Print Page Options
Previous Prev Day Next DayNext

Daily Reading for Personal Growth, 40 Days with God

40 daily Scripture readings that illustrate the character of God and the nature of faith.
Duration: 40 days
Punjabi Bible: Easy-to-Read Version (ERV-PA)
Version
ਯਾਕੂਬ 1:1-12

ਇਹ ਪੱਤਰ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਸੇਵਕ ਯਾਕੂਬ ਵੱਲੋਂ, ਦੁਨੀਆਂ ਵਿੱਚ ਹਰ ਥਾਂ ਖਿੱਲਰੇ ਹੋਏ ਪਰਮੇਸ਼ੁਰ ਦੇ ਲੋਕਾਂ ਨੂੰ ਲਿਖਿਆ ਗਿਆ ਹੈ; ਸ਼ੁਭਕਾਮਨਾਵਾਂ।

ਵਿਸ਼ਵਾਸ ਅਤੇ ਸਿਆਣਪ

ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਕਈ ਤਰ੍ਹਾਂ ਦੇ ਕਸ਼ਟਾਂ ਦਾ ਸਾਹਮਣਾ ਕਰੋਂਗੇ। ਪਰ ਜਦੋਂ ਇਹ ਗੱਲਾਂ ਵਾਪਰਨ ਤਾਂ ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂ ਕਿ ਤੁਸੀਂ ਜਾਣਦੇ ਹੋ ਕਿ ਇਹ ਸਭ ਗੱਲਾਂ ਤੁਹਾਡੀ ਨਿਹਚਾ ਨੂੰ ਪਰੱਖਣ ਲਈ ਵਾਪਰੀਆਂ ਹਨ ਤਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਸਬਰ ਨਾਲ ਸਹਿਨ ਕਰਨਾ ਸਿੱਖ ਲਵੋਂ। ਜੋ ਕੁਝ ਵੀ ਤੁਸੀਂ ਕਰਦੇ ਹੋ ਉਸ ਵਿੱਚ ਪੂਰਨ ਤੌਰ ਤੇ ਸਬਰ ਦਰਸ਼ਾਓ। ਫ਼ੇਰ ਤੁਸੀਂ ਸਹੀ ਅਤੇ ਸੰਪੂਰਣ ਹੋ ਜਾਵੋਂਗੇ ਅਤੇ ਹਰ ਚੀਜ਼ ਜੋ ਤੁਹਾਨੂੰ ਲੋੜੀਂਦੀ ਹੈ, ਪ੍ਰਾਪਤ ਕਰ ਲਵੋਂਗੇ।

ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋੜਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ। ਪਰ ਜਦੋਂ ਤੁਸੀਂ ਪਰਮੇਸ਼ੁਰ ਪਾਸੋਂ ਮੰਗੋ ਤਾਂ ਤੁਹਾਨੂੰ ਵਿਸ਼ਵਾਸ ਹੋਣਾ ਚਾਹੀਦਾ ਹੈ। ਪਰਮੇਸ਼ੁਰ ਉੱਪਰ ਸ਼ੰਕਾ ਨਾ ਕਰੋ। ਜਿਹੜਾ ਵਿਅਕਤੀ ਸ਼ੰਕਾ ਕਰਦਾ ਹੈ ਉਹ ਸਮੁੰਦਰ ਵਿੱਚਲੀ ਲਹਿਰ ਵਰਗਾ ਹੈ। ਹਵਾ ਉਸ ਨੂੰ ਉੱਪਰ ਹੇਠਾਂ ਕਰਦੀ ਹੈ। ਸ਼ੰਕਾਲੂ ਵਿਅਕਤੀ ਉਸ ਲਹਿਰ ਵਰਗਾ ਹੈ। 7-8 ਸ਼ੰਕਾਲੂ ਵਿਅਕਤੀ ਇੱਕੋ ਵੇਲੇ ਦੋ ਗੱਲਾਂ ਸੋਚ ਰਿਹਾ ਹੁੰਦਾ ਹੈ। ਉਹ ਆਪਣੀ ਕਿਸੇ ਵੀ ਕਰਨੀ ਦਾ ਫ਼ੈਸਲਾ ਨਹੀਂ ਕਰ ਸੱਕਦਾ। ਇਹੋ ਜਿਹੇ ਵਿਅਕਤੀ ਨੂੰ ਸੋਚਣਾ ਵੀ ਨਹੀਂ ਚਾਹੀਦਾ ਕਿ ਉਹ ਪ੍ਰਭੂ ਪਾਸੋਂ ਕੁਝ ਪ੍ਰਾਪਤ ਕਰੇਗਾ।

ਅਸਲੀ ਦੌਲਤ

ਜੇਕਰ ਕੋਈ ਸ਼ਰਧਾਲੂ ਗਰੀਬ ਹੈ, ਤਾਂ ਉਸ ਨੂੰ ਇਸ ਬਾਰੇ ਮਾਨ ਕਰਨ ਦਿਉ। ਕਿਉਂਕਿ ਪਰਮੇਸ਼ੁਰ ਨੇ ਉਸ ਨੂੰ ਆਤਮਕ ਤੌਰ ਤੇ ਅਮੀਰ ਬਣਾਇਆ ਹੈ। 10 ਜੇਕਰ ਕੋਈ ਸ਼ਰਧਾਲੂ ਅਮੀਰ ਹੈ, ਤਾਂ ਉਸ ਨੂੰ ਘਮੰਡ ਕਰਨ ਦਿਉ ਕਿਉਂਕਿ ਪਰਮੇਸ਼ੁਰ ਨੇ ਉਸ ਨੂੰ ਦਰਸ਼ਾਇਆ ਹੈ ਕਿ ਉਹ ਆਤਮਕ ਤੌਰ ਤੇ ਗਰੀਬ ਹੈ। ਇੱਕ ਅਮੀਰ ਆਦਮੀ ਜੰਗਲੀ ਫ਼ੁੱਲ ਵਾਂਗ ਅਲੋਪ ਹੋ ਜਾਵੇਗਾ। 11 ਸੂਰਜ ਚੜ੍ਹ੍ਹਦਾ ਹੈ ਤੇ ਪਲ-ਪਲ ਗਰਮ ਹੁੰਦਾ ਜਾਂਦਾ ਹੈ। ਸੂਰਜ ਦੀ ਗਰਮੀ ਪੌਦੇ ਨੂੰ ਬਹੁਤ ਸੁਕਾ ਦਿੰਦੀ ਹੈ। ਫ਼ੁੱਲ ਝੜ ਜਾਂਦਾ ਹੈ। ਫ਼ੁੱਲ ਬਹੁਤ ਖੂਬਸੂਰਤ ਸੀ ਪਰ ਹੁਣ ਇਹ ਮੁਰਦਾ ਹੈ। ਅਮੀਰ ਆਦਮੀ ਨਾਲ ਵੀ ਇਵੇਂ ਹੀ ਹੁੰਦਾ ਹੈ। ਜਦੋਂ ਹਾਲੇ ਉਹ ਆਪਣੇ ਕਾਰੋਬਾਰ ਲਈ ਵਿਉਂਤਾ ਹੀ ਬਣਾ ਰਿਹਾ ਹੋਵੇਗਾ, ਉਹ ਮਰ ਜਾਵੇਗਾ।

ਪਰਤਾਵਾ ਪਰਮੇਸ਼ੁਰ ਵੱਲੋਂ ਨਹੀਂ ਆਉਂਦਾ

12 ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰੱਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸ ਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸ ਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਪਕ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।

Punjabi Bible: Easy-to-Read Version (ERV-PA)

2010 by World Bible Translation Center