Print Page Options
Previous Prev Day Next DayNext

Beginning

Read the Bible from start to finish, from Genesis to Revelation.
Duration: 365 days
Punjabi Bible: Easy-to-Read Version (ERV-PA)
Version
ਹਿਜ਼ਕੀਏਲ 21-22

Babylon, the Sword

21 ਇਸ ਲਈ ਯਹੋਵਾਹ ਦਾ ਸ਼ਬਦ ਮੈਨੂੰ ਫ਼ੇਰ ਮਿਲਿਆ। ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਯਰੂਸ਼ਲਮ ਵੱਲ ਦੇਖ, ਅਤੇ ਉਸ ਦੇ ਪਵਿੱਤਰ ਸਥਾਨਾਂ ਦੇ ਵਿਰੁੱਧ ਬੋਲ। ਮੇਰੇ ਲਈ, ਇਸਰਾਏਲ ਦੀ ਧਰਤੀ ਦੇ ਵਿਰੁੱਧ ਬੋਲ। ਇਸਰਾਏਲ ਦੀ ਧਰਤੀ ਨੂੰ ਆਖ, ‘ਯਹੋਵਾਹ ਨੇ ਇਹ ਗੱਲਾਂ ਆਖੀਆਂ: ਮੈਂ ਤੇਰੇ ਵਿਰੁੱਧ ਹਾਂ! ਮੈਂ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ! ਮੈਂ ਤੇਰੇ ਵਿੱਚਲੇਁ ਸਾਰੇ ਲੋਕਾਂ ਨੂੰ ਹਟਾ ਦਿਆਂਗਾ-ਚੰਗੇ ਬੰਦਿਆਂ ਨੂੰ ਵੀ ਅਤੇ ਮੰਦੇ ਬੰਦਿਆਂ ਨੂੰ ਵੀ! ਮੈਂ ਚੰਗੇ ਲੋਕਾਂ ਅਤੇ ਬੁਰੇ ਲੋਕਾਂ ਦੋਹਾਂ ਨੂੰ ਹਟਾ ਦਿਆਂਗਾ। ਮੈਂ ਆਪਣੀ ਤਲਵਾਰ ਨੂੰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਇਸ ਨੂੰ ਦੱਖਣ ਤੋਂ ਉੱਤਰ ਤੱਕ ਸਾਰੇ ਲੋਕਾਂ ਦੇ ਵਿਰੁੱਧ ਵਰਤਾਂਗਾ। ਫ਼ੇਰ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ। ਅਤੇ ਉਹ ਜਾਣ ਲੈਣਗੇ ਕਿ ਮੈਂ ਆਪਣੀ ਤਲਵਾਰ ਨੂੰ ਮਿਆਨ ਵਿੱਚੋਂ ਕੱਢ ਲਿਆ ਹੈ। ਮੇਰੀ ਤਲਵਾਰ ਸਾਰਾ ਕੁਝ ਖਤਮ ਕਰਨ ਤੋਂ ਪਹਿਲਾਂ ਫ਼ੇਰ ਮਿਆਨ ਵਿੱਚ ਨਹੀਂ ਜਾਵੇਗੀ।’”

ਮੈਨੂੰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਟੁੱਟੇ ਹੋਏ ਦਿਲ ਵਾਲੇ ਅਤੇ ਉਦਾਸ ਬੰਦੇ ਵਾਂਗ ਆਵਾਜ਼ਾਂ ਕੱਢ। ਇਹ ਆਵਾਜ਼ਾਂ ਲੋਕਾਂ ਦੇ ਸਾਹਮਣੇ ਕੱਢ। ਫ਼ੇਰ ਉਹ ਤੈਨੂੰ ਪੁੱਛਣਗੇ, ‘ਤੂੰ ਇਹ ਸੋਗੀ ਆਵਾਜ਼ਾਂ ਕਿਉਂ ਕੱਢ ਰਿਹਾ ਹੈਂ?’ ਤਾਂ ਤੈਨੂੰ ਇਹ ਜ਼ਰੂਰ ਆਖਣਾ ਚਾਹੀਦਾ ਹੈ, ‘ਉਸ ਉਦਾਸ ਖਬਰ ਦੇ ਕਾਰਣ ਜਿਹੜੀ ਆਉਣ ਵਾਲੀ ਹੈ। ਹਰ ਹਿਰਦਾ ਡਰ ਨਾਲ ਪਿਘਲ ਜਾਵੇਗਾ। ਸਾਰੇ ਹੱਥ ਕਮਜ਼ੋਰ ਹੋ ਜਾਣਗੇ। ਹਰ ਆਤਮਾ ਕਮਜ਼ੋਰ ਹੋ ਜਾਵੇਗਾ। ਸਾਰੇ ਗੋਡੇ ਪਾਣੀ ਵਾਂਗ ਹੋ ਜਾਣਗੇ।’ ਦੇਖੋ, ਉਹ ਮਾੜੀ ਖਬਰ ਆ ਰਹੀ ਹੈ। ਇਹ ਗੱਲਾਂ ਵਾਪਰਨਗੀਆਂ!” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।

ਤਲਵਾਰ ਤਿਆਰ ਹੈ

ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਲੋਕਾਂ ਨਾਲ ਮੇਰੀ ਗੱਲ ਕਰ ਇਹ ਗੱਲਾਂ ਆਖ, ‘ਯਹੋਵਾਹ ਮੇਰਾ ਪ੍ਰਭੁ ਇਹ ਗੱਲਾਂ ਆਖਦਾ ਹੈ:

“‘ਦੇਖੋ, ਇੱਕ ਤਲਵਾਰ ਇੱਕ ਤਿੱਖੀ ਤਲਵਾਰ।
    ਅਤੇ ਚਮਕਾਈ ਗਈ ਹੈ ਤਲਵਾਰ।
10 ਤਿੱਖੀ ਕੀਤੀ ਗਈ ਸੀ ਤਲਵਾਰ ਕਤਲ ਕਰਨ ਲਈ।
    ਚਮਕਾਈ ਗਈ ਸੀ ਇਹ ਬਿਜਲੀ ਦੀ ਲਿਸ਼ਕ ਵਾਂਗ।
ਮੇਰੇ ਪੁੱਤਰ, ਭੱਜ ਗਿਆ ਸੀ ਤੂੰ ਉਸ ਸੋਟੀ ਕੋਲੋਂ ਜਿਹੜੀ ਵਰਤੀ ਸੀ ਮੈਂ ਤੈਨੂੰ ਸਜ਼ਾ ਦੇਣ ਲਈ।
    ਇਨਕਾਰ ਕੀਤਾ ਸੀ ਤੂੰ ਉਸ ਲੱਕੜੀ ਦੀ ਸੋਟੀ ਤੋਂ ਸਜ਼ਾ ਲੈਣ ਤੋਂ।
11 ਇਸ ਲਈ ਲਿਸ਼ਕਾਈ ਗਈ ਹੈ ਤਲਵਾਰ।
    ਵਰਤੀ ਜਾ ਸੱਕਦੀ ਹੈ ਇਹ ਹੁਣ।
ਤਿੱਖੀ ਕੀਤੀ ਗਈ ਸੀ ਅਤੇ ਲਿਸ਼ਕਾਈ ਗਈ ਸੀ ਤਲਵਾਰ।
    ਦਿੱਤੀ ਜਾ ਸੱਕਦੀ ਹੈ ਇਹ ਹੁਣ ਕਾਤਲ ਦੇ ਹੱਥਾਂ ਵਿੱਚ।

12 “‘ਉੱਚੀ ਪੁਕਾਰੀ ਅਤੇ ਚੀਕਾਂ ਮਾਰ, ਆਦਮੀ ਦੇ ਪੁੱਤਰ! ਕਿਉਂ ਕਿ ਮੇਰੇ ਲੋਕਾਂ ਅਤੇ ਇਸਰਾਏਲ ਦੇ ਸਾਰੇ ਹਾਕਮਾਂ ਦੇ ਵਿਰੁੱਧ ਤਲਵਾਰ ਵਰਤੀ ਜਾਵੇਗੀ! ਉਨ੍ਹਾਂ ਹਾਕਮਾਂ ਨੇ ਜੰਗ ਚਾਹੀ ਸੀ-ਇਸ ਲਈ ਉਹ ਮੇਰੇ ਲੋਕਾਂ ਦੇ ਨਾਲ ਹੋਣਗੇ ਜਦੋਂ ਤਲਵਾਰ ਆਵੇਗੀ! ਇਸ ਲਈ ਆਪਣੇ ਦੋਵੇ ਹੱਥ ਪੱਟਾਂ ਉੱਤੇ ਮਾਰ ਅਤੇ ਆਪਣੇ ਸੋਗ ਨੂੰ ਦਰਸਾਉਣ ਲਈ ਉੱਚੀਆਂ ਆਵਾਜ਼ਾਂ ਕੱਢ! 13 ਕਿਉਂ ਕਿ ਇਹ ਸਿਰਫ਼ ਇਮਤਿਹਾਨ ਨਹੀਂ ਹੈ! ਤੁਸੀਂ ਲੱਕੜੀ ਦੀ ਸੋਟੀ ਦੀ ਸਜ਼ਾ ਤੋਂ ਇਨਕਾਰ ਕਰ ਦਿੱਤਾ ਸੀ, ਤਾਂ ਕੀ ਹੋਇਆ ਮੈਨੂੰ ਤੁਹਾਨੂੰ ਸਜ਼ਾ ਦੇਣ ਲਈ ਕਿਸੇ ਹੋਰ ਚੀਜ਼ ਦੀ ਵਰਤੋਂ ਕਰਨੀ ਚਾਹੀਦੀ ਹੈ? ਹਾਂ, ਤਲਵਾਰ ਦੀ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।

14 ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਹੱਥਾਂ ਨਾਲ ਤਾੜੀ ਮਾਰ
    ਅਤੇ ਲੋਕਾਂ ਨਾਲ ਮੇਰੇ ਲਈ ਗੱਲ ਕਰ।
ਦੋ ਵਾਰੀ ਤਲਵਾਰ ਨੂੰ ਹੇਠਾਂ ਆਉਣ ਦਿਓ, ਹਾਂ ਤਿੰਨ ਵਾਰੀ!
    ਇਹ ਤਲਵਾਰ ਮਾਰਨ ਲਈ ਹੈ ਲੋਕਾਂ ਨੂੰ।
ਇਹ ਤਲਵਾਰ ਭਿਆਨਕ ਕਤਲ ਕਰਨ ਲਈ ਹੈ!
    ਇਹ ਤਲਵਾਰ ਉਨ੍ਹਾਂ ਨੂੰ ਅੰਦਰੋਂ ਚੀਰ ਦੇਵੇਗੀ।
15 ਪਿਘਲ ਜਾਣਗੇ ਦਿਲ ਉਨ੍ਹਾਂ ਦੇ ਡਰ ਨਾਲ।
    ਅਤੇ ਡਿੱਗ ਪੈਣਗੇ ਬਹੁਤ ਲੋਕੀ।
ਮਾਰ ਦੇਵੇਗੀ ਬਹੁਤ ਲੋਕਾਂ ਨੂੰ ਤਲਵਾਰ,
    ਸ਼ਹਿਰ ਦੇ ਫ਼ਾਟਕ ਉੱਤੇ।
ਹਾਂ, ਲਿਸ਼ਕੇਗੀ ਤਲਵਾਰ ਬਿਜਲੀ ਵਾਂਗੂ।
    ਲਿਸ਼ਕਾਈ ਗਈ ਸੀ ਇਹ ਲੋਕਾਂ ਨੂੰ ਕਤਲ ਕਰਨ ਲਈ!
16 ਹੇ ਤਲਵਾਰ, ਤਿੱਖੀ ਹੋ ਜਾ!
    ਚੀਰ ਸੱਜੇ ਪਾਸੇ ਵੱਲ।
ਚੀਰ ਸ਼ਾਹਮਣੇ ਵੱਲ, ਚੀਰ ਖੱਬੇ ਪਾਸੇ ਵੱਲ।
    ਹਰ ਓਸ ਥਾਂ ਪਹੁੰਚ ਜਿੱਥੇ ਧਾਰ ਤੇਰੀ ਨੂੰ ਪਹੁੰਚਣ ਲਈ ਚੁਣਿਆ ਗਿਆ ਸੀ!

17 “ਫ਼ੇਰ ਮੈਂ ਵੀ ਮਾਰਾਂਗਾ ਤਾੜੀ।
    ਅਤੇ ਹਟ ਜਾਵਾਂਗਾ ਆਪਣਾ ਕਹਿਰ ਦਰਸਾਉਣੋ।
ਮੈਂ, ਯਹੋਵਾਹ, ਬੋਲਿਆ ਹਾਂ!”

ਯਰੂਸ਼ਲਮ ਦੇ ਰਾਹ ਦੀ ਚੋਣ

18 ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 19 “ਆਦਮੀ ਦੇ ਪੁੱਤਰ, ਦੋ ਰਸਤੇ ਉਲੀਕੋ ਜਿਸਦੀ ਵਰਤੋਂ ਬਾਬਲ ਦੇ ਪਾਤਸ਼ਾਹ ਦੀ ਤਲਵਾਰ ਇਸਰਾਏਲ ਨੂੰ ਆਉਣ ਲਈ ਕਰ ਸੱਕੇ। ਦੋਵੇਂ ਰਸਤੇ ਇੱਕੋ ਦੇਸ਼ (ਬਾਬਲ) ਵੱਲੋਂ ਆਉਣਗੇ। ਫ਼ੇਰ ਸ਼ਹਿਰ ਵੱਲ ਜਾਣ ਵਾਲੀ ਸੜਕ ਦੇ ਅਖੀਰ ਉੱਤੇ ਇੱਕ ਨਿਸ਼ਾਨ ਲਾਓ। 20 ਨਿਸ਼ਾਨ ਦੀ ਵਰਤੋਂ ਇਹ ਦਰਸਾਉਣ ਲਈ ਕਰੋ ਕਿ ਤਲਵਾਰ ਕਿਸ ਰਸਤੇ ਦੀ ਵਰਤੋਂ ਕਰੇਗੀ। ਇਹ ਸੜਕ ਅੰਮੋਨੀਆਂ ਸ਼ਹਿਰ ਰੱਬਾਹ ਨੂੰ ਜਾਂਦੀ ਹੈ। ਦੂਸਰੀ ਸੜਕ ਯਹੂਦਾਹ ਨੂੰ ਜਾਂਦੀ ਹੈ, ਯਰੂਸ਼ਲਮ ਦੇ ਕਿਲ੍ਹੇ ਬੰਦ ਸ਼ਹਿਰ ਨੂੰ! 21 ਇਹ ਦਰਸਾਉਂਦੀ ਹੈ ਕਿ ਬਾਬਲ ਦਾ ਰਾਜਾ ਉਸ ਰਸਤੇ ਦੀ ਵਿਉਂਤ ਬਣਾ ਰਿਹਾ ਹੈ ਜਿਸ ਰਾਹੀ ਉਸ ਇਲਾਕੇ ਉੱਤੇ ਹਮਲਾ ਕਰੇਗਾ। ਬਾਬਲ ਦਾ ਰਾਜਾ ਉਸ ਥਾਂ ਉੱਤੇ ਆ ਚੁੱਕਿਆ ਹੈ ਜਿੱਥੇ ਦੋ ਸੜਕਾਂ ਪਾਟਦੀਆਂ ਨੇ। ਬਾਬਲ ਦੇ ਰਾਜੇ ਨੇ ਭਵਿੱਖ ਦੀ ਤਲਾਸ਼ ਲਈ ਸਂਕੇਤਾਂ (ਜਾਦੂ) ਦੀ ਵਰਤੋਂ ਕੀਤੀ ਹੈ। ਉਸ ਨੇ ਕੁਝ ਤੀਰ ਮਾਰੇ। ਉਸ ਨੇ ਪਰਿਵਾਰਕ ਬੁੱਤਾਂ ਕੋਲੋਂ ਕੁਝ ਸਵਾਲ ਪੁੱਛੇ। ਉਸ ਨੇ ਇੱਕ ਮਰੇ ਹੋਏ ਜਾਨਵਰ ਦੇ ਜਿਗਰ ਵੱਲ ਦੇਖਿਆ।

22 “ਸੰਕੇਤ ਉਸ ਨੂੰ ਆਪਣੇ ਸੱਜੇ ਹੱਥ ਵੱਲ ਦੀ ਸੜਕ ਫ਼ੜਨ ਦਾ ਰਾਹ ਦਸਦੇ ਹਨ, ਯਰੂਸ਼ਲਮ ਵੱਲ ਜਾਂਦੀ ਸੜਕ ਨੂੰ! ਉਹ ਲੱਕੜ ਦੀਆਂ ਭਾਰੀਆਂ ਸ਼ਤੀਰੀਆਂ ਨੂੰ ਲਿਆਉਣ ਦੀ ਵਿਉਂਤ ਬਣਾਉਂਦਾ ਹੈ। ਉਹ ਆਦੇਸ਼ ਦੇਵੇਗਾ। ਅਤੇ ਉਸ ਦੇ ਫ਼ੌਜੀ ਕਤਲ ਕਰਨਾ ਸ਼ੁਰੂ ਕਰ ਦੇਣਗੇ। ਉਹ ਜੰਗ ਦੇ ਨਾਹਰੇ ਮਾਰਨਗੇ। ਫ਼ੇਰ ਉਹ ਸ਼ਹਿਰ ਦੇ ਦੁਆਲੇ ਮਿੱਟੀ ਦੀ ਕੰਧ ਉਸਾਰਨਗੇ। ਉਹ ਕੰਧਾਂ ਤੱਕ ਜਾਣ ਵਾਲੀ ਮਿੱਟੀ ਦੀ ਢਲਵਾਨ ਬਨਾਉਣਗੇ। ਉਹ ਸ਼ਹਿਰ ਉੱਤੇ ਹਮਲਾ ਕਰਨ ਲਈ ਲੱਕੜੀ ਦੇ ਮੁਨਾਰੇ ਬਨਾਉਣਗੇ। 23 ਉਹ ਸੰਕੇਤ ਇਸਰਾਏਲ ਦੇ ਲੋਕਾਂ ਲਈ ਕੋਈ ਅਰਬ ਨਹੀਂ ਰੱਖਦੇ। ਉਨ੍ਹਾਂ ਕੋਲ ਉਹ ਇਕਰਾਰ ਹਨ ਜਿਹੜੇ ਉਨ੍ਹਾਂ ਨੇ ਕੀਤੇ ਸਨ। ਪਰ ਯਹੋਵਾਹ ਉਨ੍ਹਾਂ ਦੇ ਪਾਪ ਯਾਦ ਰੱਖੇਗਾ! ਫ਼ੇਰ ਇਸਰਾਏਲੀਆਂ ਤੇ ਕਬਜਾ ਕਰ ਲਿਆ ਜਾਵੇਗਾ।”

24 ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ, “ਤੁਸੀਂ ਬਹੁਤ ਮੰਦੇ ਕੰਮ ਕੀਤੇ ਹਨ। ਤੁਹਾਡੇ ਪਾਪ ਬਹੁਤ ਸਪੱਸ਼ਟ ਹਨ। ਤੁਸੀਂ ਮੈਨੂੰ ਇਹ ਯਾਦ ਕਰਨ ਲਈ ਮਜਬੂਤ ਕੀਤਾ ਕਿ ਤੁਸੀਂ ਦੋਸ਼ੀ ਹੋ। ਇਸ ਲਈ ਦੁਸ਼ਮਣ ਤੁਹਾਨੂੰ ਆਪਣੇ ਹੱਥ ਵਿੱਚ ਫ਼ੜ ਲਵੇਗਾ। 25 ਅਤੇ ਤੁਸੀਂ, ਇਸਰਾਏਲ ਦੇ ਬਦ ਆਗੂਓ, ਤੁਸੀਂ ਮਾਰੇ ਜਾਵੋਂਗੇ। ਤੁਹਾਡੀ ਸਜ਼ਾ ਦਾ ਵਕਤ ਆ ਗਿਆ ਹੈ! ਅੰਤ ਆ ਗਿਆ ਹੈ!”

26 ਯਹੋਵਾਹ ਮੇਰਾ ਪ੍ਰਭੂ ਗੱਲਾਂ ਆਖਦਾ ਹੈ, “ਪਗੜੀ ਉਤਾਰ ਦਿਓ! ਤਾਜ ਉਤਾਰ ਦਿਓ! ਬਦਲਣ ਦਾ ਸਮਾਂ ਆ ਗਿਆ ਹੈ। ਮਹੱਤਵਪੂਰਣ ਆਗੂ ਨਿਮਾਣੇ ਬਣਾ ਦਿੱਤੇ ਜਾਣਗੇ। ਅਤੇ ਉਹ ਲੋਕ ਜਿਹੜੇ ਹੁਣ ਮਹੱਤਵਪੂਰਣ ਨਹੀਂ ਹਨ ਉਹ ਮਹੱਤਵਪੂਰਣ ਆਗੂ ਬਣ ਜਾਣਗੇ। 27 ਮੈਂ ਉਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵਾਂਗਾ! ਪਰ ਇਹ ਗੱਲ ਕਿਸੇ ਧਰਮੀ ਆਦਮੀ ਦੇ ਨਵਾਂ ਰਾਜਾ ਬਣਨ ਤੀਕ ਵਾਪਰੇਗੀ। ਫ਼ੇਰ ਮੈਂ ਉਸ ਦੇ (ਬਾਬਲ ਦੇ ਰਾਜੇ ਦੇ) ਇਹ ਸ਼ਹਿਰ ਹਵਾਲੇ ਕਰ ਦੇਵਾਂਗਾ।”

ਅੰਮੋਨੀਆਂ ਦੇ ਵਿਰੁੱਧ ਭਵਿੱਖਬਾਣੀ

28 ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਲੋਕਾਂ ਨਾਲ ਮੇਰੀ ਗੱਲ ਕਰ। ਇਹ ਗੱਲਾਂ ਆਖ, ‘ਯਹੋਵਾਹ, ਮੇਰਾ ਪ੍ਰਭੂ ਅੰਮੋਨੀਆਂ ਦੇ ਲੋਕਾਂ ਅਤੇ ਉਨ੍ਹਾਂ ਦੇ ਸ਼ਰਮਨਾਕ ਦੇਵਤੇ ਨੂੰ ਇਹ ਗੱਲਾਂ ਆਖਦਾ ਹੈ:

“‘ਦੇਖੋ, ਇੱਕ ਤਲਵਾਰ!
    ਮਿਆਨ ਵਿੱਚੋਂ ਨਿਕਲੀ ਹੋਈ ਹੈ ਤਲਵਾਰ।
    ਲਿਸ਼ਕਾਈ ਹੋਈ ਹੈ ਤਲਵਾਰ!
ਤਿਆਰ ਹੈ ਕਤਲ ਕਰਨ ਲਈ ਤਲਵਾਰ!
    ਲਿਸ਼ਕਾਈ ਗਈ ਸੀ ਇਹ ਬਿਜਲੀ ਵਾਂਗਰਾਂ!

29 “‘ਤੁਹਾਡੇ ਦਰਸ਼ਨ ਫ਼ਿਜ਼ੂਲ ਹਨ।
    ਜਾਦੂ ਤੁਹਾਡਾ ਕਰੇਗਾ ਨਹੀਂ ਸਹਾਇਤਾ ਤੁਹਾਡੀ।
    ਝੂਠ ਦਾ ਪੁਲਂਦਾ ਹੀ ਹੈ ਇਹ।
ਬਦ ਲੋਕਾਂ ਦੀ ਗਰਦਨ ਉੱਤੇ ਹੈ ਹੁਣ ਤਲਵਾਰ।
    ਬਣ ਜਾਵਣਗੇ ਛੇਤੀ ਹੀ ਉਹ ਮੁਰਦਾ ਸ਼ਰੀਰ।
ਵਕਤ ਉਨ੍ਹਾਂ ਦਾ ਹੈ ਆ ਗਿਆ।
    ਵਕਤ ਆ ਗਿਆ ਹੈ ਉਨ੍ਹਾਂ ਦੀ ਬਦੀ ਦੇ ਮੁਕਣ ਦਾ।

ਬਾਬਲ ਦੇ ਵਿਰੁੱਧ ਭਵਿੱਖਬਾਣੀ

30 “‘ਪਾ ਲਵੋ ਵਾਪਸ ਤਲਵਾਰ (ਬਾਬਲ) ਨੂੰ ਮਿਆਨ ਅੰਦਰ। ਬਾਬਲ ਮੈਂ ਤੇਰਾ ਨਿਆਂ ਓੱਥੇ ਹੀ ਕਰਾਂਗਾ ਜਿੱਥੇ ਤੂੰ ਸਾਜਿਆ ਗਿਆ ਸੀ, ਜਿਸ ਧਰਤੀ ਉੱਤੇ ਤੂੰ ਜੰਮਿਆ ਸੀ। 31 ਮੈਂ ਆਪਣਾ ਕਹਿਰ ਤੇਰੇ ਉੱਤੇ ਡੋਲ੍ਹਾਂਗਾ। ਮੇਰਾ ਕਹਿਰ ਤੈਨੂੰ ਗਰਮ ਹਵਾ ਵਾਂਗ ਸਾੜ ਦੇਵੇਗਾ। ਮੈਂ ਤੈਨੂੰ ਜ਼ਾਲਮ ਲੋਕਾਂ ਦੇ ਹਵਾਲੇ ਕਰ ਦਿਆਂਗਾ। ਉਹ ਲੋਕ ਲੋਕਾਂ ਨੂੰ ਕਤਲ ਕਰਨ ਵਿੱਚ ਮਾਹਰ ਹਨ। 32 ਤੂੰ ਅੱਗ ਲਈ ਬਾਲਣ ਵਾਂਗ ਹੋਵੇਂਗਾ। ਤੇਰਾ ਖੂਨ ਧਰਤੀ ਅੰਦਰ ਡੂੰਘਾ ਵਗ ਜਾਵੇਗਾ-ਲੋਕ ਤੈਨੂੰ ਫ਼ੇਰ ਕਦੇ ਵੀ ਯਾਦ ਨਹੀਂ ਕਰਨਗੇ। ਮੈਂ, ਯਹੋਵਾਹ ਨੇ, ਬੋਲ ਦਿੱਤਾ ਹੈ!’”

ਹਿਜ਼ਕੀਏਲ ਯਰੂਸ਼ਲਮ ਦੇ ਵਿਰੁੱਧ ਬੋਲਦਾ ਹੈ

22 ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਕਾਤਲਾਂ ਦੇ ਸ਼ਹਿਰ ਬਾਰੇ ਨਿਆਂ ਕਰੇਂਗਾ? ਕੀ ਤੂੰ ਉਸ ਨੂੰ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਬਾਰੇ ਦੱਸੇਁਗਾ ਜਿਹੜੀਆਂ ਉਸ ਨੇ ਕੀਤੀਆਂ ਸਨ? ਤੈਨੂੰ ਜ਼ਰੂਰ ਆਖਣਾ ਚਾਹੀਦਾ ਹੈ, ‘ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ: ਸ਼ਹਿਰ ਕਾਤਲਾਂ ਨਾਲ ਭਰਿਆ ਹੋਇਆ ਹੈ। ਇਸ ਲਈ ਇਸਦੀ ਸਜ਼ਾ ਦਾ ਸਮਾਂ ਆ ਗਿਆ ਹੈ! ਇਸਨੇ ਆਪਣੇ ਲਈ ਬੁੱਤ ਬਣਾਏ। ਅਤੇ ਉਨ੍ਹਾਂ ਬੁੱਤਾਂ ਨੇ ਉਸ ਨੂੰ ਕਰ ਦਿੱਤਾ!

“‘ਯਰੂਸ਼ਲਮ ਦੇ ਲੋਕੋ, ਤੁਸੀਂ ਬਹੁਤ ਬੰਦਿਆਂ ਨੂੰ ਮਾਰਿਆ। ਤੁਸੀਂ ਬੁੱਤ ਬਣਾਏ। ਤੁਸੀਂ ਦੋਸ਼ੀ ਹੋ, ਅਤੇ ਤੁਹਾਨੂੰ ਸਜ਼ਾ ਦੇਣ ਦਾ ਸਮਾਂ ਆ ਗਿਆ ਹੈ। ਤੁਹਾਡਾ ਅੰਤ ਆ ਗਿਆ ਹੈ। ਦੂਸਰੀਆਂ ਕੌਮਾਂ ਤੁਹਾਡਾ ਮਜ਼ਾਕ ਉਡਾਣਗੀਆਂ। ਉਹ ਦੇਸ ਤੁਹਾਡੇ ਉੱਤੇ ਹੱਸਣਗੇ। ਦੂਰ ਨੇੜੇ ਦੇ ਲੋਕ ਤੁਹਾਡਾ ਮਜ਼ਾਕ ਉਡਾਉਣਗੇ। ਤੁਸੀਂ ਆਪਣਾ ਨਾਮ ਬਦਨਾਮ ਕਰ ਲਿਆ ਹੈ। ਤੁਸੀਂ ਉੱਚਾ ਹਾਸਾ ਸੁਣ ਸੱਕਦੇ ਹੋ।

“‘ਦੇਖੋ, ਯਰੂਸ਼ਲਮ ਵਿੱਚ, ਇਸਰਾਏਲ ਦੇ ਹਰ ਹਾਕਮ ਨੇ ਆਪਣੇ ਆਪ ਨੂੰ ਇੰਨਾ ਮਜ਼ਬੂਤ ਬਣਾ ਲਿਆ ਸੀ ਕਿ ਉਹ ਹੋਰਨਾਂ ਲੋਕਾਂ ਨੂੰ ਮਾਰ ਸੱਕਦਾ ਸੀ। ਯਰੂਸ਼ਲਮ ਦੇ ਲੋਕ ਆਪਣੇ ਮਾਪਿਆਂ ਦਾ ਆਦਰ ਨਹੀਂ ਕਰਦੇ। ਉਹ ਅਜਨਬੀਆਂ ਨੂੰ ਇਸ ਸ਼ਹਿਰ ਵਿੱਚ ਦੁੱਖ ਦਿੰਦੇ ਹਨ। ਉਹ ਉਸ ਬਾਵੇਂ ਯਤੀਮਾਂ ਅਤੇ ਵਿਧਵਾਵਾਂ ਨੂੰ ਧੋਖਾ ਦਿੰਦੇ ਹਨ। ਤੁਸੀਂ ਲੋਕ ਮੇਰੀਆਂ ਪਵਿੱਤਰ ਵਸਤੂਆਂ ਨੂੰ ਨਫ਼ਰਤ ਕਰਦੇ ਹੋ। ਤੁਸੀਂ ਮੇਰੇ ਆਰਾਮ ਕਰਨ ਦੇ ਖਾਸ ਦਿਨਾਂ ਬਾਰੇ ਇਸ ਤਰ੍ਹਾਂ ਵਿਹਾਰ ਕਰਦੇ ਹੋ ਜਿਵੇਂ ਉਹ ਮਹੱਤਵਪੂਣ ਨਾ ਹੋਣ। ਯਰੂਸ਼ਲਮ ਦੇ ਲੋਕ ਹੋਰਨਾਂ ਲੋਕਾਂ ਬਾਰੇ ਝੂਠ ਬੋਲਦੇ ਹਨ। ਉਹ ਅਜਿਹਾ ਉਨ੍ਹਾਂ ਬੇਪਾਪਾਂ ਨੂੰ ਮਾਰਨ ਲਈ ਕਰਦੇ ਹਨ। ਲੋਕ ਪਹਾੜਾਂ ਉੱਤੇ ਜਾਂਦੇ ਨੇ (ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲਈ) ਅਤੇ ਫ਼ੇਰ ਯਰੂਸ਼ਲਮ ਵਾਪਸ ਆਉਂਦੇ ਨੇ (ਆਪਣੀ ਸੰਗਤ ਦੇ ਭੋਜਨ ਨੂੰ) ਖਾਣ ਲਈ।

“‘ਯਰੂਸ਼ਲਮ ਵਿੱਚ ਲੋਕ ਬਹੁਤ ਸਾਰੇ ਜਿਨਸੀ ਪਾਪ ਕਰਦੇ ਹਨ। 10 ਯਰੂਸ਼ਲਮ ਵਿੱਚ ਲੋਕ ਆਪਣੇ ਪਿਤਾ ਦੀ ਪਤਨੀ ਨਾਲ ਵੀ ਬਦਕਾਰੀ ਕਰਦੇ ਹਨ। ਯਰੂਸ਼ਲਮ ਵਿੱਚ ਆਦਮੀ ਔਰਤਾਂ ਨਾਲ ਬਲਾਤਕਾਰ ਕਰਦੇ ਹਨ-ਉਨ੍ਹਾਂ ਦੇ ਮਾਹਵਾਰੀ ਦੇ ਦਿਨਾਂ ਵਿੱਚ ਵੀ। 11 ਕੋਈ ਇੱਕ ਬੰਦਾ ਆਪਣੇ ਹੀ ਗਵਾਂਢੀ ਦੀ ਪਤਨੀ ਨਾਲ ਅਜਿਹਾ ਭਿਆਨਕ ਪਾਪ ਕਰਦਾ ਹੈ। ਕੋਈ ਦੂਸਰਾ ਬੰਦਾ ਆਪਣੀ ਹੀ ਨੂੰਹ ਨਾਲ ਬਦਕਾਰੀ ਕਰਦਾ ਹੈ ਅਤੇ ਉਸ ਨੂੰ ਨਾਪਾਕ ਬਣਾ ਦਿੰਦਾ ਹੈ। ਅਤੇ ਕੋਈ ਹੋਰ ਬੰਦਾ ਆਪਣੇ ਪਿਤਾ ਦੀ ਧੀ-ਆਪਣੀ ਹੀ ਭੈਣ ਨਾਲ-ਬਲਾਤਕਾਰ ਕਰਦਾ ਹੈ। 12 ਯਰੂਸ਼ਲਮ ਵਿੱਚ, ਤੁਸੀਂ ਲੋਕ ਲੋਕਾਂ ਨੂੰ ਮਾਰਨ ਲਈ ਪੈਸਾ ਲੈਂਦੇ ਹੋ। ਤੁਸੀਂ ਲੋਕ ਪੈਸਾ ਉਧਾਰ ਦਿੰਦੇ ਹੋ ਅਤੇ ਉਨ੍ਹਾਂ ਕਰਜ਼ਿਆਂ ਉੱਤੇ ਸੂਦ ਵਸੂਲ ਕਰਦੇ ਹੋ। ਤੁਸੀਂ ਲੋਕ ਬੋੜੇ ਜਿੰਨੇ ਪੈਸੇ ਲਈ ਆਪਣੇ ਗੁਵਾਂਢੀਆਂ ਨੂੰ ਧੋਖਾ ਦਿੰਦੇ ਹੋ। ਅਤੇ ਤੁਸੀਂ ਲੋਕਾਂ ਨੇ ਮੈਨੂੰ ਭੁਲਾ ਦਿੱਤਾ ਹੈ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।

13 ਪਰਮੇਸ਼ੁਰ ਨੇ ਆਖਿਆ, “‘ਹੁਣ ਦੇਖ! ਅਵੱਸ਼ ਹੀ ਮੈਂ ਆਪਣਾ ਹੱਥ ਹੇਠਾਂ ਮਾਰਾਂਗਾ ਅਤੇ ਤੁਹਾਨੂੰ ਰੋਕ ਦੇਵਾਂਗਾ! ਮੈਂ ਤੁਹਾਨੂੰ ਲੋਕਾਂ ਨੂੰ ਧੋਖਾ ਦੇਣ ਲਈ ਅਤੇ ਮਾਰਨ ਲਈ ਸਜ਼ਾ ਦੇਵਾਂਗਾ। 14 ਕੀ ਤੁਸੀਂ ਉਦੋਂ ਬਹਾਦਰ ਬਣੋਂਗੇ? ਕੀ ਤੁਸੀਂ ਉਦੋਂ ਮਜ਼ਬੂਤ ਬਣੋਂਗੇ ਜਿਸ ਵੇਲੇ ਮੈਂ ਤੁਹਾਨੂੰ ਸਜ਼ਾ ਦੇਣ ਲਈ ਆਵਾਂਗਾ! ਨਹੀਂ! ਮੈਂ ਯਹੋਵਾਹ ਹਾਂ। ਮੈਂ ਬੋਲ ਦਿੱਤਾ ਹੈ। ਅਤੇ ਮੈਂ ਉਹੋ ਗੱਲਾਂ ਕਰਾਂਗਾ ਜੋ ਮੈਂ ਆਖੀਆਂ ਸੀ! 15 ਮੈਂ ਤੁਹਾਨੂੰ ਕੌਮਾਂ ਦਰਮਿਆਨ ਖਿੰਡਾ ਦੇਵਾਂਗਾ। ਮੈਂ ਤੁਹਾਨੂੰ ਬਹੁਤ ਸਾਰੇ ਦੇਸਾਂ ਵਿੱਚ ਜਾਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਇਸ ਸ਼ਹਿਰ ਦੀਆਂ ਅਸ਼ੁੱਧਤਾਵਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਆਂਗਾ। 16 ਪਰ ਯਰੂਸ਼ਲਮ, ਤੂੰ ਅਪਵਿੱਤਰ ਹੋ ਜਾਵੇਂਗਾ। ਅਤੇ ਹੋਰ ਕੌਮਾਂ ਇਨ੍ਹਾਂ ਗੱਲਾਂ ਨੂੰ ਵਾਪਰਦਿਆਂ ਦੇਖਣਗੀਆਂ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”

ਇਸਰਾਏਲ ਨਿਰਾਰਬਕ ਕੂੜੇ ਵਰਗਾ ਹੈ

17 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 18 “ਆਦਮੀ ਦੇ ਪੁੱਤਰ, ਚਾਂਦੀ ਦੇ ਮੁਕਾਬਲੇ ਤੇ ਕਾਂਸੀ, ਲੋਹਾ, ਸਿੱਕਾ ਅਤੇ ਟੀਨ ਨਿਕੰਮੇ ਹਨ। ਕਾਰੀਗਰ ਚਾਂਦੀ ਨੂੰ ਸ਼ੁੱਧ ਕਰਨ ਲਈ ਉਸ ਨੂੰ ਅੱਗ ਵਿੱਚ ਸੁੱਟ ਦਿੰਦੇ ਹਨ। ਚਾਂਦੀ ਪਿਘਲ ਜਾਂਦੀ ਹੈ ਅਤੇ ਕਾਰੀਗਰ ਉਸ ਨੂੰ ਕੂੜੇ ਤੋਂ ਵੱਖ ਕਰ ਲੈਂਦੇ ਹਨ। ਇਸਰਾਏਲ ਦੀ ਕੌਮ ਉਸ ਨਿਕੰਮੇ ਕੂੜੇ ਵਰਗੀ ਬਣ ਗਈ ਹੈ। 19 ਇਸ ਲਈ ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਤੁਸੀਂ ਸਾਰੇ ਲੋਕ ਨਿਕੰਮੇ ਕੂੜੇ ਵਰਗੇ ਬਣ ਗਏ ਹੋ। ਇਸ ਲਈ ਮੈਂ ਤੁਹਾਨੂੰ ਯਰੂਸ਼ਲਮ ਵਿੱਚ ਇਕੱਠਿਆਂ ਕਰਾਂਗਾ। 20 ਕਾਰੀਗਰ ਚਾਂਦੀ, ਕਾਂਸੀ, ਲੋਹੇ, ਸਿੱਕੇ ਅਤੇ ਟੀਨ ਨੂੰ ਅੱਗ ਵਿੱਚ ਸੁੱਟਦੇ ਹਨ। ਉਹ ਅੱਗ ਨੂੰ ਹੋਰ ਤੇਜ਼ ਕਰਨ ਲਈ ਫ਼ੂਕਾਂ ਮਾਰਦੇ ਹਨ। ਫ਼ੇਰ ਧਾਤਾਂ ਪਿਘਲਣ ਲਗਦੀਆਂ ਹਨ। ਇਸੇ ਤਰ੍ਹਾਂ ਹੀ, ਮੈਂ ਤੁਹਾਨੂੰ ਆਪਣੀ ਅੱਗ ਵਿੱਚ ਸੁੱਟਾਂਗਾ ਅਤੇ ਪਿਘਲਾ ਦੇਵਾਂਗਾ। ਉਹ ਅੱਗ ਮੇਰਾ ਭਖਦਾ ਕਹਿਰ ਹੈ। 21 ਮੈਂ ਤੁਹਾਨੂੰ ਉਸ ਅੱਗ ਵਿੱਚ ਸੁੱਟਾਂਗਾ। ਮੈਂ ਆਪਣੇ ਕਹਿਰ ਦੀ ਅੱਗ ਨੂੰ ਫ਼ੂਕਾਂ ਮਾਰਾਂਗਾ। ਅਤੇ ਤੁਸੀਂ ਪਿਘਲਣ ਲੱਗ ਪਵੋਂਗੇ। 22 ਚਾਂਦੀ ਅੱਗ ਵਿੱਚ ਪਿਘਲ ਜਾਂਦੀ ਹੈ (ਅਤੇ ਕਾਰੀਗਰ ਚਾਂਦੀ ਨੂੰ ਨਿਤਾਰ ਲੈਂਦੇ ਹਨ ਅਤੇ ਉਸ ਨੂੰ ਬਚਾ ਲੈਂਦੇ ਨੇ।) ਓਸੇ ਤਰ੍ਹਾਂ ਤੁਸੀਂ ਸ਼ਹਿਰ ਵਿੱਚ ਪਿਘਲ ਜਾਵੋਂਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਆਪਣਾ ਕਹਿਰ ਤੁਹਾਡੇ ਵਿਰੁੱਧ ਢਾਲ ਦਿੱਤਾ ਹੈ।’”

ਹਿਜ਼ਕੀਏਲ ਦਾ ਯਰੂਸ਼ਲਮ ਦੇ ਵਿਰੁੱਧ ਬੋਲਣਾ

23 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 24 “ਆਦਮੀ ਦੇ ਪੁੱਤਰ, ਇਸਰਾਏਲ ਨਾਲ ਗੱਲ ਕਰ। ਉਸ ਨੂੰ ਆਖ ਕਿ ਉਹ ਪਵਿੱਤਰ ਨਹੀਂ ਹੈ। ਮੈਂ ਉਸ ਦੇਸ ਨਾਲ ਨਾਰਾਜ਼ ਹਾਂ, ਇਸੇ ਲਈ ਉਸ ਦੇਸ ਵਿੱਚ ਬਾਰਿਸ਼ ਨਹੀਂ ਹੋਈ। 25 ਯਰੂਸ਼ਲਮ ਦੇ ਨਬੀ ਮੰਦੀਆਂ ਯੋਜਨਾਵਾਂ ਬਣਾ ਰਹੇ ਹਨ। ਉਹ ਸ਼ੇਰ ਵਾਂਗ ਹਨ-ਜਿਹੜਾ ਆਪਣੇ ਸ਼ਿਕਾਰ ਕੀਤੇ ਜਾਨਵਰ ਨੂੰ ਖਾਣ ਲੱਗਿਆਂ ਦ੍ਦਹਾੜਦਾ ਹੈ। ਉਨ੍ਹਾਂ ਨਬੀਆਂ ਨੇ ਬਹੁਤ ਜ਼ਿੰਦਗੀਆਂ ਤਬਾਹ ਕਰ ਦਿੱਤੀਆਂ ਹਨ। ਉਨ੍ਹਾਂ ਨੇ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਖੋਹ ਲਈਆਂ ਹਨ। ਉਨ੍ਹਾਂ ਕਾਰਣ ਯਰੂਸ਼ਲਮ ਦੀਆਂ ਬਹੁਤ ਸਾਰੀਆਂ ਔਰਤਾਂ ਵਿਧਵਾ ਹੋ ਗਈਆਂ ਹਨ।

26 “ਜਾਜਕ ਨੇ ਸੱਚਮੁੱਚ ਮੇਰੀਆਂ ਬਿਵਸਬਾ ਨੂੰ ਨੁਕਸਾਨ ਪੁਚਾਇਆ ਹੈ। ਉਹ ਮੇਰੀਆਂ ਪਵਿੱਤਰ ਚੀਜ਼ਾਂ ਨਾਲ ਠੀਕ ਤਰ੍ਹਾਂ ਵਿਹਾਰ ਨਹੀਂ ਕਰਦੇ-ਉਹ ਇਹ ਨਹੀਂ ਦਰਸਾਂਉਦੇ ਕਿ ਇਹ ਮਹੱਤਵਪੂਰਣ ਹਨ। ਉਹ ਪਵਿੱਤਰ ਚੀਜ਼ਾਂ ਨਾਲ ਇਸ ਤਰ੍ਹਾਂ ਦਾ ਵਿਹਾਰ ਕਰਦੇ ਹਨ ਜਿਵੇਂ ਉਹ ਪਵਿੱਤਰ ਨਾ ਹੋਣ। ਉਹ ਪਾਕ ਚੀਜ਼ਾਂ ਨਾਲ ਨਾਪਾਕ ਚੀਜ਼ਾਂ ਵਰਗਾ ਵਿਹਾਰ ਕਰਦੇ ਹਨ। ਉਹ ਲੋਕਾਂ ਨੂੰ ਇਨ੍ਹਾਂ ਗੱਲਾਂ ਬਾਰੇ ਸਿੱਖਿਆ ਨਹੀਂ ਦਿੰਦੇ। ਉਹ ਮੇਰੇ ਆਰਾਮ ਕਰਨ ਦੇ ਖਾਸ ਦਿਨਾਂ ਨੂੰ ਆਦਰ ਦੇਣ ਤੋਂ ਇਨਕਾਰੀ ਹਨ। ਉਹ ਮੇਰੇ ਨਾਲ ਇਸ ਤਰ੍ਹਾਂ ਦਾ ਵਿਹਾਰ ਕਰਦੇ ਨੇ ਜਿਵੇਂ ਮੈਂ ਮਹੱਤਵਪੂਰਣ ਨਹੀਂ ਹਾਂ।

27 “ਯਰੂਸ਼ਲਮ ਦੇ ਆਗੂ ਉਸ ਬਘਿਆੜ ਵਰਗੇ ਹਨ ਜਿਹੜਾ ਆਪਣੇ ਸ਼ਿਕਾਰ ਕੀਤੇ ਜਾਨਵਰ ਨੂੰ ਖਾ ਰਿਹਾ ਹੋਵੇ। ਉਹ ਆਗੂ ਸਿਰਫ਼ ਅਮੀਰ ਹੋਣ ਲਈ ਲੋਕਾਂ ਉੱਤੇ ਹਮਲਾ ਕਰਦੇ ਅਤੇ ਮਾਰਦੇ ਹਨ।

28 “ਨਬੀ ਲੋਕਾਂ ਨੂੰ ਚੇਤਾਵਨੀ ਨਹੀਂ ਦਿੰਦੇ-ਉਹ ਸੱਚ ਉੱਤੇ ਪਰਦਾ ਪਾਉਂਦੇ ਹਨ। ਉਹ ਉਨ੍ਹਾਂ ਕਾਰੀਗਰਾਂ ਵਰਗੇ ਹਨ ਜਿਹੜੇ ਸੱਚਮੁੱਚ ਦੀਵਾਰ ਨੂੰ ਠੀਕ ਨਹੀਂ ਕਰਦੇ।-ਉਹ ਸਿਰਫ਼ ਸੁਰਾਖਾਂ ਉੱਤੇ ਪਲਸਤਰ ਫ਼ੇਰਦੇ ਹਨ। ਉਹ ਸਿਰਫ਼ ਝੂਠ ਹੀ ਦੇਖਦੇ ਹਨ। ਉਹ ਆਪਣਾ ਜਾਦੂ ਕਰਕੇ ਭਵਿੱਖ ਦਾ ਹਾਲ ਜਾਨਣ ਦੀ ਕੋਸ਼ਿਸ਼ ਕਰਦੇ ਹਨ ਪਰ ਉਹ ਸਿਰਫ਼ ਝੂਠ ਬੋਲਦੇ ਹਨ। ਉਹ ਆਖਦੇ ਹਨ, ‘ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।’ ਪਰ ਉਹ ਸਿਰਫ਼ ਝੂਠ ਬੋਲ ਰਹੇ ਹਨ-ਯਹੋਵਾਹ ਨੇ ਉਨ੍ਹਾਂ ਨਾਲ ਗੱਲ ਨਹੀਂ ਕੀਤੀ!

29 “ਆਮ ਆਦਮੀ ਇੱਕ ਦੂਸਰੇ ਦਾ ਲਾਭ ਉੱਠਾਂਦੇ ਹਨ। ਉਹ ਇੱਕ ਦੂਜੇ ਨੂੰ ਧੋਖਾ ਦਿੰਦੇ ਹਨ ਅਤੇ ਚੋਰੀ ਕਰਦੇ ਹਨ। ਉਹ ਗਰੀਬ ਬੇਸਹਾਰਾ ਮਂਗਤਿਆਂ ਦਾ ਲਾਭ ਉੱਠਾਂਦੇ ਹੋਏ ਅਮੀਰ ਹੁੰਦੇ ਹਨ। ਅਤੇ ਉਹ ਸੱਚਮੁੱਚ ਵਿਦੇਸ਼ੀ ਨਿਵਾਸੀਆਂ ਨੂੰ ਧੋਖਾ ਦਿੰਦੇ ਹਨ-ਉਹ ਬਿਲਕੁਲ ਵੀ ਉਨ੍ਹਾਂ ਨਾਲ ਨਿਆਂਈ ਹਨ!

30 “ਮੈਂ ਲੋਕਾਂ ਨੂੰ ਉਨ੍ਹਾਂ ਦਾ ਬਚਾਉ ਕਰਨ ਲਈ ਉਨ੍ਹਾਂ ਦੀਆਂ ਜ਼ਿੰਦਗੀਆਂ ਬਦਲਣ ਲਈ ਆਖਿਆ ਸੀ। ਮੈਂ ਲੋਕਾਂ ਨੂੰ ਦੀਵਾਰਾਂ ਦੀ ਮੁਰੰਮਤ ਕਰਨ ਲਈ ਆਖਿਆ ਸੀ। ਮੈਂ ਉਨ੍ਹਾਂ ਨੂੰ ਕੰਧਾਂ ਦੇ ਉਨ੍ਹਾਂ ਸੁਰਾਖਾਂ ਕੋਲ ਖੜ੍ਹੇ ਹੋਣ ਲਈ ਆਖਿਆ ਸੀ ਅਤੇ ਆਪਣੇ ਸ਼ਹਿਰ ਲਈ ਲੜਨ ਅਤੇ ਰੱਖਿਆ ਕਰਨ ਲਈ ਆਖਿਆ ਸੀ। ਪਰ ਕੋਈ ਬੰਦਾ ਸਹਾਇਤਾ ਲਈ ਨਹੀਂ ਬਹੁੜਿਆ! 31 ਇਸ ਲਈ ਮੈਂ ਉਨ੍ਹਾਂ ਉੱਤੇ ਆਪਣਾ ਕਹਿਰ ਦਰਸਾਵਾਂਗਾ-ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ! ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦੀ ਸਜ਼ਾ ਦਿਆਂਗਾ। ਇਹ ਸਾਰਾ ਉਨ੍ਹਾਂ ਦਾ ਕਸੂਰ ਹੈ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।

Punjabi Bible: Easy-to-Read Version (ERV-PA)

2010 by World Bible Translation Center