Chronological
17 “ਮੇਰਾ ਆਤਮਾ ਟੁੱਟਿਆ ਹੋਇਆ ਹੈ,
ਅਤੇ ਮੈਂ ਸਭ ਕੁਝ ਛੱਡ ਜਾਣ ਲਈ ਤਿਆਰ ਹਾਂ।
ਮੇਰਾ ਜੀਵਨ ਤਕਰੀਬਨ ਖਤਮ ਹੋ ਗਿਆ ਹੈ
ਅਤੇ ਕਬਰ ਮੇਰਾ ਇੰਤਜ਼ਾਰ ਕਰ ਰਹੀ ਹੈ।
2 ਲੋਕੀਂ ਮੇਰੇ ਆਲੇ-ਦੁਆਲੇ ਖਲੋਤੇ ਨੇ ਤੇ ਮੇਰੇ ਉੱਤੇ ਹੱਸ ਰਹੇ ਨੇ।
ਮੈਂ ਉਨ੍ਹਾਂ ਨੂੰ ਮੈਨੂੰ ਖਿਝਾਉਂਦਿਆਂ ਤੇ ਬੇਇੱਜ਼ਤ ਕਰਦਿਆਂ ਤੱਕ ਰਿਹਾ ਹਾਂ।
3 “ਹੇ ਪਰਮੇਸ਼ੁਰ ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਮੈਨੂੰ ਸਹਾਰਾ ਦਿੰਦੇ ਹੋ।
ਹੋਰ ਕੋਈ ਵੀ ਬੰਦਾ ਮੈਨੂੰ ਸਹਾਰਾ ਨਹੀਂ ਦੇਵੇਗਾ।
4 ਤੁਸੀਂ ਮੇਰੇ ਦੋਸਤਾਂ ਦੇ ਮਨ ਬੰਦ ਕਰ ਦਿੱਤੇ ਨੇ
ਅਤੇ ਉਹ ਸਮਝਦੇ ਨੇ,
ਕਿਰਪਾ ਕਰਕੇ ਉਨ੍ਹਾਂ ਨੂੰ ਜਿੱਤਣ ਨਾ ਦਿਓ।
5 ਤੁਸੀਂ ਜਾਣਦੇ ਹੋ ਲੋਕ ਕੀ ਆਖਦੇ ਨੇ,
‘ਇੱਕ ਬੰਦਾ ਆਪਣੇ ਦੋਸਤਾਂ ਦੀ ਸਹਾਇਤਾ ਕਰਨ ਲਈ ਆਪਣੇ ਹੀ ਬੱਚਿਆਂ ੱਬਾਰੇ ਅਣਗਹਿਲੀ ਕਰਦਾ ਹੈ।’
ਪਰ ਮੇਰੇ ਮਿੱਤਰ ਮੇਰੇ ਖਿਲਾਫ਼ ਹੋ ਗਏ ਨੇ।
6 ਪਰਮੇਸ਼ੁਰ ਨੇ ਮੇਰਾ ਨਾਮ ਸਭ ਪਾਸੇ ਬਦਨਾਮ ਕਰ ਦਿੱਤਾ ਹੈ।
ਲੋਕ ਮੇਰੇ ਮੂੰਹ ਉੱਤੇ ਬੁਕੱਦੇ ਨੇ।
7 ਮੇਰੀਆਂ ਅੱਖਾਂ ਲੱਗਭਗ ਅੰਨ੍ਹੀਆਂ ਹੋ ਗਈਆਂ ਹਨ ਕਿਉਂਕਿ ਮੈਂ ਉਦਾਸ ਤੇ ਬਹੁਤ ਦੁੱਖੀ ਹਾਂ।
ਮੇਰਾ ਸਾਰਾ ਸ਼ਰੀਰ ਪਰਛਾਵੇਂ ਵਾਂਗ ਪਤਲਾ ਹੋ ਗਿਆ।
8 ਇਮਾਨਦਾਰ ਲੋਕ ਇਸ ਗੱਲੋ ਦੁੱਖੀ ਨੇ।
ਬੇਗੁਨਾਹ ਲੋਕੀਂ ਉਨ੍ਹਾਂ ਲੋਕਾਂ ਕਾਰਣ ਉੱਤੇਜਿਤ ਹੁੰਦੇ ਹਨ ਜਿਹੜੇ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦੇ।
9 ਪਰ ਧਰਮੀ ਲੋਕ ਧਰਮੀ ਰਾਹ ਤੇ ਡਟੇ ਰਹਿੰਦੇ ਹਨ।
ਬੇਗੁਨਾਹ ਲੋਕੀਂ ਬਹੁਤ ਸ਼ਕਤੀਸ਼ਾਲੀ ਹੋ ਜਾਣਗੇ।
10 “ਪਰ ਤੁਸੀਂ ਸਾਰੇ ਜਾਣੇ ਆਓ, ਇਹ ਦਰਸਾਉਣ ਦੀ ਕੋਸ਼ਿਸ਼ ਕਰੋ ਕਿ ਸਾਰਾ ਕਸੂਰ ਮੇਰਾ ਹੈ।
ਤੁਹਾਡੇ ਵਿੱਚੋਂ ਕੋਈ ਵੀ ਸਿਆਣਾ ਨਹੀਂ।
11 ਮੇਰਾ ਜੀਵਨ ਬੀਤ ਰਿਹਾ ਹੈ, ਮੇਰੀਆਂ ਯੋਜਨਾਵਾਂ ਤਬਾਹ ਹੋ ਗਈਆਂ ਨੇ।
ਮੇਰੀ ਆਸ ਮੁੱਕ ਗਈ ਹੈ।
12 ਪਰ ਉਹ ਰਾਤ ਨੂੰ ਦਿਨ ’ਚ ਬਦਲਣ ਦੀ ਕੋਸ਼ਿਸ਼ ਕਰਦੇ ਹਨ।
ਉਹ ਹਨੇਰੇ ਦੇ ਚਿਹਰੇ ਵਿੱਚ ਘੋਸ਼ਿਤ ਕਰਦੇ ਹਨ: ਰੌਸ਼ਨੀ ਸਿਰਫ਼ ਕੋਨਿਆਂ ਦੇ ਦੁਆਲੇ ਹੈ।
13 “ਹੋ ਸੱਕਦਾ ਮੈਂ ਆਸ ਕਰਾਂ ਕਿ ਕਬਰ ਮੇਰਾ ਨਵਾਂ ਘਰ ਹੋਵੇਗੀ,
ਹੋ ਸੱਕਦਾ ਕਿ ਮੈਂ ਹਨੇਰੀ ਕਬਰ ਵਿੱਚ ਆਪਣੇ ਬਿਸਤਰ ਵਿਛਾਉਣ ਦੀ ਆਸ ਕਰਾਂ।
14 ਸ਼ਾਇਦ ਮੈਂ ਕਬਰ ਨੂੰ ਕਹਾਂ, ‘ਤੂੰ ਹੈ ਮੇਰਾ ਪਿਤਾ ਹੈਂ,’
ਅਤੇ ਕੀੜਿਆਂ ਨੂੰ ਕਹਾਂ, ‘ਮੇਰੀ ਮਾਂ’ ਜਾਂ ‘ਮੇਰੀ ਭੈਣ।’
15 ਪਰ ਜੇ ਸਿਰਫ਼ ਇਹੀ ਮੇਰੀ ਆਸ ਹੈ ਤਾਂ ਮੇਰੇ ਲਈ ਕੋਈ ਆਸ ਨਹੀਂ।
ਜੇ ਸਿਰਫ਼ ਇਹੀ ਮੇਰੀ ਆਸ ਹੈ ਤਾਂ ਲੋਕਾਂ ਮੈਨੂੰ ਬਿਨਾ ਆਸ ਤੋਂ ਲੱਭ ਲਿਆ ਹੈ।
16 ਕੀ ਮੇਰੀ ਆਸ ਮੇਰੇ ਨਾਲ ਮਰ ਜਾਵੇਗੀ? ਕੀ ਇਹ ਮੇਰੇ ਨਾਲ ਮੌਤ ਦੇ ਸਥਾਨ ਤੇ ਜਾਵੇਗੀ?
ਕੀ ਅਸੀਂ ਇਕੱਠੇ ਹੀ ਸੁਆਹ ਵਿੱਚ ਸਮਾਵਾਂਗੇ?”
ਬਿਲਦਦ ਦਾ ਅੱਯੂਬ ਨੂੰ ਜਵਾਬ
18 ਫੇਰ ਸ਼ੂਹੀ ਦੇ ਬਿਲਦਦ ਨੇ ਜਵਾਬ ਦਿੱਤਾ:
2 “ਅੱਯੂਬ, ਤੂੰ ਕਦੋਂ ਗੱਲਾਂ ਕਰਨੋ ਹਟੇਁਗਾ?
ਖਾਮੋਸ਼ ਹੋ ਤੇ ਸੁਣ, ਆ ਅਸੀਂ ਤੈਨੂੰ ਕੁਝ ਦੱਸੀਏ।
3 ਤੂੰ ਕਿਉਂ ਇਹ ਸੋਚਦਾ ਹੈ ਕਿ
ਅਸੀਂ ਬੇਜ਼ੁਬਾਨ ਗਊਆਂ ਦੀ ਤਰ੍ਹਾਂ ਮੂਰਖ ਹਾਂ?
4 ਅੱਯੂਬ, ਤੇਰਾ ਗੁੱਸਾ ਤੈਨੂੰ ਹੀ ਸੱਟ ਮਾਰ ਰਿਹਾ ਹੈ।
ਕੀ ਲੋਕਾਂ ਨੂੰ ਇਹ ਚਾਹੀਦਾ ਹੈ ਕਿ ਬਸ ਤੇਰੇ ਲਈ ਧਰਤੀ ਛੱਡ ਜਾਣ?
ਕੀ ਤੂੰ ਸੋਚਦਾ ਹੈ ਕੀ ਪਰਮੇਸ਼ੁਰ ਤੈਨੂੰ ਸੰਤੁਸ਼ਟ ਕਰਨ ਲਈ ਪਹਾੜਾਂ ਨੂੰ ਹਿਲਾ ਦੇਵੇਗਾ?
5 “ਹਾਂ, ਬੁਰੇ ਆਦਮੀ ਦੀ ਰੋਸ਼ਨੀ ਗੁੱਲ ਹੋ ਜਾਵੇਗੀ।
ਉਸ ਦੀ ਅੱਗ ਜਲਣੋ ਹਟ ਜਾਵੇਗੀ।
6 ਉਸ ਦੇ ਘਰ ਦੀ ਰੋਸ਼ਨੀ ਹਨੇਰਾ ਹੋ ਜਾਵੇਗੀ।
ਉਸ ਦੇ ਨੇੜੇ ਦਾ ਦੀਵਾ ਬੁਝ ਜਾਵੇਗਾ।
7 ਉਸ ਦੇ ਕਦਮ ਫ਼ੇਰ ਕਦੇ ਵੀ ਮਜ਼ਬੂਤ ਅਤੇ ਤੇਜ਼ ਨਹੀਂ ਹੋਣਗੇ।
ਪਰ ਉਹ ਹੌਲੀ-ਹੌਲੀ ਤੁਰੇਗਾ ਤੇ ਕਮਜ਼ੋਰ ਹੋ ਜਾਵੇਗਾ,
ਉਸ ਦੀਆਂ ਆਪਣੀਆਂ ਬੁਰੀਆਂ ਯੋਜਨਾਵਾਂ ਉਸ ਨੂੰ ਡੇਗ ਦੇਣਗੀਆਂ।
8 ਉਸ ਦੇ ਆਪਣੇ ਕਦਮ ਉਸ ਨੂੰ ਸ਼ਿਕਂਜੇ ਵਿੱਚ ਲੈ ਜਾਣਗੇ।
ਉਹ ਆਪਣੇ ਹੀ ਸ਼ਿਕਂਜੇ ਵਿੱਚ ਫ਼ਸ ਜਾਵੇਗਾ।
9 ਕੁੜਿਕੀ ਉਸ ਦੀਆਂ ਅੱਡੀਆਂ ਫ਼ੜ ਲਵੇਗੀ,
ਕੁੜਿਕੀ ਉਸ ਨੂੰ ਘੁੱਟ ਕੇ ਫ਼ੜ ਲਵੇਗੀ।
10 ਧਰਤੀ ਤੇ ਪਿਆ ਰੱਸਾ ਉਸ ਨੂੰ ਕਸ ਲਵੇਗਾ,
ਕੁੜਿਕੀ ਉਸ ਦੇ ਰਾਹ ਅੰਦਰ ਇੰਤਜ਼ਾਰ ਵਿੱਚ ਹੈ।
11 ਡਰ ਉਸ ਦਾ ਸਾਰੀਁ-ਪਾਸੀਁ ਇੰਤਜ਼ਾਰ ਕਰ ਰਿਹਾ ਹੈ।
ਡਰ ਉਸ ਦੇ ਵੱਧਾੇ ਹਰ ਕਦਮ ਦਾ ਪਿੱਛਾ ਕਰਨਗੇ।
12 ਬੁਰੀਆਂ ਮੁਸੀਬਤਾਂ ਉਸ ਲਈ ਭੁੱਖੀਆਂ ਹਨ।
ਉਸ ਦੀਆਂ ਬਰਬਾਦੀਆਂ ਅਤੇ ਹਾਦਸੇ ਤਿਆਰ ਨੇ ਜਦੋਂ ਉਹ ਡਿੱਗੇਗਾ।
13 ਭਿਆਨਕ ਬਿਮਾਰੀ ਉਸ ਦੀ ਚਮੜੀ ਨੂੰ ਖਾ ਲਵੇਗੀ
ਇਹ ਉਸ ਦੀਆਂ ਲੱਤਾਂ ਬਾਹਾਂ ਨੂੰ ਸਾੜ ਦੇਵੇਗੀ।
14 ਬੁਰਾ ਆਦਮੀ ਆਪਣੇ ਘਰ ਦੀ ਸੁਰੱਖਿਆ ਤੋਂ ਦੂਰ ਲਿਜਾਇਆ ਜਾਵੇਗਾ,
ਉਸ ਦੀ ਅਗਵਾਈ ਖੌਫ਼ਾਂ ਦੇ ਰਾਜੇ ਨੂੰ ਮਿਲਣ ਲਈ ਕੀਤੀ ਜਾਵੇਗੀ।
15 ਉਸ ਦੇ ਘਰ ਵਿੱਚ ਕੁਝ ਵੀ ਨਹੀਂ ਬਚੇਗਾ?
ਬਲਦੀ ਹੋਈ ਅੱਗ ਉਸ ਦੇ ਸਾਰੇ ਘਰ ਵਿੱਚ ਬਿਖੇਰ ਦਿੱਤੀ ਜਾਵੇਗੀ।
16 ਹੇਠਾਂ, ਉਸ ਦੀਆਂ ਜਢ਼ਾਂ ਸੁੱਕ ਜਾਣਗੀਆਂ ਤੇ ਉੱਪਰ,
ਉਸ ਦੀਆਂ ਟਾਹਣੀਆਂ ਮਰ ਜਾਣਗੀਆਂ
17 ਧਰਤੀ ਉਤਲੇ ਲੋਕ ਉਸ ਨੂੰ ਚੇਤੇ ਨਹੀਂ ਕਰਨਗੇ
ਕੋਈ ਵੀ ਬੰਦਾ ਹੁਣ ਉਸ ਨੂੰ ਯਾਦ ਨਹੀਂ ਕਰਦਾ।
18 ਲੋਕ ਉਸ ਨੂੰ ਰੌਸ਼ਨੀ ਤੋਂ ਬਾਹਰ ਹਨੇਰੇ ਵਿੱਚ ਧੱਕ ਦੇਣਗੇ।
ਉਹ ਉਸ ਨੂੰ ਇਸ ਦੁਨੀਆਂ ਤੋਂ ਬਾਹਰ ਭਜਾ ਦੇਣਗੇ।
19 ਉਸ ਦੇ ਬੱਚੇ ਜਾਂ ਪੋਤੇ-ਪੋਤਰੀਆਂ ਨਹੀਂ ਹੋਣਗੇ,
ਉਸ ਦੇ ਪਰਿਵਾਰ ਵਿੱਚੋਂ ਕੋਈ ਵੀ ਜਿਉਂਦਾ ਨਹੀਂ ਬਚੇਗਾ।
20 ਪੱਛਮ ਦੇ ਲੋਕਾਂ ਨੂੰ ਸਦਮਾ ਪਹੁੰਚੇਗਾ ਜਦੋਂ ਉਹ ਸੂਣਨਗੇ ਕਿ ਉਸ ਬੁਰੇ ਬੰਦੇ ਨਾਲ ਕੀ ਵਾਪਰਿਆ
ਪੂਰਬ ਦੇ ਬੰਦੇ ਡਰ ਨਾਲ ਸੁਂਨ ਹੋ ਜਾਣਗੇ ।
21 ਸੱਚਮੁੱਚ ਬੁਰੇ ਦੇ ਘਰ ਨਾਲ ਇਹ ਵਾਪਰੇਗਾ ਇਹੀ ਹੈ
ਜੋ ਉਸ ਬੰਦੇ ਨਾਲ ਵਾਪਰੇਗਾ ਜੋ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦਾ।ਂ”
ਅੱਯੂਬ ਦਾ ਜਵਾਬ
19 ਫਿਰ ਅੱਯੂਬ ਨੇ ਜਵਾਬ ਦਿੱਤਾ:
2 “ਕਿੰਨੀ ਦੇਰ ਹੋਰ ਤੁਸੀਂ ਮੈਨੂੰ ਦੁੱਖ ਦੇਵੋਂਗੇ
ਤੇ ਮੈਨੂੰ ਸ਼ਬਦਾਂ ਨਾਲ ਹੌਂਸਲਾ ਦੇਵੋਂਗੇ।
3 ਹੁਣ ਤਾਈਂ ਤੁਸੀਂ ਮੈਨੂੰ ਦਸ ਵਾਰੀ ਬੇਇੱਜ਼ਤ ਕੀਤਾ ਹੈ,
ਮੇਰੇ ਉੱਤੇ ਵਾਰ ਕਰਦਿਆਂ ਤੁਹਾਨੂੰ ਕੋਈ ਸ਼ਰਮ ਨਹੀਂ।
4 ਜੇ ਮੈਂ ਪਾਪ ਵੀ ਕੀਤਾ ਹੈ ਤਾਂ ਇਹ ਮੇਰੀ ਸਮੱਸਿਆ ਹੈ।
ਇਸ ਨਾਲ ਤੁਹਾਨੂੰ ਕੋਈ ਤਕਲੀਫ ਨਹੀਂ।
5 ਤੁਸੀਂ ਤਾਂ ਬਸ ਮੇਰੇ ਨਾਲੋਂ ਬਿਹਤਰ ਦਿਸਣਾ ਚਾਹੁੰਦੇ ਹੋ।
ਤੁਸੀਂ ਆਖਦੇ ਹੋ ਕਿ ਮੇਰੀਆਂ ਮੁਸੀਬਤਾਂ ਮੇਰਾ ਹੀ ਕਸੂਰ ਨੇ।
6 ਪਰ ਇਹ ਤਾਂ ਪਰਮੇਸ਼ੁਰ ਹੀ ਹੈ ਜਿਸਨੇ ਮੇਰਾ ਬੁਰਾ ਕੀਤਾ ਹੈ
ਉਸ ਨੇ ਮੈਨੂੰ ਫੜਨ ਲਈ ਆਪਣਾ ਜਾਲ ਵਿਛਾਇਆ।
7 ਮੈਂ ਚੀਖਦਾ ਹਾਂ ਉਸ ਨੇ ਮੈਨੂੰ ਦੁੱਖ ਦਿੱਤਾ ਹੈ!
ਪਰ ਮੈਨੂੰ ਕੋਈ ਜਵਾਬ ਨਹੀਂ ਮਿਲਦਾ ਭਾਵੇਂ
ਮੈਂ ਉੱਚੀ-ਉੱਚੀ ਸਹਾਇਤਾ ਲਈ ਪੁਕਾਰਦਾ ਹਾਂ ਪਰ ਕੋਈ ਨਿਆਂ ਨਹੀਂ ਮਿਲਦਾ।
8 ਪਰਮੇਸ਼ੁਰ ਨੇ ਮੇਰਾ ਰਾਹ ਰੋਕ ਦਿੱਤਾ ਹੈ ਇਸ ਲਈ ਮੈਂ ਨਿਕਲ ਨਹੀਂ ਸੱਕਦਾ।
ਉਸ ਨੇ ਮੇਰਾ ਰਾਹ ਹਨੇਰੇ ਵਿੱਚ ਛੁਪਾ ਦਿੱਤਾ ਹੈ।
9 ਪਰਮੇਸ਼ੁਰ ਨੇ ਮੇਰਾ ਮਾਣ ਖੋਹ ਲਿਆ ਹੈ।
ਉਸ ਨੇ ਮੇਰੇ ਸਿਰ ਉੱਤੋਂ ਤਾਜ ਲਾਹ ਦਿੱਤਾ ਹੈ।
10 ਪਰਮੇਸ਼ੁਰ ਮੈਨੂੰ ਹਰ ਪਾਸਿਓ ਮਾਰਦਾ ਹੈ ਜਦ ਤੀਕ ਕਿ ਮੈਂ ਖਤਮ ਨਹੀਂ ਹੋ ਜਾਂਦਾ।
ਉਹ ਮੇਰੀ ਆਸ ਖੋਹ ਲੈਂਦਾ ਹੈ
ਜਿਵੇਂ ਕਿਸੇ ਰੁੱਖ ਨੂੰ ਜੜੋਂ ਪੁਟਿਆ ਜਾਂਦਾ ਹੈ।
11 ਪਰਮੇਸ਼ੁਰ ਦਾ ਕ੍ਰੋਧ ਮੇਰੇ ਖਿਲਾਫ਼ ਬਲਦਾ ਹੈ
ਉਹ ਮੈਨੂੰ ਆਪਣਾ ਦੁਸ਼ਮਣ ਸੱਦਦਾ ਹੈ
12 ਪਰਮੇਸ਼ੁਰ ਆਪਣੀ ਫ਼ੌਜ ਨੂੰ ਮੇਰੇ ਉੱਤੇ ਹਮਲਾ ਕਰਨ ਲਈ ਭੇਜਦਾ ਹੈ।
ਉਹ ਮੇਰੇ ਆਲੇ-ਦੁਆਲੇ ਹਮਲੇ ਦੇ ਬੁਰਜ ਉਸਾਰ ਲੈਂਦੇ ਨੇ
ਉਹ ਮੇਰੇ ਤੰਬੂ ਦਾ ਘੇਰਾ ਪਾ ਲੈਂਦੇ ਨੇ।
13 “ਪਰਮੇਸ਼ੁਰ ਨੇ ਮੇਰੇ ਭਰਾਵਾਂ ਨੂੰ ਮੇਰੇ ਨਾਲ ਨਫ਼ਰਤ ਕਰਨ ਲਾ ਦਿੱਤਾ ਹੈ।
ਮੈਂ ਆਪਣੇ ਸਾਰੇ ਮਿੱਤਰਾਂ ਲਈ ਅਜਨਬੀ ਹਾਂ।
14 ਮੇਰੇ ਸੱਕੇ ਸੰਬੰਧੀ ਮੈਨੂੰ ਛੱਡ ਗਏ ਨੇ।
ਮੇਰੇ ਮਿੱਤਰ ਮੈਨੂੰ ਭੁੱਲ ਗਏ ਨੇ।
15 ਮੇਰੇ ਘਰ ਆਉਣ ਵਾਲੇ ਅਤੇ ਮੇਰੀਆਂ ਨੌਕਰਾਣੀਆਂ
ਮੇਰੇ ਵੱਲ ਤੱਕਦੀਆਂ ਨੇ ਜਿਵੇਂ ਮੈਂ ਇੱਕ ਅਜਨਬੀ ਅਤੇ ਵਿਦੇਸ਼ੀ ਹੋਵਾਂ।
16 ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਹਾਂ ਪਰ ਉਹ ਜਵਾਬ ਨਹੀਂ ਦਿੰਦਾ ਜੇ
ਮੈਂ ਸਹਾਇਤਾ ਲਈ ਉਸ ਦੀ ਮਿੰਨਤ ਵੀ ਕਰਾਂ ਮੇਰਾ ਨੌਕਰ ਮੈਨੂੰ ਹੁਂਗਾਰਾ ਨਹੀਂ ਦੇਵੇਗਾ।
17 ਮੇਰੀ ਪਤਨੀ ਮੇਰੇ ਸਾਹ ਵਿੱਚੋਂ ਆਉਂਦੀ ਗੰਧ ਨੂੰ ਨਫ਼ਰਤ ਕਰਦੀ ਹੈ
ਮੇਰੇ ਆਪਣੇ ਭਰਾ ਮੈਨੂੰ ਨਫ਼ਰਤ ਕਰਦੇ ਨੇ।
18 ਛੋਟੇ ਬੱਚੇ ਵੀ ਮੇਰਾ ਮਜ਼ਾਕ ਉਡਾਉਂਦੇ ਨੇ ਜਦੋਂ ਵੀ
ਮੈਂ ਉਨ੍ਹਾਂ ਦੇ ਨੇੜੇ ਆਉਂਦਾ ਹਾਂ ਉਹ ਮੈਨੂੰ ਮੰਦਾ ਬੋਲਦੇ ਨੇ।
19 ਮੇਰੇ ਸਾਰੇ ਕਰੀਬੀ ਦੋਸਤ ਮੈਨੂੰ ਨਫ਼ਰਤ ਕਰਦੇ ਨੇ ਉਹ ਲੋਕ ਵੀ
ਮੇਰੇ ਖਿਲਾਫ਼ ਹੋ ਰਹੇ ਨੇ, ਜਿਨ੍ਹਾਂ ਨੂੰ ਮੈਂ ਪਿਆਰ ਕੀਤਾ।
20 “ਮੈਂ ਇੰਨਾ ਪਤਲਾ ਹਾਂ, ਮੇਰੀ ਚਮੜੀ ਹੱਡੀਆਂ ਉੱਤੋਂ ਢਿਲਕ ਗਈ ਹੈ।
ਮੇਰੇ ਅੰਦਰ ਥੋੜਾ ਜਿਹਾ ਜੀਵਨ ਹੀ ਬੱਚਿਆਂ ਹੈ।
21 “ਮੇਰੇ ਦੋਸਤੋਂ ਤਰਸ ਕਰੋ, ਮੇਰੇ ਉੱਤੇ ਤਰਸ ਕਰੋ।
ਕਿਉਂ ਕਿ ਪਰਮੇਸ਼ੁਰ ਨੇ ਮੈਨੂੰ ਆਪਣੇ ਹੱਥ ਨਾਲ ਮਾਰਿਆ।
22 ਤੁਸੀਂ ਮੈਨੂੰ ਪਰਮੇਸ਼ੁਰ ਦੇ ਕਰਨ ਵਾਂਗ ਹੀ ਕਿਉਂ ਭਜਾਉਂਦੇ ਹੋ!
ਕੀ ਤੁਸੀਂ ਹਾਲੇ ਵੀ ਮੇਰੀ ਹੋਰ ਚਮੜੀ ਦੇ ਭੁੱਖੇ ਹੋ?
23 “ਕਾਸ਼ ਕਿ ਕੋਈ ਯਾਦ ਰੱਖੇ ਜੋ ਮੈਂ ਆਖਦਾ ਹਾਂ ਤੇ ਕਿਤਾਬ ਅੰਦਰ ਲਿਖਦਾ ਹਾਂ
ਕਾਸ਼ ਕਿ ਮੇਰੇ ਸ਼ਬਦ ਪੱਤ੍ਰੀ ਉੱਤੇ ਲਿਖੇ ਹੁੰਦੇ।
24 ਕਾਸ਼ ਕਿ ਉਹ ਸਭ ਜੋ ਮੈਂ ਆਖਦਾ ਹਾਂ ਲੋਹੇ ਦੇ ਔਜ਼ਾਰ ਨਾਲ ਸਿੱਕੇ ਉੱਤੇ ਅੰਕਿਤ ਹੋਵੇ
ਜਾਂ ਚੱਟਾਨਾਂ ਉੱਤੇ ਉਕਰਿਆ ਹੋਵੇ ਤਾਂ ਜੋ ਉਹ ਸਦਾ ਲਈ ਰਹਿਣ।
25 ਮੈਂ ਜਾਣਦਾ ਹਾਂ ਕਿ ਮੇਰਾ ਬਚਾਉ ਕਰਨ ਵਾਲਾ ਕੋਈ ਹੈ।
ਮੈਂ ਜਾਣਦਾ ਹਾਂ ਕਿ ਉਹ ਜੀਵਨ ਹੈ।
ਅਤੇ ਅਖੀਰ ਵਿੱਚ ਉਹ ਇੱਥੇ ਧਰਤੀ ਉੱਤੇ ਖਲੋਵੇਗਾ ਅਤੇ ਮੇਰਾ ਬਚਾਉ ਕਰੇਗਾ।
26 ਜਦੋਂ ਮੈਂ ਸ਼ਰੀਰ ਛੱਡ ਦਿਆਂਗਾ ਅਤੇ ਮੇਰੀ ਚਮੜੀ ਨਸ਼ਟ ਹੋ ਜਾਵੇਗੀ ਮੈਂ ਜਾਣਦਾ ਹਾਂ
ਕਿ ਫ਼ਿਰ ਵੀ ਮੈਂ ਪਰਮੇਸ਼ੁਰ ਨੂੰ ਤੱਕਾਂਗਾ।
27 ਮੈਂ ਖੁਦ ਆਪਣੀਆਂ ਅੱਖਾਂ ਨਾਲ ਪਰਮੇਸ਼ੁਰ ਨੂੰ ਵੇਖਾਂਗਾ।
ਮੈਂ ਖੁਦ, ਕੋਈ ਹੋਰ ਪਰਮੇਸ਼ੁਰ ਨੂੰ ਨਹੀਂ ਵੇਖੇਗਾ।
ਅਤੇ ਮੈਂ ਤੁਹਾਨੂੰ ਦੱਸ ਨਹੀਂ ਸੱਕਦਾ ਕਿ ਮੈਂ ਇਸ ਨਾਲ ਕਿੰਨਾ ਉਤੇਜਿਤ ਮਹਿਸੂਸ ਕਰਦਾ ਹਾਂ।
28 “ਸ਼ਾਇਦ ਤੁਸੀਂ ਆਖੋ, ‘ਅਸੀਂ ਅੱਯੂਬ ਨੂੰ ਤੰਗ ਕਰਾਂਗੇ।
ਅਸੀਂ ਉਸ ਉੱਤੇ ਦੋਸ਼ ਧਰਨ ਦਾ ਕਾਰਣ ਲੱਭ ਲਵਾਂਗੇ।’
29 ਪਰ ਤੁਹਾਨੂੰ ਖੁਦ ਤਲਵਾਰ ਤੋਂ ਭੈਭੀਤ ਹੋਣਾ ਚਾਹੀਦਾ ਹੈ।
ਕਿਉਂ ਕਿ ਪਰਮੇਸ਼ੁਰ ਦੋਸ਼ੀ ਲੋਕਾਂ ਨੂੰ ਦੰਡ ਦਿੰਦਾ ਹੈ।
ਪਰਮੇਸ਼ੁਰ ਤੁਹਾਨੂੰ ਦੰਡ ਦੇਣ ਲਈ ਆਪਣੀ ਤਲਵਾਰ ਦਾ ਇਸਤੇਮਾਲ ਕਰੇਗਾ।
ਫ਼ਿਰ ਤੁਸੀਂ ਜਾਣ ਜਾਵੋਁ ਕਿ ਇੱਥੇ ਨਿਆਂੇ ਦਾ ਸਮਾਂ ਹੈ।”
ਸੋਫਰ ਦਾ ਜਵਾਬ
20 ਫ਼ੇਰ ਨਅਮਾਤੀ ਦੇ ਸੋਫਰ ਨੇ ਜਵਾਬ ਦਿੱਤਾ:
2 “ਅੱਯੂਬ, ਤੇਰੇ ਵਿੱਚਾਰ ਉਲਝੇ ਹੋਏ ਨੇ।
ਇਸ ਲਈ ਮੈਂ ਤੈਨੂੰ ਅਵੱਸ਼ ਜਵਾਬ ਦੇਵਾਂਗਾ।
ਮੈਨੂੰ ਤੇਜੀ ਨਾਲ ਤੈਨੂੰ ਦੱਸ ਦੇਣਾ ਚਾਹੀਦਾ ਹੈ
ਕਿ ਮੈਂ ਕੀ ਸੋਚ ਰਿਹਾਂ ਹਾਂ।
3 ਤੂੰ ਸਾਨੂੰ ਆਪਣੇ ਜਵਾਬਾਂ ਨਾਲ ਬੇਇੱਜ਼ਤ ਕੀਤਾ ਹੈ।
ਪਰ ਮੈਂ ਸਿਆਣਾ ਹਾਂ ਮੈਂ ਜਾਣਦਾ ਹਾਂ ਕਿ ਤੈਨੂੰ ਕਿਵੇਂ ਜਵਾਬ ਦੇਣਾ ਹੈ।
4-5 “ਤੂੰ ਜਾਣਦਾ ਹੈ ਕਿ ਬੁਰੇ ਆਦਮੀ ਦੀ ਖੁਸ਼ੀ ਬਹੁਤਾ ਚਿਰ ਨਹੀਂ ਰਹਿੰਦੀ।
ਲੰਮੇ ਸਮੇਂ ਤੋਂ ਇਹ ਗੱਲ ਸੱਚ ਹੈ, ਉਸ ਸਮੇਂ ਤੋਂ ਜਦੋਂ ਆਦਮ ਨੂੰ ਧਰਤੀ ਤੇ ਪਾਇਆ ਗਿਆ ਸੀ।
ਜਿਹੜਾ ਬੰਦਾ ਪਰਮੇਸ਼ੁਰ ਦੀ ਪ੍ਰਵਾਹ ਨਹੀਂ ਕਰਦਾ ਸਿਰਫ ਬੋੜੇ ਸਮੇਂ ਲਈ ਹੀ ਖੁਸ਼ ਰਹਿੰਦਾ ਹੈ।
6 ਹੋ ਸੱਕਦਾ, ਬਦ ਆਦਮੀ ਦਾ ਹਂਕਾਰ ਅਕਾਸ਼ ਤੱਕ ਜਾ ਪਹੁੰਚੇ,
ਤੇ ਉਸਦਾ ਸਿਰ ਬਦਲਾਂ ਨੂੰ ਛੂੰਹਦਾ ਹੋਵੇ।
7 ਪਰ ਉਹ, ਆਪਣੇ ਹੀ ਗੋਬਰ ਵਾਂਗ, ਸਦਾ ਲਈ ਚੱਲਾ ਜਾਵੇਗਾ।
ਉਹ ਲੋਕ ਜਿਨ੍ਹਾਂ ਨੇ ਉਸ ਨੂੰ ਵੇਖਿਆ, ‘ਆਖਣਗੇ ਉਹ ਕਿੱਥੋ ਹੈ?’
8 ਸੁਪਨੇ ਵਾਂਗ ਉਹ ਦੂਰ ਉੱਡ ਜਾਵੇਗਾ ਤੇ ਕੋਈ ਵੀ ਉਸ ਨੂੰ ਲੱਭ ਨਹੀਂ ਸੱਕੇਗਾ।
ਉਸ ਨੂੰ ਦੂਰ ਭਜਾ ਦਿੱਤਾ ਜਾਵੇਗਾ ਤੇ ਬੁਰੇ ਸੁਪਨੇ ਵਾਂਗ ਭੁਲਾ ਦਿੱਤਾ ਜਾਵੇਗਾ।
9 ਜਿਹੜੇ ਲੋਕਾਂ ਨੇ ਉਸ ਨੂੰ ਦੇਖਿਆ ਸੀ ਉਸ ਨੂੰ ਦੋਬਾਰਾ ਨਹੀਂ ਦੇਖਣਗੇ।
ਉਸਦਾ ਪਰਿਵਾਰ ਕਦੇ ਉਸ ਨੂੰ ਦੋਬਾਰਾ ਨਹੀਂ ਦੇਖੇਗਾ।
10 ਬਦ ਆਦਮੀ ਦੇ ਬੱਚੇ ਉਸ ਨੂੰ ਉਹੀ ਵਾਪਸ ਦੇਣਗੇ ਜੋ ਉਸ ਨੇ ਗਰੀਬਾਂ ਪਾਸੋਂ ਲਿਆ ਸੀ।
ਬਦ ਆਦਮੀ ਦੇ ਆਪਣੇ ਹੀ ਹੱਥ ਖੁਦ ਉਸਦੀ ਦੌਲਤ ਵਾਪਸ ਕਰਨਗੇ।
11 ਜਦੋਂ ਉਹ ਜਵਾਨ ਸੀ ਉਸ ਦੀਆਂ ਹੱਡੀਆਂ ਬਹੁਤ ਮਜਬੂਤ ਸਨ,
ਪਰ ਉਸ ਦੇ ਬਾਕੀ ਦੇ ਸਰੀਰ ਵਾਂਗ, ਉਹ ਧੂੜ ਅੰਦਰ ਜਾਣਗੀਆਂ।
12 “ਬਦੀ ਬੁਰੇ ਬੰਦੇ ਦੇ ਮੂੰਹ ਅੰਦਰ ਮਿੱਠੀ ਲੱਗਦੀ ਹੈ।
ਉਹ ਇਸ ਦਾ ਪੂਰਾ ਸੁੱਖ ਮਾਨਣ ਲਈ ਇਸ ਨੂੰ ਆਪਣੀ ਜੀਭ ਹੇਠਾਂ ਰੱਖਦਾ ਹੈ।
13 ਇੱਕ ਬਦ ਆਦਮੀ ਬਦੀ ਨੂੰ ਮਾਣਦਾ ਹੈ।
ਉਹ ਇਸ ਨੂੰ ਛੱਡ ਦੇਣ ਨੂੰ ਨਫ਼ਰਤ ਕਰਦਾ ਹੈ।
ਇਹ ਇੱਕ ਮਿੱਠੀ ਗੋਲੀ ਵਾਂਗ ਹੁੰਦੀ ਹੈ ਜਿਸ ਨੂੰ ਉਹ ਆਪਣੇ ਮੂੰਹ ਅੰਦਰ ਰੱਖਦਾ।
14 ਪਰ ਉਹ ਬਦੀ ਉਸ ਦੇ ਮਿਹਦੇ ਅੰਦਰ ਜ਼ਹਿਰ ਬਣ ਜਾਵੇਗੀ।
ਇਹ ਉਸ ਦੇ ਅੰਦਰ ਕੌੜੇ ਜ਼ਹਿਰ ਵਾਂਗ ਹੋਵੇਗੀ, ਜਿਵੇਂ ਸੱਪ ਦਾ ਜ਼ਹਿਰ ਹੁੰਦਾ ਹੈ।
15 ਬੁਰੇ ਆਦਮੀ ਨੇ ਅਮੀਰੀ ਨੂੰ ਨਿਗਲ ਲਿਆ ਹੈ।
ਪਰ ਉਹ ਇਸ ਦੀ ਉਲਟੀ ਕਰ ਦੇਵੇਗਾ।
ਪਰਮੇਸ਼ੁਰ ਉਸ ਨੂੰ ਇਸ ਨੂੰ ਬਾਹਰ ਕੱਢਣ ਲਈ ਮਜ਼ਬੂ੍ਰਰ ਕਰੇਗਾ।
16 ਬਦ ਆਦਮੀ ਦਾ ਜਾਮ ਸੱਪ ਦੇ ਜ਼ਹਿਰ ਵਰਗਾ ਹੋਵੇਗਾ।
ਸੱਪਾਂ ਦੇ ਜ਼ਹਿਰੀਲੇ ਦੰਦ ਉਸ ਨੂੰ ਮਾਰ ਦੇਣਗੇ।
17 ਫ਼ੇਰ ਬੁਰਾ ਆਦਮੀ ਸ਼ਹਿਦ ਅਤੇ
ਘਿਉ ਦੇ ਵਗਦੇ ਦਰਿਆਵਾਂ ਨੂੰ ਵੇਖਣਾ ਨਹੀਂ ਮਾਣੇਗਾ।
18 ਬਦ ਆਦਮੀ ਨੂੰ ਆਪਣੇ ਮੁਨਾਫ਼ਿਆਂ ਨੂੰ ਵਾਪਸ ਕਰਨ ਲਈ ਮਜਬੂਰ ਕੀਤਾ ਜਾਵੇਗਾ
ਉਸ ਨੂੰ ਉਨ੍ਹਾਂ ਚੀਜ਼ਾਂ ਨੂੰ ਮਾਨਣ ਦੀ ਇਜਾਜ਼ਤ ਨਹੀਂ ਹੋਵੇਗੀ ਜਿਨ੍ਹਾਂ ਲਈ ਉਸ ਨੇ ਕੰਮ ਕੀਤਾ ਸੀ।
19 ਕਿਉਂਕਿ ਬਦ ਆਦਮੀ ਗਰੀਬਾਂ ਨੂੰ ਦੁੱਖ ਦਿੰਦਾ ਹੈ ਤੇ ਉਨ੍ਹਾਂ ਨਾਲ ਬਦਸਲੂਕੀ ਕਰਦਾ ਹੈ।
ਉਹ ਉਨ੍ਹਾਂ ਬਾਰੇ ਪ੍ਰਵਾਹ ਨਹੀਂ ਕਰਦਾ ਤੇ ਉਨ੍ਹਾਂ ਦੀਆਂ ਚੀਜ਼ਾਂ ਖੋਹ ਲਈਆਂ ਸਨ।
ਉਸ ਨੇ ਹੋਰ ਕਿਸੇ ਦੁਆਰਾ ਉਸਾਰੇ ਹੋਏ ਮਕਾਨ ਖੋਹੇ।
20 “ਬੁਰਾ ਆਦਮੀ ਕਦੇ ਵੀ ਸੰਤੁਸ਼ਟ ਨਹੀਂ ਹੁੰਦਾ।
ਉਸ ਨੂੰ ਉਸ ਦੀ ਦੌਲਤ ਬਚਾ ਨਹੀਂ ਸੱਕਦੀ।
21 ਜਦੋਂ ਉਹ ਕੁਝ ਵੀ ਖਾਂਦਾ ਹੈ ਬਚਦਾ ਨਹੀਂ।
ਉਸ ਦੀ ਕਾਮਯਾਬੀ ਸਦਾ ਨਹੀਂ ਰਹੇਗੀ।
22 ਜਦੋਂ ਆਦਮੀ ਕੋਲ ਬਹੁਤਾ ਹੁੰਦਾ ਹੈ ਉਹ ਮੁਸੀਬਤਾਂ ਨਾਲ ਦਬ ਜਾਂਦਾ ਹੈ।
ਉਸ ਦੀਆਂ ਔਕੜਾਂ ਉਸ ਉੱਤੇ ਆ ਪੈਣਗੀਆਂ।
23 ਜਦੋਂ ਬਦ ਆਦਮੀ, ਜੋ ਉਹ ਚਾਹੁੰਦਾ ਖਾ ਚੁੱਕੇਗਾ,
ਪਰਮੇਸ਼ੁਰ ਆਪਣਾ ਬਲਦਾ ਹੋਇਆ ਕਹਿਰ ਉਸ ਬੰਦੇ ਉੱਤੇ ਸੁੱਟੇਗਾ
ਪਰਮੇਸ਼ੁਰ ਉਸ ਬੰਦੇ ਉੱਤੇ ਦਂ ਦੀ ਬਾਰਸ਼ ਕਰੇਗਾ।
24 ਸ਼ਾਇਦ ਬੁਰਾ ਆਦਮੀ ਲੋਹੇ ਦੀ ਤਲਵਾਰ ਤੋਂ ਬਚਕੇ ਭੱਜ ਜਾਵੇਗਾ।
ਪਰ ਉਸ ਨੂੰ ਕਾਂਸੀ ਦਾ ਤੀਰ ਲੱਗੇਗਾ।
25 ਕਾਂਸੀ ਦਾ ਤੀਰ ਉਸ ਦੇ ਸ਼ਰੀਰ ਦੇ ਆਰ-ਪਾਰ ਹੋ ਜਾਵੇਗਾ
ਤੇ ਪਿੱਠ ਵਿੱਚੋਂ ਬਾਹਰ ਨਿਕਲੇਗਾ।
ਇਸ ਦਾ ਚਮਕੀਲਾ ਸਿਰਾ ਉਸ ਦੇ ਜਿਗਰ ਨੂੰ ਵਿਂਨ੍ਹ ਦੇਵੇਗਾ
ਅਤੇ ਉਹ ਖੌਫ਼ ਨਾਲ ਹੈਰਾਨ ਹੋ ਜਾਵੇਗਾ।
26 ਉਸ ਦੇ ਸਾਰੇ ਖਜ਼ਾਨੇ ਤਬਾਹ ਹੋ ਜਾਣਗੇ।
ਇੱਕ ਅੱਗ ਉਸ ਨੂੰ ਤਬਾਹ ਕਰ ਦੇਵੇਗੀ।
ਉਹ ਅੱਗ ਜਿਹੜੀ ਕਿਸੇ ਇਨਸਾਨ ਦੁਆਰਾ ਨਹੀਂ ਲਗਾਈ ਗਈ ਸੀ।
ਅੱਗ ਉਸ ਦੇ ਘਰ ਵਿੱਚ ਬਚੀ ਹੋਈ ਹਰ ਸ਼ੈਅ ਨੂੰ ਤਬਾਹ ਕਰ ਦੇਵੇਗੀ।
27 ਅਕਾਸ਼ ਸਿੱਧ ਕਰ ਦੇਵੇਗਾ ਕਿ ਬੁਰਾ ਆਦਮੀ ਦੋਸ਼ੀ ਹੈ।
ਧਰਤੀ ਉਸ ਦੇ ਖਿਲਾਫ਼ ਗਵਾਹੀ ਦੇਵੇਗੀ।
28 ਉਸ ਦੇ ਘਰ ਵਿੱਚਲੀ ਹਰ ਸ਼ੈਅ ਪਰਮੇਸ਼ੁਰ ਦੇ ਕਹਿਰ ਦੇ
ਹੜ੍ਹ ਵਿੱਚ ਰੁਢ਼ ਜਾਵੇਗੀ।
29 ਇਹੀ ਹੈ ਜੋ ਪਰਮੇਸ਼ੁਰ ਇੱਕ ਬਦ ਆਦਮੀ ਨਾਲ ਕਰੇਗਾ।
ਪਰਮੇਸ਼ੁਰ ਨੇ ਇਹੀ ਉਸ ਦੇ ਲਈ ਛੱਡਣ ਦਾ ਫੈਸਲਾ ਕੀਤਾ ਹੈ।”
2010 by World Bible Translation Center