Print Page Options
Previous Prev Day Next DayNext

Daily Reading for Personal Growth, 40 Days with God

40 daily Scripture readings that illustrate the character of God and the nature of faith.
Duration: 40 days
Punjabi Bible: Easy-to-Read Version (ERV-PA)
Version
ਮੱਤੀ 5:33-37

ਯਿਸੂ ਦਾ ਵਾਅਦੇ ਕਰਨ ਬਾਰੇ ਉਪਦੇਸ਼

33 “ਤੁਸੀਂ ਸੁਣਿਆ ਹੈ ਕਿ ਸਾਡੇ ਪੁਰਖਿਆਂ ਨੂੰ ਆਖਿਆ ਗਿਆ ਸੀ। ਜੇਕਰ ਤੁਸੀਂ ਵਾਅਦਾ ਕਰੋਂ ਤਾਂ ਇਸ ਨੂੰ ਨਾ ਤੋੜੋ। ਜੋ ਵਾਅਦੇ ਤੁਸੀਂ ਪ੍ਰਭੂ ਨਾਲ ਕੀਤੇ ਹਨ ਉਨ੍ਹਾਂ ਨੂੰ ਪੂਰਿਆਂ ਕਰਨਾ ਚਾਹੀਦਾ ਹੈ। [a] 34 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ, ਕਦੇ ਵੀ ਵਾਅਦਾ ਨਾ ਕਰੋ। ਕਦੇ ਵੀ ਸੁਰਗ ਦੀ ਸੌਂਹ ਨਾ ਖਾਓ ਕਿਉਂਕਿ ਇਹ ਪਰਮੇਸ਼ੁਰ ਦਾ ਸਿੰਘਾਸਨ ਹੈ। 35 ਅਤੇ ਨਾ ਹੀ ਧਰਤੀ ਦੀ ਸੌਂਹ ਖਾਓ ਕਿਉਂਕਿ ਇਹ ਉਸ ਦੇ ਚਰਨਾਂ ਦੀ ਚੌਂਕੀ ਹੈ। ਨਾ ਹੀ ਯਰੂਸ਼ਲਮ ਦੀ ਕਿਉਂਕਿ ਇਹ ਮਹਾਨ ਰਾਜੇ ਦਾ ਸ਼ਹਿਰ ਹੈ। 36 ਅਤੇ ਨਾਹੀ ਆਪਣੇ ਸਿਰ ਦੀ ਸੌਂਹ ਖਾਓ, ਕਿਉਂਕਿ ਤੁਸੀਂ ਇੱਕ ਵਾਲ ਨੂੰ ਵੀ ਚਿੱਟਾ ਜਾਂ ਕਾਲਾ ਨਹੀਂ ਕਰ ਸੱਕਦੇ। 37 ਪਰ ਤੁਸੀਂ ਆਪਣੇ ਬੋਲਣ ਵਿੱਚ ‘ਹਾਂ’ ਦੀ ਹਾਂ, ਅਤੇ ‘ਨਾ’ ਦੀ ਨਾ, ਆਖੋ। ‘ਹਾਂ’ ਜਾਂ ‘ਨਾ’ ਤੋਂ ਵੱਧ ਆਖਣਾ ਬਦੀ ਵੱਲੋਂ ਹੈ।

Punjabi Bible: Easy-to-Read Version (ERV-PA)

2010 by World Bible Translation Center