Print Page Options
Previous Prev Day Next DayNext

Beginning

Read the Bible from start to finish, from Genesis to Revelation.
Duration: 365 days
Punjabi Bible: Easy-to-Read Version (ERV-PA)
Version
ਗਿਣਤੀ 1-2

ਮੂਸਾ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰਦਾ ਹੈ

ਯਹੋਵਾਹ ਨੇ ਮੰਡਲੀ ਵਾਲੇ ਤੰਬੂ ਵਿੱਚ ਮੂਸਾ ਨਾਲ ਗੱਲ ਕੀਤੀ। ਇਹ ਸੀਨਈ ਦੇ ਮਰੂਥਲ ਵਿੱਚ ਸੀ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਛੱਡਣ ਤੋਂ ਮਗਰੋਂ ਦੂਸਰੇ ਸਾਲ ਦੇ ਦੂਸਰੇ ਮਹੀਨੇ ਦੇ ਪਹਿਲੇ ਦਿਨ ਦੀ ਗੱਲ ਹੈ। ਯਹੋਵਾਹ ਨੇ ਮੂਸਾ ਨੂੰ ਆਖਿਆ: “ਇਸਰਾਏਲ ਦੇ ਸਾਰੇ ਲੋਕਾਂ ਦੀ ਗਿਣਤੀ ਕਰ ਲੈ। ਹਰ ਬੰਦੇ ਦੀ ਉਸ ਦੇ ਪਰਿਵਾਰ ਅਤੇ ਪਰਿਵਾਰ-ਸਮੂਹ ਸਮੇਤ ਸੂਚੀ ਬਣਾ। ਤੈਨੂੰ ਅਤੇ ਹਾਰੂਨ ਨੂੰ ਇਸਰਾਏਲ ਦੇ ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕਰਨੀ ਚਾਹੀਦੀ ਹੈ ਜਿਹੜੇ 20 ਸਾਲ ਅਤੇ ਉਸਤੋਂ ਵਡੇਰੀ ਉਮਰ ਦੇ ਹਨ। (ਉਹ ਉਹੀ ਆਦਮੀ ਹਨ ਜਿਹੜੇ ਇਸਰਾਏਲ ਦੀ ਫ਼ੌਜ ਵਿੱਚ ਸੇਵਾਕਰਨ ਦੇ ਯੋਗ ਹਨ।) ਉਨ੍ਹਾਂ ਦੇ ਸਮੂਹਾ ਅਨੁਸਾਰ ਉਨ੍ਹਾਂ ਦੀ ਸੂਚੀ ਬਣਾਉ। ਹਰੇਕ ਪਰਿਵਾਰ-ਸਮੂਹ ਦਾ ਇੱਕ ਆਦਮੀ ਤੁਹਾਡੀ ਸਹਾਇਤਾ ਕਰੇਗਾ। ਇਹ ਆਦਮੀ ਆਪਣੇ ਪਰਿਵਾਰ-ਸਮੂਹ ਦਾ ਆਗੂ ਹੋਵੇਗਾ। ਜਿਹੜੇ ਆਦਮੀ ਤੁਹਾਡਾ ਸਾਥ ਦੇਣਗੇ ਅਤੇ ਤੁਹਾਡੀ ਸਹਾਇਤਾ ਕਰਨਗੇ ਉਨ੍ਹਾਂ ਦੇ ਨਾਮ ਇਹ ਹਨ:

ਰਊਬੇਨ ਦੇ ਪਰਿਵਾਰ-ਸਮੂਹ ਵਿੱਚੋਂ ਸ਼ਦੇਊਰ ਦਾ ਪੁੱਤਰ ਅਲੀਸੂਰ:

ਸ਼ਿਮਓਨ ਦੇ ਪਰਿਵਾਰ-ਸਮੂਹ ਵਿੱਚੋਂ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ;

ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ;

ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ ਸੂਆਰ ਦਾ ਪੁੱਤਰ ਨਥਨਿਏਲ;

ਜ਼ਬੂਲੁਨ ਦੇ ਪਰਿਵਾਰ-ਸਮੂਹ ਵਿੱਚੋਂ ਹੇਲੋਨ ਦਾ ਪੁੱਤਰ ਅਲੀਆਬ;

10 ਅਫ਼ਰਾਈਮ ਦੇ ਪਰਿਵਾਰ-ਸਮੂਹ ਵਿੱਚੋਂ ਯੂਸੁਫ਼ ਦੀ ਸੰਤਾਨ ਵਿੱਚੋਂ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ;

ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ ਪਦਾਹਸ਼ੂਰ ਦਾ ਪੁੱਤਰ ਗਮਲੀਏਲ;

11 ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਗਿਦਓਨੀ ਦਾ ਪੁੱਤਰ ਅਬੀਦਾਨ;

12 ਦਾਨ ਦੇ ਪਰਿਵਾਰ-ਸਮੂਹ ਵਿੱਚੋਂ; ਅੰਮੀਸ਼ਦਾਈ ਦਾ ਪੁੱਤਰ ਅਹੀਅਜ਼ਰ;

13 ਆਸ਼ੇਰ ਦੇ ਪਰਿਵਾਰ-ਸਮੂਹ ਵਿੱਚੋਂ; ਆਕਰਾਨ ਦਾ ਪੁੱਤਰ ਪਗੀਏਲ;

14 ਗਾਦ ਦੇ ਪਰਿਵਾਰ-ਸਮੂਹ ਵਿੱਚੋਂ; ਦਊਏਲ ਦਾ ਪੁੱਤਰ ਅਲਯਾਸਾਫ਼;

15 ਨਫ਼ਤਾਲੀ ਦੇ ਪਰਿਵਾਰ-ਸਮੂਹ ਵਿੱਚੋਂ; ਏਨਾਨ ਦਾ ਪੁੱਤਰ ਅਹੀਰਾ।”

16 ਇਹ ਸਾਰੇ ਆਦਮੀ ਆਪਣੇ ਪਰਿਵਾਰਾਂ ਦੇ ਆਗੂ ਸਨ। ਉਹ ਆਪਣੇ ਪਰਿਵਾਰ-ਸਮੂਹ ਦੇ ਚੁਣੇ ਹੋਏ ਆਗੂ ਅਤੇ ਇਸਰਾਏਲੀ ਫ਼ੌਜ ਦੇ ਭਾਗਾ ਦੇ ਸਰਦਾਰ ਸਨ। 17 ਮੂਸਾ ਅਤੇ ਹਾਰੂਨ ਨੇ ਇਨ੍ਹਾਂ ਆਦਮੀਆ ਨੂੰ ਨਾਲ ਲਿਆ, ਜਿਨ੍ਹਾਂ ਨੂੰ ਨਾਮਾ ਦੁਆਰਾ ਆਗੂ ਚੁਣਿਆ ਗਿਆ ਸੀ। 18 ਮੂਸਾ ਅਤੇ ਹਾਰੂਨ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੂਜੇ ਮਹੀਨੇ ਦੇ ਪਹਿਲੇ ਦਿਨ ਇਕੱਠਿਆ ਕੀਤਾ। ਫ਼ੇਰ ਸਾਰੇ ਲੋਕਾਂ ਦੀ ਉਨ੍ਹਾਂ ਦੇ ਪਰਿਵਾਰ-ਸਮੂਹਾ ਦੇ ਨਾਮਾ ਸਮੇਤ ਗਿਣਤੀ ਕਰਕੇ ਸੂਚੀ ਬਣਾਈ ਗਈ ਸੀ। 20 ਸਾਲ ਜਾਂ ਉਸਤੋਂ ਵਡੇਰੀ ਉਮਰ ਦੇ ਸਾਰੇ ਆਦਮੀਆ ਦੀ ਸੂਚੀ ਬਣਾਈ ਗਈ ਸੀ। 19 ਮੂਸਾ ਨੇ ਬਿਲਕੁਲ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ ਮੂਸਾ ਨੇ ਉਨ੍ਹਾਂ ਲੋਕਾਂ ਦੀ ਗਿਣਤੀ ਕੀਤੀ ਜਦੋਂ ਉਹ ਸੀਨਈ ਮਾਰੂਥਲ ਅੰਦਰ ਹੀ ਸਨ।

20 ਉਨ੍ਹਾਂ ਨੇ ਰਊਬੇਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ (ਰਊਬੇਨ ਇਸਰਾਏਲ ਦਾ ਪਹਿਲੋਠਾ ਪੁੱਤਰ ਸੀ।) ਉਨ੍ਹਾਂ ਸਾਰੇ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ ਜਿਹੜੇ 11 ਸਾਲ ਜਾਂ ਉਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਆਪਣੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਸਮੇਤ ਸੂਚੀ ਬਣਾਈ ਗਈ। 21 ਰਊਬੇਨ ਦੇ ਪਰਿਵਾਰ ਵਿੱਚੋਂ ਗਿਣੇ ਗਏ ਆਦਮੀਆ ਦੀ ਗਿਣਤੀ 46,500 ਸੀ।

22 ਉਨ੍ਹਾਂ ਨੇ ਸ਼ਿਮਓਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰੇ ਆਦਮੀਆ ਦੇ ਨਾਮਾ ਦੀ ਸੂਚੀ ਬਣਾਈ ਗਈ ਜਿਹੜੇ 20 ਸਾਲ ਜਾਂ ਉਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ ਉਨ੍ਹਾਂ ਦੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਸਮੇਤ ਸੂਚੀ ਬਣਾਈ ਗਈ। 23 ਸ਼ਿਮਓਨ ਦੇ ਪਰਿਵਾਰ-ਸਮੂਹ ਵਿੱਚੋਂ ਗਿਣਤੀ ਕੀਤੇ ਗਏ ਕੁਲ ਆਦਮੀ 59,300 ਸਨ।

24 ਉਨ੍ਹਾਂ ਨੇ ਗਾਦ ਦੇ ਪਰਿਵਾਰ-ਸਮੂਹ ਦੇ ਲੋਕਾਂ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੀ ਸੂਚੀ ਤਿਆਰ ਕੀਤੀ ਗਈ ਜਿਹੜੇ 20 ਸਾਲ ਦੀ ਉਮਰ ਦੇ ਜਾਂ ਉਸਤੋਂ ਵਡੇਰੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਹ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਦੇ ਸਦੱਸਾਂ ਸਮੇਤ ਦਰਜ ਕੀਤੇ ਗਏ ਸਨ। 25 ਗਾਦ ਦੇ ਪਰਿਵਾਰ-ਸਮੂਹ ਵਿੱਚਲੇ ਆਦਮੀਆ ਦੀ ਕੁੱਲ ਗਿਣਤੀ 45,650 ਸੀ।

26 ਉਨ੍ਹਾਂ ਨੇ ਯਹੂਦਾਹ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾ ਦੀ ਸੂਚੀ ਬਣਾਈ ਗਈ ਜਿਹੜੇ 20 ਸਾਲ ਦੀ ਉਮਰ ਦੇ ਜਾਂ ਇਸਤੋਂ ਵਡੇਰੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। 27 ਯਹੂਦਾਹ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 74,600 ਸੀ।

28 ਉਨ੍ਹਾਂ ਨੇ ਯਿੱਸੱਕਾਰ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆ ਦੇ ਨਾਮਾ ਦੀ ਸੂਚੀ ਬਣਾਈ ਗਈ ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। 29 ਯਿੱਸਾਕਾਰ ਦੇ ਪਰਿਵਾਰ-ਸਮੂਹ ਦੇ ਕੁਝ ਆਦਮੀਆਂ ਦੀ ਕੁੱਲ ਗਿਣਤੀ 54,400 ਸੀ।

30 ਉਨ੍ਹਾਂ ਨੇ ਜ਼ਬੂਲੁਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ ਉਨ੍ਹਾਂ ਸਾਰਿਆਂ ਆਦਮੀਆ ਦੇ ਨਾਮਾ ਦੀ ਸੂਚੀ ਤਿਆਰ ਕੀਤੀ ਗਈ ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। 31 ਜ਼ਬੂਲੁਨ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 57,400 ਸੀ।

32 ਉਨ੍ਹਾਂ ਨੇ ਅਫ਼ਰਾਈਮ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। (ਅਫ਼ਰਾਈਮ ਯੂਸੁਫ਼ ਦਾ ਪੁੱਤਰ ਸੀ।) ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। 33 ਅਫ਼ਰਾਈਮ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 40,500 ਸੀ।

34 ਉਨ੍ਹਾਂ ਨੇ ਮਨੱਸ਼ਹ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਮਨੱਸ਼ਹ ਯੂਸੁਫ਼ ਦਾ ਪੁੱਤਰ ਸੀ ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। 35 ਮਨੱਸ਼ਹ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 32,200 ਸੀ।

36 ਉਨ੍ਹਾਂ ਨੇ ਬਿਨਯਾਮੀਨ ਦੇ ਪਰਿਵਾਰ ਦੇ ਮਸੂਹ ਦੀ ਗਿਣਤੀ ਕੀਤੀ ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। 37 ਬਿਨਯਾਮੀਨ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 35,400 ਸੀ।

38 ਉਨ੍ਹਾਂ ਨੇ ਦਾਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। 39 ਦਾਨ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 62,700 ਸੀ।

40 ਉਨ੍ਹਾਂ ਨੇ ਆਸ਼ੇਰ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। 41 ਆਸ਼ੇਰ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 41,500 ਸੀ।

42 ਉਨ੍ਹਾਂ ਨੇ ਨਫ਼ਤਾਲੀ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। 43 ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। ਨਫ਼ਤਾਲੀ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 53,400 ਸੀ।

44 ਮੂਸਾ ਹਾਰੂਨ ਅਤੇ ਇਸਰਾਏਲ ਦੇ 12 ਆਗੂਆ ਨੇ ਇਨ੍ਹਾਂ ਆਦਮੀਆ ਦੀ ਗਿਣਤੀ ਕੀਤੀ। (ਹਰੇਕ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਆਗੂ ਸੀ।) 45 ਉਨ੍ਹਾਂ ਨੇ ਹਰ ਉਸ ਆਦਮੀ ਦੀ ਗਿਣਤੀ ਕੀਤੀ। ਜਿਹੜਾ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦਾ ਸੀ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸੀ। ਹਰੇਕ ਆਦਮੀ, ਉਸ ਦੇ ਪਰਿਵਾਰ-ਸਮੂਹ ਦੇ ਨਾਲ ਦਰਜ਼ ਕੀਤਾ ਗਿਆ। 46 ਗਿਣੇ ਹੋਏ ਸਾਰਿਆ ਦੀ ਕੁੱਲ ਗਿਣਤੀ 6,03,550 ਸੀ।

47 ਲੇਵੀ ਦੇ ਪਰਿਵਾਰ-ਸਮੂਹ ਵਿੱਚਲੇ ਪਰਿਵਾਰਾਂ ਦੀ ਗਿਣਤੀ ਇਸਰਾਏਲ ਦੇ ਹੋਰਨਾਂ ਲੋਕਾਂ ਨਾਲ ਨਹੀਂ ਕੀਤੀ ਗਈ। 48 ਯਹੋਵਾਹ ਨੇ ਮੂਸਾ ਨੂੰ ਆਖ ਦਿੱਤਾ ਸੀ: 49 “ਲੇਵੀ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਗਿਣਤੀ ਨਹੀਂ ਕਰਨੀ ਅਤੇ ਉਨ੍ਹਾਂ ਨੂੰ ਇਸਰਾਏਲ ਦੇ ਹੋਰਨਾ ਲੋਕਾਂ ਨਾਲ ਸ਼ਾਮਿਲ ਨਹੀਂ ਕਰਨਾ। 50 ਲੇਵੀ ਦੇ ਲੋਕਾਂ ਨੂੰ ਆਖਣਾ ਕਿ ਉਹ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਲਈ ਜ਼ਿੰਮੇਵਾਰ ਹਨ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਤੰਬੂ ਅਤੇ ਉਸ ਵਿੱਚਲੀਆਂ ਸਾਰੀਆਂ ਚੀਜ਼ਾਂ ਦੀ ਸੰਭਾਲ ਕਰਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਪਵਿੱਤਰ ਤੰਬੂ ਅਤੇ ਉਸ ਵਿੱਚਲੀਆਂ ਸਭ ਚੀਜ਼ਾਂ ਨੂੰ ਚੁੱਕਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਡੇਰੇ ਇਸਦੇ ਆਲੇ-ਦੁਆਲੇ ਲਾਉਣ ਅਤੇ ਇਸਦੀ ਦੇਖ-ਭਾਲ ਕਰਨ। 51 ਜਦੋਂ ਕਦੇ ਵੀ ਪਵਿੱਤਰ ਤੰਬੂ ਨੂੰ ਕਿਤੇ ਲਿਜਾਣਾ ਪਵੇ ਤਾਂ ਇਹ ਗੱਲ ਲੇਵੀ ਦੇ ਆਦਮੀਆਂ ਨੂੰ ਕਰਨੀ ਚਾਹੀਦੀ ਹੈ। ਉਹੀ ਉਹ ਲੋਕ ਹਨ ਜਿਹੜੇ ਪਵਿੱਤਰ ਤੰਬੂ ਦੀ ਦੇਖ-ਭਾਲ ਕਰਨਗੇ। ਜੇ ਕੋਈ ਅਜਿਹਾ ਆਦਮੀ ਜਿਹੜਾ ਲੇਵੀ ਦੇ ਪਰਿਵਾਰ ਵਿੱਚੋਂ ਨਹੀਂ ਹੈ ਅਤੇ ਤੰਬੂ ਦੀ ਦੇਖ-ਭਾਲ ਕਰਨ ਦੀ ਕੋਸ਼ਿਸ਼ ਕਰਦਾ ਹੈ। ਤਾਂ ਉਸ ਨੂੰ ਅਵੱਸ਼ ਹੀ ਮਾਰ ਦੇਣਾ ਚਾਹੀਦਾ ਹੈ। 52 ਇਸਰਾਏਲ ਦੇ ਲੋਕ ਵੱਖ-ਵੱਖ ਸਮੂਹਾ ਵਿੱਚ ਆਪਣੇ ਡੇਰੇ ਲਾਉਣਗੇ। ਹਰੇਕ ਬੰਦੇ ਨੂੰ ਆਪਣੇ ਪਰਿਵਾਰ ਦੇ ਝੰਡੇ ਦੇ ਨੇੜੇ ਡੇਰਾ ਲਾਉਣਾ ਚਾਹੀਦਾ ਹੈ। 53 ਪਰ ਲੇਵੀ ਦੇ ਆਦਮੀਆ ਨੂੰ ਆਪਣੇ ਡੇਰੇ ਪਵਿੱਤਰ ਤੰਬੂ ਦੇ ਆਲੇ-ਦੁਆਲੇ ਲਾਉਣੇ ਚਾਹੀਦੇ ਹਨ। ਲੇਵੀ ਦੇ ਆਦਮੀ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਦੀ ਰੱਖਵਾਲੀ ਕਰਨ। ਉਹ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਦੀ ਰੱਖਵਾਲੀ ਕਰਨਗੇ ਤਾਂ ਜੋ ਇਸਰਾਏਲ ਦੇ ਲੋਕਾਂ ਨਾਲ ਕੋਈ ਮੰਦੀ ਗੱਲ ਨਾ ਵਾਪਰੇ।”

54 ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਉਨ੍ਹਾਂ ਸਾਰੀਆਂ ਗੱਲਾਂ ਨੂੰ ਮੰਨ ਲਿਆ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।

ਡੇਰੇ ਦੀ ਬਿਵਸਥਾ

ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ: “ਇਸਰਾਏਲ ਦੇ ਲੋਕਾਂ ਨੂੰ ਆਪਣੇ ਡੇਰੇ, ਮੰਡਲੀ ਵਾਲੇ ਤੰਬੂ ਦੇ ਆਲੇ-ਦੁਆਲੇ ਲਾਉਣੇ ਚਾਹੀਦੇ ਹਨ। ਹਰ ਸਮੂਹ ਦਾ ਖਾਸ ਝੰਡਾ ਹੋਵੇਗਾ, ਅਤੇ ਹਰੇਕ ਬੰਦਾ ਆਪਣੇ ਸਮੂਹ ਦੇ ਝੰਡੇ ਨੇੜੇ ਡੇਰਾ ਲਾਵੇਗਾ।

“ਯਹੂਦਾਹ ਦੇ ਡੇਰੇ ਦਾ ਝੰਡਾ ਪੂਰਬ ਵਾਲੇ ਪਾਸੇ ਹੋਵੇਗਾ ਜਿਧਰੋ ਸੂਰਜ ਚੜ੍ਹਦਾ ਹੈ। ਯਹੂਦਾਹ ਦੇ ਲੋਕ ਆਪਣੇ ਝੰਡੇ ਦੇ ਨੇੜੇ ਡੇਰਾ ਲਾਉਣਗੇ। ਯਹੂਦਾਹ ਦੇ ਲੋਕਾਂ ਦਾ ਆਗੂ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਹੈ। ਉਸ ਦੇ ਸਮੂਹ ਵਿੱਚ 74,600 ਆਦਮੀ ਹਨ।

“ਯਿੱਸਾਕਾਰ ਦਾ ਪਰਿਵਾਰ-ਸਮੂਹ ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਅਗੇਰੇ ਡੇਰਾ ਲਾਵੇਗਾ। ਯਿੱਸਾਕਾਰ ਦੇ ਲੋਕਾਂ ਦਾ ਆਗੂ ਸੁਆਰ ਦਾ ਪੁੱਤਰ ਨਥਨਿਏਲ ਹੈ। ਉਸ ਦੇ ਸਮੂਹ ਵਿੱਚ 54,400 ਆਦਮੀ ਹਨ।

“ਜ਼ਬੂਲੁਨ ਦਾ ਪਰਿਵਾਰ-ਸਮੂਹ ਦੀ ਯਹੂਦਾਹ ਦੇ ਪਰਿਵਾਰ-ਸਮੂਹ ਦੇ ਨੇੜੇ ਡੇਰਾ ਲਾਵੇਗਾ। ਜ਼ਬੂਲੁਨ ਦੇ ਲੋਕਾਂ ਦਾ ਆਗੂ ਹੇਲੋਨ ਦਾ ਪੁੱਤਰ ਅਲੀਆਬ ਹੈ। ਉਸ ਦੇ ਸਮੂਹ ਵਿੱਚ 57,400 ਆਦਮੀ ਹਨ।

“ਯਹੂਦਾਹ ਦੇ ਡੇਰੇ ਅੰਦਰ ਲੋਕਾਂ ਦੀ ਕੁੱਲ ਗਿਣਤੀ 1,86,400 ਹੈ। ਇਹ ਸਾਰੇ ਆਦਮੀ ਆਪਣੇ ਭਿੰਨ-ਭਿੰਨ ਪਰਿਵਾਰ-ਸਮੂਹਾ ਵਿੱਚ ਵੰਡੇ ਹੋਏ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਸਰੀ ਥਾਂ ਤੇ ਜਾਣਗੇ ਤਾਂ ਯਹੂਦਾਹ ਦਾ ਪਰਿਵਾਰ ਜਾਣ ਦੀ ਪਹਿਲ ਕਰੇਗਾ।

10 “ਰਊਬੇਨ ਦੇ ਡੇਰੇ ਦਾ ਝੰਡਾ ਪਵਿੱਤਰ ਤੰਬੂ ਦੇ ਦੱਖਣ ਵੱਲ ਹੋਵੇਗਾ। ਹਰ ਪਰਿਵਾਰ-ਸਮੂਹ ਆਪਣੇ ਝੰਡੇ ਦੇ ਨੇੜੇ ਡੇਰਾ ਲਾਵੇਗਾ। ਰਊਬੇਨ ਦੇ ਲੋਕਾਂ ਦਾ ਆਗੂ ਸ਼ਦੇਊਰ ਦਾ ਪੁੱਤਰ ਅਲੀਸੂਰ ਹੈ। 11 ਉਸ ਦੇ ਪਰਿਵਾਰ-ਸਮੂਹ ਵਿੱਚ 46,500 ਆਦਮੀ ਹਨ।

12 “ਰਊਬੇਨ ਦੇ ਪਰਿਵਾਰ-ਸਮੂਹ ਤੋਂ ਅੱਗੇ ਸ਼ਿਮਓਨ ਦਾ ਪਰਿਵਾਰ-ਸਮੂਹ ਡੇਰਾ ਲਾਵੇਗਾ। ਸ਼ਿਮਓਨ ਦਾ ਲੋਕਾਂ ਦਾ ਆਗੂ ਸੂਰੀਸ਼ੁਦਾਈ ਦਾ ਪੁੱਤਰ ਸ਼ਲੁਮੀਏਲ ਹੈ। 13 ਉਸ ਦੇ ਟੋਲੇ ਵਿੱਚ 59,300 ਆਦਮੀ ਸਨ।

14 “ਗਾਦ ਦੇ ਪਰਿਵਾਰ ਦਾ ਡੇਰਾ ਵੀ ਰਊਬੇਨ ਲੋਕਾਂ ਤੋਂ ਅੱਗੇ ਹੋਵੇਗਾ। ਗਾਦ ਦੇ ਪਰਿਵਾਰ ਦਾ ਆਗੂ ਰਊਏਲ (ਦਊਏਲ) ਦਾ ਪੁੱਤਰ ਅਲਯਾਸਾਫ਼ ਹੈ। 15 ਉਸ ਦੇ ਸਮੂਹ ਵਿੱਚ 45,650 ਆਦਮੀ ਹਨ।

16 “ਰਊਬੇਨ ਦੇ ਡੇਰੇ ਦੇ ਸਾਰੇ ਸਮੂਹਾ ਅੰਦਰ 1,51,450 ਆਦਮੀ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਰਊਬੇਨ ਦਾ ਸਮੂਹ ਦੂਜੇ ਨੰਬਰ ਉੱਤੇ ਚੱਲੇਗਾ।

17 “ਜਦੋਂ ਲੋਕ ਸਫ਼ਰ ਕਰਨਗੇ, ਲੇਵੀ ਦਾ ਸਮੂਹ ਜਾਣ ਲਈ ਅੱਗੇ ਹੋਵੇਗਾ। ਮੰਡਲੀ ਦਾ ਤੰਬੂ ਸਾਰੇ ਡੇਰਿਆ ਦੇ ਵਿੱਚਕਾਰ ਉਨ੍ਹਾਂ ਦੇ ਨਾਲ ਹੋਵੇਗਾ। ਲੋਕ ਉਸੇ ਤਰਤੀਬ ਵਿੱਚ ਡੇਰੇ ਲਾਉਣਗੇ ਜਿਵੇਂ ਉਹ ਜਾਣਗੇ ਅਤੇ ਹਰੇਕ ਵਿਅਕਤੀ ਆਪਣੇ ਪਰਿਵਾਰਿਕ ਝੰਡੇ ਦੇ ਨਾਲ ਹੋਵੇਗਾ।

18 “ਅਫ਼ਰਾਈਮ ਦੇ ਡੇਰੇ ਦਾ ਝੰਡਾ ਪੱਛਮ ਵਾਲੇ ਪਾਸੇ ਹੋਵੇਗਾ। ਅਫ਼ਰਾਈਮ ਦੇ ਪਰਿਵਾਰ-ਸਮੂਹ ਉੱਥੇ ਡੇਰੇ ਲਾਉਣਗੇ। ਅਫ਼ਰਾਈਮ ਦੇ ਲੋਕਾਂ ਦਾ ਆਗੂ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੈ। 19 ਉਸ ਦੇ ਪਰਿਵਾਰ-ਸਮੂਹ ਵਿੱਚ 40,500 ਆਦਮੀ ਹਨ।

20 “ਮਨੱਸ਼ਹ ਦਾ ਪਰਿਵਾਰ-ਸਮੂਹ, ਅਫ਼ਰਾਈਮ ਦੇ ਪਰਿਵਾਰ ਦੇ ਨੇੜੇ ਡੇਰਾ ਲਾਵੇਗਾ। ਮਨੱਸ਼ਹ ਦੇ ਲੋਕਾਂ ਦਾ ਆਗੂ ਪਦਾਹਸੂਰ ਦਾ ਪੁੱਤਰ ਗਮਲੀਏਲ ਹੈ। 21 ਉਸ ਦੇ ਸਮੂਹ ਵਿੱਚ 32,200 ਆਦਮੀ ਹਨ।

22 “ਬਿਨਯਾਮੀਨ ਦਾ ਪਰਿਵਾਰ-ਸਮੂਹ ਵੀ ਅਫ਼ਰਾਈਮ ਦੇ ਪਰਿਵਾਰ ਤੋਂ ਅੱਗੇ ਡੇਰਾ ਲਾਵੇਗਾ। ਬਿਨਯਾਮੀਨ ਦੇ ਲੋਕਾਂ ਦਾ ਆਗੂ ਗਿਦਓਨੀ ਦਾ ਪੁੱਤਰ ਅਬੀਦਾਨ ਹੈ। 23 ਉਸ ਦੇ ਸਮੂਹ ਵਿੱਚ 35,400 ਆਦਮੀ ਹਨ।

24 “ਅਫ਼ਰਾਈਮ ਦੇ ਡੇਰੇ ਅੰਦਰ 1,08,100 ਆਦਮੀ ਹਨ। ਜਦੋਂ ਇਹ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਉਨ੍ਹਾਂ ਦੇ ਪਰਿਵਾਰ ਦਾ ਤੀਜਾ ਨੰਬਰ ਹੋਵੇਗਾ।

25 “ਦਾਨ ਦੇ ਡੇਰੇ ਦਾ ਝੰਡਾ ਉੱਤਰ ਵਾਲੇ ਪਾਸੇ ਹੋਵੇਗਾ। ਦਾਨ ਦੇ ਪਰਿਵਾਰ-ਸਮੂਹ ਉੱਥੇ ਡੇਰਾ ਲਾਉਣਗੇ। ਦਾਨ ਦੇ ਲੋਕਾਂ ਦਾ ਆਗੂ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਹੈ। 26 ਉਸ ਦੇ ਪਰਿਵਾਰ-ਸਮੂਹ ਵਿੱਚ 62,700 ਆਦਮੀ ਹਨ।

27 “ਆਸ਼ੇਰ ਦੇ ਪਰਿਵਾਰ-ਸਮੂਹ ਦੇ ਲੋਕ ਦਾਨ ਦੇ ਪਰਿਵਾਰ-ਸਮੂਹ ਅਗੇਰੇ ਡੇਰਾ ਲਾਉਣਗੇ। ਆਸ਼ੇਰ ਦੇ ਲੋਕਾਂ ਦਾ ਆਗੂ ਆਕਰਾਨ ਦਾ ਪੁੱਤਰ ਪਗੀਏਲ ਹੈ। 28 ਉਸ ਦੇ ਸਮੂਹ ਅੰਦਰ 41,500 ਆਦਮੀ ਹਨ।

29 “ਨਫ਼ਤਾਲੀ ਦਾ ਪਰਿਵਾਰ-ਸਮੂਹ ਵੀ ਦਾਨ ਦੇ ਪਰਿਵਾਰ-ਸਮੂਹ ਦੇ ਨਾਲ ਡੇਰਾ ਲਾਵੇਗਾ। ਨਫ਼ਤਾਲੀ ਦੇ ਲੋਕਾਂ ਦਾ ਆਗੂ ਏਨਾਨ ਦਾ ਪੁੱਤਰ ਅਹੀਰਾ ਹੈ। 30 ਇਸ ਸਮੂਹ ਵਿੱਚ 53,400 ਆਦਮੀ ਹਨ।

31 “ਦਾਨ ਦੇ ਡੇਰੇ ਅੰਦਰ 1,57,600 ਆਦਮੀ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਉਨ੍ਹਾਂ ਦਾ ਪਰਿਵਾਰ ਸਭ ਤੋਂ ਅਖੀਰ ਉੱਤੇ ਤੁਰੇਗਾ। ਹਰੇਕ ਆਦਮੀ ਆਪਣੇ ਪਰਿਵਾਰ ਦੇ ਝੰਡੇ ਨਾਲ ਹੋਵੇਗਾ।”

32 ਇਸ ਤਰ੍ਹਾਂ ਉਹ ਇਸਰਾਏਲ ਦੇ ਲੋਕ ਸਨ। ਉਨ੍ਹਾਂ ਦੀ ਗਿਣਤੀ ਪਰਿਵਾਰਾਂ ਦੇ ਰੂਪ ਵਿੱਚ ਕੀਤੀ ਗਈ। ਸਮੂਹਾ ਦੇ ਤੌਰ ਤੇ ਗਿਣੇ ਗਏ ਇਸਰਾਏਲੀ ਲੋਕਾਂ ਦੀ ਕੁੱਲ ਗਿਣਤੀ 6,03,550 ਹੈ। 33 ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ ਅਤੇ ਲੇਵੀ ਦੇ ਲੋਕਾਂ ਦੀ ਗਿਣਤੀ ਇਸਰਾਏਲ ਦੇ ਹੋਰਨਾ ਲੋਕਾਂ ਦੇ ਨਾਲ ਨਹੀਂ ਕੀਤੀ।

34 ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਉਹ ਸਾਰਾ ਕੁਝ ਕੀਤਾ ਜੋ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ। ਹਰੇਕ ਸਮੂਹ ਨੇ ਆਪਣੇ ਝੰਡੇ ਹੇਠਾ ਡੇਰਾ ਲਾਇਆ। ਹਰੇਕ ਬੰਦਾ ਆਪਣੇ ਪਰਿਵਾਰ ਅਤੇ ਪਰਿਵਾਰ-ਸਮੂਹ ਦੇ ਨਾਲ ਰਿਹਾ।

Punjabi Bible: Easy-to-Read Version (ERV-PA)

2010 by World Bible Translation Center