Daily Reading for Personal Growth, 40 Days with God
13 ਜਦੋਂ ਕਿਸੇ ਵਿਅਕਤੀ ਨੂੰ ਪਰਤਾਇਆ ਜਾਂਦਾ ਹੈ ਤਾਂ ਉਸ ਨੂੰ ਇਹ ਨਹੀਂ ਆਖਣਾ ਚਾਹੀਦਾ, “ਪਰਮੇਸ਼ੁਰ ਮੈਨੂੰ ਪਰਤਾਉਂਦਾ ਹੈ।” ਬਦੀ ਪਰਮੇਸ਼ੁਰ ਨੂੰ ਨਹੀਂ ਪਰਤਾ ਸੱਕਦੀ। ਅਤੇ ਪਰਮੇਸ਼ੁਰ ਖੁਦ ਕਿਸੇ ਨੂੰ ਨਹੀਂ ਲਲਚਾਉਂਦਾ। 14 ਉਹ ਮੰਦੀਆਂ ਗੱਲਾਂ ਜਿਨ੍ਹਾਂ ਦੀ ਕੋਈ ਵਿਅਕਤੀ ਕਾਮਨਾ ਕਰਦਾ ਹੈ, ਉਹੀ ਹਨ ਜੋ ਉਸ ਨੂੰ ਪਰਤਾਉਂਦੀਆਂ ਹਨ। ਉਸ ਦੀਆਂ ਆਪਣੀਆਂ ਦੁਸ਼ਟ ਇੱਛਾਵਾਂ ਉਸ ਨੂੰ ਦੂਰ ਲੈ ਜਾਂਦੀਆਂ ਹਨ ਅਤੇ ਉਸ ਨੂੰ ਵਰਗਲਾਉਣਗੀਆਂ। 15 ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ।
16 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਇਸ ਗੱਲੋਂ ਮੂਰਖ ਨਾ ਬਣੋ। 17 ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿੱਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ। 18 ਪਰਮੇਸ਼ੁਰ ਨੇ ਸਾਨੂੰ ਸੱਚ ਦੇ ਸ਼ਬਦ ਰਾਹੀਂ ਜੀਵਨ ਦੇਣ ਦਾ ਨਿਰਨਾ ਕੀਤਾ। ਉਹ ਚਾਹੁੰਦਾ ਕਿ ਅਸੀਂ ਉਸ ਦੀਆਂ ਸਾਜੀਆਂ ਹੋਈਆਂ ਸਮੂਹ ਚੀਜ਼ਾਂ ਵਿੱਚ ਸਭ ਤੋਂ ਮਹੱਤਵਪੂਰਣ ਹੋਈਏ।
2010 by World Bible Translation Center