Print Page Options
Previous Prev Day Next DayNext

Beginning

Read the Bible from start to finish, from Genesis to Revelation.
Duration: 365 days
Punjabi Bible: Easy-to-Read Version (ERV-PA)
Version
ਅਜ਼ਰਾ 4-7

ਮੰਦਰ ਦੇ ਪੁਨਰ ਨਿਰਮਾਣ ਦਾ ਵਿਰੋਧ

ਉੱਥੋਂ ਦੇ ਲੋਕ ਯਹੂਦਾਹ ਅਤੇ ਬਿਨਯਾਮੀਨ ਦੇ ਲੋਕਾਂ ਦੇ ਵਿਰੁੱਧ ਸਨ। ਜਦੋਂ ਉਨ੍ਹਾਂ ਵਿਰੋਧੀਆਂ ਨੂੰ ਪਤਾ ਲੱਗਾ ਕਿ ਉਹ ਲੋਕ ਜੋ ਦੇਸ਼ ਨਿਕਾਲੇ ਤੋਂ ਵਾਪਸ ਮੁੜੇ ਸਨ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਲਈ ਇੱਕ ਮੰਦਰ ਉਸਾਰ ਰਹੇ ਸਨ। ਤਾਂ ਇਹ ਵਿਰੋਧੀ ਜ਼ਰੂੱਬਾਬਲ ਅਤੇ ਉਸ ਦੇ ਘਰਾਣਿਆ ਦੇ ਮੁਖੀਆਂ ਕੋਲ ਆਏ ਅਤੇ ਕਿਹਾ, “ਸਾਨੂੰ ਵੀ ਇਸ ਨੂੰ ਉਸਾਰਨ ਵਿੱਚ ਤੁਹਾਡੀ ਮਦਦ ਕਰਨ ਦੇਵੋ ਕਿਉਂ ਕਿ ਤੁਹਾਡੇ ਵਾਂਗ ਅਸੀਂ ਵੀ ਤੁਹਾਡੇ ਪਰਮੇਸ਼ੁਰ ਦੀ ਸਹਾਇਤਾ ਲੋਚਦੇ ਹਾਂ ਅਤੇ ਅਸੀਂ ਅੱਸ਼ੂਰ ਦੇ ਪਾਤਸ਼ਾਹ, ਏਸਰ ਹਦਨ ਦੇ ਦਿਨਾਂ ਤੋਂ, ਬਲੀਆਂ ਚੜ੍ਹਾਉਂਦੇ ਆ ਰਹੇ ਹਾਂ, ਜੋ ਸਾਨੂੰ ਇੱਥੇ ਲਿਆਇਆ ਸੀ।”

ਪਰ ਜ਼ਰੂੱਬਾਬਲ, ਯੇਸ਼ੂਆ ਅਤੇ ਇਸਰਾਏਲ ਦੇ ਘਰਾਣਿਆਂ ਤੇ ਹੋਰ ਆਗੂਆਂ ਨੇ ਕਿਹਾ, “ਨਹੀਂ ਤੁਸੀਂ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਨਿਰਮਾਣ ਲਈ ਸਾਡੀ ਮਦਦ ਨਹੀਂ ਕਰ ਸੱਕਦੇ ਸਿਰਫ ਯਹੋਵਾਹ ਲਈ ਅਸੀਂ ਹੀ ਭਵਨ ਬਣਾ ਸੱਕਦੇ ਹਾਂ ਉਹ ਇਸਰਾਏਲ ਦਾ ਪਰਮੇਸ਼ੁਰ ਹੈ ਸਾਨੂੰ ਫਾਰਸ ਦੇ ਪਾਤਸ਼ਾਹ ਕੋਰਸ਼ ਦਾ ਇਹੀ ਹੁਕਮ ਹੈ।”

ਤਾਂ ਉਸ ਧਰਤੀ ਦੇ ਲੋਕਾਂ ਦਾ ਹੌਂਸਲਾ ਤੌੜ ਦਿੱਤਾ ਅਤੇ ਉਨ੍ਹਾਂ ਨੂੰ ਇਸਦੀ ਉਸਾਰੀ ਕਰਨ ਤੋਂ ਡਰਾ ਦਿੱਤਾ। ਉਨ੍ਹਾਂ ਨੇ ਫਾਰਸ ਦੇ ਪਾਤਸ਼ਾਹ ਕੋਰਸ਼ ਦੇ ਦਿਨਾਂ ਤੋਂ ਲੈ ਕੇ ਦਾਰਾ ਦੇ ਫਾਰਸ ਦਾ ਪਾਤਸ਼ਾਹ ਬਨਣ ਤੀਕ ਉਨ੍ਹਾਂ ਦੀਆਂ ਵਿਉਂਤਾਂ ਨੂੰ ਤਬਾਹ ਕਰਨ ਲਈ ਸਰਕਾਰੀ ਸਲਾਹਕਾਰਾਂ ਨੂੰ ਉਨ੍ਹਾਂ ਦੇ ਖਿਲਾਫ਼ ਕੰਮ ਕਰਨ ਲਈ ਭਾੜੇ ਤੇ ਲਿਆ।

ਉਹ ਯਹੂਦੀਆਂ ਨੂੰ ਇਸ ਕਾਰਜ ਤੋਂ ਰੋਕਣ ਲਈ ਫਾਰਸ ਦੇ ਪਾਤਸ਼ਾਹ ਨੂੰ ਚਿੱਠੀਆਂ ਲਿਖਣ ਦੀ ਹੱਦ ਤੀਕ ਵੀ ਚੱਲੇ ਗਏ। ਅਹਸ਼ਵੇਰੋਸ਼ [a] ਦੇ ਸ਼ਾਸਨਕਾਲ ਵਿੱਚ ਉਸ ਦੇ ਸ਼ਾਸਨਕਾਲ ਦੇ ਸ਼ੁਰੂ ਵਿੱਚ, ਉਨ੍ਹਾਂ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦੇ ਵਿਰੁੱਧ ਚਿੱਠੀਆਂ ਲਿਖੀਆਂ।

ਯਰੂਸ਼ਲਮ ਦੇ ਪੁਨਰ ਨਿਰਮਾਣ ਦਾ ਵਿਰੋਧ

ਉਪਰੰਤ ਅਰਤਹਸ਼ਸ਼ਤਾ ਦੇ ਦਿਨਾਂ ਵਿੱਚ ਬਿਸ਼ਲਾਮ, ਮਿਬਰਦਾਬ, ਟਾਬਏਲ ਤੇ ਉਸ ਦੇ ਬਾਕੀ ਸਾਥੀਆਂ ਨੇ ਅਰਤਹਸ਼ਸ਼ਤਾ ਨੂੰ ਲਿਖਿਆ। ਇਹ ਚਿੱਠੀ ਅਰਾਮੀ ਲਿਖਾਈ ਵਿੱਚ ਲਿਖੀ ਗਈ ਸੀ ਅਤੇ ਅਰਾਮੀ ਵਿੱਚ ਅਨੁਵਾਦ ਕੀਤੀ ਹੋਈ ਸੀ।

ਰਹੂਮ ਰਾਜ ਮੰਤਰੀ ਅਤੇ ਸ਼ਿਮਸਈ ਸੱਕੱਤਰ ਨੇ ਯਰੂਸ਼ਲਮ ਦੇ ਲੋਕਾਂ ਦੇ ਵਿਰੁੱਧ ਚਿੱਠੀ ਲਿਖੀ। ਇਹ ਚਿੱਠੀ ਉਨ੍ਹਾਂ ਅਰਤਹਸ਼ਸ਼ਤਾ ਪਾਤਸ਼ਾਹ ਨੂੰ ਲਿਖੀ ਜੋ ਇਉਂ ਸੀ:

ਕਮਾਨ ਅਧਿਕਾਰੀ ਰਹੂਮ ਅਤੇ ਸ਼ਿਮਸਈ ਸੱਕੱਤਰ ਤੇ ਉਨ੍ਹਾਂ ਦੇ ਬਾਕੀ ਸਾਥੀਆਂ, ਨਿਆਂਕਾਰਾਂ ਅਤੇ ਟਰਪਲਾਈ, ਫਰਸ, ਅਰਕ, ਦੇ ਮਹੱਤਵਪੂਰਣ ਅਧਿਕਾਰੀਆਂ ਅਤੇ ਸੂਸਾ ਦੇ ਏਲਮਾਈ ਲੋਕਾਂ ਵੱਲੋਂ। 10 ਅਤੇ ਬਾਕੀ ਦੇ ਉਨ੍ਹਾਂ ਸਾਰੇ ਲੋਕਾਂ ਵੱਲੋਂ ਜਿਨ੍ਹਾਂ ਨੂੰ ਮਹਾਨ ਅਤੇ ਸ਼ਰੀਫ਼ ਆਸਨਪਰ ਦੁਆਰਾ ਸਾਮਰਿਯਾ ਸ਼ਹਿਰ ਦੇ ਪਾਰ ਅਤੇ ਦਰਿਆ ਦੇ ਦੂਸਰੇ ਪਾਸੇ ਤੇ ਹੋਰਨਾਂ ਥਾਵਾਂ ਤੇ, ਜੋ ਕਿ ਫ਼ਰਾਤ ਦਰਿਆ ਦੇ ਪੱਛਮ ਵਾਲੇ ਪਾਸੇ ਤੇ ਹੈ ਲਿਜਾਇਆ ਗਿਆ ਸੀ।

11 ਇਹ ਉਸ ਖਤ ਦੀ ਨਕਲ ਹੈ ਜੋ ਉਨ੍ਹਾਂ ਨੇ ਉਸ ਨੂੰ ਭੇਜੀ।

ਪਾਤਸ਼ਾਹ ਅਰਤਹਸ਼ਸ਼ਤਾ ਨੂੰ, ਤੁਹਾਡੇ ਸੇਵਕਾਂ ਵੱਲੋਂ, ਜੋ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਵੱਲ ਰਹਿੰਦੇ ਹਨ।

12 ਪਾਤਸ਼ਾਹ ਅਰਤਹਸ਼ਸ਼ਤਾ ਤੁਹਾਨੂੰ ਪਤਾ ਹੋਣਾ ਚਾਹੀਦਾ ਕਿ ਜਿਹੜੇ ਯਹੂਦੀ ਤੁਸੀਂ ਆਪਣੇ ਵੱਲੋਂ ਭੇਜੇ ਸਨ, ਇੱਥੇ ਪੁੱਜ ਗਏ ਹਨ। ਅਤੇ ਇਹ ਲੋਕ ਇੱਥੇ ਹੁਣ ਇਸ ਨਗਰ ਨੂੰ ਮੁੜ ਤੋਂ ਉਸਾਰਨਾ ਚਾਹੁੰਦੇ ਹਨ। ਉਸ ਸ਼ਹਿਰ ਦੇ ਲੋਕਾਂ ਨੇ ਹਮੇਸ਼ਾ ਦੂਜੇ ਪਾਤਸ਼ਾਹਾਂ ਦਾ ਵਿਰੋਧ ਕੀਤਾ ਹੈ। ਉਸ ਸ਼ਹਿਰ ਦੇ ਲੋਕ ਬਦ ਹਨ। ਅਤੇ ਹੁਣ ਉਨ੍ਹਾਂ ਨੇ ਨੀਹਾਂ ਪਾ ਦਿੱਤੀਆਂ ਹਨ ਅਤੇ ਕੰਧਾਂ ਉਸਾਰ ਰਹੇ ਹਨ।

13 ਅਤੇ ਪਾਤਸ਼ਾਹ, ਤੈਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ ਕਿ ਜੇਕਰ ਸ਼ਹਿਰ ਦੁਬਾਰਾ ਉਸਾਰਿਆ ਗਿਆ ਅਤੇ ਇਸ ਦੀਆਂ ਕੰਧਾ ਪੂਰੀਆਂ ਕੀਤੀਆਂ ਗਈਆਂ ਤਾਂ ਇੱਥੋਂ ਦੇ ਲੋਕ ਆਪਣੇ ਕਰ, ਦਾਨ ਅਤੇ ਫ਼ਰਜ਼ੀ ਕਰ ਦੇਣੇ ਬੰਦ ਕਰ ਦੇਣਗੇ ਅਤੇ ਪਾਤਸ਼ਾਹ ਇਹ ਸਾਰੀ ਆਮਦਨੀ ਗੁਆ ਲਵੇਗਾ।

14 ਅਸੀਂ ਪਾਤਸ਼ਾਹ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ ਹੋਇਆ ਹੈ ਅਤੇ ਇਸ ਲਈ ਅਸੀਂ ਨਹੀਂ ਚਾਹੁੰਦੇ ਕਿ ਅਜਿਹਾ ਕੁਝ ਵੀ ਹੋਵੇ। ਇਸ ਲਈ ਅਸੀਂ ਇਹ ਚਿੱਠੀ ਪਾਤਸ਼ਾਹ ਨੂੰ ਸੂਚਨਾ ਦੇਣ ਲਈ ਭੇਜ ਰਹੇ ਹਾਂ।

15 ਪਾਤਸ਼ਾਹ ਅਰਤਹਸ਼ਸ਼ਤਾ, ਅਸੀਂ ਤੈਨੂੰ ਇਹ ਸਲਾਹ ਦਿੰਦੇ ਹਾਂ ਕਿ ਤੂੰ ਆਪਣੇ ਤੋਂ ਪਹਿਲਾਂ ਦੇ ਪਾਤਸ਼ਾਹਾਂ ਦੀਆਂ ਲਿਖਤਾਂ ਨੂੰ ਖੋਜ ਤਾਂ ਉਨ੍ਹਾਂ ਲਿਖਤਾਂ ਵਿੱਚ ਤੂੰ ਵੇਖੇਂਗਾ ਕਿ ਯਰੂਸ਼ਲਮ ਨੇ ਹਮੇਸ਼ਾ ਦੂਜੇ ਪਾਤਸ਼ਾਹਾਂ ਦਾ ਵਿਰੋਧ ਕੀਤਾ ਹੈ ਉਨ੍ਹਾਂ ਨੇ ਹਮੇਸ਼ਾ ਦੂਸਰੇ ਰਾਜਿਆਂ ਅਤੇ ਰਾਜਾਂ ਲਈ ਮੁਸੀਬਤ ਪਾਈ ਹੈ। ਪ੍ਰਾਚੀਨ ਸਮਿਆਂ ਤੋਂ ਉੱਥੇ ਦੰਗੇ ਫ਼ਸਾਦ ਹੁੰਦੇ ਰਹੇ ਹਨ। ਇਹ ਕਾਰਣ ਹੈ ਕਿ ਯਰੂਸ਼ਲਮ ਨੂੰ ਉਜਾੜ ਦਿੱਤਾ ਗਿਆ ਸੀ।

16 ਹੇ ਪਾਤਸ਼ਾਹ! ਅਸੀਂ ਤੁਹਾਨੂੰ ਇਹ ਵੀ ਸੂਚਿਤ ਕਰਨਾ ਚਾਹੁੰਦੇ ਹਾਂ ਕਿ ਜੇਕਰ ਇਸ ਨਗਰ ਨੂੰ ਅਤੇ ਇਸਦੀਆਂ ਕੰਧਾ ਨੂੰ ਮੁੜ ਬਣਾਇਆ ਗਿਆ ਤਾਂ ਤੁਸੀਂ ਦਰਿਆਓ ਪਾਰ ਦੇ ਪੱਛਮੀ ਹਿੱਸੇ ਤੋਂ ਆਪਣਾ ਕਬਜ਼ਾ ਤੇ ਹਕੂਮਤ ਗੁਆ ਬੈਠੋਗੇ।

17 ਤਦ ਅਰਤਹਸ਼ਸ਼ਤਾ ਪਾਤਸ਼ਾਹ ਨੇ ਰਹੂਮ, ਕਮਾਨ ਅਧਿਕਾਰੀ,

ਸ਼ਿਮਸਈ ਸੱਕੱਤਰ ਅਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਇੱਕ ਜਵਾਬ ਭੇਜਿਆ, ਜੋ ਸਾਮਰਿਯਾ ਦੇ ਸ਼ਹਿਰ ਅਤੇ ਫ਼ਰਾਤ ਦਰਿਆ ਦੇ ਪੱਛਮੀ ਸਥਾਨਾਂ ਤੇ ਰਹਿੰਦੇ ਸਨ।

ਸਲਾਮ!

18 ਜਿਹੜੀ ਚਿੱਠੀ ਤੁਸੀਂ ਮੈਨੂੰ ਭੇਜੀ ਉਸਦਾ ਤਰਜਮਾ ਕਰਕੇ ਮੇਰੇ ਸਾਹਮਣੇ ਪੜੀ ਗਈ ਹੈ। 19 ਮੈਂ ਆਪਣੇ ਤੋਂ ਪਹਿਲੇ ਪਾਤਸ਼ਾਹ ਦੀਆਂ ਲਿਖੇਤਾਂ ਦੀ ਖੋਜ ਪੜਤਾਲ ਕਰਨ ਦਾ ਹੁਕਮ ਦਿੱਤਾ ਤਾਂ ਜੋ ਲਿਖਤਾਂ ਪ੍ਰਪਾਤ ਹੋਈਆਂ ਉਸ ਤੋਂ ਇਹ ਪਤਾ ਲੱਗਾ ਕਿ ਯਰੂਸ਼ਲਮ ਦੇ ਵਿਰੋਧ ਦਾ ਇੱਕ ਲੰਬਾ ਇਤਹਾਸ ਹੈ ਜੋ ਕਿ ਪਾਤਸ਼ਾਹ ਦੇ ਵਿਰੋਧ ਵਿੱਚ ਹੈ ਯਰੂਸ਼ਲਮ ਅਜਿਹਾ ਥਾਂ ਹੈ ਜਿੱਥੇ ਵਿਰੋਧ-ਰੋਹ ਤੇ ਫਸਾਦ ਅਕਸਰ ਹੁੰਦੇ ਆਏ ਹਨ। 20 ਅਤੇ ਯਰੂਸ਼ਲਮ ਵਿੱਚ ਸ਼ਕਤੀ ਸਾਲੀ ਪਾਤਸ਼ਾਹ ਵੀ ਹੋਏ ਸਨ ਜਿਨ੍ਹਾਂ ਨੇ ਦਰਿਆ ਦੇ ਪੱਛਮੀ ਪਾਸੇ ਦੇ ਸਾਰੇ ਦੇਸਾਂ ਉੱਪਰ ਰਾਜ ਕੀਤਾ ਸੀ। ਇਨ੍ਹਾਂ ਪਾਤਸ਼ਾਹਾਂ ਨੂੰ ਕਰ, ਦਾਨ ਅਤੇ ਫਰਜ਼ੀ ਕਰ ਦਿੱਤੇ ਜਾਂਦੇ ਸਨ।

21 ਹੁਣ ਇਸ ਲਈ ਤੁਸੀ ਹੁਕਮ ਦੇਵੋ ਕਿ ਇਹ ਲੋਕ ਕੰਮ ਬੰਦ ਕਰਨ ਅਤੇ ਜਦ ਤੀਕ ਮੇਰੇ ਵੱਲੋਂ ਆਗਿਆ ਨਾ ਮਿਲੇ ਇਹ ਸ਼ਹਿਰ ਨਾ ਬਣੇ। 22 ਇਸ ਮਾਮਲੇ ਵਿੱਚ ਆਪਣੇ ਕੰਮ ਦੀ ਲਾਪਰਵਾਹੀ ਨਾ ਕਰਨ ਵਿੱਚ ਸਤਰਕ ਰਹਿਣਾ। ਤਾਂ ਜੋ ਰਾਜ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ।

23 ਜਦ ਅਰਤਹਸ਼ਸ਼ਤਾ ਪਾਤਸ਼ਾਹ ਦੀ ਚਿੱਠੀ ਦੀ ਨਕਲ ਰਹੂਮ ਅਤੇ ਸ਼ਿਮਸਈ ਸੱਕੱਤਰ ਅਤੇ ਉਨ੍ਹਾਂ ਦੇ ਸਾਥੀਆਂ ਦੇ ਅੱਗੇ ਪੜੀ ਗਈ, ਤਾਂ ਉਹ ਛੇਤੀ ਯਹੂਦੀਆਂ ਕੋਲ ਯਰੂਸ਼ਲਮ ਵਿੱਚ ਗਏ ਅਤੇ ਜ਼ਬਰਦਸਤੀ ਉਨ੍ਹਾਂ ਨੂੰ ਕੰਮ ਤੋਂ ਰੋਕ ਦਿੱਤਾ।

ਮੰਦਰ ਦੇ ਕੰਮ ਦਾ ਰੁਕਣਾ

24 ਤਦ ਪਰਮੇਸ਼ੁਰ ਦੇ ਮੰਦਰ ਦਾ ਜੋ ਯਰੂਸ਼ਲਮ ਵਿੱਚ ਸੀ, ਕੰਮ ਰੋਕ ਦਿੱਤਾ ਗਿਆ ਅਤੇ ਫਾਰਸ ਦੇ ਪਾਤਸ਼ਾਹ ਫਾਰਸ ਦੇ ਰਾਜ ਦੇ ਦੂਜੇ ਵਰ੍ਹੇ ਤੀਕ ਇਹ ਕੰਮ ਰੁਕਿਆ ਰਿਹਾ।

ਉਸ ਵਕਤ, ਹੱਗਈ ਅਤੇ ਇੱਦੋ ਦਾ ਪੁੱਤਰ ਜ਼ਕਰਯਾਹ ਨਬੀ ਇਸਰਾਏਲ ਦੇ ਪਰਮੇਸ਼ੁਰ ਦੇ ਨਾਂ ਤੇ ਭਵਿੱਖਬਾਣੀ ਕਰਨ ਲੱਗੇ ਜੋ ਕਿ ਉਨ੍ਹਾਂ ਦੇ ਉੱਪਰ ਸੀ। ਅਤੇ ਉਨ੍ਹਾਂ ਨੇ ਉਨ੍ਹਾਂ ਯਹੂਦੀਆਂ ਨੂੰ ਉਤਸਾਹਿਤ ਕੀਤਾ ਜੋ ਯਹੂਦਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਸਨ। ਤਦ ਸ਼ਮਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਯਸਾਦਾਕ ਦਾ ਪੁੱਤਰ ਯੇਸ਼ੂਆ ਉੱਠੇ ਅਤੇ ਮੰਦਰ ਨੂੰ ਜੋ ਯਰੂਸ਼ਲਮ ਵਿੱਚ ਸੀ, ਬਨਾਉਣ ਲੱਗੇ। ਪਰਮੇਸ਼ੁਰ ਦੇ ਸਾਰੇ ਨਬੀਆਂ ਨੇ ਉਨ੍ਹਾਂ ਨੂੰ ਸਹਾਰਾ ਦਿੱਤਾ। ਉਸ ਵਕਤ, ਫਰਾਤ ਦਰਿਆ ਦੇ ਪੱਛਮੀ ਇਲਾਕੇ ਦਾ ਰਾਜਪਾਲ ਤਤਨਈ, ਸਬਰ ਬੋਜ਼ਨਈ ਅਤੇ ਉਨ੍ਹਾਂ ਦੇ ਸਾਬੀ ਉਨ੍ਹਾਂ ਦੇ ਕੋਲ ਆ ਕੇ ਆਖਣ ਲੱਗੇ ਕਿ ਤੁਸੀਂ ਕਿਸ ਦੀ ਆਗਿਆ ਨਾਲ ਇਸ ਮੰਦਰ ਨੂੰ ਉਸਾਰਨਾ ਅਤੇ ਇਸਦੀ ਇਸ ਕੰਧ ਨੂੰ ਖਤਮ ਕਰਨਾ ਸ਼ੁਰੂ ਕੀਤਾ ਹੈ? ਉਨ੍ਹਾਂ ਨੇ ਉਨ੍ਹਾਂ ਨੂੰ ਇਹ ਵੀ ਪੁੱਛਿਆ, “ਜਿਹੜੇ ਇਸ ਮੰਦਰ ਦਾ ਨਿਰਮਾਣ ਕਰ ਰਹੇ ਹਨ ਉੱਨ੍ਹਾਂ ਲੋਕਾਂ ਦੇ ਕੀ ਨਾਂ ਹਨ?”

ਪਰ ਦੇ ਪਰਮੇਸ਼ੁਰ ਦੀ ਨਿਗਾਹ ਉਨ੍ਹਾਂ ਯਹੂਦੀ ਆਗੂਆਂ ਉੱਪਰ ਸੀ ਅਤੇ ਇਮਾਰਤਕਾਰਾਂ ਨੇ ਇਮਾਰਤ ਬਨਾਉਣੀ ਤਦ ਤੀਕ ਨਾ ਛੱਡੀ ਜਦ ਤੀਕ ਇਹ ਖਬਰ ਦਾਰਾ ਪਾਤਸ਼ਾਹ ਤੀਕ ਨਾ ਪਹੁੰਚੀ। ਉਹ ਤਦ ਤੀਕ ਕੰਮ ਕਰਦੇ ਰਹੇ ਜਦ ਤੀਕ ਪਾਤਸ਼ਾਹ ਨੇ ਆਪਣਾ ਜਵਾਬ ਚਿੱਠੀ ਰਾਹੀਂ ਨਾ ਭੇਜਿਆ।

ਫਰਾਤ ਦਰਿਆ ਦੇ ਪੱਛਮੀ ਪਾਸੇ ਦਾ ਹਾਕਮ ਤਤਨਈ, ਸ਼ਬਰ ਬੇਜ਼ਨਈ ਅਤੇ ਉਸ ਦੇ ਸਹਿਯੋਗੀਆਂ ਨੇ, ਜੋ ਦਰਿਆ ਤੋਂ ਪਾਰ ਦੀ ਧਰਤੀ ਦੇ ਨਿਰੀਖਕ ਸਨ, ਦਾਰਾ ਪਾਤਸ਼ਾਹ ਨੂੰ ਚਿੱਠੀ ਦੀ ਨਕਲ ਭੇਜੀ। ਉਸ ਚਿੱਠੀ ਦੀ ਨਕਲ ਇਉਂ ਸੀ:

ਪਾਤਸ਼ਾਹ ਦਾਰਾ ਨੂੰ ਸਲਾਮ!

ਹੇ ਪਾਤਸ਼ਾਹ! ਤੈਨੂੰ ਪਤਾ ਹੋਵੇ ਕਿ ਅਸੀਂ ਯਹੂਦਾਹ ਦੇ ਸੂਬੇ ਵਿੱਚ ਮਹਾਨ ਪਰਮੇਸ਼ੁਰ ਦੇ ਮੰਦਰ ਵਿੱਚ ਗਏ। ਯਹੂਦਾਹ ਦੇ ਲੋਕ ਉਸ ਮੰਦਰ ਨੂੰ ਵੱਡੇ ਪੱਥਰ ਨਾਲ ਬਣਾ ਰਹੇ ਹਨ। ਉਹ ਕੰਧਾਂ ਵਿੱਚ ਲੱਕੜ ਦੀਆਂ ਵੱਡੀਆਂ ਸ਼ਤੀਰਾਂ ਪਾ ਲੱਗਾ ਰਹੇ ਹਨ। ਉਹ ਲੋਕ ਬੜੀ ਮਿਹਨਤ ਨਾਲ ਅਤੇ ਜਲਦੀ ਕੰਮ ਕਰ ਰਹੇ ਹਨ, ਇਹ ਬਹੁਤ ਜਲਦੀ ਪੂਰਾ ਹੋ ਜਾਵੇਗਾ।

ਜਿਹੜੇ ਕੰਮ ਉਹ ਕਰ ਰਹੇ ਹਨ ਉਸ ਬਾਬਤ ਅਸੀਂ ਉਨ੍ਹਾਂ ਦੇ ਆਗੂਆਂ ਨੂੰ ਕੁਝ ਸਵਾਲ ਕੀਤੇ। ਅਸੀਂ ਉਨ੍ਹਾਂ ਨੂੰ ਪੁੱਛਿਆ, “ਕਿਸਨੇ ਤੁਹਾਨੂੰ ਇਹ ਮੰਦਰ ਉਸਾਰਨ ਅਤੇ ਇਸਦੀ ਕੰਧ ਨੂੰ ਫਿਰ ਤੋਂ ਬਨਾਉਣ ਦੀ ਆਗਿਆ ਦਿੱਤੀ ਹੈ?” 10 ਅਸੀਂ ਉਨ੍ਹਾਂ ਕੋਲੋਂ ਉਨ੍ਹਾਂ ਦੇ ਨਾਵਾਂ ਬਾਰੇ ਵੀ ਪੁੱਛਿਆ। ਅਸੀਂ ਉਨ੍ਹਾਂ ਦੇ ਆਗੂਆਂ ਦੇ ਨਾਓ ਵੀ ਲਿਖਣਾ ਚਾਹੁੰਦੇ ਸੀ ਤਾਂ ਜੋ ਤੁਹਾਨੂੰ ਪਤਾ ਲੱਗ ਜਾਵੇ ਕਿ ਉਹ ਕਿਹੜੇ ਮਨੁੱਖ ਹਨ?

11 ਜਿਹੜਾ ਜਵਾਬ ਉਨ੍ਹਾਂ ਸਾਨੂੰ ਦਿੱਤਾ ਉਹ ਇਸ ਤਰ੍ਹਾਂ ਹੈ:

“ਅਸੀਂ ਧਰਤੀ ਅਤੇ ਅਕਾਸ਼ ਦੇ ਪਰਮੇਸ਼ੁਰ ਦੇ ਦਾਸ ਹਾਂ। ਅਸੀਂ ਉਹ ਮੰਦਰ ਬਣਾ ਰਹੇ ਹਾਂ ਜਿਸ ਨੂੰ ਇਸਰਾਏਲ ਦੇ ਇੱਕ ਮਹਾਨ ਪਾਤਸ਼ਾਹ ਨੇ ਬਹੁਤ ਪਹਿਲਾਂ ਬਣਾਇਆ ਸੀ। 12 ਪਰ ਸਾਡੇ ਪੁਰਖਿਆਂ ਨੇ ਅਕਾਸ਼ ਦੇ ਪਰਮੇਸ਼ੁਰ ਨੂੰ ਕ੍ਰੋਧਿਤ ਕਰ ਦਿੱਤਾ। ਇਸ ਲਈ ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਬਾਬਲ ਦੇ ਕਸਦੀ ਪਾਤਸ਼ਾਹ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤਾ। ਤਦ ਨਬੂਕਦਨੱਸਰ ਨੇ ਇਸ ਮੰਦਰ ਨੂੰ ਨਸ਼ਟ ਕਰ ਦਿੱਤਾ। ਅਤੇ ਇੱਥੋਂ ਦੇ ਲੋਕਾਂ ਨੂੰ ਜ਼ਬਰਦਸਤੀ ਕੈਦੀ ਬਣਾ ਕੇ ਬਾਬਲ ਨੂੰ ਲੈ ਗਿਆ। 13 ਪਰ ਬਾਬਲ ਦੇ ਪਾਤਸ਼ਾਹ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਪਾਤਸ਼ਾਹ ਨੇ ਪਰਮੇਸ਼ੁਰ ਦਾ ਮੰਦਰ ਮੁੜ ਬਨਾਉਣ ਦਾ ਹੁਕਮ ਦਿੱਤਾ। 14 ਪਾਤਸ਼ਾਹ ਕੋਰਸ਼ ਨੇ ਬਾਬਲ ਵਿੱਚਲੇ ਆਪਣੇ ਝੂਠੇ ਦੇਵਤਿਆਂ ਦੇ ਮੰਦਰ ਵਿੱਚੋਂ ਸੋਨਾ ਅਤੇ ਚਾਂਦੀ ਕੱਢੇ ਜਿਸ ਨੂੰ ਨਬੂਕਦਨੱਸਰ ਯਰੂਸ਼ਲਮ ਦੇ ਮੰਦਰ ਵਿੱਚੋਂ ਕੱਢ ਕੇ ਬਾਬਲ ਦੇ ਮੰਦਰ ਵਿੱਚ ਲੈ ਆਇਆ ਸੀ। ਪਾਤਸ਼ਾਹ ਕੋਰਸ਼ ਨੇ ਇਨ੍ਹਾਂ ਡਾਕਿਆਂ ਨੂੰ ਸ਼ੇਸਬੱਸਰ ਨਾਂ ਦੇ ਇੱਕ ਆਦਮੀ ਨੂੰ ਦੇ ਦਿੱਤੇ ਜਿਸ ਨੂੰ ਉਸ ਦੇ ਰਾਜਪਾਲ ਹੋਣ ਲਈ ਚੁਣਿਆ ਸੀ।”

15 ਤਦ ਕੋਰਸ਼ ਨੇ ਸ਼ੇਸਬੱਸਰ ਨੂੰ ਆਖਿਆ, “ਤੂੰ ਇਨ੍ਹਾਂ ਭਾਂਡਿਆਂ ਨੂੰ ਲੈ ਅਤੇ ਜਾਹ ਅਤੇ ਜਾ ਕੇ ਇਨ੍ਹਾਂ ਨੂੰ ਯਰੂਸ਼ਲਮ ਦੇ ਮੰਦਰ ਵਿੱਚ ਰੱਖ ਅਤੇ ਉਸ ਥਾਂ ਤੇ ਪਰਮੇਸ਼ੁਰ ਦਾ ਮੰਦਰ ਬਣਾਇਆ ਜਾਵੇਂ।”

16 ਫ਼ੇਰ ਸ਼ੇਸਬੱਸਰ ਨੇ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਮੰਦਰ ਦੀ ਨੀਂਹ ਧਰੀ। ਉਸ ਵਕਤ ਤੋਂ ਹੁਣ ਤੀਕ ਇਹ ਬਣ ਰਿਹਾ ਹੈ ਅਤੇ ਅੱਜ ਤੀਕ ਮੁਕੰਮਲ ਨਹੀਂ ਹੋਇਆ।

17 ਇਸ ਲਈ ਹੁਣ, ਜੇਕਰ ਪਾਤਸ਼ਾਹ ਠੀਕ ਸਮਝਣ ਤਾਂ ਪਾਤਸ਼ਾਹ ਦੇ ਦਫਤਰੀ ਲਿਖਤਾਂ ਵਿੱਚ ਜੋ ਕਿ ਬਾਬਲ ਵਿੱਚ ਹਨ ਪੜਤਾਲ ਕੀਤੀ ਜਾਵੇ ਕਿ ਕੋਰਸ਼ ਪਾਤਸ਼ਾਹ ਨੇ ਪਰਮੇਸ਼ੁਰ ਦੇ ਇਸ ਮੰਦਰ ਨੂੰ ਯਰੂਸ਼ਲਮ ਵਿੱਚ ਬਨਾਉਣ ਦੀ ਆਗਿਆ ਦਿੱਤੀ ਸੀ ਜਾਂ ਨਹੀਂ। ਫਿਰ ਸ੍ਰੀ ਮਾਨ ਕਿਰਪਾ ਕਰਕੇ ਸਾਨੂੰ ਦੋਸ਼ੀ ਕੀ ਤੂੰ ਇਸ ਬਾਰੇ ਕੀ ਫ਼ੈਸਲਾ ਕੀਤਾ

ਦਾਰਾ ਦਾ ਹੁਕਮ

ਤਾਂ ਫਿਰ ਦਾਰਾ ਪਾਤਸ਼ਾਹ ਨੇ ਆਪਣੇ ਤੋਂ ਪਹਿਲੇ ਰਾਜਿਆਂ ਦੀਆਂ ਲਿਖਤਾਂ ਦੀ ਪੜਤਾਲ ਦਾ ਹੁਕਮ ਦਿੱਤਾ। ਉਹ ਲਿਖਤਾਂ ਬਾਬਲ ਵਿੱਚ ਖਜਾਨੇ ਕੋਲ ਹੀ ਰੱਖੀਆਂ ਜਾਂਦੀਆਂ ਸਨ। ਮਾਦਈ ਦੇ ਸੂਬੇ ਵਿੱਚ ਅਹਮਬਾ ਦੇ ਕਿਲੇ ਵਿੱਚੋਂ ਇੱਕ ਪੱਤ੍ਰੀ ਪ੍ਰਾਪਤ ਹੋਈ। ਅਤੇ ਉਸ ਪੱਤ੍ਰੀ ਤੇ ਇਹ ਲਿਖਿਆ ਹੋਇਆ ਸੀ:

ਨੋਟ: ਕੋਰਸ਼ ਪਾਤਸ਼ਾਹ ਦੇ ਪਹਿਲੇ ਵਰ੍ਹੇ ਕੋਰਸ਼ ਨੇ ਪਰਮੇਸ਼ੁਰ ਦੇ ਮੰਦਰ ਬਾਰੇ ਜੋ ਯਰੂਸ਼ਲਮ ਵਿੱਚ ਹੈ ਆਗਿਆ ਦਿੱਤੀ ਕਿ:

ਮੰਦਰ ਦੀ ਫਿਰ ਤੋਂ ਉਸਾਰੀ ਕੀਤੀ ਜਾਵੇ ਅਤੇ ਇਹ ਉਹ ਜਗ੍ਹਾਂ ਹੋਣੀ ਚਾਹੀਦੀ ਹੈ ਜਿੱਥੇ ਬਲੀਆਂ ਚੜ੍ਹਾਈਅਮਾਂ ਜਾਂਦੀਆਂ ਹਨ। ਇਸਦੀਆਂ ਨੀਹਾਂ ਮਜਬੂਤ ਕੀਤੀਆਂ ਜਾਣ। ਇਹ ਮੰਦਰ 90 ਫੁੱਟ ਉੱਚਾ ਅਤੇ 90 ਫੁੱਟ ਚੌੜਾ ਹੋਣਾ ਚਾਹੀਦਾ। ਇਸਦੀ ਚੋਗਿਰਦੀ ਦੀਵਾਰ ਦੀਆਂ ਵੱਡੇ ਪੱਥਰ ਵਾਲੀਆਂ ਤਿੰਨ ਕਤਾਰਾਂ ਹੋਣੀਆਂ ਚਾਹੀਦੀਆਂ ਹਨ ਅਤੇ ਇੱਕ ਕਤਾਰ ਵੱਡੀ ਗੇਲੀ ਦੀ ਅਤੇ ਮੰਦਰ ਦੇ ਨਿਰਮਾਣ ਦਾ ਖਰਚਾ ਪਾਤਸ਼ਾਹ ਦੇ ਖਜ਼ਾਨੇ ਵਿੱਚੋਂ ਭੇਂਟ ਕੀਤਾ ਜਾਵੇ। ਪਰਮੇਸ਼ੁਰ ਦੇ ਮੰਦਰ ਦੇ ਸੋਨੇ ਅਤੇ ਚਾਂਦੀ ਦੇ ਭਾਂਡੇ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਉਸ ਮੰਦਰ ਤੋਂ ਜੋ ਯਰੂਸ਼ਲਮ ਵਿੱਚ ਹੈ, ਕੱਢ ਕੇ ਬਾਬਲ ਨੂੰ ਲੈ ਆਇਆ ਸੀ, ਮੋੜ ਦਿੱਤੇ ਜਾਣ ਅਤੇ ਯਰੂਸ਼ਲਮ ਦੇ ਮੰਦਰ ਵਿੱਚ ਆਪਣੇ ਥਾਂ ਪਹੁੰਚਾਏ ਜਾਣ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਮੰਦਰ ਵਿੱਚ ਰੱਖਿਆ ਜਾਵੇ।

ਹੁਣ, ਮੈਂ ਦਾਰਾ, ਫਰਾਤ ਦਰਿਆ ਦੇ ਪੱਛਮੀ ਪਾਸੇ ਦੇ ਰਾਜਪਾਲ,

ਤਤਨਈ, ਸ਼ਬਰ ਬੋਜ਼ਨਈ ਅਤੇ ਸਾਰੇ ਅਧਿਕਾਰੀਆਂ ਨੂੰ, ਜਿਹੜੇ ਉਸ ਸੂਬੇ ਵਿੱਚ ਰਹਿੰਦੇ ਹਨ, ਯਰੂਸ਼ਲਮ ਤੋਂ ਦੂਰ ਰਹਿਣ ਦਾ ਹੁਕਮ ਦਿੰਦਾ ਹਾਂ। ਮਜ਼ਦੂਰਾਂ ਦੀ ਫ਼ਿਕਰ ਨਾ ਕਰੋ ਤੇ ਨਾ ਹੀ ਪਰਮੇਸ਼ੁਰ ਦੇ ਮੰਦਰ ਦੇ ਹੁੰਦੇ ਇਸ ਨੇਕ ਕੰਮ ਨੂੰ ਰੋਕਣ ਦੀ ਕੋਸ਼ਿਸ਼ ਕਰੋ। ਇਸ ਦੀ ਬਜਾਇ ਇਸ ਨੂੰ ਦੁਬਾਰਾ ਯਹੂਦੀਆਂ ਦੇ ਰਾਜਪਾਲ ਅਤੇ ਯਹੂਦੀਆਂ ਦੇ ਆਗੂਆਂ ਦੁਆਰਾ ਆਪਣੀ ਪੱਕੀ ਜ਼ਮੀਨ ਤੇ ਬਣਾਇਆ ਜਾਣ ਦਿਓ।

ਹੁਣ ਮੈਂ ਇਹ ਹੁਕਮ ਦਿੰਦਾ ਹਾਂ ਕਿ ਪਰਮੇਸ਼ੁਰ ਦੇ ਇਸ ਮੰਦਰ ਨੂੰ ਬਨਾਉਣ ਲਈ ਯਹੂਦੀ ਆਗੂਆਂ ਨਾਲ ਕੀ ਕਰਨਾ ਹੈ। ਤੁਸੀਂ ਸ਼ਾਹੀ ਖਜ਼ਾਨੇ ਵਿੱਚੋਂ ਪੂਰਾ ਧੰਨ ਦਿਓ ਜੋ ਕਿ ਫਰਾਤ ਦਰਿਆ ਤੋਂ ਪਾਰ ਇੱਕਤ੍ਰ ਕੀਤੇ ਕਰ ਵਿੱਚੋਂ ਹੈ ਤਾਂ ਜੋ ਉਨ੍ਹਾਂ ਦੇ ਕੰਮ ਵਿੱਚ ਰੁਕਾਵਟ ਨਾ ਪਵੇ। ਉਨ੍ਹਾਂ ਲੋਕਾਂ ਨੂੰ ਉਹ ਦਿਓ ਜੋ ਉਨ੍ਹਾਂ ਨੂੰ ਚਾਹੀਦਾ ਹੈ। ਜੇਕਰ ਉਨ੍ਹਾਂ ਨੂੰ ਜਵਾਨ ਬਲਦ, ਭੇਡੂ ਜਾਂ ਲੇਲੇ ਅਕਾਸ਼ ਦੇ ਪਰਮੇਸ਼ੁਰ ਨੂੰ ਬਲੀਆਂ ਚਾਢ਼ਾਉਣ ਲਈ ਚਾਹੀਦੇ ਹੋਣ। ਅਤੇ ਜਿੰਨੀ ਕਣਕ, ਲੂਣ ਮੈਅ ਅਤੇ ਤੇਲ, ਜੋ ਯਰੂਸ਼ਲਮ ਵਿੱਚਲੇ ਜਾਜਕ ਮੰਗਣ ਬਿਨ ਭੁਲਿਆਂ ਉੱਨ੍ਹਾਂ ਨੂੰ ਹਰ ਰੋਜ਼ ਦਿੱਤਾ ਜਾਣਾ ਚਾਹੀਦਾ ਹੈ। 10 ਤਾਂ ਜੋ ਉਹ ਉਹੀ ਬਲੀਆਂ ਚੜ੍ਹਾਉਣ ਜੋ ਅਕਾਸ਼ ਦੇ ਪਰਮੇਸ਼ੁਰ ਨੂੰ ਪ੍ਰਸੰਨ ਕਰ ਦੇਣ। ਇਹ ਸਭ ਚੀਜ਼ਾਂ ਉਨ੍ਹਾਂ ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਪਾਤਸ਼ਾਹ ਅਤੇ ਉਸ ਦੇ ਪੁੱਤਰਾਂ ਲਈ ਪ੍ਰਾਰਥਨਾ ਕਰ ਸੱਕਣ।

11 ਮੈਂ ਇਹ ਆਗਿਆ ਵੀ ਦਿੱਤੀ ਹੈ ਕਿ ਜੋ ਕੋਈ ਇਸ ਆਗਿਆ ਨੂੰ ਬਦਲੇ, ਉਸ ਦੇ ਘਰ ਵਿੱਚੋਂ ਹੀ ਇੱਕ ਸ਼ਤੀਰੀ ਕੱਢੀ ਜਾਵੇ ਅਤੇ ਖੜੀ ਕੀਤੀ ਜਾਵੇ ਉਸ ਨੂੰ ਉਸ ਆਦਮੀ ਦੇ ਵਿੱਚ ਖੋਭਿਆ ਜਾਵੇ ਤੇ ਆਖੀਰ ਉਸ ਦੇ ਘਰ ਨੂੰ ਨਸ਼ਟ ਕਰਕੇ ਖੰਡਰ ਕੀਤਾ ਜਾਵੇ।

12 ਪਰਮੇਸ਼ੁਰ ਨੇ ਆਪਣਾ ਨਾਂ ਯਰੂਸ਼ਲਮ ਵਿੱਚ ਰੱਖਿਆ ਹੈ ਅਤੇ ਮੈਨੂੰ ਆਸ ਹੈ ਕਿ ਕੋਈ ਵੀ ਰਾਜਾ ਜਾਂ ਮਨੁੱਖ ਜੋ ਇਸ ਆਦੇਸ਼ ਨੂੰ ਬਦਲੇਗਾ, ਪਰਮੇਸ਼ੁਰ ਦੁਆਰਾ ਹਰਾਇਆ ਜਾਵੇਗਾ। ਜੇਕਰ ਕੋਈ ਵੀ ਮਨੁੱਖ ਯਰੂਸ਼ਲਮ ਵਿੱਚਲੇ ਇਸ ਮੰਦਰ ਨੂੰ ਢਾਹੇਗਾ ਮੈਨੂੰ ਯਕੀਨ ਹੈ ਪਰਮੇਸ਼ੁਰ ਉਸ ਨੂੰ ਤਬਾਹ ਕਰ ਦੇਵੇਗਾ।

ਮੈਂ, ਦਾਰਾ ਨੇ ਇਹ ਆਦੇਸ਼ ਦਿੱਤਾ ਹੈ ਅਤੇ ਇਸ ਨੂੰ ਬਿਲਕੁਲ ਇੰਝ ਹੀ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਮੰਦਰ ਦਾ ਮੁਕੰਮਲ ਹੋਣਾ ਅਤੇ ਸਮਰਪਿਤ ਕੀਤਾ ਜਾਣਾ

13 ਇਉਂ ਦਰਿਆ ਤੋਂ ਪਾਰ ਦੇ ਹਾਕਮ ਤਤਨਈ, ਸ਼ਬਰ ਬੋਜਨਈ ਅਤੇ ਉਨ੍ਹਾਂ ਦੇ ਸਾਥੀਆਂ ਨੇ ਦਾਰਾ ਪਾਤਸ਼ਾਹ ਦੀ ਭੇਜੀ ਹੋਈ ਆਗਿਆ ਅਨੁਸਾਰ ਸਭ ਕੰਮ ਕੀਤਾ। ਇਨ੍ਹਾਂ ਮਨੁੱਖਾਂ ਨੇ ਉਸਦਾ ਪੂਰਾ-ਪੂਰਾ ਹੁਕਮ ਮਂਨਿਆਂ ਤੇ ਕਾਰਜ ਸੰਪੰਨ ਕੀਤਾ। 14 ਇਸ ਤਰ੍ਹਾਂ, ਯਹੂਦੀ ਬਜ਼ੁਰਗ ਮੰਦਰ ਦੀ ਉਸਾਰੀ ਕਰਦੇ ਰਹੇ ਅਤੇ ਉਹ ਹੱਗਈ ਨਬੀ ਅਤੇ ਇਦ੍ਦੇ ਦੇ ਪੁੱਤਰ ਜ਼ਕਰਯਾਹ ਦੇ ਅਗੰਮ ਵਾਕ ਅਨੁਸਾਰ ਸਫਲ ਹੁੰਦੇ ਰਹੇ ਅਤੇ ਇਉਂ ਉਹ ਮੰਦਰ ਨੂੰ ਮੁਕੰਮਲ ਕਰਨ ਵਿੱਚ ਕਾਮਯਹਬ ਰਹੇ। ਇਹ ਸਭ ਕੁਝ ਇਸਰਾਏਲ ਦੇ ਪਰਮੇਸ਼ੁਰ ਦੇ ਹੁਕਮ ਨੂੰ ਅਤੇ ਕੋਰਸ਼, ਦਾਰਾ ਅਤੇ ਅਰਤਹਸ਼ਸਤਾਂ ਦੇ ਆਦੇਸ਼ਾਂ ਨੂੰ ਮੰਨਣ ਲਈ ਕੀਤਾ ਗਿਆ ਸੀ ਜੋ ਕਿ ਫਾਰਸ ਦੇ ਪਾਤਸ਼ਾਹ ਸਨ। 15 ਮੰਦਰ ਦਾ ਕਾਰਜ਼ ਅਦਾਰ [b] ਮਹੀਨੇ ਦੇ ਤੀਜੇ ਦਿਨ, ਦਾਰਾ ਪਾਤਸ਼ਾਹ ਦੇ ਰਾਜ ਦੇ 6ਵੇਂ ਵਰ੍ਹੇ ਵਿੱਚ ਸੰਪੰਨ ਹੋ ਗਿਆ ਸੀ।

16 ਫਿਰ ਇਸਰਾਏਲ ਦੇ ਲੋਕਾਂ, ਜਾਜਕਾਂ, ਲੇਵੀਆਂ, ਬਾਕੀ ਦੇ ਲੋਕਾਂ ਨੇ ਜੋ ਦੇਸ਼ ਨਿਕਾਲੇ ਤੋਂ ਵਾਪਸ ਆਏ ਸਨ, ਬੜੀ ਖੁਸ਼ੀ ਨਾਲ ਪਰਮੇਸ਼ੁਰ ਦੇ ਮੰਦਰ ਦੀ ਚੱਠ ਕੀਤੀ।

17 ਇਸ ਲਈ ਉਨ੍ਹਾਂ ਨੇ ਪਰਮੇਸ਼ੁਰ ਦੇ ਇਸ ਮੰਦਰ ਨੂੰ ਇਸ ਤਰ੍ਹਾਂ ਸਮਰਪਿਤ ਕੀਤਾ: ਉਨ੍ਹਾਂ ਨੇ 100 ਬਲਦ 200 ਭੇਡੂ ਅਤੇ 400 ਲੇਲੇ ਭੇਟ ਕੀਤੇ। ਉਨ੍ਹਾਂ ਨੇ ਪਾਪ ਦੀ ਭੇਟ ਵਜੋਂ ਇਸਰਾਏਲ ਦੇ ਵੰਸ਼ਾਂ ਦੀ ਗਿਣਤੀ ਮੁਤਾਬਕ ਬਾਰ੍ਹਾਂ ਬੱਕਰੀਆਂ ਚੜ੍ਹਾਈਆਂ। 18 ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੈ ਉਵੇਂ ਹੀ ਉਨ੍ਹਾਂ ਨੇ ਜਾਜਕਾਂ ਨੂੰ ਉਨ੍ਹਾਂ ਦੇ ਟੋਲਿਆਂ ਅਨੁਸਾਰ ਅਤੇ ਲੇਵੀਆਂ ਨੂੰ ਉਨ੍ਹਾਂ ਦੇ ਟੋਲਿਆਂ ਮੁਤਾਬਕ ਯਰੂਸ਼ਲਮ ਵਿੱਚ ਪਰਮੇਸ਼ੁਰ ਦੀ ਉਪਾਸਨਾ ਲਈ ਚੁਣਿਆ।

ਪਸਹ

19 ਪਹਿਲੇ ਮਹੀਨੇ 4 ਦੀ ਚੌਦਾਂ ਤਾਰੀਕ ਨੂੰ ਉਹ ਯਹੂਦੀ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ। ਉਨ੍ਹਾਂ ਨੇ ਪਸਹ ਦਾ ਪਰਬ ਮਨਾਇਆ। 20 ਜਾਜਕਾਂ ਅਤੇ ਲੇਵੀਆਂ ਨੇ ਆਪਣੇ-ਆਪ ਨੂੰ ਸ਼ੁੱਧ ਕੀਤਾ। ਉਨ੍ਹਾਂ ਸਭਨਾ ਨੇ ਪਸਹ ਮਨਾਉਣ ਲਈ ਆਪਣੇ-ਆਪ ਨੂੰ ਸਾਫ ਕੀਤਾ। ਲੇਵੀਆਂ ਨੇ ਉਨ੍ਹਾਂ ਬੰਦੀਆਂ ਲਈ ਪਸਹ ਦਾ ਲੇਲਾ ਜਿਬਹ ਕੀਤਾ ਜੋ ਵਾਪਸ ਪਰਤੇ ਸਨ। ਇਹ ਸਭ ਉਨ੍ਹਾਂ ਨੇ ਆਪਣੇ ਸਹ-ਜਾਜਕਾਂ ਅਤੇ ਆਪਣੇ ਲਈ ਕੀਤਾ। 21 ਇੰਝ, ਉਨ੍ਹਾਂ ਸਾਰੇ ਇਸਰਾਏਲੀਆਂ ਨੇ ਜਿਹੜੇ ਕੈਦ ਤੋਂ ਪਰਤੇ ਸਨ ਪਸਹ ਦਾ ਭੋਜਨ ਖਾਧਾ। ਅਤੇ ਉਨ੍ਹਾਂ ਸਭ ਨੇ ਜਿਨ੍ਹਾਂ ਨੇ ਆਪਣੇ-ਆਪ ਨੂੰ ਇਸ ਧਰਤੀ ਦੀਆਂ ਹੋਰਨਾਂ ਦੀਆਂ ਨਾਪਾਕ ਚੀਜਾਂ ਤੋਂ ਸ਼ੁੱਧ ਬਣਾਇਆ ਸੀ, ਜੋ ਕਿ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੀ ਤਲਾਸ਼ ਵਿੱਚ ਸਨ, ਉਨ੍ਹਾਂ ਨੇ ਵੀ ਆਪਸ ਵਿੱਚ ਸਾਂਝਾ ਕੀਤਾ। 22 ਉਨ੍ਹਾਂ ਨੇ ਆਨੰਦ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਖੁਸ਼ ਕੀਤਾ ਸੀ ਅਤੇ ਅੱਸ਼ੂਰ ਦੇ ਪਾਤਸਾਹ ਦਾ ਮਨ ਫ਼ੇਰ ਦਿੱਤਾ ਸੀ। ਇਸ ਲਈ ਪਾਤਸ਼ਾਹ ਨੇ ਪਰਮੇਸ਼ੁਰ ਦਾ ਮੰਦਰ ਬਨਾਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ।

ਅਜ਼ਰਾ ਦਾ ਯਰੂਸ਼ਲਮ ਵਿੱਚ ਆਉਣਾ

ਇਨ੍ਹਾਂ ਗੱਲਾਂ ਉਪਰੰਤ ਫਾਰਸ ਦੇ ਪਾਤਸ਼ਾਹ ਅਰਤਹਸ਼ਸ਼ਤਾ ਦੇ ਰਾਜ ਦੌਰਾਨ ਅਜ਼ਰਾ ਸਰਾਯਾਹ ਦਾ ਪੁੱਤਰ ਬਾਬਲ ਤੋਂ ਯਰੂਸ਼ਲਮ ਵਿੱਚ ਆਇਆ। ਸਰਾਯਾਹ ਅਜ਼ਰਯਾਹ ਦਾ ਪੁੱਤਰ ਸੀ। ਅਜ਼ਰਯਾਹ ਹਿਲਕੀਯਾਹ ਦਾ ਪੁੱਤਰ ਸੀ। ਹਿਲਕੀਯਾਹ ਸ਼ੱਲੂਮ ਦਾ ਪੁੱਤਰ ਤੇ ਸ਼ਲੂਮ ਸਾਦੋਕ ਦਾ ਪੁੱਤਰ ਸੀ। ਸਾਦੋਕ ਆਹੀਟੂਬ ਦਾ ਪੁੱਤਰ ਸੀ। ਅਹੀਟੂਬ ਅਮਰਯਾਹ ਦਾ, ਅਮਰਯਾਹ ਅਜ਼ਰਯਾਹ ਦਾ ਅਤੇ ਅਜ਼ਰਯਾਹ ਮਰਾਯੋਬ ਦਾ ਪੁੱਤਰ ਸੀ। ਮਰਾਯੋਬ ਜ਼ਰਹਯਾਹ ਦਾ ਤੇ ਜ਼ਰਹਯਾਹ ਉਜ਼ੀ ਦਾ ਤੇ ਉਜ਼ੀ ਬੁੱਕੀ ਦਾ ਪੁੱਤਰ ਸੀ। ਬੁੱਕੀ ਅਬੀਸ਼ੂਆ ਦਾ ਪੁੱਤਰ ਸੀ ਤੇ ਅਬੀਸ਼ੂਆ ਫੀਨਹਾਸ ਦਾ ਪੁੱਤਰ ਸੀ ਤੇ ਫੀਨਹਾਸ ਅਲਆਜ਼ਾਹ ਦਾ ਪੁੱਤਰ ਸੀ ਅਤੇ ਅਲਆਜ਼ਾਰ ਪ੍ਰਧਾਨ ਜਾਜਕ ਹਾਰੂਨ ਦਾ ਪੁੱਤਰ ਸੀ।

ਅਜ਼ਰਾ ਜੋ ਕਿ ਇੱਕ ਉਸਤਾਦ ਸੀ ਬਾਬਲ ਤੋਂ ਯਰੂਸ਼ਲਮ ਨੂੰ ਆਇਆ ਅਤੇ ਉਹ ਮੂਸਾ ਦੀ ਬਿਵਸਬਾ ਨੂੰ ਭਲੀ-ਭਾਂਤੀ ਸਮਝਦਾ ਸੀ। ਮੂਸਾ ਦੀ ਬਿਵਸਬਾ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ। ਪਾਤਸ਼ਾਹ ਨੇ ਹਰ ਵਸਤ ਜੋ ਅਜ਼ਰਾ ਨੇ ਚਾਹੀ ਉਸ ਨੂੰ ਦਿੱਤੀ ਕਿਉਂ ਕਿ ਯਹੋਵਾਹ, ਉਸ ਦੇ ਪਰਮੇਸ਼ੁਰ ਦੀ ਮਿਹਰ ਉਸ ਉੱਪਰ ਸੀ। ਇਸਰਾਏਲ ਦੇ ਕੁਝ ਲੋਕ ਅਜ਼ਰਾ ਦੇ ਨਾਲ ਆਏ ਜਿਨ੍ਹਾਂ ਵਿੱਚ ਜਾਜਕ, ਲੇਵੀ, ਗਵੱਈਯੇ, ਦਰਬਾਨ ਅਤੇ ਮੰਦਰ ਦੇ ਸੇਵਕ ਸਨ। ਇਹ ਇਸਰਾਏਲੀ ਅਰਤਹਸ਼ਸ਼ਤਾ ਪਾਤਸ਼ਾਹ ਦੇ ਸੱਤਵੇਂ ਵਰ੍ਹੇ ਵਿੱਚ ਯਰੂਸ਼ਲਮ ਨੂੰ ਆਏ। ਅਜ਼ਰਾ ਅਰਤਹਸ਼ਸ਼ਤਾ ਪਾਤਸ਼ਾਹ ਦੇ ਰਾਜ ਦੇ ਸੱਤਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਵਿੱਚ ਯਰੂਸ਼ਲਮ ਦੇ ਆਇਆ। ਅਜ਼ਰਾ ਅਤੇ ਉਸ ਦੇ ਸਾਬੀ ਪਹਿਲੇ ਮਹੀਨੇ ਦੇ ਪਹਿਲੇ ਦਿਨ ਬਾਬਲ ਤੋਂ ਤੁਰੇ ਅਤੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਯਰੂਸ਼ਲਮ ਵਿੱਚ ਪਹੁੰਚ ਗਏ। ਉਸ ਦਾ ਯਹੋਵਾਹ ਪਰਮੇਸ਼ੁਰ ਉਸ ਦੇ ਨਾਲ ਸੀ। 10 ਅਜ਼ਰਾ ਨੇ ਆਪਣਾ ਸਾਰਾ ਸਮਾਂ ਤੇ ਧਿਆਨ ਯਹੋਵਾਹ ਦੀ ਬਿਵਸਬਾ ਨੂੰ ਸਮਝਣ ਵਿੱਚ ਅਤੇ ਮੰਨਣ ਵਿੱਚ ਹੀ ਲੱਗਾਇਆ। ਅਤੇ ਉਹ ਇਨ੍ਹਾਂ ਬਿਧੀਆਂ ਅਤੇ ਹੁਕਮਾਂ ਦਾ ਇਸਰਾਏਲ ਵਿੱਚ ਵਰਣਨ ਕਰਨਾ ਚਾਹੁੰਦਾ ਸੀ।

ਅਰਤਹਸ਼ਸ਼ਤਾ ਰਾਜੇ ਦੀ ਅਜ਼ਰਾ ਨੂੰ ਚਿੱਠੀ

11 ਅਜ਼ਰਾ ਜੋ ਕਿ ਇੱਕ ਜਾਜਕ ਅਤੇ ਗਿਆਨੀ ਉਸਤਾਦ ਸੀ। ਉਹ ਯਹੋਵਾਹ ਦੀਆਂ ਬਿਧੀਆਂ ਅਤੇ ਇਸਰਾਏਲੀਆਂ ਲਈ ਦਿੱਤੇ ਹੁਕਮਾਂ ਨੂੰ ਜਾਣਦਾ ਸੀ। ਪਾਤਸ਼ਾਹ ਅਰਤਹਸ਼ਸ਼ਤਾ ਦੁਆਰਾ ਉਸ ਨੂੰ ਦਿੱਤੀ ਗਈ ਚਿੱਠੀ ਦੀ ਨਕਲ ਇਉਂ ਸੀ:

12 ਰਾਜਿਆਂ ਦੇ ਰਾਜੇ ਅਰਤਹਸ਼ਤਤਾ ਵੱਲੋਂ,

ਜਾਜਕ ਅਜ਼ਰਾ, ਅਕਾਸ਼ ਦੇ ਪਰਮੇਸ਼ੁਰ ਦੀ ਬਿਵਸਬਾ ਦੇ ਲਿਖਾਰੀ ਨੂੰ

ਸਲਾਮ!

13 ਮੈਂ ਇਹ ਆਦੇਸ਼ ਦਿੰਦਾ ਹਾਂ, ਜੇਕਰ ਇਸਰਾਏਲ ਦਾ ਕੋਈ ਵੀ ਮਨੁੱਖ, ਇਸ ਦਾ ਕੋਈ ਵੀ ਜਾਜਕ ਜਾਂ ਲੇਵੀ ਜੋ ਮੇਰੇ ਰਾਜ ਵਿੱਚ ਰਹਿ ਰਿਹਾ ਹੋਵੇ ਤੇ ਉਹ ਅਜ਼ਰਾ ਨਾਲ ਯਰੂਸ਼ਲਮ ਨੂੰ ਜਾਣਾ ਚਾਹੁੰਦਾ ਹੋਵੇ, ਉਹ ਜਾ ਸੱਕਦਾ ਹੈ।

14 ਅਜ਼ਰਾ, ਮੈਂ ਤੇ ਮੇਰੇ ਸੱਤ ਸਲਾਹਕਾਰ ਤੈਨੂੰ ਭੇਜ ਰਹੇ ਹਾਂ। ਤੈਨੂੰ ਯਰੂਸ਼ਲਮ ਅਤੇ ਯਹੂਦਾਹ ਨੂੰ ਜਾਣਾ ਚਾਹੀਦਾ। ਜਾ ਅਤੇ ਵੇਖ ਕਿ ਕਿੰਨਾ ਕੁ ਤੇਰੇ ਲੋਕ ਤੇਰੇ ਪਰਮੇਸ਼ੁਰ ਦੀ ਬਿਵਸਬਾ ਮੁਤਾਬਕ ਜੋ ਤੇਰੇ ਹੱਥ ਵਿੱਚ ਹੈ ਚੱਲਦੇ ਅਤੇ ਉਸ ਨੂੰ ਮੰਨਦੇ ਹਨ।

15 ਮੈਂ ਤੇ ਮੇਰੇ ਸਲਾਹਕਾਰ ਇਸਰਾਏਲ ਦੇ ਪਰਮੇਸ਼ੁਰ ਲਈ ਸੋਨਾ ਅਤੇ ਚਾਂਦੀ ਭੇਂਟ ਕਰਦੇ ਹਾਂ। ਪਰਮੇਸ਼ੁਰ ਯਰੂਸ਼ਲਮ ਵਿੱਚ ਵੱਸਦਾ ਹੈ ਇਸ ਲਈ ਤੂੰ ਇਹ ਸੋਨਾ ਚਾਂਦੀ ਜ਼ਰੂਰ ਆਪਣੇ ਨਾਲ ਲੈ ਕੈ ਜਾਵੀਂ। 16 ਇਨ੍ਹਾਂ ਚੀਜ਼ਾਂ ਦੇ ਸਮੇਤ, ਜੋ ਵੀ ਸੋਨਾ ਅਤੇ ਚਾਂਦੀ ਤੁਸੀਂ ਬਾਬਲ ਦੇ ਸੂਬਿਆਂ ਵਿੱਚੋਂ ਜਿੱਬੋ ਕਿਤੋਂ ਵੀ ਇੱਕਤ੍ਰ ਕੀਤੀ ਸੀ ਲਵੋ। ਉਹ ਕੋਈ ਵੀ ਸੁਗਾਤ ਲੈ ਲਵੋ ਜੋ ਲੋਕ ਅਤੇ ਜਾਜਕ ਯਰੂਸ਼ਲਮ ਵਿੱਚ ਆਪਣੇ ਪਰਮੇਸ਼ੁਰ ਦੇ ਮੰਦਰ ਲਈ ਦੇਣ ਦੇ ਇਛਿੱਤ ਹਨ।

17 ਖਾਸੱਕਰ ਉਸ ਪੈਸੇ ਨਾਲ ਬਲਦ, ਭੇਡੂ ਅਤੇ ਲੇਲੇ ਖਰੀਦੀਣਾ ਅਤੇ ਅਨਾਜ ਦੀਆਂ ਭੇਟਾਂ ਅਤੇ ਪੀਣ ਦੀ ਭੇਟਾਂ ਖਰੀਦੀ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਆਪਣੇ ਪਰਮੇਸ਼ੁਰ ਦੀ ਜਗਵਦੀ ਉੱਤੇ ਚੜ੍ਹਾਵੀਂ। 18 ਅਤੇ ਬਾਕੀ ਬਚੇ ਸੋਨੇ ਚਾਂਦੀ ਨਾਲ, ਜੋ ਕੁਝ ਤੈਨੂੰ ਅਤੇ ਤੇਰੇ ਸੰਬੰਧੀਆਂ ਨੂੰ ਚੰਗਾ ਲੱਗੇ, ਉਹ ਆਪਣੇ ਪਰਮੇਸ਼ੁਰ ਦੀ ਮਰਜ਼ੀ ਮੁਤਾਬਕ ਕਰੀਂ। 19 ਜਿਹੜੇ ਭਾਂਡੇ ਤੈਨੂੰ ਤੇਰੇ ਪਰਮੇਸ਼ੁਰ ਦੇ ਮੰਦਰ ਵਿੱਚ ਉਪਾਸਨਾ ਲਈ ਸੌਂਪੇ ਗਏ ਹਨ, ਉਨ੍ਹਾਂ ਨੂੰ ਯਰੂਸ਼ਲਮ ਦੇ ਪਰਮੇਸ਼ੁਰ ਨੂੰ ਵਾਪਸ ਕਰ ਦੇਵੀਂ। 20 ਅਤੇ ਜੋ ਕੁਝ ਹੋਰ ਤੇਰੇ ਪਰਮੇਸ਼ੁਰ ਦੇ ਮੰਦਰ ਲਈ ਲੋੜੀਂਦਾ ਹੋਵੇ, ਤਾਂ ਉਹ ਸਭ ਕੁਝ ਖਰੀਦਣ ਲਈ ਧੰਨ ਤੂੰ ਸ਼ਾਹੀ ਖਜ਼ਾਨੇ ਵਿੱਚੋਂ ਵਰਤ ਲਵੀਂ।

21 ਹੁਣ ਮੈਂ, ਅਤਰਹਸ਼ਤਤਾ ਪਾਤਸ਼ਾਹ ਇਹ ਸੰਦੇਸ਼ ਦਿੰਦਾ ਹਾਂ: ਪਾਤਸ਼ਾਹ ਦੇ ਸਾਰੇ ਖਜਾਨਚੀ ਜੋ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਤੇ ਰਹਿੰਦੇ ਹਨ ਅਜ਼ਰਾ ਨੂੰ ਉਸਦੀਆਂ ਜ਼ਰੂਰਤ ਦੀਆਂ ਸਾਰੀਆਂ ਚੀਜ਼ਾਂ ਦੇਣ। ਅਜ਼ਰਾ ਅਕਾਸ਼ ਦੇ ਪਰਮੇਸ਼ੁਰ ਦੀ ਬਿਵਸਬਾ ਦਾ ਉਸਤਾਦ ਅਤੇ ਜਾਜਕ ਹੈ। ਇਹ ਬੜੀ ਜਲਦੀ ਹੀ ਕੀਤਾ ਜਾਵੇ। 22 ਅਜ਼ਰਾ ਨੂੰ ਜਿੰਨਾ ਹੋ ਸੱਕੇ: 3,400 ਕਿਲੋ ਚਾਂਦੀ, 600 ਬੁਸ਼ਲ ਕਣਕ, 600 ਗੈਲਨ ਮੈਅ ਅਤੇ 600 ਗੈਲਨ ਜੈਤੂਨ ਦਾ ਤੇਲ ਅਤੇ ਉਸਦੀ ਲੋੜ ਮੁਤਾਬਕ ਜਿੰਨਾ ਚਾਹੇ ਲੈਣ ਦਿਓ। 23 ਜੋ ਕੁਝ ਵੀ ਅਕਾਸ਼ ਦੇ ਪਰਮੇਸ਼ੁਰ ਨੇ ਅਜ਼ਰਾ ਲਈ ਹੁਕਮ ਦਿੱਤਾ ਹੈ, ਉਸ ਨੂੰ ਬਿਲਕੁਲ ਉਵੇਂ ਹੀ ਦਿੱਤਾ ਜਾਵੇ। ਉਹ ਸਭ ਕੁਝ ਅਕਾਸ਼ ਦੇ ਪਰਮੇਸ਼ੁਰ ਦੇ ਮੰਦਰ ਲਈ ਕੀਤਾ ਜਾਵੇ। ਮੈਂ ਨਹੀਂ ਚਾਹੁੰਦਾ ਕਿ ਪਰਮੇਸ਼ੁਰ ਮੇਰੇ ਰਾਜ ਜਾਂ ਮੇਰੇ ਪੁੱਤਰਾਂ ਤੇ ਕ੍ਰੋਧਿਤ ਹੋਵੇ।

24 ਮੈਂ ਤੁਹਾਨੂੰ ਸੂਚਨਾ ਦੇ ਰਿਹਾ ਹਾਂ ਕਿ ਜਾਜਕਾਂ, ਲੇਵੀਆਂ, ਗਵੈਯਾਂ, ਦਰਬਾਨਾਂ, ਮੰਦਰ ਦੇ ਸੇਵਕਾਂ ਅਤੇ ਪਰਮੇਸ਼ੁਰ ਦੇ ਮੰਦਰ ਦੇ ਹੋਰ ਮਜ਼ਦੂਰਾਂ ਕੋਲੋਂ ਕਰ ਲੈਣਾ ਬਿਵਸਬਾ ਦੇ ਖਿਲਾਫ ਹੈ। 25 ਹੇ ਅਜ਼ਰਾ! ਤੂੰ ਆਪਣੇ ਪਰਮੇਸ਼ੁਰ ਦੁਆਰਾ ਤੈਨੂੰ ਬਖਸ਼ੇ ਗਿਆਨ ਦੇ ਮੁਤਾਬਕ ਹਾਕਮਾਂ ਅਤੇ ਨਿਆਂਕਾਰ ਦੀ ਚੋਣ ਕਰ ਤਾਂ ਕਿ ਉਹ ਫਰਾਤ ਦਰਿਆ ਤੋਂ ਪਾਰ ਪੱਛਮੀ ਪਾਸੇ ਰਹਿੰਦੇ ਲੋਕਾਂ ਦਾ ਨਿਆਂ ਕਰ ਸੱਕਣ। ਉਹ ਉਨ੍ਹਾਂ ਸਾਰਿਆਂ ਦਾ ਨਿਆਂ ਕਰਨਗੇ ਜੋ ਤੇਰੇ ਪਰਮੇਸ਼ੁਰ ਦੀ ਬਿਧੀਆਂ ਨੂੰ ਜਾਣਦੇ ਹਨ। ਇਨ੍ਹਾਂ ਨਿਆਂ ਕਰਾਂ ਅਤੇ ਤੈਨੂੰ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਸਿੱਖਿਆ ਦੇਣੀ ਚਾਹੀਦੀ ਹੈ ਜਿਹੜੇ ਪਰਮੇਸ਼ੁਰ ਦੀ ਬਿਵਸਬਾ ਤੋਂ ਅਨਜਾਣ ਹਨ। 26 ਜਿਹੜਾ ਵੀ ਮਨੁੱਖ ਤੇਰੇ ਪਰਮੇਸ਼ੁਰ ਦੀ ਜਾਂ ਪਾਤਸ਼ਾਹ ਦੀ ਬਿਵਸਬਾ ਨੂੰ ਨਾ ਮਂਨੇ ਉਸ ਨੂੰ ਜ਼ਰੂਰ ਸਜ਼ਾ ਦਿੱਤੀ ਜਾਵੇ। ਇਸ ਮਨੁੱਖ ਨੂੰ ਉਸ ਦੇ ਪਾਪ ਮੁਤਾਬਕ ਮੌਤ ਦੀ ਸਜ੍ਹਾ, ਦੇਸ਼ ਨਿਕਾਲਾ, ਜਾਇਦਾਦ ਜ਼ਬਤ ਕਰਨ ਦਾ ਦੰਡ ਜਾਂ ਕੈਦ ਦੀ ਸਜ਼ਾ ਦਿੱਤੀ ਜਾਵੇ।

ਅਜ਼ਰਾ ਪਰਮੇਸ਼ੁਰ ਦੀ ਉਸਤਤ ਕਰਦਾ ਹੈ

27 ਧੰਨ ਹੈ ਯਹੋਵਾਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਜਿਸਨੇ ਪਾਤਸ਼ਾਹ ਦੇ ਮਨ ਵਿੱਚ ਇਹ ਗੱਲ ਪਾਈ ਕਿ ਉਸ ਨੇ ਯਰੂਸ਼ਲਮ ਵਿੱਚ 28 ਯਹੋਵਾਹ ਨੇ ਪਾਤਸ਼ਾਹ, ਉਸ ਦੇ ਮੰਤਰੀਆਂ, ਅਤੇ ਪਾਤਸ਼ਾਹ ਦੇ ਤਾਕਤਵਰ ਆਗੂਆਂ ਦੇ ਅੱਗੇ ਮੇਰੇ ਲਈ ਆਪਣਾ ਪਿਆਰ ਅਤੇ ਮਿਹਰ ਦਰਸਾਈ। ਯਹੋਵਾਹ, ਪਰਮੇਸ਼ੁਰ ਦੀ ਕਿਰਪਾ ਮੇਰੇ ਉੱਪਰ ਸੀ ਤਾਂ ਮੈਂ ਬਲ ਪਾਇਆ ਅਤੇ ਇਸਰਾਏਲ ਦੇ ਆਗੂਆਂ ਨੂੰ ਇੱਕਤਰ ਕਰਕੇ ਆਪਣੇ ਨਾਲ ਯਰੂਸ਼ਲਮ ਲਿਜਾਣ ਦੇ ਸਮਰੱਥ ਹੋਇਆ।

Punjabi Bible: Easy-to-Read Version (ERV-PA)

2010 by World Bible Translation Center