Daily Reading for Personal Growth, 40 Days with God
6 ਪਰ ਜਿਹੜੀ ਕਿਰਪਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ ਇਸ ਤੋਂ ਵਡੇਰੀ ਹੈ। ਜਿਵੇਂ ਪੋਥੀ ਆਖਦੀ ਹੈ, “ਪਰਮੇਸ਼ੁਰ ਹੰਕਾਰੀ ਲੋਕਾਂ ਦੇ ਵਿਰੁੱਧ ਹੈ, ਪਰ ਉਹ ਆਪਣੀ ਕਿਰਪਾ ਨਿਮ੍ਰ ਲੋਕਾਂ ਉੱਤੇ ਕਰਦਾ ਹੈ।” [a]
7 ਇਸ ਲਈ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਅਰਪਨ ਕਰ ਦਿਓ। ਸ਼ੈਤਾਨ ਦਾ ਵਿਰੋਧ ਕਰੋ ਅਤੇ ਸ਼ੈਤਾਨ ਤੁਹਾਡੇ ਕੋਲੋਂ ਦੂਰ ਭੱਜ ਜਾਵੇਗਾ। 8 ਪਰਮੇਸ਼ੁਰ ਦੇ ਨੇੜੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇੜੇ ਆ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਣਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿੱਚਾਰਾਂ ਨੂੰ ਸ਼ੁੱਧ ਕਰੋ। 9 ਉਦਾਸ ਹੋਵੋ, ਅਫ਼ਸੋਸ ਕਰੋ ਅਤੇ ਰੋਵੋ। ਆਪਣੇ ਹਾਸਿਆਂ ਨੂੰ ਰੋਣ ਵਿੱਚ ਬਦਲ ਦਿਓ, ਆਪਣੀ ਖੁਸ਼ੀ ਨੂੰ ਉਦਾਸੀ ਵਿੱਚ ਬਦਲ ਦਿਓ। 10 ਪਰਮੇਸ਼ੁਰ ਦੇ ਸਨਮੁੱਖ ਆਪਣੇ ਆਪ ਨੂੰ ਨਿਮਾਣੇ ਬਣਾਓ ਅਤੇ ਪਰਮੇਸ਼ੁਰ ਤੁਹਾਨੂੰ ਮਹਾਨ ਬਣਾਵੇਗਾ।
ਤੁਸੀਂ ਮੁਨਸਫ਼ ਨਹੀਂ ਹੋ
11 ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਗੱਲਾਂ ਨਾ ਕਰੋ। ਜੇ ਤੁਸੀਂ ਮਸੀਹ ਵਿੱਚ ਆਪਣੇ ਕਿਸੇ ਭਰਾ ਦੀ ਨਿੰਦਿਆ ਜਾਂ ਉਸਦਾ ਨਿਰਨਾ ਕਰਦੇ ਹੋ, ਤਾਂ ਇਹ ਸ਼ਰ੍ਹਾ ਦੇ ਖਿਲਾਫ਼ ਬੋਲਣ ਅਤੇ ਸ਼ਰ੍ਹਾ ਦੀ ਆਲੋਚਨਾ ਕਰਨ ਵਾਂਗ ਹੀ ਹੈ ਜਿਸਦਾ ਉਹ ਅਨੁਸਰਣ ਕਰ ਰਿਹਾ ਹੈ। ਜਦੋਂ ਤੁਸੀਂ ਮਸੀਹ ਵਿੱਚ ਕਿਸੇ ਭਰਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਅਸਲ ਵਿੱਚ ਉਸ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਜਿਸਦੀ ਉਹ ਪਾਲਣਾ ਕਰਦਾ ਹੈ ਅਤੇ ਜਦੋਂ ਤੁਸੀਂ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਸ਼ਰ੍ਹਾ ਦੇ ਪਾਲਕ ਨਹੀਂ ਹੋ। ਤੁਸੀਂ ਖੁਦ ਮੁਨਸਫ਼ ਬਣ ਜਾਂਦੇ ਹੋ। 12 ਪਰਮੇਸ਼ੁਰ ਹੀ ਹੈ ਜਿਹੜਾ ਨੇਮਾਂ ਨੂੰ ਬਣਾਉਂਦਾ ਹੈ। ਸਿਰਫ਼ ਉਹੀ ਇੱਕੋ ਇੱਕ ਮੁਨਸਫ਼ ਹੈ। ਇਹ ਸਿਰਫ਼ ਪਰਮੇਸ਼ੁਰ ਹੀ ਹੈ ਜਿਹੜਾ ਬਚਾ ਸੱਕਦਾ ਹੈ ਅਤੇ ਤਬਾਹ ਕਰ ਸੱਕਦਾ ਹੈ। ਇਸ ਲਈ ਤੁਹਾਡੇ ਵਾਸਤੇ ਇਹ ਠੀਕ ਨਹੀਂ ਕਿ ਤੁਸੀਂ ਕਿਸੇ ਦੂਸਰਿਆਂ ਬਾਰੇ ਨਿਆਂ ਕਰੋ।
2010 by World Bible Translation Center