Print Page Options
Previous Prev Day Next DayNext

Beginning

Read the Bible from start to finish, from Genesis to Revelation.
Duration: 365 days
Punjabi Bible: Easy-to-Read Version (ERV-PA)
Version
ਇਬਰਾਨੀਆਂ ਨੂੰ 7-10

ਜਾਜਕ ਮਲਕਿਸਿਦਕ

ਮਲਕਿਸਿਦਕ ਸਲੇਮ ਦਾ ਰਾਜਾ ਸੀ ਅਤੇ ਸਭ ਤੋਂ ਉੱਚੇ ਪਰਮੇਸ਼ੁਰ ਦਾ ਜਾਜਕ ਸੀ। ਜਦੋਂ ਅਬਰਾਹਾਮ ਰਾਜਿਆਂ ਨੂੰ ਹਰਾ ਕੇ ਵਾਪਸ ਪਰਤ ਰਿਹਾ ਸੀ ਤਾਂ ਮਲਿਕਸਿਦਕ ਨੇ ਅਬਰਾਹਾਮ ਨੂੰ ਮਿਲਿਆ। ਉਸ ਦਿਨ ਮਲਕਿਸਿਦਕ ਨੇ ਅਬਰਾਹਾਮ ਨੂੰ ਅਸੀਸ ਦਿੱਤੀ। ਅਤੇ ਅਬਰਾਹਾਮ ਨੇ ਆਪਣੀ ਹਰ ਸ਼ੈਅ ਦਾ ਦਸਵਾਂ ਹਿੱਸਾ ਮਲਕਿਸਿਦਕ ਨੂੰ ਦੇ ਦਿੱਤਾ।

ਮਲਕਿਸਿਦਕ ਦੇ ਨਾਂ ਸਲੇਮ ਦੇ ਰਾਜੇ ਦੇ ਦੋ ਅਰਥ ਹਨ। ਪਹਿਲਾਂ ਮਲਕਿਸਿਦਕ ਦਾ ਅਰਥ “ਚੰਗਿਆਈ ਦਾ ਰਾਜਾ,” ਅਤੇ, “ਸਲੇਮ ਦਾ ਰਾਜਾ,” ਦਾ ਮਤਲਬ ਹੈ “ਸ਼ਾਂਤੀ ਦਾ ਰਾਜਾ” “ਕੋਈ ਨਹੀਂ ਜਾਣਦਾ ਕਿ ਮਲਕਿਸਿਦਕ ਦੇ ਮਾਤਾ ਪਿਤਾ ਕੌਣ ਸਨ ਜਾਂ ਉਹ ਕਿੱਥੋਂ ਆਇਆ ਸੀ।” [a] ਅਤੇ ਕੋਈ ਨਹੀਂ ਜਾਣਦਾ ਕਿ ਉਹ ਕਦੋਂ ਪੈਦਾ ਹੋਇਆ ਅਤੇ ਕਦੋਂ ਮਰਿਆ। ਮਲਕਿਸਿਦਕ ਪਰਮੇਸ਼ੁਰ ਦੇ ਪੁੱਤਰ ਵਰਗਾ ਸੀ ਅਤੇ ਉਹ ਸਦਾ ਇੱਕ ਜਾਜਕ ਬਣਨਾ ਜਾਰੀ ਰੱਖਦਾ ਹੈ।

ਤੁਸੀਂ ਦੇਖ ਸੱਕਦੇ ਹੋ ਕਿ ਮਲਕਿਸਿਦਕ ਬਹੁਤ ਮਹਾਨ ਸੀ। ਅਬਰਾਹਾਮ ਇੱਕ ਮਹਾਨ ਪਿਤਾ ਨੇ ਲੜਾਈ ਵਿੱਚ ਜਿੱਤੀ ਹੋਈ ਆਪਣੀ ਹਰ ਸ਼ੈਅ ਦਾ ਦਸਵਾਂ ਹਿੱਸਾ ਮਲਕਿਸਿਦਕ ਨੂੰ ਦੇ ਦਿੱਤਾ। ਹੁਣ ਨੇਮ ਆਖਦਾ ਹੈ, ਕਿ ਲੇਵੀ ਦੇ ਘਰਾਣੇ ਦੇ ਉਨ੍ਹਾਂ ਲੋਕਾਂ ਨੂੰ ਜਿਹੜੇ ਜਾਜਕ ਬਣਦੇ ਹਨ, ਲੋਕਾਂ ਪਾਸੋਂ ਦਸਵੰਧ ਮਿਲਣਾ ਚਾਹੀਦਾ ਹੈ। ਜਾਜਕ ਇਸ ਨੂੰ ਆਪਣੇ ਲੋਕਾਂ ਪਾਸੋਂ ਇਕੱਠਾ ਕਰਦੇ ਹਨ, ਭਾਵੇਂ ਜਾਜਕ ਅਤੇ ਉਹ ਲੋਕ ਦੋਵੇਂ ਹੀ ਅਬਰਾਹਾਮ ਦੇ ਪਰਿਵਾਰ ਵਿੱਚੋਂ ਸਨ। ਮਲਕਿਸਿਦਕ ਲੇਵੀ ਦੇ ਘਰਾਣੇ ਵਿੱਚੋਂ ਨਹੀਂ ਸੀ। ਪਰ ਉਸ ਨੇ ਅਬਰਾਹਾਮ ਕੋਲੋਂ ਦਸਵੰਧ ਹਾਸਿਲ ਕੀਤਾ। ਅਤੇ ਉਸ ਨੇ ਅਬਰਾਹਾਮ ਨੂੰ – ਉਸ ਵਿਅਕਤੀ ਨੂੰ ਜਿਸਦੇ ਕੋਲ ਪਰਮੇਸ਼ੁਰ ਦੇ ਵਾਇਦੇ ਸਨ – ਅਸੀਸ ਦਿੱਤੀ। ਅਤੇ ਸਾਰੇ ਲੋਕ ਜਾਣਦੇ ਹਨ ਕਿ ਵੱਧੇਰੇ ਮਹੱਤਵਪੂਰਣ ਵਿਅਕਤੀ ਘੱਟ ਮਹੱਤਵਪੂਰਣ ਵਿਅਕਤੀ ਨੂੰ ਅਸੀਸ ਦਿੰਦਾ ਹੈ।

ਇਹ ਜਾਜਕ ਦਸਵੰਧ ਪ੍ਰਾਪਤ ਕਰਦੇ ਹਨ ਪਰ ਉਹ ਇਨਸਾਨ ਹਨ ਜਿਉਂਦੇ ਅਤੇ ਮਰ ਜਾਂਦੇ ਹਨ। ਪਰ ਮਲਕਿਸਿਦਕ, ਜਿਸਨੇ ਅਬਰਾਹਾਮ ਤੋਂ ਦਸਵੰਧ ਪ੍ਰਾਪਤ ਕੀਤਾ, ਜੋ ਪੋਥੀਆਂ ਵਿੱਚ ਆਖਿਆ ਹੈ, ਉਸ ਦੇ ਅਨੁਸਾਰ ਸਦੀਵੀ ਜਿਉਂਦਾ ਹੈ। ਇਹ ਲੇਵੀ ਹੈ ਜਿਹੜਾ ਲੋਕਾਂ ਪਾਸੋਂ ਦਸਵੰਧ ਇਕੱਠਾ ਕਰਦਾ ਹੈ ਪਰ ਅਸੀਂ ਆਖ ਸੱਕਦੇ ਹਾਂ ਕਿ ਜਦੋਂ ਅਬਰਾਹਾਮ ਨੇ ਮਲਕਿਸਿਦਕ ਨੂੰ ਦਸਵੰਧ ਦਿੱਤਾ, ਲੇਵੀ ਨੇ ਵੀ ਉਸ ਨੂੰ ਦਸਵੰਧ ਦਿੱਤਾ। 10 ਲੇਵੀ ਤਾਂ ਹਾਲੇ ਪੈਦਾ ਹੀ ਨਹੀਂ ਸੀ ਹੋਇਆ। ਪਰ ਜਦੋਂ ਮਲਕਿਸਿਦਕ ਅਬਰਾਹਾਮ ਨੂੰ ਮਿਲਿਆ ਤਾਂ ਲੇਵੀ ਹਾਲੇ ਆਪਣੇ ਪੁਰਖੇ ਅਬਰਾਹਾਮ ਦੇ ਸਰੀਰ ਵਿੱਚ ਹੀ ਸੀ।

11 ਲੋਕਾਂ ਨੂੰ ਲੇਵੀ ਦੇ ਘਰਾਣੇ ਵੱਲੋਂ ਜਾਜਕ-ਵਰਗ ਦੇ ਅਧਾਰ ਤੇ ਸ਼ਰ੍ਹਾ ਦਿੱਤੀ ਗਈ ਸੀ। ਪਰ ਲੋਕਾਂ ਨੂੰ ਜਾਜਕਾਂ ਦੀ ਉਸ ਬਿਵਸਥਾ ਰਾਹੀਂ ਆਤਮਕ ਤੌਰ ਤੇ ਪੂਰਣ ਨਹੀਂ ਬਣਾਇਆ ਜਾ ਸੱਕਿਆ। ਇਸ ਲਈ ਕਿਸੇ ਹੋਰ ਜਾਜਕ ਦੀ ਆਮਦ ਦੀ ਲੋੜ ਸੀ। ਮੇਰਾ ਭਾਵ ਹੈ ਉਸ ਜਾਜਕ ਦੀ ਜਿਹੜਾ ਹਾਰੂਨ ਵਰਗਾ ਨਹੀਂ ਸਗੋਂ ਮਲਕਿਸਿਦਕ ਵਰਗਾ ਹੋਵੇ। 12 ਅਤੇ ਜਦੋਂ ਇੱਕ ਵੱਖਰੀ ਤਰ੍ਹਾਂ ਦਾ ਜਾਜਕ ਆਉਂਦਾ ਹੈ, ਤਾਂ ਸ਼ਰ੍ਹਾ ਵੀ ਬਦਲੀ ਜਾਣੀ ਚਾਹੀਦੀ ਹੈ। 13 ਅਸੀਂ ਇਹ ਗੱਲਾਂ ਮਸੀਹ ਬਾਰੇ ਆਖ ਰਹੇ ਹਾਂ। ਉਹ ਇੱਕ ਵੱਖਰੇ ਪਰਿਵਾਰਕ ਸਮੂਹ ਤੋਂ ਸੀ। ਉਸ ਘਰਾਣੇ ਵਿੱਚੋਂ ਕਦੇ ਵੀ ਕਿਸੇ ਨੇ ਜਗਵੇਦੀ ਤੇ ਇੱਕ ਜਾਜਕ ਦੀ ਤਰ੍ਹਾਂ ਸੇਵਾ ਨਹੀਂ ਕੀਤੀ। 14 ਕਿਉਂਕਿ ਇਹ ਸਪੱਸ਼ਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਦੇ ਘਰਾਣੇ ਵਿੱਚੋਂ ਸੀ ਅਤੇ ਮੂਸਾ ਇਸ ਘਰਾਣੇ ਵਿੱਚੋਂ ਜਾਜਕਾਂ ਬਾਰੇ ਕਦੇ ਕੁਝ ਨਹੀਂ ਬੋਲਿਆ।

ਯਿਸੂ ਮਲਕਿਸਿਦਕ ਵਰਗਾ ਇੱਕ ਜਾਜਕ ਹੈ

15 ਅਤੇ ਇਹ ਗੱਲਾਂ ਹੋਰ ਵੀ ਸਾਗ ਹੋ ਜਾਂਦੀਆਂ ਹਨ। ਅਸੀਂ ਦੇਖਦੇ ਹਾਂ ਕਿ ਇੱਕ ਹੋਰ ਜਾਜਕ ਆਉਂਦਾ ਹੈ ਜਿਹੜਾ ਮਲਕਿਸਿਦਕ ਵਰਗਾ ਹੈ। 16 ਉਹ ਨਾ ਹੀ ਸ਼ਰ੍ਹਾ ਦੁਆਰਾ ਤੇ ਨਾ ਹੀ ਉਸ ਦੇ ਇਨਸਾਨੀ ਪਰਿਵਾਰ ਦੇ ਅਸੂਲਾਂ ਕਾਰਣ, ਜਾਜਕ ਬਣਿਆ। ਉਹ ਆਪਣੇ ਜੀਵਨ ਦੀ ਉਸ ਸ਼ਕਤੀ ਦੁਆਰਾ ਜਾਜਕ ਬਣਿਆ ਜਿਹੜੀ ਸਦਾ ਜਾਰੀ ਰਹਿੰਦੀ ਹੈ। 17 ਉਸ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੈ: “ਤੂੰ ਮਲਕਿਸਿਦਕ ਦੀ ਤਰ੍ਹਾਂ ਇੱਕ ਸਦੀਵੀ ਜਾਜਕ ਹੈ।” [b]

18 ਪੁਰਾਣਾ ਨੇਮ (ਸ਼ਰ੍ਹਾ) ਹੁਣ ਅੰਤ ਤੇ ਆਣ ਪੁੱਜਿਆ ਹੈ ਕਿਉਂ ਕਿ ਇਹ ਕਮਜ਼ੋਰ ਤੇ ਵਿਅਰਥ ਸੀ। 19 ਮੂਸਾ ਦੀ ਸ਼ਰ੍ਹਾ ਕਿਸੇ ਚੀਜ਼ ਨੂੰ ਵੀ ਸੰਪੂਰਣ ਨਹੀਂ ਬਣਾ ਸੱਕਦੀ ਸੀ। ਅਤੇ ਹੁਣ ਸਾਨੂੰ ਬਿਹਤਰ ਉਮੀਦ ਪ੍ਰਦਾਨ ਕੀਤੀ ਗਈ ਹੈ। ਅਤੇ ਉਸ ਉਮੀਦ ਨਾਲ ਅਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ ਸੱਕਦੇ ਹਾਂ।

20 ਇਹ ਮਹੱਤਵਪੂਰਣ ਹੈ ਕਿ ਜਦੋਂ ਪਰਮੇਸ਼ੁਰ ਨੇ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਾਇਆ, ਉਸ ਨੇ ਇੱਕ ਸੌਂਹ ਖਾਧੀ। ਜਦੋਂ ਦੂਸਰੇ ਜਾਜਕ ਬਣਾਏ ਗਏ ਸਨ, ਉੱਥੇ ਕੋਈ ਸੌਂਹ ਨਹੀਂ ਸੀ। 21 ਪਰ ਯਿਸੂ ਪਰਮੇਸ਼ੁਰ ਦੀ ਸੌਂਹ ਅਨੁਸਾਰ ਜਾਜਕ ਬਣਿਆ। ਪਰਮੇਸ਼ੁਰ ਨੇ ਉਸ ਨੂੰ ਆਖਿਆ,

“ਪ੍ਰਭੂ ਨੇ ਇੱਕ ਸੌਂਹ ਖਾਧੀ ਹੈ,
    ਅਤੇ ਉਹ ਆਪਣਾ ਮਨ ਨਹੀਂ ਬਦਲੇਗਾ:
‘ਤੂੰ ਸਦਾ ਲਈ ਇੱਕ ਜਾਜਕ ਹੈ।’” (A)

22 ਇਸ ਲਈ ਇਸ ਦਾ ਅਰਥ ਹੈ ਕਿ ਯਿਸੂ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਬਿਹਤਰ ਕਰਾਰ ਦੀ ਜ਼ਾਮਨੀ (ਜਮਾਨਤ) ਹੈ।

23 ਅਤੇ, ਜਦੋਂ ਉਨ੍ਹਾਂ ਹੋਰਨਾਂ ਜਾਜਕਾਂ ਵਿੱਚੋਂ ਕੋਈ ਮਰ ਜਾਂਦਾ ਸੀ ਤਾਂ ਉਹ ਜਾਜਕ ਬਣਿਆ ਨਹੀਂ ਸੀ ਰਹਿ ਸੱਕਦਾ। ਇਸ ਲਈ ਉਹੋ ਜਿਹੇ ਅਨੇਕਾਂ ਜਾਜਕ ਸਨ। 24 ਪਰ ਯਿਸੂ ਸਦਾ ਜਿਉਂਦਾ ਹੈ। ਉਹ ਕਦੇ ਵੀ ਜਾਜਕ ਹੋਣ ਤੋਂ ਨਹੀਂ ਹਟੇਗਾ। 25 ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸੱਕਦਾ ਹੈ ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸੱਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁੱਖ ਆਉਂਦੇ ਹਨ।

26 ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋੜ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁੱਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁੱਕਿਆ ਗਿਆ ਹੈ। 27 ਉਹ ਹੋਰਨਾਂ ਜਾਜਕਾਂ ਵਰਗਾ ਨਹੀਂ ਹੈ। ਹੋਰਨਾਂ ਸਾਰੇ ਜਾਜਕਾਂ ਨੂੰ ਹਰ ਰੋਜ਼ ਬਲੀ ਦੇਣੀ ਪੈਂਦੀ ਸੀ। ਉਨ੍ਹਾਂ ਨੂੰ ਪਹਿਲਾਂ ਲੋਕਾਂ ਦੇ ਪਾਪਾਂ ਖਾਤਰ ਬਲੀ ਦੇਣੀ ਪੈਂਦੀ ਸੀ ਅਤੇ ਫ਼ੇਰ ਆਪਣੇ ਖੁਦ ਦੇ ਪਾਪਾਂ ਲਈ। ਪਰ ਮਸੀਹ ਨੂੰ ਅਜਿਹਾ ਕਰਨ ਦੀ ਕੋਈ ਲੋੜ ਨਹੀਂ ਸੀ। ਮਸੀਹ ਨੇ ਸਾਰੇ ਸਮਿਆਂ ਲਈ ਕੇਵਲ ਇੱਕ ਹੀ ਬਲੀ ਦਿੱਤੀ, ਉਸ ਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ। 28 ਸ਼ਰ੍ਹਾ ਸਰਦਾਰ ਜਾਜਕਾਂ ਦੀ ਚੋਣ ਉਨ੍ਹਾਂ ਲੋਕਾਂ ਵਿੱਚੋਂ ਕਰਦੀ ਹੈ ਜਿਨ੍ਹਾਂ ਦੀਆਂ ਕਮਜ਼ੋਰੀਆਂ ਲੋਕਾਂ ਵਰਗੀਆਂ ਹੀ ਹੁੰਦੀਆਂ ਹਨ। ਪਰ ਪਰਮੇਸ਼ੁਰ ਨੇ ਇੱਕ ਸੌਂਹ ਖਾਧੀ, ਜਿਹੜੀ ਸ਼ਰ੍ਹਾ ਤੋਂ ਬਾਦ ਆਈ। ਇਸ ਵਾਇਦੇ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਸਰਦਾਰ ਜਾਜਕ ਬਣਾਇਆ। ਉਹ ਪੁੱਤਰ ਸਦਾ ਲਈ ਸੰਪੂਰਣ ਬਣਾਇਆ ਗਿਆ ਸੀ।

ਯਿਸੂ ਸਾਡਾ ਸਰਦਾਰ ਜਾਜਕ

ਜੋ ਕੁਝ ਅਸੀਂ ਆਖ ਰਹੇ ਹਾਂ ਉਸ ਵਿੱਚ ਨੁਕਤਾ ਇਹੇ ਹੈ; ਸਾਡੇ ਕੋਲ ਅਜਿਹਾ ਇੱਕ ਸਰਦਾਰ ਜਾਜਕ ਹੈ ਜਿਸ ਬਾਰੇ ਅਸੀਂ ਤੁਹਾਨੂੰ ਦੱਸ ਰਹੇ ਹਾਂ। ਉਹ ਸਰਦਾਰ ਜਾਜਕ ਹੁਣ ਸਵਰਗ ਵਿੱਚ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ। ਉਹ ਅੱਤ ਪਵਿੱਤਰ ਸਥਾਨ ਤੇ ਸੇਵਾ ਕਰ ਰਿਹਾ ਹੈ, ਅਸਲੀ ਉਪਾਸਨਾ ਦਾ ਸਥਾਨ, ਜਿਹੜਾ ਪਰਮੇਸ਼ੁਰ ਨੇ ਬਣਾਇਆ ਹੈ ਅਤੇ ਨਾ ਕਿ ਕਿਸੇ ਇਨਸਾਨ ਨੇ।

ਹਰ ਸਰਦਾਰ ਜਾਜਕ ਦੇ ਜ਼ਿੰਮੇ ਪਰਮੇਸ਼ੁਰ ਨੂੰ ਬਲੀ ਅਤੇ ਤੋਹਫ਼ੇ ਅਰਪਨ ਕਰਨ ਦਾ ਕਾਰਜ ਦਿੱਤਾ ਗਿਆ ਹੈ। ਇਸ ਲਈ ਸਾਡੇ ਉੱਚ ਜਾਜਕ ਨੇ ਵੀ ਪਰਮੇਸ਼ੁਰ ਨੂੰ ਕੁਝ ਅਰਪਣ ਕਰਨਾ ਸੀ। ਜੇ ਸਾਡਾ ਸਰਦਾਰ ਜਾਜਕ ਹੁਣ ਧਰਤੀ ਉੱਪਰ ਰਹਿ ਰਿਹਾ ਹੁੰਦਾ ਤਾਂ ਉਸ ਨੇ ਜਾਜਕ ਨਹੀਂ ਸੀ ਹੋਣਾ। ਅਜਿਹਾ ਮੈਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਇੱਥੇ ਪਹਿਲਾਂ ਹੀ ਜਾਜਕ ਹਨ ਜਿਹੜੇ ਸ਼ਰ੍ਹਾ ਅਨੁਸਾਰ ਪਰਮੇਸ਼ੁਰ ਨੂੰ ਤੋਹਫ਼ੇ ਭੇਂਟ ਕਰਦੇ ਹਨ। ਜਿਹੜਾ ਕਾਰਜ ਇਹ ਜਾਜਕ ਕਰਦੇ ਹਨ ਉਹ ਅਸਲ ਵਿੱਚ ਸਵਰਗੀ ਚੀਜ਼ਾਂ ਦੀ ਨਕਲ ਤੇ ਪ੍ਰਛਾਵਾਂ ਮਾਤਰ ਹਨ। ਇਹੀ ਕਾਰਣ ਹੈ ਕਿ ਜਦੋਂ ਮੂਸਾ ਪਵਿੱਤਰ ਖੈਮਾ ਉਸਾਰਨ ਲਈ ਤਿਆਰ ਸੀ ਤਾਂ ਪਰਮੇਸ਼ੁਰ ਨੇ ਉਸ ਨੂੰ ਚੇਤਾਵਨੀ ਦਿੱਤੀ ਸੀ। “ਤੈਨੂੰ ਸਭ ਕੁਝ ਧਿਆਨ ਨਾਲ ਉਸੇ ਨਮੂਨੇ ਤੇ ਬਨਾਉਣਾ ਚਾਹੀਦਾ ਜੋ ਮੈਂ ਤੈਨੂੰ ਪਰਬਤ ਉੱਤੇ ਦਰਸ਼ਾਇਆ ਸੀ।” [c] ਪਰ ਜਿਹੜਾ ਕਾਰਜ ਯਿਸੂ ਨੂੰ ਸੌਂਪਿਆ ਗਿਆ ਹੈ ਉਹ ਉਨ੍ਹਾਂ ਜਾਜਕਾਂ ਨੂੰ ਸੌਂਪੇ ਹੋਏ ਕਾਰਜ ਨਾਲੋਂ ਕਿਤੇ ਵਡੇਰਾ ਹੈ। ਇਸੇ ਤਰ੍ਹਾਂ ਹੀ, ਉਹ ਕਰਾਰ, ਜੋ ਯਿਸੂ ਪਰਮੇਸ਼ੁਰ ਵੱਲੋਂ ਲੋਕਾਂ ਲਈ ਲਿਆਇਆ ਪੁਰਾਣੇ, ਕਰਾਰ ਨਾਲੋਂ ਵੀ ਕਿਤੇ ਵਡੇਰਾ ਹੈ। ਅਤੇ ਇਹ ਨਵਾਂ ਕਰਾਰ ਬਿਹਤਰ ਚੀਜ਼ਾਂ ਦੇ ਵਾਇਦੇ ਉੱਤੇ ਸਥਾਪਿਤ ਕੀਤਾ ਗਿਆ ਹੈ।

ਜੇ ਪਹਿਲੇ ਕਰਾਰ ਵਿੱਚ ਕੋਈ ਗਲਤੀ ਨਾ ਹੁੰਦੀ ਤਾਂ ਦੂਸਰੇ ਕਰਾਰ ਦੀ ਲੋੜ ਹੀ ਨਹੀਂ ਸੀ ਪੈਣੀ। ਪਰ ਪਰਮੇਸ਼ੁਰ ਨੇ ਲੋਕਾਂ ਵਿੱਚ ਕੁਝ ਗਲਤੀਆਂ ਦੇਖੀਆਂ। ਪਰਮੇਸ਼ੁਰ ਨੇ ਆਖਿਆ,

“ਵਕਤ ਆ ਰਿਹਾ ਹੈ
    ਜਦੋਂ ਮੈਂ ਇਸਰਾਏਲ ਦੇ ਲੋਕਾਂ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਨਵਾਂ ਕਰਾਰ ਬਣਾਵਾਂਗਾ।
ਇਹ ਉਸ ਕਰਾਰ ਵਰਗਾ ਨਹੀਂ ਹੋਵੇਗਾ। ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ।
    ਇਹ ਕਰਾਰ ਉਹ ਸੀ ਜੋ ਮੈਂ ਉਨ੍ਹਾਂ ਨੂੰ ਹੱਥ ਫ਼ੜਕੇ ਮਿਸਰ ਤੋਂ ਬਾਹਰ ਲੈ ਜਾਣ ਵੇਲੇ ਕੀਤਾ ਸੀ।
ਉਨ੍ਹਾਂ ਲੋਕਾਂ ਨੇ ਉਹ ਕਰਾਰ ਨਿਭਾਉਣਾ ਜਾਰੀ ਨਹੀਂ ਰੱਖਿਆ ਜਿਹੜਾ ਮੈਂ ਉਨ੍ਹਾਂ ਨਾਲ ਕੀਤਾ ਸੀ
    ਅਤੇ ਪ੍ਰਭੂ ਆਖਦਾ ਹੈ ਕਿ ਇਸੇ ਲਈ ਮੈਂ ਉਨ੍ਹਾਂ ਵੱਲ ਆਪਣੀ ਪਿੱਠ ਭੁਆ ਲਈ।
10 ਇਹ ਨਵਾਂ ਕਰਾਰ ਹੈ ਜਿਹੜਾ ਮੈਂ ਇਜ਼ਰਾਏਲ ਦੇ ਲੋਕਾਂ ਨਾਲ ਕਰਾਂਗਾ।
    ਮੈਂ ਇਹ ਨਵਾਂ ਕਰਾਰ ਆਉਣ ਵਾਲੇ ਦਿਨਾਂ ਵਿੱਚ ਦੇਵਾਂਗਾ ਪ੍ਰਭੂ ਆਖਦਾ ਹੈ।
ਮੈਂ ਆਪਣੇ ਨੇਮ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ,
    ਅਤੇ ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਉੱਪਰ ਲਿਖ ਦਿਆਂਗਾ।
ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ
    ਅਤੇ ਉਹ ਮੇਰੇ ਲੋਕ ਹੋਣਗੇ।
11 ਫ਼ੇਰ ਕਦੇ ਵੀ ਕਿਸੇ ਵਿਅਕਤੀ ਨੂੰ ਆਪਣੇ ਭਰਾ ਜਾਂ ਹੋਰਾਂ ਲੋਕਾਂ ਨੂੰ ਪਰਮੇਸ਼ੁਰ ਬਾਰੇ ਸਿੱਖਾਉਣ ਦੀ ਲੋੜ ਨਹੀਂ ਪਵੇਗੀ।
ਤੇ ਨਾ ਹੀ ਕਿ ਪਰਮੇਸ਼ੁਰ ਨੂੰ ਜਾਣ ਬਾਰੇ ਦੱਸਣ ਦੀ ਲੋੜ ਹੋਵੇਗੀ। ਕਿਉਂਕਿ ਸਾਰੇ ਮਹਾਨ ਲੋਕ ਅਤੇ ਹੀਣੇ ਲੋਕ ਮੈਨੂੰ ਜਾਣ ਜਾਣਗੇ।
12 ਮੈਂ ਉਨ੍ਹਾਂ ਨੂੰ ਮੇਰੇ ਖਿਲਾਫ਼ ਕੀਤੀਆਂ ਬਦੀਆਂ ਮੁਆਫ਼ ਕਰ ਦਿਆਂਗਾ
    ਅਤੇ ਮੈਂ ਉਨ੍ਹਾਂ ਦੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।” (B)

13 ਪਰਮੇਸ਼ੁਰ ਨੇ ਇਸ ਨੂੰ ਨਵਾਂ ਕਰਾਰ ਆਖਿਆ, ਇਸ ਲਈ ਪਰਮੇਸ਼ੁਰ ਨੇ ਪਹਿਲੇ ਕਰਾਰ ਨੂੰ ਪੁਰਾਣਾ ਬਣਾ ਦਿੱਤਾ ਹੈ। ਅਤੇ ਜਿਹੜੀ ਚੀਜ਼ ਪੁਰਾਣੀ ਅਤੇ ਬੇਕਾਰ ਹੈ ਉਹ ਅਲੋਪ ਹੋਣ ਵਾਲੀ ਹੈ।

ਪੁਰਾਣੇ ਕਰਾਰ ਵਿੱਚ ਨਿਹਚਾ

ਪਹਿਲੇ ਕਰਾਰ ਵਿੱਚ, ਉੱਥੇ ਉਪਾਸਨਾ ਵਾਸਤੇ ਅਸੂਲ ਅਤੇ ਆਦਮੀਆਂ ਦੁਆਰਾ ਬਣਾਇਆ ਉਪਾਸਨਾ ਸਥਾਨ ਸੀ। ਇਹ ਸਥਾਨ ਇੱਕ ਤੰਬੂ ਦੇ ਅੰਦਰ ਸੀ। ਤੰਬੂ ਵਿੱਚਲੇ ਅਗਲੇ ਹਿੱਸੇ ਨੂੰ ਪਵਿੱਤਰ ਸਥਾਨ ਆਖਿਆ ਜਾਂਦਾ ਸੀ। ਪਵਿੱਤਰ ਸਥਾਨ ਵਿੱਚ ਇੱਕ ਸ਼ਮਾਂਦਾਨ ਅਤੇ ਮੇਜ਼ ਸੀ ਜਿਸ ਉੱਪਰ ਪਰਮੇਸ਼ੁਰ ਨੂੰ ਚੜ੍ਹਾਈ ਖਾਸ ਰੋਟੀ ਸੀ। ਦੂਸਰੇ ਪਰਦੇ ਪਿੱਛੇ ਇੱਕ ਕਮਰਾ ਸੀ ਜਿਸ ਨੂੰ ਸਭ ਤੋਂ ਪਵਿੱਤਰ ਸਥਾਨ ਆਖਿਆ ਜਾਂਦਾ ਸੀ। ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮੜ੍ਹਿਆ ਹੋਇਆ ਸੀ। ਸੰਦੂਕ ਵਿੱਚ, ਉੱਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਹਾਰੂਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪੱਤੇ ਉੱਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ। ਬਕਸੇ ਉੱਪਰ ਦੋ ਕਰੂਬੀ ਫ਼ਰਿਸ਼ਤਿਆਂ ਦੀਆਂ ਮੂਰਤਾਂ ਸਨ ਜੋ ਪਰਮੇਸ਼ੁਰ ਦੀ ਮਹਿਮਾ ਦਰਸ਼ਾਉਂਦੀਆਂ ਸਨ। ਉਨ੍ਹਾਂ ਦੂਤਾਂ ਦੀਆਂ ਮੂਰਤਾਂ ਬਕਸੇ ਦੇ ਮਿਹਰ-ਸਥਾਨ ਦੇ ਉੱਪਰ ਸਨ। ਪਰ ਹੁਣ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਸਭ ਕੁਝ ਨਹੀਂ ਆਖ ਸੱਕਦੇ।

ਤੰਬੂ ਵਿੱਚਲੀ ਸਾਰੀ ਸਮਾਗਰੀ ਉਸੇ ਤਰ੍ਹਾਂ ਸੀ ਜਿਵੇਂ ਮੈਂ ਬਿਆਨ ਕੀਤੀ ਹੈ। ਫ਼ੇਰ ਜਾਜਕ ਹਰ ਰੋਜ਼ ਆਪਣੀ ਉਪਾਸਨਾ ਲਈ ਪਹਿਲੇ ਕਮਰੇ ਵਿੱਚ ਜਾਂਦੇ ਸਨ। ਪਰ ਦੂਸਰੇ ਕਮਰੇ ਵਿੱਚ ਸਿਰਫ਼ ਸਰਦਾਰ ਜਾਜਕ ਹੀ ਜਾ ਸੱਕਦਾ ਸੀ। ਅਤੇ ਸਰਦਾਰ ਜਾਜਕ ਉਸ ਦੂਸਰੇ ਕਮਰੇ ਵਿੱਚ ਸਾਲ ਵਿੱਚ ਸਿਰਫ਼ ਇੱਕ ਵਾਰੀ ਜਾਂਦਾ ਸੀ। ਅਤੇ ਸਰਦਾਰ ਜਾਜਕ ਆਪਣੇ ਨਾਲ ਲਹੂ ਲਿਆਏ ਬਿਨਾ ਦਾਖਲ ਨਹੀਂ ਸੀ ਹੋ ਸੱਕਦਾ। ਜਾਜਕ ਉਹ ਲਹੂ ਪਰਮੇਸ਼ੁਰ ਨੂੰ ਆਪਣੇ ਅਤੇ ਲੋਕਾਂ ਦੇ ਪਾਪਾਂ ਲਈ ਅਰਪਨ ਕਰਦਾ ਸੀ। ਇਹ ਪਾਪ ਉਹ ਸਨ ਜਿਹੜੇ ਲੋਕਾਂ ਨੇ ਇਹ ਨਾ ਜਾਣਦੇ ਹੋਏ ਕੀਤੇ ਕਿ ਉਹ ਪਾਪ ਕਰ ਰਹੇ ਸਨ।

ਪਵਿੱਤਰ ਆਤਮਾ ਸਾਨੂੰ ਇਨ੍ਹਾਂ ਦੋਹਾਂ ਕਮਰਿਆਂ ਰਾਹੀਂ ਸਿੱਖਾਉਂਦਾ ਹੈ ਕਿ ਉਦੋਂ ਅੱਤ ਪਵਿੱਤਰ ਸਥਾਨ ਦਾ ਰਾਹ ਨਹੀਂ ਖੁਲ੍ਹਾ ਸੀ ਜਦੋਂ ਤੱਕ ਅਜੇ ਪਹਿਲਾ ਕਮਰਾ ਸਥਿਰ ਸੀ। ਇਹ ਸਾਡੇ ਲਈ ਅੱਜ ਇੱਕ ਉਦਾਹਰਣ ਹੈ। ਇਹ ਸਾਡੇ ਲਈ ਸਪੱਸ਼ਟ ਹੈ ਕਿ ਪਰਮੇਸ਼ੁਰ ਨੂੰ ਭੇਂਟ ਕੀਤੇ ਚੜ੍ਹਾਵੇ ਅਤੇ ਬਲੀਆਂ ਉਸ ਵਿਅਕਤੀ ਨੂੰ ਪੂਰੀ ਤਰ੍ਹਾਂ ਸਾਫ਼ ਨਾ ਕਰ ਸੱਕੇ, ਜਿਹੜਾ ਉਪਾਸਨਾ ਕਰਦਾ ਹੈ। ਉਹ ਬਲੀਆਂ ਉਸ ਵਿਅਕਤੀ ਨੂੰ ਦਿਲ ਵਿੱਚ ਸੰਪੂਰਣ ਨਹੀਂ ਬਣਾ ਸੱਕਦੀਆਂ ਸਨ। 10 ਇਹ ਚੜ੍ਹਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰੱਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ।

ਨਵੇਂ ਕਰਾਰ ਦੇ ਅਧੀਨ ਅਨੁਸਰਣ ਕਰੋ

11 ਪਰ ਹੁਣ ਮਸੀਹ ਸਰਦਾਰ ਜਾਜਕ ਵਾਂਗ ਆਇਆ ਹੈ। ਉਹ ਉਨ੍ਹਾਂ ਸਾਰੀਆਂ ਚੰਗੀਆਂ ਚੀਜ਼ਾਂ ਦਾ ਸਰਦਾਰ ਜਾਜਕ ਹੈ ਜਿਹੜੀਆਂ ਹੁਣ ਸਾਡੇ ਕੋਲ ਹਨ। ਪਰ ਮਸੀਹ ਕਿਸੇ ਤੰਬੂ ਵਿੱਚ ਉਸ ਤਰ੍ਹਾਂ ਸੇਵਾ ਨਹੀਂ ਕਰਦਾ ਜਿਸ ਤਰ੍ਹਾਂ ਉਨ੍ਹਾਂ ਦੂਸਰੇ ਜਾਜਕਾਂ ਨੇ ਸੇਵਾ ਕੀਤੀ। ਮਸੀਹ ਉਸ ਤੰਬੂ ਨਾਲੋਂ ਬਿਹਤਰ ਸਥਾਨ ਤੇ ਸੇਵਾ ਕਰਦਾ ਹੈ। ਇਹ ਜ਼ਿਆਦਾ ਸੰਪੂਰਣ ਹੈ। ਅਤੇ ਇਹ ਸਥਾਨ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੈ। ਇਹ ਇਸ ਦੁਨੀਆਂ ਦਾ ਨਹੀਂ ਹੈ। 12 ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਕੇਵਲ ਇੱਕ ਵਾਰੀ ਦਾਖਲ ਹੋਇਆ ਸੀ ਜਿਹੜਾ ਅੰਤ ਸਮੇਂ ਤੀਕ ਕਾਫ਼ੀ ਸੀ। ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਆਪਣੇ ਆਵਦੇ ਲਹੂ ਨਾਲ ਦਾਖਿਲ ਹੋਇਆ ਸੀ। ਬੱਕਰਿਆਂ ਤੇ ਜਾਂ ਵਹਿੜਕਿਆਂ ਦਾ ਲਹੂ ਲੈ ਕੇ ਨਹੀਂ। ਮਸੀਹ ਕੇਵਲ ਇੱਕ ਹੀ ਵਾਰ ਦਾਖਲ ਹੋਇਆ ਅਤੇ ਸਾਡੇ ਲਈ ਅਮਰ ਆਜ਼ਾਦੀ ਲਿਆਇਆ।

13 ਬੱਕਰੀਆਂ ਅਤੇ ਬਲਦਾਂ ਦਾ ਲਹੂ ਅਤੇ ਵੱਛੇ ਦੀ ਰਾਖ ਉਨ੍ਹਾਂ ਲੋਕਾਂ ਉੱਪਰ ਛਿੜਕੀ ਗਈ ਸੀ ਜੋ ਸਾਫ਼ ਨਹੀਂ ਸਨ ਅਤੇ ਉਪਾਸਨਾ ਸਥਾਨ ਵਿੱਚ ਦਾਖਲ ਨਹੀਂ ਹੋ ਸੱਕਦੇ ਸਨ। ਉਸ ਲਹੂ ਅਤੇ ਉਸ ਰਾਖ ਨੇ ਉਨ੍ਹਾਂ ਨੂੰ ਫ਼ੇਰ ਪਵਿੱਤਰ ਬਣਾ ਦਿੱਤਾ ਪਰ ਸਿਰਫ਼ ਉਨ੍ਹਾਂ ਦੇ ਸਰੀਰਾਂ ਨੂੰ। 14 ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵੱਧ ਕਰ ਸੱਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮਾ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਵੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁੱਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸੱਕੀਏ।

15 ਇਸ ਲਈ ਮਸੀਹ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇੱਕ ਨਵਾਂ ਕਰਾਰ ਲੈ ਕੇ ਆਉਂਦਾ ਹੈ। ਮਸੀਹ ਇਹ ਨਵਾਂ ਕਰਾਰ ਇਸ ਲਈ ਲੈ ਕੇ ਆਉਂਦਾ ਹੈ ਤਾਂ ਜੋ ਉਹ ਲੋਕ ਜਿਹੜੇ ਪਰਮੇਸ਼ੁਰ ਵੱਲੋਂ ਬੁਲਾਏ ਗਏ ਹਨ ਉਹ ਚੀਜ਼ਾਂ ਹਾਸਲ ਕਰ ਸੱਕਣ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਹੈ। ਪਰਮੇਸ਼ੁਰ ਦੇ ਲੋਕ ਉਹ ਚੀਜ਼ਾਂ ਹਮੇਸ਼ਾ ਲਈ ਹਾਸਲ ਕਰ ਸੱਕਦੇ ਹਨ। ਉਹ ਇਹ ਚੀਜ਼ਾਂ ਇਸ ਲਈ ਪ੍ਰਾਪਤ ਕਰ ਸੱਕਦੇ ਹਨ ਕਿਉਂਕਿ ਮਸੀਹ ਉਨ੍ਹਾਂ ਪਾਪਾਂ ਦਾ ਭੁਗਤਾਨ ਕਰਨ ਲਈ ਮਰਿਆ ਜੋ ਲੋਕਾਂ ਨੇ ਪਹਿਲੇ ਕਰਾਰ ਦੇ ਅਧੀਨ ਕੀਤੇ ਸਨ। ਮਸੀਹ ਲੋਕਾਂ ਨੂੰ ਉਨ੍ਹਾਂ ਪਾਪਾਂ ਤੋਂ ਮੁਕਤ ਕਰਾਉਣ ਲਈ ਮਰਿਆ।

16 ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਇੱਕ ਵਸੀਅਤ ਛੱਡ ਜਾਂਦਾ ਹੈ। ਪਰ ਲੋਕਾਂ ਨੂੰ ਇਹ ਗੱਲ ਸਾਬਤ ਕਰਨੀ ਪੈਂਦੀ ਹੈ ਕਿ ਉਸ ਵਸੀਅਤ ਨੂੰ ਲਿਖਣ ਵਾਲਾ ਮਰ ਚੁੱਕਿਆ ਹੈ। 17 ਜਿਸ ਵਿਅਕਤੀ ਨੇ ਵਸੀਅਤ ਲਿਖੀ ਜਿੰਨਾ ਚਿਰ ਜਿਉਂਦਾ ਹੈ ਓਨਾ ਚਿਰ ਤੱਕ ਉਸ ਵਸੀਅਤ ਦਾ ਕੋਈ ਅਰਥ ਨਹੀਂ। ਵਸੀਅਤ ਨੂੰ ਕੇਵਲ ਉਦੋਂ ਹੀ ਇਸਤੇਮਾਲ ਕੀਤਾ ਜਾ ਸੱਕਦਾ ਹੈ ਜਦੋਂ ਉਹ ਵਿਅਕਤੀ ਮਰ ਜਾਂਦਾ ਹੈ। 18 ਪਹਿਲਾ ਕਰਾਰ ਪਰਮੇਸ਼ੁਰ ਅਤੇ ਉਸ ਦੇ ਲੋਕਾਂ ਵਿੱਚਕਾਰ ਬਾਰੇ ਵੀ ਇਵੇਂ ਹੀ ਹੈ। ਨੇਮ ਨੂੰ ਅਸਰ ਵਿੱਚ ਆਉਣ ਲਈ ਲਹੂ ਭੇਂਟ ਕੀਤਾ ਜਾਣਾ ਚਾਹੀਦਾ ਸੀ। 19 ਪਹਿਲਾਂ, ਮੂਸਾ ਨੇ ਸਾਰੇ ਲੋਕਾਂ ਨੂੰ ਸ਼ਰ੍ਹਾ ਦਾ ਹਰ ਇੱਕ ਹੁਕਮ ਦੱਸਿਆ। ਫ਼ੇਰ ਉਸ ਨੇ ਵੱਛਿਆਂ ਅਤੇ ਬੱਕਰੀਆਂ ਦਾ ਲਹੂ ਲਿਆ ਅਤੇ ਇਸ ਨੂੰ ਪਾਣੀ ਨਾਲ ਮਿਸ਼੍ਰਿਤ ਕੀਤਾ, ਫ਼ੇਰ ਲਾਲ ਉੱਨ ਅਤੇ ਇੱਕ ਜ਼ੂਫ਼ੇ ਦੇ ਪੌਦੇ ਦੀ ਟਹਿਣੀ ਨਾਲ, ਅਤੇ ਉਸ ਨੇ ਲਹੂ ਨਾਲ ਮਿਸ਼੍ਰਿਤ ਪਾਣੀ ਨੂੰ ਸ਼ਰ੍ਹਾ ਦੀ ਪੁਸਤਕ ਅਤੇ ਸਾਰੇ ਲੋਕਾਂ ਉੱਤੋਂ ਦੀ ਛਿੜਕਿਆ। 20 ਫ਼ੇਰ ਮੂਸਾ ਨੇ ਆਖਿਆ, “ਇਹ ਉਹ ਲਹੂ ਹੈ ਜਿਹੜਾ ਕਰਾਰ ਨੂੰ ਸਹੀ ਬਣਾਉਂਦਾ ਹੈ। ਉਸ ਕਰਾਰ ਨੂੰ ਜਿਸਦਾ ਪਰਮੇਸ਼ੁਰ ਨੇ ਤੁਹਾਨੂੰ ਪਾਲਣ ਕਰਨ ਦਾ ਆਦੇਸ਼ ਦਿੱਤਾ।” [d] 21 ਇਸੇ ਤਰ੍ਹਾਂ ਮੂਸਾ ਨੇ ਪਵਿੱਤਰ ਤੰਬੂ ਉੱਪਰ ਲਹੂ ਦਾ ਛਿੱਟਾ ਦਿੱਤਾ ਉਸ ਨੇ ਪੂਜਾ ਦੀ ਹਰ ਸਮਗਰੀ ਉੱਪਰ ਖੂਨ ਦਾ ਛਿੱਟਾ ਦਿੱਤਾ। 22 ਸ਼ਰ੍ਹਾ ਆਖਦੀ ਹੈ ਕਿ ਤਕਰੀਬਨ ਸਭ ਚੀਜ਼ਾਂ ਨੂੰ ਲਹੂ ਰਾਹੀਂ ਪਵਿੱਤਰ ਬਣਾਇਆ ਜਾਣਾ ਚਾਹੀਦਾ ਹੈ। ਅਤੇ ਪਾਪਾਂ ਨੂੰ ਲਹੂ ਤੋਂ ਬਿਨਾ ਮਾਫ਼ ਨਹੀਂ ਕੀਤਾ ਜਾ ਸੱਕਦਾ।

ਮਸੀਹ ਦਾ ਬਲੀਦਾਨ ਪਾਪਾਂ ਨੂੰ ਦੂਰ ਕਰਦਾ

23 ਇਹ ਚੀਜ਼ਾਂ ਅਸਲੀ ਸਵਰਗੀ ਚੀਜ਼ਾਂ ਦੀ ਨਕਲ ਹਨ। ਇਨ੍ਹਾਂ ਚੀਜ਼ਾਂ ਨੂੰ ਡੰਗਰਾਂ ਦੀਆਂ ਬਲੀਆਂ ਨਾਲ ਸ਼ੁੱਧ ਬਨਾਉਣਾ ਜਰੂਰੀ ਸੀ। ਪਰ ਸਵਰਗ ਦੀਆਂ ਅਸਲੀ ਚੀਜ਼ਾਂ ਵਾਸਤੇ ਬਹੁਤ ਬਿਹਤਰ ਬਲੀਆਂ ਲੋੜੀਂਦੀਆਂ ਹਨ। 24 ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਗਿਆ। ਪਰ ਮਸੀਹ ਉਸ ਅੱਤ ਪਵਿੱਤਰ ਸਥਾਨ ਵਿੱਚ ਨਹੀਂ ਗਿਆ ਜਿਹੜਾ ਮਨੁੱਖਾਂ ਦਾ ਬਣਾਇਆ ਹੋਇਆ ਸੀ। ਉਹ ਅੱਤ ਪਵਿੱਤਰ ਸਥਾਨ ਸੱਚੇ ਅੱਤ ਪਵਿੱਤਰ ਅਸਥਾਨ ਦੀ ਨਕਲ ਹੈ। ਮਸੀਹ ਸਵਰਗ ਵਿੱਚ ਗਿਆ। ਮਸੀਹ ਹੁਣ ਉੱਥੇ ਪਰਮੇਸ਼ੁਰ ਦੇ ਨਾਲ ਸਾਡੀ ਸਹਾਇਤਾ ਲਈ ਹੈ।

25 ਸਰਦਾਰ ਜਾਜਕ ਸਭ ਤੋਂ ਪਵਿੱਤਰ ਸਥਾਨ ਵਿੱਚ ਸਾਲ ਵਿੱਚ ਇੱਕ ਵਾਰੀ ਦਾਖਲ ਹੁੰਦਾ ਹੈ ਉਹ ਅਰਪਣ ਕਰਨ ਲਈ ਆਪਣੇ ਨਾਲ ਲਹੂ ਲੈਂਦਾ ਹੈ। ਪਰ ਉਹ ਆਪਣਾ ਲਹੂ ਅਰਪਣ ਨਹੀਂ ਕਰਦਾ ਜਿਹਾ ਕਿ ਮਸੀਹ ਨੇ ਕੀਤਾ ਸੀ। ਮਸੀਹ ਸਵਰਗ ਵਿੱਚ ਗਿਆ ਪਰ ਉਸ ਉੱਚ-ਜਾਜਕ ਵਾਂਗ ਜਿਹੜਾ ਬਾਰ-ਬਾਰ ਲਹੂ ਅਰਪਨ ਕਰਦਾ ਹੈ ਆਪਣੇ ਆਪ ਨੂੰ ਬਾਰ-ਬਾਰ ਅਰਪਣ ਕਰਨ ਲਈ ਨਹੀਂ। 26 ਜੇ ਮਸੀਹ ਨੂੰ ਆਪਣੇ ਆਪ ਨੂੰ ਵਾਰ-ਵਾਰ ਭੇਂਟ ਕਰਨਾ ਪੈਂਦਾ, ਤਾਂ ਉਸ ਨੂੰ ਇਸ ਦੁਨੀਆਂ ਦੀ ਸਾਜਨਾ ਤੋਂ ਲੈ ਕੇ ਹੁਣ ਤੱਕ ਬਹੁਤ ਵਾਰੀ ਦੁੱਖ ਝੱਲਣੇ ਪੈਣੇ ਸੀ। ਪਰ ਮਸੀਹ ਨੇ ਆਪਣੇ ਆਪ ਨੂੰ ਕੇਵਲ ਇੱਕੋ ਹੀ ਵਾਰੀ ਭੇਂਟ ਕਰ ਦਿੱਤਾ। ਅਤੇ ਉਹ “ਇੱਕੋ ਵਾਰੀ” ਸਾਰੇ ਸਮਿਆਂ ਲਈ ਕਾਫ਼ੀ ਹੈ। ਮਸੀਹ ਉਦੋਂ ਆਇਆ ਜਦੋਂ ਦੁਨੀਆਂ ਅੰਤ ਦੇ ਨਜ਼ਦੀਕ ਸੀ। ਮਸੀਹ ਆਪਣੇ ਆਪ ਦੀ ਬਲੀ ਦੇ ਕੇ ਸਾਰੇ ਪਾਪਾਂ ਨੂੰ ਲੈ ਲੈਣ ਲਈ ਆਇਆ।

27 ਹਰ ਵਿਅਕਤੀ ਨੇ ਇੱਕ ਹੀ ਵਾਰ ਮਰਨਾ ਹੁੰਦਾ ਹੈ। ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਪਰੱਖਿਆ ਜਾਂਦਾ ਹੈ। 28 ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹੜੇ ਉਸਦੀ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।

ਮਸੀਹ ਦਾ ਬਲਿਦਾਨ ਸਾਨੂੰ ਸੰਪੂਰਣ ਬਨਾਉਂਦਾ ਹੈ

10 ਸ਼ਰ੍ਹਾ ਸਾਨੂੰ ਭਵਿੱਖ ਵਿੱਚ ਆਉਣ ਵਾਲੀਆਂ ਚੰਗੀਆਂ ਗੱਲਾਂ ਦੀ ਇੱਕ ਧੁੰਦਲੀ ਜਿਹੀ ਤਸਵੀਰ ਦਿਖਾਉਂਦੀ ਹੈ। ਸ਼ਰ੍ਹਾਂ ਅਸਲੀ ਚੀਜ਼ਾਂ ਦੀ ਸੰਪੂਰਣ ਤਸਵੀਰ ਨਹੀਂ ਹੈ। ਸ਼ਰ੍ਹਾਂ ਲੋਕਾਂ ਨੂੰ ਹਰ ਸਾਲ ਉਹੀ ਬਲੀਆਂ ਚੜ੍ਹਾਉਣ ਲਈ ਆਖਦੀ ਹੈ। ਉਹ ਲੋਕ ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਨ ਆਉਂਦੇ ਹਨ ਉਹੀ ਬਲੀਆਂ ਚੜ੍ਹਾਉਂਦੇ ਰਹਿੰਦੇ ਹਨ। ਪਰ ਸ਼ਰ੍ਹਾਂ ਉਨ੍ਹਾਂ ਲੋਕਾਂ ਨੂੰ ਕਦੇ ਵੀ ਸੰਪੂਰਣ ਨਹੀਂ ਬਣਾ ਸੱਕਦੀ। ਜੇ ਕਿਤੇ ਸ਼ਰ੍ਹਾਂ ਲੋਕਾਂ ਨੂੰ ਸੰਪੂਰਣ ਬਣਾ ਸੱਕਦੀ ਹੁੰਦੀ, ਤਾਂ ਉਹ ਬਲੀਆਂ ਹੁਣ ਤੱਕ ਬੰਦ ਹੋ ਗਈਆਂ ਹੁੰਦੀਆਂ। ਉਹ ਲੋਕ ਆਪਣੇ ਪਾਪਾਂ ਤੋਂ ਹੁਣ ਤੱਕ ਪਾਕ ਹੋ ਗਏ ਹੁੰਦੇ। ਅਤੇ ਉਨ੍ਹਾਂ ਨੇ ਹੁਣ ਵੀ ਆਪਣੇ ਆਪ ਨੂੰ ਆਪਣੇ ਪਾਪਾਂ ਲਈ ਕਸੂਰਵਾਰ ਮਹਿਸੂਸ ਨਹੀਂ ਸੀ ਕਰਨਾ। ਪਰ ਸ਼ਰ੍ਹਾ ਇਹ ਕਰ ਹੀ ਨਹੀਂ ਸੱਕਦੀ। ਉਨ੍ਹਾਂ ਲੋਕਾਂ ਦੀਆਂ ਬਲੀਆਂ ਹਰ ਸਾਲ ਉਨ੍ਹਾਂ ਨੂੰ ਆਪਣੇ ਪਾਪਾਂ ਦਾ ਚੇਤਾ ਕਰਾਉਂਦੀਆਂ ਹਨ, ਕਿਉਂਕਿ ਬੱਕਰੀਆਂ ਅਤੇ ਵਹਿੜਕਿਆਂ ਦਾ ਲਹੂ ਪਾਪਾਂ ਨੂੰ ਦੂਰ ਨਾ ਕਰ ਸੱਕਿਆ।

ਇਸ ਲਈ ਜਦੋਂ ਮਸੀਹ ਦੁਨੀਆਂ ਵਿੱਚ ਆਇਆ ਤਾਂ ਉਸ ਨੇ ਆਖਿਆ,

“ਹੇ ਪਰਮੇਸ਼ੁਰ, ਤੈਨੂੰ ਬਲੀਆਂ ਅਤੇ ਭੇਟਾਵਾਂ ਦੀ ਜ਼ਰੂਰਤ ਨਹੀਂ
    ਸਗੋਂ ਤੂੰ ਮੇਰੇ ਲਈ ਇੱਕ ਸਰੀਰ ਤਿਆਰ ਕੀਤਾ ਹੈ।
ਤੂੰ ਮਾਰੇ ਹੋਏ ਅਤੇ ਸਾੜੇ ਹੋਏ ਜਾਨਵਰਾਂ ਦੀਆਂ ਬਲੀਆਂ ਨਾਲ ਪ੍ਰਸੰਨ ਨਹੀਂ ਹੁੰਦਾ।
    ਅਤੇ ਤੂੰ ਪਾਪ ਦੀਆਂ ਬਲੀਆਂ ਨਾਲ ਖੁਸ਼ ਨਹੀਂ ਹੋਵੇਂਗਾ।
ਫ਼ੇਰ ਮੈਂ ਆਖਿਆ, ‘ਹੇ ਪਰਮੇਸ਼ੁਰ, ਮੈਂ ਇੱਥੇ ਹਾਂ।
    ਮੇਰੇ ਬਾਰੇ ਇਹ ਸ਼ਰ੍ਹਾ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਤੇ
    ਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾਂ।’” (C)

ਪੋਥੀਆਂ ਦੇ ਇਸ ਭਾਗ ਵਿੱਚ, ਮਸੀਹ ਨੇ ਪਹਿਲਾਂ ਆਖਿਆ ਸੀ, “ਤੈਨੂੰ ਚੜ੍ਹਾਵਿਆਂ ਤੇ ਬਲੀਆਂ ਦੀ ਲੋੜ ਨਹੀਂ। ਤੂੰ ਹੋਮ ਬਲੀਆਂ ਅਤੇ ਪਾਪ ਦੀਆਂ ਭੇਟਾਵਾਂ ਤੋਂ ਖੁਸ਼ ਨਹੀਂ ਹੈ।” ਇਹ ਬਲੀਆਂ ਹਨ ਜੋ ਸ਼ਰ੍ਹਾ ਦੇ ਅਨੁਸਾਰ ਭੇਂਟ ਕੀਤੀਆਂ ਜਾਂਦੀਆਂ ਹਨ। ਫ਼ੇਰ ਮਸੀਹ ਨੇ ਆਖਿਆ, “ਹੇ ਪਰਮੇਸ਼ੁਰ ਮੈਂ ਹਾਜਰ ਹਾਂ। ਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾਂ।” ਇਸ ਲਈ ਪਰਮੇਸ਼ੁਰ ਬਲੀਆਂ ਦੇ ਉਸ ਪਹਿਲੇ ਪ੍ਰਬੰਧ ਨੂੰ ਖਤਮ ਕਰ ਦਿੰਦਾ ਹੈ ਅਤੇ ਆਪਣਾ ਨਵਾਂ ਰਾਹ ਸ਼ੁਰੂ ਕਰਦਾ ਹੈ। 10 ਯਿਸੂ ਮਸੀਹ ਨੇ ਉਹੀ ਗ਼ੱਲਾਂ ਕੀਤੀਆਂ ਜਿਹੜੀਆਂ ਪਰਮੇਸ਼ੁਰ ਉਸਤੋਂ ਕਰਵਾਉਣੀਆਂ ਚਾਹੁੰਦਾ ਸੀ। ਇਸ ਕਾਰਣ, ਅਸੀਂ ਮਸੀਹ ਦੇ ਸਰੀਰ ਦੀ ਬਲੀ ਦੁਆਰਾ ਪਵਿੱਤਰ ਬਣਾਏ ਗਏ ਹਾਂ। ਮਸੀਹ ਨੇ ਇੱਕ ਵਾਰੀ ਬਲੀ ਦਿੱਤੀ ਜਿਹੜੀ ਸਦਾ ਲਈ ਕਾਫ਼ੀ ਹੈ।

11 ਹਰ ਰੋਜ਼, ਜਾਜਕ ਖਲੋ ਕੇ ਆਪਣੀ ਧਾਰਮਿਕ ਸੇਵਾ ਅਦਾ ਕਰਦੇ ਹਨ ਅਤੇ ਉਹੀ ਬਲੀਆਂ ਬਾਰ-ਬਾਰ ਭੇਂਟ ਕਰਦੇ ਹਨ। ਪਰ ਉਹ ਬਲੀਆਂ ਕਦੇ ਵੀ ਪਾਪਾਂ ਨੂੰ ਦੂਰ ਨਹੀਂ ਕਰ ਸੱਕਦੀਆਂ। 12 ਪਰ ਮਸੀਹ ਨੇ ਪਾਪਾਂ ਲਈ ਸਿਰਫ਼ ਇੱਕ ਹੀ ਬਲੀ ਚੜ੍ਹਾਈ ਅਤੇ ਉਹ ਸਰਬ ਸਮੇਂ ਲਈ ਕਾਫ਼ੀ ਹੈ। ਫ਼ੇਰ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ। 13 ਅਤੇ ਹੁਣ ਮਸੀਹ ਆਪਣੇ ਦੁਸ਼ਮਣਾਂ ਨੂੰ ਆਪਣੀ ਸ਼ਕਤੀ ਦੇ ਅਧਿਕਾਰ ਹੇਠਾਂ ਲਿਆਏ ਜਾਣ ਦਾ ਇੰਤਜ਼ਾਰ ਕਰ ਰਿਹਾ ਹੈ। 14 ਸਿਰਫ਼ ਇੱਕ ਹੀ ਬਲੀ ਰਾਹੀਂ ਮਸੀਹ ਨੇ ਸਦਾ ਲਈ ਆਪਣੇ ਲੋਕਾਂ ਨੂੰ ਪੂਰਨ ਕਰ ਦਿੱਤਾ। ਉਹ ਉਹੀ ਲੋਕ ਹਨ ਜਿਹੜੇ ਪਵਿੱਤਰ ਬਣਾਏ ਜਾ ਰਹੇ ਹਨ।

15 ਪਵਿੱਤਰ ਆਤਮਾ ਨੇ ਵੀ ਸਾਨੂੰ ਇਸ ਬਾਰੇ ਦੱਸਿਆ ਹੈ। ਪਹਿਲਾਂ ਉਹ ਕਹਿੰਦਾ ਹੈ:

16 “ਇਹੀ ਹੈ ਕਰਾਰ ਜਿਹੜਾ ਮੈਂ ਆਪਣੇ ਲੋਕਾਂ ਨਾਲ ਭਵਿੱਖ ਵਿੱਚ ਕਰਾਂਗਾ, ਪ੍ਰਭੂ ਆਖਦਾ ਹੈ।
ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਵਿੱਚ ਪਾਵਾਂਗਾ।
    ਮੈਂ ਇਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਵਿੱਚ ਲਿਖ ਦਿਆਂਗਾ।” (D)

17 ਫ਼ੇਰ ਉਹ ਆਖਦਾ ਹੈ:

“ਮੈਂ ਉਨ੍ਹਾਂ ਦੇ ਪਾਪ ਮਾਫ਼ ਕਰ ਦਿਆਂਗਾ
    ਅਤੇ ਉਹ ਮੰਦੇ ਕੰਮ ਵੀ ਜਿਹੜੇ ਉਹ ਕਰਦੇ ਹਨ – ਮੈਂ ਉਹ ਗੱਲਾਂ ਕਦੇ ਦੁਬਾਰਾ ਚੇਤੇ ਨਹੀਂ ਕਰਾਂਗਾ।” (E)

18 ਅਤੇ ਜਦੋਂ ਇਹ ਸਾਰੇ ਪਾਪ ਮੁਆਫ਼ ਹੋ ਜਾਂਦੇ ਹਨ, ਪਾਪਾਂ ਲਈ ਹੋਰ ਵੱਧੇਰੇ ਬਲੀ ਚੜ੍ਹਾਉਣ ਦੀ ਕੋਈ ਲੋੜ ਨਹੀਂ ਹੈ।

ਪਰਮੇਸ਼ੁਰ ਦੇ ਨਜ਼ਦੀਕ ਆਓ

19 ਅਤੇ ਇਸ ਲਈ ਭਰਾਵੋ ਅਤੇ ਭੈਣੋ ਅਸੀਂ ਅੱਤ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹਾਂ। ਅਸੀਂ ਮਸੀਹ ਦੇ ਲਹੂ ਦੇ ਕਾਰਣ ਇਹ ਬਿਨਾ ਡਰ ਕਰ ਸੱਕਦੇ ਹਾਂ। 20 ਅਸੀਂ ਉਸ ਨਵੇਂ ਰਾਹ ਰਾਹੀਂ ਪ੍ਰਵੇਸ਼ ਕਰ ਸੱਕਦੇ ਹਾਂ ਜਿਹੜਾ ਸਾਡੇ ਲਈ ਮਸੀਹ ਨੇ ਖੋਲ੍ਹਿਆ ਹੈ। ਇਹ ਇੱਕ ਸਜੀਵ ਰਾਹ ਹੈ। ਇਹ ਨਵਾਂ ਰਾਹ ਪਰਦੇ ਰਾਹੀਂ ਅਗਵਾਈ ਕਰਦਾ ਹੈ ਜਿਹੜਾ ਮਸੀਹ ਦਾ ਸਰੀਰ ਹੈ। 21 ਅਤੇ ਸਾਡੇ ਕੋਲ ਇੱਕ ਮਹਾਨ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਉੱਪਰ ਹਕੂਮਤ ਕਰਦਾ ਹੈ। 22 ਅਸੀਂ ਦੋਸ਼ੀ ਭਾਵਨਾਵਾਂ ਤੋਂ ਸ਼ੁੱਧ ਅਤੇ ਸੁਤੰਤਰ ਬਣਾਏ ਗਏ ਹਾਂ। ਅਤੇ ਸਾਡੇ ਸਰੀਰਾਂ ਨੂੰ ਸ਼ੁੱਧ ਪਾਣੀ ਨਾਲ ਧੋ ਦਿੱਤਾ ਗਿਆ ਹੈ। ਇਸ ਲਈ ਸ਼ੁੱਧ ਦਿਲੀ ਨਾਲ ਅਤੇ ਤੁਹਾਡੇ ਵਿਸ਼ਵਾਸ ਦੇ ਭਰੋਸੇ ਪਰਮੇਸ਼ੁਰ ਦੇ ਨਜ਼ਦੀਕ ਆਓ। 23 ਸਾਨੂੰ ਉਸ ਉਮੀਦ ਨੂੰ ਕਸ ਕੇ ਫ਼ੜ ਲੈਣਾ ਚਾਹੀਦਾ ਹੈ ਜਿਹੜੀ ਸਾਨੂੰ ਮਿਲੀ ਹੋਈ ਹੈ। ਅਤੇ ਸਾਨੂੰ ਕਦੇ ਵੀ ਆਪਣੀ ਉਮੀਦ ਬਾਰੇ ਲੋਕਾਂ ਨੂੰ ਦੱਸਣ ਤੋਂ ਖੁੰਝਣਾ ਨਹੀਂ ਚਾਹੀਦਾ। ਸਾਨੂੰ ਯਕੀਨ ਹੋਣਾ ਚਾਹੀਦਾ ਹੈ ਕਿ ਪਰਮੇਸ਼ੁਰ ਉਹ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਹੈ।

ਮਜ਼ਬੂਤ ਬਣਨ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ

24 ਸਾਨੂੰ ਇੱਕ ਦੂਸਰੇ ਬਾਰੇ ਸੋਚਣਾ ਚਾਹੀਦਾ ਹੈ ਅਤੇ ਇੱਕ ਦੂਸਰੇ ਨੂੰ ਪ੍ਰੇਮ ਦਰਸ਼ਾਉਣ ਅਤੇ ਚੰਗੇ ਕੰਮ ਕਰਨ ਲਈ ਉਤਸਾਹਤ ਕਰਨਾ ਚਾਹੀਦਾ ਹੈ। 25 ਸਾਨੂੰ ਇੱਕ ਦੂਸਰੇ ਨਾਲ ਮਿਲਣਾ ਨਹੀਂ ਛੱਡਣਾ ਚਾਹੀਦਾ। ਇਹੀ ਗੱਲ ਹੈ ਜਿਹੜੀ ਕੁਝ ਲੋਕ ਕਰ ਰਹੇ ਹਨ। ਪਰ ਸਾਨੂੰ ਇੱਕ ਦੂਸਰੇ ਨੂੰ ਉਤਸਾਹਿਤ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਹੋਰ ਵੱਧੇਰੇ ਕਰੋ ਕਿਉਂਕਿ ਦਿਹਾੜਾ [e] ਨੇੜੇ ਆ ਰਿਹਾ ਹੈ।

ਮਸੀਹ ਤੋਂ ਬੇਮੁੱਖ ਨਾ ਹੋਵੋ

26 ਜੇ ਤੁਸੀਂ ਸੱਚ ਬਾਰੇ ਗਿਆਨ ਪ੍ਰਾਪਤ ਕਰਨ ਤੋਂ ਬਾਦ ਵੀ ਪਾਪ ਕਰਨਾ ਜਾਰੀ ਰੱਖੋਂਗੇ, ਉੱਥੇ ਕੋਈ ਬਲੀ ਨਹੀਂ ਜੋ ਹੋਰਾਂ ਦੇ ਪਾਪਾਂ ਨੂੰ ਹਟਾ ਸੱਕਦੀ ਹੋਵੇ। 27 ਜੇ ਅਸੀਂ ਪਾਪ ਕਰਦੇ ਰਹਿੰਦੇ ਹਾਂ ਤਾਂ ਸਾਡੇ ਕੋਲ ਇਸ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਕਿ ਅਸੀਂ ਹਸ਼ਰ ਦੇ ਨਿਆਂ ਤੋਂ ਡਰੀਏ ਅਤੇ ਉਸ ਕਹਿਰੀ ਅੱਗ ਤੋਂ ਡਰੀਏ ਜਿਹੜੀ ਉਨ੍ਹਾਂ ਸਾਰੇ ਲੋਕਾਂ ਨੂੰ ਫ਼ਨਾਹ ਕਰ ਦੇਵੇਗੀ ਜਿਹੜੇ ਪਰਮੇਸ਼ੁਰ ਦੇ ਵਿਰੁੱਧ ਜਿਉਂਦੇ ਹਨ। 28 ਕੋਈ ਵੀ ਵਿਅਕਤੀ ਜਿਹੜਾ ਮੂਸਾ ਦੀ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹੁੰਦਾ ਸੀ ਉਸ ਨੂੰ ਦੋ ਜਾਂ ਤਿੰਨ ਗਵਾਹੀਆਂ ਦੇ ਅਧਾਰ ਤੇ ਕਸੂਰਵਾਰ ਠਹਿਰਾਇਆ ਜਾਂਦਾ ਸੀ। ਉਸ ਵਿਅਕਤੀ ਨੂੰ ਮੁਆਫ਼ ਨਹੀਂ ਸੀ ਕੀਤਾ ਜਾਂਦਾ। ਉਸ ਨੂੰ ਮਾਰਿਆ ਗਿਆ। 29 ਇਸ ਲਈ ਤੁਹਾਡੇ ਖਿਆਲ ਅਨੁਸਾਰ ਉਸ ਵਿਅਕਤੀ ਨਾਲ ਕੀ ਸਲੂਕ ਕੀਤਾ ਜਾਣਾ ਚਾਹੀਦਾ ਹੈ ਜਿਹੜਾ ਪਰਮੇਸ਼ੁਰ ਦੇ ਪੁੱਤਰ ਦੇ ਖਿਲਾਫ਼ ਨਫ਼ਰਤ ਪ੍ਰਗਟ ਕਰਦਾ ਹੈ? ਨਿਸ਼ਚਿਤ ਹੀ ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਹਾਂ, ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸ ਨੇ ਉਸ ਲਹੂ ਨਾਲ ਆਦਰ ਦਾ ਵਿਹਾਰ ਨਹੀਂ ਕੀਤਾ ਜਿਸ ਨਾਲ ਨਵਾਂ ਕਰਾਰ ਸ਼ੁਰੂ ਹੁੰਦਾ ਹੈ। ਉਸ ਲਹੂ ਨੇ ਉਸ ਨੂੰ ਪਵਿੱਤਰ ਬਣਾਇਆ ਹੈ। ਅਤੇ ਉਸ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸ ਨੇ ਪਰਮੇਸ਼ੁਰ ਦੀ ਕਿਰਪਾ ਦੇ ਆਤਮਾ ਦੇ ਵਿਰੁੱਧ ਆਪਣੀ ਨਫ਼ਰਤ ਦਰਸ਼ਾਈ ਹੈ। 30 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਆਖਿਆ, “ਮੈਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿਆਂਗਾ। ਮੈਂ ਉਨ੍ਹਾਂ ਦੇ ਕੀਤੇ ਗਲਤ ਕੰਮਾਂ ਦਾ ਜਵਾਬ ਦਿਆਂਗਾ।” [f] ਅਤੇ ਪਰਮੇਸ਼ੁਰ ਨੇ ਇਹ ਵੀ ਆਖਿਆ ਸੀ, “ਪ੍ਰਭੂ ਆਪਣੇ ਲੋਕਾਂ ਦਾ ਨਿਆਂ ਕਰੇਗਾ।” [g] 31 ਇੱਕ ਪਾਪੀ ਲਈ ਜਿਉਂਦੇ ਪਰਮੇਸ਼ੁਰ ਦੇ ਵੱਸ ਪੈਣਾ ਬਹੁਤ ਭਿਆਨਕ ਹੋਵੇਗਾ।

ਆਪਣੇ ਹੌਂਸਲੇ ਅਤੇ ਖੁਸ਼ੀ ਨੂੰ ਨਾ ਗਵਾਓ

32 ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜੱਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ। 33 ਕਈ ਵਾਰੀ ਲੋਕਾਂ ਨੇ ਤੁਹਾਨੂੰ ਨਫ਼ਰਤ ਭਰੀਆਂ ਗੱਲਾਂ ਆਖੀਆਂ ਅਤੇ ਬਹੁਤ ਸਾਰੇ ਲੋਕਾਂ ਸਾਹਮਣੇ ਤੁਹਾਨੂੰ ਸਤਾਇਆ। ਅਤੇ ਕਈ ਵਾਰੀ ਤੁਸੀਂ ਹੋਰਾਂ ਲੋਕਾਂ ਦੀ ਸਹਾਇਤਾ ਕੀਤੀ ਜਿਨ੍ਹਾਂ ਨਾਲ ਕਦੇ ਇਸੇ ਤਰ੍ਹਾਂ ਦਾ ਵਿਹਾਰ ਕੀਤਾ ਗਿਆ ਸੀ। 34 ਹਾਂ, ਤੁਸੀਂ ਉਨ੍ਹਾਂ ਲੋਕਾਂ ਦੀ ਮਦਦ ਕੀਤੀ ਹੈ ਜੋ ਕੈਦ ਕੀਤੇ ਗਏ ਸਨ ਅਤੇ ਤੁਸੀਂ ਉਨ੍ਹਾਂ ਦੇ ਦੁੱਖਾਂ ਨੂੰ ਸਾਂਝਾ ਕੀਤਾ ਹੈ। ਅਤੇ ਜਦੋਂ ਤੁਹਾਡੀਆਂ ਸਾਰੀਆਂ ਚੀਜ਼ਾਂ ਤੁਹਾਡੇ ਪਾਸੋਂ ਦੂਰ ਖੋਹ ਲਈਆਂ ਗਈਆਂ ਸਨ ਤਾਂ ਤੁਸੀਂ ਅਨੰਦ ਵਿੱਚ ਰਹੇ ਸੀ। ਤੁਸੀਂ ਇਸ ਲਈ ਅਨੰਦ ਵਿੱਚ ਰਹੇ ਕਿਉਂਕਿ ਤੁਸੀਂ ਜਾਣਦੇ ਸੀ ਕਿ ਤੁਹਾਡੇ ਕੋਲ ਕੁਝ ਬਿਹਤਰ ਸੀ ਜਿਹੜਾ ਸਦਾ ਰਹਿਣ ਵਾਲਾ ਸੀ।

35 ਇਸ ਲਈ ਹੌਂਸਲਾ ਨਾ ਹਾਰੋ ਜਿਹੜਾ ਤੁਸੀਂ ਅਤੀਤ ਵਿੱਚ ਰੱਖਿਆ ਸੀ। ਤੁਸੀਂ ਆਪਣੇ ਹੌਂਸਲੇ ਲਈ ਇੱਕ ਵੱਡਾ ਪੁਰਸੱਕਾਰ ਪ੍ਰਾਪਤ ਕਰੋਂਗੇ। 36 ਤੁਹਾਨੂੰ ਅਵੱਸ਼ ਹੀ ਸਬਰ ਰੱਖਣਾ ਚਾਹੀਦਾ ਹੈ। ਫ਼ੇਰ, ਤੁਹਾਡੇ ਉਹੀ ਕਰਨ ਤੋਂ ਬਾਦ, ਜੋ ਪਰਮੇਸ਼ੁਰ ਚਾਹੁੰਦਾ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਪ੍ਰਾਪਤ ਕਰੋਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ। 37 ਥੋੜੇ ਹੀ ਸਮੇਂ ਵਿੱਚ,

“ਉਹ ਜਿਹੜਾ ਆਉਣ ਵਾਲਾ ਹੈ, ਆਵੇਗਾ।
    ਉਹ ਦੇਰ ਨਹੀਂ ਕਰੇਗਾ।
38 ਜਿਹੜਾ ਵਿਅਕਤੀ ਮੇਰੇ ਨਾਲ ਧਰਮੀ ਹੈ,
    ਉਹ ਆਪਣੇ ਵਿਸ਼ਵਾਸ ਦੁਆਰਾ ਜੀਵਨ ਪ੍ਰਾਪਤ ਕਰੇਗਾ।
ਪਰ ਜੇ ਉਹ ਵਿਅਕਤੀ ਡਰ ਨਾਲ ਮੁੜ ਪੈਂਦਾ ਹੈ ਮੈਂ ਉਸ
    ਨਾਲ ਪ੍ਰਸੰਨ ਨਹੀਂ ਹੋਵਾਂਗਾ।” (F)

39 ਪਰ ਅਸੀਂ ਅਜਿਹੇ ਲੋਕ ਨਹੀਂ ਹਾਂ ਜਿਹੜੇ ਪਿੱਛੇ ਮੁੜੇ ਅਤੇ ਗੁਆਚ ਗਏ ਹੋਣ। ਨਹੀਂ। ਅਸੀਂ ਉਹ ਲੋਕ ਹਾਂ ਜਿਹੜੇ ਨਿਹਚਾ ਰੱਖਦੇ ਹਾਂ ਅਤੇ ਬਚਾਏ ਗਏ ਹਾਂ।

Punjabi Bible: Easy-to-Read Version (ERV-PA)

2010 by World Bible Translation Center