Print Page Options
Previous Prev Day Next DayNext

Beginning

Read the Bible from start to finish, from Genesis to Revelation.
Duration: 365 days
Punjabi Bible: Easy-to-Read Version (ERV-PA)
Version
ਅੱਯੂਬ 5-7

“ਅੱਯੂਬ ਆਵਾਜ਼ ਦੇ ਜੇ ਤੂੰ ਚਾਹੁੰਦਾ ਹੈਂ,
    ਪਰ ਕੋਈ ਵੀ ਤੈਨੂੰ ਜਵਾਬ ਨਹੀਂ ਦੇਵੇਗਾ।
    ਕਿਸੇ ਦੂਤ ਦੀ ਓਟ ਵੀ ਤੂੰ ਨਹੀਂ ਲੈ ਸੱਕਦਾ।
ਇੱਕ ਮੂਰਖ ਬੰਦੇ ਦਾ ਗੁੱਸਾ ਉਸ ਨੂੰ ਮਾਰ ਦੇਵੇਗਾ।
    ਇੱਕ ਖੁਦਗਰਜ਼ ਆਦਮੀ ਦੇ ਮਨੋਭਾਵ ਉਸ ਨੂੰ ਮਾਰ ਦੇਣਗੇ।
ਮੈਂ ਇੱਕ ਮੂਰਖ ਬੰਦੇ ਨੂੰ ਦੇਖਿਆ ਹੈ ਜਿਹੜਾ ਸੋਚਦਾ ਸੀ ਕਿ ਮੈਂ ਸੁਰੱਖਿਅਤ ਹਾਂ।
    ਪਰ ਉਹ ਅਚਾਨਕ ਹੀ ਮਰ ਗਿਆ। [a]
ਉਸ ਦੇ ਬੱਚਿਆਂ ਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ।
    ਉਨ੍ਹਾਂ ਦਾ ਬਚਾਉ ਕੋਈ ਨਹੀਂ ਕਰਦਾ, ਜਦੋਂ ਉਹ ਅਦਾਲਤ ਵਿੱਚ ਸਤਾਏ ਜਾਂਦੇ ਹਨ।।
ਭੁੱਖੇ ਲੋਕਾਂ ਨੇ ਉਸ ਦੀਆਂ ਸਾਰੀਆਂ ਫ਼ਸਲਾਂ ਖਾ ਲਈਆਂ।
    ਇਨ੍ਹਾਂ ਭੁੱਖਿਆਂ ਲੋਕਾਂ ਨੇ ਉਹ ਵੀ ਲੈ ਲਿਆ ਜੋ ਕੰਡਿਆਂ ਦਰਮਿਆਨ ਉੱਗ ਰਿਹਾ ਸੀ।
    ਲਾਲਚੀ ਲੋਕਾਂ ਨੇ ਉਨ੍ਹਾਂ ਦਾ ਸਭ ਕੁਝ ਲੁੱਟ ਲਿਆ।
ਬੁਰੇ ਵਕਤ ਮਿੱਟੀ ਘੱਟੇ ਵਿੱਚੋਂ ਨਹੀਂ
    ਆਉਂਦੇ ਮੁਸੀਬਤਾਂ ਧਰਤੀ ਵਿੱਚੋਂ ਨਹੀਂ ਉੱਗਦੀਆਂ।
ਪਰ ਆਦਮੀ ਸਿਰਫ਼ ਮੁਸੀਬਤਾਂ ਝੱਲਣ ਲਈ ਹੀ ਜਨਮਿਆ ਸੀ।
    ਇਹ ਇੰਨਾ ਹੀ ਪ੍ਰਪੱਕ ਹੈਂ ਜਿਵੇਂ ਅੱਗ ਵਿੱਚੋਂ ਚੰਗਿਆੜੇ ਉੱਠਦੇ ਹਨ।
ਪਰ ਅੱਯੂਬ ਜੇ ਮੈਂ ਤੇਰੀ ਬਾਵੇਂ ਹੁੰਦਾ ਮੈਂ ਪਰਮੇਸ਼ੁਰ ਵੱਲ ਮੁੜ ਪੈਂਦਾ
    ਤੇ ਉਸ ਨੂੰ ਆਪਣੀਆਂ ਮੁਸੀਬਤਾਂ ਬਾਰੇ ਦੱਸ ਦਿੰਦਾ।
ਲੋਕੀਂ ਮਹਾਨ ਗੱਲਾਂ ਨੂੰ ਨਹੀਂ ਸਮਝ ਸੱਕਦੇ ਜਿਹੜੀਆਂ ਪਰਮੇਸ਼ੁਰ ਕਰਦਾ ਹੈ।
    ਪਰਮੇਸ਼ੁਰ ਦੇ ਕਰਿਸ਼ਮਿਆਂ ਦਾ ਕੋਈ ਅੰਤ ਨਹੀਂ।
10 ਪਰਮੇਸ਼ੁਰ ਧਰਤੀ ਉੱਤੇ ਬਾਰਿਸ਼ ਭੇਜਦਾ ਹੈ
    ਉਹ ਖੇਤਾਂ ਨੂੰ ਪਾਣੀ ਭੇਜਦਾ ਹੈ।
11 ਪਰਮੇਸ਼ੁਰ ਨਿਮਾਣੇ ਬੰਦੇ ਨੂੰ ਉੱਚਾ ਉੱਠਾਉਂਦਾ ਹੈ
    ਤੇ ਉਹ ਉਦਾਸ ਬੰਦੇ ਨੂੰ ਬਹੁਤ ਖੁਸ਼ ਕਰ ਦਿੰਦਾ ਹੈ।
12 ਪਰਮੇਸ਼ੁਰ ਚਾਲਾਕ ਤੇ ਬਦ ਬੰਦਿਆਂ ਦੀਆਂ ਯੋਜਨਾਵਾਂ ਰੋਕ ਦਿੰਦਾ ਹੈ
    ਇਸ ਲਈ ਉਨ੍ਹਾਂ ਨੂੰ ਸਫਲਤਾ ਨਹੀਂ ਮਿਲਦੀ।
13 ਪਰਮੇਸ਼ੁਰ ਸਿਆਣੇ ਬੰਦਿਆਂ ਨੂੰ ਵੀ ਉਨ੍ਹਾਂ ਦੀ ਚਤੁਰਾਈ ਵਿੱਚ ਫ਼ਾਹ ਲੈਂਦਾ ਹੈ।
    ਇਸ ਲਈ ਉਨ੍ਹਾਂ ਦੀਆਂ ਯੋਜਨਾਵਾਂ ਸਫ਼ਲ ਨਹੀਂ ਹੁੰਦੀਆਂ।
14 ਉਹ ਚੁਸਤ ਬੰਦੇ ਦਿਨ ਵੇਲੇ ਵੀ ਠੇਡੇ ਖਾਂਦੇ ਨੇ।
    ਦੁਪਹਿਰ ਵੇਲੇ ਵੀ ਉਹ ਉਸ ਬੰਦੇ ਵਾਂਗਰ ਹੁੰਦੇ ਨੇ ਜਿਹੜਾ ਹਨੇਰੇ ਵਿੱਚ ਆਪਣਾ ਰਾਹ ਲੱਭਦਾ ਹੈ।
15 ਪਰਮੇਸ਼ੁਰ ਗਰੀਬ ਲੋਕਾਂ ਨੂੰ ਮੌਤ ਕੋਲੋਂ ਬਚਾਉਂਦਾ ਹੈ।
    ਉਹ ਗਰੀਬ ਲੋਕਾਂ ਨੂੰ ਚਲਾਕ ਲੋਕਾਂ ਦੀ ਸ਼ਕਤੀ ਤੋਂ ਬਚਾਉਂਦਾ ਹੈ।
16 ਇਸ ਲਈ ਗਰੀਬ ਲੋਕ ਆਸ ਰੱਖਦੇ ਨੇ।
    ਪਰਮੇਸ਼ੁਰ ਬਦ ਲੋਕਾਂ ਦਾ ਨਾਸ ਕਰਦਾ ਹੈ ਜਿਹੜੇ ਬੇਲਾਗ ਨਹੀਂ ਹਨ।

17 “ਉਹ ਬੰਦਾ ਧੰਨ ਹੈ ਜਿਸ ਨੂੰ ਪਰਮੇਸ਼ੁਰ ਅਨੁਸ਼ਾਸਿਤ ਕਰਦਾ ਹੈ।
    ਇਸ ਲਈ ਸ਼ਿਕਵਾ ਨਾ ਕਰ ਜਦੋਂ ਸਰਬ ਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਸਜ਼ਾ ਦਿੰਦਾ ਹੈ।
18 ਪਰਮੇਸ਼ੁਰ ਉਨ੍ਹਾਂ ਜ਼ਖਮਾਂ ਉੱਤੇ ਪਟ੍ਟੀਆਂ ਬਂਨ੍ਹਦਾ ਹੈ ਜਿਹੜੇ ਉਹ ਦਿੰਦਾ ਹੈ।
    ਉਹ ਭਾਵੇਂ ਕਿਸੇ ਨੂੰ ਜ਼ਖਮੀ ਵੀ ਕਰੇ ਪਰ ਉਹ ਤਂਦਰੁਸਤ ਵੀ ਕਰਦਾ ਹੈ।
19 ਉਹ ਤੈਨੂੰ ਛੇ ਮੁਸੀਬਤਾਂ ਤੋਂ ਬਚਾਵੇਗਾ
    ਅਤੇ ਸੱਤਵੀਁ ਵਿੱਚ ਵੀ ਤੈਨੂੰ ਕੋਈ ਨੁਕਸਾਨ ਨਹੀਂ ਹੋਵੇਗਾ।
20 ਪਰਮੇਸ਼ੁਰ ਤੈਨੂੰ ਮੌਤ ਕੋਲੋਂ ਬਚਾਵੇਗਾ ਜਦੋਂ ਅਕਾਲ ਪਵੇਗਾ,
    ਤੇ ਪਰਮੇਸ਼ੁਰ ਮੌਤ ਕੋਲੋਂ ਤੇਰੀ ਰੱਖਿਆ ਕਰੇਗਾ ਜਦੋਂ ਯੁੱਧ ਛਿੜੇਗਾ।
21 ਲੋਕੀਂ ਆਪਣੀਆਂ ਕਾਲੀਆਂ ਜੀਭਾਂ ਨਾਲ ਤੇਰੇ ਬਾਰੇ ਮੰਦੀਆਂ ਗੱਲਾਂ ਕਰਨ ਲੱਗ ਪਏ।
    ਪਰ ਪਰਮੇਸ਼ੁਰ ਤੈਨੂੰ ਬਚਾਵੇਗਾ।
    ਤੈਨੂੰ ਡਰਨ ਦੀ ਲੋੜ ਨਹੀਂ। ਜਦੋਂ ਮਾੜਾ ਸਮਾਂ ਆਵੇ।
22 ਤੂੰ ਤਬਾਹੀ ਅਤੇ ਅਕਾਲ ਉੱਤੇ ਹੱਸੇਁਗਾ।
    ਤੈਨੂੰ ਜੰਗਲੀ ਜਾਨਵਰਾਂ ਤੋਂ ਡਰ ਨਹੀਂ ਲੱਗੇਗਾ।
23 ਤੇਰਾ ਇਕਰਾਰਨਾਮਾ ਪਰਮੇਸ਼ੁਰ ਨਾਲ ਹੈ
    ਇਸ ਲਈ ਖੇਤ ਵਿੱਚਲੇ ਪੱਥਰ ਦੀ ਵੀ ਤੇਰੇ ਇਕਰਾਰਨਾਮੇ ਨਾਲ ਸਾਂਝ ਹੈ।
    ਜੰਗਲੀ ਜਾਨਵਰ ਵੀ ਤੇਰੇ ਨਾਲ ਸ਼ਾਂਤੀ ਰੱਖਦੇ ਨੇ।
24 ਤੂੰ ਜਾਣੇਁਗਾ ਕਿ ਤੇਰਾ ਤੰਬੂ ਸੁਰੱਖਿਅਤ ਹੈ।
    ਤੂੰ ਆਪਣੀ ਜਾਇਦਾਦ ਦਾ ਲੇਖਾ ਕਰੇਗਾ ਤੈਨੂੰ ਕੋਈ ਵੀ ਹਾਨੀ ਨਹੀਂ ਹੋਵੇਗੀ।
25 ਤੈਨੂੰ ਪਤਾ ਹੋਵੇਗਾ ਕਿ ਤੇਰੇ ਬਹੁਤ ਸਾਰੇ ਬੱਚੇ ਹੋਣਗੇ।
    ਉਹ ਇੰਨੇ ਹੋਣਗੇੇ ਜਿੰਨਾ ਕਿ ਸਾਰੀ ਧਰਤੀ ਉੱਤੇ ਘਾਹ ਹੈ।
26 ਤੂੰ ਉਸ ਕਣਕ ਵਰਗਾ ਹੋਵੇਂਗਾ ਜਿਹੜੀ ਵਾਢੀਆਂ ਦੇ ਵੇਲੇ ਤੀਕ ਉਗਦੀ ਹੈ।
    ਤੂੰ ਇੱਕ ਪ੍ਰਪੱਕ ਬਜ਼ੁਰਗੀ ਉਮਰ ਤੀਕ ਜੀਵੇਂਗਾ।

27 “ਅੱਯੂਬ, ਅਸੀਂ ਇਨ੍ਹਾਂ ਗੱਲਾਂ ਦਾ ਅਧਿਐਨ ਕੀਤਾ ਅਤੇ ਅਸੀਂ ਜਾਣਦੇ ਹਾਂ ਕਿ ਇਹ ਸੱਚ ਹਨ।
    ਇਸ ਲਈ ਸਾਡੀ ਗੱਲ ਸੁਣ ਅਤੇ ਇਸਤੋਂ ਸਿੱਖ।”

ਅੱਯੂਬ ਦਾ ਅਲੀਫਜ਼ ਨੂੰ ਜਵਾਬ ਦੇਣਾ

ਫੇਰ ਅੱਯੂਬ ਨੇ ਜਵਾਬ ਦਿੱਤਾ:

“ਜੇ ਮੇਰੇ ਦੁੱਖ ਨੂੰ ਤੋਂਲਿਆ ਜਾ ਸੱਕੇ ਅਤੇ
    ਜੇਕਰ ਮੇਰੀਆਂ ਸਾਰੀਆਂ ਮੁਸੀਬਤਾਂ ਧਰਮ ਕੰਡੇ ਉੱਤੇ ਪਾਈਆਂ ਜਾ ਸੱਕਣ।
ਤੁਸੀਂ ਮੇਰੀ ਉਦਾਸੀ ਨੂੰ ਸਮਝ ਸੱਕੇਂਗੇ।
    ਮੇਰੀ ਉਦਾਸੀ ਸਮੁੰਦਰਾਂ ਦੀ ਰੇਤ ਨਾਲੋਂ ਵੀ ਭਾਰੀ ਹੋਵੇਗੀ।
    ਇਸ ਲਈ ਮੇਰੇ ਸ਼ਬਦ ਮੂਰੱਖਾਂ ਵਰਗੇ ਲੱਗਦੇ ਨੇ।
ਮੈਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਤੀਰ ਚੁਭੇ ਨੇ
    ਮੇਰਾ ਆਤਮਾ ਉਨ੍ਹਾਂ ਤੀਰਾਂ ਦੀ ਜ਼ਹਿਰ ਮਹਿਸੂਸ ਕਰਦਾ ਹੈ।
    ਪਰਮੇਸ਼ੁਰ ਦੇ ਖੌਫਨਾਕ ਹਬਿਆਰ ਮੇਰੇ ਖਿਲਾਫ ਕਤਾਰ ਬੰਨ੍ਹੀ ਖਲੋਤੇ ਨੇ।
ਤੇਰੇ ਸ਼ਬਦ ਆਖਣ ਵਿੱਚ ਆਸਾਨ ਨੇ ਪਰ ਜਦੋਂ ਕੁਝ ਵੀ ਮਾੜਾ ਨਾ ਵਾਪਰਿਆ ਹੋਵੇ।
    ਜੰਗਲੀ ਖੋਤਾ ਵੀ ਕੋਈ ਸ਼ਿਕਾਇਤਾ ਨਹੀਂ ਕਰਦਾ ਜੇ ਉਸ ਕੋਲ ਖਾਣ ਲਈ ਘਾਹ ਹੋਵੇ।
ਇੱਕ ਗਾਂ ਕਦੇ ਸ਼ਿਕਾਇਤ ਨਹੀਂ ਕਰਦੀ ਜਦੋਂ ਉਸ ਕੋਲ ਉਸ ਦਾ ਭੋਜਨ ਹੁੰਦਾ ਹੈ।
ਲੂਣ ਬਿਨਾ ਭੋਜਨ ਸਵਾਦ ਨਹੀਂ ਲੱਗਦਾ।
    ਤੇ ਆਂਡੇ ਦੀ ਸਫ਼ੇਦੀ ਦਾ ਕੋਈ ਸਵਾਦ ਨਹੀਂ ਹੁੰਦਾ।
ਮੈਂ ਇਸ ਨੂੰ ਛੂਹਣ ਤੋਂ ਇਨਕਾਰ ਕਰਦਾ ਹਾਂ ਮੈਨੂੰ ਇਸ ਕਿਸਮ ਦਾ ਭੋਜਨ ਬਿਮਾਰ ਕਰਦਾ ਹੈ।
    ਅਤੇ ਤੇਰੇ ਸ਼ਬਦ ਹੁਣ ਮੇਰੇ ਲਈ ਇਹੋ ਜਿਹੇ ਹੀ ਹਨ।

“ਕਾਸ਼ ਕਿ ਮੇਰੇ ਕੋਲ ਹੁੰਦਾ ਜੋ ਮੈਂ ਮਂਗਦਾ ਹਾਂ।
    ਮੇਰੀ ਇੱਛਾ ਕਿ ਜਿਸਦੀ ਵੀ ਮੈਂ ਇੱਛਾ ਕਰਾਂ ਪਰਮੇਸ਼ੁਰ ਮੈਨੂੰ ਦੇ ਦੇਵੇ।
ਕਾਸ਼ ਕਿ ਪਰਮੇਸ਼ੁਰ ਮੈਨੂੰ ਕੁਚਲ ਦਿੰਦਾ
    ਆ ਤੇ ਮੈਨੂੰ ਮਾਰ ਮੁਕਾ।
10 ਤੇ ਜੇ ਉਹ ਮੈਨੂੰ ਨਹੀਂ ਮਾਰਦਾ, ਮੈਂ ਇਸ ਗੱਲੋ ਸੁਖੀ ਹੋਵਾਂਗਾ, ਮੈਂ ਇਸ ਗੱਲੋ ਖੁਸ਼ ਹੋਵਾਂਗਾ:
    ਇਸ ਸਾਰੇ ਗੰਭੀਰ ਦਰਦ ਵਿੱਚ,
    ਮੈਂ ਕਦੇ ਵੀ ਇਨਕਾਰ ਨਹੀਂ ਕੀਤਾ ਉਸ ਪਵਿੱਤਰ ਪੁਰੱਖ ਦੇ ਆਦੇਸ਼ ਮੰਨ ਲਵੋ।

11 “ਮੇਰੀ ਤਾਕਤ ਮੁੱਕ ਗਈ ਹੈ ਇਸ ਲਈ ਮੇਰੇ ਜਿਉਂਦੇ ਰਹਿਣ ਦੀ ਕੋਈ ਆਸ ਨਹੀਂ।
    ਮੈਂ ਨਹੀਂ ਜਾਣਦਾ ਮੇਰੇ ਨਾਲ ਕੀ ਹੋਵੇਗਾ।
    ਇਸ ਲਈ ਮੇਰੇ ਧੀਰਜਵਾਨ ਹੋਣ ਦਾ ਕੋਈ ਕਾਰਣ ਨਹੀਂ।
12 ਮੈਂ ਚੱਟਾਨ ਦੀ ਤਰ੍ਹਾਂ ਮਜ਼ਬੂਤ ਨਹੀਂ ਹਾਂ।
    ਮੇਰਾ ਸਰੀਰ ਕਾਂਸੇ ਦਾ ਨਹੀਂ ਬਣਿਆ ਹੋਇਆ।
13 ਮੇਰੇ ਕੋਲ ਹੁਣ ਆਪਣੇ-ਆਪ ਦੀ ਸਹਾਇਤਾ ਕਰਨ ਲਈ ਤਾਕਤ ਨਹੀਂ।
    ਕਿਉਂਕਿ ਕਾਮਯਾਬੀ ਮੇਰੇ ਕੋਲੋਂ ਖੋਹ ਲਈ ਗਈ ਹੈ।

14 “ਕਿਸੇ ਵੀ ਬੰਦੇ ਦੇ ਮਿੱਤਰਾਂ ਨੂੰ ਉਸ ਉੱਤੇ ਮਿਹਰਬਾਨ ਹੋਣਾ ਚਾਹੀਦਾ ਹੈ ਜੇ ਉਹ ਮੁਸੀਬਤਾਂ ਵਿੱਚ ਘਿਰਿਆ ਹੋਵੇ।
    ਬੰਦੇ ਨੂੰ ਆਪਣੇ ਮਿੱਤਰ ਦਾ ਵਫਾਦਾਰ ਹੋਣਾ ਚਾਹੀਦਾ ਹੈ ਭਾਵੇਂ ਉਹ ਮਿੱਤਰ ਸਰਬ ਸ਼ਕਤੀਮਾਨ ਪਰਮੇਸ਼ੁਰ ਤੋਂ ਮੂੰਹ ਵੀ ਫੇਰ ਲਵੇ।
15 ਮੇਰੇ ਭਰਾ ਉਨ੍ਹਾਂ ਨਦੀਆਂ ਵਾਂਗ ਕਪਟੀ ਹਨ ਜਿਹੜੀਆਂ ਕਦੇ ਵਗਦੀਆਂ ਨੇ ਤੇ ਕਦੇ ਸੁੱਕ ਜਾਂਦੀਆਂ ਨੇ।
16 ਜਦੋਂ ਵੀ ਉਹ ਬਰਫ਼ ਜਾਂ ਪਿਘਲਦੀ ਹਿਮ ਨਾਲ ਦਬਾੇ ਜਾਂਦੇ ਹਨ।
17 ਅਤੇ ਜਦੋਂ ਮੌਸਮ ਗਰਮ ਤੇ ਖੁਸ਼ਕ ਹੁੰਦਾ ਹੈ।
    ਪਾਣੀ ਵਗਣ ਤੋਂ ਰੁਕ ਜਾਂਦਾ ਹੈ ਤੇ ਨਦੀਆਂ ਅਲੋਪ ਹੋ ਜਾਂਦੀਆਂ ਨੇ।
18 ਵਪਾਰੀ ਨਦੀ-ਤਲ ਤੇ ਜਾਂਦੇ ਹਨ, ਮਾਰੂਬਲ ਅੰਦਰ ਪ੍ਰਵੇਸ਼ ਕਰਦੇ ਹਨ,
    ਅਤੇ ਗੁਆਚ ਜਾਂਦੇ ਹਨ।
19 ਤੇਮਾ ਦੇ ਵਪਾਰੀ ਪਾਣੀ ਦੀ ਤਲਾਸ਼ ਕਰਦੇ ਨੇ
    ਸ਼ੇਬਾ ਦੇ ਮੁਸਾਫਰ ਆਸ ਨਾਲ ਤੱਕਦੇ ਨੇ।
20 ਉਹ ਕਿੰਨੇ ਪ੍ਰਪੱਕ ਸਨ ਕਿ ਉਹ ਓੱਥੇ ਪਾਣੀ ਲੱਭ ਲੈਣਗੇ,
    ਪਰ ਉਹ ਆਏ ਅਤੇ ਸ਼ਰਮਸ਼ਾਰ ਕੀਤੇ ਗਏ।
21 ਹੁਣ, ਤੁਸੀਂ ਉਨ੍ਹਾਂ ਨਦੀਆਂ ਵਰਗੇ ਹੀ ਹੋ।
    ਤੁਸੀਂ ਮੇਰੀਆਂ ਮੁਸੀਬਤਾਂ ਦੇਖਦੇ ਹੋ ਤੇ ਭੈਭੀਤ ਹੋ।
22 ਕੀ ਮੈਂ ਤੁਹਾਡੇ ਪਾਸੋਂ ਸਹਾਇਤਾ ਮੰਗੀ ਸੀ? ਨਹੀਂ!
    ਪਰ ਤੁਸੀਂ ਮੁਫਤ ਵਿੱਚ ਆਪਣਾ ਮਸ਼ਵਰਾ ਦੇ ਦਿੱਤਾ।
23 ਕੀ ਮੈਂ ਤੁਹਾਨੂੰ ਆਖਿਆ ਸੀ ‘ਮੈਨੂੰ ਮੇਰੇ ਦੁਸ਼ਮਣ ਕੋਲੋਂ ਬਚਾਉ।
    ਮੈਨੂੰ ਜ਼ਾਲਮ ਲੋਕਾਂ ਕੋਲੋਂ ਬਚਾਉ।’

24 “ਇਸ ਲਈ ਹੁਣ, ਮੈਨੂੰ ਸਿੱਖਾਓ, ਤੇ ਮੈਂ ਚੁੱਪ ਰਹਾਂਗਾ।
    ਮੈਨੂੰ ਦਰਸਾਉ ਮੈਂ ਕਿਹੜਾ ਕਸੂਰ ਕੀਤਾ ਹੈ।
25 ਇਮਾਨਦਾਰ ਸ਼ਬਦ ਜੋਰਦਾਰ ਹੁੰਦੇ ਹਨ,
    ਪਰ ਅਸਲ ’ਚ ਤੁਹਾਡੀਆਂ ਦਲੀਲਾਂ ਕੀ ਸਾਬਤ ਕਰਦੀਆਂ ਹਨ।
26 ਕੀ ਤੁਸੀਂ ਸੋਚਦੇ ਹੋ ਕਿ ਉਕੱੇ ਸ਼ਬਦ ਕੀ ਕੁਝ ਸਾਬਤ ਕਰਦੇ ਹਨ ਜਾਂ
    ਕਿਸੇ ਦੁੱਖੀ ਆਦਮੀ ਦੇ ਸ਼ਬਦਾਂ ਦਾ ਕੋਈ ਤੱਬ ਨਹੀਂ।
27 ਤੁਸੀਂ ਤਾਂ ਜੂੇ ਵਿੱਚ ਉਹ ਚੀਜ਼ਾਂ ਵੀ
    ਜਿੱਤਣ ਦੀ ਕੋਸ਼ਿਸ਼ ਕਰੋ ਜਿਹੜੀਆਂ ਯਤੀਮ ਬੱਚਿਆਂ ਕੱੋਲ ਹਨ।
    ਤੁਸੀਂ ਤਾਂ ਆਪਣੇ ਹੀ ਦੋਸਤ ਨੂੰਵੇ ਦੇਵੇਂਗੇ।
28 ਪਰ ਹੁਣ, ਕਿਰਪਾ ਕਰਕੇ ਮੇਰੇ ਚਿਹਰੇ ਵੱਲ ਤੱਕੋ।
    ਕੀ ਮੈਂ ਤੁਹਾਡੇ ਮੂੰਹ ਤੇ ਝੂਠ ਬੋਲਾਂਗਾ ।
29 ਇਸ ਲਈ ਹੁਣ, ਆਪਣਾ ਮਨ ਬਦਲ ਲਵੋ।
    ਨਿਰਪੱਖ ਹੋਵੋ ਦੁਬਾਰਾ ਸੋਚੋ।
    ਮੈਂ ਕੋਈ ਕਸੂਰ ਕੀਤਾ ਨਹੀਂ।
30 ਮੈਂ ਝੂਠ ਨਹੀਂ ਬੋਲ ਰਿਹਾ।
    ਤੇ ਮੈਂ ਠੀਕ ਤੇ ਗ਼ਲਤ ਵਿੱਚਲਾ ਫਰਕ ਜਾਣਦਾ ਹਾਂ।”

ਅੱਯੂਬ ਨੇ ਆਖਿਆ,

“ਬੰਦੇ ਨੂੰ ਧਰਤੀ ਉੱਤੇ ਸਖਤ ਸੰਘਰਸ਼ ਕਰਨਾ ਪੈਂਦਾ ਹੈ।
    ਉਸਦਾ ਜੀਵਨ ਭਾੜੇ ਦੇ ਮਜ਼ਦੂਰ ਵਰਗਾ ਹੁੰਦਾ ਹੈ।
ਮਨੁੱਖ ਗਰਮੀਆਂ ਦੇ ਦਿਨ ਸਖਤ ਮਿਹਨਤ ਮਗਰੋਂ ਉਸ ਗੁਲਾਮ ਵਰਗਾ ਹੁੰਦਾ ਹੈ ਜਿਹੜਾ ਠਂਢੀ ਛਾਂ ਲੋਚਦਾ ਹੈ।
    ਮਨੁੱਖ ਭਾੜੇ ਦੇ ਉਸ ਮਜ਼ਦੂਰ ਵਰਗਾ ਹੈ ਜੋ ਤਨਖਾਹ ਵਾਲੇ ਦਿਨ ਨੂੰ ਉਡੀਕਦਾ ਹੈ।
ਮਹੀਨੇ ਤੇ ਉਪਰਾਮਤਾ ਵਾਲੇ ਮੀਹਨੇ ਬੀਤ ਗਏ।
    ਮੈਂ ਰਾਤਾਂ ਮਗਰੋਂ ਰਾਤਾਂ ਦੁੱਖਾਂ ਦੀਆਂ ਦੇਖੀਆਂ ਨੇ।
ਮੈਂ ਜਦੋਂ ਵੀ ਲੇਟਦਾ ਹਾਂ, ਮੈਂ ਸੋਚਦਾ ਹਾਂ,
    ‘ਉੱਠਣ ਤੋਂ ਪਹਿਲਾਂ ਦਾ ਕਿੰਨਾ ਸਮਾਂ ਹੋਰ ਹੈ?’
ਰਾਤ ਚਮਕਦੀ ਜਾਂਦੀ ਹੈ।
    ਸੂਰਜ ਚਢ਼ਨ ਤੀਕ ਮੈਂ ਉਸਲ ਵੱਟੇ ਲੈਂਦਾ ਹਾਂ।
ਸਰੀਰ ਮੇਰੇ ਨੂੰ ਮਿੱਟੀ ਅਤੇ ਕੀੜਿਆਂ ਨੇ ਢੱਕਿਆ ਹੈ
    ਮੇਰੀ ਚਮੜੀ ਫਟੀ ਹੋਈ ਹੈ ਤੇ ਰਿਸਦੇ ਜ਼ਖਮਾਂ ਨਾਲ ਭਰੀ ਹੋਈ ਹੈ।

“ਮੇਰੇ ਦਿਨ ਜੁਲਾਹੇ ਦੀ ਫਿਰਕੀ ਤੋਂ ਵੀ ਤੇਜ਼ੀ ਨਾਲ ਬੀਤਦੇ ਨੇ।
    ਤੇ ਮੇਰਾ ਜੀਵਨ ਨਾ ਉਮੀਦ ਹੀ ਖਤਮ ਹੋ ਜਾਵੇਗਾ।
ਹੇ ਪਰਮੇਸ਼ੁਰ ਯਾਦ ਰੱਖਣਾ ਮੇਰਾ ਜੀਵਨ ਸਿਰ ਇੱਕ ਸਾਹ ਹੈ।
    ਮੈਂ ਫ਼ੇਰ ਕਦੇ ਵੀ ਕੋਈ ਚੰਗੀ ਚੀਜ਼ ਨਹੀਂ ਦੇਖਾਂਗਾ।
ਅਤੇ ਤੁਸੀਂ ਮੈਨੂੰ ਫੇਰ ਕਦੇ ਵੀ ਨਹੀਂ ਦੇਖੋਂਗੇ।
    ਤੁਸੀਂ ਮੈਨੂੰ ਲੱਭੋਗੇ ਪਰ ਮੈਂ ਜਾ ਚੁੱਕਿਆ ਹ੍ਹੋਵਾਂਗਾ।
ਬਦ੍ਦਲ ਛਟ ਜਾਂਦਾ ਹੈ ਤੇ ਚੱਲਾ ਜਾਂਦਾ ਹੈ।
    ਬੰਦਾ ਇਸੇ ਤਰ੍ਹਾਂ ਮਰ ਜਾਂਦਾ ਹੈ ਤੇ ਕਬਰ ਵਿੱਚ ਦਫਨਾ ਦਿੱਤਾ ਜਾਂਦਾ ਹੈ ਅਤੇ ਉਹ ਮੁੜਕੇ ਕਦੇ ਵੀ ਨਹੀਂ ਆਉਂਦਾ।
10 ਉਹ ਆਪਣੇ ਪੁਰਾਣੇ ਘਰ ਵਿੱਚ ਫੇਰ ਕਦੇ ਨਹੀਂ ਆਵੇਗਾ।
    ਉਸਦਾ ਥਾਂ ਫ਼ੇਰ ਉਸ ਨੂੰ ਕਦੇ ਨਹੀਂ ਜਾਣੇਗਾ।

11 “ਇਸ ਲਈ ਮੈਂ ਚੁੱਪ ਨਹੀਂ ਹੋਵਾਂਗਾ!
    ਮੈਂ ਬੋਲਾਂਗਾ! ਮੇਰਾ ਆਤਮਾ ਦੁੱਖੀ ਹੈ!
    ਮੈਂ ਸ਼ਿਕਵਾ ਕਰਾਂਗਾ ਕਿਉਂਕਿ ਮੇਰੀ ਰੂਹ ਵਿੱਚ ਕੁੜਿਤਨ ਹੈ।
12 ਹੇ ਪਰਮੇਸ਼ੁਰ, ਕੀ ਮੈਂ ਸਮੁੰਦਰ ਹਾਂ ਜਾਂ ਕੋਈ ਸਮੁੰਦਰੀ ਅਜਗਰ,
    ਕਿ ਤੂੰ ਮੇਰੀ ਪਹਿਰੇਦਾਰੀ ਕਰਦਾ ਹੈਂ।
13 ਮੇਰੇ ਪਲੰਘ ਨੂੰ ਮੈਨੂੰ ਆਰਾਮ ਦੇਣਾ ਚਾਹੀਦਾ ਹੈ।
    ਮੇਰੀ ਚੌਂਕੀ ਨੂੰ ਚਾਹੀਦਾ ਹੈ ਕਿ ਮੈਨੂੰ ਆਰਾਮ ਅਤੇ ਸਹਾਰਾ ਦੇਵੇ।
14 ਪਰ ਹੇ ਪਰਮੇਸ਼ੁਰ ਜਦੋਂ ਮੈਂ ਲੇਟਦਾ ਹਾਂ ਤੂੰਂ ਮੈਨੂੰ ਸੁਪਨਿਆਂ ਨਾਲ ਭੈਭੀਤ ਕਰਦਾ ਹੈ,
    ਤੂੰ ਮੈਨੂੰ ਦਰਸ਼ਨਾਂ ਨਾਲ ਡਰਾਉਂਦਾ ਹੈ।
15 ਇਸ ਲਈ ਮੈਂ ਜਿਉਂਦੇ ਰਹਿਣ ਨਾਲੋਂ ਗਲ
    ਘੁਟ ਕੇ ਮਰ ਜਾਣ ਨੂੰ ਤਰਜੀਹ ਦਿੰਦਾ ਹਾਂ।
16 ਮੈਂ ਆਪਣੀ ਜਿਂਦਗੀ ਨੂੰ ਨਫਰਤ ਕਰਦਾ ਹਾਂ ਮੈਂ ਇਸਦਾ ਖਹਿੜਾ ਛੱਡਿਆ।
    ਮੈਂ ਸਦਾ ਲਈ ਨਹੀਂ ਜਿਉਣਾ ਚਾਹੁੰਦਾ।
ਮੈਨੂੰ ਇੱਕਲਿਆਂ ਛੱਡ ਦੇਵੋ।
    ਮੇਰੀ ਜ਼ਿੰਦਗੀ ਦਾ ਕੁਝ ਵੀ ਅਰਬ ਨਹੀਂ।
17 ਹੇ ਪਰਮੇਸ਼ੁਰ, ਆਦਮੀ ਤੇਰੇ ਲਈ ਇੰਨਾ ਮਹ੍ਹਤਵਪੂਰਣ ਕਿਉਂ ਹੈ।
    ਤੂੰ ਉਸ ਵੱਲ ਧਿਆਨ ਵੀ ਕਿਉਂ ਕਰਦਾ ਹੈਂ!
18 ਤੁਸੀਂ ਹਰ ਸਵੇਰ ਉਸਦੀ ਪ੍ਰੀਖਿਆ ਕਿਉਂ ਲੈਂਦੇ ਹੋ
    ਅਤੇ ਹਰ ਪਲ ਉਸ ਨੂੰ ਕਿਉਂ ਪਰੱਖਦੇ ਹੋ?
19 ਹੇ ਪਰਮੇਸ਼ੁਰ ਤੁਸੀਂ ਕਦੇ ਵੀ ਮੈਨੂੰ ਅੱਖੋ ਉਹਲੇ ਨਹੀਂ ਕਰਦੇ।
    ਮੈਨੂੰ ਕਦੇ ਇੱਕ ਪਲ ਇੱਕਲਿਆਂ ਨਹੀਂ ਛੱਡਦੇ।
20 ਹੇ ਪਰਮੇਸ਼ੁਰ ਤੁਸੀਂ ਲੋਕਾਂ ਉੱਤੇ ਨਜ਼ਰ ਰੱਖਦੇ ਹੋ।
    ਜੇ ਮੈਂ ਪਾਪ ਕੀਤਾ ਹੈ, ਠੀਕ ਹੈ, ਮੈਂ ਕੀ ਕਰ ਸੱਕਦਾ ਹਾਂ?
ਤੁਸੀਂ ਮੇਰਾ ਇਸਤੇਮਾਲ ਨਿਸ਼ਾਨੇਬਾਜ਼ੀ ਲਈ ਕਿਉਂ ਕੀਤਾ?
    ਕੀ ਮੈਂ ਤੁਹਾਡੇ ਲਈ ਇੱਕ ਸਮੱਸਿਆ ੱਸਾਂ?
21 ਗ਼ਲਤੀਆਂ ਕਰਨ ਬਦਲੇ ਤੁਸੀਂ ਸਿਰਫ਼ ਮੈਨੂੰ ਮਾਫ਼ ਕਿਉਂ ਨਹੀਂ ਕਰ ਦਿੰਦੇ?
    ਤੁਸੀਂ ਮੈਨੂੰ ਮੇਰੇ ਪਾਪ ਲਈ ਬਖਸ਼ ਕਿਉਂ ਨਹੀਂ ਦਿੰਦੇ?
ਮੈਂ ਛੇਤੀ ਹੀ ਮਰ ਜਾਵਾਂਗਾ ਤੇ ਧੂੜ ਵਿੱਚ ਵਾਪਸ ਚੱਲਾ ਜਾਵਾਂਗਾ।
    ਫੇਰ ਤੁਸੀਂ ਮੈਨੂੰ ਲੱਭੋਗੇ ਪਰ ਮੈਂ ਜਾ ਚੁੱਕਿਆ ਹ੍ਹੋਵਾਂਗਾ।”

Punjabi Bible: Easy-to-Read Version (ERV-PA)

2010 by World Bible Translation Center