Beginning
ਹਾਕਮ ਅਤੇ ਪਰਬਾਂ
46 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਅੰਦਰਲੇ ਵਿਹੜੇ ਦਾ ਪੂਰਬੀ ਦਰਵਾਜ਼ਾ ਕੰਮ ਦੇ ਛੇ ਦਿਨਾਂ ਦੌਰਾਨ ਬੰਦ ਰਹੇਗਾ। ਪਰ ਇਸ ਨੂੰ ਸਬਤ ਦੇ ਦਿਨ ਅਤੇ ਨਵੇਂ ਚਂਦ ਦੇ ਦਿਨ ਖੋਲ੍ਹਿਆ ਜਾਵੇਗਾ। 2 ਹਾਕਮ ਇਸ ਫ਼ਾਟਕ ਦੇ ਵਰਾਂਡਾ ਵਿੱਚ ਜਾਵੇਗਾ ਅਤੇ ਫ਼ਾਟਕ ਦੀ ਚੌਖਟ ਕੋਲ ਖਲੋਵੇਗਾ। ਫ਼ੇਰ ਜਾਜਕ ਹਾਕਮ ਦੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਉਣਗੇ। ਹਾਕਮ ਫ਼ਾਟਕ ਦੀ ਸਰਦਲ ਉੱਤੇ ਉਪਾਸਨਾ ਕਰੇਗਾ। ਫ਼ੇਰ ਉਹ ਬਾਹਰ ਜਾਵੇਗਾ। ਪਰ ਦਰਵਾਜ਼ਾ ਸ਼ਾਮ ਤੋਂ ਪਹਿਲਾਂ ਬੰਦ ਨਹੀਂ ਕੀਤਾ ਜਾਵੇਗਾ। 3 ਸਬਤ ਦੇ ਦਿਨ ਅਤੇ ਨਵੇਂ ਚੰਨ ਦੇ ਦਿਨ, ਜ਼ਮੀਨ ਦੇ ਲੋਕ ਵੀ ਦਰਵਾਜ਼ੇ ਉੱਤੇ ਯਹੋਵਾਹ ਦੀ ਉਪਾਸਨਾ ਕਰਨਗੇ।
4 “ਸਬਤ ਦੇ ਦਿਨ, ਹਾਕਮ ਯਹੋਵਾਹ ਅੱਗੇ ਹੋਮ ਦੀ ਭੇਟ ਚਢ਼ਵੇਗਾ। ਉਸ ਨੂੰ ਛੇ ਦੋਸ਼ ਰਹਿਤ ਲੇਲੇ ਅਤੇ ਇੱਕ ਦੋਸ਼ ਰਹਿਤ ਭੇਡੂ ਜ਼ਰੂਰ ਭੇਟ ਕਰਨਾ ਚਾਹੀਦਾ ਹੈ। 5 ਉਸ ਨੂੰ ਭੇਡੂ ਦੇ ਨਾਲ ਅਨਾਜ ਦੀ ਭੇਟ ਦਾ ਇੱਕ ਇਫ਼ਾਹ ਜ਼ਰੂਰ ਦੇਣਾ ਚਾਹੀਦਾ ਹੈ। ਜਿੱਥੇ ਤੀਕ ਲੇਲਿਆਂ ਦੇ ਨਾਲ ਅਨਾਜ ਦੀਆਂ ਭੇਟਾਂ ਦੀ ਗੱਲ ਹੈ, ਹਾਕਮ ਜਿੰਨਾ ਚਾਹੇ ਦੇ ਸੱਕਦਾ ਹੈ। ਪਰ ਉਸ ਨੂੰ ਅਨਾਜ ਦੇ ਇੱਕ ਇਫ਼ਾਹ ਦੇ ਨਾਲ ਇੱਕ ਹੀਨ ਜੈਤੂਨ ਦਾ ਤੇਲ ਜ਼ਰੂਰ ਦੇਣਾ ਚਾਹੀਦਾ ਹੈ।
6 “ਨਵੇਂ ਚਂਦ ਦੇ ਦਿਨ ਉਸ ਨੂੰ ਇੱਕ ਦੋਸ਼ ਰਹਿਤ ਬਲਦ ਜ਼ਰੂਰ ਭੇਟ ਕਰਨਾ ਚਾਹੀਦਾ ਹੈ। ਉਹ ਛੇ ਦੋਸ਼ ਰਹਿਤ ਲੇਲੇ ਅਤੇ ਇੱਕ ਦੋਸ਼ ਰਹਿਤ ਭੇਡੂ ਵੀ ਭੇਟ ਕਰੇਗਾ। 7 ਹਾਕਮ ਨੂੰ ਬਲਦ ਦੇ ਨਾਲ ਇੱਕ ਏਫ਼ਾ ਅਨਾਜ ਦੀ ਭੇਟ, ਅਤੇ ਦੁਂਬੇ ਦੇ ਨਾਲ ਇੱਕ ਏਫ਼ਾ ਦੀ ਭੇਟ ਜ਼ਰੂਰ ਚੜ੍ਹਾਉਣੀ ਚਾਹੀਦੀ ਹੈ। ਜਿੱਥੇ ਤੀਕ ਲੇਲਿਆਂ ਦੇ ਨਾਲ ਅਨਾਜ ਦੀ ਭੇਟ ਦੀ ਗੱਲ ਹੈ, ਹਾਕਮ ਜਿੰਨਾ ਚਾਹੇ ਦੇ ਸੱਕਦਾ ਹੈ। ਪਰ ਉਸ ਨੂੰ ਹਰ ਏਫ਼ਾ ਅਨਾਜ ਲਈ ਜੈਤੂਨ ਦੇ ਤੇਲ ਦਾ ਇੱਕ ਹੀਨ ਜ਼ਰੂਰ ਦੇਣਾ ਚਾਹੀਦਾ ਹੈ।
8 “ਜਦੋਂ ਹਾਕਮ ਅੰਦਰ ਜਾਵੇ, ਉਸ ਨੂੰ ਪੂਰਬੀ ਫਾਟਕ ਦੇ ਵਰਾਂਡਾ ਵੱਲੋਂ ਦਾਖਲ ਹੋਣਾ ਚਾਹੀਦਾ, ਅਤੇ ਉਸ ਨੂੰ ਇਸ ਨੂੰ ਉਵੇਂ ਹੀ ਛੱਡ ਦੇਣਾ ਚਾਹੀਦਾ ਹੈ।
9 “ਜਦੋਂ ਧਰਤੀ ਦੇ ਲੋਕ ਖਾਸ ਦਾਵਤਾਂ ਸਮੇਂ ਯਹੋਵਾਹ ਦਾ ਦੀਦਾਰ ਕਰਨ ਆਉਣ, ਤਾਂ ਜਿਹੜਾ ਬੰਦਾ ਉਪਾਸਨਾ ਲਈ ਉੱਤਰੀ ਫ਼ਾਟਕ ਵੱਲੋਂ ਦਾਖਲ ਹੁੰਦਾ ਉਹ ਦੱਖਣੀ ਫ਼ਾਟਕ ਰਾਹੀਂ ਬਾਹਰ ਜਾਵੇਗਾ। ਜਿਹੜਾ ਬੰਦਾ ਦੱਖਣੀ ਫ਼ਾਟਕ ਰਾਹੀਂ ਦਾਖਲ ਹੁੰਦਾ ਹੈ ਉਹ ਉੱਤਰੀ ਫ਼ਾਟਕ ਰਾਹੀਂ ਬਾਹਰ ਜਾਵੇਗਾ। ਕੋਈ ਵੀ ਉਸੇ ਰਸਤੇ ਤੋਂ ਵਾਪਸ ਨਹੀਂ ਆਵੇਗਾ ਜਿਧਰੋ ਉਹ ਦਾਖਲ ਹੋਇਆ ਸੀ। ਹਰ ਬੰਦੇ ਨੂੰ ਸਿੱਧਾ ਬਾਹਰ ਜਾਣਾ ਚਾਹੀਦਾ ਹੈ। 10 ਹਾਕਮ ਨੂੰ ਲੋਕਾਂ ਦੇ ਨਾਲ ਓੱਥੇ ਹੋਣਾ ਚਾਹੀਦਾ ਹੈ। ਜਦੋਂ ਲੋਕ ਅੰਦਰ ਜਾਣ ਤਾਂ ਹਾਕਮ ਉਨ੍ਹਾਂ ਦੇ ਨਾਲ ਜਾਵੇਗਾ। ਜਦੋਂ ਉਹ ਬਾਹਰ ਆਉਣ ਤਾਂ ਹਾਕਮ ਵੀ ਬਾਹਰ ਆਵੇਗਾ।
11 “ਦਾਵਤਾਂ ਦੇ ਮੌਕੇ ਅਤੇ ਹੋਰ ਖਾਸ ਸਮਾਗਮਾਂ ਸਮੇਂ ਹਰ ਜਵਾਨ ਬਲਦ ਦੇ ਨਾਲ ਅਨਾਜ ਚੜ੍ਹਾਵੇ ਦਾ ਇੱਕ ਇਫ਼ਾਹ ਜ਼ਰੂਰ ਭੇਟ ਕੀਤਾ ਜਾਵੇ। ਅਤੇ ਹਰ ਦੁਂਬੇ ਦੇ ਨਾਲ ਇੱਕ ਏਫ਼ਾ ਅਨਾਜ ਦੀ ਭੇਟ ਜ਼ਰੂਰ ਚੜ੍ਹਾਈ ਜਾਵੇ। ਜਿੱਥੇ ਤੀਕ ਲੇਲਿਆਂ ਦੇ ਨਾਲ ਅਨਾਜ ਦੀ ਭੇਟ ਦੀ ਗੱਲ ਹੈ, ਹਾਕਮ ਜਿੰਨਾ ਚਾਹੇ ਭੇਂਟ ਕਰ ਸੱਕਦਾ ਹੈ। ਪਰ ਉਸ ਨੂੰ ਹਰ ਏਫ਼ਾ ਅਨਾਜ ਲਈ ਜੈਤੂਨ ਦੇ ਤੇਲ ਦਾ ਇੱਕ ਹੀਨ ਜ਼ਰੂਰ ਦੇਣਾ ਚਾਹੀਦਾ ਹੈ।
12 “ਜਦੋਂ ਸ਼ਾਸਕ ਯਹੋਵਾਹ ਅੱਗੇ ਮਨਮਰਜ਼ੀ ਦੀ ਭੇਟ ਚੜ੍ਹਾਵੇ ਇਹ ਹੋਮ ਦੀ ਭੇਟ ਵੀ ਹੋ ਸੱਕਦੀ ਹੈ ਅਤੇ ਸੁੱਖ ਸਾਂਦ ਦੀ ਭੇਟ ਜਾਂ ਮਨਮਰਜ਼ੀ ਦੀ ਭੇਂਟ ਵੀ ਹੋ ਸੱਕਦੀ ਹੈ। ਉਸ ਲਈ ਪੂਰਬੀ ਦਰਵਾਜ਼ਾ ਖੋਲ੍ਹਿਆ ਜਾਵੇਗਾ। ਫ਼ੇਰ ਉਹ ਉਸੇ ਤਰ੍ਹਾਂ ਆਪਣੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇਗਾ ਜਿਵੇਂ ਉਹ ਸਬਤ ਦੇ ਦਿਨ ਕਰਦਾ ਹੈ। ਜਦੋਂ ਉਹ ਜਾਵੇਗਾ ਤਾਂ ਦਰਵਾਜ਼ਾ ਬੰਦ ਕਰ ਦਿੱਤਾ ਜਾਵੇਗਾ।
ਰੋਜ਼ਾਨਾ ਦੀ ਭੇਂਟ
13 “ਤੁਸੀਂ ਹਰ ਰੋਜ਼ ਇੱਕ ਸਾਲ ਦਾ ਦੋਸ਼ ਰਹਿਤ ਲੇਲਾ ਭੇਟ ਕਰੋਗੇ। ਇਹ ਯਹੋਵਾਹ ਲਈ ਹੋਮ ਦੀ ਭੇਟ ਚੜ੍ਹਾਬੇਗੀ। ਤੁਸੀਂ ਅਜਿਹਾ ਹਰ ਸਵੇਰ ਨੂੰ ਕਰੋਂਗੇ। 14 ਇਸਦੇ ਨਾਲ ਹੀ ਤੁਸੀਂ ਹਰ ਸਵੇਰ, ਲੇਲੇ ਦੇ ਨਾਲ ਅਨਾਜ ਦੀਆਂ ਭੇਟਾਂ ਚੜ੍ਹਾਉਂਗੀ। ਤੁਸੀਂ ਆਟੇ ਦਾ 1/6 ਏਫ਼ਾ ਅਤੇ ਮੈਦੇ ਨੂੰ ਬਿਂਦਾ ਕਰਨ ਲਈ 1/3 ਹੀਨ ਤੇਲ ਭੇਟ ਕਰੋਗੇ। ਇਹ ਯਹੋਵਾਹ ਲਈ ਹਰ ਰੋਜ਼ ਦਾ ਅਨਾਜ ਦੀਆਂ ਭੇਟਾਂ ਹੋਵੇਗੀ। 15 ਇਸ ਲਈ ਉਹ ਹਮੇਸ਼ਾ ਲਈ ਹਰ ਸਵੇਰ ਹੋਮ ਦੀ ਭੇਟ ਵਜੋਂ ਇੱਕ ਲੇਲਾ, ਅਨਾਜ ਦੀ ਭੇਟ ਅਤੇ ਤੇਲ ਚੜ੍ਹਾਉਣਗੇ।”
ਹਾਕਮ ਲਈ ਵਿਰਾਸਤ ਦੇ ਕਨੂੰਨ
16 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਜੇ ਕੋਈ ਹਾਕਮ ਆਪਣੀ ਜ਼ਮੀਨ ਦੇ ਹਿੱਸੇ ਵਿੱਚ ਆਪਣੇ ਪੁੱਤਰਾਂ ਨੂੰ ਕੋਈ ਸੁਗਾਤ ਦਿੰਦਾ ਹੈ, ਤਾਂ ਇਹ ਉਸ ਦੇ ਪੁੱਤਰਾਂ ਦੀ ਹੋਵੇਗੀ। ਇਹ ਉਨ੍ਹਾਂ ਦੀ ਮਲਕੀਅਤ ਹੈ। 17 ਪਰ ਜੇ ਕੋਈ ਹਾਕਮ ਆਪਣੀ ਜ਼ਮੀਨ ਦਾ ਕੋਈ ਹਿੱਸਾ ਆਪਣੇ ਕਿਸੇ ਗੁਲਾਮ ਨੂੰ ਸੁਗਾਤ ਵਜੋਂ ਦਿੰਦਾ ਹੈ, ਤਾਂ ਉਹ ਜ਼ਮੀਨ ਆਜ਼ਾਦੀ ਦੇ ਵਰ੍ਹੇ ਤੀਕ ਉਸ ਗੁਲਾਮ ਦੀ ਮਲਕੀਅਤ ਰਹੇਗੀ। ਫ਼ੇਰ ਇਹ ਸੁਗਾਤ ਹਾਕਮ ਕੋਲ ਵਾਪਸ ਚਲੀ ਜਾਵੇਗੀ। ਸਿਰਫ਼ ਹਾਕਮ ਦੇ ਪੁੱਤਰ ਹੀ ਹਾਕਮ ਵੱਲੋਂ ਦਿੱਤੀ ਜ਼ਮੀਨ ਦੀ ਸੁਗਾਤ ਨੂੰ ਰੱਖਣਗੇ! 18 ਅਤੇ ਹਾਕਮ ਆਪਣੇ ਲੋਕਾਂ ਵਿੱਚੋਂ ਕਿਸੇ ਦੀ ਜ਼ਮੀਨ ਨਹੀਂ ਖੋਹੇਗਾ ਅਤੇ ਨਾ ਉਨ੍ਹਾਂ ਨੂੰ ਆਪਣੀ ਜ਼ਮੀਨ ਛੱਡਣ ਲਈ ਮਜ਼ਬੂਰ ਕਰੇਗਾ। ਉਸ ਨੂੰ ਆਪਣੇ ਪੁੱਤਰਾਂ ਨੂੰ ਆਪਣੀ ਹੀ ਜ਼ਮੀਨ ਦੇਣੀ ਚਾਹੀਦੀ ਹੈ। ਇੰਝ ਮੇਰੇ ਲੋਕਾਂ ਨੂੰ ਆਪਣੀ ਜ਼ਮੀਨ ਗੁਆਉਣ ਲਈ ਮਜ਼ਬੂਰ ਨਹੀਂ ਕੀਤਾ ਜਾਵੇਗਾ।”
ਖਾਸ ਰਸੋਈਆ
19 ਉਹ ਆਦਮੀ ਮੈਨੂੰ ਫ਼ਾਟਕ ਦੇ ਨਾਲ ਲੱਗਦੇ ਪ੍ਰਵੇਸ਼ ਦੁਆਰ ਰਾਹੀਂ ਅੰਦਰ ਲੈ ਗਿਆ। ਉਹ ਮੈਨੂੰ ਉੱਤਰ ਵਾਲੇ ਪਾਸੇ ਬਣੇ ਹੋਏ ਜਾਜਕਾਂ ਦੇ ਪਵਿੱਤਰ ਕਮਰਿਆਂ ਤੱਕ ਲੈ ਗਿਆ ਓੱਥੇ ਮੈਂ ਰਸਤੇ ਦੇ ਪੱਛਮੀ ਕਿਨਾਰੇ ਤੇ ਇੱਕ ਸਥਾਨ ਦੇਖਿਆ। 20 ਆਦਮੀ ਨੇ ਮੈਨੂੰ ਆਖਿਆ, “ਇਹੀ ਉਹ ਥਾਂ ਹੈ ਜਿੱਥੇ ਜਾਜਕ ਦੋਸ਼ ਦੀਆਂ ਭੇਟਾਂ ਅਤੇ ਪਾਪ ਦੀਆਂ ਭੇਟਾਂ ਨੂੰ ਪਕਾਉਣਗੇ। ਇੱਥੇ ਹੀ ਜਾਜਕ ਅਨਾਜ ਦੀਆਂ ਭੇਟਾਂ ਨੂੰ ਸੇਕਣਗੇ। ਤਾਂ ਜੋ ਉਨ੍ਹਾਂ ਨੂੰ ਇਨ੍ਹਾਂ ਭੇਟਾਂ ਨੂੰ ਬਾਹਰਲੇ ਵਿਹੜੇ ਵਿੱਚ ਲਿਜਾਣ ਦੀ ਜ਼ਰੂਰਤ ਨਾ ਪਵੇ। ਇਸ ਤਰ੍ਹਾਂ ਉਹ ਇਨ੍ਹਾਂ ਪਵਿੱਤਰ ਚੀਜ਼ਾਂ ਨੂੰ ਆਮ ਲੋਕਾਂ ਦੇ ਸਾਹਮਣੇ ਬਾਹਰ ਨਹੀਂ ਲਿਆਉਣਗੇ।”
21 ਫ਼ੇਰ ਉਹ ਆਦਮੀ ਮੈਨੂੰ ਬਾਹਰਲੇ ਵਿਹੜੇ ਵੱਲ ਬਾਹਰ ਲੈ ਗਿਆ। ਉਹ ਮੈਨੂੰ ਵਿਹੜੇ ਦੇ ਚਾਰ ਕੋਨਿਆਂ ਕੋਲ ਲੈ ਗਿਆ। ਮੈਂ ਵੱਡੇ ਵਿਹੜੇ ਦੇ ਹਰ ਕੋਨੇ ਵਿੱਚ ਛੋਟੇ ਵਿਹੜੇ ਦੇਖੇ। 22 ਵਿਹੜੇ ਦੇ ਹਰੇਕ ਕੋਨੇ ਵਿੱਚ ਇੱਕ ਛੋਟਾ ਬੰਦ ਖੇਤਰ ਸੀ। ਹਰੇਕ ਛੋਟਾ ਵਿਹੜਾ 40 ਹੱਥ ਲੰਮਾ ਅਤੇ 30 ਹੱਥ ਚੌੜਾ ਸੀ। ਚਾਰੇ ਖੇਤਰਾਂ ਦਾ ਨਾਪ ਵੀ ਇਹੀ ਸੀ। 23 ਹਰੇਕ ਛੋਟੇ ਵਿਹੜੇ ਦੇ ਆਲੇ-ਦੁਆਲੇ ਇੱਟਾਂ ਦੀ ਕੰਧ ਸੀ। ਅਤੇ ਇੱਟਾਂ ਦੀ ਕੰਧ ਅੰਦਰ ਭੋਜਨ ਪਕਾਉਣ ਲਈ ਥਾਵਾਂ ਬਣੀਆਂ ਹੋਈਆਂ ਸਨ। 24 ਆਦਮੀ ਨੇ ਮੈਨੂੰ ਆਖਿਆ, “ਇਹ ਉਹ ਰਸੋਈਆਂ ਹਨ ਜਿੱਥੇ ਮੰਦਰ ਵਿੱਚ ਸੇਵਾ ਕਰਨ ਵਾਲੇ ਲੋਕ ਲੋਕਾਂ ਲਈ ਬਲੀ ਚੜ੍ਹਾਵਿਆਂ ਨੂੰ ਪਕਾਉਂਦੇ ਹਨ।”
ਮੰਦਰ ਵਿੱਚੋਂ ਵਗਦਾ ਪਾਣੀ
47 ਉਹ ਆਦਮੀ ਮੈਨੂੰ ਮੰਦਰ ਦੇ ਪ੍ਰਵੇਸ਼ ਦੁਆਰ ਵੱਲ ਵਾਪਸ ਲੈ ਗਿਆ ਮੈਂ ਮੰਦਰ ਦੇ ਪੂਰਬੀ ਦਰਵਾਜ਼ੇ ਦੇ ਹੇਠੋਁ ਪਾਣੀ ਨਿਕਲਦਿਆਂ ਦੇਖਿਆ। ਮੰਦਰ ਦਾ ਮੱਥਾ ਪੂਰਬ ਵਾਲੇ ਪਾਸੇ ਹੈ। ਪਾਣੀ ਮੰਦਰ ਦੇ ਦੱਖਣੀ ਸਿਰੇ ਦੇ ਹੇਠੋਁ ਵਗਦਾ ਸੀ ਅਤੇ ਜਗਵੇਦੀ ਦੇ ਦੱਖਣ ਵੱਲ ਜਾਂਦਾ ਸੀ। 2 ਆਦਮੀ ਮੈਨੂੰ ਉੱਤਰੀ ਫ਼ਾਟਕ ਬਾਣੀਂ ਬਾਹਰ ਲੈ ਗਿਆ ਅਤੇ ਫ਼ੇਰ ਪੂਰਬ ਵਾਲੇ ਪਾਸੇ ਬਾਹਰਲੇ ਫ਼ਾਟਕ ਵੱਲ ਬਾਹਰਵਾਰ ਲੈ ਗਿਆ। ਪਾਣੀ ਦਰਵਾਜ਼ੇ ਦੇ ਦੱਖਣ ਵਾਲੇ ਪਾਸੇ ਤੇ ਬਾਹਰ ਵੱਲ ਵਗ ਰਿਹਾ ਸੀ।
3 ਆਦਮੀ ਆਪਣੇ ਹੱਥ ਵਿੱਚ ਨਾਪਣ ਵਾਲਾ ਫ਼ੀਤਾ ਲੈ ਕੇ ਪੂਰਬ ਵੱਲ ਚੱਲਾ ਗਿਆ। ਉਸ ਨੇ 1,000 ਹੱਥ ਨਾਪਿਆ। ਫ਼ੇਰ ਉਸ ਨੇ ਮੈਨੂੰ ਉਸ ਸਥਾਨ ਉੱਤੇ ਪਾਣੀ ਵਿੱਚ ਚਲਣ ਲਈ ਆਖਿਆ। ਪਾਣੀ ਗਿਟ੍ਟੇ ਜਿੰਨਾ ਡੂੰਘਾ ਸੀ। 4 ਆਦਮੀ ਨੇ 1,000 ਹੱਥ ਹੋਰ ਨਾਪਿਆ। ਫ਼ੇਰ ਉਸ ਨੇ ਮੈਨੂੰ ਉਸ ਥਾਂ ਉੱਤੇ ਪਾਣੀ ਵਿੱਚ ਚੱਲਣ ਲਈ ਆਖਿਆ। ਓੱਥੇ ਪਾਣੀ ਮੇਰੇ ਗੋਡਿਆਂ ਤੀਕ ਆ ਗਿਆ। ਉਸ ਨੇ ਫ਼ੇਰ 1,000 ਹੱਥ ਨਾਪਿਆ ਅਤੇ ਮੈਨੂੰ ਉਸ ਥਾਂ ਉੱਤੇ ਪਾਣੀ ਵਿੱਚ ਚੱਲਣ ਲਈ ਆਖਿਆ। ਓੱਥੇ ਪਾਣੀ ਕਮਰ ਤੱਕ ਡੂੰਘਾ ਸੀ। 5 ਆਦਮੀ ਨੇ ਇੱਕ ਹਜ਼ਾਰ ਹੱਥ ਹੋਰ ਨਾਪਿਆ। ਪਰ ਓੱਥੇ ਪਾਣੀ ਇੰਨਾ ਡੂੰਘਾ ਸੀ ਕਿ ਪਾਰ ਨਹੀਂ ਸੀ ਕੀਤਾ ਜਾ ਸੱਕਦਾ। ਇਹ ਦਰਿਆ ਬਣ ਗਿਆ ਸੀ। ਪਾਣੀ ਇੰਨਾ ਡੂੰਘਾ ਸੀ ਕਿ ਇਸ ਵਿੱਚ ਤੈਰਿਆ ਜਾ ਸੱਕਦਾ ਸੀ। ਇਹ ਇੰਨਾ ਡੂੰਘਾ ਦਰਿਆ ਸੀ ਕਿ ਪਾਰ ਨਹੀਂ ਸੀ ਕੀਤਾ ਜਾ ਸੱਕਦਾ। 6 ਫ਼ੇਰ ਆਦਮੀ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਉਨ੍ਹਾਂ ਚੀਜ਼ਾਂ ਵੱਲ ਧਿਆਨ ਦਿੱਤਾ ਜਿਨ੍ਹਾਂ ਨੂੰ ਤੂੰ ਦੇਖਿਆ?”
ਫ਼ੇਰ ਆਦਮੀ ਮੈਨੂੰ ਨਦੀ ਦੇ ਕੰਢੇ-ਕੰਢੇ ਵਾਪਸ ਲੈ ਗਿਆ। 7 ਜਦੋਂ ਮੈਂ ਦਰਿਆ ਦੇ ਕੰਢੇ-ਕੰਢੇ ਵਾਪਸ ਤੁਰਿਆ, ਤਾਂ ਮੈਂ ਪਾਣੀ ਦੇ ਦੋਹੀਁ ਪਾਸੀਁ ਬਹੁਤ ਸਾਰੇ ਰੁੱਖ ਦੇਖੇ। 8 ਆਦਮੀ ਨੇ ਮੈਨੂੰ ਆਖਿਆ, “ਇਹ ਪਾਣੀ ਪੂਰਬ ਵੱਲ ਹੇਠਾਂ ਅਰਾਬਾਹ ਵਾਦੀ ਵੱਲ ਵਗਦਾ ਹੈ। 9 ਇਹ ਪਾਣੀ ਮਿਰਤ ਸਾਗਰ ਵਿੱਚ ਜਾ ਡਿਗਦਾ ਹੈ ਜਿਸ ਲਈ ਉਸ ਸਾਗਰ ਦਾ ਪਾਣੀ ਤਾਜ਼ਾ ਅਤੇ ਸਾਫ਼ ਹੋ ਜਾਂਦਾ ਹੈ। ਇਸ ਪਾਣੀ ਵਿੱਚ ਬਹੁਤ ਸਾਰੀਆਂ ਮੱਛੀਆਂ ਹਨ। ਅਤੇ ਜਿੱਧਰ ਇਹ ਦਰਿਆ ਜਾਂਦਾ ਹੈ ਉੱਥੇ ਹਰ ਤਰ੍ਹਾਂ ਦੇ ਜਾਨਵਰ ਰਹਿੰਦੇ ਹਨ। 10 ਤੁਸੀਂ ਏਨ ਗਦੀ ਤੋਂ ਲੈ ਕੇ ਏਨ-ਅਗਲਇਮ ਤੀਕ ਦਰਿਆ ਦੇ ਨਾਲ-ਨਾਲ ਖਲੋਤੇ ਮਛੇਰਿਆਂ ਨੂੰ ਦੇਖ ਸੱਕਦੇ ਹੋ। ਤੁਸੀਂ ਉਨ੍ਹਾਂ ਨੂੰ ਆਪਣੇ ਜਾਲ ਸੁੱਟਦਿਆਂ ਅਤੇ ਬਹੁਤ ਤਰ੍ਹਾਂ ਦੀਆਂ ਮੱਛੀਆਂ ਫ਼ੜਦਿਆਂ ਦੇਖ ਸੱਕਦੇ ਹੋ। ਮਿਰਤ ਸਾਗਰ ਵਿੱਚ ਵੀ ਉਤਨੀ ਹੀ ਕਿਸਮ ਦੀਆਂ ਮੱਛੀਆਂ ਹਨ ਜਿੰਨੀ ਕਿਸਮ ਦੀਆਂ ਮੈਡੀਟੇਰੇਨੀਅਨ ਸਾਗਰ ਵਿੱਚ ਹਨ। 11 ਪਰ ਧਰਤੀ ਦੇ ਦਲਦਲੀ ਅਤੇ ਛੋਟੇ-ਛੋਟੇ ਗਿੱਲੇ ਇਲਾਕੇ ਤਾਜ਼ਾ ਨਹੀਂ ਬਣਨਗੇ। ਉਹ ਨਮਕ ਲਈ ਛੱਡ ਦਿੱਤੇ ਜਾਣਗੇ। 12 ਦਰਿਆ ਦੇ ਦੋਹੀਁ ਪਾਸੀਁ ਹਰ ਤਰ੍ਹਾਂ ਦੇ ਫ਼ਲਦਾਰ ਰੁੱਖ ਉੱਗਣਗੇ। ਉਨ੍ਹਾਂ ਦੇ ਪੱਤੇ ਕਦੇ ਵੀ ਸੁੱਕ ਕੇ ਨਹੀਂ ਡਿਗਣਗੇ। ਇਨ੍ਹਾਂ ਰੁੱਖਾਂ ਉੱਤੇ ਸਦਾ ਹੀ ਫ਼ਲ ਉਗਦੇ ਰਹਿਣਗੇ। ਰੁੱਖ ਹਰ ਮਹੀਨੇ ਫ਼ਲ ਦੇਣਗੇ। ਕਿਉਂ ਕਿ ਰੁੱਖਾਂ ਲਈ ਪਾਣੀ ਮੰਦਰ ਵਿੱਚੋਂ ਆਉਂਦਾ ਹੈ। ਰੁੱਖਾਂ ਦੇ ਫ਼ਲ ਭੋਜਨ ਲਈ ਹੋਣਗੇ ਅਤੇ ਉਨ੍ਹਾਂ ਦੇ ਪੱਤੇ ਇਲਾਜ ਲਈ ਵਰਤੇ ਜਾਣਗੇ।”
ਪਰਿਵਾਰ-ਸਮੂਹਾਂ ਲਈ ਜ਼ਮੀਨ ਦੀ ਵੰਡ
13 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਇਸਰਾਏਲ ਦੇ ਬਾਰ੍ਹਾਂ ਪਰਿਵਾਰ-ਸਮੂਹਾਂ ਵਿੱਚ ਜ਼ਮੀਨ ਵੰਡਣ ਲਈ ਇਹ ਹੱਦਾਂ ਹਨ। ਯੂਸੁਫ਼ ਕੋਲ ਦੋ ਹਿੱਸੇ ਹੋਣਗੇ। 14 ਤੁਸੀਂ ਜ਼ਮੀਨ ਨੂੰ ਬਰਾਬਰ-ਬਰਾਬਰ ਵੰਡੋਗੇ। ਮੈਂ ਇਹ ਜ਼ਮੀਨ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਇਸ ਲਈ ਮੈਂ ਇਹ ਜ਼ਮੀਨ ਤੁਹਾਨੂੰ ਦੇ ਰਿਹਾ ਹਾਂ।
15 “ਜ਼ਮੀਨ ਦੀਆਂ ਹੱਦਾਂ ਇਹ ਹਨ: ਉੱਤਰ ਵਾਲੇ ਪਾਸੇ, ਇਹ ਮੈਡੀਟੇਰੇਨੀਅਨ ਸਾਗਰ ਤੋਂ ਲੈ ਕੇ ਹਬਲੋਨ ਦੇ ਰਸਤੇ, ਜਿੱਥੇ ਹਮਾਬ ਨੂੰ ਰਾਹ ਮੁੜਦਾ ਹੈ, ਅਤੇ ਅੱਗੇ ਸਦਾਦ ਵੱਲ, 16 ਬੇਰੋਬਾਹ, ਸਿਬਰਈਮ ਨੂੰ ਜਾਂਦੀ ਹੈ (ਜਿਹੜਾ ਦਂਮਿਸ਼ਕ ਅਤੇ ਹਮਾਬ ਦੀ ਹੱਦ ਉੱਤੇ ਹੈ) ਅਤੇ ਹਸ਼ੇਰ-ਹਤ੍ਤੀਕੋਨ ਨੂੰ ਜਾਂਦੀ ਹੈ ਜਿਹੜਾ ਕਿ ਹੌਰਾਨ ਦੀ ਹੱਦ ਉੱਤੇ ਹੈ। 17 ਇਸ ਲਈ ਹੱਦ ਸਾਗਰ ਤੋਂ ਲੈ ਕੇ ਦੰਮਿਸ਼ਕ ਅਤੇ ਹਮਾਬ ਦੀ ਉੱਤਰੀ ਸਰਹੱਦ ਉੱਤੇ ਹਸਰ-ਏਨੋਨ ਤੱਕ ਜਾਂਦੀ ਹੈ। ਇਹ ਉੱਤਰ ਵਾਲੇ ਪਾਸੇ ਹੋਵੇਗੀ।
18 “ਪੂਰਬ ਵਾਲੇ ਪਾਸੇ, ਹੱਦ ਹੌਗਨ ਅਤੇ ਦੰਮਿਸ਼ਕ ਵਿੱਚਕਾਰ ਹਸਰ-ਏਨੋਨ ਤੋਂ ਸ਼ੁਰੂ ਹੋਵੇਗੀ ਅਤੇ ਗਿਲਆਦ ਅਤੇ ਇਸਰਾਏਲ ਦੀ ਧਰਤੀ ਵਿੱਚਕਾਰ ਯਰਦਨ ਨਦੀ ਦੇ ਨਾਲ-ਨਾਲ ਜਾਂਦੀ ਹੋਈ ਪੂਰਬੀ ਸਾਗਰ ਵੱਲ ਅਤੇ ਧੁਰ ਤਮਾਰ ਤੀਕ ਜਾਵੇਗੀ। ਇਹ ਪੂਰਬੀ ਸਰਹੱਦ ਹੋਵੇਗੀ।
19 “ਦੱਖਣ ਵਾਲੇ ਪਾਸੇ, ਹੱਦ ਤਮਾਰ ਤੋਂ ਲੈ ਕੇ ਮਰੀਬੋਬ-ਕਾਦੇਸ਼ ਉੱਤੇ ਧੁਰ ਨਖਲਿਸਤਾਨ ਤੱਕ ਜਾਵੇਗੀ। ਫ਼ੇਰ ਇਹ ਮਿਸਰ ਦੇ ਚਸ਼ਮੇ ਦੇ ਨਾਲ-ਨਾਲ ਹੁੰਦੀ ਹੋਈ ਮੈਡੀਟੇਰੇਨੀਅਨ ਸਾਗਰ ਤੱਕ ਜਾਵੇਗੀ। ਇਹ ਦੱਖਣੀ ਸਰਹੱਦ ਹੋਵੇੇਗੀ।
20 “ਪੱਛਮ ਵਾਲੇ ਪਾਸੇ, ਮੈਡੀਟੇਰੇਨੀਅਨ ਸਾਗਰ ਧੁਰ ਲੇਬੋ ਹਮਾਬ ਦੇ ਸਾਹਮਣੇ ਦੇ ਖੇਤਰ ਤੱਕ ਸਰਹੱਦ ਹੋਵੇਗਾ। ਇਹ ਤੁਹਾਡੀ ਪੱਛਮੀ ਸਰਹੱਦ ਹੋਵੇਗੀ।
21 “ਇਸ ਲਈ ਤੁਸੀਂ ਇਸ ਜ਼ਮੀਨ ਨੂੰ ਆਪਣੇ ਵਿੱਚਕਾਰ ਇਸਰਾਏਲ ਦੇ ਪਰਿਵਾਰ-ਸਮੂਹਾਂ ਲਈ ਵੰਡ ਲਵੋਂਗੇ। 22 ਤੁਸੀਂ ਇਸ ਨੂੰ ਓਸੇ ਤਰ੍ਹਾਂ ਆਪਣੇ ਵਿੱਚਕਾਰ ਵੰਡ ਲਵੋਂਗੇ ਜਿਵੇਂ ਇਹ ਤੁਹਾਡੇ ਲਈ ਅਤੇ ਤੁਹਾਡੇ ਦਰਮਿਆਨ ਰਹਿਣ ਵਾਲੇ ਵਿਦੇਸ਼ੀਆਂ ਲਈ, ਵਿਰਸਾ ਹੋਵੇ, ਜਿਨ੍ਹਾਂ ਦੇ ਤੁਹਾਡੇ ਵਿੱਚਕਾਰ ਬੱਚੇ ਹਨ। ਇਹ ਵਿਦੇਸ਼ੀ ਵੀ ਵਾਸੀ ਹੋਣਗੇ-ਇਹ ਇਸਰਾਏਲ ਦੇ ਜੰਮੇ ਕੁਦਰਤੀ ਵਾਸੀ ਹੋਣਗੇ। ਤੁਸੀਂ ਉਨ੍ਹਾਂ ਲਈ ਕੁਝ ਜ਼ਮੀਨ ਵੰਡ ਲਵੋਗੇ ਜਿਹੜੇ ਇਸਰਾਏਲ ਦੇ ਪਰਿਵਾਰ ਸਮੂਹਾਂ ਵਿੱਚਕਾਰ ਰਹਿੰਦੇ ਹਨ। 23 ਪਰਿਵਾਰ-ਸਮੂਹ ਉੱਥੇ ਰਹਿਣ ਵਾਲੇ ਵਾਸੀ ਨੂੰ ਕੁਝ ਜ਼ਮੀਨ ਜ਼ਰੂਰ ਦੇਵੇਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!
ਇਸਰਾਏਲ ਦੇ ਪਰਿਵਾਰ-ਸਮੂਹਾਂ ਲਈ ਜ਼ਮੀਨ
48 “ਉੱਤਰੀ ਸਰਹੱਦ ਪੂਰਬ ਵੱਲੋਂ ਮੈਡੀਟੇਰੇਨੀਅਨ ਸਾਗਰ ਤੋਂ ਹਬਲੋਨ ਨੂੰ ਹਮਾਬ ਦਰੇ ਤੱਕ ਅਤੇ ਫ਼ੇਰ ਧੁਰ ਹਸਰ-ਏਨਾਨ ਤੀਕ ਜਾਂਦੀ ਹੈ। ਇਹ ਦਂਮਿਸ਼ਕ ਅਤੇ ਹਮਾਬ ਦੀ ਸਰਹੱਦ ਉੱਤੇ ਹੈ। ਇਸ ਸਮੂਹ ਦੇ ਪਰਿਵਾਰ-ਸਮੂਹਾਂ ਦੀ ਜ਼ਮੀਨ ਇਨ੍ਹਾਂ ਸਰਹੱਦਾਂ ਦੇ ਪੂਰਬ ਵਾਲੇ ਪਾਸੇ ਤੋਂ ਪੱਛਮ ਨੂੰ ਜਾਵੇਗੀ। ਉੱਤਰ ਤੋਂ ਦੱਖਣ ਤੀਕ ਇਸ ਖੇਤਰ ਦੇ ਪਰਿਵਾਰ-ਸਮੂਹ ਹਨ: ਦਾਨ, ਆਸ਼ੇਰ, ਨਫ਼ਤਾਲੀ, ਮਨੱਸ਼ਹ, ਅਫ਼ਰਾਈਮ, ਰਊਬੇਨ, ਯਹੂਦਾਹ।
ਜ਼ਮੀਨ ਦਾ ਖਾਸ ਹਿੱਸਾ
8 “ਜ਼ਮੀਨ ਦਾ ਅਗਲਾ ਖੇਤਰ ਖਾਸ ਵਰਤੋਂ ਲਈ ਹੋਵੇਗਾ। ਇਹ ਜ਼ਮੀਨ ਯਹੂਦਾਹ ਦੀ ਧਰਤੀ ਦੇ ਦੱਖਣ ਵੱਲ ਹੈ। ਇਹ ਖੇਤਰ ਉੱਤਰ ਤੋਂ ਦੱਖਣ ਤੱਕ 25,000 ਹੱਥ ਲੰਮਾ ਹੈ। ਅਤੇ ਪੂਰਬ ਤੋਂ ਪੱਛਮ ਤੱਕ ਇਹ ਉਨਾ ਹੀ ਚੌੜਾ ਹੋਵੇਗਾ ਜਿੰਨੀ ਹੋਰਨਾਂ ਪਰਿਵਾਰ-ਸਮੂਹਾਂ ਦੀ ਜ਼ਮੀਨ ਹੈ। ਮੰਦਰ ਜ਼ਮੀਨ ਦੇ ਇਸ ਹਿੱਸੇ ਦੇ ਵਿੱਚਕਾਰ ਹੋਵੇਗਾ। 9 ਤੁਸੀਂ ਇਹ ਜ਼ਮੀਨ ਯਹੋਵਾਹ ਨੂੰ ਅਰਪਨ ਕਰ ਦਿਓਗੇ। ਇਹ 25,000 ਹੱਥ ਲੰਮੀ ਅਤੇ 20,000 ਹੱਥ ਚੌੜੀ ਹੋਵੇਗੀ। 10 ਜ਼ਮੀਨ ਦਾ ਇਹ ਖਾਸ ਖੇਤਰ ਜਾਜਕਾਂ ਅਤੇ ਲੇਵੀਆਂ ਦਰਮਿਆਨ ਵੰਡਿਆ ਜਾਵੇਗਾ।
“ਜਾਜਕ ਇਸ ਖੇਤਰ ਦਾ ਇੱਕ ਹਿੱਸਾ ਪ੍ਰਾਪਤ ਕਰਨਗੇ। ਜ਼ਮੀਨ ਉੱਤਰ ਵਾਲੇ ਪਾਸੇ ਵੱਲ 25,000 ਹੱਥ ਲੰਮੀ, ਪੱਛਮ ਵਾਲੇ ਪਾਸੇ ਵੱਲ 10,000 ਹੱਥ ਚੌੜੀ, ਪੂਰਬ ਵਾਲੇ ਪਾਸੇ ਵੱਲ ਦਸ ਹਜ਼ਾਰ ਹੱਥ ਚੌੜੀ ਅਤੇ ਦੱਖਣ ਵਾਲੇ ਪਾਸੇ ਵੱਲ ਪੱਚੀ ਹਜ਼ਾਰ ਹੱਥ ਲੰਮੀ ਹੋਵੇਗੀ। ਯਹੋਵਾਹ ਦਾ ਮੰਦਰ ਜ਼ਮੀਨ ਦੇ ਇਸ ਖੇਤਰ ਦੇ ਵਿੱਚਕਾਰ ਹੋਵੇਗਾ। 11 ਇਹ ਜ਼ਮੀਨ ਸਦੋਕ ਦੇ ਉਤਰਾਧਿਕਾਰੀਆਂ ਦੀ ਹੈ। ਇਨ੍ਹਾਂ ਆਦਮੀਆਂ ਨੂੰ ਮੇਰੇ ਪਵਿੱਤਰ ਜਾਜਕਾਂ ਵਜੋਂ ਚੁਣਿਆ ਗਿਆ ਸੀ। ਕਿਉਂ ਕਿ ਉਨ੍ਹਾਂ ਨੇ ਮੇਰੀ ਸੇਵਾ ਜਾਰੀ ਰੱਖੀ ਸੀ ਜਦੋਂ ਕਿ ਇਸਰਾਏਲ ਦੇ ਹੋਰ ਲੋਕੀ ਛੱਡ ਗਏ ਸਨ। ਸਦੋੋਕ ਦੇ ਪਰਿਵਾਰ ਦੇ ਲੋਕਾਂ ਨੇ ਮੈਨੂੰ ਲੇਵੀ ਦੇ ਪਰਿਵਾਰ-ਸਮੂਹ ਦੇ ਲੋਕਾਂ ਵਾਂਗ ਛੱਡਿਆ ਨਹੀਂ ਸੀ। 12 ਜ਼ਮੀਨ ਦੇ ਇਸ ਪਵਿੱਤਰ ਹਿੱਸੇ ਵਿੱਚੋਂ ਖਾਸ ਹਿੱਸਾ ਖਾਸ ਤੌਰ ਤੇ ਇਨ੍ਹਾਂ ਜਾਜਕਾਂ ਲਈ ਹੋਵੇਗਾ। ਇਹ ਲੇਵੀਆਂ ਦੀ ਜ਼ਮੀਨ ਦੇ ਨਾਲ ਲਗਦੀ ਜ਼ਮੀਨ ਹੋਵੇਗੀ।
13 “ਜਾਜਕਾਂ ਲਈ ਜ਼ਮੀਨ ਤੋਂ ਅੱਗੇ, ਲੇਵੀਆਂ ਦਾ ਜ਼ਮੀਨ ਦਾ ਹਿੱਸਾ ਹੋਵੇਗਾ। ਇਹ 25,000 ਹੱਥ ਲੰਮਾ ਅਤੇ 10,000 ਹੱਬ ਚੌੜਾ ਹੋਵੇਗਾ। ਉਹ ਇਸ ਜ਼ਮੀਨ ਦੀ ਪੂਰੀ ਲੰਬਾਈ ਚੌੜਾਈ ਪ੍ਰਾਪਤ ਕਰਨਗੇ—25,000 ਹੱਥ ਲੰਮੀ ਅਤੇ 20,000 ਹੱਬ ਚੌੜੀ। 14 ਲੇਵੀ ਇਸ ਜ਼ਮੀਨ ਦਾ ਕੋਈ ਵੀ ਹਿੱਸਾ ਵੇਚਣਗੇ ਨਹੀਂ ਜਾਂ ਉਸਦਾ ਵਪਾਰ ਨਹੀਂ ਕਰਨਗੇ। ਉਹ ਇਸ ਜ਼ਮੀਨ ਦਾ ਕੋਈ ਵੀ ਹਿੱਸਾ ਵੇਚ ਨਹੀਂ ਸੱਕਣਗੇ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਦੇਸ ਦੇ ਇਸ ਹਿੱਸੇ ਦੇ ਟੁਕੜੇ ਬਿਲਕੁਲ ਨਾ ਕਰਨ! ਕਿਉਂ ਕਿ ਇਹ ਜ਼ਮੀਨ ਯਹੋਵਾਹ ਦੀ ਹੈ-ਇਹ ਬਹੁਤ ਖਾਸ ਹੈ। ਇਹ ਜ਼ਮੀਨ ਦਾ ਬਿਹਤਰੀਨ ਹਿੱਸਾ ਹੈ।
ਸ਼ਹਿਰੀ ਜਾਇਦਾਦ ਦੇ ਹਿੱਸੇ
15 “ਓੱਥੇ ਜ਼ਮੀਨ ਦਾ ਇੱਕ ਹਿੱਸਾ, 5,000 ਹੱਥ ਚੌੜਾ ਅਤੇ 25,000 ਹੱਥ ਲੰਮਾ ਹੋਵੇਗਾ, ਜਿਹੜਾ ਜਾਜਕਾਂ ਅਤੇ ਲੇਵੀਆਂ ਨੂੰ ਦਿੱਤੀ ਜਾਣ ਵਾਲੀ ਜ਼ਮੀਨ ਤੋਂ ਬਚ ਜਾਵੇਗਾ। ਇਹ ਜ਼ਮੀਨ ਸ਼ਹਿਰ ਲਈ, ਜਾਨਵਰਾਂ ਦੀਆਂ ਚਰਾਂਦਾ ਲਈ ਅਤੇ ਮਕਾਨ ਬਨਾਉਣ ਲਈ ਹੋ ਸੱਕਦੀ ਹੈ। ਆਮ ਆਦਮੀ ਇਸ ਜ਼ਮੀਨ ਦੀ ਵਰਤੋਂ ਕਰ ਸੱਕਦੇ ਹਨ। ਸ਼ਹਿਰ ਇਸਦੇ ਵਿੱਚਕਾਰ ਹੋਵੇਗਾ। 16 ਸ਼ਹਿਰ ਦਾ ਨਾਪ ਇਹ ਹੈ: ਉੱਤਰੀ ਪਾਸਾ 4,500 ਹੱਥ ਹੋਵੇਗਾ। ਦੱਖਣੀ ਪਾਸਾ 4,500 ਹੱਥ ਹੋਵੇਗਾ। ਪੂਰਬੀ ਪਾਸਾ ਚਾਰ ਹਜ਼ਾਰ ਪੰਜ ਸੌ ਹੱਥ ਹੋਵੇਗਾ। ਪੱਛਮੀ ਪਾਸਾ 4,500 ਹੱਥ ਹੋਵੇਗਾ। 17 ਸ਼ਹਿਰ ਵਿੱਚ ਘਾਹ ਦੇ ਮੈਦਾਨ ਹੋਣਗੇ। ਇਹ ਘਾਹ ਦੇ ਮੈਦਾਨ ਉੱਤਰ ਵੱਲ 250 ਹੱਥ ਅਤੇ ਪੱਛਮ ਵੱਲ ਦੋ ਸੌ ਪੰਜਾਹ ਹੱਥ ਹੋਣਗੇ। ਇਹ ਪੂਰਬ ਵੱਲ ਦੋ ਸੌ ਪੰਜਾਹ ਹੱਥ ਅਤੇ ਦੱਖਣ ਵੱਲ 250 ਹੱਥ ਹੋਣਗੇ। 18 ਪਵਿੱਤਰ ਖੇਤਰ ਦੀ ਵੱਖੀ ਵੱਲ ਜਿਹੜੀ ਲੰਬਾਈ ਬਚ ਜਾਵੇਗੀ ਉਹ ਪੂਰਬ ਵੱਲ 10,000 ਹੱਥ ਅਤੇ ਪੱਛਮ ਵੱਲ ਦਸ ਹਜ਼ਾਰ ਹੱਥ ਹੋਵੇਗੀ। ਇਹ ਜ਼ਮੀਨ ਪਵਿੱਤਰ ਖੇਤਰ ਦੀ ਵੱਖੀ ਦੇ ਨਾਲ ਹੋਵੇਗੀ। ਇਹ ਜ਼ਮੀਨ ਸ਼ਹਿਰੀ ਕਾਮਿਆਂ ਲਈ ਅਨਾਜ ਉਗਾਵੇਗੀ। 19 ਸ਼ਹਿਰੀ ਕਾਮੇ ਇਸ ਜ਼ਮੀਨ ਨੂੰ ਵਾਹੁਣਗੇ। ਇਹ ਕਾਮੇ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹੋਣਗੇ।
20 “ਇਹ ਖਾਸ ਖੇਤਰ ਚੌਕੋਰ ਹੋਵੇਗਾ। ਇਹ ਪੱਚੀ ਹਜ਼ਾਰ ਹੱਥ ਲੰਮਾ ਅਤੇ 25,000 ਹੱਥ ਚੌੜਾ ਹੋਵੇਗਾ। ਤੁਹਾਨੂੰ ਇਸ ਖੇਤਰ ਨੂੰ ਖਾਸ ਮਂਤਵਾਂ ਲਈ ਜ਼ਰੂਰ ਛੱਡ ਦੇਣਾ ਚਾਹੀਦਾ ਹੈ। ਇੱਕ ਹਿੱਸਾ ਜਾਜਕਾਂ ਲਈ ਹੈ। ਇੱਕ ਹਿੱਸਾ ਲੇਵੀਆਂ ਲਈ ਹੈ। ਅਤੇ ਇੱਕ ਹਿੱਸਾ ਸ਼ਹਿਰ ਲਈ ਹੈ।
21-22 “ਉਸ ਖਾਸ ਜ਼ਮੀਨ ਦਾ ਇੱਕ ਹਿੱਸਾ ਦੇਸ਼ ਦੇ ਹਾਕਮ ਲਈ ਹੋਵੇਗਾ। ਜ਼ਮੀਨ ਦਾ ਉਹ ਖਾਸ ਖੇਤਰ ਚੌਕੋਰ ਹੈ। ਇਹ 25,000 ਹੱਥ ਲੰਬਾ ਅਤੇ 25,000 ਹੱਥ ਚੌੜਾ ਹੈ। ਇਸ ਖਾਸ ਜ਼ਮੀਨ ਦਾ ਇੱਕ ਹਿੱਸਾ ਜਾਜਕਾਂ ਲਈ ਹੈ ਅਤੇ ਇਸਦਾ ਇੱਕ ਹਿੱਸਾ ਲੇਵੀਆਂ ਲਈ ਹੈ ਅਤੇ ਇਸ ਦਾ ਇੱਕ ਹਿੱਸਾ ਮੰਦਰ ਲਈ ਹੈ। ਮੰਦਰ ਜ਼ਮੀਨ ਦੇ ਇਸ ਹਿੱਸੇ ਵਿੱਚਕਾਰ ਹੈ। ਬਾਕੀ ਜ਼ਮੀਨ ਦੇਸ ਦੇ ਹਾਕਮ ਦੀ ਹੈ। ਹਾਕਮ ਨੂੰ ਬਿਨਯਾਮੀਨ ਦੀ ਜ਼ਮੀਨ ਅਤੇ ਯਹੂਦਾਹ ਦੀ ਜ਼ਮੀਨ ਦੇ ਵਿੱਚਕਾਰ ਦਾ ਖੇਤਰ ਮਿਲੇਗਾ।
23-27 “ਇਸ ਖਾਸ ਖੇਤਰ ਦੇ ਦੱਖਣ ਵੱਲ ਉਹ ਜ਼ਮੀਨ ਹੋਵੇਗੀ ਜਿਹੜੀ ਉਨ੍ਹਾਂ ਪਰਿਵਾਰ-ਸਮੂਹਾਂ ਦੀ ਹੋਵੇਗੀ ਜਿਹੜੇ ਯਰਦਨ ਨਦੀ ਦੇ ਪੂਰਬ ਵੱਲ ਰਹਿੰਦੇ ਸਨ। ਹਰੇਕ ਪਰਿਵਾਰ-ਸਮੂਹਾਂ ਜ਼ਮੀਨ ਦਾ ਉਹ ਹਿੱਸਾ ਲਵੇਗਾ ਜਿਹੜਾ ਪੂਰਬੀ ਸਰਹੱਦ ਤੋਂ ਲੈ ਕੇ ਮੈਡੀਟੇਰੇਨੀਅਨ ਸਾਗਰ ਤੱਕ ਜਾਂਦਾ ਹੈ। ਉੱਤਰ ਤੋਂ ਦੱਖਣ ਤੱਕ, ਇਹ ਪਰਿਵਾਰ-ਸਮੂਹ ਹਨ: ਬਿਨਯਾਮੀਨ, ਸ਼ਿਮਓਨ, ਯਿੱਸਾਕਾਰ, ਜ਼ਬੂਲੁਨ ਅਤੇ ਗਾਦ।
28 “ਗਾਦ ਦੀ ਜ਼ਮੀਨ ਦੀ ਦੱਖਣੀ ਸਰਹੱਦ ਤਮਾਰ ਤੋਂ ਮਰੀਬੋਬ-ਕਾਦੇਸ਼ ਦੇ ਨਖਲਿਸਤਾਨ ਤੱਕ ਅਤੇ ਫ਼ੇਰ ਮਿਸਰ ਦੇ ਚਸ਼ਮੇ ਤੋਂ ਲੈ ਕੇ ਮੇਡੀਟੇਰੇਨੀਅਨ ਸਾਗਰ ਤੱਕ ਜਾਵੇਗੀ। 29 ਅਤੇ ਉਹ ਜ਼ਮੀਨ ਹੈ ਜਿਹੜੀ ਤੁਸੀਂ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚ ਵੰਡੋਗੇ। ਇਹੀ ਹੈ ਜੋ ਹਰੇਕ ਪਰਿਵਾਰ-ਸਮੂਹ ਪ੍ਰਾਪਤ ਕਰੇਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!
ਸ਼ਹਿਰ ਦੇ ਫ਼ਾਟਕ
30 “ਸ਼ਹਿਰ ਦੇ ਫ਼ਾਟਕ ਇਹ ਹਨ। ਫ਼ਾਟਕ ਦੇ ਨਾਮ ਇਸਰਾਏਲ ਦੇ ਪਰਿਵਾਰ-ਸਮੂਹਾਂ ਦੇ ਨਾਮ ਉੱਤੇ ਰੱਖੇ ਜਾਣਗੇ।
“ਸ਼ਹਿਰ ਦਾ ਉੱਤਰੀ ਪਾਸਾ 4,500 ਹੱਥ ਲੰਮਾ ਹੋਵੇਗਾ। 31 ਓੱਥੇ ਤਿੰਨ ਫ਼ਾਟਕ ਹੋਣਗੇ: ਰਊਬੇਨ ਦਾ ਫ਼ਾਟਕ, ਯਹੂਦਾਹ ਦਾ ਫ਼ਾਟਕ ਅਤੇ ਲੇਵੀ ਦਾ ਫ਼ਾਟਕ।
32 “ਸ਼ਹਿਰ ਦਾ ਪੂਰਬੀ ਪਾਸਾ ਚਾਰ 4,500 ਹੱਥ ਲੰਮਾ ਹੋਵੇਗਾ। ਓੱਥੇ ਤਿੰਨ ਫ਼ਾਟਕ ਹੋਣਗੇ: ਯੂਸਫ਼ ਦਾ ਫ਼ਾਟਕ, ਬਿਨਯਾਮੀਨ ਦਾ ਫ਼ਾਟਕ ਅਤੇ ਦਾਨ ਦਾ ਫ਼ਾਟਕ।
33 “ਸ਼ਹਿਰ ਦਾ ਦੱਖਣੀ ਪਾਸਾ 4,500 ਹੱਥ ਲੰਮਾ ਹੋਵੇਗਾ। ਓੱਥੇ ਤਿੰਨ ਫ਼ਾਟਕ ਹੋਣਗੇ: ਸ਼ਿਮਓਨ ਦਾ ਫ਼ਾਟਕ, ਯਿੱਸਾਕਾਰ ਦਾ ਫ਼ਾਟਕ ਅਤੇ ਜ਼ਬੂਲੁਨ ਦਾ ਫ਼ਾਟਕ,
34 “ਸ਼ਹਿਰ ਦਾ ਪੱਛਮੀ ਪਾਸਾ 4,500 ਹੱਥ ਲੰਮਾ ਹੋਵੇਗਾ। ਓੱਥੇ ਤਿੰਨ ਫ਼ਾਟਕ ਹੋਣਗੇ: ਗਾਦ ਦਾ ਫ਼ਾਟਕ, ਆਸ਼ੇਰ ਦਾ ਫ਼ਾਟਕ ਅਤੇ ਨਫ਼ਤਾਲੀ ਦਾ ਫ਼ਾਟਕ।
35 “ਸ਼ਹਿਰ ਦਾ ਘੇਰਾ 18,000 ਹੱਥ ਹੋਵੇਗਾ। ਹੁਣ ਤੋਂ ਬਾਦ ਸ਼ਹਿਰ ਦਾ ਨਾਮ ਹੋਵੇਗਾ: ਯਹੋਵਾਹ ਓੱਥੇ ਹੈ।” [a]
2010 by World Bible Translation Center