Print Page Options
Previous Prev Day Next DayNext

Beginning

Read the Bible from start to finish, from Genesis to Revelation.
Duration: 365 days
Punjabi Bible: Easy-to-Read Version (ERV-PA)
Version
ਬਿਵਸਥਾ ਸਾਰ 21-23

ਜੇ ਕੋਈ ਬੰਦਾ ਕਤਲ ਕੀਤਾ ਹੋਇਆ ਨਜ਼ਰ ਆਉਂਦਾ ਹੈ

21 “ਉਸ ਧਰਤੀ ਉੱਤੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਕੋਈ ਬੰਦਾ ਖੇਤਾਂ ਵਿੱਚ ਕਤਲ ਹੋਇਆ ਮਿਲ ਸੱਕਦਾ ਹੈ। ਪਰ ਕੋਈ ਨਹੀਂ ਜਾਣਦਾ ਕਿ ਉਸ ਨੂੰ ਕਿਸਨੇ ਕਤਲ ਕੀਤਾ ਹੈ। ਤਦ ਤੁਹਾਡੇ ਆਗੂਆਂ ਅਤੇ ਨਿਆਂਕਾਰਾ ਨੂੰ ਬਾਹਰ ਆਕੇ ਲਾਸ਼ ਦੇ ਦੁਆਲੇ ਦੇ ਨਗਰਾਂ ਦੀ ਦੂਰੀ ਮਾਪਣੀ ਚਾਹੀਦੀ ਹੈ। ਜਦੋਂ ਤੁਹਾਨੂੰ ਪਤਾ ਚੱਲ ਜਾਵੇ ਕਿ ਕਿਹੜਾ ਸ਼ਹਿਰ ਮੁਰਦਾ ਬੰਦੇ ਦੇ ਸਭ ਤੋਂ ਨੇੜੇ ਹੈ, ਤਾਂ ਉਸ ਸ਼ਹਿਰ ਦੇ ਆਗੂਆਂ ਨੂੰ ਆਪਣੇ ਵੱਗ ਵਿੱਚੋਂ ਕੋਈ ਗਾਂ ਲਿਆਉਣੀ ਚਾਹੀਦੀ ਹੈ। ਇਹ ਅਜਿਹੀ ਗਾਂ ਹੋਣੀ ਚਾਹੀਦੀ ਹੈ ਜਿਹੜੀ ਕਦੇ ਸੂਈ ਨਾ ਹੋਵੇ। ਅਤੇ ਇਸ ਗਾਂ ਨੂੰ ਕੰਮ ਲਈ ਵੀ ਕਦੇ ਵਰਤਿਆ ਨਾ ਗਿਆ ਹੋਵੇ। ਉਸ ਨਗਰ ਦੇ ਆਗੂਆਂ ਨੂੰ ਉਹ ਗਾਂ ਵਗਦੇ ਪਾਣੀ ਦੀ ਵਾਦੀ ਵਿੱਚ ਲਿਆਉਣੀ ਚਾਹੀਦੀ ਹੈ। ਇਹ ਉਹ ਵਾਦੀ ਹੋਣੀ ਚਾਹੀਦੀ ਹੈ ਜਿਹੜੀ ਕਦੇ ਵਾਹੀ ਨਾ ਗਈ ਹੋਵੇ ਜਾਂ ਜਿਸ ਵਿੱਚ ਕੁਝ ਬੀਜਿਆ ਨਾ ਗਿਆ ਹੋਵੇ। ਫ਼ੇਰ ਆਗੂਆਂ ਨੂੰ ਉਸ ਜਗ਼੍ਹਾ ਅਤੇ ਗਾਂ ਦੀ ਗਰਦਨ ਤੋੜ ਦੇਣੀ ਚਾਹੀਦੀ ਹੈ। ਲੇਵੀਆਂ ਦੇ ਉੱਤਰਾਧਿਕਾਰੀਆਂ, ਜਾਜਕਾਂ ਨੂੰ ਵੀ ਉੱਥੇ ਜਾਣਾ ਚਾਹੀਦਾ ਹੈ। (ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਜਾਜਕਾਂ ਨੂੰ ਆਪਣੀ ਸੇਵਾ ਵਾਸਤੇ ਅਤੇ ਆਪਣੇ ਨਾਮ ਤੇ ਲੋਕਾਂ ਨੂੰ ਅਸੀਸ ਦੇਣ ਵਾਸਤੇ ਚੁਣਿਆ ਹੈ। ਇਹ ਜਾਜਕ ਇਸ ਗੱਲ ਦਾ ਨਿਆਂ ਕਰਨਗੇ ਕਿ, ਹਰ ਉਸ ਝਗੜ੍ਹੇ ਵਿੱਚ, ਜਿਸ ਵਿੱਚ ਕੋਈ ਜ਼ਖਮੀ ਹੋ ਜਾਵੇ, ਕਿਹੜਾ ਸਹੀ ਹੈ।) ਲਾਸ਼ ਦੇ ਨਜ਼ਦੀਕੀ ਨਗਰਾਂ ਦੇ ਸਾਰੇ ਆਗੂਆਂ ਨੂੰ ਉਸ ਗਾਂ ਉੱਤੇ ਆਪਣੇ ਹੱਥ ਧੋਣੇ ਚਾਹੀਦੇ ਹਨ, ਜਿਸਦੀ ਗਰਦਨ ਉਸ ਵਾਦੀ ਵਿੱਚ ਤੋੜੀ ਗਈ ਸੀ। ਇਨ੍ਹਾਂ ਆਗੂਆਂ ਨੂੰ ਇਹ ਅਵੱਸ਼ ਆਖਣਾ ਚਾਹੀਦਾ ਹੈ, ‘ਅਸੀਂ ਇਸ ਆਦਮੀ ਨੂੰ ਨਹੀਂ ਮਾਰਿਆ। ਅਤੇ ਅਸੀਂ ਇਸ ਨੂੰ ਵਾਪਰਦਿਆਂ ਨਹੀਂ ਦੇਖਿਆ। ਯਹੋਵਾਹ, ਆਪਣੇ ਇਸਰਾਏਲੀ ਲੋਕਾਂ ਲਈ ਪਰਾਸਚਿਤ ਕਰ। ਤੂੰ, ਯਹੋਵਾਹ ਨੇ ਸਾਨੂੰ ਬਚਾਇਆ ਸੀ। ਸਾਨੂੰ ਕਿਸੇ ਬੇਗੁਨਾਹ ਵਿਅਕਤੀ ਦੇ ਕਤਲ ਦਾ ਦੋਸ਼ੀ ਨਾ ਠਹਿਰਾ।’ ਇਉਂ ਉਹ ਲੋਕ ਬੇਗੁਨਾਹ ਵਿਅਕਤੀ ਦੇ ਕਤਲ ਲਈ ਮੁਆਫ਼ ਕਰ ਦਿੱਤੇ ਜਾਣਗੇ। ਇਸ ਤਰ੍ਹਾਂ ਯਹੋਵਾਹ ਦੀ ਦ੍ਰਿਸ਼ਟੀ ਵਿੱਚ ਤੁਸੀਂ ਸਹੀ ਗੱਲ ਕਰ ਰਹੇ ਹੋਵੋਂਗੇ। ਅਤੇ ਤੁਸੀਂ ਆਪਣੇ ਟੋਲੇ ਤੋਂ ਉਹ ਦੋਸ਼ ਮਿਟਾ ਦਿਉਂਗੇ।

ਜੰਗ ਵਿੱਚ ਗਿਰਫ਼ਤਾਰ ਔਰਤਾਂ

10 “ਹੋ ਸੱਕਦਾ ਹੈ ਕਿ ਤੁਸੀਂ ਆਪਣੇ ਦੁਸ਼ਮਣਾ ਦੇ ਵਿਰੁੱਧ ਜੰਗ ਲੜੋ ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਹੱਥੋਂ ਉਨ੍ਹਾਂ ਨੂੰ ਹਰਾ ਦੇਵੇ। ਤੁਸੀਂ ਆਪਣੇ ਦੁਸ਼ਮਣਾ ਨੂੰ ਗਿਰਫ਼ਤਾਰ ਕਰਕੇ ਲੈ ਆਵੋ। 11 ਹੋ ਸੱਕਦਾ ਤੁਸੀਂ ਗਿਰਫ਼ਤਾਰ ਕੀਤੇ ਲੋਕਾਂ ਵਿੱਚ ਕੋਈ ਖੂਬਸੂਰਤ ਔਰਤ ਦੇਖੋ ਜਿਸ ਨੂੰ ਤੁਸੀਂ ਆਪਣੀ ਪਤਨੀ ਬਨਾਉਣਾ ਚਾਹੁੰਦੇ ਹੋਵੋ। 12 ਤਾਂ ਤੁਹਾਨੂੰ ਉਸ ਨੂੰ ਆਪਣੇ ਘਰ ਲੈ ਆਉਣਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸਦਾ ਸਿਰ ਮੁੰਨ ਦਿਉ ਅਤੇ ਉਸ ਦੇ ਨਹੁਂ ਕੱਟ ਦਿਉ। 13 ਉਸ ਨੂੰ ਉਹ ਕੱਪੜੇ ਉਤਾਰ ਦੇਣੇ ਚਾਹੀਦੇ ਹਨ ਜਿਹੜੇ ਉਸ ਨੇ ਪਹਿਨੇ ਹੋਏ ਸਨ ਅਤੇ ਇਹ ਦਰਸ਼ਾਉਂਦੇ ਸਨ ਕਿ ਉਸ ਨੂੰ ਜੰਗ ਵਿੱਚ ਫ਼ੜਿਆ ਗਿਆ ਸੀ। ਉਸ ਨੂੰ ਤੁਹਾਡੇ ਘਰ ਵਿੱਚ ਠਹਿਰਨਾ ਚਾਹੀਦਾ ਹੈ ਅਤੇ ਆਪਣੇ ਪਿਤਾ ਅਤੇ ਆਪਣੇ ਪਿਤਾ ਅਤੇ ਆਪਣੀ ਮਾਤਾ ਦੀ ਮੌਤ ਦਾ ਮਹੀਨੇ ਭਰ ਲਈ ਸੋਗ ਮਨਾਉਣਾ ਚਾਹੀਦਾ ਹੈ। ਇਸਤੋਂ ਮਗਰੋਂ ਤੁਸੀਂ ਉਸ ਕੋਲ ਜਾ ਸੱਕਦੇ ਹੋ ਅਤੇ ਉਸ ਦੇ ਪਤੀ ਬਣ ਸੱਕਦੇ ਹੋ। ਉਹ ਤੁਹਾਡੀ ਪਤਨੀ ਬਣ ਜਾਵੇਗੀ। 14 ਜੇ ਤੁਸੀਂ ਉਸ ਕੋਲੋਂ ਪ੍ਰਸੰਨ ਨਾ ਹੋਵੋ ਤੁਸੀਂ ਉਸ ਨੂੰ ਤਲਾਕ ਦੇ ਦਿਉ ਅਤੇ ਉਸ ਨੂੰ ਆਜ਼ਾਦ ਕਰ ਦਿਉਂਗੇ। ਤੁਹਾਨੂੰ ਉਸ ਨੂੰ ਵੇਚਣਾ ਨਹੀਂ ਚਾਹੀਦਾ ਅਤੇ ਉਸ ਨਾਲ ਇੱਕ ਗੁਲਾਮ ਵਰਗਾ ਸਲੂਕ ਨਹੀਂ ਕਰਨਾ ਚਾਹੀਦਾ। ਕਿਉਂ ਕਿ ਤੁਸੀਂ ਉਸਦਾ ਨਿਰਾਦਰ ਕੀਤਾ ਹੈ।

ਵੱਡਾ ਪੁੱਤਰ

15 “ਹੋ ਸੱਕਦਾ ਹੈ ਕਿਸੇ ਆਦਮੀ ਦੀਆਂ ਦੋ ਪਤਨੀਆਂ ਹੋਣ ਅਤੇ ਉਹ ਇੱਕ ਪਤਨੀ ਨੂੰ ਦੂਜੀ ਨਾਲੋਂ ਵੱਧੇਰੇ ਪਿਆਰ ਕਰਦਾ ਹੋਵੇ। ਦੋਹਾਂ ਪਤਨੀਆਂ ਦੇ ਉਸ ਤੋਂ ਬੱਚੇ ਵੀ ਹੋਣ। ਹੋ ਸੱਕਦਾ ਹੈ ਪਹਿਲਾਂ ਬੱਚਾ ਉਸ ਪਤਨੀ ਦਾ ਹੋਵੇ ਜਿਸ ਨੂੰ ਉਹ ਪਿਆਰ ਨਹੀਂ ਕਰਦਾ। 16 ਜਦੋਂ ਉਹ ਬੰਦਾ ਆਪਣੀ ਜ਼ਾਇਦਾਦ ਆਪਣੇ ਬੱਚਿਆਂ ਵਿੱਚ ਵੰਡੇਗਾ, ਉਹ ਆਪਣੀ ਪਤਨੀ ਦੇ ਪੁੱਤਰ ਜਿਸ ਨੂੰ ਉਹ ਪਿਆਰ ਕਰਦਾ, ਉਹ ਚੀਜ਼ਾਂ ਨਹੀਂ ਦੇ ਸੱਕਦਾ ਜਿਹੜੀਆਂ ਉਸਦੀ ਦੂਸਰੀ ਪਤਨੀ ਦੇ ਪਹਿਲੋਠੇ ਪੁੱਤਰ ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਜਿਸ ਨੂੰ ਉਹ ਪਿਆਰ ਨਹੀਂ ਕਰਦਾ। 17 ਉਸ ਨੂੰ ਆਪਣੀ ਪਤਨੀ ਦੇ ਪਹਿਲੋਠੇ ਪੁੱਤਰ ਨੂੰ ਪਰਵਾਨ ਕਰ ਲੈਣਾ ਚਾਹੀਦਾ, ਜਿਸ ਨੂੰ ਉਹ ਪਿਆਰ ਨਹੀਂ ਕਰਦਾ ਅਤੇ ਉਸ ਨੂੰ ਆਪਣੀਆਂ ਸਾਰੀਆਂ ਚੀਜ਼ਾਂ ਦਾ ਦੂਹਰਾ ਹਿੱਸਾ ਦੇਣਾ ਚਾਹੀਦਾ ਹੈ ਕਿਉਂਕਿ ਉਹ ਉਸਦਾ ਪਹਿਲੋਠਾ ਹੈ ਅਤੇ ਪਹਿਲੋਠੇ ਦੇ ਹੱਕ ਸਿਰਫ਼ ਉਸ ਇੱਕਲੇ ਦੇ ਹਨ।

ਜਿਹੜੇ ਬੱਚੇ ਹੁਕਮ ਨਾ ਮੰਨਣ

18 “ਹੋ ਸੱਕਦਾ ਹੈ ਕਿਸੇ ਬੰਦੇ ਦਾ ਅਜਿਹਾ ਪੁੱਤਰ ਹੋਵੇ ਜਿਹੜਾ ਜ਼ਿੱਦੀ ਹੋਵੇ ਅਤੇ ਹੁਕਮ ਮੰਨਣ ਤੋਂ ਇਨਕਾਰ ਕਰੇ। ਇਹ ਪੁੱਤਰ ਆਪਣੇ ਮਾਤਾ-ਪਿਤਾ ਦੀ ਆਗਿਆ ਦਾ ਪਾਲਣ ਨਹੀਂ ਕਰਦਾ। ਉਹ ਆਪਣੇ ਪੁੱਤਰ ਨੂੰ ਸਜ਼ਾ ਦਿੰਦੇ ਹਨ ਪਰ ਉਹ ਫ਼ਿਰ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦਾ। 19 ਉਸ ਦੇ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਉਸ ਨੂੰ ਕਸਬੇ ਦੇ ਆਗੂਆਂ ਸਾਹਮਣੇ ਕਸਬੇ ਦੀ ਸਭਾ ਵਾਲੀ ਥਾਂ ਉੱਤੇ ਲੈ ਜਾਣ। 20 ਉਨ੍ਹਾਂ ਨੂੰ ਕਸਬੇ ਦੇ ਆਗੂਆਂ ਨੂੰ ਇਹ ਆਖਣਾ ਚਾਹੀਦਾ: ‘ਸਾਡਾ ਇੱਕ ਪੁੱਤਰ ਜ਼ਿੱਦੀ ਹੈ ਅਤੇ ਸਾਡਾ ਕਹਿਣਾ ਨਹੀਂ ਮੰਨਦਾ। ਅਸੀਂ ਉਸ ਨੂੰ ਜੋ ਵੀ ਕਰਨ ਨੂੰ ਆਖਦੇ ਹਾਂ ਉਹ ਨਹੀਂ ਕਰਦਾ। ਉਹ ਬਹੁਤ ਜ਼ਿਆਦਾ ਖਾਂਦਾ ਅਤੇ ਪੀਂਦਾ ਹੈ।’ 21 ਤਾਂ ਕਸਬੇ ਦੇ ਆਦਮੀਆਂ ਨੂੰ ਉਸ ਪੁੱਤਰ ਨੂੰ ਪੱਥਰ ਮਾਰ ਦੇਣਾ ਚਾਹੀਦਾ ਹੈ। ਅਜਿਹਾ ਕਰਕੇ ਤੁਸੀਂ ਆਪਣੇ ਵਿੱਚਕਾਰੋਂ ਬਦੀ ਨੂੰ ਦੂਰ ਕਰ ਦੇਵੋਂਗੇ। ਇਸਰਾਏਲ ਦੇ ਸਾਰੇ ਲੋਕ ਇਸ ਬਾਰੇ ਸੁਨਣਗੇ ਅਤੇ ਭੈਭੀਤ ਹੋ ਜਾਣਗੇ।

ਮਾਰੇ ਹੋਏ ਅਤੇ ਰੁੱਖ ਉੱਤੇ ਟੰਗੇ ਮੁਜ਼ਰਮ

22 “ਕੋਈ ਬੰਦਾ ਕਿਸੇ ਅਜਿਹੇ ਜ਼ੁਰਮ ਦਾ ਦੋਸ਼ੀ ਹੋ ਸੱਕਦਾ ਹੈ ਜਿਸਦੀ ਸਜ਼ਾ ਮੌਤ ਹੋਵੇ। ਜਦੋਂ ਉਸ ਨੂੰ ਮਾਰਿਆ ਜਾਵੇ ਤਾਂ ਲੋਕ ਉਸਦੀ ਲਾਸ਼ ਨੂੰ ਰੁੱਖ ਉੱਤੇ ਟੰਗ ਸੱਕਦੇ ਹਨ। 23 ਤੁਹਾਨੂੰ ਉਹ ਲਾਸ਼ ਸਾਰੀ ਰਾਤ ਰੁੱਖ ਉੱਤੇ ਟਂਗੀ ਨਹੀਂ ਰਹਿਣ ਦੇਣੀ ਚਾਹੀਦੀ। ਤੁਹਾਨੂੰ ਉਸ ਨੂੰ ਉਸੇ ਦਿਨ ਦਫ਼ਨਾ ਦੇਣਾ ਚਾਹੀਦਾ। ਕਿਉਂਕਿ ਜਿਹੜਾ ਆਦਮੀ ਰੁੱਖ ਉੱਤੇ ਲਟਕਾਇਆ ਗਿਆ ਪਰਮੇਸ਼ੁਰ ਦੁਆਰਾ ਸਰਾਪਿਆ ਗਿਆ ਹੋਇਆ ਅਤੇ ਤੁਹਾਨੂੰ ਉਸ ਧਰਤੀ ਨੂੰ ਪਲੀਤ ਨਹੀਂ ਕਰਨਾ ਚਾਹੀਦਾ ਜਿਹੜੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੀ ਹੈ।

ਹੋਰ ਕਾਨੂੰਨ

22 “ਜੇ ਤੁਸੀਂ ਦੇਖਦੇ ਹੋ ਕਿ ਤੁਹਾਡੇ ਗੁਆਂਢੀ ਦੀ ਗਾਂ ਜਾਂ ਭੇਡ ਖੁਲ੍ਹ ਗਈ ਹੈ ਤਾਂ ਤੁਹਾਨੂੰ ਇਸ ਨੂੰ ਅਣਡਿਠ ਨਹੀਂ ਕਰਨਾ ਚਾਹੀਦਾ। ਤੁਹਾਨੂੰ ਚਾਹੀਦਾ ਹੈ ਕਿ ਇਸ ਨੂੰ ਉਸ ਦੇ ਮਾਲਕ ਕੋਲ ਜ਼ਰੂਰ ਲੈ ਕੇ ਜਾਵੋ। ਜੇ ਮਾਲਕ ਤੁਹਾਡੇ ਨੇੜੇ ਨਹੀਂ ਰਹਿੰਦਾ ਜਾਂ ਤੁਸੀਂ ਇਹ ਨਹੀਂ ਜਾਣਦੇ ਕਿ ਇਸਦਾ ਮਾਲਕ ਕੌਣ ਹੈ ਤਾਂ ਤੁਸੀਂ ਉਸ ਗਾਂ ਜਾਂ ਭੇਡ ਨੂੰ ਆਪਣੇ ਘਰ ਰੱਖ ਸੱਕਦੇ ਹੋ ਅਤੇ ਤੁਸੀਂ ਉਸ ਨੂੰ ਓਨਾ ਚਿਰ ਤੱਕ ਰੱਖ ਸੱਕਦੇ ਹੋ ਜਦੋਂ ਤੱਕ ਕਿ ਉਸਦਾ ਮਾਲਕ ਉਸ ਨੂੰ ਲੱਭਦਾ ਹੋਇਆ ਆ ਨਹੀਂ ਜਾਂਦਾ। ਫ਼ੇਰ ਤੁਹਾਨੂੰ ਉਸ ਨੂੰ ਜ਼ਰੂਰ ਵਾਪਸ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਅਜਿਹਾ ਸਿਰਫ਼ ਉਦੋਂ ਹੀ ਕਰਨਾ ਚਾਹੀਦਾ ਜਦੋਂ ਤੁਸੀਂ ਆਪਣੇ ਗੁਆਂਢੀ ਦੇ ਖੋਤੇ, ਜਾਂ ਉਸ ਦੇ ਕੱਪੜੇ ਜਾਂ ਉਸਦੀ ਕੋਈ ਗੁੰਮ ਹੋਈ ਚੀਜ਼ ਨੂੰ ਲੱਭ ਲਵੋ। ਤੁਹਾਨੂੰ ਆਪਣੇ ਗੁਆਂਢੀ ਦੀ ਸਹਾਇਤਾ ਕਰਨੀ ਚਾਹੀਦੀ ਹੈ।

“ਜੇ ਤੁਹਾਡੇ ਗੁਆਂਢੀ ਦਾ ਖੋਤਾ ਜਾਂ ਗਾਂ ਸੜਕ ਉੱਤੇ ਡਿੱਗ ਪਵੇ, ਤੁਹਾਨੂੰ ਇਸ ਨੂੰ ਅਣਡਿਠ ਨਹੀਂ ਕਰਨਾ ਚਾਹੀਦਾ। ਤੁਹਾਨੂੰ ਇਸ ਨੂੰ ਉੱਠਾਉਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ।

“ਕਿਸੇ ਔਰਤ ਨੂੰ ਆਦਮੀਆਂ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ ਅਤੇ ਆਦਮੀ ਨੂੰ ਔਰਤਾਂ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ। ਯਹੋਵਾਹ, ਤੁਹਾਡੇ ਪਰਮੇਸ਼ੁਰ, ਲਈ ਇਹ ਗੱਲ ਬੜੀ ਘਿਰਣਾਯੋਗ ਹੈ।

“ਹੋ ਸੱਕਦਾ ਹੈ ਤੁਸੀਂ ਰਾਹ ਉੱਤੇ ਤੁਰ ਰਹੇ ਹੋਵੋ ਅਤੇ ਤੁਹਾਨੂੰ ਕਿਸੇ ਰੁੱਖ ਉੱਤੇ ਜਾਂ ਧਰਤੀ ਉੱਤੇ ਕਿਸੇ ਪੰਛੀ ਦਾ ਆਲ੍ਹਣਾ ਮਿਲੇ। ਜੇ ਮਾਦਾ ਪੰਛੀ ਆਪਣੇ ਬੱਚਿਆਂ ਨਾਲ ਜਾਂ ਆਂਡਿਆਂ ਉੱਤੇ ਬੈਠੀ ਹੋਵੇ ਤਾਂ ਤੁਹਾਨੂੰ ਮਾਦਾ ਪੰਛੀ ਨੂੰ ਬੱਚਿਆਂ ਸਮੇਤ ਨਹੀਂ ਚੁੱਕਣਾ ਚਾਹੀਦਾ। ਬੱਚਿਆਂ ਨੂੰ ਤੁਸੀਂ ਆਪਣੇ ਲਈ ਚੁੱਕ ਸੱਕਦੇ ਹੋ ਪਰ ਤੁਹਾਨੂੰ ਉਸ ਮਾਦਾ ਨੂੰ ਛੱਡ ਦੇਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਕਾਨੂੰਨਾ ਦੀ ਪਾਲਣਾ ਕਰੋਂਗੇ ਤਾਂ ਤੁਹਾਡਾ ਭਲਾ ਹੋਵੇਗਾ ਅਤੇ ਤੁਸੀਂ ਲੰਮੀ ਉਮਰ ਭੋਗੋਂਗੇ।

“ਜਦੋਂ ਤੁਸੀਂ ਨਵਾਂ ਘਰ ਬਣਾਵੋਂ, ਤੁਸੀਂ ਆਪਣੀ ਛੱਤ ਦੇ ਦੁਆਲੇ ਇੱਕ ਨੀਵੀਂ ਕੰਧ ਬਣਾਵੋ। ਫ਼ੇਰ ਤੁਸੀਂ ਕਿਸੇ ਵਿਅਕਤੀ ਦੇ ਮੌਤ ਦੇ ਦੋਸ਼ੀ ਨਹੀਂ ਹੋਵੋਂਗੇ, ਜੇਕਰ ਉਹ ਤੁਹਾਡੀ ਛੱਤ ਤੋਂ ਡਿੱਗ ਪੈਂਦਾ ਹੈ।

ਉਹ ਚੀਜ਼ਾਂ ਜਿਹੜੀਆਂ ਇਕੱਠੀਆਂ ਨਹੀਂ ਰੱਖਣੀਆਂ ਚਾਹੀਦੀਆਂ

“ਤੁਹਾਨੂੰ ਅੰਗੂਰਾਂ ਦੇ ਬਾਗਾਂ ਵਿੱਚ ਅਨਾਜ ਨਹੀਂ ਬੀਜਣਾ ਚਾਹੀਦਾ। ਕਿਉਂਕਿ ਉਹ ਬੇਕਾਰ ਹੋ ਜਾਣਗੇ ਫ਼ਿਰ ਤੁਸੀਂ ਨਾ ਤਾਂ ਅੰਗੂਰਾਂ ਦੀ ਵਰਤੋਂ ਕਰ ਸੱਕੋਂਗੇ ਅਤੇ ਨਾ ਉਸ ਅਨਾਜ ਦੀ ਜਿਹੜਾ ਉਨ੍ਹਾਂ ਬੀਜੇ ਹੋਏ ਬੀਜਾਂ ਤੋਂ ਉੱਗੇਗਾ।

10 “ਤੁਹਾਨੂੰ ਚਾਹੀਦਾ ਹੈ ਕਿ ਗਾਂ ਅਤੇ ਖੋਤੇ ਨਾਲ ਇਕੱਠਿਆਂ ਹੱਲ ਨਾ ਵਾਹੋ।

11 “ਤੁਹਾਨੂੰ ਲਿਨਨ ਅਤੇ ਉੱਨ ਤੋਂ ਇਕੱਠੇ ਬਣੇ ਕੱਪੜੇ ਨਹੀਂ ਪਹਿਨਣੇ ਚਾਹੀਦੇ।

12 “ਧਾਗਿਆਂ ਦੇ ਕੁਝ ਟੁਕੜਿਆਂ ਨੂੰ ਇਕੱਠਿਆਂ ਬੰਨ੍ਹੋ। ਫ਼ੇਰ ਇਨ੍ਹਾਂ ਫ਼ੁਮ੍ਹਣਾ ਨੂੰ ਆਪਣੇ ਪਹਿਨਣ ਵਾਲੇ ਚੋਲੇ ਦੀਆਂ ਚੌਹਾਂ ਨੁਕਰਾਂ ਉੱਤੇ ਬੰਨ੍ਹੋ।

ਵਿਆਹ ਦੇ ਕਾਨੂੰਨ

13 “ਕੋਈ ਬੰਦਾ ਕਿਸੇ ਕੁੜੀ ਨਾਲ ਵਿਆਹ ਕਰ ਸੱਕਦਾ ਹੈ ਅਤੇ ਉਸ ਨਾਲ ਜਿਨਸੀ ਸੰਬੰਧ ਕਾਇਮ ਕਰ ਸੱਕਦਾ ਹੈ ਹੋ ਸੱਕਦਾ ਹੈ ਫ਼ੇਰ ਉਹ ਇਹ ਨਿਆਂ ਕਰੇ ਕਿ ਉਹ ਉਸ ਨੂੰ ਪਸੰਦ ਨਹੀਂ ਕਰਦਾ। 14 ਹੋ ਸੱਕਦਾ ਹੈ ਉਹ ਝੂਠ ਬੋਲੇ ਅਤੇ ਆਖੇ, ‘ਮੈਂ ਇੱਕ ਔਰਤ ਨਾਲ ਵਿਆਹ ਕੀਤਾ ਸੀ ਪਰ ਜਦੋਂ ਅਸੀਂ ਜਿਨਸੀ ਸੰਬੰਧ ਕਾਇਮ ਕੀਤੇ ਤਾਂ ਮੈਨੂੰ ਪਤਾ ਲੱਗਿਆ ਕਿ ਉਹ ਕੁਆਰੀ ਨਹੀਂ ਸੀ।’ ਉਸ ਦੇ ਵਿਰੁੱਧ ਇਹ ਆਖਣ ਨਾਲ ਹੋ ਸੱਕਦਾ ਹੈ ਕਿ ਲੋਕ ਉਸ ਬਾਰੇ ਮਾੜੀਆਂ ਗੱਲਾਂ ਸੋਚਣ। 15 ਜੇ ਇਉਂ ਵਾਪਰੇ ਤਾਂ ਕੁੜੀ ਦੇ ਮਾਤਾ-ਪਿਤਾ ਨੂੰ ਕਸਬੇ ਦੇ ਬਜ਼ੁਰਗਾਂ ਅੱਗੇ ਸਭਾ ਵਾਲੀ ਥਾਂ ਉੱਤੇ ਸਬੂਤ ਲੈ ਕੇ ਆਉਣਾ ਚਾਹੀਦਾ ਹੈ ਕਿ ਕੁੜੀ ਕੁਆਰੀ ਸੀ। 16 ਕੁੜੀ ਦੇ ਪਿਤਾ ਨੂੰ ਆਗੂਆਂ ਨੂੰ ਇਹ ਆਖਣਾ ਚਾਹੀਦਾ ਹੈ, ‘ਮੈਂ ਆਪਣੀ ਧੀ ਇਸ ਆਦਮੀ ਨੂੰ ਵਿਆਹੀ ਸੀ ਪਰ ਹੁਣ ਇਹ ਉਸ ਨੂੰ ਨਹੀਂ ਚਾਹੁੰਦਾ। 17 ਇਸ ਆਦਮੀ ਨੇ ਮੇਰੀ ਧੀ ਦੇ ਵਿਰੁੱਧ ਝੂਠ ਬੋਲਿਆ ਹੈ ਉਸ ਨੇ ਆਖਿਆ ਸੀ, “ਮੈਨੂੰ ਇਹ ਸਬੂਤ ਨਹੀਂ ਮਿਲਿਆ ਕਿ ਤੁਹਾਡੀ ਧੀ ਕੁਆਰੀ ਹੈ।” ਪਰ ਇਸ ਗੱਲ ਦਾ ਇਹ ਸਬੂਤ ਇਹ ਹੈ ਕਿ ਮੇਰੀ ਧੀ ਕੁਆਰੀ ਸੀ।’ ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਕਸਬੇ ਦੇ ਆਗੂਆਂ ਨੂੰ ਕੱਪੜਾ ਦਿਖਾਉਣ। 18 ਫ਼ੇਰ ਉਸ ਕਸਬੇ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਆਦਮੀ ਨੂੰ ਫ਼ੜ ਲੈਣ ਅਤੇ ਉਸ ਨੂੰ ਸਜ਼ਾ ਦੇਣ। 19 ਉਨ੍ਹਾਂ ਨੂੰ ਉਸ ਉੱਤੇ 40 ਓਸ ਚਾਂਦੀ ਜ਼ੁਰਮਾਨਾ ਕਰਨਾ ਚਾਹੀਦਾ ਅਤੇ ਇਹ ਪੈਸਾ ਕੁੜੀ ਦੇ ਪਿਉ ਨੂੰ ਦੇਣਾ ਚਾਹੀਦਾ ਹੈ। ਕਿਉਂਕਿ ਉਸ ਨੇ ਇਸਰਾਏਲ ਦੀ ਕੁਆਰੀ ਕੁੜੀ ਦਾ ਨਾਮ ਖਰਾਬ ਕੀਤਾ ਹੈ। ਉਸ ਨੂੰ ਚਾਹੀਦਾ ਹੈ ਕਿ ਉਹ ਉਸ ਆਦਮੀ ਦੀ ਪਤਨੀ ਬਣੀ ਰਹੇ ਅਤੇ ਉਹ ਉਸ ਨੂੰ ਆਪਣੀ ਸਾਰੀ ਉਮਰ ਤਲਾਕ ਨਹੀਂ ਦੇ ਸੱਕੇਗਾ।

20 “ਪਰ ਹੋ ਸੱਕਦਾ ਹੈ ਕਿ ਪਤੀ ਨੇ ਜਿਹੜੀਆਂ ਗੱਲਾਂ ਆਪਣੀ ਪਤਨੀ ਬਾਰੇ ਆਖੀਆਂ ਹੋਣ ਉਹ ਸੱਚ ਹੋਣ। ਪਤਨੀ ਦੇ ਮਾਪਿਆਂ ਕੋਲ ਅਜਿਹਾ ਸਬੂਤ ਨਾ ਹੋਵੇ ਕਿ ਉਹ ਕੁਆਰੀ ਸੀ। ਜੇ ਅਜਿਹਾ ਵਾਪਰੇ, 21 ਤਾਂ ਕਸਬੇ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਕੁੜੀ ਨੂੰ ਉਸ ਦੇ ਮਾਪਿਆਂ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਆਉਣ। ਫ਼ੇਰ ਕਸਬੇ ਦੇ ਆਦਮੀਆਂ ਨੂੰ ਚਾਹੀਦਾ ਹੈ ਕਿ ਉਹ ਉਸ ਨੂੰ ਪੱਥਰ ਮਾਰਕੇ ਮਾਰ ਦੇਣ। ਕਿਉਂਕਿ ਉਸ ਨੇ ਇਸਰਾਏਲ ਵਿੱਚ ਬੜੀ ਸ਼ਰਮਸਾਰੀ ਵਾਲ ਗੱਲ ਕੀਤੀ ਹੈ। ਉਸ ਨੇ ਆਪਣੇ ਪਿਤਾ ਦੇ ਘਰ ਇੱਕ ਵੇਸਵਾ ਵਾਲਾ ਕੰਮ ਕੀਤਾ ਹੈ। ਤੁਹਾਨੂੰ ਚਾਹੀਦਾ ਹੈ ਕਿ ਆਪਣੇ ਲੋਕਾਂ ਵਿੱਚੋਂ ਇਸ ਬਦੀ ਨੂੰ ਦੂਰ ਕਰ ਦੇਵੋ।

ਜਿਨਸੀ ਪਾਪ

22 “ਜੇ ਕੋਈ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਜਿਸ ਨੂੰ ਸੰਬੰਧ ਰੱਖਦਾ ਫ਼ੜਿਆ ਜਾਂਦਾ ਹੈ ਤਾਂ ਉਨ੍ਹਾਂ ਦੋਹਾਂ ਨੂੰ ਮਾਰਨਾ ਚਾਹੀਦਾ ਹੈ-ਉਸ ਔਰਤ ਅਤੇ ਉਸ ਮਰਦ ਨੂੰ ਜਿਸਨੇ ਉਸ ਦੇ ਨਾਲ ਜਿਨਸੀ ਸੰਬੰਧ ਰੱਖੇ। ਤੁਹਾਨੂੰ ਚਾਹੀਦਾ ਹੈ ਕਿ ਇਸ ਬਦੀ ਨੂੰ ਇਸਰਾਏਲ ਵਿੱਚੋਂ ਦੂਰ ਕਰ ਦਿਉ।

23 “ਹੋ ਸੱਕਦਾ ਹੈ ਕਿ ਕੋਈ ਆਦਮੀ ਕਿਸੇ ਹੋਰ ਆਦਮੀ ਨਾਲ ਮੰਗੀ ਹੋਈ ਕੁਆਰੀ ਕੁੜੀ ਨੂੰ ਮਿਲੇ ਉਹ ਉਸ ਨਾਲ ਜਿਨਸੀ ਸੰਬੰਧ ਕਾਇਮ ਕਰੇ। ਜੇ ਅਜਿਹੀ ਗੱਲ ਸ਼ਹਿਰ ਵਿੱਚ ਵਾਪਰੇ, 24 ਤਾਂ ਤੁਹਾਨੂੰ ਚਾਹੀਦਾ ਹੈ ਕਿ ਦੋਹਾਂ ਨੂੰ ਸ਼ਹਿਰ ਦੇ ਦਰਵਾਜ਼ੇ ਨੇੜੇ ਜਨਤਕ ਥਾਂ ਉੱਤੇ ਲੈ ਆਉ ਅਤੇ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿਉ। ਤੁਹਾਨੂੰ ਆਦਮੀ ਨੂੰ ਮਾਰਨਾ ਚਾਹੀਦਾ ਹੈ ਕਿਉਂਕਿ ਉਸ ਨੇ ਕਿਸੇ ਹੋਰ ਦੀ ਪਤਨੀ ਨਾਲ ਜਿਨਸੀ ਪਾਪ ਕੀਤਾ। ਅਤੇ ਤੁਹਾਨੂੰ ਉਸ ਕੁੜੀ ਨੂੰ ਮਾਰ ਦੇਣਾ ਚਾਹੀਦਾ ਹੈ ਕਿਉਂਕਿ ਉਸ ਨੇ ਸ਼ਹਿਰ ਵਿੱਚ ਹੁੰਦਿਆ ਸਹਾਇਤਾ ਲਈ ਪੁਕਾਰ ਨਹੀਂ ਕੀਤੀ। ਤੁਹਾਨੂੰ ਆਪਣੇ ਲੋਕਾਂ ਵਿੱਚੋਂ ਇਸ ਬਦੀ ਨੂੰ ਦੂਰ ਕਰ ਦੇਣਾ ਚਾਹੀਦਾ ਹੈ।

25 “ਪਰ ਜੇ ਕੋਈ ਆਦਮੀ ਕਿਸੇ ਮੰਗੀ ਹੋਈ ਕੁੜੀ ਨੂੰ ਬਾਹਰ ਖੇਤ ਵਿੱਚ ਮਿਲਦਾ ਹੈ ਅਤੇ ਉਸ ਨਾਲ ਜ਼ਬਰਦਸਤੀ ਜਿਨਸੀ ਸੰਬੰਧ ਕਾਇਮ ਕਰਦਾ ਹੈ ਤਾਂ ਸਿਰਫ਼ ਆਦਮੀ ਨੂੰ ਹੀ ਮਾਰਨਾ ਚਾਹੀਦਾ ਹੈ। 26 ਤੁਹਾਨੂੰ ਕੁੜੀ ਨੂੰ ਕੁਝ ਨਹੀਂ ਕਰਨਾ ਚਾਹੀਦਾ ਕਿਉਂ ਜੋ ਉਸ ਨੇ ਅਜਿਹਾ ਕੁਝ ਨਹੀਂ ਕੀਤਾ ਜਿਸ ਨਾਲ ਉਹ ਮੌਤ ਦੀ ਅਧਿਕਾਰਨ ਹੋਵੇ। ਇਹ ਕਿਸੇ ਬੰਦੇ ਦੇ ਆਪਣੇ ਗੁਆਂਢੀ ਉੱਤੇ ਹਮਲਾ ਕਰਕੇ ਉਸ ਨੂੰ ਮਾਰਨ ਵਾਂਗ ਹੀ ਹੈ। 27 ਕਿਉਂਕਿ ਆਦਮੀ ਨੇ ਮੰਗੀ ਕੋਈ ਕੁੜੀ ਉੱਤੇ ਖੇਤ ਵਿੱਚ ਹਮਲਾ ਕੀਤਾ। ਹੋ ਸੱਕਦਾ ਹੈ ਕਿ ਉਸ ਨੇ ਸਹਾਇਤਾ ਲਈ ਆਵਾਜ਼ਾ ਮਾਰੀਆਂ ਹੋਣ ਪਰ ਉੱਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਾ ਹੋਵੇ। ਇਸ ਲਈ ਉਸ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ।

28 “ਹੋ ਸੱਕਦਾ ਹੈ ਕਿਸੇ ਬੰਦੇ ਨੂੰ ਕੋਈ ਕੁਆਰੀ ਕੁੜੀ ਟੱਕਰੇ ਜਿਹੜੀ ਮੰਗੀ ਹੋਈ ਨਾ ਹੋਵੇ ਅਤੇ ਉਹ ਉਸ ਨਾਲ ਜ਼ਬਰਦਸਤੀ ਜਿਨਸੀ ਸੰਬੰਧ ਕਾਇਮ ਕਰੇ। ਜੇ ਹੋਰ ਲੋਕ ਇਸ ਨੂੰ ਵਾਪਰਦਿਆਂ ਦੇਖ ਲੈਣ, 29 ਤਾਂ ਉਸ ਨੂੰ ਕੁੜੀ ਦੇ ਪਿਤਾ ਨੂੰ ਵੀਹ ਓਸ ਚਾਂਦੀ ਦੇਣੀ ਚਾਹੀਦੀ ਹੈ। ਅਤੇ ਉਹ ਉਸਦੀ ਪਤਨੀ ਬਣ ਜਾਵੇਗੀ। ਕਿਉਂਕਿ ਉਸ ਨੇ ਉਸਦਾ ਨਿਰਾਦਰ ਕੀਤਾ, ਉਹ ਉਸ ਨੂੰ ਆਪਣੀ ਸਾਰੀ ਉਮਰ ਤਲਾਕ ਨਹੀਂ ਦੇ ਸੱਕਦਾ।

30 “ਕਿਸੇ ਬੰਦੇ ਨੂੰ ਆਪਣੇ ਪਿਤਾ ਦੀ ਪਤਨੀ ਨਾਲ ਜਿਸਨੀ ਸੰਬੰਧ ਕਾਇਮ ਕਰਕੇ ਆਪਣੇ ਪਿਤਾ ਲਈ ਸ਼ਰਮਸਾਰੀ ਦਾ ਕਾਰਣ ਨਹੀਂ ਬਨਣਾ ਚਾਹੀਦਾ।

ਉਹ ਲੋਕ ਜਿਹੜੇ ਉਪਾਸਨਾ ਵਿੱਚ ਜੁੜ ਸੱਕਦੇ ਹਨ

23 “ਉਹ ਬੰਦਾ ਜਿਸਦਾ ਅੰਡਕੋਸ਼ ਚਿਥਿਆ ਗਿਆ ਹੋਵੇ ਜਾਂ ਉਸਦਾ ਜਿਨਸੀ ਅੰਗ ਕਟ ਗਿਆ ਹੋਵੇ, ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਨਹੀਂ ਹੋ ਸੱਕਦਾ। ਜੇਕਰ ਕੋਈ ਵਿਅਕਤੀ ਅਣਵਿਆਹੇ ਮਾਪਿਆਂ ਦਾ ਬੱਚਾ ਹੋਵੇ, ਉਹ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸੱਕਦਾ। ਉਸਦੀ 10ਵੀਂ ਪੀੜੀ ਦੇ ਉੱਤਰਾਧਿਕਾਰੀ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸੱਕਦੇ।

“ਕੋਈ ਵੀ ਅੰਮੋਨੀ ਜਾਂ ਮੋਆਬੀ ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਨਹੀਂ ਹੋ ਸੱਕਦਾ। ਉਨ੍ਹਾਂ ਦੀ 10ਵੀ ਪੀੜੀ ਦੇ ਉੱਤਰਾਧਿਕਾਰੀ ਜਾਂ ਉਸਤੋਂ ਵੱਧੇਰੇ ਵੀ ਕਦੇ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸੱਕਦੇ। ਕਿਉਂਕਿ ਅੰਮੋਨੀਆਂ ਅਤੇ ਮੋਆਬੀਆਂ ਨੇ ਤੁਹਾਡੀ ਉਸ ਯਾਤਰਾ ਵੇਲੇ ਜਦੋਂ ਤੁਸੀਂ ਮਿਸਰ ਤੋਂ ਆਏ ਸੀ ਤੁਹਾਨੂੰ ਰੋਟੀ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਬਿਲਆਮ ਨੂੰ ਪੈਸੇ ਦੇਕੇ ਤੁਹਾਨੂੰ ਸਰਾਪ ਦੇਣ ਦੀ ਕੋਸ਼ਿਸ਼ ਕੀਤੀ ਸੀ। (ਬਿਲਆਮ ਮਸੋਪੋਤਾਮੀਆਂ ਦੇ ਫ਼ਤੋਂਰ ਸ਼ਹਿਰ ਤੋਂ ਬਓਰ ਦਾ ਪੁੱਤਰ ਸੀ।) ਪਰ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਬਿਲਆਮ ਦੀ ਗੱਲ ਨਹੀਂ ਸੁਣੀ ਅਤੇ ਉਸ ਨੇ ਉਸ ਸਰਾਪ ਨੂੰ ਤੁਹਾਡੇ ਵਾਸਤੇ ਅਸੀਸ ਵਿੱਚ ਬਦਲ ਦਿੱਤਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਪਿਆਰ ਕਰਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਕਦੇ ਵੀ ਅੰਮੋਨੀ ਅਤੇ ਮੋਆਬੀ ਲੋਕਾਂ ਨਾਲ ਸ਼ਾਂਤੀ ਸਥਾਪਿਤ ਕਰਨ ਦੀ ਕੋਸ਼ਿਸ਼ ਨਾ ਕਰੋ। ਜਦੋਂ ਤੱਕ ਤੁਸੀਂ ਜਿਉਂਦੇ ਹੋ ਉਨ੍ਹਾਂ ਨਾਲ ਦੋਸਤੀ ਨਾ ਕਰੋ।

ਉਹ ਜਿਨ੍ਹਾਂ ਨੂੰ ਇਸਰਾਏਲੀ ਜ਼ਰੂਰ ਪ੍ਰਵਾਨ ਕਰਨ

“ਤੁਹਾਨੂੰ ਕਿਸੇ ਅਦੋਮੀ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਕਿਉਂ ਕਿ ਉਹ ਤੁਹਾਡਾ ਰਿਸ਼ਤੇਦਾਰ ਹੈ। ਤੁਹਾਨੂੰ ਕਿਸੇ ਮਿਸਰੀ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਕਿਉਂਕਿ ਤੁਸੀਂ ਉਸਦੀ ਧਰਤੀ ਉੱਤੇ ਅਜਨਬੀ ਸੀ। ਅਦੋਮੀਆਂ ਅਤੇ ਮਿਸਰੀਆਂ ਦੀ ਤੀਸਰੀ ਪੀੜੀ ਦੇ ਬੱਚੇ ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਹੋ ਸੱਕਦੇ ਹਨ।

ਫ਼ੌਜੀ ਡੇਰੇ ਨੂੰ ਸਾਫ਼ ਰੱਖਣਾ

“ਜਦੋਂ ਤੁਹਾਡੀ ਫ਼ੌਜ ਤੁਹਾਡੇ ਦੁਸ਼ਮਣਾ ਨਾਲ ਲੜਨ ਜਾਵੇ ਤਾਂ ਹਰ ਉਸ ਚੀਜ਼ ਤੋਂ ਦੂਰ ਰਹਿਣਾ ਚਾਹੀਦਾ ਹੈ ਜਿਹੜੀ ਤੁਹਾਨੂੰ ਅਪਵਿੱਤਰ ਕਰਦੀ ਹੋਵੇ। 10 ਜੇ ਉੱਥੇ ਕੋਈ ਅਜਿਹਾ ਆਦਮੀ ਹੈ ਜਿਹੜਾ ਰਾਤ ਵੇਲੇ ਆਪਣੀ ਨੀਂਦ ਵਿੱਚ ਸੁਪਨਦੋਸ਼ ਕਾਰਣ ਪਲੀਤ ਹੋ ਗਿਆ ਹੋਵੇ, ਉਸ ਨੂੰ ਡੇਰੇ ਤੋਂ ਬਾਹਰ ਜਾਕੇ, ਸ਼ਾਮ ਤੀਕ ਉੱਥੇ ਰਹਿਣਾ ਚਾਹੀਦਾ ਹੈ। 11 ਤਾਂ, ਸ਼ਾਮ ਹੋਣ ਤੇ, ਉਸ ਬੰਦੇ ਨੂੰ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਅਤੇ ਜਦੋਂ ਸੂਰਜ ਛੁਪ ਜਾਵੇ, ਉਹ ਡੇਰੇ ਵਿੱਚ ਵਾਪਸ ਆ ਸੱਕਦਾ ਹੈ।

12 “ਤੁਹਾਡੇ ਡੇਰੇ ਦੇ ਬਾਹਰ ਅਜਿਹੀ ਥਾਂ ਜ਼ਰੂਰ ਹੋਣੀ ਚਾਹੀਦੀ ਹੈ ਜਿੱਥੇ ਤੁਸੀਂ ਹਾਜ਼ਤ ਰਫ਼ਾ ਕਰ ਸੱਕੋ। 13 ਆਪਣੇ ਹਥਿਆਰਾਂ ਨਾਲ ਧਰਤੀ ਖੋਦਣ ਲਈ ਇੱਕ ਡੰਡਾ ਵੀ ਰੱਖੋ। ਫ਼ੇਰ ਹਾਜ਼ਤ ਰਫ਼ਾ ਕਰਨ ਤੋਂ ਬਾਦ ਤੁਸੀਂ ਉਸ ਨੂੰ ਢੱਕਣ ਲਈ ਟੋਆ ਪੁੱਟੋ। 14 ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਦੁਸ਼ਮਣਾ ਨੂੰ ਹਰਾਉਣ ਵਿੱਚ ਸਹਾਇਤਾ ਕਰਨ ਲਈ ਤੁਹਾਡੇ ਨਾਲ ਤੁਹਾਡੇ ਡੇਰੇ ਵਿੱਚ ਹੈ। ਇਸ ਲਈ ਡੇਰੇ ਨੂੰ ਪਵਿੱਤਰ ਰਹਿਣਾ ਚਾਹੀਦਾ ਹੈ। ਫ਼ੇਰ ਯਹੋਵਾਹ ਨੂੰ ਕੋਈ ਘਿਰਣਿਤ ਸ਼ੈਅ ਨਜ਼ਰ ਨਹੀਂ ਆਵੇਗੀ ਅਤੇ ਉਹ ਤੁਹਾਨੂੰ ਛੱਡ ਕੇ ਨਹੀਂ ਜਾਵੇਗਾ।

ਹੋਰ ਕਾਨੂੰਨ

15 “ਜੇ ਕੋਈ ਗੁਲਾਮ ਆਪਣੇ ਮਾਲਕ ਕੋਲੋਂ ਭੱਜਕੇ ਤੁਹਾਡੇ ਕੋਲ ਆ ਜਾਂਦਾ ਹੈ, ਤੁਹਾਨੂੰ ਇਸ ਗੁਲਾਮ ਨੂੰ ਉਸ ਦੇ ਸੁਆਮੀ ਨੂੰ ਵਾਪਸ ਨਹੀਂ ਕਰਨਾ ਚਾਹੀਦਾ। 16 ਇਹ ਗੁਲਾਮ ਤੁਹਾਡੇ ਨਾਲ ਜਿੱਥੇ ਚਾਹੇ ਰਹਿ ਸੱਕਦਾ ਹੈ। ਉਹ ਆਪਣੇ ਚੁਣੇ ਹੋਏ ਕਿਸੇ ਵੀ ਸ਼ਹਿਰ ਵਿੱਚ ਰਹਿ ਸੱਕਦਾ ਹੈ। ਤੁਹਾਨੂੰ ਉਸ ਨੂੰ ਕਸ਼ਟ ਨਹੀਂ ਦੇਣਾ ਚਾਹੀਦਾ।

17 “ਇਸਰਾਏਲੀ ਮਰਦ ਜਾਂ ਔਰਤ ਨੂੰ ਕਦੇ ਵੀ ਮੰਦਰ ਦੀ ਵੇਸਵਾ ਨਹੀਂ ਬਨਣਾ ਚਾਹੀਦਾ। 18 ਮਰਦ ਜਾਂ ਔਰਤ ਵੇਸਵਾ ਦੇ ਕਮਾਏ ਹੋਏ ਧੰਨ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ ਦੇ ਖਾਸ ਸਥਾਨ ਉੱਤੇ ਨਹੀਂ ਲਿਆਉਣਾ ਚਾਹੀਦਾ। ਕੋਈ ਬੰਦਾ ਉਸ ਧੰਨ ਨੂੰ ਉਨ੍ਹਾਂ ਚੀਜ਼ਾਂ ਲਈ ਨਹੀਂ ਵਰਤ ਸੱਕਦਾ ਜਿਹੜੀਆਂ ਉਸ ਨੇ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਜਿਨਸੀ ਪਾਪ ਲਈ ਆਪਣੇ ਜਿਸਮਾ ਦਾ ਵਪਾਰ ਕਰਦੇ ਹਨ।

19 “ਜਦੋਂ ਤੁਸੀਂ ਕਿਸੇ ਦੂਸਰੇ ਇਸਰਾਏਲੀ ਨੂੰ ਕੋਈ ਚੀਜ਼ ਉਧਾਰ ਦੇਵੋ ਤਾਂ ਤੁਹਾਨੂੰ ਉਸ ਉੱਤੇ ਸੂਦ ਨਹੀਂ ਲੈਣਾ ਚਾਹੀਦਾ। ਪੈਸੇ ਉੱਤੇ ਭੋਜਨ ਉੱਤੇ ਜਾਂ ਕਿਸੇ ਵੀ ਅਜਿਹੀ ਚੀਜ਼ ਉੱਤੇ ਸੂਦ ਨਹੀਂ ਲੈਣਾ ਜਿਸ ਉੱਤੇ ਸੂਦ ਲਿਆ ਜਾ ਸੱਕਦਾ ਹੋਵੇ, 20 ਤੁਸੀਂ ਕਿਸੇ ਵਿਦੇਸ਼ੀ ਪਾਸੋਂ ਸੂਦ ਲੈ ਸੱਕਦੇ ਹੋ। ਪਰ ਕਿਸੇ ਦੂਸਰੇ ਇਸਰਾਏਲੀ ਕੋਲੋਂ ਸੂਦ ਵਸੂਲ ਨਹੀਂ ਕਰਨਾ। ਜੇ ਤੁਸੀਂ ਇਨ੍ਹਾਂ ਬਿਧੀਆਂ ਦਾ ਪਾਲਨ ਕਰੋਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਵਿੱਚ ਜਿੱਥੇ ਤੁਸੀਂ ਰਹਿਣ ਲਈ ਜਾ ਰਹੇ ਹੋ, ਹਰ ਤਰ੍ਹਾਂ ਨਾਲ ਬਰਕਤ ਦੇਵੇਗਾ।

21 “ਜਦੋਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਕੋਈ ਇਕਰਾਰ ਕਰੋ ਤਾਂ ਕਦੇ ਵੀ ਇਕਰਾਰ ਕੀਤੀ ਹੋਈ ਚੀਜ਼ ਦੇਣ ਵਿੱਚ ਢਿੱਲ ਨਾ ਲਾਉ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਮੰਗ ਕਰੇਗਾ ਕਿ ਤੁਸੀਂ ਉਸ ਨੂੰ ਅਦਾ ਕਰੋ। ਜੇ ਤੁਸੀਂ ਉਹ ਚੀਜ਼ਾਂ ਨਹੀਂ ਦੇਵੋਂਗੇ ਜਿਨ੍ਹਾਂ ਦਾ ਇਕਰਾਰ ਕੀਤਾ ਸੀ ਤਾਂ ਤੁਸੀਂ ਪਾਪ ਕਰ ਰਹੇ ਹੋਵੋਂਗੇ। 22 ਜੇ ਤੁਸੀਂ ਕੋਈ ਇਕਰਾਰ ਨਹੀਂ ਕੀਤਾ ਤਾਂ ਤੁਸੀਂ ਪਾਪ ਨਹੀਂ ਕਰ ਰਹੇ। 23 ਪਰ ਤੁਹਾਨੂੰ ਉਹ ਜ਼ਰੂਰ ਕਰਨਾ ਚਾਹੀਦਾ ਜੋ ਤੁਸੀਂ ਆਖਿਆ ਸੀ ਕਿ ਕਰੋਂਗੇ। ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਨਾਲ ਕੋਈ ਖਾਸ ਕਸਮ ਖਾਧੀ ਹੈ, ਇਹ ਤੁਸੀਂ ਹੀ ਸੀ ਜਿਨ੍ਹਾਂ ਨੇ ਖੁਦ ਆਪਣੀ ਇੱਛਾ ਕਸਮ ਖਾਧੀ ਸੀ। ਪਰਮੇਸ਼ੁਰ ਨੇ ਤੁਹਾਨੂੰ ਉਹ ਕਸਮ ਖਾਣ ਲਈ ਮਜ਼ਬੂਰ ਨਹੀਂ ਕੀਤਾ ਸੀ, ਇਸ ਲਈ ਤੁਹਾਨੂੰ ਇਸ ਨੂੰ ਪੂਰਾ ਕਰਨਾ ਚਾਹੀਦਾ ਹੈ।

24 “ਜਦੋਂ ਤੁਸੀਂ ਕਿਸੇ ਹੋਰ ਬੰਦੇ ਦੇ ਅੰਗੂਰਾਂ ਦੇ ਖੇਤ ਵਿੱਚੋਂ ਲੰਘੋ ਤਾਂ ਤੁਸੀਂ ਜਿੰਨੇ ਚਾਹੋ ਅੰਗੂਰ ਖਾ ਸੱਕਦੇ ਹੋ। ਪਰ ਤੁਸੀਂ ਕੋਈ ਵੀ ਅੰਗੂਰ ਆਪਣੀ ਟੋਕਰੀ ਵਿੱਚ ਪਾਕੇ ਨਹੀਂ ਲਿਜਾ ਸੱਕਦੇ। 25 ਜੇਕਰ ਤੁਸੀਂ ਕਿਸੇ ਹੋਰ ਵਿਅਕਤੀ ਦੇ ਖੇਤ ਵਿੱਚੋਂ ਲੰਘੇ ਹੋ, ਤੁਸੀਂ ਆਪਣੇ ਹੱਥਾਂ ਨਾਲ ਅਨਾਜ ਦੀਆਂ ਬੱਲੀਆਂ ਤੋੜਕੇ ਜਿੰਨੀਆਂ ਚਾਹੋ ਖਾ ਸੱਕਦੇ ਹੋ, ਪਰ ਤੁਸੀਂ ਉਸਦਾ ਅਨਾਜ ਵੱਢਣ ਲਈ ਦਾਤਰੀ ਇਸਤੇਮਾਲ ਨਹੀਂ ਕਰ ਸੱਕਦੇ।

Punjabi Bible: Easy-to-Read Version (ERV-PA)

2010 by World Bible Translation Center