Print Page Options
Previous Prev Day Next DayNext

Chronological

Read the Bible in the chronological order in which its stories and events occurred.
Duration: 365 days
Punjabi Bible: Easy-to-Read Version (ERV-PA)
Version
ਹਿਜ਼ਕੀਏਲ 24-27

ਹਾਂਡੀ ਅਤੇ ਮਾਸ

24 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਇਹ ਜਲਾਵਤਨੀ ਦੇ 9ਵੇਂ ਵਰ੍ਹੇ ਦੇ 10ਵੇਂ ਮਹੀਨੇ ਦਾ 10ਵਾਂ ਦਿਨ ਸੀ। “ਆਦਮੀ ਦੇ ਪੁੱਤਰ, ਅੱਜ ਦੀ ਤਾਰੀਖ ਅਤੇ ਇਹ ਨੋਟ ਲਿਖ ਲੈ: ‘ਇਸ ਤਾਰੀਖ ਨੂੰ ਬਾਬਲ ਦੇ ਰਾਜੇ ਦੀ ਫ਼ੌਜ ਨੇ ਯਰੂਸ਼ਲਮ ਨੂੰ ਘੇਰਾ ਪਾਇਆ।’ ਇਹ ਕਹਾਣੀ ਉਸ ਪਰਿਵਾਰ (ਇਸਰਾਏਲ) ਨੂੰ ਸੁਣਾ ਜਿਹੜਾ ਮੰਨਣ ਤੋਂ ਇਨਕਾਰੀ ਹੈ। ਉਨ੍ਹਾਂ ਨੂੰ ਇਹ ਗੱਲਾਂ ਦੱਸ, ‘ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ:

“‘ਹਾਂਡੀ ਨੂੰ ਅੱਗ ਤੇ ਰੱਖ ਦਿਓ।
    ਹਾਂਡੀ ਨੂੰ ਉੱਤੇ ਰੱਖੋ ਅਤੇ ਪਾਣੀ ਪਾਓ।
ਇਸ ਵਿੱਚ ਪਾਓ ਮਾਸ ਦੇ
    ਟੁਕੜੇ ਹਰ ਚੰਗੇ ਟੁਕੜੇ ਨੂੰ ਵਿੱਚ ਪਾਓ, ਪੱਟਾਂ ਅਤੇ ਮੋਢਿਆਂ ਨੂੰ।
ਸਭ ਤੋਂ ਵੱਧੀਆਂ ਹੱਡੀਆਂ ਨਾਲ ਭਰ ਦਿਓ ਹਾਂਡੀ ਨੂੰ।
    ਇੱਜੜ ਦੀ ਸਭ ਤੋਂ ਚੰਗੀ ਭੇਡ ਨੂੰ ਵਰਤੋਂ।
ਲੱਕੜਾਂ ਰੱਖੋ ਹਾਂਡੀ ਹੇਠਾਂ
    ਅਤੇ ਮਾਸ ਦੇ ਟੁਕੜਿਆਂ ਨੂੰ ਉਬਾਲੋ।
    ਉਬਾਲੋ ਤਰੀ ਨੂੰ ਹੱਡੀਆ ਦੇ ਰਿੱਝ ਜਾਣ ਤੀਕ!’

“ਇਸ ਲਈ ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ:
‘ਬੁਰਾ ਹੋਵੇਗਾ ਇਹ ਯਰੂਸ਼ਲਮ ਲਈ
    ਬੁਰਾ ਹੋਵੇਗਾ ਕਾਤਲਾਂ ਦੇ ਉਸ ਸ਼ਹਿਰ ਲਈ।
ਯਰੂਸ਼ਲਮ ਹੈ ਜੰਗਾਲੀ ਹਾਂਡੀ ਵਰਗਾ
    ਅਤੇ ਮਿਟਾਏ ਨਹੀਂ ਜਾ ਸੱਕਦੇ ਜੰਗ ਦੇ ਉਹ ਧੱਬੇ।
ਸਾਫ਼ ਨਹੀਂ ਹੈ ਹਾਂਡੀ, ਇਸ ਲਈ ਚਾਹੀਦਾ ਹੈ
    ਤੁਹਾਨੂੰ ਕਿ ਕੱਢ ਲਵੋ ਮਾਸ ਦੀ ਬੋਟੀ ਉਸ ਹਾਂਡੀ ਵਿੱਚੋਂ!
ਖਾਵੋ ਨਾ ਉਸ ਮਾਸ ਨੂੰ!
    ਅਤੇ ਜਾਜਕਾਂ ਨੂੰ ਚੁਨਣ ਨਾ ਦਿਓ ਕੁਝ ਵੀ ਉਸ ਉਜੜੇ ਹੋਏ ਮਾਸ ਵਿੱਚੋਂ।
ਯਰੂਸ਼ਲਮ ਹੈ ਜੰਗਾਲੀ ਹਾਂਡੀ ਵਰਗਾ।
    ਕਿਉਂ ਕਿ ਕਤਲਾਂ ਦਾ ਖੂਨ ਹਾਲੇ ਤੀਕ ਹੈ ਓੱਥੇ!
ਪਾਇਆ ਸੀ ਉਸ ਨੇ ਖੂਨ ਨੰਗੀ ਚੱਟਾਨ ਉੱਤੇ!
    ਡੋਲ੍ਹਿਆ ਨਹੀਂ ਸੀ ਖੂਨ ਉਸ ਨੇ ਧਰਤ ਉੱਤੇ ਅਤੇ ਢੱਕਿਆ ਨਹੀਂ ਸੀ ਇਸ ਨੂੰ ਗੰਦਗੀ ਨਾਲ।
ਰੱਖ ਦਿੱਤਾ ਮੈਂ ਉਸਦਾ ਖੂਨ ਨੰਗੀ ਚੱਟਾਨ
    ਉੱਤੇ ਤਾਂ ਜੋ ਢੱਕਿਆ ਨਾ ਜਾ ਸੱਕੇ ਇਹ।
ਕੀਤਾ ਸੀ ਮੈਂ ਇਹ ਇਸ ਲਈ ਤਾਂ ਜੋ ਗੁੱਸੇ ਵਿੱਚ ਆ ਜਾਣ ਲੋਕ।
    ਅਤੇ ਸਜ਼ਾ ਦੇਣ ਉਸ ਨੂੰ ਮਾਸੂਮ ਲੋਕਾਂ ਨੂੰ ਕਤਲ ਕਰਨ ਲਈ।’

“ਇਸ ਲਈ ਯਹੋਵਾਹ ਮੇਰਾ ਪ੍ਰਭੂ ਆਖਦਾ ਹੈ ਇਹ ਗੱਲਾਂ:
‘ਬੁਰਾ ਹੋਵੇਗਾ ਕਾਤਲਾਂ ਦੇ ਉਸ ਸ਼ਹਿਰ ਨਾਲ!
    ਇਕੱਠੀਆਂ ਕਰਾਂਗਾ ਮੈਂ ਕਾਫ਼ੀ ਲੱਕੜਾਂ ਅੱਗ ਲਈ।
10 ਹਾਂਡੀ ਦੇ ਹੇਠਾਂ ਰੱਖੋ ਕਾਫ਼ੀ ਲੱਕੜੀ।
    ਅੱਗ ਬਾਲੋ ਚੰਗੀ ਤਰ੍ਹਾਂ ਰਿੰਨ੍ਹੋ ਮਾਸ ਨੂੰ!
ਮਸਾਲੇ ਪਾਵੋ ਉਸ ਵਿੱਚ।
    ਅਤੇ ਹੱਡੀਆਂ ਨੂੰ ਸੜ ਜਾਣ ਦਿਓ।
11 ਅਤੇ ਫ਼ੇਰ ਰੱਖਿਆ ਰ੍ਰਹਿਣ ਦਿਓ ਖਾਲੀ ਹਾਂਡੀ ਨੂੰ, ਕੋਲਿਆਂ ਉੱਤੇ।
    ਇਸ ਨੂੰ ਇੰਨੀ ਗਰਮ ਹੋ ਜਾਣ ਦਿਓ ਕਿ ਇਸਦੇ ਦਾਗ ਚਮਕਣ ਲੱਗ ਪੈਣ।
ਪਿਘਲ ਜਾਣਗੇ ਉਹ ਦਾਗ਼।
    ਖਤਮ ਹੋ ਜਾਵੇਗਾ ਜੰਗਾਲ।

12 “‘ਯਰੂਸ਼ਲਮ ਭਾਵੇਂ ਮਿਹਨਤ ਕਰੇ ਸਖਤ
    ਆਪਣੇ ਦਾਗ਼ਾਂ ਨੂੰ ਦੂਰ ਕਰਨ ਲਈ।
ਪਰ ਉਤਰੇਗਾ ਨਹੀਂ ਜੰਗਾਲ ਉਹ!
    ਸਿਰਫ਼ ਅੱਗ ਹੀ ਦੂਰ ਕਰੇਗੀ ਉਸ ਜੰਗਾਲ ਨੂੰ।

13 “‘ਪਾਪ ਕੀਤਾ ਸੀ ਤੁਸੀਂ ਮੇਰੇ ਵਿਰੁੱਧ ਅਤੇ ਹੋ ਗਏ ਸੀ ਦਾਗ਼ੀ ਪਾਪ ਨਾਲ।
    ਚਾਹੁੰਦਾ ਸੀ ਮੈਂ ਧੋਕੇ ਸਾਫ਼ ਕਰਨਾ ਤੁਹਾਨੂੰ।
ਪਰ ਨਿਕਲਦੇ ਨਹੀਂ ਸਨ ਦਾਗ਼।
    ਹੁਣ ਮੇਰਾ ਪੂਰਾ ਗੁੱਸਾ ਤੁਹਾਡੇ ਉੱਤੇ ਡੋਲ੍ਹਣ ਤੀਕ ਤੁਸੀਂ ਪਾਕ ਨਹੀਂ ਹੋਵੋਂਗੇ!

14 “‘ਮੈਂ ਯਹੋਵਾਹ ਹਾਂ। ਮੈਂ ਆਖਿਆ ਸੀ ਕਿ ਤੁਹਾਡੀ ਸਜ਼ਾ ਆਵੇਗੀ, ਅਤੇ ਮੈਂ ਇਸ ਨੂੰ ਵਾਪਰਨ ਦੇਵਾਂਗਾ। ਰੋਕਾਂਗਾ ਨਹੀਂ ਮੈਂ ਸਜ਼ਾ ਨੂੰ। ਅਫ਼ਸੋਸ ਨਹੀਂ ਕਰਾਂਗਾ ਮੈਂ ਤੁਹਾਡੇ ਲਈ। ਮੈਂ ਤੁਹਾਡੇ ਮੰਦੇ ਕੰਮਾਂ ਦੀ ਤੁਹਾਨੂੰ ਸਜ਼ਾ ਦੇਵਾਂਗਾ।’ ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।”

ਹਿਜ਼ਕੀਏਲ ਦੀ ਪਤਨੀ ਦੀ ਮੌਤ

15 ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 16 “ਆਦਮੀ ਦੇ ਪੁੱਤਰ, ਤੂੰ ਆਪਣੀ ਪਤਨੀ ਨੂੰ ਬਹੁਤ ਪਿਆਰ ਕਰਦਾ ਹੈਂ, ਪਰ ਮੈਂ ਉਸ ਨੂੰ ਤੇਰੇ ਕੋਲੋਂ ਖੋਹਣ ਜਾ ਰਿਹਾ ਹਾਂ। ਤੇਰੀ ਪਤਨੀ ਅਚਾਨਕ ਮਰ ਜਾਵੇਗੀ। ਪਰ ਤੈਨੂੰ ਆਪਣੀ ਗ਼ਮੀ ਜ਼ਾਹਰ ਨਹੀਂ ਕਰਨੀ ਚਾਹੀਦੀ। ਤੈਨੂੰ ਉੱਚੀ ਰੋਣਾ ਨਹੀਂ ਚਾਹੀਦਾ। ਤੂੰ ਰੋਵੇਂਗਾ ਅਤੇ ਤੇਰੇ ਹੰਝੂ ਨਹੀਂ ਡਿਗਣਗੇ, 17 ਪਰ ਤੈਨੂੰ ਆਪਣੀਆਂ ਸੋਗੀ ਆਵਾਜ਼ਾਂ ਚੁੱਪ-ਚਾਪ ਕੱਢਣੀਆਂ ਚਾਹੀਦੀਆਂ ਹਨ। ਆਪਣੀ ਮਰੀ ਹੋਈ ਪਤਨੀ ਲਈ ਉੱਚੀ ਨਾ ਰੋਵੀ। ਤੈਨੂੰ ਉਹੀ ਕੱਪੜੇ ਪਹਿਨਣੇ ਚਾਹੀਦੇ ਹਨ ਜੋ ਤੂੰ ਆਮ ਤੌਰ ਤੇ ਪਹਿਨਦਾ ਹੈਂ। ਆਪਣੀ ਪਗੜੀ ਬੰਨ੍ਹੀਂ ਅਤੇ ਜੁੱਤੀ ਪਾਵੀਁ। ਆਪਣੀਆਂ ਮੁੱਛਾਂ ਨੂੰ ਇਹ ਦਰਸਾਉਣ ਲਈ ਨਾ ਢੱਕੀ ਕਿ ਤੂੰ ਉਦਾਸ ਹੈਂ। ਅਤੇ ਉਹ ਭੋਜਨ ਨਾ ਖਾਵੀਂ ਜਿਹੜਾ ਲੋਕ ਉਦੋਂ ਖਾਂਦੇ ਹਨ ਜਦੋਂ ਕੋਈ ਮਰ ਜਾਂਦਾ ਹੈ।”

18 ਅਗਲੀ ਸਵੇਰ ਮੈਂ ਲੋਕਾਂ ਨੂੰ ਓਹੋ ਕੁਝ ਦੱਸ ਦਿੱਤਾ ਜੋ ਪਰਮੇਸ਼ੁਰ ਨੇ ਆਖਿਆ ਸੀ। ਉਸ ਸ਼ਾਮ ਮੇਰੀ ਪਤਨੀ ਮਰ ਗਈ। ਅਗਲੀ ਸਵੇਰ ਮੈਂ ਓਹੀ ਗੱਲਾਂ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। 19 ਫ਼ੇਰ ਲੋਕਾਂ ਨੇ ਮੈਨੂੰ ਆਖਿਆ, “ਤੂੰ ਇਹ ਗੱਲਾਂ ਕਿਉਂ ਕਰ ਰਿਹਾ ਹੈਂ? ਇਸਦਾ ਕੀ ਮਤਲਬ ਹੈ?”

20 ਤਾਂ ਮੈਂ ਉਨ੍ਹਾਂ ਨੂੰ ਆਖਿਆ, “ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ ਸੀ। ਉਸ ਨੇ ਮੈਨੂੰ ਇਸਰਾਏਲ ਦੇ ਪਰਿਵਾਰ 21 ਨਾਲ ਗੱਲ ਕਰਨ ਲਈ ਆਖਿਆ ਸੀ। ਯਹੋਵਾਹ ਮੇਰਾ ਪ੍ਰਭੂ ਨੇ ਆਖਿਆ, ‘ਦੇਖੋ, ਮੈਂ ਆਪਣੇ ਪਵਿੱਤਰ ਸਥਾਨ ਨੂੰ ਤਬਾਹ ਕਰ ਦਿਆਂਗਾ। ਅਤੇ ਤੁਸੀਂ ਇਸ ਸਥਾਨ ਉੱਤੇ ਮਾਣ ਕਰਦੇ ਹੋ ਅਤੇ ਇਸਦੀ ਉਸਤਤਿ ਦੇ ਗੀਤ ਗਾਉਂਦੇ ਹੋ। ਤੁਸੀਂ ਇਸ ਸਥਾਨ ਨੂੰ ਵੇਖਣ ਨੂੰ ਪਿਆਰ ਕਰਦੇ ਹੋ। ਤੁਸੀਂ ਇਸ ਥਾਂ ਨੂੰ ਸੱਚਮੁੱਚ ਪਿਆਰ ਕਰਦੇ ਹੋ। ਪਰ ਮੈਂ ਇਸ ਸਥਾਨ ਨੂੰ ਤਬਾਹ ਕਰ ਦੇਵਾਂਗਾ। ਅਤੇ ਤੁਹਾਡੇ ਬੱਚੇ ਜਿਨ੍ਹਾਂ ਨੂੰ ਤੁਸੀਂ ਪਿੱਛੇ ਛੱਡ ਦਿੱਤਾ ਸੀ, ਜੰਗ ਵਿੱਚ ਮਾਰੇ ਜਾਣਗੇ। 22 ਪਰ ਤੁਸੀਂ ਵੀ ਓਹੀ ਗੱਲਾਂ ਕਰੋਂਗੇ ਜਿਹੜੀਆਂ ਮੈਂ ਕੀਤੀਆਂ ਨੇ ਆਪਣੀ ਮਿਰਤ ਪਤਨੀ ਬਾਰੇ। ਤੁਸੀਂ ਆਪਣੀਆਂ ਮੁੱਛਾਂ ਨਹੀਂ ਢੱਕੋਂਗੇ ਆਪਣੀ ਗ਼ਮੀ ਦਰਸਾਉਣ ਲਈ ਤੁਸੀਂ ਉਹ ਭੋਜਨ ਨਹੀਂ ਖਾਵੋਂਗੇ ਜਿਹੜਾ ਲੋਕ ਕਿਸੇ ਦੇ ਮਰਨ ਤੇ ਖਾਂਦੇ ਹਨ। 23 ਤੁਸੀਂ ਆਪਣੀਆਂ ਪਗੜੀਆਂ ਅਤੇ ਜੁੱਤੀਆਂ ਪਹਿਨੋਗੇ। ਤੁਸੀਂ ਆਪਣਾ ਗਮ ਨਹੀਂ ਦਰਸਾਓਗੇ। ਤੁਸੀਂ ਰੋਵੋਂਗੇ ਨਹੀਂ। ਪਰ ਤੁਸੀਂ ਆਪਣੇ ਪਾਪਾਂ ਕਾਰਣ ਖਰਾਬ ਹੁੰਦੇ ਜਾਵੋਂਗੇ। ਤੁਸੀਂ ਆਪਣੀਆਂ ਉਦਾਸ ਆਵਾਜ਼ਾਂ ਇੱਕ ਦੂਸਰੇ ਨੂੰ ਚੁੱਪ-ਚਪੀਤੇ ਕਰੋਂਗੇ। 24 ਇਸ ਲਈ ਹਿਜ਼ਕੀਏਲ ਤੁਹਾਡੇ ਵਾਸਤੇ ਇੱਕ ਮਿਸਾਲ ਹੈ। ਤੁਸੀਂ ਉਹ ਸਾਰੀਆਂ ਗੱਲਾਂ ਕਰੋਂਗੇ ਜਿਹੜੀਆਂ ਉਸ ਨੇ ਕੀਤੀਆਂ ਸਨ। ਸਜ਼ਾ ਦਾ ਉਹ ਸਮਾਂ ਆਵੇਗਾ। ਅਤੇ ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”

25-26 “ਆਦਮੀ ਦੇ ਪੁੱਤਰ, ਮੈਂ ਲੋਕਾਂ ਕੋਲੋਂ ਉਹ ਸੁਰੱਖਿਅਤ ਥਾਂ (ਯਰੂਸ਼ਲਮ) ਖੋਹ ਲਵਾਂਗਾ। ਉਹ ਖੂਬਸੂਰਤ ਥਾਂ ਉਨ੍ਹਾਂ ਨੂੰ ਖੁਸ਼ੀ ਦਿੰਦੀ ਹੈ। ਉਹ ਉਸ ਥਾਂ ਨੂੰ ਦੇਖਣਾ ਪਸੰਦ ਕਰਦੇ ਹਨ ਉਹ ਸੱਚਮੁੱਚ ਉਸ ਥਾਂ ਨੂੰ ਪਿਆਰ ਕਰਦੇ ਹਨ। ਪਰ ਉਸ ਵੇਲੇ, ਮੈਂ ਉਨ੍ਹਾਂ ਲੋਕਾਂ ਕੋਲੋਂ ਉਹ ਸ਼ਹਿਰ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਖੋਹ ਲਵਾਂਗਾ। ਬੱਚਿਆਂ ਹੋਇਆਂ ਵਿੱਚੋਂ ਕੋਈ ਇੱਕ ਤੇਰੇ ਪਾਸ ਯਰੂਸ਼ਲਮ ਬਾਰੇ ਮੰਦੀ ਖਬਰ ਲੈ ਕੇ ਆਵੇਗਾ। 27 ਉਸ ਸਮੇਂ, ਤੂੰ ਉਸ ਬੰਦੇ ਨਾਲ ਗੱਲ ਕਰ ਸੱਕੇਂਗਾ। ਤੂੰ ਹੋਰ ਖਾਮੋਸ਼ ਨਹੀਂ ਹੋਵੇਂਗਾ। ਇਸ ਤਰ੍ਹਾਂ, ਤੂੰ ਉਨ੍ਹਾਂ ਲਈ ਇੱਕ ਮਿਸਾਲ ਹੋਵੇਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”

ਅੰਮੋਨੀਆਂ ਦੇ ਵਿਰੱਧ ਭਵਿੱਖਬਾਣੀ

25 ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਅੰਮੋਨੀਆਂ ਦੇ ਲੋਕਾਂ ਵੱਲ ਵੇਖ ਅਤੇ ਮੇਰੇ ਲਈ ਉਨ੍ਹਾਂ ਦੇ ਖਿਲਾਫ਼ ਬੋਲ। ਅੰਮੋਨੀਆਂ ਦੇ ਲੋਕਾਂ ਨੂੰ ਆਖ: ‘ਯਹੋਵਾਹ ਮੇਰਾ ਪ੍ਰਭੂ ਦੇ ਸ਼ਬਦ ਨੂੰ ਸੁਣੋ! ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ: ਜਦੋਂ ਮੇਰਾ ਪਵਿੱਤਰ ਸਥਾਨ ਬਰਬਾਦ ਹੋਇਆ ਤਾਂ ਤੁਸੀਂ ਖੁਸ਼ ਸੀ। ਤੁਸੀਂ ਇਸਰਾਏਲ ਦੀ ਧਰਤੀ ਦੇ ਖਿਲਾਫ਼ ਸੀ ਜਦੋਂ ਇਹ ਪ੍ਰਦੂਸ਼ਿਤ ਸੀ। ਤੁਸੀਂ ਯਹੂਦਾਹ ਦੇ ਪਰਿਵਾਰ ਦੇ ਖਿਲਾਫ਼ ਸੀ, ਜਦੋਂ ਲੋਕਾਂ ਨੂੰ ਬੰਦੀ ਬਣਾਕੇ ਦੂਰ ਲਿਜਾਇਆ ਗਿਆ। ਇਸ ਲਈ ਮੈਂ ਤੈਨੂੰ ਪੂਰਬ ਦੇ ਲੋਕਾਂ ਦੇ ਹਵਾਲੇ ਕਰ ਦਿਆਂਗਾ। ਉਹ ਤੇਰੀ ਧਰਤੀ ਖੋਹ ਲੈਣਗੇ। ਉਨ੍ਹਾਂ ਦੀਆਂ ਫ਼ੌਜਾਂ ਤੇਰੇ ਦੇਸ਼ ਵਿੱਚ ਡੇਰਾ ਲਾ ਲੈਣਗੀਆਂ। ਉਹ ਤੁਹਾਡੇ ਦਰਮਿਆਨ ਰਹਿਣਗੀਆਂ। ਉਹ ਤੁਹਾਡੇ ਫ਼ਲ ਖਾਣਗੀਆਂ ਅਤੇ ਤੁਹਾਡਾ ਦੁੱਧ ਪੀਣਗੀਆਂ।

“‘ਮੈਂ ਰੱਬਾਹ ਸ਼ਹਿਰ ਨੂੰ ਊਠਾਂ ਦੀ ਚਰਾਂਦ ਬਣਾ ਦਿਆਂਗਾ। ਅਤੇ ਅੰਮੋਨੀਆਂ ਦੇ ਦੇਸ਼ ਨੂੰ ਭੇਡਾਂ ਦਾ ਵਾੜਾ ਬਣਾ ਦਿਆਂਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਯਹੋਵਾਹ ਇਹ ਗੱਲਾਂ ਆਖਦਾ ਹੈ: ਤੁਸੀਂ ਖੁਸ਼ ਸੀ ਕਿ ਯਰੂਸ਼ਲਮ ਨੂੰ ਤਬਾਹ ਕਰ ਦਿੱਤਾ ਗਿਆ। ਤੁਸੀਂ ਤਾੜੀਆਂ ਮਾਰੀਆਂ ਅਤੇ ਪੈਰ ਪਟਕਾਏ। ਤੁਹਾਨੂੰ ਇਸਰਾਏਲ ਦੀ ਧਰਤੀ ਦੀ ਬੇਇੱਜ਼ਤੀ ਕਰਦਿਆਂ ਖੁਸ਼ੀ ਮਿਲੀ। ਇਸ ਲਈ ਮੈਂ ਤੁਹਾਨੂੰ ਸਜ਼ਾ ਦਿਆਂਗਾ। ਤੁਸੀਂ ਉਨ੍ਹਾਂ ਕੀਮਤੀ ਚੀਜ਼ਾਂ ਵਰਗੇ ਹੋਵੋਂਗੇ, ਜਿਨ੍ਹਾਂ ਨੂੰ ਫ਼ੌਜੀ ਜੰਗ ਵਿੱਚ ਹਾਸਿਲ ਕਰਦੇ ਹਨ। ਤੁਸੀਂ ਆਪਣੀ ਵਿਰਾਸਤ ਗੁਆ ਲਵੋਂਗੇ। ਤੁਸੀਂ ਦੂਰ ਦੁਰਾਡੀਆਂ ਧਰਤੀਆਂ ਵਿੱਚ ਮਰੋਗੇ। ਮੈਂ ਤੁਹਾਡੇ ਦੇਸ ਨੂੰ ਤਬਾਹ ਕਰ ਦਿਆਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”

ਮੋਆਬ ਅਤੇ ਸ਼ੇਈਰ ਦੇ ਵਿਰੱਧ ਭਵਿੱਖਬਾਣੀ

ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਮੋਆਬ ਅਤੇ ਸ਼ੇਈਰ ਆਖਦੇ ਹਨ, ‘ਯਹੂਦਾਹ ਦਾ ਪਰਿਵਾਰ ਬਸ ਕਿਸੇ ਹੋਰ ਕੌਮ ਵਰਗਾ ਹੀ ਹੈ।’ ਮੈਂ ਮੋਆਬ ਦਾ ਮੋਢਾ ਵੱਢ ਸੁੱਟਾਂਗਾ-ਮੈਂ ਇਸਦੇ ਉਨ੍ਹਾਂ ਸ਼ਹਿਰਾਂ ਨੂੰ ਲੈ ਲਵਾਂਗਾ ਜਿਹੜੇ ਸਰਹੱਦ ਉੱਤੇ ਹਨ, ਧਰਤੀ ਦਾ ਪਰਤਾਪ, ਬੈਤ-ਯਸ਼ੀਮੋਬ, ਬਅਲ ਮਅੋਨ ਅਤੇ ਕਿਰਿਯਾਬਇਮ। 10 ਫ਼ੇਰ ਮੈਂ ਇਨ੍ਹਾਂ ਸ਼ਹਿਰਾਂ ਨੂੰ ਪੂਰਬ ਦੇ ਲੋਕਾਂ ਦੇ ਹਵਾਲੇ ਕਰ ਦਿਆਂਗਾ। ਉਹ ਤੁਹਾਡੀ ਧਰਤੀ ਲੈ ਲੈਣਗੇ। ਅਤੇ ਮੈਂ ਉਨ੍ਹਾਂ ਪੂਰਬ ਦੇ ਲੋਕਾਂ ਤੋਂ ਅੰਮੋਨੀ ਦੇ ਲੋਕਾਂ ਨੂੰ ਤਬਾਹ ਕਰਵਾਵਾਂਗਾ। ਫ਼ੇਰ ਹਰ ਕੋਈ ਇਹ ਭੁੱਲ ਜਾਵੇਗਾ ਕਿ ਅੰਮੋਨੀਆਂ ਦੇ ਲੋਕ ਕਦੇ ਇੱਕ ਕੌਮ ਹੁੰਦੇ ਸਨ। 11 ਇਸ ਲਈ ਮੈਂ ਮੋਆਬ ਨੂੰ ਸਜ਼ਾ ਦਿਆਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”

ਅਦੋਮ ਦੇ ਵਿਰੱਧ ਭਵਿੱਖਬਾਣੀ

12 ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, “ਅਦੋਮ ਦੇ ਲੋਕ ਯਹੂਦਾਹ ਦੇ ਪਰਿਵਾਰ ਦੇ ਵਿਰੁੱਧ ਹੋ ਗਏ ਅਤੇ ਉਨ੍ਹਾਂ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ। ਅਦੋਮ ਦੇ ਲੋਕੀ ਦੋਸ਼ੀ ਸਨ।” 13 ਇਸ ਲਈ ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: “ਮੈਂ ਅਦੋਮ ਨੂੰ ਸਜ਼ਾ ਦੇਵਾਂਗਾ। ਮੈਂ ਅਦੋਮ ਦੇ ਲੋਕਾਂ ਅਤੇ ਜਾਨਵਰਾਂ ਨੂੰ ਤਬਾਹ ਕਰ ਦਿਆਂਗਾ। ਮੈਂ ਅਦੋਮ ਦੇ ਸਾਰੇ ਦੇਸ ਨੂੰ ਤਬਾਹ ਕਰ ਦਿਆਂਗਾ, ਤੀਮਾਨ ਤੋਂ ਲੈ ਕੇ ਦਦਾਨ ਤੀਕਰ। ਅਦੋਮੀ ਲੋਕ ਜੰਗ ਵਿੱਚ ਮਾਰੇ ਜਾਣਗੇ। 14 ਮੈਂ ਇਸਰਾਏਲ ਦੇ ਆਪਣੇ ਲੋਕਾਂ ਦੀ ਵਰਤੋਂ ਕਰਾਂਗਾ ਅਤੇ ਅਦੋਮ ਨਾਲ ਹਿਸਾਬ ਬਰਾਬਰ ਕਰਾਂਗਾ। ਇਸ ਤਰ੍ਹਾਂ, ਇਸਰਾਏਲ ਦੇ ਲੋਕ ਅਦੋਮ ਦੇ ਖਿਲਾਫ਼ ਮੇਰਾ ਕਹਿਰ ਦਰਸਾਉਣਗੇ। ਫ਼ੇਰ ਉਹ ਅਦੋਮ ਦੇ ਲੋਕ ਜਾਣ ਲੈਣਗੇ ਕਿ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ ਹੈ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।

ਫ਼ਿਲਿਸਤੀਆਂ ਦੇ ਵਿਰੁੱਧ ਭਵਿੱਖਬਾਣੀ

15 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਫ਼ਿਲਿਸਤੀਆਂ ਨੇ ਬਦਲਾ ਚੁਕਾਣ ਦੀ ਕੋਸ਼ਿਸ਼ ਕੀਤੀ। ਉਹ ਬਹੁਤ ਜ਼ਾਲਿਮ ਸਨ। ਉਨ੍ਹਾਂ ਨੇ ਆਪਣੇ ਅੰਦਰ ਬਹੁਤ ਦੇਰ ਤੀਕ ਗੁੱਸੇ ਦੀ ਅੱਗ ਮਘਦੀ ਰੱਖੀ!” 16 ਇਸ ਲਈ ਯਹੋਵਾਹ ਮੇਰੇ ਪ੍ਰਭੂ ਨੇ ਆਖਿਆ, “ਮੈਂ ਫਿਲਿਸਤੀਆਂ ਨੂੰ ਸਜ਼ਾ ਦੇਵਾਂਗਾ। ਹਾਂ, ਮੈਂ ਕਰੇਤੀਆਂ ਦੇ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਆਂਗਾ। ਮੈਂ ਸਮੁੰਦਰ ਕੰਢੇ ਰਹਿੰਦੇ ਉਨ੍ਹਾਂ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। 17 ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ-ਮੈਂ ਹਿਸਾਬ ਬਰਾਬਰ ਕਰਾਂਗਾ। ਮੈਂ ਆਪਣੇ ਕਹਿਰ ਰਾਹੀਂ ਉਨ੍ਹਾਂ ਨੂੰ ਸਬਕ ਸਿੱਖਾਵਾਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ!”

ਸੂਰ ਬਾਰੇ ਇੱਕ ਉਦਾਸ ਸੰਦੇਸ

26 ਜਲਾਵਤਨੀ ਦੇ 11ਵੇਂ ਵਰ੍ਹੇ ਵਿੱਚ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਸੂਰ ਨੇ ਯਰੂਸ਼ਲਮ ਦੇ ਵਿਰੁੱਧ ਮੰਦਾ ਬੋਲਿਆ ਸੀ: ‘ਆਹਾ! ਲੋਕਾਂ ਦੀ ਰੱਖਿਆ ਕਰਨ ਵਾਲਾ ਫ਼ਾਟਕ ਤਬਾਹ ਹੋ ਗਿਆ ਹੈ! ਸ਼ਹਿਰ ਦਾ ਦਰਵਾਜ਼ਾ ਮੇਰੇ ਲਈ ਖੁਲ੍ਹ ਗਿਆ ਹੈ। ਸ਼ਹਿਰ ਬਰਬਾਦ ਹੋ ਗਿਆ ਹੈ, ਤਾਂ ਜੋ ਮੈਂ ਉੱਥੋਂ ਜੋ ਚਾਹਵਾਂ ਲੈ ਸੱਕਾਂ!’”

ਇਸ ਲਈ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ: “ਮੈਂ ਤੇਰੇ ਵਿਰੁੱਧ ਹਾਂ, ਸੂਰ! ਮੈਂ ਤੇਰੇ ਖਿਲਾਫ਼ ਜੰਗ ਕਰਨ ਲਈ ਬਹੁਤ ਸਾਰੀਆਂ ਕੌਮਾਂ ਨੂੰ ਲਿਆਵਾਂਗਾ। ਉਹ ਬਾਰ-ਬਾਰ ਆਉਣਗੀਆਂ, ਜਿਵੇਂ ਕੰਢੇ ਉੱਤੇ ਲਹਿਰਾਂ ਆਉਂਦੀਆਂ ਹਨ।”

ਪਰਮੇਸ਼ੁਰ ਨੇ ਆਖਿਆ, “ਉਹ ਦੁਸ਼ਮਣ ਦੇ ਸਿਪਾਹੀ ਸੂਰ ਦੀਆਂ ਕੰਧਾਂ ਢਾਹ ਦੇਣਗੇ ਅਤੇ ਮੁਨਾਰੇ ਢਾਹ ਦੇਣਗੇ। ਮੈਂ ਵੀ ਉਸਦੀ ਧਰਤੀ ਦੀ ਉੱਪਰਲੀ ਮਿੱਟੀ ਖੁਰਚ ਦਿਆਂਗਾ। ਮੈਂ ਸੂਰ ਨੂੰ ਨੰਗੀ ਚੱਟਾਨ ਬਣਾ ਦਿਆਂਗਾ। ਸੂਰ ਮੱਛੀਆਂ ਦੇ ਜਾਲਾਂ ਨੂੰ ਠੀਕ ਕਰਨ ਵਾਲੀ ਜਗ੍ਹਾ ਬਣ ਜਾਵੇਗਾ। ਮੈਂ ਬੋਲ ਦਿੱਤਾ ਹੈ!” ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਸੂਰ ਹੋਰਨਾਂ ਕੌਮਾਂ ਦੀ ਲੁੱਟ ਹੋਵੇਗਾ। ਉਸ ਦੇ ਨਗਰ ਖੇਤਾਂ ਵਿੱਚ, ਜੰਗ ਵਿੱਚ ਮਾਰੇ ਜਾਣਗੇ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”

ਨਬੂਕਦਨੱਸਰ ਸੂਰ ਤੇ ਹਮਲਾ ਕਰੇਗਾ

ਯਹੋਵਾਹ ਮੇਰਾ ਪ੍ਰਭੁ ਇਹ ਗੱਲਾਂ ਆਖਦਾ ਹੈ, “ਮੈਂ ਸੂਰ ਦੇ ਵਿਰੁੱਧ ਉੱਤਰ ਵੱਲੋਂ ਇੱਕ ਦੁਸ਼ਮਣ ਨੂੰ ਲਿਆਵਾਂਗਾ। ਦੁਸ਼ਮਣ ਬਾਬਲ ਦਾ ਮਹਾਨ ਰਾਜਾ, ਨਬੂਕਦਨੱਸਰ ਹੈ! ਉਹ ਬਹੁਤ ਵੱਡੀ ਫ਼ੌਜ ਲੈ ਕੇ ਆਵੇਗਾ। ਇੱਥੇ ਬਹੁਤ ਸਾਰੇ ਘੋੜੇ, ਰੱਥ, ਘੋੜਸਵਾਰ, ਅਤੇ ਵਿਸ਼ਾਲ ਅਤੇ ਸ਼ਕਤੀਸਾਲੀ ਫ਼ੌਜ ਹੋਵੇਗੀ। ਨਬੂਕਦਨੱਸਰ, ਤੁਹਾਡੇ ਨਗਰਾਂ ਨੂੰ ਖੇਤਾਂ ਵਿੱਚ ਮਾਰ ਦੇਵੇਗਾ। ਉਹ ਤੁਹਾਡੇ ਸ਼ਹਿਰ ਉੱਤੇ ਹਮਲਾ ਕਰਨ ਲਈ ਮੁਨਾਰੇ ਉਸਾਰੇਗਾ। ਉਹ ਤੁਹਾਡੇ ਸ਼ਹਿਰ ਦੇ ਆਲੇ-ਦੁਆਲੇ ਕਿਲ੍ਹੇ ਬੰਦ ਦੀਵਾਰ ਬਣਾਵੇਗਾ। ਉਹ ਕੰਧਾਂ ਤੱਕ ਪਹੁੰਚਣ ਵਾਲੀ ਢਲਵਾਨ ਬਣਾਵੇਗਾ। ਉਹ ਤੁਹਾਡੀਆਂ ਕੰਧਾਂ ਨੂੰ ਢਾਹੁਣ ਲਈ ਲੱਕੜੀ ਦੀਆਂ ਭਾਰੀਆਂ ਸ਼ਤੀਰੀਆਂ ਲਿਆਵੇਗਾ। ਉਹ ਤੁਹਾਡੇ ਮੁਨਾਰਿਆਂ ਨੂੰ ਢਾਹੁਣ ਲਈ ਛੜਾਂ ਦੀ ਵਰਤੋਂ ਕਰੇਗਾ। 10 ਉਸ ਦੇ ਘੋੜੇ ਇੰਨੇ ਜ਼ਿਆਦਾ ਹੋਣਗੇ ਕਿ ਉਨ੍ਹਾਂ ਤੋਂ ਉੱਡਦੀ ਧੂੜ ਤੁਹਾਨੂੰ ਢੱਕੱ ਲਵੇਗੀ। ਤੁਹਾਡੀਆਂ ਕੰਧਾਂ ਘੋੜਸਵਾਰ ਸਿਪਾਹੀਆਂ, ਰੱਥਾਂ ਅਤੇ ਗੱਡੀਆਂ ਦੇ ਸ਼ੋਰ ਨਾਲ ਕੰਬ ਉੱਠਣਗੀਆਂ ਜਦੋਂ ਬਾਬਲ ਦਾ ਰਾਜਾ ਤੁਹਾਡੇ ਸ਼ਹਿਰ ਦੇ ਫ਼ਾਟਕਾਂ ਰਾਹੀਂ ਆਦਮੀਆਂ ਦੇ ਕਿਸੇ ਢਠ੍ਠੀਆਂ ਕੰਧਾਂ ਵਾਲੇ ਸ਼ਹਿਰ ਵਿੱਚ ਦਾਖਿਲ ਹੋਣ ਵਾਂਗ ਦਾਖਲ ਹੋਵੇਗਾ। 11 ਬਾਬਲ ਦਾ ਰਾਜਾ ਤੁਹਾਡੇ ਸ਼ਹਿਰ ਰਾਹੀਂ ਸਵਾਰ ਹੋਕੇ ਆਵੇਗਾ। ਉਸ ਦੇ ਘੋੜਿਆਂ ਦੇ ਸੁਂਮ ਤੁਹਾਡੀਆਂ ਗਲੀਆਂ ਵਿੱਚ ਠਕ-ਠਕ ਕਰਦੇ ਆਉਣਗੇ। ਉਹ ਤੁਹਾਡੇ ਲੋਕਾਂ ਨੂੰ ਤਲਵਾਰ ਨਾਲ ਮਾਰ ਦੇਵੇਗਾ। ਤੁਹਾਡੇ ਸ਼ਹਿਰ ਦੇ ਮਜ਼ਬੂਤ ਥੰਮ ਧਰਤੀ ਉੱਤੇ ਢਹਿ ਢੇਰੀ ਹੋ ਜਾਣਗੇ। 12 ਨਬੂਕਦਨੱਸਰ ਦੇ ਆਦਮੀ ਤੁਹਾਡੀਆਂ ਦੌਲਤਾਂ ਲੁੱਟ ਕੇ ਲੈ ਜਾਣਗੇ। ਜਿਹੜੀਆਂ ਚੀਜ਼ਾਂ ਤੁਸੀਂ ਵੇਚਣੀਆਂ ਚਾਹੁੰਦੇ ਸੀ, ਉਹ ਉਨ੍ਹਾਂ ਨੂੰ ਲੁੱਟ ਕੇ ਲੈ ਜਾਣਗੇ। ਉਹ ਤੁਹਾਡੀਆਂ ਕੰਧਾਂ ਢਾਹ ਦੇਣਗੇ ਅਤੇ ਤੁਹਾਡੇ ਸੁੰਦਰ ਘਰਾਂ ਨੂੰ ਤਬਾਹ ਕਰ ਦੇਣਗੇ। ਉਹ ਤੁਹਾਡੇ ਲੱਕੜੀ ਅਤੇ ਪੱਥਰ ਦੇ ਘਰਾਂ ਨੂੰ ਕੂੜੇ ਵਾਂਗ ਸਮੁੰਦਰ ਵਿੱਚ ਸੁੱਟ ਦੇਣਗੇ। 13 ਇਸ ਲਈ ਮੈਂ ਤੁਹਾਡੀ ਖੁਸ਼ੀ ਦੇ ਗੀਤਾਂ ਦੀ ਆਵਾਜ਼ ਬੰਦ ਕਰ ਦਿਆਂਗਾ। ਲੋਕ ਫ਼ੇਰ ਕਦੇ ਵੀ ਤੁਹਾਡੀਆਂ ਰਬਾਬਾਂ ਦੀ ਆਵਾਜ਼ ਨਹੀਂ ਸੁਨਣਗੇ। 14 ਮੈਂ ਤੁਹਾਨੂੰ ਨੰਗੀ ਚਟਾਨ ਬਣਾ ਦਿਆਂਗਾ। ਮੈਂ ਸਮੁੰਦਰ ਕੰਢੇ ਅਜਿਹੀ ਥਾਂ ਬਣਾਵਾਂਗਾ ਜਿੱਥੇ ਮੱਛੀਆਂ ਫ਼ੜਨ ਵਾਲੇ ਜਾਲ ਵਿਛਾਏ ਜਾਂਦੇ ਹਨ! ਤੁਹਾਨੂੰ ਫ਼ੇਰ ਨਹੀਂ ਉਸਾਰਿਆ ਜਾਵੇਗਾ। ਕਿਉਂ? ਕਿਉਂ ਕਿ ਮੈਂ, ਯਹੋਵਾਹ ਨੇ, ਬੋਲ ਦਿੱਤਾ ਹੈ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।

ਹੋਰ ਕੌਮਾਂ ਸੂਰ ਲਈ ਰੋਣਗੀਆਂ

15 ਮੇਰਾ ਪ੍ਰਭੂ, ਯਹੋਵਾਹ ਸੂਰ ਨੂੰ ਇਹ ਆਖਦਾ ਹੈ: “ਮੈਡੀਟੇਰੇਨੀਅਨ ਸਮੁੰਦਰ ਕੰਢੇ ਦੇ ਦੇਸ ਤੁਹਾਡੇ ਪਤਨ ਦੀ ਆਵਾਜ਼ ਨਾਲ ਕੰਬ ਉੱਠਣਗੇ। ਅਜਿਹਾ ਉਦੋਂ ਵਾਪਰੇਗਾ ਜਦੋਂ ਤੁਹਾਡੇ ਲੋਕ ਜ਼ਖਮੀ ਹੋਣਗੇ ਅਤੇ ਮਾਰੇ ਜਾਣਗੇ। 16 ਫ਼ੇਰ ਸਮੁੰਦਰ ਕੰਢੇ ਦੇ ਸਾਰੇ ਦੇਸਾਂ ਦੇ ਸਾਰੇ ਆਗੂ ਆਪਣੇ ਤਖਤਾਂ ਤੋਂ ਹੇਠਾਂ ਉਤਰ ਆਉਣਗੇ ਅਤੇ ਆਪਣਾ ਗ਼ਮ ਪ੍ਰਗਟ ਕਰਨਗੇ। ਉਹ ਆਪਣੇ ਖੂਬਸੂਰਤ ਚੋਲੇ ਉਤਾਰ ਦੇਣਗੇ। ਉਹ ਆਪਣੇ ਖੂਬਸੂਰਤ ਬਸਤਰ ਉਤਾਰ ਦੇਣਗੇ। ਫ਼ੇਰ ਉਹ ਆਪਣੇ ਡਰ ਵਾਲੇ ਬਸਤਰ ਪਾ ਲੈਣਗੇ। ਉਹ ਧਰਤੀ ਉੱਤੇ ਬੈਠ ਜਾਣਗੇ ਅਤੇ ਡਰ ਨਾਲ ਕੰਬਣਗੇ। ਉਹ ਇਸ ਤੱਬ ਤੋਂ ਹੈਰਾਨ ਹੋ ਜਾਣਗੇ ਕਿ ਤੁਸੀਂ ਕਿੰਨੀ ਛੇਤੀ ਨਾਲ ਤਬਾਹ ਹੋ ਗਏ ਸੀ। 17 ਉਹ ਤੁਹਾਡੇ ਬਾਰੇ ਇਹ ਸੋਗੀ ਗੀਤ ਗਾਉਣਗੇ:

“‘ਸੂਰ, ਤੂੰ ਸੀ ਇੱਕ ਮਸ਼ਹੂਰ ਸ਼ਹਿਰ।
    ਸਮੁੰਦਰ ਪਾਰੋ ਲੋਕ ਆਉਂਦੇ ਸਨ ਤੇਰੇ ਅੰਦਰ ਰਹਿਣ ਲਈ।
ਮਸ਼ਹੂਰ ਸੈਂ ਤੂੰ, ਪਰ ਹੁਣ ਹੋਰ ਨਹੀਂ ਰਿਹਾ ਤੂੰ!
    ਤੂੰ ਸੀ ਮਜ਼ਬੂਤ ਸਮੁੰਦਰ ਉੱਤੇ,
ਅਤੇ ਇਸੇ ਤਰ੍ਹਾਂ ਦੇ ਸਨ ਲੋਕ ਤੇਰੇ ਅੰਦਰ ਰਹਿਣ ਵਾਲੇ।
    ਭੈਭੀਤ ਕੀਤਾ ਸੀ ਤੂੰ ਸਮੁੰਦਰ ਕੰਢੇ ਦੀ ਜ਼ਮੀਨ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ।
18 ਹੁਣ, ਜਿਸ ਦਿਨ ਤੇਰਾ ਪਤਨ ਹੋਵੇਗਾ,
    ਸਮੁੰਦਰ ਕੰਢੇ ਦੇ, ਲੋਕ ਕੰਬਣਗੇ ਡਰ ਨਾਲ।
ਬਹੁਤ ਬਸਤੀਆਂ ਸ਼ੁਰੂ ਕੀਤੀਆਂ ਤੂੰ ਸਮੁੰਦਰ ਕੰਢੇ।
    ਹੁਣ ਲੋਕ ਭੈਭੀਤ ਹੋ ਜਾਣਗੇ, ਜਦੋਂ ਤੂੰ ਹੋਰ ਵੱਧੇਰੇ ਨਹੀਂ ਰਹੇਂਗਾ!’”

19 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਸੂਰ, ਮੈਂ ਤੈਨੂੰ ਤਬਾਹ ਕਰ ਦਿਆਂਗਾ। ਅਤੇ ਤੂੰ ਇੱਕ ਪੁਰਾਣਾ ਸੱਖਣਾ ਸ਼ਹਿਰ ਬਣ ਜਾਵੇਂਗਾ। ਕੋਈ ਵੀ ਓੱਥੇ ਨਹੀਂ ਰਹੇਗਾ। ਮੈਂ ਸਮੁੰਦਰ ਨੂੰ ਤੇਰੇ ਉੱਪਰੋਂ ਵਗਾ ਦਿਆਂਗਾ। ਉਹ ਮਹਾਨ ਸਮੁੰਦਰ ਤੈਨੂੰ ਢੱਕੱ ਲਵੇਗਾ। 20 ਮੈਂ ਤੈਨੂੰ ਹੇਠਾਂ ਉਸ ਡੂੰਘੀ ਖੱਡ ਵਿੱਚ ਸੁੱਟ ਦਿਆਂਗਾ-ਉਸ ਥਾਂ ਉੱਤੇ, ਜਿੱਥੇ ਮੁਰਦਾ ਲੋਕ ਹਨ। ਤੂੰ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਜਾਵੇਂਗਾ ਜਿਹੜੇ ਬਹੁਤ ਪਹਿਲਾਂ ਮਰ ਗਏ ਸਨ। ਮੈਂ ਤੈਨੂੰ ਹੋਰਨਾਂ ਪੁਰਾਣੇ ਖਾਲੀ ਸ਼ਹਿਰਾਂ ਵਾਂਗ ਹੇਠਲੀ ਦੁਨੀਆਂ ਵਿੱਚ ਭੇਜ ਦਿਆਂਗਾ। ਤੂੰ ਉਨ੍ਹਾਂ ਹੋਰ ਸਾਰਿਆਂ ਨਾਲ ਹੋਵੇਂਗਾ ਜਿਹੜੇ ਕਬਰ ਵਿੱਚ ਹੇਠਾਂ ਚੱਲੇ ਜਾਂਦੇ ਹਨ। ਫ਼ੇਰ ਕੋਈ ਵੀ ਤੇਰੇ ਅੰਦਰ ਨਹੀਂ ਰਹੇਗਾ। ਤੂੰ ਫ਼ੇਰ ਕਦੇ ਵੀ ਜਿਉਂਦੇ ਲੋਕਾਂ ਦੀ ਧਰਤੀ ਵਿੱਚ ਨਹੀਂ ਹੋਵੇਂਗਾ! 21 ਹੋਰ ਲੋਕ ਇਸ ਗੱਲੋ ਭੈਭੀਤ ਹੋਣਗੇ ਕਿ ਤੁਹਾਡੇ ਨਾਲ ਕੀ ਵਾਪਰਿਆ। ਤੂੰ ਖਤਮ ਹੋ ਜਾਵੇਂਗਾ! ਲੋਕ ਤੇਰੀ ਤਲਾਸ਼ ਕਰਨਗੇ ਪਰ ਉਹ ਤੈਨੂੰ ਫ਼ੇਰ ਕਦੇ ਵੀ ਨਹੀਂ ਲੱਭ ਸੱਕਣਗੇ!” ਇਹੀ ਹੈ ਜੋ ਮੇਰਾ ਪ੍ਰਭੂ, ਯਹੋਵਾਹ ਆਖਦਾ ਹੈ।

ਸਮੁੰਦਰਾਂ ਉੱਤੇ ਵਪਾਰ ਦਾ ਮਹਾਨ ਕੇਁਦਰ, ਸੂਰ

27 ਯਹੋਵਾਹ ਦਾ ਸ਼ਬਦ ਮੈਨੂੰ ਫ਼ੇਰ ਮਿਲਿਆ। ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਸੂਰ ਬਾਰੇ ਇਹ ਸੋਗੀ ਗੀਤ ਗਾ। ਸੂਰ ਬਾਰੇ ਇਹ ਗੱਲਾਂ ਆਖ: ‘ਸੂਰ, ਤੂੰ ਦਰਵਾਜ਼ਾ ਹੈਂ ਸਮੁੰਦਰ ਦਾ। ਤੂੰ ਵਪਾਰੀ ਹੈ ਬਹੁਤ ਸਾਰੀਆਂ ਕੌਮਾਂ ਲਈ। ਤੂੰ ਸਫ਼ਰ ਕਰਦਾ ਹੈਂ ਸਮੁੰਦਰ ਕੰਢੇ ਦੇ ਬਹੁਤ ਸਾਰੇ ਦੇਸਾਂ ਵੱਲ। ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ:

“‘ਸੂਰ, ਤੂੰ ਸੋਚਦਾ ਹੈਂ ਕਿ ਤੂੰ ਬਹੁਤ ਸੁਹਣਾ ਹੈਂ।
    ਤੂੰ ਸੋਚਦਾ ਹੈਂ ਕਿ ਤੂੰ ਪੂਰੀ ਤਰ੍ਹਾਂ ਖੂਬਸੂਰਤ ਹੈਂ!
ਮੈਡੀਟੇਰੇਨੀਅਨ ਸਮੁੰਦਰ ਤੇਰੇ ਸ਼ਹਿਰ ਦੀ ਸੀਮਾ ਹੈ।
    ਤੇਰੇ ਇਮਾਰਤਕਾਰਾਂ ਨੇ ਬਣਾਇਆ ਸੀ ਤੈਨੂੰ ਪੂਰਨ ਤੌਰ ਤੇ ਖੂਬਸੂਰਤ।”
    ਜਿਵੇਂ ਉਹ ਜਹਾਜ਼ ਜਿਹੜੇ ਤੇਰੇ ਵੱਲੋਂ ਸਫ਼ਰ ਕਰਦੇ ਹਨ।
ਤੇਰੇ ਇਮਾਰਤਕਾਰਾਂ ਨੇ ਸਨੀਰ ਪਰਬਤਾਂ ਦੇ ਚੀਲ ਦੇ
    ਰੁੱਖਾਂ ਨੂੰ ਵਰਤਿਆ ਸੀ ਤੇਰੀਆਂ ਤਖਤੀਆਂ ਬਨਾਉਣ ਲਈ।
ਉਨ੍ਹਾਂ ਨੇ ਲਬਾਨੋਨ ਤੋਂ ਦਿਆਰ ਦੇ ਰੁੱਖਾਂ ਨੂੰ
    ਵਰਤਿਆ ਸੀ ਤੇਰੇ ਮਸਤੂਲ ਨੂੰ ਬਣਾਉਣ ਲਈ।
ਉਨ੍ਹਾਂ ਨੇ ਬਾਸ਼ਾਨ ਦੇ ਓਕ ਦੇ ਰੁੱਖਾਂ ਦੀ ਵਰਤੋਂ ਕੀਤੀ ਸੀ
    ਤੁਹਾਡੇ ਪਤਵਾਰ ਬਨਾਉਣ ਲਈ।
ਉਨ੍ਹਾਂ ਨੇ ਕਿੱਤੀਮ ਦੇ ਟਾਪੂਆਂ ਦੇ ਰੁੱਖਾਂ ਨੂੰ ਵਰਤਿਆ ਸੀ
    ਤੁਹਾਡੇ ਡੈਕ ਉਤਲੇ ਸਨਬੋਰ ਲਈ।
    ਸ਼ਿੰਗਾਰਿਆ ਸੀ ਉਨ੍ਹਾਂ ਨੇ ਉਸ ਨੂੰ ਹਾਬੀ ਦੰਦ ਨਾਲ।
ਤੇਰੀ ਪਾਲ ਲਈ ਵਰਤੀ ਸੀ ਉਨ੍ਹਾਂ ਨੇ ਮਿਸਰ ਵਿੱਚ ਬਣੀ ਰੰਗਦਾਰ ਕਤਾਨੀ।
    ਤੁਹਾਡੀ ਪਾਲ ਸੀ ਝੰਡਾ ਤੁਹਾਡਾ।
ਤੁਹਾਡੇ ਕੇਬਿਨ ਦੇ ਕੱਜਣ ਸਨ ਨੀਲੇ ਅਤੇ ਬੈਁਗਨੀ।
    ਲਿਆਂਦੇ ਸਨ ਓਹ ਕਿਰਮਤੀ ਦੇ ਕੰਢੇ ਤੋਂ।
ਸੀਦੋਨ ਅਤੇ ਅਰਵਦ ਦੇ ਲੋਕਾਂ ਨੇ ਤੁਹਾਡੀਆਂ ਕਿਸ਼ਤੀਆਂ ਦੇ ਚੱਪੂ ਚਲਾਏ।
    ਸੂਰ, ਤੁਹਾਡੇ ਸਿਆਣੇ ਬੰਦੇ ਸਨ ਕਪਤਾਨ ਤੁਹਾਡੇ ਜਹਾਜ਼ਾਂ ਦੇ।
ਰਾਬਲ ਦੇ ਸਿਆਣੇ ਅਤੇ ਬਜ਼ੁਰਗ ਸਨ ਤੁਹਾਡੇ ਜਹਾਜ਼ ਉੱਤੇ,
    ਤੁਹਾਡੇ ਜਹਾਜ਼ ਦੇ ਫ਼ਟਿਆਂ ਵਿੱਚਲੀਆਂ ਦਰਾੜਾਂ ਬੰਦ ਕਰਨ ’ਚ ਮਦਦ ਕਰਨ ਲਈ।
ਸਮੁੰਦਰ ਦੇ ਸਾਰੇ ਜ਼ਹਾਜ਼ ਅਤੇ ਉਨ੍ਹਾਂ ਦੇ ਜਹਾਜ਼ੀ ਆਏ ਸਨ
    ਤੁਹਾਡੇ ਨਾਲ ਕਾਰੋਬਾਰ ਅਤੇ ਵਪਾਰ ਕਰਨ ਲਈ।

10 “‘ਫ਼ਾਰਸ, ਲੂਦ ਅਤੇ ਫੂਟ ਦੇ ਬੰਦੇ ਸਨ ਤੁਹਾਡੀ ਫ਼ੌਜ ਵਿੱਚ। ਉਹ ਸਨ ਤੁਹਾਡੇ ਜੰਗੀ ਲੜਾਕੇ। ਟੰਗੀਆਂ ਹੋਈਆਂ ਸਨ ਉਨ੍ਹਾਂ ਨੇ ਆਪਣੀਆਂ ਢਾਲਾਂ ਅਤੇ ਆਪਣੇ ਟੋਪ ਤੁਹਾਡੀਆਂ ਕੰਧਾਂ ਉੱਤੇ। ਉਨ੍ਹਾਂ ਨੇ ਤੁਹਾਡੇ ਸ਼ਹਿਰ ਲਈ ਸਤਿਕਾਰ ਅਤੇ ਪਰਤਾਪ ਲਿਆਂਦਾ। 11 ਅਰਵਦ ਅਤੇ ਸਿਸਰੀਆ ਦੇ ਬੰਦੇ ਤੁਹਾਡੇ ਸੁਰੱਖਿਅਤ ਸੈਨਿਕ ਸਨ, ਤੁਹਾਡੇ ਸ਼ਹਿਰ ਦੇ ਆਲੇ-ਦੁਆਲੇ ਦੀ ਦੀਵਾਰ ਉੱਤੇ ਖਲੋਤੇ ਹੋਏ। ਤੁਹਾਡੇ ਮੁਨਾਰਿਆਂ ਵਿੱਚ ਗਾਮਾਦ ਦੇ ਲੋਕ ਸਨ। ਉਨ੍ਹਾਂ ਨੇ ਆਪਣੀਆਂ ਢਾਲਾਂ ਤੁਹਾਡੇ ਸ਼ਹਿਰ ਦੁਆਲੇ ਕੰਧਾਂ ਉੱਤੇ ਟਂਗੀਆਂ ਹੋਈਆਂ ਸਨ। ਉਨ੍ਹਾਂ ਨੇ ਤੁਹਾਡੀ ਸੁੰਦਰਤਾ ਨੂੰ ਪੂਰਨ ਬਣਾ ਦਿੱਤਾ ਸੀ।

12 “‘ਤਰਸ਼ੀਸ਼ ਤੁਹਾਡੇ ਸਭ ਤੋਂ ਚੰਗੇ ਗਾਹਕਾਂ ਵਿੱਚੋਂ ਸੀ। ਉਨ੍ਹਾਂ ਨੇ ਚਾਂਦੀ, ਲੋਹੇ, ਟੀਨ ਅਤੇ ਸਿੱਕੇ ਦਾ ਤੁਹਾਡੀ ਵੇਚਣ ਵਾਲੀਆਂ ਅਦਭੁਤ ਚੀਜ਼ਾਂ ਨਾਲ ਵਪਾਰ ਕੀਤਾ। 13 ਯਾਵਾਨ, ਤੂਬਲ, ਅਤੇ ਮਸ਼ਕ ਸਾਗਰ ਦੇ ਦੁਆਲੇ ਦਾ ਖੇਤਰ ਤੁਹਾਡੇ ਨਾਲ ਵਪਾਰ ਕਰਦਾ ਸੀ। ਉਹ ਤੁਹਾਡੀਆਂ ਵੇਚਣ ਵਾਲੀਆਂ ਚੀਜ਼ਾਂ ਬਦਲੇ ਗੁਲਾਮਾਂ ਅਤੇ ਕਾਂਸੀ ਦਾ ਵਪਾਰ ਕਰਦੇ ਸਨ। 14 ਤੋਂਗਰਮਾਹ ਕੌਮ ਦੇ ਲੋਕ ਤੁਹਾਡੀਆਂ ਵੇਚਣ ਵਾਲੀਆਂ ਚੀਜ਼ਾਂ ਨਾਲ ਘੋੜਿਆਂ, ਜੰਗੀ ਘੋੜਿਆਂ ਅਤੇ ਖੱਚਰਾਂ ਦਾ ਵਪਾਰ ਕਰਦੇ ਸਨ। 15 ਦਦਾਨੀ ਦੇ ਲੋਕ ਤੁਹਾਡੇ ਨਾਲ ਵਪਾਰ ਕਰਦੇ ਸਨ। ਤੁਸੀਂ ਆਪਣੀਆਂ ਚੀਜ਼ਾਂ ਬਹੁਤ ਬਾਈਁ ਵੇਚੀਆਂ। ਲੋਕੀਂ ਤੁਹਾਨੂੰ ਮੁੱਲ ਅਦਾ ਕਰਨ ਲਈ ਹਾਬੀ ਦੰਦ ਅਤੇ ਆਬਨੂਸ ਦੀ ਲੱਕੜੀ ਲੈ ਕੇ ਆਏ। 16 ਅਰਾਮੀ ਦਾ ਤੁਹਾਡੇ ਨਾਲ ਵਪਾਰ ਸੀ ਕਿਉਂ ਕਿ ਤੁਹਾਡੇ ਕੋਲ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਸਨ। ਉਨ੍ਹਾਂ ਪਂਨ, ਅਰਗਵਾਨੀ ਕੱਪੜੇ, ਕੱਢਾਈ ਦੇ ਕੰਮ, ਮਹੀਨ ਕਸੀਦੇ, ਕਤਾਨ ਅਤੇ ਮਂਗਾ ਦਾ ਵਪਾਰ ਤੁਹਾਡੀਆਂ ਵੇਚਣ ਵਾਲੀਆਂ ਚੀਜ਼ਾਂ ਨਾਲ ਕੀਤਾ।

17 “‘ਯਹੂਦਾਹ ਅਤੇ ਇਸਰਾਏਲ ਦੇ ਲੋਕ ਤੁਹਾਡੇ ਨਾਲ ਵਪਾਰ ਕਰਦੇ ਸਨ। ਉਨ੍ਹਾਂ ਨੇ ਤੁਹਾਡੀਆਂ ਵੇਚੀਆਂ ਹੋਈਆਂ ਚੀਜ਼ਾਂ ਦਾ ਮੁੱਲ ਕਣਕ, ਜ਼ੈਤੂਨ, ਅਗੇਤੇ ਅੰਜੀਰਾਂ, ਸ਼ਹਿਦ, ਤੇਲ ਅਤੇ ਮਲਹਮ ਨਾਲ ਤਾਰਿਆ। 18 ਦੰਮਿਸ਼ਕ ਇੱਕ ਚੰਗਾ ਗਾਹਕ ਸੀ। ਉਸ ਨੇ ਤੁਹਾਡੀਆਂ ਬਹੁਤ ਸਾਰੀਆਂ ਅਦਭੁਤ ਚੀਜ਼ਾਂ ਨਾਲ ਵਪਾਰ ਕੀਤਾ। ਉਨ੍ਹਾਂ ਨੇ ਹਲਬੋਨ ਦੀ ਸ਼ਰਾਬ ਅਤੇ ਚਿੱਟੀ ਉਨ ਦਾ ਉਨ੍ਹਾਂ ਚੀਜ਼ਾਂ ਨਾਲ ਵਪਾਰ ਕੀਤਾ। 19 ਊਜ਼ਲ ਤੋਂ ਵਾਦਾਨ ਅਤੇ ਯਾਵਾਨ ਨੇ ਤੁਹਾਡੀਆਂ ਵਸਤਾਂ ਨਾਲ ਵਪਾਰ ਕੀਤਾ। ਉਨ੍ਹਾਂ ਨੇ ਕਮਾਇਆ ਹੋਇਆ ਲੋਹਾ, ਅਤਰ ਅਤੇ ਗੰਨੇ ਦਾ ਵਪਾਰ ਉਨ੍ਹਾਂ ਚੀਜ਼ਾਂ ਨਾਲ ਕੀਤਾ। 20 ਦਦਾਨ ਨੇ ਚੰਗਾ ਵਪਾਰ ਦਿੱਤਾ। ਉਨ੍ਹਾਂ ਨੇ ਤੁਹਾਡੇ ਨਾਲ ਕਾਠੀ ਦੇ ਕੱਪੜੇ ਅਤੇ ਘੋੜ-ਸਵਾਰੀ ਦਾ ਵਪਾਰ ਕੀਤਾ। 21 ਅਰਬ ਅਤੇ ਕੇਦਾਰ ਦੇ ਸਾਰੇ ਆਗੂਆਂ ਨੇ ਤੁਹਾਡੀਆਂ ਚੀਜ਼ਾਂ ਨਾਲ ਲੇਲਿਆਂ, ਭੇਡੂਆਂ, ਬੱਕਰੀਆਂ ਦਾ ਵਪਾਰ ਕੀਤਾ। 22 ਸ਼ਬਾ ਅਤੇ ਰਅਮਾਹ ਦੇ ਵਪਾਰੀਆਂ ਨੇ ਤੁਹਾਡੇ ਨਾਲ ਵਪਾਰ ਕੀਤਾ। ਉਨ੍ਹਾਂ ਨੇ ਸਭ ਤੋਂ ਚੰਗੇ ਮਸਾਲਿਆਂ ਅਤੇ ਹਰ ਤਰ੍ਹਾਂ ਦੇ ਬਹੁਮੁੱਲੇ ਪੱਥਰ ਅਤੇ ਸੋਨੇ ਨਾਲ ਤੁਹਾਡੀਆਂ ਚੀਜ਼ਾਂ ਦਾ ਵਪਾਰ ਕੀਤਾ। 23 ਹਾਰਾਨ, ਕੰਨੇਹ, ਅਦਨ, ਸ਼ਬਾ, ਅੱਸ਼ੂਰ ਅਤੇ ਕਿਲਮਦ ਦੇ ਵਪਾਰੀਆਂ ਨੇ ਤੁਹਾਡੇ ਨਾਲ ਵਪਾਰ ਕੀਤਾ। 24 ਉਨ੍ਹਾਂ ਨੇ ਸਭ ਤੋਂ ਚੰਗੇ ਕੱਪੜਿਆਂ, ਨੀਲੇ ਅਤੇ ਸੁੰਦਰ ਕੱਢਾਈ ਦੇ ਕੰਮ ਵਾਲੇ ਕੱਪੜਿਆਂ, ਅਨੇਕਾਂ ਰਂਗਾਂ ਦੇ ਗਲੀਚਿਆਂ, ਕਸ ਕੇ ਬੰਨ੍ਹੇ ਹੋਏ ਰੱਸਿਆਂ ਅਤੇ ਦਿਆਰ ਦੀ ਲੱਕੜੀ ਤੋਂ ਬਣੀਆਂ ਚੀਜ਼ਾਂ ਨਾਲ ਅਦਾਇਗੀ ਕੀਤੀ। ਇਹੀ ਚੀਜ਼ਾਂ ਸਨ ਜਿਨ੍ਹਾਂ ਨਾਲ ਉਹ ਤੁਹਾਡੇ ਨਾਲ ਵਪਾਰ ਕਰਦੇ ਸਨ। 25 ਤਰਸ਼ੀਸ਼ ਦੇ ਜਹਾਜ਼ ਤੁਹਾਡੀਆਂ ਵੇਚੀਆਂ ਚੀਜ਼ਾਂ ਨੂੰ ਲੈ ਜਾਂਦੇ ਸਨ।

“ਸੂਰ, ਤੂੰ ਹੈ ਉਨ੍ਹਾਂ ਮਾਲਵਾਹਕ ਜਹਾਜ਼ਾਂ ਵਿੱਚੋਂ ਕਿਸੇ ਇੱਕ ਵਰਗਾ।
    ਤੂੰ ਸਮੁੰਦਰ ਉੱਤੇ ਹੈਂ, ਬਹੁਤ ਸਾਰੀਆਂ ਦੌਲਤਾਂ ਨਾਲ ਮਾਲਾਮਾਲ।
26 ਤੇਰੇ ਪਤਵਾਰ ਚਲਾਉਣ ਵਾਲੇ ਤੈਨੂੰ ਸਮੁੰਦਰ ਵਿੱਚ ਦੂਰ-ਵਗਾ ਕੇ ਲੈ ਗਏ।
    ਪਰ ਪੂਰਬ ਦੀ ਇੱਕ ਤਾਕਤਵਰ ਹਵਾ ਤਬਾਹ ਕਰ ਦੇਵੇਗੀ ਤੇਰੇ ਸਮੁੰਦਰ ਵਿੱਚਲੇ ਜਹਾਜ਼ਾਂ ਨੂੰ।
27 ਅਤੇ ਡੁਲ੍ਹ ਜਾਵੇਗੀ ਤੇਰੀ ਸਾਰੀ ਦੌਲਤ ਸਮੁੰਦਰ ਵਿੱਚ।
    ਤੇਰੀ ਦੌਲਤ-ਉਹ ਚੀਜ਼ਾਂ ਜਿਹੜੀਆਂ ਨੂੰ ਖਰੀਦਦਾ ਤੇ ਵੇਚਦਾ ਹੈਂ-ਡੁਲ੍ਹ ਜਾਵੇਗੀ ਸਮੁੰਦਰ ਵਿੱਚ।
ਤੇਰੇ ਸਾਰੇ ਮਾਝੀ-ਜਹਾਜਰਾਨਾਂ, ਕਪਤਾਨਾਂ ਅਤੇ ਉਹ ਆਦਮੀ ਜਿਹੜੇ ਬੰਦ ਕਰਦੇ ਨੇ ਦਰਾੜਾਂ ਤੇਰੇ ਜਹਾਜ਼ਾਂ ਦੇ ਫ਼ਟਿਆਂ ਵਿੱਚਲੀਆਂ-
    ਡੁਲ੍ਹ ਜਾਵੇਗਾ ਸਮੁੰਦਰ ਅੰਦਰ।
ਤੇਰੇ ਸ਼ਹਿਰ ਦੇ ਵਪਾਰੀ ਸਿਪਾਹੀ ਸਾਰੇ ਹੀ ਡੁੱਬ ਜਾਣਗੇ ਸਮੁੰਦਰ ਵਿੱਚ।
    ਇਹੀ ਵਾਪਰੇਗਾ ਜਿਸ ਦਿਨ ਤੂੰ ਤਬਾਹ ਹੋਵੇਂਗਾ!

28 “‘ਪਿਂਡ ਡਰ ਨਾਲ ਕੰਬ ਜਾਣਗੇ ਜਦੋਂ ਉਹ ਤੁਹਾਡੇ ਕਪਤਾਨਾਂ ਦੀਆਂ ਚੀਕਾਂ ਸੁਣਨਗੇ!
29 ਤੁਹਾਡਾ ਪੂਰਾ ਮਲਾਹ ਛਾਲ ਮਾਰ ਦੇਵੇਗਾ ਜਹਾਜ਼ ਵਿੱਚੋਂ।
    ਜਹਾਜ਼ਰਾਨ ਅਤੇ ਕਪਤਾਨ ਛਾਲ ਮਾਰ ਦੇਣਗੇ ਜਹਾਜ਼ ਵਿੱਚੋਂ ਅਤੇ ਤਰ ਜਾਣਗੇ ਕੰਢੇ ਤਾਈਂ।
30 ਬਹੁਤ ਉਦਾਸ ਹੋਵਣਗੇ ਉਹ ਤੇਰੇ ਬਾਰੇ।
    ਰੋਵਣਗੇ ਉਹ, ਘਟ੍ਟਾ ਪਾਉਣਗੇ ਆਪਣੇ ਸਿਰਾਂ ਵਿੱਚ ਅਤੇ ਲੇਟਣਗੇ ਰਾਖ ਵਿੱਚ।
31 ਸਿਰ ਮੁਨਾਵਣਗੇ ਉਹ ਤੇਰੇ ਲਈ।
    ਪਹਿਨਣਗੇ ਉਹ ਸੋਗੀ ਵਸਤਰ।
ਰੋਵਣਗੇ ਉਹ ਜਿਵੇਂ ਰੋਦਾ ਹੈ ਕੋਈ ਕਿਸੇ ਮਰ ਗਏ ਬੰਦੇ ਲਈ।

32 “‘ਉਨ੍ਹਾਂ ਦੇ ਭਾਰੀ ਰੋਣੇ ਅੰਦਰ ਉਹ ਤੇਰੇ ਲਈ ਇਹ ਉਦਾਸ ਗੀਤ ਗਾਉਣਗੇ, ਅਤੇ ਤੇਰੇ ਲਈ ਰੋਣਗੇ।

“‘ਕੋਈ ਨਹੀਂ ਹੈ ਸੂਰ ਵਰਗਾ!
    ਬਰਬਾਦ ਹੋ ਗਿਆ ਹੈ ਸੂਰ ਅੱਧ ਵਿੱਚਕਾਰ ਸਮੁੰਦਰ ਦੇ!
33 ਤੁਹਾਡੇ ਵਪਾਰੀਆਂ ਨੇ ਸਫ਼ਰ ਕੀਤਾ ਸਮੁੰਦਰੋ ਪਾਰ!
    ਸੰਤੁਸ਼ਟ ਕੀਤਾ ਤੁਸੀਂ ਬਹੁਤ ਲੋਕਾਂ ਨੂੰ ਆਪਣੀ ਵੱਡੀ ਦੌਲਤ ਨਾਲ ਅਤੇ ਆਪਣੀਆਂ ਵੇਚੀਆਂ ਚੀਜ਼ਾਂ ਨਾਲ।
    ਬਣਾ ਦਿੱਤਾ ਤੁਸੀਂ ਧਰਤੀ ਦੇ ਰਾਜਿਆਂ ਨੂੰ ਅਮੀਰ!
34 ਪਰ ਤੁਸੀਂ ਭਂਨੇ ਪਏ ਹੋ ਸਮੁੰਦਰਾਂ ਦੇ
    ਅਤੇ ਡੂੰਘਿਆਂ ਪਾਣੀਆਂ ਦੇ।
ਉਹ ਸਾਰੀਆਂ ਚੀਜ਼ਾਂ ਜਿਹੜੀਆਂ ਤੁਸੀਂ ਵੇਚਦੇ ਹੋ,
    ਅਤੇ ਤੁਹਾਡੇ ਸਾਰੇ ਲੋਕ ਡਿੱਗ ਪਏ ਹਨ!
35 ਸਮੁੰਦਰੀ ਕੰਢੇ ਰਹਿੰਦੇ ਸਾਰੇ ਹੀ
    ਲੋਕ ਹਨ ਭੈਭੀਤ ਤੁਹਾਡੇ ਬਾਰੇ।
ਰਾਜੇ ਉਨ੍ਹਾਂ ਦੇ ਨੇ ਅੱਤ ਭੈਭੀਤ।
    ਚਿਹਰੇ ਉਨ੍ਹਾਂ ਦੇ ਦਰਸਾਉਂਦੇ ਨੇ ਭੈ ਉਨ੍ਹਾਂ ਦਾ।
36 ਹੋਰਨਾਂ ਕੌਮਾਂ ਦੇ ਵਪਾਰੀ ਸੀਟੀਆਂ ਮਾਰਦੇ ਨੇ ਤੁਹਾਡੇ ਉੱਤੇ।
ਵਪਾਰੀਆਂ ਨੇ ਜਿਹੜੀਆਂ ਗੱਲਾਂ ਤੁਹਾਡੇ ਨਾਲ ਭੈਭੀਤ ਕਰਨਗੀਆਂ ਉਹ ਲੋਕਾਂ ਨੂੰ।
    ਕਿਉਂ? ਕਿਉਂਕਿ ਖਤਮ ਹੋ ਗਏ ਹੋ ਤੁਸੀਂ ਰੋਵੋਂਗੇ ਨਹੀਂ ਤੁਸੀਂ ਫ਼ੇਰ ਹੁਣ।’”

Punjabi Bible: Easy-to-Read Version (ERV-PA)

2010 by World Bible Translation Center