Daily Reading for Personal Growth, 40 Days with God
17 ਫ਼ਰਜ਼ ਕਰੋ ਕਿ ਇੱਕ ਨਿਹਚਾਵਾਨ ਹੈ ਜੋ ਕਿ ਬਹੁਤ ਅਮੀਰ ਹੈ ਅਤੇ ਉਸ ਕੋਲ ਉਹ ਸਭ ਕੁਝ ਹੈ, ਜੋ ਉਸ ਨੂੰ ਚਾਹੀਦਾ। ਪਰ ਜੇਕਰ ਉਹ ਨਿਹਚਾਵਾਨ ਉਦੋਂ ਹਮਦਰਦੀ ਨਹੀਂ ਵਿਖਾਉਂਦਾ ਜਦੋਂ ਉਹ ਆਪਣੇ ਭਰਾ ਨੂੰ ਵੇਖਦਾ ਹੈ ਜਿਹੜਾ ਗਰੀਬ ਹੈ ਅਤੇ ਆਪਣੀ ਰੋਜ਼ੀ ਦਾ ਲੋੜਵੰਦ ਹੈ, ਉਸ ਨਿਹਚਾਵਾਨ ਦੇ ਦਿਲ ਵਿੱਚ ਪਰਮੇਸ਼ੁਰ ਦਾ ਪਿਆਰ ਹੋਣਾ ਕਿਵੇਂ ਸੰਭਵ ਹੈ। 18 ਮੇਰੇ ਬੱਚਿਓ, ਸਾਡਾ ਪਿਆਰ ਗੱਲਾਂ ਅਤੇ ਸ਼ਬਦਾਂ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ। ਸਾਨੂੰ ਸੱਚਾ ਪਿਆਰ ਹੋਣਾ ਚਾਹੀਦਾ ਅਤੇ ਸਾਨੂੰ ਇਹ ਅਮਲਾਂ ਰਾਹੀਂ ਦਰਸ਼ਾਉਣਾ ਚਾਹੀਦਾ ਹੈ।
19-20 ਇਸੇ ਢੰਗ ਨਾਲ ਅਸੀਂ ਜਾਣ ਸੱਕਦੇ ਹਾਂ ਕਿ ਕੀ ਅਸੀਂ ਸੱਚ ਦੇ ਰਾਹ ਨਾਲ ਸੰਬੰਧਿਤ ਹਾਂ ਜਾਂ ਨਹੀਂ। ਅਤੇ ਜਦੋਂ ਸਾਡਾ ਦਿਲ ਸਾਨੂੰ ਕਸੂਰਵਾਰ ਮਹਿਸੂਸ ਕਰਾਉਂਦਾ ਹੈ, ਤਾਂ ਅਸੀਂ ਹਾਲੇ ਵੀ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਸ਼ਾਂਤੀ ਪਾ ਸੱਕਦੇ ਹਾਂ। ਕਿਉਂਕਿ ਪਰਮੇਸ਼ੁਰ ਸਾਡੇ ਦਿਲਾਂ ਨਾਲੋਂ ਵਡੇਰਾ ਹੈ ਅਤੇ ਉਹ ਸਭ ਕੁਝ ਜਾਣਦਾ ਹੈ।
21 ਮੇਰੇ ਪਿਆਰੇ ਮਿੱਤਰੋ, ਜੇਕਰ ਅਸੀਂ ਇਹ ਮਹਿਸੂਸ ਕਰਾਂਗੇ ਕਿ ਅਸੀਂ ਕੁਝ ਗਲਤ ਨਹੀਂ ਕਰ ਰਹੇ, ਤਾਂ ਅਸੀਂ ਜਦੋਂ ਵੀ ਪਰਮੇਸ਼ੁਰ ਕੋਲ ਆਵਾਂਗੇ, ਨਿਡਰ ਹੋਵਾਂਗੇ। 22 ਅਤੇ ਪਰਮੇਸ਼ੁਰ ਸਾਨੂੰ ਉਹ ਚੀਜ਼ਾਂ ਦੇਵੇਗਾ ਜੋ ਅਸੀਂ ਮੰਗਾਂਗੇ। ਸਾਨੂੰ ਇਸ ਲਈ ਚੀਜ਼ਾਂ ਪ੍ਰਾਪਤ ਹੁੰਦੀਆਂ ਹਨ ਕਿਉਂਕਿ ਅਸੀਂ ਪਰਮੇਸ਼ੁਰ ਦਾ ਹੁਕਮ ਮੰਨਦੇ ਹਾਂ ਅਤੇ ਅਸੀਂ ਉਹ ਗੱਲਾਂ ਕਰਦੇ ਹਾਂ ਜਿਨ੍ਹਾਂ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ। 23 ਇਹੀ ਹੈ ਜਿਸਦਾ ਪਰਮੇਸ਼ੁਰ ਆਦੇਸ਼ ਦਿੰਦਾ ਹੈ। ਸਾਨੂੰ ਉਸ ਦੇ ਪੁੱਤਰ ਯਿਸੂ ਮਸੀਹ ਵਿੱਚ ਵਿਸ਼ਵਾਸ ਹੋਣਾ ਚਾਹੀਦਾ ਹੈ ਅਤੇ ਇੱਕ ਦੂਜੇ ਨੂੰ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਸਾਨੂੰ ਹੁਕਮ ਦਿੱਤਾ ਸੀ। 24 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਆਦੇਸ਼ ਨੂੰ ਮੰਨਦਾ ਹੈ ਉਹ ਪਰਮੇਸ਼ੁਰ ਦੇ ਨਮਿੱਤ ਜਿਉਂਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਦੇ ਅੰਦਰ ਵੱਸਦਾ ਹੈ। ਇਹ ਗੱਲ ਅਸੀਂ ਕਿਵੇਂ ਜਾਣਦੇ ਹਾਂ ਕਿ ਸਾਡੇ ਅੰਦਰ ਪਰਮੇਸ਼ੁਰ ਵੱਸਦਾ ਹੈ? ਇਹ ਗੱਲ ਅਸੀਂ ਉਸ ਆਤਮਾ ਰਾਹੀਂ ਜਾਣਦੇ ਹਾਂ ਜੋ ਸਾਨੂੰ ਪਰਮੇਸ਼ੁਰ ਨੇ ਦਿੱਤਾ ਹੈ।
2010 by World Bible Translation Center