Print Page Options
Previous Prev Day Next DayNext

Beginning

Read the Bible from start to finish, from Genesis to Revelation.
Duration: 365 days
Punjabi Bible: Easy-to-Read Version (ERV-PA)
Version
ਕਹਾਉਤਾਂ 24-26

-19-

24 ਬਦ ਲੋਕਾਂ ਨਾਲ ਹੋੜ ਨਾ ਕਰੋ, ਉਨ੍ਹਾਂ ਦੀ ਸੰਗਤ ਵਿੱਚ ਰਹਿਣ ਦੀ ਲੋਚਾ ਨਾ ਕਰੋ। ਉਹ ਆਪਣੇ ਦਿਲਾਂ ਅੰਦਰ ਬਦੀ ਦੀਆਂ ਯੋਜਨਾਵਾਂ ਬਣਾਉਂਦੇ ਹਨ। ਉਹ ਸਿਰਫ਼ ਮੁਸੀਬਤਾਂ ਖੜੀਆਂ ਕਰਨ ਬਾਰੇ ਹੀ ਗੱਲਾਂ ਕਰਦੇ ਹਨ।

-20-

ਇੱਕ ਘਰ ਸਿਆਣਪ ਦੁਆਰਾ ਉਸਾਰਿਆ ਜਾਂਦਾ ਹੈ, ਅਤੇ ਇੱਕ ਚੰਗੀ ਸੂਝ ਨਾਲ ਮਜ਼ਬੂਤ ਰਹਿੰਦਾ ਹੈ। ਅਤੇ ਗਿਆਨ ਕਮਰਿਆਂ ਨੂੰ ਨਾਯਾਬ ਅਤੇ ਸੁੰਦਰ ਖਜ਼ਾਨਿਆਂ ਨਾਲ ਭਰ ਦਿੰਦਾ ਹੈ।

-21-

ਇੱਕ ਸਿਆਣੇ ਆਦਮੀ ਕੋਲ ਮਹਾਨ ਤਾਕਤ ਹੁੰਦੀ ਹੈ ਅਤੇ ਇੱਕ ਗਿਆਨ ਵਾਨ ਆਦਮੀ ਸ਼ਕਤੀ ਵੱਧਾਉਂਦਾ ਹੈ। ਯੁੱਧ ਲੜਨ ਲਈ, ਤੁਹਾਨੂੰ ਮਾਰਗ ਦਰਸ਼ਨ ਦੀ ਜਰੂਰਤ ਹੁੰਦੀ ਹੈ ਅਤੇ ਜਿੱਤਣ ਲਈ, ਤੁਹਾਨੂੰ ਬਹੁਤਤਾ ਸਲਾਹਕਾਰ ਚਾਹੀਦੇ ਹਨ।

-22-

ਮੂਰਖ ਲਈ ਸਿਆਣਪ ਬਹੁਤ ਪੇਚੀਦਾ ਹੁੰਦੀ ਹੈ। ਜਦੋਂ ਲੋਕ ਮਹੱਤਵਪੂਰਣ ਮਸਲਿਆਂ ਬਾਰੇ ਗੱਲ ਕਰ ਰਹੇ ਹੁੰਦੇ ਹਨ, ਉਸ ਕੋਲ ਆਖਣ ਲਈ ਕੁਝ ਨਹੀਂ ਹੁੰਦਾ।

-23-

ਜਿਹੜਾ ਵਿਅਕਤੀ ਨੁਕਸਾਨਦੇਹ ਵਿਉਂਤਾਂ ਵਿਉਂਤੇ, ਇੱਕ ਸਾਜਸੀ ਹੀ ਮੰਨਿਆ ਜਾਵੇਗਾ। ਇੱਕ ਮੂਰਖ ਆਦਮੀ ਦੀਆਂ ਵਿਉਂਤਾਂ ਪਾਪ ਹੁੰਦੀਆਂ ਹਨ ਅਤੇ ਲੋਕੀਂ ਮਖੌਲੀ ਨੂੰ ਨਫ਼ਰਤ ਕਰਦੇ ਹਨ।

-24-

10 ਜੇ ਤੁਸੀਂ ਮੁਸੀਬਤ ਵੇਲੇ ਕਮਜ਼ੋਰ ਹੋ ਤਾਂ ਤੁਸੀਂ ਸੱਚਮੁੱਚ ਕਮਜ਼ੋਰ ਹੋ।

-25-

11 ਜੇਕਰ ਕੋਈ ਕਿਸੇ ਵਿਅਕਤੀ ਨੂੰ ਮਾਰ ਦੇਣ ਦੀ ਯੋਜਨਾ ਬਣਾ ਰਿਹਾ ਹੋਵੇ, ਤਾਂ ਤੁਹਾਨੂੰ ਉਸ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। 12 ਤੁਸੀਂ ਇਹ ਨਹੀਂ ਆਖ ਸੱਕਦੇ, “ਇਹ ਮੇਰਾ ਕੰਮ ਨਹੀਂ।” ਯਹੋਵਾਹ ਸਭ ਕੁਝ ਜਾਣਦਾ ਹੈ। ਉਹ ਇਹ ਵੀ ਜਾਣਦਾ ਹੈ ਕਿ ਤੁਸੀਂ ਸਭ ਕੁਝ ਕਿਉਂ ਕਰਦੇ ਹੋ। ਯਹੋਵਾਹ ਤੁਹਾਡੀ ਨਿਗਰਾਨੀ ਕਰਦਾ ਹੈ। ਉਹ ਜਾਣਦਾ ਹੈ ਉਹ ਇੱਕ ਵਿਅਕਤੀ ਨੂੰ ਉਸ ਦੀਆਂ ਕਰਨੀਆਂ ਅਨੁਸਾਰ ਇਨਾਮ ਦਿੰਦਾ ਹੈ।

-26-

13 ਮੇਰੇ ਬੇਟੇ, ਸ਼ਹਿਦ ਖਾਓ, ਕਿਉਂ ਕਿ ਇਹ ਚੰਗਾ ਹੁੰਦਾ ਹੈ। ਤਾਜ਼ਾ ਸ਼ਹਿਦ ਤੁਹਾਡੇ ਮੂੰਹ ਵਿੱਚ ਮਿੱਠਾ ਹੁੰਦਾ ਹੈ। 14 ਇਸੇ ਤਰ੍ਹਾਂ ਹੀ ਗਿਆਨ ਅਤੇ ਸਿਆਣਪ ਤੁਹਾਡੀ ਰੂਹ ਲਈ ਮਿੱਠੇ ਹਨ। ਜੇਕਰ ਤੁਸੀਂ ਸਿਆਣੇ ਹੋ, ਤੁਹਾਡੇ ਕੋਲ ਭਵਿੱਖ ਹੋਵੇਗਾ, ਅਤੇ ਤੁਹਾਡੇ ਕੋਲ ਹਮੇਸ਼ਾ ਉਮੀਦ ਹੋਵੇਗੀ।

-27-

15 ਕਿਸੇ ਅਪਰਾਧੀ ਵਾਂਗ, ਧਰਮੀ ਵਿਅਕਤੀ ਦੇ ਘਰ ਦੇ ਇੰਤਜ਼ਾਰ ਵਿੱਚ ਨਾ ਰਹੋ, ਉਸ ਦੇ ਘਰ ਵਿੱਚ ਸੰਨ੍ਹ ਨਾ ਮਾਰੋ। 16 ਕਿਉਂਕਿ ਇੱਕ ਧਰਮੀ ਵਿਅਕਤੀ, ਭਾਵੇਂ ਉਹ ਸੱਤ ਵਾਰੀ ਡਿੱਗ ਪਵੇ, ਆਖਰਕਾਰ ਉੱਠ ਪੈਂਦਾ ਹੈ, ਪਰ ਦੁਸ਼ਟ ਲੋਕ ਲੜਖ੍ਹਹਕੇ ਡਿੱਗ ਪੈਂਦੇ ਹਨ, ਜਦੋਂ ਮੁਸੀਬਤਾਂ ਆਉਂਦੀਆਂ ਹਨ।

-28-

17 ਆਪਣੇ ਦੁਸ਼ਮਣ ਨੂੰ ਮੁਸੀਬਤ ਵਿੱਚ ਦੇਖਕੇ ਖੁਸ਼ ਨਾ ਹੋਵੋ। ਜਦੋਂ ਉਹ ਡਿੱਗੇ ਤਾਂ ਖੁਸ਼ ਨਾ ਹੋਵੋ। 18 ਕਿਉਂ ਜੋ ਹੋ ਸੱਕਦਾ ਯਹੋਵਾਹ ਇਸ ਨੂੰ ਵੇਖ ਲਵੇ ਅਤੇ ਉਹ ਇਸ ਨੂੰ ਪਸੰਦ ਨਾ ਕਰੇ ਅਤੇ ਹੋ ਸੱਕਦਾ ਉਹ ਆਪਣਾ ਗੁੱਸਾ ਤੁਹਾਡੇ ਦੁਸ਼ਮਣ ਤੋਂ ਹਟਾ ਲਵੇ।

-29-

19 ਬਦ ਲੋਕਾਂ ਕਾਰਣ ਪਰੇਸ਼ਾਨ ਨਾ ਹੋਵੋ, ਦੁਸ਼ਟ ਨਾਲ ਈਰਖਾ ਨਾ ਕਰੋ ਆਸ ਰੱਖੋ ਕਿ ਤੁਹਾਨੂੰ ਉਨ੍ਹਾਂ ਨਾਲ ਦਲੀਲਬਾਜ਼ੀ ਨਾ ਕਰਨੀ ਪਵੇ। 20 ਕਿਉਂਕਿ ਇੱਕ ਬਦ ਇਨਸਾਨ ਦਾ ਕੋਈ ਭਵਿੱਖ ਨਹੀਂ ਹੁੰਦਾ, ਅਤੇ ਦੁਸ਼ਟ ਦਾ ਦੀਵਾ ਬੁਝਾ ਦਿੱਤਾ ਜਾਵੇਗਾ।

-30-

21 ਮੇਰੇ ਬੇਟੇ, ਯਹੋਵਾਹ ਅਤੇ ਰਾਜੇ ਤੋਂ ਡਰੋ। ਅਤੇ ਵਿਦਰੋਹੀਆਂ ਦਾ ਸੰਗ ਨਾ ਕਰੋ। 22 ਕਿਉਂਕਿ ਉਨ੍ਹਾਂ ਦੀ ਤਬਾਹੀ ਬਿਨਾ ਚਿਤਾਵਨੀ ਦਿਤਿਆਂ ਆਵੇਗੀ ਅਤੇ ਕੌਣ ਜਾਣਦਾ ਉਹ ਕਿਸ ਬਿਪਤਾ ਨੂੰ ਝੱਲਣਗੇ।

ਹੋਰ ਸਿਆਣੇ ਕਹਾਉਤਾਂ

23 ਇਹ ਸਿਆਣੇ ਬੰਦਿਆਂ ਦੇ ਸ਼ਬਦ ਹਨ:

ਨਿਆਂ ਕਰਨ ਵਾਲੇ ਨੂੰ ਹਮੇਸ਼ਾ ਬੇਲਾਗ ਹੋਣਾ ਚਾਹੀਦਾ ਹੈ। ਉਸ ਨੂੰ ਕਿਸੇ ਬੰਦੇ ਦਾ ਸਿਰਫ਼ ਇਸ ਕਰਕੇ ਪੱਖ ਨਹੀਂ ਲੈਣਾ ਚਾਹੀਦਾ ਕਿਉਂ ਕਿ ਉਹ ਉਸ ਨੂੰ ਜਾਣਦਾ ਹੈ। 24 ਜਿਹੜਾ ਵਿਅਕਤੀ ਅਪਰਾਧੀ ਨੂੰ ਆਖਦਾ, “ਤੂੰ ਬੇਗੁਨਾਹ ਹੈ।” ਅਜਿਹਾ ਵਿਅਕਤੀ ਲੋਕਾਂ ਦੁਆਰਾ ਸਰਾਪਿਆ ਜਾਵੇਗਾ ਅਤੇ ਕੌਮਾਂ ਉਸ ਨੂੰ ਨਫ਼ਰਤ ਕਰਨਗੀਆਂ। 25 ਪਰ ਜੇ ਕੋਈ ਨਿਆਂਕਾਰ ਕਿਸੇ ਦੋਸ਼ੀ ਨੂੰ ਦੰਡ ਦਿੰਦਾ ਹੈ ਉਹ ਪਸੰਦ ਕੀਤਾ ਜਾਵੇਗਾ, ਅਤੇ ਵੱਧੇਰੇ ਅਸੀਸਾਂ ਪ੍ਰਾਪਤ ਕਰੇਗਾ।

26 ਸਿੱਧਾ ਉੱਤਰ ਦੇਣਾ ਕਿਸੇ ਵਿਅਕਤੀ ਨੂੰ ਚੁੰਮਣ ਵਾਂਗ ਹੈ।

27 ਪਹਿਲਾਂ ਆਪਣਾ ਬਾਹਰਲਾ ਕੰਮ ਅਤੇ ਖੇਤ ਵਿੱਚ ਕੰਮ ਕਰ ਲਵੋ, ਤਾਂ ਹੀ ਆਪਣੇ ਘਰ ਨਿਰਮਾਣ ਕਰੋ।

28 ਬਿਨਾਂ ਕਿਸੇ ਕਾਰਣ ਆਪਣੇ ਗੁਆਂਢੀ ਦੇ ਖਿਲਾਫ਼ ਗਵਾਹੀ ਨਾ ਦਿਓ, ਆਪਣੇ ਹੀ ਬੁਲ੍ਹਾਂ ਨਾਲ ਛਲ ਨਾ ਕਰੋ।

29 ਇਹ ਨਾ ਆਖੋ, “ਉਸਨੇ ਮੈਨੂੰ ਦੁੱਖ ਦਿੱਤਾ ਹੈ, ਇਸ ਲਈ ਮੈਂ ਵੀ ਉਸ ਨਾਲ ਅਜਿਹਾ ਹੀ ਕਰਾਂਗਾ। ਉਸ ਨੇ ਜੋ ਕੁਝ ਮੇਰੇ ਨਾਲ ਕੀਤਾ ਹੈ ਮੈਂ ਉਸ ਨੂੰ ਇਸਦੀ ਸਜ਼ਾ ਦੇਵਾਂਗਾ।”

30 ਮੈਂ ਇੱਕ ਆਲਸੀ ਬੰਦੇ ਦੇ ਖੇਤ ਰਾਹੀਂ, ਬਿਨਾਂ ਸੂਝ ਵਾਲੇ ਬੰਦੇ ਦੇ ਅੰਗੂਰਾਂ ਦੇ ਬਾਗ਼ ਰਾਹੀਂ ਲੰਘਿਆ। 31 ਉਹ ਖੇਤ ਕੰਡਿਆਂ ਨਾਲ ਭਰਿਆ ਹੋਇਆ ਸੀ, ਘਾਹ ਫ਼ੂਸ ਹੱਦੋ ਵੱਧ ਉਗਿਆ ਹੋਇਆ ਸੀ। ਅਤੇ ਚਾਰ ਦੀਵਾਰੀ ਢੱਠੀ ਹੋਈ ਸੀ। 32 ਅਤੇ ਮੈਂ ਜੋ ਵੇਖਿਆ ਉਸ ਬਾਰੇ ਸੋਚਿਆ ਅਤੇ ਇੱਕ ਸਬਕ ਸਿੱਖਿਆ: 33 ਥੋੜੀ ਜਿਹੀ ਨੀਂਦ, ਥੋੜੀ ਜਿਹੀ ਝਪਕੀ, ਕੰਮ ਤੋਂ ਥੋੜਾ ਜਿਹਾ ਆਰਾਮ, 34 ਅਤੇ ਇੱਥੇ ਤੁਸੀਂ ਗਰੀਬ ਹੋ ਜਾਵੋਂਗੇ, ਅਤੇ ਤੁਸੀਂ ਜਰੂਰਤ ਮੰਦ ਹੋ ਜਾਵੋਗੇ ਜਿਵੇਂ ਕਿਸੇ ਡਕੈਤ ਦੁਆਰਾ ਲੁੱਟ ਲੇ ਗਏ ਹੋਵੋ।

ਸੁਲੇਮਾਨ ਦੇ ਕੁਝ ਹੋਰ ਸਿਆਣੇ ਕਹਾਉਤਾਂ

25 ਇਹ ਸੁਲੇਮਾਨ ਦੀਆਂ ਕੁਝ ਹੋਰ ਕਹਾਉਤਾਂ ਹਨ, ਹਿਜ਼ਕੀਯਾਹ, ਯਹੂਦਾਹ ਦੇ ਰਾਜੇ ਦੇ ਸੇਵਕਾਂ ਦੁਆਰਾ ਇਕੱਠੀਆਂ ਕੀਤੀਆਂ ਹੋਈਆਂ।

ਕੁਝ ਖਾਸ ਗੱਲਾਂ ਨੂੰ ਗੁਪਤ ਰੱਖਣਾ ਪਰਮੇਸ਼ੁਰ ਦਾ ਹੱਕ ਹੈ, ਪਰ ਰਾਜੇ ਦੀ ਮਹਿਮਾ ਇਨਾਂ ਗੱਲਾਂ ਦੀ ਛਾਣ-ਬੀਨ ਕਰਨ ਵਿੱਚ ਹੈ।

ਕੋਈ ਨਹੀਂ ਪਤਾ ਲਗਾ ਸੱਕਦਾ ਕਿ ਅਕਾਸ਼ ਕਿੰਨਾ ਉੱਚਾ ਹੈ, ਜਾਂ ਧਰਤੀ ਕਿੰਨੀ ਡੂੰਘੀ ਹੈ, ਅਤੇ ਇਸੇ ਤਰ੍ਹਾਂ ਹੀ ਰਾਜੇ ਦੇ ਮਨ ਵਿੱਚ ਕੀ ਹੈ।

ਤੁਹਾਡੀ ਚਾਂਦੀ ਚੋ ਅਸ਼ੁੱਧਤਾ ਕੱਢਣ ਤੋਂ ਬਾਅਦ, ਇੱਕ ਚਾਂਦੀ ਦੇ ਗਹਿਣੇ ਬਨਾਉਣ ਵਾਲਾ ਇਸ ਨਾਲ ਭਾਂਡੇ ਬਣਾ ਸੱਕਦਾ ਹੈ। ਇਸੇ ਤਰ੍ਹਾਂ ਹੀ ਜਦੋਂ ਤੁਸੀਂ ਰਾਜੇ ਦੀ ਕਚਿਹਰੀ ਵਿੱਚੋਂ ਦੁਸ਼ਟ ਲੋਕਾਂ ਨੂੰ ਕੱਢ ਦਿਉਂਗੇ, ਨੇਕੀ ਰਾਹੀਂ ਉਸਦਾ ਤਖਤ ਮਜ਼ਬੂਤ ਹੋ ਜਾਵੇਗਾ।

ਰਾਜੇ ਦੇ ਸਾਹਮਣੇ ਆਪਣੇ ਬਾਰੇ ਫ਼ੜ੍ਹਾਂ ਨਾ ਮਾਰੋ। ਇਹ ਨਾ ਆਖੋ ਕਿ ਤੁਸੀਂ ਪ੍ਰਸਿੱਧ ਵਿਅਕਤੀ ਹੋ। ਇਹ ਗੱਲ ਬਿਹਤਰ ਹੈ ਕਿ ਰਾਜਾ ਤੁਹਾਨੂੰ ਆਪਣੀ ਹਜ਼ੂਰੀ ਵਿੱਚ ਬੁਲਾਵੇ, ਬਜਾਏ ਇਸਦੇ ਕਿ ਉਹ ਤੁਹਾਨੂੰ ਕਚਿਹਰੀ ਦੇ ਸਾਹਮਣੇ ਅਪਮਾਨਿਤ ਕਰੇ।

ਕਿਸੇ ਨਿਆਂਕਾਰ ਨੂੰ ਇਹ ਦੱਸਣ ਦੀ ਕਾਹਲ ਨਾ ਕਰੋ ਕਿ ਤੁਸੀਂ ਕੀ ਦੇਖਿਆ। ਜੇ ਕੋਈ ਹੋਰ ਬੰਦਾ ਤੁਹਾਨੂੰ ਗ਼ਲਤ ਸਾਬਤ ਕਰ ਦੇਵੇਗਾ ਤਾਂ ਤੁਹਾਨੂੰ ਸ਼ਰਮਿੰਦਗੀ ਹੋਵੇਗੀ।

ਜੇਕਰ ਤੁਸੀਂ ਕਿਸੇ ਵਿਵਾਦ ਵਿੱਚ ਸ਼ਾਮਿਲ ਹੋ, ਤਾਂ ਨਿਸ਼ਚਾ ਕਰੋ ਕਿ ਤੁਸੀਂ ਕਿਸੇ ਹੋਰ ਦੇ ਵਿਸ਼ਵਾਸ ਨੂੰ ਧੋਖਾ ਨਹੀਂ ਦੇ ਰਹੇ ਹੋਂ। 10 ਨਹੀਂ ਤਾਂ ਕੋਈ ਇਸ ਨੂੰ ਸੁਣਕੇ ਤੁਹਾਨੂੰ ਸ਼ਰਮਸਾਰ ਕਰੇਗਾ ਅਤੇ ਤੁਹਾਡੀ ਬਦਨਾਮੀ ਕਦੇ ਵੀ ਦੂਰ ਨਹੀਂ ਹੋਵੇਗੀ।

11 ਸਹੀ ਸਮੇਂ ਸਹੀ ਗੱਲ ਆਖਣਾ ਚਾਂਦੀ ਵਿੱਚ ਮੜ੍ਹੇ ਹੋਏ ਸੁਨਿਹਰੀ ਸੇਬ ਵਾਂਗ ਹੈ। 12 ਜੇਕਰ ਤੁਸੀਂ ਕਿਸੇ ਸਿਆਣੇ ਆਦਮੀ ਦੀਆਂ ਝਿੜਕਾਂ ਨੂੰ ਸੁਣੋਗੇ, ਤਾਂ ਇਹ ਤੁਹਾਡੇ ਕੰਨਾਂ ਵਿੱਚ ਸੋਨੇ ਦੀਆਂ ਵਾਲੀਆਂ ਵਾਂਗ ਹੋਣਗੀਆਂ।

13 ਇੱਕ ਵਫ਼ਾਦਾਰ ਸੰਦੇਸ਼ਵਾਹਕ ਉਨ੍ਹਾਂ ਲਈ ਜਿਨ੍ਹਾਂ ਨੇ ਉਸ ਨੂੰ ਭੇਜਿਆ, ਵਾਢੀ ਦੀ ਰੁੱਤ ਵਿੱਚ ਠੰਡੀ ਵਾਛੜ ਵਰਗਾ ਹੈ। ਉਹ ਆਪਣੇ ਮਾਲਕਾਂ ਨੂੰ ਪ੍ਰਚਲਿਤ ਕਰਦਾ।

14 ਜਿਹੜੇ ਬੰਦੇ ਸੌਗਾਤਾਂ ਦੇਣ ਦਾ ਇਕਰਾਰ ਕਰਦੇ ਹਨ ਪਰ ਦਿੰਦੇ ਕਦੇ ਨਹੀਂ ਉਹ ਉਨ੍ਹਾਂ ਬਦਲਾਂ ਅਤੇ ਹਵਾਵਾਂ ਵਰਗੇ ਹਨ ਜਿਹੜੇ ਵਰੱਖਾ ਲੈ ਕੇ ਨਹੀਂ ਆਉਂਦੇ।

15 ਧੀਰਜ ਭਰੀ ਗੱਲਬਾਤ ਕਿਸੇ ਵੀ ਬੰਦੇ ਦੀ ਸੋਚ ਨੂੰ ਬਦਲ ਸੱਕਦੀ ਹੈ, ਕਿਸੇ ਹਾਕਮ ਦੀ ਸੋਚ ਨੂੰ ਵੀ। ਕੋਮਲ ਗੱਲਬਾਤ ਬਹੁਤ ਸ਼ਕਤੀਸ਼ਾਲੀ ਹੁੰਦੀ ਹੈ।

16 ਸ਼ਹਿਦ ਚੰਗਾ ਹੁੰਦਾ ਹੈ ਪਰ ਇਸਦਾ ਲੋੜ ਤੋਂ ਵੱਧ ਸੇਵਨ ਨਾ ਕਰ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਬਿਮਾਰ ਹੋ ਜਾਵੋਂਗੇ। 17 ਇਸੇ ਤਰ੍ਹਾਂ ਹੀ ਆਪਣੇ ਗੁਆਂਢੀ ਦੇ ਘਰ ਬਹੁਤਾ ਆਉਣ ਜਾਣ ਨਾ ਕਰੋ, ਨਹੀਂ ਤਾਂ ਉਹ ਅੱਕ ਜਾਵੇਗਾ ਅਤੇ ਤੁਹਾਨੂੰ ਨਫ਼ਰਤ ਕਰਨ ਲੱਗ ਪਵੇਗਾ।

18 ਜਿਹੜਾ ਬੰਦਾ ਆਪਣੇ ਗੁਆਂਢੀ ਦੇ ਖਿਲਾਫ਼ ਝੂਠਾ ਬਿਆਨ ਦਿੰਦਾ, ਉਹ ਹਥੌੜੇ, ਇੱਕ ਤੇਜ਼ ਤਲਵਾਰ ਜਾਂ ਤਿੱਖੇ ਤੀਰ ਵਾਂਗ ਹੁੰਦਾ ਹੈ। 19 ਮੁਸੀਬਤ ਦੇ ਦਿਨਾਂ ਵਿੱਚ ਕਿਸੇ ਝੂਠੇ ਬੰਦੇ ਉੱਤੇ ਕਦੇ ਨਿਰਭਰ ਨਾ ਕਰੋ। ਉਹ ਬੰਦਾ ਦੁੱਖਦੇ ਹੋਏ ਦੰਦ ਜਾਂ ਜ਼ਖਮੀ ਹੋਏ ਪੈਰ ਵਰਗਾ ਹੈ ਜਦੋਂ ਤੁਹਾਨੂੰ ਉਸਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਤਾਂ ਉਹ ਤੁਹਾਨੂੰ ਦੁੱਖ ਦਿੰਦਾ ਹੈ।

20 ਕਿਸੇ ਉਦਾਸ ਬੰਦੇ ਨੂੰ ਖੁਸ਼ੀ ਦੇ ਗੀਤ ਗਾਕੇ ਸੁਨਾਉਣਾ ਠੰਢ ਵਿੱਚ ਉਸ ਦੇ ਕੱਪੜੇ ਲਾਹੁਣ ਬਰਾਬਰ ਹੀ ਹੈ। ਇਹ ਸੱਟ ਉੱਤੇ ਸਿਰਕਾ ਪਾਉਣ ਵਾਂਗ ਹੈ।

21 ਜੇ ਤੁਹਾਡਾ ਦੁਸ਼ਮਣ ਭੁੱਖਾ ਹੈ, ਉਸ ਨੂੰ ਰੋਟੀ ਦਿਓ। ਜੇਕਰ ਉਹ ਪਿਆਸਾ ਹੈ, ਉਸ ਨੂੰ ਪੀਣ ਲਈ ਪਾਣੀ ਦਿਓ। 22 ਕਿਉਂ ਜੋ ਇਹ ਉਸ ਦੇ ਸਿਰ ਤੇ ਮਚਦੇ ਕੋਲਿਆਂ ਦਾ ਢੇਰ ਲਾਉਣ ਵਾਂਗ ਹੋਵੇਗਾ ਅਤੇ ਇਸ ਵਾਸਤੇ ਯਹੋਵਾਹ ਤੁਹਾਨੂੰ ਇਨਾਮ ਦੇਵੇਗਾ।

23 ਉੱਤਰ ਵੱਲੋਂ ਆਉਂਦੀ ਹਵਾ ਮੀਂਹ ਲੈ ਕੇ ਆਉਂਦੀ ਹੈ। ਇਸੇ ਤਰ੍ਹਾਂ ਨਿੰਦਿਆ ਚੁਗਲੀ ਗੁੱਸਾ ਲੈ ਕੇ ਆਉਂਦੀ ਹੈ।

24 ਝਗੜਾਲੂ ਪਤਨੀ ਨਾਲ ਘਰ ਸਾਂਝਾ ਕਰਨ ਨਾਲੋਂ ਛੱਤ ਤੇ ਖੂੰਜੇ ’ਚ ਸੌਣਾ ਬਿਹਤਰ ਹੈ।

25 ਦੂਰ ਦੁਰਾਡਿਓ ਆਉਂਦੀ ਚੰਗੀ ਖਬਰ ਓਸੇ ਤਰ੍ਹਾਂ ਹੈ ਜਿਵੇਂ ਸਖਤ ਗਰਮੀ ਵਿੱਚ ਠੰਡਾ ਪਾਣੀ।

26 ਇੱਕ ਧਰਮੀ ਵਿਅਕਤੀ ਦਾ ਦੁਸ਼ਟ ਆਦਮੀ ਦੇ ਅੱਗੇ ਡਿੱਗਣਾ ਮੈਲੇ ਝਰਨੇ ਜਾਂ ਦੂਸ਼ਿਤ ਖੂਹ ਵਾਂਗ ਹੋਵੇਗਾ।

27 ਜਿਵੇਂ ਕਿ ਬਹੁਤਾ ਜ਼ਿਆਦਾ ਸ਼ਹਿਦ ਖਾਣਾ ਚੰਗਾ ਨਹੀਂ, ਇਸੇ ਤਰ੍ਹਾਂ ਹੀ ਆਪਣੇ-ਆਪ ਲਈ ਆਦਰ ਕਰਵਾਉਣਾ ਚੰਗਾ ਨਹੀਂ।

28 ਜਿਸ ਬੰਦੇ ਦਾ ਖੁਦ ਤੇ ਕਾਬੂ ਨਹੀਂ, ਬਿਨਾਂ ਸੁਰੱਖਿਆ ਕੰਧ ਵਾਲੇ ਖੁਲ੍ਹੇ ਸ਼ਹਿਰ ਵਾਂਗ ਹੈ।

ਮੂਰੱਖਾਂ ਬਾਰੇ ਸਿਆਣੇ ਕਹਾਉਤਾਂ

26 ਜਿਵੇਂ ਕਿ ਗਰਮੀਆਂ ਵਿੱਚ ਬਰਫ਼ ਪੈਣੀ ਜਾਂ ਵਾਢੀਆਂ ਵਿੱਚ ਮੀਂਹ ਪੈਣਾ, ਇੰਝ ਹੀ ਮੂਰਖ ਲਈ ਆਦਰ ਅਨਉਚਿਤ ਹੈ।

ਇੱਕ ਬੇਘਰ ਚਿੱੜੀ ਜਾਂ ਇੱਕ ਉੱਡਦੀ ਅਬਾਬੀਲ ਵਾਂਗ, ਇਹ ਇੱਕ ਅਣਧਿਕਾਰੀ ਸਰਾਪ ਹੈ — ਇਹ ਅਰਾਮ ਨਹੀਂ ਕਰਨਗੀਆਂ।

ਕੋੜਾ ਘੋੜੇ ਲਈ ਹੈ, ਲਗਾਮ ਗਧੇ ਲਈ ਅਤੇ ਬੈਂਤ ਮੂਰੱਖਾਂ ਦੀ ਪਿੱਠ ਲਈ ਹੈ।

4-5 ਇਹ ਬੜੀ ਮੁਸ਼ਕਿਲ ਸਥਿਤੀ ਹੈ: ਜੇ ਕੋਈ ਮੂਰਖ ਤੁਹਾਨੂੰ ਕੋਈ ਮੂਰੱਖਤਾ ਭਰਿਆ ਪ੍ਰਸ਼ਨ ਪੁੱਛੇ ਤਾਂ ਤੁਸੀਂ ਉਸ ਨੂੰ ਮੂਰੱਖਤਾ ਭਰਿਆ ਉੱਤਰ ਨਹੀਂ ਦਿੰਦੇ ਨਹੀਂ ਤਾਂ ਤੁਸੀਂ ਵੀ ਮੂਰਖ ਹੀ ਜਾਪੋਂਗੇ; ਮੂਰਖ ਬੰਦੇ ਨੂੰ ਮੂਰੱਖਤਾ ਭਰਿਆ ਜਵਾਬ ਦੇਵੋ, ਨਹੀਂ ਤਾਂ ਉਹ ਆਪਣੇ-ਆਪ ਨੂੰ ਸਿਆਣਾ ਸਮਝੇਗਾ।

ਕਦੇ ਵੀ ਮੂਰਖ ਦੇ ਹੱਥ ਸੁਨੇਹਾ ਨਾ ਘੱਲੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਇਹ ਤੁਹਾਡੇ ਆਪਣੇ ਪੈਰ ਕਟਾਉਣ ਵਰਗਾ ਹੋਵੇਗਾ। ਤੁਸੀਂ ਮੁਸੀਬਤ ਨੂੰ ਸੱਦਾ ਦੇ ਰਹੇ ਹੋਵੋਂਗੇ।

ਮੂਰਖ ਬੰਦੇ ਦੇ ਮੂੰਹ ’ਚ ਕਹਾਉਤ ਲੰਗੇ ਆਦਮੀ ਦੀ ਲੰਗ ਲੱਤ ਜਿੰਨੀ ਹੀ, ਬੇਕਾਰ ਹੈ।

ਇੱਕ ਮੂਰਖ ਬੰਦੇ ਨੂੰ ਇੱਜ਼ਤ ਦੇਣੀ ਗੁਲੇਲ ਵਿੱਚ ਪੱਥਰ ਬੰਨ੍ਹਣ ਵਾਂਗ ਹੀ ਹੈ।

ਜਦੋਂ ਕੋਈ ਮੂਰਖ ਕੋਈ ਸਿਆਣੀ ਗੱਲ ਆਖਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਹ ਉਵੇਂ ਹੀ ਹੈ ਜਿਵੇਂ ਕੋਈ ਸ਼ਰਾਬੀ ਬੰਦਾ ਆਪਣੀ ਹਥੇਲੀ ਵਿੱਚੋਂ ਛਿਲਤਰ ਕੱਢਣ ਦੀ ਕੋਸ਼ਿਸ਼ ਕਰੇ।

10 ਕਿਸੇ ਮੂਰਖ ਜਾਂ ਕਿਸੇ ਅਜਨਬੀ ਨੂੰ ਕੰਮ ਤੇ ਰੱਖਣਾ ਖਤਰਨਾਕ ਹੈ। ਤੁਹਾਨੂੰ ਨਹੀਂ ਪਤਾ ਕਿਸਦਾ ਨੁਕਸਾਨ ਹੋ ਜਾਵੇ।

11 ਬਿਲਕੁਲ ਜਿਵੇਂ ਕੁੱਤਾ ਆਪਣੀ ਉਲਟੀ ਕੋਲ ਵਾਪਸ ਆਉਂਦਾ, ਇੰਝ ਹੀ ਮੂਰਖ ਆਪਣੀ ਮੂਰੱਖਤਾਈ ਦੁਹਰਾਉਂਦਾ ਹੈ।

12 ਕੀ ਤੁਸੀਂ ਕੋਈ ਅਜਿਹਾ ਵਿਅਕਤੀ ਵੇਖਿਆ ਜੋ ਖੁਦ ਨੂੰ ਸਿਆਣਾ ਘੋਸ਼ਿਤ ਕਰੇ? ਉਸ ਨਾਲੋਂ ਇੱਕ ਮੂਰਖ ਲਈ ਵੱਧੇਰੇ ਉਮੀਦ ਹੁੰਦੀ ਹੈ।

13 ਆਲਸੀ ਬੰਦਾ ਆਖਦਾ ਹੈ “ਸੜਕ ਤੇ ਸ਼ੇਰ ਹੈ ਰਾਹ ਵਿੱਚ ਸ਼ੇਰ ਹੈ।”

14 ਆਲਸੀ ਬੰਦਾ ਇੱਕ ਦਰਵਾਜ਼ੇ ਵਰਗਾ ਹੈ। ਉਹ ਆਪਣੇ ਬਿਸਤਰੇ ਵਿੱਚ ਓਸੇ ਤਰ੍ਹਾਂ ਪਾਸੇ ਪਰਤਦਾ ਰਹਿੰਦਾ ਹੈ ਜਿਵੇਂ ਦਰਵਾਜ਼ਾ ਆਪਣੀ ਚੂਲ ਦੁਆਲੇ ਘੁੰਮਦਾ ਰਹਿੰਦਾ ਹੈ। ਉਹ ਕਦੇ ਵੀ ਕਿਤੇ ਨਹੀਂ ਜਾਂਦਾ।

15 ਆਲਸੀ ਬੰਦਾ ਆਪਣਾ ਹੱਥ ਭੋਜਨ ਦੀ ਥਾਲੀ ਤਾਂਈ ਲਿਜਾਂਦਾ, ਪਰ ਉਸਦਾ ਆਲਸੀਪਨ ਉਸ ਨੂੰ ਆਪਣਾ ਹੱਥ ਵਾਪਸ ਮੂੰਹ ਤਾਈਂ ਨਹੀਂ ਲਿਜਾਣ ਦਿੰਦਾ।

16 ਆਲਸੀ ਬੰਦਾ ਸੋਚਦਾ ਹੈ ਕਿ ਉਹ ਬਹੁਤ ਸਿਆਣਾ ਹੈ। ਉਹ ਸੋਚਦਾ ਹੈ ਕਿ ਉਹ ਉਨ੍ਹਾਂ ਸੱਤਾਂ ਬੰਦਿਆਂ ਨਾਲੋਂ ਚਤੁਰ ਹੈ ਜਿਹੜੇ ਆਪਣੇ ਵਿੱਚਾਰਾਂ ਦੇ ਚੰਗੇ ਕਾਰਣ ਦੱਸ ਸੱਕਦੇ ਹਨ।

17 ਜਿਹੜਾ ਵਿਅਕਤੀ ਹੋਰਨਾਂ ਦੇ ਝਗੜਿਆਂ ਵਿੱਚ ਦਖਲ ਦੇਵੇ ਉਸ ਵਾਂਗ ਹੈ ਜਿਹੜਾ ਕੁੱਤੇ ਦੇ ਕੰਨ ਖਿੱਚਦਾ ਹੋਵੇ।

18-19 ਜਿਹੜਾ ਬੰਦਾ ਦੂਸਰੇ ਬੰਦੇ ਨਾਲ ਚਲਾਕੀ ਕਰਦਾ ਹੈ ਅਤੇ ਫ਼ੇਰ ਇਹ ਆਖਦਾ ਹੈ, “ਉਹ ਤਾਂ ਮਜ਼ਾਕ ਕਰ ਰਿਹਾ ਸੀ,” ਉਹ ਉਸ ਮੂਰਖ ਬੰਦੇ ਵਰਗਾ ਹੈ ਜਿਹੜਾ ਹਵਾ ਵਿੱਚ ਅੱਗ ਦੇ ਤੀਰ ਚਲਾਉਂਦਾ ਹੈ।

20 ਜੇ ਅੱਗ ਵਿੱਚ ਲੱਕੜਾਂ ਨਹੀਂ, ਤਾਂ ਅੱਗ ਬੁਝ ਜਾਵੇਗੀ। ਇਸੇ ਤਰ੍ਹਾਂ ਚੁਗਲੀ ਤੋਂ ਬਿਨਾਂ ਝਗੜਾ ਮੁੱਕ ਜਾਂਦਾ ਹੈ।

21 ਸੜਿਆ ਕੋਲਾ ਕੋਲਿਆਂ ਨੂੰ ਮੱਘਦਾ ਰੱਖਦਾ ਹੈ। ਅਤੇ ਲੱਕੜੀ ਅੱਗ ਨੂੰ ਬਲਦਾ ਰੱਖਦੀ ਹੈ। ਇਸੇ ਤਰ੍ਹਾਂ ਮੁਸੀਬਤਾਂ ਪੈਦਾ ਕਰਨ ਵਾਲੇ ਲੋਕ ਲੜਾਈ ਝਗੜ੍ਹੇ ਨੂੰ ਜਾਰੀ ਰੱਖਦੇ ਹਨ।

22 ਚੁਗਲੀ ਕਰਨੀ ਸੁਆਦਾਲੇ ਭੋਜਨ ਵਾਂਗ ਹੈ, ਇਹ ਆਦਮੀ ਦੇ ਸਰੀਰ ’ਚ ਡੂੰਘੀ ਵਸ ਜਾਂਦੀ ਹੈ।

23 ਬਦ ਆਦਮੀ ਦੀ ਸੁਵਕਤਤਾ ਬਿਲਕੁਲ, ਮਿੱਟੀ ਦੇ ਭਾਂਡੇ ਨੂੰ ਚਾਂਦੀ ਨਾਲ ਢੱਕਣ, ਵਾਂਗ ਹੈ। 24 ਇੱਕ ਦੁਸ਼ਮਣ ਮਿੱਠੀਆਂ ਗੱਲਾਂ ਨਾਲ ਆਪਣੀ ਬਦੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦਾ ਹੈ। ਪਰ ਉਹ ਆਪਣੇ ਦਿਲ ਵਿੱਚ ਘ੍ਰਿਣਾ ਨਾਲ ਭਰਿਆ ਹੋਇਆ ਹੈ। 25 ਜੋ ਗੱਲਾਂ ਉਹ ਆਖਦਾ ਹੈ ਉਹ ਭਾਵੇਂ ਚੰਗੀਆਂ ਲੱਗਣ। ਪਰ ਉਸ ਉੱਤੇ ਭਰੋਸਾ ਨਾ ਕਰੋ। ਉਸਦਾ ਦਿਲ ਘ੍ਰਿਣਿਤ ਵਿੱਚਾਰਾਂ ਨਾਲ ਭਰਿਆ ਹੋਇਆ ਹੈ। 26 ਚਲਾਕੀ ਕਰਕੇ, ਨਫ਼ਰਤ ਆਪਣੇ-ਆਪ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੀ ਹੈ, ਪਰ ਉਸ ਦੀ ਬਦੀ ਸਭਾ ਵਿੱਚ ਪ੍ਰਗਟਾਈ ਜਾਵੇਗੀ।

27 ਜੇਕਰ ਤੁਸੀਂ ਟੋਆ ਪੁਟਦੇ ਹੋਂ, ਹੋ ਸੱਕਦਾ ਤੁਸੀਂ ਇਸ ਵਿੱਚ ਡਿੱਗ ਪਵੋ, ਅਤੇ ਜੇਕਰ ਤੁਸੀਂ ਪੱਥਰ ਨੂੰ ਰੋੜ੍ਹਦੇ ਹੋਂ, ਹੋ ਸੱਕਦਾ ਇਹ ਮੁੜ ਤੁਹਾਡੇ ਤੇ ਰੁੜ੍ਹਕ ਜਾਵੇ।

28 ਜਿਹੜਾ ਬੰਦਾ ਝੂਠ ਬੋਲਦਾ, ਉਨ੍ਹਾਂ ਨੂੰ ਨਫ਼ਰਤ ਕਰਦਾ ਹੈ ਜਿਨ੍ਹਾਂ ਦਾ ਉਹ ਨੁਕਸਾਨ ਕਰਦਾ ਹੈ ਅਤੇ ਜਿਹੜਾ ਵਿਅਕਤੀ ਚਾਪਲੂਸੀ ਕਰੇ ਉਹ ਤਬਾਹੀ ਦਾ ਕਾਰਣ ਬਣਦਾ ਹੈ।

Punjabi Bible: Easy-to-Read Version (ERV-PA)

2010 by World Bible Translation Center