Beginning
ਕੋਰਸ਼ ਦੀ ਕੈਦੀਆਂ ਨੂੰ ਵਾਪਸ ਘੱਲਣ ’ਚ ਮਦਦ
1 ਪਹਿਲੇ ਵਰ੍ਹੇ [a] ਵਿੱਚ ਜਦੋਂ ਕੋਰਸ਼ ਫਾਰਸ ਦਾ ਪਾਤਸ਼ਾਹ ਬਣਿਆ ਤਾਂ ਯਹੋਵਾਹ ਨੇ ਕੋਰਸ਼ ਨੂੰ ਇੱਕ ਐਲਾਨ ਕਰਨ ਲਈ ਉਤਸਾਹਿਤ ਕੀਤਾ। ਕੋਰਸ਼ ਨੇ ਇਸ ਐਲਾਨ ਨੂੰ ਲਿਖਤ ਰੂਪ ਦਿੱਤਾ ਅਤੇ ਆਪਣੇ ਰਾਜ ਦੀਆਂ ਸਭ ਥਾਵਾਂ ਤੇ ਇਸ ਨੂੰ ਪੜ੍ਹਵਾਇਆ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਯਿਰਮਿਯਾਹ ਦੇ ਮੂੰਹੋ ਉਚ੍ਚਰਿਆ ਯਹੋਵਾਹ ਦਾ ਬਚਨ ਸੱਚ ਹੋਵੇ। ਇਹ ਐਲਾਨ ਇਉਂ ਸੀ:
2 ਫਾਰਸ ਦਾ ਪਾਤਸ਼ਾਹ ਕੋਰਸ਼ ਇਉਂ ਫੁਰਮਾਉਂਦਾ ਹੈ:
ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਨੇ ਦੁਨੀਆਂ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਅਤੇ ਯਹੋਵਾਹ ਨੇ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਮੰਦਰ ਬਨਾਉਣ ਲਈ ਮੈਨੂੰ ਚੁਣਿਆ ਹੈ। 3 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ; ਉਹ ਪਰਮੇਸ਼ੁਰ ਹੈ, ਜੋ ਕਿ ਯਰੂਸ਼ਲਮ ਵਿੱਚ ਹੈ। ਜੇਕਰ ਤੁਹਾਡੇ ਵਿੱਚੋਂ ਕੋਈ ਪਰਮੇਸ਼ੁਰ ਦਾ ਜਨ ਹੈ ਜੋ ਤੁਹਾਡੇ ’ਚ ਰਹਿੰਦਾ ਹੈ ਤਾਂ ਮੈਂ ਪ੍ਰਾਰਥਨਾ ਕਰਾਂਗਾ ਕਿ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਜਾਕੇ ਇਸਰਾਏਲ ਦੇ ਯਹੋਵਾਹ ਦੇ ਮੰਦਰ ਦਾ ਨਿਰਮਾਣ ਕਰੇ। 4 ਇਸ ਲਈ ਜੇਕਰ ਕਿਤੇ ਵੀ ਜਿੱਥੇ ਕੋਈ ਬੱਚਿਆਂ ਹੋਇਆ ਰਹਿ ਰਿਹਾ ਹੋਵੇ; ਉਸ ਜਗ੍ਹਾ ਦੇ ਆਦਮੀ ਉਸ ਨੂੰ ਚਾਂਦੀ, ਸੋਨਾ, ਪਸ਼ੂ ਤੇ ਹੋਰ ਚੀਜ਼ਾਂ ਦੇ ਕੇ ਉਸ ਦੀ ਸਹਾਇਤਾ ਕਰਨ ਅਤੇ ਇਸ ਦੇ ਨਾਲ ਉਨ੍ਹਾਂ ਨੂੰ ਸੁਗਾਤ ਵੀ ਦੇਣੀ ਚਾਹੀਦੀ ਹੈ ਜਿਹੜੀ ਉਹ ਪਰਮੇਸ਼ੁਰ ਦੇ ਮੰਦਰ ਲਈ ਜੋ ਕਿ ਯਰੂਸ਼ਲਮ ਵਿੱਚ ਹੈ, ਚਾਹੁੰਦੇ ਹਨ।
5 ਫ਼ੇਰ ਯਹੂਦਾਹ ਅਤੇ ਬਿਨਯਾਮੀਨ ਦੇ ਪਰਿਵਾਰ ਸਮੂਹਾਂ ਦੇ ਆਗੂ, ਯਹੋਵਾਹ ਦਾ ਮੰਦਰ ਉਸਾਰਨ ਲਈ ਯਰੂਸ਼ਲਮ ਨੂੰ ਜਾਣ ਲਈ ਤਿਆਰ ਹੋ ਗਏ। ਹਰ ਕੋਈ ਜੋ ਪਰਮੇਸ਼ੁਰ ਦੁਆਰਾ ਪ੍ਰੇਰਿਆ ਗਿਆ ਸੀ, ਸਭ ਯਰੂਸ਼ਲਮ ਨੂੰ ਜਾਣ ਲਈ ਤਿਆਰ ਹੋ ਗਏ। 6 ਉਨ੍ਹਾਂ ਦੇ ਸਾਰੇ ਗੁਆਂਢੀਆਂ ਨੇ ਉਤਸਾਹਿਤ ਕਰਨ ਲਈ ਉਨ੍ਹਾਂ ਨੂੰ ਬਹੁਤ ਸਾਰੀਆਂ ਸੁਗਾਤਾਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਨੂੰ ਸੋਨੇ ਅਤੇ ਚਾਂਦੀ ਤੋਂ ਬਣੇ ਭਾਂਡੇ, ਸਾਮਾਨ, ਪਸ਼ੂ ਅਤੇ ਹੋਰ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਦਿੱਤੀਆਂ। ਇਹ ਸੁਗਾਤਾਂ ਉਨ੍ਹਾਂ ਸੁਗਾਤਾਂ ਤੋਂ ਇਲਾਵਾ ਸਨ ਜੋ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਦਿੱਤੀਆਂ ਸਨ। 7 ਕੋਰਸ਼ ਪਾਤਸ਼ਾਹ ਨੇ ਵੀ ਯਹੋਵਾਹ ਦੇ ਮੰਦਰ ਦੇ ਉਨ੍ਹਾਂ ਭਾਂਡਿਆਂ ਨੂੰ ਕੱਢਵਾਇਆ, ਜਿਨ੍ਹਾਂ ਨੂੰ ਨਬੂਕਦਨ੍ਨਸਰ ਯਰੂਸ਼ਲਮ ਤੋਂ ਲੈ ਆਇਆ ਸੀ ਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹ੍ਹੋਇਆਂ ਸੀ। 8 ਫਾਰਸ ਦੇ ਪਾਤਸ਼ਾਹ ਕੋਰਸ਼ ਨੇ ਮਿਬਰਦਾਬ ਨੂੰ ਉਨ੍ਹਾਂ ਚੀਜ਼ਾਂ ਨੂੰ ਬਾਹਰ ਲਿਆਉਣ ਲਈ ਖਜ਼ਾਨਚੀ ਬਣਾ ਦਿੱਤਾ ਤੇ ਗਿਣ ਕੇ ਯਹੂਦਾਹ ਦੇ ਆਗੂ ਸ਼ੇਸ਼ੱਬਸਰ ਨੂੰ ਦੇ ਦਿੱਤੀਆਂ।
9 ਮਿਬਰਦਾਬ ਨੇ ਯਹੋਵਾਹ ਦੇ ਮੰਦਰ ਚੋ ਜੋ ਵਸਤਾਂ ਲਿਆਂਦੀਆਂ ਉਨ੍ਹਾਂ ਦੀ ਗਿਣਤੀ ਇਉਂ ਸੀ! 30 ਬਾਲੀਆਂ ਸੋਨੇ ਦੀਆਂ, 1,000 ਚਾਂਦੀ ਦੇ ਬਾਲ, ਅਤੇ 29 ਛੁਰੀਆਂ। 10 ਤੀਹ ਸੋਨੇ ਦੇ ਕਟੋਰੇ, ਚਾਂਦੀ ਦੇ ਸੋਨੇ ਵਾਂਗ ਦੇ 410 ਕਟੋਰੇ ਅਤੇ 1,000 ਹੋਰ ਭਾਂਡੇ।
11 ਕੁਲ ਮਿਲਾ ਕੇ 5,400 ਸੋਨੇ ਅਤੇ ਚਾਂਦੀ ਤੋਂ ਬਣੀਆਂ ਹੋਇਆ ਵਸਤਾਂ ਸਨ। ਸ਼ੇਸ਼ਬੱਸਰ ਇਨ੍ਹਾਂ ਸਭਨਾਂ ਵਸਤਾਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਕੈਦੀਆਂ ਨਾਲ ਲੈ ਕੇ ਆਇਆ ਸੀ।
ਮੁੜਨ ਵਾਲੇ ਕੈਦੀਆਂ ਦੀ ਸੂਚੀ
2 ਇਹ ਉਸ ਸੂਬੇ ਦੇ ਲੋਕ ਹਨ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ। ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਇਨ੍ਹਾਂ ਲੋਕਾਂ ਨੂੰ ਕੈਦੀਆਂ ਵਜੋ ਬਾਬਲ ਨੂੰ ਲੈ ਗਿਆ ਸੀ। ਇਹ ਸਾਰੇ ਲੋਕ ਯਰੂਸ਼ਲਮ ਅਤੇ ਯਹੂਦਾਹ ਨੂੰ ਵਾਪਸ ਪਰਤੇ ਅਤੇ ਇਨ੍ਹਾਂ ਵਿੱਚੋਂ ਹਰ ਕੋਈ ਮੁੜ ਆਪਣੇ ਸ਼ਹਿਰ ਵਿੱਚ ਵਾਪਸ ਪਰਤਿਆ। 2 ਇਹ ਲੋਕ ਹਨ ਜੋ ਜ਼ਰੂੱਬਾਬਲ ਦੇ ਨਾਲ ਪਰਤੇ ਸਨ ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਅਨਾਹ। ਇਸਰਾਏਲ ਦੇ ਉੱਨ੍ਹਾਂ ਲੋਕਾਂ ਦੀ ਗਿਣਤੀ ਜੋ ਵਾਪਸ ਪਰਤੇ, ਇਉਂ ਹੈ:
3 ਫਰੋਸ਼ ਦੇ ਉੱਤਰਾਧਿਕਾਰੀਆਂ ਚੋ 2,172
4 ਸ਼ਫਟਯਾਹ ਦੇ ਉੱਤਰਾਧਿਕਾਰੀ 372
5 ਆਰਹ ਦੇ ਉੱਤਰਾਧਿਕਾਰੀ 775
6 ਫਹਬ ਮੋਆਬ ਦੇ ਉੱਤਰਾਧਿਕਾਰੀ, ਜੋ ਕਿ ਯੇਸ਼ੂਆ ਅਤੇ ਯੋਆਬ ਦੇ ਉੱਤਰਾਧਿਕਾਰੀ ਹਨ 2,812
7 ਏਲਾਮ ਦੇ ਉੱਤਰਾਧਿਕਾਰੀ 1,254
8 ਜ਼ੱਤੂ ਦੇ ਉੱਤਰਾਧਿਕਾਰੀ 945
9 ਜ਼ਕੱਈ ਦੇ ਉੱਤਰਾਧਿਕਾਰੀ 760
10 ਬਾਨੀ ਦੇ ਉੱਤਰਾਧਿਕਾਰੀ 642
11 ਬੇਬਾਈ ਦੇ ਉੱਤਰਾਧਿਕਾਰੀ 623
12 ਅਜ਼ਗਾਦ ਦੇ ਉੱਤਰਾਧਿਕਾਰੀ 1,222
13 ਅਦੋਨੀਕਾਮ ਦੇ ਉੱਤਰਾਧਿਕਾਰੀ 666
14 ਬਿਗਵਾਈ ਦੇ ਉੱਤਰਾਧਿਕਾਰੀ 2,056
15 ਆਦੀਨ ਦੇ ਉੱਤਰਾਧਿਕਾਰੀ 454
16 ਹਿਜ਼ਕੀਯਾਹ ਲਈ ਆਟੇਰ ਦੇ ਉੱਤਰਾਧਿਕਾਰੀ 98
17 ਬੇਸਾਈ ਦੇ ਉੱਤਰਾਧਿਕਾਰੀ 323
18 ਯੋਰਾਹ ਦੇ ਉੱਤਰਾਧਿਕਾਰੀ 112
19 ਹਾਸ਼ੂਮ ਦੇ ਉੱਤਰਾਧਿਕਾਰੀ ਚੋ 223
20 ਗਿੱਬਾਰ ਦੇ ਉੱਤਰਾਧਿਕਾਰੀ 95
21 ਬੈਤਲਹਮ ਸ਼ਹਿਰ ਵਿੱਚੋਂ 123
22 ਨਟੋਫਾਹ ਸ਼ਹਿਰ ਵਿੱਚੋਂ 56
23 ਅਨਾਬੋਬ ਸ਼ਹਿਰ ਵਿੱਚੋਂ 128
24 ਅਜ਼ਮਾਵਖ ਸ਼ਹਿਰ ਵਿੱਚੋਂ 42
25 ਕਿਰਯਖ ਆਰੀਮ ਕਫੀਰਾਹ ਅਤੇ ਬਏਰੋਬ ਸ਼ਹਿਰ ਵਿੱਚੋਂ 743
26 ਹਾਮਾਹ ਤੇ ਗਾਬਾ ਸ਼ਹਿਰ ਵਿੱਚੋਂ 621
27 ਮਿਕਮਾਸ ਸ਼ਹਿਰ ਵਿੱਚੋਂ 122
28 ਬੈਬੇਲ ਅਤੇ ਆਈ ਸ਼ਹਿਰ ਵਿੱਚੋਂ 223
29 ਨਬੋ ਸ਼ਹਿਰ ਚੋ 52
30 ਮਗਬੀਸ਼ ਵਿੱਚੋਂ 156
31 ਏਲਾਮ ਨਾਂ ਦੇ ਇੱਕ ਦੂਸਰੇ ਸ਼ਹਿਰ ਵਿੱਚੋਂ 1,254
32 ਹਾਰੀਮ ਸ਼ਹਿਰ ਤੋਂ ਤਿੰਨ 320
33 ਹਦੀਦ ਅਤੇ ਉਨੋ ਸ਼ਹਿਰ ਵਿੱਚੋਂ 725
34 ਯੋਰੇਹ ਸ਼ਹਿਰ ਚੋ 345
35 ਸਨਾਆਹ ਸ਼ਹਿਰ ਤੋਂ 3,630
36 ਜਾਜਕਾਂ ਦੀ ਸੂਚੀ ਇਸ ਪ੍ਰਕਾਰ ਸੀ:
ਯੇਸੂਆ ਦੇ ਘਰਾਣੇ ਰਾਹੀਂ ਯਦਅਯਾਹ ਦੇ ਉੱਤਰਾਧਿਕਾਰੀ: 973
37 ਇੰਮੇਰ ਦੇ ਉੱਤਰਾਧਿਕਾਰੀਆਂ ਚੋ 1,052
38 ਪਸ਼ਹੂਰ ਦੇ ਉੱਤਰਾਧਿਕਾਰੀਆਂ ਚੋ 1,247
39 ਗਰੀਮ ਦੇ ਉੱਤਰਾਧਿਕਾਰੀਆਂ ਚੋ 1,017
40 ਲੇਵੀਆਂ ਦੇ ਘਰਾਣੇ ਚੋ ਜਿਹੜੇ ਲੋਕ ਸਨ:
ਹੋਦਵਯਾਹ ਦੇ ਉੱਤਰਾਧਿਕਾਰੀਆਂ ਰਾਹੀਂ ਯੇਸ਼ੂਆ ਅਤੇ ਕਦਮੀਏਲ ਦੇ ਉੱਤਰਾਧਿਕਾਰੀ 74
41 ਗਵਯ੍ਯਾਂ ਦੀ ਸੂਚੀ ਇਸ ਤਰ੍ਹਾਂ ਹੈ:
ਅਸਾਫ ਦੇ ਉੱਤਰਾਧਿਕਾਰੀਆਂ ਵਿੱਚੋਂ 128
42 ਮੰਦਰ ਦੇ ਫ਼ਾਟਕਾਂ ਦੇ ਦਰਬਾਨਾਂ ਦੇ ਉੱਤਰਾਧਿਕਾਰੀਆਂ ਚੋ ਲੋਕ ਇਸ ਤਰ੍ਹਾਂ ਸਨ:
ਸੱਲੂਮ, ਅਟੇਰ, ਟਲਮੋਨ, ਅਕੂਬ, ਹਟੀਟਾ ਅਤੇ ਸੋਬਈ ਦੇ ਉੱਤਰਾਧਿਕਾਰੀ 139
43 ਮੰਦਰ ਦੇ ਖਾਸ ਸੇਵਕ ਸਨ:
ਸੀਹਾ ਦੇ ਉੱਤਰਾਧਿਕਾਰੀ, ਹਸੂਫਾ ਅਤੇ ਟੱਬਉਬ,
44 ਕੇਰੋਸ, ਸੀਅਹਾ ਪਾਦੋਨ ਦੇ ਉੱਤਰਾਧਿਕਾਰੀ,
45 ਲਬਾਨਾਹ, ਹਗਾਬਾਹ ਅੱਕੂਬ ਦੇ ਉੱਤਰਾਧਿਕਾਰੀ,
46 ਹਾਗਾਬ, ਸ਼ਮਲਈ ਹਾਨਾਨ ਦੇ ਉੱਤਰਾਧਿਕਾਰੀ,
47 ਗਿਦ੍ਦੇਲ, ਰਾਹਰ ਰਆਯਾਹ ਦੇ ਉੱਤਰਾਧਿਕਾਰੀ,
48 ਰਸੀਨ, ਨਕੋਦਾ ਗਜ਼ਾਮ ਦੇ ਉੱਤਰਾਧਿਕਾਰੀ,
49 ਉਜ਼ਾ, ਪਾਮੇਅਹ ਬੇਸਾਈ ਦੇ ਉੱਤਰਾਧਿਕਾਰੀ,
50 ਅਸਨਾਹ, ਮਊਨੀਮ ਨਫੁਸੀਮ ਦੇ ਉੱਤਰਾਧਿਕਾਰੀ।
51 ਬਕਬੂਕ, ਹਕੂਫਾ ਹਰਹੂਰ ਦੇ ਉੱਤਰਾਧਿਕਾਰੀ।
52 ਬਸਲੂਬ ਮਹੀਦਾ, ਹਰਸ਼ਾ ਦੇ ਉੱਤਰਾਧਿਕਾਰੀ,
53 ਬਰਕੋਸ, ਸੀਸਰਾ, ਬਾਮਹ ਦੇ ਉੱਤਰਾਧਿਕਾਰੀ।
54 ਨਸੀਹ ਅਤੇ ਹਟੀਫਾ ਦੇ ਉੱਤਰਾਧਿਕਾਰੀ।
55 ਸੁਲੇਮਾਨ ਦੇ ਸੇਵਕਾਂ ਇਸ ਪ੍ਰਕਾਰ ਸਨ:
ਸੋਟਈ, ਸੋਫਰਬ ਪਰੂਦਾ ਦੇ ਉੱਤਰਾਧਿਕਾਰੀ,
56 ਯਅਲਾਹ, ਦਰਕੋਨ ਅਤੇ ਗਿਦ੍ਦੇਲ ਦੇ ਉੱਤਰਾਧਿਕਾਰੀ,
57 ਸ਼ਫਟਯਾਹ, ਹਟ੍ਟੀਲ, ਪੋਕਰਬ-ਹੱਸਬਾਇਮ, ਅਤੇ ਆਮੀ ਦੇ ਉੱਤਰਾਧਿਕਾਰੀ
58 ਸਾਰੇ ਮੰਦਰ ਦੇ ਸੇਵਕਾਂ ਅਤੇ ਸੁਲੇਮਾਨ ਦੇ ਸੇਵਕਾਂ ਦੇ ਉੱਤਰਾਧਿਕਾਰੀਆਂ ਦੀ ਗਿਣਤੀ 392 ਸੀ।
59 ਕੁਝ ਲੋਕ ਯਰੂਸ਼ਲਮ ਵਿੱਚ ਤੇਲ-ਮੇਹਲ, ਤੇਲ-ਹਰਸਾ, ਕਰੂਬ, ਅਦ੍ਦਾਨ ਅਤੇ ਇੰਮੇਰ ਦੇ ਸ਼ਹਿਰਾਂ ਤੋਂ ਸਨ, ਪਰ ਉਹ ਇਹ ਸਾਬਿਤ ਨਾ ਕਰ ਸੱਕੇ ਕਿ ਉਨ੍ਹਾਂ ਦੇ ਘਰਾਣੇ ਇਸਰਾਏਲ ਦੇ ਘਰਾਣਿਆਂ ਵਿੱਚੋਂ ਸਨ।
60 ਦਲਾਯਾਹ ਦੀ ਅੰਸ, ਟੋਬੀਯਾਹ ਦੀ ਅਤੇ ਨਕੋਦਾ ਦੇ ਉੱਤਰਾਧਿਕਾਰੀਆਂ ਚੋ 652,
61 ਜਾਜਕਾਂ ਦੇ ਘਰਾਣਿਆਂ ਵਿੱਚੋਂ ਉੱਤਰਾਧਿਕਾਰੀ ਇਉਂ ਸਨ:
ਹੱਬਯਾਹ ਦੇ ਉੱਤਰਾਧਿਕਾਰੀ, ਹਕੋਸ਼ ਦੇ ਉੱਤਰਾਧਿਕਾਰੀ, ਬਰਜ਼ਿਲਈ ਦੇ ਉੱਤਰਾਧਿਕਾਰੀ (ਜੇਕਰ ਕੋਈ ਆਦਮੀ ਗਿਲਆਦ ਦੇ ਬਰਜਿਲਈ ਦੀਆਂ ਧੀਆਂ ਨਾਲ ਵਿਆਹਿਆ ਗਿਆ, ਉਹ ਬਰਜਿਲਈ ਦੇ ਨਾਮ ਤੋਂ ਬੁਲਾਇਆ ਜਾਂਦਾ ਸੀ।)
62 ਇਨ੍ਹਾਂ ਮਨੁੱਖਾਂ ਨੇ ਆਪਣੇ ਘਰਾਣੇ ਦੇ ਇਤਿਹਾਸ ਨੂੰ ਜਾਨਣਾ ਚਾਹਿਆ ਪਰ ਉਹ ਖੋਜ ਨਾ ਸੱਕੇ। ਇਨ੍ਹਾਂ ਦੇ ਨਾਂ ਜਾਜਕਾਂ ਦੀ ਫਹਰਿਸਤ ਵਿੱਚ ਦਰਜ ਨਹੀ ਸਨ ਅਤੇ ਇਹ ਉਹ ਸਾਬਿਤ ਨਾ ਕਰ ਸੱਕੇ ਕਿ ਉਨ੍ਹਾਂ ਦੇ ਪੁਰਖੇ ਜਾਜਕ ਸਨ, ਇਸ ਲਈ ਉਨ੍ਹਾਂ ਨੂੰ ਜਾਜਕਾਂ ਵਜੋਂ ਸੇਵਾ ਕਰਨ ਦੀ ਆਗਿਆ ਨਹੀਂ ਸੀ। 63 ਤਦ ਰਾਜਪਾਲ ਨੇ ਆਖਿਆ, “ਜਦ ਤੀਕ ਓੱਥੇ ਕੋਈ ਜਾਜਕ ਨਾ ਹੋਵੇ ਜੋ ਉਰੀਮ ਅਤੇ ਬੁਂਮੀਮ ਬਾਰੇ ਜਾਨਕਾਰੀ ਦੇ ਸੱਕੇ ਤਦ ਤੀਕ ਉਹ ਅੱਤ ਪਵਿੱਤਰ ਵਸਤਾਂ ਵਿੱਚੋਂ ਕੁਝ ਨਾ ਖਾਣ।”
64-65 ਕੁਲ ਮਿਲਾ ਕੇ ਉਸ ਵਿੱਚ ਜਿਹੜੇ ਵਾਪਸ ਆਏ ਸਨ ਉਨ੍ਹਾਂ ਦੀ ਗਿਣਤੀ 42,360 ਸੀ। ਇਹ ਗਿਣਤੀ ਉਨ੍ਹਾਂ ਦੇ 7,337 ਦਾਸ ਤੇ ਦਾਸੀਆਂ ਨੂੰ ਗਿਣੇ ਬਿਨਾ ਸੀ। ਉਨ੍ਹਾਂ ਦੇ ਨਾਲ 200 ਗਾਇੱਕ ਤੇ ਗਾਇੱਕਾਵਾਂ ਵੀ ਸਨ। 66-67 ਉਨ੍ਹਾਂ ਕੋਲ 736 ਘੋੜੇ, 245 ਖਚ੍ਚਰ, 435 ਊਠ ਅਤੇ 6,720 ਖੋਤੇ ਸਨ।
68 ਜਦ ਉਹ ਸਮੂਹ ਯੋਹਵਾਹ ਦੇ ਮੰਦਰ ਯਰੂਸ਼ਲਮ ਵਿੱਚ ਪੁਜਿਆ ਤ੍ਤਦ ਪਰਿਵਾਰਾਂ ਦੇ ਮੁਖੀਆਂ ਨੇ ਮੰਦਰ ਦੇ ਨਿਰਮਾਣ ਲਈ ਤੋਂਹਫੇ ਭੇਂਟ ਕੀਤੇ ਤਾਂ ਜੋ ਉਸ ਬਾਵੇਂ ਜਿੱਥੇ ਮੰਦਰ ਨਸ਼ਟ ਕੀਤਾ ਗਿਆ ਸੀ ਉਸ ਬਾਂਵੇਂ ਉਹ ਨਵਾਂ ਮੰਦਰ ਉਸਾਰ ਸੱਕਣ। 69 ਉਨ੍ਹਾਂ ਲੋਕਾਂ ਨੇ ਆਪਣੇ ਵਿਤ੍ਤ ਮੁਤਾਬਕ ਭੇਟਾਂ ਦਿੱਤੀਆਂ। ਜੋ ਭੇਟਾ ਉਨ੍ਹਾਂ ਨੇ ਮੰਦਰ ਦੇ ਨਿਰਮਾਣ ਲਈ ਕੀਤੀ ਉਸ ਵਿੱਚ ਤਕਰੀਬਨ 500 ਕਿਲ ਸੋਨਾ, 3,000 ਕਿੱਲੋ ਦੇ ਕਰੀਬ ਚਾਂਦੀ ਸੀ ਅਤੇ ਜਾਜਕਾਂ ਦੇ ਪਹਿਨਣ ਲਈ 100 ਚੋਗੇ।
70 ਫ਼ੇਰ ਜਾਜਕ, ਲੇਵੀ ਅਤੇ ਕੁਝ ਹੋਰ ਲੋਕ ਯਰੂਸ਼ਲਮ ਅਤੇ ਇਸਦੇ ਦੁਆਲੇ ਦੇ ਇਲਾਕੇ ’ਚ ਜਾਕੇ ਵਸ ਗਏ। ਇਸ ਟੋਲੇ ਵਿੱਚ ਗਵਯ੍ਯੇ, ਦਰਬਾਨ ਅਤੇ ਮੰਦਰ ਦੇ ਸੇਵਕ ਸ਼ਾਮਲ ਸਨ। ਬਾਕੀ ਦੇ ਇਸਰਾਏਲੀ ਆਪਣੇ ਖੁਦ ਦੇ ਨਗਰਾਂ ਵਿੱਚ ਵਸ ਗਏ।
ਜਗਵੇਦੀ ਦਾ ਪੁਨਰ ਨਿਰਮਾਣ
3 ਇਉਂ ਸੱਤਵੇ ਮਹੀਨੇ ਵਿੱਚ, ਜਿਹੜੇ ਇਸਰਾਏਲੀ ਆਪਣੇ ਨਗਰਾਂ ਵਿੱਚ ਵਸ ਗਏ ਸਨ, ਯਰੂਸ਼ਲਮ ਨੂੰ ਗਏ। 2 ਤਦ ਯੋਸਾਦਾਕ ਦੇ ਪੁੱਤਰ ਯੇਸ਼ੂਆ ਅਤੇ ਉਸ ਦੇ ਨਾਲ ਦੇ ਜਾਜਕਾਂ ਅਤੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਸਮੇਤ ਉਸ ਦੇ ਭਰਾਵਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਉਸਾਰਨੀ ਸ਼ੁਰੂ ਕਰ ਦਿੱਤੀ ਤਾਂ ਜੋ ਉਹ ਇਸ ਉੱਪਰ ਹੋਮ ਦੀਆਂ ਬਲੀਆਂ ਚੜ੍ਹਾ ਸੱਕਣ। ਉਨ੍ਹਾਂ ਨੇ ਇਹ ਜਗਵੇਦੀ ਉਵੇਂ ਹੀ ਬਣਾਈ ਜਿਵੇਂ ਕਿ ਮੂਸਾ ਦੀ ਬਿਵਸਬਾ ਵਿੱਚ ਕਿਹਾ ਗਿਆ ਸੀ। ਮੂਸਾ ਪਰਮੇਸ਼ੁਰ ਦਾ ਖਾਸ ਸੇਵਕ ਸੀ।
3 ਉਹ ਲੋਕ ਆਪਣੇ ਨਜ਼ਦੀਕ ਰਹਿੰਦੇ ਹੋਰ ਲੋਕਾਂ ਤੋਂ ਡਰਦੇ ਸਨ, ਪਰ ਉਨ੍ਹਾਂ ਅੱਗੇ ਰੁਕਾਵਟ ਨਾ ਪਾਈ ਗਈ ਤਾਂ ਉਨ੍ਹਾਂ ਨੇ ਪੁਰਾਣੀ ਨੀਂਹ ਉੱਤੇ ਹੀ ਜਗਵੇਦੀ ਤਿਆਰ ਕੀਤੀ। ਫ਼ੇਰ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਹੋਮ ਦੀਆਂ ਬਲੀਆਂ ਚੜ੍ਹਾਈਆਂ। ਇਉਂ ਰੋਜ਼ ਸਵੇਰੇ ਸ਼ਾਮ ਉਨ੍ਹਾਂ ਨੇ ਹੋਮ ਦੀਆਂ ਬਲੀਆਂ ਚੜ੍ਹਾਈਆਂ। 4 ਫਿਰ ਉਨ੍ਹਾਂ ਨੇ ਲਿਖੇ ਮੁਤਾਬਕ ਡੇਰਿਆਂ ਦਾ ਪਰਬ ਮਨਾਇਆ ਅਤੇ ਹਰ ਦਿਨ ਸਹੀ ਗਿਣਤੀ ਮੁਤਾਬਕ ਹੋਮ ਦੀਆਂ ਭੇਟਾਂ ਚੜ੍ਹਾਈਆਂ। 5 ਫ਼ੇਰ ਉਨ੍ਹਾਂ ਨੇ ਰੋਜ਼ ਦੀ ਹੋਮ ਦੀ ਭੇਟ ਅਤੇ ਅਮਸਿਆ ਅਤੇ ਯਹੋਵਾਹ ਦੇ ਸਾਰੇ ਪਵਿੱਤਰ ਪਰਬਾਂ ਲਈ ਬਲੀਆਂ ਚੜ੍ਹਾਈਆਂ। ਇਸ ਤੋਂ ਇਲਾਵਾ, ਲੋਕਾਂ ਨੇ ਹੋਰ ਵੀ ਵਸਤਾਂ ਚੜ੍ਹਾਈਆਂ ਜੋ ਉਹ ਯਹੋਵਾਹ ਨੂੰ ਦੇਣੀਆਂ ਚਾਹੁੰਦੇ ਸਨ। 6 ਸੱਤਵੇਂ ਮਹੀਨੇਦੇ ਪਹਿਲੇ ਦਿਨ ਤੋਂ ਉਹ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਚੜ੍ਹਾਉਣ ਲੱਗ ਪਏ, ਪਰ ਇਹ ਸਭ ਕੁਝ ਮੰਦਰ ਦੀ ਉਸਾਰੀ ਤੋਂ ਪਹਿਲਾਂ ਹੀ ਸ਼ੁਰੂ ਹੋ ਗਿਆ।
ਮੰਦਰ ਦਾ ਪੁਨਰ ਨਿਰਮਾਣ
7 ਸੋ ਉਨ੍ਹਾਂ ਨੇ ਸੰਗਤਰਾਸ਼ਾਂ ਅਤੇ ਤਰੱਖਾਣਾਂ ਨੂੰ ਪੈਸੇ ਦਿੱਤੇ ਅਤੇ ਸੀਦੋਨੀਆਂ ਅਤੇ ਸੂਰੀਆਂ ਨੂੰ ਭੋਜਨ, ਪੇਯ ਅਤੇ ਤੇਲ ਦਿੱਤਾ ਤਾਂ ਜੋ ਉਹ ਫਾਰਸ ਦੇ ਪਾਤਸ਼ਾਹ ਕੋਰਸ਼ ਦੀ ਆਗਿਆ ਮੁਤਾਬਕ ਲਬਨੋਨ ਤੋਂ ਦਿਆਰ ਦੀ ਲੱਕੜ ਸਮੁਦਰ ਰਾਹੀਂ ਯਾਫਾ ਨੂੰ ਲਿਆ ਸੱਕਣ।
8 ਤਦ ਉਨ੍ਹਾਂ ਦੇ ਪਰਮੇਸ਼ੁਰ ਦੇ ਮੰਦਰ ਵਿੱਚ, ਜੋ ਕਿ ਯਰੂਸ਼ਲਮ ਵਿੱਚ ਹੈ, ਪਹੁੰਚਣ ਤੋਂ ਮਗਰੋਂ ਦੂਜੇ ਸਾਲ ਦੇ ਦੂਜੇ ਮਹੀਨੇ ਵਿੱਚ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਕ ਦੇ ਪੁੱਤਰ ਯੇਸ਼ੂਆ ਨੇ ਅਤੇ ਉਨ੍ਹਾਂ ਦੇ ਬਾਕੀ ਭਰਾ ਜਾਜਕਾਂ ਅਤੇ ਲੇਵੀਆਂ ਨੇ ਅਤੇ ਉਨ੍ਹਾਂ ਨੇ ਜੋ ਕੈਦ ਤੋਂ ਮੁੜ ਕੇ ਯਰੂਸ਼ਲਮ ਨੂੰ ਆਏ ਸਨ ਕੰਮ ਸ਼ੁਰੂ ਕੀਤਾ। ਲੇਵੀਆਂ ਨੂੰ ਜੋ 20 ਸਾਲਾਂ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ ਨੂੰ ਯਾਹਵੇਹ ਦੇ ਮੰਦਰ ਦੇ ਕੰਮ ਦੀ ਦੇਖ ਭਾਲ ਉੱਪਰ ਲੱਗਾਇਆ। 9 ਜਿਨ੍ਹਾਂ ਆਦਮੀਆਂ ਨੇ ਯਹੋਵਾਹ ਦੇ ਮੰਦਰ ਦੇ ਨਿਰਮਾਣ ਦੇ ਕੰਮ ਦੀ ਦੇਖ ਭਾਲ ਕੀਤੀ ਉਹ ਸਨ: ਯੇਸ਼ੂਆ ਤੇ ਉਸ ਦੇ ਪੁੱਤਰ ਕਦਮੀਏਲ ਅਤੇ ਉਸ ਦੇ ਪੁੱਤਰ ਅਤੇ ਰਿਸ਼ਤੇਦਾਰ (ਯਹੂਦਾਹ ਦੇ ਉੱਤਰਾਧਿਕਾਰੀ) ਹੇਨਾ ਦਾਦ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਜੋ ਕਿ ਲੇਵੀ ਸਨ, 10 ਇਮਾਰਤਕਾਰਾਂ ਨੇ ਯਹੋਵਾਹ ਦੇ ਮੰਦਰ ਦੀ ਨੀਂਹ ਦਾ ਕਾਰਜ ਪੂਰਾ ਕੀਤਾ। ਜਦੋਂ ਇਹ ਕਾਰਜ ਪੂਰਾ ਹੋਇਆ ਤਾਂ ਜਾਜਕਾਂ ਨੇ ਆਪਣੇ ਜਾਜਕਾਂ ਵਾਲੇ ਵਸਤਰ ਪਹਿਨੇ ਅਤੇ ਆਪਣੀਆਂ ਤੁਰ੍ਹੀਆਂ ਫੜੀਆਂ ਅਤੇ ਆਸਾਫ਼ ਦੇ ਉੱਤਰਾਧਿਕਾਰੀਆਂ, ਲੇਵੀਆਂ ਨੇ ਆਪਣੇ ਛੈਣੇ ਲੇ। ਉਹ ਸਭ ਆਪੋ-ਆਪਣੀ ਬਾਂਵੇ ਯੋਹਵਾਹ ਦੀ ਉਸਤਤ ਲਈ ਖੜ੍ਹੇ ਸਨ। ਇਹ ਸਭ ਜਿਵੇਂ ਕਿ ਪਹਿਲਾਂ ਇਸਰਾਏਲ ਦੇ ਪਾਤਸ਼ਾਹ ਦਾਊਦ ਦਾ ਹੁਕਮ ਹੋਇਆ ਸੀ ਉਸੇ ਮੁਤਾਬਕ ਹੋਇਆ। 11 ਫਿਰ ਉਨ੍ਹਾਂ ਸਭ ਨੇ ਉਸਤਤ ਦੇ ਗੀਤ ਗਾਏ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ
“ਉਹ ਬਹੁਤ ਭਲਾ ਹੈ ਅਤੇ ਉਸ ਦਾ ਪਿਆਰ
ਅਤੇ ਮਿਹਰ ਇਸਰਾਏਲ ਵਾਸਤੇ ਹਮੇਸ਼ਾ ਹੈ।”
ਫਿਰ ਸਭ ਲੋਕਾਂ ਨੇ ਉੱਚੀ ਆਵਾਜ਼ ਵਿੱਚ ਯਹੋਵਾਹ ਦੀ ਉਸਤਤ ਕੀਤੀ, ਇਹ ਸਭ ਇਸ ਲਈ ਹੋਇਆ ਕਿਉਂ ਕਿ ਮੰਦਰ ਦੀ ਨੀਂਹ ਦਾ ਕਾਰਜ ਸੰਪੰਨ ਹੋ ਗਿਆ ਸੀ।
12 ਪਰ ਬਹੁਤ ਸਾਰੇ ਬਜ਼ੁਰਗ ਜਾਜਕ, ਲੇਵੀ ਅਤੇ ਘਰਾਣਿਆਂ ਦੇ ਆਗੂ ਰੋਣ ਲੱਗ ਪਏ ਕਿਉਂ ਕਿ ਇਨ੍ਹਾਂ ਨੇ ਪਹਿਲੇ ਮੰਦਰ ਨੂੰ ਵੀ ਵੇਖਿਆ ਹੋਇਆ ਸੀ। ਇਸ ਲਈ ਜਦੋਂ ਉਨ੍ਹਾਂ ਨੇ ਇਸ ਮੰਦਰ ਦੀਆਂ ਨੀਹਾਂ ਵੇਖੀਆਂ ਤਾਂ ਉਹ ਉੱਚੀ-ਉੱਚੀ ਰੋਣ ਲੱਗ ਪਏ। ਜਦ ਕਿ ਬਾਕੀ ਦੇ ਕੁਝ ਲੋਕ ਬੜੇ ਖੁਸ਼ ਸਨ ਅਤੇ ਸ਼ੋਰ ਮਚਾ ਰਹੇ ਸਨ। 13 ਦੂਰ ਤੀਕ ਆਵਾਜ਼ਾਂ ਸੁਣਾਈ ਦੇ ਰਹੀਆਂ ਸਨ। ਉਨ੍ਹਾਂ ਸਭਨਾਂ ਨੇ ਮਿਲ ਕੇ ਇੰਨਾ ਸ਼ੋਰ ਮਚਾਇਆ ਹੋਇਆ ਸੀ ਕਿ ਰੋਣ ਤੇ ਹੱਸਣ ਦੀਆਂ ਆਵਾਜ਼ ਵਿੱਚ ਭੇਦ ਕਰਨਾ ਔਖਾ ਸੀ।
2010 by World Bible Translation Center