Print Page Options
Previous Prev Day Next DayNext

Beginning

Read the Bible from start to finish, from Genesis to Revelation.
Duration: 365 days
Punjabi Bible: Easy-to-Read Version (ERV-PA)
Version
ਕਹਾਉਤਾਂ 13-15

13 ਸਿਆਣਾ ਪੁੱਤਰ ਆਪਣੇ ਪਿਤਾ ਦੀਆਂ ਆਖੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ। ਪਰ ਇੱਕ ਮਗਰੂਰ ਵਿਅਕਤੀ ਝਿੜਕ ਨੂੰ ਨਹੀਂ ਸੁਣਦਾ।

ਵਿਅਕਤੀ ਨੂੰ ਆਪਣੇ ਚੰਗੇ ਉਪਦੇਸ਼ ਲਈ ਚੰਗਾ ਇਨਾਮ ਮਿਲ ਸੱਕਦਾ ਹੈ ਪਰ ਇੱਕ ਕਪਟੀ ਵਿਅਕਤੀ ਹਮੇਸ਼ਾਂ ਹਿੰਸਾ ਹੀ ਪ੍ਰਾਪਤ ਕਰਦਾ ਹੈ।

ਜਿਹੜਾ ਬੰਦਾ ਆਪਣੇ ਬੋਲਾਂ ਵਿੱਚ ਸਾਵੱਧਾਨ ਹੋਵੇ ਆਪਣੀ ਜਾਨ ਦਾ ਬਚਾਉ ਕਰ ਲੈਂਦਾ ਹੈ। ਪਰ ਉਹ ਬੰਦਾ ਜਿਹੜਾ ਬਿਨਾ ਸੋਚੇ ਬੋਲਦਾ ਹੈ, ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।

ਸੁਸਤ ਬੰਦਾ ਚੀਜ਼ਾਂ ਤਾਂ ਚਾਹੁੰਦਾ ਹੈ ਪਰ ਉਨ੍ਹਾਂ ਨੂੰ ਉਹ ਕਦੇ ਹਾਸਿਲ ਨਹੀਂ ਕਰ ਸੱਕਦਾ। ਪਰ ਉਹ ਲੋਕ ਜਿਹੜੇ ਮਿਹਨਤ ਕਰਦੇ ਹਨ ਆਪਣੀ ਮਨ-ਚਾਹੀਆਂ ਚੀਜ਼ਾਂ ਹਾਸਿਲ ਕਰ ਲੈਣਗੇ।

ਇੱਕ ਧਰਮੀ ਵਿਅਕਤੀ ਝੂਠ ਨੂੰ ਨਫ਼ਰਤ ਕਰਦਾ ਹੈ ਪਰ ਇੱਕ ਦੁਸ਼ਟ-ਆਦਮੀ ਆਪਣੇ-ਆਪ ਉੱਤੇ ਸਿਰਫ਼ ਸ਼ਰਮਸਾਰੀ ਅਤੇ ਬੇਇੱਜ਼ਤੀ ਲਿਆਉਂਦਾ ਹੈ।

ਜਿਹੜਾ ਵਿਅਕਤੀ ਨਿਰਦੋਸ਼ ਜੀਵਨ ਜਿਉਂਦਾ ਨੇਕੀ ਦੁਆਰਾ ਬਚਾਇਆ ਜਾਂਦਾ, ਜਦ ਕਿ ਬਦ-ਕਰਨੀਆਂ ਇੱਕ ਪਾਪੀ ਨੂੰ ਹਰਾ ਦਿੰਦੀਆਂ ਹਨ।

ਕੁਝ ਲੋਕ ਇਸ ਤਰ੍ਹਾਂ ਵਿਹਾਰ ਕਰਦੇ ਹਨ ਜਿਵੇਂ ਉਹ ਅਮੀਰ ਹੋਣ ਪਰ ਹੁੰਦੇ ਉਹ ਗਰੀਬ ਹਨ। ਕੁਝ ਲੋਕ ਗਰੀਬਾਂ ਵਰਗਾ ਵਿਹਾਰ ਕਰਦੇ ਹਨ ਪਰ ਅਸਲ ਵਿੱਚ ਉਹ ਅਮੀਰ ਹੁੰਦੇ ਹਨ।

ਇੱਕ ਅਮੀਰ ਆਦਮੀ ਦੀ ਜ਼ਿੰਦਗੀ ਉਸਦੀ ਦੌਲਤ ਦੁਆਰਾ ਉਜਾੜ੍ਹੀ ਜਾ ਸੱਕਦੀ ਹੈ। ਪਰ ਗਰੀਬ ਬੰਦਾ ਕਦੇ ਵੀ ਅਜ਼ੇਹੇ ਖੱਤਰੇ ਦਾ ਸਾਹਮਣਾ ਨਹੀਂ ਕਰਦਾ।

ਧਰਮੀ ਲੋਕ ਚਮਕਦਾਰ ਰੌਸ਼ਨੀ ਵਾਂਗ ਹਨ, ਪਰ ਦੁਸ਼ਟ ਲੋਕਾਂ ਦਾ ਦੀਵਾ ਬੁਝਾਇਆ ਹੀ ਜਾਣ ਵਾਲਾ ਹੈ।

10 ਘਮੰਡ ਸਿਰਫ਼ ਝਗੜਿਆਂ ਵੱਲ ਹੀ ਅਗਵਾਈ ਕਰਦਾ ਹੈ, ਪਰ ਜਿਹੜਾ ਵਿਅਕਤੀ ਚੰਗੀ ਸਲਾਹ ਨੂੰ ਸੁਣਦਾ ਹੈ, ਸਿਆਣਾ ਵਿਅਕਤੀ ਹੈ।

11 ਧੋਖੇ ਨਾਲ ਕਮਾਈ ਹੋਈ ਦੌਲਤ ਛੋਟੀ ਤੋਂ ਛੋਟੀ ਹੁੰਦੀ ਜਾਂਦੀ ਹੈ। ਪਰ ਜਿਹੜਾ ਵਿਅਕਤੀ ਹੱਥ ਭਰਕੇ ਪੈਸੇ ਇਕੱਠੇ ਕਰਦਾ ਉਸਦੀ ਦੌਲਤ ਵੱਧਦੀ-ਫੁੱਲਦੀ ਹੈ।

12 ਜਦੋਂ ਕਿਸੇ ਦੀ ਉਮੀਦ ਪੂਰੀ ਨਹੀਂ ਹੁੰਦੀ, ਇਹ ਉਸ ਦੇ ਦਿਲ ਨੂੰ ਰੋਗੀ ਬਣਾ ਦਿੰਦੀ ਹੈ ਪਰ ਇੱਕ ਭਰਪੂਰ ਉਮੀਦ ਜੀਵਨ ਦੇ ਰੁੱਖ ਵਾਂਗ ਹੈ।

13 ਇੱਕ ਬੰਦੇ ਨੂੰ ਅਦਾਇਗੀ ਕਰਨੀ ਪਵੇਗੀ ਜੇਕਰ ਉਹ ਹਿਦਾਇਤ ਦੀ ਇੱਜ਼ਤ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਹੁਕਮ ਦੀ ਇੱਜ਼ਤ ਕਰਦਾ, ਇਨਾਮ ਪ੍ਰਾਪਤ ਕਰਦਾ ਹੈ।

14 ਇੱਕ ਸਿਆਣੇ ਵਿਅਕਤੀ ਦੀ ਹਿਦਾਇਤ ਇੱਕ ਜੀਵਨ ਦੇਣ ਵਾਲੇ ਝਰਨੇ ਵਾਂਗ ਹੈ ਇਹ ਲੋਕਾਂ ਨੂੰ ਮੌਤ ਦੇ ਸ਼ਿਕੰਜਿਆਂ ਤੋਂ ਬਚਾਉਂਦਾ ਹੈ।

15 ਚੰਗੀ ਸੂਝ ਵਾਲੇ ਵਿਅਕਤੀ ਨੂੰ ਲੋਕ ਪਸੰਦ ਕਰਦੇ ਹਨ, ਪਰ ਉਨ੍ਹਾਂ ਲੋਕਾਂ ਲਈ ਜ਼ਿੰਦਗੀ ਦੁਭਰ ਹੋ ਜਾਂਦੀ ਹੈ ਜਿਹੜੇ ਕਪਟੀ ਹੁੰਦੇ ਹਨ।

16 ਕੋਈ ਵੀ ਦੂਰ-ਦਰਸ਼ੀ ਵਿਅਕਤੀ ਸਮਝਦਾਰੀ ਦੇ ਆਧਾਰ ਤੇ ਕੰਮ ਕਰਦਾ ਹੈ, ਪਰ ਇੱਕ ਮੂਰਖ ਆਪਣੀ ਬੇਵਕੂਫੀ ਪ੍ਰਮਾਣਿਤ ਕਰ ਦਿੰਦਾ ਹੈ।

17 ਇੱਕ ਦੁਸ਼ਟ ਸੰਦੇਸ਼ਵਾਹਕ ਦਾ ਅੰਤ ਮੁਸੀਬਤ ਵਿੱਚ ਹੁੰਦਾ ਹੈ, ਜਦ ਕਿ ਇੱਕ ਭਰੋਸੇਯੋਗ ਸੰਦੇਸ਼ਵਾਹਕ ਸ਼ਾਂਤੀ ਲਿਆਉਂਦਾ ਹੈ।

18 ਜਿਹੜਾ ਵਿਅਕਤੀ ਹਿਦਾਇਤ ਨੂੰ ਨਾਮੰਜ਼ੂਰ ਕਰਦਾ ਹੈ ਸਿਰਫ਼ ਸ਼ਰਮਸ਼ਾਰੀ ਅਤੇ ਗਰੀਬੀ ਪਾਂਦਾ ਹੈ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰਦਾ ਹੈ ਇੱਜ਼ਤ ਪ੍ਰਾਪਤ ਕਰਦਾ ਹੈ।

19 ਜੇ ਕੋਈ ਬੰਦਾ ਕੁਝ ਲੋਚਦਾ ਹੈ ਤੇ ਫ਼ੇਰ ਉਸ ਨੂੰ ਪ੍ਰਾਪਤ ਕਰ ਲੈਂਦਾ ਹੈ ਤਾਂ ਉਹ ਬਹੁਤ ਪ੍ਰਸੰਨ ਹੋਵੇਗਾ। ਪਰ ਮੂਰਖ ਬੰਦੇ ਸਿਰਫ ਬੁਰਾ ਲੋਚਦੇ ਹਨ ਉਹ ਬਦਲਣ ਤੋਂ ਇਨਕਾਰ ਕਰਦੇ ਹਨ।

20 ਇੱਕ ਸਿਆਣੇ ਬੰਦੇ ਦਾ ਸੰਗ ਸਿਆਣਪ ਲਿਆਉਂਦਾ, ਜਦ ਕਿ ਇੱਕ ਮੂਰਖ ਆਦਮੀ ਦਾ ਸੰਗ ਸਿਰਫ਼ ਮੁਸੀਬਤ ਲਿਆਉਂਦਾ ਹੈ।

21 ਪਾਪੀਆਂ ਦੇ ਪਿੱਛੇ ਮੁਸੀਬਤਾਂ ਲੱਗੀਆਂ ਰਹਿੰਦੀਆਂ, ਪਰ ਧਰਮੀ ਚੰਗੇ ਇਨਾਮ ਪ੍ਰਾਪਤ ਕਰਦੇ ਹਨ।

22 ਇੱਕ ਨੇਕ ਬੰਦਾ ਆਪਣੇ ਪੋਤਿਆਂ ਲਈ ਵੀ ਵਿਰਸੇ ਛੱਡ ਜਾਂਦਾ, ਪਰ ਇੱਕ ਪਾਪੀ ਦੌਲਤ ਨੂੰ ਜਮ੍ਹਾਂ ਕਰਦਾ ਰਹਿੰਦਾ ਜਿਹੜੀ ਅਖੀਰ ਵਿੱਚ ਧਰਮੀ ਲੋਕਾਂ ਕੋਲ ਚਲੀ ਜਾਵੇਗੀ।

23 ਹਾਲਾਂ ਕਿ ਹੋ ਸੱਕਦਾ ਕਿ ਗਰੀਬ ਆਦਮੀ ਦਾ ਖੇਤ ਕਾਫ਼ੀ ਭੋਜਨ ਪੈਦਾ ਕਰੇ, ਇਹ ਖੋਹ ਲਿਆ ਜਾਵੇਗਾ ਜੇਕਰ ਓੱਥੇ ਨਿਆਂ ਨਾ ਹੋਇਆ ਤਾਂ।

24 ਜਿਹੜਾ ਆਦਮੀ ਆਪਣੇ ਪੁੱਤਰ ਨੂੰ ਸਜ਼ਾ ਨਹੀਂ ਦਿੰਦਾ, ਉਸ ਨੂੰ ਪਿਆਰ ਨਹੀਂ ਕਰਦਾ, ਪਰ ਜਿਹੜਾ ਆਦਮੀ ਆਪਣੇ ਪੁੱਤਰ ਨੂੰ ਪਿਆਰ ਕਰਦਾ ਉਹ ਉਸ ਨੂੰ ਯਕੀਨੀ ਅਨੁਸ਼ਾਸਿਤ ਕਰੇਗਾ।

25 ਇੱਕ ਧਰਮੀ ਵਿਅਕਤੀ ਜਿੰਨਾ ਚਾਹੇ ਖਾ ਸੱਕਦਾ, ਪਰ ਦੁਸ਼ਟ ਦਾ ਢਿੱਡ ਖਾਲੀ ਹੀ ਰਹਿੰਦਾ ਹੈ।

14 ਇੱਕ ਸਿਆਣੀ ਔਰਤ ਆਪਣਾ ਘਰ ਉਸਾਰਦੀ ਹੈ, ਪਰ ਮੂਰਖ ਇਸ ਨੂੰ ਆਪਣੇ ਹੀ ਹੱਥੀਂ ਢਾਹ ਲੈਂਦੀ ਹੈ।

ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਯਹੋਵਾਹ ਤੋਂ ਡਰਦਾ ਹੈ, ਪਰ ਜਿਹੜਾ ਚਲਾਕ ਹੁੰਦਾ ਉਸ ਨੂੰ ਤਿਰਸੱਕਾਰਦਾ ਹੈ।

ਇੱਕ ਮੂਰਖ ਬੰਦੇ ਦਾ ਕਬਨ ਉਸ ਦੇ ਘਮੰਡ ਨੂੰ ਸਜ਼ਾ ਦੇਣ ਲਈ ਛੜ ਲਿਆਉਂਦਾ ਹੈ ਪਰ ਸਿਆਣੇ ਲੋਕਾਂ ਦਾ ਉਪਦੇਸ਼ ਉਨ੍ਹਾਂ ਦਾ ਬਚਾਉ ਕਰਦਾ ਹੈ।

ਜਿੱਥੇ ਬਲਦ ਨਹੀਂ ਹੁੰਦੇ, ਬਾੜਾ ਖਾਲੀ ਰਹਿੰਦਾ ਹੈ। ਪਰ ਇੱਕ ਬਲਦ ਦੀ ਤਾਕਤ, ਭਰਪੂਰ ਫ਼ਸਲ ਦੀ ਵਾਢੀ ਕਰਨ ’ਚ ਮਦਦ ਕਰਦੀ ਹੈ।

ਇੱਕ ਸੱਚਾ ਗਵਾਹ ਝੂਠ ਨਹੀਂ ਬੋਲਦਾ। ਜੋ ਕੋਈ ਵੀ ਝੂਠ ਦੱਸਦਾ ਇੱਕ ਝੂਠਾ ਗਵਾਹ ਹੁੰਦਾ ਹੈ।

ਇੱਕ ਮਗਰੂਰ ਵਿਅਕਤੀ ਸਿਆਣਪ ਭਾਲਦਾ ਅਤੇ ਇਸ ਨੂੰ ਲੱਭ ਨਹੀਂ ਸੱਕਦੀ, ਪਰ ਸਮਝਦਾਰੀ ਆਸਾਨੀ ਨਾਲ ਉਸ ਬੰਦੇ ਕੋਲ ਆ ਜਾਂਦੀ ਹੈ ਜੋ ਸਿਖਲਾਈ ਪ੍ਰਾਪਤ ਹੈ।

ਮੂਰਖ ਬੰਦੇ ਨਾਲ ਦੋਸਤੀ ਕਦੇ ਨਾ ਕਰੋ। ਉਹ ਤੁਹਾਨੂੰ ਕੁਝ ਵੀ ਨਹੀਂ ਸਿੱਖਾ ਸੱਕਦਾ।

ਚੁਸਤ ਆਦਮੀ ਲਈ, ਸਿਆਣਪ, ਜੋ ਕੁਝ ਵੀ ਉਹ ਕਰੇ ਉਸ ਨੂੰ ਸੋਚ-ਵਿੱਚਾਰ ਦਿੰਦੀ ਹੈ, ਪਰ ਮੂਰੱਖਾਂ ਦੀ ਬੇਵਕੂਫ਼ੀ, ਧੋਖਾ ਕਰਦੀ ਹੈ।

ਮੂਰਖ ਆਪਣੇ ਦੋਸ਼ ਬਾਰੇ ਹੱਸਦੇ ਹਨ, ਪਰ ਇਮਾਨਦਾਰ ਲੋਕਾਂ ਦਰਮਿਆਨ ਚੰਗੀ ਵਸੀਅਤ ਹੁੰਦੀ ਹੈ।

10 ਹਰ ਵਿਅਕਤੀ ਆਪਣੇ ਦੁੱਖਾਂ ਬਾਰੇ ਜਾਣਦਾ ਹੈ, ਅਤੇ ਇਸੇ ਤਰ੍ਹਾਂ ਹੀ ਕੋਈ ਅਜਨਬੀ ਕਿਸੇ ਹੋਰ ਦੇ ਆਨੰਦ ਨੂੰ ਸਾਂਝਾ ਨਹੀਂ ਕਰ ਸੱਕਦਾ।

11 ਦੁਸ਼ਟ ਲੋਕਾਂ ਦਾ ਘਰ ਤਬਾਹ ਹੋ ਜਾਵੇਗਾ, ਪਰ ਇਮਾਨਦਾਰ ਲੋਕਾਂ ਦਾ ਤੰਬੂ ਵੱਧੇ-ਫ਼ੁੱਲੇਗਾ।

12 ਇੱਕ ਉਹ ਰਸਤਾ ਹੈ ਜਿਸ ਨੂੰ ਲੋਕ ਸਹੀ ਸਮਝਦੇ ਹਨ। ਪਰ ਉਹ ਰਸਤਾ ਸਿਰਫ਼ ਮੌਤ ਵੱਲ ਜਾਂਦਾ ਹੈ।

13 ਕੋਈ ਜਣਾ ਹਸੱਦਿਆਂ ਹੋਇਆਂ ਵੀ ਉਦਾਸ ਹੋ ਸੱਕਦਾ ਹੈ ਅਤੇ ਹੋ ਸੱਕਦਾ ਕਿ ਹਾਸੇ ਦਾ ਅੰਤ ਉਦਾਸੀ ਵਿੱਚ ਹੋਵੇ।

14 ਜਿਸ ਬੰਦੇ ਵਿੱਚ ਵਫ਼ਾਦਾਰੀ ਦੀ ਕਮੀ ਹੁੰਦੀ ਹੈ, ਆਪਣੇ ਅਮਲਾਂ ਦੇ ਫ਼ਲਾਂ ਨੂੰ ਭੋਗਣਗੇ, ਅਤੇ ਇਸੇ ਤਰ੍ਹਾਂ ਹੀ ਇੱਕ ਚੰਗਾ ਆਦਮੀ ਆਪਣਾ ਕਰਮਾਂ ਨੂੰ ਭੋਗੇਗਾ।

15 ਆਮ ਲੋਕ ਜੋ ਵੀ ਸੁਣਦੇ ਹਨ ਸਭ ਕੁਝ ਤੇ ਭਰੋਸਾ ਕਰ ਲੈਂਦੇ ਹਨ। ਪਰ ਸਿਆਣਾ ਬੰਦਾ ਕਰਨ ਤੋਂ ਪਹਿਲਾਂ ਹਰ ਚੀਜ਼ ਬਾਰੇ ਧਿਆਨ ਨਾਲ ਸੋਚ ਵਿੱਚਾਰ ਕਰਦਾ ਹੈ।

16 ਇੱਕ ਸਿਆਣੇ ਵਿਅਕਤੀ ਨੂੰ ਡਰ ਦੀ ਤੰਦਰੁਸਤ ਖੁਰਾਕ ਮਿਲਦੀ ਹੈ ਅਤੇ ਜਦੋਂ ਉਹ ਮੁਸੀਬਤ ਵੇਖਦੇ ਹਨ ਤਾਂ ਦੂਰ ਰਹਿੰਦੇ ਹਨ। ਪਰ ਮੂਰਖ ਬੰਦਾ ਉਹੀ ਕਰਦਾ ਜੋ ਉਹ ਚਾਹੁੰਦਾ ਅਤੇ ਹਾਲੇ ਵੀ ਸੋਚਦਾ ਕਿ ਉਹ ਸੁਰੱਖਿਅਤ ਹੈ।

17 ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਮੂਰੱਖਤਾ ਭਰੀਆਂ ਗੱਲਾਂ ਕਰਦਾ ਹੈ। ਪਰ ਸਿਆਣਾ ਬੰਦਾ ਧੀਰਜਵਾਨ ਹੁੰਦਾ ਹੈ।

18 ਆਮ ਆਦਮੀ ਦਾ ਵਿਰਸਾ ਬੇਵਕੂਫ਼ੀ ਹੈ, ਪਰ ਇੱਕ ਸਿਆਣਾ ਆਦਮੀ ਗਿਆਨ ਨੂੰ ਆਪਣੇ ਤਾਜ ਵਜੋਂ ਪ੍ਰਾਪਤ ਕਰੇਗਾ।

19 ਬਦ ਆਦਮੀਆਂ ਨੂੰ ਚੰਗੇ ਆਦਮੀਆਂ ਦੇ ਅੱਗੇ ਝੁਕਣਾ ਪਵੇਗਾ ਅਤੇ ਦੁਸ਼ਟ ਲੋਕਾਂ ਨੂੰ ਉਨ੍ਹਾਂ ਦੇ ਬੂਹਿਆਂ ਤੇ ਝੁਕਣਾ ਪਵੇਗਾ, ਜੋ ਧਰਮੀ ਹਨ।

20 ਇੱਕ ਗਰੀਬ ਆਦਮੀ ਨੂੰ ਆਪਣੇ ਗੁਆਂਢੀ ਦੁਆਰਾ ਵੀ ਦੂਰੀ ਤੇ ਰੱਖਿਆ ਜਾਂਦਾ, ਪਰ ਅਮੀਰ ਆਦਮੀ ਦੇ ਅਨੇਕਾਂ ਦੋਸਤ ਹੁੰਦੇ ਹਨ।

21 ਜਿਹੜਾ ਵਿਅਕਤੀ ਆਪਣੇ ਗੁਆਂਢੀ ਦੇ ਪਾਪਾਂ ਨੂੰ ਤਿਆਗਦਾ, ਪਰ ਜੋ ਕੋਈ ਵੀ ਗਰੀਬ ਲਈ ਦਯਾਲੂ ਹੋਵੇਗਾ ਧੰਨ ਹੈ।

22 ਕੀ ਉਹ ਜਿਹੜੇ ਬਦੀ ਕਰਦੇ ਰਹਿੰਦੇ ਹਨ ਗੁਆਚ ਨਹੀਂ ਜਾਂਦੇ? ਪਰ ਉਹ ਜਿਹੜੇ ਹੋਰਨਾਂ ਦਾ ਚੰਗਾ ਮੰਗਦੇ ਹਨ, ਨਮਕਹਲਾਲੀ ਅਤੇ ਭਰੋਸਾ ਕਮਾਉਂਦੇ ਹਨ।

23 ਸਖਤ ਮਿਹਨਤ ਹਮੇਸ਼ਾ ਅਦਾਇਗੀ ਕਰਦੀ ਹੈ ਪਰ ਉੱਕੀਆਂ ਗੱਲਾਂ ਗਰੀਬੀ ਵੱਲ ਅਗਵਾਈ ਕਰਦੀਆਂ ਹਨ।

24 ਸਿਆਣੇ ਲੋਕਾਂ ਨੂੰ ਦੌਲਤ ਦੁਆਰਾ ਪੁਰਸੱਕਾਰਿਤ ਕੀਤਾ ਜਾਂਦਾ, ਪਰ ਮੂਰਖ ਲੋਕਾਂ ਦੀ ਬੇਵਕੂਫ਼ੀ ਸਿਰਫ਼ ਹੋਰ ਵੱਧੇਰੇ ਬੇਵਕੂਫ਼ੀ ਪੈਦਾ ਕਰਦੀ ਹੈ।

25 ਇੱਕ ਸੱਚਾ ਗਵਾਹ ਜਿੰਦਗੀਆਂ ਬਚਾਉਂਦਾ, ਪਰ ਇੱਕ ਝੂਠਾ ਗਵਾਹ ਘ੍ਰਿਣਾ ਨਾਲ ਭਰਪੂਰ ਹੁੰਦਾ ਹੈ।

26 ਜਿਹੜਾ ਬੰਦਾ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਇੱਕ ਤਕੜਾ ਗੜ੍ਹ ਹੈ ਅਤੇ ਉਸ ਦੇ ਬੱਚੇ ਇਸ ਵਿੱਚ ਸ਼ਰਣ ਪਾਉਂਦੇ ਹਨ।

27 ਯਹੋਵਾਹ ਦਾ ਡਰ ਜੀਵਨ ਦਾ ਸਰੋਤ ਹੈ, ਇਹ ਵਿਅਕਤੀ ਨੂੰ ਮੌਤ ਦੇ ਸ਼ਿਕੰਜੇ ਤੋਂ ਬਚਾਉਂਦਾ ਹੈ।

28 ਜੇ ਕੋਈ ਰਾਜਾ ਬਹੁਤ ਸਾਰੇ ਲੋਕਾਂ ਤੇ ਰਾਜ ਕਰਦਾ ਹੈ ਤਾਂ ਉਹ ਮਹਾਨ ਹੈ। ਜੇ ਉਸ ਦੀ ਪਰਜਾ ਹੀ ਨਹੀਂ ਤਾਂ ਰਾਜਾ ਕਿਸੇ ਕੰਮ ਦਾ ਨਹੀਂ।

29 ਇੱਕ ਧੀਰਜਵਾਨ ਬੰਦਾ ਵੱਡੀ ਸਮਝਦਾਰੀ ਦਰਸਾਉਂਦਾ ਪਰ ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਉਹ ਆਪਣੀ ਹੀ ਬੇਵਕੂਫ਼ੀ ਦਰਸਾ ਦਿੰਦਾ ਹੈ।

30 ਸ਼ਾਂਤਮਈ ਦਿਮਾਗ਼ ਸਰੀਰ ਨੂੰ ਜੀਵਨ ਦਿੰਦਾ ਹੈ, ਪਰ ਈਰਖਾ ਹੱਡੀਆਂ ਨੂੰ ਤਬਾਹ ਕਰ ਦਿੰਦੀ ਹੈ।

31 ਜਿਹੜਾ ਵਿਅਕਤੀ ਗਰੀਬਾਂ ਨੂੰ ਸਤਾਉਂਦਾ, ਆਪਣੇ ਬਨਾਉਣ ਵਾਲੇ ਨੂੰ ਤਿਰਸੱਕਾਰਦਾ, ਪਰ ਜਿਹੜਾ ਵਿਅਕਤੀ ਗਰੀਬ ਲਈ ਦਯਾਲੂ ਹੈ, ਉਸ ਦੀ ਇੱਜ਼ਤ ਕਰਦਾ ਹੈ।

32 ਇੱਕ ਦੁਸ਼ਟ ਆਦਮੀ ਭਟਕ ਜਾਂਦਾ ਹੈ ਜਦੋਂ ਮੁਸੀਬਤ ਉਸ ਨਾਲ ਵਾਪਰਦੀ ਹੈ, ਪਰ ਇੱਕ ਧਰਮੀ ਆਦਮੀ ਉਦੋਂ ਵੀ ਹੌਂਸਲੇਮੰਦ ਹੁੰਦਾ ਹੈ, ਜਦੋਂ ਉਹ ਮਰਦਾ ਹੈ।

33 ਸਿੱਖੇ ਹੋਏ ਵਿਅਕਤੀ ਦੇ ਮਨ ਵਿੱਚ ਸਿਆਣਪ ਰਹਿੰਦੀ ਹੈ ਅਤੇ ਉਹ ਆਪਣੇ-ਆਪ ਨੂੰ, ਮੂਰੱਖਾਂ ਦਰਮਿਆਨ ਪ੍ਰਗਟ ਹੋਣ ਦਿੰਦੀ ਹੈ।

34 ਨੇਕੀ ਕਿਸੇ ਕੌਮ ਨੂੰ ਮਹਾਨ ਬਣਾ ਦਿੰਦੀ ਹੈ। ਪਰ ਪਾਪ ਹਰ ਕੌਮ ਦੇ ਚਰਿਤਰ ਤੇ ਇੱਕ ਕਲੰਕ ਹੈ।

35 ਇੱਕ ਸਿਆਣਾ ਸੇਵਕ ਰਾਜੇ ਲਈ ਖੁਸ਼ੀ ਲਿਆਉਂਦਾ ਹੈ, ਪਰ ਜਿਹੜਾ ਸੇਵਕ ਸ਼ਰਮਸਾਰੀ ਲਿਆਉਂਦਾ ਰਾਜੇ ਨੂੰ ਕ੍ਰੋਧਵਾਨ ਕਰ ਦਿੰਦਾ ਹੈ।

15 ਨਿਮਰਤਾ ਨਾਲ ਦਿੱਤਾ ਗਿਆ ਇੱਕ ਜਵਾਬ ਕ੍ਰੋਧ ਨੂੰ ਘਟਾਉਂਦਾ ਹੈ, ਪਰ ਰੁੱਖੇ ਸ਼ਬਦ ਗੁੱਸੇ ਨੂੰ ਵੱਧਾਅ ਦਿੰਦੇ ਹਨ।

ਸਿਆਣੇ ਵਿਅਕਤੀ ਦਾ ਉਪਦੇਸ਼ ਸਮਝਦਾਰੀ ਨੂੰ ਇਛਿੱਤ ਬਣਾਉਂਦਾ ਪਰ ਮੂਰੱਖਾਂ ਦਾ ਮੂੰਹ ਬੇਵਕੂਫ਼ੀ ਆਖਦਾ ਹੈ।

ਯਹੋਵਾਹ ਦੀਆਂ ਅੱਖਾਂ ਹਰ ਪਾਸੇ ਹਨ, ਉਹ ਜਿਹੜੇ ਬਦ ਹਨ ਅਤੇ ਜਿਹੜੇ ਚੰਗੇ ਹਨ ਦੋਵਾਂ ਨੂੰ ਵੇਖਦਾ ਹੈ।

ਸ਼ਬਦ ਜਿਹੜੇ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ ਜੀਵਨ ਦੇ ਰੁੱਖ ਵਾਂਗ ਹੁੰਦੇ ਹਨ, ਪਰ ਘ੍ਰਿਣਾਯੋਗ ਸ਼ਬਦ ਆਦਮੀ ਦੇ ਆਤਮੇ ਨੂੰ ਤਬਾਹ ਕਰ ਦਿੰਦੇ ਹਨ।

ਇੱਕ ਮੂਰਖ ਵਿਅਕਤੀ ਆਪਣੇ ਪਿਉ ਦੀਆਂ ਝਿੜਕਾਂ ਨੂੰ ਪਸੰਦ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰੇ ਦਰਸਾਉਂਦਾ ਕਿ ਉਹ ਸਿਆਣਾ ਹੈ।

ਇੱਕ ਧਰਮੀ ਵਿਅਕਤੀ ਸਭ ਕੁਝ ਵਿੱਚ ਅਮੀਰ ਹੁੰਦਾ ਹੈ, ਪਰ ਇੱਕ ਬਦ ਆਦਮੀ ਦਾ ਧੰਨ ਉਸ ਲਈ ਮੁਸੀਬਤਾਂ ਲਿਆਉਂਦਾ ਹੈ।

ਸਿਆਣੇ ਲੋਕਾਂ ਦੇ ਬੁਲ੍ਹ ਗਿਆਨ ਬਿਖੇਰਦੇ ਹਨ, ਪਰ ਮੂਰੱਖਾਂ ਦਾ ਦਿਮਾਗ਼ ਅਜਿਹਾ ਨਹੀਂ ਹੁੰਦਾ।

ਯਹੋਵਾਹ ਦੁਸ਼ਟ ਲੋਕਾਂ ਦੀਆਂ ਭੇਟਾਂ ਨੂੰ ਨਫ਼ਰਤ ਕਰਦਾ ਹੈ ਪਰ ਉਹ ਇਮਾਨਦਾਰ ਲੋਕਾਂ ਦੀਆਂ ਪ੍ਰਾਰਥਨਾ ਵਿੱਚ ਪ੍ਰਸੰਸਾ ਮਹਿਸੂਸ ਕਰਦਾ।

ਯਹੋਵਾਹ ਦੁਸ਼ਟ ਲੋਕਾਂ ਦੇ ਜੀਵਨ ਢੰਗ ਨੂੰ ਨਫ਼ਰਤ ਕਰਦਾ ਹੈ।

10 ਜਿਹੜਾ ਵਿਅਕਤੀ ਸਹੀ ਰਾਹ ਨੂੰ ਛੱਡ ਦਿੰਦਾ ਹੈ, ਇੱਕ ਸਖਤ ਸਬਕ ਸਿੱਖੇਗਾ, ਅਤੇ ਕੋਈ ਵੀ ਜੋ ਸੁਧਾਰ ਨੂੰ ਨਫ਼ਰਤ ਕਰਦਾ ਹੈ, ਮਰੇਗਾ।

11 ਕਿਉਂ ਜੋ ਪਰਮੇਸ਼ੁਰ ਜਾਣਦਾ ਕਿ ਮੌਤ ਦੀ ਜਗ੍ਹਾ ਕੀ ਵਾਪਰਦਾ ਹੈ, ਤਾਂ ਅਵੱਸ਼ ਹੀ ਉਹ ਜਾਣਦਾ ਕਿ ਲੋਕਾਂ ਦੇ ਮਨਾਂ ਵਿੱਚ ਕੀ ਵਾਪਰਦਾ ਹੈ।

12 ਇੱਕ ਮਖੌਲੀ ਆਪਣੀ ਗ਼ਲਤੀ ਬਾਰੇ ਦੱਸੇ ਜਾਣ ਨੂੰ ਨਫ਼ਰਤ ਕਰਦਾ ਹੈ। ਅਤੇ ਉਹ ਬੰਦਾ ਸਿਆਣੇ ਲੋਕਾਂ ਦੀ ਸਲਾਹ ਲੈਣ ਤੋਂ ਇਨਕਾਰ ਕਰਦਾ ਹੈ।

13 ਜੇ ਕੋਈ ਵਿਅਕਤੀ ਪ੍ਰਸੰਨ ਹੈ, ਤਾਂ ਉਸਦਾ ਚਿਹਰਾ ਪ੍ਰਸੰਨ ਨਜ਼ਰ ਆਵੇਗਾ। ਪਰ ਜੇ ਕੋਈ ਬੰਦਾ ਉਦਾਸ ਹੈ ਤਾਂ ਉਸਦਾ ਆਤਮਾ ਉਸ ਉਦਾਸੀ ਨੂੰ ਪ੍ਰਗਟ ਕਰ ਦੇਵੇਗਾ।

14 ਇੱਕ ਸੂਝਵਾਨ ਬੰਦਾ ਹੋਰ ਵੱਧੇਰੇ ਗਿਆਨ ਹਾਸਿਲ ਕਰਨ ਦੀ ਚੇਸ਼ਟਾ ਕਰਦਾ, ਪਰ ਮੂਰਖ ਹੋਰ ਵੱਧੇਰੇ ਮੂਰੱਖਤਾ ਨਿਗਲਦੇ ਹਨ।

15 ਗਰੀਬ ਆਦਮੀ ਲਈ ਹਰ ਦਿਨ ਸੰਘਰਸ਼ ਹੈ, ਪਰ ਇੱਕ ਪ੍ਰਸੰਨਮਈ ਦਿਮਾਗ ਹਮੇਸ਼ਾ ਦਾਅਵਤ ਮਨਾਉਂਦਾ ਹੈ।

16 ਥੋੜਾ ਪਾਕੇ, ਯਹੋਵਾਹ ਤੋਂ ਡਰਨਾ, ਅਮੀਰ ਹੋਕੇ ਦਂਗਾ ਕਰਨ ਨਾਲੋਂ ਵੱਧੀਆ ਹੈ।

17 ਸਾਦਾ ਭੋਜਨ ਖਾਕੇ ਪਿਆਰ ਕੀਤੇ ਜਾਣਾ, ਦਾਅਵਤ ਕਰਕੇ ਨਫ਼ਰਤ ਕੀਤੇ ਜਾਣ ਨਾਲੋਂ ਵੱਧੀਆ ਹੈ।

18 ਜਿਹੜੇ ਲੋਕ ਛੇਤੀ ਗੁੱਸੇ ਵਿੱਚ ਆ ਜਾਂਦੇ ਹਨ ਉਹ ਦਲੀਲਬਾਜ਼ੀ ਪੈਦਾ ਕਰਦੇ ਹਨ। ਪਰ ਧੀਰਜਵਾਨ ਬੰਦਾ ਸ਼ਾਂਤੀ ਪੈਦਾ ਕਰਦਾ ਹੈ।

19 ਇੱਕ ਸੁਸਤ ਬੰਦੇ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਪਰ ਇੱਕ ਇਮਾਨਦਾਰ ਬੰਦੇ ਦਾ ਰਾਹ ਬਣਿਆ ਬਣਾਇਆ ਹੰਦਾ ਹੈ।

20 ਸਿਆਣਾ ਪੁੱਤਰ ਆਪਣੇ ਪਿਤਾ ਲਈ ਖੁਸ਼ੀ ਦਾ ਸਰੋਤ ਹੁੰਦਾ ਹੈ। ਪਰ ਮੂਰਖ ਬੰਦਾ ਆਪਣੀ ਖੁਦ ਦੀ ਮਾਤਾ ਨੂੰ ਵੀ ਤਿਰਸੱਕਾਰਦਾ ਹੈ।

21 ਬੇਵਕੂਫ਼ੀ ਉਸ ਵਿਅਕਤੀ ਲਈ ਇੱਕ ਚੁਟਕਲਾ ਹੈ ਜਿਸ ਨੂੰ ਸੂਝ ਦੀ ਕਮੀ ਹੋਵੇ। ਪਰ ਸਿਆਣਾ ਬੰਦਾ ਉਹੋ ਗੱਲਾਂ ਕਰਨ ਦੀ ਸਾਵੱਧਾਨੀ ਵਰਤਦਾ ਹੈ ਜਿਹੜੀਆਂ ਸਹੀ ਹੁੰਦੀਆਂ ਹਨ।

22 ਯੋਜਨਾਵਾਂ ਅਸਫ਼ਲ ਹੋ ਜਾਂਦੀਆਂ ਹਨ ਜਿੰਨਾ ਚਿਰ ਕਿ ਉਪਯੁਕਤ ਸਲਾਹ-ਮਸ਼ਵਰਾ ਨਾ ਹੋਵੇ। ਪਰ ਉਹ ਕਾਮਯਾਬ ਹੋ ਜਾਂਦੀਆਂ ਹਨ ਜੇਕਰ ਓੱਥੇ ਕਾਫ਼ੀ ਸਾਰੇ ਸਲਾਹਕਾਰ ਹੋਣ।

23 ਬੰਦਾ ਉਦੋਂ ਪ੍ਰਸੰਨ ਹੁੰਦਾ ਹੈ ਜਦੋਂ ਉਹ ਚੰਗਾ ਉੱਤਰ ਦਿੰਦਾ ਹੈ ਅਤੇ ਸਹੀ ਸਮੇਂ ਬੋਲਿਆ ਸ਼ਬਦ ਬਹੁਤ ਚੰਗਾ ਹੁੰਦਾ ਹੈ।

24 ਜਿਹੜੀਆਂ ਗੱਲਾਂ ਸਿਆਣਾ ਬੰਦਾ ਕਰਦਾ ਹੈ ਉਹ ਇੱਥੇ ਧਰਤੀ ਉੱਤੇ [a] ਜੀਵਨ ਵੱਲ ਲੈ ਜਾਂਦੀਆਂ ਹਨ ਅਤੇ ਉਸ ਨੂੰ ਮਿਰਤੂ ਲੋਕ ਵੱਲ ਜਾਣ ਤੋਂ ਰੋਕਦੀਆਂ ਹਨ।

25 ਯਹੋਵਾਹ, ਘਮੰਡੀ ਵਿਅਕਤੀ ਦੇ ਘਰ ਨੂੰ ਤਬਾਹ ਕਰ ਦਿੰਦਾ ਹੈ, ਪਰ ਯਹੋਵਾਹ ਇੱਕ ਬੇਸਹਾਰਾ ਵਿਧਵਾ ਦੀ ਜਾਇਦਾਦ ਦੀ ਰੱਖਿਆ ਕਰਦਾ ਹੈ।

26 ਯਹੋਵਾਹ ਬਦ ਆਦਮੀ ਦੀਆਂ ਸੋਚਾਂ ਨੂੰ ਨਫ਼ਰਤ ਕਰਦਾ ਹੈ, ਪਰ ਪਾਕ ਲੋਕਾਂ ਦੀਆਂ ਸੋਚਾਂ ਵਿੱਚ ਪ੍ਰਸੰਸਾ ਮਹਿਸੂਸ ਕਰਦਾ ਹੈ।

27 ਇੱਕ ਲੋਭੀ ਵਿਅਕਤੀ ਆਪਣੇ ਸਾਰੇ ਟੱਬਰ ਤੇ ਵਿਨਾਸ਼ ਲਿਆਉਂਦਾ, ਪਰ ਜਿਹੜਾ ਵਿਅਕਤੀ ਰਿਸ਼ਵਤ ਨੂੰ ਨਫ਼ਰਤ ਕਰਦਾ ਹੈ, ਜਿਉਵੇਂਗਾ।

28 ਇੱਕ ਸੂਝਵਾਨ ਆਦਮੀ ਬੋਲਣ ਤੋਂ ਪਹਿਲਾਂ ਸੋਚਦਾ ਹੈ। ਪਰ ਦੁਸ਼ਟ ਲੋਕਾਂ ਦੇ ਮੂੰਹਾਂ ਚੋ ਸਿਰਫ਼ ਬਦੀ ਹੀ ਡੁਲ੍ਹਦੀ ਹੈ।

29 ਯਹੋਵਾਹ ਦੁਸ਼ਟ ਲੋਕਾਂ ਤੋਂ ਬਹੁਤ ਦੂਰ ਰਹਿੰਦਾ ਹੈ, ਪਰ ਉਹ ਧਰਮੀ ਲੋਕਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ।

30 ਜਿਹੜਾ ਬੰਦਾ ਮੁਸਕਰਾਉਂਦਾ ਹੈ ਉਹ ਹੋਰਾਂ ਲੋਕਾਂ ਨੂੰ ਵੀ ਪ੍ਰਸੰਨ ਕਰਦਾ ਹੈ। ਸ਼ੁਭ ਸਮਾਚਾਰ ਹੱਡੀਆਂ ਨੂੰ ਤੰਦਰੁਸ਼ਤ ਬਣਾਉਂਦਾ ਹੈ।

31 ਜਿਹੜਾ ਵਿਅਕਤੀ ਜੀਵਨ ਦੇਣ ਵਾਲੀਆਂ ਝਿੜਕਾਂ ਨੂੰ ਕਬੂਲਦਾ ਹੈ ਸਿਆਣਿਆਂ ਦਰਮਿਆਨ ਜਿਉਂਵੇਗਾ।

32 ਜਿਹੜਾ ਝਿੜਕੇ ਜਾਣ ਨੂੰ ਪਸੰਦ ਨਹੀਂ ਕਰਦਾ, ਉਸ ਦੀ ਕੋਈ ਸ੍ਵੈ-ਇੱਜ਼ਤ ਨਹੀਂ ਪਰ ਜਿਹੜਾ ਵਿਅਕਤੀ, ਸੁਧਾਰ ਨੂੰ ਸੁਣਦਾ ਹੈ ਸਮਝਦਾਰੀ ਪ੍ਰਾਪਤ ਕਰਦਾ ਹੈ।

33 ਯਹੋਵਾਹ ਦਾ ਭੈ, ਸਿਆਣਪ ਵਿੱਚ ਹਿਦਾਇਤ ਹੁੰਦਾ ਹੈ ਤੁਹਾਡੀ ਉਸਤਤ ਕੀਤੇ ਜਾਣ ਤੋਂ ਪਹਿਲਾਂ, ਤੁਹਾਨੂੰ ਨਿਮਾਣੇ ਬਣਾਇਆ ਜਾਣਾ ਚਾਹੀਦਾ ਹੈ।

Punjabi Bible: Easy-to-Read Version (ERV-PA)

2010 by World Bible Translation Center