Beginning
People of Jerusalem Scattered
5 “ਆਦਮੀ ਦੇ ਪੁੱਤਰ, ਆਪਣੇ ਭੁੱਖ ਦੇ ਦਿਨਾਂ ਮਗਰੋਂ ਤੈਨੂੰ ਇਹ ਗੱਲਾਂ ਜ਼ਰੂਰ ਕਰਨੀਆਂ ਚਾਹੀਦੀਆਂ ਹਨ। ਤੈਨੂੰ ਇੱਕ ਤੇਜ਼ ਧਾਰ ਵਾਲੀ ਤਲਵਾਰ ਲਿਆਉਣੀ ਚਾਹੀਦੀ ਹੈ। ਉਸ ਤਲਵਾਰ ਨੂੰ ਨਾਈ ਦੇ ਉਸਤਰੇ ਵਾਂਗ ਵਰਤੀਁ। ਆਪਣੇ ਵਾਲ ਅਤੇ ਦਾਢ਼ੀ ਮੁਨਵਾ ਲਵੀਂ। ਵਾਲਾਂ ਨੂੰ ਤੱਕੜੀ ਵਿੱਚ ਰੱਖ ਕੇ ਤੋਂਲੀਁ। ਆਪਣੇ ਵਾਲਾਂ ਦੇ ਬਰਾਬਰ ਦੇ ਤਿੰਨ ਹਿੱਸੇ ਕਰ ਲਵੀਂ। ਆਪਣੇ ਵਾਲਾਂ ਦਾ ਇੱਕ ਤਿਹਾਈ ਹਿੱਸਾ ਉਸ ਇੱਟ ਉੱਤੇ ਰੱਖ ਦੇਵੀਂ ਜਿਸ ਉੱਤੇ ਸ਼ਹਿਰ ਦੀ ਤਸਵੀਰ ਬਣੀ ਹੋਈ ਹੈ। ਉਨ੍ਹਾਂ ਵਾਲਾਂ ਨੂੰ ਉਸ ‘ਸ਼ਹਿਰ’ ਵਿੱਚ ਜਲਾ ਦੇਵੀਂ। (ਇਹ ਗੱਲ ਇਹ ਦਰਸਾਵੇਗੀ ਕਿ ਕੁਝ ਲੋਕ ਸ਼ਹਿਰ ਦੇ ਅੰਦਰ ਮਰ ਜਾਣਗੇ।) ਫ਼ੇਰ ਤਲਵਾਰ ਨਾਲ ਆਪਣੇ ਵਾਲਾਂ ਦੇ ਇੱਕ ਤਿਹਾਈ ਹਿੱਸੇ ਨੂੰ ਛੋਟੇ-ਛੋਟੇ ਹਿਸਿਆਂ ਵਿੱਚ ਕੱਟ ਦੇਵੀਂ ਅਤੇ ਸ਼ਹਿਰ (ਇੱਟ) ਦੇ ਚਾਰੇ ਪਾਸੇ ਖਿਲਾਰ ਦੇਵੀਂ। (ਇਹ ਗੱਲ ਦਰਸਾਵੇਗੀ ਕਿ ਕੁਝ ਲੋਕ ਸ਼ਹਿਰ ਦੇ ਬਾਹਰ ਮਰ ਜਾਣਗੇ।) ਫ਼ੇਰ ਆਪਣੇ ਵਾਲਾਂ ਦਾ ਇੱਕ ਤਿਹਾਈ ਹਿੱਸਾ ਹਵਾ ਵਿੱਚ ਖਿਲਾਰ ਦੇਵੀਂ-ਇਸ ਨੂੰ ਹਵਾ ਦੂਰ ਵਗਾ ਦੇਵੇ। (ਇਹ ਗੱਲ ਦਰਸਾਵੇਗੀ) ਕਿ ਮੈਂ ਆਪਣੀ ਤਲਵਾਰ ਸੂਤ ਕੇ ਕੁਝ ਲੋਕਾਂ ਨੂੰ ਦੂਰ ਦੁਰਾਡੇ ਦੇਸਾਂ ਵਿੱਚ ਭਜਾ ਦਿਆਂਗਾ। 3 ਪਰ ਫ਼ੇਰ ਤੈਨੂੰ ਉਨ੍ਹਾਂ ਵਾਲਾਂ ਵਿੱਚੋਂ ਕੁਝ ਵਾਲ ਲੈ ਕੇ ਆਪਣੇ ਚੋਲੇ ਵਿੱਚ ਲਪੇਟ ਲੈਣੇ ਚਾਹੀਦੇ ਹਨ। (ਇਸਤੋਂ ਇਹ ਦਰਸਾਇਆ ਜਾਵੇਗਾ ਕਿ ਮੈਂ ਆਪਣੇ ਲੋਕਾਂ ਵਿੱਚੋਂ ਕੁਝ ਨੂੰ ਬਚਾ ਲਵਾਂਗਾ।) 4 ਤੈਨੂੰ ਉਨ੍ਹਾਂ ਵਾਲਾਂ ਵਿੱਚੋਂ ਕੁਝ ਹੋਰ ਚੁੱਕ ਲੈਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਅੱਗ ਵਿੱਚ ਸੁੱਟ ਦੇਣਾ ਚਾਹੀਦਾ ਹੈ। ਇਹ ਗੱਲ ਦਰਸਾਵੇਗੀ ਕਿ ਓੱਥੇ ਅੱਗ ਲੱਗ ਜਾਵੇਗੀ ਅਤੇ ਇਸਰਾਏਲ ਦੇ ਸਾਰੇ ਘਰ ਨੂੰ ਫ਼ਨਾਹ ਕਰ ਦੇਵੇਗੀ।”
5 ਫ਼ੇਰ ਯਹੋਵਾਹ ਮੇਹੇ ਪ੍ਰਭੂ, ਨੇ ਮੈਨੂੰ ਆਖਿਆ, “ਔਹ (ਇੱਟ) ਯਰੂਸ਼ਲਮ ਦੀ ਤਸਵੀਰ ਹੈ। ਮੈਂ ਯਰੂਸ਼ਲਮ ਨੂੰ ਹੋਰਨਾਂ ਕੌਮਾਂ ਦੇ ਵਿੱਚਕਾਰ ਰੱਖਦਾ ਹਾਂ। ਅਤੇ ਉਸ ਦੇ ਆਲੇ ਦੁਆਲੇ ਦੇਸ ਹਨ। 6 ਯਰੂਸ਼ਲਮ ਦੇ ਲੋਕਾਂ ਨੇ ਮੇਰੇ ਆਦੇਸ਼ਾਂ ਦੇ ਵਿਰੁੱਧ ਬਗਾਵਤ ਕੀਤੀ। ਉਹ ਹੋਰਨਾਂ ਸਾਰੀਆਂ ਕੌਮਾਂ ਨਾਲੋਂ ਬਦਤਰ ਸਨ। ਉਨ੍ਹਾਂ ਨੇ ਆਪਣੇ ਆਲੇ-ਦੁਆਲੇ ਦੇ ਦੇਸਾਂ ਦੇ ਕਿਸੇ ਵੀ ਲੋਕਾਂ ਨਾਲੋਂ ਮੇਰੀਆਂ ਬਿਧੀਆ ਨੂੰ ਵੱਧੇਰੇ ਤੋੜਿਆ। ਉਨ੍ਹਾਂ ਨੇ ਮੇਰੇ ਆਦੇਸ਼ਾਂ ਨੂੰ ਸੁਣਨ ਤੋਂ ਇਨਕਾਰ ਕੀਤਾ! ਉਨ੍ਹਾਂ ਨੇ ਮੇਰੇ ਕਨੂੰਨਾ ਦਾ ਪਾਲਣ ਨਹੀਂ ਕੀਤਾ!”
7 ਇਸ ਲਈ, ਯਹੋਵਾਹ ਮੇਰਾ ਪ੍ਰਭੂ, ਆਖਦਾ ਹੈ, “ਮੈਂ ਤੁਹਾਨੂੰ ਭਿਆਨਕ ਮੁਸੀਬਤਾਂ ਦਿਆਂਗਾ। ਕਿਉਂ ਕਿ ਤੁਸੀਂ ਮੇਰੇ ਕਨੂੰਨਾਂ ਦਾ ਪਾਲਣ ਨਹੀਂ ਕੀਤਾ। ਤੁਸੀਂ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਤੁਸੀਂ ਆਪਣੇ ਆਲੇ-ਦੁਆਲੇ ਦੇ ਲੋਕਾਂ ਨਾਲੋਂ ਮੇਰੇ ਵੱਧੇਰੇ ਕਨੂੰਨਾਂ ਨੂੰ ਤੋੜਿਆ! ਤੁਸੀਂ ਤਾਂ ਉਹ ਗੱਲਾਂ ਵੀ ਕੀਤੀਆਂ ਜਿਨ੍ਹਾਂ ਨੂੰ ਉਹ ਲੋਕ ਮੰਦਾ ਆਖਦੇ ਹਨ!” 8 ਇਸ ਲਈ, ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਇਸ ਲਈ ਹੁਣ ਮੈਂ ਵੀ ਤੁਹਾਡੇ ਖਿਲਾਫ਼ ਹਾਂ! ਅਤੇ ਮੈਂ ਤੁਹਾਨੂੰ ਸਜ਼ਾ ਦੇਵਾਂਗਾ ਜਦੋਂ ਕਿ ਉਹ ਦੂਸਰੇ ਲੋਕ ਦੇਖਣਗੇ। 9 ਮੈਂ ਤੁਹਾਡੇ ਨਾਲ ਉਹ ਗੱਲਾਂ ਕਰਾਂਗਾ ਜਿਹੜੀਆਂ ਮੈਂ ਪਹਿਲਾਂ ਕਦੇ ਵੀ ਨਹੀਂ ਕੀਤੀਆਂ। ਅਤੇ ਮੈਂ ਫ਼ੇਰ ਕਦੇ ਵੀ ਉਹ ਭਿਆਨਕ ਗੱਲਾਂ ਦੋਬਾਰਾ ਨਹੀਂ ਕਰਾਂਗਾ! ਕਿਉਂ? ਕਿਉਂ ਕਿ ਤੁਸੀਂ ਕਿੰਨੀਆਂ ਹੀ ਭਿਆਨਕ ਗੱਲਾਂ ਕੀਤੀਆਂ ਸਨ। 10 ਯਰੂਸ਼ਲਮ ਦੇ ਲੋਕ ਇੰਨੇ ਭੁੱਖੇ ਹੋਣਗੇ ਕਿ ਮਾਪੇ ਆਪਣੇ ਬੱਚਿਆਂ ਨੂੰ ਖਾਣਗੇ ਅਤੇ ਬੱਚੇ ਆਪਣੇ ਹੀ ਮਾਪਿਆਂ ਨੂੰ ਖਾਣਗੇ। ਮੈਂ ਤੁਹਾਨੂੰ ਕਈ ਤਰ੍ਹਾਂ ਨਾਲ ਸਜ਼ਾ ਦਿਆਂਗਾ। ਅਤੇ ਉਹ ਲੋਕ ਜਿਹੜੇ ਬਚ ਰਹਿਣਗੇ, ਉਨ੍ਹਾਂ ਨੂੰ ਮੈਂ ਹਵਾਵਾਂ ਵਿੱਚ ਖਿਲਾਰ ਦਿਆਂਗਾ।”
11 ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਯਰੂਸ਼ਲਮ, ਮੈਂ ਆਪਣੇ ਜੀਵਨ ਨੂੰ ਸਾਖੀ ਰੱਖ ਕੇ ਇਕਰਾਰ ਕਰਦਾ ਹਾਂ ਕਿ ਮੈਂ ਤੈਨੂੰ ਸਜ਼ਾ ਦਿਆਂਗਾ। ਮੈਂ ਇਕਰਾਰ ਕਰਦਾ ਹਾਂ ਕਿ ਤੈਨੂੰ ਸਜ਼ਾ ਦਿਆਂਗਾ। ਕਿਉਂ ਕਿ ਤੂੰ ਮੇਰੇ ਪਵਿੱਤਰ ਸਥਾਨ ਉੱਤੇ ਭਿਆਨਕ ਗੱਲਾਂ ਕੀਤੀਆਂ ਤੂੰ ਅਜਿਹੀਆਂ ਭਿਆਨਕ ਗੱਲਾਂ ਕੀਤੀਆਂ ਜਿਨ੍ਹਾਂ ਨੇ ਇਸ ਨੂੰ ਨਾਪਾਕ ਕਰ ਦਿੱਤਾ! ਮੈਂ ਤੈਨੂੰ ਸਜ਼ਾ ਦਿਆਂਗਾ। ਮੈਂ ਕੋਈ ਰਹਿਮ ਨਹੀਂ ਕਰਾਂਗਾ। ਮੈਨੂੰ ਤੇਰੇ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ! 12 ਤੇਰੇ ਲੋਕਾਂ ਵਿੱਚੋਂ ਤੀਜਾ ਹਿੱਸਾ ਲੋਕ ਸ਼ਹਿਰ ਅੰਦਰ ਬੀਮਾਰੀ ਅਤੇ ਭੁੱਖ ਨਾਲ ਮਰ ਜਾਣਗੇ। ਤੇਰੇ ਲੋਕਾਂ ਵਿੱਚੋਂ ਤੀਜਾ ਹਿੱਸਾ ਲੋਕ ਸ਼ਹਿਰ ਦੇ ਬਾਹਰ ਜੰਗ ਵਿੱਚ ਮਰ ਜਾਣਗੇ ਅਤੇ ਫ਼ੇਰ ਮੈਂ ਆਪਣੀ ਤਲਵਾਰ ਸੂਤ ਲਵਾਂਗਾ ਅਤੇ ਤੇਰੇ ਲੋਕਾਂ ਦੇ ਤੀਜੇ ਹਿੱਸੇ ਨੂੰ ਦੂਰ ਦੁਰਾਡੇ ਦੇਸਾਂ ਵਿੱਚ ਭਜਾ ਦਿਆਂਗਾ। 13 ਸਿਰਫ਼ ਉਦੋਂ ਹੀ ਮੈਂ ਤੇਰੇ ਲੋਕਾਂ ਉੱਤੇ ਕਹਿਰਵਾਨ ਹੋਣੋ ਹਟਾਂਗਾ। ਮੈਂ ਜਾਣ ਲਵਾਂਗਾ ਕਿ ਉਨ੍ਹਾਂ ਨੂੰ ਉਨ੍ਹਾਂ ਮੰਦੀਆਂ ਗੱਲਾਂ ਦੀ ਸਜ਼ਾ ਮਿਲ ਗਈ ਹੈ ਜਿਹੜੀਆਂ ਉਨ੍ਹਾਂ ਨੇ ਮੇਰੇ ਨਾਲ ਕੀਤੀਆਂ ਸਨ। ਅਤੇ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ, ਅਤੇ ਮੈਂ ਉਨ੍ਹਾਂ ਨਾਲ ਆਪਣੀ ਈਰਖਾ ਕਾਰਣ ਹੀ ਗੱਲ ਕੀਤੀ ਸੀ ਜਦੋਂ ਮੈਂ ਉਨ੍ਹਾਂ ਉੱਪਰ ਆਪਣਾ ਗੁੱਸਾ ਵਰਸਾ ਹਟਿਆ ਸੀ!”
14 ਪਰਮੇਸ਼ੁਰ ਨੇ ਆਖਿਆ, “ਯਰੂਸ਼ਲਮ, ਮੈਂ ਤੈਨੂੰ ਤਬਾਹ ਕਰ ਦਿਆਂਗਾ-ਤੂੰ ਪੱਥਰ ਦੇ ਢੇਰ ਤੋਂ ਸਿਵਾ ਕੁਝ ਵੀ ਨਹੀਂ ਹੋਵੇਂਗਾ। ਤੇਰੇ ਆਲੇ-ਦੁਆਲੇ ਦੇ ਲੋਕ ਤੇਰਾ ਮਜ਼ਾਕ ਉਡਾਉਣਗੇ। ਹਰ ਤੁਰਨ ਫ਼ਿਰਨ ਵਾਲਾ ਬੰਦਾ ਤੇਰਾ ਮਜ਼ਾਕ ਉਡਾਵੇਗਾ। 15 ਤੇਰੇ ਆਲੇ-ਦੁਆਲੇ ਦੇ ਲੋਕ ਤੇਰਾ ਮਜ਼ਾਕ ਉਡਾਉਣਗੇ, ਪਰ ਤੂੰ ਉਨ੍ਹਾਂ ਲਈ ਇੱਕ ਸਬਕ ਵੀ ਹੋਵੇਂਗਾ। ਉਹ ਦੇਖਣਗੇ ਕਿ ਮੈਂ ਕਹਿਰਵਾਨ ਸੀ ਅਤੇ ਤੁਹਾਨੂੰ ਸਜ਼ਾ ਦਿੱਤੀ ਸੀ। ਮੈਂ ਬਹੁਤ ਕਹਿਰਵਾਨ ਸੀ। ਮੈਂ ਤੈਨੂੰ ਚੇਤਾਵਨੀ ਦਿੱਤੀ ਸੀ। ਮੈਂ, ਯਹੋਵਾਹ ਨੇ, ਤੈਨੂੰ ਦੱਸਿਆ ਸੀ ਕਿ ਮੈਂ ਕੀ ਕਰਾਂਗਾ! 16 ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੇਰੇ ਵੱਲ ਭਿਆਨਕ ਭੁੱਖਮਰੀ ਦਾ ਸਮਾਂ ਭੇਜਾਂਗਾ। ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੇਰੇ ਵੱਲ ਚੀਜ਼ਾਂ ਭੇਜਾਂਗਾ ਜਿਹੜੀਆਂ ਤੈਨੂੰ ਤਬਾਹ ਕਰ ਦੇਣਗੀਆਂ। ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੇਰੀ ਭੋਜਨ ਸਾਮਗ੍ਰੀ ਖੋਹ ਲਵਾਂਗਾ ਅਤੇ ਇਹ ਵੀ ਕਿ ਅਜਿਹੀ ਭੁੱਖਮਰੀ ਦੇ ਸਮੇਂ ਬਾਰ-ਬਾਰ ਆਉਣਗੇ। 17 ਮੈਂ ਤੈਨੂੰ ਦੱਸਿਆ ਸੀ ਕਿ ਤੇਰੇ ਵਿਰੁੱਧ ਭੁੱਖ ਅਤੇ ਜੰਗਲੀ ਜਾਨਵਰ ਭੇਜਾਂਗਾ ਜਿਹੜੇ ਤੇਰਿਆਂ ਬੱਚਿਆਂ ਨੂੰ ਮਾਰ ਦੇਣਗੇ। ਮੈਂ ਤੈਨੂੰ ਦੱਸਿਆ ਸੀ ਕਿ ਇੱਥੇ ਸ਼ਹਿਰ ਵਿੱਚ ਹਰ ਥਾਂ ਬੀਮਾਰੀ ਅਤੇ ਮੌਤ ਹੋਵੇਗੀ। ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੇਰੇ ਵਿਰੁੱਧ ਲੜਨ ਲਈ ਉਨ੍ਹਾਂ ਦੁਸ਼ਮਣ ਸਿਪਾਹੀਆਂ ਨੂੰ ਲਿਆਵਾਂਗਾ। ਮੈਂ, ਯਹੋਵਾਹ ਨੇ, ਤੈਨੂੰ ਇਹ ਸਾਰੀਆਂ ਗੱਲਾਂ ਦੱਸੀਆਂ ਸਨ ਜੋ ਵਾਪਰਨਗੀਆਂ-ਅਤੇ ਉਹ ਜ਼ਰੂਰ ਵਾਪਰਨਗੀਆਂ।”
Prophecies Against Israel
6 ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਇੱਕ ਵਾਰ ਫ਼ੇਰ ਮਿਲਿਆ। 2 ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਬਤਾਂ ਵੱਲ ਮੁੜ। ਮੇਰੇ ਲਈ ਉਨ੍ਹਾਂ ਦੇ ਵਿਰੁੱਧ ਬੋਲ। 3 ਉਨ੍ਹਾਂ ਪਰਬਤਾਂ ਨੂੰ ਇਹ ਗੱਲਾਂ ਦੱਸ: ‘ਇਸਰਾਏਲ ਦੇ ਪਰਬਤੋਂ, ਯਹੋਵਾਹ ਮੇਰੇ ਪ੍ਰਭੂ ਦੇ ਇਸ ਸੰਦੇਸ਼ ਨੂੰ ਸੁਣੋ! ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਪਹਾੜੀਆਂ ਪਰਬਤਾਂ ਅਤੇ ਘਾਟੀਆਂ ਨੂੰ ਆਖਦਾ ਹੈ। ਦੇਖੋ! ਮੈਂ (ਪਰਮੇਸ਼ੁਰ) ਤੁਹਾਡੇ ਵਿਰੁੱਧ ਲੜਨ ਲਈ ਦੁਸ਼ਮਣ ਨੂੰ ਲਿਆ ਰਿਹਾ ਹਾਂ। ਮੈ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਨਸ਼ਟ ਕਰ ਦਿਆਂਗਾ। 4 ਤੁਹਾਡੀਆਂ ਜਗਵੇਦੀਆਂ ਢਠ੍ਠ ਹੋ ਜਾਣਗੀਆਂ! ਤੁਹਾਡੀਆਂ ਧੂਫ਼ ਦੀਆਂ ਜਗਵੇਦੀਆਂ ਚੂਰ ਚੂਰ ਹੋ ਜਾਣਗੀਆਂ। ਮੈਂ ਤੁਹਾਡੀਆਂ ਲੋਬਾਂ ਨੂੰ ਤੁਹਾਡੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ। 5 ਅਤੇ ਮੈਂ ਤੁਹਾਡੀਆਂ ਲੋਬਾਂ ਨੂੰ ਤੁਹਾਡੇ ਅਸ਼ਲੀਲ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ। ਮੈਂ ਤੁਹਾਡੀਆਂ ਹੱਡੀਆਂ ਨੂੰ ਤੁਹਾਡੀਆਂ ਜਗਵੇਦੀਆਂ ਦੇ ਦੁਆਲੇ ਖਿਲਾਰ ਦਿਆਂਗਾ। 6 ਜਿੱਥੇ ਵੀ ਕਿਧਰ ਤੁਹਾਡੇ ਲੋਕ ਰਹਿੰਦੇ ਨੇ ਉਨ੍ਹਾਂ ਨਾਲ ਮਾੜੀਆਂ ਗੱਲਾਂ ਵਾਪਰਨਗੀਆਂ। ਉਨ੍ਹਾਂ ਦੇ ਸ਼ਹਿਰ ਮਲਬੇ ਦੇ ਢੇਰ ਬਣ ਜਾਣਗੇ। ਉਨ੍ਹਾਂ ਦੀਆਂ ਉੱਚੀਆਂ ਥਾਵਾਂ ਤਬਾਹ ਹੋ ਜਾਣਗੀਆਂ। ਤਾਂ ਜੋ ਉਨ੍ਹਾਂ ਉਪਾਸਨਾ ਸਥਾਨਾਂ ਦੀ ਵਰਤੋਂ ਫ਼ੇਰ ਕਦੇ ਨਾ ਹੋ ਸੱਕੇ- ਉਹ ਜਗਵੇਦੀਆਂ ਸਾਰੀਆਂ ਹੀ ਤਬਾਹ ਹੋ ਜਾਣਗੀਆਂ। ਫ਼ੇਰ ਕਦੇ ਵੀ ਲੋਕ ਉਨ੍ਹਾਂ ਅਸ਼ਲੀਲ ਬੁੱਤਾਂ ਦੀ ਉਪਾਸਨਾ ਨਹੀਂ ਕਰ ਸੱਕਣਗੇ। ਉਹ ਧੂਫ਼ ਦੀਆਂ ਜਗਵੇਦੀਆਂ ਚੂਰ-ਚੂਰ ਹੋ ਜਾਣਗੀਆਂ। ਉਹ ਸਾਰੀਆਂ ਚੀਜ਼ਾਂ ਜਿਨ੍ਹਾਂ ਨੂੰ ਤੁਸੀਂ ਬਣਾਇਆ ਸੀ, ਪੂਰੀ ਤਰ੍ਹਾਂ ਤਬਾਹ ਹੋ ਜਾਣਗੀਆਂ! 7 ਤੁਹਾਡੀਆਂ ਲੋਬਾਂ ਤੁਹਾਡੇ ਦਰਮਿਆਨ ਹੀ ਡਿੱਗਣਗੀਆਂ ਫ਼ੇਰ ਤੁਸੀਂ ਜਾਣੋਂਗੇ ਕਿ ਮੈਂ ਹੀ ਯਹੋਵਾਹ ਹਾਂ!’”
8 ਪਰਮੇਸ਼ੁਰ ਨੇ ਆਖਿਆ, “ਪਰ ਮੈਂ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਬਚ ਕੇ ਨਿਕਲ ਜਾਣ ਦਿਆਂਗਾ। ਉਹ ਕੁਝ ਸਮੇਂ ਲਈ ਹੋਰਨਾਂ ਦੇਸਾਂ ਅੰਦਰ ਰਹਿਣਗੇ। ਮੈਂ ਉਨ੍ਹਾਂ ਨੂੰ ਖਿੰਡਾ ਦੇਵਾਂਗਾ ਅਤੇ ਉਨ੍ਹਾਂ ਨੂੰ ਹੋਰਨਾਂ ਦੇਸਾਂ ਅੰਦਰ ਰਹਿਣ ਲਈ ਮਜ਼ਬੂਰ ਕਰ ਦਿਆਂਗਾ। 9 ਫ਼ੇਰ ਉਹ ਬਚੇ ਹੋਏ ਲੋਕਾਂ ਨੂੰ ਬੰਦੀ ਬਣਾ ਲਿਆ ਜਾਵੇਗਾ। ਉਨ੍ਹਾਂ ਨੂੰ ਹੋਰਨਾਂ ਦੇਸਾਂ ਅੰਦਰ ਰਹਿਣ ਲਈ ਮਜ਼ਬੂਰ ਹੋਣਾ ਪਵੇਗਾ। ਪਰ ਉਹ ਬਚੇ ਹੋਏ ਲੋਕ ਮੈਨੂੰ ਚੇਤੇ ਕਰਨਗੇ। ਮੈਂ ਉਨ੍ਹਾਂ ਦਾ ਬੇਵਫਾ ਆਤਮਾ ਤੋੜ ਦਿੱਤਾ ਸੀ। ਉਹ ਆਪਣੇ ਕੀਤੇ ਹੋਏ ਮੰਦੇ ਕੰਮਾਂ ਲਈ ਖੁਦ ਨੂੰ ਨਫ਼ਰਤ ਕਰਨਗੇ। ਅਤੀਤ ਵਿੱਚ, ਉਨ੍ਹਾਂ ਨੇ ਮੇਰੇ ਕੋਲੋਂ ਮੂੰਹ ਮੋੜ ਲਿਆ ਸੀ ਅਤੇ ਮੈਨੂੰ ਛੱਡ ਦਿੱਤਾ ਸੀ। ਉਹ ਆਪਣੇ ਬੁੱਤਾਂ ਦੇ ਪਿੱਛੇ ਭੱਜੇ ਸਨ। ਉਹ ਉਸ ਔਰਤ ਵਾਂਗ ਸਨ ਜਿਹੜੀ ਆਪਣੇ ਪਤੀ ਨੂੰ ਛੱਡ ਕੇ ਕਿਸੇ ਹੋਰ ਆਦਮੀ ਦੇ ਪਿੱਛੇ ਭੱਜਦੀ ਹੈ। ਉਨ੍ਹਾਂ ਨੇ ਅਨੇਕਾਂ ਭਿਆਨਕ ਗੱਲਾਂ ਕੀਤੀਆਂ। 10 ਪਰ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਅਤੇ ਉਹ ਜਾਣ ਲੈਣਗੇ ਕਿ ਜੇ ਮੈਂ ਕੁਝ ਕਰਨ ਬਾਰੇ ਆਖਦਾ ਹਾਂ ਤਾਂ ਮੈਂ ਉਹ ਕਰਾਂਗਾ! ਉਹ ਜਾਣ ਲੈਣਗੇ ਕਿ ਮੈਂ ਹੀ ਉਨ੍ਹਾਂ ਸਾਰੀਆਂ ਗੱਲਾਂ ਦਾ ਕਾਰਣ ਸਾਂ ਜਿਹੜੀਆਂ ਉਨ੍ਹਾਂ ਨਾਲ ਵਾਪਰੀਆਂ ਸਨ।”
11 ਫ਼ੇਰ ਯਹੋਵਾਹ ਮੇਰਾ ਪ੍ਰਭੂ, ਨੇ ਮੈਨੂੰ ਆਖਿਆ, “ਆਪਣੇ ਹੱਥ ਵਜਾ ਅਤੇ ਆਪਣੇ ਪੈਰਾਂ ਨਾਲ ਧਰਤੀ ਠੋਕ। ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਦੇ ਵਿਰੁੱਧ ਬੋਲ ਜਿਹੜੀਆਂ ਇਸਰਾਏਲ ਦੇ ਲੋਕਾਂ ਨੇ ਕੀਤੀਆਂ ਹਨ। ਉਨ੍ਹਾਂ ਨੂੰ ਚੇਤਾਵਨੀ ਦੇਹ ਕਿ ਉਹ ਬੀਮਾਰੀ ਅਤੇ ਭੁੱਖ ਨਾਲ ਮਰਨਗੇ। ਉਨ੍ਹਾਂ ਨੂੰ ਆਖ ਕਿ ਉਹ ਜੰਗ ਵਿੱਚ ਮਰਨਗੇ। 12 ਦੂਰ ਦੇ ਲੋਕ ਬੀਮਾਰੀ ਨਾਲ ਮਰਨਗੇ ਇਸ ਥਾਂ ਦੇ ਨੇੜੇ ਦੇ ਲੋਕ ਤਲਵਾਰਾਂ ਨਾਲ ਮਰਨਗੇ। ਅਤੇ ਸ਼ਹਿਰ ਦੇ ਬਚੇ ਹੋਏ ਲੋਕ ਭੁੱਖ ਨਾਲ ਮਰਨਗੇ। ਸਿਰਫ਼ ਉਦੋਂ ਹੀ ਮੈਂ ਕਹਿਰਵਾਨ ਹੋਣ ਤੋਂ ਹਟਾਂਗਾ। 13 ਅਤੇ ਫ਼ੇਰ ਤੁਸੀਂ ਜਾਣੋਂਗੇ ਕਿ ਮੈਂ ਯਹੋਵਾਹ ਹਾਂ। ਇਹ ਗੱਲ ਤੁਸੀਂ ਉਦੋਂ ਜਾਣੋਂਗੇ ਜਦੋਂ ਤੁਸੀਂ ਆਪਣੀਆਂ ਲੋਬਾਂ ਨੂੰ ਆਪਣੇ ਬੁੱਤਾਂ ਦੇ ਸਾਹਮਣੇ ਅਤੇ ਉਨ੍ਹਾਂ ਦੀਆਂ ਜਗਵੇਦੀਆਂ ਦੁਆਲੇ ਪਏ ਦੇਖੋਂਗੇ। ਉਹ ਲਾਸ਼ਾਂ ਤੁਹਾਡੇ ਹਰ ਉਪਸਨਾ ਸਥਾਨ ਦੇ ਨੇੜੇ ਹੋਣਗੀਆਂ-ਹਰ ਪਹਾੜੀ ਅਤੇ ਪਰਬਤ ਉੱਤੇ, ਹਰ ਹਰੇ ਰੁੱਖ ਹੇਠਾਂ ਅਤੇ ਪਤਿਆਂ ਵਾਲੇ ਹਰ ਓਕ ਦੇ ਰੁੱਖ ਹੇਠਾਂ। ਉਨ੍ਹਾਂ ਸਾਰੀਆਂ ਥਾਵਾਂ ਉੱਤੇ ਤੁਸੀਂ ਆਪਣੇ ਬੁੱਤਾਂ ਲਈ ਮਿੱਠੀ ਸੁਗੰਧ ਵਜੋਂ ਬਲੀਆਂ ਚੜ੍ਹਾਈਆਂ। 14 ਪਰ ਮੈਂ ਤੁਹਾਡੇ ਲੋਕਾਂ ਉੱਤੇ ਆਪਣਾ ਹੱਥ ਫੈਲਾਵਾਂਗਾ ਅਤੇ ਤੁਹਾਨੂੰ ਅਤੇ ਤੁਹਾਡੇ ਲੋਕਾਂ ਨੂੰ, ਸਜ਼ਾ ਦੇਵਾਂਗਾ! ਮੈਂ ਤੁਹਾਡੇ ਦੇਸ ਨੂੰ ਤਬਾਹ ਕਰ ਦਿਆਂਗਾ। ਇਹ ਦਿਬਲਾਹ ਦੇ ਮਾਰੂਬਲ ਨਾਲੋਂ ਵੀ ਵੱਧੇਰੇ ਖਾਲੀ ਹੋਵੇਗਾ। ਫ਼ੇਰ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ!”
Disaster Is Coming to Jerusalem
7 ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। 2 ਉਸ ਨੇ ਆਖਿਆ, “ਹੁਣ, ਆਦਮੀ ਦੇ ਪੁੱਤਰ, ਇੱਥੇ ਯਹੋਵਾਹ ਮੇਰੇ ਪ੍ਰਭੂ ਦਾ ਇੱਕ ਸੰਦੇਸ਼ ਹੈ। ਇਹ ਸੰਦੇਸ਼ ਇਸਰਾਏਲ ਦੀ ਧਰਤੀ ਲਈ ਹੈ।
“ਅੰਤ।
ਅੰਤ ਆ ਰਿਹਾ ਹੈ।
ਸਾਰਾ ਦੇਸ ਤਬਾਹ ਹੋ ਜਾਵੇਗਾ।
3 ਤੁਹਾਡਾ ਅੰਤ ਆ ਰਿਹਾ ਹੈ!
ਮੈਂ ਦਿਖਾ ਦਿਆਂਗਾ ਕਿ ਮੈਂ ਤੁਹਾਡੇ ਉੱਤੇ ਕਿੰਨਾ ਕਹਿਰਵਾਨ ਹਾਂ।
ਮੈਂ ਤਹਾਡੇ ਕੀਤੇ ਹੋਏ ਮੰਦੇ ਕੰਮਾਂ ਲਈ ਸਜ਼ਾ ਦੇਵਾਂਗਾ।
ਮੈਂ ਤੁਹਾਡੇ ਪਾਸੋਂ, ਤੁਹਾਡੀਆਂ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਦਾ ਮੁੱਲ ਚੁਕਾਵਾਂਗਾ ਜੋ ਤੁਸੀਂ ਕੀਤੀਆਂ ਨੇ।
4 ਮੈਂ ਤੁਹਾਡੇ ਲਈ ਕੋਈ ਰਹਿਮ ਨਹੀਂ ਦਰਸਾਵਾਂਗਾ ।
ਮੈਨੂੰ ਤੁਹਾਡੇ ਲਈ ਅਫ਼ਸੋਸ ਨਹੀਂ ਹੋਵੇਗਾ ।
ਮੈਂ ਤੁਹਾਡੇ ਮੰਦੇ ਕਾਰਿਆਂ ਲਈ ਸਜ਼ਾ ਦੇ ਰਿਹਾ ਹਾਂ।
ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਨੇ।
ਤੁਸੀਂ ਜਾਣ ਲਵੋਂਗੇ ਕਿ ਮੈਂ ਯਹੋਵਾਹ ਹਾਂ।”
5 ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ। “ਉੱਥੇ ਇੱਕ ਬਿਪਤਾ ਤੋਂ ਮਗਰੋਂ ਦੂਸਰੀ ਆਵੇਗੀ! 6 ਅੰਤ ਨੇੜੇ ਆ ਰਿਹਾ ਹੈ, ਅਤੇ ਇਹ ਛੇਤੀ ਹੀ ਆਵੇਗਾ! 7 ਇਸਰਾਏਲ ਵਿੱਚ ਰਹਿਣ ਵਾਲੇ ਲੋਕੋ, ਕੀ ਤੁਸੀਂ ਅਲਾਰਮ ਦੀ ਆਵਾਜ਼ ਸੁਣ ਸੱਕਦੇ ਹੋ? ਦੁਸ਼ਮਣ ਆ ਰਿਹਾ ਹੈ। ਸਜ਼ਾ ਦਾ ਵਕਤ ਬਹੁਤ ਹੀ ਛੇਤੀ ਆ ਰਿਹਾ ਹੈ! ਦੁਸ਼ਮਣ ਦਾ ਸ਼ੋਰ ਪਹਾੜਾਂ ਉੱਤੇ ਉੱਚੇ ਅਤੇ ਉੱਚਾ ਹੋ ਰਿਹਾ ਹੈ। 8 ਬਹੁਤ ਛੇਤੀ ਹੀ ਹੁਣ, ਮੈਂ ਤੁਹਾਨੂੰ ਦਰਸਾ ਦਿਆਂਗਾ ਕਿ ਮੈਂ ਕਿੰਨਾ ਕਹਿਰਵਾਨ ਹਾਂ। ਮੈਂ ਤੁਹਾਡੇ ਖਿਲਾਫ਼ ਆਪਣਾ ਸਾਰਾ ਕਹਿਰ ਦਰਸਾ ਦਿਆਂਗਾ। ਮੈਂ ਤੁਹਾਡੇ ਮੰਦੇ ਕਾਰਿਆਂ ਲਈ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਪਾਸੋਂ ਤੁਹਾਡੀਆਂ ਸਾਰੀਆਂ ਭਿਆਨਕ ਗੱਲਾਂ ਦਾ ਮੁੱਲਾਂ ਚੁਕਵਾਵਾਂਗਾ। 9 ਮੈਂ ਤੁਹਾਡੇ ਉੱਪਰ ਕੋਈ ਰਹਿਮ ਨਹੀਂ ਕਰਾਂਗਾ। ਮੈਨੂੰ ਤੁਹਾਡੇ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਮੈਂ ਤੁਹਾਨੂੰ ਤੁਹਾਡੇ ਕੀਤੇ ਮੰਦੇ ਕੰਮਾਂ ਦੀ ਸਜ਼ਾ ਦੇ ਰਿਹਾ ਹਾਂ। ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਹਨ। ਹੁਣ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਹੋਵਾਹ ਹਾਂ ਜੋ ਤੁਹਾਨੂੰ ਸਜ਼ਾ ਦਿੰਦਾ ਹੈ।
10 “ਸਜ਼ਾ ਦਾ ਉਹ ਸਮਾਂ ਆ ਚੁੱਕਿਆ ਹੈ, ਪਰਮੇਸ਼ੁਰ ਨੇ ਇਸ਼ਾਰਾ ਕਰ ਦਿੱਤਾ ਹੈ, ਡੰਡੀ ਪੁੰਗਰ ਗਈ ਪਈ ਹੈ, ਹਂਕਾਰ ਦਾ ਫ਼ੱਲ ਪੂਰੇ ਜੋਬਨ ਤੇ ਹੈ। 11 ਉਹ ਹਿਂਸੱਕ ਆਦਮੀ ਉਨ੍ਹਾਂ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈ। ਇਸਰਾਏਲ ਵਿੱਚ ਬਹੁਤ ਸਾਰੇ ਲੋਕ ਹਨ-ਪਰ ਉਹ ਉਨ੍ਹਾਂ ਵਿੱਚੋਂ ਨਹੀਂ ਹੈ। ਉਹ ਉਸ ਭੀੜ ਵਿੱਚਲਾ ਬੰਦਾ ਨਹੀਂ ਹੈ। ਉਹ ਉਨ੍ਹਾਂ ਲੋਕਾਂ ਦੇ ਮਹੱਤਵਪੂਰਣ ਆਗੂਆਂ ਵਿੱਚੋਂ ਕੋਈ ਇੱਕ ਨਹੀਂ ਹੈ।
12 “ਸਜ਼ਾ ਦਾ ਉਹ ਸਮਾਂ ਆ ਗਿਆ ਹੈ। ਉਹ ਦਿਨ ਆ ਗਿਆ ਹੈ। ਉਹ ਜਿਹੜੇ ਖਰੀਦਦੇ ਹਨ ਖੁਸ਼ ਨਾ ਹੋਣ, ਅਤੇ ਉਹ ਜਿਹੜੇ ਵੇਚਦੇ ਹਨ ਉਦਾਸ ਨਾ ਹੋਣ। 13 ਜਿਨ੍ਹਾਂ ਲੋਕਾਂ ਨੇ ਆਪਣੀ ਜਾਇਦਾਦ ਵੇਚੀ ਸੀ ਉਹ ਕਦੇ ਵੀ ਉੱਥੇ ਵਾਪਸ ਨਹੀਂ ਜਾਣਗੇ। ਜੇ ਕੋਈ ਬੰਦਾ ਜਿਉਂਦਾ ਬਚ ਕੇ ਨਿਕਲ ਵੀ ਜਾਵੇਗਾ ਤਾਂ ਉਹ ਕਦੇ ਵੀ ਆਪਣੀ ਜਾਇਦਾਦ ਕੋਲ ਵਾਪਸ ਨਹੀਂ ਜਾਵੇਗਾ। ਕਿਉਂ ਕਿ ਇਹ ਦਰਸ਼ਨ ਲੋਕਾਂ ਦੀ ਸਾਰੀ ਭੀੜ ਬਾਰੇ ਹੈ। ਇਸ ਲਈ ਜੇ ਕੋਈ ਬੰਦਾ ਜਿਉਂਦਾ ਬਚਕੇ ਨਿਕਲ ਵੀ ਜਾਵੇਗਾ, ਇਸ ਨਾਲ ਲੋਕ ਬਿਹਤਰ ਮਹਿਸੂਸ ਨਹੀਂ ਕਰਨਗੇ।
14 “ਉਹ ਲੋਕਾਂ ਨੂੰ ਚੇਤਾਵਨੀ ਦੇਣ ਲਈ ਤੁਰ੍ਹੀ ਵਜਾਉਣਗੇ। ਲੋਕ ਜੰਗ ਲਈ ਤਿਆਰ ਹੋ ਜਾਣਗੇ। ਪਰ ਉਹ ਲੜਨ ਲਈ ਬਾਹਰ ਨਹੀਂ ਜਾਣਗੇ। ਕਿਉਂ? ਕਿਉਂ ਕਿ ਮੈਂ ਸਾਰੀ ਭੀੜ ਨੂੰ ਦਿਖਾ ਦੇਵਾਂਗਾ ਕਿ ਮੈਂ ਕਿੰਨਾ ਕਹਿਰਵਾਨ ਹਾਂ। 15 ਦੁਸ਼ਮਣ ਆਪਣੀ ਤਲਵਾਰ ਨਾਲ ਸ਼ਹਿਰ ਦੇ ਬਾਹਰ ਖਲੋਤਾ ਹੈ। ਸ਼ਹਿਰ ਦੇ ਅੰਦਰ ਬੀਮਾਰੀ ਅਤੇ ਮੌਤ ਹੈ। ਜੇ ਕੋਈ ਬੰਦਾ ਬਾਹਰ ਖੇਤਾਂ ਵਿੱਚ ਜਾਵੇਗਾ, ਤਾਂ ਦੁਸ਼ਮਣ ਦਾ ਕੋਈ ਸਿਪਾਹੀ ਉਸ ਨੂੰ ਮਾਰ ਦੇਵੇਗਾ। ਜੇ ਉਹ ਸ਼ਹਿਰ ਅੰਦਰ ਠਹਿਰੇਗਾ, ਤਾਂ ਭੁੱਖ ਅਤੇ ਬੀਮਾਰੀ ਉਸ ਨੂੰ ਤਬਾਹ ਕਰ ਦੇਵੇਗੀ।
16 “ਪਰ ਕੁਝ ਬੰਦੇ ਬਚ ਕੇ ਨਿਕਲ ਜਾਣਗੇ। ਉਹ ਬਚੇ ਹੋਏ ਲੋਕ ਪਹਾੜਾਂ ਵੱਲ ਦੌੜ ਜਾਣਗੇ। ਪਰ ਉਹ ਲੋਕ ਖੁਸ਼ ਨਹੀਂ ਹੋਣਗੇ। ਉਹ ਲੋਕ ਆਪਣੇ ਸਾਰੇ ਪਾਪਾਂ ਲਈ ਉਦਾਸ ਹੋਣਗੇ। ਉਹ ਰੋਣਗੇ ਅਤੇ ਘੁੱਗੀ ਵਾਂਗ ਉਦਾਸ ਆਵਾਜ਼ਾਂ ਕੱਢਣਗੇ। 17 ਲੋਕ ਇੰਨੇ ਬੱਕੇ ਹੋਏ ਅਤੇ ਉਦਾਸ ਹੋਣਗੇ ਕਿ ਆਪਣੇ ਹੱਥ ਵੀ ਨਾ ਚੁੱਕ ਸੱਕਣਗੇ। ਉਨ੍ਹਾਂ ਦੀਆਂ ਲੱਤਾਂ ਪਾਣੀ ਵਾਂਗ ਬਣ ਜਾਣਗੀਆਂ। 18 ਉਹ ਉਦਾਸੀ ਦੇ ਵਸਤਰ ਪਹਿਨਣਗੇ ਅਤੇ ਡਰ ਨਾਲ ਭਰ ਜਾਣਗੇ। ਤੁਸੀਂ ਹਰ ਚਿਹਰੇ ਉੱਤੇ ਸ਼ਰਮਸਾਰੀ ਦੇਖੋਂਗੇ। ਉਹ ਲੋਕ ਆਪਣੇ ਸਿਰ ਮੁਨਾ ਦੇਣਗੇ। ਆਪਣੀ ਉਦਾਸੀ ਨੂੰ ਦਰਸ਼ਾਉਣ ਲਈ। 19 ਉਹ ਆਪਣੇ ਚਾਂਦੀ ਦੇ ਬੁੱਤਾਂ ਨੂੰ ਗਲੀਆਂ ਵਿੱਚ ਸੁੱਟ ਦੇਣਗੇ। ਉਹ ਆਪਣੀਆਂ ਸੋਨੇ ਦੀਆਂ ਮੂਰਤਾਂ ਨਾਲ ਕਿਸੇ ਨਾਪਾਕ ਔਰਤ ਵਰਗਾ ਵਿਹਾਰ ਕਰਨਗੇ। ਕਿਉਂ ਕਿ ਉਹ ਚੀਜ਼ਾਂ ਉਸ ਵੇਲੇ ਉਨ੍ਹਾਂ ਨੂੰ ਬਚਾਉਣ ਦੇ ਸਮਰੱਥ ਨਹੀਂ ਹੋਣਗੀਆਂ ਜਦੋਂ ਯਹੋਵਾਹ ਆਪਣਾ ਕਹਿਰ ਦਰਸਾਵੇਗਾ। ਉਹ ਚੀਜ਼ਾਂ ਉਸ ਜਾਲ ਤੋਂ ਇਲਾਵਾ ਕੁਝ ਨਹੀਂ ਹੋਣਗੀਆਂ ਜੋ ਉਨ੍ਹਾਂ ਦੇ ਪਤਨ ਦਾ ਕਾਰਣ ਬਣੀਆਂ। ਉਹ ਚੀਜ਼ਾਂ ਲੋਕਾਂ ਨੂੰ ਭੋਜਨ ਨਹੀਂ ਦੇਣਗੀਆਂ ਅਤੇ ਉਹ ਉਨ੍ਹਾਂ ਦੇ ਢਿੱਡਾਂ ਨੂੰ ਭੋਜਨ ਨਹੀਂ ਦੇ ਸੱਕਣਗੀਆਂ।
20 “ਉਨ੍ਹਾਂ ਲੋਕਾਂ ਨੇ ਆਪਣੇ ਖੂਬਸੂਰਤ ਗਹਿਣਿਆਂ ਨੂੰ ਬੁੱਤ ਬਨਾਉਣ ਲਈ ਵਰਤਿਆ। ਉਹ ਉਸ ਬੁੱਤ ਉੱਤੇ ਮਾਣ ਕਰਦੇ ਸਨ। ਉਨ੍ਹਾਂ ਨੇ ਆਪਣੇ ਭਿਆਨਕ ਬੁੱਤ ਬਣਾਏ। ਉਨ੍ਹਾਂ ਨੇ ਉਹ ਚੀਜ਼ਾਂ ਬਣਾਈਆਂ। ਇਸ ਲਈ ਮੈਂ (ਪਰਮੇਸ਼ੁਰ) ਉਨ੍ਹਾਂ ਨੂੰ ਕਿਸੇ ਨਾਪਾਕ ਔਰਤ ਵਾਂਗ ਪਰ੍ਹਾਂ ਸੁੱਟ ਦਿਆਂਗਾ। 21 ਮੈਂ ਉਨ੍ਹਾਂ ਨੂੰ ਅਜਨਬੀਆਂ ਨੂੰ ਚੁਕੱਵਾ ਦਿਆਂਗਾ। ਉਹ ਅਜਨਬੀ ਉਨ੍ਹਾਂ ਦਾ ਮਜ਼ਾਕ ਉਡਾਉਣਗੇ। ਉਹ ਅਜਨਬੀ ਕੁਝ ਲੋਕਾਂ ਨੂੰ ਮਾਰ ਦੇਣਗੇ ਅਤੇ ਹੋਰਨਾ ਨੂੰ ਬੰਦੀ ਬਣਾਕੇ ਲੈ ਜਾਣਗੇ। 22 ਮੈਂ ਉਨ੍ਹਾਂ ਕੋਲੋਂ ਮੂੰਹ ਮੋੜ ਲਵਾਂਗਾ-ਮੈਂ ਉਨ੍ਹਾਂ ਵੱਲ ਨਹੀਂ ਦੇਖਾਂਗਾ। ਉਹ ਅਜਨਬੀ ਮੇਰੇ ਮੰਦਰ ਨੂੰ ਬਰਬਾਦ ਕਰ ਦੇਣਗੇ ਉਹ ਉਸ ਪਵਿੱਤਰ ਇਮਾਰਤ ਦੇ ਖੁਫ਼ੀਆ ਹਿਸਿਆ ਵਿੱਚ ਜਾਣਗੇ ਅਤੇ ਉਸ ਨੂੰ ਅਪਵਿੱਤਰ ਕਰ ਦੇਣਗੇ।
23 “ਬੰਦੀਆਂ ਲਈ ਜ਼ੰਜ਼ੀਰਾਂ ਬਣਾਓ! ਕਿਉਂ? ਕਿਉਂ ਕਿ ਬਹੁਤ ਸਾਰੇ ਲੋਕਾਂ ਨੂੰ ਹੋਰਾਂ ਲੋਕਾਂ ਨੂੰ ਮਾਰਨ ਲਈ ਸਜ਼ਾ ਮਿਲੇਗੀ। ਸ਼ਹਿਰ ਵਿੱਚ ਹਰ ਥਾਂ ਹਿੰਸਾ ਹੋਵੇਗੀ। 24 ਮੈਂ ਹੋਰਨਾਂ ਕੌਮਾਂ ਵਿੱਚੋਂ ਬੁਰੇ ਲੋਕਾਂ ਨੂੰ ਲਿਆਵਾਂਗਾ। ਅਤੇ ਉਹ ਬੁਰੇ ਲੋਕ ਇਸਰਾਏਲ ਦੇ ਲੋਕਾਂ ਦੇ ਸਾਰੇ ਮਕਾਨਾਂ ਉੱਤੇ ਕਬਜ਼ਾ ਕਰ ਲੈਣਗੇ। ਮੈਂ ਤੁਹਾਨੂੰ ਸਾਰੇ ਤਾਕਤਵਰ ਲੋਕਾਂ ਨੂੰ ਇੰਨਾ ਗੁਮਾਨ ਕਰਨ ਤੋਂ ਰੋਕ ਦਿਆਂਗਾ। ਹੋਰਨਾਂ ਕੌਮਾਂ ਦੇ ਉਹ ਲੋਕ ਤੁਹਾਡੇ ਸਾਰੇ ਉਪਾਸਨਾ ਸਥਾਨਾਂ ਨੂੰ ਕਲੰਕਤ ਕਰ ਦੇਣਗੇ।
25 “ਤੁਸੀਂ ਲੋਕ ਡਰ ਨਾਲ ਕੰਬੋਂਗੇ। ਤੁਸੀਂ ਅਮਨ ਦੀ ਭਾਲ ਕਰੋਂਗੇ ਪਰ ਇੱਥੇ ਅਮਨ ਨਹੀਂ ਮਿਲੇਗਾ। 26 ਤੁਸੀਂ ਇੱਕ ਤੋਂ ਬਾਦ ਦੂਸਰੀ ਗ਼ਮਗੀਨ ਕਹਾਣੀ ਸੁਣੋਗੇ। ਤੁਸੀਂ ਬੁਰੀ ਖਬਰ ਤੋਂ ਬਿਨਾ ਕੁਝ ਨਹੀਂ ਸੁਣੋਗੇ। ਤੁਸੀਂ ਕਿਸੇ ਨਬੀ ਦੀ ਤਲਾਸ਼ ਕਰੋਂਗੇ ਅਤੇ ਉਸ ਤੋਂ ਦਰਸ਼ਨ ਦੀ ਮੰਗ ਕਰੋਂਗੇ। ਜਾਜਕਾਂ ਕੋਲ ਤੁਹਾਨੂੰ ਸਿੱਖਿਆ ਦੇਣ ਲਈ ਕੁਝ ਵੀ ਨਹੀਂ ਹੋਵੇਗਾ। ਅਤੇ ਬਜ਼ੁਰਗਾਂ ਕੋਲ ਤੁਹਾਨੂੰ ਦੇਣ ਲਈ ਕੋਈ ਮਸ਼ਵਰਾ ਨਹੀਂ ਹੋਵੇਗਾ। 27 ਤੁਹਾਡਾ ਰਾਜਾ ਉਨ੍ਹਾਂ ਲੋਕਾਂ ਲਈ ਰੋ ਰਿਹਾ ਹੋਵੇਗਾ ਜਿਹੜੇ ਮਰ ਚੁੱਕੇ ਹੋਣਗੇ। ਆਗੂ ਸੋਗ ਦੇ ਵਸਤਰ ਪਹਿਨਣਗੇ। ਆਮ ਆਦਮੀ ਬਹੁਤ ਡਰੇ ਹੋਏ ਹੋਣਗੇ। ਕਿਉਂ ਕਿ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਕੰਮਾਂ ਦਾ ਮੁੱਲ ਦਿਆਂਗਾ। ਮੈਂ ਉਨ੍ਹਾਂ ਦੀ ਸਜ਼ਾ ਦਾ ਨਿਆਂ ਉਨ੍ਹਾਂ ਦੀਆਂ ਆਪਣੀਆਂ ਹੀ ਕਰਨੀਆਂ ਅਨੁਸਾਰ ਕਰਾਂਗਾ। ਅਤੇ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਫ਼ੇਰ ਉਹ ਲੋਕ ਜਾਨਣਗੇ ਕਿ ਮੈਂ ਯਹੋਵਾਹ ਹਾਂ।”
Sinful Things Done at the Temple
8 ਇੱਕ ਦਿਨ ਮੈਂ (ਹਿਜ਼ਕੀਏਲ) ਆਪਣੇ ਘਰ ਵਿੱਚ ਬੈਠਾ ਹੋਇਆ ਸੀ ਅਤੇ ਯਹੂਦਾਹ ਦੇ ਬਜ਼ੁਰਗ (ਆਗੂ) ਮੇਰੇ ਸਾਹਮਣੇ ਬੈਠੇ ਹੋਏ ਸਨ। ਇਹ ਗੱਲ (ਦੇਸ਼ ਨਿਕਾਲੇ ਦੇ) ਛੇਵੇਂ ਵਰ੍ਹੇ ਦੇ ਛੇਵੇਂ ਮਹੀਨੇ (ਸਿਤੰਬਰ) ਦੇ ਪੰਜਵੇਂ ਦਿਨ ਦੀ ਹੈ। ਅਚਾਨਕ ਮੇਰੇ ਉੱਤੇ ਯਹੋਵਾਹ ਮੇਰੇ ਪ੍ਰਭੂ, ਦੀ ਸ਼ਕਤੀ ਨਾਜ਼ਲ ਹੋਈ। 2 ਮੈਂ ਇੱਕ ਚੀਜ਼ ਦੇਖੀ ਜਿਹੜੀ ਅੱਗ ਵਰਗੀ ਦਿਖਾਈ ਦਿੰਦੀ ਸੀ। ਇਹ ਮਨੁੱਖੀ ਸ਼ਰੀਰ ਵਰਗੀ ਦਿਖਾਈ ਦਿੰਦੀ ਸੀ। ਕਮਰ ਤੋਂ ਹੇਠਾਂ ਵੱਲ ਉਹ ਅੱਗ ਵਰਗੀ ਸੀ। ਕਮਰ ਤੋਂ ਉਤਾਂਹ ਇਹ ਚਮਕਦਾਰ ਅਤੇ ਲਿਸ਼ਕਵਾਂ ਸੀ ਜਿਵੇਂ ਕੋਈ ਧਾਤ ਅੱਗ ਵਿੱਚ ਗਰਮ ਕੀਤੀ ਹੋਈ ਹੋਵੇ। 3 ਫ਼ੇਰ ਮੈਂ ਇੱਕ ਚੀਜ਼ ਦੇਖੀ ਜਿਹੜੀ ਬਾਂਹ ਵਰਗੀ ਦਿਖਾਈ ਦਿੰਦੀ ਸੀ। ਬਾਂਹ ਅਗੇ ਵੱਧੀ ਅਤੇ ਉਸ ਨੇ ਮੈਨੂੰ ਸਿਰ ਦੇ ਵਾਲਾਂ ਤੋਂ ਫ਼ੜ ਲਿਆ। ਫ਼ੇਰ ਹਵਾ ਨੇ ਮੈਨੂੰ ਉੱਪਰ ਹਵਾ ਵਿੱਚ ਉੱਠਾ ਦਿੱਤਾ। ਅਤੇ ਪਰਮੇਸ਼ੁਰ ਦੇ ਦਰਸ਼ਨ ਅੰਦਰ ਉਹ ਮੈਨੂੰ ਯਰੂਸ਼ਲਮ ਲੈ ਗਿਆ। ਉਹ ਮੈਨੂੰ ਅੰਦਰਲੇ ਫ਼ਾਟਕ ਤੱਕ ਲੈ ਗਿਆ-ਉਹ ਫ਼ਾਟਕ ਜਿਹੜਾ ਉੱਪਰ ਵੱਲ ਹੈ। ਉਹ ਬੁੱਤ ਜਿਹੜਾ ਪਰਮੇਸ਼ੁਰ ਨੂੰ ਈਰਖਾਲੂ ਬਣਾਉਂਦਾ ਹੈ ਫ਼ਾਟਕ ਦੇ ਨਾਲ ਹੈ। 4 ਪਰ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਓੱਥੇ ਸੀ। ਪਰਤਾਪ ਉਸ ਦਰਸ਼ਨ ਵਰਗੀ ਜਾਪਦੀ ਸੀ ਜਿਹੜਾ ਮੈਂ (ਕਬਾਰ ਨਹਿਰ ਦੇ ਕੰਢੇ) ਵਾਦੀ ਵਿੱਚ ਦੇਖਿਆ ਸੀ।
5 ਪਰਮੇਸ਼ੁਰ ਨੇ ਮੇਰੇ ਨਾਲ ਗੱਲ ਕੀਤੀ। ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਉੱਤਰ ਵੱਲ ਵੇਖ!” ਇਸ ਲਈ ਮੈਂ ਉੱਤਰ ਵੱਲ ਵੇਖਿਆ। ਅਤੇ ਓੱਥੇ ਜਗਵੇਦੀ ਦੇ ਫ਼ਾਟਕ ਦੇ ਦਾਖਲੇ ਦੇ ਉੱਤਰ ਵੱਲ ਉਹ ਬੁੱਤ ਸੀ ਜਿਸਨੇ ਪਰਮੇਸ਼ੁਰ ਨੂੰ ਈਰਖਾਲੂ ਬਣਾ ਦਿੱਤਾ ਸੀ।
6 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਉਹ ਭਿਆਨਕ ਗੱਲਾਂ ਦੇਖ ਰਿਹਾ ਹੈਂ ਜਿਹੜੀਆਂ ਇਸਰਾਏਲ ਦੇ ਲੋਕ ਕਰ ਰਹੇ ਹਨ? ਉਨ੍ਹਾਂ ਨੇ ਉਹ ਚੀਜ਼ ਓੱਥੇ ਬਣਾਈ ਠੀਕ ਮੇਰੇ ਮੰਦਰ ਦੇ ਨਾਲ! ਅਤੇ ਜੇ ਤੂੰ ਮੇਰੇ ਨਾਲ ਆਵੇਂ, ਤੂੰ ਹੋਰ ਵੀ ਵੱਧੇਰੇ ਭਿਆਨਕ ਗੱਲਾਂ ਦੇਖੇਂਗਾ!”
7 ਇਸ ਲਈ ਮੈਂ ਵਿਹੜੇ ਦੇ ਦਾਖਲੇ ਵੱਲ ਗਿਆ ਅਤੇ ਮੈਂ ਦੀਵਾਰ ਵਿੱਚ ਇੱਕ ਸੁਰਾਖ ਦੇਖਿਆ। 8 ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਦੀਵਾਰ ਵਿੱਚ ਇੱਕ ਸੁਰਾਖ ਕਰ।” ਇਸ ਲਈ ਮੈਂ ਦੀਵਾਰ ਵਿੱਚ ਇੱਕ ਸੁਰਾਖ ਕਰ ਦਿੱਤਾ। ਅਤੇ ਓੱਥੇ ਮੈਂ ਇੱਕ ਫ਼ਾਟਕ ਦੇਖਿਆ।
9 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਅੰਦਰ ਜਾ ਅਤੇ ਉਨ੍ਹਾਂ ਭਿਆਨਕ ਅਤੇ ਬਦ ਗੱਲਾਂ ਵੱਲ ਵੇਖ ਜਿਹੜੀਆਂ ਲੋਕ ਇੱਥੇ ਕਰ ਰਹੇ ਹਨ।” 10 ਇਸ ਲਈ ਮੈਂ ਅੰਦਰ ਗਿਆ ਅਤੇ ਦੇਖਿਆ। ਮੈਂ ਵੱਖ-ਵੱਖ ਤਰ੍ਹਾਂ ਦੇ ਸੱਪਾਂ ਅਤੇ ਜਾਨਵਰਾਂ ਦੇ ਬੁੱਤ ਦੇਖੇ ਜਿਨ੍ਹਾਂ ਬਾਰੇ ਸੋਚਣ ਨੂੰ ਵੀ ਤੁਸੀਂ ਨਫ਼ਰਤ ਕਰਦੇ ਹੋ। ਉਹ ਬੁੱਤਾਂ ਅਸ਼ਲੀਲ ਬੁੱਤ ਸਨ ਜਿਨ੍ਹਾਂ ਦੀ ਇਸਰਾਏਲ ਦੇ ਲੋਕ ਉਪਾਸਨਾ ਕਰਦੇ ਸਨ। ਓੱਥੇ ਹਰ ਦੀਵਾਰ ਉੱਤੇ ਉਨ੍ਹਾਂ ਜਾਨਵਰਾਂ ਦੀਆਂ ਤਸਵੀਰਾਂ ਉਕਰੀਆਂ ਹੋਈਆਂ ਸਨ!
11 ਫ਼ੇਰ ਮੈਂ ਸ਼ਾਫ਼ਨ ਦੇ ਪੁੱਤਰ ਯਅਜ਼ਨਯਾਹ ਅਤੇ ਇਸਰਾਏਲ ਦੇ 70 ਬਜ਼ੁਰਗਾਂ (ਆਗੂਆਂ) ਵੱਲ ਧਿਆਨ ਕੀਤਾ ਜਿਹੜੇ ਉਸ ਥਾਂ ਉੱਤੇ ਉਪਾਸਨਾ ਕਰਨ ਵਾਲੇ ਲੋਕਾਂ ਦੇ ਨਾਲ ਸਨ। ਉਹ ਉੱਥੇ ਹੀ ਸਨ, ਠੀਕ ਲੋਕਾਂ ਦੇ ਸਾਹਮਣੇ! ਅਤੇ ਹਰ ਆਗੂ ਨੇ ਆਪਣੀ ਧੂਫ਼ ਆਪਣੇ ਹੱਥ ਵਿੱਚ ਫ਼ੜੀ ਹੋਈ ਸੀ। ਧੁਖਦੀ ਹੋਈ ਧੂਫ਼ ਵਿੱਚੋਂ ਧੂਆਂ ਹਵਾ ਵਿੱਚ ਉੱਠ ਰਿਹਾ ਸੀ। 12 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਦੇਖ ਰਿਹਾ ਹੈਂ ਜੋ ਇਸਰਾਏਲ ਦੇ ਬਜ਼ੁਰਗਾਂ ਹਨੇਰੇ ਵਿੱਚ ਕਰ ਰਹੇ ਹਨ? ਹਰ ਬੰਦੇ ਦਾ ਆਪਣੇ ਝੂਠੇ ਦੇਵਤੇ ਲਈ ਖਾਸ ਕਮਰਾ ਹੈ! ਉਹ ਬੰਦੇ ਆਪਣੇ ਆਪ ਨੂੰ ਆਖਦੇ ਨੇ, ‘ਯਹੋਵਾਹ ਸਾਨੂੰ ਦੇਖ ਨਹੀਂ ਸੱਕਦਾ। ਯਹੋਵਾਹ ਨੇ ਇਸ ਦੇਸ ਨੂੰ ਤਿਆਗ ਦਿੱਤਾ ਹੈ।’” 13 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਜੇ ਤੂੰ ਮੇਰੇ ਨਾਲ ਆਵੇਂ ਤਾਂ ਉਨ੍ਹਾਂ ਬੰਦਿਆਂ ਨੂੰ ਹੋਰ ਵੀ ਵੱਧੇਰੇ ਭਿਆਨਕ ਗੱਲਾਂ ਕਰਦਿਆਂ ਦੇਖੇਂਗਾ!”
14 ਫ਼ੇਰ ਪਰਮੇਸ਼ੁਰ ਨੇ ਯਹੋਵਾਹ ਦੇ ਮੰਦਰ ਦੇ ਦਾਖਲੇ ਵੱਲ ਮੇਰੀ ਅਗਵਾਈ ਕੀਤੀ। ਇਹ ਦਰਵਾਜ਼ਾ ਉੱਤਰ ਵਾਲੇ ਪਾਸੇ ਸੀ। ਉੱਥੇ ਮੈਂ ਔਰਤਾਂ ਬੈਠੀਆਂ ਦੇਖੀਆਂ ਜਿਹੜੀਆਂ ਰੋ ਰਹੀਆਂ ਸਨ। ਉਹ ਝੂਠੇ ਦੇਵਤੇ ਤੰਮੂਜ਼ ਦਾ ਸੋਗ ਮਨਾ ਰਹੀਆਂ ਸਨ!
15 ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਇਹ ਭਿਆਨਕ ਚੀਜ਼ਾਂ ਦੇਖ ਰਿਹਾ ਹੈਂ? ਮੇਰੇ ਨਾਲ ਆ ਅਤੇ ਤੂੰ ਇਨ੍ਹਾਂ ਨਾਲੋਂ ਵੀ ਭਿਆਨਕ ਚੀਜ਼ਾਂ ਦੇਖੇਂਗਾ!” 16 ਫ਼ੇਰ ਉਸ ਨੇ ਮੇਰੀ ਯਹੋਵਾਹ ਦੇ ਮੰਦਰ ਦੇ ਅੰਦਰਲੇ ਵਿਹੜੇ ਵੱਲ ਮੇਰੀ ਅਗਵਾਈ ਕੀਤੀ। ਉਸ ਸਥਾਨ ਉੱਤੇ ਮੈਂ ਪੱਚੀ ਬੰਦਿਆਂ ਨੂੰ ਸਿਜਦੇ ਕਰਦੀਆਂ ਅਤੇ ਉਪਾਸਨਾ ਕਰਦਿਆਂ ਦੇਖਿਆ। ਉਹ ਵਰਾਂਡੇ ਅਤੇ ਜਗਵੇਦੀ ਦੇ ਵਿੱਚਕਾਰ ਸਨ-ਪਰ ਉਨ੍ਹਾਂ ਦਾ ਮੂੰਹ ਗ਼ਲਤ ਦਿਸ਼ਾ ਵੱਲ ਸੀ! ਉਨ੍ਹਾਂ ਦੀਆਂ ਪਿੱਠਾ ਪਵਿੱਤਰ ਸਥਾਨ ਵੱਲ ਸਨ। ਉਹ ਝੁਕ ਕੇ ਸੂਰਜ ਦੀ ਉਪਾਸਨਾ ਕਰ ਰਹੇ ਸਨ!
17 ਫ਼ੇਰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਇਹ ਦੇਖਦਾ ਹੈਂ? ਯਹੂਦਾਹ ਦੇ ਲੋਕ ਸੋਚਦੇ ਨੇ ਕਿ ਮੇਰਾ ਮੰਦਰ ਇੰਨਾ ਗੈਰ ਜ਼ਰੂਰੀ ਹੈ ਕਿ ਉਹ ਇਹੋ ਜਿਹੀਆਂ ਭਿਆਨਕ ਗੱਲਾਂ ਇੱਥੇ ਮੇਰੇ ਮੰਦਰ ਵਿੱਚ ਹੀ ਕਰਨਗੇ! ਇਹ ਦੇਸ ਹਿੰਸਾ ਨਾਲ ਭਰਿਆ ਹੋਇਆ ਹੈ। ਅਤੇ ਉਹ ਲਗਾਤਾਰ ਮੈਨੂੰ ਪਾਗਲ ਬਨਾਉਣ ਵਾਲੀਆਂ ਗੱਲਾਂ ਕਰਦੇ ਜਾ ਰਹੇ ਹਨ। ਦੇਖ, ਉਨ੍ਹਾਂ ਨੇ ਚੰਦਰਮਾ ਨੂੰ ਇੱਕ ਝੂਠੇ ਦੇਵਤੇ ਵਜੋਂ ਸਤਿਕਾਰਨ ਲਈ, ਆਪਣੇ ਨੱਕਾਂ ਵਿੱਚ ਨੱਬਾਂ ਪਾਈਆਂ ਹੋਈਆਂ ਹਨ! 18 ਮੈਂ ਉਨ੍ਹਾਂ ਨੂੰ ਆਪਣਾ ਕਹਿਰ ਦਰਸਾਵਾਂਗਾ। ਮੈਂ ਉਨ੍ਹਾਂ ਉੱਤੇ ਕੋਈ ਰਹਿਮ ਨਹੀਂ ਕਰਾਂਗਾ! ਮੈਨੂੰ ਉਨ੍ਹਾਂ ਬਾਰੇ ਕੋਈ ਅਫ਼ਸੋਸ ਨਹੀਂ ਹੋਵੇਗਾ! ਉਹ ਮੇਰੇ ਅੱਗੇ ਉੱਚੀ-ਉੱਚੀ ਪੁਕਾਰ ਕਰਨਗੇ-ਪਰ ਮੈਂ ਉਨ੍ਹਾਂ ਦੀ ਪੁਕਾਰ ਸੁਣਨ ਤੋਂ ਇਨਕਾਰ ਕਰਾਂਗਾ!”
2010 by World Bible Translation Center