Print Page Options
Previous Prev Day Next DayNext

Beginning

Read the Bible from start to finish, from Genesis to Revelation.
Duration: 365 days
Punjabi Bible: Easy-to-Read Version (ERV-PA)
Version
ਆਮੋਸ 1-5

ਭੂਮਿਕਾ

ਆਮੋਸ ਦਾ ਸੰਦੇਸ਼: ਆਮੋਸ ਤਕੋਆ ਸ਼ਹਿਰ ਦੇ ਆਜੜੀਆਂ ਵਿੱਚੋਂ ਇੱਕ ਸੀ। ਉਸ ਨੇ ਇਸਰਾਏਲ ਦੇ ਬਾਰੇ ਦਰਸ਼ਨ ਵੇਖਿਆ। ਇਹ ਉਦੋਂ ਵਾਪਰਿਆ ਜਦੋਂ ਉਜ਼ੀਯਾਹ ਇਸਰਾਏਲ ਦਾ ਪਾਤਸ਼ਾਹ ਸੀ ਅਤੇ ਯੋਆਸ਼ ਦਾ ਪੁੱਤਰ ਯਰਾਬੁਆਮ ਇਸਰਾਏਲ ਦਾ ਪਾਤਸ਼ਾਹ ਸੀ। ਇਹ ਭੂਚਾਲ ਆਉਣ ਤੋਂ ਦੋ ਵਰ੍ਹੇ ਪਹਿਲਾਂ ਦੀ ਗੱਲ ਹੈ।

ਅਰਾਮ ਲਈ ਸਜ਼ਾ

ਆਮੋਸ ਨੇ ਕਿਹਾ:
“ਯਹੋਵਾਹ ਸੀਯੋਨ ਵਿੱਚ ਸ਼ੇਰ ਵਾਂਗ ਗੱਜੇਗਾ
    ਉਸਦੀ ਉੱਚੀ ਆਵਾਜ਼ ਯਰੂਸ਼ਲਮ ਵਿੱਚੋਂ ਆਵੇਗੀ
ਜਿਸ ਨਾਲ ਆਜੜੀਆਂ ਦੀਆਂ ਚਰਾਂਦਾ ਸੁੱਕ ਸੜ ਜਾਣਗੀਆਂ ਇੱਥੋਂ ਤੱਕ
    ਕਿ ਕਰਮਲ ਦੀ ਚੋਟੀ ਵੀ ਸੁੱਕ ਜਾਵੇਗੀ।”

ਯਹੋਵਾਹ ਇਹ ਫ਼ੁਰਮਾਉਂਦਾ ਹੈ: “ਮੈਂ ਦੰਮਿਸਕ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਸਜ਼ਾ ਦੇਵਾਂਗਾ। ਉਨ੍ਹਾਂ ਨੇ ਗਿਲਆਦ ਦੇ ਲੋਕਾਂ ਨੂੰ ਲੋਹੇ ਦੇ ਹਬਿਆਰਾਂ ਨਾਲ ਮਸਲਿਆ। ਇਸ ਲਈ ਮੈਂ ਹਮਾਏਲ ਦੇ ਘਰ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਬਨ-ਹਦਦ ਦੇ ਸਾਰੇ ਮਹਿਲਾਂ ਨੂੰ ਤਬਾਹ ਕਰ ਦੇਵੇਗੀ।

“ਮੈਂ ਦੰਮਿਸਕ ਦੇ ਫ਼ਾਟਕਾਂ ਵਿੱਚਲੇ ਸਰੀਆਂ ਨੂੰ ਭੰਨ ਸੁੱਟਾਂਗਾ ਅਤੇ ਮੈਂ ਆਵਨ ਦੀ ਵਾਦੀ ਦੇ ਰਾਜੇ ਨੂੰ ਅਤੇ ਬੈਤ-ਅਦਨ ਤੋਂ ਸੱਤਾ ਦੇ ਪ੍ਰਤੀਕ ਨੂੰ ਹਟਾਅ ਦੇਵਾਂਗਾ। ਅਰਾਮ ਦੇ ਲੋਕ ਹਰਾਏ ਜਾਣਗੇ ਅਤੇ ਕੀਰ ਵੱਲ ਜਲਾਵਤਨੀ ਕਰ ਦਿੱਤੇ ਜਾਣਗੇ। ਯਹੋਵਾਹ ਨੇ ਇਹ ਗੱਲਾਂ ਆਖੀਆਂ।”

ਫ਼ਲਿਸਤੀਆਂ ਲਈ ਸਜ਼ਾ

ਯਹੋਵਾਹ ਨੇ ਇਹ ਆਖਿਆ: “ਮੈਂ ਅੱਜ਼ਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਕਿਉਂ ਕਿ ਉਹ ਸਾਰੀ ਉੱਮਤ ਨੂੰ ਅਸੀਰ ਕਰਕੇ ਅਦੋਮ ’ਚ ਲੈ ਗਏ। ਇਸ ਲਈ ਮੈਂ ਅਹ੍ਹਾਜ਼ ਦੀ ਕੰਧ ਤੋਂ ਅੱਗ ਸੁਰੂ ਕਰਾਂਗਾ ਜਿਹੜੀ ਅੱਜ਼ਾਹ ਦੇ ਕਿਲ੍ਹਿਆਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ। ਅਤੇ ਮੈਂ ਅਸ਼ਦੋਦ ਦੇ ਪਾਤਸ਼ਾਹ ਨੂੰ ਅਤੇ ਅਸ਼ਕਲੋਨ ਦੇ ਸ਼ਾਸ਼ਕ ਨੂੰ ਨਸ਼ਟ ਕਰ ਦੇਵਾਂਗਾ। ਮੈਂ ਅਕਰੋਨ ਦੇ ਲੋਕਾਂ ਨੂੰ ਵੀ ਸਜਾ ਦੇਵਾਂਗਾ ਤਾਂ ਫ਼ਿਰ ਬਚੇ ਹੋਏ ਫ਼ਲਿਸਤੀਨੀ ਮਰ ਜਾਣਗੇ।” ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ।

ਫ਼ੀਨੀਸ਼ ਲਈ ਸਜ਼ਾ

ਯਹੋਵਾਹ ਇਉਂ ਫ਼ੁਰਮਾਉਂਦਾ ਹੈ: “ਮੈਂ ਸੂਰ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਦੰਡਿਤ ਕਰਾਂਗਾ ਉਨ੍ਹਾਂ ਨੇ ਪੂਰੀ ਕੌਮ ਨੂੰ ਗੁਲਾਮ ਬਣਾ ਕੇ ਅਦੋਮ ਦੇ ਹਵਾਲੇ ਕੀਤਾ। ਉਹ ਆਪਣੇ ਭਰਾਵਾਂ ਨਾਲ ਕੀਤਾ ਕੌਲ ਭੁੱਲ ਗਏ। 10 ਇਸ ਲਈ ਮੈਂ ਸੂਰ ਦੀ ਕੰਧ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਉੱਥੋਂ ਦੇ ਸਾਰੇ ਕਿਲ੍ਹਿਆਂ ਨੂੰ ਸਾੜ ਦੇਵੇਗੀ।”

ਅਦੋਮੀਆਂ ਲਈ ਸਜ਼ਾ

11 ਯਹੋਵਾਹ ਨੇ ਇਹ ਇਕਰਾਰ ਕੀਤਾ: “ਮੈਂ ਅਦੋਮੀਆਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਅਦੋਮ ਨੇ ਆਪਣੇ ਭਰਾ ਦਾ ਤਲਵਾਰ ਨਾਲ ਪਿੱਛਾ ਕੀਤਾ ਅਤੇ ਉਸ ਤੇ ਕੋਈ ਰਹਿਮ ਨਾ ਕੀਤਾ ਸਗੋਂ ਅਦੋਮ ਦਾ ਕਰੋਧ ਸਦਾ ਲਈ ਜਾਰੀ ਰਿਹਾ ਉਹ ਹਮੇਸ਼ਾ ਵਾਸਤੇ ਗੁੱਸੇ ਰਿਹਾ। 12 ਇਸ ਲਈ ਮੈਂ ਤੇਮਾਨ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਬਾਸਰਾਹ ਦੇ ਕਿਲਿਆਂ ਨੂੰ ਤਬਾਹ ਕਰ ਦੇਵੇਗੀ।”

ਅਮੋਨੀਆਂ ਲਈ ਸਜ਼ਾ

13 ਯਹੋਵਾਹ ਨੇ ਇਉਂ ਫ਼ੁਰਮਾਇਆ: “ਮੈਂ ਅਮੋਨ ਦੇ ਲੋਕਾਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਦੰਡ ਦਾ ਭਾਗੀ ਬਣਾਵਾਂਗਾ। ਕਿਉਂ ਕਿ ਉਨ੍ਹਾਂ ਨੇ ਗਿਲਆਦ ਵਿੱਚ ਗਰਭਵਤੀ ਔਰਤਾਂ ਨੂੰ ਵੱਢਿਆ। ਇਹ ਸਭ ਜ਼ੁਲਮ ਉਨ੍ਹਾਂ ਨੇ ਆਪਣੇ ਰਾਜ ਨੂੰ ਵਿਸ਼ਾਲ ਕਰਨ ਲਈ ਅਤੇ ਉਨ੍ਹਾਂ ਦੀ ਜ਼ਮੀਨ ਹਬਿਆਉਣ ਲਈ ਕੀਤਾ। 14 ਇਸੇ ਲਈ, ਮੈਂ ਰੱਬਾਹ ਦੀ ਕੰਧ ਤੋਂ ਅੱਗ ਸੁਰੂ ਕਰਾਂਗਾ ਜਿਹੜੀ ਇਸਦੇ ਕਿਲਿਆਂ ਨੂੰ ਸਾੜ ਦੇਵੇਗੀ। ਉਨ੍ਹਾਂ ਦੇ ਦੇਸ਼ ਉੱਤੇ ਅਚਾਨਕ, ਜੰਗ ਦੇ ਸਮੇਂ ਤੁਰ੍ਹੀ ਦੀ ਆਵਾਜ਼ ਦੀ ਤਰ੍ਹਾਂ ਜਾਂ ਤੂਫ਼ਾਨ ਵਿੱਚਲੀ ਹਵਾ ਦੀ ਤਰ੍ਹਾਂ ਮੁਸੀਬਤਾਂ ਆਉਣਗੀਆਂ। 15 ਫ਼ਿਰ ਉਨ੍ਹਾਂ ਦੇ ਪਾਤਸ਼ਾਹ ਅਤੇ ਆਗੂ ਬੰਦੀ ਬਣਾਏ ਜਾਣਗੇ। ਉਨ੍ਹਾਂ ਸਭਨਾਂ ਨੂੰ ਇਕੱਠਿਆਂ ਅਮੀਰ ਕੀਤਾ ਜਾਵੇਗਾ।” ਯਹੋਵਾਹ ਨੇ ਇਵੇਂ ਆਖਿਆ।

ਮੋਆਬ ਲਈ ਸਜ਼ਾ

ਯਹੋਵਾਹ ਇਉਂ ਫ਼ੁਰਮਾਉਂਦਾ ਹੈ: “ਮੈਂ ਮੋਆਬ ਦੇ ਲੋਕਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਲਈ ਸਜ਼ਾ ਅਵੱਸ਼ ਦੇਵਾਂਗਾ ਉਨ੍ਹਾਂ ਨੇ ਅਦੋਮ ਦੇ ਪਾਤਸ਼ਾਹ ਦੀਆਂ ਹੱਡੀਆਂ ਨੂੰ ਸਾੜਕੇ ਚੂਨਾ ਕਰ ਦਿੱਤਾ ਸੀ। ਇਸ ਲਈ ਮੈਂ ਮੋਆਬ ਵਿੱਚ ਅੱਗ ਸੁਰੂ ਕਰਾਂਗਾ ਅਤੇ ਉਹ ਕਰੀਯੋਬ ਦੇ ਬੁਰਜਾਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ ਅਤੇ ਉੱਥੇ ਭਿਅੰਕਰ ਸ਼ੋਰ ਤੇ ਤੁਰ੍ਹੀ ਦੀ ਉੱਚੀ ਆਵਾਜ਼ ਹੋਵੇਗੀ ਇੰਝ ਮੋਆਬ ਦੀ ਮੌਤ ਹੋਵੇਗੀ। ਇਉਂ, ਮੈਂ ਮੋਆਬ ਦੇ ਸ਼ਾਸਕਾਂ ਦਾ ਅੰਤ ਕਰ ਦਿਆਂਗਾ ਅਤੇ ਉਨ੍ਹਾਂ ਦੇ ਸਾਰੇ ਆਗੂਆਂ ਨੂੰ ਤਬਾਹ ਕਰ ਦੇਵਾਂਗਾ।” ਯਹੋਵਾਹ ਨੇ ਇਉਂ ਆਖਿਆ।

ਯਹੂਦਾਹ ਲਈ ਸਜ਼ਾ

ਯਹੋਵਾਹ ਨੇ ਇਉਂ ਕਿਹਾ: “ਮੈਂ ਯਹੂਦਾਹ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਕਾਰਣ ਜ਼ਰੂਰ ਦੰਡ ਦੇਵਾਂਗਾ ਉਨ੍ਹਾਂ ਨੇ ਯਹੋਵਾਹ ਦੇ ਆਦੇਸਾਂ ਦੀ ਪਾਲਣਾ ਨਹੀਂ ਕੀਤੀ ਅਤੇ ਨਾ ਹੀ ਉਸ ਦੇ ਅਸੂਲਾਂ ਨੂੰ ਮੰਨਿਆ। ਉਨ੍ਹਾਂ ਦੇ ਪੁਰਖਿਆਂ ਨੇ ਝੂਠੇ ਦੇਵਤਿਆਂ ’ਚ ਵਿਸ਼ਵਾਸ ਕਰਨਾ ਜਾਰੀ ਰੱਖਿਆ ਅਤੇ ਯਹੂਦਾਹ ਦੇ ਲੋਕਾਂ ਨੂੰ ਸਹੀ ਰਾਹ ਤੋਂ ਭਟਕਾਇਆ ਗਿਆ ਹੈ। ਅਤੇ ਇਸਨੇ ਉਨ੍ਹਾਂ ਤੋਂ ਉਨ੍ਹਾਂ ਦੇ ਪਰਮੇਸ਼ੁਰ ਨੂੰ ਛੁਡਾ ਦਿੱਤਾ। ਇਸ ਲਈ ਮੈਂ ਯਹੂਦਾਹ ਵਿੱਚ ਅੱਗ ਲਾਵਾਂਗਾ ਅਤੇ ਉਹ ਯਰੂਸ਼ਲਮ ਦੇ ਕਿਲਿਆਂ ਨੂੰ ਸਾੜ ਦੇਵੇਗੀ।”

ਇਸਰਾਏਲ ਲਈ ਸਜ਼ਾ

ਯਹੋਵਾਹ ਇਉਂ ਆਖਦਾ ਹੈ: “ਮੈਂ ਇਸਰਾਏਲ ਨੂੰ ਵੀ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਸਜ਼ਾ ਅਵੱਸ਼ ਦੇਵਾਂਗਾ ਕਿਉਂ ਕਿ ਉਨ੍ਹਾਂ ਨੇ ਬੋੜੇ ਜਿਹੇ ਚਾਂਦੀ ਦੇ ਸਿੱਕਿਆਂ ਬਦਲੇ ਮਾਸੂਮ ਤੇ ਚੰਗੇ ਲੋਕਾਂ ਨੂੰ ਵੇਚਿਆ। ਇੱਕ ਜੋੜੇ ਬੂਟਾਂ ਬਦਲੇ ਉਨ੍ਹਾਂ ਗਰੀਬ ਲੋਕਾਂ ਨੂੰ ਵੇਚਿਆ। ਉਨ੍ਹਾਂ ਨੇ ਗਰੀਬ ਲੋਕਾਂ ਦੇ ਸਿਰਾਂ ਨੂੰ ਧਰਤੀ ਦੀ ਧੂੜ ’ਚ ਧੱਕ ਦਿੱਤਾ ਅਤੇ ਉਹ ਸਤਾਏ ਹੋਇਆਂ ਲਈ ਨਿਆਂ ਤੋਂ ਮੁਨਕਰ ਹਨ। ਪਿਉ ਅਤੇ ਪੁੱਤਰ ਨੇ ਇੱਕ ਹੀ ਔਰਤ ਨਾਲ ਜ਼ਨਾਹ ਕਰਦੇ ਹਨ। ਉਨ੍ਹਾਂ ਨੇ ਅਜਿਹਾ ਮੇਰੇ ਪਵਿੱਤਰ ਨਾਂ ਦੀ ਨਖੇਦੀ ਕਰਨ ਦੇ ਉਦੇਸ਼ ਨਾਲ ਕੀਤਾ। ਉਹ ਗਰੀਬ ਲੋਕਾਂ ਦੇ ਕੱਪੜੇ ਲੈ ਕੇ, ਆਪਣੀਆਂ ਜਗਵੇਦੀਆਂ ਤੇ ਉਪਾਸਨਾ ਕਰਦੇ ਸਮੇਂ ਉਨ੍ਹਾਂ ਕੱਪੜਿਆਂ ਤੇ ਬੈਠ ਜਾਂਦੇ ਹਨ। ਉਹ ਉਧਾਰ ਦਿੱਤੇ ਹੋਏ ਪੈਸਿਆਂ ਲਈ ਗਰੀਬ ਲੋਕਾਂ ਦੇ ਕੱਪੜੇ ਜਮਾਨਤ ਵਜੋਂ ਲੈਂਦੇ ਹਨ। ਉਹ ਲੋਕਾਂ ਪਾਸੋਂ ਜੁਰਮਾਨੇ ਵਜੋਂ ਪੈਸੇ ਲੈ ਕੇ, ਆਪਣੇ ਲਈ ਮੈਅ ਖਰੀਦ ਕੇ, ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਪੀਣ ਲਈ ਵਰਤਦੇ ਹਨ।

“ਪਰ ਇਹ ਮੈਂ ਹੀ ਸੀ ਜਿਸਨੇ ਅਮੋਰੀਆਂ ਨੂੰ ਉਨ੍ਹਾਂ ਦੇ ਅਗਿਓ ਬਰਬਾਦ ਕੀਤਾ ਜਿਹੜੇ ਕਿ ਦਿਆਰ ਦੇ ਦ੍ਰੱਖਤਾਂ ਵਾਂਗ ਲੰਬੇ ਸਨ ਅਤੇ ਬਲੂਤ ਦੇ ਰੁੱਖਾਂ ਵਰਗੇ ਤਕੜੇ। ਪਰ ਮੈਂ ਉਨ੍ਹਾਂ ਦੇ ਉੱਪਰ ਫ਼ਲਾਂ ਅਤੇ ਹੇਠਲੀਆਂ ਜੜਾਂ ਨੂੰ ਨਾਸ ਕੀਤਾ।

10 “ਇਹ ਮੈਂ ਹੀ ਸੀ ਜਿਸਨੇ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢਿਆ ਅਤੇ ਚਾਲੀ ਸਾਲ ਤੀਕ ਮੈਂ ਤੁਹਾਨੂੰ ਉਜਾੜ ਵਿੱਚ ਲਈ ਫ਼ਿਰਿਆ। ਮੈਂ ਅਮੋਰੀਆਂ ਦੀ ਧਰਤੀ ਉੱਪਰ ਤੁਹਾਡਾ ਕਬਜ਼ਾ ਕਰਵਾਇਆ। 11 ਮੈਂ ਤੁਹਾਡੇ ਕੁਝ ਪੁੱਤਰਾਂ ਨੂੰ ਨਬੀ ਬਣਾਇਆ ਅਤੇ ਤੁਹਾਡੇ ਕੁਝ ਚੁਣਵੇਂ ਜਵਾਨਾਂ ਨੂੰ ਨਜ਼ੀਰ ਠਹਿਰਾਇਆ। ਹੇ ਇਸਰਾਏਲੀਓ ਕੀ ਇਹ ਇਵੇਂ ਨਹੀਂ ਹੋਇਆ?” ਯਹੋਵਾਹ ਨੇ ਇਹ ਵਚਨ ਆਖੇ। 12 “ਪਰ ਤੁਸੀਂ ਨਜ਼ੀਰਾਂ ਨੂੰ ਮੈਅ ਪਿਲਾਈ ਅਤੇ ਨਬੀਆਂ ਨੂੰ ਅਗੰਮ ਵਾਕ ਆਖਣ ਤੋਂ ਰੋਕਿਆ। 13 ਤੁਸੀਂ ਮੇਰੇ ਲਈ ਵੱਡਾ ਭਾਰ ਹੋ ਤੇ ਮੈਂ ਭਰੀਆਂ ਨਾਲ ਲੱਧੇ ਹੋਏ ਗੱਡੇ ਵਾਂਗ ਝੁਕ ਗਿਆ ਹਾਂ। 14 ਹੁਣ ਕੋਈ ਸ਼ਖਸ ਨਾ ਬਚੇਗਾ ਇੱਥੋਂ ਤੱਕ ਕਿ ਕੋਈ ਦੌੜਾਕ ਵੀ ਨਾ ਬਚ ਪਾਵੇਗਾ। ਬਹਾਦੁਰ ਮਨੁੱਖਾਂ ਦੀ ਬਹਾਦੁਰੀ ਖਤਮ ਹੋ ਜਾਵੇਗੀ ਅਤੇ ਸਿਪਾਹੀ ਆਪਣੇ-ਆਪ ਨੂੰ ਵੀ ਬਚਾਉਣ ਦੇ ਅਸਮਰੱਬ ਹੋ ਜਾਣਗੇ। 15 ਧਨੁੱਖ-ਬਾਣ ਵਾਲੇ ਮਨੁੱਖ ਵੀ ਨਾ ਬਚ ਸੱਕਣਗੇ ਤੇ ਨਾ ਹੀ ਦੌੜਾਕ। ਘੁੜਸਵਾਰ ਮਨੁੱਖ ਵੀ ਨਾ ਜਿਉਂਦੇ ਬਚ ਪਾਣਗੇ। 16 ਉਸ ਵਕਤ, ਬਹਾਦੁਰ ਸਿਪਾਹੀ ਵੀ ਨੰਗੇ ਹੀ ਭੱਜ ਜਾਣਗੇ।” ਯਹੋਵਾਹ ਨੇ ਇਹ ਸ਼ਬਦ ਆਖੇ।

ਇਸਰਾਏਲ ਨੂੰ ਚੇਤਾਵਨੀ

ਹੇ ਇਸਰਾਏਲੀਓ, ਇਹ ਸੰਦੇਸ਼ ਸੁਣੋ! ਯਹੋਵਾਹ ਨੇ ਤੁਹਾਡੇ ਬਾਰੇ ਇਹ ਗੱਲਾਂ ਆਖੀਆਂ ਹਨ। ਇਹ ਸੰਦੇਸ਼ ਉਸ ਪੂਰੇ ਪਰਿਵਾਰ ਦੇ ਖਿਲਾਫ਼ ਹੈ ਜਿਸ ਨੂੰ ਮੈਂ ਮਿਸਰ ਤੋਂ ਲਿਆਇਆ। “ਇਸ ਧਰਤੀ ਤੇ ਬਹੁਤ ਸਾਰੇ ਘਰਾਣੇ ਹਨ ਪਰ ਉਨ੍ਹਾਂ ਸਾਰਿਆਂ ਵਿੱਚੋਂ ਸਿਰਫ਼ ਤੁਹਾਨੂੰ ਮੈਂ ਤਰਜੀਹ ਦਿੱਤੀ। ਅਤੇ ਤੁਸੀਂ ਹੀ ਮੇਰੇ ਖਿਲਾਫ਼ ਹੋ ਗਏ। ਇਸ ਲਈ ਮੈਂ ਤੁਹਾਡੇ ਸਾਰੇ ਕੀਤੇ ਪਾਪਾਂ ਲਈ ਤੁਹਾਨੂੰ ਸਜ਼ਾ ਦੇਵਾਂਗਾ।”

ਇਸਰਾਏਲ ਦੀ ਸਜ਼ਾ ਦਾ ਕਾਰਣ

ਦੋ ਮਨੁੱਖ ਸਹਿਮਤੀ ਬਗ਼ੈਰ
    ਇਕੱਠੇ ਨਾ ਤੁਰਨਗੇ।
ਜੰਗਲ ਵਿੱਚ ਸ਼ੇਰ ਸ਼ਿਕਾਰ ਲੱਭਣ ਉਪਰੰਤ ਹੀ ਗੱਜੇਗਾ।
    ਜੇਕਰ ਕੋਈ ਬੱਬਰ-ਸ਼ੇਰ ਆਪਣੀ ਖੁੰਦਰ ਵਿੱਚੋਂ ਗੱਜੇਗਾ
    ਤਾਂ ਇਸਦਾ ਮਤਲਬ ਉਸ ਦੇ ਹੱਥ ਕੋਈ ਸ਼ਿਕਾਰ ਲੱਗਾ ਹੈ।
ਇੱਕ ਪੰਛੀ ਤਾਂ ਹੀ ਫ਼ਸੇਗਾ
    ਜੇ ਉਸ ਨੂੰ ਫ਼ਸਾਉਣ ਲਈ ਇੱਕ ਜਾਲ ਹੈ।
ਉਸ ਦਾ ਜਾਲ ਤਾਂ ਹੀ ਛੜੱਪਾ ਮਾਰੇਗਾ
    ਜੇ ਓੱਥੇ ਫ਼ੜਨ ਲਈ ਕੋਈ ਪੰਛੀ ਹੋਵੇਗਾ।
ਜੇਕਰ ਤੁਰ੍ਹੀ ਸ਼ਹਿਰ ਵਿੱਚ ਚੇਤਾਵਨੀ ਦੇਵੇ
    ਜ਼ਰੂਰ ਹੀ ਲੋਕ ਡਰ ਨਾਲ ਕੰਬ ਉੱਠਣਗੇ।
ਜੇਕਰ ਸਹਿਰ ਵਿੱਚ ਕੋਈ ਦੁਰਘਟਨਾ ਘਟ ਜਾਵੇ
    ਤਾਂ ਅਵੱਸ਼ ਇਹ ਯਹੋਵਾਹ ਹੀ ਕਰਦਾ ਹੈ।

ਪ੍ਰਭੂ ਮੇਰਾ ਯਹੋਵਾਹ ਭਾਵੇਂ ਕੋਈ ਫ਼ੈਸਲਾ ਲੈ ਲਵੇ ਪਰ ਕੁਝ ਵੀ ਕਰਨ ਤੋਂ ਪਹਿਲਾਂ ਉਹ ਆਪਣੀ ਯੋਜਨਾ ਆਪਣੇ ਸੇਵਕਾਂ, ਨਬੀਆਂ ਨੂੰ ਜ਼ਰੂਰ ਪ੍ਰਗਟਾਵੇਗਾ। ਜੇਕਰ ਸ਼ੇਰ ਗਰਜਦਾ ਹੈ ਤਾਂ ਲੋਕ ਡਰ ਜਾਂਦੇ ਹਨ, ਜੇਕਰ ਯਹੋਵਾਹ ਬੋਲਦਾ ਹੈ, ਤਾਂ ਨਬੀ ਅਗੰਮੀ ਵਾਕ ਆਖਦੇ ਹਨ।

ਜਾਓ ਅਤੇ ਜਾਕੇ ਮਿਸਰ ਅਤੇ ਅਸ਼ਦੋਦ ਦੇ ਕਿਲਿਆਂ ਵਿੱਚ ਇਸ ਸੰਦੇਸ਼ ਦਾ ਐਲਾਨ ਕਰੋ: “ਸਾਮਰਿਯਾ ਦੇ ਪਹਾੜਾਂ ਉੱਪਰ ਇਕੱਠੇ ਹੋ ਜਾਵੋ। ਉੱਥੇ ਤੁਸੀਂ ਵੱਡੀ ਤਬਾਹੀ ਅਤੇ ਅਤਿਆਚਾਰ ਵੇਖੋਁਗੇ। 10 ਕਿਉਂ ਕਿ ਲੋਕਾਂ ਨੂੰ ਸਹੀ ਜੀਵਨ ਜਿਉਣ ਦੀ ਜਾਂਚ ਨਹੀਂ ਹੈ। ਉਹ ਲੋਕ ਆਪਣੇ ਮਹਿਲ ਵਿੱਚ ਹੋਰਾਂ ਲੋਕਾਂ ਲਈ ਬੜੇ ਜ਼ਾਲਿਮ ਹਨ। ਇਹੀ ਹੈ ਜੋ ਯਹੋਵਾਹ ਨੇ ਆਖਿਆ।”

11 ਇਸ ਲਈ ਯਹੋਵਾਹ ਆਖਦਾ, “ਵੈਰੀ ਇਸ ਦੇਸ ਨੂੰ ਘੇਰ ਲਵੇਗਾ ਅਤੇ ਤੁਹਾਡੀ ਸ਼ਕਤੀ ਤੁਹਾਡੇ ਤੋਂ ਖੋਹ ਲਵੇਗਾ। ਉਹ ਤੁਹਾਡੇ ਮਹਿਲਾਂ ਵਿੱਚ ਲੁਕੇ ਹੋਏ ਖਜ਼ਾਨੇ ਖੋਹ ਲਵੇਗਾ।”

12 ਯਹੋਵਾਹ ਆਖਦਾ ਹੈ,

“ਬੱਬਰ-ਸ਼ੇਰ ਲੇਲੇ ਤੇ ਹਮਲਾ ਕਰੇ
    ਅਤੇ ਆਜੜੀ ਲੇਲੇ ਨੂੰ ਬਚਾਉਣ ਦਾ ਯਤਨ ਕਰਦਾ ਹੈ,
ਪਰ ਉਹ ਲੇਲੇ ਦਾ ਕੁਝ ਹਿੱਸਾ ਹੀ
    ਬਚਾਅ ਪਾਉਂਦਾ ਹੈ।
ਜਿਵੇਂ ਉਹ ਦੋ ਲੱਤਾਂ ਜਾਂ ਕੰਨ ਆਦਿ ਉਸ ਦੇ ਮੂੰਹੋਂ ਛੁਡਾਅ ਲੈਂਦਾ ਹੈ
    ਉਸੇ ਤਰ੍ਹਾਂ ਬਹੁਤ ਸਾਰੇ ਇਸਰਾਏਲ ਦੇ ਲੋਕ ਤਾਂ ਬਰਬਾਦ ਹੋ ਜਾਣਗੇ।
ਇਸਰਾਏਲੀ ਛੁਡਾਏ ਤਾਂ ਜਾਣਗੇ ਪਰ ਸਾਮਰਿਯਾ ਵਿੱਚ ਵੱਸਦੇ ਲੋਕ ਮੰਜੀਆਂ ਦੀਆਂ ਨੁਕਰਾਂ ਉੱਤੇ
    ਅਤੇ ਗਦਿਆਂ ਦੇ ਇੱਕ ਟੁਕੜੇ ਦੇ ਤੁਲ ਉਨ੍ਹਾਂ ਦਾ ਬਚਾਅ ਹੋਵੇਗਾ।”

13 ਮੇਰੇ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਨੇ ਇਹ ਬਚਨ ਆਖੇ ਹਨ: “ਯਾਕੂਬ ਦੇ ਘਰਾਣੇ (ਇਸਰਾਏਲ) ਨੂੰ ਇਨ੍ਹਾਂ ਗੱਲਾਂ ਤੋਂ ਖਬਰਦਾਰ ਕਰੋ। 14 ਇਸਰਾਏਲ ਨੇ ਪਾਪ ਕੀਤੇ ਹਨ ਅਤੇ ਮੈਂ ਉਨ੍ਹਾਂ ਨੂੰ ਪਾਪਾਂ ਦੀ ਸਜ਼ਾ ਦੇਵਾਂਗਾ। ਮੈਂ ਬੈਤ-ਏਲ ਦੀਆਂ ਜਗਵੇਦੀਆਂ ਨੂੰ ਨਸ਼ਟ ਕਰ ਦੇਵਾਂਗਾ। ਅਤੇ ਜਗਵੇਦੀ ਦੇ ਸਿੰਗ ਕੱਟੇ ਜਾਣਗੇ ਤੇ ਕੱਟਕੇ ਧਰਤੀ ਤੇ ਢਹਿ ਜਾਣਗੇ। 15 ਮੈਂ ਸਰਦੀ ਦੇ ਮਹਿਲ ਨੂੰ ਗਰਮੀ ਦੇ ਮਹਿਲ ਨਾਲ ਨਸ਼ਟ ਕਰਾਂਗਾ। ਹਾਬੀ ਦੰਦ ਦਾ ਮਹਿਲ ਵੀ ਨਸ਼ਟ ਹੋ ਜਾਵੇਗਾ। ਬਹੁਤ ਸਾਰੇ ਘਰ ਤਬਾਹ ਹੋ ਜਾਣਗੇ।” ਯਹੋਵਾਹ ਨੇ ਇਹ ਗੱਲਾਂ ਆਖੀਆਂ।

ਵਿਲਾਸੀ ਔਰਤਾਂ

ਸੁਣੋ ਸਾਮਰਿਯਾ ਪਹਾੜ ਉੱਤੇ ਰਹਿੰਦੀਓ ਬਾਸ਼ਾਨ ਦੀਓ ਗਊਓ ਤੁਸੀਂ ਗਰੀਬਾਂ ਨੂੰ ਦੁੱਖ ਦਿੰਦੀਆਂ ਹੋ ਅਤੇ ਉਨ੍ਹਾਂ ਨੂੰ ਮਸਲਦੀਆਂ ਹੋ। ਤੁਸੀਂ ਆਪਣੇ ਪਤੀਆਂ ਨੂੰ ਆਖਦੀਆਂ ਹੋ, “ਸਾਡੇ ਪੀਣ ਲਈ ਕੁਝ ਲਿਆਵੋ।”

ਯਹੋਵਾਹ ਮੇਰੇ ਪ੍ਰਭੂ ਨੇ ਖੁਦ ਦੀ ਪਵਿੱਤਰਤਾ ਦੀ ਸੌਂਹ ਖਾਧੀ ਅਤੇ ਆਖਿਆ ਕਿ ਵੇਖੋ ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਤੁਹਾਨੂੰ ਸਾਰਿਆਂ ਨੂੰ ਕੈਦੀਆਂ ਦੀ ਤਰ੍ਹਾਂ ਲੈ ਜਾਣ ਲਈ ਕੁੰਡੀਆਂ ਦੀ ਵਰਤੋਂ ਕਰਨਗੇ। ਉਹ ਤੁਹਾਡੇ ਬੱਚਿਆਂ ਨੂੰ ਚੁੱਕ ਕੇ ਲਿਜਾਣ ਲਈ ਮੱਛੀਆਂ ਵਾਲੀਆਂ ਕੁੰਡੀਆਂ ਵਰਤਣਗੇ। ਔਰਤਾਂ ਕੰਧਾਂ ਵਿੱਚਲੀਆਂ ਤਰੇੜਾਂ ਰਾਹੀਂ ਬਾਹਰ ਜਾਣਗੀਆਂ, ਪਰ ਹਰਮੋਨ ਵਿੱਚ ਸੁੱਟ ਦਿੱਤੀਆਂ ਜਾਣਗੀਆਂ। ਇਹੀ ਹੈ ਜੋ ਯਹੋਵਾਹ ਨੇ ਆਖਿਆ।

ਯਹੋਵਾਹ ਇਹ ਆਖਦਾ ਹੈ, “ਬੈਤ-ਏਲ ਵਿੱਚ ਜਾਓ ਅਤੇ ਪਾਪ ਕਰੋ। ਗਿਲਆਦ ਵਿੱਚ ਜਾਕੇ ਹੋਰ ਵੱਧੇਰੇ ਪਾਪ ਕਰੋ। ਸਵੇਰ ਵੇਲੇ ਆਪਣੀਆਂ ਬਲੀਆਂ ਭੇਟ ਕਰੋ। ਹਰ ਤਿੰਨੀ ਦਿਨੀ ਆਪਣੀ ਫ਼ਸਲ ਦਾ ਦਸਵੰਧ ਲਿਆਓ। ਅਤੇ ਖਮੀਰ ਨਾਲ ਬਣੀ ਧੰਨਵਾਦ ਦੀ ਭੇਟ ਚੜ੍ਹਾਵੇ। ਸਭਨਾਂ ਵਿੱਚ ਖੁਸ਼ੀ ਦੀਆਂ ਭੇਟਾ ਦਾ ਐਲਾਨ ਕਰੋ ਅਤੇ ਪ੍ਰਚਾਰ ਕਰੋ। ਕਿਉਂ ਕਿ ਹੇ ਇਸਰਾਏਲ, ਤੁਸੀਂ ਅਜਿਹਾ ਹੀ ਪਸੰਦ ਕਰਦੇ ਹੋ। ਇਸ ਲਈ ਜਾਓ ਇਹ ਕੁਝ ਕਰੋ।” ਯਹੋਵਾਹ ਨੇ ਇਉਂ ਆਖਿਆ।

“ਮੈਂ ਤੁਹਾਨੂੰ ਭੋਜਨ ਤੋਂ ਵਾਂਝਿਆਂ ਕਰ ਦਿੱਤਾ। ਮੈਂ ਤੁਹਾਡੇ ਸ਼ਹਿਰਾਂ ਵਿੱਚ ਰੋਟੀ ਦੀ ਬੁੜ ਲਿਆਂਦੀ, ਪਰ ਤੁਸੀਂ ਫ਼ਿਰ ਵੀ ਮੇਰੇ ਵੱਲ ਨਾ ਪਰਤੇ।” ਯਹੋਵਾਹ ਨੇ ਅਜਿਹਾ ਆਖਿਆ।

“ਮੈਂ ਤੁਹਾਡੇ ਤੋਂ ਮੀਂਹ ਵੀ ਰੋਕ ਰੱਖਿਆ-ਅਤੇ ਇਹ ਵਾਢੀ ਤੋਂ ਤਿੰਨ ਮਹੀਨੇ ਪਹਿਲਾਂ ਦਾ ਸਮਾਂ ਸੀ, ਜਿਸ ਕਾਰਣ ਕੋਈ ਫ਼ਸਲ ਨਾ ਪੈਦਾ ਹੋਈ। ਫ਼ਿਰ ਮੈਂ ਇੱਕ ਸ਼ਹਿਰ ਉੱਤੇ ਜਦੋਂ ਮੀਂਹ ਵਰ੍ਹਾਇਆ ਤਾਂ ਦੂਜੇ ਸ਼ਹਿਰ ਵਿੱਚ ਨਾ ਵਰ੍ਹਨ ਦਿੱਤਾ। ਜੇਕਰ ਦੇਸ ਦੇ ਇੱਕ ਹਿੱਸੇ ਵਿੱਚ ਮੀਂਹ ਵਰ੍ਹਿਆ ਤਾਂ ਦੂਜੇ ਹਿੱਸੇ ਵਿੱਚ ਸੋਕਾ ਰਿਹਾ। ਇਸ ਲਈ ਲੋਕ ਦੋ ਜਾਂ ਤਿੰਨ ਸ਼ਹਿਰਾਂ ਵਿੱਚੋਂ ਡਗਮਗਾਉਂਦੇ ਹੋਏ ਦੂਜੇ ਸ਼ਹਿਰ ਵਿੱਚ ਪਾਣੀ ਲਈ ਗਏ, ਪਰ ਉੱਥੇ ਵੀ ਹਰ ਇੱਕ ਦੀ ਲੋੜ ਪੂਰੀ ਕਰਨ ਲਈ ਕਾਫੀ ਪਾਣੀ ਨਹੀਂ ਸੀ, ਫ਼ਿਰ ਵੀ ਤੁਸੀਂ ਮੈਨੂੰ ਮਦਦ ਲਈ ਨਾ ਪੁਕਾਰਿਆ।” ਯਹੋਵਾਹ ਨੇ ਇਹ ਵਾਕ ਆਖੇ।

“ਮੈਂ ਤੁਹਾਡੀਆਂ ਫ਼ਸਲਾਂ ਅਤੇ ਬਿਮਾਰੀ ਨਾਲ ਮਾਰ ਦਿੱਤੀਆਂ। ਮੈਂ ਤੁਹਾਡੇ ਬਾਗ ਅਤੇ ਅੰਗੂਰਾਂ ਤੇ ਖੇਤ ਤਬਾਹ ਕੀਤੇ। ਤੁਹਾਡੇ ਅੰਜੀਰ ਅਤੇ ਜੈਤੂਨ ਦੇ ਰੁੱਖ ਟਿੱਡੀਆਂ ਦੁਆਰਾ ਖਾ ਲੇ ਗਏ ਸਨ। ਪਰ ਤਾਂ ਵੀ ਤੁਸੀਂ ਮੇਰੇ ਕੋਲ ਮਦਦ ਲਈ ਨਹੀਂ ਆਏ।” ਯਹੋਵਾਹ ਨੇ ਇਹ ਸ਼ਬਦ ਆਖੇ।

10 “ਫ਼ਿਰ ਮੈਂ ਤੁਹਾਡੇ ਉੱਪਰ ਮਿਸਰ ਵਾਂਗ ਬਿਮਾਰੀ ਭੇਜੀ। ਮੈਂ ਤੁਹਾਡੇ ਨੌਜੁਆਨਾਂ ਨੂੰ ਤਲਵਾਰਾਂ ਨਾਲ ਵੱਢਿਆ। ਮੈਂ ਤੁਹਾਡੇ ਘੋੜੇ ਲੈ ਲੇ ਅਤੇ ਤੁਹਾਡੇ ਡੇਹਰੇ ਲਾਸ਼ਾਂ ਦੀ ਬਦਬੂ ਨਾਲ ਸੜਿਹਾਂਦ ਛੱਡਦੇ ਰਹੇ। ਪਰ ਫ਼ਿਰ ਵੀ ਤੁਸੀਂ ਮਦਦ ਲੈਣ ਲਈ ਮੇਰੇ ਵੱਲ ਨਾ ਪਰਤੇ।” ਯਹੋਵਾਹ ਨੇ ਇਹ ਵਾਕ ਆਖੇ।

11 “ਮੈਂ ਤੁਹਾਨੂੰ ਵੀ ਉਵੇਂ ਹੀ ਬਰਬਾਦ ਕੀਤਾ ਜਿਵੇਂ ਮੈਂ ਸਦੂਮ ਅਤੇ ਗੋਮੋਰਾਹ ਨੂੰ ਤਬਾਹ ਕੀਤਾ ਸੀ। ਇਹ ਦੋ ਸ਼ਹਿਰ ਪੂਰੀ ਤਰ੍ਹਾਂ ਤਬਾਹ ਕੀਤੇ ਗਏ ਸਨ। ਤੁਸੀਂ ਬਲਦੀ ਅੱਗ ’ਚੋਂ ਕੱਢੀ ਸੜੀ ਹੋਈ ਲੱਕੜ ਵਾਂਗ ਸੀ, ਪਰ ਤਦ ਵੀ ਤੁਸੀਂ ਮੇਰੇ ਕੋਲ ਮਦਦ ਲਈ ਨਾ ਪਰਤੇ।” ਯਹੋਵਾਹ ਨੇ ਇਹ ਸ਼ਬਦ ਆਖੇ।

12 “ਸੋ ਹੇ ਇਸਰਾਏਲ! ਮੈਂ ਤੇਰੇ ਨਾਲ ਇਉਂ ਇਹ ਕੁਝ ਵਰਤਾਵਾਂਗਾ। ਹੇ ਇਸਰਾਏਲ ਆਪਣੇ ਪਰਮੇਸ਼ੁਰ ਨੂੰ ਮਿਲਣ ਲਈ ਤਿਆਰ ਹੋ।”

13 ਮੈਂ ਕੌਣ ਹਾਂ? ਮੈਂ ਹੀ ਪਹਾੜਾਂ ਦਾ ਸਿਰਜਣਹਾਰਾ ਹਾਂ,
    ਅਤੇ ਮੈਂ ਹੀ ਤੁਹਾਡੇ ਜੀਵਨ ਦਾ ਸਿਰਜਣਹਾਰਾ ਹਾਂ।
ਮੈਂ ਇੱਕਲੇ ਨੇ ਹੀ ਲੋਕਾਂ ਨੂੰ ਬੋਲਣਾ ਸਿੱਖਾਇਆ ਅਤੇ ਮੈਂ ਹਨੇਰੇ ਨੂੰ ਦਿਨ ਵਿੱਚ ਬਦਲਿਆ।
    ਮੈਂ ਹੀ ਹਾਂ, ਜੋ ਧਰਤੀ ਦੇ ਪਰਬਤਾਂ ਉੱਪਰ ਚਲਦਾ ਹੈ।
    ਕੌਣ ਹਾਂ ਮੈਂ? ਮੇਰਾ ਨਾਉਂ ਯਾਹਵੇਹ, ਸੈਨਾ ਦਾ ਪਰਮੇਸਰ।

ਇਸਰਾਏਲ ਲਈ ਇੱਕ ਸ਼ੋਕ ਗੀਤ

ਇਸਰਾਏਲ ਦੇ ਲੋਕੋ! ਇਸ ਗੀਤ ਨੂੰ ਧਿਆਨ ਨਾਲ ਸੁਣੋ। ਇਹ ਵੈਣ ਤੁਹਾਡੇ ਉੱਤੇ ਹੈ।

ਇਸਰਾਏਲ ਅਣਵਿਆਹੀ ਕੁੜੀ ਵਰਗਾ ਹੈ ਜੋ ਹੇਠਾਂ ਡਿੱਗ ਪਈ ਹੈ।
    ਉਹ ਫ਼ੇਰ ਖੜੀ ਹੋਣ ਦੇ ਯੋਗ ਨਹੀਂ ਹੋਵੇਗੀ।
ਉਹ ਜ਼ਮੀਨ ਤੇ ਇੱਕਲੀ ਛੱਡ ਦਿੱਤੀ ਗਈ ਹੈ।
    ਹੁਣ ਕੋਈ ਵੀ ਵਿਅਕਤੀ ਉਸ ਨੂੰ ਉੱਪਰ ਉੱਠਾਉਣ ਦੇ ਯੋਗ ਨਹੀਂ ਹੋਵੇਗਾ।

ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ:

“ਜਿਸ ਸ਼ਹਿਰ ਵਿੱਚੋਂ ਅਧਿਕਾਰੀ ਹਜ਼ਾਰ ਮਨੁੱਖ ਲੈ ਕੇ ਨਿਕਲਣਗੇ,
    ਸੌ ਆਦਮੀ ਲੈ ਕੇ ਵਾਪਸ ਪਰਤਨਗੇ
ਅਤੇ ਜਿਸ ਸ਼ਹਿਰ ਵਿੱਚੋਂ ਅਧਿਕਾਰੀ ਸੌ ਆਦਮੀ ਲੈ ਕੇ ਨਿਕਲਣਗੇ ਸਿਰਫ਼ ਦਸ ਲੋਕ ਹੀ
    ਇਸਰਾਏਲ ਨੂੰ ਵਾਪਸ ਪਰਤਣਗੇ।”

ਯਹੋਵਾਹ ਦਾ ਇਸਰਾਏਲ ਨੂੰ ਪਰਤਣ ਲਈ ਪ੍ਰੇਰਣਾ

ਯਹੋਵਾਹ ਇਸਰਾਏਲ ਦੇ ਰਾਜ ਨੂੰ ਇਉਂ ਫ਼ੁਰਮਾਉਂਦਾ ਹੈ:
“ਮੈਨੂੰ ਭਾਲਣ ਆਓ ਅਤੇ ਜੀਵੋ।
    ਪਰ ਬੈਤ-ਏਲ ਵਿੱਚ ਨਾ
ਵੇਖੋ ਗਿਲਗਾਲ ਵੱਲ ਨਾ ਜਾਣਾ
    ਨਾ ਬਏਰਸ਼ਬਾ ਦੀ ਸੀਮਾ ਪਾਰ ਕਰੋ
ਗਿਲਗਾਲ ਦੇ ਮਨੁੱਖ ਲੈ ਜਾਕੇ ਅਸੀਰ ਕੀਤੇ ਜਾਣਗੇ
    ਅਤੇ ਬੈਤ-ਏਲ ਤਬਾਹ ਹੋ ਜਾਵੇਗਾ।
ਯਹੋਵਾਹ ਦੀ ਮਦਦ ਤੱਕੋ ਫ਼ੇਰ ਹੀ ਤੁਸੀਂ ਜਿਉਵੋਂਗੇ।
    ਨਹੀਂ ਤਾਂ ਯੂਸਫ਼ ਦੇ ਘਰ ਤੋਂ ਇੱਕ ਅੱਗ ਭੜਕੇਗੀ ਜੋ ਉਸਦਾ ਘਰ ਤਬਾਹ ਕਰ ਦੇਵੇਗੀ।
    ਬੈਤ-ਏਲ ਵਿੱਚਲਾ ਕੋਈ ਵੀ ਮਨੁੱਖ ਇਸ ਅੱਗ ਨੂੰ ਬੁਝਾਉਣ ਯੋਗ ਨਹੀਂ ਹੋਵੇਗਾ।
7-9 ਯਹੋਵਾਹ ਹੀ ਸਪਤਰਿਸ਼ੀ ਅਤੇ ਤਾਕਤ ਪੁੰਜ ਨੂੰ ਬਨਾਉਣ ਵਾਲਾ ਹੈ,
    ਉਹੀ ਹਨੇਰ ਨੂੰ ਦਿਨ ’ਚ ਅਤੇ ਦਿਨ ਨੂੰ ਰਾਤ ’ਚ ਉਲਬਾਉਣ ਵਾਲਾ ਹੈ
ਉਹ ਸਮੁੰਦਰ ਦੇ ਪਾਣੀਆਂ ਨੂੰ ਸੱਦਦਾ ਹੈ
    ਅਤੇ ਧਰਤੀ ਉੱਪਰ ਵਰ੍ਹਾਉਂਦਾ ਹੈ ਉਸਦਾ ਨਾਉਂ ਯਾਹਵੇਹ ਹੈ।
ਉਹ ਇੱਕ ਮਜ਼ਬੂਤ ਸ਼ਹਿਰ
    ਅਤੇ ਉਸ ਦੇ ਕਿਲਿਆਂ ਉੱਤੇ ਤਬਾਹੀ ਲਿਆਉਂਦਾ ਹੈ।”

ਇਸਰਾਏਲੀਆਂ ਦੀਆਂ ਬਦ ਕਰਨੀਆਂ

ਤੂੰ ਚੰਗਿਆਈ ਨੂੰ ਜ਼ਹਿਰ ’ਚ ਬਦਲ ਦਿੱਤਾ
    ਅਤੇ ਨਿਆਂ ਨੂੰ ਖਤਮ ਕਰਕੇ ਜ਼ਮੀਨ ਤੇ ਪਟਕ ਦਿੱਤਾ ਹੈ।
10 ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਨਫ਼ਰਤ ਕੀਤੀ ਜਿਨ੍ਹਾਂ ਨੇ ਉਨ੍ਹਾਂ ਨੂੰ ਸੁਧਾਰਨ ਦੀ ਕੋਸ਼ਿਸ਼ ਕੀਤੀ,
    ਅਤੇ ਸੱਚ ਬੋਲਣ ਵਾਲਿਆਂ ਨੂੰ ਤਿਰਸੱਕਾਰਿਆ।
11 ਤੁਸੀਂ ਗਰੀਬਾਂ ਤੋਂ ਨਾਜਾਇਜ਼ ਕਰ ਲੈਂਦੇ
    ਅਤੇ ਉਨ੍ਹਾਂ ਤੋਂ ਵਾਧੂ ਕਣਕ ਲੈਂਦੇ
ਅਤੇ ਆਪਣੇ ਘਰਾਂ ਨੂੰ ਕੀਮਤੀ ਪੱਥਰ ਨਾਲ ਸਜਾਉਂਦੇ ਤੇ ਘੜਦੇ
    ਪਰ ਤੁਸੀਂ ਉਨ੍ਹਾਂ ਘਰਾਂ ਵਿੱਚ ਰਹਿ ਨਾ ਪਾਵੋਂਗੇ
ਤੁਸੀਂ ਅੱਤ ਸੁੰਦਰ ਅੰਗੂਰਾਂ ਦੇ ਬਾਗ਼ ਲਗਵਾਏ
    ਪਰ ਤੁਸੀਂ ਉਨ੍ਹਾਂ ਦੀ ਮੈਅ ਨਾ ਪੀ ਸੱਕੇਂਗੇ।
12 ਕਿਉਂ ਕਿ ਮੈਂ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ।
    ਤੁਸੀਂ ਸੱਚਮੁੱਚ ਹੀ ਕੁਝ ਬੜੇ ਮੰਦੇ ਕੰਮ ਕੀਤੇ ਹਨ
ਤੁਸੀਂ ਨੇਕੀ ਦੀ ਰਾਹ ਚਲਦੇ ਲੋਕਾਂ ਨੂੰ ਸਤਾਇਆ ਗ਼ਲਤ ਕੰਮਾਂ
    ਲਈ ਰਿਸ਼ਵਤ ਲਿੱਤੀ ਅਦਾਲਤ ਵਿੱਚ ਗਰੀਬਾਂ ਦਾ ਹੱਕ ਮਾਰਿਆ।
13 ਉਸ ਵਕਤ ਵਿੱਚ ਸਿਆਣਾ ਮਨੁੱਖ ਚੁੱਪ ਸਾਧ ਲਵੇਗਾ
    ਕਿਉਂ ਕਿ ਉਹ ਸਮਾਂ ਬੁਰਾ ਹੈ।
14 ਤੁਸੀਂ ਕਹਿੰਦੇ ਹੋ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ
    ਇਸ ਲਈ ਤੁਹਾਨੂੰ ਭੈੜੇ ਕੰਮ ਛੱਡ ਕੇ ਚੰਗੇ ਕੰਮ ਕਰਨੇ ਚਾਹੀਦੇ ਹਨ ਤਾਂ
ਤੁਸੀਂ ਜਿਉਂਦੇ ਰਹੋਂਗੇ ਅਤੇ
    ਸਰਬ ਸ਼ਕਤੀਮਾਨ ਯਹੋਵਾਹ ਸਦਾ ਤੁਹਾਡੇ ਅੰਗ-ਸੰਗ ਹੋਵੇਗਾ।
15 ਬੁਰਿਆਈ ਨੂੰ ਤਿਆਗ ਚੰਗਿਆਈ ਨੂੰ ਪਿਆਰ ਕਰੋ ਅਦਾਲਤਾਂ ਵਿੱਚ ਇਨਸਾਫ਼ ਵਾਪਸ ਲਿਆਓ ਸ਼ਾਇਦ ਫਿਰ ਯਹੋਵਾਹ ਸੈਨਾ ਦਾ ਪਰਮੇਸ਼ੁਰ ਯੂਸਫ਼ ਦੇ ਬਚੇ ਘਰਾਣੇ ਤੇ ਮਿਹਰਬਾਨ ਹੋ ਜਾਵੇ।

ਮਹਾਂ ਉਦਾਸੀ ਦਾ ਸਮਾਂ ਆ ਰਿਹਾ ਹੈ

16 ਮੇਰਾ ਪ੍ਰਭੂ, ਸਰਬਸ਼ਕਤੀਮਾਨ ਪਰਮੇਸ਼ੁਰ ਆਖਦਾ ਹੈ,
“ਚੌਁਕਾ ਵਿੱਚ ਲੋਕ ਕੁਰਲਾਉਣਗੇ ਗਲੀਆਂ ਵਿੱਚ
    ਉਹ ਚੀਤਕਾਰ ਕਰਣਗੇ ਲੋਕ ਭਾੜੇ ਤੇ ਵੈਣ ਵਾਲਿਆਂ ਨੂੰ ਖਰੀਦਣਗੇ।
17 ਲੋਕ ਅੰਗੂਰਾਂ ਦੇ ਬਾਗ਼ ਵਿੱਚ ਰੋਣ-ਪਿੱਟਣਗੇ
    ਕਿਉਂ ਕਿ ਮੈਂ ਉੱਥੋਂ ਦੀ ਲੰਘਦਾ ਤੁਹਾਨੂੰ ਦੰਡ ਦੇਵਾਂਗਾ।”
    ਯਹੋਵਾਹ ਨੇ ਇਹ ਕੁਝ ਆਖਿਆ ਹੈ।
18 ਤੁਹਾਡੇ ਵਿੱਚੋਂ ਕੁਝ ਲੋਕ
    ਯਹੋਵਾਹ ਦੇ ਨਿਆਂ ਦੇ ਖਾਸ ਦਿਨਾਂ ਨੂੰ ਵੇਖਣਾ ਲੋਚਦੇ
ਹਨ ਭਲਾ ਤੁਸੀਂ ਉਹ ਕਿਉਂ ਵੇਖਣਾ ਚਾਹੁੰਦੇ ਹੋ?
    ਯਹੋਵਾਹ ਦਾ ਖਾਸ ਦਿਨ ਰੋਸ਼ਨੀ ਨਹੀਂ ਹਨੇਰਾ ਕਰੇਗਾ।
19 ਤੁਸੀਂ ਉਸ ਮਨੁੱਖ ਵਾਂਗ ਹੋਵੋਂਗੇ ਜੋ ਬੱਬਰ-ਸ਼ੇਰ ਤੋਂ ਬਚ ਜਾਂਦਾ
    ਪਰ ਉਸਤੇ ਰਿੱਛ ਹਮਲਾ ਕਰ ਦਿੰਦਾ ਹੈ।
ਤੁਸੀਂ ਅਜਿਹੇ ਮਨੁੱਖ ਵਾਂਗ ਹੋਵੋਂਗੇ ਜੋ ਆਪਣੀ ਹਿਫ਼ਾਜ਼ਤ ਲਈ ਘਰ ’ਚ ਵੜਕੇ,
    ਕੰਧ ਤੇ ਝੁਕੇ ਅਤੇ ਸੱਪ ਤੋਂ ਡਸਿਆ ਜਾਵੇ।
20 ਯਹੋਵਾਹ ਦਾ ਖਾਸ ਦਿਨ
    ਖੁਸ਼ੀ ਦਾ ਨਹੀਂ ਸੋਗ ਦਾ ਹੋਵੇਗਾ ਹਨੇਰੇ ਦਾ ਨਾ ਕਿ ਰੋਸ਼ਨੀ ਦਾ ਘੁੱਪ ਹਨੇਰ ਦਾ ਜਿਸ ਵਿੱਚ ਕੋਈ ਰੋਸ਼ਨੀ ਦੀ ਲੀਕ ਨਹੀਂ।

ਯਹੋਵਾਹ ਵੱਲੋਂ ਇਸਰਾਏਲ ਦੀ ਉਪਾਸਨਾ ਨੂੰ ਰੱਦ ਕਰਨਾ

21 “ਮੈਂ ਤੁਹਾਡੇ ਪਰਬਾਂ ਨੂੰ ਨਫ਼ਰਤ ਕਰਦਾ ਹਾਂ
    ਅਤੇ ਉਨ੍ਹਾਂ ਨੂੰ ਰੱਦ ਕਰਦਾ ਹਾਂ।
    ਮੈਂ ਤੁਹਾਡੀਆਂ ਧਾਰਮਿਕ ਸਭਾਵਾਂ ਨੂੰ ਵੀ ਨਹੀਂ ਮਾਣਦਾ।
22 ਭਾਵੇਂ ਤੁਸੀਂ ਮੈਨੂੰ ਹੋਮ ਦੀਆਂ ਭੇਟਾਂ
    ਅਤੇ ਅਨਾਜ ਦੀਆਂ ਭੇਟਾ ਚੜ੍ਹਾਵੋ ਮੈਂ ਉਨ੍ਹਾਂ ਨੂੰ ਸਵੀਕਾਰ ਨਹੀਂ ਕਰਦਾ।
23 ਆਪਣੇ ਗੀਤ ਮੈਥੋਂ ਦੂਰ ਰੱਖੋ
    ਮੈਂ ਤੁਹਾਡੇ ਰਬਾਬਾਂ ਦਾ ਸੰਗੀਤ ਨਾ ਸੁਣਾਂਗਾ।
24 ਤੁਹਾਡੇ ਦੇਸ ਵਿੱਚ ਭਲਾਈ ਨਿਰਛਲ ਪਾਣੀਆਂ ਵਾਂਗ ਵਹਿਣੀ ਚਾਹੀਦੀ ਹੈ
    ਅਤੇ ਚੰਗਿਆਈ ਵਗਦੀ ਨਦੀ ਵਾਂਗ ਜਿਹੜੀ ਕਿ ਕਦੇ ਸੁੱਕਦੀ ਨਹੀਂ।
25 ਹੇ ਇਸਰਾਏਲ, ਕੀ ਤੁਸੀਂ ਉਜਾੜ ਵਿੱਚਲੇ ਚਾਲੀ ਵਰ੍ਹਿਆਂ ਦੌਰਾਨ
    ਮੈਨੂੰ ਭੇਟਾਵਾਂ ਅਤੇ ਬਲੀਆਂ ਚੜ੍ਹਾਈਆਂ? ਨਹੀਂ।
26 ਅਤੇ ਤੁਸੀਂ ਉਹ ਮੂਰਤੀਆਂ ਚੁੱਕੋਂਗੇ ਜਿਹੜੀਆਂ ਤੁਸੀਂ ਆਪਣੇ ਰਾਜੇ ਸੱਕੂਬ ਅਤੇ ਕੈਵਾਨ,
    ਆਪਣੇ ਤਾਰੇ-ਦੇਵਤੇ ਦੀਆਂ ਬਣਾਈਆਂ, ਜਿਨ੍ਹਾਂ ਨੂੰ ਤੁਸੀਂ ਆਪਣੇ ਦੇਵਤੇ ਹੋਣ ਲਈ ਬਣਾਇਆ।
27 ਇਸ ਲਈ ਮੈਂ ਤੁਹਾਨੂੰ ਦੰਮਿਸਕ ਤੋਂ ਦੇਸ਼-ਨਿਕਾਲਾ ਦੇ ਦੇਵਾਂਗਾ।”
    ਯਹੋਵਾਹ ਇਹ ਸ਼ਬਦ ਆਖਦਾ ਹੈ।
    ਉਸਦਾ ਨਾਮ ਸਰਬ ਸ਼ਕਤੀਮਾਨ ਪਰਮੇਸ਼ੁਰ ਹੈ।

Punjabi Bible: Easy-to-Read Version (ERV-PA)

2010 by World Bible Translation Center