Print Page Options
Previous Prev Day Next DayNext

Beginning

Read the Bible from start to finish, from Genesis to Revelation.
Duration: 365 days
Punjabi Bible: Easy-to-Read Version (ERV-PA)
Version
1 ਇਤਹਾਸ 25-27

ਸੰਗੀਤ ਦੇ ਸਮੂਹ

25 ਦਾਊਦ ਅਤੇ ਫ਼ੌਜ ਦੇ ਸੈਨਾਪਤੀਆਂ ਨੇ ਆਸਾਫ਼ ਦੇ ਪੁੱਤਰਾਂ ਨੂੰ ਖਾਸ ਸੇਵਾ ਲਈ ਵੱਖ ਕਰ ਦਿੱਤਾ। ਆਸਾਫ਼ ਦੇ ਪੁੱਤਰ ਹੇਮਾਨ ਅਤੇ ਯਦੂਥੂਨ ਸਨ। ਉਨ੍ਹਾਂ ਦਾ ਖਾਸ ਕੰਮ ਪਰਮੇਸ਼ੁਰ ਦੀ ਅਗੰਮੀ ਵਾਣੀ ਨੂੰ, ਉਸ ਦੇ ਸੰਦੇਸ਼ਾਂ ਨੂੰ ਬਰਬਤਾਂ, ਦਿਲਰੁਬਾ, ਛੈਣਿਆਂ ਆਦਿ ਸਾਜ਼ਾਂ ਨਾਲ ਲੋਕਾਂ ਤੀਕ ਪਹੁੰਚਾਣਾ ਸੀ। ਜਿਨ੍ਹਾਂ ਮਨੁੱਖਾਂ ਨੇ ਇਸ ਤਰੀਕੇ ਨਾਲ ਸੇਵਾ ਵਿੱਚ ਹਿੱਸਾ ਲਿਆ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ:

ਆਸਾਫ਼ ਦੇ ਘਰਾਣੇ ਵਿੱਚੋਂ: ਜ਼ਕੂਰ, ਯੂਸੁਫ਼, ਨਥਾਨਯਾਹ ਤੇ ਅਸ਼ਰੇਲਾਹ। ਦਾਊਦ ਨੇ ਆਸਾਫ਼ ਨੂੰ ਭਵਿੱਖਬਾਣੀ ਕਰਨ ਲਈ ਚੁਣਿਆ ਤੇ ਆਸਾਫ਼ ਨੇ ਆਪਣੇ ਪੁੱਤਰਾਂ ਦੀ ਅਗਵਾਈ ਕੀਤੀ।

ਯਦੂਥੂਨ ਦੇ ਘਰਾਣੇ ਵਿੱਚੋਂ ਗਦਾਲਯਾਹ, ਸਰੀ, ਯਸ਼ਆਯਾਹ, ਸ਼ਿਮਈ ਹਸ਼ਬਯਾਹ ਅਤੇ ਮਤਿੱਥਯਾਹ ਸਨ। ਇਹ ਕੁਲ 6 ਸਨ ਜਿਨ੍ਹਾਂ ਨੂੰ ਯਦੂਥੂਨ ਨੇ ਇਹ ਕਾਰਜ ਸੌਂਪਿਆ। ਯਦੂਥੂਨ ਬਰਬਤ ਨਾਲ ਯਹੋਵਾਹ ਦੀ ਉਸਤਤਿ ਕਰਕੇ ਨਬੁੱਵਤ ਕਰਦਾ ਹੁੰਦਾ ਸੀ।

ਹੇਮਾਨ ਦੇ ਪੁੱਤਰ ਬੁੱਕੀਯਾਹ ਮਤਨਯਾਹ, ਉਜ਼ੀਏਲ, ਸ਼ਬੂਏਲ, ਯਰੀਮੋਥ, ਹਨਨਯਾਹ, ਹਨਾਨੀ, ਅਲੀਆਥਾਹ, ਗੱਦਲਤੀ, ਰੋਮਮਤੀ-ਅਜ਼ਰ, ਯਾਸ਼ਬਕਾਸ਼ਾਹ, ਮੱਲੋਥੀ, ਹੋਥੀਰ ਅਤੇ ਮਹਜ਼ੀਓਥ ਸਨ। ਇਹ ਸਭ ਹੇਮਾਨ, ਦਾਊਦ ਦੇ ਨਬੀ ਦੇ ਪੁੱਤਰ ਸਨ। ਅਤੇ ਪਰਮੇਸ਼ੁਰ ਨੇ ਉਸ ਨੂੰ ਮਜ਼ਬੂਤ ਬਨਾਉਣ ਦਾ ਇਕਰਾਰ ਕੀਤਾ। ਇਸ ਲਈ ਹੇਮਾਨ ਦੇ ਬਹੁਤ ਸਾਰੇ ਪੁੱਤਰ ਹੋਏ। ਪਰਮੇਸ਼ੁਰ ਨੇ ਹੇਮਾਨ ਨੂੰ 14 ਪੁੱਤਰ ਦਿੱਤੇ, ਅਤੇ ਤਿੰਨ ਧੀਆਂ ਦਿੱਤੀਆਂ।

ਹੇਮਾਨ ਨੇ ਆਪਣੇ ਸਾਰੇ ਪੁੱਤਰਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਉਸਦੀ ਕੀਰਤੀ ਗਾਉਣ ਦੇ ਕੰਮ ਲਾਇਆ। ਉਸ ਦੇ ਪੁੱਤਰ ਗਾਨ ਵੇਲੇ ਛੈਣੇ, ਦਿਲਰੁਬਾ ਤੇ ਬਰਬਤਾਂ ਦੀ ਵਰਤੋਂ ਕਰਦੇ। ਪਰਮੇਸ਼ੁਰ ਦੇ ਮੰਦਰ ਵਿੱਚ ਸੇਵਾ ਕਰਨ ਦਾ ਉਨ੍ਹਾਂ ਦਾ ਇਹੀ ਤਰੀਕਾ ਸੀ। ਇਨ੍ਹਾਂ ਮਨੁੱਖਾਂ ਦੀ ਚੋਣ ਦਾਊਦ ਨੇ ਕੀਤੀ ਸੀ। ਲੇਵੀਆਂ ਦੇ ਪਰਿਵਾਰ-ਸਮੂਹ ਵਿੱਚੋਂ ਇਨ੍ਹਾਂ ਆਦਮੀਆਂ ਅਤੇ ਉਨ੍ਹਾਂ ਦੇ ਸੰਬੰਧੀਆਂ ਨੂੰ ਪਵਿੱਤਰ ਗੀਤ ਗਾਉਣ ਦੀ ਸਿਖਲਾਈ ਦਿੱਤੀ ਹੋਈ ਸੀ। ਯਹੋਵਾਹ ਦੀ ਸਤੁਤੀ ਗਾਨ ਵਾਲੇ ਪ੍ਰਵੀਨ ਮਨੁੱਖਾਂ ਦੀ ਗਿਣਤੀ 288 ਸੀ। ਹਰ ਇੱਕ ਦੇ ਹਿੱਸੇ ਕਿਹੜਾ ਕੰਮ ਆਵੇ, ਤੇ ਉਹ ਕੀ ਕਰੇ ਇਸ ਲਈ ਗੁਣਾ ਸੁੱਟਿਆ ਜਾਂਦਾ ਅਤੇ ਹਰ ਮਨੁੱਖ ਨਾਲ ਬਰਾਬਰ ਦਾ ਵਿਵਹਾਰ ਹੁੰਦਾ। ਵੱਡੇ-ਛੋਟੇ ਨੂੰ ਸਮਾਨ ਦਰਿਸ਼ਟੀ ਨਾਲ ਵੇਖਿਆ ਜਾਂਦਾ ਅਤੇ ਗੁਰੂ ਨੂੰ ਵੀ ਉਸੇ ਨਿਗਾਹ ਨਾਲ ਵੇਖਿਆ ਜਾਂਦਾ ਜਿਸ ਨਾਲ ਸ਼ਿਸ਼ ਨੂੰ।

ਪਹਿਲੇ ’ਚ ਆਸਾਫ਼ (ਯੂਸੁਫ਼) ਦੇ ਪੁੱਤਰਾਂ ਅਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

ਦੂਜੇ ’ਚ ਗਦਾਲਯਾਹ ਦੇ ਪੁੱਤਰ ਅਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

10 ਤੀਜੇ ’ਚ ਜ਼ਕੂਰ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

11 ਚੌਥੇ ’ਚ ਯਸਰੀ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

12 ਪੰਜਵੇਂ ’ਚ ਨਥਨਯਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

13 ਛੇਵੇਂ ’ਚ ਬੁੱਕੀਯਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

14 ਸੱਤਵੇਂ ’ਚ ਯਸ਼ਰੇਲਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

15 ਅੱਠਵੇਂ ’ਚ ਯਸ਼ਆਯਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

16 ਨੌਵੇਂ ਵਿੱਚ ਮੱਤਨਯਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

17 ਦਸਵੇਂ ਵਿੱਚ ਸ਼ਿਮਈ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

18 ਗਿਆਰ੍ਹਵੇ ’ਚ ਅਜ਼ਰੇਲ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

19 ਬਾਰ੍ਹਵੇਂ ’ਚ ਹਸ਼ਬਯਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

20 ਤੇਰਵੇਂ ’ਚ ਸ਼ੂਬਾਏਲ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

21 ਚੌਦ੍ਹਵੇਂ ਸਮੂਹ ’ਚ ਮਤਿੱਥਯਾਹ ਦੇ ਪੁੱਤਰਾਂ ਅਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

22 ਪੰਦਰ੍ਹਵੇਂ ਸਮੂਹ ’ਚ ਯਰੇਮੋਥ ਦੇ ਪੁੱਤਰਾਂ ਅਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

23 ਸੋਲ੍ਹਵੇਂ ’ਚ ਹਨਨਯਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

24 ਸਤਾਰ੍ਹਵੇਂ ’ਚ ਯਾਸ਼ਬਕਾਸ਼ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

25 ਅੱਠਾਰ੍ਹਵੇਂ ਸਮੂਹ ’ਚ ਹਨਾਨੀ, ਉਸ ਦੇ ਪੁੱਤਰਾਂ ਅਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

26 ਉਨ੍ਨੀਁਵੇਂ ’ਚ ਮੱਲੋਥੀ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

27 ਵੀਹਵੇਂ ’ਚ ਅਲੀਯਾਥਾਹ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

28 ਇੱਕੀਵੇਂ ’ਚ ਹੋਥੀਰ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

29 ਬਾਈਵੇਂ ’ਚ ਗਿੱਦਲਤੀ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

30 ਤੇਈਵੇਂ ’ਚ ਮਹੀਜ਼ਓਥ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

31 ਚੌਵੀਵੇਂ ’ਚ ਰੋਮਮਤੀ-ਅਜ਼ਰ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।

ਦਰਬਾਨ

26 ਦਰਬਾਨਾਂ ਦੇ ਸਮੂਹ: ਜਿਹੜੇ ਦਰਬਾਨ ਕਾਰਾਹੀ ਪਰਿਵਾਰ-ਸਮੂਹ ਵਿੱਚੋਂ ਚੁਣੇ ਗਏ ਉਨ੍ਹਾਂ ਦੀ ਗਿਣਤੀ ਇਉਂ ਹੈ।

ਮਸ਼ਲਮਯਾਹ ਅਤੇ ਉਸ ਦੇ ਪੁੱਤਰ। (ਮਸ਼ਲਮਯਾਹ ਕੋਰੇ ਦਾ ਪੁੱਤਰ ਸੀ ਅਤੇ ਉਹ ਆਸਾਫ਼ ਦੇ ਘਰਾਣੇ ਵਿੱਚੋਂ ਸੀ।) ਮਸ਼ਲਮਯਾਹ ਦੇ ਪੁੱਤਰਾਂ ਵਿੱਚੋਂ ਜ਼ਕਰਯਾਹ ਪਹਿਲੋਠਾ ਪੁੱਤਰ ਸੀ, ਯਦੀਅੇਲ ਦੂਜਾ, ਜ਼ਬਦਯਾਹ ਤੀਜਾ ਅਤੇ ਯਥਨੀਏਲ ਚੌਥਾ ਪੁੱਤਰ ਸੀ। ਏਲਾਮ ਮਸ਼ਲਮਯਾਹ ਦਾ ਪੰਜਵਾਂ, ਯਹੋਹਾਨਾਨ ਛੇਵਾਂ ਅਤੇ ਅਲਯਹੋਏਨਈ ਸੱਤਵਾਂ ਪੁੱਤਰ ਸੀ।

ਓਬੇਦ-ਅਦੋਮ ਅਤੇ ਉਸ ਦੇ ਪੁੱਤਰ-ਓਬੇਦ-ਅਦੋਮ ਦੇ ਪਹਿਲੋਠੇ ਪੁੱਤਰ ਦਾ ਨਾਉਂ ਸ਼ਮਆਯਾਹ ਤੇ ਦੂਜੇ ਦਾ ਯਹੋਜ਼ਾਬਾਦ, ਯੋਆਹ ਤੀਜਾ ਸਾਕਾਰ ਚੌਥਾ ਅਤੇ ਨਥਾਨਿਏਲ ਪੰਜਵਾਂ ਸੀ। ਅੰਮੀਏਲ ਉਸਦਾ ਛੇਵਾਂ ਪੁੱਤਰ, ਯਿੱਸਾਕਾਰ ਸੱਤਵਾਂ ਅਤੇ ਪਉਲਥਈ ਉਸਦਾ ਅੱਠਵਾਂ ਪੁੱਤਰ ਸੀ। ਓਬੇਦ-ਅਦੋਮ [a] ਤੇ ਪਰਮੇਸ਼ੁਰ ਦੀ ਕਿਰਪਾ ਸੀ। ਸ਼ਮਆਯਾਹ ਓਬੇਦ-ਅਦੋਮ ਦਾ ਪੁੱਤਰ ਸੀ। ਸ਼ਮਆਯਾਹ ਦੇ ਵੀ ਪੁੱਤਰ ਸਨ ਜੋ ਕਿ ਆਪਣੇ ਪਿਤਾ ਦੇ ਘਰਾਣੇ ਦੇ ਆਗੂ ਸਨ ਕਿਉਂ ਕਿ ਉਹ ਵੀਰ ਬਹਾਦੁਰ ਸਨ। ਸ਼ਮਆਯਾਹ ਦੇ ਪੁੱਤਰ ਸਨ: ਆਥਨੀ, ਰਫ਼ਾਏਲ, ਓਬੇਦ, ਅਲਜ਼ਾਬਾਦ, ਅਲੀਹੂ ਅਤੇ ਸਮਕਯਾਹ। ਅਲਜ਼ਾਬਾਦ ਦੇ ਰਿਸ਼ਤੇਦਾਰ ਨਿਪੁਣ ਕਾਰੀਗਰ ਸਨ। ਇਹ ਸਾਰੇ ਮਨੁੱਖ ਓਬੇਦ-ਅਦੋਮ ਦੇ ਉੱਤਰਾਧਿਕਾਰੀ ਸਨ। ਇਹ ਸਾਰੇ ਮਨੁੱਖ ਅਤੇ ਉਨ੍ਹਾਂ ਦੇ ਪੁੱਤਰ ਅਤੇ ਰਿਸ਼ਤੇਦਾਰ ਸਭ ਬੜੇ ਸ਼ਕਤੀਸ਼ਾਲੀ ਸਨ। ਇਹ ਇੱਕ ਚੰਗੇ ਦਰਬਾਨ ਵੀ ਸਨ। ਓਬੇਦ-ਅਦੋਮ ਦੇ 62 ਉੱਤਰਾਧਿਕਾਰੀ ਸਨ।

ਮਸ਼ਲਮਯਾਹ ਦੇ ਪੁੱਤਰ ਅਤੇ ਰਿਸ਼ਤੇਦਾਰ ਬੜੇ ਸ਼ਕਤੀਸ਼ਾਲੀ ਸਨ, ਜਿਨ੍ਹਾਂ ਦੀ ਗਿਣਤੀ 18 ਸੀ।

10 ਮਰਾਰੀ ਘਰਾਣੇ ਵਿੱਚੋਂ ਦਰਬਾਨ ਇਹ ਸਨ: ਉਨ੍ਹਾਂ ਵਿੱਚ ਹੋਸਾਹ ਸੀ। ਸ਼ਿਮਰੀ ਉਸ ਦਾ ਪਹਿਲਾ ਪੁੱਤਰ ਚੁਣਿਆ ਗਿਆ। (ਭਾਵੇਂ ਸ਼ਿਮਰੀ ਉਸਦਾ ਪਹਿਲੋਠਾ ਪੁੱਤਰ ਨਹੀਂ ਸੀ ਪਰ ਉਸ ਦੇ ਪਿਤਾ ਨੇ ਉਸ ਨੂੰ ਪਹਿਲੋਠਾ ਜੰਮਿਆ ਪੁੱਤਰ ਚੁਣਿਆ।) 11 ਹਿਲਕੀਯਾਹ ਉਸਦਾ ਦੂਜਾ ਪੁੱਤਰ ਸੀ, ਟਬਲਯਾਹ ਤੀਜਾ ਤੇ ਜ਼ਕਰਯਾਹ ਚੌਥਾ। ਕੁਲ ਮਿਲਾ ਕੇ ਹੋਸਾਹ ਦੇ 13 ਪੁੱਤਰ ਅਤੇ ਸੰਬੰਧੀ ਸਨ।

12 ਇਹ ਦਰਬਾਨਾਂ ਦੇ ਸਮੂਹਾਂ ਦੇ ਆਗੂ ਸਨ। ਦਰਬਾਨਾਂ ਦਾ ਯਹੋਵਾਹ ਦੇ ਮੰਦਰ ਵਿੱਚ ਸੇਵਾ ਕਰਨ ਦਾ ਇੱਕ ਵਿਸ਼ੇਸ਼ ਢੰਗ ਹੁੰਦਾ ਸੀ, ਜਿਸ ਤਰੀਕੇ ਉਹ ਸੇਵਾ ਕਰਦੇ ਸਨ। ਇਹ ਤਰੀਕਾ ਉਹੀ ਸੀ ਜਿਵੇਂ ਉਨ੍ਹਾਂ ਦੇ ਸੰਬੰਧੀ ਕਰਦੇ ਸਨ। 13 ਹਰ ਪਰਿਵਾਰ ਕੋਲ ਰੱਖਿਆ ਕਰਨ ਲਈ ਇੱਕ ਫ਼ਾਟਕ ਅਤੇ ਫ਼ਾਟਕ ਦੀ ਚੋਣ ਗੁਣੇ ਪਾਕੇ ਹੁੰਦੀ ਸੀ। ਬੁੱਢਿਆਂ ਅਤੇ ਜਵਾਨਾਂ ਨਾਲ ਇੱਕੋ ਜਿਹਾ ਵਰਤਾਵਾ ਹੁੰਦਾ ਸੀ।

14 ਸ਼ਲਮਯਾਹ ਨੂੰ ਪੂਰਬੀ ਫ਼ਾਟਕ ਦੀ ਰੱਖਵਾਲੀ ਲਈ ਚੁਣਿਆ ਗਿਆ ਸੀ। ਫ਼ਿਰ ਸ਼ਲਮਯਾਹ ਦੇ ਪੁੱਤਰ ਜ਼ਕਰਯਾਹ ਲਈ ਗੁਣੇ ਪਾਏ ਗਏ। ਜ਼ਕਰਯਾਹ ਇੱਕ ਬੁੱਧੀਮਾਨ ਸਲਾਹਕਾਰ ਸੀ ਅਤੇ ਉਸ ਨੂੰ ਉੱਤਰੀ ਫ਼ਾਟਕ ਲਈ ਚੁਣਿਆ ਗਿਆ। 15 ਓਬੇਦ-ਅਦੋਮ ਨੂੰ ਦੱਖਣੀ ਫ਼ਾਟਕ ਦੀ ਰੱਖਵਾਲੀ ਲਈ ਚੁਣਿਆ ਗਿਆ ਅਤੇ ਉਸ ਦੇ ਪੁੱਤਰਾਂ ਨੂੰ ਘਰ ਦੀ ਰੱਖਵਾਲੀ ਲਈ ਚੁਣਿਆ ਗਿਆ ਜਿੱਥੇ ਕਿ ਬੜੀਆਂ ਵੱਡਮੁੱਲੀ ਵਸਤਾਂ ਪਈਆਂ ਸਨ। 16 ਸ਼ੱਪੀਮ ਅਤੇ ਹੋਸਾਹ ਲਈ ਪੱਛਮੀ ਫ਼ਾਟਕ ਦੀ ਰੱਖਵਾਲੀ ਦਾ ਕੰਮ ਅਤੇ ਉੱਪਰਲੀ ਸੜਕ ਦੇ ਸ਼ੱਲਕਥ ਫ਼ਾਟਕ ਦੀ ਰੱਖਵਾਲੀ ਦਾ ਕੰਮ ਸੌਂਪਿਆ ਗਿਆ।

ਦਰਬਾਨ ਬਿਲਕੁਲ ਇੱਕ ਦੂਜੇ ਦੇ ਬਰਾਬਰ ਖੜ੍ਹੇ ਹੋਕੇ ਕੇ ਪਹਿਰਾ ਦਿੰਦੇ ਸਨ। 17 ਛੇ ਲੇਵੀ ਹਰ ਰੋਜ਼ ਪੂਰਬੀ ਫ਼ਾਟਕ ਉੱਪਰ, ਚਾਰ ਉੱਤਰੀ ਫ਼ਾਟਕ ਵੱਲ, 4 ਦੱਖਣੀ ਫ਼ਾਟਕ ਉੱਪਰ ਖੜ੍ਹੇ ਹੋਕੇ ਪਹਿਰਾ ਦਿੰਦੇ ਸਨ ਅਤੇ ਦੋ ਲੇਵੀ ਦਰਬਾਨ ਘਰ ਦੇ ਕੀਮਤੀ ਅਸਬਾਬ ਦੀ ਦੇਖ ਰੇਖ ਕਰਦੇ ਸਨ। 18 ਪੱਛਮੀ ਪਰਬਾਰ ਤੇ ਹਰ ਰੋਜ਼ 4 ਪਹਿਰੇਦਾਰ ਖੜੇ ਹੁੰਦੇ ਸਨ ਅਤੇ 2 ਪਹਿਰੇਦਾਰ ਉਸ ਰਾਹ ਤੇ ਪਹਿਰਾ ਦਿੰਦੇ ਸਨ ਜੋ ਇਸ ਦਰਬਾਰ ਵੱਲ ਜਾਂਦਾ ਸੀ।

19 ਇਹ ਜੱਥੇ ਉਨ੍ਹਾਂ ਦਰਬਾਨਾਂ ਦੇ ਸਨ ਜੋ ਕਰਾਹੀਆਂ ਅਤੇ ਮਰਾਰੀਆਂ ਦੇ ਸਮੂਹਾਂ ਵਿੱਚੋਂ ਸਨ।

ਖਜ਼ਾਨਚੀ ਅਤੇ ਹੋਰ ਕਰਮਚਾਰੀ

20 ਅਹੀਯਾਹ ਲੇਵੀਆਂ ਦੇ ਪਰਿਵਾਰ-ਸਮੂਹ ਵਿੱਚੋਂ ਸੀ ਅਤੇ ਉਸਦਾ ਕੰਮ ਯਹੋਵਾਹ ਦੇ ਮੰਦਰ ਅੰਦਰਲੀਆਂ ਕੀਮਤੀ ਵਸਤਾਂ ਦੀ ਦੇਖਭਾਲ ਕਰਨਾ ਸੀ ਅਤੇ ਹੋਰ ਜਿਹੜੀਆਂ ਪਵਿੱਤਰ ਵਸਤਾਂ ਜਿਨ੍ਹਾਂ ਥਾਵਾਂ ਉੱਪਰ ਰੱਖੀਆਂ ਜਾਂਦੀਆਂ ਸਨ, ਉਨ੍ਹਾਂ ਦੀ ਸੰਭਾਲ ਦੀ ਜਿੰਮੇਵਾਰੀ ਵੀ ਅਹੀਯਾਹ ਦੀ ਹੀ ਸੀ।

21 ਲਅਦਾਨ ਗੇਰਸ਼ੋਨ ਘਰਾਣੇ ਵਿੱਚੋਂ ਸੀ। ਯਹੀਏਲੀ ਲਅਦਾਨ ਦੇ ਪਰਿਵਾਰ-ਸਮੂਹ ਦੇ ਮੁਖੀਆਂ ਵਿੱਚੋਂ ਇੱਕ ਸੀ। 22 ਯਹੀਏਲੀ ਦੇ ਪੁੱਤਰ ਜ਼ੇਥਨ ਅਤੇ ਜ਼ੇਥਨ ਦੇ ਭਰਾ ਯੋਏਲ ਸੀ। ਇਹ ਯਹੋਵਾਹ ਦੇ ਮੰਦਰ ਦੀਆਂ ਕੀਮਤੀ ਵਸਤਾਂ ਲਈ ਜਿੰਮੇਵਾਰ ਸਨ।

23 ਬਾਕੀ ਦੇ ਮੁਖੀ ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ ਚੋ ਚੁਣੇ ਗਏ।

24 ਸ਼ਬੁਏਲ ਯਹੋਵਾਹ ਦੇ ਮੰਦਰ ਦੇ ਵੱਡਮੁੱਲੀ ਖਜ਼ਾਨੇ ਦੀ ਸੰਭਾਲ ਲਈ ਜਿੰਮੇਵਾਰ ਸੀ ਜੋ ਕਿ ਗੇਰਸ਼ੋਮ ਦਾ ਪੁੱਤਰ ਸੀ ਅਤੇ ਗੇਰਸ਼ੋਮ ਮੂਸਾ ਦਾ ਪੁੱਤਰ। 25 ਸ਼ਬੁਏਲ ਦੇ ਸੰਬੰਧੀ ਇਉਂ ਸਨ: ਅਲੀਅਜ਼ਰ ਤੋਂ ਰਹਬਯਾਹ, ਉਸਦਾ ਪੁੱਤਰ। ਯਸ਼ਅਯਾਹ, ਰਹਬਯਾਹ ਦਾ ਪੁੱਤਰ। ਯੋਰਾਮ ਯਸ਼ਅਯਾਹ ਦਾ ਪੁੱਤਰ। ਜ਼ਿਕਰੀ, ਯੋਰਾਮ ਦਾ ਪੁੱਤਰ। ਅਤੇ ਸ਼ਲੋਮੋਥ, ਜ਼ਿਕਰੀ ਦਾ ਪੁੱਤਰ। 26 ਸ਼ਲੋਮੋਥ ਅਤੇ ਉਸ ਦੇ ਸੰਬੰਧੀ ਉਸ ਸਾਰੇ ਸਾਮਾਨ ਲਈ ਜਿੰਮੇਵਾਰ ਸਨ ਜਿਹੜਾ ਦਾਊਦ ਨੇ ਮੰਦਰ ਲਈ ਇਕੱਠਾ ਕੀਤਾ ਸੀ।

ਫ਼ੌਜ ਦੇ ਸਰਦਾਰਾਂ ਨੇ ਵੀ ਮੰਦਰ ਦੀ ਭੇਟਾ ਲਈ ਯੋਗਦਾਨ ਦਿੱਤਾ। 27 ਕੁਝ ਸਮਾਨ ਜਿਹੜਾ ਉਹ ਯੁੱਧਾਂ ਚੋ ਜਿੱਤ ਕੇ ਲਿਆਏ ਸਨ, ਉਹ ਦਿੱਤਾ ਤਾਂ ਜੋ ਉਨ੍ਹਾਂ ਵਸਤਾਂ ਨੂੰ ਯਹੋਵਾਹ ਦੇ ਮੰਦਰ ਦੀ ਉਸਾਰੀ ਲਈ ਵਰਤੋਂ ’ਚ ਲਿਆਂਦਾ ਜਾਵੇ। 28 ਸ਼ਲੋਮੋਥ ਅਤੇ ਉਸ ਦੇ ਸੰਬੰਧੀਆਂ ਨੇ ਪਵਿੱਤਰ ਵਸਤਾਂ ਦੀ ਵੀ ਦੇਖਭਾਲ ਕੀਤੀ, ਜਿਹੜੀਆਂ ਵਸਤਾਂ ਸਮੂਏਲ ਅਗੰਮ ਗਿਆਨੀ ਨੇ, ਕੀਸ਼ ਦੇ ਪੁੱਤਰ ਸ਼ਾਊਲ, ਨੇਰ ਦੇ ਪੁੱਤਰ ਅਬਨੇਰ, ਸਰੂਯਾਹ ਦੇ ਪੁੱਤਰ ਯੋਆਬ ਨੇ ਅਰਪਣ ਕੀਤੀਆਂ ਸਨ। ਸ਼ਲੋਮੋਥ ਅਤੇ ਉਸ ਦੇ ਭਰਾ-ਭਾਈ ਸਭ ਪਵਿੱਤਰ ਵਸਤਾਂ ਜਿਹੜੀਆਂ ਲੋਕ ਯਹੋਵਾਹ ਲਈ ਭੇਟ ਕਰਦੇ, ਉਨ੍ਹਾਂ ਦੀ ਸਾਂਭ-ਸੰਭਾਲ ਕਰਦੇ ਸਨ।

29 ਕਨਨਯਾਹ ਯਿਸਹਾਰੀਆਂ ਦੇ ਘਰਾਣੇ ਵਿੱਚੋਂ ਸੀ। ਕਨਨਯਾਹ ਅਤੇ ਉਸ ਦੇ ਪੁੱਤਰਾਂ ਨੇ ਮੰਦਰ ਦੇ ਬਾਹਰ ਦਾ ਕੰਮ ਸੰਭਾਲਿਆ। ਉਨ੍ਹਾਂ ਨੇ ਇਸਰਾਏਲ ਦੇ ਵੱਖੋ-ਵੱਖ ਭਾਗਾਂ ਵਿੱਚ ਨਿਆਂਕਾਰਾਂ ਅਤੇ ਪੁਲਸੀਆਂ ਦਾ ਕੰਮ ਕੀਤਾ। 30 ਹਸ਼ਬਯਾਹ ਹਬਰੋਨ ਪਰਿਵਾਰ ਵਿੱਚੋਂ ਸੀ। ਅਤੇ ਉਸ ਦੇ ਸੰਬੰਧੀ ਪਰਮੇਸ਼ੁਰ ਦੇ ਮੰਦਰ ਵਿੱਚ ਸਾਰੇ ਕੰਮ ਅਤੇ ਯਰਦਨ ਦਰਿਆ ਦੇ ਪੱਛਮੀ ਪਾਸੇ ਵੱਲ ਇਸਰਾਏਲ ਦੇ ਰਾਜੇ ਦੇ ਸਾਰੇ ਵਿਉਪਾਰ ਲਈ ਜਿੰਮੇਵਾਰ ਸਨ ਉਸ ਦੇ ਸਮੂਹ ਵਿੱਚ 1,700 ਸ਼ਕਤੀਸ਼ਾਲੀ ਆਦਮੀ ਸਨ। 31 ਹਬਰੋਨ ਪਰਿਵਾਰ ਦੇ ਇਤਿਹਾਸ ਅਨੁਸਾਰ ਯਰੀਯਾਹ ਉਨ੍ਹਾਂ ਦਾ ਆਗੂ ਸੀ। ਦਾਊਦ ਦੇ ਸ਼ਾਸਨ ਦੇ 40 ਵਰ੍ਹੇ ਦੌਰਾਨ, ਉਸ ਨੇ ਆਪਣੇ ਲੋਕਾਂ ਨੂੰ ਪਰਿਵਾਰਿਕ ਇਤਿਹਾਸਾਂ ਰਾਹੀਂ ਬਹਾਦੁਰ ਸਿਪਾਹੀਆਂ ਮਾਹਿਰ ਅਤੇ ਆਦਮੀਆਂ ਨੂੰ ਲੱਭਣ ਦਾ ਆਦੇਸ਼ ਦਿੱਤਾ। ਉਨ੍ਹਾਂ ਵਿੱਚੋਂ ਕੁਝ ਲੋਕ ਯਅਜ਼ੇਰ ਨਗਰ ਵਿੱਚ ਗਿਲਆਦ ਤੋਂ ਹਬਰੋਨ ਪਰਿਵਾਰ ਵਿੱਚੋਂ ਲੱਭੇ। 32 ਯਰੀਯਾਹ ਦੇ 2,700 ਸੰਬੰਧੀ ਸਨ ਜੋ ਬਹੁਤ ਮਜ਼ਬੂਤ ਅਤੇ ਘਰਾਣਿਆਂ ਦੇ ਆਗੂ ਸਨ। ਦਾਊਦ ਨੇ ਉਨ੍ਹਾਂ ਨੂੰ ਰਊਬੇਨ, ਗਾਦ ਪਰਿਵਾਰ-ਸਮੂਹ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ ਸਮੂਹ ਦੀ, ਪਰਮੇਸ਼ੁਰ ਦੇ ਸਾਰੇ ਕੰਮਾਂ ਅਤੇ ਰਾਜੇ ਦੇ ਕੰਮਾਂ ਲਈ ਉਨ੍ਹਾਂ ਦੀ ਅਗਵਾਈ ਕਰਨ ਦੀ ਜਿੰਮੇਵਾਰੀ ਦਿੱਤੀ।

ਫ਼ੌਜੀ ਸਮੂਹ

27 ਇਹ ਸੂਚੀ ਉਨ੍ਹਾਂ ਇਸਰਾਏਲੀਆਂ ਦੀ ਹੈ ਜਿਨ੍ਹਾਂ ਨੇ ਫ਼ੌਜ ਵਿੱਚ ਪਾਤਸ਼ਾਹ ਦੀ ਸੇਵਾ ਕੀਤੀ। ਹਰ ਸਮੂਹ ਦੀ ਸਾਲ ਵਿੱਚ ਇੱਕ ਮਹੀਨਾ ਕੰਮ ਦੀ ਜਿੰਮੇਵਾਰੀ ਹੁੰਦੀ ਸੀ। ਪਾਤਸ਼ਾਹ ਦੀ ਸੇਵਾ ਵਿੱਚ ਉੱਥੇ ਘਰਾਣਿਆਂ ਦੇ ਸ਼ਾਸਕ, ਕਪਤਾਨ, ਸਰਦਾਰ ਅਤੇ ਪੁਲਸੀਏ ਸਨ ਜਿਹੜੇ ਉਸਦੀ ਸੇਵਾ ’ਚ ਹਾਜ਼ਿਰ ਸਨ। ਹਰੇਕ ਫ਼ੌਜੀ ਸਮੂਹ ਵਿੱਚ 24,000 ਮਨੁੱਖ ਸਨ।

ਯਸ਼ਾਬਆਮ ਸਾਲ ਦੇ ਪਹਿਲੇ ਮਹੀਨੇ ਲਈ ਪਹਿਲੇ ਸਮੂਹ ਦਾ ਮੁਖੀਆ ਰਿਹਾ। ਯਸ਼ਾਬਆਮ ਜ਼ਬਦੀਏਲ ਦਾ ਪੁੱਤਰ ਸੀ। ਯਸ਼ਾਬਆਮ ਦੇ ਸਮੂਹ ਵਿੱਚ 24,000 ਸਿਪਾਹੀ ਸਨ। ਯਸ਼ਾਬਆਮ ਪਰਸ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਸੀ ਅਤੇ ਉਹ ਪਹਿਲੇ ਮਹੀਨੇ ਲਈ ਜਿੰਮੇਵਾਰ ਪਲਟਨ ਦੇ ਫ਼ੌਜੀ ਅਧਿਕਾਰੀਆਂ ਦਾ ਆਗੂ ਸੀ।

ਦੂਜੇ ਮਹੀਨੇ ਲਈ ਜਿੰਮੇਵਾਰ ਪਲਟਨ ਦਾ ਆਗੂ ਅਹੋਹ ਤੋਂ ਦੋਦਈ ਸੀ ਅਤੇ ਉਸ ਦੀ ਪਲਟਨ ਵਿੱਚ 24,000 ਸੈਨਿਕ ਵੀ ਸਨ ਮਿਕਲੋਥ ਉਸ ਦੇ ਸਮੂਹ ਦਾ ਸਰਦਾਰ ਸੀ।

ਬਨਾਯਾਹ ਤੀਜੇ ਮਹੀਨੇ ਲਈ ਜਿੰਮੇਵਾਰ ਪਲਟਨ ਦਾ ਪ੍ਰਧਾਨ ਸੀ ਬਨਾਯਾਹ ਯਹੋਯਾਦਾ ਦਾ ਪੁੱਤਰ ਸੀ। ਯਹੋਯਾਦਾ ਇੱਕ ਪਰਧਾਨ ਜਾਜਕ ਸੀ। ਬਨਾਯਾਹ ਦੀ ਪਲਟਨ ਵਿੱਚ ਵੀ 24,000 ਸੈਨਿਕ ਸਨ। ਇਹ ਉਹੀ ਬਨਾਯਾਹ ਸੀ ਜਿਸਦਾ ਨਾਂ 30 ਨਾਇੱਕਾਂ ਵਿੱਚ ਬਹਾਦੁਰ ਸਿਪਾਹੀ ਵਜੋਂ ਜਾਣਿਆ ਜਾਂਦਾ ਹੈ। ਜਿਨ੍ਹਾਂ ਦਾ ਬਨਾਯਾਹ ਸੈਨਾਪਤੀ ਸੀ। ਬਨਾਯਾਹ ਦਾ ਪੁੱਤਰ ਬਨਾਯਾਹ ਦੇ ਸਮੂਹ ਦਾ ਮੁਖੀ ਸੀ, ਜਿਸਦਾ ਨਾਉਂ ਅੰਮੀਜ਼ਾਬਾਦ ਸੀ।

ਚੌਥੇ ਮਹੀਨੇ ਵਿੱਚ ਚੌਥਾ ਮੁਖੀਆ ਯੋਆਬ ਦਾ ਭਰਾ ਅਸਾਹੇਲ ਸੀ। ਉਸ ਤੋਂ ਬਾਅਦ ਅਸਾਹੇਲ ਦਾ ਪੁੱਤਰ ਜ਼ਬਦਯਾਹ ਸੈਨਾਪਤੀ ਬਣਿਆ। ਅਸਾਹੇਲ ਦੇ ਸਮੂਹ ਵਿੱਚ ਵੀ 24,000 ਮਨੁੱਖ ਸਨ।

ਪੰਜਵਾਂ ਸਰਦਾਰ ਸ਼ਮਹੂਥ ਇਜ਼ਰਾਹੀ ਸੀ, ਜਿਸਦੀ ਜਿੰਮੇਵਾਰੀ ਪੰਜਵੇਂ ਮਹੀਨੇ ’ਚ ਸੀ ਅਤੇ ਇਸਦੇ ਸਮੂਹ ਵਿੱਚ ਵੀ 24,000 ਸੈਨਿਕ ਸਨ।

ਛੇਵੇਂ ਮਹੀਨੇ ਲਈ ਸਰਦਾਰ ਈਰਾ ਸੀ ਜੋ ਕਿ ਤਕੋਆ ਦੇ ਇੱਕੇਸ਼ ਦਾ ਪੁੱਤਰ ਸੀ ਅਤੇ 24,000 ਮਨੁੱਖਾਂ ਦਾ ਸਰਦਾਰ ਸੀ।

10 ਸੱਤਵਾਂ ਸਰਦਾਰ ਹੇਲਸ ਸੀ। ਸੱਤਵੇਂ ਮਹੀਨੇ ਵਿੱਚ 24,000 ਮਨੁੱਖਾਂ ਦਾ ਨਿਰਦੇਸ਼ਣ ਹੇਲਸ ਕੋਲ ਸੀ। ਇਹ ਇਫ਼ਰਾਈਮੀਆਂ ਦੇ ਉੱਤਰਾਧਿਕਾਰੀਆਂ ਵਿੱਚੋਂ ਪੀਲੋਨੀਆਂ ਵਿੱਚੋਂ ਸੀ।

11 ਅੱਠਵੇਂ ਮਹੀਨੇ ਦਾ 24,000 ਸੈਨਿਕਾਂ ਦਾ ਅੱਠਵਾਂ ਸਰਦਾਰ ਸਿਬਕਈ ਸੀ ਜੋ ਹੱਸ਼ਾਰੀ ਤੋਂ ਜ਼ਰਹੀਆਂ ਦੇ ਉੱਤਰਾਧਿਕਾਰੀਆਂ ਵਿੱਚੋਂ ਸੀ।

12 ਨੌਵੇਂ ਮਹੀਨੇ ਦਾ ਨੌਵਾਂ ਪ੍ਰਧਾਨ ਬਿਨਯਾਮੀਨੀ ਪਰਿਵਾਰ ਵਿੱਚੋਂ ਸੀ, ਅਨਥੋਥ ਨਗਰ ਤੋਂ ਅਬੀਅਜ਼ਰ ਅਤੇ ਉਸ ਦੇ ਸਮੂਹ ਵਿੱਚ ਵੀ 24,000 ਸੈਨਿਕ ਸਨ।

13 ਦਸਵੇਂ ਮਹੀਨੇ ਲਈ 24,000 ਮਨੁੱਖਾਂ ਲਈ ਦਸਵਾਂ ਸਰਦਾਰ ਜ਼ਰਹੀਆ ਵਿੱਚੋਂ ਮਹਰਈ ਨਟੋਫ਼ਾਥੀ ਸੀ।

14 ਗਿਆਰ੍ਹਵੇਂ ਮਹੀਨੇ ਲਈ ਗਿਆਰ੍ਹਵਾਂ ਪ੍ਰਧਾਨ ਬਨਾਯਾਹ ਸੀ। ਬਨਾਯਾਹ ਫਿਰਾਥੋਨ ਤੋਂ ਸੀ ਅਤੇ ਉਹ ਇਫ਼ਰਾਈਮ ਪਰਿਵਾਰ ਤੋਂ ਸੀ। ਉਸ ਦੀ ਪਲਟਨ ਵਿੱਚ 24,000 ਆਦਮੀ ਸਨ।

15 ਬਾਰ੍ਹਵੇਂ ਮਹੀਨੇ ਲਈ ਬਾਰ੍ਹਵਾਂ ਸਰਦਾਰ ਹਲਦਈ ਸੀ। ਹਲਦਈ ਨਟੋਫ਼ਾਥ ਤੋਂ ਆਥਨੀਏਲ ਘਰਾਣੇ ਵਿੱਚੋਂ ਸੀ ਅਤੇ ਹਲਦਈ ਦੇ ਸਮੂਹ ਵਿੱਚ ਵੀ 24,000 ਮਨੁੱਖ ਸਨ।

ਘਰਾਣਿਆਂ ਦੇ ਆਗੂ

16 ਇਸਰਾਏਲੀਆਂ ਦੇ ਪਰਿਵਾਰ-ਸਮੂਹਾਂ ਦੇ ਪ੍ਰਧਾਨ ਇਸ ਪ੍ਰਕਾਰ ਸਨ:

ਰਊਬੇਨ: ਜ਼ਿਕਰੀ ਦਾ ਪੁੱਤਰ ਅਲੀਅਜ਼ਰ।

ਸ਼ਿਮੋਨ: ਮਆਕਾਹ ਦਾ ਪੁੱਤਰ ਸ਼ਫ਼ਟਯਾਹ।

17 ਲੇਵੀਆਂ ਚੋ ਕਮੂਏਲ ਦਾ ਪੁੱਤਰ ਹਸ਼ਬਯਾਹ, ਹਾਰੂਨ ਤੋਂ ਸਾਦੋਕ।

18 ਯਹੂਦਾਹ: ਅਲੀਹੂ (ਅਲੀਹੂ ਦਾਊਦ ਦੇ ਭਰਾਵਾਂ ਵਿੱਚੋਂ ਇੱਕ ਸੀ।)

ਯਿੱਸਾਕਾਰ: ਮੀਕਾਏਲ ਦਾ ਪੁੱਤਰ ਆਮਰੀ।

19 ਜ਼ਬੂਲੁਨ: ਓਬਦਯਾਹ ਦਾ ਪੁੱਤਰ ਯਿਸ਼ਮਅਯਾਹ।

ਨਫ਼ਤਾਲੀ: ਅਜ਼ਰੀਏਲ ਦਾ ਪੁੱਤਰ ਯਰੀਮੋਥ।

20 ਅਫ਼ਰਾਈਮ: ਅਜ਼ਜ਼ਯਾਹ ਦਾ ਪੁੱਤਰ ਹੋਸ਼ੇਆ।

ਪੱਛਮੀ ਮਨੱਸ਼ਹ: ਪਦਾਯਾਹ ਦਾ ਪੁੱਤਰ ਯੋਏਲ।

21 ਪੂਰਬੀ ਮਨੱਸ਼ਹ: ਜ਼ਕਰਯਾਹ ਦਾ ਪੁੱਤਰ ਯਿੱਦੋ।

ਬਿਨਯਾਮੀਨ: ਅਬਨੇਰ ਦਾ ਪੁੱਤਰ ਯਅਸੀਏਲ।

22 ਦਾਨ: ਯਰੋਹਾਮ ਦਾ ਪੁੱਤਰ ਅਜ਼ਰੇਲ।

ਇਹ ਸਾਰੇ ਇਸਰਾਏਲ ਦੇ ਘਰਾਣੇ ਦੇ ਆਗੂ ਸਨ।

ਦਾਊਦ ਦਾ ਇਸਰਾਏਲੀਆਂ ਨੂੰ ਗਿਣਨਾ

23 ਦਾਊਦ ਨੇ ਇਸਰਾਏਲ ਦੇ ਆਦਮੀਆਂ ਦੀ ਗਿਣਤੀ ਕਰਨ ਦਾ ਨਿਰਣਾ ਕੀਤਾ। ਇਸਰਾਏਲ ਦੇ ਲੋਕੀ ਅਣਗਿਣਤ ਸਨ ਕਿਉਂ ਕਿ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਉਹ ਉਨ੍ਹਾਂ ਨੂੰ ਆਕਾਸ਼ ਵਿੱਚਲੇ ਤਾਰਿਆਂ ਜਿੰਨਾ ਬਣਾ ਦੇਵੇਗਾ। ਇਸ ਲਈ ਦਾਊਦ ਨੇ ਸਿਰਫ਼ ਉਹੀ ਆਦਮੀ ਗਿਣੇ ਜਿਹੜੇ 20 ਵਰ੍ਹੇ ਅਤੇ ਇਸ ਤੋਂ ਵੱਡੇ ਸਨ। 24 ਸਰੂਯਾਹ ਦੇ ਪੁੱਤਰ ਯੋਆਬ ਨੇ ਲੋਕਾਂ ਨੂੰ ਗਿਣਨਾ ਸ਼ੁਰੂ ਕੀਤਾ ਪਰ ਉਹ ਗਿਣਤੀ ਪੂਰੀ ਨਾ ਕਰ ਸੱਕਿਆ। ਪਰਮੇਸ਼ੁਰ ਇਸਰਾਏਲੀਆਂ ਉੱਤੇ ਕਰੋਧਵਾਨ ਹੋ ਗਿਆ ਇਸੇ ਕਾਰਣ ਇਨ੍ਹਾਂ ਲੋਕਾਂ ਦੀ ਗਿਣਤੀ ਦਾਊਦ ਪਾਤਸਾਹ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਨਾ ਕੀਤੀ ਗਈ।

ਪਾਤਸ਼ਾਹ ਦੇ ਸ਼ਾਸਕ

25 ਇਹ ਉਨ੍ਹਾਂ ਲੋਕਾਂ ਦੀ ਸੂਚੀ ਹੈ ਜੋ ਪਾਤਸ਼ਾਹ ਦੀ ਮਿਲਖ ਲਈ ਜਿੰਮੇਵਾਰ ਸਨ:

ਪਾਤਸ਼ਾਹ ਦੇ ਭੰਡਾਰੇ ਦਾ ਮੁਖੀਆ ਅਦੀਏਲ ਦਾ ਪੁੱਤਰ ਅਜ਼ਮਾਵਥ ਸੀ। ਉੱਜ਼ੀਯਾਹ ਦਾ ਪੁੱਤਰ ਯਹੋਨਾਥਾਨ ਛੋਟੇ ਨਗਰਾਂ, ਪਿੰਡਾਂ, ਖੇਤਾਂ ਅਤੇ ਮੁਨਾਰਿਆਂ ਦੇ ਭੰਡਾਰਾਂ ਦਾ ਮੁਖੀਆ ਸੀ।

26 ਕਲੂਬ ਦਾ ਪੁੱਤਰ ਅਜ਼ਰੀ ਕਿਸਾਨਾਂ ਦਾ ਮੁਖੀਆ ਸੀ।

27 ਦਾਖ ਦੇ ਬਾਗ਼ਾਂ ਉੱਪਰ ਸ਼ਿਮਈ ਰਾਮਾਥੀ ਸੀ।

ਅਤੇ ਜਿਹੜਾ ਦਾਖ ਰਸ ਅੰਗੂਰਾਂ ਦੇ ਬਾਗ਼ਾਂ ਚੋ ਆਉਂਦਾ ਸੀ ਉਸ ਮੈਅ ਨੂੰ ਸੰਭਾਲਣ ਦਾ ਮੁਖੀ ਸ਼ਿਫ਼ਮ ਦਾ ਜ਼ਬਦੀ ਸੀ।

28 ਜੈਤੂਨ ਦੇ ਬਾਗਾਂ ਅਤੇ ਗੁੱਲ੍ਹਰ ਦੇ ਦਰੱਖਤਾਂ ਉੱਤੇ ਜਿਹੜੇ ਕਿ ਪੱਛਮ ਦੀਆਂ ਪਹਾੜੀ ਢਲਾਣਾਂ ਤੇ ਪੈਦਾ ਹੁੰਦੇ ਸਨ ਉਸਦਾ ਮੁਖੀਆ ਬਆਲ-ਹਨਾਨ ਸੀ ਜੋ ਗਦਰ ਤੋਂ ਸੀ।

ਯੋਆਸ਼ ਜੈਤੂਨ ਦੇ ਤੇਲ ਨੂੰ ਸਾਂਭਣ ਦਾ ਇੰਚਾਰਜ ਸੀ।

29 ਸ਼ਿਟਰਈ ਸ਼ਾਰੋਨ ਦੇ ਇਲਾਕੇ ਵਿੱਚਲੇ ਪਸ਼ੂਆਂ ਦੀ ਸੰਭਾਲ ਕਰਨ ਉੱਪਰ ਸੀ।

ਅਦਲਾਇ ਦਾ ਪੁੱਤਰ ਸ਼ਫ਼ਾਟ ਉਨ੍ਹਾਂ ਪਸ਼ੂਆਂ ਉੱਪਰ ਸੀ ਜੋ ਵਾਦੀ ਵਿੱਚ ਸਨ।

30 ਓਬੀਲ ਇਸ਼ਮਾਏਲੀ ਊਠਾਂ ਉੱਤੇ ਮੁਖੀਆ ਸੀ।

ਅਤੇ ਖੋਤਿਆਂ ਉੱਪਰ ਯਹਦੇਯਾਹ ਮੇਰੋਨੀ ਸੀ।

31 ਯਾਜ਼ੀਜ਼ ਹਗਰੀ ਭੇਡਾਂ ਦਾ ਇੰਚਾਰਜ ਸੀ।

ਇਹ ਸਾਰੇ ਆਗੂ ਦਾਊਦ ਪਾਤਸ਼ਾਹ ਦੀ ਮਿਲਖ ਦੀ ਸਾਂਭ ਸੰਭਾਲ ਕਰਦੇ ਸਨ।

32 ਯੋਨਾਥਾਨ ਬੁੱਧੀਮਾਨ ਸਲਾਹਕਾਰ ਅਤੇ ਮੁਨਸ਼ੀ ਸੀ ਅਤੇ ਇਹ ਦਾਊਦ ਦਾ ਚਾਚਾ ਸੀ। ਯਹੀਏਲ ਹਕਮੋਨੀ ਪਾਤਸ਼ਾਹ ਦੇ ਪੁੱਤਰਾਂ ਦੀ ਦੇਖਭਾਲ ਕਰਦਾ ਸੀ। 33 ਅਹੀਤੋਫ਼ਲ ਰਾਜੇ ਦਾ ਸਲਾਹ-ਕਾਰ ਸੀ। ਹੂਸ਼ਈ ਪਾਤਸ਼ਾਹ ਦਾ ਮਿੱਤਰ ਸੀ ਜੋ ਕਿ ਅਰਕੀ ਲੋਕਾਂ ਵਿੱਚੋਂ ਸੀ। 34 ਯਹੋਯਾਦਾ ਅਤੇ ਅਬਯਾਥਾਰ ਨੇ ਅਹੀਤੋਫ਼ਲ ਦੇ ਬਾਅਦ, ਰਾਜੇ ਦੇ ਸਲਾਹਕਾਰ ਦੀ ਜਗ੍ਹਾ ਲੈ ਲਈ। ਯਹੋਯਾਦਾ ਬਨਾਯਾਹ ਦਾ ਪੁੱਤਰ ਸੀ। ਯੋਆਬ ਸੈਨਾ ਦਾ ਸੈਨਾਪਤੀ ਸੀ।

Punjabi Bible: Easy-to-Read Version (ERV-PA)

2010 by World Bible Translation Center