Book of Common Prayer
ਮੰਦਰ ਜਾਣ ਵਾਲਿਆ ਲਈ ਇੱਕ ਗੀਤ।
120 ਮੈਂ ਮੁਸੀਬਤ ਵਿੱਚ ਸਾਂ।
    ਮੈਂ ਮਦਦ ਲਈ ਯਹੋਵਾਹ ਨੂੰ ਪੁਕਾਰਿਆ।
    ਅਤੇ ਉਸ ਨੇ ਮੈਨੂੰ ਬਚਾਇਆ!
2 ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ, ਜਿਨ੍ਹਾਂ ਨੇ ਮੇਰੇ ਬਾਰੇ ਕੂੜ ਬੋਲਿਆ ਹੈ।
    ਉਨ੍ਹਾਂ ਨੇ ਉਹ ਆਖੀਆਂ ਜਿਹੜੀਆਂ ਸੱਚ ਨਹੀਂ ਹਨ।
3 ਝੂਠਿਉ, ਤੁਸੀਂ ਜਾਣਦੇ ਹੋ ਕਿ ਤੁਹਾਨੂੰ ਕੀ ਮਿਲੇਗਾ?
    ਤੁਸੀਂ ਜਾਣਦੇ ਹੋ ਤੁਹਾਡਾ ਕੀ ਲਾਭ ਹੋਵੇਗਾ?
4 ਸਜ਼ਾ ਵਜੋਂ ਤੁਹਾਨੂੰ ਫ਼ੌਜੀ ਦਾ ਇੱਕ ਤਿੱਖਾ ਤੀਰ ਅਤੇ ਗਰਮ ਕੋਲੇ ਮਿਲਣਗੇ।
5 ਕਿੰਨਾ ਭਿਆਨਕ, ਤੁਹਾਡੇ ਨਜ਼ਦੀਕ ਰਹਿਣਾ ਮਸ਼ਕ ਵਿੱਚ ਰਹਿਣ ਵਰਗਾ ਹੈ।
    ਇਹ ਕੇਦਾਰ ਦੇ ਤੰਬੂਆਂ ਵਿੱਚ ਰਹਿਣ ਵਰਗਾ ਹੈ।
6 ਮੈਂ ਬਹੁਤ ਚਿਰ ਉਨ੍ਹਾਂ ਲੋਕਾਂ ਨਾਲ ਰਹਿ ਚੁੱਕਿਆ ਹਾਂ, ਜਿਹੜੇ ਅਮਨ ਨੂੰ ਨਫ਼ਰਤ ਕਰਦੇ ਹਨ।
7 ਮੈਂ ਆਖਿਆ ਕਿ ਮੈਂ ਅਮਨ ਦੀ ਇੱਛਾ ਕਰਦਾ ਹਾਂ।
ਫ਼ੇਰ ਵੀ ਉਹ ਯੁੱਧ ਚਾਹੁੰਦੇ ਹਨ।
ਮੰਦਰ ਵਿੱਚ ਜਾਣ ਵਾਲਿਆ ਲਈ ਇੱਕ ਗੀਤ।
121 ਮੈਂ ਮਦਦ ਲਈ ਪਹਾੜੀਆਂ ਵੱਲ ਵੇਖਿਆ,
    ਪਰ ਅਸਲ ਵਿੱਚ ਮੇਰੇ ਲਈ ਮਦਦ ਕਿੱਥੋਂ ਆਵੇਗੀ।
2 ਮੇਰੇ ਲਈ ਮਦਦ ਯਹੋਵਾਹ ਵਲੋਂ
    ਧਰਤੀ ਅਤੇ ਅਕਾਸ਼ ਦੇ ਸਿਰਜਣਹਾਰੇ ਵੱਲੋਂ ਆਵੇਗੀ।
3 ਪਰਮੇਸ਼ੁਰ ਤੁਹਾਨੂੰ ਡਿੱਗਣ ਨਹੀਂ ਦੇਵੇਗਾ।
    ਤੁਹਾਡਾ ਰੱਖਿਅਕ ਸੌਵੇਗਾ ਨਹੀਂ।
4 ਇਸਰਾਏਲ ਦੇ ਰੱਖਿਅਕ ਨੂੰ ਨੀਂਦ ਨਹੀਂ ਆਉਂਦੀ
    ਪਰਮੇਸ਼ੁਰ ਕਦੇ ਸੌਦਾ ਨਹੀਂ।
5 ਯਹੋਵਾਹ ਤੁਹਾਡਾ ਰੱਖਿਅਕ ਹੈ।
    ਉਹ ਆਪਣੀ ਮਹਾਨ ਸ਼ਕਤੀ ਨਾਲ ਤੁਹਾਡੀ ਰੱਖਿਆ ਕਰਦਾ ਹੈ।
6 ਦਿਨ ਵੇਲੇ ਸੂਰਜ ਤੁਹਾਨੂੰ ਦੁੱਖ ਨਹੀਂ ਦੇ ਸੱਕਦਾ।
    ਅਤੇ ਚੰਨ ਤੁਹਾਨੂੰ ਰਾਤ ਵੇਲੇ ਦੁੱਖ ਨਹੀਂ ਦੇ ਸੱਕਦਾ।
7 ਯਹੋਵਾਹ ਤੁਹਾਨੂੰ ਹਰ ਖਤਰੇ ਕੋਲੋਂ ਬਚਾਵੇਗਾ।
    ਯਹੋਵਾਹ ਤੁਹਾਡੀ ਆਤਮਾ ਨੂੰ ਬਚਾਵੇਗਾ।
8 ਆਉਣ ਜਾਣ ਵੇਲੇ ਯਹੋਵਾਹ ਤੁਹਾਡੀ ਮਦਦ ਕਰੇਗਾ।
    ਯਹੋਵਾਹ ਹੁਣ ਅਤੇ ਸਦਾ ਹੀ ਤੁਹਾਡੀ ਮਦਦ ਕਰੇਗਾ।
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ।
122 ਮੈਂ ਬਹੁਤ ਖੁਸ਼ ਸਾਂ, ਜਦੋਂ ਲੋਕਾਂ ਨੇ ਆਖਿਆ,
    “ਆਉ ਅਸੀਂ ਯਹੋਵਾਹ ਦੇ ਮੰਦਰ ਵਿੱਚ ਚੱਲੀਏ।”
2 ਅਸੀਂ ਇੱਥੇ ਹਾਂ, ਯਰੂਸ਼ਲਮ ਦੇ ਦਰਾਂ ਉੱਤੇ ਖਲੋਤੇ ਹੋਏ।
3 ਇਹ ਨਵਾਂ ਯਰੂਸ਼ਲਮ ਹੈ!
    ਸ਼ਹਿਰ ਨੂੰ ਸਾਂਝੇ ਸ਼ਹਿਰ ਵਜੋਂ ਦੁਬਾਰਾ ਉਸਾਰਿਆ ਗਿਆ ਹੈ।
4 ਇੱਥੇ ਹੀ ਪਰਿਵਾਰਾਂ ਦੇ ਸਮੂਹ ਜਾਂਦੇ ਹਨ।
    ਇੱਥੇ ਇਸਰਾਏਲ ਦੇ ਲੋਕ ਯਹੋਵਾਹ ਦੇ ਨਾਮ ਦੀ ਉਸਤਤਿ ਕਰਨ ਲਈ ਜਾਂਦੇ ਹਨ।
    ਉਹ ਪਰਿਵਾਰ ਸਮੂਹ ਉਹੀ ਹਨ ਜਿਹੜੇ ਯਹੋਵਾਹ ਦੇ ਹਨ।
5 ਉੱਥੇ ਦਾਊਦ ਦੇ ਪਰਿਵਾਰ ਦੇ ਰਾਜੇ ਆਪਣੇ ਤਖਤ ਸਥਾਪਿਤ ਕਰਦੇ ਹਨ।
    ਉੱਥੇ ਉਹ ਲੋਕਾਂ ਦਾ ਨਿਆਂ ਕਰਨ ਲਈ ਤਖਤ ਸਥਾਪਿਤ ਕਰਦੇ ਹਨ।
6 ਸ਼ਾਂਤੀ ਲਈ ਯਰੂਸ਼ਲਮ ਵਿੱਚ ਪ੍ਰਾਰਥਨਾ ਕਰੋ,
    “ਮੈਨੂੰ ਆਸ ਹੈ ਕਿ ਉਨ੍ਹਾਂ ਲੋਕਾਂ ਨੂੰ ਜਿਹੜੇ ਤੁਹਾਨੂੰ ਪਿਆਰ ਕਰਦੇ ਹਨ, ਇੱਥੇ ਸ਼ਾਂਤੀ ਮਿਲੇਗੀ।
7     ਮੈਨੂੰ ਆਸ ਹੈ ਕਿ ਤੁਹਾਡੀਆਂ ਕੰਧਾ ਅੰਦਰ ਸ਼ਾਂਤੀ ਹੋਵੇਗੀ।
    ਮੈਨੂੰ ਆਸ ਹੈ ਕਿ ਤੁਹਾਨੂੰ ਤੁਹਾਡੇ ਮਹਿਲਾ ਅੰਦਰ ਸੁਰੱਖਿਆ ਮਿਲੇਗੀ।”
8 ਆਪਣੇ ਭਰਾਵਾ ਅਤੇ ਗੁਆਂਢੀਆਂ ਦੇ ਭਲੇ ਲਈ,
    ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇੱਥੇ ਸ਼ਾਂਤੀ ਮਿਲੇਗੀ।
9 ਯਹੋਵਾਹ ਦੇ ਅਤੇ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਭਲੇ ਲਈ,
    ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਸ ਸ਼ਹਿਰ ਦਾ ਭਲਾ ਹੋਵੇ।
ਮੰਦਰ ਜਾਣ ਵੇਲੇ ਦਾ ਇੱਕ ਗੀਤ।
123 ਹੇ ਪਰਮੇਸ਼ੁਰ, ਮੈਂ ਉੱਪਰ ਤੱਕਦਾ ਹਾਂ ਅਤੇ ਤੁਹਾਡੇ ਅੱਗੇ ਪ੍ਰਾਰਥਨਾ ਕਰਦਾ ਹਾਂ।
    ਤੁਸੀਂ ਸਵਰਗ ਵਿੱਚ ਵੱਡੇ ਰਾਜੇ ਵਾਂਗ ਬੈਠੋ।
2 ਗੁਲਾਮ ਆਪਣੀਆਂ ਲੋੜਾਂ ਲਈ ਆਪਣੇ ਮਾਲਕ ਉੱਤੇ ਨਿਰਭਰ ਕਰਦੇ ਹਨ।
    ਇਸੇ ਤਰ੍ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਾਂ,
ਅਸੀਂ ਪਰਮੇਸ਼ੁਰ ਦਾ ਸਾਡੇ ਉੱਤੇ
    ਮਿਹਰ ਕਰਨ ਲਈ ਇੰਤਜ਼ਾਰ ਕਰਦੇ ਹਾਂ।
3 ਯਹੋਵਾਹ, ਸਾਡੇ ਉੱਪਰ ਮਿਹਰ ਕਰੋ;
    ਕਿਉਂਕਿ ਅਸੀਂ ਬਹੁਤ ਚਿਰ ਤੱਕ ਬੇਇੱਜ਼ਤ ਹੋਏ ਹਾਂ।
4 ਅਸੀਂ ਉਨ੍ਹਾਂ ਸੁਸਤ ਗੁਮਾਨੀ ਲੋਕਾਂ ਵੱਲੋਂ ਬਹੁਤ ਬੇਇੱਜ਼ਤੀਆ
    ਅਤੇ ਤੁਹਮਤਾਂ ਸਹਾਰੀਆਂ ਹਨ।
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ।
124 ਸਾਡੇ ਨਾਲ ਕੀ ਵਾਪਰਦਾ ਜੇ ਯਹੋਵਾਹ ਸਾਡੇ ਵੱਲ ਨਾ ਹੁੰਦਾ?
    ਇਸਰਾਏਲ, ਜਵਾਬ ਦਿਉ।
2 ਸਾਡੇ ਨਾਲ ਕੀ ਵਾਪਰਦਾ, ਜੇ ਉਦੋਂ ਯਹੋਵਾਹ ਸਾਡੇ ਵੱਲ ਨਾ ਹੁੰਦਾ
    ਜਦੋਂ ਲੋਕ ਸਾਡੇ ਉੱਤੇ ਹਮਲਾ ਕਰਦੇ ਹਨ?
3 ਸਾਡੇ ਦੁਸ਼ਮਣ ਸਾਡੇ ਉੱਤੇ ਕ੍ਰੋਧਵਾਨ ਹੁੰਦੇ
    ਸਾਨੂੰ ਜਿਉਂਦਿਆ ਨੂੰ ਨਿਗਲ ਜਾਂਦੇ।
4 ਸਾਡੇ ਦੁਸ਼ਮਣਾ ਦੀਆਂ ਫ਼ੌਜਾਂ
    ਸਾਨੂੰ ਹੜ੍ਹ ਵਾਂਗ ਰੋੜ੍ਹ ਦਿੰਦੀਆਂ,
    ਸਾਨੂੰ ਦਰਿਆ ਵਾਂਗ ਡੋਬ ਦਿੰਦੀਆਂ।
5 ਉਹ ਲੋਕ ਸਾਡੀ ਧੌਣ ਤੱਕ ਚੜ੍ਹਦੇ ਪਾਣੀ ਵਾਂਗ ਹੁੰਦੇ
    ਅਤੇ ਸਾਨੂੰ ਡੋਬ ਦਿੰਦੇ।
6 ਯਹੋਵਾਹ ਦੀ ਉਸਤਤਿ ਕਰੋ!
    ਯਹੋਵਾਹ ਨੇ ਸਾਨੂੰ ਸਾਡੇ ਦੁਸ਼ਮਣਾ ਹੱਥੋਂ ਫ਼ੜੇ ਜਾਣ ਅਤੇ ਸਾਨੂੰ ਮਾਰਨ ਨਹੀਂ ਦਿੱਤਾ।
7 ਅਸੀਂ ਉਸ ਪੰਛੀ ਵਾਂਗ ਹਾਂ ਜਿਹੜਾ ਜਾਲ ਵਿੱਚ ਫ਼ਸ ਗਿਆ ਅਤੇ ਫ਼ੇਰ ਛੁੱਟ ਗਿਆ।
    ਜਾਲ ਟੁੱਟ ਗਿਆ ਅਤੇ ਅਸੀਂ ਛੁੱਟ ਗਏ।
8 ਸਾਨੂੰ ਯਹੋਵਾਹ ਕੋਲੋਂ ਮਦਦ ਮਿਲੀ।
    ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।
ਮੰਦਰ ਜਾਣ ਵੇਲੇ ਦਾ ਇੱਕ ਗੀਤ।
125 ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ।
    ਉਹ ਕਦੇ ਵੀ ਨਹੀਂ ਹਿਲਾਏ ਜਾਣਗੇ,
    ਉਹ ਸਦਾ ਹੀ ਰਹਿਣਗੇ।
2 ਯਰੂਸ਼ਲਮ ਦੇ ਚਾਰ-ਚੁਫ਼ੇਰੇ ਪਰਬਤ ਹਨ।
    ਅਤੇ ਯਹੋਵਾਹ ਆਪਣੇ ਲੋਕਾਂ ਦੇ ਆਲੇ-ਦੁਆਲੇ ਹੈ।
    ਉਹ ਸਦਾ-ਸਦਾ ਲਈ ਆਪਣੇ ਲੋਕਾਂ ਨੂੰ ਬਚਾਵੇਗਾ।
3 ਬੁਰੇ ਬੰਦੇ ਨੇਕ ਬੰਦਿਆ ਦੀ ਧਰਤੀ ਨੂੰ ਧਰਤੀ ਨੂੰ ਸਦਾ ਵਾਸਤੇ ਕਾਬੂ ਵਿੱਚ ਨਹੀਂ ਰੱਖਣਗੇ।
    ਜੇ ਇਸ ਤਰ੍ਹਾਂ ਹੋਵੇਗਾ, ਤਾਂ ਨੇਕ ਬੰਦੇ ਵੀ ਮੰਦੇ ਅਮਲ ਕਰਨੇ ਸ਼ੁਰੂ ਕਰ ਦੇਣਗੇ।
4 ਯਹੋਵਾਹ, ਨੇਕ ਬੰਦਿਆ ਨਾਲ ਨੇਕੀ ਕਰੋ।
    ਉਨ੍ਹਾਂ ਲੋਕਾਂ ਨਾਲ ਨੇਕੀ ਕਰੋ ਜਿਹੜੇ ਪਵਿੱਤਰ ਦਿਲ ਦੇ ਹਨ।
5 ਮੰਦੇ ਆਦਮੀ ਮੰਦੀਆਂ ਗੱਲਾਂ ਕਰਦੇ ਹਨ।
    ਯਹੋਵਾਹ ਉਨ੍ਹਾਂ ਮੰਦੇ ਲੋਕਾਂ ਨੂੰ ਦੰਡ ਦੇਵੇਗਾ
ਇਸਰਾਏਲ ਵਿੱਚ ਸ਼ਾਂਤੀ ਹੋਵੇ।
ਮੰਦਰ ਜਾਣ ਵੇਲੇ ਦਾ ਇੱਕ ਗੀਤ।
126 ਜਦੋਂ ਇੱਕ ਵਾਰ ਫ਼ੇਰ ਯਹੋਵਾਹ ਸਾਨੂੰ ਮੁਕਤ ਕਰੇਗਾ
    ਇਹ ਗੱਲ ਸੁਪਨੇ ਵਰਗੀ ਹੋਵੇਗੀ।
2 ਅਸੀਂ ਹੱਸ ਰਹੇ ਹੋਵਾਂਗੇ ਅਤੇ ਖੁਸ਼ੀ ਦੇ ਗੀਤ ਗਾ ਰਹੇ ਹੋਵਾਂਗੇ।
    ਹੋਰਾਂ ਕੌਮਾਂ ਦੇ ਲੋਕ ਆਖਣਗੇ,
    “ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਚਮਤਕਾਰ ਕੀਤਾ।”
3 ਹਾਂ, ਜੇ ਯਹੋਵਾਹ ਨੇ ਸਾਡੇ ਲਈ ਇਹੋ ਜਿਹਾ ਚਮਤਕਾਰ ਕੀਤਾ ਅਸੀਂ ਬਹੁਤ ਖੁਸ਼ ਹੋਵਾਂਗੇ।
4 ਯਹੋਵਾਹ, ਸਾਨੂੰ ਇੱਕ ਵਾਰ ਫ਼ੇਰ ਮੁਕਤ ਕਰੋ।
    ਜਦੋਂ ਉਹ ਬੀਜ ਬੀਜਦਾ ਹੈ, ਪਰ ਉਹ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾਂ ਨੂੰ ਕੱਟੇਗਾ।
5 ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸੱਕਦਾ ਹੈ।
    ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ।
6 ਹੋ ਸੱਕਦਾ ਜਦੋਂ ਉਹ ਖੇਤਾ ਵੱਲ ਬੀਜ ਲੈ ਕੇ ਜਾਂਦਾ ਰੋਦਾ ਹੋਵੇ।
    ਪਰ ਉਹ ਉਦੋਂ ਪ੍ਰਸੰਨ ਹੋਵੇਗਾ ਜਦੋਂ ਉਹ ਆਪਣੇ ਘਰ ਫ਼ਸਲ ਲੈ ਕੇ ਆਉਂਦਾ ਹੋਵੇ।
ਮੰਦਰ ਜਾਣ ਵੇਲੇ ਸੁਲੇਮਾਨ ਦਾ ਇੱਕ ਗੀਤ।
127 ਜੇ ਘਰ ਉਸਾਰਨ ਵਾਲਾ ਯਹੋਵਾਹ ਨਹੀਂ
    ਤਾਂ ਉਸਾਰੀਆਂ ਆਪਣਾ ਵਕਤ ਬਰਬਾਦ ਕਰ ਰਿਹਾ ਹੈ।
ਜੇਕਰ ਯਹੋਵਾਹ ਇੱਕ ਸ਼ਹਿਰ ਦਾ ਧਿਆਨ ਨਹੀਂ ਰੱਖ ਰਿਹਾ,
    ਤਾਂ ਚੌਕੀਦਾਰ ਆਪਣਾ ਵਕਤ ਜਾਇਆ ਕਰ ਰਹੇ ਸਨ।
2 ਇਹ ਸਵੇਰੇ ਉੱਠਣਾ ਅਤੇ ਰੋਜੀ ਕੁਮਾਉਣ ਲਈ ਦੇਰ ਰਾਤ ਤੱਕ ਜਾਗਦੇ ਰਹਿਣਾ
    ਵਕਤ ਜਾਇਆ ਕਰਨਾ ਹੀ ਹੈ।
ਯਹੋਵਾਹ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹੈ ਜਿਨ੍ਹਾਂ ਨੂੰ ਉਹ ਉਦੋਂ ਵੀ ਪਿਆਰ ਕਰਦਾ ਹੈ
    ਜਦੋਂ ਉਹ ਸੁੱਤੇ ਪਏ ਹੁੰਦੇ ਹਨ।
3 ਬੱਚੇ ਯਹੋਵਾਹ ਵੱਲੋਂ ਸੁਗਾਤ ਹਨ, ਉਹ ਮਾਂ ਦੇ ਸ਼ਰੀਰ ਵੱਲੋਂ ਇਨਾਮ ਹਨ।
4 ਜਵਾਨ ਆਦਮੀ ਦੇ ਪੁੱਤਰ ਇੱਕ ਫ਼ੌਜੀ ਦੇ ਤਰਕਸ਼ ਵਿੱਚਲੇ ਤੀਰਾਂ ਵਰਗੇ ਹਨ।
5 ਉਹ ਆਦਮੀ ਜਿਹੜਾ ਆਪਣੇ ਤਸ਼ਕਰ ਨੂੰ ਪੁੱਤਰਾਂ ਨਾਲ ਭਰ ਲੈਂਦਾ ਹੈ, ਉਹ ਬਹੁਤ ਖੁਸ਼ ਹੋਵੇਗਾ।
    ਉਹ ਬੰਦਾ ਕਦੇ ਵੀ ਨਹੀਂ ਹਾਰੇਗਾ।
    ਉਸ ਦੇ ਪੁੱਤਰ ਆਮ ਰਸਤਿਆ ਉੱਤੇ ਉਸ ਦੇ ਦੁਸ਼ਮਣਾ ਕੋਲੋਂ ਉਸਦੀ ਰੱਖਿਆ ਕਰਨਗੇ।
ਯੋਸੀਯਾਹ ਨੇ ਯਹੂਦਾਹ ਵਿੱਚ ਆਪਣਾ ਰਾਜ ਸ਼ੁਰੂ ਕੀਤਾ
22 ਯੋਸੀਯਾਹ ਜਦੋਂ ਰਾਜ ਕਰਨ ਲੱਗਾ ਉਹ ਸਿਰਫ਼ ਅੱਠਾਂ ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 31ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਯਦੀਦਾਹ ਸੀ ਜੋ ਬਾਸਕਥੀ ਤੋਂ ਅਦਾਯਾਹ ਦੀ ਧੀ ਸੀ। 2 ਯੋਸੀਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸਨ। ਯੋਸੀਯਾਹ ਨੇ ਆਪਣੇ ਪੁਰਖੇ ਦਾਊਦ ਵਾਂਗ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਪਰਮੇਸ਼ੁਰ ਦੀ ਬਿਵਸਥਾ ਤੇ ਅਮਲ ਕੀਤਾ। ਉਸ ਨੇ ਬਿਲਕੁਲ ਪਰਮੇਸ਼ੁਰ ਦੀ ਮਰਜ਼ੀ ਦੇ ਕੰਮ ਹੀ ਕੀਤੇ।
ਯੋਸੀਯਾਹ ਨੇ ਮੰਦਰ ਦੀ ਮੁਰੰਮਤ ਕਰਵਾਈ
3 ਯੋਸੀਯਾਹ ਪਾਤਸ਼ਾਹ ਦੇ 18 ਵਰ੍ਹੇ ਪਾਤਸ਼ਾਹ ਨੇ ਮਸ਼ੁੱਲਾਮ ਦੇ ਪੋਤਰੇ ਤੇ ਅਸਲਯਾਹ ਦੇ ਪੁੱਤਰ ਸ਼ਾਫ਼ਾਨ ਜੋ ਸਕੱਤਰ ਸੀ ਨੂੰ ਯਹੋਵਾਹ ਦੇ ਮੰਦਰ ਨੂੰ ਇਹ ਆਖਕੇ ਭੇਜਿਆ, 4 “ਪਰਧਾਨ ਜਾਜਕ ਹਿਲਕੀਯਾਹ ਕੋਲ ਜਾ ਅਤੇ ਉਸ ਨੂੰ ਆਖ ਕਿ ਉਹ ਧੰਨ ਜੋ ਯਹੋਵਾਹ ਦੇ ਮੰਦਰ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫ਼ਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ, ਉਸ ਨੂੰ ਗਿਣੇ। 5 ਤੇ ਉਹ ਪੈਸਾ ਉਨ੍ਹਾਂ ਮਜ਼ਦੂਰਾਂ ਦੇ ਹੱਥ ਦੇ ਦੇਣ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰ ਰਹੇ ਹਨ। ਅਤੇ ਜਿਹੜੇ ਕਾਮੇ ਯਹੋਵਾਹ ਦੇ ਮੰਦਰ ਤੇ ਕੰਮ ਕਰਨ ਵਾਲਿਆਂ ਦੀ ਰੱਖਵਾਲੀ ਤੇ ਹਨ। 6 ਉਸ ਪੈਸੇ ਨੂੰ ਤਰਖਾਣਾਂ, ਪੱਥਰ ਦੀ ਕਟਾਈ ਤੇ ਕੁਟਾਈ ਕਰਨ ਵਾਲਿਆਂ ਨੂੰ ਦੇ ਦੇਣ। ਅਤੇ ਮੰਦਰ ਦੀ ਉਸਾਰੀ ਲਈ ਜਿਹੜੀ ਲੱਕੜ ਤੇ ਪੱਥਰ ਹੋਰ ਖਰੀਦਣ ਦੀ ਲੋੜ ਹੈ, ਉਹ ਇਸ ਧੰਨ ਵਿੱਚੋਂ ਵਰਤਿਆ ਜਾਵੇ। 7 ਪਰ ਜਿਹੜਾ ਪੈਸਾ ਉਨ੍ਹਾਂ ਕਾਮਿਆਂ ਨੂੰ ਦਿੱਤਾ ਜਾਵੇ, ਉਸਦਾ ਲੇਖਾ ਨਾ ਲਿਆ ਜਾਵੇ, ਕਿਉਂ ਕਿ ਉਹ ਭਰੋਸੇ ਯੋਗ ਮਨੁੱਖ ਹਨ।”
ਬਿਵਸਥਾ ਦੀ ਪੋਥੀ ਦਾ ਮੰਦਰ ਵਿੱਚ ਮਿਲਣਾ
8 ਤਦ ਹਿਲਕੀਯਾਹ ਪਰਧਾਨ ਜਾਜਕ ਨੇ ਸ਼ਾਫ਼ਾਨ ਜੋ ਸੱਕੱਤਰ ਸੀ ਉਸ ਨੂੰ ਕਿਹਾ, “ਵੇਖ! ਮੈਨੂੰ ਯਹੋਵਾਹ ਦੇ ਮੰਦਰ ਵਿੱਚੋਂ ਬਿਵਸਥਾ ਦੀ ਪੋਥੀ ਪ੍ਰਾਪਤ ਹੋਈ ਹੈ!” ਹਿਲਕੀਯਾਹ ਨੇ ਇਹ ਪੋਥੀ ਸ਼ਾਫ਼ਾਨ ਨੂੰ ਦਿੱਤੀ ਤਦ ਸ਼ਾਫ਼ਾਨ ਨੇ ਉਸ ਪੋਥੀ ਨੂੰ ਪੜ੍ਹਿਆ।
9 ਤਦ ਸ਼ਾਫ਼ਾਨ ਸਕੱਤਰ ਪਾਤਸ਼ਾਹ ਯੋਸੀਯਾਹ ਕੋਲ ਆਇਆ ਤੇ ਉਸ ਨੂੰ ਸਾਰੀ ਘਟਨਾ ਬਾਰੇ ਸੁਣਾਇਆ। ਸ਼ਾਫ਼ਾਨ ਨੇ ਆਖਿਆ, “ਤੇਰੇ ਸੇਵਕਾਂ ਨੇ ਮੰਦਰ ਵਿੱਚ ਜਿੰਨਾ ਵੀ ਖਜ਼ਾਨਾ ਸੀ ਉਹ ਇੱਕਤਰ ਕਰ ਲਿਆ ਹੈ ਅਤੇ ਉਨ੍ਹਾਂ ਨੇ ਇਹ ਪੈਸਾ ਜਿਹੜੇ ਕਾਮਿਆਂ ਦੀ ਨਿਗਰਾਨੀ ਕਰਦੇ ਸਨ, ਉਨ੍ਹਾਂ ਵਿੱਚ ਵੰਡ ਦਿੱਤਾ ਹੈ।” 10 ਤਦ ਸ਼ਾਫ਼ਾਨ ਨੇ ਪਾਤਸ਼ਾਹ ਨੂੰ ਦੱਸਿਆ, “ਅਤੇ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫ਼ੜਾਈ ਹੈ।” ਤਦ ਸ਼ਾਫ਼ਾਨ ਨੇ ਇਹ ਪੋਥੀ ਪਾਤਸ਼ਾਹ ਨੂੰ ਪੜ੍ਹ ਕੇ ਸੁਣਾਈ।
11 ਜਦੋਂ ਰਾਜੇ ਨੇ ਬਿਵਸਥਾ ਦੀ ਪੋਥੀ ਦੇ ਬਚਨ ਸੁਣੇ ਤਾਂ ਉਸ ਨੇ ਇਹ ਦਰਸਾਉਣ ਲਈ ਕਿ ਉਹ ਬੜਾ ਦੁੱਖੀ ਅਤੇ ਪਰੇਸ਼ਾਨ ਹੈ, ਆਪਣੇ ਕੱਪੜੇ ਪਾੜ ਸੁੱਟੇ। 12 ਤਦ ਪਾਤਸ਼ਾਹ ਨੇ ਹਿਲਕੀਯਾਹ ਜਾਜਕ ਅਤੇ ਸ਼ਾਫ਼ਾਨ ਦੇ ਪੁੱਤਰ ਅਹੀਕਾਮ ਅਤੇ ਮੀਕਾਯਾਹ ਦੇ ਪੁੱਤਰ ਅਕਬੋਰ, ਸ਼ਾਫ਼ਾਨ ਸਕੱਤਰ, ਪਾਤਸ਼ਾਹ ਦੇ ਸੇਵਕ ਅਸਾਯਾਹ ਨੂੰ ਇਹ ਆਗਿਆ ਦਿੱਤੀ ਤੇ ਆਖਿਆ, 13 “ਜਾਓ ਅਤੇ ਜਾਕੇ ਯਹੋਵਾਹ ਨੂੰ ਪੁੱਛੋ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ? ਯਹੋਵਾਹ ਕੋਲੋਂ ਮੇਰੇ ਲਈ, ਲੋਕਾਂ ਲਈ ਅਤੇ ਸਾਰੇ ਯਹੂਦਾਹ ਲਈ ਇਹ ਪੁੱਛੋ ਕਿ ਹੁਣ ਕੀ ਕਰੀਏ? ਉਸ ਕੋਲੋਂ ਇਸ ਪੋਥੀ ਦੇ ਬਚਨਾਂ ਬਾਰੇ ਜੋ ਮੰਦਰ ਵਿੱਚੋਂ ਪ੍ਰਾਪਤ ਹੋਈ ਹੈ ਬਾਰੇ ਪੁੱਛੋ। ਯਹੋਵਾਹ ਸਾਡੇ ਤੇ ਨਾਰਾਜ਼ ਹੈ। ਕਿਉਂ ਕਿ ਸਾਡੇ ਪੁਰਖਿਆਂ ਨੇ ਇਸ ਪੋਥੀ ਦੇ ਬਚਨਾਂ ਨੂੰ ਨਹੀਂ ਮੰਨਿਆ। ਤੇ ਜਿਹੜੇ ਹੁਕਮ, ਸਾਡੇ ਵਾਸਤੇ ਜੋ ਨੇਮ ਇਸ ਪੋਥੀ ਵਿੱਚ ਲਿਖੇ ਗਏ ਸਨ, ਉਨ੍ਹਾਂ ਸਭ ਤੇ ਅਮਲ ਨਹੀਂ ਕੀਤਾ।”
ਅਧਿਕਾਰ ਹੇਠਾਂ ਜਿਉਣਾ
2 ਮੈਂ ਤੁਹਾਡੀ ਪ੍ਰਸ਼ੰਸਾ ਕਰਦਾ ਹਾਂ ਕਿਉਂ ਜੋ ਤੁਸੀਂ ਹਰ ਗੱਲ ਵਿੱਚ ਮੈਨੂੰ ਚੇਤੇ ਕਰਦੇ ਹੋਂ। ਜਿਹੜੇ ਵੀ ਉਪਦੇਸ਼ ਮੈਂ ਤੁਹਾਨੂੰ ਦਿੱਤੇ, ਤੁਹਾਨੂੰ ਉਨ੍ਹਾਂ ਦਾ ਵਫ਼ਾਦਾਰੀ ਨਾਲ ਅਨੁਸਰਣ ਕਰਨਾ ਚਾਹੀਦਾ ਹੈ।
ਪ੍ਰਭੂ ਦਾ ਰਾਤ ਦਾ ਭੋਜਨ
17 ਜਿਹੜੀਆਂ ਗੱਲਾਂ ਹੁਣ ਮੈਂ ਤੁਹਾਨੂੰ ਆਖਦਾ ਹਾਂ ਉਨ੍ਹਾਂ ਲਈ ਮੈਂ ਤੁਹਾਡੀ ਉਸਤਤਿ ਨਹੀਂ ਕਰਦਾ। ਤੁਹਾਡੀਆਂ ਮੁਲਾਕਾਤਾਂ ਤੁਹਾਨੂੰ ਫ਼ਾਇਦੇ ਪਹੁੰਚਾਉਣ ਨਾਲੋਂ ਹਾਨੀ ਦਾ ਕਾਰਣ ਬਣਦੀਆਂ ਹਨ। 18 ਮੈਂ ਸੁਣਦਾ ਹਾਂ ਕਿ ਪਹਿਲਾਂ ਜਦੋਂ ਤੁਸੀਂ ਇਕੱਠੇ ਹੋਕੇ ਕਲੀਸਿਯਾ ਵਾਂਗ ਇਕੱਠੇ ਹੁੰਦੇ ਹੋ, ਤੁਹਾਡੇ ਵਿੱਚਕਾਰ ਬਟਵਾਰੇ ਹੁੰਦੇ ਹਨ ਅਤੇ ਕੁਝ ਹੱਦ ਤਾਈਂ ਮੈਂ ਇਸ ਉੱਤੇ ਵਿਸ਼ਵਾਸ ਕਰਦਾ ਹਾਂ। 19 ਆਪਣੇ ਵਿੱਚਕਾਰ ਬਟਵਾਰੇ ਹੋਣ ਦਿਉ ਫ਼ੇਰ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਤੁਹਾਡੇ ਵਿੱਚੋਂ ਕਿਹੜੇ ਸੱਚੇ ਨਿਹਚਾਵਾਨ ਹਨ।
20 ਜਦੋਂ ਸਾਰੇ ਹੀ ਇਕੱਠੇ ਹੋਕੇ ਆਉਂਦੇ ਹੋ, ਤੁਸੀਂ ਅਸਲ ਵਿੱਚ ਪ੍ਰਭੂ ਦਾ ਰਾਤ ਦਾ ਭੋਜਨ ਨਹੀਂ ਖਾਂਦੇ। 21 ਕਿਉਂਕਿ ਜਦੋਂ ਤੁਸੀਂ ਭੋਜਨ ਕਰਦੇ ਹੋ ਹਰ ਵਿਅਕਤੀ ਦੂਸਰੇ ਦਾ ਇੰਤਜ਼ਾਰ ਕੀਤੇ ਬਿਨਾ ਭੋਜਨ ਕਰਦਾ ਹੈ। ਕਈਆਂ ਨੂੰ ਖਾਣ ਲਈ ਪੂਰਾ ਭੋਜਨ ਨਹੀਂ ਮਿਲਦਾ ਜਦੋਂ ਕਿ ਦੂਸਰਿਆਂ ਨੂੰ ਇੰਨਾ ਮਿਲ ਜਾਂਦਾ ਹੈ ਕਿ ਉਹ ਸ਼ਰਾਬੀ ਹੋ ਜਾਂਦੇ ਹਨ। 22 ਤੁਸੀਂ ਆਪਣੇ ਘਰਾਂ ਵਿੱਚ ਵੀ ਖਾ ਪੀ ਸੱਕਦੇ ਹੋ। ਇਸ ਤਰ੍ਹਾਂ ਜਾਪਦਾ ਹੈ ਕਿ ਤੁਸੀਂ ਇਹ ਸੋਚਦੇ ਹੋ ਕਿ ਪਰਮੇਸ਼ੁਰ ਦੀ ਕਲੀਸਿਯਾ ਮਹੱਤਵਪੂਰਣ ਨਹੀਂ ਹੈ। ਤੁਸੀਂ ਉਨ੍ਹਾਂ ਗਰੀਬ ਲੋਕਾਂ ਸ਼ਰਮਿੰਦਗੀ ਵਿੱਚ ਪਾ ਦਿੰਦੇ ਹੋ। ਮੈਂ ਤੁਹਾਨੂੰ ਕੀ ਦੱਸਾਂ? ਕੀ ਮੈਂ ਇਸ ਗੱਲੋਂ ਤੁਹਾਡੀ ਪ੍ਰਸ਼ੰਸਾ ਕਰਾਂ ਮੈਂ ਤੁਹਾਡੀ ਪ੍ਰਸ਼ੰਸਾ ਨਹੀਂ ਕਰਦਾ।
ਯਿਸੂ ਦਾ ਇੱਕ ਲਕਵੇ ਦੇ ਮਾਰੇ ਆਦਮੀ ਨੂੰ ਠੀਕ ਕਰਨਾ(A)
9 ਯਿਸੂ ਬੇੜੀ ਉੱਤੇ ਚੜ੍ਹਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਵਾਪਿਸ ਪਰਤਿਆ। 2 ਕੁਝ ਲੋਕ ਇੱਕ ਮੰਜੀ ਉੱਤੇ ਪਏ ਹੋਏ ਇੱਕ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖਕੇ ਉਸ ਅਧਰੰਗੀ ਨੂੰ ਆਖਿਆ, “ਹੇ ਪੁੱਤਰ! ਹੌਂਸਲਾ ਰੱਖ, ਤੇਰੇ ਸਾਰੇ ਪਾਪ ਮਾਫ ਹੋਏ।”
3 ਕਈ ਨੇਮ ਦੇ ਉਪਦੇਸ਼ਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਮਨ ਵਿੱਚ ਕਿਹਾ ਕਿ ਇਹ ਮਨੁੱਖ ਤਾਂ ਪਰਮੇਸ਼ੁਰ ਦੀ ਤਰ੍ਹਾਂ ਬੋਲ ਰਿਹਾ ਹੈ, “ਇਹ ਮਨੁੱਖ ਕੁਫ਼ਰ ਬੋਲਦਾ ਹੈ।”
4 ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ, ਉਸ ਨੇ ਆਖਿਆ, “ਤੁਸੀਂ ਕਾਹਨੂੰ ਆਪਣੇ ਮਨ ਵਿੱਚ ਦੁਸ਼ਟ ਵਿੱਚਾਰ ਰੱਖਦੇ ਹੈ? 5-6 ਕਿਹੜੀ ਗੱਲ ਸੁਖਾਲੀ ਹੈ? ਇਹ ਕਹਿਣਾ ਕਿ ਤੇਰੇ ਪਾਪ ਮਾਫ਼ ਹੋਏ ਜਾਂ ਇਹ ਕਹਿਣਾ ਖੜ੍ਹਾ ਹੋ ਅਤੇ ਤੁਰ? ਪਰ ਮੈਂ ਤੁਹਾਨੂੰ ਵਿਖਾਵਾਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦੀ ਸ਼ਕਤੀ ਹੈ।” ਤਾਂ ਯਿਸੂ ਨੇ ਅਧਰੰਗੀ ਮਨੁੱਖ ਨੂੰ ਕਿਹਾ, “ਖੜ੍ਹਾ ਹੋ, ਆਪਣਾ ਬਿਸਤਰਾ ਚੁੱਕ ਅਤੇ ਘਰ ਚੱਲਿਆ ਜਾ।”
7 ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ, 8 ਲੋਕਾਂ ਨੇ ਇਹ ਵੇਖਿਆ ਅਤੇ ਡਰ ਨਾਲ ਘਬਰਾ ਗਏ। ਉਨ੍ਹਾਂ ਨੇ ਆਦਮੀਆਂ ਨੂੰ ਅਜਿਹੀ ਸ਼ਕਤੀ ਦੇਣ ਲਈ ਪਰਮੇਸ਼ੁਰ ਦੀ ਉਸਤਤਿ ਕੀਤੀ।
2010 by World Bible Translation Center