The Daily Audio Bible
Today's audio is from the CSB. Switch to the CSB to read along with the audio.
15 ਕਾਲਾ ਹੋਜ਼ਾ ਦੇ ਪੁੱਤਰ ਸ਼ੱਲੂਨ ਨੇ ਫੁਵ੍ਵਾਰੇ ਵਾਲੇ ਫਾਟਕ ਦੀ ਮੁਰੰਮਤ ਕੀਤੀ। ਸ਼ੱਲੂਨ ਮਿਸਪਾਹ ਦੇ ਜਿਲ੍ਹੇ ਦਾ ਸਰਦਾਰ ਸੀ। ਉਸ ਨੇ ਇਸ ਨੂੰ ਉਸਾਰਿਆ ਅਤੇ ਇਸ ਉੱਪਰ ਛੱਤ ਵੀ ਪਾਈ ਅਤੇ ਫ਼ੇਰ ਇਸਦੇ ਦਰਵਾਜ਼ੇ ਲਗਾਏ। ਫ਼ੇਰ ਉਸ ਨੇ ਦਰਵਾਜ਼ਿਆਂ ਤੇ ਚਿਟਕਣੀਆਂ ਅਤੇ ਸਰੀਏ ਲਗਾਏ। ਉਸ ਨੇ ਪਾਤਸ਼ਾਹ ਦੇ ਬਾਗ਼ ਦੇ ਕੋਲ, ਸਿਲੋਅਮ ਤਲਾਅ ਦੀ ਕੰਧ ਵੀ ਉਸਾਰੀ ਅਤੇ ਉਸ ਨੇ ਕੰਧ ਉਨ੍ਹਾਂ ਪੌੜੀਆਂ ਤੀਕ ਉਸਾਰੀ ਜਿਹੜੀਆਂ ਦਾਊਦ ਦੇ ਸ਼ਹਿਰ ਵਿੱਚੋਂ ਹੇਠਾਂ ਨੂੰ ਜਾਂਦੀਆਂ ਸਨ।
16 ਉਸ ਤੋਂ ਮਗਰੋਂ, ਅਜ਼ਬੂਕ ਦੇ ਪੁੱਤਰ ਨਹਮਯਾਹ ਨੇ, ਜਿਹੜਾ ਬੈਤਸੂਰ ਦੇ ਅੱਧੇ ਜਿਲ੍ਹੇ ਦਾ ਸਰਦਾਰ ਸੀ, ਦਾਊਦ ਦੀਆਂ ਕਬਰਾਂ ਦੇ ਸਾਹਮਣੇ ਦੀ ਜਗ੍ਹਾ ਤੀਕ ਅਤੇ ਆਦਮੀਆਂ ਦੁਆਰਾ ਬਣੇ ਤਲਾਅ ਤੀਕ ਅਤੇ ਨਾਇੱਕਾਂ ਦੇ ਘਰ ਤੀਕ ਮੁਰੰਮਤ ਕੀਤੀ।
17 ਉਸਤੋਂ ਮਗਰੋਂ ਲੇਵੀਆਂ ਦੇ ਪਰਿਵਾਰਾਂ ਦੇ ਲੋਕਾਂ ਨੇ ਮੁਰੰਮਤ ਕੀਤੀ। ਇਨ੍ਹਾਂ ਵਿੱਚੋਂ ਇੱਕ ਲੇਵੀ ਬਾਨੀ ਦਾ ਪੁੱਤਰ ਰਹੂਮ ਸੀ। ਅਤੇ ਉਸਤੋਂ ਅਗਾਂਹ, ਹਸ਼ਬਯਾਹ ਇੱਕ ਹੋਰ ਲੇਵੀ ਜਿਸਨੇ ਆਪਣੇ ਜਿਲ੍ਹੇ ਲਈ ਮੁਰੰਮਤ ਕੀਤੀ। ਹਸ਼ਬਯਾਹ ਕਈਲਾਹ ਦੇ ਅੱਧੇ ਜਿਲ੍ਹੇ ਦਾ ਸਰਦਾਰ ਸੀ।
18 ਉਸਤੋਂ ਬਾਅਦ ਉਨ੍ਹਾਂ ਦੇ ਭਾਰਵਾਂ ਨੇ ਮੁਰੰਮਤ ਕੀਤੀ। ਇੱਕ ਹੇਨਾਦਾਦ ਦਾ ਪੁੱਤਰ ਬੱਵਈ ਸੀ, ਜੋ ਕਿ ਕਈਲਾਹ ਦੇ ਅੱਧੇ ਜਿਲ੍ਹੇ ਦਾ ਸਰਦਾਰ ਸੀ।
19 ਯੇਸ਼ੂਆ ਦੇ ਪੁੱਤਰ ਏਜ਼ਰ ਨੇ, ਜੋ ਕਿ ਮਿਸਪਾਹ ਦਾ ਸਰਦਾਰ ਸੀ। ਅਗਲੇ ਹਿੱਸੇ ਦੀ ਸ਼ਸਤ੍ਰ ਖਾਨੇ ਤੋਂ ਲੈ ਕੇ ਕੰਧ ਦੀ ਨੁਕਰ ਤਾਈ ਮੁਰੰਮਤ ਕੀਤੀ। 20 ਉਸ ਤੋਂ ਬਾਅਦ, ਜ਼ੱਬਈ ਦੇ ਪੁੱਤਰ ਬਾਰੂਕ ਨੇ ਕੰਧ ਦੇ ਅਗਲੇ ਹਿੱਸੇ ਦੀ ਉਸਾਰੀ ਕੀਤੀ ਉਸ ਨੇ ਬੜੀ ਸਖਤ ਮਿਹਨਤ ਕੀਤੀ ਅਤੇ ਦੂਜੇ ਹਿੱਸੇ ਦੀ ਮੁਰੰਮਤ ਨੁਕਰ ਤੋਂ ਲੈ ਕੇ ਪਰਧਾਨ ਜਾਜਕ ਅਲਯਾਸ਼ੀਬ ਦੇ ਘਰ ਦੇ ਪ੍ਰਵੇਸ਼ ਦੁਆਰ ਤੀਕ ਕੀਤੀ। 21 ਉਪਰੰਤ ਊਰੀਯਾਹ ਦੇ ਪੁੱਤਰ ਮਰੇਮੋਬ ਜੋ ਕਿ ਹੱਕੋਜ਼ ਦਾ ਪੋਤਰਾ ਸੀ ਨੇ ਦੀਵਾਰ ਦਾ ਅਗਲਾ ਹਿੱਸਾ ਅਲਯਾਸ਼ੀਬ ਦੇ ਘਰ ਦੇ ਪ੍ਰਵੇਸ਼ ਦੁਆਰ ਤੋਂ ਲੈ ਕੇ ਉਸ ਦੇ ਘਰ ਦੇ ਆਖੀਰ ਤੀਕ ਦੀ ਦੀਵਾਰ ਦੀ ਮੁਰੰਮਤ ਕੀਤੀ। 22 ਅਤੇ ਉਸਤੋਂ ਮਗਰੋਂ, ਉਸ ਖੇਤਰ ਵਿੱਚ ਰਹਿੰਦੇ ਜਾਜਕਾਂ ਨੇ ਮੁਰੰਮਤ ਕੀਤੀ।
23 ਉਸ ਤੋਂ ਮਗਰੋਂ ਬਿਨਯਾਮੀਨ ਅਤੇ ਹਸ਼ੂਬ ਨੇ ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ ਅਤੇ ਅਨਨਯਾਹ ਦੇ ਪੋਤਰੇ ਅਤੇ ਅਜ਼ਰਯਾਹ ਦੇ ਪੁੱਤਰ ਮਆਸ਼ੇਯਾਹ ਨੇ ਆਪਣੇ ਘਰ ਦੇ ਨਾਲ ਦੀ ਕੰਧ ਦੀ ਮੁਰੰਮਤ ਕੀਤੀ।
24 ਉਸ ਤੋਂ ਮਗਰੋਂ, ਹੇਨਾਦਾਦ ਦੇ ਪੁੱਤਰ ਬਿੰਨੂਈ ਨੇ ਅਜ਼ਰਯਾਹ ਦੇ ਘਰ ਤੋਂ ਲੈ ਕੇ ਕੰਧ ਦੇ ਮੋੜ ਤੀਕ ਅਤੇ ਫ਼ੇਰ ਨੁਕਰ ਤੀਕ, ਦੂਜੇ ਹਿੱਸੇ ਦੀ ਮੁਰੰਮਤ ਕੀਤੀ।
25 ਊਜ਼ਈ ਦੇ ਪੁੱਤਰ ਪਲਾਲ ਨੇ ਉਸ ਮੋੜ ਦੇ ਸਾਹਮਣੇ ਤੋਂ ਅਤੇ ਬੁਰਜ ਦੇ ਸਾਹਮਣੇ ਤੋਂ ਦਰਬਾਨ ਦੇ ਨੇੜੇ ਦੇ ਵਿਹੜੇ ਤੀਕ ਜੋ ਪਾਤਸ਼ਾਹ ਦੇ ਉਪਰਲੇ ਮਹਿਲ ਦੇ ਅਗੋਂ ਨਿਕਲਦਾ ਸੀ ਮੁਰੰਮਤ ਕੀਤੀ। ਪਲਾਲ ਤੋਂ ਅਗਾਹ, ਪਰੋਸ਼ ਦੇ ਪੁੱਤਰ ਪਦਾਯਾਹ ਨੇ ਮੁਰੰਮਤ ਕੀਤੀ।
26 ਮੰਦਰ ਦੇ ਨੌਕਰ ਉਫਲ ਪਹਾੜੀ ਤੇ ਰਹਿੰਦੇ ਸਨ। ਉੱਨ੍ਹਾਂ ਨੇ ਜਲ ਫਾਟਕ ਦੇ ਪੂਰਬੀ ਪਾਸੇ ਦੀ ਕੰਧ ਤਾਈ ਅਤੇ ਇਸਦੇ ਸਾਹਮਣੇ ਵਾਲੇ ਫਾਟਕ ਦੀ ਮੁਰੰਮਤ ਕੀਤੀ।
27 ਉਸ ਤੋਂ ਬਾਅਦ, ਤਕੋਈਆਂ ਦੇ ਲੋਕਾਂ ਨੇ ਉਸ ਵੱਡੇ ਬੁਰਜ ਤੋਂ ਲੈ ਕੇ ਉਫਲ ਦੀ ਕੰਧ ਤੀਕ ਕੰਧ ਦੇ ਦੂਜੇ ਹਿੱਸੇ ਦੀ ਮੁਰੰਮਤ ਕੀਤੀ।
28 ਜਾਜਕਾਂ ਨੇ ਘੋੜੇ ਵਾਲੇ ਫਾਟਕ ਦੇ ਉੱਪਰ ਮੁਰੰਮਤ ਕੀਤੀ। ਹਰ ਜਾਜਕ ਨੇ ਆਪਣੇ ਘਰ ਸਾਮ੍ਹਣੀ ਕੰਧ ਦੀ ਮੁਰੰਮਤ ਕੀਤੀ। 29 ਉਸ ਤੋਂ ਬਾਅਦ, ਇੰਮੇਰ ਦੇ ਪੁੱਤਰ ਸਾਦੋਕ ਨੇ ਆਪਣੇ ਘਰ ਦੇ ਸਾਹਮਣੇ ਦੀ ਕੰਧ ਦੀ ਮੁਰੰਮਤ ਕੀਤੀ ਤੇ ਇਸ ਤੋਂ ਅਗਲੀ ਮੁਰੰਮਤ, ਪੂਰਬੀ ਫਾਟਕ ਦੇ ਦਰਬਾਨ ਸੱਕਨਯਾਹ ਦੇ ਪੁੱਤਰ ਸਮਆਯਾਹ ਨੇ ਕੀਤੀ।
30 ਉਸ ਤੋਂ ਬਾਅਦ, ਸਲਮਯਾਹ ਦੇ ਪੁੱਤਰ ਹਨਨਯਾਹ ਅਤੇ ਹਾਨੂਨ, ਸਾਲਾਫ ਦੇ ਛੇਵੇਂ ਪੁੱਤਰਾ ਨੇ, ਦੂਜੇ ਹਿੱਸੇ ਦੀ ਮੁਰੰਮਤ ਕੀਤੀ।
ਉਸਤੋਂ ਮਗਰੋਂ, ਬਰਕਯਾਹ ਦੇ ਪੁੱਤਰ ਮੱਸ਼ੁਲਾਮ ਨੇ ਆਪਣੇ ਕਮਰੇ ਦੇ ਅਗਲੇ ਹਿੱਸੇ ਦੀ ਮੁਰੰਮਤ ਕੀਤੀ। 31 ਉਸ ਤੋਂ ਬਾਅਦ, ਮਲਕੀਯਾਹ, ਸੁਨਿਆਰਿਆਂ ਵਿੱਚੋਂ ਇੱਕ ਨੇ, ਮੰਦਰ ਦੇ ਨੌਕਰਾਂ ਦੇ ਘਰਾਂ ਦੀ ਅਤੇ ਨਿਰੀਖਣ ਫ਼ਾਟਕ ਦੇ ਅੱਗੇ ਵਪਾਰੀਆਂ ਦੇ ਘਰਾਂ ਦੀ ਅਤੇ ਨੁਕਰ ਦੇ ਉੱਪਰ ਕਮਰੇ ਦੀ ਮੁਰੰਮਤ ਕੀਤੀ। 32 ਸੁਨਿਆਰਾਂ ਅਤੇ ਵਪਾਰੀਆਂ ਨੇ ਨੁਕਰ ਦੇ ਉੱਪਰ ਕਮਰੇ ਦੇ ਵਿੱਚਕਾਰੋ ਭੇਡ ਫ਼ਾਟਕ ਤੀਕ ਮੁਰੰਮਤ ਕੀਤੀ।
ਸਨਬੱਲਟ ਅਤੇ ਟੋਬੀਯਾਹ
4 ਜਦੋਂ ਸਨਬੱਲਟ ਨੂੰ ਇਹ ਪਤਾ ਲੱਗਾ ਕਿ ਅਸੀਂ ਯਰੂਸ਼ਲਮ ਦੀ ਕੰਧ ਦੀ ਉਸਾਰੀ ਕਰ ਰਹੇ ਹਾਂ ਤਾਂ ਉਹ ਬੜਾ ਪਰੇਸ਼ਾਨ ਹੋਇਆ ਤੇ ਉਸ ਨੂੰ ਬੜਾ ਗੁੱਸਾ ਆ ਗਿਆ। ਤਾਂ ਉਸ ਨੇ ਯਹੂਦੀਆਂ ਦਾ ਮਖੌਲ ਉਡਾਉਣਾ ਸ਼ੁਰੂ ਕੀਤਾ। 2 ਸਨਬੱਲਟ ਨੇ ਆਪਣੇ ਮਿੱਤਰਾਂ ਅਤੇ ਸਾਮਰਿਯਾ ਦੀ ਸੈਨਾ ਨਾਲ ਇਸ ਬਾਰੇ ਗੱਲ ਕੀਤੀ। ਉਸ ਨੇ ਕਿਹਾ, “ਇਹ ਕਮਜ਼ੋਰ ਜਿਹੇ ਯਹੂਦੀ ਇੱਥੇ ਕੀ ਕਰ ਰਹੇ ਹਨ? ਕੀ ਉਹ ਇਹ ਸੋਚ ਰਹੇ ਹਨ ਕਿ ਅਸੀਂ ਉਨ੍ਹਾਂ ਨੂੰ ਇੱਕਲੇ ਛੱਡ ਦੇਵਾਂਗੇ? ਕੀ ਉਹ ਸੋਚਦੇ ਹਨ ਕਿ ਉਹ ਬਲੀਆਂ ਚੜ੍ਹਾਉਣਗੇ? ਸ਼ਾਇਦ ਉਹ ਇਹ ਸੋਚਦੇ ਹਨ ਕਿ ਉਹ ਇੱਕੇ ਦਿਨ ਵਿੱਚ ਸਾਰੀ ਉਸਾਰੀ ਕਰ ਲੈਣਗੇ। ਉਹ ਇਸ ਸੁਆਹ ਤੇ ਕੂੜੇ ਦੇ ਢੇਰ ਵਿੱਚੋਂ ਪੱਥਰ ’ਚ ਮੁੜ ਨਵੀਂ ਉਸਾਰੀ ’ਚ ਜਾਨ ਨਹੀਂ ਪਾ ਸੱਕਦੇ। ਕਿਉਂ ਕਿ ਇਹ ਤਾਂ ਰਾਖ ਦੀ ਢੇਰੀ ਹੈ।”
3 ਟੋਬੀਯਾਹ ਅੰਮੋਨੀ ਵੀ ਸਨਬੱਲਟ ਦੇ ਨਾਲ ਸੀ। ਟੋਬੀਯਾਹ ਨੇ ਕਿਹਾ, “ਅਸਲ ਵਿੱਚ ਉਹ ਕੀ ਉਸਾਰ ਰਹੇ ਹਨ। ਜੇਕਰ ਇੱਕ ਲੂੰਬੜੀ ਵੀ ਇਸ ਉੱਤੇ ਚੜ੍ਹ ਗਈ, ਤਾਂ ਉਹ ਉਨ੍ਹਾਂ ਦੀ ਪੱਥਰ ਦੀ ਇਸ ਕੰਧ ਨੂੰ ਢਾਹ ਦੇਵੇਗੀ।”
4 ਨਹਮਯਾਹ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਤੇ ਕਿਹਾ, “ਹੇ ਪਰਮੇਸ਼ੁਰ, ਸਾਡੀ ਅਰਜੋਈ ਸੁਣ। ਉਹ ਸਾਨੂੰ ਨਫ਼ਰਤ ਕਰਦੇ ਹਨ। ਸਨਬੱਲਟ ਅਤੇ ਟੋਬੀਯਾਹ ਸਾਡੀ ਤੌਹੀਨ ਕਰਦੇ ਹਨ। ਪਰਮੇਸ਼ੁਰ, ਇਨ੍ਹਾਂ ਬੇਇੱਜ਼ਤੀਆਂ ਨੂੰ ਮੁੜ ਉਨ੍ਹਾਂ ਉੱਤੇ ਪਾ ਦੇ। ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੁਆਰਾ ਫ਼ੜਵਾ ਕੇ ਕੈਦੀਆਂ ਵਾਂਗ ਦੂਸਰੀ ਧਰਤੀ ਤੇ ਲੈ ਜਾ। 5 ਉਨ੍ਹਾਂ ਦੇ ਦੋਸ਼ ਨਾ ਲੁਕਾ ਅਤੇ ਉਨ੍ਹਾਂ ਦੇ ਪਾਪ ਮੁਆਫ਼ ਨਾ ਕਰੀਂ ਜੋ ਉਨ੍ਹਾਂ ਨੇ ਤੇਰੇ ਸਾਹਮਣੇ ਕੀਤੇ ਹਨ। ਕਿਉਂ ਕਿ ਉਨ੍ਹਾਂ ਨੇ ਉਸਰਈਆਂ ਦਾ ਹੌਂਸਲਾ ਢਾਹਿਆ ਹੈ ਅਤੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਹੈ।”
6 ਸੋ ਅਸੀਂ ਯਰੂਸ਼ਲਮ ਦੀ ਕੰਧ ਬਣਾਈ। ਅਤੇ ਸਾਰੀ ਕੰਧ ਇਸਦੀ ਸਾਰੀ ਉਚਾਈ ਦੇ ਅੱਧ ਤੱਕ ਜੋੜੀ ਅਤੇ ਉਸਾਰੀ ਗਈ ਸੀ। ਅਸੀਂ ਇਬੋ ਤੀਕ ਤਾਂ ਹੀ ਕਰ ਸੱਕੇ ਕਿਉਂ ਕਿ ਲੋਕਾਂ ਨੇ ਤਹੇ ਦਿਲੋਂ ਕੰਮ ਕੀਤਾ ਸੀ।
7 ਪਰ ਸਨਬੱਲਟ, ਟੋਬੀਯਾਹ, ਅਰਬੀਆਂ, ਅੰਮੋਨੀਆਂ ਅਤੇ ਅਸ਼ਦੋਦੀਆਂ ਨੇ ਜਦੋਂ ਇਹ ਸੁਣਿਆ ਕਿ ਯਰੂਸ਼ਲਮ ਦੀ ਕੰਧ ਦੀ ਬਹਾਲੀ ਵੱਧ ਰਹੀ ਹੈ ਅਤੇ ਉਹ ਥਾਵਾਂ ਜਿੱਥੇ ਕੰਧ ਟੁੱਟੀ ਹੋਈ ਸੀ ਜਿੱਥੇ ਦੁਸ਼ਮਣ ਸ਼ਹਿਰ ਵਿੱਚ ਦਾਖਲ ਹੋ ਸੱਕਦੇ ਸਨ ਬੰਦ ਕੀਤੀਆਂ ਜਾ ਰਹੀਆਂ ਸਨ। ਤਾਂ ਉਨ੍ਹਾਂ ਨੂੰ ਬਹੁਤ ਕਰੋਧ ਆਇਆ। 8 ਤਾਂ ਉਨ੍ਹਾਂ ਸਾਰੇ ਮਨੁੱਖਾਂ ਨੇ ਇਕੱਠੇ ਹੋਕੇ ਯਰੂਸ਼ਲਮ ਦੇ ਵਿਰੁੱਧ ਵਿਉਂਤ ਬਣਾਈ ਕਿ ਉਨ੍ਹਾਂ ਨੂੰ ਇਕੱਠੇ ਹੋਕੇ ਦੁੱਖ ਅਤੇ ਉਲਝਨ ਪੈਦਾ ਕਰਕੇ ਯਰੂਸ਼ਲਮ ਦੇ ਖਿਲਾਫ਼ ਲੜਨਾ ਚਾਹੀਦਾ ਹੈ। 9 ਪਰ ਅਸੀਂ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਤੇ ਅਸੀਂ ਦਿਨ-ਰਾਤ ਦੀਵਾਰ ਦੀ ਰੱਖਵਾਲੀ ਲਈ ਦਰਬਾਨ ਖੜ੍ਹੇ ਕਰ ਦਿੱਤੇ ਤਾਂ ਕਿ ਅਸੀਂ ਉਨ੍ਹਾਂ ਮਨੁੱਖਾਂ ਦਾ ਸਾਹਮਣਾ ਕਰ ਸੱਕੀਏ।
10 ਅਤੇ ਫਿਰ ਉਸ ਵਕਤ ਯਹੂਦਾਹ ਦੇ ਲੋਕਾਂ ਨੇ ਆਖਿਆ, “ਮਜ਼ਦੂਰਾਂ ਦਾ ਬਲ ਹੁਣ ਘਟਦਾ ਜਾ ਰਿਹਾ ਹੈ, ਉਹ ਬਕੱ ਗਏ ਹਨ, ਰਾਹ ਵਿੱਚ ਬਹੁਤ ਹੀ ਮਲਬਾ ਤੇ ਗਰਦ ਹੈ ਤੇ ਅਸੀਂ ਕੰਧ ਨੂੰ ਬਣਾਉਣ ਦੇ ਹੋਰ ਸਮਰੱਥ ਨਹੀਂ ਰਹੇ। 11 ਅਤੇ ਸਾਡੇ ਵੈਰੀ ਆਖ ਰਹੇ ਹਨ, ‘ਇਸ ਤੋਂ ਪਹਿਲਾਂ ਕਿ ਯਹੂਦੀ ਸਾਨੂੰ ਵੇਖ ਲੈਣ ਜਾਂ ਸਾਡੇ ਬਾਰੇ ਜਾਣ ਲੈਣ, ਅਸੀਂ ਉਨ੍ਹਾਂ ਉੱਪਰ ਚੜ੍ਹ ਆਵਾਂਗੇ ਅਤੇ ਉਨ੍ਹਾਂ ਨੂੰ ਮਾਰ ਦੇਵਾਂਗੇ। ਇੰਝ ਅਸੀਂ ਕੰਮ ਨੂੰ ਰੋਕ ਦੇਵਾਂਗੇ।’”
12 ਇਉਂ ਸਾਡੇ ਵੈਰੀਆਂ ਨੇੜੇ ਰਹਿੰਦੇ ਯਹੂਦੀਆਂ ਨੇ ਸਾਡੇ ਕੋਲ ਆ ਕੇ ਦਸ ਵਾਰ ਸਾਨੂੰ ਇਹ ਕਿਹਾ, “ਸਾਡੇ ਸਾਰੇ ਪਾਸੇ ਦੁਸ਼ਮਣਾਂ ਦਾ ਘੇਰਾ ਹੈ, ਜਿੱਧਰ ਵੀ ਮੂੰਹ ਫੇਰੋ ਉੱਧਰ ਹੀ ਸਾਡੇ ਵੈਰੀ ਖੜ੍ਹੇ ਹਨ।”
13 ਇਸ ਲਈ ਮੈਂ ਨੀਵਿਆਂ ਬਾਂਵਾਂ ਵਿੱਚ ਦੀਵਾਰ ਦੇ ਪਿੱਛੇ ਖੁਲਿਆ ਬਾਂਵਾਂ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਅਨੁਸਾਰ ਆਪਣੀਆਂ ਤਲਵਾਰਾਂ ਅਤੇ ਬਰਛੀਆਂ ਅਤੇ ਕਮਾਨਾਂ ਨਾਲ ਖੜ੍ਹੇ ਕੀਤਾ। 14 ਮੈਂ ਸਾਰੀ ਸਬਿਤੀ ਨੂੰ ਪਰੱਖਿਆ ਤੇ ਫਿਰ ਮੈਂ ਖੜ੍ਹੇ ਹੋ ਕੇ ਸੱਜਣਾਂ, ਹਾਕਮਾਂ ਅਤੇ ਬਾਕੀ ਦੇ ਲੋਕਾਂ ਨੂੰ ਮੁਖਾਤਬ ਹੋਕੇ ਆਖਿਆ, “ਸਾਡੇ ਵੈਰੀਆਂ ਤੋਂ ਡਰੋ ਨਾ। ਹਮੇਸ਼ਾ ਆਪਣੇ ਪ੍ਰਭੂ ਨੂੰ ਯਾਦ ਰੱਖੋ! ਯਹੋਵਾਹ ਸੁਆਮੀ ਸ਼ਕਤੀਸ਼ਾਲੀ ਅਤੇ ਮਹਾਨ ਹੈ। ਤੁਹਾਨੂੰ ਆਪਣੇ ਭਰਾਵਾਂ, ਪੁੱਤਰਾਂ ਅਤੇ ਧੀਆਂ ਖਾਤਿਰ ਲੜਨਾ ਚਾਹੀਦਾ ਹੈ। ਤੁਹਾਨੂੰ ਆਪਣੇ ਘਰਾਂ ਅਤੇ ਆਪਣੀਆਂ ਔਰਤਾਂ ਲਈ ਲੜਨਾ ਚਾਹੀਦਾ ਹੈ।”
15 ਤਦ ਸਾਡੇ ਵੈਰੀਆਂ ਨੂੰ ਪਤਾ ਲੱਗ ਗਿਆ ਕਿ ਸਾਨੂੰ ਉਨ੍ਹਾਂ ਦੀ ਵਿਉਂਤ ਬਾਰੇ ਸਭ ਕੁਝ ਪਤਾ ਹੈ। ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਪਰਮੇਸ਼ੁਰ ਨੇ ਉਨ੍ਹਾਂ ਦੀ ਵਿਉਂਤ ਨੂੰ ਨਸ਼ਟ ਕਰ ਦਿੱਤਾ ਸੀ ਇਸ ਲਈ ਅਸੀਂ ਮੁੜ ਤੋਂ ਦੀਵਾਰ ਉਸਾਰਣ ਦੇ ਕੰਮ ਵਿੱਚ ਲੱਗ ਗਏ। ਇਉਂ ਹਰ ਮਨੁੱਖ ਆਪੋ-ਆਪਣੇ ਕੰਮ ਜਿਹੜਾ ਉਸ ਦੇ ਜੁਂਮੇ ਲੱਗਾ ਸੀ, ਉਸ ਨੂੰ ਕਰਨ ਦੇ ਆਹਰ ਵਿੱਚ ਲੱਗ ਗਿਆ। 16 ਉਸ ਦਿਨ ਤੋਂ, ਮੇਰੇ ਅੱਧੇ ਸੇਵਾਦਾਰ ਕੰਧ ਉੱਤੇ ਕੰਮ ਕਰਨ ਵਿੱਚ ਵਿਅਸਤ ਹੋ ਗਏ ਅਤੇ ਬਾਕੀਆਂ ਨੇ ਬਰਛਿਆਂ, ਢਾਲਾਂ, ਧਨੁੱਥਾਂ ਅਤੇ ਕਵਚਾਂ ਨਾਲ ਆਪਣੇ-ਆਪ ਨੂੰ ਹਬਿਆਰ ਬੰਦ ਕਰ ਲਿਆ। ਅਤੇ ਫੌਜੀ ਸਰਦਾਰ ਉਨ੍ਹਾਂ ਯਹੂਦੀਆਂ ਦੇ ਪਿੱਛੇ-ਪਿੱਛੇ ਸਨ ਜਿਹੜੇ ਕੰਧ ਉਸਾਰਨ ਦਾ ਕਾਰਜ ਕਰ ਰਹੇ ਸਨ। 17 ਕਂਧ ਉੱਤੇ ਕੰਮ ਕਰਨ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਮਦਦਗਾਰਾਂ ਦੇ ਇੱਕ ਹੱਥ ਵਿੱਚ ਆਪਣਾ ਕੰਮ ਕਰਨ ਲਈ ਔਜਾਰ ਅਤੇ ਦੂਜੇ ਵਿੱਚ ਸਸਤਰ ਰਹਿੰਦੇ ਸਨ। 18 ਅਤੇ ਕੰਧ ਉਸਾਰਨ ਵਾਲੇ ਮਨੁੱਖ ਆਪਣੇ ਕਮਰ ਕਸਿਆਂ ਵਿੱਚ ਆਪਣੀਆਂ ਤਲਵਾਰਾਂ ਰੱਖ ਕੇ ਕੰਧ ਉਸਾਰਦੇ ਸਨ। ਅਤੇ ਲੋਕਾਂ ਨੂੰ ਸਤ੍ਰਕ ਕਰਨ ਲਈ ਤੁਰ੍ਹੀ ਵਜਾਉਣ ਵਾਲਾ ਆਦਮੀ ਮੇਰੇ ਨਾਲ ਰਹਿੰਦਾ ਸੀ। 19 ਫਿਰ ਮੈਂ ਸੱਜਣਾਂ, ਅਧਿਕਾਰੀਆਂ ਅਤੇ ਬਾਕੀ ਦੇ ਲੋਕਾਂ ਨੂੰ ਆਖਿਆ, “ਇਹ ਬਹੁਤ ਵੱਡਾ ਕਾਰਜ ਹੈ ਅਤੇ ਅਸੀਂ ਇੱਕ ਦੂਜੇ ਤੋਂ ਦੂਰ ਕੰਧ ਉੱਪਰ ਖਿੱਲਰੇ ਹੋਏ ਹਾਂ। 20 ਇਸ ਲਈ ਜਦੋਂ ਵੀ ਤੁਸੀਂ ਤੁਰ੍ਹੀਆਂ ਦੀ ਆਵਾਜ਼ ਸੁਣੋ, ਉਸੇ ਵਕਤ ਸਾਡੇ ਕੋਲ ਇਕੱਠੇ ਹੋ ਜਾਵੋ। ਅਸੀਂ ਸਾਰੇ ਉਸੇ ਬਾਂਵੇਂ ਇੱਕਤ੍ਰ ਹੋ ਜਾਵਾਂਗੇ ਤੇ ਪਰਮੇਸ਼ੁਰ ਸਾਡੇ ਲਈ ਲੜੇਗਾ।”
21 ਇਉਂ ਅਸੀਂ ਯਰੂਸ਼ਲਮ ਦੀ ਕੰਧ ਦੀ ਮੁਰੰਮਤ ਦਾ ਕੰਮ ਜਾਰੀ ਰੱਖਿਆ ਅਤੇ ਅੱਧੇ ਮਨੁੱਖ ਬਰਛੀਆਂ ਥੰਮੀ ਰੱਖਦੇ ਤੇ ਇਉਂ ਅਸੀਂ ਪ੍ਰਭਾਤ ਦੀ ਪਹਿਲੀ ਕਿਰਣ ਤੋਂ ਲੈ ਕੇ ਤਾਰੇ ਨਿਕਲਣ ਤੀਕ ਕੰਮ ਕਰਦੇ ਰਹਿੰਦੇ।
22 ਉਸ ਵਕਤ ਮੈਂ ਲੋਕਾਂ ਨੂੰ ਇਹ ਵੀ ਆਖਿਆ: “ਹਰ ਕੰਧ ਉਸਾਰਣ ਵਾਲਾ ਵਿਅਕਤੀ ਅਤੇ ਉਸਦਾ ਸੇਵਾਦਾਰ ਰਾਤ ਨੂੰ ਯਰੂਸ਼ਲਮ ਵਿੱਚ ਹੀ ਰਹੇ। ਇਉਂ ਉਹ ਰਾਤ ਨੂੰ ਪਹਿਰਾ ਦੇਣ ਅਤੇ ਦਿਨ ਨੂੰ ਕੰਮ ਕਰਨ ਦਾ ਕਾਰਜ ਪੂਰਾ ਹੁੰਦਾ ਰਹੇਗਾ।” 23 ਇਉਂ ਸਾਡੇ ਚੋ ਕੋਈ ਵੀ ਆਪਣੇ ਕੱਪੜੇ ਨਹੀਂ ਉਤਾਰਦਾ ਸੀ। ਨਾ ਹੀ ਮੈਂ ਅਤੇ ਨਾ ਹੀ ਮੇਰੇ ਭਰਾ, ਮਦਦਗਾਰ ਜਾਂ ਮੇਰਾ ਪਿੱਛਾ ਕਰਨ ਵਾਲੇ ਪਹਿਰੇਦਾਰ ਇਉਂ ਹਰ ਵਕਤ ਅਸੀਂ ਆਪਣੇ ਸ਼ਸਤਰਾਂ ਸਹਿਤ ਤਿਆਰ ਰਹਿੰਦੇ ਸੀ ਇੱਬੋ ਤੀਕ ਕਿ ਜਦੋਂ ਪਾਣੀ ਵੀ ਲੈਣ ਜਾਣਾ ਹੁੰਦਾ ਤਾਂ ਅਸੀਂ ਸ਼ਸਤਰਾਂ ਸਮੇਤ ਤੈਨਾਤ ਹੁੰਦੇ ਸੀ।
ਨਹਮਯਾਹ ਦਾ ਗਰੀਬਾਂ ਦੀ ਮਦਦ ਕਰਨਾ
5 ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਨੇ ਜ਼ੋਰ-ਸ਼ੋਰ ਨਾਲ ਆਪਣੇ ਯਹੂਦੀ ਭਰਾਵਾਂ ਦੇ ਵਿਰੁੱਧ ਸ਼ਿਕਾਇਤ ਕੀਤੀ। 2 ਉਨ੍ਹਾਂ ਚੋ ਕਈਆਂ ਨੇ ਆਖਿਆ, “ਅਸੀਂ, ਸਾਡੇ ਪੁੱਤਰ ਅਤੇ ਸਾਡੀਆਂ ਧੀਆਂ ਕਾਫ਼ੀ ਹਨ, ਸੋ ਸਾਨੂੰ ਖਾਣ ਲਈ ਅਤੇ ਜਿਉਂਦੇ ਰਹਿਣ ਲਈ ਕੁਝ ਅਨਾਜ ਦਿੱਤਾ ਜਾਵੇ।”
3 ਹੋਰ ਲੋਕਾਂ ਨੇ ਆਖਿਆ, “ਇਹ ਕਾਲ ਦਾ ਸਮਾਂ ਹੈ। ਸਾਨੂੰ ਆਪਣੀ ਜ਼ਮੀਨ, ਅੰਗੂਰਾਂ ਦੇ ਬਾਗ਼ ਅਤੇ ਘਰ ਗਿਰਵੀ ਰੱਖ ਦੇਣੇ ਚਾਹੀਦੇ ਹਨ ਤਾਂ ਜੋ ਸਾਨੂੰ ਅਨਾਜ ਮਿਲ ਸੱਕੇ।”
4 ਅਤੇ ਕੁਝ ਹੋਰ ਲੋਕ ਇਹ ਵੀ ਆਖ ਰਹੇ ਸਨ, “ਸਾਨੂੰ ਆਪਣੇ ਖੇਤਾਂ ਤੇ ਅੰਗੂਰਾਂ ਦੇ ਬਾਗ਼ਾਂ ਤੋਂ ਪਾਤਸ਼ਾਹ ਦਾ ਕਰ ਵੀ ਚੁਕਾਣਾ ਹੋਵੇਗਾ ਜੋ ਕਿ ਅਸੀਂ ਦੇਣ ਤੋਂ ਅਸਮਰੱਥ ਹਾਂ, ਸੋ ਇਸ ਕਰ ਨੂੰ ਅਦਾਅ ਕਰਨ ਲਈ ਵੀ ਸਾਨੂੰ ਪੈਸਾ ਉਧਾਰ ਚੁੱਕਣਾ ਪਵੇਗਾ। 5 ਉਨ੍ਹਾਂ ਸ਼ਾਹੂਕਾਰਾਂ ਵੱਲ ਵੇਖੋ ਅਸੀਂ ਵੀ ਉਨ੍ਹਾਂ ਵਾਂਗ ਹੀ ਭਲੇ ਹਾਂ ਅਤੇ ਸਾਡੇ ਪੁੱਤਰ ਵੀ ਉਨ੍ਹਾਂ ਦੇ ਪੁੱਤਰਾਂ ਵਾਂਗ ਹੀ ਭਲੇ ਹਨ ਪਰ ਫਿਰ ਵੀ ਸਾਨੂੰ ਆਪਣੇ ਪੁੱਤਰਾਂ ਧੀਆਂ ਗੁਲਾਮ ਬਣਾ ਕੇ ਵੇਚਣੇ ਪੈਣਗੇ। ਸਾਡੇ ਵਿੱਚੋਂ ਕਈਆਂ ਨੇ ਤਾਂ ਆਪਣੀਆਂ ਧੀਆਂ ਨੂੰ ਗੁਲਾਮ ਬਣਾ ਕੇ ਵੇਚ ਵੀ ਦਿੱਤਾ ਹੈ। ਅਸੀਂ ਬਿਲਕੁਲ ਬੇਵੱਸ ਹਾਂ ਅਤੇ ਪਹਿਲਾਂ ਹੀ ਆਪਣੇ ਖੇਤ ਅਤੇ ਅੰਗੂਰਾਂ ਦੇ ਬਾਗ਼ ਗੁਆ ਚੁੱਕੇ ਹਾਂ।”
6 ਜਦੋਂ ਮੈਂ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਤਾਂ ਮੈਨੂੰ ਬੜਾ ਕਰੋਧ ਚੜ੍ਹਿਆ। 7 ਪਹਿਲਾਂ ਮੈਂ ਆਪਣੇ-ਆਪ ਤੇ ਕਾਬੂ ਪਾਇਆ ਅਤੇ ਫਿਰ ਮੈਂ ਸੱਜਣਾ ਅਤੇ ਹਾਕਮਾਂ ਦੇ ਖਿਲਾਫ਼ ਦੋਸ਼ ਲਗਾਏ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਆਪਣੇ ਹੀ ਲੋਕਾਂ ਨੂੰ ਕਰਜ਼ਾ ਦੇ ਕੇ ਉਨ੍ਹਾਂ ਨੂੰ ਵਿਆਜ ਦੇਣ ਲਈ ਮਜਬੂਰ ਕਰ ਰਹੇ ਹੋ।” ਫਿਰ ਮੈਂ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਖਿਲਾਫ਼ ਇੱਕ ਸਭਾ ਲਈ ਇਕੱਠਿਆਂ ਕੀਤਾ। 8 ਮੈਂ ਇਨ੍ਹਾਂ ਲੋਕਾਂ ਨੂੰ ਆਖਿਆ, “ਸਾਡੇ ਯਹੂਦੀ ਭਰਾ ਗੁਲਾਮਾਂ ਵਜੋਂ ਹੋਰਨਾਂ ਕੌਮਾਂ ਨੂੰ ਵੇਚੇ ਗਏ ਸਨ ਅਤੇ ਅਸੀਂ ਉਨ੍ਹਾਂ ਨੂੰ ਵਾਪਸ ਲਿਆਂਦਾ ਅਤੇ ਉਨ੍ਹਾਂ ਨੂੰ ਆਜ਼ਾਦ ਕੀਤਾ, ਜਿੰਨਾ ਕੁ ਅਸੀਂ ਕਰ ਸੱਕੇ ਅਤੇ ਹੁਣ ਇੱਕ ਵਾਰੀ ਫ਼ੇਰ ਤੁਸੀਂ ਉਨ੍ਹਾਂ ਨੂੰ ਗੁਲਾਮਾਂ ਵਜੋਂ ਵੇਚ ਰਹੇ ਹੋਂ ਤਾਂ ਜੋ ਸਾਨੂੰ ਉਨ੍ਹਾਂ ਨੂੰ ਫ਼ਿਰ ਤੋਂ ਵਾਪਸ ਖਰੀਦਣਾ ਪਵੇ।”
ਉਹ ਅਮੀਰ ਲੋਕ ਅਤੇ ਸਰਦਾਰ ਚੁੱਪ ਰਹੇ। ਉਨ੍ਹਾਂ ਨੂੰ ਕਹਿਣ ਲਈ ਕੁਝ ਨਾ ਸੁਝਿਆ। 9 ਇਉਂ ਮੈਂ ਬੋਲਣਾ ਜ਼ਾਰੀ ਰੱਖਿਆ ਅਤੇ ਕਿਹਾ, “ਜੋ ਕੁਝ ਤੁਸੀਂ ਕਰ ਰਹੇ ਹੋ, ਉਹ ਠੀਕ ਨਹੀਂ। ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪਰਮੇਸ਼ੁਰ ਤੋਂ ਡਰਨਾ ਤੇ ਉਸ ਦਾ ਸਂਮਾਨ ਕਰਨਾ ਚਾਹੀਦਾ ਹੈ। ਅਤੇ ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜੋ ਸਾਡੇ ਦੁਸ਼ਮਣਾਂ ਦੀਆਂ ਕੌਮਾਂ ਤੋਂ ਬੇਇੱਜ਼ਤੀ ਲਿਆਉਣ। 10 ਮੇਰੇ ਭਰਾ, ਮੇਰੇ ਸੇਵਾਦਾਰ ਅਤੇ ਮੈਂ ਵੀ ਉਨ੍ਹਾਂ ਨੂੰ ਪੈਸੇ ਅਤੇ ਅਨਾਜ ਉਧਾਰ ਦੇ ਰਹੇ ਹਾਂ। ਉਸ ਪੈਸੇ ਤੇ ਵਿਆਜ਼ ਲੈਣ ਬਾਰੇ ਭੁੱਲ ਜਾਓ। 11 ਤੁਹਾਨੂੰ ਅੱਜ ਹੀ ਉਨ੍ਹਾਂ ਦੇ ਖੇਤ, ਅੰਗੂਰਾਂ ਦੇ ਬਾਗ਼, ਜ਼ੈਤੂਨ ਦੇ ਬਾਗ਼ ਅਤੇ ਉਨ੍ਹਾਂ ਦੇ ਘਰ ਵਾਪਸ ਕਰ ਦੇਣੇ ਚਾਹੀਦੇ ਹਨ। ਜਿਹੜਾ ਇੱਕ ਪ੍ਰਤਿਸ਼ਤ ਵਿਆਜ਼ ਤੁਸੀਂ ਪੈਸੇ, ਅਨਾਜ, ਨਵੀਂ ਮੈਅ ਅਤੇ ਤਾਜੇ ਤੇਲ ਤੇ ਵਸੂਲ ਕੀਤਾ ਸੀ ਤੁਹਾਨੂੰ ਉਹ ਵਾਪਸ ਕਰ ਦੇਣਾ ਚਹੀਦਾ ਹੈ।”
12 ਤਦ ਅਮੀਰ ਲੋਕਾਂ ਅਤੇ ਸਰਦਾਰਾਂ ਨੇ ਆਖਿਆ, “ਹੇ ਨਹਮਯਾਹ, ਅਸੀਂ ਉਹ ਸਭ ਕੁਝ ਵਾਪਸ ਕਰ ਦੇਵਾਂਗੇ ਅਤੇ ਉਨ੍ਹਾਂ ਤੋਂ ਕੁਝ ਵੀ ਹੋਰ ਮੰਗ ਨਹੀਂ ਮਂਗਾਂਗੇ ਅਤੇ ਉਵੇਂ ਹੀ ਕਰਾਂਗੇ ਜਿਵੇਂ ਤੂੰ ਕਹੇਁਗਾ।”
ਫੇਰ ਮੈਂ ਜਾਜਕਾਂ ਨੂੰ ਬੁਲਾਇਆ। ਮੈਂ ਸੱਜਣਾਂ ਅਤੇ ਸਰਦਾਰਾਂ ਨੂੰ ਪਰਮੇਸ਼ੁਰ ਦੇ ਸਾਹਮਣੇ ਸੌਂਹ ਚੁਕਾਈ ਕਿ ਉਹ ਆਪਣੇ ਇਕਰਾਰਾਂ ਤੇ ਪੂਰੇ ਉਤਰਣਗੇ। 13 ਫ਼ੇਰ ਮੈਂ ਆਪਣੇ ਕੱਪੜਿਆਂ ਉੱਪਰਲੀਆਂ ਤਰੀਜਾਂ ਕੱਢੀਆਂ ਅਤੇ ਆਖਿਆ, “ਬਿਲਕੁਲ ਇੰਝ ਹੀ ਪਰਮੇਸ਼ੁਰ, ਹਰ ਆਦਮੀ ਨੂੰ ਆਪਣੇ ਘਰੋ ਅਤੇ ਆਪਣੀ ਕਮਾਈ ਵਿੱਚੋਂ ਹਿਲਾ ਦੇਵੇ, ਜੋ ਇਸ ਇਕਰਾਰ ਨੂੰ ਪੂਰਿਆਂ ਨਹੀਂ ਕਰਦਾ। ਅਤੇ ਬਿਲਕੁਲ ਇੰਝ ਹੀ, ਉਹ ਹਿਲਾਇਆ ਜਾਵੇ ਅਤੇ ਖਾਲੀ ਕੀਤਾ ਜਾਵੇ।”
ਮੈਂ ਇਹ ਆਖ ਕੇ ਆਪਣੀ ਗੱਲ ਪੂਰੀ ਕੀਤੀ ਅਤੇ ਸਾਰੇ ਲੋਕਾਂ ਨੇ ਇਸ ਨੂੰ ਮੰਨਿਆ ਅਤੇ ਮਿਲ ਕੇ ਕਿਹਾ, “ਆਮੀਨ!” ਅਤੇ ਯਹੋਵਾਹ ਨੂੰ ਉਸਤਤਾਂ ਗਾਈਆਂ ਅਤੇ ਇਉਂ ਉਨ੍ਹਾਂ ਲੋਕਾਂ ਨੇ ਆਪਣੇ ਇਕਰਾਰ ਨੂੰ ਪੂਰਿਆਂ ਕੀਤਾ।
ਵਿਆਹ ਕਰਵਾਉਣ ਸੰਬੰਧੀ ਪ੍ਰਸ਼ਨ
25 ਹੁਣ ਮੈਂ ਉਨ੍ਹਾਂ ਲੋਕਾਂ ਬਾਰੇ ਲਿਖਦਾ ਹਾਂ ਜਿਹੜੇ ਵਿਆਹੇ ਹੋਏ ਨਹੀਂ ਹਨ। ਇਸ ਬਾਰੇ ਮੇਰੇ ਕੋਲ ਪ੍ਰਭੂ ਵੱਲੋਂ ਹੁਕਮ ਨਹੀਂ ਹੈ। ਪਰ ਮੈਂ ਆਪਣੀ ਰਾਇ ਦਿੰਦਾ ਹਾਂ। ਤੁਸੀਂ ਮੇਰੇ ਵਿੱਚ ਭਰੋਸਾ ਰੱਖ ਸੱਕਦੇ ਹੋ ਕਿਉਂਕਿ ਪ੍ਰਭੂ ਮੇਰੇ ਉੱਤੇ ਮਿਹਰਬਾਨ ਸੀ। 26 ਇਹ ਮੁਸ਼ਕਿਲਾਂ ਭਰਿਆ ਸਮਾਂ ਹੈ। ਇਸ ਲਈ ਮੇਰੇ ਵਿੱਚਾਰ ਵਿੱਚ ਤੁਹਾਡੇ ਲਈ ਜਿਵੇਂ ਹੋ, ਉਵੇਂ ਹੀ ਰਹਿਣਾ ਚੰਗਾ ਹੈ। 27 ਪਰ ਜੇਕਰ ਤੁਹਾਡੀ ਪਤਨੀ ਹੈ, ਤਾਂ ਉਸ ਕੋਲੋਂ ਆਪਣੇ ਆਪ ਨੂੰ ਆਜ਼ਾਦ ਕਰਨ ਦੀ ਕੋਸ਼ਿਸ਼ ਨਾ ਕਰੋ। ਜੇ ਤੁਸੀਂ ਆਪਣੇ ਆਪ ਨੂੰ ਪਤਨੀ ਤੋਂ ਆਜ਼ਾਦ ਕਰ ਲਿਆ ਹੈ, ਤਾਂ ਫ਼ੇਰ ਪਤਨੀ ਤਲਾਸ਼ ਕਰਨ ਦੀ ਕੋਸ਼ਿਸ਼ ਨਾ ਕਰੋ। 28 ਪਰ ਜੇ ਤੁਸੀਂ ਵਿਆਹ ਕਰਵਾਉਣ ਦਾ ਫ਼ੈਸਲਾ ਕਰ ਲਿਆ ਹੈ, ਤਾਂ ਇਹ ਕੋਈ ਪਾਪ ਨਹੀਂ। ਅਤੇ ਜੇਕਰ ਇੱਕ ਅਣਵਿਆਹੀ ਕੁੜੀ ਵਿਆਹ ਕਰਾਉਂਦੀ ਹੈ, ਉਹ ਵੀ ਕੋਈ ਪਾਪ ਨਹੀਂ। ਪਰ ਜਿਹੜੇ ਮਨੁੱਖ ਵਿਆਹ ਕਰਵਾਉਂਦੇ ਹਨ ਉਨ੍ਹਾਂ ਨੂੰ ਇਸ ਜੀਵਨ ਵਿੱਚ ਮੁਸ਼ਕਿਲਾਂ ਪੇਸ਼ ਆਉਣਗੀਆਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਇਨ੍ਹਾਂ ਮੁਸ਼ਕਿਲਾਂ ਤੋਂ ਆਜ਼ਾਦ ਰਹੋ।
29 ਭਰਾਵੋ ਅਤੇ ਭੈਣੋ ਮੇਰਾ ਮਤਲਬ ਇਹ ਹੈ। ਸਾਡੇ ਕੋਲ ਬਹੁਤਾ ਸਮਾਂ ਨਹੀਂ ਬਚਿਆ। ਇਸ ਲਈ ਹੁਣ ਤੋਂ ਸ਼ੁਰੂ ਕਰਦਿਆਂ ਵਿਆਹੇ ਹੋਏ ਵਿਅਕਤੀਆਂ ਨੂੰ ਆਪਣਾ ਸਮਾਂ ਇਸ ਤਰ੍ਹਾਂ ਗੁਜ਼ਾਰਨਾ ਚਾਹੀਦਾ ਹੈ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਾ ਹੋਣ। 30 ਜਿਹੜੇ ਲੋਕ ਉਦਾਸ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਹ ਉਦਾਸ ਨਹੀਂ ਹਨ। ਜਿਹੜੇ ਵਿਅਕਤੀ ਖੁਸ਼ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਹ ਖੁਸ਼ ਨਹੀਂ ਹਨ। ਜਿਹੜੇ ਲੋਕ ਚੀਜ਼ਾਂ ਖਰੀਦਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਨ੍ਹਾਂ ਕੋਲ ਕੁਝ ਵੀ ਨਹੀਂ। 31 ਜਿਹੜੇ ਵਿਅਕਤੀ ਦੁਨਿਆਵੀ ਚੀਜ਼ਾਂ ਇਸਤੇਮਾਲ ਕਰਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ, ਜਿਵੇਂ ਇਨ੍ਹਾਂ ਚੀਜ਼ਾਂ ਦਾ ਉਨ੍ਹਾਂ ਲਈ ਕੋਈ ਮਹੱਤਵ ਨਹੀਂ। ਤੁਹਾਨੂੰ ਇਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਕਿਉਂ ਜੋ ਇਹ ਦੁਨੀਆਂ ਵਿੱਚ ਹੁਣ ਹੈ ਛੇਤੀ ਹੀ ਅਲੋਪ ਹੋ ਜਾਵੇਗਾ।
32 ਮੈਂ ਆਸ਼ਾ ਕਰਦਾ ਹਾਂ ਕਿ ਤੁਸੀਂ ਚਿੰਤਾ ਤੋਂ ਮੁਕਤ ਹੋਵੋ। ਇੱਕ ਅਣਵਿਆਹਿਆ ਵਿਅਕਤੀ ਪ੍ਰਭੂ ਦੇ ਕੰਮ ਵਿੱਚ ਰੁੱਝਿਆ ਰਹਿੰਦਾ ਹੈ। ਉਸਦਾ ਉਦੇਸ਼ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ। 33 ਪਰ ਜਿਹੜਾ ਵਿਅਕਤੀ ਵਿਆਹਿਆ ਹੋਇਆ ਹੈ ਉਹ ਦੁਨਿਆਵੀ ਗੱਲਾਂ ਵਿੱਚ ਰੁੱਝਿਆ ਰਹਿੰਦਾ ਹੈ। ਉਹ ਆਪਣੀ ਪਤਨੀ ਨੂੰ ਖੁਸ਼ ਕਰਨ ਵਿੱਚ ਲੱਗਿਆ ਰਹਿੰਦਾ ਹੈ। 34 ਉਸ ਨੂੰ ਦੋ ਗੱਲਾਂ ਬਾਰੇ ਸੋਚਣਾ ਚਾਹੀਦਾ ਹੈ: ਆਪਣੀ ਪਤਨੀ ਨੂੰ ਪ੍ਰਸੰਨ ਕਰਨਾ ਅਤੇ ਪ੍ਰਭੂ ਨੂੰ ਵੀ। ਇੱਕ ਅਣਵਿਆਹੀ ਔਰਤ ਜਾਂ ਇੱਕ ਕੁਆਰੀ ਕੁੜੀ, ਪ੍ਰਭੂ ਦੇ ਕੰਮ ਵਿੱਚ ਰੁੱਝੀ ਰਹਿੰਦੀ ਹੈ। ਉਹ ਆਪਣਾ ਸਰੀਰ ਅਤੇ ਆਤਮਾ ਸੰਪੂਰਣ ਤੌਰ ਤੇ ਪ੍ਰਭੂ ਦੇ ਅਰਪਨ ਕਰਨਾ ਚਾਹੁੰਦੀ ਹੈ। ਪਰ ਇੱਕ ਵਿਆਹੀ ਹੋਈ ਔਰਤ ਦੁਨਿਆਵੀ ਗੱਲਾਂ ਵਿੱਚ ਰੁਝੀ ਰਹਿੰਦੀ ਹੈ ਉਹ ਆਪਣੇ ਪਤੀ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ। 35 ਮੈਂ ਇਹ ਗੱਲਾਂ ਤੁਹਾਡੀ ਸਹਾਇਤਾ ਕਰਨ ਲਈ ਆਖ ਰਿਹਾ ਹਾਂ। ਮੈਂ ਤੁਹਾਨੂੰ ਕਿਸੇ ਸੀਮਾ ਵਿੱਚ ਬੰਨ੍ਹਣ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਠੀਕ ਢੰਗ ਨਾਲ ਜੀਓ। ਮੈਂ ਆਸ਼ਾ ਕਰਦਾ ਹਾਂ ਤੁਸੀਂ ਆਪਣਾ ਸੰਪੂਰਣ ਆਪਾ, ਹੋਰਨਾਂ ਗੱਲਾਂ ਵਿੱਚ ਬਤੀਤ ਕੀਤੇ ਬਿਨਾ, ਪ੍ਰਭੂ ਨੂੰ ਅਰਪਨ ਕਰ ਦਿਉ।
36 ਕੋਈ ਵਿਅਕਤੀ ਭਾਵੇਂ ਇਹ ਸੋਚ ਸੱਕਦਾ ਹੈ ਕਿ ਉਹ ਠੀਕ ਨਹੀਂ ਕਰ ਰਿਹਾ, ਜਦੋਂ ਕਿ ਉਸਦੀ ਕੁਆਰੀ ਕੁੜੀ ਦੀ ਵਿਆਹ ਦੀ ਉਮਰ ਲਗਭਗ ਲੰਘ ਚੁੱਕੀ ਹੋਵੇ। ਇਸ ਲਈ ਉਹ ਸੋਚ ਸੱਕਦਾ ਹੈ ਕਿ ਵਿਆਹ ਜ਼ਰੂਰੀ ਹੈ। ਉਸ ਨੂੰ ਉਸੇ ਤਰ੍ਹਾਂ ਕਰਨਾ ਚਾਹੀਦਾ ਹੈ ਜਿਵੇਂ ਉਹ ਚਾਹੁੰਦਾ ਹੈ। ਉਸ ਨੂੰ ਉਸਦਾ ਵਿਆਹ ਕਰਵਾ ਦੇਣਾ ਚਾਹੀਦਾ ਹੈ। ਉਹ ਗੁਨਾਹ ਨਹੀਂ ਹੈ। 37 ਪਰ ਜੇਕਰ ਕਿਸੇ ਦੂਸਰੇ ਵਿਅਕਤੀ ਨੇ ਆਪਣੇ ਮਨ ਵਿੱਚ ਦ੍ਰਿੜ੍ਹਤਾ ਨਾਲ ਨਿਸ਼ਚਾ ਕੀਤਾ ਹੈ ਕਿ ਵਿਆਹ ਦੀ ਕੋਈ ਜ਼ਰੂਰਤ ਨਹੀਂ ਹੈ, ਤਾਂ ਉਹ, ਜੋ ਵੀ ਚਾਹੁੰਦਾ ਹੈ, ਕਰਨ ਵਾਸਤੇ ਸੁਤੰਤਰ ਹੈ। ਜੇਕਰ ਉਹ ਵਿਅਕਤੀ ਆਪਣੇ ਮਨ ਵਿੱਚ ਨਿਸ਼ਚਾ ਕਰਦਾ ਹੈ ਕਿ ਉਹ ਆਪਣੀ ਧੀ ਦਾ ਵਿਆਹ ਨਹੀਂ ਕਰੇਗਾ, ਤਾਂ ਉਹ ਇੱਕ ਸਹੀ ਗੱਲ ਕਰ ਰਿਹਾ ਹੈ। 38 ਇਸ ਲਈ ਉਹ ਵਿਅਕਤੀ ਜਿਹੜਾ ਆਪਣੀ ਕੁਆਰੀ ਧੀ ਦਾ ਵਿਆਹ ਕਰਦਾ ਹੈ, ਜੋ ਸਹੀ ਹੈ ਉਹੀ ਕਰ ਰਿਹਾ ਹੈ। ਅਤੇ ਜਿਹੜਾ ਵਿਅਕਤੀ ਆਪਣੀ ਕੁਆਰੀ ਧੀ ਦਾ ਵਿਆਹ ਨਹੀਂ ਕਰਦਾ ਉਹ ਹੋਰ ਵੀ ਸਹੀ ਕਰਦਾ ਹੈ। [a]
39 ਜਿੰਨਾ ਚਿਰ ਪਤੀ ਜਿਉਂਦਾ ਹੈ ਪਤਨੀ ਨੂੰ ਅਵਸ਼ ਉਸ ਦੇ ਨਾਲ ਰਹਿਣਾ ਚਾਹੀਦਾ ਹੈ। ਪਰ ਜੇ ਪਤੀ ਮਰ ਜਾਂਦਾ ਹੈ ਤਾਂ ਪਤਨੀ ਕਿਸੇ ਵੀ ਹੋਰ ਮਰਦ ਨਾਲ ਆਪਣੀ ਇੱਛਾ ਅਨੁਸਾਰ ਵਿਆਹ ਕਰਵਾ ਸੱਕਦੀ ਹੈ। ਪਰ ਉਸ ਨੂੰ ਪ੍ਰਭੂ ਦੇ ਨਮਿੱਤ ਵਿਆਹ ਅਵੱਸ਼ ਕਰਵਾਉਣਾ ਚਾਹੀਦਾ ਹੈ। 40 ਜੋ ਉਹ ਔਰਤ ਦੁਬਾਰਾ ਵਿਆਹ ਨਹੀਂ ਕਰਵਾਉਂਦੀ, ਤਾਂ ਉਹ ਵੱਧੇਰੇ ਖੁਸ਼ ਹੋਵੇਗੀ। ਇਹ ਮੇਰੀ ਰਾਏ ਹੈ ਅਤੇ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਹੈ।
ਦਾਊਦ ਦਾ ਇੱਕ ਭੱਗਤੀ ਗੀਤ।
32 ਬੰਦਾ ਬਹੁਤ ਪ੍ਰਸੰਨ ਹੁੰਦਾ ਹੈ,
    ਜਦੋਂ ਉਸ ਦੇ ਪਾਪ ਬਖਸ਼ੇ ਜਾਂਦੇ ਹਨ। ਉਹ ਬੰਦਾ ਬਹੁਤ ਸੁਭਾਗਾ ਹੈ
    ਜਦੋਂ ਉਸ ਦੇ ਪਾਪ ਮਿਟਾਏ ਜਾਂਦੇ ਹਨ।
2 ਉਹ ਵਿਅਕਤੀ ਵੜਭਾਗਾ ਹੈ
    ਜਿਹੜਾ ਪਰਮੇਸ਼ੁਰ ਦੁਆਰਾ ਨਿਰਦੋਸ਼ ਘੋਸ਼ਿਤ ਕੀਤਾ ਜਾਵੇਗਾ।
    ਉਹ ਆਦਮੀ ਬਹੁਤ ਸੁਭਾਗਾ ਹੈ ਜਿਸਨੇ ਆਪਣੇ ਗੁਪਤ ਪਾਪ ਵੀ ਨਹੀਂ ਛੁਪਾਏ।
3 ਹੇ ਪਰਮੇਸ਼ੁਰ, ਮੈਂ ਬਾਰ-ਬਾਰ ਤੁਹਾਨੂੰ ਪ੍ਰਾਰਥਨਾ ਕੀਤੀ,
    ਪਰ ਮੈਂ ਆਪਣੇ ਗੁਪਤ ਗੁਨਾਹਾਂ ਬਾਰੇ ਨਹੀਂ ਦੱਸਿਆ।
    ਮੈਂ ਹਰ ਸਮੇਂ ਕਮਜ਼ੋਰ ਬਣ ਗਿਆ ਜਦੋਂ ਵੀ ਮੈਂ ਪ੍ਰਾਰਥਨਾ ਕੀਤੀ।
4 ਹੇ ਪਰਮੇਸ਼ੁਰ, ਤੂੰ ਮੇਰੀ ਜ਼ਿੰਦਗੀ ਦਿਨ ਅਤੇ ਰਾਤ, ਸਖਤ ਤੋਂ ਸਖਤਰ ਬਣਾ ਦਿੱਤੀ ਹੈ।
    ਮੈਂ ਗਰਮੀ ਦੀ ਝੁਲਸੀ ਤਪਸ਼ ਵਿੱਚ ਸੁੱਕੀ ਜ਼ਮੀਨ ਵਰਗਾ ਬਣ ਗਿਆ ਹਾਂ।
5 ਪਰ ਫ਼ੇਰ ਮੈਂ ਆਪਣੇ ਸਾਰੇ ਗੁਨਾਹਾਂ ਦਾ ਯਹੋਵਾਹ ਸਾਹਮਣੇ ਇਕਰਾਰ ਕਰਨ ਦਾ ਫ਼ੈਸਲਾ ਕੀਤਾ।
    ਯਹੋਵਾਹ, ਮੈਂ ਤੁਹਾਨੂੰ ਆਪਣੇ ਗੁਨਾਹਾਂ ਬਾਰੇ ਦੱਸਿਆ।
ਮੈਂ ਤੁਹਾਡੇ ਕੋਲੋਂ ਕੋਈ ਵੀ ਦੋਸ਼ ਨਹੀਂ ਛੁਪਾਇਆ।
    ਅਤੇ ਤੁਸੀਂ ਮੈਨੂੰ ਮੇਰੇ ਸਾਰੇ ਗੁਨਾਹਾਂ ਲਈ ਮੁਆਫ਼ ਕਰ ਦਿੱਤਾ।
6 ਇਸੇ ਕਾਰਣ ਹੇ ਪਰਮੇਸ਼ੁਰ, ਤੁਹਾਡੇ ਸਮੂਹ ਅਨੁਯਾਈਆਂ ਨੂੰ ਚਾਹੀਦਾ ਹੈ ਕਿ ਉਹ ਤੁਹਾਡੇ ਅੱਗੇ ਪ੍ਰਾਰਥਨਾ ਕਰਨ।
    ਤੁਹਾਡੇ ਅਨੁਯਾਈਆਂ ਨੂੰ ਉਦੋਂ ਵੀ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਮੁਸੀਬਤਾਂ ਹੜ੍ਹ ਵਾਂਗਰਾਂ ਭਿਆਨਕ ਹੋਣ।
7 ਹੇ ਪਰਮੇਸ਼ੁਰ, ਤੁਸੀਂ ਮੇਰੀ ਸ਼ਰਨ ਹੋ।
    ਤੁਸੀਂ ਮੇਰੀਆਂ ਮੁਸੀਬਤਾਂ ਵਿੱਚ ਮੇਰੀ ਰੱਖਿਆ ਕਰਦੇ ਹੋ।
ਤੂੰ ਮੈਨੂੰ ਘੇਰ ਅਤੇ ਮੇਰੀ ਰੱਖਿਆ ਕਰ।
    ਇਸ ਲਈ ਮੈਂ ਉਸ ਬਾਰੇ ਗਾਉਂਦਾ ਜਿਵੇਂ ਤੁਸੀਂ ਮੈਨੂੰ ਬਚਾਇਆ।
8 ਯਹੋਵਾਹ ਆਖਦਾ ਹੈ, “ਮੈਂ ਤੈਨੂੰ ਸਿੱਖਿਆ ਦੇਵਾਂਗਾ
    ਅਤੇ ਤੇਰੀ ਰਾਹਨੁਮਾਈ ਉਸ ਤਰ੍ਹਾਂ ਕਰਾਂਗਾ ਜਿਵੇਂ ਤੈਨੂੰ ਜਿਉਣਾ ਚਾਹੀਦਾ ਹੈ।
    ਮੈਂ ਤੈਨੂੰ ਬਚਾਵਾਂਗਾ ਅਤੇ ਤੇਰਾ ਰਹਿਨੁਮਾ ਬਣਾਂਗਾ।
9 ਇਸ ਲਈ ਕਿਸੇ ਘੋੜੇ ਜਾਂ ਖੋਤੇ ਵਾਂਗਰਾਂ ਮੂਰਖ ਨਾ ਬਣੋ।
ਲੋਕਾਂ ਨੂੰ ਉਨ੍ਹਾਂ ਜਾਨਵਰਾਂ ਤੇ ਕਾਬੂ ਕਰਨ ਲਈ ਵਾਂਗਾ ਅਤੇ ਲਗਾਮਾਂ ਇਸਤੇਮਾਲ ਕਰਨੇ ਚਾਹੀਦੇ ਹਨ।
    ਉਨ੍ਹਾਂ ਚੀਜ਼ਾਂ ਤੋਂ ਬਿਨਾ ਉਹ ਜਾਨਵਰ ਤੁਹਾਡੇ ਨੇੜੇ ਨਹੀਂ ਆਉਣਗੇ।”
10 ਬੁਰੇ ਲੋਕ ਬਹੁਤ ਸਾਰੇ ਦਰਦਾਂ ਦਾ ਸਾਹਮਣਾ ਕਰਨਗੇ।
    ਪਰ ਪਰਮੇਸ਼ੁਰ ਦਾ ਸੱਚਾ ਪਿਆਰ ਉਨ੍ਹਾਂ ਲੋਕਾਂ ਨੂੰ ਘੇਰ ਲਵੇਗਾ ਜਿਹੜੇ ਯਹੋਵਾਹ ਵਿੱਚ ਯਕੀਨ ਰੱਖਦੇ ਹਨ।
11 ਹੇ ਸੱਜਨੋ, ਆਨੰਦ ਮਾਣੋ ਅਤੇ ਯਹੋਵਾਹ ਵਿੱਚ ਬਹੁਤ ਖੁਸ਼ ਹੋਵੋ।
ਤੁਸੀਂ ਪਵਿੱਤਰ ਹਿਰਦਿਆਂ ਵਾਲੇ ਸਮੂਹ ਲੋਕੋ, ਖੁਸ਼ੀ ਮਨਾਉ।
5 ਮਿਹਨਤੀ ਆਦਮੀ ਦੀਆਂ ਯੋਜਨਾਵਾਂ ਲਾਭ ਲਿਆਉਂਦੀਆਂ ਹਨ, ਪਰ ਜੋ ਕੋਈ ਵੀ ਕਾਹਲੀ ਵਿੱਚ ਹੋਵੇਗਾ ਗਰੀਬ ਬਣ ਜਾਵੇਗਾ।
6 ਜੇ ਤੁਸੀਂ ਅਮੀਰ ਹੋਣ ਲਈ ਧੋਖਾ ਕਰਦੇ ਹੋ, ਤਾਂ ਤੁਹਾਡੀ ਦੌਲਤ ਛੇਤੀ ਹੀ ਚਲੀ ਜਾਵੇਗੀ। ਅਤੇ ਤੁਹਾਡੀ ਅਮੀਰੀ ਤੁਹਾਨੂੰ ਮੌਤ ਵੱਲ ਲੈ ਜਾਵੇਗੀ।
7 ਦੁਸ਼ਟ ਬੰਦੇ ਦੀ ਹਿੰਸਾ ਉਸ ਨੂੰ ਤਬਾਹ ਕਰ ਦੇਵੇਗੀ। ਕਿਉਂ ਕਿ ਉਹ ਨਿਆਂ ਕਰਨ ਤੋਂ ਇਨਕਾਰ ਕਰਦੇ ਹਨ।
2010 by World Bible Translation Center