Daily Reading for Personal Growth, 40 Days with God
ਪੌਲੁਸ ਦੀ ਪ੍ਰਾਰਥਨਾ
15-16 ਇਹੀ ਕਾਰਣ ਹੈ ਕਿ ਮੈਂ ਆਪਣੀਆਂ ਪ੍ਰਾਰਥਨਾ ਵਿੱਚ ਹਮੇਸ਼ਾ ਤੁਹਾਨੂੰ ਚੇਤੇ ਕਰਦਾ ਹਾਂ ਅਤੇ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਮੈਂ ਇਹ ਹਮੇਸ਼ਾ ਤੋਂ ਕੀਤਾ ਹੈ, ਜਦੋਂ ਤੋਂ ਮੈਂ ਪ੍ਰਭੂ ਯਿਸੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਲੋਕਾਂ ਲਈ ਤੁਹਾਡੇ ਪਿਆਰ ਬਾਰੇ ਸੁਣਿਆ। 17 ਮੈਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ, ਜੋ ਕਿ ਮਹਿਮਾਮਈ ਪਿਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਆਤਮਾ ਦੇਵੇ ਜਿਹੜਾ ਤੁਹਾਨੂੰ ਸਿਆਣਾ ਬਣਾਉਂਦਾ ਹੈ ਅਤੇ ਤੁਹਾਨੂੰ ਆਪਣੇ ਬਾਰੇ ਗਿਆਨ ਦਿੰਦਾ ਹੈ, ਜਿਸਤੋਂ ਉਸ ਨੇ ਤੁਹਾਨੂੰ ਜਾਣੂ ਕਰਾਇਆ ਹੈ।
18 ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਤੁਹਾਡੇ ਹਿਰਦਿਆਂ ਵਿੱਚ ਸਮਝਦਾਰੀ ਦੇ ਸੱਕੇ। ਫ਼ੇਰ ਤੁਸੀਂ ਉਸ ਉਮੀਦ ਬਾਰੇ ਜਾਣ ਲਵੋਂਗੇ ਜਿਸ ਨੂੰ ਰੱਖਣ ਲਈ ਸਾਨੂੰ ਚੁਣਿਆ ਗਿਆ ਹੈ। ਤੁਸੀਂ ਜਾਣ ਜਾਵੋਂਗੇ ਕਿ ਜਿਹੜੀਆਂ ਅਸੀਸਾਂ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦੇਣ ਦਾ ਵਾਇਦਾ ਕੀਤਾ ਸੀ ਉਹ ਅਪਾਰ ਅਤੇ ਮਹਿਮਾਮਈ ਹਨ। 19 ਅਤੇ ਤੁਸੀਂ ਜਾਣ ਜਾਵੋਂਗੇ ਕਿ ਸਾਡੇ ਵਿਸ਼ਵਾਸੀਆਂ ਲਈ, ਪਰਮੇਸ਼ੁਰ ਦੀ ਸ਼ਕਤੀ ਬਹੁਤ ਮਹਾਨ ਹੈ।
2010 by World Bible Translation Center