Print Page Options
Previous Prev Day Next DayNext

Beginning

Read the Bible from start to finish, from Genesis to Revelation.
Duration: 365 days
Punjabi Bible: Easy-to-Read Version (ERV-PA)
Version
ਦਾਨੀਏਲ 4-6

ਨਬੂਕਦਨੱਸਰ ਦਾ ਇੱਕ ਰੁੱਖ ਬਾਰੇ ਸੁਪਨਾ

ਰਾਜੇ ਨਬੂਕਦਨੱਸਰ ਨੇ ਇਹ ਚਿੱਠੀ ਸਾਰੇ ਲੋਕਾਂ, ਕੌਮਾਂ ਅਤੇ ਬੋਲੀਆਂ ਨੂੰ ਘੱਲੀ, ਜਿਹੜੇ ਸਾਰੀ ਦੁਨੀਆਂ ਵਿੱਚ ਰਹਿੰਦੇ ਹਨ,

ਮੁਬਾਰਕਾਂ:

ਮੈਂ ਉਨ੍ਹਾਂ ਕਰਿਸ਼ਮਿਆਂ ਅਤੇ ਅਦਭੁਤ ਗੱਲਾਂ ਬਾਰੇ ਤੁਹਾਨੂੰ ਦਸੱਦਿਆਂ ਬਹੁਤ ਖੁਸ਼ ਹਾਂ ਜਿਹੜੀਆਂ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਲਈ ਕੀਤੀਆਂ ਹਨ।

ਹੈਰਾਨੀ ਭਰੇ ਚਮਤਕਾਰ ਕੀਤੇ ਨੇ ਪਰਮੇਸ਼ੁਰ ਨੇ!
    ਕੀਤੇ ਨੇ ਸ਼ਕਤੀਸ਼ਾਲੀ ਚਮਤਕਾਰ ਪਰਮੇਸ਼ੁਰ ਨੇ!
ਬਾਦਸ਼ਾਹੀ ਪਰਮੇਸ਼ੁਰ ਦੇ ਰਹਿੰਦੀ ਹੈ ਸਦਾ ਲਈ:
    ਹਕੂਮਤ ਪਰਮੇਸ਼ੁਰ ਦੀ ਰਹੇਗੀ ਸਾਰੀਆਂ ਪੀੜੀਆਂ ਤੀਕ।

ਮੈਂ, ਨਬੂਕਦਨੱਸਰ, ਆਪਣੇ ਮਹਿਲ ਅੰਦਰ ਸਾਂ। ਮੈਂ ਖੁਸ਼ ਅਤੇ ਸਫ਼ਲ ਸਾਂ। ਮੈਨੂੰ ਇੱਕ ਸੁਪਨਾ ਆਇਆ ਜਿਸਨੇ ਮੈਨੂੰ ਭੈਭੀਤ ਕਰ ਦਿੱਤਾ ਸੀ। ਮੈਂ ਆਪਣੇ ਬਿਸਤਰੇ ਉੱਤੇ ਲੇਟਿਆ ਹੋਇਆ ਸਾਂ, ਅਤੇ ਮੇਰੀਆਂ ਸੋਚਾਂ ਅਤੇ ਦਰਸ਼ਨਾਂ ਨੇ ਮੈਨੂੰ ਬਹੁਤ ਡਰਾ ਦਿੱਤਾ। ਇਸ ਲਈ ਮੈਂ ਹੁਕਮ ਦਿੱਤਾ ਕਿ ਬਾਬਲ ਦੇ ਸਾਰੇ ਸਿਆਣੇ ਬੰਦਿਆਂ ਨੂੰ ਮੇਰੇ ਸਾਹਮਣੇ ਲਿਆਂਦਾ ਜਾਵੇ। ਕਿਉਂ? ਤਾਂ ਜੋ ਉਹ ਮੈਨੂੰ ਦੱਸ ਸੱਕਣ ਕਿ ਮੇਰੇ ਸੁਪਨੇ ਦਾ ਕੀ ਅਰਬ ਸੀ: ਜਦੋਂ ਜਾਦੂ ਟੂਣੇ ਵਾਲੇ ਬੰਦੇ ਅਤੇ ਕਸਦੀਆਂ ਮੇਰੇ ਪਾਸ ਆਏ, ਤਾਂ ਮੈਂ ਉਨ੍ਹਾਂ ਨੂੰ ਸੁਪਨੇ ਬਾਰੇ ਦੱਸਿਆ। ਪਰ ਉਹ ਲੋਕ ਮੈਨੂੰ ਇਹ ਨਹੀਂ ਦੱਸ ਸੱਕੇ ਕਿ ਇਸਦਾ ਕੀ ਅਰਬ ਸੀ। ਆਖਿਰਕਾਰ ਦਾਨੀਏਲ ਮੇਰੇ ਪਾਸ ਆਇਆ। (ਮੈਂ ਦਾਨੀਏਲ ਨੂੰ, ਆਪਣੇ ਦੇਵਤੇ ਦਾ ਆਦਰ ਕਰਨ ਲਈ, ਬੇਲਟਸ਼ੱਸ਼ਰ ਨਾਮ ਦਿੱਤਾ ਸੀ। ਪਵਿੱਤਰ ਦੇਵਤਿਆਂ ਦਾ ਆਤਮਾ ਉਸ ਅੰਦਰ ਹੈ।) ਮੈਂ ਦਾਨੀਏਲ ਨੂੰ ਆਪਣੇ ਸੁਪਨੇ ਬਾਰੇ ਦੱਸਿਆ। ਮ੍ਮੈਂ ਆਖਿਆ, “ਬੇਲਟਸ਼ੱਸ਼ਰ ਤੂੰ ਜਾਦੂਗਰਾਂ ਵਿੱਚੋਂ ਸਭ ਤੋਂ ਮਹੱਤਵਪੂਰਣ ਬੰਦਾ ਹੈਂ। ਮੈਂ ਜਾਣਦਾ ਹਾਂ ਕਿ ਤੇਰੇ ਅੰਦਰ ਪਵਿੱਤਰ ਦੇਵਤਿਆਂ ਦਾ ਆਤਮਾ ਹੈ। ਮੈਂ ਜਾਣਦਾ ਹਾਂ ਕਿ ਕੋਈ ਵੀ ਅਜਿਹਾ ਭੇਤ ਨਹੀਂ ਹੈ ਜਿਸ ਨੂੰ ਸਮਝਣਾ ਤੇਰੇ ਲਈ ਔਖਾ ਹੋਵੇ। ਮੈਨੂੰ ਜੋ ਸੁਪਨਾ ਆਇਆ ਉਹ ਇਹ ਸੀ। ਇਸਦਾ ਅਰਬ ਮੈਨੂੰ ਦੱਸ। 10 ਜਦੋਂ ਮੈਂ ਆਪਣੇ ਬਿਸਤਰੇ ਵਿੱਚ ਲੇਟਿਆ ਹੋਇਆ ਸਾਂ ਤਾਂ ਮੈਂ ਇਹ ਦਰਸ਼ਨ ਦੇਖੇ: ਮੈਂ ਦੇਖਿਆ ਕਿ ਮੇਰੇ ਸਾਹਮਣੇ ਧਰਤੀ ਦੇ ਵਿੱਚਕਾਰ ਇੱਕ ਰੁੱਖ ਖਲੋਤਾ ਸੀ। ਰੁੱਖ ਬਹੁਤ ਲੰਮਾ ਸੀ। 11 ਰੁੱਖ੍ਖ ਵੱਧਕੇ ਬਹੁਤ ਵੱਡਾ ਅਤੇ ਮਜ਼ਬੂਤ ਹੋ ਗਿਆ ਰੁੱਖ ਦਾ ਉੱਪਰਲਾ ਸਿਰਾ ਅਕਾਸ਼ ਛੁੰਹਦਾ ਸੀ। ਇਸ ਨੂੰ ਧਰਤੀ ਉੱਤੋਂ ਕਿਸੇ ਵੀ ਜਗ੍ਹਾ ਤੋਂ ਦੇਖਿਆ ਜਾ ਸੱਕਦਾ ਸੀ। 12 ਰੁੱਖ੍ਖ ਦੇ ਪੱਤੇ ਬਹੁਤ ਖੂਬਸੂਰਤ ਸਨ। ਇਸ ਉੱਤੇ ਬਹੁਤ ਫ਼ਲ ਲੱਗੇ ਹੋਏ ਸਨ। ਅਤੇ ਰੁੱਖ ਉੱਤੇ ਹਰ ਕਿਸੇ ਲਈ ਕਾਫ਼ੀ ਭੋਜਨ ਸੀ, ਜੰਗਲੀ ਜਾਨਵਰਾਂ ਨੂੰ ਇਸਦੇ ਹੇਠਾਂ ਠਾਹਰ ਮਿਲਦੀ ਸੀ: ਅਤੇ ਪੰਛੀ ਇਸ ਦੀਆਂ ਟਾਹਣੀਆਂ ਉੱਤੇ ਰਹਿੰਦੇ ਸਨ। ਹਰ ਜਾਨਵਰ ਇਸ ਰੁੱਖ ਤੋਂ ਭੋਜਨ ਪ੍ਰਾਪਤ ਕਰਦਾ ਸੀ।

13 “ਮੈਂ ਆਪਣੇ ਬਿਸਤਰੇ ਉੱਤੇ ਲੇਟਿਆ ਹੋਇਆ ਦਰਸ਼ਨ ਵਿੱਚ ਇਨ੍ਹਾਂ ਚੀਜ਼ਾਂ ਨੂੰ ਦੇਖ ਰਿਹਾ ਸੀ ਅਤੇ ਫ਼ੇਰ ਮੈਂ ਦੇਖਿਆ, ਕਿ ਇੱਕ ਪਵਿੱਤਰ ਦੂਤ ਅਕਾਸ਼ ਵਿੱਚੋਂ ਹੇੇਠਾ ਆ ਰਿਹਾ ਸੀ। 14 ਉਹ ਬਹੁਤ ਉੱਚੀ ਬੋਲਿਆ। ਉਸ ਨੇ ਆਖਿਆ, ‘ਰੁੱਖ੍ਖ ਨੂੰ ਕੱਟ ਦਿਓ, ਅਤੇ ਇਸ ਦੀਆਂ ਟਾਹਣੀਆਂ ਨੂੰ ਛਾਂਗ ਦਿਓ। ਇਸਦੇ ਪਤਿਆਂ ਨੂੰ ਝਾੜ ਦਿਓ। ਇਸਦੇ ਫ਼ਲਾਂ ਨੂੰ ਆਲੇ-ਦੁਆਲੇ ਬਿਖੇਰ ਦਿਓ। ਜਿਹੜੇ ਜਾਨਵਰ ਰੁੱਖ ਦੇ ਹੇਠਾਂ ਹਨ ਉਹ ਦੌੜ ਜਾਣਗੇ। ਜਿਹੜੇ ਪੰਛੀ ਇਸਦੀਆਂ ਟਾਹਣੀਆਂ ਵਿੱਚ ਸਨ ਉਹ ਉੱਡ ਜਾਣਗੇ। 15 ਪਰ ਤਣੇ ਅਤੇ ਜਢ਼ਾਂ ਨੂੰ ਧਰਤੀ ਵਿੱਚ ਲੱਗਿਆ ਰਹਿਣ ਦਿਓ। ਇਸਦੇ ਗਿਰਦ ਇੱਕ ਲੋਹੇ ਅਤੇ ਕਾਂਸੀ ਦੀ ਪੱਟੀ ਬੰਨ੍ਹ ਦਿਓ। ਤਣਾ ਅਤੇ ਇਸਦੀਆਂ ਜਢ਼ਾ ਆਲੇ-ਦੁਆਲੇ ਦੇ ਘਾਹ ਸਣੇ ਖੇਤ ਵਿੱਚ ਲੱਗੀਆਂ ਰਹਿਣਗੀਆਂ। ਇਹ ਜੰਗਲੀ ਜਾਨਵਰਾਂ ਅਤੇ ਖੇਤਾਂ ਦੇ ਪੌਦਿਆਂ ਦੇ ਵਿੱਚਕਾਰ ਰਹੇਗਾ। ਇਹ ਤ੍ਰੇਲ ਨਾਲ ਭਿੱਜ ਜਾਵੇਗਾ। 16 ਇਹ ਹੁਣ ਫ਼ੇਰ ਬੰਦੇ ਵਾਂਗ ਨਹੀਂ ਸੋਚੇਗਾ। ਇਸ ਕੋਲ ਜਾਨਵਰ ਦਾ ਦਿਲ ਹੋਵੇਗਾ। ਉਸਦੀ ਇਸੇ ਹਾਲਤ ਵਿੱਚ ਸੱਤ ਰੁੱਤਾਂ (ਸਾਲ) ਬੀਤ ਜਾਣਗੀਆਂ।’

17 “ਇੱਕ ਪਵਿੱਤਰ ਦੂਤ ਨੇ ਇਸ ਸਜ਼ਾ ਦਾ ਐਲਾਨ ਕੀਤਾ। ਕਿਉਂ? ਤਾਂ ਜੋ ਧਰਤੀ ਦੇ ਸਾਰੇ ਬੰਦੇ ਇਹ ਜਾਣ ਲੈਣ ਕਿ ਆਦਮੀਆਂ ਦੇ ਰਾਜ ਉੱਤੇ ਅੱਤ ਮਹਾਨ ਪਰਮੇਸ਼ੁਰ ਦੀ ਹਕੂਮਤ ਹੈ। ਪਰਮੇਸ਼ੁਰ ਜਿਸ ਨੂੰ ਚਾਹੁੰਦਾ ਹੈ ਉਸੇ ਨੂੰ ਹੀ ਉਹ ਬਾਦਸ਼ਾਹੀਆਂ ਦਿੰਦਾ ਹੈ। ਅਤੇ ਪਰਮੇਸ਼ੁਰ ਨਿਮਾਣੇ ਬੰਦਿਆਂ ਨੂੰ ਉਨ੍ਹਾਂ ਬਾਦਸ਼ਾਹੀਆਂ ਉੱਤੇ ਹਕੂਮਤ ਕਰਨ ਲਈ ਚੁਣਦਾ ਹੈ!

18 “ਇਹੀ ਉਹ ਸੁਪਨਾ ਸੀ ਜੋ ਮੈਂ, ਰਾਜੇ ਨਬੂਕਦਨੱਸਰ ਨੇ ਦੇਖਿਆ ਸੀ। ਹੁਣ ਬੇਲਟਸ਼ੱਸਰ (ਦਾਨੀਏਲ) ਦੱਸ ਇਸ ਦਾ ਕੀ ਅਰਬ ਹੈ। ਮੇਰੇ ਰਾਜ ਦਾ ਕੋਈ ਸਿਆਣਾ ਬੰਦਾ ਮੇਰੇ ਇਸ ਸੁਪਨੇ ਦੀ ਵਿਆਖਿਆ ਨਹੀਂ ਕਰ ਸੱਕਦਾ। ਪਰ ਬੇਲਟਸ਼ੱਸਰ, ਤੂੰ ਇਸ ਸੁਪਨੇ ਦੀ ਵਿਆਖਿਆ ਕਰ ਸੱਕਦਾ ਹੈਂ ਕਿਉਂ ਕਿ ਤੇਰੇ ਅੰਦਰ ਪਵਿੱਤਰ ਦੇਵਤਿਆਂ ਦਾ ਆਤਮਾ ਵਸਦਾ ਹੈ।”

19 ਫ਼ੇਰ ਦਾਨੀਏਲ (ਜਿਸਦਾ ਨਾਮ ਬੇਲਟਸ਼ੱਸਰ ਵੀ ਸੀ) ਤਕਰੀਬਨ ਇੱਕ ਘਂਟੇ ਤੀਕ ਬਹੁਤ ਚੁੱਪ ਹੋ ਗਿਆ। ਜਿਹੜੀਆਂ ਗੱਲਾਂ ਬਾਰੇ ਉਹ ਸੋਚ ਰਿਹਾ ਸੀ ਉਹ ਉਸ ਨੂੰ ਤੰਗ ਕਰ ਰਹੀਆਂ ਸਨ। ਇਸ ਲਈ ਪਾਤਸ਼ਾਹ ਨੇ ਆਖਿਆ, “ਬੇਲਟਸ਼ੱਸਰ (ਦਾਨੀਏਲ) ਤੂੰ ਇਸ ਸੁਪਨੇ ਜਾਂ ਇਸਦੇ ਅਰਬ ਤੋਂ ਭੈਭੀਤ ਨਾ ਹੋ।”

ਫ਼ੇਰ ਬੇਲਟਸ਼ੱਸਰ (ਦਾਨੀਏਲ) ਨੇ ਪਾਤਸ਼ਾਹ ਨੂੰ ਉੱਤਰ ਦਿੱਤਾ, “ਮੇਰੇ ਮਹਾਰਾਜ, ਮੈਂ ਚਾਹੁੰਦਾ ਹਾਂ: ਕਿ ਇਹ ਸੁਪਨਾ ਤੇਰੇ ਦੁਸ਼ਮਣਾਂ ਬਾਰੇ ਹੁੰਦਾ। ਅਤੇ ਮੈਂ ਚਾਹੁੰਦਾ ਹਾਂ ਕਿ ਇਸਦਾ ਅਰਬ ਵੀ ਉਨ੍ਹਾਂ ਬਾਰੇ ਹੀ ਹੁੰਦਾ ਜੋ ਤੇਰੇ ਵਿਰੁੱਧ ਹਨ। 20-21 ਤੁਸੀਂ ਆਪਣੇ ਸੁਪਨੇ ਵਿੱਚ ਇੱਕ ਰੁੱਖ ਦੇਖਿਆ। ਰੁੱਖ ਵੱਧਕੇ ਵੱਡਾ ਅਤੇ ਤਾਕਤਵਰ ਬਣ ਗਿਆ। ਇਸਦੀ ਚੋਟੀ ਅਕਾਸ਼ ਛੁਹਣ ਲਗੀ ਇਸ ਨੂੰ ਧਰਤੀ ਦੇ ਹਰ ਹਿੱਸੇ ਤੋਂ ਦੇਖਿਆ ਜਾ ਸੱਕਦਾ ਸੀ। ਇਸਦੇ ਪੱਤੇ ਖੂਬਸੂਰਤ ਸਨ, ਅਤੇ ਇਸ ਉੱਤੇ ਬਹੁਤ ਫ਼ਲ ਲੱਗੇ ਹੋਏ ਸਨ। ਫ਼ਲ ਹਰ ਕਿਸੇ ਲਈ ਕਾਫ਼ੀ ਭੋਜਨ ਦਿੰਦੇ ਸਨ। ਇਹ ਜੰਗਲੀ ਜਾਨਵਰਾਂ ਦਾ ਘਰ ਸੀ, ਅਤੇ ਇਸਦੀਆਂ ਟਾਹਣੀਆਂ ਉੱਤੇ ਪੰਛੀਆਂ ਦੇ ਆਲ੍ਹਣੇ ਸਨ। ਇਹੀ ਰੁੱਖ ਸੀ ਜੋ ਤੁਸਾਂ ਦੇਖਿਆ ਸੀ। 22 ਰਾਜਨ, ਤੂੰ ਹੀ ਉਹ ਰੁੱਖ ਹੈਂ! ਤੂੰ ਹੀ ਮਹਾਨ ਅਤੇ ਸ਼ਕਤੀਸ਼ਾਲੀ ਹੋ ਗਿਆ ਹੈਂ। ਤੂੰ ਹੀ ਉਸ ਲੰਮੇ ਰੁੱਖ ਵਰਗਾ ਹੈ ਜਿਹੜਾ ਅਕਾਸ਼ ਨੂੰ ਛੁੰਹਦਾ ਸੀ-ਅਤੇ ਤੇਰੀ ਸ਼ਕਤੀ ਧਰਤੀ ਦੀਆਂ ਨੁਕਰਾਂ ਤਾਈਂ ਫ਼ੈਲੀ ਹੋਈ ਹੈ।

23 “ਰਾਜਨ, ਤੂੰ ਇੱਕ ਪਵਿੱਤਰ ਦੂਤ ਨੂੰ ਅਕਾਸ਼ ਤੋਂ ਹੇਠਾਂ ਆਉਂਦਿਆਂ ਦੇਖਿਆ। ਉਸ ਨੇ ਆਖਿਆ, ‘ਰੁੱਖ੍ਖ ਨੂੰ ਕੱਟ ਦਿਓ ਅਤੇ ਤਬਾਹ ਕਰ ਦਿਓ। ਰੁੱਖ ਦੇ ਮੁੱਢ ਦੁਆਲੇ ਲੋਹੇ ਅਤੇ ਕਾਂਸੀ ਦਾ ਪਟਾ ਬੰਨ੍ਹ ਦਿਓ ਅਤੇ ਮੁੱਢ ਨੂੰ ਇਸਦੀਆਂ ਜਢ਼ਾਂ ਸਮੇਂ ਧਰਤੀ ਉੱਤੇ ਲੱਗਿਆ ਰਹਿਣ ਦਿਓ। ਇਸ ਨੂੰ ਘਾਹ ਦੇ ਮੈਦਾਨ ਵਿੱਚ ਲੱਗਿਆ ਰਹਿਣ ਦਿਓ। ਇਹ ਤ੍ਰੇਲ ਨਾਲ ਭਿੱਜ ਜਾਵੇਗਾ। ਇਹ ਇੱਕ ਜੰਗਲੀ ਜਾਨਵਰ ਵਾਂਗ ਰਹੇਗਾ। ਸੱਤ ਰੁੱਤਾਂ (ਸਾਲ) ਗੁਜ਼ਰ ਜਾਣਗੀਆਂ ਜਦੋਂ ਕਿ ਉਹ ਇਸੇ ਤਰ੍ਹਾਂ ਰਹੇਗਾ।’

24 “ਰਾਜਨ, ਸੁਪਨੇ ਦਾ ਅਰਬ ਇਹ ਹੈ। ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਮਹਾਰਾਜ, ਪਾਤਸ਼ਾਹ ਨਾਲ ਵਾਪਰਨ ਲਈ ਇਨ੍ਹਾਂ ਗੱਲਾਂ ਦਾ ਆਦੇਸ਼ ਦਿੱਤਾ ਹੈ: 25 ਰਾਜੇ ਨਬੂਕਦਨੱਸਰ, ਤੁਹਾਨੂੰ ਆਪਣੇ ਲੋਕਾਂ ਤੋਂ ਦੂਰ ਜਾਣ ਲਈ ਮਜ਼ਬੂਰ ਹੋਣਾ ਪਵੇਗਾ ਤੁਸੀਂ ਜੰਗਲੀ ਜਾਨਵਰਾਂ ਦਰਮਿਆਨ ਰਹੋਁਗੇ। ਤੁਸੀਂ ਪਸ਼ੂਆਂ ਵਾਂਗ ਘਾਹ ਖਾਵੋਂਗੇ। ਅਤੇ ਤੁਸੀਂ ਤ੍ਰੇਲ ਨਾਲ ਭਿੱਜ ਜਾਵੋਂਗੇ। ਸੱਤ ਰੁੱਤਾਂ (ਸਾਲ) ਗੁਜ਼ਰ ਜਾਣਗੀਆਂ, ਅਤੇ ਫ਼ੇਰ ਤੁਸੀਂ ਇਹ ਸਬਕ ਸਿੱਖੋਁਗੇ। ਤੁਹਾਨੂੰ ਗਿਆਨ ਹੋ ਜਾਵੇਗਾ ਕਿ ਅੱਤ ਮਹਾਨ ਪਰਮੇਸ਼ੁਰ ਆਦਮੀਆਂ ਦੇ ਰਾਜ ਉੱਤੇ ਹਕੂਮਤ ਕਰਦਾ ਹੈ। ਅਤੇ ਅੱਤ ਮਹਾਨ ਪਰਮੇਸ਼ੁਰ ਜਿਸ ਨੂੰ ਚਾਹੁੰਦਾ ਹੈ ਓਸੇ ਨੂੰ ਰਾਜ ਬਖਸ਼ਦਾ ਹੈ।

26 “ਰੁੱਖ ਦੇ ਮੁੱਢ ਅਤੇ ਇਸਦੀਆਂ ਜਢ਼ਾਂ ਨੂੰ ਧਰਤੀ ਵਿੱਚ ਲੱਗੇ ਰਹਿਣ ਦੇ ਆਦੇਸ਼ ਦਾ ਅਰਬ ਇਹ ਹੈ: ਤੁਹਾਡਾ ਰਾਜ ਤੁਹਾਨੂੰ ਵਾਪਸ ਮਿਲੇਗਾ। ਇਹ ਗੱਲ ਓਦੋਁ ਵਾਪਰੇਗੀ ਜਦੋਂ ਤੁਸੀਂ ਜਾਣ ਜਾਵੋਂਗੇ ਕਿ ਅੱਤ ਮਹਾਨ ਪਰਮੇਸ਼ੁਰ ਤੁਹਾਡੇ ਰਾਜ ਉੱਤੇ ਹਕੂਮਤ ਕਰਦਾ ਹੈ। 27 ਇਸ ਲਈ, ਹੇ ਰਾਜਨ, ਕਿਰਪਾ ਕਰਕੇ ਮੇਰੀ ਸਲਾਹ ਨੂੰ ਪ੍ਰਵਾਨ ਕਰੋ। ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਪਾਪ ਕਰਨ ਤੋਂ ਹਟ ਜਾਵੋ ਅਤੇ ਉਹੀ ਕੁਝ ਕਰੋ ਜੋ ਸਹੀ ਹੈ। ਮੰਦੇ ਅਮਲ ਛੱਡ ਦਿਓ। ਅਤੇ ਗਰੀਬ ਲੋਕਾਂ ਉੱਤੇ ਮਿਹਰਬਾਨ ਹੋਵੋ। ਫ਼ੇਰ ਸ਼ਾਇਦ ਤੁਸੀਂ ਸਫ਼ਲ ਬਣੇ ਰਹੋ।”

28 ਇਹ ਸਾਰੀਆਂ ਗੱਲਾਂ ਰਾਜੇ ਨਬੂਕਦਨੱਸਰ ਨਾਲ ਵਾਪਰੀਆਂ। 29-30 ਸੁਪਨੇ ਤੋਂ ਬਾਰ੍ਹਾਂ ਮਹੀਨੇ ਬਾਦ, ਰਾਜਾ ਨਬੂਕਦਨੱਸਰ ਬਾਬਲ ਅੰਦਰ ਆਪਣੇ ਮਹਿਲ ਦੀ ਛੱਤ ਉੱਤੇ ਟਹਿਲ ਰਿਹਾ ਸੀ। ਜਦੋਂ ਰਾਜਾ ਛੱਤ ਉੱਤੇ ਹੀ ਸੀ ਤਾਂ ਉਸ ਨੇ ਆਖਿਆ, “ਬਾਬਲ ਵੱਲ ਦੇਖੋ! ਮੈਂ ਇਸ ਮਹਾਨ ਸ਼ਹਿਰ ਨੂੰ ਬਣਾਇਆ ਸੀ। ਇਹ ਮੇਰਾ ਮਹਿਲ ਹੈ! ਮੈਂ ਇਸ ਮਹਾਨ ਮਹਿਲ ਨੂੰ ਆਪਣੀ ਸ਼ਕਤੀ ਨਾਲ ਬਣਾਇਆ ਸੀ। ਮੈਂ ਇਸ ਥਾਂ ਨੂੰ ਇਹ ਦਿਖਾਉਣ ਲਈ ਬਣਾਇਆ ਸੀ ਕਿ ਮੈਂ ਕਿੰਨਾ ਮਹਾਨ ਹਾਂ!”

31 ਹਾਲੇ ਇਹ ਸ਼ਬਦ ਉਸ ਦੇ ਬੁੱਲ੍ਹਾਂ ਉੱਤੇ ਹੀ ਸਨ ਜਦੋਂ ਅਕਾਸ਼ ਵਿੱਚੋਂ ਆਵਾਜ਼ ਆਈ। ਆਵਾਜ਼ ਨੇ ਆਖਿਆ, “ਰਾਜਾ ਨਬੂਕਦਨੱਸਰ, ਤੇਰੇ ਨਾਲ ਇਹ ਗੱਲਾਂ ਵਾਪਰਨਗੀਆਂ: ਤੇਰੀ ਰਾਜ-ਸ਼ਕਤੀ ਤੇਰੇ ਕੋਲੋਂ ਖੋਹ ਲਈ ਗਈ ਹੈ। 32 ਤੈਨੂੰ ਆਪਣੇ ਲੋਕਾਂ ਤੋਂ ਦੂਰ ਜਾਣਾ ਪਵੇਗਾ। ਤੈਨੂੰ ਜੰਗਲੀ ਜਾਨਵਰਾਂ ਦਰਮਿਆਨ ਰਹਿਣ ਲਈ ਮਜ਼ਬੂਰ ਹੋਣਾ ਪਵੇਗਾ। ਤੂੰ ਇੱਕ ਗਊ ਦੀ ਤਰ੍ਹਾਂ ਘਾਹ ਖਾਵੇਂਗਾ। ਸੱਤ ਰੁੱਤਾਂ (ਸਾਲ) ਲੰਘ ਜਾਣਗੀਆਂ ਜਦੋਂ ਤੂੰ ਆਪਣਾ ਸਬਕ ਸਿੱਖੇਁਗਾ। ਫ਼ੇਰ ਤੈਨੂੰ ਗਿਆਨ ਹੋਵੇਗਾ ਕਿ ਅੱਤ ਮਹਾਨ ਪਰਮੇਸ਼ੁਰ ਆਦਮੀਆਂ ਦੀਆਂ ਬਾਦਸ਼ਾਹੀਆਂ ਉੱਤੇ ਹਕੂਮਤ ਕਰਦਾ ਹੈ। ਅਤੇ ਉਹ ਅੱਤ ਮਹਾਨ ਪਰਮੇਸ਼ੁਰ ਜਿਸ ਨੂੰ ਚਾਹੁੰਦਾ ਹੈ ਬਾਦਸ਼ਾਹੀਆਂ ਦੇ ਦਿੰਦਾ ਹੈ।”

33 ਇਹ ਗੱਲਾਂ ਫ਼ੌਰਨ ਵਾਪਰ ਗਈਆਂ। ਨਬੂਕਦਨੱਸਰ ਨੂੰ ਆਪਣੇ ਲੋਕਾਂ ਤੋਂ ਦੂਰ ਜਾਣ ਲਈ ਮਜ਼ਬੂਰ ਹੋਣਾ ਪਿਆ। ਉਹ ਗਾਂ ਵਾਂਗ ਘਾਹ ਖਾਣ ਲੱਗਿਆ। ਉਹ ਤ੍ਰੇਲ ਨਾਲ ਭਿੱਜ ਗਿਆ। ਉਸ ਦੇ ਵਾਲ ਬਾਜ਼ ਦੇ ਖੰਭਾਂ ਵਾਂਗ ਲੰਮੇ ਹੋ ਗਏ। ਅਤੇ ਉਸ ਦੇ ਨਹੁਂ ਪੰਛੀ ਦੇ ਪੰਜਿਆਂ ਵਾਂਗ ਲੰਮੇ ਹੋ ਗਏ।

34 ਫ਼ੇਰ ਉਸ ਸਮੇਂ ਦੇ ਅੰਤ ਉੱਤੇ, ਮੈਂ, ਨਬੂਕਦਨੱਸਰ ਨੇ ਅਕਾਸ਼ ਵੱਲ ਦੇਖਿਆ। ਅਤੇ ਮੇਰੀ ਬੋਧ-ਸ਼ਕਤੀ ਮੇਰੇ ਕੋਲ ਵਾਪਸ ਪਰਤ ਆਈ। ਫ਼ੇਰ ਮੈਂ ਅੱਤ ਮਹਾਨ ਪਰਮੇਸ਼ੁਰ ਦੀ ਉਸਤਤ ਕੀਤੀ। ਮੈਂ ਉਸ, ਸਦਾ ਰਹਿਣ ਵਾਲੇ ਨੂੰ, ਆਦਰ ਅਤੇ ਪਰਤਾਪ ਦਿੱਤਾ।

ਹਕੂਮਤ ਕਰਦਾ ਹੈ ਪਰਮੇਸ਼ੁਰ ਸਦਾ ਲਈ!
    ਬਣੀ ਰਹਿੰਦੀ ਹੈ ਬਾਦਸ਼ਾਹੀ ਉਸਦੀ ਪੀੜੀਆਂ ਤੀਕ।
35 ਮਹੱਤਵਪੂਰਣ ਨਹੀਂ ਹਨ,
    ਸੱਚਮੁੱਚ ਲੋਕ ਧਰਤ ਦੇ।
ਕਰਦਾ ਹੈ ਪਰਮੇਸ਼ੁਰ ਓਹੀ ਜੋ ਉਸਦੀ ਰਜ਼ਾ ਹੈ
    ਅਕਾਸ਼ ਦੀਆਂ ਸ਼ਕਤੀਆਂ ਅਤੇ ਧਰਤ ਦੇ ਲੋਕਾਂ ਨਾਲ।
ਰੋਕ ਸੱਕਦਾ ਨਹੀਂ ਕੋਈ ਉਸ ਦੇ ਸ਼ਕਤੀਸ਼ਾਲੀ ਹੱਥ ਨੂੰ।
    ਕਿਂਤੂ ਕੋਈ ਨਹੀਂ ਆਖ ਸੱਕਦਾ, “ਤੂੰ ਕੀ ਕਰ ਰਿਹਾ ਹੈਂ?”

36 ਇਸ ਲਈ ਉਸ ਸਮੇਂ ਪਰਮੇਸ਼ੁਰ ਨੇ ਮੇਰੀ ਹੋਸ਼ ਪਰਤਾ ਦਿੱਤੀ। ਅਤੇ ਉਸ ਨੇ ਮੇਰੀ ਰਾਜ ਸ਼ਕਤੀ ਅਤੇ ਮਹਾਨ ਇੱਜ਼ਤ ਮੈਨੂੰ ਵਾਪਸ ਦੇ ਦਿੱਤੀ। ਮੇਰੇ ਸਲਾਹਕਾਰ ਅਤੇ ਸ਼ਾਹੀ ਲੋਕ ਫ਼ੇਰ ਮੇਰੀ ਸਲਾਹ ਲੈਣ ਲੱਗੇ। ਮੈਂ ਫ਼ੇਰ ਰਾਜਾ ਬਣ ਗਿਆ। ਅਤੇ ਮੈਂ ਪਹਿਲਾਂ ਨਾਲੋਂ ਵੀ ਮਹਾਨ ਅਤੇ ਵੱਧੇਰੇ ਸ਼ਕਤੀਸ਼ਾਲੀ ਬਣ ਗਿਆ। 37 ਹੁਣ ਮੈਂ, ਨਬੂਕਦਨੱਸਰ, ਅਕਾਸ਼ ਦੇ ਪਾਤਸ਼ਾਹ ਦੀ ਉਸਤਤ ਅਤੇ ਉਸਦੀ ਇੱਜ਼ਤ ਕਰਦਾ ਹਾਂ ਅਤੇ ਪਰਤਾਪ ਦਾ ਗੁਣਗਾਨ ਕਰਦਾ ਹਾਂ। ਹਰ ਗੱਲ ਜਿਹੜੀ ਉਹ ਕਰਦਾ ਹੈ, ਠੀਕ ਹੈ। ਉਹ ਸਦਾ ਬੇਲਾਗ ਹੈ। ਅਤੇ ਉਹ ਗੁਮਾਨੀ ਲੋਕਾਂ ਨੂੰ ਨਿਮਾਣੇ ਬਨਾਉਣ ਦੇ ਸਮਰਬ ਹੈ!

ਕੰਧ ਉੱਤੇ ਲਿਖੀ ਲਿਖਾਵਟ

ਰਾਜੇ ਬੇਲਸ਼ੱਸਰ ਨੇ ਆਪਣੇ ਇੱਕ ਹਜ਼ਾਰ ਅਧਿਕਾਰੀਆਂ ਨੂੰ ਬਹੁਤ ਵੱਡੀ ਦਾਵਤ ਦਿੱਤੀ। ਰਾਜਾ ਉਨ੍ਹਾਂ ਨਾਲ ਮੈਅ ਪੀ ਰਿਹਾ ਸੀ। ਜਦੋਂ ਰਾਜਾ ਆਪਣੀ ਮੈਅ ਪੀ ਰਿਹਾ ਸੀ, ਉਸ ਨੇ ਆਪਣੇ ਸੇਵਾਦਾਰਾਂ ਨੂੰ ਸੋਨੇ ਅਤੇ ਚਾਂਦੀ ਦੇ ਪਿਆਲੇ ਲਿਆਉਣ ਦਾ ਹੁਕਮ ਦਿੱਤਾ। ਇਹ ਓਹੀ ਪਿਆਲੇ ਸਨ ਜਿਹੜੇ ਉਸ ਦੇ ਪਿਤਾ ਨਬੂਕਦਨੱਸਰ ਨੇ ਯਰੂਸ਼ਲਮ ਦੇ ਮੰਦਰ ਵਿੱਚੋਂ ਲਿਆਂਦੇ ਸਨ, ਤਾਂ ਜੋ ਰਾਜੇ, ਉਸ ਦੇ ਅਧਿਕਾਰੀ, ਉਸ ਦੀਆਂ ਪਤਨੀਆਂ ਅਤੇ ਉਸ ਦੇ ਸੇਵਕ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀ ਸੱਕਣ। ਇਸ ਲਈ ਉਨ੍ਹਾਂ ਨੇ ਉਹ ਸੋਨੇ ਦੇ ਪਿਆਲੇ ਲੈ ਆਂਦੇ ਜਿਹੜੇ ਯਰੂਸ਼ਲਮ ਵਿੱਚਲੇ ਪਰਮੇਸ਼ੁਰ ਦੇ ਮੰਦਰ ਵਿੱਚੋਂ ਚੁੱਕੇ ਗਏ ਸਨ। ਅਤੇ ਰਾਜੇ, ਉਸ ਦੇ ਅਧਿਕਾਰੀਆਂ, ਉਸਦੀਆਂ ਪਤਨੀਆਂ ਅਤੇ ਉਸਦੀਆਂ ਦਾਸੀਆਂ ਨੇ ਉਨ੍ਹਾਂ ਵਿੱਚ ਮੈਅ ਪੀਤੀ। ਮੈਅ ਪੀਣ ਵੇਲੇ ਉਹ ਆਪਣੇ ਦੇਵਤਿਆਂ ਦੇ ਬੁੱਤਾਂ ਦੀ ਉਸਤਤ ਕਰ ਰਹੇ ਸਨ। ਉਨ੍ਹਾਂ ਨੇ ਉਨ੍ਹਾਂ ਦੇਵਤਿਆਂ ਦੀ ਉਸਤਤ ਕੀਤੀ-ਅਤੇ ਉਹ ਦੇਵਤੇ ਸਿਰਫ਼ ਸੋਨੇ, ਚਾਂਦੀ, ਪਿੱਤਲ, ਲੋਹੇ, ਲੱਕੜੀ ਅਤੇ ਪੱਥਰ ਦੇ ਬਣੇ ਬੁੱਤ ਸਨ।

ਫ਼ੇਰ ਅਚਾਨਕ, ਇੱਕ ਮਨੁੱਖੀ ਹੱਥ ਪ੍ਰਗਟ ਹੋਇਆ ਅਤੇ ਕੰਧ ਉੱਤੇ ਲਿਖਣ ਲੱਗਾ। ਉਂਗਲੀਆਂ ਨੇ ਕੰਧ ਦੇ ਪਲਸਤਰ ਉੱਤੇ ਸ਼ਬਦ ਉਕਰੇ। ਹੱਥ ਨੇ ਉੱਥੇ ਰਾਜੇ ਦੇ ਮਹਿਲ ਅੰਦਰ ਸ਼ਮਾਦਾਨ ਦੇ ਨੇੜੇ ਕੰਧ ਉੱਤੇ ਲਿਖਿਆ। ਰਾਜਾ ਹੱਥ ਨੂੰ ਲਿਖਦੇ ਹੋਏ ਦੇਖ ਰਿਹਾ ਸੀ।

ਰਾਜਾ ਬੇਲਸ਼ੱਸਰ ਬਹੁਤ ਭੈਭੀਤ ਸੀ। ਉਸਦਾ ਚਿਹਰਾ ਡਰ ਨਾਲ ਬਗ੍ਗਾ ਹੋ ਗਿਆ ਅਤੇ ਉਸਦੀਆਂ ਲੱਤਾਂ ਕੰਬਣ ਲੱਗੀਆਂ। ਉਸਦੀਆਂ ਲੱਤਾਂ ਇੰਨੀਆਂ ਕਮਜ਼ੋਰ ਹੋ ਗਈਆਂ ਕਿ ਉਹ ਖੜ੍ਹਾ ਨਹੀਂ ਸੀ ਰਹਿ ਸੱਕਦਾ। ਰਾਜੇ ਨੇ ਜਾਦੂਗਰਾਂ ਨੂੰ ਅਤੇ ਕਸਦੀਆਂ ਨੂੰ ਬੁਲਾਵਾ ਭੇਜਿਆ। ਉਸ ਨੇ ਸਿਆਣਿਆ ਨੂੰ ਆਖਿਆ, “ਜੋ ਕੋਈ ਇਸ ਲਿਖਤ ਨੂੰ ਪੜ੍ਹ ਸੱਕੇਗਾ ਅਤੇ ਮੈਨੂੰ ਇਸਦਾ ਅਰਬ ਸਮਝਾ ਸੱਕੇਗਾ ਮੈਂ ਉਸ ਨੂੰ ਇਨਾਮ ਦਿਆਂਗਾ। ਮੈਂ ਉਸ ਬੰਦੇ ਨੂੰ ਕਿਰਮਚੀ ਵਸਤਰ ਦੇਵਾਂਗਾ। ਮੈਂ ਉਸ ਦੇ ਗਲੇ ਵਿੱਚ ਸੋਨੇ ਦਾ ਹਾਰ ਪਾਵਾਂਗਾ। ਅਤੇ ਆਪਣੇ ਰਾਜ ਵਿੱਚ ਤੀਸਰਾ ਸਭ ਤੋਂ ਉੱਚਾ ਹਾਕਮ ਬਣਾ ਦਿਆਂਗਾ।”

ਇਸ ਲਈ ਰਾਜੇ ਦੇ ਸਮੂਹ ਸਿਆਣੇ ਆਦਮੀ ਆ ਗਏ। ਪਰ ਉਹ ਲਿਖਾਵਟ ਨਾ ਪੜ੍ਹ ਸੱਕੇ ਜਾਂ ਰਾਜੇ ਨੂੰ ਅਰਬ ਦਾ ਵਿਵਰਣ ਨਾ ਕਰ ਸੱਕੇ। ਉਹ ਇਸ ਦਾ ਅਰਬ ਨਹੀਂ ਸਮਝ ਸੱਕੇ। ਰਾਜੇ ਦੇ ਅਧਿਕਾਰੀ ਹੈਰਾਨ ਸਨ। ਅਤੇ ਰਾਜਾ ਹੋਰ ਵੀ ਵੱਧੇਰੇ ਭੈਭੀਤ ਅਤੇ ਫ਼ਿਕਰਮੰਦ ਹੋ ਗਿਆ। ਉਸ ਦਾ ਡਰ ਨਾਲ ਮੂੰਹ ਫਿਕੱਾ ਹੋ ਗਿਆ।

10 ਫ਼ੇਰ ਰਾਜੇ ਦੀ ਮਾਤਾ ਓੱਥੇ ਆਈ ਜਿੱਥੇ ਦਾਵਤ ਚੱਲ ਰਹੀ ਸੀ। ਉਸ ਨੇ ਰਾਜੇ ਅਤੇ ਉਸ ਦੇ ਅਧਿਕਾਰੀਆਂ ਦੀਆਂ ਆਵਾਜ਼ਾਂ ਸੁਣ ਲਈਆਂ ਸਨ। ਉਸ ਨੇ ਆਖਿਆ, “ਰਾਜਨ, ਤੁਸੀਂ ਸਦਾ ਸਲਾਮਤ ਰਹੋ! ਭੈਭੀਤ ਨਾ ਹੋਵੋ! ਆਪਣੇ ਚਿਹਰੇ ਨੂੰ ਡਰ ਨਾਲ ਇੰਨਾ ਬਗ੍ਗਾ ਨਾ ਹੋਣ ਦਿਓ! 11 ਤੇਰੇੇ ਰਾਜ ਅੰਦਰ ਇੱਕ ਬੰਦਾ ਹੈ ਜਿਸਦੇ ਅੰਦਰ ਪਵਿੱਤਰ ਦੇਵਤਿਆਂ ਦਾ ਆਤਮਾ ਵਸਦਾ ਹੈ। ਤੇਰੇ ਪਿਤਾ ਦੇ ਰਾਜ ਵੇਲੇ ਇਸ ਬੰਦੇ ਨੇ ਦਰਸਾ ਦਿੱਤਾ ਸੀ ਕਿ ਉਹ ਗੁਝ੍ਝੇ ਭੇਤ ਸਮਝ ਸੱਕਦਾ ਹੈ। ਉਸ ਨੇ ਦਰਸਾ ਦਿੱਤਾ ਸੀ ਕਿ ਉਹ ਬਹੁਤ ਚਤੁਰ ਅਤੇ ਸਿਆਣਾ ਹੈ। ਉਸ ਨੇ ਦਰਸਾ ਦਿੱਤਾ ਸੀ ਕਿ ਇਨ੍ਹਾਂ ਗੱਲਾਂ ਵਿੱਚ ਉਹ ਦੇਵਤਿਆਂ ਦੇ ਸਮਾਨ ਹੈ। ਤੇਰੇ ਪਿਤਾ, ਰਾਜੇ ਨਬੂਕਦਨੱਸਰ ਨੇ ਇਸ ਬੰਦੇ ਨੂੰ ਆਪਣੇ ਸਾਰੇ ਸਿਅਣਿਆਂ ਦਾ ਮੁਖੀ ਬਣਾ ਦਿੱਤਾ ਸੀ। ਉਹ ਸਾਰੇ ਜਾਦੂਗਰਾਂ ਅਤੇ ਕਸਦੀਆਂ ਉੱਤੇ ਹਕੂਮਤ ਕਰਦਾ ਸੀ। 12 ਜਿਸ ਬੰਦੇ ਬਾਰੇ ਮੈਂ ਗੱਲ ਕਰ ਰਹੀ ਹਾਂ ਉਸਦਾ ਨਾਮ ਦਾਨੀਏਲ ਹੈ। ਰਾਜੇ ਨੇ ਉਸ ਨੂੰ ਬੇਲਟਸ਼ੱਸਰ ਦਾ ਨਾਮ ਦਿੱਤਾ ਸੀ। ਬੇਲਟਸ਼ੱਸਰ (ਦਾਨੀਏਲ) ਬਹੁਤ ਚਤੁਰ ਹੈ ਅਤੇ ਬਹੁਤ ਗੱਲਾਂ ਜਾਣਦਾ ਹੈ। ਉਹ ਸੁਪਨਿਆਂ ਦੀ ਵਿਆਖਿਆ ਕਰ ਸੱਕਦਾ ਸੀ ਭੇਤਾਂ ਨੂੰ ਸਮਝਾ ਸੱਕਦਾ ਸੀ। ਅਤੇ ਬਹੁਤ ਔਖੇ ਮਸਲੇ ਨੂੰ ਹੱਲ ਕਰ ਸੱਕਦਾ ਸੀ ਉਸ ਨੂੰ ਬੁਲਾਓ। ਉਹ ਤੁਹਾਨੂੰ ਦੱਸੇਗਾ ਕਿ ਕੰਧ ਉਤ੍ਤਲੀ ਲਿਖਤ ਦਾ ਕੀ ਅਰਬ ਹੈ।”

13 ਇਸ ਲਈ ਉਨ੍ਹਾਂ ਨੇ ਦਾਨੀਏਲ ਨੂੰ ਰਾਜੇ ਪਾਸ ਲਿਆਂਦਾ। ਰਾਜੇ ਨੇ ਦਾਨੀਏਲ ਨੂੰ ਆਖਿਆ, “ਕੀ ਤੇਰਾ ਨਾਮ ਦਾਨੀਏਲ ਹੈ, ਉਨ੍ਹਾਂ ਜਲਾਵਤਨੀਆਂ ਵਿੱਚੋਂ ਇੱਕ, ਜਿਨ੍ਹਾਂ ਨੂੰ ਮੇਰਾ ਪਿਤਾ, ਰਾਜਾ, ਯਹੂਦਾਹ ਤੋਂ ਇੱਥੇ ਲੈ ਕੇ ਆਇਆ ਸੀ? 14 ਮੈਂ ਸੁਣਿਆ ਹੈ ਕਿ ਤੇਰੇ ਅੰਦਰ ਦੇਵਤਿਆਂ ਦਾ ਆਤਮਾ ਹੈ। ਅਤੇ ਮੈਂ ਇਹ ਵੀ ਸੁਣਿਆ ਹੈ ਕਿ ਤੂੰ ਭੇਤ ਸਮਝ ਸੱਕਦਾ ਹੈਂ, ਅਤੇ ਤੂੰ ਬਹੁਤ ਚਤੁਰ ਅਤੇ ਸਿਆਣਾ ਹੈਂ। 15 ਸਿਆਣੇ ਬੰਦਿਆਂ ਨੂੰ ਅਤੇ ਜਾਦੂਗਰਾਂ ਨੂੰ ਮੇਰੇ ਪਾਸੇ ਇੱਥੇ ਕੰਧ ਉੱਤੇ ਲਿਖੀ ਹੋਈ ਇਸ ਇਬਾਰਤ ਨੂੰ ਪੜ੍ਹਨ ਲਈ ਲਿਆਂਦਾ ਗਿਆ ਸੀ, ਮੈਂ ਚਾਹੁੰਦਾ ਸੀ ਕਿ ਉਹ ਲੋਕ ਮੈਨੂੰ ਇਸ ਲਿਖਤ ਦਾ ਅਰਬ ਸਮਝਾਉਣ। ਪਰ ਉਹ ਕੰਧ ਉੱਤੇ ਲਿਖੀ ਹੋਈ ਇਸ ਲਿਖਤ ਨੂੰ ਨਹੀਂ ਸਮਝਾ ਸੱਕੇ। 16 ਮੈਂ ਤੇਰੇ ਬਾਰੇ ਸੁਣਿਆ ਹੈ। ਮੈਂ ਸੁਣਿਆ ਹੈ ਕਿ ਤੂੰ ਗੱਲਾਂ ਦੇ ਅਰਬ ਸਮਝਾ ਸੱਕਦਾ ਹੈਂ ਅਤੇ ਤੂੰ ਬਹੁਤ ਔਖੇ ਮਸਲੇ ਹੱਲ ਕਰ ਸੱਕਦਾ ਹੈਂ। ਜੇ ਤੂੰ ਕੰਧ ਉੱਤੇ ਲਿਖੀ ਹੋਈ ਇਸ ਲਿਖਤ ਨੂੰ ਪੜ੍ਹ ਸੱਕੇਁ, ਅਤੇ ਮੈਨੂੰ ਇਸਦਾ ਅਰਬ ਸਮਝਾ ਸੱਕੇਁ, ਤਾਂ ਮੈਂ ਤੇਰੇ ਲਈ ਇਹ ਕੁਝ ਕਰਾਂਗਾ: ਮੈਂ ਤੈਨੂੰ ਕਿਰਮਚੀ ਵਸਤਰ ਦਿਆਂਗਾ ਅਤੇ ਤੇਰੇ ਗਲ ਵਿੱਚ ਸੋਨੇ ਦਾ ਹਾਰ ਪਾਵਾਂਗਾ। ਫ਼ੇਰ ਤੂੰ ਰਾਜ ਦਾ ਤੀਸਰਾ ਸਭ ਤੋਂ ਉੱਚਾ ਹਾਕਮ ਬਣ ਜਾਵੇਂਗਾ।”

17 ਫ਼ੇਰ ਦਾਨੀਏਲ ਨੇ ਰਾਜੇ ਨੂੰ ਜਵਾਬ ਦਿੱਤਾ।ਦਾਨੀਏਲ ਨੇ ਆਖਿਆ, “ਰਾਜਾ ਬੇਲਟਸ਼ੱਸਰ, ਤੁਸੀਂ ਆਪਣੀਆਂ ਸੁਗਾਤਾਂ ਆਪਣੇ ਪਾਸ ਹੀ ਰੱਖ ਸੱਕਦੇ ਹੋ। ਜਾਂ ਤੁਸੀਂ ਉਹ ਇਨਾਮ ਕਿਸੇ ਹੋਰ ਨੂੰ ਦੇ ਸੱਕਦੇ ਹੋ, ਪਰ ਮੈਂ ਤਾਂ ਵੀ ਤੁਹਾਡੇ ਵਾਸਤੇ ਕੰਧ ਉੱਤੇ ਲਿਖੀ ਇਬਾਰਤ ਨੂੰ ਪੜ੍ਹਾਂਗਾ। ਅਤੇ ਮੈਂ ਤੁਹਾਨੂੰ ਸਮਝਾਵਾਂਗਾ ਕਿ ਇਸਦਾ ਕੀ ਅਰਬ ਹੈ।

18 “ਰਾਜਨ, ਅੱਤ ਮਹਾਨ ਪਰਮੇਸ਼ੁਰ ਨੇ ਤੇਰੇ ਪਿਤਾ ਜੀ ਨਬੂਕਦਨੱਸਰ ਨੂੰ ਬਹੁਤ ਮਹਾਨ ਅਤੇ ਸ਼ਕਤੀਸ਼ਾਲੀ ਰਾਜਾ ਬਣਾਇਆ। ਪਰਮੇਸ਼ੁਰ ਨੇ ਉਸ ਨੂੰ ਬਹੁਤ ਮਹੱਤਵਪੂਰਣ ਬਣਾਇਆ। 19 ਬਹੁਤ ਸਾਰੀਆਂ ਕੌਮਾਂ ਦੇ ਲੋਕ ਅਤੇ ਬਹੁਤ ਸਾਰੀਆਂ ਭਾਸ਼ਾਵਾਂ ਬੋਲਣ ਵਾਲੇ ਲੋਕ ਨਬੂਕਦਨੱਸਰ ਤੋਂ ਬਹੁਤ ਭੈਭੀਤ ਸਨ। ਕਿਉਂ ਕਿ ਅੱਤ ਮਹਾਨ ਪਰਮੇਸ਼ੁਰ ਨੇ ਉਸ ਨੂੰ ਬਹੁਤ ਮਹੱਤਵਪੂਰਣ ਰਾਜਾ ਬਣਾਇਆ। ਜੇ ਨਬੂਕਦਨੱਸਰ ਚਾਹੁੰਦਾ ਕਿ ਕੋਈ ਬੰਦਾ ਮਰ ਜਾਵੇ, ਤਾਂ ਉਹ ਉਸ ਬੰਦੇ ਨੂੰ ਮਾਰ ਦਿੰਦਾ। ਅਤੇ ਜੇ ਉਹ ਚਾਹੁੰਦਾ ਕਿ ਕੋਈ ਬੰਦਾ ਜਿਉਂਦਾ ਰਹੇ ਤਾਂ ਉਸ ਬੰਦੇ ਨੂੰ ਜੀਣ ਦੀ ਇਜਾਜ਼ਤ ਸੀ। ਜੇ ਉਹ ਲੋਕਾਂ ਨੂੰ ਮਹੱਤਵਪੂਰਣ ਬਨਾਉਣਾ ਚਾਹੁੰਦਾ ਤਾਂ ਉਹ ਉਨ੍ਹਾਂ ਲੋਕਾਂ ਨੂੰ ਮਹੱਤਵਪੂਰਣ ਬਣਾ ਦਿੰਦਾ ਅਤੇ ਜੇ ਉਹ ਲੋਕਾਂ ਨੂੰ ਮਹੱਤਵਪੂਰਣ ਨਾ ਬਨਾਉਣਾ ਚਾਹੁੰਦਾ, ਤਾਂ ਉਹ ਉਨ੍ਹਾਂ ਨੂੰ ਨਾ-ਮਹ੍ਹਤਵਪੂਰਣ ਬਣਾ ਦਿੰਦਾ।

20 “ਪਰ ਨਬੂਕਦਨੱਸਰ ਗੁਮਾਨੀ ਅਤੇ ਜ਼ਿੱਦੀ ਬਣ ਗਿਆ। ਇਸ ਲਈ ਉਸਦੀ ਸ਼ਕਤੀ ਉਸ ਕੋਲੋਂ ਖੋਹ ਲਈ ਗਈ। ਉਸ ਨੂੰ ਉਸ ਦੇ ਸ਼ਾਹੀ ਤਖਤ ਤੋਂ ਉੱਠਾ ਦਿੱਤਾ ਗਿਆ ਅਤੇ ਉਸਦਾ ਪਰਤਾਪ ਖਤਮ ਕਰ ਦਿੱਤਾ ਗਇਆ। 21 ਫ਼ੇਰ ਨਬੂਕਦਨੱਸਰ ਨੂੰ ਆਪਣੇ ਲੋਕਾਂ ਕੋਲੋਂ ਦੂਰ ਜਾਣ ਲਈ ਮਜ਼ਬੂਰ ਕੀਤਾ ਗਿਆ। ਉਸਦਾ ਮਨ ਇੱਕ ਜਾਨਵਰ ਦੇ ਮਨ ਵਰਗਾ ਬਣ ਗਿਆ। ਉਹ ਜੰਗਲੀ ਖੋਤਿਆਂ ਦੇ ਵਿੱਚਕਾਰ ਰਿਹਾ ਅਤੇ ਗਾਂ ਵਾਂਗ ਘਾਹ ਖਾਂਦਾ ਸੀ ਉਹ ਤ੍ਰੇਲ ਵਿੱਚ ਭਿੱਜ ਗਿਆ। ਇਹ ਗੱਲਾਂ ਉਸ ਨਾਲ ਉਦੋਂ ਤੱਕ ਵਾਪਰੀਆਂ ਜਦੋਂ ਤੱਕ ਕਿ ਉਸ ਨੇ ਸਬਕ ਨਹੀਂ ਸਿੱਖ ਲਿਆ। ਫ਼ੇਰ ਉਸ ਨੇ ਜਾਣ ਲਿਆ ਕਿ ਅੱਤ ਮਹਾਨ ਪਰਮੇਸ਼ੁਰ ਬੰਦਿਆਂ ਦੀਆਂ ਬਾਦਸ਼ਾਹੀਆਂ ਉੱਤੇ ਹਕੂਮਤ ਕਰਦਾ ਹੈ। ਅਤੇ ਅੱਤ ਮਹਾਨ ਪਰਮੇਸ਼ੁਰ ਜਿਸ ਨੂੰ ਚਾਹੇ ਬਾਦਸ਼ਾਹੀ ਦੇ ਦਿੰਦਾ ਹੈ।

22 “ਪਰ ਬੇਲਸ਼ੱਸਰ, ਤੂੰ ਇਹ ਗੱਲਾਂ ਪਹਿਲਾਂ ਹੀ ਜਾਣਦਾ ਸੀ! ਤੂੰ ਨਬੂਕਦਨੱਸਰ ਦਾ ਪੁੱਤਰ ਹੈਂ। ਪਰ ਫ਼ੇਰ ਵੀ ਤੂੰ ਆਪਣੇ-ਆਪ ਨੂੰ ਨਿਮਾਣਾ ਨਹੀਂ ਬਣਾਇਆ। 23 ਇਸਦੀ ਬਜਾਇ ਤੂੰ ਅਕਾਸ਼ ਦੇ ਯਹੋਵਾਹ ਦੇ ਵਿਰੁੱਧ ਹੋ ਗਿਆ। ਤੂੰ ਯਹੋਵਾਹ ਦੇ ਮੰਦਰ ਵਿੱਚੋਂ ਲਿਆਂਦੇ ਹੋਏ ਪਿਆਲਿਆਂ ਨੂੰ ਲਿਆਉਣ ਦਾ ਹੁਕਮ ਦਿੱਤਾ। ਫ਼ੇਰ ਤੂੰ ਅਤੇ ਤੇਰੇ ਅਹਿਲਕਾਰਾਂ, ਤੇਰੀਆਂ ਰਾਣੀਆਂ ਅਤੇ ਤੇਰੀਆਂ ਦਾਸੀਆਂ ਨੇ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀਤੀ। ਤੂੰ ਚਾਂਦੀ ਅਤੇ ਸੋਨੇ, ਪਿੱਤਲ, ਲੋਹੇ, ਲਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਉਸਤਤ ਕੀਤੀ। ਉਹ ਅਸਲ ਵਿੱਚ ਦੇਵਤੇ ਨਹੀਂ ਹਨ, ਉਹ ਦੇਖ ਨਹੀਂ ਸੱਕਦੇ, ਤੇ ਸੁਣ ਨਹੀਂ ਸੱਕਦੇ ਅਤੇ ਨਾ ਕਿਸੇ ਗੱਲ ਨੂੰ ਸਮਝ ਸੱਕਦੇ ਹਨ। ਪਰ ਤੂੰ ਉਸ ਪਰਮੇਸ਼ੁਰ ਦਾ ਆਦਰ ਨਹੀਂ ਕੀਤਾ ਜਿਸਦਾ ਤੇਰੀ ਜ਼ਿੰਦਗੀ ਅਤੇ ਤੇਰੀ ਹਰ ਗੱਲ ਉੱਤੇ ਜ਼ੋਰ ਹੈ। 24 ਇਸ ਲਈ, ਇਸ ਕਾਰਣ, ਪਰਮੇਸ਼ੁਰ ਨੇ ਉਹ ਹੱਥ ਭੇਜਿਆ ਜਿਸਨੇ ਕੰਧ ਉੱਤੇ ਲਿਖਿਆ। 25 ਕਂਧ ਉੱਤੇ ਲਿਖੇ ਹੋਏ ਸ਼ਬਦ ਇਹ ਹਨ:

ਮਨੇ, ਮਨੇ, ਤਕੇਲ, ਊਫ਼ਰਸੀਨ।

26 “ਇਨ੍ਹਾਂ ਸ਼ਬਦਾਂ ਦਾ ਅਰਬ ਇਹ ਹੈ:

ਮਨੇ:
    ਪਰਮੇਸ਼ੁਰ ਨੇ ਗਿਣ ਲੇ ਨੇ ਦਿਨ ਜਦੋਂ ਖਤਮ ਹੋਵੇਗਾ ਰਾਜ ਤੇਰਾ।
27 ਤਕੇਲ:
    ਤੋਂਲ ਲਿਆ ਗਿਆ ਹੈ ਤੈਨੂੰ ਧਰਮ ਕੰਡੇ ਉੱਤੇ, ਅਤੇ ਤੇਰੇ ਵਿੱਚ ਕਮੀਆਂ ਪਾਈਆਂ ਗਈਆਂ।
28 ਉਪਾਰਸਿਨ:
    ਖੋਹਿਆ ਜਾ ਰਿਹਾ ਹੈ ਰਾਜ ਤੇਰਾ ਤੇਰੇ ਪਾਸੋਂ ਵੰਡ ਦਿੱਤਾ ਜਾਵੇਗਾ
    ਇਹ ਮਾਦੀਆਂ ਅਤੇ ਫਾਰਸੀਆਂ ਦਰਮਿਆਨ।”

29 ਫ਼ੇਰ ਬੇਲਸ਼ੱਸਰ ਨੇ ਹੁਕਮ ਦਿੱਤਾ ਕਿ ਦਾਨੀਏਲ ਨੂੰ ਕਿਰਮਚੀ ਦੇ ਵਸਤਰ ਪਹਿਨਾੇ ਜਾਣ। ਇਹ ਸੋਨੇ ਦਾ ਹਾਰ ਉਸ ਦੇ ਗਲੇ ਵਿੱਚ ਪਾਇਆ ਗਿਅ, ਅਤੇ ਉਸ ਨੂੰ ਰਾਜ ਦਾ ਤੀਸਰਾ ਸਰਵੁਚ੍ਚ ਹਾਕਮ ਐਲਾਨਿਆ ਗਿਆ। 30 ਓਸੇ ਹੀ ਰਾਤ, ਚਾਲਡੀਨ ਲੋਕਾਂ ਦਾ ਰਾਜਾ, ਬੇਲਸ਼ੱਸਰ ਮਰ ਗਿਆ। 31 ਮੀਡ ਦਾ ਇੱਕ ਦਾਰਾ ਮਾਦੀ ਨਾਮ ਦਾ ਬੰਦਾ ਨਵਾਂ ਰਾਜਾ ਬਣ ਗਿਆ। ਦਾਰਾ ਮਾਦੀ ਤਕਰੀਬਨ 62 ਵਰ੍ਹਿਆਂ ਦਾ ਸੀ।

ਦਾਨੀਏਲ ਅਤੇ ਸ਼ੇਰ

ਦਾਰਾ ਮਾਦੀ ਨੇ ਸੋਚਿਆ ਕਿ ਆਪਣੇ ਸਾਰੇ ਰਾਜ ਉੱਤੇ ਹਕੂਮਤ ਕਰਨ ਲਈ 120 ਉਪਸ਼ਾਸਕਾਂ ਨੂੰ ਚੁਣਨਾ ਚੰਗਾ ਹੋਵੇਗਾ। ਅਤੇ ਉਸ ਨੇ ਉਨ੍ਹਾਂ 120 ਉਪਸ਼ਾਸਕਾਂ ਉੱਤੇ ਹਕੂਮਤ ਕਰਨ ਲਈ ਤਿੰਨ ਬੰਦਿਆਂ ਨੂੰ ਚੁਣਿਆ। ਦਾਨੀਏਲ ਇਨ੍ਹਾਂ ਤਿੰਨ ਨਿਗਰਾਨਾਂ ਵਿੱਚੋਂ ਇੱਕ ਸੀ। ਰਾਜੇ ਨੇ ਇਨ੍ਹਾਂ ਬੰਦਿਆਂ ਨੂੰ ਇਸ ਲਈ ਬਾਪਿਆ ਤਾਂ ਜੋ ਕੋਈ ਵੀ ਉਸ ਨੂੰ ਧੋਖਾ ਨਾ ਦੇ ਸੱਕੇ ਅਤੇ ਉਸ ਦੇ ਰਾਜ ਦੀ ਕਿਸੇ ਵੀ ਚੀਜ਼ ਦਾ ਕੋਈ ਨੁਕਸਾਨ ਨਾ ਹੋਵੇ। ਦਾਨੀਏਲ ਨੇ ਆਪਣੇ ਆਪ ਨੂੰ ਹੋਰਨਾਂ ਨਿਗਰਾਨਾਂ ਨਾਲੋਂ ਬਿਹਤਰ ਦਰਸਾਇਆ। ਦਾਨੀਏਲ ਨੇ ਅਜਿਹਾ ਇਸ ਲਈ ਕੀਤਾ ਉਸ ਅੰਦਰ ਵਿਸ਼ਿਸ਼ਟ ਪ੍ਰਕਾਰ ਦਾ ਆਤਮਾ ਸੀ। ਰਾਜਾ ਦਾਨੀਏਲ ਤੋਂ ਇਤਨਾ ਪ੍ਰਭਾਵਿਤ ਸੀ ਕਿ ਉਸ ਨੇ ਦਾਨੀਏਲ ਨੂੰ ਆਪਣੇ ਸਾਰੇ ਰਾਜ ਦਾ ਹਾਕਮ ਬਨਾਉਣ ਦੀ ਵਿਉਂਤ ਬਣਾਈ। ਪਰ ਜਦੋਂ ਹੋਰਨਾਂ ਨਿਗਰਾਨਾਂ ਨੇ ਇਸ ਬਾਰੇ ਸੁਣਿਆ ਉਹ ਬਹੁਤ ਈਰਖਾਲੂ ਹੋ ਗਏ। ਉਨ੍ਹਾਂ ਨੇ ਦਾਨੀਏਲ ਨੂੰ ਦੋਸ਼ੀ ਠਹਿਰਾਉਣ ਦੇ ਕਾਰਣ ਲੱਭਣ ਦੀ ਕੋਸ਼ਿਸ਼ ਕੀਤੀ। ਇਸ ਲਈ ਜਦੋਂ ਉਹ ਸਰਕਾਰ ਦਾ ਕੰਮ ਕਰਦਾ ਤਾਂ ਉਹ ਦਾਨੀਏਲ ਦੇ ਕੀਤੇ ਕੰਮਾਂ ਦੀ ਨਿਗਰਾਨੀ ਕਰਦੇ। ਪਰ ਉਨ੍ਹਾਂ ਨੂੰ ਦਾਨੀਏਲ ਵਿੱਚ ਕੋਈ ਗ਼ਲਤ ਗੱਲ ਨਜ਼ਰ ਨਹੀਂ ਆਈ। ਇਸ ਲਈ ਉਹ ਉਸ ਨੂੰ ਕਿਸੇ ਵੀ ਗ਼ਲਤ ਗੱਲ ਦਾ ਦੋਸ਼ੀ ਨਹੀਂ ਠਹਿਰਾ ਸੱਕੇ। ਦਾਨੀਏਲ ਅਜਿਹਾ ਬੰਦਾ ਸੀ ਜਿਸ ਉੱਤੇ ਲੋਕ ਭਰੋਸਾ ਕਰ ਸੱਕਦੇ ਸਨ। ਉਸ ਨੇ ਰਾਜਾ ਨੂੰ ਧੋਖਾ ਨਹੀਂ ਦਿੱਤਾ ਅਤੇ ਸਖਤ ਮਿਹਨਤ ਨਾਲ ਕੰਮ ਕੀਤਾ।

ਆਖਿਰਕਾਰ ਉਨ੍ਹਾਂ ਨੇ ਅਖਿਆ, “ਸਾਨੂੰ ਕਦੇ ਵੀ ਅਜਿਹਾ ਕਾਰਣ ਨਹੀਂ ਲੱਭੇਗਾ ਜਿਸ ਨਾਲ ਅਸੀਂ ਦਾਨੀਏਲ ਨੂੰ ਕੋਈ ਗ਼ਲਤ ਕੰਮ ਕਰਨ ਦਾ ਦੋਸ਼ੀ ਠਹਿਰਾ ਸੱਕੀਏ। ਇਸ ਲਈ ਸਾਨੂੰ ਕੋਈ ਅਜਿਹੀ ਚੀਜ਼ ਲੱਭਣੀ ਚਾਹੀਦੀ ਹੈ ਜਿਹੜੀ ਉਸ ਦੇ ਪਰਮੇਸ਼ੁਰ ਦੀ ਬਿਵਸਬਾ ਨਾਲ ਸੰਬੰਧ ਰੱਖਦੀ ਹੋਵੇ।”

ਇਸ ਲਈ ਉਹ ਦੋਵੇਂ ਨਿਗਰਾਨ ਅਤੇ ਸਾਟਰਾਪ ਇਕੱਠੇ ਹੋਕੇ ਰਾਜੇ ਕੋਲ ਗਏ। ਉਨ੍ਹਾਂ ਨੇ ਆਖਿਆ: “ਸਦਾ ਸਲਾਮਤ ਰਹੋ, ਰਾਜਾ ਦਾਰਾ ਮਾਦੀ! ਨਿਗਰਾਨਾਂ, ਪਰੀਫ਼ੈਟਕਾਂ, ਸਾਟਰਾਪਾਂ, ਸਲਾਹਕਾਰਾਂ ਅਤੇ ਰਾਜਪਾਲਾਂ ਸਾਰਿਆਂ ਨੇ ਕੁਝ ਕਰਨ ਦੀ ਸਹਿਮਤੀ ਦਿੱਤੀ ਹੈ। ਅਸੀਂ ਸੋਚਦੇ ਹਾਂ ਕਿ ਰਾਜੇ ਨੂੰ ਇਹ ਕਨੂੰਨ ਬਨਾਉਣਾ ਚਾਹੀਦਾ ਹੈ। ਹਰ ਕਿਸੇ ਨੂੰ ਇਸ ਕਨੂੰਨ ਦੀ ਪਾਲਣਾ ਕਰਨੀ ਚਾਹੀਦੀ ਹੈ। ਕਨ੍ਨੂਨ ਇਹ ਹੈ: ਰਾਜਨ, ਜੇ ਕੋਈ ਬੰਦਾ, ਤੇਰੇ ਤੋਂ ਇਲਾਵਾ ਅਗਲੇ 30 ਦਿਨਾਂ ਤੱਕ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਪ੍ਰਾਰਥਨਾ ਕਰਦਾ ਹੈ ਤਾਂ ਉਸ ਬੰਦੇ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟ ਦਿੱਤਾ ਜਾਣਾ ਚਾਹੀਦਾ। ਹੁਣ, ਰਾਜਨ, ਇਹ ਕਨੂੰਨ ਬਣਾ ਅਤੇ ਉਸ ਕਾਗਜ਼ ਉੱਤੇ ਦਸਤਖਤ ਕਰ ਜਿਸ ਉੱਤੇ ਇਹ ਲਿਖਿਆ ਹੋਇਆ ਹੈ। ਇਸ ਤਰ੍ਹਾਂ ਨਾਲ ਕਨੂੰਨ ਬਦਲਿਆ ਨਹੀਂ ਜਾ ਸੱਕੇਗਾ। ਕਿਉਂ ਕਿ ਮਾਦੀਆਂ ਅਤੇ ਪਾਰਸੀਆਂ ਦੇ ਕਨੂੰਨ ਰੱਦ ਕੀਤੇ ਜਾਂ ਬਦਲੇ ਨਹੀਂ ਜਾ ਸੱਕਦੇ।” ਇਸ ਲਈ ਰਾਜੇ ਦਾਰਾ ਮਾਦੀ ਨੇ ਕਨੂੰਨ ਬਣਾਇਆ ਅਤੇ ਇਸ ਉੱਤੇ ਦਸਤਖਤ ਕਰ ਦਿੱਤੇ।

10 ਦਾਨੀਏਲ ਹਰ ਰੋਜ਼ ਤਿੰਨ ਵਾਰੀ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਸੀ। ਹਰ ਰੋਜ਼ ਤਿੰਨ ਵਾਰੀ ਦਾਨੀਏਲ ਆਪਣੇ ਗੋਡਿਆਂ ਤੇ ਝੁਕਦਾ ਸੀ ਪ੍ਰਾਰਥਨਾ ਕਰਦਾ ਸੀ ਅਤੇ ਪਰਮੇਸ਼ੁਰ ਦੀ ਉਸਤਤ ਕਰਦਾ ਸੀ। ਜਦੋਂ ਦਾਨੀਏਲ ਨੇ ਇਸ ਨਵੇਂ ਕਨੂੰਨ ਬਾਰੇ ਸੁਣਿਆ ਤਾਂ ਉਹ ਆਪਣੇ ਘਰ ਚੱਲਿਆ ਗਿਆ। ਦਾਨੀਏਲ ਆਪਣੇ ਘਰ ਦੀ ਛੱਤ ਉਤ੍ਤਲੇ ਕਮਰੇ ਵਿੱਚ ਚੱਲਾ ਗਿਆ। ਦਾਨੀਏਲ ਉਨ੍ਹਾਂ ਖਿੜਕੀਆਂ ਕੋਲ ਗਿਆ ਜਿਹੜੀਆਂ ਯਰੂਸ਼ਲਮ ਵੱਲ ਖੁਲ੍ਹਦੀਆਂ ਸਨ। ਫ਼ੇਰ ਦਾਨੀਏਲ ਗੋਡਿਆਂ ਪਰਨੇ ਝੁਕਿਆ ਅਤੇ ਪ੍ਰਾਰਥਨਾ ਕੀਤੀ ਜਿਹਾ ਕਿ ਉਹ ਹਰ ਰੋਜ਼ ਕਰਦਾ ਸੀ।

11 ਤਾਂ ਉਹ ਬੰਦੇ ਇਕੱਠੇ ਹੋਕੇ ਦਾਨੀਏਲ ਨੂੰ ਲੱਭਣ ਗਏ। ਉਨ੍ਹਾਂ ਨੇ ਦਾਨੀਏਲ ਨੂੰ ਪ੍ਰਾਰਥਨਾ ਕਰਦਿਆਂ ਅਤੇ ਪਰਮੇਸ਼ੁਰ ਪਾਸੋਂ ਸਹਾਇਤਾ ਮੰਗਦਿਆਂ ਦੇਖਿਆ। 12 ਇਸ ਲਈ ਉਹ ਰਾਜੇ ਕੋਲ ਗਏ। ਉਨ੍ਹਾਂ ਨੇ ਉਸ ਕਨੂੰਨ ਬਾਰੇ ਗੱਲ ਕੀਤੀ ਜਿਹੜਾ ਉਸ ਨੇ ਬਣਾਇਆ ਸੀ। ਉਨ੍ਹਾਂ ਨੇ ਆਖਿਆ, “ਰਾਜਾ ਦਾਰਾ ਮਾਦੀ, ਤੂੰ ਇੱਕ ਕਨੂੰਨ ਉੱਤੇ ਦਸਤਖਤ ਕੀਤੇ ਸਨ ਜਿਹੜਾ ਇਹ ਆਖਦਾ ਹੈ ਕਿ ਅਗਲੇ ਤੀਹਾਂ ਦਿਨਾਂ ਤੱਕ ਜਿਹੜਾ ਕੋਈ ਤੁਹਾਡੇ, ਰਾਜੇ, ਤੋਂ ਇਲਾਵਾ ਕਿਸੇ ਹੋਰ ਦੇਵਤੇ ਜਾਂ ਬੰਦੇ ਅੱਗੇ ਪ੍ਰਾਰਥਨਾ ਕਰਦਾ ਹੈ, ਉਸ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਿਆ ਜਾਵੇਗਾ। ਤੂੰ ਇਸ ਕਨੂੰਨ ਉੱਤੇ ਦਸਤਖਤ ਕੀਤੇ ਸਨ, ਕੀ ਨਹੀਂ?”

ਰਾਜੇ ਨੇ ਜਵਾਬ ਦਿੱਤਾ, “ਹਾਂ, ਮੈਂ ਕਨੂੰਨ ਉੱਤੇ ਦਸਤਖਤ ਕੀਤੇ ਸਨ। ਅਤੇ ਮਾਦੀਆਂ ਅਤੇ ਫਾਰਸੀਆਂ ਦੇ ਕਨੂੰਨ ਰੱਦ ਕੀਤੇ ਜਾਂ ਬਦਲੇ ਨਹੀਂ ਜਾ ਸੱਕਦੇ।”

13 ਤਾਂ ਉਨ੍ਹਾਂ ਬੰਦਿਆਂ ਨੇ ਪਾਤਸ਼ਾਹ ਨੂੰ ਆਖਿਆ, “ਦਾਨੀਏਲ ਨਾਮ ਦਾ ਉਹ ਬੰਦਾ ਤੇਰੇ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਦਾਨੀਏਲ ਯਹੂਦਾਹ ਦੇ ਗੁਲਾਮਾਂ ਵਿੱਚੋਂ ਇੱਕ ਹੈ। ਅਤੇ ਦਾਨੀਏਲ ਉਸ ਕਨੂੰਨ ਵੱਲ ਕੋਈ ਧਿਆਨ ਨਹੀਂ ਦੇ ਰਿਹਾ ਜਿਸ ਉੱਤੇ ਤੂੰ ਦਸਤਖਤ ਕੀਤੇ ਸਨ। ਦਾਨੀਏਲ ਹਾਲੇ ਵੀ ਹਰ ਰੋਜ਼ ਤਿੰਨ ਵਾਰੀ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਹੈ।”

14 ਪਾਤਸ਼ਾਹ ਨੇ ਜਦੋਂ ਇਹ ਗੱਲ ਸੁਣੀ, ਉਹ ਬਹੁਤ ਪ੍ਰੇਸ਼ਾਨ ਹੋ ਗਿਆ ਅਤੇ ਉਸ ਨੇ ਦਾਨੀਏਲ ਨੂੰ ਬਚਾਉਣ ਦਾ ਪੱਕਾ ਇਰਾਦਾ ਬਣਾ ਲਿਆ। ਉਸ ਨੇ ਸੂਰਜ ਛੁਪਣ ਤੀਕ ਦਾਨੀਏਲ ਨੂੰ ਬਚਾਉਣ ਦੇ ਤਰੀਕੇ ਬਾਰੇ ਸੋਚਣ ਦੀ ਕੋਸ਼ਿਸ਼ ਕੀਤੀ। 15 ਫ਼ੇਰ ਉਹ ਲੋਕ ਇਕੱਠੇ ਹੋਕੇ ਰਾਜੇ ਕੋਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਯਾਦ ਕਰ, ਰਾਜਨ, ਕਿ ਮਾਦੀਆਂ ਅਤੇ ਪਾਰਸੀਆਂ ਦਾ ਕਨੂੰਨ ਆਖਦਾ ਹੈ ਕਿ ਪਾਤਸ਼ਾਹ ਦਾ ਦਸਤਖਤ ਕੀਤਾ ਹੋਇਆ ਕੋਈ ਵੀ ਕਨੂੰਨ ਜਾਂ ਆਦੇਸ਼ ਕਦੇ ਵੀ ਰਦਿਆ ਜ੍ਜਾਂ ਬਦਲਿਆ ਨਹੀਂ ਜਾ ਸੱਕਦਾ।”

16 ਇਸ ਲਈ ਰਾਜੇ ਦਾਰਾ ਮਾਦੀ ਨੇ ਹੁਕਮ ਦੇ ਦਿੱਤਾ। ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟ ਦਿੱਤਾ। ਰਾਜੇ ਨੇ ਦਾਨੀਏਲ ਨੂੰ ਆਖਿਆ, “ਜਿਸ ਪ੍ਰਮੇਸ਼ੁਰ ਅੱਗੇ ਤੂੰ ਵਫ਼ਾਦਾਰੀ ਨਾਲ ਸੇਵਾ ਕਰਦਾ ਹੈਂ, ਤੈਨੂੰ ਬਚਾ ਲਵੇਗਾ!” 17 ਇੱਕ ਵੱਡਾ ਪੱਥਰ ਲਿਆਂਦਾ ਗਿਆ ਅਤੇ ਸ਼ੇਰਾਂ ਦੀ ਗੁਫ਼ਾ ਦੇ ਮੂੰਹ ਅੱਗੇ ਰੱਖ ਦਿੱਤਾ ਗਿਆ। ਫ਼ੇਰ ਰਾਜੇ ਨੇ ਆਪਣੀ ਮੁੰਦਰੀ ਵਰਤੀ ਅਤੇ ਪੱਥਰ ਉੱਤੇ ਆਪਣੀ ਮੁਹਰ ਲਾ ਦਿੱਤੀ ਅਤੇ ਫ਼ੇਰ ਉਸ ਨੇ ਆਪਣੇ ਅਹਿਲਕਾਰਾਂ ਦੀਆਂ ਮੁੰਦਰੀਆਂ ਲਈਆਂ ਅਤੇ ਪੱਥਰ ਉੱਤੇ ਉਨ੍ਹਾਂ ਦੀਆਂ ਮੁਹਰਾਂ ਵੀ ਲਾ ਦਿੱਤੀਆਂ। ਇਸ ਦਾ ਅਰਬ ਇਹ ਸੀ ਕੋਈ ਵੀ ਪੱਥਰ ਨੂੰ ਹਿਲਾ ਨਹੀਂ ਸੱਕੇਗਾ। ਅਤੇ ਦਾਨੀਏਲ ਨੂੰ ਸ਼ੇਰਾਂ ਦੀ ਗੁਫ਼ਾ ਵਿੱਚੋਂ ਬਾਹਰ ਨਹੀਂ ਕੱਢ ਸੱਕੇਗਾ। 18 ਫ਼ੇਰ ਰਾਜਾ ਦਾਰਾ ਮਾਦੀ ਵਾਪਸ ਆਪਣੇ ਮਹਿਲ ਨੂੰ ਚੱਲਾ ਗਿਆ। ਉਸ ਨੇ ਵਰਤ ਰੱਖ ਕੇ ਰਾਤ ਗੁਜਾਰੀ। ਉਹ ਨਹੀਂ ਸੀ ਚਾਹੁੰਦਾ ਕਿ ਕੋਈ ਵੀ ਉਸ ਕੋਲ ਆਵੇ ਅਤੇ ਉਸਦਾ ਮਨੋਰਂਜਨ ਕਰੇ। ਰਾਜਾ ਸਾਰੀ ਰਾਤ ਸੌਂ ਨਹੀਂ ਸੱਕਿਆ।

19 ਅਗਲੀ ਸਵੇਰ, ਸਵੇਰੇ ਦੀ ਲੋਅ ਨਾਲ ਰਾਜਾ ਦਾਰਾ ਮਾਦੀ ਉੱਠ ਪਿਆ। ਉਹ ਸ਼ੇਰਾਂ ਦੀ ਗੁਫ਼ਾ ਵੱਲ ਦੌੜਿਆ। 20 ਰਾਜਾ ਬਹੁਤ ਫ਼ਿਕਰਮੰਦ ਸੀ। ਜਦੋਂ ਰਾਜਾ ਸ਼ੇਰਾਂ ਦੀ ਗੁਫ਼ਾ ਕੋਲ ਗਿਆ, ਤਾਂ ਉਸ ਨੇ ਦਾਨੀਏਲ ਨੂੰ ਆਵਾਜ਼ ਦਿੱਤੀ। ਰਾਜੇ ਨੇ ਆਖਿਆ, “ਜੀਵਤ ਪਰਮੇਸ਼ੁਰ ਦੇ ਸੇਵਕ, ਦਾਨੀਏਲ, ਕੀ ਤੇਰਾ ਪਰਮੇਸ਼ੁਰ ਤੈਨੂੰ ਸ਼ੇਰਾ ਕੋਲੋਂ ਬਚਾਉਣ ਦੇ ਯੋਗ ਹੋਇਆ ਹੈ? ਤੂੰ ਹਮੇਸ਼ਾ ਆਪਣੇ ਪਰਮੇਸ਼ੁਰ ਦੀ ਸੇਵਾ ਕਰਦਾ ਹੈਂ।”

21 ਦਾਨੀਏਲ ਨੇ ਜਵਾਬ ਦਿੱਤਾ, “ਰਾਜਨ, ਸਦਾ ਸਲਾਮਤ ਰਹੋ! 22 ਮੇਰੇ ਪਰਮੇਸ਼ੁਰ ਨੇ ਮੈਨੂੰ ਬਚਾਉਣ ਲਈ ਆਪਣਾ ਦੂਤ ਭੇਜਿਆ। ਦੂਤ ਨੇ ਸ਼ੇਰਾਂ ਦੇ ਮੂੰਹ ਬੰਦ ਕਰ ਦਿੱਤੇ। ਸ਼ੇਰਾਂ ਨੇ ਮੈਨੂੰ ਨੁਕਸਾਨ ਨਹੀਂ ਪਹੁੰਚਾਇਆ। ਕਿਉਂ ਕਿ ਮੇਰਾ ਪਰਮੇਸ਼ੁਰ ਜਾਣਦਾ ਹੈ ਕਿ ਮੈਂ ਬੇਕਸੂਰ ਹਾਂ। ਮੈਂ ਕਦੇ ਵੀ, ਰਾਜਨ, ਤੁਹਾਡੇ ਨਾਲ ਕੋਈ ਗ਼ਲਤ ਗੱਲ ਨਹੀਂ ਕੀਤੀ।”

23 ਰਾਜਾ ਦਾਰਾ ਮਾਦੀ ਬਹੁਤ ਪ੍ਰਸੰਨ ਸੀ। ਉਸ ਨੇ ਆਪਣੇ ਸੇਵਕਾਂ ਨੂੰ ਆਖਿਆ ਕਿ ਦਾਨੀਏਲ ਨੂੰ ਸ਼ੇਰਾਂ ਦੀ ਗੁਫ਼ਾ ਵਿੱਚੋਂ ਬਾਹਰ ਕੱਢ ਲੈਣ। ਅਤੇ ਜਦੋਂ ਦਾਨੀਏਲ ਨੂੰ ਗੁਫ਼ਾ ਵਿੱਚੋਂ ਬਾਹਰ ਕੱਢਿਆ ਗਿਆ ਤਾਂ ਉਨ੍ਹਾਂ ਨੇ ਉਸ ਦੇ ਸ਼ਰੀਰ ਉੱਤੇ ਕੋਈ ਵੀ ਜ਼ਖਮ ਨਹੀਂ ਲੱਭਿਆ। ਦ੍ਦਾਨੀਏਲ ਨੂੰ ਸ਼ੇਰਾਂ ਨੇ ਕੋਈ ਨੁਕਸਾਨ ਨਹੀਂ ਸੀ ਪਹੁੰਚਾਇਆ ਕਿਉਂ ਕਿ ਉਹ ਆਪਣੇ ਪਰਮੇਸ਼ੁਰ ਵਿੱਚ ਭਰੋਸਾ ਰੱਖਦਾ ਸੀ।

24 ਫ਼ੇਰ ਰਾਜੇ ਨੇ ਉਨ੍ਹਾਂ ਬੰਦਿਆਂ ਨੂੰ ਲਿਆਉਣ ਦਾ ਆਦੇਸ਼ ਦਿੱਤਾ ਜਿਨ੍ਹਾਂ ਨੇ ਦਾਨੀਏਲ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਣ ਦਾ ਇਲਜ਼ਾਮ ਧਰਿਆ ਸੀ। ਉਹ ਬੰਦੇ ਅਤੇ ਉਨ੍ਹਾਂ ਦੀਆਂ ਪਤਨੀਆਂ ਅਤੇ ਬੱਚੇ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਵਾ ਦਿੱਤੇ ਗਏ ਉਹਨਾਂ ਨੇ ਸ਼ੇਰਾਂ ਦੀ ਗੁਫਾ ਫ਼ਰਸ਼ ਉੱਤੇ ਡਿੱਗਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਨ੍ਹਾਂ ਨੂੰ ਦਬੋਚ ਲਿਆ। ਸ਼ੇਰ ਉਨ੍ਹਾਂ ਦੇ ਸਰੀਰਾਂ ਨੂੰ ਖਾ ਗਏ ਅਤੇ ਫ਼ੇਰ ਉਨ੍ਹਾਂ ਦੀਆਂ ਹੱਡੀਆਂ ਨੂੰ ਚਬਾ ਗਏ।

25 ਫ਼ੇਰ ਰਾਜੇ ਦਾਰਾ ਮਾਦੀ ਨੇ ਸਾਰੇ ਲੋਕਾਂ ਅਤੇ ਕੌਮਾਂ ਅਤੇ ਬੋਲੀਆਂ ਨੂੰ, ਜੋ ਸਲਤਨਤ ਦਰਮਿਆਨ ਰਹਿੰਦੇ ਸਨ, ਇਹ ਚਿੱਠੀ ਸੀ:

ਤੁਹਾਨੂੰ ਵੱਧੇਰੇ ਸ਼ਾਤੀ ਮਿਲੇ!

26 ਮੈਂ ਇੱਕ ਨਵਾਂ ਕਨੂੰਨ ਬਣਾ ਰਿਹਾ ਹਾਂ। ਇਹ ਕਨੂੰਨ ਮੇਰੇ ਰਾਜ ਦੇ ਹਰ ਹਿੱਸੇ ਦੇ ਲੋਕਾਂ ਲਈ ਹੈ। ਤੁਹਾਨੂੰ ਸਾਰਿਆਂ ਨੂੰ ਦਾਨੀਏਲ ਦੇ ਪਰਮੇਸ਼ੁਰ ਦਾ ਭੈ ਅਤੇ ਆਦਰ ਕਰਨਾ ਚਾਹੀਦਾ ਹੈ।

ਦਾਨੀਏਲ ਦਾ ਪਰਮੇਸ਼ੁਰ ਹੈ ਇੱਕ ਜੀਵਤ ਪਰਮੇਸ਼ੁਰ।
    ਸਦਾ ਜੀਵਤ ਹੈ ਪਰਮੇਸ਼ੁਰ!
ਤਬਾਹ ਨਹੀਂ ਹੋਵੇਗਾ ਉਸਦਾ ਰਾਜ ਕਦੇ ਵੀ।
    ਉਸਦਾ ਸ਼ਾਸਨ ਅੰਤ ਤੀਕ ਜਾਰੀ ਰਹੇਗਾ।
27 ਸਹਾਇਤਾ ਕਰਦਾ ਅਤੇ ਬਚਾਉਂਦਾ ਹੈ ਪਰਮੇਸ਼ੁਰ ਲੋਕਾਂ ਨੂੰ।
    ਪਰਮੇਸ਼ੁਰ ਅਕਾਸ਼ ਵਿੱਚ ਅਤੇ ਧਰਤੀ ਤੇ ਚਮਰਕਾਰ ਅਤੇ ਨਿਸ਼ਾਨ ਦਰਸਉਂਦਾ।
ਬਚਾਇਆ ਪਰਮੇਸ਼ੁਰ ਨੇ ਦਾਨੀਏਲ ਨੂੰ ਸ਼ੇਰਾਂ ਕੋਲੋਂ।

28 ਇਸ ਲਈ ਦਾਨੀਏਲ, ਦਾਰਾ ਮਾਦੀ ਦੇ ਰਾਜ ਵੇਲੇ ਅਤੇ ਉਸ ਵੇਲੇ ਜਦੋਂ ਫਾਰਸੀ ਖੋਰਸ ਰਾਜਾ ਸੀ, ਸਫ਼ਲ ਹੋਇਆ ਸੀ।

Punjabi Bible: Easy-to-Read Version (ERV-PA)

2010 by World Bible Translation Center