Print Page Options
Previous Prev Day Next DayNext

Beginning

Read the Bible from start to finish, from Genesis to Revelation.
Duration: 365 days
Punjabi Bible: Easy-to-Read Version (ERV-PA)
Version
ਹਿਜ਼ਕੀਏਲ 1-4

ਭੂਮਿਕਾ

ਮੈਂ ਬੂਜ਼ੀ ਦਾ ਪੁੱਤਰ ਜਾਜਕ ਹਿਜ਼ਕੀਏਲ ਹਾਂ। ਮੈਨੂੰ ਬਾਬਲ ਵਿੱਚ ਕਬਾਰ ਨਹਿਰ ਲਾਗੇ ਦੇਸ ਨਿਕਾਲਾ ਮਿਲਿਆ ਸੀ। ਜਦੋਂ ਆਸਮਾਨ ਫ਼ਟ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਨ ਵੇਖੇ। ਇਹ ਗੱਲ ਤੇਰਵੇਂ ਵਰ੍ਹੇ ਦੇ ਚੌਬੇ ਮਹੀਨੇ ਦੇ ਪੰਜਵੇਂ ਦਿਨ ਦੀ ਹੈ। ਰਾਜੇ ਯਹੋਯਾਕੀਨ ਦੇ ਦੇਸ਼ ਵਿੱਚੋਂ ਦੇਸ ਨਿਕਾਲੇ ਦੇ ਪੰਜਵੇਂ ਵਰ੍ਹੇ ਵਿੱਚ ਮਹੀਨੇ ਦੇ ਪੰਜਵੇਂ ਦਿਨ ਹਿਜ਼ਕੀਏਲ ਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਬਾਵੇਂ ਯਹੋਵਾਹ ਦੀ ਸ਼ਕਤੀ ਉਸ ਉੱਤੇ ਆਈ।

ਯਹੋਵਾਹ ਦਾ ਰਬ-ਪਰਮੇਸ਼ੁਰ ਦਾ ਤਖਤ

ਮੈਂ (ਹਿਜ਼ਕੀਏਲ) ਉੱਤਰ ਵੱਲੋਂ ਇੱਕ ਵੱਡਾ ਤੂਫ਼ਾਨ ਆਉਂਦਿਆਂ ਦੇਖਿਆ। ਇੱਕ ਤੇਜ਼ ਹਵਾ ਵਾਲਾ ਇੱਕ ਵੱਡਾ ਬੱਦਲ ਸੀ, ਅਤੇ ਇਸ ਵਿੱਚੋਂ ਅੱਗ ਚਮਕ ਰਹੀ ਸੀ। ਇਸਦੇ ਸਾਰੇ ਪਾਸੇ ਰੌਸ਼ਨੀ ਲਿਸ਼ਕ ਰਹੀ ਸੀ ਅਤੇ ਇਸਦੇ ਅੰਦਰੋਂ ਕੁਝ ਗਰਮ ਧਾਤ ਜਿਹਾ ਅੱਗ ਵਿੱਚ ਭਖ ਰਿਹਾ ਸੀ। ਬਦ੍ਦਲ ਦੇ ਅੰਦਰ, ਚਾਰ ਜਾਨਵਰ ਸਨ ਜਿਹੜੇ ਬੰਦਿਆਂ ਵਰਗੇ ਦਿਖਾਈ ਦਿੰਦੇ ਸਨ। ਪਰ ਹਰੇਕ ਜਾਨਵਰ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ। ਉਨ੍ਹਾਂ ਦੀਆਂ ਲੱਤਾਂ ਸਿੱਧੀਆਂ ਸਨ। ਉਨ੍ਹਾਂ ਦੇ ਪੈਰ ਗਾਂ ਦੇ ਪੈਰਾਂ ਵਰਗੇ ਦਿਖਾਈ ਦਿੰਦੇ ਸਨ। ਅਤੇ ਉਹ ਲਿਸ਼ਕਾਏ ਹੋਏ ਪਿੱਤਲ ਵਾਂਗ ਚਮਕਦੇ ਸਨ। ਉਨ੍ਹਾਂ ਦੇ ਖੰਭਾਂ ਹੇਠਾਂ ਮਨੁੱਖੀ ਬਾਹਾਂ ਸਨ। ਓੱਥੇ ਚਾਰ ਜਾਨਵਰ ਸਨ। ਅਤੇ ਹਰ ਜਾਨਵਰ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ। ਖੰਭ ਇੱਕ ਦੂਸਰੇ ਨਾਲ ਛੁੰਹਦੇ ਸਨ। ਹਿਲਣ ਸਮੇਂ ਜਾਨਵਰ ਮੁੜਦੇ ਨਹੀਂ ਸਨ। ਉਹ ਉਸ ਦਿਸ਼ਾ ਵੱਲ ਤੁਰੇ ਜਿੱਧਰ ਉਹ ਤੱਕ ਰਹੇ ਸਨ।

10 ਹਰ ਜਾਨਵਰ ਦੇ ਚਾਰ ਮੂੰਹ ਸਨ। ਉਨ੍ਹਾਂ ਦੇ ਅੱਗੇ ਮਨੁੱਖ ਦਾ ਚਿਹਰਾ ਸੀ। ਸੱਜੇ ਪਾਸੇ ਸ਼ੇਰ ਦਾ ਚਿਹਰਾ ਸੀ। ਖੱਬੇ ਪਾਸੇ ਬਲਦ ਦਾ ਚਿਹਰਾ ਸੀ ਅਤੇ ਪਿੱਛਲਾ ਪਾਸਾਂ ਬਾਜ਼ ਦਾ ਚਿਹਰਾ ਸੀ। 11 ਜਾਨਵਰਾਂ ਦੇ ਖੰਭ ਉਨ੍ਹਾਂ ਦੇ ਉੱਪਰ ਵੱਲ ਫ਼ੈਲੇ ਹੋਏ ਹਨ। ਆਪਣੇ ਦੋ ਖੰਭਾਂ ਨਾਲ ਹਰ ਜਾਨਵਰ ਆਪਣੇ ਨੇੜੇ ਦੇ ਜਾਨਵਰਾਂ ਨੂੰ ਛੁਹੰਦਾ ਸੀ ਅਤੇ ਆਪਣੇ ਦੂਸਰੇ ਦੋ ਖੰਭਾਂ ਨਾਲ ਉਹ ਆਪਣੇ ਸ਼ਰੀਰ ਨੂੰ ਢੱਕਦਾ ਸੀ। 12 ਹਰ ਜਾਨਵਰ ਆਪਣੀ ਤੱਕਣ ਵਾਲੀ ਦਿਸ਼ਾ ਵੱਲ ਤੁਰਿਆ। ਉਹ ਉੱਥੇ ਹੀ ਗਏ ਜਿੱਥੇ ਹਵਾ ਉਨ੍ਹਾਂ ਨੂੰ ਲੈ ਗਈ। ਪਰ ਉਹ ਹਿਲਣ ਸਮੇਂ ਮੁੜੇ ਨਹੀਂ। 13 ਜਾਨਵਰ ਇੰਝ ਦਿਖਾਈ ਦਿੰਦੇ ਸਨ।

ਜਾਨਵਰਾਂ ਦੇ ਵਿੱਚਕਾਰਲੀ ਜਗ੍ਹਾ ਜਿਹੜੀ ਅੱਗ ਦੇ ਮਘਦੇ ਕੋਲਿਆਂ ਵਾਂਗ ਦਿਖਾਈ ਦਿੰਦੀ ਸੀ ਅੱਗ ਜਾਨਵਰਾਂ ਦੇ ਦਰਮਿਆਨ ਫ਼ਿਰਦੀਆਂ ਹੋਈਆਂ ਛੋਟੀਆਂ ਮਸਾਲਾਂ ਵਾਂਗ ਸੀ। ਅੱਗ ਤੇਜ਼ ਚਮਕ ਵਾਲੀ ਸੀ ਅਤੇ ਇਸ ਵਿੱਚੋਂ ਬਿਜਲੀ ਲਿਸ਼ਕ ਰਹੀ ਸੀ! 14 ਜਾਨਵਰ ਅੱਗੇ ਪਿੱਛੇ ਦੌੜਦੇ ਸਨ-ਬਿਜਲੀ ਦੀ ਤੇਜ਼ੀ ਨਾਲ!

15-16 ਮੈਂ ਉਨ੍ਹਾਂ ਜਾਨਵਰਾਂ ਵੱਲ ਦੇਖ ਰਿਹਾ ਸਾਂ ਜਦੋਂ ਮੇਰਾ ਚਾਰ ਪਹੀਆਂ ਵੱਲ ਧਿਆਨ ਗਿਆ ਜਿਹੜੇ ਧਰਤੀ ਨੂੰ ਛੂਹਂਦੇ ਸਨ। ਹਰ ਜਾਨਵਰ ਦੇ ਇੱਕ ਪਹੀਆ ਲੱਗਿਆ ਹੋਇਆ ਸੀ। ਸਾਰੇ ਪਹੀਏ ਇੱਕੋ ਜਿਹੇ ਦਿਖਾਈ ਦਿੰਦੇ ਸਨ। ਪਹੀਏ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਉਹ ਕਿਸੇ ਸਾਫ਼ ਪੀਲੇ ਜਵਾਹਰ ਨਾਲ ਬਣਾਏ ਗਏ ਹੋਣ। ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਪਹੀਏ ਅੰਦਰ ਇੱਕ ਹੋਰ ਪਹੀਆ ਹੋਵੇ। 17 ਪਹੀਏ ਹਰ ਦਿਸ਼ਾ ਵੱਲ ਹਿੱਲ ਸੱਕਦੇ ਸਨ। ਪਰ ਚੱਲਣ ਸਮੇਂ, ਜਾਨਵਰ ਮੁੜਦੇ ਨਹੀਂ ਸਨ!

18 ਪਹੀਆਂ ਦੇ ਚੱਕੇ ਲੰਮੇ ਅਤੇ ਡਰਾਉਣੇ ਸਨ। ਚਹੁਂਆਂ ਪਹੀਆਂ ਦੇ ਚੱਕੇ ਲੰਮੇ ਅਤੇ ਭੈਭੀਤ ਕਰਨ ਵਾਲੇ ਸਨ! ਚਹੁਂਆਂ ਚਕਿਆਂ ਦੇ ਸਾਰੇ ਪਾਸੇ ਅੱਖਾਂ ਸਨ।

19 ਪਹੀਏ ਹਮੇਸ਼ਾ ਜਾਨਵਰਾਂ ਨਾਲ ਹੀ ਹਿਲਦੇ ਸਨ। ਜੇ ਜਾਨਵਰ ਹਵਾ ਵਿੱਚ ਉੱਚੇ ਜਾਂਦੇ ਪਹੀਏ ਵੀ ਉਨ੍ਹਾਂ ਦੇ ਨਾਲ ਜਾਂਦੇ ਸਨ। 20 ਉਹ ਉਧਰ ਹੀ ਜਾਂਦੇ ਸਨ ਜਿੱਧਰ ਹਵਾ ਉਨ੍ਹਾਂ ਨੂੰ ਲੈ ਜਾਂਦੀ ਸੀ, ਅਤੇ ਪਹੀਏ ਵੀ ਨਾਲ ਹੀ ਜਾਂਦੇ ਸਨ। ਕਿਉਂ ਕਿ ਜਾਨਵਰਾਂ ਦੀ ਹਵਾ ਪਹੀਆਂ ਅੰਦਰ ਸੀ। 21 ਇਸ ਲਈ ਜੇ ਜਾਨਵਰ ਹਿਲਦੇ ਸਨ ਤਾਂ ਪਹੀਏ ਵੀ ਹਿਲਦੇ ਸਨ। ਜੇ ਜਾਨਵਰ ਖਲੋ ਜਾਂਦੇ ਸਨ ਤਾਂ ਪਹੀਏ ਵੀ ਰੁਕ ਜਾਂਦੇ ਸਨ। ਜੇ ਪਹੀਏ ਹਵਾ ਵਿੱਚ ਉੱਚੇ ਜਾਂਦੇ, ਤਾਂ ਜਾਨਵਰ ਵੀ ਉਨ੍ਹਾਂ ਦੇ ਨਾਲ ਜਾਂਦੇ ਸਨ। ਕਿਉਂ ਕਿ ਪਹੀਆਂ ਅੰਦਰ ਹਵਾ ਸੀ।

22 ਜਾਨਵਰਾਂ ਦੇ ਸਿਰਾਂ ਉੱਪਰ ਬੜੀ ਅਜੀਬ ਚੀਜ਼ ਸੀ। ਇਹ ਇਸ ਤਰ੍ਹਾਂ ਸੀ ਜਿਵੇਂ ਕੋਈ ਪਿਆਲਾ ਮੂਧਾ ਕੀਤਾ ਗਿਆ ਹੋਵੇ। ਅਤੇ ਪਿਆਲਾ ਬਲੌਰ ਵਾਂਗ ਪਾਰਦਰਸ਼ੀ ਸੀ। 23 ਇਸ ਪਿਆਲੇ ਹੇਠਾਂ ਹਰ ਜਾਨਵਰ ਦੇ ਖੰਭ ਆਪਣੇ ਨਾਲ ਲਗਦੇ ਜਾਨਵਰਾਂ ਤੀਕ ਪਹੁੰਚਦੇ ਸਨ। ਦੋ ਖੰਭ ਇੱਕ ਪਾਸੇ ਵੱਲ ਫ਼ੈਲੇ ਹੋਏ ਸਨ ਅਤੇ ਦੋ ਖੰਭ ਦੂਸਰੇ ਪਾਸੇ ਵੱਲ, ਇਸਦੇ ਸ਼ਰੀਰ ਨੂੰ ਕੱਜਦੇ ਹੋਏ।

24 ਫ਼ੇਰ ਮੈਂ ਖੰਭਾਂ ਦੀ ਸਰਸਰਾਹਟ ਸੁਣੀ। ਹਰ ਵਾਰੀ ਜਦੋਂ ਉਹ ਜਾਨਵਰ ਹਿਲਦੇ ਸਨ, ਉਨ੍ਹਾਂ ਦੇ ਖੰਭ ਬਹੁਤ ਉੱਚੀ ਆਵਾਜ਼ ਕਰਦੇ ਸਨ। ਉਹ ਪਾਣੀ ਦੇ ਹੜ੍ਹ ਵਰਗੀ ਆਵਾਜ਼ ਕਰਦੇ ਸਨ। ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਵਾਂਗ ਸ਼ੋਰੀਲੇ ਸਨ। ਉਹ ਇੱਕ ਫ਼ੌਜ ਵਾਂਗ ਜਾਂ ਲੋਕਾਂ ਦੀ ਭੀੜ ਵਾਂਗ ਸ਼ੋਰੀਲੇ ਸਨ ਅਤੇ ਜਦੋਂ ਉਹ ਜਾਨਵਰ ਹਿਲਣੋ ਹਟ ਜਾਂਦੇ ਸਨ, ਉਹ ਆਪਣੇ ਖੰਭਾਂ ਨੂੰ ਆਪਣੇ ਪਾਸਿਆਂ ਤੇ ਸੁੱਟ ਲੈਂਦੇ ਸਨ।

25 ਜਾਨਵਰਾਂ ਨੇ ਹਿਲਣਾ ਬੰਦ ਕਰ ਦਿੱਤਾ ਅਤੇ ਆਪਣੇ ਖੰਭ ਹੇਠਾਂ ਕਰ ਲੇ। ਅਤੇ ਇੱਕ ਹੋਰ ਉੱਚੀ ਆਵਾਜ਼ ਆਈ। ਇਹ ਆਵਾਜ਼ ਉਨ੍ਹਾਂ ਦੇ ਸਿਰ ਉਤਲੇ ਪਿਆਲੇ ਤੋਂ ਉੱਠੀ। 26 ਉਸ ਪਿਆਲੇ ਦੇ ਸਿਖਰ ਉੱਤੇ ਇੱਕ ਚੀਜ਼ ਸੀ ਜਿਹੜੀ ਤਖਤ ਵਰਗੀ ਦਿਖਾਈ ਦਿੰਦੀ ਸੀ। ਇਹ ਨੀਲਮ ਦੇ ਪੱਥਰ ਵਰਗੀ ਨੀਲੀ ਸੀ। ਅਤੇ ਕੋਈ ਚੀਜ਼ ਸੀ ਜਿਹੜੀ ਉਸ ਤਖਤ ਉੱਤੇ ਬੈਠੇ ਬੰਦੇ ਵਰਗੀ ਦਿਖਾਈ ਦਿੰਦੀ ਸੀ! 27 ਮੈਂ ਉਸਤੇ ਉਸਦੀ ਕਮਰ ਤੋਂ ਉਤਾਂਹ ਵੱਲ ਦੇਖਿਆ। ਉਹ ਗਰਮ ਧਾਤ ਵਾਂਗ ਦਿਖਾਈ ਦਿੰਦਾ ਸੀ। ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਉਸ ਦੇ ਸਾਰੀ ਪਾਸੀਁ ਅੱਗ ਹੋਵੇ! ਅਤੇ ਮੈਂ ਉਸ ਵੱਲ ਕਮਰ ਤੋਂ ਹੇਠਾਂ ਦੇਖਿਆ। ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਉਸ ਦੇ ਆਲੇ-ਦੁਆਲੇ ਅੱਗ ਦੀ ਚਮਕ ਹੋਵੇ। 28 ਉਸ ਦੇ ਆਲੇ-ਦੁਆਲੇ ਚਮਕਦੀ ਅੱਗ ਬੱਦਲ ਵਿੱਚਲੀ ਸਤਰੰਗੀ ਪੀਂਘ ਵਰਗੀ ਸੀ। ਇਹ ਯਹੋਵਾਹ ਦਾ ਪਰਤਾਪ ਸੀ। ਜਿਵੇਂ ਹੀ ਮੈਂ ਇਸ ਨੂੰ ਦੇਖਿਆ, ਮੈਂ ਧਰਤੀ ਤੇ ਡਿੱਗ ਪਿਆ। ਮੈਂ ਧਰਤੀ ਵੱਲ ਆਪਣਾ ਮੂੰਹ ਕਰਕੇ ਝੁਕ ਗਿਆ। ਫ਼ੇਰ ਮੈਂ ਆਪਣੇ ਨਾਲ ਗੱਲ ਕਰਦੀ ਇੱਕ ਆਵਾਜ਼ ਸੁਣੀ।

The Lord Speaks to Ezekiel

ਆਵਾਜ਼ ਨੇ ਆਖਿਆ, “ਆਦਮੀ ਦੇ ਪੁੱਤਰ, [a] ਉੱਠ ਕੇ ਖਲੋ ਜਾ ਅਤੇ ਮੈਂ ਤੇਰੇ ਨਾਲ ਗੱਲ ਕਰਾਂਗਾ।”

ਫ਼ੇਰ ਇੱਕ ਹਵਾ ਵਗੀ ਅਤੇ ਮੈਨੂੰ ਚੁੱਕ ਕੇ ਪੈਰਾਂ ਤੇ ਖੜ੍ਹਾ ਕਰ ਦਿੱਤਾ। ਅਤੇ ਮੈਂ ਉਸ ਵਿਅਕਤੀ (ਪਰਮੇਸ਼ੁਰ) ਨੂੰ ਸੁਣਿਆ ਜਿਸਨੇ ਮੇਰੇ ਨਾਲ ਗੱਲ ਕੀਤੀ ਸੀ। ਉਸ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰਨ ਲਈ ਭੇਜ ਰਿਹਾ ਹਾਂ। ਉਹ ਲੋਕ ਬਹੁਤ ਵਾਰੀ ਮੇਰੇ ਵਿਰੁੱਧ ਹੋਏ। ਅਤੇ ਉਨ੍ਹਾਂ ਦੇ ਪੁਰਖੇ ਮੇਰੇ ਵਿਰੁੱਧ ਹੋਏ। ਉਨ੍ਹਾਂ ਨੇ ਮੇਰੇ ਵਿਰੁੱਧ ਬਹੁਤ ਵਾਰੀ ਪਾਪ ਕੀਤਾ ਹੈ-ਅਤੇ ਉਹ ਅੱਜ ਦਿਨ ਤੱਕ ਵੀ ਮੇਰੇ ਖਿਲਾਫ਼ ਪਾਪ ਕਰੀ ਜਾ ਰਹੇ ਹਨ। ਮੈਂ ਤੈਨੂੰ ਉਨ੍ਹਾਂ ਲੋਕਾਂ ਨਾਲ ਗੱਲ ਕਰਨ ਲਈ ਭੇਜ ਰਿਹਾ ਹਾਂ। ਪਰ ਉਹ ਬਹੁਤ ਜ਼ਿੱਦੀ ਹਨ। ਉਹ ਬਹੁਤ ਸਖਤ ਦਿਲ ਹਨ। ਪਰ ਤੂੰ ਉਨ੍ਹਾਂ ਨਾਲ ਜ਼ਰੂਰ ਗੱਲ ਕਰੀਂ। ਤੂੰ ਇਹ ਜ਼ਰੂਰ ਆਖੀਂ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ।’ ਪਰ ਉਹ ਲੋਕ ਤੇਰੀ ਗੱਲ ਨਹੀਂ ਸੁਣਨਗੇ। ਉਹ ਮੇਰੇ ਵਿਰੁੱਧ ਪਾਪ ਕਰਨ ਤੋਂ ਨਹੀਂ ਹਟਣਗੇ। ਕਿਉਂ ਕਿ ਉਹ ਲੋਕ ਬਹੁਤ ਵਿਦਰੋਹੀ ਹਨ-ਉਹ ਹਮੇਸ਼ਾ ਮੇਰੇ ਵਿਰੁੱਧ ਹੋ ਜਾਂਦੇ ਹਨ। ਪਰ ਤੂੰ ਉਨ੍ਹਾਂ ਨੂੰ ਇਹ ਗੱਲਾਂ ਜ਼ਰੂਰ ਆਖੀਂ ਤਾਂ ਜੋ ਉਹ ਜਾਣ ਲੈਣ ਕਿ ਉਨ੍ਹਾਂ ਦੇ ਦਰਮਿਆਨ ਇੱਕ ਨਬੀ ਰਹਿੰਦਾ ਹੈ।

“ਆਦਮੀ ਦੇ ਪੁੱਤਰ, ਉਨ੍ਹਾਂ ਲੋਕਾਂ ਤੋਂ ਭੈਭੀਤ ਨਾ ਹੋਵੀਂ। ਉਨ੍ਹਾਂ ਦੀਆਂ ਆਖੀਆਂ ਗੱਲਾਂ ਤੋਂ ਭੈਭੀਤ ਨਾ ਹੋਵੀਂ। ਇਹ ਸੱਚ ਹੈ ਕਿ ਉਹ ਤੇਰੇ ਖਿਲਾਫ਼ ਹੋ ਜਾਣਗੇ ਅਤੇ ਤੈਨੂੰ ਨੁਕਸਾਨ ਪੁਚਾਉਣ ਦੀ ਕੋਸ਼ਿਸ਼ ਕਰਨਗੇ। ਉਹ ਕੰਡਿਆਂ ਵਰਗੇ ਹੋਣਗੇ। ਤੂੰ ਸੋਚੇਂਗਾ ਜਿਵੇਂ ਤੂੰ ਬਿਛੂਆਂ ਦੇ ਦਰਮਿਆਨ ਰਹਿ ਰਿਹਾ ਹੈ। ਪਰ ਉਨ੍ਹਾਂ ਦੀਆਂ ਆਖੀਆਂ ਗੱਲਾਂ ਤੋਂ ਭੈਭੀਤ ਨਾ ਹੋਵੀਂ। ਉਹ ਵਿਦਰੋਹੀ ਬੰਦੇ ਹਨ। ਪਰ ਉਨ੍ਹਾਂ ਤੋਂ ਭੈਭੀਤ ਨਾ ਹੋਵੀ। ਤੂੰ ਉਨ੍ਹਾਂ ਨੂੰ ਉਹ ਗੱਲਾਂ ਜ਼ਰੂਰ ਆਖੀਂ ਜੋ ਮੈਂ ਤੈਨੂੰ ਦੱਸਦਾ ਹਾਂ। ਮੈਂ ਜਾਣਦਾ ਹਾਂ ਕਿ ਉਹ ਤੇਰੀ ਗੱਲ ਨਹੀਂ ਸੁਣਨਗੇ। ਅਤੇ ਉਹ ਮੇਰੇ ਵਿਰੁੱਧ ਪਾਪ ਕਰਨ ਤੋਂ ਨਹੀਂ ਹਟਣਗੇ! ਕਿਉਂ? ਕਿਉਂ ਕਿ ਉਹ ਵਿਦਰੋਹੀ ਬੰਦੇ ਹਨ।

“ਆਦਮੀ ਦੇ ਪੁੱਤਰ ਤੂੰ ਉਨ੍ਹਾਂ ਗੱਲਾਂ ਨੂੰ ਧਿਆਨ ਨਾਲ ਜ਼ਰੂਰ ਸੁਣ ਜੋ ਮੈਂ ਤੈਨੂੰ ਆਖਦਾ ਹਾਂ। ਉਨ੍ਹਾਂ ਵਿਦਰੋਹੀ ਬੰਦਿਆਂ ਵਾਂਗ ਮੇਰੇ ਵਿਰੁੱਧ ਨਾ ਹੋ ਜਾਵੀਂ। ਆਪਣਾ ਮੂੰਹ ਖੋਲ੍ਹ ਅਤੇ (ਉਨ੍ਹਾਂ ਸ਼ਬਦਾਂ ਨੂੰ ਪ੍ਰਵਾਨ ਕਰ ਜੋ ਮੈਂ ਤੈਨੂੰ ਦਿੰਦਾ ਹਾਂ ਅਤੇ ਫ਼ੇਰ ਉਹੀ ਸ਼ਬਦ ਉਨ੍ਹਾਂ ਲੋਕਾਂ ਨੂੰ ਸੁਣਾਈ) ਇਨ੍ਹਾਂ ਸ਼ਬਦਾਂ ਨੂੰ ਖਾ ਲੈ।”

ਫ਼ੇਰ ਮੈਂ (ਹਿਜ਼ਕੀਏਲ) ਆਪਣੇ ਵੱਲ ਵੱਧਦਾ ਹੋਇਆ ਇੱਕ ਬਾਜੂ ਦੇਖਿਆ। ਇਸਨੇ ਇੱਕ ਪੱਤਰੀ ਫ਼ੜੀ ਹੋਈ ਸੀ ਜਿਸ ਉੱਤੇ ਸ਼ਬਦ ਲਿਖੇ ਹੋਏ ਸਨ। 10 ਮੈਂ ਸੂਚੀ ਪੱਤਰ ਨੂੰ ਖੋਲ੍ਹਿਆ ਅਤੇ ਉੱਥੇ ਅੱਗੇ ਅਤੇ ਪਿੱਛੇ ਸ਼ਬਦ ਲਿਖੇ ਹੋਏ ਸਨ। ਓੱਥੇ ਹਰ ਤਰ੍ਹਾਂ ਦੇ ਸੋਗੀ ਗੀਤ, ਸੋਗੀ ਕਹਾਣੀਆਂ ਅਤੇ ਚੇਤਾਵਨੀਆਂ ਸਨ।

ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਜੋ ਤੂੰ ਦੇਖਦਾ ਹੈਂ ਉਸ ਨੂੰ ਖਾ ਜਾ। ਇਸ ਪੱਤਰੀ ਨੂੰ ਖਾ ਜਾ, ਅਤੇ ਫ਼ੇਰ ਜਾਕੇ ਇਹ ਗੱਲਾਂ ਇਸਰਾਏਲ ਦੇ ਪਰਿਵਾਰ ਨੂੰ ਦੱਸ।”

ਇਸ ਲਈ ਮੈਂ ਆਪਣਾ ਮੂੰਹ ਖੋਲ੍ਹਿਆ ਅਤੇ ਪੱਤਰੀ ਨੂੰ ਆਪਣੇ ਮੂੰਹ ਵਿੱਚ ਰੱਖ ਲਿਆ। ਫ਼ੇਰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਮੈਂ ਤੈਨੂੰ ਇਹ ਪੱਤਰੀ ਦੇ ਰਿਹਾ ਹਾਂ। ਇਸ ਨੂੰ ਨਿਗਲ ਲੈ! ਇਸ ਪੱਤਰੀ ਨੂੰ ਆਪਣੇ ਸ਼ਰੀਰ ਵਿੱਚ ਭਰ ਜਾਣ ਦੇ।”

ਇਸ ਲਈ ਮੈਂ ਪੱਤਰੀ ਖਾ ਲਈ। ਇਹ ਮੇਰੇ ਮੂੰਹ ਵਿੱਚ ਸ਼ਹਿਦ ਵਰਗੀ ਮਿੱਠੀ ਲਗੀ ਸੀ।

ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਿਵਾਰ ਵੱਲ ਜਾ। ਉਨ੍ਹਾਂ ਨੂੰ ਮੇਰੇ ਸ਼ਬਦ ਸੁਣਾ। ਮੈਂ ਤੈਨੂੰ ਕਿਸੇ ਵਿਦੇਸ਼ੀਆਂ ਕੋਲ ਨਹੀਂ ਭੇਜ ਰਿਹਾ ਜਿਹੜੇ ਤੈਨੂੰ ਸਮਝ ਨਹੀਂ ਸੱਕਦੇ। ਤੈਨੂੰ ਕਿਸੇ ਹੋਰ ਭਾਸ਼ਾ ਨੂੰ ਸਿੱਖਣ ਦੀ ਲੋੜ ਨਹੀਂ! ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵੱਲ ਭੇਜ ਰਿਹਾ ਹਾਂ! ਮੈਂ ਤੈਨੂੰ ਉਨ੍ਹਾਂ ਭਿੰਨ-ਭਿੰਨ ਦੇਸਾਂ ਵੱਲ ਨਹੀਂ ਭੇਜ ਰਿਹਾ ਜਿੱਥੇ ਲੋਕ ਅਜਿਹੀ ਭਾਸ਼ਾ ਬੋਲਦੇ ਨੇ ਜਿਸ ਨੂੰ ਤੂੰ ਸਮਝ ਨਹੀਂ ਸੱਕਦਾ। ਜੇ ਤੂੰ ਉਨ੍ਹਾਂ ਲੋਕਾਂ ਕੋਲ ਜਾ ਕੇ ਉਨ੍ਹਾਂ ਨਾਲ ਗੱਲ ਕੀਤੀ ਤਾਂ ਉਹ ਤੇਰੀ ਆਖੀ ਹੋਈ ਗੱਲ ਨੂੰ ਨਹੀਂ ਸੁਣਨਗੇ। ਨਹੀਂ! ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵੱਲ ਭੇਜ ਰਿਹਾ ਹਾਂ। ਸਿਰਫ਼, ਉਨ੍ਹਾਂ ਲੋਕਾਂ ਦੇ ਦਿਲ ਹੀ ਸਖਤ ਹਨ-ਉਹ ਬਹੁਤ ਜ਼ਿੱਦੀ ਨੇ। ਅਤੇ ਇਸਰਾਏਲ ਦੇ ਲੋਕ ਤੈਨੂੰ ਸੁਣਨ ਤੋਂ ਇਨਕਾਰ ਕਰਨਗੇ। ਉਹ ਮੈਨੂੰ ਸੁਣਨਾ ਨਹੀਂ ਚਾਹੁੰਦੇ? ਪਰ ਮੈਂ ਤੈਨੂੰ ਉਨ੍ਹਾਂ ਜਿੰਨਾ ਹੀ ਜ਼ਿੱਦੀ ਬਣਾ ਦਿਆਂਗਾ। ਤੇਰਾ ਸਿਰ ਵੀ ਉਨ੍ਹਾਂ ਵਰਗਾ ਹੀ ਪੱਕਾ ਹੋਵੇਗਾ! ਹੀਰਾ ਪੱਥਰ ਨਾਲੋਂ ਸਖਤ ਹੁੰਦਾ ਹੈ। ਇਸੇ ਤਰ੍ਹਾਂ ਤੇਰਾ ਸਿਰ ਉਨ੍ਹਾਂ ਦੇ ਸਿਰ ਨਾਲੋਂ ਪਕੇਰਾ ਹੋਵੇਗਾ! ਤੂੰ ਹੋਰ ਵੱਧੇਰੇ ਜ਼ਿੱਦੀ ਹੋਵੇਂਗਾ, ਇਸ ਲਈ ਤੂੰ ਉਨ੍ਹਾਂ ਲੋਕਾਂ ਤੋਂ ਭੈਭੀਤ ਨਹੀਂ ਹੋਵੇਂਗਾ। ਤੂੰ ਉਨ੍ਹਾਂ ਲੋਕਾਂ ਤੋਂ ਭੈਭੀਤ ਨਹੀਂ ਹੋਵੇਂਗਾ ਜਿਹੜੇ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਨੇ।”

10 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਤੈਨੂੰ ਉਨ੍ਹਾਂ ਸਾਰੇ ਸ਼ਬਦਾਂ ਨੂੰ ਜ਼ਰੂਰ ਸੁਣਨਾ ਚਾਹੀਦਾ ਹੈ ਜੋ ਮੈਂ ਤੈਨੂੰ ਆਖਦਾ ਹਾਂ। ਅਤੇ ਤੈਨੂੰ ਉਨ੍ਹਾਂ ਸ਼ਬਦਾਂ ਨੂੰ ਜ਼ਰੂਰ ਯਾਦ ਰੱਖਣਾ ਚਾਹੀਦਾ ਹੈ। 11 ਫ਼ੇਰ ਆਪਣੇ ਉਨ੍ਹਾਂ ਸਾਰੇ ਲੋਕਾਂ ਕੋਲ ਜਾ ਜਿਨ੍ਹਾਂ ਨੂੰ ਦੇਸ ਨਿਕਾਲਾ ਮਿਲਿਆ ਹੋਇਆ ਹੈ। ਉਨ੍ਹਾਂ ਕੋਲ ਜਾ ਤੇ ਆਖ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ।’ ਭਾਵੇਂ ਉਹ ਸੁਣਨ ਜਾਂ ਨਾ ਸੁਣਨ, ਤੈਨੂੰ ਇਹ ਗੱਲਾਂ ਜ਼ਰੂਰ ਆਖਣੀਆਂ ਚਾਹੀਦੀਆਂ ਹਨ।”

12 ਫ਼ੇਰ ਹਵਾ ਨੇ ਮੈਨੂੰ ਉੱਪਰ ਚੁੱਕਿਆ ਅਤੇ ਮੈਂ ਆਪਣੇ ਪਿੱਛੇ ਇਹ ਆਵਾਜ਼ ਸੁਣੀ। ਇਹ ਬਹੁਤ ਉੱਚੀ, ਗੜਗੜਾਹਟ ਵਾਂਗ ਸੀ। ਉਸ ਨੇ ਆਖਿਆ, “ਉਸਦੀ ਜਗ੍ਹਾ ਤੋਂ ਯਹੋਵਾਹ ਦੇ ਪਰਤਾਪ ਦੀ ਉਸਤਤ ਹੋਵੇ!” 13 ਫ਼ੇਰ ਜਾਨਵਰਾਂ ਦੇ ਖੰਭ ਹਿੱਲਣ ਲੱਗ ਪਏ। ਖੰਭਾਂ ਨੇ ਬਹੁਤ ਉੱਚੀ ਆਵਾਜ਼ ਕੀਤੀ ਜਦੋਂ ਉਹ ਇੱਕ ਦੂਜੇ ਨਾਲ ਵੱਜੇ। ਅਤੇ ਉਨ੍ਹਾਂ ਦੇ ਸਾਹਮਣੇ ਦੇ ਪਹੀਆਂ ਨੇ ਉੱਚਾ ਸ਼ੋਰ ਕਰਨਾ ਆਰੰਭ ਕਰ ਦਿੱਤਾ-ਇਹ ਗੜਗੜਾਹਟ ਜਿੰਨਾ ਉੱਚਾ ਸੀ। 14 ਹਵਾ ਨੇ ਮੈਨੂੰ ਚੁੱਕਿਆ ਤ੍ਤੇ ਮੈਨੂੰ ਦੂਰ ਲੈ ਗਈ। ਮੈਂ ਉਸ ਥਾਂ ਨੂੰ ਛੱਡ ਦਿੱਤਾ, ਮੈਂ ਬਹੁਤ ਗ਼ਮਗੀਨ ਸਾਂ ਅਤੇ ਮੇਰੇ ਆਤਮੇ ਵਿੱਚ ਬਹੁਤ ਤੜਪ ਸੀ। ਪਰ ਮੈਂ ਯਹੋਵਾਹ ਦੀ ਸ਼ਕਤੀ ਨੂੰ ਆਪਣੇ ਉੱਪਰ ਬੜੀ ਮਜ਼ਬੂਤੀ ਨਾਲ ਪਾਇਆ। 15 ਮੈਂ ਇਸਰਾਏਲ ਦੇ ਉਨ੍ਹਾਂ ਲੋਕਾਂ ਕੋਲ ਗਿਆ ਜਿਨ੍ਹਾਂ ਨੂੰ ਕਬਾਰ ਨਦੀ ਕੰਢੇ ਤੇ ਤੇਲ ਆਬੀਬ ਵਿੱਚ ਰਹਿਣ ਲਈ ਮਜ਼ਬੂਰ ਕੀਤਾ ਗਿਆ ਸੀ। ਮੈਂ ਉਨ੍ਹਾਂ ਕੋਲ ਸੱਤ ਦਿਨ ਤੱਕ ਹੈਰਾਨ ਪਰੇਸ਼ਾਨ ਅਤੇ ਖਾਮੋਸ਼ ਬੈਠਾ ਰਿਹਾ।

ਇਸਰਾਏਲ ਦਾ ਪਹਿਰੇਦਾਰ

16 ਸੱਤ ਦਿਨਾਂ ਮਗਰੋਂ, ਮੇਰੇ ਕੋਲ ਯਹੋਵਾਹ ਦਾ ਸ਼ਬਦ ਆਇਆ। ਉਸ ਨੇ ਆਖਿਆ, 17 “ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦਾ ਇੱਕ ਪਹਿਰੇਦਾਰ ਬਣਾ ਰਿਹਾ ਹਾਂ। ਮੈਂ ਤੈਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਨ੍ਹਾਂ ਨਾਲ ਵਾਪਰਨਗੀਆਂ। ਅਤੇ ਤੈਨੂੰ ਉਨ੍ਹਾਂ ਗੱਲਾਂ ਬਾਰੇ ਇਸਰਾਏਲ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ। 18 ਜੇ ਮੈਂ ਇਹ ਆਖਾਂ, ‘ਇਹ ਬੁਰਾ ਆਦਮੀ ਅਵੱਸ਼ ਮਰੇਗਾ!’ ਤਾਂ ਫ਼ੇਰ ਤੈਨੂੰ ਉਸ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ! ਤੈਨੂੰ ਉਸ ਨੂੰ ਆਪਣੀ ਜ਼ਿੰਦਗੀ ਨੂੰ ਤਬਦੀਲ ਕਰਨ ਬਾਰੇ ਅਤੇ ਪਾਪਾਂ ਤੋਂ ਹਟਣ ਬਾਰੇ ਜ਼ਰੂਰ ਆਖਣਾ ਚਾਹੀਦਾ ਹੈ। ਜੇ ਤੂੰ ਉਸ ਬੰਦੇ ਨੂੰ ਚੇਤਾਵਨੀ ਨਹੀਂ ਦੇਵੇਂਗਾ ਤਾਂ ਉਹ ਜ਼ਰੂਰ ਮਰੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਮੈਂ ਤੈਨੂੰ ਵੀ ਉਸਦੀ ਮੌਤ ਦਾ ਜ਼ਿੰਮੇਵਾਰ ਠਹਿਰਾਵਾਂਗਾ! ਕਿਉਂ ਕਿ ਤੂੰ ਉਸ ਕੋਲ ਨਹੀਂ ਗਿਆ ਸੀ ਅਤੇ ਉਸ ਦੀ ਜਾਨ ਨਹੀਂ ਬਚਾਈ ਸੀ।

19 “ਸ਼ਾਇਦ ਤੂੰ ਕਿਸੇ ਬੰਦੇ ਨੂੰ ਚੇਤਾਵਨੀ ਦੇਵੇਂ ਅਤੇ ਉਸ ਨੂੰ ਆਪਣਾ ਜੀਵਨ ਬਦਲਣ ਲਈ ਆਖੇਁ, ਅਤੇ ਮੰਦੀਆਂ ਗੱਲਾਂ ਕਰਨ ਤੋਂ ਹਟਾਵੇਂ। ਜੇ ਉਹ ਬੰਦਾ ਤੈਨੂੰ ਸੁਣਨ ਤੋਂ ਇਨਕਾਰ ਕਰਦਾ ਹੈ, ਤਾਂ ਉਹ ਬੰਦਾ ਮਰੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਤੂੰ ਉਸ ਨੂੰ ਚੇਤਾਵਨੀ ਦਿੱਤੀ ਸੀ, ਇਸ ਲਈ ਤੂੰ ਆਪਣੀ ਜ਼ਿੰਦਗੀ ਬਚਾ ਲਈ।

20 “ਜਾਂ ਇੱਕ ਨੇਕ ਬੰਦਾ ਨੇਕ ਹੋਣਾ ਛੱਡ ਦੇਵੇ। ਹੋ ਸੱਕਦਾ ਕਿ ਮੈਂ ਉਸ ਅੱਗੇ ਕੁਝ ਅਜਿਹਾ ਰੱਖਾਂ ਜੋ ਉਸ ਨੂੰ ਪਾਪ ਵੱਲ ਲੈ ਜਾਵੇ। ਉਹ ਮੰਦੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦੇਵੇਗਾ ਅਤੇ ਇਸ ਲਈ ਉਹ ਮਰ ਜਾਵੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਹ ਪਾਪ ਕਰ ਰਿਹਾ ਹੈ ਅਤੇ ਤੂੰ ਉਸ ਨੂੰ ਚੇਤਾਵਨੀ ਨਹੀਂ ਦਿੱਤੀ ਸੀ। ਮੈਂ ਤੈਨੂੰ ਉਸਦੀ ਮੌਤ ਲਈ ਜ਼ਿੰਮੇਵਾਰ ਠਹਿਰਾਵਾਂਗਾ ਅਤੇ ਲੋਕ ਉਸ ਦੇ ਕੀਤੇ ਨੇਕ ਕੰਮਾਂ ਨੂੰ ਯਾਦ ਨਹੀਂ ਕਰਨਗੇ।

21 “ਪਰ ਜੇ ਤੂੰ ਕਿਸੇ ਨੇਕ ਬੰਦੇ ਨੂੰ ਚੇਤਾਵਨੀ ਦੇਵੇਂ ਅਤੇ ਉਸ ਨੂੰ ਪਾਪ ਕਰਨ ਤੋਂ ਹਟ ਜਾਣ ਲਈ ਆਖੇਂ ਅਤੇ ਉਹ ਪਾਪ ਕਰਨੋ ਹਟ ਜਾਵੇ, ਤਾਂ ਉਹ ਨਹੀਂ ਮਰੇਗਾ। ਕਿਉਂ ਕਿ ਤੂੰ ਉਸ ਨੂੰ ਚੇਤਾਵਨੀ ਦਿੱਤੀ ਅਤੇ ਉਸ ਨੇ ਤੇਰੀ ਗੱਲ ਸੁਣੀ। ਇਸ ਤਰ੍ਹਾਂ ਤੂੰ ਆਪਣੀ ਜ਼ਿੰਦਗੀ ਵੀ ਬਚਾ ਲਈ।”

22 ਯਹੋਵਾਹ ਦੀ ਸ਼ਕਤੀ ਮੇਰੇ ਕੋਲ ਆਈ। ਉਸ ਨੇ ਮੈਨੂੰ ਆਖਿਆ, “ਉੱਠ ਅਤੇ ਵਾਦੀ ਵਿੱਚ ਜਾ। ਮੈਂ ਤੇਰੇ ਨਾਲ ਉਸ ਥਾਂ ਗੱਲ ਕਰਾਂਗਾ।”

23 ਇਸ ਲਈ ਮੈਂ ਉੱਠਿਆ ਅਤੇ ਵਾਦੀ ਨੂੰ ਚੱਲਾ ਗਿਆ। ਓੱਥੇ ਯਹੋਵਾਹ ਦਾ ਪਰਤਾਪ ਸੀ-ਬਿਲਕੁਲ ਉਵੇਂ ਦਾ ਜਿਹੋ ਜਿਹਾ ਮੈਂ ਕਬਾਰ ਨਹਿਰ ਕੋਲ ਵੇਖਿਆ ਸੀ। ਇਸ ਲਈ ਮੈਂ ਧਰਤੀ ਵੱਲ ਸਿਰ ਝੁਕਾਇਆ। 24 ਪਰ ਇੱਕ ਹਵਾ ਵਗੀ ਅਤੇ ਮੈਨੂੰ ਚੁੱਕ ਕੇ ਪੈਰਾ ਤੇ ਖੜ੍ਹਾ ਕਰ ਦਿੱਤਾ। ਉਸ ਨੇ ਮੈਨੂੰ ਆਖਿਆ, “ਘਰ ਜਾ ਅਤੇ ਆਪਣੇ-ਆਪ ਨੂੰ ਘਰ ਵਿੱਚ ਬੰਦ ਕਰ ਲੈ। 25 ਆਦਮੀ ਦੇ ਪੁੱਤਰ, ਲੋਕ ਰੱਸੇ ਲੈ ਕੇ ਆਉਣਗੇ ਅਤੇ ਤੈਨੂੰ ਬੰਨ੍ਹ ਲੈਣਗੇ। ਉਹ ਤੈਨੂੰ ਲੋਕਾਂ ਵਿੱਚ ਬਾਹਰ ਨਹੀਂ ਜਾਣ ਦੇਣਗੇ। 26 ਮੈਂ ਤੇਰੀ ਜ਼ਬਾਨ ਨੂੰ ਤਾਲੂ ਨਾਲ ਚਿਪਕਾ ਦਿਆਂਗਾ-ਤੂੰ ਗੱਲ ਨਹੀਂ ਕਰ ਸੱਕੇਂਗਾ। ਇਸ ਲਈ ਉਨ੍ਹਾਂ ਲੋਕਾਂ ਕੋਲ ਕੋਈ ਵੀ ਅਜਿਹਾ ਬੰਦਾ ਨਹੀਂ ਹੋਵੇਗਾ ਜਿਹੜਾ ਉਨ੍ਹਾਂ ਨੂੰ ਇਹ ਸਿੱਖਾਵੇ ਕਿ ਉਹ ਗ਼ਲਤ ਕੰਮ ਕਰ ਰਹੇ ਹਨ। ਕਿਉਂ? ਕਿਉਂ ਕਿ ਉਹ ਲੋਕ ਹਮੇਸ਼ਾ ਮੇਰੇ ਵਿਰੁੱਧ ਹੋ ਜਾਂਦੇ ਹਨ। 27 ਪਰ ਮੈਂ ਤੇਰੇ ਨਾਲ ਗੱਲ ਕਰਾਂਗਾ। ਅਤੇ ਫ਼ੇਰ ਮੈਂ ਤੈਨੂੰ ਬੋਲਣ ਦੀ ਇਜਾਜ਼ਤ ਦਿਆਂਗਾ। ਪਰ ਤੂੰ ਉਨ੍ਹਾਂ ਨੂੰ ਇਹ ਜ਼ਰੂਰ ਆਖੀਂ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ।’ ਜੇ ਕੋਈ ਬੰਦਾ ਸੁਣਨਾ ਚਾਹੁੰਦਾ ਹੈ, ਤਾਂ ਚੰਗੀ ਗੱਲ ਹੈ। ਜੇ ਕੋਈ ਬੰਦਾ ਨਹੀਂ ਸੁਣਨਾ ਚਾਹੁੰਦਾ, ਤਾਂ ਵੀ ਚੰਗੀ ਗੱਲ ਹੈ। ਪਰ ਉਹ ਲੋਕ ਹਮੇਸ਼ਾ ਮੇਰੇ ਵਿਰੁੱਧ ਹੋ ਜਾਂਦੇ ਹਨ।

Warnings About the Attack of Jerusalem

“ਆਦਮੀ ਦੇ ਪੁੱਤਰ, ਇੱਕ ਇੱਟ ਲੈ। ਇਸ ਉੱਤੇ ਯਰੂਸ਼ਲਮ ਦੇ ਸ਼ਹਿਰ ਦੀ ਇੱਕ ਤਸਵੀਰ ਬਣਾ। ਫ਼ੇਰ ਇਸ ਤਰ੍ਹਾਂ ਦਾ ਵਿਹਾਰ ਕਰੀਂ ਜਿਵੇਂ ਤੂੰ ਸ਼ਹਿਰ ਨੂੰ ਘੇਰਾ ਪਾਈ ਹੋਈ ਇੱਕ ਫ਼ੌਜ ਹੋਵੇ। ਸ਼ਹਿਰ ਦੀ ਦੀਵਾਰ ਦੁਆਲੇ ਇੱਕ ਕੰਧ ਉਸਾਰ ਲਵੀਂ (ਇਸ ਉੱਤੇ ਹਮਲਾ ਕਰਨ ਵਿੱਚ ਸਹਾਇਤਾ ਲਈ।) ਕੰਧ ਉੱਤੇ ਜਾਂਦੀ ਇੱਕ ਢਲਵਾਨ ਉਸਾਰੀ। ਲੱਕੜੀ ਦੀਆਂ ਭਾਰੀਆਂ ਸ਼ਤੀਰਾਂ ਲਿਆਕੇ ਸ਼ਹਿਰ ਦੇ ਦੁਆਲੇ ਫ਼ੌਜੀ ਕੈਁਪ ਲਾ ਲਵੀਂ। ਫ਼ੇਰ ਇੱਕ ਲੋਹੇ ਦੀ ਕੜਾਹੀ ਲੈ ਕੇ ਇਸ ਨੂੰ ਆਪਣੇ ਅਤੇ ਸ਼ਹਿਰ ਦੇ ਵਿੱਚਕਾਰ ਰੱਖ ਲਵੀਂ। ਇਹ ਤੈਨੂੰ ਸ਼ਹਿਰ ਨਾਲੋਂ ਵੱਖ ਕਰਨ ਵਾਲੀ ਇੱਕ ਲੋਹੇ ਦੀ ਦੀਵਾਰ ਬਣ ਜਾਵੇਗੀ। ਇਸ ਤਰ੍ਹਾਂ ਤੂੰ ਦਰਸਾ ਦੇਵੇਂਗਾ ਕਿ ਤੂੰ ਉਸ ਸ਼ਹਿਰ ਦੇ ਵਿਰੁੱਧ ਹੈਂ। ਤੂੰ ਉਸ ਸ਼ਹਿਰ ਨੂੰ ਘੇਰ ਲਵੇਂਗਾ ਅਤੇ ਉਸ ਉੱਤੇ ਹਮਲਾ ਕਰ ਦੇਵੇਂਗਾ। ਕਿਉਂ ਕਿ ਇਹ ਇਸਰਾਏਲ ਦੇ ਪਰਿਵਾਰ ਲਈ ਇੱਕ ਨਿਸ਼ਾਨ ਹੈ। ਇਹ ਦਰਸਾਵੇਗੀ ਕਿ ਮੈਂ (ਪਰਮੇਸ਼ੁਰ) ਯਰੂਸ਼ਲਮ ਨੂੰ ਤਬਾਹ ਕਰ ਦਿਆਂਗਾ।

“ਫ਼ੇਰ ਤੈਨੂੰ ਆਪਣੀ ਖੱਬੀ ਵੱਖੀ ਹੋਕੇ ਲੇਟ ਜਾਣਾ ਚਾਹੀਦਾ ਹੈ। ਤੈਨੂੰ ਉਹ ਗੱਲ ਜ਼ਰੂਰ ਕਰਨੀ ਚਾਹੀਦੀ ਹੈ ਜਿਹੜੀ ਇਹ ਦਰਸਾਵੇ ਕਿ ਤੂੰ ਇਸਰਾਏਲ ਦੇ ਲੋਕਾਂ ਦੇ ਪਾਪ ਆਪਣੇ ਸਿਰ ਲੈ ਰਿਹਾ ਹੈਂ। ਜਿੰਨਾ ਚਿਰ ਵੀ ਤੂੰ ਖੱਬੇ ਪਾਸੇ ਲੇਟਿਆ ਰਹੇਂਗਾ ਤੂੰ ਉਹ ਪਾਪ ਚੁਕੇਂਗਾ। ਤੈਨੂੰ ਤਿੰਨ ਸੌ ਨੱਬੇ ਦਿਨਾਂ ਤੱਕ ਇਸਰਾਏਲ ਦੇ ਪਾਪਾਂ ਨੂੰ ਜ਼ਰੂਰ ਝੱਲਣਾ ਚਾਹੀਦਾ ਹੈ। ਇਸ ਤਰ੍ਹਾਂ, ਮੈਂ ਤੈਨੂੰ ਦੱਸ ਰਿਹਾ ਹਾਂ ਕਿ ਕਿੰਨਾ ਚਿਰ ਤੀਕ ਇਸਰਾਏਲ ਨੂੰ ਸਜ਼ਾ ਮਿਲੇਗੀ, ਇੱਕ ਦਿਨ ਇੱਕ ਸਾਲ ਦੇ ਬਰਾਬਰ ਹੋਵੇਗਾ।

“ਇਸਤੋਂ ਮਗਰੋਂ ਤੂੰ ਚਾਲੀ ਦਿਨਾਂ ਤੱਕ ਆਪਣੇ ਸੱਜੇ ਪਾਸੇ ਲੇਟੇਁਗਾ। ਇਸ ਸਮੇਂ ਤੂੰ ਚਾਲੀ ਦਿਨਾਂ ਤੱਕ ਯਹੂਦਾਹ ਦੇ ਪਾਪ ਨੂੰ ਸਹਾਰੇਁਗਾ। ਇੱਕ ਦਿਨ ਇੱਕ ਸਾਲ ਦੇ ਬਰਾਬਰ ਹੋਵੇਗਾ। ਮੈਂ ਤੈਨੂੰ ਇਹ ਦੱਸ ਰਿਹਾ ਹਾਂ ਕਿ ਕਿੰਨਾ ਚਿਰ ਤੀਕ ਯਹੂਦਾਹ ਨੂੰ ਸਜ਼ਾ ਮਿਲੇਗੀ।”

ਪਰਮੇਸ਼ੁਰ ਨੇ ਫ਼ੇਰ ਮੇਰੇ ਨਾਲ ਗੱਲ ਕੀਤੀ। ਉਸ ਨੇ ਆਖਿਆ, “ਹੁਣ ਆਪਣੀ ਕਮੀਜ਼ ਦੀ ਬਾਹ ਚੜ੍ਹਾ ਲੈ ਅਤੇ ਆਪਣੀ ਬਾਂਹ ਨੂੰ ਇੱਟ ਦੇ ਉੱਤੇ ਉੱਠਾ ਲੈ। ਇਸ ਤਰ੍ਹਾਂ ਦਾ ਵਿਹਾਰ ਕਰ ਜਿਵੇਂ ਤੂੰ ਯਰੂਸ਼ਲਮ ਸ਼ਹਿਰ ਉੱਤੇ ਹਮਲਾ ਕਰ ਰਿਹਾ ਹੋਵੇਂ। ਅਜਿਹਾ ਇਹ ਦਰਸਾਉਣ ਲਈ ਕਰੀਂ ਕਿ ਤੂੰ ਲੋਕਾਂ ਨਾਲ ਮੇਰੇ ਪੈਗੰਬਰ ਵਜੋਂ ਗੱਲ ਕਰ ਰਿਹਾ ਹੈਂ। ਹੁਣ ਦੇਖ, ਮੈਂ ਤੈਨੂੰ ਰਸੀਆਂ ਬੰਨ੍ਹ ਰਿਹਾ ਹਾਂ। ਤੂੰ ਉਨਾ ਚਿਰ ਤੀਕ ਇੱਕ ਪਾਸੇ ਤੋਂ ਦੂਜੇ ਪਾਸੇ ਵੱਲ ਨਹੀਂ ਘੁੰਮ ਸੱਕੇਂਗਾ ਜਿੰਨਾ ਚਿਰ ਤੀਕ ਤੇਰਾ ਸ਼ਹਿਰ ਉੱਤੇ ਹਮਲਾ ਖਤਮ ਨਹੀਂ ਹੋ ਜਾਂਦਾ।”

ਪਰਮੇਸ਼ੁਰ ਨੇ ਇਹ ਵੀ ਆਖਿਆ, “ਤੈਨੂੰ ਰੋਟੀ ਬਨਾਉਣ ਲਈ ਕੁਝ ਅਨਾਜ ਲਿਆਉਣਾ ਚਾਹੀਦਾ ਹੈ। ਕੁਝ ਕਣਕ, ਜੌਁ, ਫ਼ਲੀਆਂ, ਦਾਲਾਂ, ਬਾਜਰਾ ਲਵੀਂ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਇੱਕ ਬਰਤਨ ਵਿੱਚ ਇਕੱਠੀਆਂ ਕਰ ਲੈ ਅਤੇ ਇਨ੍ਹਾਂ ਨੂੰ ਪੀਹ ਕੇ ਆਟਾ ਬਣਾ ਲੈ। ਤੂੰ ਇਸ ਆਟੇ ਨੂੰ ਰੋਟੀ ਬਨਾਉਣ ਲਈ ਇਸਤੇਮਾਲ ਕਰੇਂਗਾ। ਤੈਨੂੰ 390 ਦਿਨਾਂ ਤੀਕ ਆਪਣੇ ਪਾਸੇ ਪਰਨੇ ਲੇਟਿਆ ਸਿਰਫ਼ ਇਹੀ ਰੋਟੀ ਖਾਣੀ ਚਾਹੀਦੀ ਹੈ। 10 ਤੈਨੂੰ ਹਰ ਦਿਨ ਰੋਟੀ ਬਨਾਉਣ ਲਈ ਉਸ ਆਟੇ ਦੇ ਸਿਰਫ਼ ਇੱਕ ਪਿਆਲੇ [b] ਦੀ ਵਰਤੋਂ ਕਰਨ ਦੀ ਹੀ ਇਜਾਜ਼ਤ ਹੋਵੇਗੀ। ਸਾਰੇ ਦਿਨ ਵਿੱਚ ਸਮੇਂ-ਸਮੇਂ ਤੂੰ ਉਹੀ ਰੋਟੀ ਖਾਵੇਂਗਾ। 11 ਅਤੇ ਤੂੰ ਹਰ ਰੋਜ਼ ਪਾਣੀ ਦੇ ਸਿਰਫ਼ ਤਿੰਨ ਪਿਆਲੇ ਪੀ ਸੱਕੇਂਗਾ। ਤੂੰ ਇਸ ਨੂੰ ਸਾਰੇ ਦਿਨ ਵਿੱਚ ਸਮੇਂ-ਸਮੇਂ ਪੀ ਸੱਕੇਂਗਾ। 12 ਤੈਨੂੰ ਹਰ ਰੋਜ਼ ਆਪਣੀ ਰੋਟੀ ਜ਼ਰੂਰ ਬਨਾਉਣੀ ਚਾਹੀਦੀ ਹੈ। ਤੈਨੂੰ ਸੁਕਿਆ ਹੋਇਆ ਮਨੁੱਖੀ (ਗੋਹਾ) ਗੂਂਹ ਲੈ ਕੇ ਬਾਲਣਾ ਚਾਹੀਦਾ ਹੈ। ਫ਼ੇਰ ਤੈਨੂੰ ਇਸ ਬਲਦੇ ਹੋਏ ਗੋਹੇ ਉੱਤੇ ਆਪਣੀ ਰੋਟੀ ਪਕਾਉਣੀ ਚਾਹੀਦੀ ਹੈ। ਤੈਨੂੰ ਇਹ ਰੋਟੀ ਲੋਕਾਂ ਦੇ ਸਾਹਮਣੇ ਖਾਣੀ ਚਾਹੀਦੀ ਹੈ।” 13 ਫ਼ੇਰ ਯਹੋਵਾਹ ਨੇ ਆਖਿਆ, “ਇਹ ਗੱਲ ਦਰਸਾਵੇਗੀ ਕਿ ਇਸਰਾਏਲ ਦੇ ਪਰਿਵਾਰ ਨੂੰ ਵਿਦੇਸ਼ਾਂ ਵਿੱਚ ਨਾਪਾਕ ਰੋਟੀ ਖਾਣੀ ਪਵੇਗੀ। ਅਤੇ ਮੈਂ ਉਨ੍ਹਾਂ ਨੂੰ ਇਸਰਾਏਲ ਛੱਡ ਕੇ ਉਨ੍ਹਾਂ ਮੁਲਕਾਂ ਵਿੱਚ ਜਾਣ ਲਈ ਮਜ਼ਬੂਰ ਕੀਤਾ ਸੀ।”

14 ਫ਼ੇਰ ਮੈਂ (ਹਿਜ਼ਕੀਏਲ) ਨੇ ਆਖਿਆ, “ਆਹ, ਪਰ ਯਹੋਵਾਹ ਮੇਰੇ ਪ੍ਰਭੂ, ਮੈਂ ਤਾਂ ਕਦੇ ਵੀ ਨਾਪਾਕ ਭੋਜਨ ਨਹੀਂ ਕੀਤਾ। ਮੈਂ ਤਾਂ ਕਿਸੇ ਅਜਿਹੇ ਜਾਨਵਰ ਦਾ ਮਾਸ ਵੀ ਨਹੀਂ ਖਾਧਾ ਜਿਹੜਾ ਬੀਮਾਰੀ ਨਾਲ ਮਰਿਆ ਹੋਵੇ ਜਾਂ ਜਿਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰਿਆ ਹੋਵੇ। ਮੈਂ ਕਦੇ ਵੀ ਨਾਪਾਕ ਮਾਸ ਨਹੀਂ ਖਾਧਾ-ਆਪਣੇ ਬਚਪਨ ਤੋਂ ਲੈ ਕੇ ਹੁਣ ਤੀਕ। ਉਸ ਤਰ੍ਹਾਂ ਦਾ ਮੰਦਾ ਮਾਸ ਕਦੇ ਵੀ ਮੇਰੇ ਮੂੰਹ ਵਿੱਚ ਨਹੀਂ ਪਿਆ।”

15 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਮੈਂ ਤੈਨੂੰ ਆਪਣੀ ਰੋਟੀ ਪਕਾਉਣ ਲਈ ਗਾਂ ਦੇ ਸੁੱਕੇ ਗੋਹੇ ਦੀ ਵਰਤੋਂ ਕਰਨ ਦੇਵਾਂਗਾ। ਤੈਨੂੰ ਸੁੱਕੇ ਹੋਏ ਮਨੁੱਖੀ ਗੋਹੇ ਦੀ ਵਰਤੋਂ ਕਰਨ ਦੀ ਲੋੜ ਨਹੀਂ।”

16 ਫ਼ੇਰ ਮੈਨੂੰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਮੈਂ ਯਰੂਸ਼ਲਮ ਲਈ ਰੋਟੀ ਦਾ ਭੰਡਾਰ ਨਸ਼ਟ ਕਰ ਰਿਹਾ ਹਾਂ। ਲੋਕਾਂ ਨੂੰ ਭੋਜਨ ਦੀ ਮਿਣਤੀ ਕਰਨੀ ਪਵੇਗੀ। ਉਹ ਆਪਣੇ ਭੋਜਨ ਦੀ ਸਾਮਗ੍ਰੀ ਬਾਰੇ ਬਹੁਤ ਫ਼ਿਕਰਮੰਦ ਹੋਣਗੇ। ਉਨ੍ਹਾਂ ਨੂੰ ਪਾਣੀ ਦੀ ਮਿਣਤੀ ਕਰਨੀ ਪਵੇਗੀ। ਜਦੋਂ ਉਹ ਉਸ ਪਾਣੀ ਨੂੰ ਪੀਣਗੇ ਤਾਂ ਬਹੁਤ ਭੈਭੀਤ ਹੋਣਗੇ। 17 ਕਿਉਂ? ਕਿਉਂ ਕਿ ਓੱਥੇ ਲੋਕਾਂ ਕੋਲ ਖਾਣ ਪੀਣ ਲਈ ਚੋਖਾ ਭੋਜਨ ਅਤੇ ਪਾਣੀ ਨਹੀਂ ਹੋਵੇਗਾ। ਲੋਕ ਇੱਕ ਦੂਸਰੇ ਕੋਲੋਂ ਭੈਭੀਤ ਹੋ ਜਾਣਗੇ-ਉਹ ਆਪਣੇ ਪਾਪਾਂ ਕਾਰਣ ਇੱਕ ਦੂਸਰੇ ਨੂੰ ਜ਼ਾਇਆ ਹੁੰਦਿਆਂ ਦੇਖਣਗੇ।

Punjabi Bible: Easy-to-Read Version (ERV-PA)

2010 by World Bible Translation Center