Print Page Options
Previous Prev Day Next DayNext

Beginning

Read the Bible from start to finish, from Genesis to Revelation.
Duration: 365 days
Punjabi Bible: Easy-to-Read Version (ERV-PA)
Version
ਗਲਾਤੀਆਂ ਨੂੰ 1-3

ਪੌਲੁਸ ਰਸੂਲ ਵੱਲੋਂ, ਸ਼ੁਭਕਾਮਨਾਵਾਂ। ਮੈਨੂੰ ਮਨੁੱਖਾਂ ਵੱਲੋਂ ਰਸੂਲ ਵਜੋਂ ਨਹੀਂ ਚੁਣਿਆ ਗਿਆ ਸੀ। ਮੈਂ ਲੋਕਾਂ ਦੁਆਰਾ ਨਹੀਂ ਭੇਜਿਆ ਗਿਆ। ਨਹੀਂ! ਯਿਸੂ ਮਸੀਹ ਅਤੇ ਪਰਮੇਸ਼ੁਰ ਪਿਤਾ ਨੇ ਮੈਨੂੰ ਇੱਕ ਰਸੂਲ ਬਣਾਇਆ। ਪਰਮੇਸ਼ੁਰ ਹੀ ਹੈ ਜਿਸਨੇ ਯਿਸੂ ਨੂੰ ਮੌਤ ਤੋਂ ਜਿਵਾਲਿਆ। ਮਸੀਹ ਵਿੱਚ ਉਨ੍ਹਾਂ ਸਾਰੇ ਭਰਾਵਾਂ ਵੱਲੋਂ ਗਲਾਤਿਯਾ ਵਿੱਚਲੀਆਂ ਕਲੀਸਿਯਾਵਾਂ ਨੂੰ ਸ਼ੁਭਕਾਮਨਾਵਾਂ ਜਿਹੜੇ ਮੇਰੇ ਨਾਲ ਹਨ।

ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡਾ ਪਿਤਾ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਨੂੰ ਸ਼ਾਂਤੀ ਦੇਵੇਗਾ। ਯਿਸੂ ਨੇ ਸਾਡੇ ਪਾਪਾਂ ਲਈ ਆਪਣੇ ਆਪ ਨੂੰ ਕੁਰਬਾਨ ਕੀਤਾ। ਯਿਸੂ ਨੇ ਅਜਿਹਾ ਸਾਨੂੰ ਇਸ ਬਦੀ ਦੀ ਦੁਨੀਆਂ ਤੋਂ ਮੁਕਤ ਕਰਨ ਲਈ ਕੀਤਾ ਜਿਸ ਵਿੱਚ ਅਸੀਂ ਰਹਿੰਦੇ ਹਾਂ। ਇਹੀ ਹੈ ਜੋ ਪਿਤਾ ਪਰਮੇਸ਼ੁਰ ਨੂੰ ਚਾਹੀਦਾ ਸੀ। ਸਦੀਵੀ ਮਹਿਮਾ ਪਰਮੇਸ਼ੁਰ ਨਾਲ ਸੰਬੰਧਿਤ ਹੈ। ਆਮੀਨ।

ਸਿਰਫ਼ ਇੱਕ ਖੁਸ਼ਖਬਰੀ ਹੀ ਸੱਚੀ ਹੈ

ਥੋੜਾ ਸਮਾਂ ਪਹਿਲਾਂ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪੈਰੋਕਾਰ ਹੋਣ ਲਈ ਬੁਲਾਇਆ ਸੀ। ਪਰਮੇਸ਼ੁਰ ਨੇ ਤੁਹਾਨੂੰ ਮਸੀਹ ਦੀ ਕਿਰਪਾ ਰਾਹੀਂ ਸੱਦਿਆ। ਪਰ ਮੈਂ ਤੁਸਾਂ ਲੋਕਾਂ ਉੱਤੇ ਬੜਾ ਹੈਰਾਨ ਹਾਂ ਕਿਉਂ ਕਿ ਤੁਸੀਂ ਇੱਕ ਵੱਖਰੀ ਖੁਸ਼ਖਬਰੀ ਵੱਲ ਮੁੜ ਰਹੇ ਹੋ। ਅਸਲ ਵਿੱਚ ਹੋਰ ਕੋਈ ਸੱਚੀ ਖੁਸ਼ਖਬਰੀ ਹੈ ਹੀ ਨਹੀਂ ਪਰ ਕੁਝ ਲੋਕ ਤੁਹਾਨੂੰ ਸ਼ਸ਼ੋਪੰਚ ਵਿੱਚ ਪਾ ਰਹੇ ਹਨ। ਉਹ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ। ਅਸੀਂ ਤੁਹਾਨੂੰ ਸੱਚੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਇਸ ਲਈ ਜੇਕਰ ਅਸੀਂ ਖੁਦ ਜਾਂ ਸਵਰਗ ਦਾ ਕੋਈ ਦੂਤ ਵੀ ਤੁਹਾਨੂੰ ਇੱਕ ਵੱਖਰੀ ਤਰ੍ਹਾਂ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹੈ, ਤਾਂ ਉਸਦਾ ਤਿਰਸੱਕਾਰ ਕਰ ਦੇਣਾ ਚਾਹੀਦਾ ਹੈ। ਇਹ ਗੱਲ ਮੈਂ ਪਹਿਲੋਂ ਵੀ ਆਖੀ ਸੀ ਅਤੇ ਹੁਣ ਮੈਂ ਫ਼ੇਰ ਆਖਦਾ ਹਾਂ ਕਿ ਤੁਸੀਂ ਪਹਿਲਾਂ ਹੀ ਸੱਚੀ ਖੁਸ਼ਖਬਰੀ ਨੂੰ ਪ੍ਰਵਾਨ ਕਰ ਚੁੱਕੇ ਹੋ। ਜੋ ਕੋਈ ਵਿਅਕਤੀ ਤੁਹਾਨੂੰ ਮੁਕਤੀ ਦਾ ਕੋਈ ਹੋਰ ਮਾਰਗ ਦੱਸਦਾ ਹੈ ਉਸ ਨੂੰ ਨਿੰਦਿਆ ਜਾਣਾ ਚਾਹੀਦਾ ਹੈ।

10 ਕੀ ਹੁਣ ਤੁਸੀਂ ਸੋਚਦੇ ਹੋ ਕਿ ਮੈਂ ਲੋਕਾਂ ਨੂੰ ਆਪਣੇ ਆਪ ਨੂੰ ਕਬੂਲ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ? ਨਹੀਂ। ਪਰਮੇਸ਼ੁਰ ਹੀ ਹੈ ਜਿਸ ਨੂੰ ਮੈਂ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਕੀ ਮੈਂ ਲੋਕਾਂ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੁੰਦਾ, ਤਾਂ ਮੈਂ ਯਿਸੂ ਮਸੀਹ ਦਾ ਇੱਕ ਸੇਵਕ ਨਾ ਹੁੰਦਾ।

ਪੌਲੁਸ ਦਾ ਅਧਿਕਾਰ ਪਰਮੇਸ਼ੁਰ ਵੱਲੋਂ ਹੈ

11 ਭਰਾਵੋ ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਜਿਹੜੀ ਖੁਸ਼ਖਬਰੀ ਦਾ ਪ੍ਰਚਾਰ ਮੈਂ ਤੁਹਾਨੂੰ ਕੀਤਾ ਸੀ ਉਹ ਮਨੁੱਖਾਂ ਦੀ ਬਣਾਈ ਹੋਈ ਨਹੀਂ ਸੀ। 12 ਮੈਨੂੰ ਇਹ ਖੁਸ਼ਖਬਰੀ ਕਿਸੇ ਮਨੁੱਖ ਵਲੋਂ ਨਹੀਂ ਮਿਲੀ ਸੀ। ਕਿਸੇ ਮਨੁੱਖ ਨੇ ਮੈਨੂੰ ਇਹ ਖੁਸ਼ਖਬਰੀ ਨਹੀਂ ਪੜ੍ਹਾਈ। ਮੈਨੂੰ ਇਹ ਯਿਸੂ ਮਸੀਹ ਨੇ ਦਿੱਤੀ ਸੀ। ਉਸ ਨੇ ਇਹ ਖੁਸ਼ਖਬਰੀ ਮੈਨੂੰ ਪ੍ਰਗਟ ਕੀਤੀ ਸੀ।

13 ਤੁਸੀਂ ਮੇਰੇ ਪਿੱਛਲੇ ਜੀਵਨ ਬਾਰੇ ਸੁਣ ਚੁੱਕੇ ਹੋ। ਮੈਂ ਯਹੂਦੀ ਧਰਮ ਦਾ ਅਨੁਯਾਈ ਸਾਂ। ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਇਆ ਸੀ, ਅਤੇ ਮੈਂ ਇਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ। 14 ਮੈਂ ਯਹੂਦੀ ਧਰਮ ਵਿੱਚ ਆਪਣੀ ਉਮਰ ਦੇ ਹੋਰਨਾਂ ਯਹੂਦੀਆਂ ਨਾਲੋਂ ਵੱਧੇਰੇ ਵੱਧ ਰਿਹਾ ਸੀ। ਮੈਂ ਆਪਣੇ ਵੱਲੋਂ ਪੁਰਾਣੀ ਮਰਯਾਦਾ ਦਾ ਅਨੁਸਰਣ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਇਹ ਨੇਮ ਉਹੀ ਰਿਵਾਜ਼ ਸਨ ਜਿਨ੍ਹਾਂ ਨੂੰ ਅਸੀਂ ਆਪਣੇ ਪੁਰਖਿਆਂ ਤੋਂ ਹਾਸਿਲ ਕੀਤਾ ਸੀ।

15 ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਨਾਲ ਸੱਦਿਆ। 16 ਪਰਮੇਸ਼ੁਰ ਚਾਹੁੰਦਾ ਸੀ ਕਿ ਮੈਂ ਉਸ ਦੇ ਪੁੱਤਰ ਬਾਰੇ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦੱਸਾਂ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੇ ਪੁੱਤਰ ਬਾਰੇ ਪ੍ਰਕਾਸ਼ ਕੀਤਾ। ਜਦੋਂ ਪਰਮੇਸ਼ੁਰ ਨੇ ਮੈਨੂੰ ਬੁਲਾਇਆ, ਮੈਂ ਕਿਸੇ ਮਨੁੱਖ ਪਾਸੋਂ ਸਲਾਹ ਜਾਂ ਸਹਾਇਤਾ ਨਹੀਂ ਮੰਗੀ। 17 ਮੈਂ ਯਰੂਸ਼ਲਮ ਵਿੱਚ ਰਸੂਲਾਂ ਨੂੰ ਮਿਲਣ ਨਹੀਂ ਗਿਆ। ਇਹ ਲੋਕ ਮੇਰੇ ਤੋਂ ਵੀ ਪਹਿਲਾਂ ਹੀ ਰਸੂਲ ਸਨ। ਪਰ ਮੈਂ ਤੁਰੰਤ ਅਰਬ ਦੇਸ਼ ਨੂੰ ਚੱਲਾ ਗਿਆ। ਬਾਦ ਵਿੱਚ ਮੈਂ ਦੰਮਿਸਕ ਸ਼ਹਿਰ ਵਿੱਚ ਵਾਪਸ ਚੱਲਾ ਗਿਆ।

18 ਤਿੰਨਾਂ ਸਾਲਾਂ ਬਾਦ ਮੈਂ ਯਰੂਸ਼ਲਮ ਚੱਲਾ ਗਿਆ। ਮੈਂ ਪਤਰਸ ਨੂੰ ਮਿਲਣਾ ਚਾਹੁੰਦਾ ਸਾਂ। ਮੈਂ ਪਤਰਸ ਕੋਲ ਪੰਦਰ੍ਹਾਂ ਦਿਨਾਂ ਤੱਕ ਠਹਿਰਿਆ। 19 ਮੈਂ ਯਿਸੂ ਦੇ ਭਰਾ ਯਾਕੂਬ ਤੋਂ ਬਿਨਾ ਕਿਸੇ ਹੋਰ ਰਸੂਲ ਨੂੰ ਨਹੀਂ ਮਿਲਿਆ। 20 ਪਰਮੇਸ਼ੁਰ ਜਾਣਦਾ ਹੈ ਕਿ ਇਹ ਜਿਹੜੀਆਂ ਗੱਲਾਂ ਮੈਂ ਲਿਖ ਰਿਹਾ ਹਾਂ ਝੂਠੀਆਂ ਨਹੀਂ ਹਨ। 21 ਬਾਦ ਵਿੱਚ ਮੈਂ ਸੁਰਿਯਾ ਤੋਂ ਕਿਲਿਕਿਯਾ ਦੇ ਇਲਾਕੇ ਵੱਲ ਚੱਲਾ ਗਿਆ।

22 ਯਹੂਦਿਯਾ ਵਿੱਚ ਮਸੀਹ ਦੀਆਂ ਕਲੀਸਿਯਾਵਾਂ ਮੈਨੂੰ ਨਿਜੀ ਤੌਰ ਤੇ ਨਹੀਂ ਮਿਲੀਆਂ। 23 ਉਨ੍ਹਾਂ ਨੇ ਮੇਰੇ ਬਾਰੇ ਇਹੀ ਸੁਣਿਆ ਸੀ; “ਇਹ ਆਦਮੀ ਸਾਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਹੁਣ ਉਹ ਲੋਕਾਂ ਨੂੰ ਓਸੇ ਵਿਸ਼ਵਾਸ ਦਾ ਪ੍ਰਚਾਰ ਕਰ ਰਿਹਾ ਹੈ ਜਿਸ ਨੂੰ ਕਦੇ ਉਹ ਤਬਾਹ ਕਰਨਾ ਚਾਹੁੰਦਾ ਸੀ।” 24 ਇਨ੍ਹਾਂ ਵਿਸ਼ਵਾਸੀਆਂ ਨੇ ਮੇਰੇ ਵਾਸਤੇ ਪਰਮੇਸ਼ੁਰ ਦੀ ਵਡਿਆਈ ਕੀਤੀ।

ਹੋਰਾਂ ਰਸੂਲਾਂ ਨੇ ਪੌਲੁਸ ਨੂੰ ਪ੍ਰਵਾਨ ਕੀਤਾ

ਚੌਦਾਂ ਸਾਲਾਂ ਬਾਦ ਮੈਂ ਇੱਕ ਵਾਰ ਫ਼ੇਰ ਯਰੂਸ਼ਲਮ ਗਿਆ। ਮੈਂ ਉੱਥੇ ਬਰਨਬਾਸ ਦੇ ਨਾਲ ਗਿਆ ਅਤੇ ਆਪਣੇ ਸੰਗ ਤੀਤੁਸ ਨੂੰ ਵੀ ਲੈ ਗਿਆ। ਮੈਂ ਇਸ ਲਈ ਗਿਆ ਕਿਉਂ ਕਿ ਪਰਮੇਸ਼ੁਰ ਨੇ ਮੈਨੂੰ ਨਿਰਦੇਸ਼ ਦਿੱਤਾ ਸੀ ਕਿ ਮੈਨੂੰ ਜਾਣਾ ਚਾਹੀਦਾ ਹੈ। ਮੈਂ ਉਨ੍ਹਾਂ ਲੋਕਾਂ ਕੋਲ ਗਿਆ ਜਿਹੜੇ ਵਿਸ਼ਵਾਸੀਆਂ ਦੇ ਆਗੂ ਸਨ। ਜਦੋਂ ਅਸੀਂ ਆਗੂਆਂ ਨਾਲ ਇੱਕਲੇ ਸਾਂ, ਮੈਂ ਉਨ੍ਹਾਂ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਮੈਂ ਚਾਹੁੰਦਾ ਸੀ ਕਿ ਇਹ ਲੋਕ ਮੇਰੇ ਕਾਰਜ ਨੂੰ ਸਮਝ ਲੈਣ ਤਾਂ ਜੋ ਮੇਰਾ ਪਹਿਲਾਂ ਕੀਤਾ ਹੋਇਆ ਕਾਰਜ ਅਤੇ ਹੁਣ ਦਾ ਕਾਰਜ ਵਿਅਰਥ ਨਾ ਜਾਵੇ।

3-4 ਮੇਰੇ ਨਾਲ ਤੀਤੁਸ ਵੀ ਸੀ। ਤੀਤੁਸ ਇੱਕ ਯੂਨਾਨੀ ਹੈ। ਪਰ ਇਨ੍ਹਾਂ ਆਗੂਆਂ ਨੇ ਤੀਤੁਸ ਨੂੰ ਵੀ ਸੁੰਨਤ ਕਰਨ ਤੇ ਮਜਬੂਰ ਨਹੀਂ ਕੀਤਾ। ਇਨ੍ਹਾਂ ਗੱਲਾਂ ਬਾਰੇ ਗੱਲ ਕਰਨੀ ਸਾਡੇ ਲਈ ਜ਼ਰੂਰੀ ਹੈ ਕਿਉਂ ਕਿ ਕੁਝ ਨਕਲੀ ਭਰਾ ਚੋਰੀ ਛੁੱਪੇ ਸਾਡੇ ਸਮੂਹ ਅੰਦਰ ਆ ਵੜੇ ਸਨ। ਉਹ ਜਸੂਸਾਂ ਦੀ ਤਰ੍ਹਾਂ ਮਸੀਹ ਯਿਸੂ ਵਿੱਚ ਸਾਡੀ ਸੁਤੰਤਰਤਾ ਬਾਰੇ ਜਾਣ ਗਏ ਸਨ। ਪਰ ਅਸੀਂ ਆਪਣੇ ਆਪ ਨੂੰ ਇੱਕ ਘੜੀ ਲਈ ਵੀ ਇਨ੍ਹਾਂ ਝੂਠੇ ਭਰਾਵਾਂ ਦੀਆਂ ਮੰਗਾਂ ਦੇ ਹਵਾਲੇ ਨਹੀਂ ਕੀਤਾ। ਅਸੀਂ ਤਾਂ ਖੁਸ਼ਖਬਰੀ ਦੇ ਸੱਚ ਨੂੰ ਤੁਹਾਡੇ ਲਈ ਬਨਾਉਣਾ ਚਾਹੁੰਦੇ ਹਾਂ।

ਜਿਹੜੇ ਲੋਕ ਮਹੱਤਵਪੂਰਣ ਲੱਗਦੇ ਹਨ ਉਨ੍ਹਾਂ ਨੇ ਖੁਸ਼ਖਬਰੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਿਸਦਾ ਮੈਂ ਪ੍ਰਚਾਰ ਕਰ ਰਿਹਾ ਸਾਂ। ਮੇਰੇ ਲਈ ਇਸ ਗੱਲ ਦਾ ਕੋਈ ਅਰਥ ਨਹੀਂ ਸੀ ਕਿ ਉਹ “ਮਹੱਤਵਪੂਰਣ” ਹਨ, ਜਾਂ ਨਹੀਂ। ਪਰਮੇਸ਼ੁਰ ਲਈ ਸਾਰੇ ਮਨੁੱਖ ਬਰਾਬਰ ਹਨ। ਪਰ ਇਨ੍ਹਾਂ ਆਗੂਆਂ ਨੇ ਦੇਖਿਆ ਕਿ ਪਰਮੇਸ਼ੁਰ ਨੇ ਮੈਨੂੰ ਪਤਰਸ ਵਾਂਗ ਹੀ ਕੋਈ ਖਾਸ ਕਾਰਜ ਦਿੱਤਾ ਹੈ। ਪਰਮੇਸ਼ੁਰ ਨੇ ਪਤਰਸ ਨੂੰ ਯਹੂਦੀਆਂ ਨੂੰ ਖੁਸ਼ਖਬਰੀ ਦੇਣ ਦਾ ਕਾਰਜ ਦਿੱਤਾ ਸੀ। ਪਰ ਮੈਨੂੰ ਪਰਮੇਸ਼ੁਰ ਨੇ ਗੈਰ ਯਹੂਦੀ ਲੋਕਾਂ ਨੂੰ ਖੁਸ਼ਖਬਰੀ ਦੇਣ ਦਾ ਕੰਮ ਸੌਂਪਿਆ ਸੀ। ਪਰਮੇਸ਼ੁਰ ਨੇ ਪਤਰਸ ਨੂੰ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ। ਪਤਰਸ ਯਹੂਦੀ ਲੋਕਾਂ ਲਈ ਰਸੂਲ ਹੈ। ਪਰਮੇਸ਼ੁਰ ਨੇ ਮੈਨੂੰ ਵੀ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ ਪਰ ਮੈਂ ਉਨ੍ਹਾਂ ਲੋਕਾਂ ਦਾ ਰਸੂਲ ਹਾਂ ਜਿਹੜੇ ਯਹੂਦੀ ਨਹੀਂ ਹਨ। ਯਾਕੂਬ ਪਤਰਸ ਅਤੇ ਯੂਹੰਨਾ ਆਗੂ ਦਿਖਾਈ ਦਿੰਦੇ ਸਨ। ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਨੇ ਮੇਰੇ ਤੇ ਵੀ ਇਹ ਵਿਸ਼ੇਸ਼ ਕਿਰਪਾ ਕੀਤੀ ਹੈ। ਇਸ ਲਈ ਉਨ੍ਹਾਂ ਨੇ ਮੈਨੂੰ ਅਤੇ ਬਰਨਬਾਸ ਨੂੰ ਪ੍ਰਵਾਨ ਕਰ ਲਿਆ। ਪਤਰਸ ਯਾਕੂਬ ਅਤੇ ਯੂਹੰਨਾ ਨੇ ਆਖਿਆ, “ਪੌਲੁਸ ਤੇ ਬਰਨਾਬਸ ਅਸੀਂ ਇਹ ਮੰਨਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਕੋਲ ਜਾਓ ਜਿਹੜੇ ਯਹੂਦੀ ਨਹੀਂ ਹਨ। ਅਸੀਂ ਯਹੂਦੀਆਂ ਕੋਲ ਜਾਵਾਂਗੇ।” 10 ਉਨ੍ਹਾਂ ਨੇ ਸਾਨੂੰ ਕੇਵਲ ਇੱਕ ਗੱਲ ਕਰਨ ਲਈ ਆਖਿਆ ਕਿ ਹਮੇਸ਼ਾ ਗਰੀਬਾਂ ਦੀ ਸਹਾਇਤਾ ਕਰਨੀ ਯਾਦ ਰੱਖਣਾ। ਅਤੇ ਇਹੀ ਸੀ, ਜੋ ਮੈਂ ਅਸਲ ਵਿੱਚ ਕਰਨਾ ਚਾਹੁੰਦਾ ਹਾਂ।

ਪੌਲੁਸ ਦਰਸ਼ਾਉਂਦਾ ਹੈ ਕਿ ਪਤਰਸ ਗ਼ਲਤ ਸੀ

11 ਪਤਰਸ ਅੰਤਾਕਿਯਾ ਵਿੱਚ ਆਇਆ। ਉਸ ਨੇ ਕੁਝ ਅਜਿਹਾ ਕੀਤਾ ਜੋ ਠੀਕ ਨਹੀਂ ਸੀ। ਮੈਂ ਆਮ੍ਹੋ-ਸਾਹਮਣੇ ਪਤਰਸ ਦੇ ਵਿਰੁੱਧ ਬੋਲਿਆ ਕਿਉਂ ਕਿ ਉਹ ਗਲਤ ਸੀ। 12 ਇਹ ਉਦੋਂ ਹੋਇਆ ਜਦੋਂ ਪਤਰਸ ਪਹਿਲਾਂ ਪਹਿਲਾਂ ਅੰਤਾਕਿਯਾ ਵਿੱਚ ਆਇਆ। ਉਸ ਨੇ ਗੈਰ ਯਹੂਦੀ ਲੋਕਾਂ ਨਾਲ ਦੋਸਤੀ ਕੀਤੀ ਅਤੇ ਭੋਜਨ ਸਾਂਝਾ ਕੀਤਾ। ਪਰ ਫ਼ੇਰ ਕੁਝ ਯਹੂਦੀ ਲੋਕ ਯਾਕੂਬ ਵੱਲੋਂ ਆਏ। ਜਦੋਂ ਇਹ ਯਹੂਦੀ ਆਏ ਤਾਂ ਪਤਰਸ ਨੇ ਗੈਰ ਯਹੂਦੀਆਂ ਨਾਲ ਖਾਣਾ ਛੱਡ ਦਿੱਤਾ। ਪਤਰਸ ਨੇ ਆਪਣੇ ਆਪ ਨੂੰ ਗੈਰ ਯਹੂਦੀਆਂ ਤੋਂ ਵੱਖ ਕਰ ਲਿਆ। ਉਹ ਉਨ੍ਹਾਂ ਯਹੂਦੀਆਂ ਤੋਂ ਡਰਦਾ ਸੀ ਜਿਹੜੇ ਇਸ ਗੱਲ ਵਿੱਚ ਵਿਸ਼ਵਾਸ ਕਰਦੇ ਸਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਾਹੀਦੀ ਹੈ। 13 ਇਸ ਲਈ ਪਤਰਸ ਪੱਖੰਡੀ ਸੀ। ਹੋਰ ਯਹੂਦੀ ਵਿਸ਼ਵਾਸੀ ਵੀ ਪਤਰਸ ਨਾਲ ਰਲ ਗਏ। ਇਸ ਲਈ ਉਹ ਵੀ ਪਾਖੰਡੀ ਸਨ। ਬਰਨਬਾਸ ਵੀ ਉਨ੍ਹਾਂ ਯਹੂਦੀਆਂ ਤੋਂ ਪ੍ਰਭਾਵਿਤ ਸੀ ਅਤੇ ਉਹ ਵੀ ਇੱਕ ਕਪਟੀ ਸੀ। 14 ਮੈਂ ਦੇਖ ਲਿਆ ਕਿ ਯਹੂਦੀ ਕੀ ਕਰਦੇ ਸਨ। ਉਹ ਖੁਸ਼ਖਬਰੀ ਦੇ ਸੱਚ ਉੱਪਰ ਨਹੀਂ ਤੁਰ ਰਹੇ ਸਨ। ਇਸੇ ਲਈ ਮੈਂ ਪਤਰਸ ਨਾਲ ਇੰਝ ਗੱਲ ਕੀਤੀ ਤਾਂ ਕਿ ਹੋਰ ਸਾਰੇ ਯਹੂਦੀ ਵੀ ਮੇਰੀ ਗੱਲ ਸੁਣ ਲੈਣ। ਮੈਂ ਇਹ ਆਖਿਆ, “ਪਤਰਸ ਤੂੰ ਯਹੂਦੀ ਹੈਂ। ਪਰ ਤੂੰ ਇੱਕ ਯਹੂਦੀ ਵਾਂਗ ਨਹੀਂ ਰਹਿੰਦਾ। ਤੂੰ ਤਾਂ ਗੈਰ ਯਹੂਦੀ ਵਾਂਗ ਰਹਿੰਦਾ ਹੈਂ। ਇਸ ਲਈ ਤੂੰ ਹੁਣ ਗੈਰ ਯਹੂਦੀਆਂ ਨੂੰ ਯਹੂਦੀਆਂ ਵਾਂਗ ਰਹਿਣ ਲਈ ਕਿਉਂ ਮਜਬੂਰ ਕਰ ਰਿਹਾ ਹੈਂ?”

15 ਅਸੀਂ ਯਹੂਦੀ ਪਾਪੀ ਗੈਰ ਯਹੂਦੀਆਂ ਵਾਂਗ ਪੈਦਾ ਨਹੀਂ ਹੋਏ ਸੀ। ਅਸੀਂ ਯਹੂਦੀਆਂ ਵਾਂਗ ਪੈਦਾ ਹੋਏ ਸਾਂ। 16 ਅਸੀਂ ਜਾਣਦੇ ਹਾਂ ਕਿ ਕੋਈ ਵਿਅਕਤੀ ਸਿਰਫ਼ ਨੇਮ ਦਾ ਅਨੁਸਰਣ ਕਰਕੇ ਧਰਮੀ ਨਹੀਂ ਬਣ ਸੱਕਦਾ। ਇਹ ਯਿਸੂ ਮਸੀਹ ਵਿੱਚ ਵਿਸ਼ਵਾਸ ਹੀ ਹੈ ਜੋ ਕਿਸੇ ਵਿਅਕਤੀ ਨੂੰ ਧਰਮੀ ਬਣਾਉਂਦਾ ਹੈ। ਇਸ ਲਈ ਅਸੀਂ ਯਿਸੂ ਮਸੀਹ ਵਿੱਚ ਆਪਣਾ ਵਿਸ਼ਵਾਸ ਪਾਇਆ ਹੈ ਕਿਉਂਕਿ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ ਕਿਉਂ ਜੋ ਅਸੀਂ ਮਸੀਹ ਉੱਤੇ ਵਿਸ਼ਵਾਸ ਕੀਤਾ ਨਾ ਕਿ ਇਸ ਲਈ ਕਿ ਅਸੀਂ ਨੇਮ ਉੱਤੇ ਚੱਲੇ। ਇਹ ਠੀਕ ਹੈ ਕਿ ਕੋਈ ਵੀ ਵਿਅਕਤੀ ਨੇਮ ਉੱਤੇ ਚੱਲ ਕੇ ਧਰਮੀ ਨਹੀਂ ਹੋ ਸੱਕਦਾ।

17 ਅਸੀਂ ਯਹੂਦੀਆਂ ਦੇ ਮਸੀਹ ਨੂੰ ਅਪਨਾਇਆ ਤਾਂ ਜੋ ਅਸੀਂ ਧਰਮੀ ਬਣਾਏ ਜਾਈਏ। ਇਸ ਲਈ ਇਹ ਸਪੱਸ਼ਟ ਹੈ ਕਿ ਅਸੀਂ ਵੀ ਪਾਪੀ ਸਾਂ। ਕੀ ਇਸਦਾ ਭਾਵ ਇਹ ਹੈ ਕਿ ਮਸੀਹ ਸਾਨੂੰ ਪਾਪੀ ਬਣਾਉਂਦਾ ਹੈ? ਬਿਲਕੁਲ ਨਹੀਂ। 18 ਸੱਚਮੁੱਚ, ਮੈਂ ਗਲਤ ਹੋ ਸੱਕਦਾ ਹਾਂ ਜੇ ਮੈਂ ਫ਼ਿਰ ਤੋਂ ਉਨ੍ਹਾਂ ਉਪਦੇਸ਼ਾਂ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿਆਂ ਜੋ ਮੈਂ ਛੱਡ ਦਿੱਤੇ ਸਨ। 19 ਮੈਂ ਨੇਮ ਲਈ ਜਿਉਣਾ ਛੱਡ ਦਿੱਤਾ। ਇਹ ਨੇਮ ਹੀ ਸੀ ਜਿਸਨੇ ਮੈਨੂੰ ਮਾਰ ਦਿੱਤਾ ਸੀ। ਮੈਂ ਨੇਮ ਖਾਤਰ ਇਸ ਲਈ ਮਰਿਆ ਤਾਂ ਜੋ ਹੁਣ ਮੈਂ ਪਰਮੇਸ਼ੁਰ ਲਈ ਜਿਉਂ ਸੱਕਾਂ। ਮੈਨੂੰ ਮਸੀਹ ਨਾਲ ਹੀ ਸਲੀਬ ਦਿੱਤੀ ਗਈ ਸੀ। 20 ਇਸ ਲਈ ਜਿਹੜਾ ਜੀਵਨ ਮੈਂ ਹੁਣ ਜਿਉਂ ਰਿਹਾ ਹਾਂ ਉਹ ਮੇਰਾ ਨਹੀਂ ਹੈ। ਉਹ ਤਾਂ ਮੇਰੇ ਅੰਦਰ ਮਸੀਹ ਜਿਉਂ ਰਿਹਾ ਹੈ। ਮੈਂ ਹਾਲੇ ਵੀ ਆਪਣੇ ਸਰੀਰ ਵਿੱਚ ਜਿਉਂਦਾ ਹਾਂ ਪਰ ਮੈਂ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਾਹੀਂ ਜਿਉਂਦਾ ਹਾਂ। ਉਸ ਨੇ ਮੈਨੂੰ ਪਿਆਰ ਕੀਤਾ ਅਤੇ ਮੈਨੂੰ ਬਚਾਉਣ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ। 21 ਇਹ ਦਾਤ ਪਰਮੇਸ਼ੁਰ ਵੱਲੋਂ ਹੈ ਅਤੇ ਇਹ ਮੇਰੇ ਲਈ ਬਹੁਤ ਮਹੱਤਵਪੂਰਣ ਹੈ। ਕਿਉਂਕਿ ਜੇਕਰ ਨੇਮ ਹੀ ਸਾਨੂੰ ਧਰਮੀ ਬਣਾ ਸੱਕਦਾ ਹੁੰਦਾ, ਤਾਂ ਫ਼ੇਰ ਮਸੀਹ ਦੇ ਮਰਨ ਦਾ ਕੋਈ ਕਾਰਣ ਹੀ ਨਾ ਹੁੰਦਾ।

ਪਰਮੇਸ਼ੁਰ ਦੀਆਂ ਅਸੀਸਾਂ ਵਿਸ਼ਵਾਸ ਰਾਹੀਂ ਮਿਲ ਸੱਕਦੀਆਂ

ਹੇ ਗਲਾਤੀਓ। ਅਸੀਂ ਤੁਹਾਡੀਆਂ ਅੱਖਾਂ ਸਾਹਮਣੇ ਵਿਆਖਿਆ ਕੀਤੀ ਕਿ ਕਿਵੇਂ ਯਿਸੂ ਮਸੀਹ ਨੂੰ ਸਲੀਬ ਦਿੱਤੀ ਗਈ ਸੀ। ਪਰ ਤੁਸੀਂ ਬਹੁਤ ਮੂਰਖ ਸੀ। ਤੁਸੀਂ ਕੁਝ ਲੋਕਾਂ ਦੀ ਚਲਾਕੀ ਦੇ ਸ਼ਿਕਾਰ ਬਣ ਗਏ। ਮੈਨੂੰ ਇੱਕ ਗੱਲ ਦੱਸੋਂ ਕਿ ਤੁਸੀਂ ਪਵਿੱਤਰ ਆਤਮਾ ਨੂੰ ਕਿਵੇਂ ਪ੍ਰਾਪਤ ਕੀਤਾ? ਕੀ ਤੁਸੀਂ ਨੇਮ ਦਾ ਅਨੁਸਰਣ ਕਰਕੇ ਪਵਿੱਤਰ ਆਤਮਾ ਨੂੰ ਪ੍ਰਾਪਤ ਕੀਤਾ? ਨਹੀਂ! ਤੁਸੀਂ ਆਤਮਾ ਇਸ ਲਈ ਪ੍ਰਾਪਤ ਕੀਤਾ ਸੀ ਕਿਉਂਕਿ ਤੁਸਾਂ ਖੁਸ਼ਖਬਰੀ ਸੁਣੀ ਉਸ ਵਿੱਚ ਵਿਸ਼ਵਾਸ ਵੀ ਕੀਤਾ। ਤੁਸੀਂ ਮਸੀਹ ਵਿੱਚ ਆਪਣਾ ਜੀਵਨ ਆਤਮਾ ਨਾਲ ਸ਼ੁਰੂ ਕੀਤਾ। ਕੀ ਹੁਣ ਤੁਸੀਂ ਇਸ ਨੂੰ ਆਪਣੀ ਤਾਕਤ ਨਾਲ ਜਾਰੀ ਰੱਖਣ ਦੀ ਕੋਸ਼ਿਸ਼ ਕਰ ਰਹੇ ਹੋ? ਇਹ ਮੂਰੱਖਤਾ ਹੈ। ਤੁਸੀਂ ਬਹੁਤ ਗੱਲਾਂ ਅਨੁਭਵ ਕੀਤੀਆਂ ਹਨ। ਕੀ ਇਹ ਸਾਰੇ ਅਨੁਭਵ ਜਾਇਆ ਹੋ ਗਏ? ਮੈਨੂੰ ਉਮੀਦ ਹੈ ਕਿ ਉਹ ਅਨੁਭਵ ਬੇਕਾਰ ਨਹੀਂ ਹੋਏ। ਕੀ ਪਰਮੇਸ਼ੁਰ ਤੁਹਾਨੂੰ ਇਸ ਲਈ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ ਕਿ ਤੁਸੀਂ ਨੇਮ ਉੱਤੇ ਚੱਲਦੇ ਹੋ? ਨਹੀਂ! ਕੀ ਪਰਮੇਸ਼ੁਰ ਤੁਹਾਨੂੰ ਕਰਿਸ਼ਮੇ ਇਸ ਲਈ ਦਿਖਾਉਂਦਾ ਹੈ ਕਿ ਤੁਸੀਂ ਨੇਮ ਉੱਤੇ ਚੱਲਦੇ ਹੋ? ਨਹੀਂ! ਪਰਮੇਸ਼ੁਰ ਤੁਹਾਨੂੰ ਆਪਣਾ ਆਤਮਾ ਇਸ ਲਈ ਪ੍ਰਦਾਨ ਕਰਦਾ ਹੈ ਅਤੇ ਕਰਿਸ਼ਮੇ ਕਰਦਾ ਹੈ ਕਿਉਂਕਿ ਤੁਸੀਂ ਖੁਸ਼ਖਬਰੀ ਨੂੰ ਸੁਣਿਆ ਹੈ ਅਤੇ ਉਸ ਉੱਤੇ ਯਕੀਨ ਕੀਤਾ ਹੈ।

ਪੋਥੀਆਂ ਅਬਰਾਹਾਮ ਬਾਰੇ ਵੀ ਇਹੀ ਆਖਦੀਆਂ ਹਨ। “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਪਰਮੇਸ਼ੁਰ ਨੇ ਅਬਰਾਹਾਮ ਦੇ ਵਿਸ਼ਵਾਸ ਨੂੰ ਪ੍ਰਵਾਨ ਕੀਤਾ। ਉਸ ਨੇ ਅਬਰਾਹਾਮ ਨੂੰ ਧਰਮੀ ਬਣਾਇਆ।” [a] ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਨ੍ਹਾਂ ਨੂੰ ਨਿਹਚਾ ਹੈ ਉਹ ਅਬਰਾਹਾਮ ਦੀ ਸੱਚੀ ਔਲਾਦ ਹਨ। ਪੋਥੀਆਂ ਨੇ ਆਖਿਆ ਕਿ ਭਵਿੱਖ ਵਿੱਚ ਕੀ ਵਾਪਰੇਗਾ। ਇਨ੍ਹਾਂ ਲਿਖਤਾਂ ਨੇ ਆਖਿਆ ਕਿ ਪਰਮੇਸ਼ੁਰ ਗੈਰ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਦੁਆਰਾ ਧਰਮੀ ਬਣਾਵੇਗਾ। ਅਬਰਾਹਾਮ ਨੂੰ ਇਹ ਖੁਸ਼ਖਬਰੀ ਇਸਦੇ ਵਾਪਰਨ ਤੋਂ ਪਹਿਲਾਂ ਹੀ ਦੱਸ ਦਿੱਤੀ ਗਈ ਸੀ: ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, “ਮੈਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਤੇਰੇ ਰਾਹੀਂ ਅਸੀਸਾਂ ਦੇਵਾਂਗਾ।” [b] ਅਬਰਾਹਾਮ ਨੇ ਇਸ ਉੱਪਰ ਵਿਸ਼ਵਾਸ ਕੀਤਾ। ਕਿਉਂਕਿ ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਉਸ ਉੱਤੇ ਪਰਮੇਸ਼ੁਰ ਦੀ ਮਿਹਰ ਹੋਈ ਹੈ। ਅੱਜ ਵੀ ਇਹੋ ਗੱਲ ਹੈ। ਸਾਰੇ ਲੋਕ, ਜਿਨ੍ਹਾਂ ਨੂੰ ਵਿਸ਼ਵਾਸ ਹੈ, ਉਵੇਂ ਹੀ ਅਸੀਸ ਦਿੱਤੀ ਗਈ ਹੈ ਜਿਵੇਂ ਅਬਰਾਹਾਮ ਨੂੰ ਦਿੱਤੀ ਗਈ ਸੀ।

10 ਪਰ ਜਿਹੜੇ ਲੋਕ ਧਰਮੀ ਬਨਣ ਲਈ ਨੇਮ ਉੱਤੇ ਨਿਰਭਰ ਕਰਦੇ ਹਨ ਉਹ ਸਰਾਪੇ ਹੋਏ ਹਨ। ਕਿਉਂ? ਕਿਉਂਕਿ ਪੋਥੀਆਂ ਆਖਦੀਆਂ ਹਨ, “ਇੱਕ ਵਿਅਕਤੀ ਨੂੰ ਉਹ ਸਭ ਕੁਝ ਕਰਨਾ ਚਾਹੀਦਾ ਹੈ ਜੋ ਨੇਮ ਵਿੱਚ ਲਿਖਿਆ ਹੋਇਆ ਹੈ। ਜੋ ਉਹ ਹਮੇਸ਼ਾ ਇਸਦਾ ਪਾਲਣ ਨਹੀਂ ਕਰਦਾ ਤਾਂ ਉਹ ਵਿਅਕਤੀ ਸਰਾਪਿਆ ਹੋਇਆ ਹੈ।” [c] 11 ਇਸੇ ਲਈ ਇਹ ਬਹੁਤ ਸਪੱਸ਼ਟ ਹੈ ਕਿ ਨੇਮ ਦੁਆਰਾ ਕੋਈ ਵੀ ਧਰਮੀ ਨਹੀਂ ਬਣਾਇਆ ਜਾ ਸੱਕਦਾ। ਪੋਥੀਆਂ ਆਖਦੀਆਂ ਹਨ, “ਜਿਹੜਾ ਵਿਅਕਤੀ ਪਰਮੇਸ਼ੁਰ ਨਾਲ ਉਸਦੀ ਨਿਹਚਾ ਕਾਰਣ ਧਰਮੀ ਹੈ ਉਹ ਸਦਾ ਜੀਵੇਗਾ।” [d]

12 ਨੇਮ ਵਿਸ਼ਵਾਸ ਦੀ ਵਰਤੋਂ ਨਹੀਂ ਕਰਦਾ ਇਹ ਵੱਖਰਾ ਢੰਗ ਅਪਨਾਉਂਦਾ ਹੈ। ਨੇਮ ਆਖਦਾ ਹੈ: ਜਿਹੜਾ, “ਵਿਅਕਤੀ ਨੇਮਾਂ ਦਾ ਅਨੁਸਰਣ ਕਰਕੇ ਜੀਵਨ ਪਾਉਣਾ ਚਾਹੁੰਦਾ ਹੈ ਉਸ ਨੂੰ ਉਹ ਸਭ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਨੇਮ ਆਖਦਾ ਹੈ।” [e] 13 ਨੇਮ ਨੇ ਸਾਡੇ ਉੱਪਰ ਇੱਕ ਸਰਾਪ ਰੱਖ ਦਿੱਤਾ। ਪਰ ਮਸੀਹ ਨੇ ਉਸ ਸਰਾਪ ਨੂੰ ਦੂਰ ਕਰ ਦਿੱਤਾ ਹੈ। ਉਸ ਨੇ ਸਾਡੇ ਨਾਲ ਆਪਣੀ ਥਾਂ ਬਦਲ ਲਈ। ਮਸੀਹ ਨੇ ਉਹ ਸਰਾਪ ਆਪਣੇ ਆਪ ਉੱਪਰ ਲੈ ਲਿਆ। ਪੋਥੀਆਂ ਵਿੱਚ ਇਹ ਲਿਖਿਆ ਹੈ, “ਜੇ ਕਿਸੇ ਵਿਅਕਤੀ ਦੇ ਸਰੀਰ ਨੂੰ ਰੁੱਖ ਉੱਤੇ ਲਟਕਾਇਆ ਜਾਂਦਾ ਹੈ ਤਾਂ ਉਹ ਵਿਅਕਤੀ ਸਰਾਪ ਹੇਠਾਂ ਹੁੰਦਾ ਹੈ।” [f] 14 ਯਿਸੂ ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਸਾਰੇ ਲੋਕਾਂ ਨੂੰ ਪਰਮੇਸ਼ੁਰ ਦੀ ਅਸੀਸ ਮਿਲ ਸੱਕੇ, ਪਰਮੇਸ਼ੁਰ ਨੇ ਇਸ ਅਸੀਸ ਦਾ ਵਚਨ ਅਬਰਾਹਾਮ ਨੂੰ ਦਿੱਤਾ ਸੀ। ਇਹੀ ਅਸੀਸ ਯਿਸੂ ਮਸੀਹ ਰਾਹੀਂ ਆਉਂਦੀ ਹੈ। ਯਿਸੂ ਇਸ ਲਈ ਕੁਰਬਾਨ ਹੋਇਆ ਕਿ ਅਸੀਂ ਉਸ ਪਵਿੱਤਰ ਆਤਮਾ ਨੂੰ ਪ੍ਰਾਪਤ ਕਰ ਸੱਕੀਏ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ। ਇਹ ਵਾਇਦਾ ਸਾਡੇ ਵਿਸ਼ਵਾਸ ਕਾਰਣ ਸਾਨੂੰ ਪ੍ਰਾਪਤ ਹੋਇਆ ਹੈ।

ਨੇਮ ਅਤੇ ਵਾਇਦਾ

15 ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ। ਇੱਕ ਕਰਾਰ ਬਾਰੇ ਸੋਚੋ ਜੋ ਇੱਕ ਵਿਅਕਤੀ ਲਿਖਦਾ ਹੈ। ਜਦੋਂ ਇਹ ਕਰਾਰ ਕਾਨੂੰਨੀ ਹੁੰਦਾ ਹੈ, ਤਾਂ ਕੋਈ ਵੀ ਇਸ ਨੂੰ ਰੱਦ ਨਹੀਂ ਕਰ ਸੱਕਦਾ ਤੇ ਨਾ ਹੀ ਉਸ ਵਿੱਚ ਕੁਝ ਜੋੜ ਸੱਕਦਾ ਹੈ। ਅਤੇ ਕੋਈ ਵਿਅਕਤੀ ਉਸ ਇਕਰਾਰਨਾਮੇ ਨੂੰ ਅਣਡਿੱਠ ਨਹੀਂ ਕਰ ਸੱਕਦਾ। 16 ਪਰਮੇਸ਼ੁਰ ਨੇ ਅਬਰਾਹਾਮ ਨੂੰ ਅਤੇ ਉਸਦੀ ਔਲਾਦ ਨਾਲ ਵਾਇਦੇ ਕੀਤੇ। ਪਰਮੇਸ਼ੁਰ ਨੇ ਇਹ ਨਹੀਂ ਆਖਿਆ, “ਅਤੇ ਤੁਹਾਡੀਆਂ ਔਲਾਦਾਂ ਨੂੰ।” ਉਸਦਾ ਅਰਥ ਬਹੁਤ ਸਾਰੇ ਲੋਕ ਹੋ ਸੱਕਦਾ ਹੈ। ਇਸਦੀ ਜਗ਼੍ਹਾ ਪਰਮੇਸ਼ੁਰ ਨੇ ਆਖਿਆ, “ਅਤੇ ਤੁਹਾਡੀ ਔਲਾਦ ਨੂੰ।” ਇਸਦਾ ਅਰਥ ਹੈ ਕੇਵਲ ਇੱਕ ਵਿਅਕਤੀ; ਅਤੇ ਉਹ ਮਸੀਹ ਹੈ। 17 ਮੇਰਾ ਕਹਿਣ ਦਾ ਭਾਵ ਇਹ ਹੈ ਕਿ; ਜਿਹੜਾ ਕਰਾਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਜੋ ਨੇਮ ਦੇਣ ਤੋਂ ਬਹੁਤ ਸਮਾਂ ਪਹਿਲਾਂ ਕਾਨੂੰਨੀ ਬਣ ਗਿਆ ਸੀ। ਨੇਮ 430 ਵਰ੍ਹੇ ਬਾਦ ਵਿੱਚ ਆਇਆ। ਇਸ ਲਈ ਨੇਮ ‘ਕਰਾਰ’ ਨੂੰ ਰੱਦ ਕਰਨ ਦੇ ਯੋਗ ਨਹੀਂ ਸੀ ਅਤੇ ਨਾ ਹੀ ਪਰਮੇਸ਼ੁਰ ਦੇ ਅਬਰਾਹਾਮ ਨੂੰ ਦਿੱਤੇ ਵਾਇਦੇ ਨੂੰ ਰੱਦ ਕਰਨ ਯੋਗ ਸੀ।

18 ਕੀ ਨੇਮ ਦੀ ਪਾਲਣਾ ਕਰਨਾ ਸਾਨੂੰ ਉਹ ਚੀਜ਼ਾਂ ਪ੍ਰਦਾਨ ਕਰ ਸੱਕਦਾ ਹੈ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ? ਨਹੀਂ! ਜੇ ਅਸੀਂ ਪਾਲਣਾ ਕਰਕੇ ਪ੍ਰਾਪਤ ਕਰ ਸੱਕਦੇ ਹੁੰਦੇ, ਤਾਂ ਉਹ ਪਰਮੇਸ਼ੁਰ ਦਾ ਵਾਇਦਾ ਨਹੀਂ ਜਿਹੜਾ ਸਾਨੂੰ ਉਹ ਚੀਜ਼ਾਂ ਪ੍ਰਦਾਨ ਕਰਦਾ ਹੈ। ਪਰੰਤੂ ਪਰਮੇਸ਼ੁਰ ਨੇ ਆਪਣੀਆਂ ਭਰਪੂਰ ਅਸੀਸਾਂ ਅਬਰਾਹਾਮ ਨੂੰ ਆਪਣੇ ਵਾਇਦੇ ਰਾਹੀਂ ਦਿੱਤੀਆਂ।

19 ਫ਼ੇਰ ਸ਼ਰ੍ਹਾ ਕਾਹਦੇ ਵਾਸਤੇ ਹੈ? ਨੇਮ ਲੋਕਾਂ ਦੀਆਂ ਕੀਤੀਆਂ ਬਦਕਾਰੀਆਂ ਨੂੰ ਉਜਾਗਰ ਕਰਨ ਲਈ ਦਿੱਤਾ ਸੀ। ਸ਼ਰ੍ਹਾ ਉਦੋਂ ਤੱਕ ਜਾਰੀ ਰਹੀ ਜਦੋਂ ਤੱਕ ਕਿ ਅਬਰਾਹਾਮ ਦੀ ਖਾਸ ਨਸਲ ਨਹੀਂ ਆਈ। ਪਰਮੇਸ਼ੁਰ ਦਾ ਵਾਇਦਾ ਇਸ ਖਾਸ ਉਲਾਦ ਨਾਲ ਸੰਬੰਧਿਤ ਸੀ। ਸ਼ਰ੍ਹਾ ਦੂਤਾਂ ਰਾਹੀਂ ਦਿੱਤੀ ਗਈ ਸੀ। ਦੂਤਾਂ ਨੇ ਲੋਕਾਂ ਤੱਕ ਸ਼ਰ੍ਹਾ ਪਹੁੰਚਾਉਣ ਲਈ ਮੂਸਾ ਨੂੰ ਵਿੱਚੋਲੇ ਦੀ ਤਰ੍ਹਾਂ ਇਸਤੇਮਾਲ ਕੀਤਾ। 20 ਪਰ ਜਦੋਂ ਕੇਵਲ ਇੱਕ ਧਿਰ ਹੁੰਦੀ ਹੈ ਤਾਂ ਵਿੱਚੋਲੇ ਦੀ ਕੋਈ ਲੋੜ ਨਹੀਂ ਹੁੰਦੀ, ਅਤੇ ਪਰਮੇਸ਼ੁਰ ਕੇਵਲ ਇੱਕ ਹੈ।

ਮੂਸਾ ਦੇ ਨੇਮ ਦਾ ਮੰਤਵ

21 ਕੀ ਇਸਦਾ ਇਹ ਅਰਥ ਹੈ ਕਿ ਨੇਮ ਪਰਮੇਸ਼ੁਰ ਦੇ ਵਾਇਦਿਆਂ ਦੇ ਬਰੱਖਿਲਾਫ਼ ਹੈ? ਨਹੀਂ। ਜੇਕਰ ਅਜਿਹੀ ਸ਼ਰ੍ਹਾ ਹੁੰਦੀ ਜਿਹੜੀ ਲੋਕਾਂ ਨੂੰ ਜੀਵਨ ਦੇ ਸੱਕਦੀ, ਫ਼ੇਰ ਅਸੀਂ ਬੇਸ਼ੱਕ ਉਸ ਸ਼ਰ੍ਹਾ ਦਾ ਅਨੁਸਰਣ ਕਰਕੇ ਧਰਮੀ ਬਣਾਏ ਜਾਂਦੇ। 22 ਪਰ ਇਹ ਸੱਚ ਨਹੀਂ ਹੈ, ਕਿਉਂਕਿ ਪੋਥੀਆਂ ਨੇ ਪਰਗਟ ਕੀਤਾ ਕਿ ਸਾਰੇ ਲੋਕੀਂ ਪਾਪ ਨਾਲ ਬੱਝੇ ਹੋਏ ਕੈਦੀ ਹਨ। ਪੋਥੀਆਂ ਨੇ ਇਹ ਕਿਉਂ ਪਰਗਟ ਕੀਤਾ? ਤਾਂ ਜੋ ਵਿਸ਼ਵਾਸ ਰਾਹੀਂ ਲੋਕਾਂ ਨੂੰ ਵਾਇਦਾ ਦਿੱਤਾ ਜਾ ਸੱਕੇ। ਇਹ ਵਾਇਦਾ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਕਰਨ ਲਈ ਦਿੱਤਾ ਗਿਆ ਹੈ।

23 ਇਸ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਸਾਰੇ ਨੇਮ ਦੇ ਕੈਦੀ ਬਣੇ ਹੋਏ ਸਾਂ ਅਤੇ ਨੇਮ ਦੀ ਨਿਗਰਾਨੀ ਹੇਠ ਸਾਂ। ਸਾਨੂੰ ਉਦੋਂ ਤੱਕ ਕੋਈ ਅਜ਼ਾਦੀ ਨਹੀਂ ਸੀ ਜਦੋਂ ਤੱਕ ਪਰਮੇਸ਼ੁਰ ਨੇ ਸਾਡੇ ਤੇ ਵਿਸ਼ਵਾਸ ਦਾ ਉਹ ਮਾਰਗ, ਪਰਗਟ ਨਹੀਂ ਕੀਤਾ, ਜਿਹੜਾ ਆ ਰਿਹਾ ਸੀ। 24 ਇਸੇ ਲਈ ਮਸੀਹ ਦੇ ਆਉਣ ਤੱਕ ਨੇਮ ਸਾਡਾ ਨਿਗਹਬਾਨ ਸੀ। ਮਸੀਹ ਦੇ ਆਉਣ ਤੋਂ ਮਗਰੋਂ ਅਸੀਂ ਵਿਸ਼ਵਾਸ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਏ ਜਾ ਸੱਕਾਂਗੇ। 25 ਹੁਣ ਵਿਸ਼ਵਾਸ ਦਾ ਮਾਰਗ ਆ ਚੁੱਕਿਆ ਹੈ। ਇਸੇ ਲਈ, ਅਸੀਂ ਹੁਣ ਨੇਮ ਦੇ ਨਿਯੰਤ੍ਰਣ ਹੇਠਾਂ ਨਹੀਂ ਜਿਉਂਦੇ।

26 ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇਸ ਨਿਹਚਾ ਦੁਆਰਾ ਪਰਮੇਸ਼ੁਰ ਦੇ ਬੱਚੇ ਹੋ। 27 ਕਿਉਂ ਕਿ ਤੁਹਾਨੂੰ ਸਾਰਿਆਂ ਨੂੰ ਮਸੀਹ ਅੰਦਰ ਬਪਤਿਸਮਾ ਦਿੱਤਾ ਗਿਆ ਹੈ ਅਤੇ ਤੁਸੀਂ ਆਪਣੇ ਆਪ ਨੂੰ ਮਸੀਹ ਨਾਲ ਢੱਕ ਲਿਆ ਹੈ। 28 ਹੁਣ, ਮਸੀਹ ਯਿਸੂ ਵਿੱਚ, ਯਹੂਦੀਆਂ ਅਤੇ ਯੂਨਾਨੀਆਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਇੱਥੇ ਗੁਲਾਮਾਂ ਅਤੇ ਆਜ਼ਾਦਾਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਨਰ ਅਤੇ ਮਾਦਾ ਵਿੱਚ ਕੋਈ ਫ਼ਰਕ ਨਹੀਂ ਹੈ। ਕਿਉਂ ਕਿ ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇੱਕ ਹੋ। 29 ਤੁਸੀਂ ਮਸੀਹ ਦੇ ਹੋ ਇਸ ਲਈ ਤੁਸੀਂ ਅਬਰਾਹਾਮ ਦੀ ਔਲਾਦ ਹੋ। ਤੁਸੀਂ ਸਾਰੇ ਪਰਮੇਸ਼ੁਰ ਦੇ ਅਬਰਾਹਾਮ ਨੂੰ ਵਾਇਦੇ ਕਾਰਣ ਪਰਮੇਸ਼ੁਰ ਦੀਆਂ ਅਸੀਸਾਂ ਪ੍ਰਾਪਤ ਕਰਦੇ ਹੋ।

Punjabi Bible: Easy-to-Read Version (ERV-PA)

2010 by World Bible Translation Center