Daily Reading for Personal Growth, 40 Days with God
2 ਜਾਗੋ। ਆਪਣੇ ਆਪ ਨੂੰ ਉਦੋਂ ਤੱਕ ਤਾਕਤਵਰ ਬਣਾਓ ਜਦੋਂ ਤੱਕ ਤੁਹਾਡੇ ਕੋਲ ਕੁਝ ਹੈ। ਆਪਣੇ ਆਪ ਨੂੰ ਉਸਤੋਂ ਪਹਿਲਾਂ ਤਾਕਤਵਰ ਬਣਾਓ ਜਦੋਂ ਤੱਕ ਉਹ ਜੋ ਤੁਹਾਡੇ ਕੋਲ ਹੈ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ। ਮੈਂ ਦੇਖ ਸੱਕਦਾ ਹਾਂ ਕਿ ਜੋ ਗੱਲਾਂ ਤੁਸੀਂ ਕਰ ਰਹੇ ਹੋ ਮੇਰੇ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਕਾਫ਼ੀ ਚੰਗੀਆਂ ਨਹੀਂ ਹਨ। 3 ਜੋ ਕੁਝ ਤੁਸੀਂ ਪ੍ਰਾਪਤ ਕੀਤਾ ਅਤੇ ਸੁਣਿਆ ਹੈ ਉਸ ਨੂੰ ਯਾਦ ਰੱਖੋ। ਇਸ ਨੂੰ ਚਿੰਬੜੇ ਰਹੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ। ਤੁਹਾਨੂੰ ਜਾਗਣਾ ਪਵੇਗਾ ਨਹੀਂ ਤਾਂ ਮੈਂ ਇੱਕ ਚੋਰ ਵਾਂਗ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਹੈਰਾਨ ਕਰ ਦਿਆਂਗਾ ਜਦੋਂ ਮੈਂ ਆ ਜਾਵਾਂਗਾ ਤੁਹਾਨੂੰ ਪਤਾ ਵੀ ਨਹੀਂ ਚੱਲੇਗਾ। 4 ਪਰ ਸਾਰਦੀਸ ਵਿੱਚ ਤੁਹਾਡੇ ਕੋਲ ਕੁਝ ਲੋਕ ਹਨ ਜਿਨ੍ਹਾਂ ਨੇ ਆਪਣੇ ਕੱਪੜਿਆਂ ਨੂੰ ਮੈਲਾ ਨਹੀਂ ਕੀਤਾ ਹੈ। ਉਹ ਲੋਕ ਚਿੱਟੇ ਵਸਤਰ ਪਾਕੇ ਮੇਰੇ ਨਾਲ ਚੱਲਣਗੇ। ਕਿਉਂਕਿ ਉਹ ਇਸਦੇ ਯੋਗ ਹਨ। 5 ਹਰ ਉਹ ਵਿਅਕਤੀ ਜਿਹੜਾ ਜਿੱਤ ਹਾਸਿਲ ਕਰੇਗਾ ਇਨ੍ਹਾਂ ਲੋਕਾਂ ਵਾਂਗ ਹੀ ਚਿੱਟੇ ਵਸਤਰ ਪਹਿਨੇਗਾ। ਮੈਂ ਉਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਕੱਢਾਂਗਾ। ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਸਨਮੁੱਖ ਆਖਾਂਗਾ ਕਿ ਉਹ ਮੇਰੇ ਨਾਲ ਸੰਬੰਧਿਤ ਹਨ।
2010 by World Bible Translation Center