Beginning
ਅੰਮੋਨ ਬਾਰੇ ਇੱਕ ਸੰਦੇਸ਼
49 ਇਹ ਸੰਦੇਸ਼ ਅੰਮੋਨੀ ਲੋਕਾਂ ਬਾਰੇ ਹੈ। ਯਹੋਵਾਹ ਆਖਦਾ ਹੈ:
“ਅੰਮੋਨੀ ਲੋਕੋ, ਕੀ ਤੁਸੀਂ ਸੋਚਦੇ ਹੋ ਕਿ
ਇਸਰਾਏਲ ਦੇ ਲੋਕਾਂ ਦੇ ਬੱਚੇ ਨਹੀਂ ਹਨ?
ਕੀ ਸੋਚਦੇ ਹੋ ਤੁਸੀਂ ਕਿ ਇੱਥੇ ਬੱਚੇ ਨਹੀਂ ਹਨ ਆਪਣੇ ਮਾਪਿਆਂ ਦੀ
ਮੌਤ ਮਗਰੋਂ ਧਰਤੀ ਸਾਂਭਣ ਵਾਲੇ?
ਫ਼ੇਰ ਕਾਤੋਂ ਮਲਕਾਮ ਦੇ ਲੋਕਾਂ ਨੇ ਗਾਦ ਦੀ ਧਰਤੀ ਲਈ ਅਤੇ ਇਸ ਦੇ ਨਗਰਾਂ ਵਿੱਚ ਵਸ ਗਏ?”
2 ਯਹੋਵਾਹ ਆਖਦਾ ਹੈ, “ਅੰਮੋਨ ਦੇ ਰੱਬਾਹ ਅੰਦਰ ਸਮਾਂ ਆਵੇਗਾ
ਜਦੋਂ ਲੋਕੀਂ ਜੰਗ ਦੀਆਂ ਅਵਾਜ਼ਾਂ ਸੁਣਨਗੇ।
ਅੰਮੋਨ ਦਾ ਰੱਬਾਹ [a] ਤਬਾਹ ਹੋ ਜਾਵੇਗਾ।
ਸਿਰਫ਼ ਤਬਾਹ ਹੋਏ ਮਕਾਨਾਂ ਨਾਲ ਢੱਕੀਆਂ ਹੋਈਆਂ ਨੰਗੀਆਂ ਪਹਾੜੀਆਂ ਹੀ ਬਚਣਗੀਆਂ।
ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਕਸਬੇ ਸਾੜ ਦਿੱਤੇ ਜਾਣਗੇ।
ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਲੋਕਾਂ ਨੂੰ ਆਪਣਾ ਦੇਸ਼ ਛੱਡ ਜਾਣ ਲਈ ਮਜ਼ਬੂਰ ਕੀਤਾ ਸੀ।
ਪਰ ਬਾਦ ਵਿੱਚ ਇਸਰਾਏਲ ਉਨ੍ਹਾਂ ਨੂੰ ਛੱਡ ਜਾਣ ਲਈ ਮਜ਼ਬੂਰ ਕਰ ਦੇਵੇਗਾ।”
ਯਹੋਵਾਹ ਨੇ ਇਹ ਗੱਲਾਂ ਆਖੀਆਂ।
3 “ਹਸ਼ਬੋਨ ਦੇ ਲੋਕੋ ਰੋਵੋ, ਕਿਉਂ ਕਿ ਅਈ ਦਾ ਸ਼ਹਿਰ ਤਬਾਹ ਹੋ ਗਿਆ ਹੈ।
ਅੰਮੋਨ ਦੇ ਰੱਬਾਹ ਦੀਓ ਔਰਤੋਂ, ਰੋਵੋ!
ਆਪਣੇ ਸੋਗ ਦੇ ਬਸਤਰ ਪਹਿਨ ਲਵੋ ਅਤੇ ਰੋਵੋ।
ਸੁਰੱਖਿਆ ਲਈ ਸ਼ਹਿਰ ਵੱਲ ਭੱਜੋ।
ਕਿਉਂ ਕਿ ਦੁਸ਼ਮਣ ਆ ਰਿਹਾ ਹੈ।
ਉਹ ਮਲਕਾਮ ਨੂੰ ਉਸ ਦੇ ਜਾਜਕਾਂ ਅਤੇ ਅਧਿਕਾਰੀਆਂ ਸਮੇਤ ਲੈ ਜਾਣਗੇ।
4 ਤੁਸੀਂ ਆਪਣੀ ਤਾਕਤ ਦੀਆਂ ਫ਼ਢ਼ਾਂ ਮਾਰਦੇ ਹੋ।
ਪਰ ਤੁਹਾਡੇ ਕੋਲੋਂ, ਤੁਹਾਡੀ ਤਾਕਤ ਖੁੱਸ ਰਹੀ ਹੈ।
ਤੁਸੀਂ ਆਪਣੀ ਦੌਲਤ ਵਿੱਚ ਭਰੋਸਾ ਕਰਦੇ ਹੋ ਕਿ ਉਹ ਤੁਹਾਨੂੰ ਬਚਾ ਲਵੇਗੀ।
ਤੁਸੀਂ ਸੋਚਦੇ ਹੋ ਕਿ ਕੋਈ ਤੁਹਾਡੇ ਉੱਤੇ ਹਮਲਾ ਕਰਨ ਦੀ ਗੱਲ ਵੀ ਨਹੀਂ ਸੋਚੇਗਾ।”
5 ਪਰ ਸਰਬ-ਸ਼ਕਤੀਮਾਨ ਯਹੋਵਾਹ ਇਹ ਆਖਦਾ ਹੈ:
“ਮੈਂ ਤੁਹਾਡੇ ਲਈ ਹਰ ਪਾਸਿਓ ਮੁਸੀਬਤਾਂ ਲਿਆਵਾਂਗਾ।
ਤੁਸੀਂ ਸਾਰੇ ਹੀ ਭੱਜ ਜਾਓਗੇ।
ਅਤੇ ਕੋਈ ਫ਼ੇਰ ਕਦੇ ਤੁਹਾਨੂੰ ਇਕੱਠਿਆਂ ਨਹੀਂ ਕਰ ਸੱਕੇਗਾ।”
6 “ਅੰਮੋਨੀ ਲੋਕਾਂ ਨੂੰ ਬੰਦੀ ਬਣਾ ਕੇ ਲੈ ਜਾਇਆ ਜਾਵੇਗਾ। ਪਰ ਸਮਾਂ ਆਵੇਗਾ ਜਦੋਂ ਮੈਂ ਅੰਮੋਨੀ ਲੋਕਾਂ ਨੂੰ ਵਾਪਸ ਲਿਆਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਅਦੋਮ ਬਾਰੇ ਇੱਕ ਸੰਦੇਸ਼
7 ਇਹ ਸੰਦੇਸ਼ ਅਦੋਮ ਬਾਰੇ ਹੈ। ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ:
“ਕੀ ਤੇਮਾਨ ਅੰਦਰ ਕੋਈ ਸਿਆਣਪ ਨਹੀਂ ਬਚੀ?
ਕੀ ਅਦੋਮ ਦੇ ਸਿਆਣੇ ਲੋਕ ਸਲਾਹ ਦੇਣ ਦੇ ਕਾਬਲ ਨਹੀਂ ਰਹੇ?
ਕੀ ਉਹ ਆਪਣੀ ਸਿਆਣਪ ਗੁਆ ਚੁੱਕੇ ਨੇ?
8 ਦਦਾਨ ਵਿੱਚ ਰਹਿਣ ਵਾਲੇ ਤੁਸੀਂ ਲੋਕੋ, ਭੱਜ ਜਾਵੋ! ਛੁਪ ਜਾਵੋ!
ਕਿਉਂ? ਕਿਉਂ ਕਿ ਮੈਂ ਏਸਾਓ ਨੂੰ ਉਸ ਦੇ ਮੰਦਿਆਂ ਕਾਰਿਆਂ ਲਈ ਸਜ਼ਾ ਦੇਵਾਂਗਾ।
9 “ਕਾਮੇ ਵੇਲਾਂ ਤੋਂ ਅੰਗੂਰ ਤੋਂੜਦੇ ਨੇ
ਪਰ ਉਹ ਕੁਝ ਅੰਗੂਰ ਪੌਦਿਆਂ ਉੱਤੇ ਰਹਿਣ ਦਿੰਦੇ ਨੇ।
ਜੇ ਰਾਤ ਵੇਲੇ ਚੋਰ ਪੈ ਜਾਣ,
ਤਾਂ ਉਹ ਸਭ ਕੁਝ ਨਹੀਂ ਲਿਜਾ ਸੱਕਦੇ।
10 ਪਰ ਮੈਂ ਏਸਾਓ ਕੋਲੋਂ ਸਭ ਕੁਝ ਲੈ ਜਾਵਾਂਗਾ।
ਮੈਂ ਉਸ ਦੇ ਛੁਪਣ ਦੀਆਂ ਸਾਰੀਆਂ ਥਾਵਾਂ ਲੱਭ ਲਵਾਂਗਾ।
ਉਹ ਮੇਰੇ ਪਾਸੋਂ ਛੁਪ ਨਹੀਂ ਸੱਕੇਗਾ।
ਉਸ ਦੇ ਬੱਚੇ, ਰਿਸ਼ਤੇਦਾਰ ਅਤੇ ਗੁਆਂਢੀ ਸਾਰੇ ਹੀ ਮਾਰੇ ਜਾਣਗੇ।
11 ਮੇਰੇ ਲੋਕੋ, ਆਪਣੇ ਯਤੀਮਾਂ ਦੀ ਚਿੰਤਾ ਨਾ ਕਰੋ।
ਮੈਂ ਉਨ੍ਹਾਂ ਨੂੰ ਜੀਵਤ ਰੱਖਾਂਗਾ।
ਤੁਹਾਡੀਆਂ ਪਤਨੀਆਂ ਮੇਰੇ ਉੱਤੇ ਭਰੋਸਾ ਕਰ ਸੱਕਦੀਆਂ ਨੇ!”
12 ਇਹੀ ਹੈ ਜੋ ਯਹੋਵਾਹ ਆਖਦਾ ਹੈ, “ਕੁਝ ਲੋਕ ਸਜ਼ਾ ਦੇ ਅਧਿਕਾਰੀ ਨਹੀਂ ਹੁੰਦੇ-ਪਰ ਉਹ ਦੁੱਖ ਭੋਗਦੇ ਨੇ। ਪਰ ਅਦੋਮ ਤੂੰ ਸਜ਼ਾ ਦਾ ਅਧਿਕਾਰੀ ਹੈਂ-ਇਸ ਲਈ ਤੈਨੂੰ ਸੱਚਮੁੱਚ ਸਜ਼ਾ ਮਿਲੇਗੀ। ਤੂੰ ਉਸ ਸਜ਼ਾ ਤੋਂ ਨਹੀਂ ਬਚ ਸੱਕੇਂਗਾ ਜਿਸਦਾ ਤੂੰ ਅਧਿਕਾਰੀ ਹੈਂ। ਤੈਨੂੰ ਸਜ਼ਾ ਮਿਲੇਗੀ।” 13 ਯਹੋਵਾਹ ਆਖਦਾ ਹੈ, “ਮੈਂ ਆਪਣੀ ਸ਼ਕਤੀ ਨਾਲ ਮੈਂ ਇਹ ਇਕਰਾਰ ਕਰਦਾ ਹਾਂ: ਮੈਂ ਇਕਰਾਰ ਕਰਦਾ ਹਾਂ ਕਿ ਬਾਸਰਾਹ ਦਾ ਸ਼ਹਿਰ ਤਬਾਹ ਕਰ ਦਿੱਤਾ ਜਾਵੇਗਾ। ਉਹ ਸ਼ਹਿਰ ਮਲਬੇ ਦਾ ਢੇਰ ਬਣ ਜਾਵੇਗਾ। ਲੋਕੀ ਹੋਰਨਾਂ ਸ਼ਹਿਰਾਂ ਨੂੰ ਬਦ-ਦੁਆ ਦੇਣ ਵੇਲੇ ਉਸਦੀ ਮਿਸਾਲ ਦੇ ਤੌਰ ਤੇ ਵਰਤੋਂ ਕਰਨਗੇ। ਲੋਕ ਉਸ ਸ਼ਹਿਰ ਦੀ ਬੇਇੱਜ਼ਤੀ ਕਰਨਗੇ। ਅਤੇ ਬਾਸਰਾਹ ਦੇ ਆਲੇ-ਦੁਆਲੇ ਦੇ ਸਾਰੇ ਕਸਬੇ ਹਮੇਸ਼ਾ ਲਈ ਬਰਬਾਦ ਹੋ ਜਾਣਗੇ।”
14 ਮੈਂ ਇਹ ਸੰਦੇਸ਼ ਯਹੋਵਾਹ ਪਾਸੋਂ ਸੁਣਿਆ ਸੀ।
ਅਤੇ ਉਸ ਨੇ ਇੱਕ ਸੰਦੇਸ਼ਵਾਹਕ ਨੂੰ ਕੌਮਾਂ ਵੱਲ
ਇਹ ਸੰਦੇਸ਼ ਦੇਕੇ ਘਲਿਆ:
“ਆੱਪਣੀਆਂ ਫ਼ੋਜਾਂ ਇਕੱਠੀਆਂ ਕਰ ਲਵੋ!
ਜੰਗ ਲਈ ਤਿਆਰ ਹੋ ਜਾਵੋ!
ਅਦੋਮ ਦੀ ਕੌਮ ਉੱਤੇ ਧਾਵਾ ਬੋਲ ਦਿਓ!
15 ਅਦੋਮ, ਮੈਂ ਤੈਨੂੰ ਗ਼ੈਰ ਜ਼ਰੂਰੀ ਬਣਾ ਦਿਆਂਗਾ,
ਹਰ ਬੰਦਾ ਤੇਰੇ ਨਾਲ ਨਫ਼ਰਤ ਕਰੇਗਾ।
16 ਅਦੋਮ, ਤੂੰ ਹੋਰਨਾਂ ਕੌਮਾਂ ਨੂੰ ਡਰਾ ਦਿੱਤਾ ਸੀ।
ਇਸ ਲਈ ਤੂੰ ਸੋਚਿਆ ਸੀ ਕਿ ਤੂੰ ਮਹੱਤਵਪੂਰਣ ਹੈਂ।
ਪਰ ਤੂੰ ਮੂਰਖ ਬਣਾ ਗਿਆ ਸੈਂ। ਅਦੋਮ, ਤੈਨੂੰ ਤੇਰੇ ਗੁਮਾਨ ਨੇ ਧੋਖਾ ਦਿੱਤਾ ਹੈ,
ਤੂੰ ਉਚਿਆਂ ੱਪਹਾੜਾਂ ਉੱਤੇ ਰਹਿੰਦਾ ਹੈਂ,
ਜਿਹੜੇ ਵੱਡੀਆਂ ਚੱਟਾਨਾਂ ਅਤੇ ਪਹਾੜੀਆਂ ਨਾਲ ਸੁਰੱਖਿਅਤ ਹੈ।
ਪਰ ਜੇ ਤੂੰ ਆਪਣਾ ਮਕਾਨ ਬਾਜ਼ ਦੇ ਆਲ੍ਹਣੇ ਜਿੰਨਾ ਉੱਚਾ ਵੀ ਬਣਾ ਲਵੇਂ,
ਮੈਂ ਤੈਨੂੰ ਫ਼ੜ ਲਵਾਂਗਾ ਅਤੇ ਮੈਂ ਤੈਨੂੰ ਓਬੋਁ ਧੂਹ ਲਿਆਵਾਂਗਾ।”
ਯਹੋਵਾਹ ਨੇ ਇਹ ਗੱਲਾਂ ਆਖੀਆਂ।
17 “ਅਦੋਮ ਤਬਾਹ ਹੋ ਜਾਵੇਗਾ।
ਲੋਕਾਂ ਨੂੰ, ਉੱਜੜੇ ਸ਼ਹਿਰਾਂ ਨੂੰ ਦੇਖਕੇ ਧੱਕਾ ਲੱਗੇਗਾ।
ਲੋਕ ਉੱਜੜੇ ਹੋਏ ਸ਼ਹਿਰ ਲਈ, ਹੈਰਾਨ ਹੋਕੇ ਸੀਟੀਆਂ ਮਾਰਨਗੇ।
18 ਅਦੋਮ, ਸਦੂਮ ਅਤੇ ਅਮੂਰਾਹ ਵਾਂਗ ਅਤੇ ਉਨ੍ਹਾਂ ਦੇ ਆਲੇ-ਦੁਆਲੇ ਕਸਬਿਆਂ ਵਾਂਗ ਤਬਾਹ ਹੋ ਜਾਵੇਗਾ।
ਓੱਥੇ ਕੋਈ ਵੀ ਬੰਦਾ ਨਹੀਂ ਰਹਿੰਦਾ।”
ਯਹੋਵਾਹ ਨੇ ਇਹ ਗੱਲਾਂ ਆਖੀਆਂ।
19 “ਕਦੇ-ਕਦੇ ਕੋਈ ਸ਼ੇਰ ਯਰਦਨ ਨਦੀ ਦੇ ਨੇੜੇ ਦੀਆਂ ਸਂਘਣੀਆਂ ਝਾੜੀਆਂ ਵਿੱਚੋਂ ਨਿਕਲ ਆਵੇਗਾ। ਅਤੇ ਉਹ ਸ਼ੇਰ ਉਨ੍ਹਾਂ ਖੇਤਾਂ ਅੰਦਰ ਚੱਲਾ ਜਾਵੇਗਾ ਜਿੱਥੇ ਲੋਕ ਆਪਣੇ ਪਾਸ਼ੂਆਂ ਅਤੇ ਭੇਡਾਂ ਨੂੰ ਰੱਖਦੇ ਨੇ। ਮੈਂ ਉਸ ਸ਼ੇਰ ਵਰਗਾ ਹਾਂ। ਮੈਂ ਅਦੋਮ ਨੂੰ ਜਾਵਾਂਗਾ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਭੈਭੀਤ ਕਰ ਦਿਆਂਗਾ। ਮੈਂ ਉਨ੍ਹਾਂ ਨੂੰ ਭਜਾ ਦਿਆਂਗਾ। ਉਨ੍ਹਾਂ ਗੱਭਰੂਆਂ ਵਿੱਚੋਂ ਕੋਈ ਵੀ ਮੈਨੂੰ ਰੋਕ ਨਹੀਂ ਸੱਕੇਗਾ ਕੋਈ ਵੀ ਮੇਰੇ ਜਿਹਾ ਨਹੀਂ ਹੈ। ਕੋਈ ਵੀ ਮੈਨੂੰ ਨਹੀਂ ਵੰਗਾਰ ਸੱਕੇਗਾ। ਉਨ੍ਹਾਂ ਦੇ ਆਜੜੀਆਂ ਵਿੱਚੋਂ ਕੋਈ ਵੀ ਮੇਰੇ ਸਾਹਮਣੇ ਨਹੀਂ ਖਲੋ ਸੱਕੇਗਾ।”
20 ਉਸ ਬਾਰੇ ਸੁਣੋ, ਜਿਸਦੀ ਵਿਉਂਤ ਯਹੋਵਾਹ ਨੇ ਅਦੋਮ ਦੇ ਲੋਕਾਂ ਨਾਲ ਕਰਨ ਲਈ ਬਣਾਈ ਹੈ।
ਸੁਣੋ ਕਿ ਯਹੋਵਾਹ ਨੇ ਤੇਮਾਨ ਦੇ ਲੋਕਾਂ ਨਾਲ ਕਰਨ ਵਾਸਤੇ ਕੀ ਨਿਆਂ ਕੀਤਾ ਹੈ।
ਦੁਸ਼ਮਣ ਅਦੋਮ ਦੇ ਇੱਜੜ (ਲੋਕਾਂ) ਦੇ ਛੋਟੇ ਬੱਚਿਆਂ ਨੂੰ ਘਸੀਟੇਗਾ,
ਅਦੋਮ ਦੀਆਂ ਚਰਾਂਦਾਂ ਉਨ੍ਹਾਂ ਦੇ ਕੀਤੇ ਕਾਰਿਆਂ ਕਾਰਣ ਸੱਖਣੀਆਂ ਹੋਣਗੀਆਂ।
21 ਅਦਮੋ ਦੇ ਡਿੱਗਣ ਦੀ ਅਵਾਜ਼ ਉੱਤੇ ਧਰਤੀ ਕੰਬ ਜਾਵੇਗੀ।
ਲਾਲ ਸਾਗਰ ਤੀਕ ਉਨ੍ਹਾਂ ਦੀਆਂ ਚੀਕਾਂ ਸੁਣੀਆਂ ਜਾਣਗੀਆਂ।
22 ਯਹੋਵਾਹ ਇੱਕ ਬਾਜ਼ ਵਾਂਗ ਹੋਵੇਗਾ, ਜੋ ਉਸ ਜਾਨਵਰ ਉੱਤੇ ਉਡਦਾ ਹੈ, ਜਿਸ ਉੱਤੇ ਉਹ ਹਮਲਾ ਕਰਦਾ ਹੈ।
ਯਹੋਵਾਹ, ਬਾਸਰਾਹ ਉੱਤੇ ਆਪਣੇ ਖੰਭ ਫ਼ੈਲਾਏ ਹੋਏ, ਬਾਜ਼ ਵਾਂਗ ਹੋਵੇਗਾ।
ਉਸ ਸਮੇਂ, ਅਦੋਮ ਦੇ ਬਹੁਤ ਹੀ ਫ਼ੌਜੀ ਭੈਭੀਤ ਹੋ ਜਾਣਗੇ।
ਉਹ ਡਰ ਨਾਲ ਬੱਚਾ ਜਣਨ ਵਾਲੀ ਔਰਤ ਵਾਂਗਰਾਂ ਹੋਣਗੇ।
ਦਂਮਿਸ਼ਕ ਲਈ ਇੱਕ ਸੰਦੇਸ਼
23 ਇਹ ਸੰਦੇਸ਼ ਦਂਮਿਸ਼ਕ ਦੇ ਸ਼ਹਿਰ ਬਾਰੇ ਹੈ:
“ਹਮਾਬ ਅਤੇ ਅਰਪਾਦ ਦੇ ਕਸਬੇ ਸ਼ਰਮਸਾਰ ਨੇ।
ਉਹ ਇਸ ਲਈ ਭੈਭੀਤ ਨੇ ਕਿ ਉਨ੍ਹਾਂ ਬੁਰੀ ਖਬਰ ਸੁਣੀ ਹੈ।
ਉਹ ਨਿਰ-ਉਤਸਾਹੇ ਨੇ ਅਤੇ ਸਮੁੰਦਰ ਦੀ ਤਰ੍ਹਾਂ ਡਰ ਨਾਲ
ਹਿਲਦੇ ਨੇ ਜਿਹੜਾ ਅਰਾਮ ਨਹੀਂ ਕਰ ਸੱਕਦਾ।
24 ਦਂਮਿਸ਼ਕ ਦਾ ਸ਼ਹਿਰ ਕਮਜ਼ੋਰ ਹੋ ਗਿਆ ਹੈ।
ਲੋਕ ਉੱਥੋਂ ਭੱਜ ਜਾਣਾ ਲੋਚਦੇ ਨੇ।
ਲੋਕ ਆਤੰਕਿਤ ਹੋਣ ਲਈ ਤਿਆਰ ਨੇ।
ਲੋਕ ਬੱਚਾ ਜਣਨ ਵਾਲੀ ਔਰਤ ਵਾਂਗ ਦੁੱਖ ਅਤੇ ਦਰਦ ਮਹਿਸੂਸ ਕਰਦੇ ਨੇ।
25 “ਦਂਮਿਸ਼ਕ ਇੱਕ ਪ੍ਰਸੰਨ ਸ਼ਹਿਰ ਹੈ।
ਲੋਕ ਹਾਲੇ ਉਸ ‘ਰਂਗੀਨ ਸ਼ਹਿਰ’ ਨੂੰ ਛੱਡ ਕੇ ਨਹੀਂ ਗਏ।
26 ਇਸ ਲਈ ਉਸ ਸ਼ਹਿਰ ਦੇ ਗੱਭਰੂ ਆਮ ਚੌਕਾਂ ਅੰਦਰ ਮਰਨਗੇ।
ਉਸ ਸਮੇਂ, ਉਸ ਦੇ ਸਾਰੇ ਸਿਪਾਹੀ ਮਾਰੇ ਜਾਣਗੇ।”
ਸਰਬ-ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।
27 “ਮੈਂ ਦਂਮਿਸ਼ਕ ਦੀਆਂ ਕੰਧਾਂ ਨੂੰ ਅੱਗ ਦਿਖਾ ਦੇਵਾਂਗਾ।
ਉਹ ਅੱਗ ਬਨ-ਹਦਦ ਦੇ ਮਜ਼ਬੂਤ ਕਿਲ੍ਹਿਆਂ ਨੂੰ ਪੂਰੀ ਤਰ੍ਹਾਂ ਸਾੜ ਦੇਵੇਗੀ।”
ਕੇਦਾਰ ਅਤੇ ਹਾਸੋਰ ਬਾਰੇ ਇੱਕ ਸੰਦੇਸ਼
28 ਇਹ ਸੰਦੇਸ਼ ਕੇਦਾਰ ਦੇ ਕਬੀਲੇ ਅਤੇ ਹਾਸੋਰ ਦੇ ਹਾਕਮਾਂ ਬਾਰੇ ਹੈ। ਨਬੂਕਦਨੱਸਰ, ਬਾਬਲ ਦੇ ਰਾਜੇ, ਨੇ ਉਨ੍ਹਾਂ ਨੂੰ ਹਰਾਇਆ ਸੀ। ਯਹੋਵਾਹ ਆਖਦਾ ਹੈ:
“ਜਾਓ ਅਤੇ ਕੇਦਾਰ ਦੇ ਪਰਿਵਾਰ-ਸਮੂਹ ਉੱਤੇ ਹਮਲਾ ਕਰੋ।
ਪੂਰਬ ਦੇ ਲੋਕਾਂ ਨੂੰ ਤਬਾਹ ਕਰ ਦਿਓ।
29 ਉਨ੍ਹਾਂ ਦੇ ਤੰਬੂ ਅਤੇ ਇੱਜੜ ਖੋਹ ਲੇ ਜਾਣਗੇ।
ਉਨ੍ਹਾਂ ਦੇ ਤੰਬੂ ਅਤੇ ਸਾਰੀਆਂ ਦੌਲਤਾਂ ਲੁੱਟ ਲਈਆਂ ਜਾਣਗੀਆਂ।
ਦੁਸ਼ਮਣ ਉਨ੍ਹਾਂ ਦੇ ਊਠ ਲੁੱਟ ਲਵੇਗਾ।
ਲੋਕ ਉੱਚੀ ਪੁਕਾਰ ਕੇ ਉਨ੍ਹਾਂ ਨੂੰ ਆਖਣਗੇ:
‘ਸਾਡੇ ਹਰ ਪਾਸੇ ਭਿਆਨਕ ਗੱਲਾਂ ਵਾਪਰ ਰਹੀਆਂ ਨੇ।’
30 ਛੇਤੀ ਭੱਜੋ!
ਹਾਸੋਰ ਦੇ ਲੋਕੋ, ਛੁਪਣ ਦੀ ਕੋਈ ਚੰਗੀ ਥਾਂ ਲੱਭ ਲਵੋ।”
ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਨਬੂਕਦਨੱਸਰ ਨੇ ਤੁਹਾਡੇ ਖਿਲਾਫ਼ ਵਿਉਂਤਾਂ ਘੜੀਆਂ।
ਉਸ ਨੇ ਤੁਹਾਨੂੰ ਹਰਾਉਣ ਦੀਆਂ ਚਲਾਕ ਯੋਜਨਾਵਾਂ ਸੋਚੀਆਂ।
31 ਇੱਥੇ ਇੱਕ ਕੌਮ ਹੈ ਜਿਹੜੀ ਸੁਰੱਖਿਅਤ ਸਮਝਦੀ ਹੈ।
ਉਹ ਕੌਮ ਆਪਣੇ-ਆਪ ਨੂੰ ਸੁਰੱਖਿਅਤ ਸਮਝਦੀ ਹੈ।
ਉਸ ਕੋਲ, ਆਪਣੀ ਰਾਖੀ ਲਈ ਦਰਵਾਜ਼ੇ ਜਾਂ ਤਾਲੇ ਲੱਗੇ ਫ਼ਾਟਕ ਨਹੀਂ ਹਨ।
ਉਨ੍ਹਾਂ ਦਾ ਕੋਈ ਗੁਆਂਢੀ ਨਹੀਂ ਹੈ।
ਯਹੋਵਾਹ ਆਖਦਾ ਹੈ, “ਉਸ ਕੌਮ ਉੱਤੇ ਹਮਲਾ ਕਰੋ!”
32 ਦੁਸ਼ਮਣ ਉਨ੍ਹਾਂ ਦੇ ਊਠ ਚੋਰੀ ਕਰ ਲਵੇਗਾ
ਅਤੇ ਉਨ੍ਹਾਂ ਦੇ ਵੱਡੇ ਵਗ੍ਗ ਚੁੱਕ ਕੇ ਲੈ ਜਾਵੇਗਾ।
ਉਹ ਲੋਕ ਆਪਣੀਆਂ ਦਾਢ਼ੀਆਂ ਦੇ ਕੋਨੇ ਕਤਰਦੇ ਨੇ।
ਹਾਂ, ਮੈਂ ਉਨ੍ਹਾਂ ਨੂੰ ਧਰਤੀ ਦੀਆਂ ਚਾਰਾਂ ਦਿਸ਼ਾਵਾਂ ਵਿੱਚ ਭਜਾ ਦਿਆਂਗਾ।
ਮੈਂ ਉਨ੍ਹਾਂ ਲਈ ਹਰ ਪਾਸਿਓ ਭਿਆਨਕ ਮੁਸੀਬਤਾਂ ਲਿਆਵਾਂਗਾ।”
ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
33 “ਹਸੋਰ ਦੀ ਧਰਤੀ ਅਜਿਹੀ ਥਾਂ ਬਣ ਜਾਵੇਗੀ, ਜਿੱਥੇ ਅਵਾਰਾ ਕੁੱਤੇ ਹੀ ਰਹਿਣਗੇ।
ਓੱਥੇ ਕੋਈ ਵੀ ਬੰਦਾ ਨਹੀਂ ਰਹੇਗਾ।
ਓਸ ਥਾਂ ਕੋਈ ਵੀ ਬੰਦਾ ਨਹੀਂ ਰਹੇਗਾ।
ਇਹ ਸਦਾ ਲਈ ਉਜਾੜ ਮਾਰੂਬਲ ਬਣ ਜਾਵੇਗਾ।”
ਏਲਾਮ ਬਾਰੇ ਇੱਕ ਸੰਦੇਸ਼
34 ਜਦੋਂ ਸਿਦਕੀਯਾਹ ਯਹੂਦਾਹ ਦਾ ਰਾਜਾ ਸੀ ਉਸ ਦੇ ਸ਼ੁਰੂ ਦੇ ਸਮੇਂ ਵਿੱਚ, ਨਬੀ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਇੱਕ ਸੰਦੇਸ਼ ਮਿਲਿਆ। ਇਹ ਸੰਦੇਸ਼ ਏਲਾਮ ਦੀ ਕੌਮ ਬਾਰੇ ਹੈ।
35 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ,
“ਬਹੁਤ ਛੇਤੀ ਹੀ ਮੈਂ ਏਲਾਮ ਦੀ ਕਮਾਨ ਤੋੜ ਸੁੱਟਾਂਗਾ।
ਕਮਾਨ ਹੀ ਏਲਾਮ ਦਾ ਸਭ ਤੋਂ ਤਾਕਤਵਰ ਹਬਿਆਰ ਹੈ।
36 ਮੈਂ ਚਹੁਂਆਂ ਹਵਾਵਾਂ ਨੂੰ ਏਲਾਮ ਦੇ ਵਿਰੁੱਧ ਲਿਆਵਾਂਗਾ।
ਮੈਂ ਊਨ੍ਹਾਂ ਨੂੰ ਅਕਾਸ਼ ਦੇ ਚਹੁਂਆਂ ਕੋਨਿਆਂ ਤੋਂ ਲਿਆਵਾਂਗਾ।
ਮੈਂ ਏਲਾਮ ਦੇ ਲੋਕਾਂ ਨੂੰ ਧਰਤੀ ਦੇ ਹਰ ਓਸ ਪਾਸੇ ਭੇਜ ਦਿਆਂਗਾ ਜਿੱਥੇ ਕਿ ਚਾਰੇ ਹਵਾਵਾਂ ਵਗਦੀਆਂ ਨੇ।
ਏਲਾਮ ਦੇ ਬੰਦੀ ਵੀ ਹਰ ਕੌਮ ਵੱਲ ਲਿਜਾਏ ਜਾਣਗੇ।
37 ਮੈਂ ਏਲਾਮ ਦੇ ਟੋਟੇ ਕਰ ਦਿਆਂਗਾ, ਜਦੋਂ ਉਨ੍ਹਾਂ ਦੇ ਦੁਸ਼ਮਣ ਦੇਖ ਰਹੇ ਹੋਣਗੇ।
ਮੈਂ ਏਲਾਮ ਨੂੰ ਉਨ੍ਹਾਂ ਲੋਕਾਂ ਸਾਹਮਣੇ ਤੋੜ ਦਿਆਂਗਾ, ਜਿਹੜੇ ਉਸ ਨੂੰ ਕਤਲ ਕਰਨਾ ਲੋਚਦੇ ਨੇ।
ਮੈਂ ਉਨ੍ਹਾਂ ਲਈ ਭਿਆਨਕ ਮੁਸੀਬਤਾਂ ਲਿਆਵਾਂਗਾ।
ਮੈਂ ਉਨ੍ਹਾਂ ਨੂੰ ਦਿਖਾ ਦਿਆਂਗਾ ਕਿ ਮੈਂ ਕਿੰਨਾ ਕਹਿਰਵਾਨ ਹਾਂ।”
ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਏਲਾਮ ਦਾ ਪਿੱਛਾ ਕਰਨ ਲਈ ਮੈਂ ਇੱਕ ਤਲਵਾਰ ਭੇਜਾਂਗਾ।
ਇਹ ਤਲਵਾਰ ਉਨ੍ਹਾਂ ਨੂੰ ਭਜਾੇਗੀ ਜਦੋਂ ਤੀਕ ਕਿ ਮੈਂ ਉਨ੍ਹਾਂ ਸਾਰਿਆਂ ਨੂੰ ਮਾਰ ਨਹੀਂ ਮੁਕਾਉਂਦਾ।
38 ਮੈਂ ਏਲਾਮ ਨੂੰ ਦਿਖਾ ਦਿਆਂਗਾ ਕਿ ਮੇਰਾ ਕਾਬੂ ਹੈ।
ਅਤੇ ਮੈਂ ਉਸ ਦੇ ਰਾਜਿਆਂ ਅਤੇ ਅਧਿਕਾਰੀਆਂ ਨੂੰ ਤਬਾਹ ਕਰ ਦਿਆਂਗਾ।
ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
39 “ਪਰ ਭਵਿੱਖ ਵਿੱਚ, ਮੈਂ ਏਲਾਮ ਲਈ ਚੰਗੀਆਂ ਘਟਨਾਵਾਂ ਵਾਪਰਨ ਦਿਆਂਗਾ।”
ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਬਾਬਲ ਬਾਰੇ ਇੱਕ ਸੰਦੇਸ਼
50 ਇਹ ਸੰਦੇਸ਼ ਉਹ ਹੈ ਜਿਹੜਾ ਯਹੋਵਾਹ ਨੇ ਬਾਬਲ ਅਤੇ ਕਸਦੀਆਂ ਦੇ ਦੇਸ ਦੇ ਵਿਰੁੱਧ ਯਿਰਮਿਯਾਹ ਦੇ ਰਾਹੀਂ ਦਿੱਤਾ।
2 “ਸਾਰੀਆਂ ਕੌਮਾਂ ਨੂੰ ਇਹ ਐਲਾਨ ਕਰ ਦਿਓ!
ਝੰਡਾ ਚੁੱਕੋ ਅਤੇ ਸੰਦੇਸ਼ ਦਾ ਐਲਾਨ ਕਰੋ!
ਸਾਰਾ ਸੰਦੇਸ਼ ਬੋਲੋ ਅਤੇ ਆਖੋ,
‘ਬਾਬਲ ਦੀ ਕੌਮ ਉੱਤੇ ਕਬਜ਼ਾ ਹੋ ਜਾਵੇਗਾ।
ਬੇਲ ਦੇਵਤੇ ਨੂੰ ਸ਼ਰਮਸਾਰ ਕੀਤਾ ਜਾਵੇਗਾ।
ਮਰੋਦਾਕ ਦੇਵਤਾ ਬਹੁਤ ਭੈਭੀਤ ਹੋਵੇਗਾ।
ਬਾਬਲ ਦੇ ਬੁੱਤ ਸ਼ਰਮਸਾਰ ਕੀਤੇ ਜਾਣਗੇ।
ਉਨ੍ਹਾਂ ਦੇ ਦੇਵਤਿਆਂ ਦੇ ਬੁੱਤ ਭੈਭੀਤ ਹੋ ਜਾਣਗੇ।’
3 ਉੱਤਰ ਵੱਲੋਂ ਇੱਕ ਕੌਮ ਬਾਬਲ ਉੱਤੇ ਹਮਲਾ ਕਰੇਗੀ।
ਉਹ ਕੌਮ ਬਾਬਲ ਨੂੰ ਉਜਾੜ ਮਾਰੂਬਲ ਵਾਂਗ ਬਣਾ ਦੇਵੇਗੀ।
ਓੱਥੇ ਕੋਈ ਨਹੀਂ ਰਹੇਗਾ।
ਓਬੋਁ ਸਾਰੇ ਆਦਮੀ ਅਤੇ ਜਾਨਵਰ ਭੱਜ ਖਲੋਣਗੇ।”
4 ਯਹੋਵਾਹ ਆਖਦਾ ਹੈ, “ਉਸ ਸਮੇਂ,
ਇਸਰਾਏਲ ਦੇ ਲੋਕ ਅਤੇ ਯਹੂਦਾਹ ਦੇ ਲੋਕ ਇਕੱਠੇ ਹੋਣਗੇ।
ਉਹ ਰਲਕੇ ਇਕੱਠੇ ਰੋਣਗੇ, ਰੋਣਗੇ।
ਅਤੇ ਇਕੱਠੇ ਹੀ ਜਾਕੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਲੱਭਣਗੇ।
5 ਉਹ ਲੋਕ ਪੁੱਛਣਗੇ ਕਿ ਸੀਯੋਨ ਨੂੰ ਕਿਵੇਂ ਜਾਈ ਦਾ ਹੈ।
ਉਹ ਉਸ ਤਰਫ਼ ਨੂੰ ਜਾਣਾ ਸ਼ੁਰੂ ਕਰਨਗੇ।
ਲੋਕ ਆਖਣਗੇ, ‘ਆਓ ਆਪਾਂ ਯਹੋਵਾਹ ਨਾਲ ਰਲ ਜਾਈਏ।
ਆਓ ਇੱਕ ਇਕਰਾਰ ਕਰੀਏ ਜਿਹੜਾ ਸਦਾ ਲਈ ਰਹੇਗਾ।
ਆਓ ਇੱਕ ਇਕਰਾਰ ਕਰੀਏ ਜਿਹੜਾ ਕਦੇ ਨਾ ਭੁੱਲੀਏ।’
6 “ਮੇਰੇ ਬੰਦੇ ਗੁਆਚੀਆਂ ਭੇਡਾਂ ਵਾਂਗ ਰਹੇ ਹਨ।
ਉਨ੍ਹਾਂ ਦੇ ਅਯਾਲੀਆਂ ਨੇ ਉਨ੍ਹਾਂ ਨੂੰ ਕੁਰਾਹੇ ਪਾਇਆ।
ਉਨ੍ਹਾਂ ਦੇ ਆਗੂਆਂ ਨੇ ਉਨ੍ਹਾਂ ਨੂੰ ਪਹਾੜਾਂ-ਪਰਬਤਾਂ ਉੱਤੇ ਭਟਕਾਇਆ।
ਉਹ ਆਪਣੇ ਟਿਕਾਣੇ ਨੂੰ ਭੁੱਲ ਗਏ ਸਨ।
7 ਜਿਸ ਨੇ ਵੀ ਮੇਰੇ ਬੰਦਿਆਂ ਨੂੰ ਲੱਭਿਆ, ਉੱਨ੍ਹਾਂ ਨੂੰ ਜ਼ਖਮੀ ਕੀਤਾ।
ਅਤੇ ਉਨ੍ਹਾਂ ਦੁਸ਼ਮਣਾਂ ਨੇ ਆਖਿਆ,
‘ਅਸੀਂ ਕੁਝ ਵੀ ਗ਼ਲਤ ਨਹੀਂ ਕੀਤਾ।
ਉਨ੍ਹਾਂ ਲੋਕਾਂ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ।
ਯਹੋਵਾਹ ਹੀ ਉਨ੍ਹਾਂ ਦਾ ਸੱਚਾ ਟਿਕਾਣਾ ਸੀ।
ਯਹੋਵਾਹ ਹੀ ਉਹ ਪਰਮੇਸ਼ੁਰ ਸੀ ਜਿਸ ਵਿੱਚ ਉਨ੍ਹਾਂ ਦੇ ਪੁਰਖਿਆਂ ਨੇ ਭਰੋਸਾ ਕੀਤਾ ਸੀ।’
8 “ਬਾਬਲ ਤੋਂ ਭੱਜ ਜਾਓ।
ਬਾਬਲ ਵਾਲਿਆਂ ਦਾ ਦੇਸ਼ ਛੱਡ ਦਿਓ।
ਉਨ੍ਹਾਂ ਬੱਕਰੀਆਂ ਵਰਗੇ ਬਣੋ ਜੋ ਇੱਜੜ ਦੀ ਅਗਵਾਈ ਕਰਦੀਆਂ ਨੇ।
9 ਮੈਂ ਉੱਤਰ ਵਿੱਚ ਬਹੁਤ ਕੌਮਾਂ ਨੂੰ ਇਕੱਠਿਆਂ ਕਰਾਂਗਾ।
ਇਨ੍ਹਾਂ ਕੌਮਾਂ ਦਾ ਸਮੂਹ ਬਾਬਲ ਦੇ ਖਿਲਾਫ਼ ਲੜਨ ਲਈ ਤਿਆਰ ਹੋ ਜਾਵੇਗਾ।
ਉੱਤਰ ਦੇ ਲੋਕਾਂ ਵੱਲੋਂ ਬਾਬਲ ਉੱਤੇ ਕਬਜ਼ਾ ਕੀਤਾ ਜਾਵੇਗਾ।
ਉਹ ਕੌਮਾਂ ਬਾਬਲ ਉੱਤੇ ਬਹੁਤ ਤੀਰ ਛੱਡਣਗੀਆਂ
ਉਹ ਤੀਰ ਉਨ੍ਹਾਂ ਫ਼ੌਜੀਆਂ ਵਰਗੇ ਹੋਣਗੇ,
ਜਿਹੜੇ ਜੰਗ ਤੋਂ ਖਾਲੀ ਹਬੀਁ ਵਾਪਸ ਨਹੀਂ ਆਉਂਦੇ।
10 ਦੁਸ਼ਮਣ ਕਸਦੀ ਦੇ ਲੋਕਾਂ ਕੋਲੋਂ ਸਾਰੀ ਦੌਲਤ ਖੋਹ ਲਵੇਗਾ।
ਉਹ ਫ਼ੌਜੀ ਜੋ ਵੀ ਚਾਹੁਣਗੇ, ਖੋਹ ਲੈਣਗੇ।”
ਯਹੋਵਾਹ ਨੇ ਇਹ ਗੱਲਾਂ ਆਖੀਆਂ।
11 “ਬਾਬਲ, ਤੂੰ ਉਤੇਜਿਤ ਅਤੇ ਪ੍ਰਸੰਨ ਹੈਂ।
ਤੂੰ ਮੇਰੀ ਧਰਤੀ ਖੋਹ ਲਈ ਸੀ।
ਤੂੰ ਅਨਾਜ ਵਿੱਚ ਵੜੀ ਵੱਛੀ ਵਾਂਗ
ਨੱਚਦੀ ਫ਼ਿਰੇਁ ਤੇਰਾ ਹਾਸਾ
ਉਨ੍ਹਾਂ ਸੱਖਣੀਆਂ ਅਵਾਜ਼ਾਂ ਵਰਗਾ ਹੈ,
ਜਿਹੜੀਆਂ ਘੋੜੇ ਕੱਢਦੇ ਨੇ।
12 ਪਰ ਤੇਰੀ ਮਾਂ ਬਹੁਤ ਸ਼ਰਮਸਾਰ ਹੋਵੇਗੀ।
ਜਿਸ ਔਰਤ ਨੇ ਤੈਨੂੰ ਜਨਮ ਦਿੱਤਾ ਸੀ, ਉਹ ਨਮੋਸ਼ੀ ਨਾਲ ਭਰ ਜਾਵੇਗੀ।
ਬਾਬਲ ਸਾਰੀਆਂ ਕੌਮਾਂ ਵਿੱਚੋਂ ਸਭ ਤੋਂ ਵੱਧ ਮਹੱਤਵਹੀਣ ਹੋ ਜਾਵੇਗਾ।
ਇਹ ਸੁੱਕਾ ਉਜਾੜ ਮਾਰੂਬਲ ਹੋਵੇਗਾ।
13 ਯਹੋਵਾਹ ਆਪਣਾ ਕਹਿਰ ਦਿਖਾਵੇਗਾ,
ਇਸ ਲਈ ਓੱਥੇ ਕੋਈ ਬੰਦਾ ਨਹੀਂ ਰਹੇਗਾ।
ਬਾਬਲ ਪੂਰੀ ਤਰ੍ਹਾਂ ਸੱਖਣਾ ਹੋਵੇਗਾ।
ਹਰ ਕੋਈ ਜਿਹੜਾ ਬਾਬਲ ਕੋਲੋਂ ਦੀ ਲੰਘੇਗਾ, ਉਹ ਭੈਭੀਤ ਹੋਵੇਗਾ।
ਉਹ ਆਪਣੇ ਸਿਰ ਹਿਲਾਉਣਗੇ ਜਦੋਂ ਉਹ ਦੇਖਣਗੇ ਕਿ ਇਹ ਕਿੰਨੀ ਬੁਰੀ ਤਰ੍ਹਾਂ ਤਬਾਹ ਹੋਇਆ ਹੈ।
14 “ਬਾਬਲ ਦੇ ਖਿਲਾਫ਼ ਜੰਗ ਦੀ ਤਿਆਰੀ ਕਰੋ।
ਤੁਸੀਂ ਸਾਰੇ ਕਮਾਨਧਾਰੀ ਫ਼ੌਜੀਓ, ਬਾਬਲ ਉੱਤੇ ਆਪਣੇ ਤੀਰ ਚਲਾਓ।
ਆਪਣਾ ਕੋਈ ਵੀ ਤੀਰ ਬਚਾ ਕੇ ਨਾ ਰੱਖੋ।
ਬਾਬਲ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ ਹੈ।
15 ਬਾਬਲ ਦੇ ਆਲੇ-ਦੁਆਲੇ ਸਿਪਾਹੀ ਜਿੱਤ ਦਾ ਸ਼ੋਰ ਮਚਾਉਂਦੇ ਨੇ!
ਬਾਬਲ ਨੇ ਆਤਮ-ਸਮਰਪਣ ਕਰ ਦਿੱਤਾ ਹੈ!
ਉਸ ਦੀਆਂ ਕੰਧਾਂ ਅਤੇ ਮੁਨਾਰੇ ਢਹਿ ਗਏ ਹਨ!
ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦੇ ਰਿਹਾ ਹੈ ਜਿਸਦੇ ਉਹ ਅਧਿਕਾਰੀ ਹਨ।
ਕੌਮੋ, ਤੁਹਾਨੂੰ ਬਾਬਲ ਨੂੰ ਸਜ਼ਾ ਦੇਣੀ ਚਾਹੀਦੀ ਹੈ, ਜਿਸਦਾ ਉਹ ਅਧਿਕਾਰੀ ਹੈ।
ਉਸ ਦੇ ਨਾਲ ਓਹੀ ਸਲੂਕ ਕਰੋ ਜੋ ਉਸ ਨੇ ਹੋਰਨਾਂ ਕੌਮਾਂ ਨਾਲ ਕੀਤਾ ਹੈ।
16 ਬਾਬਲ ਦੇ ਲੋਕਾਂ ਨੂੰ ਆਪਣੀਆਂ ਫ਼ਸਲਾਂ ਨਾ ਬੀਜਣ ਦਿਓ।
ਉਨ੍ਹਾਂ ਨੂੰ ਆਪਣੀਆਂ ਫ਼ਸਲਾਂ ਇਕੱਠੀਆਂ ਨਾ ਕਰਨ ਦਿਓ!
ਬਾਬਲ ਦੇ ਫ਼ੌਜੀਆਂ ਨੇ ਬਹੁਤ ਸਾਰੇ ਕੈਦੀਆਂ ਨੂੰ ਆਪਣੇ ਸ਼ਹਿਰ ਵਿੱਚ ਲਿਆਂਦਾ ਸੀ।
ਹੁਣ ਦੁਸ਼ਮਣ ਦੇ ਫ਼ੌਜੀ ਆ ਗਏ ਨੇ,
ਇਸੇ ਲਈ ਕੈਦੀ ਪਰਤ ਕੇ ਆਪਣੇ ਘਰਾਂ ਨੂੰ ਜਾ ਰਹੇ ਨੇ।
ਉਹ ਕੈਦੀ ਨੱਸਦੇ ਹੋਏ ਆਪਣਿਆਂ ਸ਼ਹਿਰਾਂ ਨੂੰ ਜਾ ਰਹੇ ਨੇ।
17 “ਇਸਰਾਏਲ ਭੇਡਾਂ ਦੇ ਓਸ ਇੱਜੜ ਵਰਗਾ ਹੈ ਜਿਹੜਾ ਸਾਰੇ ਦੇਸ਼ ਅੰਦਰ ਖਿੰਡ ਗਿਆ ਹੈ।
ਇਸਰਾਏਲ ਉਨ੍ਹਾਂ ਭੇਡਾਂ ਵਰਗਾ ਹੈ, ਜਿਸ ਨੂੰ ਸ਼ੇਰਾਂ ਨੇ ਭਜਾ ਦਿੱਤਾ ਹੈ।
ਪਹਿਲਾ ਸ਼ੇਰ ਜਿਸਨੇ ਹਮਲਾ ਕੀਤਾ ਸੀ ਉਹ ਅੱਸ਼ੂਰ ਦਾ ਰਾਜਾ ਸੀ।
ਉਸ ਦੀਆਂ ਹੱਡੀਆਂ ਨੂੰ ਚੂਰ-ਚੂਰ ਕਰਨ ਵਾਲਾ ਆਖੀਰੀ ਸ਼ੇਰ ਬਾਬਲ ਦਾ ਰਾਜਾ, ਨਬੂਕਦਨੱਸਰ ਸੀ।
18 ਇਸ ਲਈ ਸਰਬ-ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ:
“ਛੇਤੀ ਹੀ ਮੈਂ ਬਾਬਲ ਦੇ ਰਾਜੇ ਨੂੰ ਅਤੇ ਉਸ ਦੇ ਦੇਸ਼ ਨੂੰ ਸਜ਼ਾ ਦੇਵਾਂਗਾ।
ਮੈਂ ਉਸ ਨੂੰ ਸਜ਼ਾ ਦੇਵਾਂਗਾ ਜਿਵੇਂ ਮੈਂ ਅੱਸ਼ੂਰ ਦੇ ਰਾਜੇ ਨੂੰ ਸਜ਼ਾ ਦਿੱਤੀ ਸੀ।
19 “‘ਮੈਂ ਇਸਰਾਏਲ ਨੂੰ ਵਾਪਸ ਆਪਣੇ ਖੇਤਾਂ ਵਿੱਚ ਲਿਆਵਾਂਗਾ।
ਉਹ ਭੋਜਨ ਖਾਵੇਗਾ ਜੋ ਕਰਮਲ ਪਰਬਤ ਉੱਤੇ ਅਤੇ ਬਾਸ਼ਾਨ ਦੀ ਧਰਤੀ ਉੱਤੇ ਉੱਗਦਾ ਹੈ।
ਉਹ ਰੱਜ ਕੇ ਖਾਵੇਗਾ।
ਉਹ ਪਹਾੜੀਆਂ ਉੱਤੇ, ਅਫ਼ਰਾਈਮ ਅਤੇ ਗਿਲਆਦ ਦੀ ਜ਼ਮੀਨ ਉੱਤੇ ਖਾਵੇਗਾ।’”
20 ਯਹੋਵਾਹ ਆਖਦਾ ਹੈ, “ਓਸ ਵੇਲੇ ਬਹੁਤ ਲੋਕ ਇਸਰਾਏਲ ਦਾ ਗੁਨਾਹ ਲੱਭਣ ਲਈ ਕੋਸ਼ਿਸ਼ ਕਰਨਗੇ।
ਪਰ ਓੱਥੇ ਕੋਈ ਪਾਪ ਨਹੀਂ ਹੋਵੇਗਾ।
ਲੋਕ ਯਹੂਦਾਹ ਦੇ ਪਾਪ ਲੱਭਣ ਦੀ ਕੋਸ਼ਿਸ਼ ਕਰਨਗੇ
ਪਰ ਉਨ੍ਹਾਂ ਨੂੰ ਕੋਈ ਵੀ ਨਹੀਂ ਮਿਲ ਸੱਕੇਗਾ।
ਕਿਉਂ ਕਿ ਮੈਂ ਇਸਰਾਏਲ ਅਤੇ ਯਹੂਦਾਹ ਦੇ ਕੁਝ ਬਚੇ ਹੋਏ ਲੋਕਾਂ ਨੂੰ ਬਚਾ ਰਿਹਾ ਹਾਂ।
ਅਤੇ ਮੈਂ ਉਨ੍ਹਾਂ ਦੇ ਸਾਰੇ ਪਾਪ ਬਖਸ਼ ਰਿਹਾ ਹਾਂ।”
21 ਯਹੋਵਾਹ ਆਖਦਾ ਹੈ, “ਮਰਾਬਇਮ ਦੇ ਦੇਸ਼ ਉੱਤੇ ਹਮਲਾ ਕਰੋ!
ਪਕੋਦ ਵਿੱਚ ਰਹਿਣ ਵਾਲੇ ਲੋਕਾਂ ਉੱਤੇ ਹਮਲਾ ਕਰੋ!
ਉਨ੍ਹਾਂ ਉੱਤੇ ਹਮਲਾ ਕਰੋ!
ਮਾਰ ਦਿਓ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਓ!
ਹਰ ਉਹ ਗੱਲ ਕਰੋ ਜਿਸਦਾ ਮੈਂ ਆਦੇਸ਼ ਦਿੰਦਾ ਹਾਂ!
22 “ਜੰਗ ਦਾ ਸ਼ੋਰ ਸਾਰੇ ਦੇਸ਼ ਅੰਦਰ ਸੁਣਿਆ ਜਾ ਸੱਕਦਾ ਹੈ।
ਇਹ ਬਹੁਤ ਤਬਾਹੀ ਦਾ ਸ਼ੋਰ ਹੈ।
23 ਬਾਬਲ ਨੂੰ
‘ਸਾਰੀ ਦੁਨੀਆਂ ਦਾ ਹਬੌੜਾ’ ਸੱਦਿਆ ਜਾਂਦਾ ਸੀ।
ਪਰ ‘ਹਬੌੜਾ’ ਹੁਣ ਚੂਰ-ਚੂਰ ਹੋ ਗਿਆ ਹੈ।
ਬਾਬਲ ਸਭ ਕੌਮਾਂ ਤੋਂ ਵੱਧ ਬਰਬਾਦ ਹੈ।
24 ਬਾਬਲ, ਮੈਂ ਤੇਰੇ ਲਈ ਜਾਲ ਸੁੱਟਿਆ ਸੀ,
ਅਤੇ ਤੂੰ ਇਸ ਨੂੰ ਜਾਣ ਸੱਕਣ ਤੋਂ ਪਹਿਲਾਂ ਹੀ ਫ਼ਸ ਗਿਆ ਹੈਂ।
ਤੂੰ ਯਹੋਵਾਹ ਦੇ ਖਿਲਾਫ਼ ਲੜਿਆ ਸੀ,
ਇਸ ਲਈ ਤੈਨੂੰ ਲੱਭਿਆ ਗਿਆ ਅਤੇ ਫੜ ਲਿਆ ਗਿਆ।
25 ਯਹੋਵਾਹ ਨੇ ਆਪਣਾ ਮਾਲ-ਖਾਨਾ ਖੋਲ੍ਹ ਦਿੱਤਾ ਹੈ।
ਯਹੋਵਾਹ ਨੇ ਆਪਣੇ ਕਹਿਰ ਦੇ ਹਬਿਆਰ ਕੱਢ ਲੇ ਨੇ।
ਸਰਬ-ਸ਼ਕਤੀਮਾਨ ਯਹੋਵਾਹ ਨੇ ਉਹ ਹਬਿਆਰ ਕੱਢੇ ਨੇ
ਕਿਉਂ ਕਿ ਉਸ ਦੇ ਕੋਲ ਕਰਨ ਵਾਲਾ ਕੰਮ ਹੈ।
ਉਸ ਦੇ ਕੋਲ ਕਸਦੀ ਲੋਕਾਂ ਦੇ ਦੇਸ਼ ਅੰਦਰ ਕਰਨ ਵਾਲਾ ਕੰਮ ਹੈ।
26 ਦੂਰ-ਦੂਰ ਤੋਂ ਬਾਬਲ ਦੇ ਖਿਲਾਫ਼ ਆਓ।
ਮਾਲ-ਖਾਨੇ ਤੋੜ ਦਿਓ, ਜਿੱਥੇ ਉਸ ਨੇ ਅਨਾਜ ਰੱਖੇ ਨੇ।
ਬਾਬਲ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਓ।
ਕਿਸੇ ਨੂੰ ਵੀ ਜਿਉਂਦਿਆਂ ਨਾ ਛੱਡੋ।
ਅਨਾਜ ਦੀਆਂ ਵੱਡੀਆਂ ਬੋਰੀਆਂ ਦੇ ਵੱਡੇ ਢੇਰਾਂ ਵਾਂਗਰ ਲਾਸ਼ਾਂ ਦੀ ਢੇਰੀ ਲਾ ਦਿਓ।
27 ਬਾਬਲ ਅੰਦਰ ਸਭ ਜਵਾਨ ਬਲਦਾਂ (ਆਦਮੀਆਂ) ਨੂੰ ਮਾਰ ਦਿਓ।
ਉਨ੍ਹਾਂ ਦਾ ਕਤਲੇਆਮ ਕਰ ਦਿਓ।
ਉਨ੍ਹਾਂ ਦੇ ਹਾਰ ਜਾਣ ਦਾ ਸਮਾਂ ਆ ਗਿਆ ਹੈ, ਇਸ ਲਈ ਉਨ੍ਹਾਂ ਲਈ ਬਹੁਤ ਬੁਰਾ ਹੋਵੇਗਾ।
ਉਨ੍ਹਾਂ ਲਈ ਸਜ਼ਾ ਦਿੱਤੇ ਜਾਣ ਦਾ ਸਮਾਂ ਹੈ।
28 ਲੋਕ ਬਾਬਲ ਤੋਂ ਬਾਹਰ ਭੱਜ ਰਹੇ ਨੇ।
ਉਹ ਉਸ ਦੇਸ਼ ਵਿੱਚੋਂ ਬਚ ਰਹੇ ਨੇ।
ਉਹ ਲੋਕ ਸੀਯੋਨ ਨੂੰ ਆ ਰਹੇ ਨੇ। ਅਤੇ ਉਹ ਲੋਕ ਹਰ ਕਿਸੇ ਨੂੰ ਉਨ੍ਹਾਂ ਗੱਲਾਂ ਬਾਰੇ ਦੱਸ ਰਹੇ ਨੇ ਜੋ ਯਹੋਵਾਹ ਕਰ ਰਿਹਾ ਹੈ।
ਉਹ ਲੋਕਾਂ ਨੂੰ ਦੱਸ ਰਹੇ ਨੇ ਕਿ ਯਹੋਵਾਹ ਬਾਬਲ ਨੂੰ ਸਜ਼ਾ ਦੇ ਰਿਹਾ ਹੈ, ਜਿਸਦਾ ਉਹ ਅਧਿਕਾਰੀ ਹੈ।
ਬਾਬਲ ਨੇ ਯਹੋਵਾਹ ਦਾ ਮੰਦਰ ਢਾਹਿਆ ਸੀ, ਇਸ ਲਈ ਹੁਣ ਯਹੋਵਾਹ ਬਾਬਲ ਨੂੰ ਤਬਾਹ ਕਰ ਰਿਹਾ ਹੈ।
29 ਉਨ੍ਹਾਂ ਬੰਦਿਆਂ ਨੂੰ ਬੁਲਾ ਲਵੋ,
ਜੋ ਤੀਰ ਚਲਾਉਂਦੇ ਨੇ।
ਉਨ੍ਹਾਂ ਨੂੰ ਬਾਬਲ ਉੱਤੇ ਹਮਲਾ ਕਰਨ ਲਈ ਆਖੋ।
ਉਨ੍ਹਾਂ ਲੋਕਾਂ ਨੂੰ ਸ਼ਹਿਰ ਦੁਆਲੇ ਘੇਰਾ ਪਾਉਣ ਲਈ ਆਖੋ।
ਕਿਸੇ ਨੂੰ ਵੀ ਬਚਕੇ ਨਾ ਜਾਣ ਦਿਓ। ਉਸ ਨੂੰ ਉਸ ਦੇ ਮੰਦੇ ਕਾਰਿਆਂ ਦਾ ਬਦਲਾ ਦਿਓ।
ਉਸ ਨਾਲ ਓਹੀ ਕਰੋ ਜੋ ਉਸ ਨੇ ਹੋਰਨਾਂ ਕੌਮਾਂ ਨਾਲ ਕੀਤਾ ਹੈ।
ਬਾਬਲ ਨੇ ਯਹੋਵਾਹ ਦਾ ਆਦਰ ਨਹੀਂ ਕੀਤਾ ਸੀ।
ਬਾਬਲ ਦਾ ਇਸਰਾਏਲ ਦੇ ਪਵਿੱਤਰ ਪੁਰੱਖ ਬਾਰੇ ਬੜਾ ਰੁੱਖਾ ਵਿਹਾਰ ਸੀ।
ਇਸ ਲਈ ਬਾਬਲ ਨੂੰ ਸਜ਼ਾ ਦਿਓ।
30 ਬਾਬਲ ਦੇ ਗੱਭਰੂ ਗਲੀਆਂ ਅੰਦਰ ਮਾਰੇ ਜਾਣਗੇ।
ਓਸ ਦਿਨ ਉਸ ਦੇ ਸਾਰੇ ਫ਼ੌਜੀ ਮਾਰੇ ਜਾਣਗੇ।”
ਯਹੋਵਾਹ ਇਹ ਗੱਲਾਂ ਆਖਦਾ ਹੈ।
31 “ਬਾਬਲ, ਤੂੰ ਬਹੁਤ ਗੁਮਾਨੀ ਹੈਂ।
ਅਤੇ ਮੈਂ ਤੇਰੇ ਖਿਲਾਫ਼ ਹਾਂ।”
ਸਾਡਾ ਪ੍ਰਭੂ, ਸਰਬ-ਸ਼ਕਤੀਮਾਨ ਯਹੋਵਾਹ ਇਹ ਗੱਲਾਂ ਆਖਦਾ ਹੈ।
“ਮੈਂ ਤੇਰੇ ਖਿਲਾਫ਼ ਹਾਂ,
ਅਤੇ ਤੇਰੇ ਲਈ ਸਜ਼ਾ ਪਾਉਣ ਦਾ ਸਮਾਂ ਆ ਗਿਆ ਹੈ।
32 ਗੁਮਾਨੀ ਬਾਬਲ ਚਕਰ ਖਾਵੇਗਾ ਤੇ ਡਿੱਗੇਗਾ
ਅਤੇ ਕੋਈ ਵੀ ਬੰਦਾ ਉੱਠਣ ਵਿੱਚ ਉਸਦੀ ਸਹਾਇਤਾ ਨਹੀਂ ਕਰੇਗਾ।
ਮੈਂ ਉਸ ਦੇ ਕਸਬਿਆਂ ਵਿੱਚ ਅੱਗ ਲਾ ਦਿਆਂਗਾ।
ਉਹ ਉਸ ਦੇ ਚੁਫ਼ੇਰੇ ਹਰ ਕਿਸੇ ਨੂੰ ਪੂਰੀ ਤਰ੍ਹਾਂ ਸਾੜ ਦੇਵੇਗੀ।”
33 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ:
“ਇਸਰਾਏਲ ਅਤੇ ਯਹੂਦਾਹ ਦੇ ਲੋਕ ਸਤਾਏ ਜਾਂਦੇ ਹਨ।
ਦੁਸ਼ਮਣ ਨੇ ਉਨ੍ਹਾਂ ਨੂੰ ਫ਼ੜ ਲਿਆ ਅਤੇ ਉਨ੍ਹਾਂ ਨੂੰ ਜਾਣ ਨਹੀਂ ਦੇਵੇਗਾ।
34 ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਵਾਪਸ ਲਿਆਵੇਗਾ।
ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
ਉਹ ਬਹੁਤ ਤਾਕਤ ਨਾਲ ਉਨ੍ਹਾਂ ਲੋਕਾਂ ਦੀ ਰਾਖੀ ਕਰੇਗਾ।
ਉਹ ਉਨ੍ਹਾਂ ਦੀ ਰਾਖੀ ਕਰੇਗਾ, ਤਾਂ ਜੋ ਉਹ ਧਰਤੀ ਅਰਾਮ ਕਰ ਸੱਕੇ।
ਪਰ ਓੱਥੇ ਬਾਬਲ ਵਿੱਚ ਰਹਿਣ ਵਾਲੇ ਲੋਕਾਂ ਲਈ ਅਰਾਮ ਨਹੀਂ ਹੋਵੇਗਾ।”
35 ਯਹੋਵਾਹ ਆਖਦਾ ਹੈ,
“ਹੇ ਤਲਵਾਰ, ਬਾਬਲ ਵਿੱਚ ਰਹਿੰਦੇ ਲੋਕਾਂ ਨੂੰ ਮਾਰ ਸੁੱਟ।
ਹੇ ਤਲਵਾਰ, ਰਾਜੇ ਦੇ ਅਧਿਕਾਰੀਆਂ ਨੂੰ
ਅਤੇ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰ ਸੁੱਟ।
36 ਹੇ ਤਲਵਾਰ, ਬਾਬਲ ਦੇ ਜਾਜਕਾਂ ਨੂੰ ਮਾਰ ਸੁੱਟ।
ਉਹ ਜਾਜਕ ਮੂਰਖ ਬੰਦਿਆਂ ਵਰਗੇ ਹੋਣਗੇ।
ਹੇ ਤਲਵਾਰ, ਬਾਬਲ ਦੇ ਫੌਜੀਆਂ ਨੂੰ ਮਾਰ ਸੁੱਟ।
ਉਹ ਫ਼ੌਜੀ ਡਰ ਨਾਲ ਭਰੇ ਹੋਏ ਹੋਣਗੇ।
37 ਹੇ ਤਲਵਾਰ, ਬਾਬਲ ਦੇ ਘੋੜਿਆਂ ਅਤੇ ਰੱਥਾਂ ਨੂੰ ਮਾਰ ਸੁੱਟ।
ਹੇ ਤਲਵਾਰ, ਹੋਰਨਾਂ ਦੇਸ਼ਾਂ ਤੋਂ ਭਾੜੇ ਲੇ ਗਏ ਸਾਰੇ ਫ਼ੌਜੀਆਂ ਨੂੰ ਮਾਰ ਸੁੱਟ।
ਉਹ ਫ਼ੌਜੀ ਡਰੀ ਹੋਈ ਔਰਤ ਵਰਗੇ ਹੋਣਗੇ।
ਹੇ ਤਲਵਾਰ, ਬਾਬਲ ਦੇ ਖਜ਼ਾਨਿਆਂ ਨੂੰ ਤਬਾਹ ਕਰ ਦੇ,
ਉਹ ਖਜ਼ਾਨੇ ਲੁੱਟ ਲੇ ਜਾਣਗੇ।
38 ਹੇ ਤਲਵਾਰ, ਬਾਬਲ ਦੇ ਪਾਣੀਆਂ ਉੱਤੇ ਸੱਟ ਮਾਰ,
ਉਹ ਪਾਣੀ ਸੁੱਕ ਜਾਣਗੇ।
ਬਾਬਲ ਕੋਲ ਬੜੇ ਬੁੱਤ ਨੇ।
ਉਹ ਬੁੱਤ ਦਰਸਾਉਂਦੇ ਨੇ ਕਿ ਬਾਬਲ ਦੇ ਲੋਕੀ ਕਿੰਨੇ ਮੂਰਖ ਨੇ।
ਇਸ ਲਈ ਉਨ੍ਹਾਂ ਲੋਕਾਂ ਨਾਲ ਮੰਦੀਆਂ ਘਟਨਾਵਾਂ ਵਾਪਰਨਗੀਆਂ।
39 ਬਾਬਲ ਕਦੇ ਵੀ ਲੋਕਾਂ ਨਾਲ ਭਰਿਆ ਨਹੀਂ ਹੋਵੇਗਾ।
ਅਵਾਰਾ ਕੁੱਤੇ, ਸ਼ਤਰਮੁਰਗ ਅਤੇ ਮਾਰੂਬਲ ਦੇ ਹੋਰ ਜਾਨਵਰ ਓੱਥੇ ਰਹਿਣਗੇ।
ਪਰ ਓੱਥੇ ਕਦੇ ਕੋਈ ਵੀ ਬੰਦਾ ਨਹੀਂ ਰਹੇਗਾ।
40 ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਨੂੰ
ਅਤੇ ਉਨ੍ਹਾਂ ਦੇ ਦੁਆਲੇ ਦੇ ਕਸਬਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਸੀ।
ਅਤੇ ਹੁਣ ਉਨ੍ਹਾਂ ਕਸਬਿਆਂ ਅੰਦਰ ਕੋਈ ਵੀ ਬੰਦਾ ਨਹੀਂ ਰਹਿੰਦਾ।
ਓਸੇ ਤਰ੍ਹਾਂ, ਕੋਈ ਵੀ ਬੰਦਾ ਬਾਬਲ ਅੰਦਰ ਨਹੀਂ ਰਹੇਗਾ।
ਅਤੇ ਕੋਈ ਵੀ ਬੰਦਾ ਓੱਥੇ ਰਹਿਣ ਲਈ ਨਹੀਂ ਜਾਵੇਗਾ।”
41 “ਦੇਖੋ! ਉੱਤਰ ਵੱਲੋਂ ਲੋਕੀਂ ਇੱਥੇ ਆ ਰਹੇ ਨੇ।
ਉਹ ਇੱਕ ਮਜ਼ਬੂਤ ਕੌਮ ਵੱਲੋਂ ਆ ਰਹੇ ਨੇ।
ਸਾਰੀ ਦੁਨੀਆਂ ਦੇ ਬਹੁਤ ਸਾਰੇ ਰਾਜੇ, ਇਕੱਠੇ ਹੀ ਆ ਰਹੇ ਨੇ।
42 ਉਨ੍ਹਾਂ ਦੀਆਂ ਫ਼ੌਜਾਂ ਕੋਲ ਕਮਾਨਾਂ ਅਤੇ ਬਰਛੀਆਂ ਨੇ।
ਫ਼ੌਜੀ ਬਹੁਤ ਜ਼ਾਲਮ ਨੇ।
ਉਨ੍ਹਾਂ ਕੋਲ ਕੋਈ ਰਹਿਮ ਨਹੀਂ।
ਫ਼ੌਜੀ ਆਪਣੇ ਘੋੜਿਆਂ ਤੇ ਸਵਾਰ ਹੋਕੇ ਆ ਰਹੇ ਨੇ,
ਅਤੇ ਉਨ੍ਹਾਂ ਦੀ ਅਵਾਜ਼ ਗਰਜਦੇ ਹੋਏ ਸਮੁੰਦਰ ਵਰਗੀ ਹੈ।
ਉਹ ਆਪਣੀਆਂ ਥਾਵਾਂ ਉੱਤੇ, ਜੰਗ ਲਈ ਤਿਆਰ ਖਲੋਤੇ ਨੇ।
ਬਾਬਲ ਦੇ ਸ਼ਹਿਰ, ਉਹ ਤੇਰੇ ਉੱਤੇ ਹਮਲਾ ਕਰਨ ਲਈ ਤਿਆਰ ਨੇ।
43 ਬਾਬਲ ਦੇ ਰਾਜੇ ਨੇ ਇਨ੍ਹਾਂ ਫ਼ੌਜਾਂ ਬਾਰੇ ਸੁਣਿਆ।
ਅਤੇ ਉਹ ਬਹੁਤ ਭੈਭੀਤ ਹੋ ਗਿਆ।
ਉਹ ਇੰਨਾ ਡਰਿਆ ਹੋਇਆ ਹੈ ਕਿ ਉਸ ਦੇ ਹੱਥ ਨਹੀਂ ਹਿੱਲਦੇ।
ਡਰ ਨਾਲ ਉਸਦਾ ਪੇਟ ਦੁੱਖਦਾ ਹੈ ਜਿਵੇਂ ਕੋਈ ਔਰਤ ਬੱਚਾ ਜਣਨ ਵਾਲੀ ਹੋਵੇ।”
44 ਯਹੋਵਾਹ ਆਖਦਾ ਹੈ,
“ਕਦੇ-ਕਦੇ ਕੋਈ ਸ਼ੇਰ ਯਰਦਨ ਨਦੀ ਦੇ ਕੰਢੇ ਦੀਆਂ
ਸਂਘਣੀਆਂ ਝਾੜੀਆਂ ਵਿੱਚੋਂ ਨਿਕਲ ਆਵੇਗਾ।
ਉਹ ਸ਼ੇਰ ਉਨ੍ਹਾਂ ਖੇਤਾਂ ਅੰਦਰ ਘੁੰਮੇਗਾ
ਜਿੱਥੇ ਲੋਕ ਆਪਣੇ ਪਸ਼ੂਆਂ ਨੂੰ ਰੱਖਦੇ ਨੇ, ਅਤੇ ਉਹ ਸਾਰੇ ਹੀ ਪਸ਼ੂ ਨੱਸ ਜਾਣਗੇ।
ਮੈਂ ਉਸ ਸ਼ੇਰ ਵਰਗਾ ਹੋਵਾਂਗਾ,
ਮੈਂ ਬਾਬਲ ਨੂੰ ਉਸਦੀ ਧਰਤੀ ਉੱਤੋਂ ਭਜਾ ਦਿਆਂਗਾ।
ਅਜਿਹਾ ਕਰਨ ਲਈ ਮੈਂ ਕਿਸ ਨੂੰ ਚੁਣਾਂ?
ਇੱਥੇ ਮੇਰੇ ਜਿਹਾ ਕੋਈ ਨਹੀਂ।
ਇੱਥੇ ਅਜਿਹਾ ਕੋਈ ਬੰਦਾ ਨਹੀਂ ਜੋ ਮੈਨੂੰ ਵੰਗਾਰ ਸੱਕੇ।
ਇਸ ਲਈ ਮੈਂ ਅਜਿਹਾ ਹੀ ਕਰਾਂਗਾ।
ਕੋਈ ਵੀ ਅਯਾਲੀ ਮੈਨੂੰ ਭਜਾਉਣ ਲਈ ਨਹੀਂ ਆਵੇਗਾ,
ਮੈਂ ਬਾਬਲ ਦੇ ਲੋਕਾਂ ਨੂੰ ਦੂਰ ਭਜਾ ਦਿਆਂਗਾ।”
45 ਉਸ ਬਾਰੇ ਸੁਣੋ ਜੋ ਵਿਉਂਤ ਯਹੋਵਾਹ ਨੇ
ਬਾਬਲ ਨਾਲ ਕਰਨ ਲਈ ਬਣਾਈ ਹੈ।
ਉਸ ਬਾਰੇ ਸੁਣੋ ਜਿਸਦਾ ਨਿਆਂ ਯਹੋਵਾਹ ਨੇ
ਬਾਬਲ ਦੇ ਲੋਕਾਂ ਨਾਲ ਕਰਨ ਲਈ ਕੀਤਾ ਹੈ।
“ਦੁਸ਼ਮਣ ਬਾਬਲ ਦੇ ਇੱਜੜ (ਲੋਕਾਂ) ਦੇ ਲੇਲਿਆਂ ਨੂੰ ਧੂਹ ਕੇ ਲੈ ਜਾਵੇਗਾ।
ਬਾਬਲ ਦੀਆਂ ਚਰਾਂਦਾਂ ਉਨ੍ਹਾਂ ਦੇ ਅਮਲਾਂ ਕਰਕੇ ਉਜਾੜ ਹੋ ਜਾਣਗੀਆਂ।
46 ਬਾਬਲ ਢਹਿ ਪਵੇਗਾ
ਅਤੇ ਉਸ ਪਤਨ ਨਾਲ ਧਰਤੀ ਹਿੱਲੇਗੀ।
ਸਾਰੀਆਂ ਕੌਮਾਂ ਦੇ ਲੋਕ ਬਾਬਲ ਦੀ
ਤਬਾਹੀ ਬਾਰੇ ਸੁਣਨਗੇ।”
2010 by World Bible Translation Center