Print Page Options
Previous Prev Day Next DayNext

Book of Common Prayer

Daily Old and New Testament readings based on the Book of Common Prayer.
Duration: 861 days
Punjabi Bible: Easy-to-Read Version (ERV-PA)
Version
ਜ਼ਬੂਰ 55

ਨਿਰਦੇਸ਼ਕ ਲਈ: ਸਾਜਾਂ ਨਾਲ ਦਾਊਦ ਦਾ ਇੱਕ ਭੱਗਤੀ ਗੀਤ।

55 ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ।
    ਕਿਰਪਾ ਕਰਕੇ ਦਯਾ ਲਈ ਮੇਰੀ ਪ੍ਰਾਰਥਨਾ ਨੂੰ ਅਣਡਿਠ ਨਾ ਕਰੋ।
ਹੇ ਪਰਮੇਸ਼ੁਰ, ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣੋ ਅਤੇ ਜਵਾਬ ਦਿਉ।
    ਮੈਨੂੰ ਤੁਹਾਡੇ ਨਾਲ ਗੱਲ ਕਰਨ ਦਿਉ ਅਤੇ ਤੁਹਾਨੂੰ ਆਪਣੀਆਂ ਸ਼ਿਕਾਇਤਾਂ ਦੱਸਣ ਦਿਉ।
ਮੇਰੇ ਵੈਰੀਆਂ ਨੇ ਮੈਨੂੰ ਮੰਦਾ ਆਖਿਆ।
    ਉਹ ਬਦਚਲਣ ਬੰਦਾ ਮੇਰੇ ਉੱਤੇ ਚੀਕਿਆ।
ਮੇਰੇ ਵੈਰੀ ਕ੍ਰੋਧ ਵਿੱਚ ਸਨ ਅਤੇ ਉਨ੍ਹਾਂ ਨੇ ਮੇਰੇ ਉੱਤੇ ਹਮਲਾ ਕੀਤਾ।
    ਉਨ੍ਹਾਂ ਨੇ ਮੇਰੇ ਉੱਤੇ ਮੁਸੀਬਤਾਂ ਦੇ ਪਹਾੜ ਲਿਆਂਦੇ।
ਮੇਰਾ ਦਿਲ ਮੇਰੇ ਅੰਦਰ ਬੁਰੀ ਤਰ੍ਹਾਂ ਧੜਕ ਰਿਹਾ ਹੈ।
    ਮੈਂ ਮੌਤ ਕੋਲੋਂ ਸਹਿਮ ਗਿਆ ਹਾਂ।
ਮੈਂ ਸਹਿਮਿਆ ਹਾਂ ਅਤੇ ਕੰਬ ਰਿਹਾ ਹਾਂ।
    ਮੈਂ ਭੈਭੀਤ ਹਾਂ।
ਹਾਏ, ਜੇ ਕਿਧਰੇ ਮੇਰੇ ਕਬੂਤਰੀ ਵਾਂਗ ਖੰਭ ਹੁੰਦੇ।
    ਮੈਂ ਦੂਰ ਉੱਡ ਜਾਂਦਾ ਅਤੇ ਸੱਕੂਨ ਲਈ ਥਾਂ ਲੱਭ ਲੈਂਦਾ।
    ਮੈਂ ਦੂਰ ਬਹੁਤ ਦੂਰ ਮਾਰੂਥਲ ਅੰਦਰ ਚੱਲਿਆ ਜਾਂਦਾ।

ਮੈਂ ਦੌੜ ਜਾਂਦਾ ਮੈਂ ਬਚ ਨਿਕਲਦਾ
    ਮੈਂ ਮੁਸੀਬਤਾਂ ਦੇ ਇਸ ਤੂਫ਼ਾਨ ਤੋਂ ਦੂਰ ਨੱਸ ਜਾਂਦਾ।
ਮੇਰੇ ਮਾਲਕ ਇਨ੍ਹਾਂ ਦੇ ਝੂਠ ਨੂੰ ਰੋਕੋ।
    ਮੈਂ ਇਸ ਸ਼ਹਿਰ ਅੰਦਰ ਹਿੰਸਾ ਅਤੇ ਲੜਾਈ ਦੇਖਦਾ ਹਾਂ।
10 ਰਾਤ ਦਿਨ ਹਰ ਇਲਾਵੇ ਵਿੱਚ ਸ਼ਹਿਰ,
    ਜ਼ੁਰਮ ਅਤੇ ਬਦਨਾਮੀ ਨਾਲ ਭਰਿਆ ਪਿਆ ਹੈ।
11 ਮੁਹੱਲਿਆਂ ਵਿੱਚ ਬਹੁਤ ਹੀ ਜੁਰਮ ਹੁੰਦਾ ਹੈ।
    ਲੋਕ ਹਰ ਥਾਂ ਝੂਠ ਬੋਲਦੇ ਹਨ ਅਤੇ ਧੋਖਾ ਦਿੰਦੇ ਹਨ।

12 ਜੇ ਕੋਈ ਵੈਰੀ ਮੇਰੀ ਬੇਇੱਜ਼ਤੀ ਕਰਨ ਵਾਲਾ ਹੁੰਦਾ,
    ਮੈਂ ਬਰਦਾਸ਼ਤ ਕਰ ਸੱਕਦਾ ਹਾਂ।
ਜੇ ਵੈਰੀ ਮੇਰੇ ਉੱਪਰ ਹਮਲਾਵਰ ਹੁੰਦੇ
    ਮੈਂ ਛੁਪ ਸੱਕਦਾ ਸਾਂ।
13 ਪਰ ਇਹ ਤਾਂ ਤੁਸੀਂ ਹੋ, ਮੇਰੇ ਸਾਥੀ ਮੇਰੇ ਸਹਿਯੋਗੀ ਮੇਰੇ ਮਿੱਤਰ,
    ਤੁਸੀਂ ਹੀ ਮੈਨੂੰ ਤਕਲੀਫ਼ਾਂ ਦੇ ਰਹੇ ਹੋ।
14 ਅਸੀਂ ਇੱਕ ਦੂਸਰੇ ਨਾਲ ਭੇਤ ਸਾਂਝੇ ਕਰਦੇ ਹੁੰਦੇ ਸਾਂ,
    ਜਦੋਂ ਅਸੀਂ ਭੀੜਾਂ ਵਿੱਚ ਤੁਰਕੇ ਇਕੱਠੇ ਪਰਮੇਸ਼ੁਰ ਦੇ ਮੰਦਰ ਵੱਲ ਜਾਂਦੇ ਸਾਂ।

15 ਮੈਂ ਚਾਹੁੰਦਾ ਹਾਂ ਕਿ ਮੌਤ ਮੇਰੇ ਵੈਰੀਆਂ ਨੂੰ ਹੈਰਾਨ ਕਰ ਦੇਵੇ।
    ਮੈਂ ਚਾਹੁੰਦਾ ਹਾਂ ਕਿ ਧਰਤੀ ਦਾ ਮੂੰਹ ਖੁਲ੍ਹ ਜਾਵੇ ਅਤੇ ਉਹ ਉਨ੍ਹਾਂ ਨੂੰ ਜਿਉਂਦਿਆਂ ਨਿਗਲ ਲਵੇ।
    ਕਿਉਂਕਿ ਉਹ ਇਕੱਠੇ ਅਜਿਹੀਆਂ ਭਿਆਨਕ ਗੱਲਾਂ ਦੀਆਂ ਵਿਉਂਤਾਂ ਬਣਾਉਂਦੇ ਹਨ,

16 ਮੈਂ ਪਰਮੇਸ਼ੁਰ ਨੂੰ ਸਹਾਇਤਾ ਲਈ ਬੁਲਾਵਾਂਗਾ,
    ਯਹੋਵਾਹ ਮੈਨੂੰ ਉੱਤਰ ਦੇਵੇਗਾ।
17 ਮੈਂ ਪਰਮੇਸ਼ੁਰ ਨਾਲ ਸ਼ਾਮ, ਸਵੇਰੇ ਅਤੇ ਦੁਪਿਹਰ ਨੂੰ ਗੱਲ ਕਰਦਾ ਹਾਂ।
    ਮੈਂ ਉਸ ਨੂੰ ਆਪਣੀ ਤਕਲੀਫ਼ ਬਾਰੇ ਦੱਸਦਾ ਹਾਂ, ਅਤੇ ਉਹ ਮੇਰੀ ਗੱਲ ਸੁਣਦਾ ਹੈ।
18 ਮੈਂ ਬਹੁਤ ਲੜਾਈਆਂ ਵਿੱਚ ਲੜਿਆ ਹਾਂ।
    ਪਰ ਪਰਮੇਸ਼ੁਰ ਨੇ ਸਦਾ ਮੈਨੂੰ ਬਚਾਇਆ ਹੈ ਅਤੇ ਸੁਰੱਖਿਅਤ ਵਾਪਸ ਲਿਆਂਦਾ ਹੈ।
19 ਪਰਮੇਸ਼ੁਰ ਮੇਰੀ ਗੱਲ ਸੁਣਦਾ ਹੈ।
    ਸਦੀਵੀ ਰਾਜਾ ਮੇਰੀ ਸਹਾਇਤਾ ਕਰੇਗਾ।

ਮੇਰੇ ਵੈਰੀ ਆਪਣਾ ਜੀਵਨ ਢੰਗ ਨਹੀਂ ਬਦਲਣਗੇ,
    ਉਹ ਪਰਮੇਸ਼ੁਰ ਕੋਲੋਂ ਨਹੀਂ ਡਰਨਗੇ ਅਤੇ ਨਾ ਆਦਰ ਕਰਨਗੇ।
20 ਮੇਰੇ ਵੈਰੀਆਂ ਨੇ ਆਪਣੇ ਹੀ ਦੋਸਤਾਂ ਉੱਪਰ ਹਮਲਾ ਕੀਤਾ।
    ਉਹ ਉਹੋਂ ਗੱਲਾਂ ਨਹੀਂ ਕਰਦੇ ਜਿਨ੍ਹਾਂ ਬਾਰੇ ਉਹ ਸਹਿਮਤ ਹੁੰਦੇ ਹਨ।
21 ਮੇਰੇ ਵੈਰੀ ਅਸਲ ਵਿੱਚ ਬਹੁਤ ਖੁਸ਼ਾਮਦੀ ਗਾਲੜੀ ਹਨ, ਉਹ ਸ਼ਾਂਤੀ ਬਾਰੇ ਗੱਲਾਂ ਕਰਦੇ ਹਨ,
    ਪਰ ਅਸਲੀਅਤ ਵਿੱਚ ਉਹ ਯੁੱਧ ਲਈ ਵਿਉਂਤਾਂ ਘੜਦੇ ਹਨ।
ਉਨ੍ਹਾਂ ਦੇ ਸ਼ਬਦ ਤੇਲ ਵਰਗੇ ਹਨ ਚਿਕਨੇ ਹਨ
    ਪਰ ਉਹ ਸ਼ਬਦ ਚਾਕੂ ਵਾਂਗ ਹਮਲਾ ਕਰਦੇ ਹਨ।

22 ਆਪਣੇ ਫ਼ਿਕਰ ਯਹੋਵਾਹ ਨੂੰ ਸੌਂਪ ਦਿਉ
    ਅਤੇ ਉਹ ਤੁਹਾਡਾ ਧਿਆਨ ਰੱਖੇਗਾ।
    ਯਹੋਵਾਹ ਕਦੀ ਵੀ ਚੰਗੇ ਲੋਕਾਂ ਨੂੰ ਹਾਰਨ ਨਹੀਂ ਦੇਵੇਗਾ।

23 ਹੇ ਪਰਮੇਸ਼ੁਰ, ਆਪਣੇ ਕਰਾਰ ਦੇ ਮੁਤਾਬਕ,
    ਤੂੰ ਉਨ੍ਹਾਂ ਝੂਠਿਆਂ ਅਤੇ ਕਾਤਲਾਂ ਨੂੰ ਉਨ੍ਹਾਂ ਦੀ ਅੱਧੀ ਜ਼ਿੰਦਗੀ ਮੁੱਕਣ ਤੋਂ ਵੀ ਪਹਿਲਾਂ ਹੀ ਕਬਰਾਂ ਵਿੱਚ ਭੇਜ।
ਜਿੱਥੇ ਤੱਕ ਮੇਰਾ ਸਵਾਲ ਹੈ ਮੈਨੂੰ ਤੇਰੇ ਉੱਤੇ ਭਰੋਸਾ ਹੈ ਕਿ ਤੂੰ ਮੈਨੂੰ ਬਚਾਵੇਗਾ।

ਜ਼ਬੂਰ 138:1-139:23

ਦਾਊਦ ਦਾ ਇੱਕ ਗੀਤ।

138 ਹੇ ਪਰਮੇਸ਼ੁਰ, ਮੈਂ ਪੂਰੇ ਦਿਲ ਨਾਲ ਤੇਰੀ ਉਸਤਤਿ ਕਰਦਾ ਹਾਂ।
    ਮੈਂ ਸਾਰੇ ਦੇਵਤਿਆ ਸਾਹਮਣੇ ਤੇਰੇ ਗੀਤ ਗਾਵਾਂਗਾ।
ਹੇ ਪਰਮੇਸ਼ੁਰ, ਮੈਂ ਤੇਰੇ ਪਵਿੱਤਰ ਮੰਦਰ ਨੂੰ ਸਿਜਦਾ ਕਰਦਾ ਹਾਂ।
    ਮੈਂ ਤੇਰੇ ਨਾਮ ਦੀ, ਤੇਰੇ ਸੱਚੇ ਪਿਆਰ ਦੀ, ਅਤੇ ਤੇਰੀ ਵਫ਼ਾਦਾਰੀ ਦੀ ਉਸਤਤਿ ਕਰਦਾ ਹਾਂ।
ਤੂੰ ਆਪਣੇ ਸ਼ਬਦ ਦੀ ਸ਼ਕਤੀ ਲਈ ਮਸ਼ਹੂਰ ਹੈਂ ਹੁਣ ਤੂੰ ਇਸ ਨੂੰ ਹੋਰ ਵੀ ਮਹਾਨ ਬਣਾ ਦਿੱਤਾ ਹੈ।
ਹੇ ਪਰਮੇਸ਼ੁਰ, ਮੈਂ ਤੈਨੂੰ ਮਦਦ ਲਈ ਪੁਕਾਰਿਆ।
    ਅਤੇ ਤੁਸੀਂ ਮੈਨੂੰ ਉੱਤਰ ਦਿੱਤਾ! ਤੁਸੀਂ ਮੈਨੂੰ ਸ਼ਕਤੀ ਦਿੱਤੀ।

ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੁਹਾਡੀ ਉਸਤਤਿ ਕਰਨਗੇ।
    ਜਦੋਂ ਜੋ ਤੁਸੀਂ ਆਖੋਂਗੇ ਉਹ ਸੁਣਨਗੇ।
ਉਹ ਯਹੋਵਾਹ ਦੇ ਰਸਤੇ ਬਾਰੇ ਗਾਉਣਗੇ।
    ਕਿਉਂਕਿ ਯਹੋਵਾਹ ਦੀ ਮਹਿਮਾ ਬਹੁਤ ਮਹਾਨ ਹੈ।
ਪਰਮੇਸ਼ੁਰ ਬਹੁਤ ਮਹੱਤਵਪੂਰਣ ਹੈ।
    ਪਰ ਫ਼ੇਰ ਵੀ ਉਹ ਨਿਮਾਣੇ ਲੋਕਾਂ ਦੀ ਪਾਲਣਾ ਕਰਦਾ ਹੈ।
ਜੋ ਗੁਮਾਨੀ ਲੋਕ ਕਰਦੇ ਹਨ ਉਹ ਜਾਣਦਾ ਹੈ।
    ਪਰ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।
ਹੇ ਪਰਮੇਸ਼ੁਰ, ਜੇ ਮੈਂ ਮੁਸੀਬਤਾਂ ਵਿੱਚ ਹੋਵਾਂ ਤਾਂ ਮੈਨੂੰ ਜਿੰਦਾ ਰੱਖੀਂ।
    ਜੋ ਮੇਰੇ ਦੁਸ਼ਮਣ ਮੇਰੇ ਉੱਤੇ ਕ੍ਰੋਧਵਾਨ ਹੋਣ ਤਾਂ ਮੈਨੂੰ ਉਨ੍ਹਾਂ ਕੋਲੋਂ ਬਚਾਈ।
ਯਹੋਵਾਹ, ਮੈਨੂੰ ਉਹ ਚੀਜ਼ਾਂ ਦੇਵੋ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ।
    ਯਹੋਵਾਹ, ਤੁਹਾਡਾ ਸੱਚਾ ਪਿਆਰ ਸਦਾ ਰਹਿੰਦਾ ਹੈ।
ਯਹੋਵਾਹ, ਤੁਸੀਂ ਸਾਨੂੰ ਸਾਜਿਆ, ਇਸ ਲਈ ਸਾਨੂੰ ਨਾ ਛੱਡੋ।

ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ।

139 ਯਹੋਵਾਹ, ਤੁਸੀਂ ਮੈਨੂੰ ਪਰੱਖਿਆ ਸੀ।
    ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।
ਤੁਸੀਂ ਜਾਣਦੇ ਹੋ ਮੈਂ ਕਦੋਂ ਬੈਠਦਾ ਹਾਂ ਅਤੇ ਕਦੋਂ ਉੱਠਦਾ ਹਾਂ।
    ਤੁਸੀਂ ਦੂਰੋ ਹੀ ਮੇਰੇ ਵਿੱਚਾਰ ਜਾਣਦੇ ਹੋ।
ਯਹੋਵਾਹ, ਤੁਸੀਂ ਮੈਨੂੰ ਜਾਣਦੇ ਹੋ ਮੈਂ ਕਿੱਥੇ ਜਾ ਰਿਹਾ ਹਾਂ।
    ਅਤੇ ਮੈਂ ਕਦੋਂ ਲੇਟਿਆ ਹੁੰਦਾ ਹਾਂ।
    ਤੁਸੀਂ ਸਭ ਕੁਝ ਜਾਣਦੇ ਹੋ ਜੋ ਮੈਂ ਕਰਦਾ ਹਾਂ।
ਯਹੋਵਾਹ, ਤੁਸੀਂ ਮੇਰੇ ਮੂੰਹ ਵਿੱਚੋਂ
    ਸ਼ਬਦ ਨਿਕਲਣ ਤੋਂ ਵੀ ਪਹਿਲਾ ਚਾਰ-ਚੁਫ਼ੇਰੇ ਹੋ।
ਯਹੋਵਾਹ, ਤੁਸੀਂ ਮੇਰੇ ਚਾਰ-ਚੁਫ਼ੇਰੇ, ਸਾਹਮਣੇ ਅਤੇ ਮੇਰੇ ਪਿੱਛੇ ਹੋ।
    ਤੁਸੀਂ ਹੌਲੀ ਜਿਹਾ ਆਪਣਾ ਹੱਥ ਮੇਰੇ ਉੱਤੇ ਰੱਖਦੇ ਹੋ।
ਮੈਂ ਹੈਰਾਨ ਹਾ ਕਿ ਤੁਸੀਂ ਕੀ ਕੁਝ ਜਾਣਦੇ ਹੋ।
    ਮੇਰੇ ਲਈ ਇਸ ਨੂੰ ਸਮਝਣਾ ਬਹੁਤ ਮੁਸ਼ਕਿਲ ਹੈ।
ਤੁਹਾਡੀ ਆਤਮਾ ਹਰ ਥਾਂ ਹੁੰਦੀ ਹੈ ਜਿੱਥੇ ਵੀ ਮੈਂ ਜਾਂਦਾ ਹਾਂ।
    ਯਹੋਵਾਹ, ਮੈਂ ਤੁਹਾਡੇ ਕੋਲੋਂ ਨਹੀਂ ਬਚ ਸੱਕਦਾ।
ਯਹੋਵਾਹ, ਜੇ ਮੈਂ ਸਵਰਗ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ।
    ਜੇ ਮੈਂ ਹੇਠਾਂ ਮ੍ਰਿਤੂ ਲੋਕ ਵਿੱਚ ਜਾਂਦਾ ਹਾਂ, ਤੁਸੀਂ ਉੱਥੇ ਹੁੰਦੇ ਹੋ।
ਯਹੋਵਾਹ, ਜੇ ਮੈਂ ਪੂਰਬ ਵਿੱਚ ਜਾਂਦਾ ਹਾਂ, ਜਿੱਥੇ ਸੂਰਜ ਉੱਗਦਾ ਹੈ। ਤੁਸੀਂ ਉੱਥੇ ਹੁੰਦੇ ਹੋ।
    ਜੇ ਮੈਂ ਸਮੁੰਦਰ ਵੱਲ ਪੱਛਮ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ।
10 ਉੱਥੇ ਵੀ ਤੁਹਾਡਾ ਸੱਜਾ ਹੱਥ ਮੈਨੂੰ ਫ਼ੜ ਲੈਂਦਾ ਹੈ।
    ਅਤੇ ਤੁਸੀਂ ਹੱਥ ਰਾਹੀ ਮੇਰੀ ਅਗਵਾਈ ਕਰਦੇ ਹੋ।

11 ਯਹੋਵਾਹ, ਭਾਵੇਂ ਮੈਂ ਤੁਹਾਡੇ ਕੋਲੋਂ ਛੁਪਣ ਦੀ ਕੋਸ਼ਿਸ਼ ਕਰਾਂ ਅਤੇ ਆਖਾਂ,
    “ਦਿਨ ਰਾਤ ਵਿੱਚ ਬਦਲ ਗਿਆ ਹੈ।
    ਅਵੱਸ਼ ਹੀ ਹਨੇਰਾ ਮੈਨੂੰ ਛੁਪਾ ਲਵੇਗਾ।”
12 ਪਰ ਹਨੇਰਾ ਵੀ ਤੁਹਾਡੇ ਲਈ ਹਨੇਰਾ ਨਹੀਂ ਹੈ, ਯਹੋਵਾਹ।
    ਰਾਤ ਤੁਹਾਡੇ ਲਈ ਦਿਨ ਵਾਂਗ ਹੀ ਚਮਕਦੀ ਹੈ।
13 ਤੁਸੀਂ ਮੇਰੇ ਅੰਗਾ ਨੂੰ ਇੱਕਸਾਥ ਬੁਣਿਆ ਅਤੇ ਮਾਸ ਨਾਲ ਢੱਕਿਆ
    ਜਦੋਂ ਕਿ ਮੈਂ ਅਜੇ ਆਪਣੀ ਮਾਤਾ ਦੇ ਗਰਭ ਵਿੱਚ ਸਾਂ।
14 ਯਹੋਵਾਹ, ਮੈਂ ਤੁਹਾਡੀ ਉਸਤਤਿ ਕਰਦਾ ਹਾਂ!
    ਤੁਸੀਂ ਮੈਨੂੰ ਅਜੀਬ ਢੰਗ ਨਾਲ ਬਣਾਇਆ।
ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਜੋ ਕੁਝ ਵੀ ਤੁਸੀਂ ਕੀਤਾ।
    ਇਹ ਬਹੁਤ ਅਦਭੁਤ ਹੈ।

15 ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।
ਤੁਸੀਂ ਮੇਰੀਆਂ ਹੱਡੀਆਂ ਨੂੰ ਵੱਧਦਿਆਂ ਵੇਖਿਆ ਹੈ,
    ਜਦੋਂ ਹਾਲੇ ਮੈਂ ਮਾਂ ਦੇ ਗਰਭ ਵਿੱਚ ਛੁਪਿਆ ਹੋਇਆ ਮੇਰਾ ਸ਼ਰੀਰ ਰੂਪ ਧਾਰ ਰਿਹਾ ਸੀ।
16 ਤੁਸੀਂ ਮੇਰੇ ਸ਼ਰੀਰ ਦੇ ਅੰਗਾ ਨੂੰ ਵੱਧਦਿਆਂ ਵੇਖਿਆ ਹੈ।
ਤੁਸੀਂ ਉਨ੍ਹਾਂ ਸਾਰਿਆ ਨੂੰ ਆਪਣੀ ਕਿਤਾਬ ਅੰਦਰ ਦਰਜ ਕਰ ਲਿਆ।
    ਤੁਸੀਂ ਮੈਨੂੰ ਹਰ-ਰੋਜ਼ ਵੇਖਿਆ ਉਨ੍ਹਾਂ ਵਿੱਚੋਂ ਕੋਈ ਵੀ ਗੁੰਮ ਨਹੀਂ ਹੈ।
17 ਮੇਰੇ ਲਈ ਤੁਹਾਡੇ ਵਿੱਚਾਰ ਮਹੱਤਵਪੂਰਣ ਹਨ।
    ਹੇ ਪਰਮੇਸ਼ੁਰ, ਤੁਸੀਂ ਇੰਨਾ ਜਾਣਦੇ ਹੋ!
18 ਜੇ ਕਿਤੇ ਮੈਂ ਉਨ੍ਹਾਂ ਦੀ ਗਿਣਤੀ ਕਰ ਸੱਕਦਾ।
    ਉਹ ਸਾਰੇ ਰੇਤ ਦੇ ਕਣਾਂ ਨਾਲੋ ਵੀ ਵੱਧੇਰੇ ਹੁੰਦੇ।

19 ਹੇ ਪਰਮੇਸ਼ੁਰ, ਬਦ ਲੋਕਾਂ ਨੂੰ ਮਾਰ ਮੁਕਾਉ।
ਉਨ੍ਹਾਂ ਕਾਤਿਲਾਂ ਨੂੰ ਮੇਰੇ ਕੋਲੋਂ ਦੂਰ ਲੈ ਜਾਵੋ।
20     ਉਹ ਬਦ ਲੋਕ ਤੁਹਾਡੇ ਬਾਰੇ ਮੰਦਾ ਬੋਲਦੇ ਹਨ।
    ਉਹ ਤੁਹਾਡੇ ਨਾਮ ਬਾਰੇ ਮੰਦਾ ਬੋਲਦੇ ਹਨ।
21 ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜੋ ਤੁਹਾਨੂੰ ਨਫ਼ਰਤ ਕਰਦੇ ਹਨ।
    ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਤੁਹਾਡੇ ਖਿਲਾਫ਼ ਹੋ ਜਾਂਦੇ ਹਨ।
22 ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਫ਼ਰਤ ਕਰਦਾ ਹਾਂ।
    ਤੁਹਾਡੇ ਦੁਸ਼ਮਣ ਮੇਰੇ ਵੀ ਦੁਸ਼ਮਣ ਹਨ।
23 ਯਹੋਵਾਹ, ਮੇਰੇ ਵੱਲ ਵੇਖੋ ਅਤੇ ਮੇਰੇ ਦਿਲ ਦੀਆਂ ਬੁੱਝ ਲਵੋ।
    ਮੇਰੀ ਪਰੱਖ ਕਰੋ ਅਤੇ ਮੇਰੇ ਵਿੱਚਾਰ ਜਾਣ ਲਵੋ।

ਨਹਮਯਾਹ 4

ਸਨਬੱਲਟ ਅਤੇ ਟੋਬੀਯਾਹ

ਜਦੋਂ ਸਨਬੱਲਟ ਨੂੰ ਇਹ ਪਤਾ ਲੱਗਾ ਕਿ ਅਸੀਂ ਯਰੂਸ਼ਲਮ ਦੀ ਕੰਧ ਦੀ ਉਸਾਰੀ ਕਰ ਰਹੇ ਹਾਂ ਤਾਂ ਉਹ ਬੜਾ ਪਰੇਸ਼ਾਨ ਹੋਇਆ ਤੇ ਉਸ ਨੂੰ ਬੜਾ ਗੁੱਸਾ ਆ ਗਿਆ। ਤਾਂ ਉਸ ਨੇ ਯਹੂਦੀਆਂ ਦਾ ਮਖੌਲ ਉਡਾਉਣਾ ਸ਼ੁਰੂ ਕੀਤਾ। ਸਨਬੱਲਟ ਨੇ ਆਪਣੇ ਮਿੱਤਰਾਂ ਅਤੇ ਸਾਮਰਿਯਾ ਦੀ ਸੈਨਾ ਨਾਲ ਇਸ ਬਾਰੇ ਗੱਲ ਕੀਤੀ। ਉਸ ਨੇ ਕਿਹਾ, “ਇਹ ਕਮਜ਼ੋਰ ਜਿਹੇ ਯਹੂਦੀ ਇੱਥੇ ਕੀ ਕਰ ਰਹੇ ਹਨ? ਕੀ ਉਹ ਇਹ ਸੋਚ ਰਹੇ ਹਨ ਕਿ ਅਸੀਂ ਉਨ੍ਹਾਂ ਨੂੰ ਇੱਕਲੇ ਛੱਡ ਦੇਵਾਂਗੇ? ਕੀ ਉਹ ਸੋਚਦੇ ਹਨ ਕਿ ਉਹ ਬਲੀਆਂ ਚੜ੍ਹਾਉਣਗੇ? ਸ਼ਾਇਦ ਉਹ ਇਹ ਸੋਚਦੇ ਹਨ ਕਿ ਉਹ ਇੱਕੇ ਦਿਨ ਵਿੱਚ ਸਾਰੀ ਉਸਾਰੀ ਕਰ ਲੈਣਗੇ। ਉਹ ਇਸ ਸੁਆਹ ਤੇ ਕੂੜੇ ਦੇ ਢੇਰ ਵਿੱਚੋਂ ਪੱਥਰ ’ਚ ਮੁੜ ਨਵੀਂ ਉਸਾਰੀ ’ਚ ਜਾਨ ਨਹੀਂ ਪਾ ਸੱਕਦੇ। ਕਿਉਂ ਕਿ ਇਹ ਤਾਂ ਰਾਖ ਦੀ ਢੇਰੀ ਹੈ।”

ਟੋਬੀਯਾਹ ਅੰਮੋਨੀ ਵੀ ਸਨਬੱਲਟ ਦੇ ਨਾਲ ਸੀ। ਟੋਬੀਯਾਹ ਨੇ ਕਿਹਾ, “ਅਸਲ ਵਿੱਚ ਉਹ ਕੀ ਉਸਾਰ ਰਹੇ ਹਨ। ਜੇਕਰ ਇੱਕ ਲੂੰਬੜੀ ਵੀ ਇਸ ਉੱਤੇ ਚੜ੍ਹ ਗਈ, ਤਾਂ ਉਹ ਉਨ੍ਹਾਂ ਦੀ ਪੱਥਰ ਦੀ ਇਸ ਕੰਧ ਨੂੰ ਢਾਹ ਦੇਵੇਗੀ।”

ਨਹਮਯਾਹ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਤੇ ਕਿਹਾ, “ਹੇ ਪਰਮੇਸ਼ੁਰ, ਸਾਡੀ ਅਰਜੋਈ ਸੁਣ। ਉਹ ਸਾਨੂੰ ਨਫ਼ਰਤ ਕਰਦੇ ਹਨ। ਸਨਬੱਲਟ ਅਤੇ ਟੋਬੀਯਾਹ ਸਾਡੀ ਤੌਹੀਨ ਕਰਦੇ ਹਨ। ਪਰਮੇਸ਼ੁਰ, ਇਨ੍ਹਾਂ ਬੇਇੱਜ਼ਤੀਆਂ ਨੂੰ ਮੁੜ ਉਨ੍ਹਾਂ ਉੱਤੇ ਪਾ ਦੇ। ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੁਆਰਾ ਫ਼ੜਵਾ ਕੇ ਕੈਦੀਆਂ ਵਾਂਗ ਦੂਸਰੀ ਧਰਤੀ ਤੇ ਲੈ ਜਾ। ਉਨ੍ਹਾਂ ਦੇ ਦੋਸ਼ ਨਾ ਲੁਕਾ ਅਤੇ ਉਨ੍ਹਾਂ ਦੇ ਪਾਪ ਮੁਆਫ਼ ਨਾ ਕਰੀਂ ਜੋ ਉਨ੍ਹਾਂ ਨੇ ਤੇਰੇ ਸਾਹਮਣੇ ਕੀਤੇ ਹਨ। ਕਿਉਂ ਕਿ ਉਨ੍ਹਾਂ ਨੇ ਉਸਰਈਆਂ ਦਾ ਹੌਂਸਲਾ ਢਾਹਿਆ ਹੈ ਅਤੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਹੈ।”

ਸੋ ਅਸੀਂ ਯਰੂਸ਼ਲਮ ਦੀ ਕੰਧ ਬਣਾਈ। ਅਤੇ ਸਾਰੀ ਕੰਧ ਇਸਦੀ ਸਾਰੀ ਉਚਾਈ ਦੇ ਅੱਧ ਤੱਕ ਜੋੜੀ ਅਤੇ ਉਸਾਰੀ ਗਈ ਸੀ। ਅਸੀਂ ਇਬੋ ਤੀਕ ਤਾਂ ਹੀ ਕਰ ਸੱਕੇ ਕਿਉਂ ਕਿ ਲੋਕਾਂ ਨੇ ਤਹੇ ਦਿਲੋਂ ਕੰਮ ਕੀਤਾ ਸੀ।

ਪਰ ਸਨਬੱਲਟ, ਟੋਬੀਯਾਹ, ਅਰਬੀਆਂ, ਅੰਮੋਨੀਆਂ ਅਤੇ ਅਸ਼ਦੋਦੀਆਂ ਨੇ ਜਦੋਂ ਇਹ ਸੁਣਿਆ ਕਿ ਯਰੂਸ਼ਲਮ ਦੀ ਕੰਧ ਦੀ ਬਹਾਲੀ ਵੱਧ ਰਹੀ ਹੈ ਅਤੇ ਉਹ ਥਾਵਾਂ ਜਿੱਥੇ ਕੰਧ ਟੁੱਟੀ ਹੋਈ ਸੀ ਜਿੱਥੇ ਦੁਸ਼ਮਣ ਸ਼ਹਿਰ ਵਿੱਚ ਦਾਖਲ ਹੋ ਸੱਕਦੇ ਸਨ ਬੰਦ ਕੀਤੀਆਂ ਜਾ ਰਹੀਆਂ ਸਨ। ਤਾਂ ਉਨ੍ਹਾਂ ਨੂੰ ਬਹੁਤ ਕਰੋਧ ਆਇਆ। ਤਾਂ ਉਨ੍ਹਾਂ ਸਾਰੇ ਮਨੁੱਖਾਂ ਨੇ ਇਕੱਠੇ ਹੋਕੇ ਯਰੂਸ਼ਲਮ ਦੇ ਵਿਰੁੱਧ ਵਿਉਂਤ ਬਣਾਈ ਕਿ ਉਨ੍ਹਾਂ ਨੂੰ ਇਕੱਠੇ ਹੋਕੇ ਦੁੱਖ ਅਤੇ ਉਲਝਨ ਪੈਦਾ ਕਰਕੇ ਯਰੂਸ਼ਲਮ ਦੇ ਖਿਲਾਫ਼ ਲੜਨਾ ਚਾਹੀਦਾ ਹੈ। ਪਰ ਅਸੀਂ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਤੇ ਅਸੀਂ ਦਿਨ-ਰਾਤ ਦੀਵਾਰ ਦੀ ਰੱਖਵਾਲੀ ਲਈ ਦਰਬਾਨ ਖੜ੍ਹੇ ਕਰ ਦਿੱਤੇ ਤਾਂ ਕਿ ਅਸੀਂ ਉਨ੍ਹਾਂ ਮਨੁੱਖਾਂ ਦਾ ਸਾਹਮਣਾ ਕਰ ਸੱਕੀਏ।

10 ਅਤੇ ਫਿਰ ਉਸ ਵਕਤ ਯਹੂਦਾਹ ਦੇ ਲੋਕਾਂ ਨੇ ਆਖਿਆ, “ਮਜ਼ਦੂਰਾਂ ਦਾ ਬਲ ਹੁਣ ਘਟਦਾ ਜਾ ਰਿਹਾ ਹੈ, ਉਹ ਬਕੱ ਗਏ ਹਨ, ਰਾਹ ਵਿੱਚ ਬਹੁਤ ਹੀ ਮਲਬਾ ਤੇ ਗਰਦ ਹੈ ਤੇ ਅਸੀਂ ਕੰਧ ਨੂੰ ਬਣਾਉਣ ਦੇ ਹੋਰ ਸਮਰੱਥ ਨਹੀਂ ਰਹੇ। 11 ਅਤੇ ਸਾਡੇ ਵੈਰੀ ਆਖ ਰਹੇ ਹਨ, ‘ਇਸ ਤੋਂ ਪਹਿਲਾਂ ਕਿ ਯਹੂਦੀ ਸਾਨੂੰ ਵੇਖ ਲੈਣ ਜਾਂ ਸਾਡੇ ਬਾਰੇ ਜਾਣ ਲੈਣ, ਅਸੀਂ ਉਨ੍ਹਾਂ ਉੱਪਰ ਚੜ੍ਹ ਆਵਾਂਗੇ ਅਤੇ ਉਨ੍ਹਾਂ ਨੂੰ ਮਾਰ ਦੇਵਾਂਗੇ। ਇੰਝ ਅਸੀਂ ਕੰਮ ਨੂੰ ਰੋਕ ਦੇਵਾਂਗੇ।’”

12 ਇਉਂ ਸਾਡੇ ਵੈਰੀਆਂ ਨੇੜੇ ਰਹਿੰਦੇ ਯਹੂਦੀਆਂ ਨੇ ਸਾਡੇ ਕੋਲ ਆ ਕੇ ਦਸ ਵਾਰ ਸਾਨੂੰ ਇਹ ਕਿਹਾ, “ਸਾਡੇ ਸਾਰੇ ਪਾਸੇ ਦੁਸ਼ਮਣਾਂ ਦਾ ਘੇਰਾ ਹੈ, ਜਿੱਧਰ ਵੀ ਮੂੰਹ ਫੇਰੋ ਉੱਧਰ ਹੀ ਸਾਡੇ ਵੈਰੀ ਖੜ੍ਹੇ ਹਨ।”

13 ਇਸ ਲਈ ਮੈਂ ਨੀਵਿਆਂ ਬਾਂਵਾਂ ਵਿੱਚ ਦੀਵਾਰ ਦੇ ਪਿੱਛੇ ਖੁਲਿਆ ਬਾਂਵਾਂ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਅਨੁਸਾਰ ਆਪਣੀਆਂ ਤਲਵਾਰਾਂ ਅਤੇ ਬਰਛੀਆਂ ਅਤੇ ਕਮਾਨਾਂ ਨਾਲ ਖੜ੍ਹੇ ਕੀਤਾ। 14 ਮੈਂ ਸਾਰੀ ਸਬਿਤੀ ਨੂੰ ਪਰੱਖਿਆ ਤੇ ਫਿਰ ਮੈਂ ਖੜ੍ਹੇ ਹੋ ਕੇ ਸੱਜਣਾਂ, ਹਾਕਮਾਂ ਅਤੇ ਬਾਕੀ ਦੇ ਲੋਕਾਂ ਨੂੰ ਮੁਖਾਤਬ ਹੋਕੇ ਆਖਿਆ, “ਸਾਡੇ ਵੈਰੀਆਂ ਤੋਂ ਡਰੋ ਨਾ। ਹਮੇਸ਼ਾ ਆਪਣੇ ਪ੍ਰਭੂ ਨੂੰ ਯਾਦ ਰੱਖੋ! ਯਹੋਵਾਹ ਸੁਆਮੀ ਸ਼ਕਤੀਸ਼ਾਲੀ ਅਤੇ ਮਹਾਨ ਹੈ। ਤੁਹਾਨੂੰ ਆਪਣੇ ਭਰਾਵਾਂ, ਪੁੱਤਰਾਂ ਅਤੇ ਧੀਆਂ ਖਾਤਿਰ ਲੜਨਾ ਚਾਹੀਦਾ ਹੈ। ਤੁਹਾਨੂੰ ਆਪਣੇ ਘਰਾਂ ਅਤੇ ਆਪਣੀਆਂ ਔਰਤਾਂ ਲਈ ਲੜਨਾ ਚਾਹੀਦਾ ਹੈ।”

15 ਤਦ ਸਾਡੇ ਵੈਰੀਆਂ ਨੂੰ ਪਤਾ ਲੱਗ ਗਿਆ ਕਿ ਸਾਨੂੰ ਉਨ੍ਹਾਂ ਦੀ ਵਿਉਂਤ ਬਾਰੇ ਸਭ ਕੁਝ ਪਤਾ ਹੈ। ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਪਰਮੇਸ਼ੁਰ ਨੇ ਉਨ੍ਹਾਂ ਦੀ ਵਿਉਂਤ ਨੂੰ ਨਸ਼ਟ ਕਰ ਦਿੱਤਾ ਸੀ ਇਸ ਲਈ ਅਸੀਂ ਮੁੜ ਤੋਂ ਦੀਵਾਰ ਉਸਾਰਣ ਦੇ ਕੰਮ ਵਿੱਚ ਲੱਗ ਗਏ। ਇਉਂ ਹਰ ਮਨੁੱਖ ਆਪੋ-ਆਪਣੇ ਕੰਮ ਜਿਹੜਾ ਉਸ ਦੇ ਜੁਂਮੇ ਲੱਗਾ ਸੀ, ਉਸ ਨੂੰ ਕਰਨ ਦੇ ਆਹਰ ਵਿੱਚ ਲੱਗ ਗਿਆ। 16 ਉਸ ਦਿਨ ਤੋਂ, ਮੇਰੇ ਅੱਧੇ ਸੇਵਾਦਾਰ ਕੰਧ ਉੱਤੇ ਕੰਮ ਕਰਨ ਵਿੱਚ ਵਿਅਸਤ ਹੋ ਗਏ ਅਤੇ ਬਾਕੀਆਂ ਨੇ ਬਰਛਿਆਂ, ਢਾਲਾਂ, ਧਨੁੱਥਾਂ ਅਤੇ ਕਵਚਾਂ ਨਾਲ ਆਪਣੇ-ਆਪ ਨੂੰ ਹਬਿਆਰ ਬੰਦ ਕਰ ਲਿਆ। ਅਤੇ ਫੌਜੀ ਸਰਦਾਰ ਉਨ੍ਹਾਂ ਯਹੂਦੀਆਂ ਦੇ ਪਿੱਛੇ-ਪਿੱਛੇ ਸਨ ਜਿਹੜੇ ਕੰਧ ਉਸਾਰਨ ਦਾ ਕਾਰਜ ਕਰ ਰਹੇ ਸਨ। 17 ਕਂਧ ਉੱਤੇ ਕੰਮ ਕਰਨ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਮਦਦਗਾਰਾਂ ਦੇ ਇੱਕ ਹੱਥ ਵਿੱਚ ਆਪਣਾ ਕੰਮ ਕਰਨ ਲਈ ਔਜਾਰ ਅਤੇ ਦੂਜੇ ਵਿੱਚ ਸਸਤਰ ਰਹਿੰਦੇ ਸਨ। 18 ਅਤੇ ਕੰਧ ਉਸਾਰਨ ਵਾਲੇ ਮਨੁੱਖ ਆਪਣੇ ਕਮਰ ਕਸਿਆਂ ਵਿੱਚ ਆਪਣੀਆਂ ਤਲਵਾਰਾਂ ਰੱਖ ਕੇ ਕੰਧ ਉਸਾਰਦੇ ਸਨ। ਅਤੇ ਲੋਕਾਂ ਨੂੰ ਸਤ੍ਰਕ ਕਰਨ ਲਈ ਤੁਰ੍ਹੀ ਵਜਾਉਣ ਵਾਲਾ ਆਦਮੀ ਮੇਰੇ ਨਾਲ ਰਹਿੰਦਾ ਸੀ। 19 ਫਿਰ ਮੈਂ ਸੱਜਣਾਂ, ਅਧਿਕਾਰੀਆਂ ਅਤੇ ਬਾਕੀ ਦੇ ਲੋਕਾਂ ਨੂੰ ਆਖਿਆ, “ਇਹ ਬਹੁਤ ਵੱਡਾ ਕਾਰਜ ਹੈ ਅਤੇ ਅਸੀਂ ਇੱਕ ਦੂਜੇ ਤੋਂ ਦੂਰ ਕੰਧ ਉੱਪਰ ਖਿੱਲਰੇ ਹੋਏ ਹਾਂ। 20 ਇਸ ਲਈ ਜਦੋਂ ਵੀ ਤੁਸੀਂ ਤੁਰ੍ਹੀਆਂ ਦੀ ਆਵਾਜ਼ ਸੁਣੋ, ਉਸੇ ਵਕਤ ਸਾਡੇ ਕੋਲ ਇਕੱਠੇ ਹੋ ਜਾਵੋ। ਅਸੀਂ ਸਾਰੇ ਉਸੇ ਬਾਂਵੇਂ ਇੱਕਤ੍ਰ ਹੋ ਜਾਵਾਂਗੇ ਤੇ ਪਰਮੇਸ਼ੁਰ ਸਾਡੇ ਲਈ ਲੜੇਗਾ।”

21 ਇਉਂ ਅਸੀਂ ਯਰੂਸ਼ਲਮ ਦੀ ਕੰਧ ਦੀ ਮੁਰੰਮਤ ਦਾ ਕੰਮ ਜਾਰੀ ਰੱਖਿਆ ਅਤੇ ਅੱਧੇ ਮਨੁੱਖ ਬਰਛੀਆਂ ਥੰਮੀ ਰੱਖਦੇ ਤੇ ਇਉਂ ਅਸੀਂ ਪ੍ਰਭਾਤ ਦੀ ਪਹਿਲੀ ਕਿਰਣ ਤੋਂ ਲੈ ਕੇ ਤਾਰੇ ਨਿਕਲਣ ਤੀਕ ਕੰਮ ਕਰਦੇ ਰਹਿੰਦੇ।

22 ਉਸ ਵਕਤ ਮੈਂ ਲੋਕਾਂ ਨੂੰ ਇਹ ਵੀ ਆਖਿਆ: “ਹਰ ਕੰਧ ਉਸਾਰਣ ਵਾਲਾ ਵਿਅਕਤੀ ਅਤੇ ਉਸਦਾ ਸੇਵਾਦਾਰ ਰਾਤ ਨੂੰ ਯਰੂਸ਼ਲਮ ਵਿੱਚ ਹੀ ਰਹੇ। ਇਉਂ ਉਹ ਰਾਤ ਨੂੰ ਪਹਿਰਾ ਦੇਣ ਅਤੇ ਦਿਨ ਨੂੰ ਕੰਮ ਕਰਨ ਦਾ ਕਾਰਜ ਪੂਰਾ ਹੁੰਦਾ ਰਹੇਗਾ।” 23 ਇਉਂ ਸਾਡੇ ਚੋ ਕੋਈ ਵੀ ਆਪਣੇ ਕੱਪੜੇ ਨਹੀਂ ਉਤਾਰਦਾ ਸੀ। ਨਾ ਹੀ ਮੈਂ ਅਤੇ ਨਾ ਹੀ ਮੇਰੇ ਭਰਾ, ਮਦਦਗਾਰ ਜਾਂ ਮੇਰਾ ਪਿੱਛਾ ਕਰਨ ਵਾਲੇ ਪਹਿਰੇਦਾਰ ਇਉਂ ਹਰ ਵਕਤ ਅਸੀਂ ਆਪਣੇ ਸ਼ਸਤਰਾਂ ਸਹਿਤ ਤਿਆਰ ਰਹਿੰਦੇ ਸੀ ਇੱਬੋ ਤੀਕ ਕਿ ਜਦੋਂ ਪਾਣੀ ਵੀ ਲੈਣ ਜਾਣਾ ਹੁੰਦਾ ਤਾਂ ਅਸੀਂ ਸ਼ਸਤਰਾਂ ਸਮੇਤ ਤੈਨਾਤ ਹੁੰਦੇ ਸੀ।

ਪਰਕਾਸ਼ ਦੀ ਪੋਥੀ 7:4-17

ਫ਼ੇਰ ਮੈਂ ਉਨ੍ਹਾਂ ਲੋਕਾਂ ਦੀ ਗਿਣਤੀ ਸੁਣੀ ਜਿਨ੍ਹਾਂ ਤੇ ਮੋਹਰ ਦੁਆਰਾ ਨਿਸ਼ਾਨ ਲਾਇਆ ਗਿਆ ਸੀ। ਉੱਥੇ ਮੋਹਰ ਨਾਲ 144,000 ਲੋਕਾਂ ਤੇ ਨਿਸ਼ਾਨ ਲੱਗੇ ਹੋਏ ਸਨ। ਅਤੇ ਉਹ ਇਸਰਾਏਲ ਦੇ ਵੰਸ਼ ਤੋਂ ਸਨ।

ਯਹੂਦਾਹ ਦੇ ਪਰਿਵਾਰ ਸਮੂਹ ਵਿੱਚੋਂ 12,000

ਰਊਬੇਨ ਦੇ ਪਰਿਵਾਰ ਸਮੂਹ ਵਿੱਚੋਂ 12,000

ਗਾਦ ਦੇ ਪਰਿਵਾਰ ਸਮੂਹ ਵਿੱਚੋਂ 12,000

ਆਸ਼ੇਰ ਦੇ ਪਰਿਵਾਰ ਸਮੂਹ ਵਿੱਚੋਂ 12,000

ਨਫ਼ਤਾਲੀ ਦੇ ਪਰਿਵਾਰ ਸਮੂਹ ਵਿੱਚੋਂ 12,000

ਮਨੱਸ਼ਹ ਦੇ ਪਰਿਵਾਰ ਸਮੂਹ ਵਿੱਚੋਂ 12,000

ਸ਼ਿਮਓਨ ਦੇ ਪਰਿਵਾਰ ਵਿੱਚੋਂ 12,000

ਲੇਵੀ ਦੇ ਪਰਿਵਾਰ ਸਮੂਹ ਵਿੱਚੋਂ 12,000

ਯਿੱਸਾਕਾਰ ਦੇ ਪਰਿਵਾਰ ਸਮੂਹ ਵਿੱਚੋਂ 12,000

ਜ਼ਬੂਲੁਨ ਦੇ ਪਰਿਵਾਰ ਸਮੂਹ ਵਿੱਚੋਂ 12,000

ਯੂਸੁਫ਼ ਦੇ ਪਰਿਵਾਰ ਸਮੂਹ ਵਿੱਚੋਂ 12,000

ਬਿਨਯਾਮੀਨ ਦੇ ਪਰਿਵਾਰ ਵਿੱਚੋਂ 12,000

ਵੱਡੀ ਭੀੜ

ਫ਼ੇਰ ਮੈਂ ਤੱਕਿਆ, ਅਤੇ ਲੋਕਾਂ ਦੀ ਇੱਕ ਬਹੁਤ ਵੱਡੀ ਗਿਣਤੀ ਵੇਖੀ। ਉੱਥੇ ਇੰਨੇ ਸਾਰੇ ਲੋਕ ਸਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਸਾਰਿਆਂ ਦੀ ਗਿਣਤੀ ਨਹੀਂ ਸੀ ਕਰ ਸੱਕਦਾ। ਉਹ ਧਰਤੀ ਦੀ ਹਰ ਕੌਮ, ਕਬੀਲੇ, ਜਾਤੀ ਅਤੇ ਭਾਸ਼ਾ ਵਿੱਚੋਂ ਸਨ। ਇਹ ਲੋਕ ਤਖਤ ਦੇ ਅਤੇ ਲੇਲੇ ਦੇ ਸਾਹਮਣੇ ਖਲੋਤੇ ਹੋਏ ਸਨ। ਉਨ੍ਹਾਂ ਸਾਰਿਆਂ ਨੇ ਚਿੱਟੇ ਵਸਤਰ ਪਹਿਨੇ ਹੋਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਜ਼ੈਤੂਨ ਦੀਆਂ ਟਹਿਣੀਆਂ ਸਨ। 10 ਉਨ੍ਹਾਂ ਨੇ ਉੱਚੀ-ਉੱਚੀ ਰੌਲਾ ਪਾਇਆ, “ਜਿੱਤ ਸਾਡੇ ਪਰਮੇਸ਼ੁਰ ਦੀ ਹੈ ਜਿਹੜਾ ਤਖਤ ਤੇ ਬੈਠਾ ਹੈ ਅਤੇ ਲੇਲੇ ਦੀ ਹੈ।”

11 ਬਜ਼ੁਰਗ ਅਤੇ ਚਾਰੇ ਸਜੀਵ ਚੀਜ਼ਾਂ ਉੱਥੇ ਹੀ ਸਨ। ਸਾਰੇ ਦੂਤ ਉਨ੍ਹਾਂ ਦੇ ਅਤੇ ਤਖਤ ਦੇ ਆਲੇ-ਦੁਆਲੇ ਖਲੋਤੇ ਹੋਏ ਸਨ। ਦੂਤ ਤਖਤ ਅੱਗੇ ਮੂਧੇ ਮੂੰਹ ਡਿੱਗ ਪਏ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ। 12 ਉਨ੍ਹਾਂ ਨੇ ਆਖਿਆ, “ਆਮੀਨ। ਉਸਤਤ, ਮਹਿਮਾ, ਸਿਆਣਪ, ਧੰਨਵਾਦੀ ਹੋਣਾ, ਸਤਿਕਾਰ, ਸ਼ਕਤੀ ਅਤੇ ਤਾਕਤ ਸਦਾ ਅਤੇ ਸਦਾ ਸਾਡੇ ਪਰਮੇਸ਼ੁਰ ਨੂੰ ਹੋਵੇ। ਆਮੀਨ।”

13 ਫ਼ਿਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਪੁੱਛਿਆ, “ਇਹ ਚਿੱਟੇ ਵਸਤਰ ਪਾਏ ਲੋਕ ਕੌਣ ਹਨ? ਉਹ ਕਿੱਥੋਂ ਆਏ ਹਨ?”

14 ਮੈਂ ਜਵਾਬ ਦਿੱਤਾ, “ਜਨਾਬ ਤੁਸੀਂ ਜਾਣਦੇ ਹੀ ਹੋ ਉਹ ਕੌਣ ਹਨ।”

ਅਤੇ ਬਜ਼ੁਰਗ ਨੇ ਆਖਿਆ, “ਇਹ ਉਹੀ ਲੋਕ ਹਨ ਜਿਹੜੇ ਵੱਡੇ ਤਸੀਹਿਆਂ ਰਾਹੀਂ ਲੰਘੇ ਹਨ। ਉਨ੍ਹਾਂ ਨੇ ਆਪਣੇ ਚੋਲੇ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟੇ ਬਣਾਇਆ। 15 ਇਸ ਲਈ ਹੁਣ ਇਹ ਲੋਕ ਪਰਮੇਸ਼ੁਰ ਦੇ ਤਖਤ ਅੱਗੇ ਖਲੋਤੇ ਹਨ। ਉਹ ਦਿਨ ਰਾਤ ਪਰਮੇਸ਼ੁਰ ਦੀ ਸੇਵਾ ਉਸ ਦੇ ਮੰਦਰ ਵਿੱਚ ਕਰਦੇ ਹਨ। ਅਤੇ ਉਹ ਇੱਕ ਜਿਹੜਾ ਤਖਤ ਤੇ ਬੈਠਦਾ ਹੈ ਉਨ੍ਹਾਂ ਦੀ ਰੱਖਿਆ ਕਰੇਗਾ। 16 ਉਹ ਫ਼ੇਰ ਕਦੇ ਵੀ ਭੁੱਖੇ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਪਿਆਸੇ ਨਹੀਂ ਹੋਣਗੇ। ਸੂਰਜ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਏਗਾ। ਕੋਈ ਤਪਸ਼ ਉਨ੍ਹਾਂ ਨੂੰ ਸਾੜੇਗੀ ਨਹੀਂ। 17 ਤਖਤ ਦੇ ਅੱਗੇ ਖਲੋਤਾ ਲੇਲਾ ਆਜੜੀ ਵਾਂਗ ਉਨ੍ਹਾਂ ਦਾ ਧਿਆਨ ਰੱਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅੱਖਾਂ ਵਿੱਚੋਂ ਉਨ੍ਹਾਂ ਦੇ ਅੱਥਰੂ ਪੂੰਝ ਦੇਵੇਗਾ।”

ਮੱਤੀ 13:31-35

ਯਿਸੂ ਦਾ ਬਹੁਤ ਸਾਰਿਆਂ ਦ੍ਰਿਸ਼ਟਾਤਾਂ ਨਾਲ ਉਪਦੇਸ਼ ਦੇਣਾ(A)

31 ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਕਿਹਾ: “ਸਵਰਗ ਦਾ ਰਾਜ ਇੱਕ ਸਰ੍ਹੋਂ ਦੇ ਦਾਣੇ ਵਰਗਾ ਹੈ। ਇੱਕ ਮਨੁੱਖ ਨੇ ਇਸ ਨੂੰ ਲਿਆਂਦਾ ਅਤੇ ਆਪਣੇ ਖੇਤ ਵਿੱਚ ਬੀਜ ਦਿੱਤਾ। 32 ਇਹ ਸਭ ਚੀਜ਼ਾਂ ਤੋਂ ਛੋਟਾ ਹੈ ਪਰ ਜਦੋਂ ਬੀਜ ਉੱਗਦਾ ਹੈ, ਇਹ ਬਾਗ ਦੇ ਸਾਰਿਆਂ ਪੌਦਿਆਂ ਨਾਲੋਂ ਵੱਡਾ ਹੁੰਦਾ ਹੈ। ਅਤੇ ਇਹ ਇੱਕ ਰੁੱਖ ਬਣ ਜਾਂਦਾ ਹੈ। ਪੰਛੀ ਆਕੇ ਇਸ ਦੀਆਂ ਸ਼ਾਖਾਂ ਵਿੱਚ ਆਪਣੇ ਆਲ੍ਹਣੇ ਬਣਾਉਂਦੇ ਹਨ।”

33 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤੀ, “ਸਵਰਗ ਦਾ ਰਾਜ ਖਮੀਰ ਵਰਗਾ ਹੈ, ਜਿਸ ਨੂੰ ਔਰਤ ਨੇ ਲੈ ਕੇ ਦਸ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਖਮੀਰ ਸਾਰੇ ਆਟੇ ਨੂੰ ਉਫ਼ਾਨ ਦਿੰਦਾ ਹੈ।”

34 ਇਹ ਸਾਰੀਆਂ ਗੱਲਾਂ ਯਿਸੂ ਰਾਹੀਂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਦੱਸੀਆਂ ਗਈਆਂ ਸਨ। ਉਸ ਨੇ ਦ੍ਰਿਸ਼ਟਾਂਤਾਂ ਦਾ ਇਸਤੇਮਾਲ ਕੀਤੇ ਬਿਨਾ ਲੋਕਾਂ ਨੂੰ ਕੁਝ ਨਹੀਂ ਦੱਸਿਆ। 35 ਇਹ ਉਵੇਂ ਸੀ ਜਿਹੜਾ ਬਚਨ ਨਬੀ ਨੇ ਕੀਤਾ ਸੀ ਕਿ:

“ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ,
    ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹੜੀਆਂ ਕਿ ਦੁਨੀਆਂ ਦੇ ਮੁੱਢ ਤੋਂ ਗੁਪਤ ਰਹੀਆਂ ਹਨ।” (B)

Punjabi Bible: Easy-to-Read Version (ERV-PA)

2010 by World Bible Translation Center