Beginning
ਬਿਲਦਦ ਦਾ ਅੱਯੂਬ ਨਾਲ ਗੱਲ ਕਰਨਾ
8 ਫੇਰ ਸ਼ੂਹੀ ਦੇ ਬਿਲਦਦ ਨੇ ਜਵਾਬ ਦਿੱਤਾ,
2 “ਕਿੰਨਾ ਕੁ ਚਿਰ ਤੂੰ ਇਹੋ ਜਿਹੀਆਂ ਗੱਲਾਂ ਕਰਦਾ ਰਹੇਂਗਾ?
ਤੇਰੇ ਬੋਲ ਹਨੇਰੀ ਵਰਗੇ ਨੇ।
3 ਕੀ ਪਰਮੇਸ਼ੁਰ ਨਿਆਂ ਨੂੰ ਭ੍ਰਸ਼ਟ ਕਰਦਾ?
ਕੀ ਸਰਬ-ਸ਼ਕਤੀਮਾਨ ਪਰਮੇਸ਼ੁਰ ਹਮੇਸ਼ਾ ਉਹੀ ਕਰਦਾ ਜੋ ਧਰਮੀ ਹੈ?
4 ਜੇ ਤੇਰੇ ਬੱਚਿਆਂ ਨੇ ਪਰਮੇਸ਼ੁਰ ਦੇ ਵਿਰੁੱਧ ਪਾਪ ਕੀਤਾ ਤਾਂ ਉਸ ਨੇ ਉਨ੍ਹਾਂ ਨੂੰ ਦੰਡ ਦਿੱਤਾ ਹੈ।
ਉਨ੍ਹਾਂ ਨੇ ਆਪਣੇ ਪਾਪਾਂ ਦੀ ਕੀਮਤ ਦਿੱਤੀ ਹੈ।
5 ਪਰ ਹੁਣ ਅੱਯੂਬ ਪਰਮੇਸ਼ੁਰ ਵੱਲ ਵੇਖ
ਤੇ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕਰ।
6 ਜੇ ਤੂੰ ਸ਼ੁੱਧ ਤੇ ਨੇਕ ਹੈਂ,
ਉਹ ਛੇਤੀ ਹੀ ਤੇਰੀ ਸਹਾਇਤਾ ਨੂੰ ਆਵੇਗਾ।
ਉਹ ਉਸ ਜਾਇਦਾਦ ਨੂੰ ਵਾਪਸ ਕਰ ਦੇਵੇਗਾ ਜੋ ਹਕੀ ਤੇਰੀ ਹੈ।
7 ਫੇਰ ਤੇਰੇ ਕੋਲ ਉਸ ਨਾਲੋਂ ਹੋਰ ਵੀ ਵੱਧੇਰੇ ਹੋਵੇਗਾ
ਜਿੰਨਾ ਸ਼ੁਰੂ ਵਿੱਚ ਤੇਰੇ ਕੋਲ ਸੀ।
8 “ਬੁੱਢੇ ਲੋਕਾਂ ਨੂੰ ਪੁੱਛ।
ਪਤਾ ਕਰ ਉਨ੍ਹਾਂ ਦੇ ਪੁਰਖਿਆਂ ਨੇ ਕੀ ਸਿੱਖਿਆ ਸੀ।
9 ਕਿਉਂ ਜੋ ਅਸੀਂ ਇੱਥੇ ਸਿਰਫ਼ ਕੱਲ੍ਹ ਤੋਂ ਹੀ ਹਾਂ ਜੋ ਕਿ ਲੰਘ ਚੁੱਕਿਆ ਹੈ।
ਇਸ ਲਈ ਅਸੀਂ ਕੁਝ ਨਹੀਂ ਜਾਣਦੇ।
10 ਸ਼ਾਇਦ ਬਜ਼ੁਰਗ ਲੋਕ ਤੈਨੂੰ ਸਿੱਖਾ ਸੱਕਣ,
ਸ਼ਾਇਦ ਉਹ ਤੈਨੂੰ ਸਿੱਖਾ ਸੱਕਣ ਜੋ ਕੁਝ ਉਨ੍ਹਾਂ ਨੇ ਸਿੱਖਿਆ।
11 “ਬਿਲਦਦ ਨੇ ਆਖਿਆ, ਕੀ ਬਾਂਸ ਦਾ ਰੁੱਖ ਸੁੱਕੀ ਧਰਤੀ ਉੱਤੇ ਲੰਮਾ ਵੱਧ ਸੱਕਦਾ ਹੈ?
ਕੀ ਸਰਕੰਡੇ ਪਾਣੀ ਤੋਂ ਬਿਨਾ ਉੱਗ ਸੱਕਦੇ ਨੇ?
12 ਨਹੀਂ, ਪਾਣੀ ਸੁੱਕ ਜਾਵੇ ਤਾਂ ਉਹ ਵੀ ਸੁੱਕ ਜਾਂਦੇ ਨੇ।
ਉਹ ਇੰਨੇ ਛੋਟੇ ਰਹਿ ਜਾਣਗੇ ਕਿ ਵਰਤਣ ਦੇ ਯੋਗ ਨਹੀਂ ਹੋਣਗੇ।
13 ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਜਾਂਦੇ ਨੇ ਉਹ ਉਨ੍ਹਾਂ ਸਰਕੰਢਿਆਂ ਵਰਗੇ ਹੁੰਦੇ ਨੇ।
ਬਿਨ ਪਰਮੇਸ਼ੁਰ ਦੇ ਲੋਕਾਂ ਨੂੰ ਕੋਈ ਉਮੀਦ ਨਹੀਂ।
14 ਉਸ ਬੰਦੇ ਦਾ ਕੋਈ ਸਹਾਰਾ ਨਹੀਂ ਹੁੰਦਾ।
ਉਸਦੀ ਸੁਰੱਖਿਆ ਮਕੱੜੀ ਦੇ ਜਾਲ ਵਰਗੀ ਹੁੰਦੀ ਹੈ।
15 ਜੇ ਕੋਈ ਬੰਦਾ ਮਕੱੜੀ ਦੇ ਜਾਲ ਤੇ ਨਿਰਭਰ ਕਰਦਾ,
ਉਹ ਖੜ੍ਹਾ ਨਹੀਂ ਹੋ ਸੱਕਦਾ।
ਉਹ ਫੜੀ ਰੱਖਦਾ ਹੈ
ਜਾਲ ਨੂੰ ਪਰ ਉਹ ਉੱਠ ਨਹੀਂ ਸੱਕਦਾ।
16 ਉਹ ਬੰਦਾ ਉਸ ਪੌਦੇ ਵਰਗਾ ਹੈ ਜਿਸ ਨੂੰ ਕਾਫੀ ਪਾਣੀ ਤੇ ਧੁੱਪ ਮਿਲਦਾ ਹੈ।
ਇਸਦੀਆਂ ਟਾਹਣੀਆਂ ਸਾਰੇ ਬਾਗ ਵਿੱਚ ਫੈਲੀਆ ਹੁਂਦੀਆ ਨੇ।
17 ਇਸ ਦੀਆਂ ਜੜਾਂ ਪੱਥਰ ਦੇ ਢੇਰ ਨੂੰ ਵਲ ਲੈਂਦੀਆਂ ਹਨ,
ਪੱਥਰ ’ਚ ਉੱਗਣ ਦੀ ਤਲਾਸ਼ ਕਰਦੀਆਂ ਨੇ।
18 ਪਰ ਜੇ ਉਸ ਬੂਟੇ ਨੂੰ ਉਸਦੀ ਥਾਂ ਤੋਂ ਹਿਲਾ ਦਿੱਤਾ ਜਾਵੇ ਇਹ ਮਰ ਜਾਵੇਗਾ
ਤੇ ਕੋਈ ਨਹੀਂ ਜਾਣ ਸੱਕੇਗਾ ਕਿ ਉਹ ਕਦੇ ਉੱਥੇ ਸੀ।
19 ਪਰ ਪੌਦਾ ਖੁਸ਼ ਸੀ।
ਤੇ ਦੂਸਰਾ ਉਸਦੀ ਥਾਵੋਂ ਉੱਗ ਪਵੇਗਾ।
20 ਪਰ ਪਰਮੇਸ਼ੁਰ ਕਦੇ ਵੀ ਬੇਗੁਹਾਹਾਂ ਦਾ ਤਿਆਗ ਨਹੀਂ ਕਰਦਾ
ਅਤੇ ਉਹ ਕਦੇ ਵੀ ਬਦ ਲੋਕਾਂ ਨੂੰ ਤਾਕਤਵਰ ਨਹੀਂ ਬਣਾਉਂਦਾ।
21 ਪਰਮੇਸ਼ੁਰ ਹਾਲੇ ਵੀ ਤੇਰਾ ਮੂੰਹ ਹਾਸਿਆਂ ਨਾਲ
ਅਤੇ ਤੇਰੇ ਬੁਲ੍ਹਾਂ ਨੂੰ ਆਨੰਦ ਦੀਆਂ ਕਿਲਕਾਰੀਆਂ ਨਾਲ ਭਰ ਦੇਵੇਗਾ।
22 ਪਰ ਤੇਰੇ ਦੁਸ਼ਮਣ ਸ਼ਰਮ ਦੇ ਕੱਪੜੇ ਪਹਿਨਣਗੇ।
ਅਤੇ ਬਦਕਾਰ ਬੰਦਿਆਂ ਦੇ ਘਰ ਤਬਾਹ ਹੋ ਜਾਣਗੇ।”
ਅੱਯੂਬ ਦਾ ਬਿਲਦਦ ਨੂੰ ਉੱਤਰ
9 ਤਾਂ ਅੱਯੂਬ ਨੇ ਜਵਾਬ ਦਿੱਤਾ:
2 “ਹਾਂ, ਮੈਂ ਜਾਣਦਾ ਹਾਂ ਕਿ ਜੋ ਤੂੰ ਆਖਦਾ ਸੱਚ ਹੈ।
ਪਰ ਕਿਹੜਾ ਆਦਮੀ ਪਰਮੇਸ਼ੁਰ ਨੂੰ ਦਲੀਲਾਂ ਨਾਲ ਜਿੱਤ ਸੱਕਦਾ ਹੈ।
3 ਬੰਦਾ ਕਦੇ ਵੀ ਪਰਮੇਸ਼ੁਰ ਨਾਲ ਬਹਿਸ ਨਹੀਂ ਕਰ ਸੱਕਦਾ।
ਪਰਮੇਸ਼ੁਰ ਤਾਂ ਇੱਕ ਹਜ਼ਾਰ ਸਵਾਲ ਪੁੱਛ ਸੱਕਦਾ ਹੈ ਤੇ ਕੋਈ ਵੀ ਬੰਦਾ ਇੱਕ ਦਾ ਜਵਾਬ ਵੀ ਨਹੀਂ ਦੇ ਸੱਕਦਾ।
4 ਪਰਮੇਸ਼ੁਰ ਬਹੁਤ ਸਿਆਣਾ ਹੈ ਤੇ ਉਸਦੀ ਸ਼ਕਤੀ ਬਹੁਤ ਮਹਾਨ ਹੈ।
ਕੋਈ ਵੀ ਬੰਦਾ ਪਰਮੇਸ਼ੁਰ ਨਾਲ ਨਹੀਂ ਲੜ ਸੱਕਦਾ ਤੇ ਜ਼ਖਮ ਖਾਧੇ ਬਿਨਾ ਨਹੀਂ ਰਹਿ ਸੱਕਦਾ।
5 ਪਰਮੇਸ਼ੁਰ ਪਰਬਤਾਂ ਨੂੰ ਹਿਲਾਉਂਦਾ ਅਤੇ ਉਹ ਇਸ ਨੂੰ ਜਾਣਦੇ ਵੀ ਨਹੀਂ।
ਉਹ ਉਨ੍ਹਾਂ ਨੂੰ ਪਲਟ ਦਿੰਦਾ ਜਦੋਂ ਉਹ ਗੁੱਸੇ ਵਿੱਚ ਹੁੰਦਾ।
6 ਪਰਮੇਸ਼ੁਰ ਧਰਤੀ ਹਿਲਾਉਣ ਲਈ ਭੂਚਾਲਾਂ ਨੂੰ ਭੇਜਦਾ।
ਪਰਮੇਸ਼ੁਰ ਧਰਤੀ ਦੀਆਂ ਬੁਨਿਆਦਾਂ ਹਿਲਾ ਦਿੰਦਾ ਹੈ।
7 ਪਰਮੇਸ਼ੁਰ ਸੂਰਜ ਨਾਲ ਗੱਲ ਕਰ ਸੱਕਦਾ ਹੈ ਤੇ ਇਸ ਨੂੰ ਉਦੈ ਹੋਣ ਤੋਂ ਰੋਕ ਸੱਕਦਾ ਹੈ।
ਉਹ ਤਾਰਿਆਂ ਨੂੰ ਸਬਿਰ ਕਰ ਸੱਕਦਾ ਹੈ ਇਸ ਲਈ ਉਹ ਨਹੀਂ ਚਮਕਦੇ।
8 ਇੱਕਲੇ ਪਰਮੇਸ਼ੁਰ ਨੇ ਹੀ ਅਕਾਸ਼ਾਂ ਨੂੰ
ਬਣਾਇਆ ਉਹ ਸਮੁੰਦਰ ਦੀਆਂ ਲਹਿਰਾਂ ਉੱਤੇ ਤੁਰਦਾ ਹੈ।
9 “ਪਰਮੇਸ਼ੁਰ ਨੇ ਤਾਰਿਆਂ ਦੇ ਸਮੂਹ, ਬੀਅਰ, ਉਰੀਅਨ ਅਤੇ ਪਲੇਦੇਸ [a] ਨੂੰ ਬਣਾਇਆ।
ਉਸ ਨੇ ਦੱਖਣ ਦੇ ਕਮਰਿਆਂ [b] ਨੂੰ ਬਣਾਇਆ।
10 ਪਰਮੇਸ਼ੁਰ ਮਹਾਨ ਗੱਲਾਂ ਕਰਦਾ ਹੈ ਜਿਹੜੀਆਂ ਲੋਕ ਨਹੀਂ ਸਮਝ ਸੱਕਦੇ।
ਪਰਮੇਸ਼ੁਰ ਦੇ ਕਰਿਸ਼ਮੇ ਕਿਸੇ ਦੇ ਗਿਣਤੀ ਕੀਤੇ ਜਾਣ ਨਾਲੋਂ ਵੱਧੇਰੇ ਹੈ।
11 ਜਦੋਂ ਪਰਮੇਸ਼ੁਰ ਮੇਰੇ ਸਾਮ੍ਹਣਿਉ ਲੰਘਦਾ ਹੈ ਮੈਂ ਉਸ ਨੂੰ ਨਹੀਂ ਦੇਖ ਸੱਕਦਾ।
ਜਦੋਂ ਪਰਮੇਸ਼ੁਰ ਲੰਘਦਾ ਹੈ ਮੈਨੂੰ ਉਸ ਦਾ ਪਤਾ ਨਹੀਂ ਲੱਗਦਾ।
12 ਜੇ ਪਰਮੇਸ਼ੁਰ ਕਿਸੇ ਚੀਜ਼ ਨੂੰ ਖੋਹ ਲੈਂਦਾ ਹੈ ਉਸ ਨੂੰ ਕੋਈ ਨਹੀਂ ਰੋਕ ਸੱਕਦਾ।
ਕੋਈ ਉਸ ਨੂੰ ਨਹੀਂ ਆਖ ਸੱਕਦਾ ‘ਤੁਸੀਂ ਕੀ ਕਰ ਰਹੇ ਹੋ?’
13 ਪਰਮੇਸ਼ੁਰ ਆਪਣੇ ਕ੍ਰੋਧ ਨੂੰ ਦਬਾਉਂਦਾ ਨਹੀਂ।
ਰਹਾਬ [c] ਦੇ ਸਹਾਇਕ ਵੀ ਪਰਮੇਸ਼ੁਰ ਅੱਗੇ ਝੁਕਦੇ ਹਨ।
14 ਇਸ ਲਈ ਮੈਂ ਪਰਮੇਸ਼ੁਰ ਨਾਲ ਬਹਿਸ ਨਹੀਂ ਕਰ ਸੱਕਦਾ।
ਮੈਂ ਜਾਣਦਾ ਹੀ ਨਹੀਂ ਕਿ ਉਸ ਨੂੰ ਕੀ ਆਖਣਾ।
15 ਭਾਵੇਂ ਜੇਕਰ ਮੈਂ ਬੇਗੁਨਾਹ ਹਾਂ, ਮੈਂ ਉਸ ਨੂੰ ਜਵਾਬ ਨਹੀਂ ਦੇ ਸੱਕਦਾ।
ਮੈਂ ਤਾਂ ਸਿਰਫ਼ ਇੰਨਾ ਹੀ ਕਰ ਸੱਕਦਾ ਹਾਂ, ਮੇਰੇ ਮੁਕੱਦਮੇ ਦੀ ਸੁਣਵਾਈ ਲਈ ਉਸਦੀ ਮਿਹਰ ਲਈ ਮਿੰਨਤ ਹੀ ਕਰ ਸੱਕਦਾ ਹਾਂ।
16 ਜੇ ਕਿਤੇ ਮੈਂ ਬੁਲਾਇਆ ਤੇ ਉਸ ਨੇ ਜਵਾਬ ਵੀ ਦਿੱਤਾ ਫੇਰ ਵੀ
ਮੈਂ ਵਿਸ਼ਵਾਸ ਨਹੀਂ ਕਰਾਂਗਾ ਕਿ ਸੱਚਮੁੱਚ ਉਹ ਮੈਨੂੰ ਸੁਣੇਗਾ।
17 ਪਰਮੇਸ਼ੁਰ ਮੈਨੂੰ ਕੁਚਲਨ ਲਈ ਤੂਫਾਨ ਭੇਜ ਸੱਕਦਾ ਹੈ।
ਅਕਾਰਣ ਹੀ ਉਹ ਮੈਨੂੰ ਹੋਰ ਜ਼ਖਮ ਦੇ ਸੱਕਦਾ ਹੈ।
18 ਪਰਮੇਸ਼ੁਰ ਮੈਨੂੰ ਸੁੱਖ ਦਾ ਸਾਹ ਨਹੀਂ ਲੈਣ ਦੇਵੇਗਾ।
ਉਹ ਮੈਨੂੰ ਹੋਰ ਵੀ ਕਸ਼ਟ ਦੇਵੇਗਾ।
19 ਮੈਂ ਪਰਮੇਸ਼ੁਰ ਨੂੰ ਨਹੀਂ ਹਰਾ ਸੱਕਦਾ।
ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ।
ਕੌਣ ਪਰਮੇਸ਼ੁਰ ਨੂੰ ਕਚਿਹਰੀ
ਆਉਣ ਲਈ ਮਜ਼ਬੂਰ ਕਰੇਗਾ।
20 ਮੈਂ ਬੇਗੁਨਾਹ ਹਾਂ, ਪਰ ਹਾਂ, ਜੋ ਵੀ ਮੈਂ ਆਖਦਾ ਹਾਂ ਮੇਰੀ ਨਿੰਦਿਆ ਕਰਦਾ ਹੈ।
ਮੈਂ ਬੇਗੁਨਾਹ ਹਾਂ, ਪਰ ਜੇ ਮੈਂ ਬੋਲਦਾ ਹਾਂ ਮੇਰਾ ਮੂੰਹ ਮੈਨੂੰ ਦੋਸ਼ੀ ਸਿੱਧ ਕਰਦਾ ਹੈ।
21 ਮੈਂ ਨਿਰਦੋਸ਼ ਹਾਂ ਪਰ ਮੈਨੂੰ ਪਤਾ ਨਹੀਂ ਕੀ ਸੋਚਾਂ।
ਮੈਂ ਆਪਣੀ ਜ਼ਿੰਦਗੀ ਨੂੰ ਨਫ਼ਰਤ ਕਰਦਾ ਹਾਂ।
22 ਮੈਂ ਆਪਣੇ-ਆਪ ਨੂੰ ਆਖਦਾ ਹਾਂ, ‘ਹਰ ਇੱਕ ਨਾਲ ਇਹੋ ਗੱਲ ਵਾਪਰਦੀ ਹੈ।
ਬੇਗੁਨਾਹ ਲੋਕ ਵੀ ਗੁਨਾਹਗਾਰਾਂ ਵਾਂਗ ਹੀ ਮਰਦੇ ਹਨ।
ਪਰਮੇਸ਼ੁਰ ਉਨ੍ਹਾਂ ਸਭ ਦੀਆਂ ਜ਼ਿੰਦਗਾਨੀਆਂ ਖਤਮ ਕਰ ਦਿੰਦਾ ਹੈ।’
23 ਜਦੋਂ ਕੋਈ ਭਿਆਨਕ ਗੱਲ ਵਾਪਰਦੀ ਹੈ ਅਤੇ ਕੋਈ ਬੇਗੁਨਾਹ ਬੰਦਾ ਮਾਰਿਆ ਜਾਂਦਾ ਹੈ, ਕੀ ਪਰਮੇਸ਼ੁਰ ਸਿਰਫ਼ ਉਸ ਉੱਤੇ ਹੱਸਦਾ ਹੈ।
24 ਜਦੋਂ ਕੋਈ ਬਦਕਾਰ ਆਦਮੀ ਕਿਸੇ ਧਰਤੀ ਨੂੰ ਨਿਯੰਤ੍ਰਿਤ ਕਰਦਾ, ਕੀ ਪਰਮੇਸ਼ੁਰ ਆਗੂਆਂ ਨੂੰ ਇਹ ਦੇਖਣ ਤੋਂ ਰੋਕਦਾ ਹੈ ਕਿ ਕੀ ਵਾਪਰ ਰਿਹਾ ਹੈ?
ਜੇਕਰ ਇਹ ਉਹ ਨਹੀਂ ਹੈ, ਤਾਂ ਇਹ ਕੌਣ ਹੈ?
25 “ਮੇਰੇ ਦਿਨ ਦੌੜਾਕ ਨਾਲੋਂ ਤੇਜ਼ੀ ਨਾਲ ਬੀਤ ਰਹੇ ਹਨ।
ਮੇਰੇ ਦਿਨ ਉਡਦੇ ਜਾਂਦੇ ਨੇ ਤੇ ਉਨ੍ਹਾਂ ਵਿੱਚ ਕੋਈ ਖੁਸ਼ੀ ਨਹੀਂ ਹੈ।
26 ਮੇਰੇ ਦਿਨ ਛੇਤੀ ਨਾਲ ਲੰਘ ਰਹੇ ਨੇ।
ਸਰਕਂਡਿਆਂ ਦੀ ਕਿਸ਼ਤੀ ਵਾਂਗ।
ਮੇਰੇ ਦਿਨ ਬਾਜ਼ਾਂ ਦੀ ਤੇਜ਼ੀ ਵਾਂਗ ਲੰਘ ਰਹੇ ਨੇ ਜਿਹੜੇ ਕਿਸੇ ਜਾਨਵਰ ਉੱਤੇ ਝਪਟ ਰਹੇ ਹੋਣ।
27 “ਜੇ ਮੈਂ ਆਖਾਂ ਮੈਂ ਸ਼ਿਕਾਇਤ ਨਹੀਂ ਕਰਾਂਗਾ। ਮੈਂ ਆਪਣਾ ਦਰਦ ਭੁੱਲ ਜਾਵਾਂਗਾ।
ਮੈਂ ਆਪਣੇ ਮੂੰਹ ਉੱਤੇ ਹਾਸਾ ਚਿਪਕਾ ਲਵਾਂਗਾ।
28 ਇਸ ਨਾਲ ਕੁਝ ਨਹੀਂ ਬਦਲਦਾ।
ਮੇਰੇ ਤਸੀਹੇ ਹਾਲੇ ਵੀ ਮੈਨੂੰ ਭੈਭੀਤ ਕਰਦੇ ਹਨ ਅਤੇ ਮੈਂ ਜਾਣਦਾ ਹਾਂ ਕਿ ਤੂੰ, ਪਰਮੇਸ਼ੁਰ ਮੈਨੂੰ ਬੇਗੁਨਾਹ ਘੋਸ਼ਿਤ ਨਹੀਂ ਕਰੇਂਗਾ।
29 ਮੈਨੂੰ ਤਾਂ ਪਹਿਲਾਂ ਹੀ ਦੋਸ਼ੀ ਮੰਨ ਲਿਆ ਗਿਆ ਹੈ।
ਇਸ ਲਈ ਮੈਂ ਕੋਸ਼ਿਸ਼ ਕਿਉਂ ਕਰਦਾ ਹਾਂ?
ਮੈਂ ਆਖਦਾ ਹਾਂ ਇਸ ਨੂੰ ਭੁੱਲ ਜਾ।
30 ਜੇ ਮੈਂ ਆਪਣੇ ਆਪ ਨੂੰ ਬਰਫ ਨਾਲ ਵੀ ਸਾਫ ਕਰ ਲਵਾਂ
ਤੇ ਆਪਣੇ ਹੱਥ ਸਾਬਨ ਨਾਲ ਧੋਕੇ ਵੀ ਸਾਫ਼ ਕਰ ਲਵਾਂ,
31 ਪਰਮੇਸ਼ੁਰ ਮੈਨੂੰ ਚਿਕੱੜ ਵਾਲੇ ਟੋਏ ਵਿੱਚ ਧੱਕ ਦੇਵੇਗਾ।
ਫ਼ੇਰ ਮੇਰੇ ਬਸਤਰ ਵੀ ਮੈਨੂੰ ਨਫ਼ਰਤ ਕਰਨਗੇ।
32 ਪਰਮੇਸ਼ੁਰ ਮੇਰੇ ਵਾਂਗ ਇੱਕ ਆਦਮੀ ਨਹੀਂ ਹੈ।
ਇਸੇ ਲਈ ਮੈਂ ਉਸ ਨੂੰ ਜਵਾਬ ਨਹੀਂ ਦੇ ਸੱਕਦਾ।
ਅਸੀਂ ਇੱਕ ਦੂਸਰੇ ਨੂੰ ਕਚਿਹਰੀ ਅੰਦਰ ਨਹੀਂ ਮਿਲ ਸੱਕਦੇ।
33 ਕਾਸ਼ ਕਿ ਕੋਈ ਦੋਹਾਂ ਧਿਰਾਂ ਨੂੰ ਸੁਣਨ ਵਾਲਾ ਹੁੰਦਾ।
ਕਾਸ਼ ਕਿ ਸਾਡੇ ਦੋਹਾਂ ਬਾਰੇ ਨਿਰਪੱਖ ਨਿਆਂ ਕਰਨ ਵਾਲਾ ਇੱਥੇ ਕੋਈ ਅਜਿਹਾ ਹੁੰਦਾ।
34 ਕਾਸ਼ ਕਿ ਪਰਮੇਸ਼ੁਰ ਦੀ ਸਜ਼ਾ ਵਾਲੀ ਲਾਠੀ ਨੂੰ ਖੋਹ ਕੇ ਲੈ ਜਾਣ ਵਾਲਾ ਕੋਈ ਹੁੰਦਾ।
ਫ਼ੇਰ ਪਰਮੇਸ਼ੁਰ ਨੇ ਮੈਨੂੰ ਹੋਰ ਭੈਭੀਤ ਨਹੀਂ ਕਰ ਸੱਕਣਾ ਸੀ।
35 ਫੇਰ ਮੈਂ ਪਰਮੇਸ਼ੁਰ ਤੋਂ ਭੈਭੀਤ ਹੋਏ ਬਿਨਾ ਜੋ ਵੀ ਆਖਣਾ ਚਾਹੁੰਦਾ ਹਾਂ ਕਹਿ ਸੱਕਦਾ ਸਾਂ।
ਪਰ ਹੁਣ ਮੈਂ ਅਜਿਹਾ ਨਹੀਂ ਕਰ ਸੱਕਦਾ।
10 “ਮੈਂ ਆਪਣੇ ਜੀਵਨ ਨੂੰ ਨਫਰਤ ਕਰਦਾ ਹਾਂ।
ਇਸ ਲਈ ਮੈਂ ਖੁਲ੍ਹ ਕੇ ਸ਼ਿਕਾਇਤ ਕਰਾਗਾਂ।
ਮੇਰੀ ਰੂਹ ਵਿੱਚ ਬਹੁਤ ਕੁੜਤ੍ਤਨ ਹੈ, ਇਸ ਲਈ ਮੈਂ ਹੁਣ ਬੋਲ਼ਾਂਗਾ।
2 ਮੈਂ ਪਰਮੇਸ਼ੁਰ ਨੂੰ ਆਖਾਂਗਾ, ‘ਮੇਰੀ ਨਿੰਦਿਆ ਨਾ ਕਰ!
ਮੈਨੂੰ ਦੱਸ ਮੈਂ ਕੀ ਕਸੂਰ ਕੀਤਾ ਹੈ?
ਮੇਰੇ ਖਿਲਾਫ ਤੈਨੂੰ ਕੀ ਸ਼ਿਕਾਇਤ ਹੈ?
3 ਹੇ ਪਰਮੇਸ਼ੁਰ ਕੀ ਮੈਨੂੰ ਦੁੱਖ ਦੇਣ ਨਾਲ ਤੈਨੂੰ ਸੁੱਖ ਮਿਲਦਾ ਹੈ?
ਲੱਗਦਾ ਤੈਨੂੰ ਉਸ ਬਾਰੇ ਕੋਈ ਪ੍ਰਵਾਹ ਨਹੀਂ ਜਿਸ ਨੂੰ ਤੂੰ ਸਾਜਿਆ ਹੈ।
ਜਾਂ ਸ਼ਾਇਦ ਤੁਸੀਂ ਉਨ੍ਹਾਂ ਯੋਜਨਾਵਾਂ ਨਾਲ ਖੁਸ਼ ਹੋ ਜਿਨ੍ਹਾਂ ਨੂੰ ਬਦ ਲੋਕ ਬਣਾਂਦੇ ਨੇ।
4 ਹੇ ਪਰਮੇਸ਼ੁਰ ਕੀ ਤੁਹਾਡੇ ਕੋਲ ਮਨੁੱਖੀ ਅੱਖਾਂ ਹਨ?
ਕੀ ਤੁਸੀਂ ਚੀਜ਼ਾਂ ਨੂੰ ਉਸੇ ਤਰ੍ਹਾਂ ਦੇਖਦੇ ਹੋ ਜਿਵੇਂ ਸਾਰੇ ਲੋਕ ਦੇਖਦੇ ਨੇ?
5 ਕੀ ਤੁਹਾਡਾ ਜੀਵਨ ਵੀ ਸਾਡੇ ਜੀਵਨ ਜਿੰਨਾ ਹੀ ਬੋਢ਼ਾ ਹੈ?
ਕੀ ਤੁਹਾਡਾ ਜੀਵਨ ਵੀ ਇੱਕ ਬੰਦੇ ਦੇ ਜੀਵਨ ਜਿੰਨਾ ਹੀ ਥੋੜਾ ਹੈ?
ਨਹੀਂ! ਇਸ ਲਈ ਕਿਵੇਂ ਜਾਣਦੇ ਹੋ ਤੁਸੀਂ ਕਿ ਇਹ ਕਿਹੋ ਜਿਹਾ ਹੈ?
6 ਤੁਸੀਂ ਮੇਰਾ ਕਸੂਰ ਲੱਭਦੇ ਹੋ
ਤੇ ਮੇਰਾ ਪਾਪ ਖੋਜਦੇ ਹੋ।
7 ਭਾਵੇਂ ਤੂੰ ਜਾਣਦੈਁ ਕਿ ਮੈਂ ਬੇਗੁਨਾਹ ਹਾਂ
ਅਤੇ ਮੈਨੂੰ ਤੇਰੀ ਸ਼ਕਤੀ ਕੋਲੋਂ ਕੋਈ ਨਹੀਂ ਬਚਾ ਸੱਕਦਾ!
8 ਹੇ ਪਰਮੇਸ਼ੁਰ ਮੈਨੂੰ ਤੁਹਾਡੇ ਹੱਥਾਂ ਨੇ ਬਣਾਇਆ ਤੇ ਮੇਰੇ ਸ਼ਰੀਰ ਨੂੰ ਰੂਪ ਦਿੱਤਾ।
ਪਰ ਹੁਣ ਇਹੀ ਮੈਨੂੰ ਵਲ ਰਹੇ ਨੇ ਤੇ ਮੈਨੂੰ ਤਬਾਹ ਕਰ ਰਹੇ ਨੇ!
9 ਹੇ ਪਰਮੇਸ਼ੁਰ! ਯਾਦ ਕਰ ਤੂੰ ਮੈਨੂੰ ਮਿੱਟੀ ਦੇ ਸਾਂਚੇ ਵਾਂਗ ਢਾਲਿਆ,
ਕੀ ਤੂੰ ਮੈਨੂੰ ਫ਼ਿਰ ਤੋਂ ਧੂੜ ਬਣਾ ਦੇਵੇਂਗਾ।
10 ਤੂੰ ਮੈਨੂੰ ਦੁੱਧ ਵਾਂਗ ਬਾਹਰ ਡੋਲ੍ਹ ਦਿੱਤਾ।
ਤੇ ਮੈਨੂੰ ਰਿੜਕਦੇ ਹੋ ਤੇ ਮੈਨੂੰ ਨਚੋੜਦੇ ਹੋ ਜਿਵੇਂ ਕੋਈ ਪਨੀਰ ਬਣਾਉਂਦਾ ਹੈ।
11 ਤੁਸੀਂ ਮੈਨੂੰ ਹੱਡੀਆਂ ਤੇ ਪਠਿਆਂ ਨਾਲ ਇਕੱਠਿਆਂ ਕੀਤਾ ਹੈ।
ਤੇ ਫ਼ੇਰ ਤੁਸੀਂ ਮੇਨੂੰ ਚਮੜੀ ਤੇ ਮਾਸ ਨਾਲ ਢੱਕ ਦਿੱਤਾ।
12 ਤੁਸੀਂ ਮੈਨੂੰ ਜੀਵਨ ਦਿੱਤਾ ਤੇ ਮੇਰੇ ਉੱਤੇ ਮਿਹਰ ਕੀਤੀ।
ਤੁਸੀਂ ਮੇਰਾ ਧਿਆਨ ਰੱਖਿਆ।
ਤ੍ਤੇ ਮੇਰੇ ਆਤਮੇ ਉੱਤੇ ਪਹਿਰਾ ਦਿੱਤਾ।
13 ਪਰ ਇਹ ਗੱਲ ਸੀ ਜਿਸ ਨੂੰ ਤੁਸੀਂ ਆਪਣੇ ਦਿਲ ਅੰਦਰ ਛਪਾ ਲਿਆ
ਮੈਂ ਜਾਣਦਾ ਹਾਂ ਇਹੀ ਹੈ ਜਿਸ ਨੂੰ ਤੁਸੀਂ ਭੇਤ ਭਰੇ ਢੰਗ ਨਾਲ ਆਪਣੇ ਦਿਲ ਅੰਦਰ ਵਿਉਂਤਿਆ ਹੈ।
ਹਾਂ, ਮੈਂ ਜਾਣਦਾ ਹਾਂ ਇਹੀ ਤੁਹਾਡੇ ਮਨ ਵਿੱਚ ਸੀ।
14 ਜੇ ਮੈਂ ਪਾਪ ਕੀਤਾ ਹੁੰਦਾ ਤੁਸੀਂ ਮੈਨੂੰ ਦੇਖ ਰਹੇ ਹੁੰਦੇ ਇਸ ਲਈ
ਤੁਸੀਂ ਮੈਨੂੰ ਮੇਰੀ ਗਲਤੀ ਲਈ ਦੰਡ ਦੇ ਸੱਕਦੇ ਸੀ।
15 ਜਦੋਂ ਮੈਂ ਪਾਪ ਕਰਦਾਂ,
ਮੈਂ ਦੋਸ਼ੀ ਹੁੰਦਾ ਹਾਂ ਤੇ ਇਹ ਮੇਰੇ ਲਈ ਬਹੁਤ ਬੁਰਾ ਹੈ।
ਪਰ ਮੈਂ ਤਾਂ ਆਪਣਾ ਸਿਰ ਨਹੀਂ ਚੁੱਕ ਸੱਕਦਾ ਜਦ ਕਿ ਮੈਂ ਬੇਕਸੂਰ ਹਾਂ।
ਮੈਂ ਇੰਨਾ ਸ਼ਰਮਸਾਰ ਅਤੇ ਉਦਾਸ ਹਾਂ।
16 ਜੇ ਮੈਨੂੰ ਕੋਈ ਸਫਲਤਾ ਮਿਲਦੀ ਹੈ ਤੇ ਮੈਂ ਮਾਣ ਮਹਿਸੂਸ ਸੱਕਦਾ ਹਾਂ
ਤੁਸੀਂ ਮੇਰਾ ਪਿੱਛਾ ਕਰਦੇ ਹੋ ਜਿਵੇਂ ਕੋਈ ਸ਼ੇਰ ਦਾ ਸ਼ਿਕਾਰ ਕਰਦਾ ਹੈ।
ਤੁਸੀਂ ਦੋਬਾਰਾ ਆਪਣੀ ਤਾਕਤ ਮੇਰੇ ਵਿਰੁੱਧ ਦਰਸਾਉਂਦੇ ਹੋ।
17 ਤੁਸੀਂ ਮੇਰੇ ਖਿਲਾਫ਼ ਨਵੇਂ ਗਵਾਹ ਲੱਭਦੇ ਰਹਿੰਦੇ ਹੋ।
ਤੁਹਾਡੀ ਰਜ਼ਾ ਮੇਰੇ ਉੱਪਰ,
ਕਈ ਢਂਗਾਂ ਨਾਲ ਬਾਰ ਬਾਰ ਗੱਸਾ ਦਰਸ਼ਾਉਂਦੀ ਹੈ,
ਜਿਵੇਂ ਤੁਸੀਂ ਇੱਕ ਫ਼ੌਜ ਤੋਂ ਬਾਦ ਦੂਸਰੀ ਫੌਜ ਮੇਰੇ ਵਿਰੁੱਧ ਭੇਜਦੇ ਹੋ।
18 ਇਸ ਲਈ ਹੇ ਪਰਮੇਸ਼ੁਰ ਤੁਸੀਂ ਮੈਨੂੰ ਜਨਮ ਕਿਉਂ ਲੈਣ ਦਿੱਤਾ?
ਕਾਸ਼ ਕਿ ਮੈਂ ਕਿਸੇ ਦੀ ਨਜ਼ਰ ਪੈਣ ਤੋਂ ਪਹਿਲਾਂ ਮਰ ਗਿਆ ਹੁੰਦਾ।
19 ਕਾਸ਼ ਕਿ ਮੈਂ ਕਦੇ ਵੀ ਜਿਉਂਦਾ ਨਾ ਹੁੰਦਾ।
ਕਾਸ਼ ਕਿ ਮੈਂ ਆਪਣੀ ਮਾਂ ਦੇ ਗਰਭ ਤੋਂ ਸਿੱਧਾ ਕਬਰ ਵੱਲ ਲਿਜਾਇਆ ਜਾਂਦਾ।
20 ਮੇਰਾ ਜੀਵਨ ਤਾਂ ਤਕਰੀਬਨ ਮੁੱਕ ਗਿਆ ਹੈ।
ਇਸ ਲਈ ਮੈਨੂੰ ਇੱਕਲਿਆਂ ਛੱਡ ਦਿਉ।
ਮੈਨੂੰ ਉਹ ਥੋੜਾ ਜਿਹਾ ਸਮਾਂ ਮਾਨਣ ਦਿਉ ਜੋ ਕਿ ਮੇਰੇ ਲਈ ਬੱਚਿਆਂ ਹੈ।
21 ਇਸ ਤੋਂ ਪਹਿਲਾਂ ਕਿ ਮੈਂ ਉਸ ਬਾਵੇਂ ਚੱਲਿਆ ਜਾਵਾਂ ਜਿੱਥੇ ਕੋਈ ਵੀ ਬੰਦਾ ਮੌਤ
ਅਤੇ ਹਨੇਰੇ ਦੀ ਥਾਂ ਉੱਤੋਂ ਵਾਪਸ ਨਹੀਂ ਪਰਤਦਾ।
22 ਮੈਨੂੰ ਉਹ ਥੋੜਾ ਜਿਹਾ ਸਮਾਂ ਮਾਨਣ ਦਿਓ ਜੋ ਮੇਰੇ ਕੋਲ ਬੱਚਿਆਂ ਹੈ ਇਸ ਤੋਂ ਪਹਿਲਾਂ ਕਿ ਮੈਂ ਚੱਲਾ ਜਾਵਾਂ।
ਮੈਂ ਹਨੇਰੇ, ਪਰਛਾਵਿਆਂ ਅਤੇ ਉਲਝਨ ਦੀ ਧਰਤੀ ਤੇ ਚੱਲਿਆ ਜਾਵਾਂ।
ਉੱਥੇ ਚਾਨਣ ਵੀ ਹਨੇਰਾ ਹੈ।’”
2010 by World Bible Translation Center