Daily Reading for Personal Growth, 40 Days with God
8 ਮੈਂ ਜਾਣਦਾ ਹਾਂ ਤੁਸੀਂ ਕਿਹੜੀਆਂ ਗੱਲਾਂ ਕਰ ਰਹੇ ਹੋ। ਮੈਂ ਤੁਹਾਡੇ ਸਾਹਮਣੇ ਇੱਕ ਖੁਲ੍ਹਾ ਦਰਵਾਜ਼ਾ ਰੱਖ ਦਿੱਤਾ ਹੈ। ਕੋਈ ਵੀ ਵਿਅਕਤੀ ਇਸ ਨੂੰ ਬੰਦ ਨਹੀਂ ਕਰ ਸੱਕਦਾ। ਮੈਂ ਜਾਣਦਾ ਹਾਂ ਕਿ ਤੁਸੀਂ ਕਮਜ਼ੋਰ ਹੋ। ਪਰ ਤੁਸੀਂ ਮੇਰੀ ਸਿੱਖਿਆ ਤੇ ਅਮਲ ਕੀਤਾ ਹੈ। ਤੁਸੀਂ ਮੇਰਾ ਨਾਮ ਲੈਣ ਤੋਂ ਨਹੀਂ ਡਰਦੇ ਸੀ। 9 ਸੁਣੋ। ਇੱਥੇ ਕੁਝ ਲੋਕ ਹਨ ਜੋ ਸ਼ੈਤਾਨ ਦੇ ਪੂਜਾ ਸਥਾਨ ਨਾਲ ਸੰਬੰਧਿਤ ਹਨ। ਉਹ ਆਪਣੇ ਆਪ ਨੂੰ ਯਹੂਦੀ ਆਖਦੇ ਹਨ, ਪਰ ਉਹ ਝੂਠੇ ਹਨ। ਉਹ ਲੋਕ ਸੱਚੇ ਯਹੂਦੀ ਨਹੀਂ ਹਨ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੇ ਸਾਹਮਣੇ ਲਿਆਵਾਂਗਾ ਅਤੇ ਤੁਹਾਡੇ ਕਦਮਾਂ ਤੇ ਝੁਕਾਵਾਂਗਾ। ਉਹ ਜਾਣ ਲੈਣਗੇ ਕਿ ਤੁਸੀਂ ਹੀ ਉਹ ਲੋਕ ਹੋ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ। 10 ਤੁਸੀਂ ਸਭ ਕੁਝ ਸਬਰ ਨਾਲ ਸਹਿਨ ਕਰਨ ਲਈ ਮੇਰੇ ਹੁਕਮ ਦੀ ਪਾਲਣਾ ਕੀਤੀ। ਇਸੇ ਲਈ ਮੈਂ ਪਰੱਖ ਦੇ ਸਮੇਂ ਤੋਂ ਤੁਹਾਡੀ ਰੱਖਿਆ ਕਰਾਂਗਾ ਜਿਹੜਾ ਸਾਰੀ ਦੁਨੀਆਂ ਉੱਤੇ ਆਵੇਗਾ। ਪਰੱਖ ਦਾ ਇਹ ਸਮਾਂ ਧਰਤੀ ਤੇ ਹਰੇਕ ਨੂੰ ਪਰੱਖਣ ਲਈ ਹੈ।
11 “ਮੈਂ ਜਲਦੀ ਹੀ ਆ ਰਿਹਾ ਹਾਂ। ਉਸੇ ਨੂੰ ਫ਼ੜੀ ਰੱਖੋ ਜੋ ਹੁਣ ਤੁਹਾਡੇ ਕੋਲ ਹੈ। ਫ਼ੇਰ ਕੋਈ ਵੀ ਵਿਅਕਤੀ ਤੁਹਾਡਾ ਤਾਜ ਨਹੀਂ ਖੋਹ ਸੱਕੇਗਾ।
2010 by World Bible Translation Center