇ ਸਰੀਰ ਨੂੰ ਛੱਤ ਉੱਪਰਲੇ ਕਮਰੇ ਵਿੱਚ ਪਾ ਦਿੱਤਾ। 38 ਯੱਪਾ ਦੇ ਚੇਲਿਆਂ ਨੂੰ ਪਤਾ ਲੱਗਾ ਕਿ ਪਤਰਸ ਲੁੱਦਾ ਵਿੱਚ ਸੀ। ਲੁੱਦਾ ਯੱਪਾ ਦੇ ਨੇੜੇ ਹੀ ਸੀ। ਉਨ੍ਹਾਂ ਨੇ ਉੱਥੇ ਪਤਰਸ ਨੂੰ ਨਿਉਂਤਾ ਦੇਣ ਲਈ ਦੋ ਆਦਮੀ ਭੇਜੇ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿਰਪਾ ਕਰਕੇ, ਸਾਡੇ ਕੋਲ ਜਿੰਨੀ ਛੇਤੀ ਹੋ ਸੱਕੇ ਆਓ।”

39 ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚੱਲਿਆ ਗਿਆ, ਜਦੋਂ ਉਹ ਉੱਥੇ ਪਹੁੰਚਿਆ, ਉਹ ਉਸ ਨੂੰ ਪੌੜੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸ ਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪੜੇ ਵਿਖਾਏ ਜਿਹੜੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ। 40 ਉਹ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਫ਼ਿਰ ਓੁਹ ਤਬਿਥਾ ਵੱਲ ਮੁੜਿਆ, ਜੋ ਕਿ ਮੁਰਦਾ ਸੀ ਅਤੇ ਆਖਿਆ, “ਤਬਿਥਾ, ਉੱਠ।” ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ। ਜਿਸ ਵਕਤ ਉਸ ਨੇ ਪਤਰਸ ਨੂੰ ਵੇਖਿਆ ਤਾਂ ਉਹ ਉੱਠ ਕੇ ਬੈਠ ਗਈ। 41 ਉਸ ਨੇ ਆਪਣੇ ਹੱਥ ਨਾਲ ਉਸ ਨੂੰ ਖਲੋਣ ਵਿੱਚ ਮਦਦ ਕੀਤੀ। ਅਤੇ ਫ਼ਿਰ ਉਸ ਨੇ ਨਿਹਚਾਵਾਨਾਂ ਨੂੰ ਅਤੇ ਵਿਧਵਾਵਾਂ ਨੂੰ ਕਮਰੇ ਅੰਦਰ ਸੱਦਿਆ ਅਤੇ ਤਬਿਥਾ ਨੂੰ ਸੌਂਪ ਦਿੱਤਾ ਜੋ ਕਿ ਜੀਵਿਤ ਸੀ।

42 ਸਾਰੇ ਯੱਪਾ ਵਿੱਚ ਇਹ ਗੱਲ ਫ਼ੈਲ ਗਈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪ੍ਰਭੂ ਦੇ ਚੇਲੇ ਬਣ ਗਏ। 43 ਪਤਰਸ ਕਾਫ਼ੀ ਸਾਰੇ ਦਿਨ ਯੱਪਾ ਵਿੱਚ ਰਿਹਾ ਅਤੇ ਉੱਥੇ ਇੱਕ ਸ਼ਮਊਨ ਨਾਂ ਦੇ ਚਮੜੇ ਦੇ ਕੰਮ ਕਰਨ ਵਾਲੇ ਦੇ ਘਰ ਰਿਹਾ।

ਲੂਕਾ 5:1-11

ਪਤਰਸ, ਯਾਕੂਬ ਅਤੇ ਯੂਹੰਨਾ ਯਿਸੂ ਦਾ ਅਨੁਸਰਣ ਕਰਦੇ ਹਨ(A)

ਯਿਸੂ ਗਨੇਸਰਤ ਦੀ ਝੀਲ ਕੰਢੇ ਖੜ੍ਹਾ ਸੀ ਅਤੇ ਭੀੜ ਪਰਮੇਸ਼ੁਰ ਦੇ ਉਪਦੇਸ਼ ਸੁਨਣ ਲਈ, ਉਸ ਦੇ ਆਸ-ਪਾਸ ਇਕੱਠੀ ਹੋ ਰਹੀ ਸੀ। ਫ਼ਿਰ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਦੇਖੀਆਂ। ਬੇੜੀਆਂ ਵਿੱਚੋਂ ਮਾਛੀ ਬਾਹਰ ਆਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ। ਯਿਸੂ ਇੱਕ ਬੇੜੀ ਵਿੱਚ ਚੜ੍ਹ੍ਹ ਗਿਆ ਜੋ ਕਿ ਸ਼ਮਊਨ ਦੀ ਸੀ ਅਤੇ ਉਸ ਨੇ ਬੇੜੀ ਨੂੰ ਕੰਢੇ ਤੋਂ ਥੋੜੀ ਦੂਰ ਲੈ ਜਾਣ ਲਈ ਆਖਿਆ, ਤਾਂ ਉਹ ਬੇੜੀ ਵਿੱਚ ਬੈਠਕੇ ਕੰਢੇ ਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ।

ਜਦੋਂ ਉਹ ਬੋਲ ਕੇ ਹਟਿਆ, ਉਸ ਨੇ ਸ਼ਮਊਨ ਨੂੰ ਕਿਹਾ, “ਡੂੰਘੇ ਪਾਣੀਆਂ ਵਿੱਚ ਜਾਓ ਅਤੇ ਮੱਛੀਆਂ ਲਈ ਆਪਣੇ ਜਾਲ ਪਾਣੀ ਵਿੱਚ ਸੁੱਟੋ।”

ਸ਼ਮਊਨ ਨੇ ਜਵਾਬ ਦਿੱਤਾ, “ਮਾਲਕ! ਅਸੀਂ ਸਾਰੀ ਰਾਤ ਮੱਛੀਆਂ ਫ਼ੜਨ ਲਈ ਬਹੁਤ ਕੋਸ਼ਿਸ਼ ਕਰਦੇ ਰਹੇ, ਪਰ ਸਾਡੇ ਹੱਥ ਕੁਝ ਵੀ ਨਹੀਂ ਲੱਗਾ। ਪਰ ਤੁਸੀਂ ਆਖਦੇ ਹੋ ਕਿ ਮੈਂ ਜਾਲ ਪਾਣੀ ਵਿੱਚ ਪਾਵਾਂ। ਇਸ ਲਈ ਮੈਂ ਇੰਝ ਹੀ ਕਰਦਾ ਹਾਂ ਜਿਵੇਂ ਤੁਸੀਂ ਆਖਦੇ ਹੋ।” ਸਭ ਮਾਛੀਆਂ ਨੇ ਆਪਣੇ ਜਾਲ ਪਾਣੀ ਵਿੱਚ ਪਾਏ ਤਾਂ ਉਨ੍ਹਾਂ ਦੇ ਜਾਲ ਮੱਛੀਆਂ ਨਾਲ ਇਸ ਕਦਰ ਭਾਰੇ ਹੋ ਗਏ ਹੋ ਕਿ ਉਹ ਭਾਰ ਨਾਲ ਟੁੱਟਣੇ ਸ਼ੁਰੂ ਹੋ ਗਏ। ਉਨ੍ਹਾਂ ਨੇ ਦੂਜੀ ਬੇੜੀ ਵਿੱਚ ਬੈਠੇ ਆਪਣੇ ਹੋਰਨਾਂ ਸਾਥੀਆਂ ਨੂੰ ਆਪਣੀ ਮਦਦ ਲਈ ਬੁਲਾਇਆ। ਜਦੋਂ ਉਨ੍ਹਾਂ ਦੇ ਮਿੱਤਰ ਮਦਦ ਲਈ ਆਏ ਤਾਂ ਉਨ੍ਹਾਂ ਦੀਆਂ ਦੋਨੇ ਬੇੜੀਆਂ ਇਸ ਕਦਰ ਮੱਛੀਆਂ ਨਾਲ ਭਰ ਗਈਆਂ ਕਿ ਇੰਝ ਮਾਲੂਮ ਹੁੰਦਾ ਸੀ ਕਿ ਬੇੜੀਆਂ ਹੁਣੇ ਹੀ ਡੁੱਬ ਜਾਣਗੀਆਂ।

8-9 ਜਦੋਂ ਸ਼ਮਊਨ ਨੇ ਇਹ ਵੇਖਿਆ, ਤਾਂ ਉਸ ਨੇ ਯਿਸੂ ਅੱਗੇ ਸਿਰ ਝੁਕਾਇਆ ਅਤੇ ਆਖਿਆ, “ਪ੍ਰਭੂ ਮੈਂ ਇੱਕ ਪਾਪੀ ਬੰਦਾ ਹਾਂ, ਤੂੰ ਮੇਰੇ ਕੋਲੋਂ ਦੂਰ ਚੱਲਿਆ ਜਾ।” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਉਹ ਅਤੇ ਹੋਰ ਜੋ ਉਸ ਦੇ ਨਾਲ ਸਨ ਇੰਨੀਆਂ ਮੱਛੀਆਂ ਫ਼ੜੇ ਜਾਣ ਲਈ ਹੈਰਾਨ ਸਨ। 10 ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਬੜੇ ਹੈਰਾਨ ਹੋਏ। (ਯਾਕੂਬ ਅਤੇ ਯੂਹੰਨਾ ਸ਼ਮਊਨ ਨਾਲ ਸਾਂਝਾ ਕੰਮ ਕਰਦੇ ਸਨ।)

ਯਿਸੂ ਨੇ ਸ਼ਮਊਨ ਨੂੰ ਕਿਹਾ, “ਭੈਭੀਤ ਨਾ ਹੋ! ਹੁਣ ਤੋਂ ਤੂੰ ਲੋਕਾਂ ਨੂੰ ਇਕੱਠਾ ਕਰਨ ਦਾ ਕੰਮ ਕਰੇਂਗਾ।”

11 ਫ਼ੇਰ ਉਨ੍ਹਾਂ ਨੇ ਆਪਣੀਆਂ ਬੇੜੀਆਂ ਨੂੰ ਕੰਢੇ ਤੇ ਲਿਆਂਦਾ। ਅਤੇ ਉਨ੍ਹਾਂ ਨੇ ਸਭ ਕੁਝ ਪਿੱਛੇ ਛੱਡ ਦਿੱਤਾ ਅਤੇ ਯਿਸੂ ਦੇ ਮਗਰ ਹੋ ਤੁਰੇ।

Punjabi Bible: Easy-to-Read Version (ERV-PA)

2010 by World Bible Translation Center