Beginning
16 ਆਦਮੀ ਦਾ ਦਿਮਾਗ਼ ਯੋਜਨਾਵਾਂ ਬਣਾਉਂਦਾ ਹੈ, ਪਰ ਸਹੀ ਗੱਲ ਆਖਣਾ — ਇਹ ਯਹੋਵਾਹ ਵੱਲੋਂ ਇੱਕ ਸੁਗਾਤ ਹੈ।
2 ਬੰਦਾ ਸੋਚਦਾ ਹੈ ਕਿ ਉਸ ਦੇ ਰਸਤੇ ਸਹੀ ਹਨ, ਪਰ ਯਹੋਵਾਹ ਉਸ ਦੇ ਮਨੋਰਥਾਂ ਨੂੰ ਪਰੱਖਦਾ ਹੈ।
3 ਆਪਣੇ ਹਰ ਕੰਮ ਵਿੱਚ ਯਹੋਵਾਹ ਵੱਲ ਪਰਤੋਂ, ਅਤੇ ਤੁਹਾਡੀਆਂ ਸਾਰੀਆਂ ਵਿਉਂਤਾ ਸਥਾਪਿਤ ਕੀਤੀਆਂ ਜਾਣਗੀਆਂ।
4 ਯਹੋਵਾਹ ਹਰੇਕ ਤੋਂ ਉਸ ਦਾ ਹਿਸਾਬ ਲੈਂਦਾ ਹੈ, ਦੁਸ਼ਟ ਵਿਅਕਤੀ ਤੋਂ ਵੀ ਉਸ ਦੇ ਮੁਸੀਬਤ ਦੇ ਦਿਨ ਵਿੱਚ।
5 ਯਹੋਵਾਹ ਹਰ ਓਸ ਬੰਦੇ ਨੂੰ ਨਫ਼ਰਤ ਕਰਦਾ ਹੈ ਜਿਹੜਾ ਇਹ ਸੋਚਦਾ ਹੈ ਕਿ ਉਹ ਹੋਰਨਾਂ ਨਾਲੋਂ ਬਿਹਤਰ ਹੈ। ਉਨ੍ਹਾਂ ਗੁਮਾਨੀ ਲੋਕਾਂ ਨੂੰ ਯਹੋਵਾਹ ਅਵੱਸ਼ ਸਜ਼ਾ ਦੇਵੇਗਾ।
6 ਨਮਕਹਲਾਲੀ ਅਤੇ ਵਫ਼ਾਦਾਰੀ ਦੋਸ਼ ਹਟਾ ਸੱਕਦੇ ਹਨ। ਯਹੋਵਾਹ ਦਾ ਭੈ ਤੁਹਾਡਾ ਬਦ ਕਰਨੀਆਂ ਤੋਂ ਬਚਾਉ ਕਰਦਾ ਹੈ।
7 ਜਦੋਂ ਕੋਈ ਬੰਦਾ ਯਹੋਵਾਹ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜਿਉਂਦਾ ਹੈ, ਉਹ (ਪਰਮੇਸ਼ੁਰ) ਉਸ ਦੇ ਦੁਸ਼ਮਣਾਂ ਨੂੰ ਵੀ ਉਸ ਦੇ ਨਾਲ ਸ਼ਾਂਤੀ ਵਿੱਚ ਰਹਿਣ ਦਿੰਦਾ ਹੈ।
8 ਸਹੀ ਹੱਕਾਂ ਨਾਲ ਕਮਾਇਆ ਹੋਇਆ ਥੋੜਾ ਵੀ ਧੋਖਾਧੜੀ ਨਾਲ ਹਾਸਿਲ ਕੀਤੀ ਵੱਧ ਦੌਲਤ ਨਾਲੋਂ ਚੰਗਾ ਹੈ।
9 ਆਦਮੀ ਆਪਣੇ ਰਾਹ ਦੀ ਚੋਣ ਕਰ ਸੱਕਦਾ ਪਰ ਇਹ ਯਹੋਵਾਹ ਹੈ ਜੋ ਉਸ ਦੇ ਕਦਮਾਂ ਦਾ ਨਿਰਦੇਸ਼ਨ ਕਰਦਾ।
10 ਰਾਜੇ ਦੇ ਬੁਲ੍ਹ ਪ੍ਰੇਰਿਤ ਹੁੰਦੇ ਹਨ ਜਦੋਂ ਉਹ ਨਿਆਂ ਕਰਦਾ। ਉਸ ਦਾ ਮੂੰਹ ਧੋਖਾ ਨਹੀਂ ਦਿੰਦਾ।
11 ਇਮਾਨਦਾਰ ਤੋਂਲ ਅਤੇ ਕੰਡੇ ਯਹੋਵਾਹ ਵੱਲੋਂ ਹਨ, ਉਸ ਨੇ ਸਭ (ਇਮਾਨਦਾਰ) ਤੋਂਲਾਂ ਨੂੰ ਸਾਜਿਆ।
12 ਜੇਕਰ ਰਾਜਾ ਦੁਸ਼ਟਤਾ ਦਾ ਵਿਹਾਰ ਕਰਦਾ ਹੈ ਤਾਂ ਇਹ ਤਿਰਸੱਕਾਰਪੂਰਨ ਹੈ, ਕਿਉਂ ਜੋ ਤਖਤ ਨੇਕੀ ਤੋਂ ਹੀ ਪ੍ਰਫ਼ੁਲਿਤ ਹੁੰਦਾ ਹੈ।
13 ਰਾਜੇ ਨੂੰ ਉਹ ਸੁਣਨਾ ਪਸੰਦ ਕਰਨਾ ਚਾਹੀਦਾ ਜੋ ਸਹੀ ਹੋਵੇ। ਇਸ ਲਈ ਉਸ ਨੂੰ ਉਨ੍ਹਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ, ਜੋ ਇਮਾਨਦਾਰੀ ਨਾਲ ਬੋਲਦੇ ਹਨ।
14 ਜਦੋਂ ਰਾਜਾ ਕਰੋਧਵਾਨ ਹੁੰਦਾ ਹੈ ਤਾਂ ਉਹ ਕਿਸੇ ਨੂੰ ਮਾਰ ਵੀ ਸੱਕਦਾ ਹੈ। ਸਿਆਣਾ ਬੰਦਾ ਰਾਜੇ ਨੂੰ ਪ੍ਰਸੰਨ ਰੱਖਣ ਦੀ ਕੋਸ਼ਿਸ਼ ਕਰੇਗਾ।
15 ਜਦੋਂ ਰਾਜਾ ਪ੍ਰਸੰਨ ਹੁੰਦਾ ਹੈ ਹਰ ਕਿਸੇ ਲਈ ਜੀਵਨ ਬਿਹਤਰ ਹੁੰਦਾ ਹੈ। ਜੇ ਰਾਜਾ ਤੁਹਾਡੇ ਨਾਲ ਪ੍ਰਸੰਨ ਹੈ, ਤਾਂ ਇਹ ਬਸੰਤ ਦੀ ਵਰੱਖਾ ਦੇ ਬੱਦਲ ਵਾਂਗ ਹੋਵੇਗਾ।
16 ਸੋਨੇ ਨਾਲੋਂ ਸਿਆਣਪ ਨੂੰ ਹਾਸਿਲ ਕਰਨਾ ਕਿੰਨਾ ਵੱਧੀਆ ਹੈ, ਅਤੇ ਸਮਝਦਾਰੀ ਨੂੰ ਹਾਸਿਲ ਕਰਨਾ ਚਾਂਦੀ ਦੇ ਮਾਲਕ ਹੋਣ ਨਾਲੋ ਵੱਧੇਰੇ ਚੰਗਾ ਹੈ।
17 ਇਮਾਨਦਾਰ ਲੋਕਾਂ ਦਾ ਰਸਤਾ ਬਦੀ ਤੋਂ ਕਿਨਾਰਾ ਕਰਦਾ ਹੈ। ਜਿਹੜਾ ਬੰਦਾ ਆਪਣੇ ਜੀਵਨ ਬਾਰੇ ਸਾਵੱਧਾਨ ਹੈ ਉਹ ਆਪਣੀ ਰੂਹ ਦੀ ਰਾਖੀ ਕਰ ਰਿਹਾ ਹੈ।
18 ਘਮੰਡ ਤਬਾਹੀ ਵੱਲ ਪਹਿਲ ਕਰਦਾ ਹੈ ਅਤੇ ਮਗਰੂਰ ਰਵੱਈਆਂ ਪਤਨ ਵੱਲ ਪਹਿਲ ਕਰਦਾ ਹੈ।
19 ਗਰੀਬ ਲੋਕਾਂ ਨਾਲ ਨਿਮ੍ਰ ਹੋਣਾ, ਹੰਕਾਰੀਆਂ ਦਰਮਿਆਨ ਲੁੱਟ ਦੇ ਮਾਲ ਵਿੱਚ ਹਿੱਸਾ ਪਾਉਣ ਨਾਲੋਂ ਵੱਧੀਆ ਹੈ।
20 ਜਿਹੜਾ ਬੰਦਾ ਉਸ ਨੂੰ ਆਖੀਆਂ ਹੋਈਆਂ ਗੱਲਾਂ ਵੱਲ ਧਿਆਨ ਦਿੰਦਾ ਹੈ, ਪਰਗਤੀਸ਼ੀਲ ਬਣ ਜਾਂਦਾ ਹੈ। ਜਿਹੜਾ ਬੰਦਾ ਯਹੋਵਾਹ ਤੇ ਭਰੋਸਾ ਕਰੇ ਧੰਨ ਹੋਵੇਗਾ।
21 ਜਿਹੜਾ ਵਿਅਕਤੀ ਸਿਆਣਪਤਾ ਨਾਲ ਸੋਚੇ ਦੂਰਦਰਿਸ਼ਟੀ ਪ੍ਰਾਪਤ ਕਰਨ ਲਈ ਸੂਝਵਾਨ ਬਣਾਇਆ ਜਾਵੇਗਾ, ਅਤੇ ਮਨਭਾਉਂਦਾ ਉਪਦੇਸ਼ ਹੋਰ ਵੀ ਪ੍ਰੇਰਣਾਮਈ ਹੈ।
22 ਚੰਗੀ ਸੂਝ ਜੀਵਨ ਦਾ ਝਰਨਾ ਹੈ, ਜਿਨ੍ਹਾਂ ਕੋਲ ਇਹ ਹੈ, ਜਦ ਕਿ ਮੂਰਖ ਆਦਮੀ ਦੀ ਬੇਵਕੂਫ਼ੀ ਉਸ ਲਈ ਸਜ਼ਾ ਲਿਆਉਂਦੀ ਹੈ।
23 ਸਿਆਣੇ ਬੰਦੇ ਦਾ ਦਿਲ ਉਸ ਦੇ ਉਪਦੇਸ਼ ਤੇ ਕਾਬੂ ਰੱਖਦਾ ਹੈ ਅਤੇ ਉਹ ਉਸ ਦੇ ਸ਼ਬਦਾਂ ਨੂੰ ਬਹੁਤ ਹੀ ਪ੍ਰੇਰਣਾਮਈ ਬਣਾਉਂਦਾ ਹੈ।
24 ਕ੍ਰਿਪਾਲੂ ਸ਼ਬਦ ਸ਼ਹਿਦ ਵਾਂਗ, ਤੁਹਾਡੇ ਦਿਮਾਗ਼ ਲਈ ਮਿੱਠੇ ਅਤੇ ਤੁਹਾਡੇ ਸਰੀਰ ਲਈ ਤੰਦਰੁਸਤੀ ਹੁੰਦੇ ਹਨ।
25 ਇੱਕ ਐਸਾ ਰਾਹ ਹੈ ਜਿਹੜਾ ਲੋਕਾਂ ਨੂੰ ਸਹੀ ਜਾਪਦਾ ਹੈ ਪਰ ਅਸਲ ਵਿੱਚ ਉਹ ਰਾਹ ਮੌਤ ਵੱਲ ਹੈ।
26 ਕਾਮੇ ਦੀ ਭੁੱਖ ਉਸ ਨੂੰ ਕਾਰੇ ਲਾਈ ਰੱਖਦੀ ਹੈ। ਉਸਦੀ ਭੁੱਖ ਉਸ ਨੂੰ ਚਲਾਉਂਦੀ ਰਹਿੰਦੀ ਹੈ।
27 ਇੱਕ ਸਮਾਜ ਧ੍ਰੋਹੀ ਆਦਮੀ ਹਮੇਸ਼ਾ ਮੰਦੀਆਂ ਗੱਲਾਂ ਵਿਉਂਤਦਾ, ਅਤੇ ਉਸਦਾ ਉਪਦੇਸ਼ ਉਸ ਅੱਗ ਵਾਂਗ ਹੈ ਜੋ ਚੀਜ਼ਾਂ ਨੂੰ ਤਬਾਹ ਕਰਦੀ ਹੈ।
28 ਇੱਕ ਹਿੰਸੱਕ ਆਦਮੀ ਗ਼ਲਤ ਫ਼ਹਿਮੀਆਂ ਦਾ ਕਾਰਣ ਬਣਦਾ ਹੈ, ਅਤੇ ਜਿਹੜਾ ਵਿਅਕਤੀ ਗੱਪ ਫ਼ੈਲਾਉਂਦਾ ਹੈ ਦੋਸਤਾਂ ਨੂੰ ਅੱਡ ਕਰ ਦਿੰਦਾ ਹੈ।
29 ਇੱਕ ਹਿੰਸੱਕ ਆਦਮੀ ਆਪਣੇ ਗੁਆਂਢੀ ਨੂੰ ਕੁਰਾਹੇ ਪਾਉਂਦਾ ਅਤੇ ਆਪਣੇ ਨਾਲ ਉਸ ਰਾਹ ਤੇ ਲੈ ਜਾਂਦਾ ਜੋ ਚੰਗਾ ਨਹੀ ਹੁੰਦਾ। 30 ਉਹ ਜਿਹੜਾ ਆਪਣੀਆਂ ਅੱਖਾਂ ਝਪਕਦਾ, ਦੁਸ਼ਟ ਵਿਉਂਤਾਂ ਬਣਾ ਰਿਹਾ ਹੁੰਦਾ ਹੈ ਅਤੇ ਉਹ ਜਿਹੜਾ ਆਪਣੇ ਮੂੰਹ ਤੇ ਚੂੰਡੀਆਂ ਵੱਢਦਾ ਬਦੀ ਦੀ ਜੁਗਤ ਬਣਾਉਂਦਾ।
31 ਧੌਲੇ ਵਾਲ ਇੱਕ ਪਰਤਾਪ ਦਾ ਤਾਜ ਹਨ, ਇਹ ਧਰਮੀ ਜੀਵਨ ਦੁਆਰਾ ਤੋਂ ਮਿਲਦਾ ਹੈ।
32 ਤਾਕਤਵਰ ਸਿਪਾਹੀ ਹੋਣ ਨਾਲੋਂ ਧੀਰਜਵਾਨ ਹੋਣਾ ਬਿਹਤਰ ਹੈ। ਪੂਰੇ ਸ਼ਹਿਰ ਉੱਤੇ ਕਾਬੂ ਪਾਉਣ ਨਾਲੋਂ ਆਪਣੇ ਗੁੱਸੇ ਉੱਤੇ ਕਾਬੂ ਪਾਉਣਾ ਬਿਹਤਰ ਹੈ।
33 ਫੈਸਲਾ ਕਰਨ ਲਈ ਲੋਕ ਗੁਣੇ ਪਾਉਂਦੇ ਹਨ, ਪਰ ਉਤਰ ਹਮੇਸ਼ਾ ਯਹੋਵਾਹ ਵਲੋਂ ਆਉਂਦਾ ਹੈ।
17 ਸ਼ਾਂਤੀ ਨਾਲ ਸੁੱਕੀ ਰੋਟੀ ਦੇ ਟੁਕੜੇ ਨੂੰ ਖਾਣਾ ਦਲੀਲਬਾਜ਼ੀ ਨਾਲ ਭਰੇ ਹੋਏ ਘਰ ਵਿੱਚ ਸ਼ਾਹੀ ਭੋਜਨ ਖਾਣ ਨਾਲੋਂ ਬਿਹਤਰ ਹੈ।
2 ਸੂਝਵਾਨ ਨੋਕਰ ਆਪਣੇ ਮਾਲਕ ਦੇ ਮੂਰਖ ਪੁੱਤਰ ਉੱਤੇ ਰਾਜ ਕਰੇਗਾ, ਜੋ ਸ਼ਰਮਸਾਰੀ ਲਿਆਉਂਦਾ ਹੈ। ਅਜਿਹਾ ਨੋਕਰ ਆਪਣੇ ਮਾਲਕ ਦੀ ਦੌਲਤ ਉਸ ਦੇ ਪੁੱਤਰ ਵਾਂਗ ਵਿਰਾਸਤ ਵਿੱਚ ਲੈ ਲਵੇਗਾ।
3 ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਵਿੱਚ ਸੁੱਟਿਆ ਜਾਂਦਾ ਹੈ ਪਰ ਇਹ ਯਹੋਵਾਹ ਹੀ ਹੈ ਜਿਹੜਾ ਲੋਕਾਂ ਦੇ ਦਿਲਾਂ ਨੂੰ ਸ਼ੁੱਧ ਕਰਦਾ ਹੈ।
4 ਬੁਰਾ ਬੰਦਾ ਹੋਰਨਾਂ ਲੋਕਾਂ ਦੀਆਂ ਮੰਦੀਆਂ ਗੱਲਾਂ ਸੁਣਦਾ ਹੈ। ਜਿਹੜੇ ਬੰਦੇ ਝੂਠ ਬੋਲਦੇ ਹਨ ਉਹ ਝੂਠ ਸੁਣਦੇ ਵੀ ਹਨ।
5 ਉਹ ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ, ਆਪਣੇ ਬਨਾਉਣ ਵਾਲੇ ਲਈ ਅਨਾਦਰ ਦਰਸਾਉਂਦਾ, ਅਤੇ ਉਹ ਜਿਹੜੇ ਬਿਪਤਾ ਤੇ ਆਨੰਦ ਮਾਣਦੇ ਹਨ ਸਜ਼ਾ ਪਾਉਣਗੇ।
6 ਪੁਤ-ਪੋਤਰੇ ਆਪਣੇ ਬੁਢਿਆਂ ਲਈ ਮੁਕੁਟ ਵਾਂਗ ਹੁੰਦੇ ਹਨ, ਅਤੇ ਬੱਚੇ ਆਪਣੇ ਮਾਪਿਆਂ ਦੇ ਤਾਜ ਹੁੰਦੇ ਹਨ।
7 ਮੂਰਖ ਆਦਮੀ ਲਈ ਬਹੁਤਾ ਬੋਲਣਾ ਚੰਗਾ ਨਹੀਂ, ਬਿਲਕੁਲ ਜਿਵੇਂ ਕਿ ਕਿਸੇ ਸ਼ਾਸਕ ਨੂੰ ਝੂਠ ਬੋਲਣਾ ਨਹੀਂ ਸੋਭਦਾ।
8 ਕਈ ਲੋਕ ਸੋਚਦੇ ਹਨ ਕਿ ਰਿਸ਼ਵਤ ਇੱਕ ਜਾਦੂ ਦੀ ਛੜੀ ਹੈ- ਜਿੱਥੇ ਵੀ ਉਹ ਜਾਂਦੇ ਹਨ ਇਹ ਕੰਮ ਕਰਦੀ ਦਿਖਾਈ ਦਿੰਦੀ ਹੈ।
9 ਜੇਕਰ ਕੋਈ ਵਿਅਕਤੀ ਦੂਸਰੇ ਵਿਅਕਤੀ ਦੀਆਂ ਗ਼ਲਤ ਕਰਨੀਆਂ ਨੂੰ ਮਆਫ ਕਰ ਦਿੰਦਾ, ਉਹ ਪਿਆਰ ਕਮਾਵੇਗਾ, ਪਰ ਜਿਹੜਾ ਵਿਅਕਤੀ ਇਸ ਨੂੰ ਬਾਰ-ਬਾਰ ਉੱਠਾਉਂਦਾ ਆਪਣਾ ਸਭ ਤੋਂ ਨਜ਼ਦੀਕੀ ਦੋਸਤ ਵੀ ਗੁਆ ਲੈਂਦਾ ਹੈ।
10 ਇੱਕ ਝਿੜਕ ਇੱਕ ਸੂਝਵਾਨ ਆਦਮੀ ਤੇ, ਕਿਸੇ ਮੂਰਖ ਤੇ ਸੌ ਮਾਰ ਮਾਰਨ ਨਾਲੋਂ ਵੱਧੇਰੇ ਪ੍ਰਭਾਵ ਪਾਉਂਦੀ ਹੈ।
11 ਜੇ ਇੱਕ ਬਦ ਆਦਮੀ ਵਿਦ੍ਰੋਹ ਕਰਦਾ ਰਹੇ, ਤਾਂ ਇੱਕ ਬੇਰਹਿਮ ਅਧਿਕਾਰੀ ਉਸ ਨਾਲ ਸਲੂਕਣ ਲਈ ਭੇਜਿਆ ਜਾਵੇਗਾ।
12 ਇੱਕ ਰਿੱਛਣੀ ਨਾਲ, ਜਿਸਤੋਂ ਉਸ ਦੇ ਬੱਚੇ ਲੈ ਲਏ ਗਏ ਹੋਣ, ਮਿਲਣਾ ਇੱਕ ਮੂਰਖ ਨਾਲ ਉਸਦੀ ਬੇਵਕੂਫੀ ਸਮੇਤ ਮਿਲਣ, ਤੋਂ ਬਿਹਤਰ ਹੈ।
13 ਜੇਕਰ ਕੋਈ ਵਿਅਕਤੀ ਬਦੀ ਨਾਲ ਚੰਗਿਆਈ ਦੀ ਅਦਾਇਗੀ ਕਰੇ, ਮੁਸੀਬਤ ਉਸ ਦੇ ਟੱਬਰ ਨੂੰ ਨਹੀਂ ਛੱਡੇਗੀ।
14 ਦਲੀਲਬਾਜ਼ੀ ਦੀ ਸ਼ੁਰੂਆਤ ਬੰਨ੍ਹ ਵਿੱਚੋਂ ਫ਼ਟ ਨਿਕਲੇ ਪਾਣੀ ਵਾਂਗ ਹੈ, ਇਸ ਲਈ ਵਿਵਾਦ ਵਿੱਚ ਤੇਜ਼ੀ ਆਉਣ ਤੋਂ ਪਹਿਲਾਂ ਇਸ ਨੂੰ ਛੱਡ ਦਿਓ।
15 ਯਹੋਵਾਹ ਉਨ੍ਹਾਂ ਦੋਨਾਂ ਵਿਅਕਤੀਆਂ ਨੂੰ ਨਫ਼ਰਤ ਕਰਦਾ ਹੈ ਜੋ ਦੋਸ਼ੀ ਆਦਮੀ ਨੂੰ ਬੇਗੁਨਾਹ ਘੋਸ਼ਿਤ ਕਰਦਾ ਅਤੇ ਜਿਹੜਾ ਵਿਅਕਤੀ ਬੇਗੁਨਾਹ ਆਦਮੀ ਨੂੰ ਦੋਸ਼ੀ ਘੋਸ਼ਿਤ ਕਰਦਾ ਹੈ।
16 ਧੰਨ, ਮੂਰਖ ਬੰਦੇ ਲਈ, ਕੀ ਭਲਾ ਕਰੇਗਾ? ਕੀ ਉਹ ਸਿਆਣਪ ਖ੍ਰੀਦੇਗਾ? ਪਰ ਉਸ ਨੂੰ ਕੋਈ ਸੂਝ ਨਹੀਂ।
17 ਦੋਸਤ ਹਰ ਸਮੇਂ ਤੁਹਾਨੂੰ ਪਿਆਰ ਕਰਦਾ ਹੈ ਅਤੇ ਭਰਾ ਮੁਸੀਬਤ ਦੇ ਸਮਿਆਂ ਲਈ ਹੀ ਜਨਮਿਆਂ ਹੈ।
18 ਸਿਰਫ਼ ਉਹੀ ਆਦਮੀ ਜਿਸ ਨੂੰ ਕੋਈ ਸੂਝ ਨਹੀਂ ਆਪਣੇ ਗੁਆਂਢੀ ਦੇ ਕਰਜ਼ਿਆਂ ਦੀ ਜਿੰਮੇਵਾਰੀ ਲਵੇਗਾ।
19 ਜਿਸ ਬੰਦੇ ਨੂੰ ਦਲੀਲਬਾਜ਼ੀ ਨਾਲ ਪਿਆਰ ਹੈ, ਉਹ ਪਾਪ ਨੂੰ ਪਿਆਰ ਕਰਦਾ ਹੈ, ਅਤੇ ਉਹ ਵਿਅਕਤੀ ਜੋ ਆਪਣੀਆਂ ਦਹਿਲੀਜਾਂ ਉੱਚੀਆਂ ਬਣਾਉਂਦੇ ਹਨ, ਟੁੱਟੀਆਂ ਹੋਈਆਂ ਹੱਡੀਆਂ ਨੂੰ ਸੱਦਾ ਦਿੰਦੇ ਹਨ।
20 ਇੱਕ ਪੁੱਠੇ ਦਿਮਾਗ਼ ਵਾਲਾ ਵਿਅਕਤੀ ਕਦੇ ਵੀ ਤਰੱਕੀ ਨਹੀਂ ਕਰੇਗਾ, ਇਦੋ ਘ੍ਰਿਣਾਯੋਗ ਜੁਬਾਨ ਵਾਲਾ ਵਿਅਕਤੀ ਮੁਸੀਬਤ ਵਿੱਚ ਪੈ ਜਾਵੇਗਾ।
21 ਜਿਸ ਕੋਲ ਆਪਣੇ ਪੁੱਤਰ ਵਜੋਂ ਮੂਰਖ ਹੈ, ਉਦਾਸੀ ਹੈ, ਅਤੇ ਬੇਵਕੂਫ਼ ਆਦਮੀ ਦਾ ਪਿਤਾ ਕਦੇ ਖੁਸ਼ ਨਹੀਂ ਹੁੰਦਾ।
22 ਆਨੰਦਮਈ ਦਿਮਾਗ਼ ਇੱਕ ਚੰਗੀ ਦਵਾ ਬਣਾਉਂਦਾ ਹੈ, ਪਰ ਉਦਾਸ ਮਹਿਸੂਸ ਕਰਨਾ ਹੱਡੀਆਂ ਨੂੰ ਵੀ ਸੁਕਾ ਦਿੰਦਾ ਹੈ।
23 ਇੱਕ ਦੁਸ਼ਟ ਆਦਮੀ ਨਿਆਂ ਰੋਕਣ ਲਈ ਗੁਪਤ ਤੌਰ ਤੇ ਰਿਸ਼ਵਤ ਲੈਂਦਾ ਹੈ।
24 ਸਿਆਣਾ ਬੰਦਾ ਸਿਆਣਪ ਵਾਲੇ ਕੰਮ ਬਾਰੇ ਸੋਚਦਾ ਰਹਿੰਦਾ ਹੈ। ਪਰ ਮੂਰਖ ਦੂਰ-ਦੁਰਾਡੀਆਂ ਥਾਵੇਂ ਦੇ ਸੁਪਨੇ ਲੈਂਦਾ ਰਹਿੰਦਾ ਹੈ।
25 ਮੂਰਖ ਪੁੱਤਰ ਆਪਣੇ ਪਿਤਾ ਲਈ ਅਫ਼ਸੋਸ ਦਾ ਕਾਰਣ ਬਣਦਾ ਹੈ। ਅਤੇ ਮੂਰਖ ਪੁੱਤਰ ਆਪਣੀ ਜਨਮ ਦੇਣ ਵਾਲੀ ਮਾਂ ਨੂੰ ਉਦਾਸੀ ਦਿੰਦਾ ਹੈ।
26 ਜਿਸ ਬੰਦੇ ਨੇ ਕੋਈ ਗ਼ਲਤੀ ਨਹੀਂ ਕੀਤੀ ਉਸ ਨੂੰ ਸਜ਼ਾ ਦੇਣਾ ਗ਼ਲਤ ਹੈ। ਜਦੋਂ ਆਗੂ ਇਮਾਨਦਾਰ ਹੋਣ ਤਾਂ ਉਨ੍ਹਾਂ ਨੂੰ ਸਜ਼ਾ ਦੇਣੀ ਗ਼ਲਤ ਗੱਲ ਹੈ।
27 ਇੱਕ ਸਮਝਦਾਰ ਆਦਮੀ ਆਪਣੀ ਕਥਨੀ ਤੇ ਕਾਬੂ ਰੱਖਦਾ, ਅਤੇ ਜਿਹੜਾ ਸੂਝਵਾਨ ਹੈ ਆਪਣੇ ਕ੍ਰੋਧ ਤੇ ਕਾਬੂ ਰੱਖਦਾ ਹੈ।
28 ਮੂਰਖ ਵੀ ਜੋ ਕਿ ਚੁੱਪ ਰਹੇ ਸਿਆਣਾ ਮੰਨਿਆ ਜਾਂਦਾ ਹੈ ਜਿੰਨਾ ਚਿਰ ਤੀਕ ਉਹ ਆਪਣਾ ਮੂੰਹ ਬੰਦ ਰੱਖੇ ਸੂਝਵਾਨ ਨਜ਼ਰ ਆਉਂਦਾ ਹੈ।
18 ਇੱਕ ਨਾ ਦੋਸਤਾਨਾ ਵਿਅਕਤੀ ਆਪਣੀਆਂ ਹੀ ਇੱਛਾਵਾਂ ਦਾ ਪਿੱਛਾ ਕਰਦਾ ਹੈ, ਉਹ ਹਰ ਸਲਾਹ ਨੂੰ ਘ੍ਰਿਣਾ ਕਰਦਾ ਹੈ।
2 ਮੂਰਖ ਬੰਦਾ ਹੋਰਨਾਂ ਲੋਕਾਂ ਤੋਂ ਸਿੱਖਿਆ ਲੈਣਾ ਨਹੀਂ ਚਾਹੁੰਦਾ ਉਹ ਬੰਦਾ ਸਿਰਫ਼ ਆਪਣੇ ਵਿੱਚਾਰ ਹੀ ਦੱਸਣਾ ਚਾਹੁੰਦਾ ਹੈ।
3 ਦੁਸ਼ਟ ਵਿਅਕਤੀ ਨਾਲ ਨਿੰਦਿਆ ਆਉਂਦੀ ਹੈ, ਨਿਰਾਦਰ ਬੇਇੱਜ਼ਤੀ ਲਿਆਉਂਦਾ ਹੈ।
4 ਆਦਮੀ ਦੇ ਸ਼ਬਦ ਡੂੰਘੇ ਪਾਣੀਆਂ ਵਰਗੇ ਹਨ, ਸਿਆਣਪ ਦਾ ਸਰੋਤ ਬੁਲਬਲੇ ਉੱਠਦੀ ਨਹਿਰ ਹੈ।
5 ਦੁਸ਼ਟ ਬੰਦੇ ਦਾ ਪੱਖ ਲੈ ਕੇ ਬੇਗੁਨਾਹ ਆਦਮੀ ਨੂੰ ਨਿਆਂ ਤੋਂ ਵਾਂਝਿਆਂ ਕਰਨਾ ਸਹੀ ਨਹੀਂ।
6 ਇੱਕ ਮੂਰਖ ਬੰਦੇ ਦਾ ਮੂੰਹ ਜੇ ਦਲੀਲਬਾਜ਼ੀ ਵਿੱਚ ਪੈ ਜਾਂਦਾ, ਉਸਦਾ ਮੂੰਹ ਕੁੱਟ ਦੀ ਮੰਗ ਕਰ ਰਿਹਾ ਹੈ।
7 ਇੱਕ ਮੂਰਖ ਆਦਮੀ ਦਾ ਮੂੰਹ ਉਸਦੀ ਬਰਬਾਦੀ ਹੈ, ਉਸ ਦੇ ਬੁਲ੍ਹ ਉਸ ਦੇ ਜੀਵਨ ਲਈ ਸ਼ਿਕੰਜ਼ਾ ਹਨ।
8 ਲੋਕ ਚੁਗਲੀਆਂ ਦੇ ਭੰਡਾਰ ਹਨ। ਇਹ ਚੰਗੇ ਭੋਜਨ ਵਾਂਗ ਹੈ ਜੋ ਢਿੱਡ ਦੀ ਗਹਿਰਾਈ ਤਾਂਈ ਪਹੁੰਚਦੀਆਂ ਹਨ।
9 ਉਹ ਵਿਅਕਤੀ ਜਿਹੜਾ ਆਪਣੇ ਕੰਮ ਵਿੱਚ ਲਾਪਰਵਾਹ ਹੈ ਉਸ ਵਿਅਕਤੀ ਵਰਗਾ ਜਿਹੜਾ ਚੀਜ਼ਾਂ ਤਬਾਹ ਕਰਦਾ ਹੈ।
10 ਯਹੋਵਾਹ ਦਾ ਨਾਮ ਇੱਕ ਮਜ਼ਬੂਤ ਕਿਲ੍ਹੇ ਵਾਂਗ ਹੈ। ਇੱਕ ਚੰਗਾ ਵਿਅਕਤੀ ਭੱਜ ਕੇ ਇਸ ਵਿੱਚ ਵੜ ਜਾਂਦਾ ਅਤੇ ਸੁੱਰੱਖਿਅਤ ਹੋ ਜਾਂਦਾ।
11 ਅਮੀਰ ਆਦਮੀ ਸਮਝਦਾ ਹੈ ਕਿ ਉਸ ਦੀ ਦੌਲਤ ਇੱਕ ਵਗਲੇ ਹੋਏ ਸਹਿਰ ਵਾਂਗ ਹੈ। ਉਹ ਇਸ ਨੂੰ ਇੱਕ ਨਾ ਮਾਪੇ ਜਾਣ ਵਾਲੀ ਕੰਧ ਵਾਂਗ ਵੇਖਦਾ ਹੈ।
12 ਇੱਕ ਘਮੰਡੀ ਦਿਮਾਗ ਵਿਅਕਤੀ ਦੇ ਪਤਨ ਦੇ ਅੱਗੇ ਚੱਲਦਾ ਹੈ, ਪਰ ਨਿਮ੍ਰਤਾ ਸਤਿਕਾਰ ਤੋਂ ਬਾਅਦ ਵਿੱਚ ਆਉਂਦੀ ਹੈ।
13 ਜਿਹੜਾ ਵਿਅਕਤੀ ਬਿਨਾਂ ਸੁਣਿਆਂ ਜਵਾਬ ਦੇਵੇ, ਮੂਰਖ ਹੈ ਜਿਸ ਨੂੰ ਸ਼ਰਮਿੰਦਾ ਕੀਤਾ ਜਾਣਾ ਚਾਹੀਦਾ ਹੈ।
14 ਆਦਮੀ ਦਾ ਦਿਲ ਬੀਮਾਰੀ ਦੌਰਾਨ ਉਸਦੀ ਦੇਖ-ਭਾਲ ਕਰਦਾ ਹੈ, ਪਰ ਕੌਣ ਆਦਮੀ ਟੁੱਟੇ ਹੋਏ ਆਤਮੇ ਨੂੰ ਉੱਠਾ ਸੱਕਦਾ ਹੈ।
15 ਇੱਕ ਸੂਝਵਾਨ ਆਦਮੀ ਗਿਆਨ ਪ੍ਰਾਪਤ ਕਰਦਾ ਹੈ, ਸਿਆਣੇ ਲੋਕਾਂ ਦੇ ਕੰਨ ਗਿਆਨ ਲੋਚਦੇ ਹਨ।
16 ਇੱਕ ਸੁਗਾਤ ਆਦਮੀ ਲਈ ਬੂਹੇ ਖੋਲ ਦਿੰਦੀ ਹੈ, ਉਹ ਮਹੱਤਵਪੂਰਣ ਲੋਕਾਂ ਨੂੰ ਮਿਲਣ ਦੇ ਕਾਬਿਲ ਹੋਵੇਗਾ।
17 ਜਿਹੜਾ ਵਿਅਕਤੀ ਵਿਵਾਦ ਦੌਰਾਨ ਆਪਣਾ ਮਾਮਲਾ ਪਹਿਲਾਂ ਹਾਜ਼ਰ ਕਰੇ ਸਹੀ ਪੱਖ ਵਿੱਚ ਹੁੰਦਾ, ਪਰ ਫ਼ੇਰ ਉਸ ਦੇ ਵਿਰੋਧੀ ਆਉਂਦੇ ਹਨ ਅਤੇ ਉਸਦੀ ਪਰੀਖਿਆ ਲੈਂਦੇ ਹਨ।
18 ਜਦੋਂ ਦੋ ਤਾਕਤਵਰ ਲੋਕ ਝਗੜ ਰਹੇ ਹੋਣ ਤਾਂ ਨਰਦਾਂ ਸੁੱਟਕੇ ਫ਼ੈਸਲਾ ਕਰਨਾ ਹੀ ਸਭ ਤੋਂ ਚੰਗਾ ਰਹਿੰਦਾ ਹੈ।
19 ਆਪਣੇ ਭਰਾ ਨਾਲ ਸੰਧੀ ਕਰਨੀ, ਜਿਸ ਨੂੰ ਤੁਸੀਂ ਨਾਰਾਜ਼ ਕੀਤਾ ਸੀ, ਕਿਸੇ ਮਜ਼ਬੂਤ ਰਾਜ ਤੇ ਜਿੱਤ ਪ੍ਰਾਪਤ ਕਰਨ ਨਾਲੋਂ ਵੀ ਵੱਧੇਰੇ ਔਖਾ ਹੈ। ਦਲੀਲਬਾਜ਼ੀ ਕਿਸੇ ਮਹਿਲ ਤੇ ਸਰੀਏ ਲੱਗੇ ਫ਼ਾਟਕਾਂ ਵਾਂਗ ਹੈ।
20 ਆਦਮੀ ਦਾ ਢਿੱਡ ਆਪਣੇ ਮੂੰਹ ਦੇ ਫ਼ਲਾਂ ਨਾਲ ਭਰ ਜਾਂਦਾ ਹੈ, ਉਹ ਆਪਣੇ ਬੁਲ੍ਹਾਂ ਦੀਆਂ ਫ਼ਸਲਾਂ ਨਾਲ ਸੰਤੁਸ਼ਟ ਹੋ ਜਾਂਦਾ ਹੈ।
21 ਵਿਅਕਤੀ ਦੀ ਜ਼ਬਾਨ ’ਚ ਜੀਵਨ ਅਤੇ ਮੌਤ ਦੀ ਸ਼ਕਤੀ ਹੈ ਕੋਈ ਵੀ ਜੋ ਇਸ ਨੂੰ ਇਸਤੇਮਾਲ ਕਰਨਾ ਪਸੰਦ ਕਰਦਾ ਇਸਦੇ ਫ਼ਲ ਨੂੰ ਖਾਂਦਾ ਹੈ।
22 ਜੇਕਰ ਤੇਰੀ ਇੱਕ ਪਤਨੀ ਹੈ, ਤੈਨੂੰ ਇੱਕ ਵੱਧੀਆ ਚੀਜ਼ ਮਿਲ ਗਈ ਹੈ ਅਤੇ ਤੂੰ ਯਾਹੋਵਾਹ ਤੋਂ ਅਸੀਸ ਪ੍ਰਾਪਤ ਹੈਂ।
23 ਗਰੀਬ ਆਦਮੀ ਸਹਾਇਤਾ ਲਈ ਬੇਨਤੀ ਕਰੇਗਾ ਪਰ ਅਮੀਰ ਆਦਮੀ ਜਦੋਂ ਉਸਦਾ ਜਵਾਬ ਦਿੰਦਾ ਤਾਂ ਕੁਰੱਖਤ ਹੁੰਦਾ ਹੈ।
24 ਕੁਝ ਦੋਸਤ ਸਿਰਫ਼ ਸਮਾਜਿਕ ਸਾਥੀ ਹੀ ਹੁੰਦੇ ਹਨ। ਪਰ ਇੱਕ ਚੰਗਾ ਦੋਸਤ ਇੱਕ ਭਰਾ ਨਾਲੋਂ ਵੀ ਬਿਹਤਰ ਹੋ ਸੱਕਦਾ ਹੈ
2010 by World Bible Translation Center