Book of Common Prayer
ਮੀਮ
97 ਆਹਾ, ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਪਿਆਰ ਕਰਦਾ ਹਾਂ, ਯਹੋਵਾਹ।
ਮੈਂ ਹਰ ਵੇਲੇ ਉਨ੍ਹਾਂ ਦੀਆਂ ਗੱਲਾਂ ਕਰਦਾ ਹਾਂ।
98 ਯਹੋਵਾਹ, ਤੁਹਾਡੇ ਹੁਕਮਾਂ ਨੇ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਵੱਧੇਰੇ ਸਿਆਣਾ ਬਣਾ ਦਿੱਤਾ ਹੈ।
ਤੁਹਾਡਾ ਨੇਮ ਸਦਾ ਮੇਰੇ ਨਾਲ ਹੈ।
99 ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਸਿਆਣਾ ਹਾਂ।
ਕਿਉਂਕਿ ਮੈਂ ਤੁਹਾਡੇ ਕਰਾਰ ਦਾ ਅਧਿਐਨ ਕਰਦਾ ਹਾਂ।
100 ਮੈਂ ਬਜ਼ੁਰਗ ਆਗੂਆਂ ਨਾਲੋਂ ਵੱਧੇਰੇ ਸਮਝਦਾ ਹਾਂ।
ਕਿਉਂਕਿ ਮੈਂ ਤੁਹਾਡੇ ਆਦੇਸ਼ ਨਿਭਾਉਂਦਾ ਹਾਂ।
101 ਤੁਸੀਂ ਮੇਰੇ ਚੁੱਕੇ ਹਰ ਕਦਮ ਵਿੱਚ ਮੈਨੂੰ ਗਲਤ ਰਾਹ ਤੋਂ ਦੂਰ ਰੱਖਦੇ ਹੋ।
ਹੇ ਪਰਮੇਸ਼ੁਰ, ਇਸੇ ਲਈ, ਮੈਂ ਉਹ ਕਰ ਸੱਕਦਾ ਜੋ ਤੁਸੀਂ ਆਖਦੇ ਹੋ।
102 ਹੇ ਯਹੋਵਾਹ, ਤੁਸੀਂ ਮੇਰੇ ਗੁਰੂ ਹੋ,
ਇਸ ਲਈ ਮੈਂ ਤੁਹਾਡੇ ਫ਼ੈਸਲਿਆ ਨੂੰ ਮੰਨਣਾ ਜਾਰੀ ਰੱਖਾਂਗਾ।
103 ਤੁਹਾਡੇ ਸ਼ਬਦ ਮੇਰੇ ਮੂੰਹ ਵਿੱਚਲੇ ਸ਼ਹਿਦ ਨਾਲੋਂ ਵੀ ਮਿੱਠੇ ਹਨ।
104 ਤੁਹਾਡੀਆਂ ਸਿੱਖਿਆਵਾਂ ਮੈਨੂੰ ਸਿਆਣਾ ਬਣਾਉਂਦੀਆਂ ਹਨ।
ਇਸ ਲਈ ਮੈਂ ਝੂਠੀਆਂ ਸਿੱਖਿਆਵਾ ਨੂੰ ਨਫ਼ਰਤ ਕਰਦਾ ਹਾਂ।
ਨੂਣ
105 ਯਹੋਵਾਹ, ਤੁਹਾਡੇ ਸ਼ਬਦ ਮੇਰੇ ਰਾਹ ਰੌਸ਼ਨ ਕਰਨ ਵਾਲੇ ਦੀਵੇ ਵਾਂਗ ਹਨ।
106 ਤੁਹਾਡੇ ਨੇਮ ਸ਼ੁਭ ਹਨ। ਮੈਂ ਇਨ੍ਹਾਂ ਨੂੰ ਮੰਨਣ ਦਾ ਵਾਅਦਾ ਕਰਦਾ ਹਾਂ।
ਅਤੇ ਮੈਂ ਆਪਣਾ ਵਾਅਦਾ ਨਿਭਾਵਾਂਗਾ।
107 ਹੇ ਯਹੋਵਾਹ, ਮੈਂ ਲੰਮੇ ਸਮੇਂ ਤੱਕ ਦੁੱਖ ਭੋਗਿਆ ਹੈ।
ਕਿਰਪਾ ਕਰਕੇ ਹੁਕਮ ਦਿਉ ਕਿ ਮੈਂ ਫ਼ੇਰ ਜਿਉ ਸੱਕਾਂ।
108 ਯਹੋਵਾਹ, ਮੇਰੀ ਉਸਤਤਿ ਪ੍ਰਵਾਨ ਕਰੋ।
ਅਤੇ ਮੈਨੂੰ ਆਪਣੇ ਨੇਮ ਸਿੱਖਾਉ।
109 ਮੇਰਾ ਜੀਵਨ ਸਦਾ ਖਤਰੇ ਵਿੱਚ ਹੈ।
ਪਰ ਮੈਂ ਤੁਹਾਡੀਆਂ ਸਿੱਖਿਆਵਾ ਨੂੰ ਨਹੀਂ ਭੁੱਲਿਆ ਹਾਂ।
110 ਬੁਰੇ ਆਦਮੀਆਂ ਨੇ ਮੈਨੂੰ ਫ਼ਾਹੁਣ ਦੀ ਕੋਸ਼ਿਸ਼ ਕੀਤੀ।
ਪਰ ਮੈਂ ਤੁਹਾਡੇ ਹੁਕਮਾਂ ਦੀ ਹੁਕਮ-ਅਦੂਲੀ ਨਹੀਂ ਕੀਤੀ।
111 ਯਹੋਵਾਹ, ਮੈਂ ਸਦਾ ਹੀ ਤੁਹਾਡੇ ਕਰਾਰ ਉੱਤੇ ਚੱਲਾਂਗਾ।
ਇਹ ਮੈਨੂੰ ਬਹੁਤ ਖੁਸ਼ੀ ਦਿੰਦਾ ਹੈ।
112 ਮੈਂ ਸਦਾ ਤੁਹਾਡੇ ਆਦੇਸ਼ਾ ਨੂੰ ਮੰਨਣ ਦੀ ਬਹੁਤ ਸਖਤ ਕੋਸ਼ਿਸ਼ ਕਰਾਂਗਾ।
ਸਾਮਕ
113 ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਪੂਰੀ ਤਰ੍ਹਾਂ ਤੁਹਾਡੇ ਵਫ਼ਾਦਾਰ ਨਹੀਂ ਹਨ।
ਪਰ ਮੈਂ ਤੁਹਾਡੀਆਂ ਸਿੱਖਿਆਵਾ ਨੂੰ ਪਿਆਰ ਕਰਦਾ ਹਾਂ।
114 ਮੈਨੂੰ ਛੁਪਾ ਲਵੋ ਅਤੇ ਮੇਰੀ ਰੱਖਿਆ ਕਰੋ।
ਯਹੋਵਾਹ ਮੈਂ ਤੁਹਾਡੇ ਸ਼ਬਦ ਵਿੱਚ ਯਕੀਨ ਰੱਖਦਾ ਹਾਂ।
115 ਯਹੋਵਾਹ, ਬੁਰੇ ਬੰਦਿਆਂ ਨੂੰ ਮੇਰੇ ਨੇੜੇ ਨਾ ਆਉਣ ਦਿਉ।
ਅਤੇ ਮੈਂ ਪਰਮੇਸ਼ੁਰ ਦਾ ਆਦੇਸ਼ ਮੰਨਾਗਾ।
116 ਯਹੋਵਾਹ, ਤੁਹਾਡੇ ਵਾਅਦੇ ਅਨੁਸਾਰ ਮੈਨੂੰ ਸਹਾਰਾ ਦਿਉ ਅਤੇ ਮੈਂ ਜੀਵਾਂਗਾ।
ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ। ਇਸ ਲਈ ਮੈਨੂੰ ਨਿਰਾਸ਼ ਨਾ ਕਰੋ।
117 ਮੇਰੀ ਮਦਦ ਕਰੋ, ਯਹੋਵਾਹ, ਅਤੇ ਮੈਂ ਬਚ ਜਾਵਾਂਗਾ।
ਮੈਂ ਸਦਾ ਹੀ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਾਂਗਾ।
118 ਯਹੋਵਾਹ, ਤੁਸੀਂ ਹਰ ਉਸ ਬੰਦੇ ਤੋਂ ਇਨਕਾਰ ਕਰ ਦਿੰਦੇ ਹੋ ਜਿਹੜਾ ਤੁਹਾਡੇ ਨੇਮ ਤੋੜਦਾ ਹੈ।
ਕਿਉਂਕਿ ਉਨ੍ਹਾਂ ਨੇ ਝੂਠ ਆਖਿਆ ਜਦੋਂ ਉਨ੍ਹਾਂ ਨੇ ਤੁਹਾਡਾ ਅਨੁਸਰਣ ਕਰਨ ਲਈ ਹਾਂ ਕੀਤੀ ਸੀ।
119 ਯਹੋਵਾਹ, ਤੁਸੀਂ ਬੁਰੇ ਲੋਕਾਂ ਨੂੰ ਧਰਤੀ ਉੱਤੇ ਕੂੜੇ ਵਾਂਗ ਸੁੱਟ ਦਿੰਦੇ ਹੋ।
ਇਸ ਲਈ ਮੈਂ ਸਦਾ ਹੀ ਤੁਹਾਡੇ ਕਰਾਰ ਨੂੰ ਪਿਆਰ ਕਰਾਂਗਾ।
120 ਯਹੋਵਾਹ, ਮੈਂ ਤੁਹਾਡੇ ਕੋਲੋਂ ਡਰਦਾ ਹਾਂ।
ਮੈਂ ਡਰਦਾ ਹਾਂ ਅਤੇ ਤੁਹਾਡੇ ਨੇਮਾ ਦਾ ਆਦਰ ਕਰਦਾ ਹਾਂ।
ਨਿਰਦੇਸ਼ਕ ਲਈ: “ਕਰਾਰ ਦੀ ਕੁਮਦਿਨੀ” ਦੀ ਧੁਨੀ ਲਈ ਆਸਾਫ਼ ਦਾ ਇੱਕ ਉਸਤਤਿ ਗੀਤ।
81 ਖੁਸ਼ ਹੋਵੋ ਅਤੇ ਪਰਮੇਸ਼ੁਰ ਨੂੰ ਗੀਤ ਗਾਵੋ ਜਿਹੜਾ ਸਾਡੀ ਤਾਕਤ ਹੈ।
ਇਸਰਾਏਲ ਦੇ ਪਰਮੇਸ਼ੁਰ ਨੂੰ ਖੁਸ਼ੀ ਦੇ ਜੈਕਾਰੇ ਗਜਾਉ।
2 ਸੰਗੀਤ ਸ਼ੁਰੂ ਕਰੋ, ਤੰਬੂਰੀਆਂ ਵਜਾਉ।
ਮਨਭਾਉਂਦੇ ਰਬਾਬ ਅਤੇ ਸਾਰੰਗੀਆਂ ਵਜਾਉ।
3 ਮਸਿਆ ਅਤੇ ਪੁੰਨਿਆ ਦੇ ਤਿਉਹਾਰਾਂ ਵੇਲੇ ਤੁਰ੍ਹੀਆਂ ਵਜਾਉ
ਜਦੋਂ ਸਾਡੀਆਂ ਛੁੱਟੀਆਂ ਸ਼ੁਰੂ ਹੁੰਦੀਆਂ ਹਨ।
4 ਇਸਰਾਏਲ ਦੇ ਲੋਕਾਂ ਲਈ ਇਹੀ ਬਿਧੀ ਹੈ।
ਪਰਮੇਸ਼ੁਰ ਨੇ ਇਹੀ ਆਦੇਸ਼ ਯਾਕੂਬ ਨੂੰ ਦਿੱਤਾ ਸੀ।
5 ਪਰਮੇਸ਼ੁਰ ਨੇ ਇਹ ਇਕਰਾਰ ਯੂਸੁਫ਼ ਨਾਲ ਕੀਤਾ,
ਜਦੋਂ ਪਰਮੇਸ਼ੁਰ ਉਸ ਨੂੰ ਮਿਸਰ ਤੋਂ ਬਾਹਰ ਲੈ ਗਿਆ ਸੀ।
ਮਿਸਰ ਵਿੱਚ ਅਸੀਂ ਉਹ ਭਾਸ਼ਾ ਸੁਣੀ, ਜਿਹੜੀ ਅਸੀਂ ਸਮਝਦੇ ਨਹੀਂ ਸਾਂ।
6 ਪਰਮੇਸ਼ੁਰ ਆਖਦਾ ਹੈ, “ਮੈਂ ਤੁਹਾਡੇ ਮੋਢਿਆਂ ਉਤਲਾ ਭਾਰ ਲਾਹ ਲਿਆ ਹੈ।
ਮੈਂ ਤੁਹਾਡੀ ਮਜ਼ਦੂਰੀ ਦੀ ਟੋਕਰੀ ਲੁਹਾ ਦਿੱਤੀ।
7 ਤੁਸੀਂ ਲੋਕ ਮੁਸੀਬਤਾਂ ਵਿੱਚ ਸੀ। ਤੁਸੀਂ ਮੇਰੀ ਸਹਾਇਤਾ ਲਈ ਚੀਕੇ, ਅਤੇ ਮੈਂ ਤੁਹਾਨੂੰ ਮੁਕਤ ਕੀਤਾ।
ਮੈਂ ਆਪਣੇ-ਆਪ ਨੂੰ ਤੂਫ਼ਾਨੀ ਬੱਦਲਾਂ ਵਿੱਚ ਛੁਪਾ ਰਿਹਾ ਸੀ ਅਤੇ ਤੁਹਾਨੂੰ ਜਵਾਬ ਦਿੱਤਾ।
ਮੈਂ ਤੁਹਾਨੂੰ ਮਰੀਬਾਹ [a] ਦੇ ਪਾਣੀ ਦੁਆਰਾ ਪਰੱਖਿਆ।”
8 “ਮੇਰੇ ਲੋਕੋ, ਮੈਨੂੰ ਸੁਣੋ ਅਤੇ ਮੈਂ ਤੁਹਾਨੂੰ ਆਪਣਾ ਕਰਾਰ ਦੇਵਾਂਗਾ।
ਇਸ ਲਈ, ਕਿਰਪਾ ਕਰਕੇ ਮੇਰੀ ਗੱਲ ਸੁਣ।
9 ਉਨ੍ਹਾਂ ਝੂਠੇ ਦੇਵਤਿਆਂ ਦੀ ਪੂਜਾ ਨਾ ਕਰੋ
ਜਿਨ੍ਹਾਂ ਦੀ ਉਪਾਸਨਾ ਵਿਦੇਸ਼ੀ ਲੋਕ ਕਰਦੇ ਹਨ।
10 ਮੈਂ ਪਰਮੇਸ਼ੁਰ, ਤੁਹਾਡਾ ਯਹੋਵਾਹ ਹਾਂ।
ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ।
ਇਸਰਾਏਲ, ਆਪਣਾ ਮੂੰਹ ਖੋਲ੍ਹ
ਅਤੇ ਮੈਂ ਤੈਨੂੰ ਭੋਜਨ ਕਰਾਵਾਂਗਾ।
11 “ਪਰ ਮੇਰੇ ਲੋਕਾਂ ਨੇ ਮੇਰੀ ਗੱਲ ਨਹੀਂ ਸੁਣੀ,
ਇਸਰਾਏਲ ਨੇ ਮੇਰਾ ਹੁਕਮ ਨਹੀਂ ਮੰਨਿਆ।
12 ਇਸ ਲਈ ਮੈਂ ਉਨ੍ਹਾਂ ਨੂੰ ਮਨਮਾਨੀਆਂ ਕਰਨ ਦਿੱਤੀਆਂ,
ਇਸਰਾਏਲ ਨੇ ਉਹੀ ਕੀਤਾ ਜੋ ਉਨ੍ਹਾਂ ਨੇ ਚਾਹਿਆ।
13 ਜੇ ਮੇਰੇ ਲੋਕ ਮੇਰੀ ਗੱਲ ਸੁਣਦੇ ਅਤੇ ਉਸ ਢੰਗ ਨਾਲ ਰਹਿੰਦੇ ਜਿਵੇਂ ਮੈਂ ਚਾਹੁੰਦਾ ਸੀ ਕਿ ਉਹ ਜਿਉਣ।
14 ਫ਼ੇਰ ਮੈਂ ਉਨ੍ਹਾਂ ਦੇ ਵੈਰੀਆਂ ਨੂੰ ਹਰਾ ਦਿੰਦਾ
ਮੈਂ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਜਿਹੜੇ ਇਸਰਾਏਲ ਲਈ ਮੂਸੀਬਤਾਂ ਲਿਆਉਂਦੇ।
15 ਪਰਮੇਸ਼ੁਰ ਦੇ ਵੈਰੀ ਡਰ ਨਾਲ ਕੰਬਣਗੇ।
ਉਹ ਸਦਾ ਲਈ ਦੰਡੇ ਜਾਣਗੇ।
16 ਪਰਮੇਸ਼ੁਰ ਸਭ ਤੋਂ ਉੱਤਮ ਕਣਕ ਆਪਣੇ ਲੋਕਾਂ ਨੂੰ ਦੇਵੇਗਾ।
ਚੱਟਾਨ ਉਸ ਦੇ ਲੋਕਾਂ ਨੂੰ ਉਦੋਂ ਤੱਕ ਸ਼ਹਿਰ ਦੇਵੇ ਜਦੋਂ ਤੱਕ ਉਹ ਤ੍ਰਿਪਤ ਨਾ ਹੋ ਜਾਣ।”
ਆਸਾਫ਼ ਦਾ ਇੱਕ ਉਸਤਤਿ ਗੀਤ।
82 ਪਰਮੇਸ਼ੁਰ ਦੇਵਤਿਆਂ ਦੀ ਸਭਾ ਵਿੱਚ ਖਲੋਂਦਾ।
ਉਹ ਉਨ੍ਹਾਂ ਦੀ ਸਭਾ ਵਿੱਚ ਨਿਆਂ ਕਰਦਾ ਹੈ।
2 ਪਰਮੇਸ਼ੁਰ ਆਖਦਾ ਹੈ, “ਕਿੰਨਾ ਚਿਰ ਤੁਸੀਂ ਲੋਕਾਂ ਦੇ ਨਿਆਂ ਪੱਖਪਾਤ ਨਾਲ ਕਰਦੇ ਰਹੋਂਗੇ।
ਕਿੰਨਾ ਚਿਰ ਤੁਸੀਂ ਮੰਦੇ ਲੋਕਾਂ ਨੂੰ ਸਜ਼ਾ ਦੇਣ ਤੋਂ ਬਿਨਾਂ ਜਾਣ ਦਿਉਂਗੇ।”
3 “ਗਰੀਬਾਂ ਅਤੇ ਯਤੀਮਾਂ ਦੀ ਰੱਖਿਆ ਕਰੋ,
ਅਤੇ ਉਨ੍ਹਾਂ ਗਰੀਬ ਲੋਕਾਂ ਦੇ ਹਕਾਂ ਦੀ ਰੱਖਿਆ ਕਰੋ।
4 ਉਨ੍ਹਾਂ ਗਰੀਬ ਬੇਸਹਾਰਾਂ ਲੋਕਾਂ ਦੀ ਸਹਾਇਤਾ ਕਰੋ।
ਉਨ੍ਹਾਂ ਨੂੰ ਮੰਦੇ ਲੋਕਾਂ ਪਾਸੋਂ ਬਚਾਉ।
5 “ਉਹ ਨਹੀਂ ਜਾਣਦੇ ਕਿ ਕੀ ਵਾਪਰ ਰਿਹਾ ਹੈ।
ਉਹ ਨਹੀਂ ਸਮਝਦੇ ਕਿ ਉਹ ਕੀ ਕਰ ਰਹੇ ਹਨ,
ਉਨ੍ਹਾਂ ਦੀ ਦੁਨੀਆਂ ਉਨ੍ਹਾਂ ਦੇ ਆਲੇ-ਦੁਆਲੇ
ਢਹਿ-ਢੇਰੀ ਹੋ ਰਹੀ ਹੈ।”
6 ਮੈਂ ਆਖਦਾ, “ਤੁਸੀਂ ਦੇਵਤੇ ਹੋਂ।
ਤੁਸੀਂ ਸਰਬ ਉੱਚ ਪਰਮੇਸ਼ੁਰ ਦੇ ਪੁੱਤਰ ਹੋ।
7 ਪਰ ਤੁਸੀਂ ਵੀ ਮਰ ਜਾਵੋਂਗੇ ਜਿਵੇਂ ਸਾਰੇ ਲੋਕਾਂ ਨੂੰ ਮਰਨਾ ਪੈਂਦਾ ਹੈ।
ਤੁਸੀਂ ਉਵੇਂ ਮਰ ਜਾਵੋਂਗੇ ਜਿਵੇਂ ਹੋਰ ਸਾਰੇ ਆਗੂ ਮਰਦੇ ਹਨ।”
8 ਹੇ ਪਰਮੇਸ਼ੁਰ, ਉੱਠੋ, ਅਤੇ ਦੁਨੀਆਂ ਦੀਆਂ
ਸਾਰੀਆਂ ਕੌਮਾਂ ਦਾ ਨਿਆਂ ਕਰੋ।
73 ਇਉਂ ਜਾਜਕ, ਲੇਵੀ, ਦਰਬਾਨ, ਗਵਈਏ ਅਤੇ ਕਈ ਹੋਰ ਲੋਕ, ਮੰਦਰ ਦੇ ਸੇਵਕਾਂ ਅਤੇ ਸਾਰਾ ਇਸਰਾਏਲ ਆਪੋ-ਆਪਣੇ ਨਗਰਾਂ ਵਿੱਚ ਸਥਾਪਿਤ ਹੋ ਗਏ। ਅਤੇ ਜਦੋਂ ਸਾਲ ਦਾ ਸੱਤਵਾਂ ਮਹੀਨਾ ਆਇਆ, ਇਸਰਾਏਲ ਦੇ ਸਾਰੇ ਲੋਕ ਆਪੋ-ਆਪਣੇ ਸ਼ਹਿਰਾਂ ਵਿੱਚ ਵਸ ਗਏ ਸਨ।
ਅਜ਼ਰਾ ਨੇ ਬਿਵਸਬਾ ਪੜ੍ਹੀ
8 ਇਉਂ ਸਾਲ ਦੇ ਅੱਠਵੇਂ ਮਹੀਨੇ ਸਾਰੇ ਇਸਰਾਏਲੀ ਜਲ ਫ਼ਾਟਕ ਦੇ ਅੱਗੇ ਖੁੱਲ੍ਹੇ ਮੈਦਾਨ ਵਿੱਚ ਇੱਕੋ ਦਿਲ ਨਾਲ ਇਕੱਠੇ ਹੋਏ ਅਤੇ ਉਨ੍ਹਾਂ ਨੇ ਅਜ਼ਰਾ ਲਿਖਾਰੀ ਨੂੰ ਮੂਸਾ ਦੀ ਬਿਵਸਬਾ ਦੀ ਪੋਥੀ ਲਿਆਉਣ ਲਈ ਕਿਹਾ ਜਿਹੜਾ ਕਿ ਯਹੋਵਾਹ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ। 2 ਤਾਂ ਅਜ਼ਰਾ ਜਾਜਕ ਨੇ ਉਨ੍ਹਾਂ ਇਕੱਠੇ ਹੋਏ ਲੋਕਾਂ ਸਾਹਮਣੇ ਉਹ ਬਿਵਸਬਾ ਪੇਸ਼ ਕੀਤੀ। ਇਹ ਸੱਤਵੇਂ ਮਹੀਨੇ ਦੀ ਪਹਿਲੇ ਦਿਨ ਨੂੰ ਹੋਇਆ। ਇਸ ਬਿਵਸਬਾ ਨੂੰ ਔਰਤਾਂ, ਮਰਦਾਂ ਅਤੇ ਹੋਰ ਸਾਰੇ ਮਨੁੱਖਾਂ ਦੇ ਲਈ, ਅੱਗੇ ਲਿਆਂਦਾ ਗਿਆ ਜਿਹੜੇ ਕਿ ਸੁਣ ਅਤੇ ਸਮਝ ਸੱਕਣ ਦੇ ਯੋਗ ਸਨ। 3 ਅਜ਼ਰਾ ਨੇ ਬਿਵਸਬਾ ਨੂੰ ਉੱਚੀ ਆਵਾਜ਼ ਵਿੱਚ ਸੁਬਹ ਤੋਂ ਦੁਪਿਹਰ ਤਾਈ ਪੜ੍ਹਿਆ, ਅਜ਼ਰਾ ਦਾ ਮੂੰਹ ਜਲ ਫਾਟਕ ਦੇ ਅੱਗੇ ਖੁੱਲ੍ਹੇ ਮੈਦਾਨ ਵੱਲ ਨੂੰ ਸੀ, ਤੇ ਉਸ ਨੇ ਸਾਰੇ ਮਰਦਾਂ ਅਤੇ ਔਰਤਾਂ ਨੂੰ ਜਿਹੜੇ ਇਸ ਨੂੰ ਸਮਝ ਸੱਕਦੇ ਸਨ, ਪੜ੍ਹਕੇ ਸੁਣਾਇਆ ਸਭ ਲੋਕਾਂ ਨੇ ਬਿਵਸਬਾ ਦੀ ਪੋਥੀ ਨੂੰ ਧਿਆਨ ਨਾਲ ਸੁਣਿਆ ਅਤੇ ਧਿਆਨ ਦਿੱਤਾ।
5 ਤਾਂ ਅਜ਼ਰਾ ਲਿਖਾਰੀ ਨੇ ਪੋਥੀ ਨੂੰ ਲੋਕਾਂ ਦੇ ਸਾਹਮਣੇ ਖੋਲ੍ਹਿਆ। ਸਾਰੇ ਲੋਕਾਂ ਨੂੰ ਅਜ਼ਰਾ ਵਿਖਾਈ ਦੇ ਰਿਹਾ ਸੀ ਕਿਉਂ ਕਿ ਉਹ ਉੱਚੇ ਤਖਤਪੋਸ਼ ਉੱਪਰ ਖੜ੍ਹਾ ਸੀ। ਜਿਓਁ ਹੀ ਅਜ਼ਰਾ ਨੇ ਬਿਵਸਬਾ ਦੀ ਪੋਥੀ ਨੂੰ ਖੋਲ੍ਹਿਆ ਸਾਰੇ ਲੋਕ ਖੜ੍ਹੇ ਹੋ ਗਏ। 6 ਅਜ਼ਰਾ ਨੇ ਯਹੋਵਾਹ, ਮਹਾਨ ਪਰਮੇਸ਼ੁਰ ਦਾ ਧੰਨਵਾਦ ਕੀਤਾ ਤੇ ਉਸ ਦੀ ਉਸਤਤ ਕੀਤੀ। ਸਾਰੇ ਲੋਕਾਂ ਨੇ ਆਪਣੇ ਹੱਥ ਉਤਾਂਹ ਨੂੰ ਚੁੱਕ ਕੇ ਕਿਹਾ “ਆਮੀਨ! ਆਮੀਨ!” ਫ਼ੇਰ ਸਾਰੇ ਲੋਕਾਂ ਨੇ ਧਰਤੀ ਉੱਪਰ ਸਿਰ ਝੁਕਾ ਕੇ ਯਹੋਵਾਹ ਦੀ ਉਪਾਸਨਾ ਕੀਤੀ।
7 ਯੇਸ਼ੂਅ, ਬਾਨੀ, ਸੇਰੇਬਯਾਹ, ਯਾਮੀਨ, ਅੱਕੂਬ, ਸ਼ਬਬਈ, ਹੋਦੀਯਾਹ, ਮਅਸੇਯਾਹ, ਕਲੀਟਾ, ਅਜ਼ਰਯਾਹ, ਯੋਜ਼ਾਬਾਦ, ਹਨਾਨ ਅਤੇ ਪਲਾਯਾਹ ਲੇਵੀ ਸਨ ਜਿਨ੍ਹਾਂ ਲੋਕਾਂ ਨੇ ਬਿਵਸਬਾ ਦੀ ਵਿਆਖਿਆ ਕੀਤੀ ਜਦੋਂ ਕਿ ਉਹ ਆਪਣੇ ਬਾਈਁ ਖਲੋਤੇ ਹੋਏ ਸਨ। 8 ਉਨ੍ਹਾਂ ਲੇਵੀਆਂ ਨੇ ਬਿਵਸਬਾ ਦੀ ਪੋਥੀ ਨੂੰ ਪੜ੍ਹ ਕੇ ਸੁਣਾਇਆ ਅਤੇ ਸਰਲ ਤਰੀਕੇ ’ਚ ਉਸਦੀ ਵਿਆਖਿਆ ਕੀਤੀ ਤਾਂ ਜੋ ਉਹ ਸਮਝ ਸੱਕਣ। ਇਉਂ ਉਨ੍ਹਾਂ ਨੇ ਇਸ ਲਈ ਕੀਤਾ ਤਾਂ ਕਿ ਜੋ ਕੁਝ ਉਚਾਰਿਆ ਗਿਆ ਹੈ ਉਹ ਲੋਕਾਂ ਦੀ ਸਮਝੀ ਪੈ ਜਾਵੇ।
9 ਤਦ ਰਾਜਪਾਲ ਨਹਮਯਾਹ, ਅਜ਼ਰਾ ਜਾਜਕ ਅਤੇ ਲਿਖਾਰੀ, ਅਤੇ ਲੇਵੀ ਜਿਹੜੇ ਲੋਕਾਂ ਨੂੰ ਸਿੱਖਾਉਂਦੇ ਸਨ, ਉਨ੍ਹਾਂ ਨੇ ਕਿਹਾ, “ਅੱਜ ਦਾ ਦਿਨ ਯਹੋਵਾਹ, ਤੁਹਾਡੇ ਪਰਮੇਸ਼ੁਰ ਲਈ ਖਾਸ ਅਤੇ ਪਵਿੱਤਰ ਦਿਨ3 ਹੈ। ਸੋ ਤੁਹਾਨੂੰ ਨਾ ਤਾਂ ਰੋਣਾਂ ਚਾਹੀਦਾ ਅਤੇ ਨਾ ਹੀ ਉਦਾਸ ਹੋਣਾ ਚਾਹੀਦਾ ਹੈ!” ਉਨ੍ਹਾਂ ਨੇ ਇਹ ਇਸ ਲਈ ਆਖਿਆ ਕਿਉਂ ਕਿ ਸਾਰੇ ਲੋਕ ਬਿਵਸਬਾ ਦੇ ਸ਼ਬਦ ਸੁਣ ਕੇ ਰੋ ਰਹੇ ਸਨ।
10 ਨਹਮਯਾਹ ਨੇ ਆਖਿਆ, “ਜਾਓ ਅਤੇ ਜਾਕੇ ਵੱਧੀਆ ਭੋਜਨ ਖਾਓ ਅਤੇ ਮਿੱਠੀ ਮੈਅ ਪੀਓ। ਅਤੇ ਇਸ ਵਿੱਚੋਂ ਕੁਝ ਭੋਜਨ ਉਨ੍ਹਾਂ ਨੂੰ ਦਿਓ ਜਿਨ੍ਹਾਂ ਨੇ ਖਾਣ ਲਈ ਕੁਝ ਵੀ ਤਿਆਰ ਨਹੀਂ ਕੀਤਾ। ਅੱਜ ਦਾ ਦਿਨ ਸਾਡੇ ਯਹੋਵਾਹ ਦਾ ਖਾਸ ਦਿਨ ਹੈ। ਇਸ ਲਈ ਉਦਾਸ ਨਾ ਹੋਵੋ ਕਿਉਂ ਕਿ ਯਹੋਵਾਹ ਦੀ ਖੁਸ਼ੀ ਤੁਹਾਡੀ ਤਾਕਤ ਹੋਵੇਗੀ।”
11 ਲੇਵੀਆਂ ਨੇ ਲੋਕਾਂ ਨੂੰ ਸ਼ਾਂਤ ਕਰਾਇਆ ਅਤੇ ਆਖਿਆ, “ਚੁੱਪ ਹੋ ਜਾਓ ਅਤੇ ਸ਼ਾਂਤ ਰਹੋ। ਅੱਜ ਦਾ ਦਿਨ ਵਿਸ਼ੇਸ ਹੈ, ਇਸ ਲਈ ਉਦਾਸ ਨਾ ਹੋਵੋ।”
12 ਤਦ ਸਾਰੇ ਲੋਕ ਖਾਣ ਅਤੇ ਪੀਣ ਲਈ ਚੱਲੇ ਗਏ ਅਤੇ ਕੁਝ ਭੋਜਨ ਹੋਰਨਾਂ ਨੂੰ ਆਨੰਦ ਮਨਾਉਣ ਲਈ ਅਤੇ ਇੱਕ ਪ੍ਰਸਂਨਤਾਮਈ ਪਰਬ ਨੂੰ ਮਨਾਉਣ ਲਈ ਭੇਜਿਆ। ਅਖੀਰ ਜਿਹੜੀਆਂ ਗੱਲਾਂ ਉਨ੍ਹਾਂ ਨੂੰ ਸਮਝਾਈਆਂ ਜਾ ਰਹੀਆਂ ਸਨ, ਉਨ੍ਹਾਂ ਦੀ ਸਮਝ ਵਿੱਚ ਆ ਗਈਆਂ।
13 ਫਿਰ ਮਹੀਨੇ ਦੇ ਦੂਜੇ ਦਿਨ, ਸਾਰੇ ਪਰਿਵਾਰਾਂ ਦੇ ਆਗੂ, ਜਾਜਕ ਅਤੇ ਲੇਵੀ ਅਜ਼ਰਾ ਦੇ ਗਿਰਦ ਬਿਵਸਬਾ ਦੇ ਬਚਨ ਸਿੱਖਣ ਲਈ ਇੱਕਤ੍ਰ ਹੋ ਗਏ।
14-15 ਉਨ੍ਹਾਂ ਨੂੰ ਬਿਵਸਬਾ ਵਿੱਚ ਇਹ ਲਿਖਿਆ ਹੋਇਆ ਲੱਭਿਆ: ਯਹੋਵਾਹ ਨੇ ਮੂਸਾ ਰਾਹੀਂ ਹੁਕਮ ਦਿੱਤਾ ਸੀ ਕਿ ਇਸਰਾਏਲੀਆਂ ਨੂੰ ਸੱਤਵੇਂ ਮਹੀਨੇ ਦੇ ਪਰਬ ਲਈ ਆਸਰਿਆਂ ਵਿੱਚ ਜਾਕੇ ਰਹਿਣਾ ਚਾਹੀਦਾ ਹੈ ਅਤੇ ਆਪਣੇ ਸਾਰੇ ਨਗਰਾਂ ਅਤੇ ਯਰੂਸ਼ਲਮ ਰਾਹੀਂ ਜਾਕੇ ਇਹ ਐਲਾਨ ਕਰਨਾ ਚਾਹੀਦਾ: “ਪਹਾੜੀ ਦੇਸ਼ ਨੂੰ ਜਾ ਕੇ ਜ਼ੈਤੂਨ ਦੇ ਰੁੱਖਾਂ ਦੀਆਂ ਟਹਿਣੀਆਂ, ਅਤੇ ਜੰਗਲੀ ਜ਼ੈਤੂਨ ਦੇ ਰੁੱਖਾਂ ਦੀਆਂ ਟਹਿਣੀਆਂ, ਮਹਿਂਦੇ ਦੇ ਰੁੱਖਾਂ ਦੀਆਂ ਟਹਿਣੀਆਂ, ਖਜੂਰ ਦੀਆਂ ਟਹਿਣੀਆਂ ਅਤੇ ਸੰਘਣੇ ਰੁੱਖਾਂ ਦੀਆਂ ਟਹਿਣੀਆਂ ਲੈ ਕੇ ਆਉਣੀਆਂ। ਅਤੇ ਆਸਰੇ ਇਨ੍ਹਾਂ ਟਹਿਣੀਆਂ ਤੋਂ ਬਣਾਏ ਜਾਣ। ਜਿਵੇਂ ਬਿਵਸਬਾ ਵਿੱਚ ਲਿਖਿਆ ਗਿਆ ਇਹ ਉਵੇਂ ਹੀ ਕੀਤਾ ਜਾਵੇ।”
16 ਤਾਂ ਲੋਕਾਂ ਨੇ ਟਹਿਣੀਆਂ ਇਕੱਠੀਆਂ ਕੀਤੀਆਂ ਤੇ ਆਪਣੇ ਲਈ ਡੇਰੇ ਬਣਾਏ। ਉਨ੍ਹਾਂ ਨੇ ਆਪਣੀਆਂ ਹੀ ਛੱਤਾਂ ਅਤੇ ਵਿਹੜਿਆਂ ਵਿੱਚ ਤੇਰੇ ਲਾਏ। ਉਨ੍ਹਾਂ ਨੇ ਮੰਦਰ ਦੇ ਵਿਹੜੇ ਵਿੱਚ ਵੀ ਤੇਰੇ ਲਾਏ। ਇਹ ਡੇਰੇ ਜਲ ਫਾਟਕ ਅਤੇ ਅਫਰਾਈਮ ਦੇ ਫਾਟਕ ਦੇ ਖੁਲੇ ਮੈਦਾਨ ਵਿੱਚ ਲਗਾਏ ਗਏ ਸਨ। 17 ਜਲਾਵਤਨੀਆਂ ਦੀ ਸਭਾ ਨੇ, ਜਿਹੜੇ ਕੈਦ ਤੋਂ ਵਾਪਸ ਆਏ ਸਨ, ਆਪਣੇ ਆਸਰੇ ਬਣਾਏ ਅਤੇ ਉਨ੍ਹਾਂ ਵਿੱਚ ਹੀ ਰਹੇ। ਕਿਉਂ ਕਿ ਨੂਨ ਦੇ ਪੁੱਤਰ ਯਹੋਸ਼ੂਆ ਦੇ ਸਮੇਂ ਤੋਂ ਉਸ ਦਿਨ ਤੀਕ ਕਦੇ ਵੀ ਇਸਰਾਏਲੀਆਂ ਨੇ ਇੰਝ ਜਸ਼ਨ ਨਹੀਂ ਮਨਾਇਆ ਸੀ। ਹਰ ਕੋਈ ਬਹੁਤ ਖੁਸ਼ ਸੀ।
18 ਪਹਿਲੇ ਦਿਨ ਤੋਂ ਲੈ ਕੇ ਅਖੀਰਲੇ ਦਿਨ ਤੀਕ, ਅਜ਼ਰਾ ਨੇ ਪਰਮੇਸ਼ੁਰ ਦੀ ਬਿਵਸਬਾ ਦੀ ਪੋਥੀ ਨੂੰ, ਹਰ ਹੋਜ਼ ਪੜ੍ਹਿਆ। ਉਨ੍ਹਾਂ ਨੇ ਪਰਬ ਨੂੰ ਬਿਵਸਬਾ ਮੁਤਾਬਕ ਸੱਤ ਦਿਨ ਮਨਾਇਆ ਅਤੇ ਅੱਠਵੇਂ ਦਿਨ ਇੱਕ ਖਾਸ ਸਭਾ ਹੋਈ।
21 ਫ਼ਿਰ ਇੱਕ ਸ਼ਕਤੀਸ਼ਾਲੀ ਦੂਤ ਨੇ ਇੱਕ ਵੱਡਾ ਪੱਥਰ ਚੁੱਕਿਆ। ਇਹ ਪੱਥਰ ਚੱਕੀ ਦੇ ਪੁੜ੍ਹ ਜਿੰਨਾ ਵੱਡਾ ਸੀ। ਦੂਤ ਨੇ ਪੱਥਰ ਸਮੁੰਦਰ ਵਿੱਚ ਸੁੱਟਿਆ, ਅਤੇ ਆਖਿਆ।
“ਇਸੇ ਤਰ੍ਹਾਂ ਹੀ, ਬੇਬੀਲੋਨ ਦੀ ਮਹਾਂਨਗਰੀ ਨੂੰ ਥੱਲੇ ਸੁੱਟ ਦਿੱਤਾ ਜਾਵੇਗਾ।
ਅਤੇ ਇਸ ਨੂੰ ਹੋਰ ਵੱਧੇਰੇ ਨਹੀਂ ਵੇਖਿਆ ਜਾਵੇਗਾ।
22 ਲੋਕਾਂ ਦਾ ਰਬਾਬ, ਹੋਰ ਸੰਗੀਤਕ ਸਾਜ਼, ਸਾਰੰਗੀਆਂ,
ਅਤੇ ਤੁਰ੍ਹੀਆਂ ਵਜਾਉਣੀਆਂ ਫ਼ੇਰ ਕਦੀ ਵੀ ਤੁਹਾਡੇ ਵਿੱਚ ਸੁਣੀਆਂ ਨਹੀਂ ਜਾਣਗੀਆਂ।
ਤੁਹਾਡੇ ਵਿੱਚ ਕਾਰੀਗਰ ਕਈ ਪ੍ਰਕਾਰ ਦੀ ਕਾਰੀਗਰੀ ਕਰਦੇ ਤੁਹਾਡੇ ਵਿੱਚ ਫ਼ਿਰ ਕਦੇ ਨਹੀਂ ਲੱਭੇ ਜਾਣਗੇ।
ਚੱਕੀ ਦੇ ਪੁੜ੍ਹ ਦੀ ਅਵਾਜ਼ ਫ਼ੇਰ ਤੁਹਾਡੇ ਵਿੱਚ ਕਦੇ ਵੀ ਨਹੀਂ ਸੁਣੀ ਜਾਵੇਗੀ।
23 ਦੀਵੇ ਦੀ ਰੋਸ਼ਨੀ ਤੁਹਾਡੇ ਵਿੱਚ ਕਦੇ ਵੀ ਨਹੀਂ ਚਮਕੇਗੀ ਲਾੜੇ
ਅਤੇ ਵਹੁਟੀ ਦੀਆਂ ਅਵਾਜ਼ਾਂ ਤੁਹਾਡੇ ਵਿੱਚ ਫ਼ਿਰ ਕਦੀ ਵੀ ਨਹੀਂ ਸੁਣੀਆਂ ਜਾਣਗੀਆਂ।
ਕਿਉਂਕਿ ਤੁਹਾਡੇ ਵਪਾਰੀ ਧਰਤੀ ਦੇ ਸਭ ਤੋਂ ਸ਼ਕਤੀਸ਼ਾਲੀ ਲੋਕ ਸਨ, ਅਤੇ ਤੁਸੀਂ ਸਾਰੀਆਂ ਕੌਮਾਂ ਨੂੰ ਆਪਣੇ ਜਾਦੂ ਨਾਲ ਧੋਖਾ ਦਿੱਤਾ।
24 ਬੇਬੀਲੋਨ ਨਬੀਆਂ ਨੂੰ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ
ਅਤੇ ਉਨ੍ਹਾਂ ਸਾਰਿਆਂ ਨੂੰ ਮਾਰਨ ਦਾ ਦੋਸ਼ੀ ਹੈ ਜਿਹੜੇ ਧਰਤੀ ਤੇ ਮਾਰੇ ਗਏ ਹਨ।”
ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਠੀਕ ਕਰਨਾ
29 ਯਿਸੂ ਉੱਥੋਂ ਤੁਰਕੇ ਗਲੀਲੀ ਝੀਲ ਦੇ ਨੇੜੇ ਆਇਆ, ਅਤੇ ਪਹਾੜ ਉੱਤੇ ਚੜ੍ਹ੍ਹਕੇ ਉੱਥੇ ਬਹਿ ਗਿਆ।
30 ਬਹੁਤ ਸਾਰੇ ਲੋਕ ਉਸ ਕੋਲ ਆਏ। ਉਹ ਆਪਣੇ ਨਾਲ ਲੰਗੜੀਆਂ, ਅੰਨ੍ਹਿਆਂ, ਟੁੰਡਿਆਂ, ਗੂੰਗਿਆਂ ਅਤੇ ਹੋਰ ਬਹੁਤ ਸਾਰਿਆਂ ਨੂੰ ਲੈ ਕੇ ਆਏ। ਅਤੇ ਉਨ੍ਹਾਂ ਨੂੰ ਯਿਸੂ ਦੇ ਚਰਨੀਂ ਲਾਇਆ ਅਤੇ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ। 31 ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲ ਰਹੇ ਹਨ, ਟੁੰਡੇ ਚੰਗੇ ਹੁੰਦੇ ਹਨ, ਲੰਗੜ੍ਹੇ ਤੁਰਦੇ ਹਨ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ।
ਯਿਸੂ ਦਾ ਚਾਰ ਹਜ਼ਾਰ ਤੋਂ ਵੱਧ ਲੋਕਾਂ ਨੂੰ ਭੋਜਨ ਕਰਾਉਣਾ(A)
32 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, “ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ, ਅਤੇ ਇਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਤੇ ਮੈਂ ਨਹੀਂ ਚਾਹੁੰਦਾ ਕਿ ਇਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ, ਕਿਤੇ ਉਹ ਰਸਤੇ ਵਿੱਚ ਹੀ ਭੁੱਖ ਦੇ ਮਾਰੇ ਬੇਹੋਸ਼ ਨਾ ਹੋ ਜਾਣ।”
33 ਚੇਲਿਆਂ ਨੇ ਯਿਸੂ ਨੂੰ ਜਵਾਬ ਦਿੱਤਾ, “ਅਸੀਂ ਇਨ੍ਹਾਂ ਸਾਰੇ ਲੋਕਾਂ ਦੇ ਖਾਣ ਲਈ ਕਾਫ਼ੀ ਭੋਜਨ ਇਸ ਬੀਆਬਾਨ ਜਗ੍ਹਾ ਵਿੱਚ ਕਿੱਥੋਂ ਪ੍ਰਾਪਤ ਕਰ ਸੱਕਦੇ ਹਾਂ?”
34 ਤਦ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?”
ਉਹ ਬੋਲੇ, “ਸੱਤ ਰੋਟੀਆਂ ਅਤੇ ਥੋੜੀਆਂ ਨਿੱਕੀਆਂ ਮੱਛੀਆਂ ਹਨ।”
35 ਤਦ ਯਿਸੂ ਨੇ ਭੀੜ ਨੂੰ ਹੇਠਾਂ ਜ਼ਮੀਨ ਤੇ ਬੈਠਣ ਨੂੰ ਕਿਹਾ। 36 ਤਦ ਉਸ ਨੇ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਪਰਮੇਸ਼ੁਰ ਦਾ ਸ਼ੁਕਰ ਕਰਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਵਿੱਚ ਵੰਡਿਆਂ। 37 ਸਭ ਲੋਕਾਂ ਨੇ ਰੱਜਕੇ ਖਾਧਾ, ਅਤੇ ਉਸ ਦੇ ਚੇਲਿਆਂ ਨੇ ਬਚੇ ਹੋਏ ਭੋਜਨ ਨਾਲ ਸੱਤ ਟੋਕਰੀਆਂ ਭਰੀਆਂ। 38 ਔਰਤਾਂ ਅਤੇ ਬੱਚਿਆਂ ਦੇ ਖਾਣ ਤੋਂ ਛੁੱਟ ਉੱਥੇ ਘੱਟ ਤੋਂ ਘੱਟ ਚਾਰ ਹਜ਼ਾਰ ਆਦਮੀ ਸਨ। 39 ਫ਼ਿਰ ਲੋਕਾਂ ਨੂੰ ਵਿਦਾ ਕਰਕੇ ਉਹ ਬੇੜੀ ਉੱਤੇ ਚੜ੍ਹ੍ਹ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ।
2010 by World Bible Translation Center