Daily Reading for Personal Growth, 40 Days with God
10 “ਇੱਕ ਵਾਰ ਇੱਕ ਫਰੀਸੀ ਅਤੇ ਇੱਕ ਮਸੂਲੀਆ ਸੀ। ਇੱਕ ਦਿਨ ਉਹ ਦੋਵੇ ਇਕੱਠੇ ਪ੍ਰਾਰਥਨਾ ਕਰਨ ਲਈ ਮੰਦਰ ਗਏ। 11 ਫਰੀਸੀ ਮਸੂਲੀਏ ਕੋਲੋਂ ਦੂਰ ਅਲੱਗ ਪ੍ਰਾਰਥਨਾ ਕਰਨ ਲਈ ਖੜ੍ਹਾ ਹੋਇਆ। ਜਦੋਂ ਫਰੀਸੀ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਨੇ ਆਖਿਆ, ‘ਹੇ ਪਰਮੇਸ਼ੁਰ! ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਬਾਕੀ ਲੋਕਾਂ ਵਾਂਗ ਭੈੜਾ ਨਹੀਂ ਹਾਂ। ਮੈਂ ਕੋਈ ਚੋਰ ਜਾਂ ਧੋਖੇਬਾਜ ਜਾਂ ਕੋਈ ਬਦਕਾਰ ਨਹੀਂ ਹਾਂ। ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਇਸ ਮਸੂਲੀਏ ਨਾਲੋਂ ਚੰਗਾ ਹਾਂ। 12 ਮੈਂ ਚੰਗਾ ਹਾਂ, ਮੈਂ ਹਫਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।’
13 “ਮਸੂਲੀਆ ਇੱਕ ਖੂੰਜੇ ਵਿੱਚ ਖੜ੍ਹਾ ਹੋ ਗਿਆ, ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ, ਉਸ ਨੇ ਆਪਣਾ ਸਿਰ ਵੀ ਸਵਰਗ ਵੱਲ ਚੁੱਕਣ ਦੀ ਦਲੇਰੀ ਨਾ ਕੀਤੀ। ਉਸ ਨੇ ਪਰਮੇਸ਼ੁਰ ਅੱਗੇ ਆਪਣੇ-ਆਪ ਨੂੰ ਬੜਾ ਨਿਮਾਣਾ ਪ੍ਰਗਟ ਕੀਤਾ ਅਤੇ ਆਖਿਆ, ‘ਹੇ ਪਰਮੇਸ਼ੁਰ! ਮੇਰੇ ਤੇ ਮਿਹਰ ਕਰ! ਮੈਂ ਇੱਕ ਪਾਪੀ ਹਾਂ!’ 14 ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਆਦਮੀ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਬਣਕੇ ਘਰ ਗਿਆ, ਪਰ ਫਰੀਸੀ ਜਿਸਨੇ ਆਪਣੇ-ਆਪ ਨੂੰ ਇੱਕ ਚੰਗਾ ਆਦਮੀ ਸਮਝਿਆ, ਧਰਮੀ ਨਹੀਂ ਸੀ। ਕੋਈ ਵੀ ਜੋ ਆਪਣੇ-ਆਪ ਨੂੰ ਉੱਚਾ ਚੁੱਕਦਾ ਹੈ ਨੀਵਾਂ ਕੀਤਾ ਜਾਵੇਗਾ ਅਤੇ ਜੋ ਵਿਅਕਤੀ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਸੋ ਉੱਚਾ ਚੁੱਕਿਆ ਜਾਵੇਗਾ।”
2010 by World Bible Translation Center