Print Page Options
Previous Prev Day Next DayNext

Beginning

Read the Bible from start to finish, from Genesis to Revelation.
Duration: 365 days
Punjabi Bible: Easy-to-Read Version (ERV-PA)
Version
ਯਹੋਸ਼ੁਆ 5-8

ਜਦੋਂ ਯਰਦਨ ਨਦੀ ਦੇ ਪੱਛਮੀ ਪਾਸੇ ਵਾਲੇ ਅਮੋਰੀਆ ਦੇ ਰਾਜਿਆ ਅਤੇ ਭੂਮੱਧ ਸਾਗਰ ਦੇ ਕੰਢੇ ਰਹਿਣ ਵਾਲੇ ਕਨਾਨੀ ਰਾਜਿਆਂ ਨੇ ਇਸ ਬਾਰੇ ਸੁਣਿਆ, ਉਹ ਬਹੁਤ ਭੈਭੀਤ ਹੋ ਗਏ। ਉਸਤੋਂ ਮਗਰੋਂ ਉਹ ਇਸਰਾਏਲ ਦੇ ਲੋਕਾਂ ਦੇ ਵਿਰੁੱਧ ਲੜਨ ਲਈ ਇੰਨੇ ਬਹਾਦਰ ਨਾ ਰਹੇ।

ਇਸਰਾਏਲੀਆਂ ਦੀ ਸੁੰਨਤ ਕੀਤੀ ਗਈ

ਉਸ ਵੇਲੇ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਲੋਹੇ ਦੇ ਪੱਥਰਾਂ ਤੋਂ ਛੁਰੀਆਂ ਬਣਾਉ ਅਤੇ ਇਸਰਾਏਲ ਦੇ ਆਦਮੀਆਂ ਦੀ ਸੁੰਨਤ ਕਰੋ।”

ਇਸ ਲਈ ਯਹੋਸ਼ੁਆ ਨੇ ਲੋਹੇ ਦੇ ਪੱਥਰਾਂ ਤੋਂ ਛੁਰੀਆਂ ਬਣਾਈਆਂ। ਫ਼ੇਰ ਉਸ ਨੇ ਗਿਬੀਥ ਹਾਰਲੋਥ ਵਿਖੇ ਇਸਰਾਏਲ ਦੇ ਲੋਕਾਂ ਦੀ ਸੁੰਨਤ ਕੀਤੀ।

4-7 ਯਹੋਸ਼ੁਆ ਦਾ ਆਦਮੀਆ ਦੀ ਸੁੰਨਤ ਕਰਨ ਦਾ ਕਾਰਣ ਇਹ ਸੀ: ਜਦੋਂ ਇਸਰਾਏਲ ਦੇ ਲੋਕਾਂ ਨੇ ਮਿਸਰ ਛੱਡਿਆ, ਉੱਨ੍ਹਾਂ ਸਾਰੇ ਆਦਮੀਆਂ ਦੀ, ਜਿਹੜੇ ਫ਼ੌਜ ਵਿੱਚ ਹੋਣ ਦੇ ਯੋਗ ਸਨ, ਸੁੰਨਤ ਕੀਤੀ ਗਈ ਸੀ। ਮਾਰੂਥਲ ਅੰਦਰ ਬਹੁਤ ਸਾਰੇ ਲੜਨ ਵਾਲੇ ਆਦਮੀਆਂ ਨੇ ਯਹੋਵਾਹ ਦੀ ਗੱਲ ਵੱਲ ਧਿਆਨ ਨਹੀਂ ਦਿੱਤਾ। ਇਸ ਲਈ ਯਹੋਵਾਹ ਨੇ ਇਕਰਾਰ ਕੀਤਾ ਕਿ ਉਹ ਬੰਦੇ “ਉਸ ਧਰਤੀ ਨੂੰ ਨਹੀਂ ਦੇਖਣਗੇ ਜਿੱਥੇ ਬਹੁਤ ਫ਼ਸਲ ਹੁੰਦੀ ਹੈ” ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਕਿ ਉਹ ਸਾਨੂੰ ਉਹ ਧਰਤੀ ਦੇਵੇਗਾ ਪਰ ਉਨ੍ਹਾਂ ਆਦਮੀਆਂ ਕਾਰਣ ਪਰਮੇਸ਼ੁਰ ਨੇ ਲੋਕਾਂ ਨੂੰ 40 ਵਰ੍ਹਿਆਂ ਤੱਕ ਮਾਰੂਥਲ ਅੰਦਰ ਭਟਕਣ ਲਈ ਮਜ਼ਬੂਰ ਕੀਤਾ-ਉਸ ਤਰ੍ਹਾਂ ਉਹ ਸਾਰੇ ਲੜਨ ਵਾਲੇ ਆਦਮੀ ਮਰਨਗੇ। ਉਹ ਸਾਰੇ ਲੜਾਕੂ ਮਰ ਗਏ, ਅਤੇ ਉਨ੍ਹਾਂ ਦੇ ਪੁੱਤਰਾਂ ਨੇ ਉਨ੍ਹਾਂ ਦੀ ਥਾਂ ਲੈ ਲਈ। ਪਰ ਉਨ੍ਹਾਂ ਮੁੰਡਿਆਂ ਵਿੱਚੋਂ ਜਿਹੜੇ ਮਿਸਰ ਤੋਂ ਕੀਤੇ ਸਫ਼ਰ ਵੇਲੇ ਮਾਰੂਥਲ ਅੰਦਰ ਜਨਮੇ ਸਨ, ਕਿਸੇ ਦੀ ਵੀ ਸੁੰਨਤ ਨਹੀਂ ਸੀ ਹੋਈ। ਇਸ ਲਈ ਯਹੋਸ਼ੁਆ ਨੇ ਉਨ੍ਹਾਂ ਦੀ ਸੁੰਨਤ ਕੀਤੀ।

ਯਹੋਸ਼ੁਆ ਨੇ ਸਾਰੇ ਆਦਮੀਆਂ ਦੀ ਸੁੰਨਤ ਦਾ ਕੰਮ ਮੁਕਾ ਲਿਆ। ਸਾਰੇ ਆਦਮੀਆਂ ਦੇ ਰਾਜ਼ੀ ਹੋਣ ਤੱਕ ਲੋਕਾਂ ਨੇ ਉੱਥੇ ਹੀ ਡੇਰਾ ਲਾਈ ਰੱਖਿਆ।

ਕਨਾਨ ਵਿੱਚ ਪਹਿਲਾ ਪਸਾਹ

ਉਸ ਵੇਲੇ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਤੁਸੀਂ ਮਿਸਰ ਵਿੱਚ ਗੁਲਾਮ ਸੀ। ਅਤੇ ਇਸ ਨਾਲ ਤੁਹਾਨੂੰ ਸ਼ਰਮਸਾਰੀ ਹੁੰਦੀ ਸੀ। ਪਰ ਅੱਜ ਮੈਂ ਉਸ ਸ਼ਰਮਸਾਰੀ ਨੂੰ ਦੂਰ ਕਰ ਦਿੱਤਾ ਹੈ।” ਇਸ ਲਈ ਯਹੋਸ਼ੁਆ ਨੇ ਉਸ ਥਾਂ ਦਾ ਨਾਮ ਗਿਲਗਾਲ ਰੱਖ ਦਿੱਤਾ। ਅਤੇ ਅੱਜ ਵੀ ਉਸ ਥਾਂ ਦਾ ਨਾਮ ਗਿਲਗਾਲ ਹੀ ਹੈ।

10 ਇਸਰਾਏਲ ਦੇ ਲੋਕਾਂ ਨੇ ਪਸਾਹ ਦਾ ਜਸ਼ਨ ਉਦੋਂ ਮਨਾਇਆ ਜਦੋਂ ਉਹ ਯਰੀਹੋ ਦੇ ਮੈਦਾਨਾ ਅੰਦਰ ਗਿਲਗਾਲ ਵਿਖੇ ਡੇਰਾ ਲਾਈ ਬੈਠੇ ਸਨ। ਇਹ ਗੱਲ ਮਹੀਨੇ ਦੇ 14ਵੇਂ ਦਿਨ ਦੀ ਸ਼ਾਮ ਦੀ ਸੀ। 11 ਪਸਾਹ ਤੋਂ ਅਗਲੇ ਦਿਨ ਲੋਕਾਂ ਨੇ ਉਹ ਭੋਜਨ ਖਾਧਾ ਜਿਹੜਾ ਉਸ ਧਰਤੀ ਉੱਤੇ ਉੱਗਿਆ ਸੀ। ਉਨ੍ਹਾਂ ਨੇ ਬਿਨਾ ਖਮੀਰ ਵਾਲੀ ਰੋਟੀ ਅਤੇ ਭੁੱਜਿਆ ਅਨਾਜ ਖਾਧਾ। 12 ਅਗਲੀ ਸਵੇਰ, ਅਕਾਸ਼ ਵਿੱਚੋਂ ਆਉਣ ਵਾਲਾ ਖਾਸ ਮੰਨਾ ਬੰਦ ਹੋ ਗਿਆ। ਇਹ ਗੱਲ ਉਸ ਦਿਨ ਤੋਂ ਮਗਰੋਂ ਵਾਪਰੀ ਜਦੋਂ ਲੋਕਾਂ ਨੇ ਕਨਾਨ ਦੀ ਧਰਤੀ ਉੱਤੇ ਉਗਾਇਆ ਭੋਜਨ ਖਾਧਾ। ਉਸ ਸਮੇਂ ਤੋਂ ਬਾਦ ਇਸਰਾਏਲ ਦੇ ਲੋਕਾਂ ਨੂੰ ਅਕਾਸ਼ ਦਾ ਖਾਸ ਮੰਨਾ ਪ੍ਰਾਪਤ ਨਹੀਂ ਹੋਇਆ।

ਯਹੋਵਾਹ ਦੀ ਫ਼ੌਜ ਦਾ ਕਮਾਂਡਰ

13 ਜਦੋਂ ਯਹੋਸ਼ੁਆ ਯਰੀਹੋ ਦੇ ਨੇੜੇ ਸੀ ਤਾਂ ਉਸ ਨੇ ਉੱਪਰ ਵੱਲ ਨਜ਼ਰ ਮਾਰੀ ਅਤੇ ਆਪਣੇ ਸਾਹਮਣੇ ਇੱਕ ਆਦਮੀ ਨੂੰ ਖਲੋਤਿਆ ਵੇਖਿਆ। ਆਦਮੀ ਦੇ ਹੱਥ ਵਿੱਚ ਤਲਵਾਰ ਸੀ। ਯਹੋਸ਼ੁਆ ਉਸ ਆਦਮੀ ਕੋਲ ਗਿਆ ਅਤੇ ਪੁੱਛਿਆ, “ਕੀ ਤੂੰ ਸਾਡੇ ਲੋਕਾਂ ਦਾ ਮਿੱਤਰ ਹੈ ਜਾਂ ਸਾਡੇ ਦੁਸ਼ਮਣਾ ਵਿੱਚੋਂ ਹੈ?”

14 ਆਦਮੀ ਨੇ ਜਵਾਬ ਦਿੱਤਾ, “ਮੈਂ ਦੁਸ਼ਮਣ ਨਹੀਂ ਹਾਂ। ਮੈਂ ਯਹੋਵਾਹ ਦੀ ਫ਼ੌਜ ਦਾ ਕਮਾਂਡਰ ਹਾਂ। ਮੈਂ ਹੁਣੇ ਹੀ ਤੁਹਾਡੇ ਕੋਲ ਆਇਆ ਹਾਂ।”

ਫ਼ੇਰ ਯਹੋਸ਼ੁਆ ਨੇ ਧਰਤੀ ਵੱਲ ਝੁਕ ਕੇ ਪ੍ਰਣਾਮ ਕੀਤਾ। ਉਸ ਨੇ ਅਜਿਹਾ ਆਦਰ ਪ੍ਰਗਟ ਕਰਨ ਲਈ ਕੀਤਾ ਉਸ ਨੇ ਪੁੱਛਿਆ, “ਮੈਂ ਤੁਹਾਡਾ ਸੇਵਕ ਹਾਂ। ਕੀ ਮੇਰੇ ਸੁਆਮੀ ਵੱਲੋਂ ਮੇਰੇ ਲਈ ਕੋਈ ਆਦੇਸ਼ ਹੈ?”

15 ਯਹੋਵਾਹ ਦੀ ਫ਼ੌਜ ਦੇ ਕਮਾਂਡਰ ਨੇ ਜਵਾਬ ਦਿੱਤਾ, “ਆਪਣੀਆਂ ਜੁੱਤੀਆਂ ਉਤਾਰ ਲਵੋ। ਜਿਸ ਥਾਂ ਉੱਤੇ ਤੁਸੀਂ ਹੁਣ ਖਲੋਤੇ ਹੋਏ ਹੋ, ਉਹ ਪਵਿੱਤਰ ਹੈ।” ਇਸ ਲਈ ਯਹੋਸ਼ੁਆ ਨੇ ਉਸਦਾ ਹੁਕਮ ਮੰਨਿਆ।

ਯਰੀਹੋ ਉੱਤੇ ਕਬਜ਼ਾ

ਯਰੀਹੋ ਸ਼ਹਿਰ ਬੰਦ ਸੀ। ਸ਼ਹਿਰ ਦੇ ਲੋਕ ਭੈਭੀਤ ਸਨ ਕਿਉਂਕਿ ਇਸਰਾਏਲ ਦੇ ਲੋਕ ਨੇੜੇ ਸਨ। ਕੋਈ ਵੀ ਸ਼ਹਿਰ ਦੇ ਅੰਦਰ ਨਹੀਂ ਸੀ ਜਾਂਦਾ ਅਤੇ ਨਾ ਹੀ ਬਾਹਰ ਜਾਂਦਾ ਸੀ।

ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਦੇਖੋ, ਮੈਂ ਤੁਹਾਨੂੰ ਯਰੀਹੋ ਸ਼ਹਿਰ ਨੂੰ ਹਰਾਉਣ ਦੀ ਇਜਾਜ਼ਤ ਦਿਆਂਗਾ। ਤੁਸੀਂ ਸ਼ਹਿਰ ਦੇ ਰਾਜੇ ਅਤੇ ਸਾਰੇ ਲੜਾਕੂਆਂ ਨੂੰ ਹਰਾ ਦੇਵੋਂਗੇ। ਹਰ ਰੋਜ਼ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਆਪਣੀ ਫ਼ੌਜ ਨਾਲ ਮਾਰਚ ਕਰੋ। ਛੇ ਦਿਨਾ ਤੱਕ ਇਵੇਂ ਹੀ ਕਰੋ। ਜਾਜਕਾਂ ਨੂੰ ਪਵਿੱਤਰ ਸੰਦੂਕ ਚੁੱਕਣ ਲਈ ਆਖੋ ਜਾਜਕਾਂ ਵਿੱਚੋਂ ਸੱਤ ਜਣਿਆ ਨੂੰ ਭੇਡੂਆਂ ਦੇ ਸਿੰਗਾ ਤੋਂ ਬਣੀਆਂ ਤੁਰ੍ਹੀਆਂ ਲਿਆਉਣ ਲਈ ਆਖੋ ਅਤੇ ਉਹ ਪਵਿੱਤਰ ਸੰਦੂਕ ਦੇ ਸਾਹਮਣੇ ਮਾਰਚ ਕਰਨ। ਸੱਤਵੇਂ ਦਿਨ ਸ਼ਹਿਰ ਦੇ ਗਿਰਦ ਸੱਤ ਵਾਰੀ ਮਾਰਚ ਕਰੋ। ਸੱਤਵੇਂ ਦਿਨ ਜਾਜਕਾਂ ਨੂੰ ਉਦੋਂ ਤੁਰ੍ਹੀਆਂ ਵਜਾਉਣ ਲਈ ਆਖੋ ਜਦੋਂ ਉਹ ਮਾਰਚ ਕਰ ਰਹੇ ਹੋਣ। ਜਾਜਕ ਤੁਰ੍ਹੀਆਂ ਨਾਲ ਬਹੁਤ ਉੱਚਾ ਸ਼ੋਰ ਪੈਦਾ ਕਰਨਗੇ। ਜਦੋਂ ਤੁਸੀਂ ਉਹ ਸ਼ੋਰ ਸੁਣੋ ਤਾਂ ਸਾਰੇ ਲੋਕਾਂ ਨੂੰ ਸ਼ੋਰ ਮਚਾਉਣਾ ਸ਼ੁਰੂ ਕਰਨ ਲਈ ਆਖੋ। ਜਦੋਂ ਤੁਸੀਂ ਇਵੇਂ ਕਰੋਂਗੇ, ਤਾਂ ਸ਼ਹਿਰ ਦੀਆਂ ਕੰਧਾਂ ਢਹਿ ਜਾਣਗੀਆਂ ਅਤੇ ਤੁਹਾਡੇ ਲੋਕ ਸ਼ਹਿਰ ਵਿੱਚ ਸਿਧੇ ਹੀ ਪ੍ਰਵੇਸ਼ ਕਰਨ ਦੇ ਯੋਗ ਹੋ ਜਾਣਗੇ।”

ਯਰੀਹੋ ਦੇ ਖਿਲਾਫ ਲੜਾਈ

ਇਸ ਲਈ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਾਜਕਾਂ ਨੂੰ ਇਕੱਠਿਆ ਕੀਤਾ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕੋ। ਅਤੇ ਸੱਤ ਜਾਜਕਾਂ ਨੂੰ ਤੁਰ੍ਹੀਆਂ ਚੁੱਕ ਕੇ ਅਤੇ ਸੰਦੂਕ ਦੇ ਅੱਗੇ ਮਾਰਚ ਕਰਨ ਲਈ ਆਖੋ।”

ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਹੁਕਮ ਦਿੱਤਾ, “ਹੁਣ, ਜਾਓ! ਸ਼ਹਿਰ ਦੇ ਇਰਦ-ਗਿਰਦ ਮਾਰਚ ਕਰੋ। ਹਥਿਆਰ ਬੰਦ ਸਿਪਾਹੀ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਨਗੇ।”

ਜਦੋਂ ਯਹੋਸ਼ੁਆ ਨੇ ਉਨ੍ਹਾਂ ਨੂੰ ਇਹ ਸਭ ਕੁਝ ਦੱਸਿਆ, ਸੱਤ ਜਾਜਕ ਭੇਡੂ ਦੇ ਸਿੰਗ ਵਜਾਉਂਦੇ ਹੋਏ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਨ ਲੱਗ ਪਏ। ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕਣ ਵਾਲੇ ਜਾਜਕ ਉਨ੍ਹਾਂ ਦੇ ਪਿੱਛੇ ਗਏ। ਹਥਿਆਰ ਬੰਦ ਸਿਪਾਹੀ ਜਿਹੜੇ ਜਾਜਕਾਂ ਦੇ ਅੱਗੇ ਮਾਰਚ ਕਰ ਰਹੇ ਸਨ ਤੁਰ੍ਹੀਆਂ ਵਜਾ ਰਹੇ ਸਨ ਅਤੇ ਬਾਕੀ ਦੇ ਆਦਮੀ ਪਵਿੱਤਰ ਸੰਦੂਕ ਦੇ ਪਿੱਛੇ ਤੁਰ ਪਏ। ਇਸ ਤਰ੍ਹਾਂ, ਉਹ ਮਾਰਚ ਕਰਦੇ ਅਤੇ ਭੇਡੂ ਦੇ ਸਿੰਗ ਵਜਾਉਂਦੇ ਹੋਏ ਸ਼ਹਿਰ ਦੇ ਗਿਰਦ ਘੁੰਮੇ। 10 ਯਹੋਸ਼ੁਆ ਨੇ ਲੋਕਾਂ ਨੂੰ ਜੰਗ ਦਾ ਨਾਹਰਾ ਨਾ ਮਾਰਨ ਲਈ ਆਖਿਆ ਹੋਇਆ ਸੀ। ਉਸ ਨੇ ਆਖਿਆ, “ਸ਼ੋਰ ਨਾ ਮਚਾਉ। ਉਦੋਂ ਤੱਕ ਇੱਕ ਸ਼ਬਦ ਨਹੀਂ ਬੋਲਣਾ ਜਦੋਂ ਤੱਕ ਮੈਂ ਆਖਦਾ ਨਹੀਂ। ਫ਼ੇਰ ਤੁਸੀਂ ਸ਼ੋਰ ਮਚਾ ਸੱਕੋਂਗੇ!”

11 ਇਸ ਲਈ ਯਹੋਸ਼ੁਆ ਨੇ ਜਾਜਕਾਂ ਕੋਲੋਂ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਇੱਕ ਵਾਰੀ ਸ਼ਹਿਰ ਦੇ ਗਿਰਦ ਘੁਮਾਇਆ ਫ਼ੇਰ ਉਸ ਡੇਰੇ ਤੇ ਵਾਪਸ ਚੱਲੇ ਗਏ ਅਤੇ ਰਾਤ ਉੱਥੇ ਹੀ ਬਿਤਾਈ।

12 ਅਗਲੀ ਸਵੇਰ, ਸੁਵਖਤੇ ਹੀ ਯਹੋਸ਼ੁਆ ਉੱਠ ਖੜ੍ਹਾ ਹੋਇਆ। ਜਾਜਕਾਂ ਨੇ ਯਹੋਵਾਹ ਦਾ ਪਵਿੱਤਰ ਸੰਦੂਕ ਫ਼ੇਰ ਚੁੱਕ ਲਿਆ। 13 ਅਤੇ ਸੱਤ ਜਾਜਕਾਂ ਨੇ ਸੱਤ ਤੁਰ੍ਹੀਆਂ ਚੁੱਕ ਲਈਆਂ। ਉਹ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਦੇ ਹੋਏ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਤੁਰ ਰਹੇ ਸਨ। ਹਥਿਆਰ ਬੰਦ ਸਿਪਾਹੀ ਉਨ੍ਹਾਂ ਦੇ ਅੱਗੇ ਮਾਰਚ ਕਰ ਰਹੇ ਸਨ। ਬਾਕੀ ਦੇ ਲੋਕ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਪਿੱਛੇ ਮਾਰਚ ਕਰ ਰਹੇ ਸਨ। ਉਹ ਮਾਰਚ ਕਰਦੇ ਹੋਏ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਸ਼ਹਿਰ ਦੇ ਆਲੇ-ਦੁਆਲੇ ਗਏ। 14 ਇਸ ਲਈ ਦੂਸਰੇ ਦਿਨ ਵੀ ਉਨ੍ਹਾਂ ਸਾਰਿਆਂ ਨੇ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਮਾਰਚ ਕੀਤੀ। ਅਤੇ ਫ਼ੇਰ ਉਹ ਡੇਰੇ ਵੱਲ ਵਾਪਸ ਚੱਲੇ ਗਏ। ਉਨ੍ਹਾਂ ਨੇ ਛੇ ਦਿਨਾ ਤੱਕ ਹਰ ਰੋਜ਼ ਇਹੀ ਕੁਝ ਕਰਨਾ ਜਾਰੀ ਰੱਖਿਆ।

15 ਸੱਤਵੇਂ ਦਿਨ ਉਹ ਸਰਘੀ ਵੇਲੇ ਉੱਠ ਖਲੋਤੇ। ਅਤੇ ਉਨ੍ਹਾਂ ਨੇ ਸ਼ਹਿਰ ਦੇ ਆਲੇ-ਦੁਆਲੇ ਸੱਤ ਵਾਰੀ ਮਾਰਚ ਕੀਤੀ। ਉਨ੍ਹਾਂ ਨੇ ਉਸੇ ਤਰ੍ਹਾਂ ਨਾਲ ਮਾਰਚ ਕੀਤੀ ਜਿਵੇਂ ਇਸ ਤੋਂ ਪਹਿਲਾਂ ਦੇ ਦਿਨਾਂ ਵਿੱਚ ਕੀਤਾ ਸੀ, ਪਰ ਉਸ ਦਿਨ ਉਨ੍ਹਾਂ ਨੇ ਸ਼ਹਿਰ ਦੇ ਦੁਆਲੇ ਸੱਤ ਵਾਰੀ ਮਾਰਚ ਕੀਤੀ। 16 ਜਦੋਂ ਉਨ੍ਹਾਂ ਨੇ ਸ਼ਹਿਰ ਦਾ ਸੱਤਵਾਂ ਚੱਕਰ ਕੱਢਿਆ ਤਾਂ ਜਾਜਕਾਂ ਨੇ ਆਪਣੀਆਂ ਤੁਰ੍ਹੀਆਂ ਵਜਾਈਆਂ। ਉਸ ਵੇਲੇ ਯਹੋਸ਼ੁਆ ਨੇ ਆਦੇਸ਼ ਦਿੱਤਾ: “ਹੁਣ, ਸ਼ੋਰ ਮਚਾਉ! ਯਹੋਵਾਹ ਤੁਹਾਨੂੰ ਇਹ ਸ਼ਹਿਰ ਦੇ ਰਿਹਾ ਹੈ! 17 ਇਹ ਸ਼ਹਿਰ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਹੈ। [a] ਸਿਰਫ਼ ਵੇਸਵਾ ਰਾਹਾਬ ਅਤੇ ਉਸ ਦੇ ਘਰ ਦੇ ਸਾਰੇ ਆਦਮੀ ਜਿਉਂਦੇ ਬਚਣਗੇ। ਇਨ੍ਹਾਂ ਲੋਕਾਂ ਨੂੰ ਬਿਲਕੁਲ ਨਾ ਮਾਰਿਆ ਜਾਵੇ ਕਿਉਂਕਿ ਰਾਹਾਬ ਨੇ ਦੋ ਜਸੂਸਾਂ ਦੀ ਸਹਾਇਤਾ ਕੀਤੀ ਸੀ। 18 ਅਤੇ ਇਹ ਵੀ ਯਾਦ ਰੱਖੋ ਸਾਨੂੰ ਹੋਰ ਹਰ ਚੀਜ਼ ਜ਼ਰੂਰ ਤਬਾਹ ਕਰ ਦੇਣੀ ਚਾਹੀਦੀ ਹੈ। ਉਹ ਚੀਜ਼ਾਂ ਨਹੀਂ ਚੁੱਕਣੀਆਂ। ਜੇ ਤੁਸੀਂ ਉਹ ਚੀਜ਼ਾਂ ਚੁੱਕ ਲਵੋਂਗੇ ਅਤੇ ਉਨ੍ਹਾਂ ਨੂੰ ਡੇਰੇ ਵਿੱਚ ਲੈ ਆਵੋਂਗੇ ਤਾਂ ਤੁਹਾਨੂੰ ਖੁਦ ਨੂੰ ਵੀ ਤਬਾਹ ਕਰ ਦਿੱਤਾ ਜਾਵੇਗਾ। ਅਤੇ ਤੁਸੀਂ ਇਸਰਾਏਲ ਦੇ ਸਮੂਹ ਲੋਕਾਂ ਲਈ ਮੁਸੀਬਤ ਦਾ ਕਾਰਣ ਬਣੋਗੇ। 19 ਸਾਰੀਆਂ ਚਾਂਦੀ ਅਤੇ ਸੋਨੇ ਅਤੇ ਪਿੱਤਲ ਅਤੇ ਲੋਹੇ ਦੀਆਂ ਚੀਜ਼ਾਂ ਯਹੋਵਾਹ ਦੀਆਂ ਹਨ। ਉਨ੍ਹਾਂ ਚੀਜ਼ਾਂ ਨੂੰ ਅਵੱਸ਼ ਯਹੋਵਾਹ ਦੇ ਤੋਸ਼ੇਖਾਨੇ ਵਿੱਚ ਰੱਖਿਆ ਜਾਣਾ ਚਾਹੀਦਾ ਹੈ।”

20 ਜਾਜਕਾਂ ਨੇ ਤੁਰ੍ਹੀਆਂ ਵਜਾਈਆਂ। ਲੋਕਾਂ ਨੇ ਤੁਰ੍ਹੀਆਂ ਦੀ ਆਵਾਜ਼ ਸੁਣੀ ਅਤੇ ਸ਼ੋਰ ਮਚਾਉਣ ਲੱਗੇ। ਕੰਧਾਂ ਢਹਿ ਗਈਆਂ ਅਤੇ ਲੋਕ ਸਿਧੇ ਸ਼ਹਿਰ ਵੱਲ ਦੌੜੇ। ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਉਸ ਸ਼ਹਿਰ ਨੂੰ ਹਰਾ ਦਿੱਤਾ। 21 ਲੋਕਾਂ ਨੇ ਸ਼ਹਿਰ ਦੀ ਹਰ ਚੀਜ਼ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਨੇ ਉੱਥੋਂ ਦੀ ਹਰ ਜਾਨਦਾਰ ਸ਼ੈਅ ਤਬਾਹ ਕਰ ਦਿੱਤੀ। ਉਨ੍ਹਾਂ ਨੇ ਜਵਾਨ ਆਦਮੀਆਂ ਅਤੇ ਬੁੱਢਿਆਂ ਨੂੰ ਜਵਾਨ ਔਰਤਾ ਅਤੇ ਬੁੱਢੀਆਂ ਔਰਤਾਂ ਨੂੰ, ਜਾਨਵਰਾ, ਭੇਡਾਂ ਅਤੇ ਗਧਿਆ ਨੂੰ ਮਾਰ ਮੁਕਾਇਆ।

22 ਯਹੋਸ਼ੁਆ ਨੇ ਦੋਹਾਂ ਜਸੂਸਾਂ ਨਾਲ ਗੱਲ ਕੀਤੀ। ਯਹੋਸ਼ੁਆ ਨੇ ਆਖਿਆ, “ਵੇਸਵਾ ਦੇ ਘਰ ਜਾਉ। ਉਸ ਨੂੰ ਬਾਹਰ ਲਿਆਉ। ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਲਿਆਉ ਜਿਹੜੇ ਉਸ ਦੇ ਨਾਲ ਹਨ। ਅਜਿਹਾ ਇਸ ਵਾਸਤੇ ਕਰੋ ਕਿਉਂਕਿ ਤੁਸੀਂ ਉਸ ਨਾਲ ਇਕਰਾਰ ਕੀਤਾ ਸੀ।”

23 ਇਸ ਲਈ ਉਹ ਦੋਵੇਂ ਉਸ ਦੇ ਘਰ ਵਿੱਚ ਗਏ ਅਤੇ ਰਾਹਾਬ ਨੂੰ ਬਾਹਰ ਲੈ ਆਏ। ਉਨ੍ਹਾਂ ਨੇ ਉਸ ਦੇ ਪਿਤਾ, ਮਾਤਾ, ਭਰਾਵਾ ਉਸ ਦੇ ਸਾਰੇ ਪਰਿਵਾਰ ਅਤੇ ਹੋਰ ਸਾਰੇ ਲੋਕਾਂ ਨੂੰ ਜੋ ਉਸ ਦੇ ਨਾਲ ਸਨ, ਬਾਹਰ ਲਿਆਂਦਾ। ਉਨ੍ਹਾਂ ਨੇ ਸਾਰੇ ਲੋਕਾਂ ਨੂੰ ਇਸਰਾਏਲ ਦੇ ਡੇਰੇ ਤੋਂ ਬਾਹਰ ਸੁਰੱਖਿਅਤ ਥਾਂ ਉੱਤੇ ਬਿਠਾ ਦਿੱਤਾ।

24 ਫ਼ੇਰ ਇਸਰਾਏਲ ਦੇ ਲੋਕਾਂ ਨੇ ਸਾਰਾ ਸ਼ਹਿਰ ਸਾੜ ਦਿੱਤਾ। ਉਨ੍ਹਾਂ ਨੇ ਚਾਂਦੀ, ਸੋਨੇ, ਪਿੱਤਲ ਅਤੇ ਲੋਹੇ ਦੀਆਂ ਬਣੀਆਂ ਹੋਈਆਂ ਚੀਜ਼ਾਂ ਤੋਂ ਇਲਾਵਾ ਹੋਰ ਹਰ ਸ਼ੈਅ ਸਾੜ ਦਿੱਤੀ। ਉਨ੍ਹਾਂ ਨੇ ਇਹ ਚੀਜ਼ਾਂ ਯਹੋਵਾਹ ਦੇ ਤੋਸ਼ੇਖਾਨੇ ਵਿੱਚ ਰੱਖ ਦਿੱਤੀਆਂ। 25 ਯਹੋਸ਼ੁਆ ਨੇ ਵੇਸਵਾ ਰਾਹਾਬ ਨੂੰ, ਉਸ ਦੇ ਪਰਿਵਾਰ ਅਤੇ ਉਨ੍ਹਾਂ ਹੋਰ ਸਾਰੇ ਲੋਕਾਂ ਨੂੰ ਬਚਾ ਲਿਆ ਜਿਹੜੇ ਉਸ ਦੇ ਨਾਲ ਸਨ। ਯਹੋਸ਼ੁਆ ਨੇ ਉਨ੍ਹਾਂ ਨੂੰ ਜਿਉਣ ਦਿੱਤਾ ਕਿਉਂਕਿ ਰਾਹਾਬ ਨੇ ਉਨ੍ਹਾਂ ਜਸੂਸਾਂ ਦੀ ਸਹਾਇਤਾ ਕੀਤੀ ਸੀ। ਜਿਨ੍ਹਾਂ ਨੂੰ ਯਹੋਸ਼ੁਆ ਨੇ ਯਰੀਹੋ ਵਿੱਚ ਭੇਜਿਆ ਸੀ ਰਾਹਾਬ ਅੱਜ ਵੀ ਇਸਰਾਏਲ ਦੇ ਲੋਕਾਂ ਨਾਲ ਰਹਿੰਦੀ ਹੈ।

26 ਉਸ ਵੇਲੇ, ਯਹੋਸ਼ੁਆ ਨੇ ਇਹ ਮਹੱਤਵਪੂਰਣ ਇਕਰਾਰ ਕੀਤਾ,

“ਯਹੋਵਾਹ ਉਸ ਆਦਮੀ ਨੂੰ ਸਰਾਪੇਗਾ
    ਜੋ ਯਰੀਹੋ ਸ਼ਹਿਰ ਨੂੰ ਫ਼ਿਰ ਤੋਂ ਉਸਾਰੇਗਾ।
ਉਹ ਜੋ ਉਸ ਸ਼ਹਿਰ ਦੀ ਬੁਨਿਆਦ ਰੱਖੇਗਾ
    ਆਪਣਾ ਸਭ ਤੋਂ ਵੱਡਾ ਪੁੱਤਰ ਗਵਾ ਲਵੇਗਾ।
ਜੋ ਵੀ ਕੋਈ ਆਦਮੀ ਫ਼ਾਟਕ ਖੜ੍ਹਾ ਕਰੇਗਾ
    ਆਪਣੇ ਸਭ ਤੋਂ ਛੋਟੇ ਪੁੱਤਰ ਨੂੰ ਗਵਾ ਲਵੇਗਾ।” [b]

27 ਇਸ ਲਈ ਯਹੋਵਾਹ ਯਹੋਸ਼ੁਆ ਦੇ ਨਾਲ ਸੀ। ਅਤੇ ਯਹੋਸ਼ੁਆ ਸਾਰੇ ਦੇਸ਼ ਵਿੱਚ ਪ੍ਰਸਿੱਧ ਹੋ ਗਿਆ।

ਆਕਾਨ ਦਾ ਪਾਪ

ਪਰ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਉੱਥੇ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਇੱਕ ਆਦਮੀ ਸੀ ਜਿਸਦਾ ਨਾਮ ਸੀ ਆਕਾਨ ਵਲਦ ਕਰਮੀ ਜਿਹੜਾ ਜ਼ਬਦੀ ਦਾ ਪੋਤਾ ਸੀ। ਆਕਾਨ ਨੇ ਕੁਝ ਉਹ ਚੀਜ਼ਾਂ ਰੱਖ ਲਈਆਂ ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਸੀ। ਇਸ ਲਈ ਯਹੋਵਾਹ ਇਸਰਾਏਲ ਦੇ ਲੋਕਾਂ ਉੱਤੇ ਬਹੁਤ ਕਰੋਧਵਾਨ ਹੋ ਗਿਆ।

ਜਦੋਂ ਉਨ੍ਹਾਂ ਨੇ ਯਰੀਹੋ ਨੂੰ ਹਰਾ ਦਿੱਤਾ ਤਾਂ ਯਹੋਸ਼ੁਆ ਨੇ ਕੁਝ ਬੰਦਿਆਂ ਨੂੰ ਅਈ ਵਿਖੇ ਭੇਜਿਆ। ਅਈ ਬੈਤਏਲ ਦੇ ਪੂਰਬ ਵੱਲ ਬੈਤ-ਆਵਾਨ ਦੇ ਨੇੜੇ ਸੀ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਅਈ ਵਲ ਜਾਉ ਅਤੇ ਉਸ ਇਲਾਕੇ ਦੀਆਂ ਕਮਜ਼ੋਰੀਆਂ ਦਾ ਪਤਾ ਲਾਉ।” ਇਸ ਲਈ ਉਹ ਆਦਮੀ ਉਸ ਧਰਤੀ ਦੀ ਜਸੂਸੀ ਕਰਨ ਲਈ ਗਏ।

ਬਾਦ ਵਿੱਚ ਉਹ ਆਦਮੀ ਯਹੋਸ਼ੁਆ ਵੱਲ ਵਾਪਸ ਆ ਗਏ। ਉਨ੍ਹਾਂ ਨੇ ਆਖਿਆ, “ਅਈ ਇੱਕ ਕਮਜ਼ੋਰ ਇਲਾਕਾ ਹੈ। ਇਸ ਥਾਂ ਨੂੰ ਹਰਾਉਣ ਲਈ ਸਾਨੂੰ ਆਪਣੇ ਸਾਰੇ ਬੰਦਿਆਂ ਦੀ ਲੋੜ ਨਹੀਂ ਪਵੇਗੀ। ਦੋ ਜਾਂ ਤਿੰਨ ਹਜ਼ਾਰ ਬੰਦੇ ਉੱਥੇ ਲੜਨ ਲਈ ਭੇਜ ਦਿਉ। ਸਾਰੀ ਫ਼ੌਜ ਨੂੰ ਵਰਤਨ ਦੀ ਕੋਈ ਲੋੜ ਨਹੀਂ। ਉੱਥੇ ਸਾਡੇ ਵਿਰੁੱਧ ਲੜਨ ਵਾਲੇ ਕੁਝ ਹੀ ਆਦਮੀ ਹਨ।”

4-5 ਇਸ ਲਈ ਤਕਰੀਬਨ 3,000 ਆਦਮੀ ਅਈ ਨੂੰ ਗਏ। ਪਰ ਅਈ ਦੇ ਲੋਕਾਂ ਨੇ ਇਸਰਾਏਲ ਦੇ ਤਕਰੀਬਨ 36 ਆਦਮੀਆਂ ਨੂੰ ਮਾਰ ਦਿੱਤਾ। ਇਸ ਲਈ ਇਸਰਾਏਲ ਦੇ ਲੋਕ ਭੱਜ ਗਏ ਅਤੇ ਅਈ ਦੇ ਲੋਕਾਂ ਨੇ ਉਨ੍ਹਾਂ ਨੂੰ ਸ਼ਹਿਰ ਦੇ ਫ਼ਾਟਕਾਂ ਤੋਂ ਲੈ ਕੇ ਖਦਾਨਾ ਤੀਕ ਭਜਾਇਆ। ਅਈ ਦੇ ਲੋਕਾਂ ਨੇ ਢਲਾਣ ਉੱਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਹਰਾ ਦਿੱਤਾ ਸੀ।

ਜਦੋਂ ਇਸਰਾਏਲ ਦੇ ਲੋਕਾਂ ਨੇ ਇਹ ਦੇਖਿਆ, ਉਹ ਬਹੁਤ ਭੈਭੀਤ ਹੋ ਗਏ ਅਤੇ ਆਪਣਾ ਹੌਂਸਲਾ ਗੁਆ ਬੈਠੇ। ਜਦੋਂ ਯਹੋਸ਼ੁਆ ਨੇ ਇਸ ਬਾਰੇ ਸੁਣਿਆ, ਉਸ ਨੇ ਆਪਣਾ ਗਮ ਪ੍ਰਗਟਾਉਣ ਲਈ ਕੱਪੜੇ ਪਾੜ ਲਏ। ਉਹ ਪਵਿੱਤਰ ਸੰਦੂਕ ਅੱਗੇ ਧਰਤੀ ਉੱਤੇ ਝੁਕ ਗਿਆ। ਯਹੋਸ਼ੁਆ ਸ਼ਾਮ ਤੀਕ ਉੱਥੇ ਹੀ ਰਿਹਾ। ਇਸਰਾਏਲ ਦੇ ਆਗੂਆਂ ਨੇ ਵੀ ਅਜਿਹਾ ਹੀ ਕੀਤਾ। ਉਨ੍ਹਾਂ ਨੇ ਆਪਣੇ ਸਿਰਾਂ ਵਿੱਚ ਘੱਟਾ ਪਾ ਲਿਆ। ਆਪਣਾ ਗਮ ਪ੍ਰਗਟ ਕਰਨ ਲਈ।

ਯਹੋਸ਼ੁਆ ਨੇ ਆਖਿਆ, “ਯਹੋਵਾਹ ਮੇਰੇ ਪ੍ਰਭੂ! ਤੁਸੀਂ ਸਾਡੇ ਲੋਕਾਂ ਨੂੰ ਯਰਦਨ ਨਦੀ ਦੇ ਪਾਰ ਲਿਆਂਦਾ। ਤੁਸੀਂ ਸਾਨੂੰ ਇੰਨੀ ਦੂਰ ਤੀਕ ਕਿਉਂ ਲਿਆਂਦਾ ਅਤੇ ਫ਼ੇਰ ਅਮੋਰੀ ਲੋਕਾਂ ਨੂੰ ਇਜਾਜ਼ਤ ਦਿੱਤੀ ਕਿ ਉਹ ਸਾਨੂੰ ਤਬਾਹ ਕਰ ਸੱਕਣ? ਸਾਨੂੰ ਯਰਦਨ ਨਦੀ ਦੇ ਦੂਸਰੇ ਕੰਢੇ ਰਹਿ ਕੇ ਹੀ ਸੰਤੁਸ਼ਟ ਹੋ ਜਾਣਾ ਚਾਹੀਦਾ ਸੀ। ਮੈਂ ਆਪਣੀ ਜਾਨ ਦੀ ਕਸਮ ਖਾਂਦਾ ਹਾਂ, ਯਹੋਵਾਹ! ਇੱਥੇ ਹੁਣ ਮੇਰੇ ਆਖਣ ਲਈ ਹੋਰ ਕੁਝ ਵੀ ਨਹੀਂ ਹੈ। ਇਸਰਾਏਲ ਨੇ ਦੁਸ਼ਮਣ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਕਨਾਨੀ ਲੋਕ ਅਤੇ ਇਸ ਦੇਸ਼ ਦੇ ਹੋਰ ਸਾਰੇ ਲੋਕ ਇਸ ਘਟਨਾ ਬਾਰੇ ਸੁਣਨਗੇ। ਫ਼ੇਰ ਉਹ ਸਾਡੇ ਉੱਤੇ ਹਮਲਾ ਕਰ ਦੇਣਗੇ ਅਤੇ ਸਾਨੂੰ ਸਾਰਿਆਂ ਨੂੰ ਮਾਰ ਦੇਣਗੇ! ਫ਼ੇਰ ਤੁਸੀਂ ਮਹਾਨ ਨਾਮ ਦੀ ਰੱਖਿਆ ਕਰਨ ਲਈ ਕੀ ਕਰੋਂਗੇ?”

10 ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਤੂੰ ਆਪਣਾ ਮੂੰਹ ਧਰਤੀ ਵੱਲ ਸੁੱਟ ਕੇ ਉਦਾਸ ਕਿਉਂ ਹੈ? ਉੱਠ ਖਲੋ! 11 ਇਸਰਾਏਲ ਦੇ ਲੋਕਾਂ ਨੇ ਮੇਰੇ ਵਿਰੁੱਧ ਗੁਨਾਹ ਕੀਤਾ। ਉਨ੍ਹਾਂ ਨੇ ਮੇਰਾ ਉਹ ਇਕਰਾਰਨਾਮਾ ਤੋੜਿਆ ਜਿਸ ਨੂੰ ਮੰਨਣ ਦਾ ਮੈਂ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਕੁਝ ਉਹ ਚੀਜ਼ਾਂ ਚੁੱਕੇ ਰੱਖ ਲਈਆਂ ਜਿਨ੍ਹਾਂ ਨੂੰ ਮੈਂ ਤਬਾਹ ਕਰਨ ਦਾ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਮੇਰੀ ਚੋਰੀ ਕੀਤੀ ਹੈ। ਉਨ੍ਹਾਂ ਨੇ ਝੂਠ ਬੋਲਿਆ ਹੈ। ਉਨ੍ਹਾਂ ਨੇ ਉਹ ਚੀਜ਼ਾਂ ਆਪਣੇ ਵਾਸਤੇ ਰੱਖ ਲਈਆਂ ਹਨ। 12 ਇਹੀ ਕਾਰਣ ਹੈ ਕਿ ਇਸਰਾਏਲ ਦੀ ਫ਼ੌਜ ਆਪਣੀ ਪਿੱਠ ਦਿਖਾਕੇ ਭੱਜ ਗਈ। ਕਿਉਂਕਿ ਉਨ੍ਹਾਂ ਨੇ ਪਾਪ ਕੀਤਾ ਸੀ ਇਸ ਲਈ ਉਨ੍ਹਾਂ ਨੂੰ ਤਬਾਹ ਕੀਤਾ ਜਾਣਾ ਚਾਹੀਦਾ। ਮੈਂ ਹੋਰ ਵੱਧੇਰੇ ਤੁਹਾਡੇ ਸੰਗ ਨਹੀਂ ਹੋਵਾਂਗਾ ਜਦੋਂ ਤੀਕ ਕਿ ਤੁਸੀਂ ਉਹ ਸਾਰੀਆਂ ਚੀਜ਼ਾਂ ਤਬਾਹ ਨਹੀਂ ਕਰ ਦਿੰਦੇ ਜਿਨ੍ਹਾਂ ਨੂੰ ਮੈਂ ਤੁਹਾਨੂੰ ਤਬਾਹ ਕਰਨ ਦਾ ਹੁਕਮ ਦਿੱਤਾ ਹੈ।

13 “ਹੁਣ ਜਾਉ ਅਤੇ ਲੋਕਾਂ ਨੂੰ ਪਵਿੱਤਰ ਬਣਾਉ। ਲੋਕਾਂ ਨੂੰ ਆਖੋ, ‘ਆਪਣੇ-ਆਪ ਨੂੰ ਪਵਿੱਤਰ ਬਣਾਉ। ਕੱਲ੍ਹ ਦੀ ਤਿਆਰੀ ਕਰੋ। ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ ਕਿ ਕੁਝ ਲੋਕਾਂ ਨੇ ਉਹ ਚੀਜ਼ਾਂ ਰੱਖ ਲਈਆਂ ਹਨ ਜਿਨ੍ਹਾਂ ਨੂੰ ਤਬਾਹ ਕਰਨ ਦਾ ਉਸ ਨੇ ਆਦੇਸ਼ ਦਿੱਤਾ ਸੀ। ਤੁਸੀਂ ਕਦੇ ਵੀ ਆਪਣੇ ਦੁਸ਼ਮਣਾ ਨੂੰ ਹਰਾ ਨਹੀਂ ਸੱਕੋਂਗੇ ਜਦੋਂ ਤੀਕ ਕਿ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸੁੱਟ ਨਹੀਂ ਦਿੰਦੇ।

14 “‘ਕੱਲ੍ਹ ਸਵੇਰੇ ਤੁਹਾਨੂੰ ਸਾਰਿਆਂ ਨੂੰ ਆਪਣੇ ਪਰਿਵਾਰ-ਸਮੂਹਾਂ ਅਨੁਸਾਰ ਯਹੋਵਾਹ ਦੇ ਸਾਹਮਣੇ ਖਲੋਣਾ ਚਾਹੀਦਾ ਹੈ। ਫ਼ੇਰ ਯਹੋਵਾਹ ਤੁਹਾਡੇ ਵਿੱਚੋਂ ਇੱਕ ਪਰਿਵਾਰ-ਸਮੂਹ ਨੂੰ ਕੱਢੇਗਾ। ਯਹੋਵਾਹ ਦੁਆਰਾ ਕੱਢੇ ਹੋਏ ਪਰਿਵਾਰ-ਸਮੂਹ ਨੂੰ ਵੰਸ਼ ਦਰ ਵੰਸ਼ ਅੱਗੇ ਆਉਣਾ ਚਾਹੀਦਾ। ਜਿਸ ਵੰਸ਼ ਨੂੰ ਯਹੋਵਾਹ ਕੱਢੇਗਾ, ਪਰਿਵਾਰ ਦਰ ਪਰਿਵਾਰ ਅੱਗੇ ਆਵੇਗਾ। ਜਿਸ ਪਰਿਵਾਰ ਨੂੰ ਯਹੋਵਾਹ ਕੱਢੇਗਾ ਆਦਮੀ ਦਰ ਆਦਮੀ ਅੱਗੇ ਆਵੇਗਾ। 15 ਜਿਹੜਾ ਆਦਮੀ ਉਨ੍ਹਾਂ ਚੀਜ਼ਾਂ ਨੂੰ ਰੱਖੇਗਾ, ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਸੀ, ਫ਼ੜਿਆ ਜਾਵੇਗਾ। ਫ਼ੇਰ ਉਸ ਨੂੰ ਸਾੜਕੇ ਮਾਰ ਦਿੱਤਾ ਜਾਵੇਗਾ ਅਤੇ ਉਸਦੀ ਹਰ ਸ਼ੈਅ ਉਸ ਦੇ ਨਾਲ ਹੀ ਤਬਾਹ ਕਰ ਦਿੱਤੀ ਜਾਵੇਗੀ। ਉਸ ਨੇ ਯਹੋਵਾਹ ਦੇ ਇਕਰਾਰਨਾਮੇ ਨੂੰ ਤੋੜਿਆ ਸੀ ਅਤੇ ਉਸ ਨੇ ਇਸਰਾਏਲ ਦੇ ਲੋਕਾਂ ਦਰਮਿਆਨ ਬਹੁਤ ਭਿਆਨਕ ਪਾਪ ਕੀਤਾ ਹੈ!’”

16 ਅਗਲੀ ਸਵੇਰ ਸੁਵਖਤੇ ਹੀ, ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਯਹੋਵਾਹ ਦੇ ਸਾਹਮਣੇ ਇਕੱਠਾ ਕੀਤਾ। ਸਾਰੇ ਪਰਿਵਾਰ-ਸਮੂਹ ਯਹੋਵਾਹ ਦੇ ਸਾਹਮਣੇ ਖਲੋ ਗਏ। ਯਹੋਵਾਹ ਨੇ ਯਹੂਦਾਹ ਦੇ ਪਰਿਵਾਰ-ਸਮੂਹ ਦੀ ਚੋਣ ਕੀਤੀ। 17 ਇਸ ਲਈ ਯਹੂਦਾਹ ਦੇ ਸਾਰੇ ਵੰਸ਼ ਯਹੋਵਾਹ ਦੇ ਸਾਹਮਣੇ ਖਲੋ ਗਏ ਯਹੋਵਾਹ ਨੇ ਜ਼ਰਾਹ ਵੰਸ਼ ਦੀ ਚੋਣ ਕੀਤੀ। ਫ਼ੇਰ ਜ਼ਰਾਹ ਵੰਸ਼ ਦੇ ਸਾਰੇ ਪਰਿਵਾਰ-ਸਮੂਹ ਯਹੋਵਾਹ ਦੇ ਅੱਗੇ ਖਲੋ ਗਏ। ਜ਼ਬਦੀ ਦੇ ਪਰਿਵਾਰ ਦੀ ਚੋਣ ਕੀਤੀ ਗਈ। 18 ਯਹੋਵਾਹ ਨੇ ਕਰਮੀ ਦੇ ਪੁੱਤਰ ਆਕਾਨ ਦੀ ਚੋਣ ਕੀਤੀ। ਕਰਮੀ ਜ਼ਬਦੀ ਦਾ ਪੁੱਤਰ ਸੀ। ਅਤੇ ਜ਼ਬਦੀ ਜ਼ਰਾਹ ਦਾ ਪੁੱਤਰ ਸੀ।

19 ਫ਼ੇਰ ਯਹੋਸ਼ੁਆ ਨੇ ਆਕਾਨ ਨੂੰ ਆਖਿਆ, “ਪੁੱਤਰ, ਆਪਣੀ ਪ੍ਰਾਰਥਨਾ ਕਰ ਲੈ ਤੈਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਉਸ ਦੇ ਸਾਹਮਣੇ ਆਪਣੇ ਪਾਪਾ ਦਾ ਇਕਰਾਰ ਕਰਨਾ ਚਾਹੀਦਾ ਹੈ। ਮੈਨੂੰ ਦੱਸ ਕਿ ਤੂੰ ਕੀ ਕੀਤਾ ਸੀ, ਅਤੇ ਕੋਈ ਵੀ ਗੱਲ ਮੇਰੇ ਕੋਲੋਂ ਛੁਪਾਉਣ ਦੀ ਕੋਸ਼ਿਸ਼ ਨਾ ਕਰ!”

20 ਆਕਾਨ ਨੇ ਜਵਾਬ ਦਿੱਤਾ, “ਇਹ ਠੀਕ ਹੈ! ਮੈਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਪਾਪ ਕੀਤਾ ਹੈ। ਇਹੀ ਹੈ ਜੋ ਮੈਂ ਕੀਤਾ ਸੀ: 21 ਅਸੀਂ ਯਰੀਹੋ ਦੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਸੀ ਅਤੇ ਉਸ ਦੇ ਨਾਲ ਸਾਰੀਆਂ ਚੀਜ਼ਾਂ ਉੱਤੇ ਵੀ ਮੈਂ ਬੇਬੀਲੋਨ ਦਾ ਇੱਕ ਖੂਬਸੂਰਤ ਕੋਟ ਤਕਰੀਬਨ 15 ਪੌਂਡ ਚਾਂਦੀ, ਅਤੇ ਸੋਨੇ ਦਾ ਇੱਕ ਪੌਂਡ ਦੇਖਿਆ। ਮੈਂ ਇਹ ਚੀਜ਼ਾਂ ਆਪਣੇ ਵਾਸਤੇ ਚਾਹੁੰਦਾ ਸੀ। ਇਸ ਲਈ ਮੈਂ ਇਹ ਚੁੱਕ ਲਈਆਂ। ਤੁਹਾਨੂੰ ਉਹ ਚੀਜ਼ਾਂ ਮੇਰੇ ਤੰਬੂ ਦੀ ਜ਼ਮੀਨ ਹੇਠਾਂ ਦੱਬੀਆਂ ਹੋਈਆਂ ਮਿਲਣਗੀਆਂ। ਚਾਂਦੀ ਕੋਟ ਦੇ ਹੇਠਾਂ ਹੈ।”

22 ਇਸ ਲਈ ਯਹੋਸ਼ੁਆ ਨੇ ਕੁਝ ਆਦਮੀਆਂ ਨੂੰ ਤੰਬੂ ਵੱਲ ਭੇਜਿਆ। ਉਹ ਤੰਬੂ ਵੱਲ ਦੌੜ ਗਏ ਅਤੇ ਤੰਬੂ ਵਿੱਚ ਛੁਪੀਆਂ ਹੋਈਆਂ ਉਨ੍ਹਾਂ ਚੀਜ਼ਾਂ ਨੂੰ ਲੱਭ ਲਿਆ। ਚਾਂਦੀ ਕੋਟ ਦੇ ਹੇਠਾਂ ਸੀ। 23 ਆਦਮੀਆਂ ਨੇ ਤੰਬੂ ਵਿੱਚੋਂ ਚੀਜ਼ਾਂ ਬਾਹਰ ਲਿਆਂਦੀਆਂ। ਉਹ ਉਨ੍ਹਾਂ ਚੀਜ਼ਾਂ ਨੂੰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕਾਂ ਦੇ ਕੋਲ ਲੈ ਗਏ। ਉਨ੍ਹਾਂ ਨੇ ਉਨ੍ਹਾਂ ਨੂੰ ਯਹੋਵਾਹ ਦੇ ਸਾਹਮਣੇ ਧਰਤੀ ਉੱਤੇ ਸੁੱਟ ਦਿੱਤਾ।

24 ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਆਕਾਨ ਵਲਦ ਜ਼ਰਹ ਨੂੰ ਆਕੋਰ ਦੀ ਵਾਦੀ ਵਿੱਚ ਲੈ ਗਏ। ਉਨ੍ਹਾਂ ਨੇ ਚਾਂਦੀ, ਕੋਟ, ਸੋਨਾ, ਆਕਾਨ ਦੇ ਧੀਆਂ, ਪੁੱਤਰਾਂ ਉਸ ਦੇ ਪਸ਼ੂਆਂ ਉਸ ਦੇ ਗਧਿਆਂ ਉਸ ਦੀਆਂ ਭੇਡਾਂ ਉਸ ਦੇ ਤੰਬੂ ਅਤੇ ਉਸਦੀ ਹਰ ਸ਼ੈਅ ਨੂੰ ਵੀ ਨਾਲ ਲੈ ਲਿਆ। ਉਹ ਇਹ ਸਾਰੀਆਂ ਚੀਜ਼ਾਂ ਆਕਾਨ ਦੇ ਨਾਲ ਹੀ ਆਕੋਰ ਦੀ ਵਾਦੀ ਵਿੱਚ ਲੈ ਗਏ। 25 ਫ਼ੇਰ ਯਹੋਸ਼ੁਆ ਨੇ ਆਖਿਆ, “ਤੂੰ ਸਾਡੇ ਲਈ ਬਹੁਤ ਮੁਸੀਬਤ ਪੈਦਾ ਕੀਤੀ! ਪਰ ਹੁਣ ਯਹੋਵਾਹ ਤੈਨੂੰ ਮੁਸੀਬਤ ਵਿੱਚ ਪਾਏਗਾ!” ਫ਼ੇਰ ਸਾਰੇ ਲੋਕਾਂ ਨੇ ਉਦੋਂ ਤੀਕ ਆਕਾਨ ਅਤੇ ਉਸ ਦੇ ਪਰਿਵਾਰ ਉੱਤੇ ਪੱਥਰ ਸੁੱਟੇ ਜਦੋਂ ਤੀਕ ਕਿ ਉਹ ਮਰ ਨਹੀਂ ਗਏ। ਫ਼ੇਰ ਲੋਕਾਂ ਨੇ ਉਨ੍ਹਾਂ ਨੂੰ ਅਤੇ ਉਸਦੀ ਹਰ ਸ਼ੈਅ ਨੂੰ ਸਾੜ ਦਿੱਤਾ। 26 ਜਦੋਂ ਉਨ੍ਹਾਂ ਨੇ ਆਕਾਨ ਨੂੰ ਸਾੜ ਦਿੱਤਾ ਤਾਂ ਉਨ੍ਹਾਂ ਨੇ ਉਸ ਦੇ ਸ਼ਰੀਰ ਉੱਤੇ ਬਹੁਤ ਸਾਰੇ ਪੱਥਰ ਰੱਖ ਦਿੱਤੇ। ਉਹ ਪੱਥਰ ਅੱਜ ਤੱਕ ਉੱਥੇ ਹੀ ਹਨ। ਇਸ ਲਈ ਪਰਮੇਸ਼ੁਰ ਨੇ ਆਕਾਨ ਲਈ ਮੁਸੀਬਤ ਲਿਆਂਦੀ। ਇਹੀ ਕਾਰਣ ਹੈ ਕਿ ਉਸ ਥਾਂ ਨੂੰ ਆਕੋਰ ਦੀ ਵਾਦੀ ਆਖਿਆ ਜਾਂਦਾ ਹੈ। ਇਸ ਤੋਂ ਮਗਰੋਂ ਯਹੋਵਾਹ ਲੋਕਾਂ ਨਾਲ ਕਰੋਧਵਾਨ ਨਹੀਂ ਸੀ।

ਅਈ ਤਬਾਹ ਹੋ ਗਿਆ

ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਭੈਭੀਤ ਨਾ ਹੋ। ਹੌਂਸਲਾ ਨਾ ਛੱਡ। ਆਪਣੇ ਸਾਰੇ ਲੜਾਕੂਆਂ ਨੂੰ ਅਈ ਵਿਖੇ ਲੈ ਜਾ। ਮੈਂ ਅਈ ਦੇ ਰਾਜੇ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਕਰਾਂਗਾ। ਮੈਂ ਤੁਹਾਨੂੰ ਉਸ ਦੇ ਲੋਕ, ਉਸਦਾ ਸ਼ਹਿਰ ਅਤੇ ਉਸਦੀ ਧਰਤੀ ਦੇ ਰਿਹਾ ਹਾਂ। ਤੁਸੀਂ ਅਈ ਅਤੇ ਉਸ ਦੇ ਰਾਜੇ ਨਾਲ ਉਹੀ ਸਲੂਕ ਕਰੋਂਗੇ ਜਿਹੜਾ ਤੁਸੀਂ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਸੀ। ਸਿਰਫ਼ ਇਸ ਵਾਰੀ ਤੁਸੀਂ ਸਾਰੀ ਦੌਲਤ ਨੂੰ ਅਤੇ ਸਾਰੇ ਪਸ਼ੂਆਂ ਨੂੰ ਆਪਣੇ ਲਈ ਰੱਖ ਸੱਕਦੇ ਹੋ। ਤੁਸੀਂ ਦੌਲਤ ਨੂੰ ਆਪਣੇ ਲੋਕਾਂ ਵਿੱਚ ਵੰਡ ਦਿਉਂਗੇ। ਹੁਣ, ਆਪਣੇ ਕੁਝ ਸਿਪਾਹੀਆਂ ਨੂੰ ਸ਼ਹਿਰ ਦੇ ਪਿੱਛੇ ਛੁਪ ਜਾਣ ਲਈ ਆਖੋ।”

ਇਸ ਲਈ ਯਹੋਸ਼ੁਆ ਆਪਣੀ ਸਾਰੀ ਫ਼ੌਜ ਅਈ ਵੱਲ ਲੈ ਗਿਆ। ਫ਼ੇਰ ਯਹੋਸ਼ੁਆ ਨੇ ਆਪਣੇ ਬਿਹਤਰੀਨ ਲੜਾਕੂਆਂ ਵਿੱਚੋਂ 3,000 ਦੀ ਚੋਣ ਕੀਤੀ। ਉਸ ਨੇ ਇਨ੍ਹਾਂ ਆਦਮੀਆਂ ਨੂੰ ਰਾਤ ਵੇਲੇ ਬਾਹਰ ਭੇਜ ਦਿੱਤਾ। ਯਹੋਸ਼ੁਆ ਨੇ ਉਨ੍ਹਾਂ ਨੂੰ ਇਹ ਆਦੇਸ਼ ਦਿੱਤਾ: “ਧਿਆਨ ਨਾਲ ਸੁਣੋ ਮੈਂ ਆਖਦਾ ਹਾਂ। ਤੁਹਾਨੂੰ ਸ਼ਹਿਰ ਦੇ ਪਿੱਛਲੇ ਪਾਸੇ ਵੱਲ ਛੁਪ ਜਾਣਾ ਚਾਹੀਦਾ ਹੈ। ਹਮਲੇ ਦੇ ਵਕਤ ਦਾ ਇੰਤਜ਼ਾਰ ਕਰੋ। ਸ਼ਹਿਰ ਤੋਂ ਬਹੁਤਾ ਦੂਰ ਨਾ ਜਾਣਾ। ਨਿਗਰਾਨੀ ਜਾਰੀ ਰੱਖਣਾ ਅਤੇ ਤਿਆਰ ਰਹਿਣਾ। ਮੈਂ ਆਪਣੇ ਨਾਲ ਆਦਮੀ ਲੈ ਕੇ ਸ਼ਹਿਰ ਵੱਲ ਮਾਰਚ ਕਰਾਂਗਾ। ਸ਼ਹਿਰ ਦੇ ਲੋਕ ਸਾਡੇ ਨਾਲ ਲੜਨ ਲਈ ਬਾਹਰ ਆਉਣਗੇ। ਅਸੀਂ ਮੁੜ ਪਵਾਂਗੇ ਅਤੇ ਉਨ੍ਹਾਂ ਕੋਲੋਂ ਭੱਜ ਪਵਾਂਗੇ, ਜਿਵੇਂ ਅਸੀਂ ਪਹਿਲਾਂ ਕੀਤਾ ਸੀ। ਉਹ ਆਦਮੀ ਸ਼ਹਿਰ ਤੋਂ ਦੂਰ ਤੱਕ ਸਾਡਾ ਪਿੱਛਾ ਕਰਨਗੇ। ਉਹ ਸੋਚਣਗੇ ਕਿ ਅਸੀਂ ਪਹਿਲਾਂ ਵਾਂਗ ਹੀ ਉਨ੍ਹਾਂ ਕੋਲੋਂ ਭੱਜ ਰਹੇ ਹਾਂ। ਇਸ ਲਈ ਅਸੀਂ ਦੂਰ ਭੱਜ ਜਾਵਾਂਗੇ। ਫ਼ੇਰ ਤੁਹਾਨੂੰ ਆਪਣੀ ਛੁਪਣਗਾਹ ਤੋਂ ਬਾਹਰ ਆ ਜਾਣਾ ਚਾਹੀਦਾ ਹੈ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲੈਣਾ ਚਾਹੀਦਾ ਹੈ। ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਜਿੱਤਣ ਦੀ ਸ਼ਕਤੀ ਦੇਵੇਗਾ।

“ਤੁਹਾਨੂੰ ਉਹੀ ਕਰਨਾ ਚਾਹੀਦਾ ਹੈ ਜੋ ਯਹੋਵਾਹ ਆਖਦਾ ਹੈ। ਮੇਰੇ ਵੱਲ ਦੇਖਣਾ ਅਤੇ ਮੈਂ ਤੁਹਾਨੂੰ ਸ਼ਹਿਰ ਉੱਤੇ ਹਮਲਾ ਕਰਨ ਦਾ ਆਦੇਸ਼ ਦੇਵਾਂਗਾ। ਸ਼ਹਿਰ ਉੱਤੇ ਕਬਜ਼ਾ ਕਰ ਲੈਣਾ ਅਤੇ ਫ਼ੇਰ ਇਸ ਨੂੰ ਸਾੜ ਦੇਣਾ।”

ਫ਼ੇਰ ਯਹੋਸ਼ੁਆ ਨੇ ਉਨ੍ਹਾਂ ਆਦਮੀਆਂ ਨੂੰ ਉਨ੍ਹਾਂ ਦੀ ਛੁਪਣਗਾਹ ਵੱਲ ਭੇਜ ਦਿੱਤਾ ਅਤੇ ਇੰਤਜ਼ਾਰ ਕਰਨ ਲੱਗਾ। ਉਹ ਬੈਤਏਲ ਅਤੇ ਅਈ ਦੇ ਵਿੱਚਕਾਰ ਦੀ ਥਾਂ ਉੱਤੇ ਚੱਲੇ ਗਏ। ਇਹ ਅਈ ਦੇ ਪੱਛਮ ਵੱਲ ਸੀ। ਅਤੇ ਯਹੋਸ਼ੁਆ ਆਪਣੇ ਲੋਕਾਂ ਨਾਲ ਰਾਤ ਭਰ ਠਹਿਰਿਆ।

10 ਅਗਲੀ ਸਵੇਰ ਸੁਵਖਤੇ ਹੀ ਯਹੋਸ਼ੁਆ ਨੇ ਆਦਮੀਆਂ ਨੂੰ ਇਕੱਠਿਆ ਕੀਤਾ। ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਆਗੂ ਆਦਮੀਆਂ ਨੂੰ ਅਈ ਵੱਲ ਲੈ ਗਏ। 11 ਉਨ੍ਹਾਂ ਸਾਰੇ ਸਿਪਾਹੀਆਂ ਨੇ, ਜਿਹੜੇ ਯਹੋਸ਼ੁਆ ਦੇ ਨਾਲ ਸਨ, ਅਈ ਵੱਲ ਮਾਰਚ ਕਰ ਦਿੱਤਾ। ਉਹ ਸ਼ਹਿਰ ਦੇ ਸਾਹਮਣੇ ਜਾਕੇ ਰੁਕ ਗਏ। ਫ਼ੌਜ ਨੇ ਸ਼ਹਿਰ ਦੇ ਉੱਤਰ ਵੱਲ ਆਪਣਾ ਡੇਰਾ ਲਾ ਲਿਆ। ਫ਼ੌਜ ਅਤੇ ਅਈ ਦੇ ਵਿੱਚਕਾਰ ਇੱਕ ਵਾਦੀ ਸੀ।

12 ਫ਼ੇਰ ਯਹੋਸ਼ੁਆ ਨੇ ਤਕਰੀਬਨ 5,000 ਆਦਮੀ ਚੁਣੇ। ਯਹੋਸ਼ੁਆ ਨੇ ਇਨ੍ਹਾਂ ਆਦਮੀਆਂ ਨੂੰ ਸ਼ਹਿਰ ਦੇ ਪੱਛਮ ਵਾਲੇ ਪਾਸੇ ਬੈਤਏਲ ਅਤੇ ਅਈ ਦੇ ਵਿੱਚਕਾਰ ਜਾਕੇ ਛੁਪ ਜਾਣ ਲਈ ਭੇਜ ਦਿੱਤਾ। 13 ਇਸ ਲਈ ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਲੜਾਈ ਲਈ ਤਿਆਰ ਕੀਤਾ। ਮੁਖ ਡੇਰਾ ਸ਼ਹਿਰ ਦੇ ਉੱਤਰ ਵੱਲ ਸੀ। ਦੂਸਰੇ ਆਦਮੀ ਪੱਛਮ ਵੱਲ ਛੁੱਪੇ ਹੋਏ ਸਨ। ਉਸ ਰਾਤ ਯਹੋਸ਼ੁਆ ਵਾਦੀ ਵਿੱਚ ਹੇਠਾਂ ਗਿਆ।

14 ਬਾਦ ਵਿੱਚ, ਅਈ ਦੇ ਰਾਜੇ ਨੇ ਇਸਰਾਏਲ ਦੀ ਫ਼ੌਜ ਨੂੰ ਦੇਖਿਆ। ਰਾਜਾ ਅਤੇ ਉਸ ਦੇ ਬੰਦੇ ਇਸਰਾਏਲ ਦੀ ਫ਼ੌਜ ਨਾਲ ਲੜਨ ਲਈ ਕਾਹਲੀ ਨਾਲ ਬਾਹਰ ਆਏ। ਅਈ ਦਾ ਰਾਜਾ ਸ਼ਹਿਰ ਦੇ ਪੂਰਬ ਵਾਲੇ ਪਾਸੇ ਯਰਦਨ ਵਾਦੀ ਵੱਲ ਗਿਆ, ਇਸ ਲਈ ਉਸ ਨੇ ਸ਼ਹਿਰ ਦੇ ਪਿੱਛੇ ਛੁੱਪੇ ਹੋਏ ਸਿਪਾਹੀਆਂ ਨੂੰ ਨਹੀਂ ਦੇਖਿਆ।

15 ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਆਦਮੀਆਂ ਨੇ ਅਈ ਦੀ ਫ਼ੌਜ ਨੂੰ ਉਨ੍ਹਾਂ ਨੂੰ ਪਿੱਛਾਂਹ ਵੱਲ ਧੱਕਣ ਦਿੱਤਾ। ਯਹੋਸ਼ੁਆ ਅਤੇ ਉਸ ਦੇ ਆਦਮੀ ਪੂਰਬ ਵਾਲੇ ਪਾਸੇ ਮਾਰੂਥਲ ਵੱਲ ਭੱਜਣ ਲੱਗੇ। 16 ਸ਼ਹਿਰ ਦੇ ਲੋਕਾਂ ਨੇ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ ਅਤੇ ਯਹੋਸ਼ੁਆ ਅਤੇ ਉਸ ਦੇ ਬੰਦਿਆਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਾਰੇ ਲੋਕਾਂ ਨੇ ਸ਼ਹਿਰ ਛੱਡ ਦਿੱਤਾ। 17 ਅਈ ਅਤੇ ਬੈਤਏਲ ਦੇ ਸਾਰੇ ਲੋਕਾਂ ਨੇ ਇਸਰਾਏਲ ਦੀ ਫ਼ੌਜ ਦਾ ਪਿੱਛਾ ਕੀਤਾ। ਸ਼ਹਿਰ ਖੁਲ੍ਹਾ ਰਹਿ ਗਿਆ-ਕੋਈ ਵੀ ਸ਼ਹਿਰ ਦੀ ਰਾਖੀ ਲਈ ਨਹੀਂ ਠਹਿਰਿਆ।

18 ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਆਪਣੇ ਬਰਛੇ ਨੂੰ ਅਈ ਦੇ ਸ਼ਹਿਰ ਵੱਲ ਸੇਧ ਲੈ। ਮੈਂ ਤੈਨੂੰ ਇਹ ਸ਼ਹਿਰ ਦੇ ਦੇਵਾਂਗਾ।” ਇਸ ਲਈ ਯਹੋਸ਼ੁਆ ਨੇ ਆਪਣਾ ਬਰਛਾ ਅਈ ਸ਼ਹਿਰ ਵੱਲ ਸੇਧਿਆ। 19 ਜਿਹੜੇ ਇਸਰਾਏਲ ਦੇ ਆਦਮੀ ਛੁੱਪੇ ਹੋਏ ਸਨ ਉਨ੍ਹਾਂ ਨੇ ਇਸ ਨੂੰ ਦੇਖ ਲਿਆ। ਉਹ ਕਾਹਲੀ ਨਾਲ ਆਪਣੀ ਛੁਪਣਗਾਹ ਵਿੱਚੋਂ ਬਾਹਰ ਨਿਕਲ ਆਏ ਅਤੇ ਸ਼ਹਿਰ ਵੱਲ ਭੱਜੇ। ਉਹ ਸ਼ਹਿਰ ਵਿੱਚ ਦਾਖਲ ਹੋ ਗਏ ਅਤੇ ਇਸ ਉੱਤੇ ਕਾਬੂ ਪਾ ਲਿਆ। ਫ਼ੇਰ ਸਿਪਾਹੀਆਂ ਨੇ ਸ਼ਹਿਰ ਨੂੰ ਅੱਗ ਲਾਕੇ ਸਾੜਨਾ ਸ਼ੁਰੂ ਕਰ ਦਿੱਤਾ।

20 ਅਈ ਦੇ ਆਦਮੀਆਂ ਨੇ ਪਿੱਛੇ ਮੁੜਕੇ ਦੇਖਿਆ ਅਤੇ ਸ਼ਹਿਰ ਨੂੰ ਸੜਦਿਆਂ ਦੇਖਿਆ। ਉਨ੍ਹਾਂ ਨੇ ਆਕਾਸ਼ ਤੱਕ ਧੂੰਆ ਉੱਠਦਿਆਂ ਦੇਖਿਆ। ਇਸ ਲਈ ਉਨ੍ਹਾਂ ਦੀ ਸ਼ਕਤੀ ਅਤੇ ਹੌਂਸਲਾ ਟੁੱਟ ਗਿਆ। ਉਨ੍ਹਾਂ ਨੇ ਇਸਰਾਏਲ ਦੇ ਆਦਮੀਆਂ ਦਾ ਪਿੱਛਾ ਕਰਨਾ ਛੱਡ ਦਿੱਤਾ। ਇਸਰਾਏਲ ਦੇ ਆਦਮੀ ਭੱਜਣ ਤੋਂ ਰੁਕ ਗਏ। ਉਹ ਮੁੜ ਪਏ ਅਤੇ ਅਈ ਦੇ ਆਦਮੀਆਂ ਨਾਲ ਲੜਨ ਲਈ ਗਏ। ਅਈ ਦੇ ਆਦਮੀਆਂ ਲਈ ਭੱਜਣ ਦੀ ਕੋਈ ਸੁਰੱਖਿਅਤ ਥਾਂ ਨਹੀਂ ਸੀ। 21 ਯਹੋਸ਼ੁਆ ਅਤੇ ਉਸ ਦੇ ਆਦਮੀਆਂ ਨੇ ਦੇਖਿਆ ਕਿ ਉਸਦੀ ਫ਼ੌਜ ਨੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਸੀ। ਉਨ੍ਹਾਂ ਨੇ ਸ਼ਹਿਰ ਵਿੱਚੋਂ ਧੂੰਆਂ ਉੱਠਦਿਆਂ ਦੇਖਿਆ। ਇਹ ਉਹੀ ਸਮਾਂ ਸੀ ਜਦੋਂ ਉਨ੍ਹਾਂ ਨੇ ਭੱਜਣਾ ਛੱਡ ਦਿੱਤਾ ਸੀ, ਅਤੇ ਮੁੜ ਪਏ ਸਨ ਅਤੇ ਅਈ ਦੇ ਬੰਦਿਆਂ ਨਾਲ ਲੜਨ ਲਈ ਦੌੜ ਪਏ ਸਨ। 22 ਫ਼ੇਰ ਜਿਹੜੇ ਆਦਮੀ ਛੁਪ ਗਏ ਸਨ ਸ਼ਹਿਰ ਤੋਂ ਬਾਹਰ ਲੜਾਈ ਵਿੱਚ ਸਹਾਇਤਾ ਕਰਨ ਲਈ ਆ ਗਏ। ਇਸਰਾਏਲ ਦੀ ਫ਼ੌਜ ਅਈ ਦੇ ਬੰਦਿਆਂ ਦੇ ਦੋਹੀ ਪਾਸੀਂ ਸੀ-ਅਈ ਦੇ ਬੰਦੇ ਫ਼ਸ ਗਏ। ਇਸਰਾਏਲ ਨੇ ਉਨ੍ਹਾਂ ਨੂੰ ਹਰਾ ਦਿੱਤਾ। ਉਹ ਉਦੋਂ ਤੀਕ ਲੜਦੇ ਰਹੇ ਜਦੋਂ ਤੀਕ ਕਿ ਅਈ ਦਾ ਕੋਈ ਵੀ ਬੰਦਾ ਬੱਚਿਆਂ ਨਹੀਂ ਰਿਹਾ-ਦੁਸ਼ਮਣ ਦਾ ਕੋਈ ਵੀ ਬੰਦਾ ਬੱਚਿਆਂ ਨਹੀਂ ਰਿਹਾ-ਦੁਸ਼ਮਣ ਦਾ ਕੋਈ ਵੀ ਬੰਦਾ ਬਚ ਨਹੀਂ ਸੱਕਿਆ। 23 ਪਰ ਅਈ ਦਾ ਰਾਜਾ ਜਿਉਂਦਾ ਰਹਿ ਗਿਆ। ਯਹੋਸ਼ੁਆ ਦੇ ਆਦਮੀ ਉਸ ਨੂੰ ਯਹੋਸ਼ੁਆ ਕੋਲ ਲੈ ਗਏ।

ਲੜਾਈ ਦਾ ਵੇਰਵਾ

24 ਲੜਾਈ ਸਮੇਂ, ਇਸਰਾਏਲ ਦੀ ਫ਼ੌਜ ਨੇ ਅਈ ਦੇ ਆਦਮੀਆਂ ਦਾ ਖੇਤਾਂ ਅਤੇ ਮਾਰੂਥਲ ਵਿੱਚ ਪਿੱਛਾ ਕੀਤਾ। ਇਸ ਲਈ ਇਸਰਾਏਲ ਦੀ ਫ਼ੌਜ ਨੇ ਅਈ ਦੇ ਸਾਰੇ ਆਦਮੀਆਂ ਨੂੰ ਖੇਤਾਂ ਅਤੇ ਮਾਰੂਥਲ ਅੰਦਰ ਮਾਰ ਮੁਕਾਇਆ। ਫ਼ੇਰ ਇਸਰਾਏਲ ਦੇ ਆਦਮੀ ਅਈ ਵਾਪਸ ਪਰਤ ਆਏ ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਮਾਰ ਦਿੱਤਾ ਜਿਹੜੇ ਹਾਲੇ ਵੀ ਸ਼ਹਿਰ ਵਿੱਚ ਜਿਉਂਦੇ ਰਹਿ ਗਏ ਸਨ। 25 ਅਈ ਦੇ ਸਾਰੇ ਲੋਕ ਉਸ ਦਿਨ ਮਾਰੇ ਗਏ। ਉੱਥੇ 12,000 ਆਦਮੀ ਅਤੇ ਔਰਤਾਂ ਸਨ। 26 ਯਹੋਸ਼ੁਆ ਨੇ ਆਪਣਾ ਬਰਛਾ ਅਈ ਵੱਲ ਸੇਧਿਆ। ਇਹ ਉਸ ਦੇ ਲੋਕਾਂ ਨੂੰ ਸ਼ਹਿਰ ਤਬਾਹ ਕਰ ਦੇਣ ਦਾ ਸੰਕੇਤ ਸੀ। ਅਤੇ ਯਹੋਸ਼ੁਆ ਉਦੋਂ ਤੀਕ ਰੁਕਿਆ ਜਦੋਂ ਤੱਕ ਕਿ ਅਈ ਦੇ ਸਾਰੇ ਲੋਕ ਤਬਾਹ ਨਹੀਂ ਹੋ ਗਏ। 27 ਇਸਰਾਏਲ ਦੇ ਲੋਕਾਂ ਨੇ ਸ਼ਹਿਰ ਦੇ ਪਸ਼ੂਆਂ ਅਤੇ ਹਰੇਕ ਚੀਜ਼ ਨੂੰ ਆਪਣੇ ਲਈ ਰੱਖ ਲਿਆ। ਉਹੀ ਗੱਲ ਸੀ ਜਿਹੜੀ ਯਹੋਵਾਹ ਨੇ ਆਖੀ ਸੀ ਕਿ ਉਹ ਕਰ ਸੱਕਦੇ ਹਨ। ਜਦੋਂ ਉਸ ਨੇ ਯਹੋਸ਼ੁਆ ਨੂੰ ਆਦੇਸ਼ ਦਿੱਤੇ ਸਨ।

28 ਫ਼ਿਰ ਯਹੋਸ਼ੁਆ ਨੇ ਅਈ ਦੇ ਸ਼ਹਿਰ ਨੂੰ ਸਾੜ ਦਿੱਤਾ। ਉਹ ਸ਼ਹਿਰ ਮਲਬੇ ਦਾ ਢੇਰ ਬਣ ਗਿਆ ਇਹ ਅੱਜ ਵੀ ਉਸੇ ਤਰ੍ਹਾਂ ਹੈ। 29 ਯਹੋਸ਼ੁਆ ਨੇ ਅਈ ਦੇ ਰਾਜੇ ਨੂੰ ਇੱਕ ਰੁੱਖ ਉੱਤੇ ਫ਼ਾਂਸੀ ਦੇ ਦਿੱਤੀ। ਉਸ ਨੇ ਉਸ ਨੂੰ ਸ਼ਾਮ ਤੱਕ ਰੁੱਖ ਉੱਤੇ ਲਟਕੇ ਰਹਿਣ ਦਿੱਤਾ। ਸੂਰਜ ਛੁਪਣ ਵੇਲੇ ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਰਾਜੇ ਦੀ ਲੋਥ ਨੂੰ ਰੁੱਖ ਤੋਂ ਉਤਾਰਨ ਲਈ ਆਖਿਆ। ਉਨ੍ਹਾਂ ਨੇ ਉਸਦੀ ਲੋਥ ਸ਼ਹਿਰ ਦੇ ਦਰਵਾਜ਼ੇ ਉੱਤੇ ਸੁੱਟ ਦਿੱਤੀ। ਫ਼ਿਰ ਉਨ੍ਹਾਂ ਨੇ ਲੋਥ ਨੂੰ ਬਹੁਤ ਸਾਰੇ ਪੱਥਰਾਂ ਨਾਲ ਢੱਕ ਦਿੱਤਾ। ਉਹ ਪਥਰਾਂ ਦਾ ਢੇਰ ਅੱਜ ਵੀ ਉੱਥੇ ਹੀ ਹੈ।

ਅਸੀਸਾਂ ਅਤੇ ਸਰਾਪਾ ਨੂੰ ਪੜ੍ਹਨਾ

30 ਫ਼ਿਰ ਯਹੋਸ਼ੁਆ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਲਈ ਇੱਕ ਜਗਵੇਦੀ ਉਸਾਰੀ। ਉਸ ਨੇ ਉਹ ਜਗਵੇਦੀ ਏਬਾਲ ਪਹਾੜੀ ਉੱਤੇ ਉਸਾਰੀ। 31 ਯਹੋਵਾਹ ਦੇ ਸੇਵਕ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਦੱਸਿਆ ਸੀ ਕਿ ਜਗਵੇਦੀਆਂ ਕਿਵੇਂ ਬਨਾਉਣੀਆਂ ਹਨ। ਇਸ ਲਈ ਯਹੋਸ਼ੁਆ ਨੇ ਜਗਵੇਦੀ ਉਸੇ ਤਰ੍ਹਾਂ ਬਣਾਈ ਜਿਸ ਤਰ੍ਹਾਂ ਇਸ ਬਾਰੇ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖਿਆ ਹੋਇਆ ਸੀ। ਜਗਵੇਦੀ ਅਨਘੜ ਪੱਥਰਾਂ ਦੀ ਬਣੀ ਹੋਈ ਸੀ। ਉਨ੍ਹਾਂ ਪੱਥਰਾਂ ਉੱਤੇ ਕਦੇ ਵੀ ਕਿਸੇ ਔਜ਼ਾਰ ਦੀ ਵਰਤੋਂ ਨਹੀਂ ਕੀਤੀ ਗਈ ਸੀ। ਉਹ ਉਸ ਜਗਵੇਦੀ ਉੱਤੇ ਯਹੋਵਾਹ ਨੂੰ ਹੋਮ ਦੀਆਂ ਭੇਟਾ ਚੜ੍ਹਾਉਂਦੇ ਸਨ। ਉਹ ਸੁੱਖ-ਸਾਂਦ ਦੀਆਂ ਭੇਟਾਂ ਵੀ ਚੜ੍ਹਾਉਂਦੇ ਸਨ।

32 ਉਸੇ ਥਾਂ, ਯਹੋਸ਼ੁਆ ਨੇ ਮੂਸਾ ਦੀ ਬਿਵਸਥਾ ਪੱਥਰਾਂ ਉੱਤੇ ਲਿਖੀ। ਉਸ ਨੇ ਅਜਿਹਾ ਉਦੋਂ ਕੀਤਾ ਜਦ ਸਾਰੇ ਇਸਰਾਏਲੀ ਵੇਖ ਰਹੇ ਸਨ। 33 ਬਜ਼ੁਰਗ, ਅਧਿਕਾਰੀ, ਜੱਜ ਅਤੇ ਇਸਰਾਏਲ ਦੇ ਸਾਰੇ ਲੋਕ ਪਵਿੱਤਰ ਸੰਦੂਕ ਦੇ ਆਲੇ-ਦੁਆਲੇ ਖੜ੍ਹੇ ਸਨ। ਉਹ ਉਨ੍ਹਾਂ ਲੇਵੀ ਜਾਜਕਾਂ ਦੇ ਸਾਹਮਣੇ ਖੜ੍ਹੇ ਸਨ ਜਿਹੜੇ ਯਹੋਵਾਹ ਦੇ ਇਕਰਾਰਨਾਮੇ ਵਾਲਾ ਪਵਿੱਤਰ ਸੰਦੂਕ ਚੁੱਕ ਕੇ ਲਿਆਏ ਸਨ। ਇਸਰਾਏਲ ਦੇ ਲੋਕ ਅਤੇ ਉਨ੍ਹਾਂ ਦੇ ਨਾਲ ਦੇ ਹੋਰ ਲੋਕ ਉੱਥੇ ਖੜੋਤੇ ਸਨ। ਅੱਧੇ ਲੋਕ ਏਬਾਲ ਪਹਾੜ ਦੇ ਸਾਹਮਣੇ ਖੜੋਤੇ ਸਨ ਅਤੇ ਦੂਸਰੇ ਅੱਧੇ ਲੋਕ ਗਰਿਜ਼ੀਮ ਪਹਾੜ ਦੇ ਸਾਹਮਣੇ ਖੜੋਤੇ ਸਨ। ਯਹੋਵਾਹ ਦੇ ਸੇਵਕ ਮੂਸਾ ਨੇ ਲੋਕਾਂ ਨੂੰ ਅਜਿਹਾ ਕਰਨ ਲਈ ਆਖਿਆ ਸੀ। ਮੂਸਾ ਨੇ ਉਨ੍ਹਾਂ ਨੂੰ ਅਜਿਹਾ ਉਹ ਅਸੀਸ ਲੈਣ ਲਈ ਕਰਨ ਨੂੰ ਆਖਿਆ ਸੀ।

34 ਫ਼ੇਰ ਯਹੋਸ਼ੁਆ ਨੇ ਨੇਮ ਦੇ ਸਾਰੇ ਸ਼ਬਦ ਪੜ੍ਹੇ। ਯਹੋਸ਼ੁਆ ਨੇ ਅਸੀਸਾ ਅਤੇ ਸਰਾਪਾ ਬਾਰੇ ਪੜ੍ਹਿਆ। ਉਸ ਨੇ ਹਰ ਗੱਲ ਉਸੇ ਤਰ੍ਹਾਂ ਪੜ੍ਹੀ ਜਿਵੇਂ ਬਿਵਸਥਾ ਦੀ ਪੋਥੀ ਵਿੱਚ ਲਿਖੀ ਹੋਈ ਸੀ। 35 ਇਸਰਾਏਲ ਦੇ ਸਾਰੇ ਲੋਕ ਉੱਥੇ ਇਕੱਠੇ ਹੋਏ ਸਨ। ਇਸਰਾਏਲ ਦੇ ਲੋਕਾਂ ਨਾਲ ਰਹਿਣ ਵਾਲੇ ਸਾਰੇ ਵਿਦੇਸ਼ੀ, ਔਰਤਾਂ ਅਤੇ ਬੱਚੇ ਉੱਥੇ ਸਨ। ਅਤੇ ਯਹੋਸ਼ੁਆ ਨੇ ਉਹ ਹਰ ਆਦੇਸ਼ ਪੜ੍ਹਿਆ ਜਿਹੜਾ ਮੂਸਾ ਨੇ ਦਿੱਤਾ ਸੀ।

Punjabi Bible: Easy-to-Read Version (ERV-PA)

2010 by World Bible Translation Center