Print Page Options
Previous Prev Day Next DayNext

Beginning

Read the Bible from start to finish, from Genesis to Revelation.
Duration: 365 days
Punjabi Bible: Easy-to-Read Version (ERV-PA)
Version
ਅੱਯੂਬ 29-31

ਅੱਯੂਬ ਆਪਣੀ ਗੱਲ ਜਾਰੀ ਰੱਖਦਾ

29 ਅੱਯੂਬ ਨੇ ਆਪਣੀ ਕਹਾਣੀ ਜਾਰੀ ਰੱਖੀ ਅਤੇ ਆਖਿਆ,

“ਕਾਸ਼ ਮੇਰਾ ਜੀਵਨ ਹੁੰਦਾ ਜਿਵੇਂ ਇਹ ਕੁਝ ਮਹੀਨੇ ਪਹਿਲਾਂ ਸੀ।
    ਉਸ ਵੇਲੇ, ਪਰਮੇਸ਼ੁਰ ਨੇ ਮੇਰਾ ਖਿਆਲ ਰੱਖਿਆ ਅਤੇ ਮੇਰੀ ਦੇਖ-ਭਾਲ ਕੀਤੀ।
ਉਸ ਵੇਲੇ ਪਰਮੇਸ਼ੁਰ ਦੀ ਰੌਸ਼ਨੀ ਮੇਰੇ ਉੱਤੇ ਚਮਕਦੀ ਸੀ, ਤਾਂ ਜੋ ਮੈਂ ਹਨੇਰੇ ਵਿੱਚ ਤੁਰ ਸੱਕਾਂ।
    ਪਰਮੇਸ਼ੁਰ ਨੇ ਮੈਨੂੰ ਸਹੀ ਜੀਵਨ ਢੰਗ ਦਰਸਾਇਆ ਸੀ।
ਮੈਂ ਉਨ੍ਹਾਂ ਦਿਨਾਂ ਨੂੰ ਲੋਚਦਾ ਹਾਂ ਜਦੋਂ ਮੈਂ ਵੱਧੀਆ ਹਲਾਤਾਂ ਵਿੱਚ ਸਾਂ
    ਅਤੇ ਪਰਮੇਸ਼ੁਰ ਮੇਰਾ ਨਜ਼ਦੀਕੀ ਮਿੱਤਰ ਸੀ।
    ਉਨ੍ਹਾਂ ਦਿਨਾਂ ਵਿੱਚ ਪਰਮੇਸ਼ੁਰ ਦੀ ਅਸੀਸ ਮੇਰੇ ਘਰ ਉੱਤੇ ਸੀ।
ਮੈਂ ਉਸ ਸਮੇਂ ਨੂੰ ਲੋਚਦਾ ਹਾਂ ਜਦੋਂ ਹਾਲੇ ਸਰਬ-ਸ਼ਕਤੀਮਾਨ ਪਰਮੇਸ਼ੁਰ ਮੇਰੇ ਨਾਲ ਸੀ
    ਅਤੇ ਮੇਰੇ ਬੱਚੇ ਮੇਰੇ ਆਲੇ-ਦੁਆਲੇ ਸਨ।
ਜ਼ਿੰਦਗੀ ਉਸ ਵੇਲੇ ਬਹੁਤ ਵੱਧੀਆ ਸੀ।
    ਮੈਂ ਆਪਣੇ ਪੈਰ ਮਲਾਈ ਨਾਲ ਧੋਁਦਾ ਸੀ
    ਅਤੇ ਮੇਰੇ ਕੋਲ ਵੱਧੀਆ ਤੇਲਾਂ ਦਾ ਭੰਡਾਰ ਸੀ। [a]

“ਉਹ ਦਿਨ ਸਨ ਜਦੋਂ ਮੈਂ ਸ਼ਹਿਰ ਦੇ ਫ਼ਾਟਕ ਵੱਲ ਜਾਂਦਾ ਸਾਂ
    ਤੇ ਆਮ ਸਭਾ ਦੇ ਸਥਾਨ ਵਿੱਚ ਸ਼ਹਿਰ ਦੇ ਵੱਡੇਰਿਆਂ ਦੇ ਨਾਲ ਬੈਠਦਾ ਸਾਂ।
ਉੱਥੇ ਸਾਰੇ ਲੋਕ ਮੇਰੀ ਇੱਜ਼ਤ ਕਰਦੇ ਸਨ।
    ਜਵਾਨ ਆਦਮੀ ਮੇਰੇ ਲਈ ਰਾਹ ਛੱਡ ਦਿੰਦੇ ਸਨ ਜਦੋਂ ਉਹ ਮੈਨੂੰ ਆਉਂਦਿਆਂ ਦੇਖਦੇ ਸਨ।
ਤੇ ਬਜ਼ੁਰਗ ਆਦਮੀ ਉੱਠ ਖਲੋਂਦੇ ਸਨ।
    ਉਹ ਮੇਰੇ ਲਈ ਆਪਣੀ ਇੱਜ਼ਤ ਦਰਸਾਉਣ ਲਈ ਖਲੋ ਜਾਂਦੇ ਸਨ।
ਲੋਕਾਂ ਦੇ ਆਗੂ ਗੱਲਾਂ ਕਰਨੋ ਹਟ ਜਾਂਦੇ ਸਨ
    ਤੇ ਹੋਰਾਂ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਮੂੰਹਾਂ ਉੱਤੇ ਆਪਣੇ ਹੱਥ ਰੱਖ ਲੈਂਦੇ ਸਨ।
10 ਬਹੁਤ ਮਹੱਤਵਪੂਰਣ ਆਗੂ ਵੀ ਆਪਣੀ ਆਵਾਜ਼ ਧੀਮੀ ਰੱਖਦੇ ਜਦੋਂ ਉਹ ਗੱਲ ਕਰਦੇ ਸਨ। ਹਾਂ,
    ਇਉਂ ਲੱਗਦਾ ਸੀ ਜਿਵੇਂ ਉਨ੍ਹਾਂ ਦੀਆਂ ਜੀਭਾਂ ਉਨ੍ਹਾਂ ਦੇ ਤਾਲੂਆਂ ਨਾਲ ਜੁੜ ਗਈਆਂ ਹੋਣ।
11 ਲੋਕੀ ਸੁਣਦੇ ਸਨ ਜੋ ਵੀ ਮੈਂ ਆਖਦਾ ਸਾਂ ਤੇ ਮੇਰੇ ਬਾਰੇ ਚੰਗੀਆਂ ਗੱਲਾਂ ਕਰਦੇ ਸਨ।
    ਜੋ ਵੀ ਮੈਂ ਕਰਦਾ ਸਾਂ ਲੋਕੀਂ ਤੱਕਦੇ ਸਨ ਤੇ ਮੇਰੀ ਪ੍ਰਸ਼ਂਸਾ ਕਰਦੇ ਸਨ।
12 ਕਿਉਂਕਿ ਜਦੋਂ ਕੋਈ ਗਰੀਬ ਆਦਮੀ ਸਹਾਇਤਾ ਲਈ ਪੁਕਾਰ ਕਰਦਾ ਸੀ ਮੈਂ ਉਸ ਦੀ ਸਹਾਇਤਾ ਕੀਤੀ।
    ਮੈਂ ਉਸ ਬੱਚੇ ਨੂੰ ਸਹਾਇਤਾ ਦਿੱਤੀ ਜਿਹੜਾ ਯਤੀਮ ਸੀ ਤੇ ਜਿਸਦੀ ਦੇਖ ਭਾਲ ਕਰਨ ਵਾਲਾ ਕੋਈ ਵੀ ਨਹੀਂ ਸੀ।
13 ਮਰਨ ਵਾਲਾ ਆਦਮੀ ਮੈਨੂੰ ਅਸੀਸ ਦਿੰਦਾ ਸੀ।
    ਮੈਂ ਉਨ੍ਹਾਂ ਵਿਧਵਾਵਾਂ ਦੀ ਸਹਾਇਤਾ ਕੀਤੀ ਜਿਹੜੀਆਂ ਲੋੜਵਂਦ ਸਨ।
14 ਜੀਵਨ ਦਾ ਸਹੀ ਢੰਗ ਮੇਰੇ ਕੱਪੜਿਆਂ ਵਾਂਗ ਸੀ
    ਅਤੇ ਨਿਰਪੱਖਤਾ ਮੇਰੇ ਚੋਲੇ ਤੇ ਪਗੜੀ ਵਾਂਗ ਸੀ।
15 ਮੈਂ ਅੰਨ੍ਹੇ ਲਈ ਅੱਖਾਂ ਸਾਂ।
    ਮੈਂ ਜਿੱਥੇ ਵੀ ਉਹ ਚਾਹੁੰਦੇ ਸਨ, ਉਨ੍ਹਾਂ ਦੀ ਅਗਵਾਈ ਕੀਤੀ।
ਮੈਂ ਲਂਗੜਿਆਂ ਅਤੇ ਅਪਾਹਿਜਾਂ ਲਈ ਪੈਰ ਸਾਂ।
    ਮੈਂ ਜਿੱਥੇ ਵੀ ਉਹ ਚਾਹੁੰਦੇ ਸਨ, ਉਨ੍ਹਾਂ ਨੂੰ ਚੁੱਕ ਕੇ ਲੈ ਜਾਂਦਾ ਸਾਂ।
16 ਮੈਂ ਗਰੀਬ ਲੋਕਾਂ ਲਈ ਇੱਕ ਪਿਉ ਵਰਗਾ ਸੀ।
    ਮੈਂ ਉਨ੍ਹਾਂ ਲੋਕਾਂ ਦੀ ਮੁਕੱਦਮੇ ਜਿੱਤਣ ਵਿੱਚ ਸਹਾਇਤਾ ਕਰਦਾ ਸਾਂ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਸਾਂ।
17 ਮੈਂ ਬੁਰੇ ਲੋਕਾਂ ਨੂੰ ਉਨ੍ਹਾਂ ਦੀ ਸ਼ਕਤੀ ਦੀ ਦੁਰ ਵਰਤੋਂ ਕਰਨੋ ਰੋਕਦਾ ਸਾਂ ਤੇ
    ਮੈਂ ਬੇਗੁਨਾਹ ਲੋਕਾਂ ਨੂੰ ਉਨ੍ਹਾਂ ਕੋਲੋਂ ਬਚਾਉਂਦਾ ਸਾਂ।

18 “ਮੈਂ ਹਮੇਸ਼ਾ ਸੋਚਦਾ ਸਾਂ ਕਿ ਮੈਂ ਆਪਣੇ ਦੁਆਲੇ ਆਪਣਾ ਪਰਿਵਾਰ ਦੇਖਦਿਆਂ,
    ਬੁੱਢਾਪੇ ਵੱਲ ਵੱਧਦਿਆਂ ਲੰਮਾ ਜੀਵਨ ਜੀਵਾਂਗਾ।
19 ਮੈਂ ਸੋਚਦਾ ਸਾਂ ਕਿ ਮੈਂ ਸਿਹਤਮੰਦ ਅਤੇ ਨਰੋਆ ਹੋਵਾਂਗਾ ਜਿਵੇਂ ਕੋਈ ਅਜਿਹਾ ਪੌਦਾ ਹੁੰਦਾ ਹੈ ਜਿਸ ਦੀਆਂ ਜਢ਼ਾਂ ਨੂੰ ਚੋਖਾ ਪਾਣੀ ਮਿਲਦਾ ਹੈ
    ਤੇ ਜਿਸ ਦੀਆਂ ਟਾਹਣੀਆਂ ਤ੍ਰੇਲ ਨਾਲ ਭਿੱਜੀਆਂ ਹੁੰਦੀਆਂ ਨੇ।
20 ਮੈਂ ਸੋਚਦਾ ਸਾਂ ਕਿ ਹਰ ਦਿਨ ਨਵੀਆਂ
    ਅਤੇ ਉਤੇਜਕ ਸੰਭਾਵਾਨਾਵਾਂ ਨਾਲ [b] ਭਰਿਆ ਹੋਇਆ ਹੋਵੇਗਾ।

21 “ਪਿੱਛਲੇ ਸਮੇਂ ਵਿੱਚ ਲੋਕ ਮੈਨੂੰ ਸੁਣਦੇ ਸਨ।
    ਉਹ ਚੁੱਪ ਹੁੰਦੇ ਸਨ ਜਦੋਂ ਉਹ ਮੇਰੇ ਮਸ਼ਵਰੇ ਨੂੰ ਉਡੀਕਦੇ ਸਨ।
22 ਜਦੋਂ ਮੈਂ ਬੋਲਣਾ ਬੰਦ ਕਰਦਾ ਸਾਂ ਮੈਨੂੰ ਸੁਣਨ ਵਾਲੇ ਲੋਕਾਂ ਕੋਲ ਆਖਣ ਲਈ ਹੋਰ ਕੁਝ ਵੀ ਨਹੀਂ ਹੁੰਦਾ ਸੀ।
    ਮੇਰੇ ਸ਼ਬਦ ਉਨ੍ਹਾਂ ਦੇ ਕੰਨਾਂ ਵਿੱਚ ਕੋਮਲਤਾ ਨਾਲ ਪੈਂਦੇ ਸਨ।
23 ਲੋਕੀ ਮੇਰੇ ਬੋਲਣ ਦਾ ਇੰਤਜ਼ਾਰ ਕਰਦੇ ਸਨ ਜਿਵੇਂ ਉਹ ਬਾਰਿਸ਼ ਦਾ ਇੰਤਜ਼ਾਰ ਕਰਦੇ ਨੇ।
    ਲੋਕੀਂ ਮੇਰੇ ਸ਼ਬਦਾਂ ਨੂੰ ਪੀਂਦੇ ਸਨ ਜਿਵੇਂ ਕਿ ਉਹ ਬਸੰਤ ਰੁੱਤ ਦੀ ਬਾਰਿਸ਼ ਹੋਵੇ।
24 ਮੈਂ ਉਨ੍ਹਾਂ ਲੋਕਾਂ ਨਾਲ ਹੱਸਦਾ ਸਾਂ, ਅਤੇ ਉਹ ਇਸ ਤੇ ਵਿਸ਼ਵਾਸ ਨਾ ਕਰ ਸੱਕੇ।
    ਉਹ ਮੇਰੇ ਆਤਮੇ ਨੂੰ ਹੇਠਾਂ ਨਾ ਲਿਆਏ।
25 ਮੇਰੀ ਚੋਣ ਉਨ੍ਹਾਂ ਲੋਕਾਂ ਦੇ ਨਾਲ ਹੋਣਾ ਹੁੰਦੀ ਸੀ, ਭਾਵੇਂ ਕਿ ਮੈਂ ਉਨ੍ਹਾਂ ਦਾ ਆਗੂ ਸਾਂ।
    ਮੈਂ ਉਸ ਰਾਜੇ ਵਰਗਾ ਸਾਂ ਜਿਹੜਾ ਆਪਣੀਆਂ ਫ਼ੌਜਾਂ ਦੀ ਛਾਉਣੀ ਵਿੱਚ ਉਦਾਸ ਲੋਕਾਂ ਨੂੰ ਸੱਕੂਨ ਦਿੰਦਾ ਹੋਇਆ ਹੁੰਦਾ ਹੈ।

30 “ਪਰ ਹੁਣ, ਉਹ ਲੋਕ ਵੀ ਜਿਹੜੇ ਮੇਰੇ ਨਾਲੋਂ ਉਮਰ ਵਿੱਚ ਛੋਟੇ ਹਨ ਮੇਰਾ ਮਜ਼ਾਕ ਉਡਾ ਰਹੇ ਨੇ।
    ਤੇ ਉਨ੍ਹਾਂ ਦੇ ਪਿਤਾ ਇੰਨੇ ਨਿਕੰਮੇ ਸਨ ਕਿ ਮੈਂ ਉਨ੍ਹਾਂ ਨੂੰ ਆਪਣੀਆਂ ਭੇਡਾਂ ਦੀ ਨਿਗਰਾਨੀ ਕਰਨ ਵਾਲੇ ਕੁਤਿਆਂ ਦੇ ਨਾਲ ਵੀ ਨਹੀਂ ਰੱਖ ਸੱਕਦਾ।
ਹੁਣ ਉਨ੍ਹਾਂ ਦੀ ਸਾਰੀ ਤਾਕਤ ਚਲੀ ਗਈ ਹੈ।
    ਉਨ੍ਹਾਂ ਦੇ ਮਜ਼ਬੂਤ ਹੱਥ ਮੇਰੇ ਕਿਸੇ ਕੰਮ ਦੇ ਨਹੀਂ ਹਨ।
ਉਹ ਮੁਰਦਾ ਬੰਦਿਆਂ ਵਰਗੇ ਹਨ-ਉਹ ਭੁੱਖ ਨਾਲ ਮਰ ਰਹੇ ਹਨ।
    ਇਸ ਲਈ ਉਹ ਮਾਰੂਬਲ ਦੀ ਖੁਸ਼ਕ ਰੇਤ ਖਾਂਦੇ ਨੇ।
ਉਹ ਨਮਕੀਨ ਪੌਦਿਆਂ ਨੂੰ ਮਾਰੂਬਲ ਵਿੱਚੋਂ ਪੁਟ੍ਟਦੇ ਨੇ।
    ਉਹ ਕਾਨਿਆਂ ਦੀਆਂ ਜਢ਼ਾਂ ਖਾਂਦੇ ਨੇ।
ਉਹ ਹੋਰਨਾਂ ਲੋਕਾਂ ਕੋਲੋਂ ਭਜਾੇ ਗਏ ਸਨ।
    ਲੋਕ ਉਨ੍ਹਾਂ ਉੱਤੇ ਚੀਕਦੇ ਨੇ ਜਿਵੇਂ ਉਹ ਚੋਰ ਹੋਣ।
ਉਨ੍ਹਾਂ ਨੂੰ ਨਦੀਆਂ ਦੇ ਤਲ੍ਹਾਂ ਉੱਤੇ, ਪਹਾੜੀ ਦੇ ਪਾਸਿਆਂ ਵਾਲੀਆਂ ਗੁਫ਼ਾਵਾਂ ਵਿੱਚ
    ਅਤੇ ਧਰਤੀਆਂ ਵਿੱਚਲੀਆਂ ਖੱਡਾਂ ਵਿੱਚ ਰਹਿਣਾ ਚਾਹੀਦਾ ਹੈ।
ਉਹ ਝਾੜੀਆਂ ਵਿੱਚ ਹਿਣਕਦੇ (ਖੋਤੇ ਦੀ ਆਵਾਜ਼) ਨੇ,
    ਤੇ ਕੰਡਿਆਲੀਆਂ ਝਾੜੀਆਂ ਅੰਦਰ ਇਕੱਠੇ ਮਿਸਟਕੇ ਬੈਠਦੇ ਨੇ।
ਉਹ ਨਿਕੰਮੇ ਲੋਕਾਂ ਦਾ ਟੋਲਾ ਹਨ ਜਿਨ੍ਹਾਂ ਦੇ ਕੋਈ ਨਾਮ ਨਹੀਂ,
    ਜਿਨ੍ਹਾਂ ਨੂੰ ਆਪਣੇ ਹੀ ਦੇਸ ਵਿੱਚੋਂ ਧਕਿਆ ਗਿਆ ਸੀ।

“ਹੁਣ ਉਨ੍ਹਾਂ ਆਦਮੀਆਂ ਦੇ ਪੁੱਤਰ ਮੇਰਾ ਮਜ਼ਾਕ ਉਡਾਉਣ ਲਈ ਮੇਰੇ ਬਾਰੇ ਗੀਤ ਗਾਉਂਦੇ ਨੇ।
    ਮੇਰਾ ਨਾਮ ਉਨ੍ਹਾਂ ਲਈ ਬੁਰਾ ਸ਼ਬਦ ਬਣ ਗਿਆ ਹੈ।
10 ਉਹ ਨੌਜਵਾਨ ਆਦਮੀ ਮੈਨੂੰ ਨਫ਼ਰਤ ਕਰਦੇ ਨੇ,
    ਉਹ ਮੇਰੇ ਕੋਲੋਂ ਦੂਰ ਖਲੋਂਦੇ ਨੇ, ਉਹ ਸੋਚਨੇ ਨੇ ਕਿ ਉਹ ਮੇਰੇ ਨਾਲੋਂ ਬਿਹਤਰ ਨੇ।
    ਅਤੇ ਉਹ ਮੇਰੇ ਚਿਹਰੇ ਉੱਤੇ ਬੁਕੱਣੋਁ ਵੀ ਨਹੀਂ ਰੁਕਦੇ।
11 ਪਰਮੇਸ਼ੁਰ ਨੇ ਮੇਰੇ ਕਮਾਨ ਦੀ ਡੋਰ ਖੋਹ ਲਈ ਹੈ, ਤੇ ਮੈਨੂੰ ਕਮਜ਼ੋਰ ਬਣਾ ਦਿੱਤਾ ਹੈ।
    ਇਹ ਜਵਾਨ ਲੋਕ ਸਾਰਾ ਸ੍ਵੈ-ਕਾਬੂ ਸੁੱਟ ਦਿੰਦੇ ਹਨ ਜਦੋਂ ਮੈਂ ਉਨ੍ਹਾਂ ਦੇ ਦੁਆਲੇ ਹੁੰਦਾ ਹਾਂ।
12 ਉਹ ਮੇਰੇ ਸੱਜੇ ਪਾਸੇ ਹਮਲਾ ਕਰਦੇ ਨੇ। ਉਹ ਮੇਰੇ ਹੇਠੋਁ ਪੈਰ ਖਿੱਚ ਲੈਂਦੇ ਨੇ।
    ਮੈਂ ਹਮਲੇ ਹੇਠ ਆਏ ਸ਼ਹਿਰ ਵਾਂਗ ਮਹਿਸੂਸ ਕਰਦਾ ਹਾਂ
    ਉਹ ਮੇਰੇ ਉੱਤੇ ਹਮਲਾ ਕਰਕੇ ਮੈਨੂੰ ਤਬਾਹ ਕਰਨ ਲਈ ਮੇਰੀਆਂ ਕੰਧਾਂ ਨਾਲ ਗੰਦੀਆਂ ਪਨਾਹਾਂ ਬਣਾਉਂਦੇ ਹਨ।
13 ਉਹ ਸੜਕ ਦੀ ਰਾਖੀ ਕਰਦੇ ਨੇ ਤਾਂ ਕਿ ਮੈਂ ਬਚ ਕੇ ਨਾ ਨਿਕਲ ਸੱਕਾਂ।
    ਉਹ ਮੈਨੂੰ ਤਬਾਹ ਕਰਨ ਵਿੱਚ ਸਫ਼ਲ ਹੁੰਦੇ ਨੇ।
    ਉਨ੍ਹਾਂ ਨੂੰ ਕਿਸੇ ਹੋਰ ਦੀ ਸਹਾਇਤਾ ਨਹੀਂ ਲੋੜੀਦੀ।
14 ਉਹ ਕੰਧ ਵਿੱਚ ਸਂਨ੍ਹ ਲਾਉਂਦੇ ਨੇ।
    ਉਹ ਇਸ ਵਿੱਚੋਂ ਭੱਜਦੇ ਹੋਏ ਨਿਕਲ ਆਉਂਦੇ ਨੇ ਤੇ ਮੇਰੇ ਉੱਪਰ ਟੁੱਟਦੀਆਂ ਹੋਈਆਂ ਚੱਟਾਨਾਂ ਡਿੱਗ ਪੈਂਦੀਆਂ ਹੈ।
15 ਮੈਂ ਡਰ ਨਾਲ ਕੰਬ ਰਿਹਾ ਹਾਂ।
    ਉਹ ਜਵਾਨ ਆਦਮੀ ਮੇਰੀ ਇੱਜ਼ਤ ਨੂੰ ਦੂਰ ਭਜਾਉਂਦੇ ਨੇ ਜਿਵੇਂ ਵਗਦੀ ਹੋਈ ਹਵਾ ਚੀਜ਼ਾਂ ਨੂੰ ਉਡਾਉਂਦੀ ਹੈ।
    ਮੇਰੀ ਸੁਰੱਖਿਆ ਬੱਦਲ ਵਾਂਗ ਅਲੋਪ ਹੋ ਜਾਂਦੀ ਹੈ।

16 “ਹੁਣ ਮੇਰੀ ਜ਼ਿੰਦਗੀ ਖਤਮ ਹੋਣ ਵਾਲੀ ਹੈ ਤੇ ਮੈਂ ਛੇਤੀ ਹੀ ਮਰ ਜਾਵਾਂਗਾ।
    ਦੁੱਖਾਂ ਦੇ ਦਿਨਾਂ ਨੇ ਮੈਨੂੰ ਜਕੜ ਲਿਆ ਹੈ।
17 ਰਾਤ ਨੂੰ ਮੇਰੀਆਂ ਸਾਰੀਆਂ ਹੱਡੀਆਂ ਦੁੱਖਦੀਆਂ ਨੇ।
    ਦਰਦ ਕਦੇ ਵੀ ਮੇਰਾ ਖਹਿੜਾ ਨਹੀਂ ਛੱਡਦਾ।
18 ਅਪਾਰ ਤਾਕਤ ਨਾਲ, ਪਰਮੇਸ਼ੁਰ ਮੇਰੇ ਕੱਪੜੇ ਖੋਹ ਲੈਂਦਾ।
    ਉਹ ਮੈਨੂੰ ਮੇਰੇ ਚੋਲੇ ਦਾ ਕਾਲਰ ਫ਼ੜ ਕੇ ਜਕੜ ਦਿੰਦਾ।
19 ਪਰਮੇਸ਼ੁਰ ਨੇ ਮੈਨੂੰ ਗਾਰੇ ਅੰਦਰ ਸੁੱਟ ਦਿੱਤਾ ਸੀ
    ਤੇ ਮੈਂ ਧੂੜ ਅਤੇ ਰਾਖ ਵਰਗਾ ਬਣ ਗਿਆ।

20 “ਹੇ ਪਰਮੇਸ਼ੁਰ, ਸਹਾਇਤਾ ਲਈ ਮੈਂ ਤੇਰੇ ਅੱਗੇ ਪੁਕਾਰ ਕਰਦਾ ਹਾਂ, ਪਰ ਤੂੰ ਨਹੀਂ ਸੁਣਦਾ।
    ਮੈਂ ਖਲੋ ਕੇ ਪ੍ਰਾਰਥਨਾ ਕਰਦਾ ਹਾਂ, ਪਰ ਤੂੰ ਮੇਰੇ ਵੱਲ ਕੋਈ ਧਿਆਨ ਨਹੀਂ ਦਿੰਦਾ।
21 ਹੇ ਪਰਮੇਸ਼ੁਰ, ਤੂੰ ਮੇਰੇ ਨਾਲ ਕਮੀਨੀਆਂ ਗੱਲਾਂ ਕਰਦਾ ਹੈਂ।
    ਤੂੰ ਮੈਨੂੰ ਸੱਟ ਮਾਰਨ ਲਈ ਆਪਣੀ ਤਾਕਤ ਵਰਤਦਾ ਹੈਂ।
22 ਹੇ ਪਰਮੇਸ਼ੁਰ, ਤੂੰ ਮੈਨੂੰ ਉਡਾਉਣ ਲਈ ਤੇਜ਼ ਹਵਾ ਵਗਾਉਂਦਾ ਹੈਂ।
    ਤੂੰ ਮੈਨੂੰ ਤੂਫ਼ਾਨ ਅੰਦਰ ਸੁੱਟ ਦਿੰਦਾ ਹੈਂ।
23 ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਮੇਰੀ ਮੌਤ ਵੱਲ ਭੇਜੋਂਗੇ,
    ਹਰ ਜਿਉਂਦਾ ਬੰਦਾ ਜ਼ਰੂਰ ਮਰਦਾ ਹੈ।

24 “ਪਰ ਸੱਚਮੁੱਚ ਉਸ ਆਦਮੀ ਨੂੰ ਕੋਈ ਵੀ ਸੱਟ ਨਹੀਂ ਮਾਰਦਾ ਜਿਹੜਾ ਪਹਿਲਾਂ ਹੀ ਬਰਬਾਦ ਹੈ
    ਤੇ ਸਹਾਇਤਾ ਲਈ ਚੀਕ ਰਿਹਾ ਹੈ।
25 ਹੇ ਪਰਮੇਸ਼ੁਰ, ਤੁਸੀਂ ਜਾਣਦੇ ਹੋ ਕਿ ਮੈਂ ਮੁਸੀਬਤ ਵਿੱਚ ਪਏ ਲੋਕਾਂ ਲਈ ਰੋਇਆ ਹਾਂ।
    ਤੁਸੀਂ ਜਾਣਦੇ ਹੋ ਕਿ ਮੇਰਾ ਦਿਲ ਗਰੀਬਾਂ ਲਈ ਬਹੁਤ ਉਦਾਸ ਸੀ।
26 ਪਰ ਜਦੋਂ ਮੈਂ ਚੰਗੀਆਂ ਚੀਜ਼ਾਂ ਦੀ ਆਸ ਕਰਦਾ ਹਾਂ, ਬੁਰੀਆਂ ਚੀਜ਼ਾਂ ਆ ਜਾਂਦੀਆਂ ਹਨ।
    ਜਦੋਂ ਮੈਂ ਰੌਸ਼ਨੀ ਲਈ ਤੱਕਿਆ, ਹਨੇਰਾ ਆ ਗਿਆ।
27 ਮੈਂ ਅੰਦਰੋਂ ਆਇਆ ਹਾਂ।
    ਦੁੱਖ ਕਦੇ ਨਹੀਂ ਭੁੱਲਦਾ ਤੇ ਦੁੱਖ ਤਾ ਹਾਲੇ ਸ਼ੁਰੂ ਹੀ ਹੋਇਆ ਹੈ।
28 ਮੈਂ ਹਰ ਵੇਲੇ ਬਿਨਾ ਅਰਾਮ ਤੋਂ ਉਦਾਸ ਤੇ ਨਿਰਾਸਿਆ ਹੋਇਆ ਹਾਂ।
    ਮੈਂ ਸਭਾ ਅੰਦਰ ਖਲੋਁਦਾ ਹਾਂ ਤੇ ਸਹਾਇਤਾ ਲਈ ਪੁਕਾਰਦਾ ਹਾਂ।
29 ਮੈਂ ਇੱਕਲਾ ਆਵਾਰਾ ਕੁਤਿਆਂ ਵਰਗਾ
    ਤੇ ਮਾਰੂਬਲ ਦੇ ਸ਼ਤਰ ਮੁਰਗਾਂ ਵਾਂਗ ਹਾਂ।
30 ਮੇਰੀ ਚਮੜੀ ਸੜ ਗਈ ਹੈ ਤੇ ਲਹਿ ਗਈ ਹੈ।
    ਮੇਰਾ ਸ਼ਰੀਰ ਬੁਖਾਰ ਨਾਲ ਜਲ ਰਿਹਾ ਹੈ।
31 ਮੇਰੀ ਬਰਬਤ ਨੂੰ ਸਿਰਫ਼ ਉਦਾਸ ਗੀਤਾਂ ਲਈ ਹੀ ਸੁਰ ਦਿੱਤਾ ਗਿਆ ਹੈ।
    ਮੇਰੀ ਵੰਝਲੀ ਵੈਣਾਂ ਵਰਗੀਆਂ ਧੁਨਾਂ ਛੇੜਦੀ ਹੈ।

31 “ਮੈਂ ਆਪਣੀਆਂ ਅੱਖਾਂ ਨਾਲ ਇਕਰਾਰਨਾਮਾ ਕੀਤਾ ਸੀ ਕਿ
    ਮੈਂ ਕਿਸੇ ਕੁੜੀ ਨੂੰ ਇਸ ਤਰ੍ਹਾਂ ਨਹੀਂ ਦੇਖਾਂਗਾ, ਜੋ ਉਸ ਲਈ ਮੇਰੇ ਅੰਦਰ ਚਾਹਤ ਪੈਦਾ ਕਰੇ।
ਸਰਬ-ਸ਼ਕਤੀਮਾਨ ਪਰਮੇਸ਼ੁਰ ਲੋਕਾਂ ਨਾਲ ਕੀ ਕਰਦਾ ਹੈ?
    ਪਰਮੇਸ਼ੁਰ ਕਿਵੇਂ ਲੋਕਾਂ ਨੂੰ ਆਪਣੇ ਉੱਚ ਅਕਾਸ਼ਾਂ ਵਿੱਚਲੇ ਘਰਾਂ ਵਿੱਚੋਂ ਮਿਲਾ ਦਿੰਦਾ ਹੈ।
ਪਰਮੇਸ਼ੁਰ ਬਦਕਾਰ ਲੋਕਾਂ ਉੱਤੇ ਮੁਸੀਬਤ ਅਤੇ ਤਬਾਹੀ ਭੇਜਦਾ ਹੈ,
    ਅਤੇ ਉਨ੍ਹਾਂ ਲੋਕਾਂ ਨੂੰ ਤਬਾਹੀ ਜਿਹੜੀ ਗ਼ਲਤ ਕਰਦੇ ਨੇ।
ਮੈਂ ਜੋ ਵੀ ਕਰਦਾ ਹਾਂ ਪਰਮੇਸ਼ੁਰ ਜਾਣਦਾ ਹੈ।
    ਤੇ ਉਹ ਮੇਰੇ ਹਰ ਕੰਮ ਨੂੰ ਦੇਖਦਾ ਹੈ।
ਮੈਂ ਝੂਠ ਨਹੀਂ ਬੋਲਿਆ ਹੈ
    ਤੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਨਹੀਂ ਕੀਤੀ।
ਜੇਕਰ ਪਰਮੇਸ਼ੁਰ ਸਹੀ ਤੋਲ [c] ਵਰਤੇ,
    ਉਸ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਨਿਰਦੋਸ਼ ਹਾਂ।
ਫ਼ੇਰ ਪਰਮੇਸ਼ੁਰ ਜਾਣ ਲੈਂਦਾ ਜੇ ਮੈਂ ਸਹੀ ਰਸਤੇ ਤੋਂ ਭਟਕ ਜਾਂਦਾ,
    ਜੇ ਮੇਰੀਆਂ ਅੱਖਾਂ ਮੇਰੇ ਦਿਲ ਨੂੰ ਬਦੀ ਵੱਲ ਲੈ ਜਾਂਦੀਆਂ,
    ਜਾਂ ਜੇ ਮੇਰੇ ਹੱਥ ਪਾਪ ਨਾਲ ਨਾਪਾਕ ਹੁੰਦੇ।
ਫ਼ੇਰ ਇਹ ਹੋਰਨਾਂ ਲੋਕਾਂ ਲਈ ਉਨ੍ਹਾਂ ਫ਼ਸਲਾਂ ਨੂੰ ਖਾਣਾ ਸਹੀ ਹੁੰਦਾ ਜਿਹੜੀਆਂ ਮੈਂ ਬੀਜੀਆਂ ਸਨ,
    ਜਾਂ ਉਨ੍ਹਾਂ ਪੌਦਿਆਂ ਨੂੰ ਪੁੱਟਣਾ ਜਿਹੜੇ ਮੈਂ ਉਗਾਏ ਸਨ।

“ਜੇ ਮੈਂ ਕਿਸੇ ਹੋਰ ਔਰਤ ਨੂੰ ਚਾਹਿਆ, ਜਾਂ ਆਪਣੇ ਗੁਆਂਢੀ ਦੇ ਦਰਵਾਜ਼ੇ ਤੇ,
    ਉਸਦੀ ਪਤਨੀ ਨਾਲ ਪਾਪ ਕਰਨ ਲਈ ਇੰਤਜ਼ਾਰ ਕੀਤਾ ਹੈ।
10 ਤਾਂ ਫ਼ਿਰ ਮੇਰੀ ਪਤਨੀ ਨੂੰ ਵੀ ਦੂਸਰੇ ਮਰਦ ਦਾ ਭੋਜਨ ਬਨਾਉਣ ਦਿਉ,
    ਤੇ ਹੋਰਨਾਂ ਮਰਦਾਂ ਨੂੰ ਉਸ ਦੇ ਨਾਲ ਸੌਣ ਦਿਉ।
11 ਕਿਉਂਕਿ ਜਿਨਸੀ ਪਾਪ ਸ਼ਰਮਨਾਕ ਹੈ।
    ਇਹ ਅਜਿਹਾ ਪਾਪ ਹੈ ਜਿਸਦੀ ਸਜ਼ਾ ਮਿਲਣੀ ਚਾਹੀਦੀ ਹੈ।
12 ਜਿਨਸੀ ਪਾਪ ਉਸ ਅੱਗ ਵਰਗਾ ਹੈ ਜਿਹੜੀ ਬਲਦੀ ਹੈ ਜਦੋਂ ਤੱਕ ਹਰ ਚੀਜ਼ ਨੂੰ ਸਾੜਕੇ ਸੁਆਹ ਨਹੀਂ ਕਰ ਦਿੰਦੀ।
    ਇਹ ਹਰ ਗੱਲ ਨੂੰ, ਜੋ ਮੈਂ ਕੀਤੀ ਹੈ ਬਰਬਾਦ ਕਰ ਸੱਕਦੀ ਸੀ।

13 “ਜੇ ਮੈਂ ਇਨਕਾਰ ਕਰਦਾ ਹਾਂ ਆਪਣੇ ਗੁਲਾਮਾਂ ਨਾਲ ਇਮਾਨਦਾਰ ਹੋਣ
    ਤੋਂ ਜਦੋਂ ਉਨ੍ਹਾਂ ਕੋਲ ਮੇਰੀ ਸ਼ਿਕਾਇਤ ਹੁੰਦੀ ਹੈ,
14 ਤਾਂ ਫੈਰ ਮੈਂ ਉਦੋਂ ਕੀ ਕਰਾਂਗਾ ਜਦੋਂ ਮੈਨੂੰ ਪਰਮੇਸ਼ੁਰ ਦਾ ਸਾਹਮਣਾ ਕਰਨਾ ਪਵੇਗਾ?
    ਮੈਂ ਕੀ ਆਖਾਂਗਾ ਜਦੋਂ ਪਰਮੇਸ਼ੁਰ ਮੇਰੇ ਕੋਲੋਂ ਪੁੱਛੇਗਾ ਕਿ ਮੈਂ ਕੀ ਕੀਤਾ ਹੈ।
15 ਪਰਮੇਸ਼ੁਰ ਨੇ ਮੈਨੂੰ ਮੇਰੀ ਮਾਂ ਦੇ ਸ਼ਰੀਰ ਅੰਦਰ ਸਾਜਿਆ।
    ਅਤੇ ਪਰਮੇਸ਼ੁਰ ਨੇ ਮੇਰੇ ਗੁਲਾਮਾਂ ਨੂੰ ਵੀ ਸਾਜਿਆ।
    ਪਰਮੇਸ਼ੁਰ ਨੇ ਸਾਨੂੰ ਸਾਰਿਆਂ ਨੂੰ ਆਪਣੀਆਂ ਮਾਵਾਂ ਦੇ ਸ਼ਰੀਰ ਅੰਦਰ ਸ਼ਕਲ ਦਿੱਤੀ।

16 “ਮੈਂ ਕਦੇ ਵੀ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਨਹੀਂ ਕੀਤਾ।
    ਮੈਂ ਸਦਾ ਵਿਧਵਾਵਾਂ ਨੂੰ ਦਿੱਤਾ, ਜਿਸ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
17 ਮੈਂ ਆਪਣੇ ਭੋਜਨ ਬਾਰੇ ਕਦੇ ਵੀ ਖੁਦਗਰਜ਼ ਨਹੀਂ ਰਿਹਾ ਹਾਂ।
    ਮੈਂ ਹਮੇਸ਼ਾ ਯਤੀਮਾਂ ਨੂੰ ਭੋਜਨ ਦਿੱਤਾ ਹੈ।
18 ਮੈਂ ਆਪਣੀ ਸਾਰੀ ਉਮਰ ਪਿਉ ਬਾਹਰੇ ਬੱਚਿਆਂ ਲਈ ਪਿਤਾ ਵਰਗਾ ਬਣਿਆ ਹਾਂ।
    ਆਪਣੀ ਸਾਰੀ ਉਮਰ, ਮੈਂ ਵਿਧਵਾਵਾਂ ਦਾ ਧਿਆਨ ਰੱਖਿਆ ਹੈ।
19 ਜਦੋਂ ਮੈਂ ਲੋਕਾਂ ਨੂੰ ਕਸ਼ਟ ਝੱਲਦਿਆਂ ਦੇਖਿਆ ਕਿਉਂ ਕਿ ਉਨ੍ਹਾਂ ਕੋਲ ਬਸਤਰ ਨਹੀਂ
    ਸਨ ਜਾਂ ਕਿਸੇ ਗਰੀਬ ਆਦਮੀ ਨੂੰ ਬਿਨਾ ਚੋਲੇ ਤੋਂ।
20     ਮੈਂ ਹਮੇਸ਼ਾ ਉਨ੍ਹਾਂ ਨੂੰ ਬਸਤਰ ਦਿੱਤੇ ਨੇ।
ਮੈਂ ਉਨ੍ਹਾਂ ਨੂੰ ਨਿਘ੍ਘ ਪਹੁੰਚਾਉਣ ਲਈ ਆਪਣੀਆਂ ਹੀ ਭੇਡਾਂ ਦੀ ਉਨ ਦੀ ਵਰਤੋਂ ਕੀਤੀ।
    ਤੇ ਉਨ੍ਹਾਂ ਨੇ ਮੈਨੂੰ ਸੱਚੇ ਦਿਲੋਂ ਅਸੀਸ ਦਿੱਤੀ।
21 ਉਘਰਿਆ ਨਹੀਂ ਕਦੇ ਵੀ
    ਮੈਂ ਮੁੱਕਾ ਕਿਸੇ ਯਤੀਮ ਉੱਤੇ ਜਦੋਂ ਵੀ ਦੇਖਿਆ ਮੈਂ ਉਸ ਨੂੰ ਦਰ ਉੱਤੇ ਸਹਾਇਤਾ ਮੰਗਦਿਆਂ।
22 ਜੇ ਮੈਂ ਕਦੇ ਅਜਿਹਾ ਕੀਤਾ ਹੋਵੇ, ਤਾਂ ਮੇਰੀ ਬਾਂਹ ਜੜੋਂ ਪੁੱਟੀ ਜਾਵੇ
    ਅਤੇ ਮੇਰੇ ਮੋਢੇ ਉੱਤੋਂ ਢਹਿ ਪਵੇ।
23 ਪਰ ਮੈਂ ਇਹੋ ਜਿਹੀਆਂ ਕੋਈ ਵੀ ਗੱਲਾਂ ਨਹੀਂ ਕੀਤੀਆਂ।
    ਮੈਂ ਪਰਮੇਸ਼ੁਰ ਦੇ ਦੰਡ ਤੋਂ ਡਰਦਾ ਹਾਂ।
    ਉਸ ਦਾ ਪਰਤਾਪ ਮੈਨੂੰ ਭੈਭੀਤ ਕਰਦਾ ਹੈ।

24 “ਮੈਂ ਕਦੇ ਵੀ ਆਪਣੀ ਦੌਲਤ ਦਾ ਭਰੋਸਾ ਨਹੀਂ ਕੀਤਾ।
    ਮੈਂ ਸਹਾਇਤਾ ਲਈ ਹਮੇਸ਼ਾ ਪਰਮੇਸ਼ੁਰ ਤੇ ਭਰੋਸਾ ਕੀਤਾ ਹੈ।
    ਮੈਂ ਕਦੇ ਵੀ ਸ਼ੁੱਧ ਸੋਨੇ ਨੂੰ ਨਹੀਂ ਆਖਿਆ, ‘ਤੂੰ ਹੀ ਮੇਰੀ ਉਮੀਦ ਹੈਂ।’
25 ਮੈਂ ਅਮੀਰ ਰਿਹਾ ਹਾਂ।
    ਪਰ ਇਸ ਨੇ ਮੈਨੂੰ ਗੁਮਾਨੀ ਨਹੀਂ ਬਣਾਇਆ।
ਮੈਂ ਬਹੁਤ ਧਨ ਕਮਾਇਆ ਹੈ।
    ਪਰ ਇਹੀ ਨਹੀਂ ਜਿਸ ਨੇ ਮੈਨੂੰ ਖੁਸ਼ੀ ਦਿੱਤੀ ਸੀ।
26 ਮੈਂ ਕਦੇ ਵੀ ਚਮਕੀਲੇ ਸੂਰਜ ਦੀ ਜਾਂ
    ਖੂਬਸੂਰਤ ਚੰਨ ਦੀ ਉਪਾਸਨਾ ਨਹੀਂ ਕੀਤੀ।
27 ਮੈਂ ਇੰਨਾ ਮੂਰਖ ਨਹੀਂ ਸਾਂ ਕਿ
    ਮੈਂ ਕਦੇ ਵੀ ਸੂਰਜ ਤੇ ਚੰਨ ਦੀ ਉਪਾਸਨਾ ਕਰਦਾ।
28 ਇਹ ਵੀ ਅਜਿਹਾ ਪਾਪ ਹੈ ਜਿਸਦੀ ਸਜ਼ਾ ਮਿਲਣੀ ਚਾਹੀਦੀ ਹੈ।
    ਜੇ ਮੈਂ ਇਨ੍ਹਾਂ ਚੀਜ਼ਾਂ ਦੀ ਉਪਾਸਨਾ ਕੀਤੀ ਹੁੰਦੀ ਤਾਂ ਮੈਂ ਸਰਬ-ਸ਼ਕਤੀਮਾਨ ਪਰਮੇਸ਼ੁਰ ਨਾਲ ਬੇਵਫਾਈ ਕੀਤੀ ਹੁੰਦੀ।

29 “ਮੈਂ ਕਦੇ ਵੀ ਖੁਸ਼ ਨਹੀਂ ਰਿਹਾ ਹਾਂ
    ਜਦੋਂ ਮੇਰੇ ਦੁਸ਼ਮਣ ਤਬਾਹ ਹੋਏ।
ਮੈਂ ਕਦੇ ਵੀ ਆਪਣੇ ਦੁਸ਼ਮਣਾਂ ਉੱਤੇ ਨਹੀਂ ਹੱਸਿਆ
    ਜਦੋਂ ਉਨ੍ਹਾਂ ਉੱਤੇ ਬੁਰਾ ਵਕਤ ਆਇਆ।
30 ਮੈਂ ਕਦੇ ਵੀ ਆਪਣੇ ਦੁਸ਼ਮਣਾਂ ਨੂੰ ਸਰਾਪ ਦੇਣ ਦਾ,
    ਅਤੇ ਉਨ੍ਹਾਂ ਦੇ ਮਰਨ ਦੀ ਲੋਚਾ ਕਰਨ ਦਾ, ਪਾਪ ਆਪਣੇ ਮੁਖ ਨੂੰ ਨਹੀਂ ਕਰਨ ਦਿੱਤਾ।
31 ਮੇਰੇ ਘਰ ਦੇ ਸਾਰੇ ਹੀ, ਜਾਣਦੇ ਨੇ ਕਿ
    ਮੈਂ ਸਦਾ ਹੀ ਅਜਨਬੀਆਂ ਨੂੰ ਭੋਜਨ ਦਿੱਤਾ ਹੈ।
32 ਮੈਂ ਅਜਨਬੀਆਂ ਨੂੰ ਹਮੇਸ਼ਾ ਆਪਣੇ ਘਰ ਅੰਦਰ ਬੁਲਾਇਆ ਤਾਂ
    ਜੋ ਉਨ੍ਹਾਂ ਨੂੰ ਰਾਤ ਵੇਲੇ ਗਲੀਆਂ ਵਿੱਚ ਨਾ ਸੌਣਾ ਪਵੇ।
33 ਹੋਰ ਲੋਕੀ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੇ ਨੇ,
    ਪਰ ਮੈਂ ਕਦੇ ਵੀ ਆਪਣਾ ਦੋਸ਼ ਨਹੀਂ ਛੁਪਾਇਆ।
34 ਮੈਂ ਇਸ ਗੱਲੋ ਕਦੇ ਵੀ ਨਹੀਂ ਡਰਿਆ ਸਾਂ ਕਿ ਲੋਕ ਕੀ ਆਖਣਗੇ।
    ਉਸ ਡਰ ਨੇ ਮੈਨੂੰ ਕਦੇ ਵੀ ਚੁੱਪ ਨਹੀਂ ਰਹਿਣ ਦਿੱਤਾ।
ਇਸ ਨੇ ਕਦੇ ਵੀ ਮੈਨੂੰ ਬਾਹਰ ਜਾਣੋ ਨਹੀਂ ਵਰਜਿਆ।
    ਮੈਂ ਲੋਕਾਂ ਦੀ ਨਫ਼ਰਤ ਤੋਂ ਨਹੀਂ ਡਰਦਾ ਹਾਂ।

35 “ਮੈਂ ਇੱਛਾ ਕਰਦਾਂ, ਮੈਨੂੰ ਸੁਣਨ ਵਾਲਾ ਕੋਈ ਹੁੰਦਾ,
    ਮੈਨੂੰ ਆਪਣਾ ਪੱਖ ਸਮਝਾਉਣ ਦਿੰਦਾ।
ਕਾਸ਼ ਕਿ ਸਰਬ-ਸ਼ਕਤੀਮਾਨ ਪਰਮੇਸ਼ੁਰ ਮੈਨੂੰ ਜਵਾਬ ਦੇਵੇ।
    ਮੈਂ ਇੱਛਾ ਕਰਦਾ ਹਾਂ ਕਿ ਉਹ ਲਿਖੇ ਜੋ ਉਹ ਸੋਚਦਾ ਹੈ ਕਿ ਮੈਂ ਗਲਤ ਕੀਤਾ।
36 ਫ਼ੇਰ ਮੈਂ ਉਹ ਨਿਸ਼ਾਨ ਆਪਣੀ ਗਰਦਨ ਦੁਆਲੇ ਪਹਿਨ ਲਵਾਂਗਾ।
    ਮੈਂ ਇਸ ਨੂੰ ਆਪਣੇ ਸਿਰ ਤੇ ਤਾਜ ਦੀ ਤਰ੍ਹਾਂ ਪਹਿਨ ਲਵਾਂਗਾ।
37 ਜੇਕਰ ਪਰਮੇਸ਼ੁਰ ਨੇ ਅਜਿਹਾ ਕੀਤਾ, ਤਾਂ ਜੋ ਕੁਝ ਵੀ ਮੈਂ ਕੀਤਾ ਉਸ ਦਾ ਵਰਣਨ ਕਰਨ ਦੇ ਯੋਗ ਹੋਵਾਂਗਾ।
    ਮੈਂ ਪਰਮੇਸ਼ੁਰ ਕੋਲ ਆਪਣਾ ਸਿਰ ਉੱਚਾ ਚੁੱਕ ਕੇ ਇੱਕ ਆਗੂ ਵਾਂਗ ਆ ਸੱਕਦਾ ਹਾਂ।

38 “ਮੈਂ ਕਿਸੇ ਕੋਲੋਂ ਆਪਣੀ ਭੇਡ ਚੋਰੀ ਨਹੀਂ ਕੀਤੀ।
    ਕੋਈ ਵੀ ਇਸ ਨੂੰ ਚੁਰਾਉਣ ਦਾ ਇਲਜ਼ਾਮ ਮੇਰੇ ਉੱਤੇ ਨਹੀਂ ਲਗਾ ਸੱਕਦਾ।
39 ਮੈਂ ਕਿਸਾਨਾਂ ਨੂੰ ਉਸ ਭੋਜਨ ਲਈ ਪੈਸੇ ਦਿੱਤੇ ਜਿਹੜਾ ਮੈਂ ਉਸ ਜ਼ਮੀਨ ਤੋਂ ਪ੍ਰਾਪਤ ਕੀਤਾ।
    ਅਤੇ ਕਦੇ ਵੀ ਮੈਂ ਕਿਸੇ ਦੀ ਮਾਲਕੀ ਵਾਲੀ ਜ਼ਮੀਨ ਉਸ ਕੋਲੋਂ ਖੋਹਣ ਦੀ ਕੋਸ਼ਿਸ਼ ਨਹੀਂ ਕੀਤੀ।
40 ਜੇ ਕਦੇ ਵੀ ਮੈਂ ਇਹੋ ਜਿਹੀਆਂ ਕੋਈ ਬੁਰੀਆਂ ਗੱਲਾਂ ਕੀਤੀਆਂ ਹੋਣ ਤਾਂ
    ਮੇਰੇ ਖੇਤਾਂ ਵਿੱਚ ਕਣਕ ਅਤੇ ਜੋਁ ਦੀ ਬਾਵੇਂ ਕੰਡਿਆਲੀਆਂ ਝਾੜੀਆਂ ਉਗਣ।”

ਅੱਯੂਬ ਦੇ ਸ਼ਬਦ ਖਤਮ ਹੁੰਦੇ ਹਨ।

Punjabi Bible: Easy-to-Read Version (ERV-PA)

2010 by World Bible Translation Center