Beginning
ਕੀ ਮੌਤ ਠੀਕ ਹੈ?
9 ਮੈਂ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਬੜੇ ਧਿਆਨ ਨਾਲ ਸੋਚਿਆ। ਮੈਂ ਦੇਖਿਆ ਕਿ ਧਰਮੀ ਅਤੇ ਸਿਆਣੇ ਲੋਕ, ਅਤੇ ਜੋ ਕੁਝ ਵੀ ਜੋ ਉਹ ਕਰਦੇ ਹਨ। ਪਰਮੇਸ਼ੁਰ ਦੁਆਰਾ ਨਿਯੰਤ੍ਰਿਤ ਹੁੰਦਾ। ਲੋਕ ਨਹੀਂ ਜਾਣਦੇ ਕਿ ਉਨ੍ਹਾਂ ਨੂੰ ਪਿਆਰ ਮਿਲੇਗਾ ਜਾਂ ਨਫਰਤ। ਜੋ ਕੁਝ ਵੀ ਉਨ੍ਹਾਂ ਦੇ ਸਾਹਮਣੇ ਹੈ, ਉਹ ਨਹੀਂ ਜਾਣਦੇ।
2 ਇਹ ਅਰਬਹੀਣ ਹੈ, ਕਿਉਂਕਿ ਸਭ ਲੋਕਾਂ ਦਾ ਨਸੀਬ ਇੱਕੋ ਜਿਹਾ: ਧਰਮੀ ਅਤੇ ਦੁਸ਼ਟ, ਨੇਕ ਅਤੇ ਬਦ, ਪਾਕ ਅਤੇ ਨਾਪਾਕ, ਉਹ ਜਿਹੜੇ ਬਲੀਆਂ ਲਿਆਉਂਦੇ ਹਨ ਅਤੇ ਉਹ ਜਿਹੜੇ ਨਹੀਂ ਲਿਆਉਂਦੇ, ਨਿਆਂਈ ਅਤੇ ਪਾਪੀ ਵੀ, ਉਹ ਜਿਹੜੇ ਧਾਰਮਿਕ ਸੌਹਾਂ ਖਾਂਦੇ ਹਨ ਅਤੇ ਉਹ ਜਿਹੜੇ ਸੌਹਾਂ ਖਾਣ ਤੋਂ ਡਰਦੇ ਹਨ।
3 ਇਹ ਬਦੀ ਹੈ ਜੋ ਇਸ ਦੁਨੀਆਂ ਵਿੱਚ ਕੀਤੇ ਹਰ ਕਾਸੇ ਵਿੱਚ ਉਪਸਬਿਤ ਹੈ, ਕਿਉਂ ਕਿ ਸਭ ਲੋਕਾਂ ਦਾ ਨਸੀਬ ਇੱਕੋ ਜਿਹਾ ਹੈ। ਅਤੇ ਇਸ ਜਿਂਦਗੀ ਦੌਰਾਨ ਉਨ੍ਹਾਂ ਦੇ ਇਨਸ਼ਾਨੀ ਦਿਲ ਬਦੀ ਅਤੇ ਬੇਵਕੂਫੀ ਨਾਲ ਭਰੇ ਹੋਏ ਹਨ। ਅਤੇ ਬਆਦ ਵਿੱਚ? ਮੁਰਦਿਆਂ ਨਾਲ ਮਿਲ ਜਾਂਦੇ ਹਨ। 4 ਜਿਹੜਾ ਵੀ ਬੰਦਾ ਹਾਲੇ ਜਿਉਂਦਾ ਹੈ, ਉਸ ਲਈ ਉਮੀਦ ਹੈ ਕਿ ਕਿਉਂ ਜੋ ਜਿਉਂਦਾ
ਕੁਤ੍ਤਾ ਮੁਰਦਾ ਸ਼ੇਰ ਨਾਲੋਂ ਬਿਹਤਰ ਹੈ।
5 ਜਿਉਂਦੇ ਲੋਕ ਜਾਣਦੇ ਹਨ ਕਿ ਉਹ ਮਰ ਜਾਣਗੇ, ਪਰ ਇੱਕ ਮੁਰਦਾ ਬੰਦਾ ਕੁਝ ਵੀ ਨਹੀਂ ਜਾਣਦਾ। ਮੁਰਦਾ ਲੋਕਾਂ ਲਈ ਹੋਰ ਕੋਈ ਇਨਾਮ ਨਹੀਂ ਹੁੰਦਾ। ਲੋਕੀ ਛੇਤੀ ਹੀ ਇਨ੍ਹਾਂ ਨੂੰ ਭੁੱਲ ਜਾਣਗੇ। 6 ਉਨ੍ਹਾਂ ਦਾ ਪਿਆਰ, ਨਫਰਤ, ਈਰਖਾ, ਸਭ ਕਾਸੇ ਦਾ ਅੰਤ ਹੋ ਜਾਂਦਾ ਹੈ। ਅਤੇ ਮਰੇ ਹੋਏ ਲੋਕ ਕਦੀ ਵੀ ਉਨ੍ਹਾਂ ਗੱਲਾਂ ਵਿੱਚ ਹਿੱਸਾ ਨਹੀਂ ਲੈ ਸੱਕਦੇ ਜਿਹੜੀਆਂ ਧਰਤੀ ਉੱਪਰ ਵਾਪਰਦੀਆਂ ਹਨ।
ਜਦੋਂ ਤੱਕ ਹੋ ਸੱਕੇ ਜੀਵਨ ਨੂੰ ਮਾਣੋ
7 ਇਸ ਲਈ ਜਾਓ ਅਤੇ ਆਪਣੇ ਭੋਜਨ ਦਾ ਸੁਆਦ ਮਾਣੋ। ਆਪਣੀ ਮੈਅ ਪੀਓ ਅਤੇ ਪ੍ਰਸੰਨ ਹੋਵੋ। ਕਿਉਂ ਜੋ ਪਰਮੇਸ਼ੁਰ ਤੁਹਾਡੀਆਂ ਕਰਨੀਆਂ ਨਾਲ ਪ੍ਰਸੰਨ ਹੈ। 8 ਸੋਹਣੇ ਕੱਪੜੇ ਪਹਿਨੋ ਅਤੇ ਆਪਣੀ ਦਿਖ੍ਖ ਨੂੰ ਸੁੰਦਰ ਬਣਾਓ। 9 ਆਪਣਾ ਜੀਵਨ ਆਪਣੀ ਪਤਨੀ ਨਾਲ ਬਿਤਾਓ, ਜਿਸ ਨੂੰ ਤੁਸੀਂ ਪਿਆਰ ਕਰਦੇ ਹੋਂ, ਆਪਣੀ ਜ਼ਿੰਦਗੀ ਦਾ ਹਰ ਅਰਬਹੀਣ ਦਿਨ, ਜਿਹੜਾ ਪਰਮੇਸ਼ੁਰ ਨੇ ਤੁਹਾਨੂੰ ਇਸ ਦੁਨੀਆਂ ਵਿੱਚ ਦਿੱਤਾ, ਕਿਉਂ ਜੋ ਤੁਹਾਡੇ ਕੰਮ ਦੇ ਨਤੀਜੇ ਤੋਂ ਇਹੀ ਸੀਮਿਤ ਨਫ਼ਾ ਹੈ, ਜਿਸ ਲਈ ਤੁਸੀਂ ਇਸ ਦੁਨੀਆਂ ਵਿੱਚ ਸਖਤ ਮਿਹਨਤ ਕਰਦੇ ਹੋ। 10 ਹਰ ਸਮੇਂ ਜਦੋਂ ਤੁਹਾਨੂੰ ਕਰਨ ਲਈ ਕੁਝ ਲੱਭੇ, ਇਸ ਨੂੰ ਆਪਣੀ ਸਮਰਬਾ ਅਨੁਸਾਰ ਕਰੋ। ਕਿਉਂ ਜੋ ਕਬਰ ਵਿੱਚ, ਜਿੱਧਰ ਤੁਸੀਂ ਪਹਿਲਾਂ ਹੀ ਜਾ ਰਹੇ ਹੋਂ, ਉੱਥੇ ਕੋਈ ਕਿਰਿਆ ਨਹੀਂ, ਮੁਹਾਰਤ, ਸਿਆਣਪ ਜਾਂ ਗਿਆਨ ਦਾ ਕੋਈ ਮਤਲਬ ਨਹੀਂ।
ਚੰਗੀ ਕਿਸਮਤ? ਮੰਦੀ ਕਿਸਮਤ? ਅਸੀਂ ਕੀ ਕਰ ਸੱਕਦੇ ਹਾਂ?
11 ਇਸ ਦੁਨੀਆਂ ਵਿੱਚ, ਮੈਂ ਵੇਖਿਆ ਕਿ ਤੇਜ਼-ਤਰਾਰ ਦੌੜ ਨਹੀਂ ਜਿਤ੍ਤਦਾ, ਸ਼ਕਤੀਸ਼ਾਲੀ ਜੰਗ ਨਹੀਂ ਜਿਤ੍ਤਦਾ, ਸਿਆਣੇ ਨੂੰ ਭੋਜਨ ਨਹੀਂ ਮਿਲਦਾ, ਚਾਲਾਕ ਅਮੀਰ ਨਹੀਂ ਬਣਦਾ, ਸਿੱਖਿਆ ਹੋਇਆ ਪ੍ਰਸਿੱਧ ਨਹੀਂ ਹੁੰਦਾ। ਜਦੋਂ ਬੁਰਾ ਸਮਾਂ ਆਉਂਦਾ, ਹਰ ਇੱਕ ਨਾਲ ਬੁਰੀਆਂ ਗੱਲਾਂ ਵਾਪਰਦੀਆਂ ਹਨ।
12 ਬੰਦਾ ਕਦੇ ਨਹੀਂ ਜਾਣਦਾ ਕਿ ਉਸ ਨਾਲ ਕੀ ਵਾਪਰੇਗਾ। ਉਹ ਜਾਲ ਵਿੱਚ ਫਸੀ ਹੋਈ ਮੱਛੀ ਵਾਂਗ, ਫ਼ਂਦੇ ਵਿੱਚ ਫਸੇ ਹੋਏ ਪੰਛੀ ਵਾਂਗ ਹੈ, ਆਦਮੀ ਉਨ੍ਹਾਂ ਬੁਰੀਆਂ ਗੱਲਾਂ ਵਿੱਚ ਫਸ ਜਾਂਦਾ ਜਿਹੜੀਆਂ ਅਚਾਨਕ ਉਸ ਦੇ ਨਾਲ ਵਾਪਰਦੀਆਂ ਹਨ।
ਸਿਆਣਪ ਦੀ ਸ਼ਕਤੀ
13 ਮੈਂ ਇਸ ਦੁਨੀਆਂ ਵਿੱਚ ਸਿਆਣਪ ਵੀ ਵੇਖੀ, ਜੋ ਮੈਂ ਸੋਚਿਆ ਕਿ ਸੱਚਮੁੱਚ ਮਹਾਨ ਸੀ। 14 ਓੱਥੇ ਇੱਕ ਛੋਟਾ ਜਿਹਾ ਸ਼ਹਿਰ ਸੀ ਜਿਸ ਵਿੱਚ ਬੋੜੇ ਜਿਹੇ ਬੰਦੇ ਰਹਿੰਦੇ ਸਨ। ਇੱਕ ਮਹਾਨ ਰਾਜੇ ਨੇ ਉਸ ਸ਼ਹਿਰ ਦੇ ਖਿਲਾਫ ਜੰਗ ਕੀਤੀ ਅਤੇ ਆਪਣੀਆਂ ਫੌਜਾਂ ਨਾਲ ਉਸ ਨੂੰ ਘੇਰਾ ਪਾ ਲਿਆ। 15 ਪਰ ਉਸ ਸ਼ਹਿਰ ਵਿੱਚ ਇੱਕ ਸਿਆਣਾ ਪਰ ਗਰੀਬ ਆਦਮੀ ਸੀ। ਉਸ ਨੇ ਆਪਣੀ ਸਿਆਣਪ ਨਾਲ ਸ਼ਹਿਰ ਨੂੰ ਬਚਾ ਲਿਆ, ਪਰ ਕਿਸੇ ਨੇ ਵੀ ਇਸ ਗਰੀਬ ਆਦਮੀ ਨੂੰ ਯਾਦ ਨਹੀਂ ਰੱਖਿਆ। 16 ਸਿਆਣ੍ਣਪ ਤਾਕਤ ਨਾਲੋਂ ਬਿਹਤਰ ਹੈ, ਪਰ ਇੱਕ ਗਰੀਬ ਬੰਦੇ ਦੀ ਸਿਆਣਪ ਨੂੰ ਪਸੰਦ ਨਹੀਂ ਕੀਤਾ ਜਾਂਦਾ ਅਤੇ ਕੋਈ ਵੀ ਨਹੀਂ ਸੁਣਦਾ ਕਿ ਉਹ ਕੀ ਆਖਣਾ ਚਾਹੁੰਦਾ।
17 ਸਿਆਣੇ ਬੰਦੇ ਦੇ ਬਚਨਾਂ ਵੱਲ, ਭਾਵੇਂ ਸਾਂਤੀ ਨਾਲ ਕਹੇ ਗਏ ਹੋਣ,
ਮੂਰੱਖਾਂ ਦੇ ਘਿਰੇ ਸ਼ਾਸ਼ਕ ਦੀਆਂ ਚੀਕਾਂ ਨਾਲੋਂ ਵੱਧੇਰੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
18 ਸਿਆਣਪ ਤਲਵਾਰਾਂ ਅਤੇ ਨੇਜਿਆਂ ਨਾਲੋਂ ਬਿਹਤਰ ਹੈ।
ਪਰ ਇੱਕ ਇੱਕਲਾ ਮੂਰਖ ਪਾਪੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨੂੰ ਤਬਾਹ ਕਰ ਸੱਕਦਾ ਹੈ
10 ਬੋੜੀਆਂ ਜਿਹੀਆਂ ਮੁਰਦਾ ਮੱਖੀਆਂ ਸਭ ਤੋਂ ਵੱਧੀਆ ਸੁਗੰਧੀ ਨੂੰ ਬਰਬਾਦ ਕਰ ਸੱਕਦੀਆਂ ਹਨ। ਇਸੇ ਤਰ੍ਹਾਂ ਹੀ, ਬੋੜੀ ਜਿਹੀ ਮੂਰੱਖਤਾ ਬਹੁਤ ਵੱਡੀ ਸਿਆਣਪ ਅਤੇ ਇੱਜ਼ਤ ਨੂੰ ਤਬਾਹ ਕਰ ਸੱਕਦੀ ਹੈ।
2 ਸਿਆਣੇ ਬੰਦੇ ਦੇ ਵਿੱਚਾਰ ਉਸ ਦੀ ਸਹੀ ਰਸਤੇ ਉੱਤੇ ਅਗਵਾਈ ਕਰਦੇ ਹਨ। ਪਰ ਮੂਰਖ ਬੰਦੇ ਦੇ ਵਿੱਚਾਰ ਉਸ ਦੀ ਗ਼ਲਤ ਰਸਤੇ ਵੱਲ ਅਗਵਾਈ ਕਰਦੇ ਹਨ। 3 ਜਦੋਂ ਮੂਰਖ ਬੰਦਾ ਸੜਕ ਤੇ ਵੀ ਤੁਰ ਰਿਹਾ ਹੁੰਦਾ ਹੈ ਉਹ ਆਪਣੀ ਮੂਰੱਖਤਾ ਦਰਸਾਉਂਦਾ। ਉਹ ਇਹ ਸਭ ਲਈ ਸਾਫ ਕਰ ਦਿੰਦਾ ਕਿ ਉਹ ਮੂਰਖ ਹੈ।
4 ਜੇਕਰ ਸ਼ਾਸਕ ਤੁਹਾਡੇ ਤੇ ਨਾਰਾਜ਼ ਹੋ ਜਾਵੇ, ਉਸ ਕੋਲੋਂ ਰੁੱਖ੍ਖੇਪਣ ਵਿੱਚ ਨਾ ਚੱਲੇ ਜਾਵੋ। ਜੇ ਤੁਸੀਂ ਸ਼ਾਤ ਅਤੇ ਮਦਦਗਾਰ ਬਣੇ ਰਹੋਁਗੇ ਤੁਸੀਂ ਵੱਡੀਆਂ ਗਲਤੀਆਂ ਵੀ ਸੁਧਾਰ ਸੱਕਦੇ ਹੋ।
5 ਇੱਥੇ ਇੱਕ ਹੋਰ ਬਦੀ ਹੈ ਜਿਹੜੀ ਮੈਂ ਇਸ ਦੁਨੀਆਂ ਵਿੱਚ ਵੇਖੀ ਹੈ ਅਤੇ ਇਹ ਉਹ ਗੱਲ ਹੈ ਜਿਹੜੀ ਸ਼ਾਸਕ ਕਰਦੇ ਹਨ: 6 ਮੂਰਖ ਬੰਦਿਆਂ ਨੂੰ ਮਹੱਤਵਪੂਰਣ ਥਾਵਾਂ ਮਿਲਦੀਆਂ ਹਨ, ਜਦੋਂ ਕਿ ਅਮੀਰ ਆਦਮੀਆਂ ਨੂੰ ਉਹ ਨੌਕਰੀਆਂ ਮਿਲਦੀਆਂ ਹਨ ਜਿਹੜੀਆਂ ਮਹਰ੍ਰਵਪੂਰਣ ਨਹੀਂ। 7 ਮੈਂ ਅਜਿਹੇ ਲੋਕਾਂ ਨੂੰ ਘੋੜੇ ਉੱਤੇ ਸਵਾਰੀ ਕਰਦਿਆਂ ਦੇਖਿਆ ਹੈ ਜਿਨ੍ਹਾਂ ਨੂੰ ਨੌਕਰ ਹੋਣਾ ਚਾਹੀਦਾ ਹੈ, ਜਦੋਂ ਕਿ ਉਹ ਲੋਕ ਜਿਨ੍ਹਾਂ ਨੂੰ ਹਾਕਮ ਹੋਣਾ ਚਾਹੀਦਾ ਹੈ (ਉਨ੍ਹਾਂ ਦੇ ਨਾਲ ਗੁਲਾਮਾਂ ਵਾਂਗ) ਤੁਰਦਿਆਂ ਦੇਖਿਆ ਹੈ।
ਹਰ ਕੰਮ ਦੇ ਆਪਣੇ ਖਤਰੇ ਹੁੰਦੇ ਹਨ
8 ਉਹ ਬੰਦਾ ਜਿਹੜਾ ਟੋਆ ਪੁੱਟਦਾ ਹੈ ਉਹ ਖੁਦ ਹੀ ਉਸ ਵਿੱਚ ਡਿੱਗ ਸੱਕਦਾ ਹੈ। ਉਹ ਬੰਦਾ ਜਿਹੜਾ ਕੰਧ ਢਾਹੁਂਦਾ ਹੈ, ਹੋ ਸੱਕਦਾ ਹੈ ਉਸ ਨੂੰ ਸੱਪ ਡਂਗ ਲਵੇ। 9 ਉਹ ਬੰਦਾ ਜਿਹੜਾ ਵੱਡੇ ਪੱਥਰ ਨੂੰ ਸਰਕਾਉਂਦਾ ਹੈ ਹੋ ਸੱਕਦਾ ਹੈ ਉਹ ਉਨ੍ਹਾਂ ਰਾਹੀਂ ਜ਼ਖਮੀ ਹੋ ਜਾਵੇ। ਅਤੇ ਉਹ ਬੰਦਾ ਜਿਹੜਾ ਰੁੱਖਾਂ ਨੂੰ ਕੱਟਦਾ ਹੈ, ਖਤਰੇ ਵਿੱਚ ਹੈ, ਰੁੱਖ ਉਸ ਦੇ ਆਪਣੇ ਉੱਪਰ ਵੀ ਡਿੱਗ ਸੱਕਦੇ ਹਨ।
10 ਪਰ ਸਿਆਣਪ ਕਿਸੇ ਵੀ ਕੰਮ ਨੂੰ ਆਸਾਨ ਬਣਾ ਦੇਵੇਗੀ। ਖੁਂਢੇ ਚਾਕੂ ਨੂੰ ਵਰਤ ਕੇ ਕੱਟਣਾ ਬੜਾ ਔਖਾ ਹੈ, ਪਰ ਜੇ ਕੋਈ ਬੰਦਾ ਇਸ ਨੂੰ ਤੇਜ਼ ਕਰ ਲੈਂਦਾ ਹੈ, ਤਾਂ ਕੰਮ ਆਸਾਨ ਹੋ ਜਾਂਦਾ ਹੈ ਇਹੀ ਸਿਆਣਪ ਦਾ ਲਾਭ ਹੈ।
11 ਭਾਵੇਂ ਕੋਈ ਬੰਦਾ ਸੱਪਾਂ ਨੂੰ ਕਾਬੂ ਕਰਨਾ ਜਾਣਦਾ ਹੋਵੇ। ਪਰ ਫਿਜ਼ੂਲ ਹੈ ਜੇ ਉਸ ਦੇ ਨੇੜੇ ਨਾ ਹੁੰਦਿਆਂ ਕਿਸੇ ਨੂੰ ਸੱਪ ਡਸ ਲਵੇ।
12 ਸਿਆਣੇ ਬੰਦੇ ਦੇ ਸ਼ਬਦ ਉਸਤਤ ਲਿਆਉਂਦੇ ਹਨ,
ਪਰ ਮੂਰਖ ਬੰਦੇ ਦੇ ਸ਼ਬਦ ਤਬਾਹੀ ਲਿਆਉਂਦੇ ਨੇ।
13 ਉਹ ਮੂਰੱਖਤਾ ਭਰੀਆਂ ਗੱਲਾਂ ਤੋਂ ਸ਼ੁਰੂ ਹੁੰਦਾ ਅਤੇ ਪਾਗਲਪਨ ਅਤੇ ਬਦੀ ਨਾਲ ਬੋਲਣੋ ਹਟਦਾ ਹੈ। 14 ਮੂਰਖ ਬੰਦਾ ਹਰ ਵੇਲੇ ਗੱਲਾਂ ਕਰਦਾ ਰਹਿੰਦਾ ਹੈ ਕਿ ਉਹ ਕੀ ਕਰੇਗਾ ਪਰ ਕੋਈ ਵੀ ਨਹੀਂ ਜਾਣਦਾ ਭਵਿੱਖ ਵਿੱਚ ਕੀ ਵਾਪਰੇਗਾ। ਕੋਈ ਨਹੀਂ ਕਹਿ ਸੱਕਦਾ ਕਿ ਬਾਦ ਵਿੱਚ ਕੀ ਹੋਵੇਗਾ।
15 ਮੂਰਖ ਬੰਦਾ, ਚਤੁਰ ਨਹੀਂ ਇੰਨਾ ਕਿ ਆਪਣੇ ਘਰ ਦਾ ਰਾਹ ਲੱਭ ਸੱਕੇ,
ਇਸ ਲਈ ਉਸ ਨੂੰ ਜੀਵਨ ਭਰ ਸਖਤ ਮਿਹਨਤ ਕਰਨੀ ਪੈਂਦੀ ਹੈ।
ਕੰਮ ਦੀ ਕਦਰ
16 ਜਿਸ ਦੇਸ ਦਾ ਰਾਜਾ ਬੱਚਾ ਹੈ ਉਸ ਦੇਸ ਲਈ ਅਤੇ ਜਿਸ ਦੇ ਸੱਜਣ ਆਪਣਾ ਸਾਰਾ ਸਮਾਂ ਖਾਣ ਪੀਣ ਵਿੱਚ ਬਿਤਾਉਂਦੇ ਹਨ ਇਹ ਬੁਰੀ ਗੱਲ ਹੈ। 17 ਪਰ ਜੇ ਰਾਜਾ ਕਿਸੇ ਨੇਕ ਖਾਨਦਾਨ ਵਿੱਚੋਂ ਆਉਂਦਾ ਹੈ ਤਾਂ ਉਸ ਦੇਸ ਲਈ ਇਹ ਬਹੁਤ ਸ਼ੁਭ ਗੱਲ ਹੈ ਅਤੇ ਜੇਕਰ ਇਸਦੇ ਸੱਜਣ ਜਾਣਦੇ ਹਨ ਕਿ ਕਦੋਂ ਖਾਣਾ ਅਤੇ ਜੇਕਰ ਉਹ ਤਕੜੇ ਹੋਣ ਲਈ ਖਾਂਦੇ ਹਨ, ਨਾਕਿ ਆਨੰਦ ਮਨਾਉਣ ਅਤੇ ਸ਼ਰਾਬੀ ਹੋਣ ਲਈ।
18 ਜੇ ਕੋਈ ਬੰਦਾ ਆਲਸੀ ਹੈ
ਤਾਂ ਉਸਦਾ ਘਰ ਚੋਣਾ ਸ਼ੁਰੂ ਹੋ ਜਾਵੇਗਾ, ਅਤੇ ਛੱਤ ਡਿੱਗ ਪਵੇਗੀ।
19 ਲੋਕ ਖਾਣਾ ਪਸੰਦ ਕਰਦੇ ਹਨ, ਅਤੇ ਮੈਅ ਉਨ੍ਹਾਂ ਦੇ ਜੀਵਨ ਨੂੰ ਪ੍ਰਸੰਨ ਬਣਾਉਂਦੀ ਹੈ। ਅਤੇ ਪੈਸੇ ਨਾਲ, ਸਭ ਕੁਝ ਸੁਲਝਾ ਦਿੰਦਾ ਹੈ।
ਨਿੰਦਿਆ
20 ਰਾਜੇ ਦੀ ਨਿੰਦਿਆ ਨਾ ਕਰੋ, ਆਪਣੀਆਂ ਸੋਚਾਂ ਵਿੱਚ ਵੀ ਨਹੀਂ। ਅਤੇ ਭਾਵੇਂ ਤੁਸੀਂ ਘਰ ਵਿੱਚ ਇੱਕਲੇ ਹੀ ਹੋਵੋਁ, ਅਮੀਰਾਂ ਬਾਰੇ ਮੰਦਾ ਨਾ ਬੋਲੋ। ਕਿਉਂ ਕਿ ਹੋ ਸੱਕਦਾ ਕਿ ਇੱਕ ਛੋਟਾ ਜਿਹਾ ਪੰਛੀ ਹੀ ਉੱਡ ਕੇ ਉਨ੍ਹਾਂ ਨੂੰ ਉਹ ਦੱਸ ਦੇਵੇ ਜੋ ਤੁਸੀਂ ਆਖਿਆ ਸੀ।
ਹਿਂਮਤ ਨਾਲ ਭਵਿੱਖ ਦਾ ਸਾਹਮਣਾ ਕਰੋ
11 ਆਪਣੀ ਰੋਟੀ ਪਾਣੀਆਂ ਉੱਪਰ ਸੁੱਟ ਦਿਓ, ਕਿਉਂ ਜੋ ਸ਼ਾਇਦ ਕਈਆਂ ਦਿਨਾਂ ਬਾਅਦ ਤੁਸੀਂ ਇਸ ਨੂੰ ਲੱਭ ਲਵੋਁ।
2 ਜੋ ਕੁਝ ਤੁਹਾਡੇ ਪਾਸ ਹੈ ਉਸ ਨੂੰ ਵੱਖ-ਵੱਖ ਚੀਜ਼ਾਂ ਵਿੱਚ ਲਗਾਓ। ਤੁਸੀਂ ਨਹੀਂ ਜਾਣਦੇ ਕਿ ਧਰਤੀ ਉੱਤੇ ਕਿਹੋ ਜਿਹੀਆਂ ਮੰਦੀਆਂ ਗੱਲਾਂ ਵਾਪਰ ਸੱਕਦੀਆਂ ਹਨ।
3 ਕੁਝ ਗੱਲਾਂ ਅਜਿਹੀਆਂ ਹਨ ਜਿਨ੍ਹਾਂ ਬਾਰੇ ਤੁਸੀਂ ਪੱਕ ਕਰ ਸੱਕਦੇ ਹੋ। ਜੇ ਬੱਦਲ ਪਾਣੀ ਨਾਲ ਭਰੇ ਹੋਏ ਹਨ, ਤਾਂ ਬਾਰਿਸ਼ ਹੋਵੇਗੀ। ਜੇ ਰੁੱਖ ਡਿੱਗਦਾ ਹੈ, ਦੱਖਣ ਵੱਲ ਜਾਂ ਉੱਤਰ ਵੱਲ, ਤਾਂ ਇਹ ਜਿੱਥੇ ਡਿਗਦਾ ਹੈ ਓੱਥੇ ਹੀ ਟਿਕਿਆ ਰਹੇਗਾ।
4 ਪਰ ਕੁਝ ਗੱਲਾਂ ਅਜਿਹੀਆਂ ਹਨ ਜਿਨ੍ਹਾਂ ਬਾਰੇ ਤੁਸੀਂ ਪੱਕ ਨਹੀਂ ਕਰ ਸੱਕਦੇ ਤੁਸੀਂ ਸਿਰਫ ਅੰਦਾਜ਼ਾ ਹੀ ਲਾ ਸੱਕਦੇ ਹੋ। ਜੇ ਕੋਈ ਬੰਦਾ ਸਭ ਤੋਂ ਢੁਕਵੇਂ ਮੌਸਮ ਦਾ ਇੰਤਜ਼ਾਰ ਕਰਦਾ ਹੈ, ਫ਼ੇਰ ਹੋ ਸੱਕਦਾ ਉਹ ਕਦੇ ਵੀ ਬੀਜ ਬੀਜਣ ਦੇ ਯੋਗ ਨਾ ਹੋਵੇਗਾ। ਅਤੇ ਜੇ ਕੋਈ ਬੰਦਾ ਇਸ ਗੱਲੋ ਡਰਦਾ ਹੈ ਕਿ ਬਦ੍ਦਲਵਾਹੀ ਹੈ, ਤੇ ਬਾਰਿਸ਼ ਹੋਵੇਗੀ, ਹੋ ਸੱਕਦਾ, ਫ਼ੇਰ ਉਹ ਕਦੇ ਵੀ ਵਾਢੀ ਕਰਨ ਦੇ ਯੋਗ ਨਾ ਹੋਵੇ।
5 ਬਿਲਕੁਲ ਜਿਵੇਂ ਤੁਸੀਂ ਨਹੀਂ ਜਾਣਦੇ ਕਿ ਕਿਵੇਂ ਇੱਕ ਬੱਚਾ ਆਪਣੀ ਮਾਂ ਦੇ ਗਰਭ ਵਿੱਚ ਸਾਹ ਲੈਂਦਾ, ਇਸੇ ਤਰ੍ਹਾਂ, ਤੁਸੀਂ ਨਹੀਂ ਜਾਣਦੇ ਕਿ ਪਰਮੇਸ਼ੁਰ ਕੀ ਕਰੇਗਾ। ਅਤੇ ਉਹ ਹਰ ਗੱਲ ਦੇ ਵਾਪਰਨ ਲਈ ਜਿੰਮੇਵਾਰ ਹੈ।
6 ਇਸੇ ਲਈ, ਸਵੇਰੇ ਸੁਵਖਤੇ ਹੀ ਬੀਜ ਬੀਜਣਾ ਸ਼ੁਰੂ ਕਰੋ ਅਤੇ ਸ਼ਾਮ ਤੱਕ ਕੰਮ ਕਰਦੇ ਰਹੋ। ਤੁਸੀਂ ਨਹੀਂ ਜਾਣਦੇ ਕਿ ਕੀ ਸਵੇਰ ਦਾ ਬੀਜ ਸਫ਼ਲ ਹੋਵੇਗਾ ਕਿ ਸ਼ਾਮ ਦਾ ਬੀਜ, ਜਾਂ ਬਲਕਿ ਦੋਵੇਂ।
7 ਜਿਉਂਦੇ ਰਹਿਣਾ ਸ਼ੁਭ ਹੈ! ਸੂਰਜ ਦੀ ਰੌਸ਼ਨੀ ਦੇਖਣਾ ਚਂਂਗਾ ਹੈ, 8 ਸੱਚਮੁੱਚ, ਜੇ ਕੋਈ ਵਿਅਕਤੀ ਬਹੁਤੇ ਸਾਲਾਂ ਲਈ ਜਿਉਂਦਾ, ਹੋ ਸੱਕਦਾ ਉਹ ਉਨ੍ਹਾਂ ਸਾਰਿਆਂ ਸਾਲਾਂ ਵਿੱਚ ਖੁਸ਼ ਹੋਵੇ, ਪਰ ਉਹ ਹਨੇਰੇ ਦੇ ਦਿਨ੍ਹਾਂ ਬਾਰੇ ਸੋਚੇ, ਕਿਉਂ ਜੋ ਇਹ ਬਹੁਤ ਸਾਰੇ ਹੋਣਗੇ, ਜੋ ਸਭ ਕੁਝ ਆ ਰਿਹਾ ਅਰਬਹੀਣ ਹੈ।
ਜਦੋਂ ਤੱਕ ਜਵਾਨ ਹੋ, ਪਰਮੇਸ਼ੁਰ ਦੀ ਸੇਵਾ ਕਰੋ
9 ਇਸੇ ਲਈ ਨੌਜਵਾਨੋ, ਜਦੋਂ ਤੱਕ ਜਵਾਨ ਹੋ ਆਨੰਦ ਮਾਣੋ। ਪ੍ਰਸੰਨ ਹੋਵੋ! ਉਹੀ ਕੁਝ ਕਰੋ ਜਿਸ ਲਈ ਤੁਹਾਡਾ ਦਿਲ ਤੁਹਾਡੀ ਅਗਵਾਈ ਕਰਦਾ ਹੈ। ਪਰ ਚੇਤੇ ਰੱਖੋ ਕਿ ਤੁਹਾਡੇ ਹਰ ਕੰਮ ਲਈ ਪਰਮੇਸ਼ੁਰ ਤੁਹਾਡਾ ਨਿਆਂ ਕਰੇਗਾ। 10 ਆਪਣੇ ਗੁੱਸੇ ਨੂੰ ਆਪਣੇ ਉੱਤੇ ਕਾਬੂ ਨਾ ਪਾਉਣ ਦਿਓ। ਅਤੇ ਆਪਣੇ ਸਰੀਰ ਨੂੰ ਪਾਪ ਵੱਲ ਨਾ ਪਰਤਣ ਦਿਓ। ਕਿਉਂ ਜੋ ਜਵਾਨੀ ਅਰਬਹੀਣ ਹੈ।
ਬਿਰਧ ਉਮਰ ਦੀਆਂ ਸਮੱਸਿਆਵਾਂ
12 ਆਪਣੀ ਜਵਾਨੀ ਦੌਰਾਨ ਹੀ ਆਪਣੇ ਸਿਰਜਣਹਾਰੇ ਨੂੰ ਯਾਦ ਕਰੋ, ਬੁਰੇ ਦਿਨਾਂ ਦੇ ਆਉਣ ਤੋਂ ਪਹਿਲਾਂ, ਜਦੋਂ ਤੁਸੀਂ ਆਖੋਂਗੇ: “ਮੈਨੂੰ ਜ਼ਿੰਦਗੀ ਵਿੱਚ ਹੋਰ ਕੋਈ ਪ੍ਰਸੰਨਤਾ ਨਹੀਂ।”
2 ਇਸਤੋਂ ਪਹਿਲਾਂ ਕਿ ਸੂਰਜ, ਚੰਨ ਅਤੇ ਤਾਰੇ ਅੰਧਕਾਰ ਬਣ ਜਾਣ। ਅਤੇ ਬੱਦਲ ਇੱਕ ਤੂਫਾਨ ਤੋਂ ਬਾਦ ਦੂਸਰੇ ਤੂਫਾਨ ਵਾਂਗ ਆਉਣ।
3 ਜਦੋਂ ਤੁਹਾਡੀਆਂ ਬਾਹਾਂ ਦੀ ਤਾਕਤ ਖਤਮ ਹੋ ਜਾਵੇਗੀ, ਤੁਹਾਡੀਆਂ ਲੱਤਾਂ ਕਮਜ਼ੋਰ ਹੋ ਕੇ ਝੁਕ ਜਾਣਗੀਆਂ। ਤੁਹਾਡੇ ਦੰਦ ਡਿੱਗ ਜਾਣਗੇ ਤੁਹਾਡੀਆਂ ਅੱਖਾਂ ਮੱਧਮ ਹੋ ਜਾਣਗੀਆਂ। 4 ਤੁਹਾਡੀ ਸੁਣਨ ਦੀ ਸ਼ਕਤੀ ਕਮਜ਼ੋਰ ਹੋ ਜਾਵੇਗੀ। ਤੁਹਾਨੂੰ ਗਲੀਆਂ ਦਾ ਸ਼ੋਰ ਵੀ ਸੁਣਾਈ ਨਹੀਂ ਦੇਵੇਗਾ। ਤੁਹਾਡੇ ਲਈ ਆਟਾ ਪੀਹਣ ਵਾਲੀ ਚੱਕੀ ਦੀ ਆਵਾਜ਼ ਵੀ ਖਾਮੋਸ਼ੀ ਵਰਗੀ ਹੋਵੇਗੀ। ਤੁਸੀਂ ਗੀਤ ਗਾਉਂਦੀਆਂ ਔਰਤਾਂ ਨੂੰ ਵੀ ਨਹੀਂ ਸੁਣ ਸੱਕੇਂਗੇ। ਪਰ ਤੁਹਾਨੂੰ ਗਾਉਂਦੇ ਪੰਛੀ ਦੀ ਆਵਾਜ਼ ਵੀ ਬਹੁਤ ਸਵੇਰੇ ਜਗਾ ਦੇਵੇਗੀ ਕਿਉਂ ਕਿ ਤੁਸੀਂ ਸੌਂ ਹੀ ਨਹੀਂ ਸੱਕੋਗੇ।
5 ਤੁਹਾਨੂੰ ਉੱਚੀਆਂ ਥਾਵਾਂ ਤੋਂ ਡਰ ਲੱਗੇਗਾ। ਤੁਸੀਂ ਰਸਤੇ ਦੀ ਛੋਟੀ ਜਿਹੀ ਚੀਜ਼ ਤੋਂ ਵੀ ਠੇਡਾ ਖਾਕੇ ਡਿਗਣ ਤੋਂ ਵੀ ਡਰੋਗੇ। ਤੁਹਾਡੇ ਵਾਲ ਅਖਰੋਟ ਦੇ ਫੁੱਲਾਂ ਵਾਂਗ ਸਫੇਦ ਹੋ ਜਾਣਗੇ। ਚੱਲਣ ਵੇਲੇ ਘਾਹ ਦੇ ਟਿੱਡੇ ਵਾਂਗ ਆਪਣੇ-ਆਪ ਨੂੰ ਘਸੀਟੋਁਗੇ ਅਤੇ ਤੁਹਾਡੀਆਂ ਇੱਛਾਵਾਂ ਹੋਰ ਵੱਧੇਰੇ ਨਹੀਂ ਉਕਸਾਉਂਦੀਆਂ। ਤਾਂ ਆਦਮੀ ਆਪਣੇ ਸਦੀਵੀ ਘਰ ਵੱਲ ਜਾ ਰਿਹਾ। ਜਦੋਂ ਕਿ ਤੁਹਾਡੀ ਲਾਸ਼ ਨੂੰ ਚੁੱਕਣ ਵਾਲੇ ਲੋਕ ਗਲੀਆਂ ਵਿੱਚ ਇਕੱਠੇ ਹੋ ਜਾਣਗੇ ਜਦੋਂ ਉਹ ਤੁਹਾਡੀ ਲਾਸ਼ ਨੂੰ ਤੁਹਾਡੀ ਕਬਰ ਵੱਲ ਲੈ ਜਾਣਗੇ।
ਮੌਤ
6 ਜਦੋਂ ਅਜੇ ਤੁਸੀਂ ਜਵਾਨ ਹੋਂ ਆਪਣੇ ਸਿਰਜਣਹਾਰੇ ਨੂੰ ਚੇਤੇ ਕਰੋ,
ਇਸ ਤੋਂ ਪਹਿਲਾਂ ਕਿ ਚਾਂਦੀ ਦੀ ਜਂਜੀਰੀ ਪਾਟ ਜਾਵੇ
ਅਤੇ ਸੋਨੇ ਦਾ ਭਾਂਡਾ ਟੁੱਟ ਜਾਵੇ, ਝਰਨੇ ਤੇ ਘੜੇ ਵਾਂਗ,
ਅਤੇ ਪਹੀਆ ਦਾ, ਹੇਠਾਂ ਖੂਹ ਵੱਲ ਭੱਜਣ ਵਾਂਗ।
7 ਅਤੇ ਉਹ ਧਰਤੀ ਧੂੜ ਵਿੱਚ ਵਾਪਸ ਚੱਲਿਆ ਜਾਵੇ,
ਜਿਸ ਵਿੱਚੋਂ ਉਹ ਆਇਆ,
ਅਤੇ ਉਸ ਦੇ ਸਾਹ ਪਰਮੇਸ਼ੁਰ ਕੋਲ ਪਰਤ ਜਾਣ, ਜਿਸਨੇ ਇਸ ਨੂੰ ਦਿੱਤਾ।
8 ਪੂਰੀ ਤਰ੍ਹਾਂ ਅਰਬਹੀਣ, ਉਸਤਾਦ ਨੇ ਆਖਿਆ, “ਸਭ ਕੁਝ ਅਰਬਹੀਣ ਹੈ।”
ਸਿਟ੍ਟਾ
9 ਉਪਦੇਸ਼ਕ ਬਹੁਤ ਸਿਆਣਾ ਸੀ। ਉਸ ਨੇ ਲੋਕਾਂ ਨੂੰ ਗਿਆਨ, ਸਿੱਖਾਇਆ, ਅਤੇ ਧਿਆਨ ਨਾਲ ਨਿਰੱਖ ਕਰਨ ਤੋਂ ਬਾਅਦ ਬਹੁਤ ਸਾਰੀਆਂ ਕਹਾਉਤਾਂ ਇੱਕਤ੍ਰ ਕੀਤੀਆਂ। 10 ਉਸਤਾਦ ਨੇ ਸਹੀ ਸ਼ਬਦਾਂ ਦੀ ਚੋਣ ਕਰਨ ਲਈ ਸਖਤ ਮਿਹਨਤ ਕੀਤੀ। ਅਤੇ ਉਸ ਨੇ ਉਹ ਸਿੱਖਿਆਵਾਂ ਲਿਖੀਆਂ ਜਿਹੜੀਆਂ ਸੱਚੀਆਂ ਹਨ ਤੇ ਭਰੋਸੇ ਯੋਗ ਹਨ।
11 ਸਿਆਣੇ ਆਦਮੀਆਂ ਦੇ ਸ਼ਬਦ ਉਤਸਾਹ ਵਾਂਗ ਹੁੰਦੇ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਮਜ਼ਬੂਤ ਮੇਖਾਂ ਵਾਂਗ ਹੁੰਦੀਆਂ ਹਨ ਜੋ ਕਦੇ ਨਹੀਂ ਟੁੱਟਦੀਆਂ ਅਤੇ ਆਜੜੀ ਦੁਆਰਾ ਇੱਕ ਜਗ੍ਹਾ ਤੇ ਪਾਈਆਂ ਜਾਂਦੀਆਂ ਹਨ। 12 ਇਸ ਲਈ ਮੇਰੇ ਪੁੱਤਰ, ਉਨ੍ਹਾਂ ਸਿੱਖਿਆਵਾਂ ਦਾ ਅਧਿਐਨ ਕਰੋ, ਪਰ ਹੋਰਨਾਂ ਕਿਤਾਬਾਂ ਤੋਂ ਸਾਵੱਧਾਨ ਰਹੋ। ਲੋਕ ਕਦੇ ਵੀ ਕਿਤਾਬਾਂ ਲਿਖਣੀਆਂ ਬੰਦ ਨਹੀਂ ਕਰਦੇ, ਅਤੇ ਬਹੁਤ ਜ਼ਿਆਦਾ ਪੜ੍ਹਾਈ ਤੁਹਾਨੂੰ ਬਕਾੱ ਦੇਵੇਗੀ।
13-14 ਹੁਣ, ਸਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਕੀ ਸਿੱਖਣਾ ਚਾਹੀਦਾ ਹੈ ਜਿਹੜੀਆਂ ਇਸ ਕਿਤਾਬ ਵਿੱਚ ਲਿਖੀਆਂ ਹਨ? ਸਭ ਤੋਂ ਮਹੱਤਵਪੂਰਣ ਗੱਲ ਜਿਹੜੀ ਕੋਈ ਬੰਦਾ ਕਰ ਸੱਕਦਾ ਹੈ ਉਹ ਹੈ ਪਰਮੇਸ਼ੁਰ ਦਾ ਆਦਰ ਕਰਨਾ ਅਤੇ ਉਸ ਦੇ ਆਦੇਸ਼ਾਂ ਨੂੰ ਮੰਨਣਾ। ਕਿਉਂ? ਕਿਉਂ ਕਿ ਪਰਮੇਸ਼ੁਰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਜਾਣਦਾ ਹੈ ਜਿਹੜੀਆਂ ਲੋਕੀ ਕਰਦੇ ਹਨ। ਗੁਪਤ ਗੱਲਾਂ ਬਾਰੇ ਵੀ। ਉਹ ਸਾਰੀਆਂ ਨੇਕੀ ਵਾਲੀਆਂ ਗੱਲਾਂ ਬਾਰੇ ਅਤੇ ਸਾਰੀਆਂ ਬਦੀ ਵਾਲੀਆਂ ਗੱਲਾਂ ਨੂੰ ਜਾਣਦਾ ਹੈ ਉਹ ਲੋਕਾਂ ਦੇ ਹਰ ਅਮਲ ਦਾ ਨਿਆਂ ਕਰੇਗਾ।
2010 by World Bible Translation Center